Home Blog Page 1960

ਅੰਮ੍ਰਿਤਸਰ ਤੋਂ ਕੋਰੋਨਾ ਦਾ ਪਹਿਲਾ ਮਾਮਲਾ ਆਇਆ ਸਾਹਮਣੇ

0

ਦੇਸ਼ ਅੰਦਰ ਮੁੜ ਤੋਂ ਕੋਰੋਨਾ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸ ਲਈ ਵੱਖ-ਵੱਖ ਸੂਬਿਆਂ ‘ਚ ਅਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।ਅੰਮ੍ਰਿਤਸਰ ’ਚ ਇਸ ਸਾਲ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਲੰਡਨ ਦੀ ਰਹਿਣ ਵਾਲੀ 60 ਸਾਲਾ ਔਰਤ ਸਾਹ ਦੀ ਸਮੱਸਿਆ ਕਾਰਨ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਹੈ। ਇਹ ਔਰਤ ਇਕ ਵਿਆਹ ਵਿਚ ਸ਼ਾਮਲ ਹੋਣ ਲਈ ਭਾਰਤ ਆਈ ਸੀ ਅਤੇ ਅੰਮ੍ਰਿਤਸਰ ਦੇ ਇਕ ਨਿੱਜੀ ਹੋਟਲ ਵਿਚ ਰੁਕੀ ਹੋਈ ਸੀ।

ਇਸ ਔਰਤ ਦਾ ਪ੍ਰਾਈਵੇਟ ਲੈਬ ਤੋਂ ਆਰ. ਟੀ. ਪੀ. ਸੀ. ਆਰ. ਦੇ ਸੈਂਪਲ ਲੈ ਕੇ ਕੋਰੋਨਾ ਪਾਜ਼ੇਟਿਵ ਦੀ ਪੁਸ਼ਟੀ ਕੀਤੀ ਗਈ ਹੈ, ਜਦਕਿ ਔਰਤ ਦਾ ਸਰਕਾਰੀ ਤੌਰ ’ਤੇ ਟੈਸਟ ਨਹੀਂ ਹੋਇਆ ਹੈ ਅਤੇ ਸਿਹਤ ਵਿਭਾਗ ਵੀ ਅਜੇ ਤੱਕ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ।

ਜਾਣਕਾਰੀ ਅਨੁਸਾਰ ਲੰਡਨ ਤੋਂ ਆਈ ਔਰਤ ਨੂੰ ਤਿੰਨ ਦਿਨ ਪਹਿਲਾਂ ਸਾਹ ਲੈਣ ’ਚ ਤਕਲੀਫ਼ ਹੋ ਰਹੀ ਸੀ ਅਤੇ ਉਸ ਨੂੰ ਬੁਖਾਰ ਵੀ ਸੀ। ਜਦੋਂ ਔਰਤ ਨੂੰ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਤਾਂ ਉਸ ਦੇ ਐਕਸਰੇ ਕਰਵਾਏ, ਜਿਸ ’ਚ ਨਿਮੋਨੀਆ ਅਤੇ ਹੋਰ ਵਾਇਰਸ ਦੇ ਲੱਛਣ ਦਿਖਾਈ ਦਿੱਤੇ। ਇਸ ਤੋਂ ਬਾਅਦ ਇਕ ਪ੍ਰਾਈਵੇਟ ਲੈਬ ਤੋਂ ਔਰਤ ਦਾ ਆਰ. ਟੀ. ਪੀ. ਸੀ. ਆਰ. ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਦਾ ਕੋਈ ਵੀ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਦੂਜੇ ਪਾਸੇ ਜਦੋਂ ਪੰਜਾਬ ਦੇ ਕੋਰੋਨਾ ਵਾਇਰਸ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਅਣਜਾਣਤਾ ਜ਼ਾਹਿਰ ਕਰਦਿਆਂ ਕਿਹਾ ਕਿ ਕੋਈ ਪਾਜ਼ੇਟਿਵ ਕਿਵੇਂ ਆਇਆ ਹੈ, ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਨਹੀਂ ਹੈ।

ਇਹ ਵੀ ਪੜ੍ਹੋ- ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦਾ ਭਰਾ ਨਾਲ ਹੋਇਆ ਝਗੜਾ, ਇੱਕ ਮਹਿਲਾ ਦੀ ਮੌਤ

ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਹੀ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਹੀ ਪਹਿਲਾ ਕੇਸ ਪਾਜ਼ੇਟਿਵ ਆਇਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਸੀ ਕਿ ਇਸ ਕੇਸ ਨੂੰ ਪਾਜ਼ੇਟਿਵ ਐਲਾਨਿਆ ਜਾਵੇਗਾ, ਜਿਸ ਦਾ ਟੈਸਟ ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ ਜਾਂ ਸਰਕਾਰੀ ਲੈਬਾਰਟਰੀ ’ਚ ਕੀਤਾ ਜਾਵੇਗਾ ਪਰ ਵਿਦੇਸ਼ ਤੋਂ ਆਈ ਮਹਿਲਾ ਦਾ ਟੈਸਟ ਪ੍ਰਾਈਵੇਟ ਲੈਬਾਰਟਰੀ ਵਿੱਚ ਕੀਤਾ ਗਿਆ ਹੈ।

ਸਿਹਤ ਵਿਭਾਗ ਅਜੇ ਵੀ ਔਰਤ ਦਾ ਸ਼ੱਕੀ ਮਾਮਲਾ ਮੰਨ ਰਿਹਾ ਹੈ ਅਤੇ ਉਸ ਨੂੰ ਪਾਜ਼ੇਟਿਵ ਨਹੀਂ ਦੱਸ ਰਿਹਾ ਹੈ। ਇਕ ਪਾਸੇ ਵਿਭਾਗ ਵਾਇਰਸ ਸਬੰਧੀ ਅਲਰਟ ਹੋ ਗਿਆ ਹੈ ਅਤੇ ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ, ਉਥੇ ਹੀ ਦੂਜੇ ਪਾਸੇ ਸਿਵਲ ਸਰਜਨ ਡਾ. ਵਿਜੇ ਕੁਮਾਰ ਖੁਦ ਸਰਕਾਰੀ ਛੁੱਟੀ ਤੋਂ ਬਾਅਦ ਦੇਰ ਸ਼ਾਮ ਤੱਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲਾਂ ਦਾ ਮੁਆਇਨਾ ਕਰਦੇ ਨਜ਼ਰ ਆਏ ਅਤੇ ਸੇਵਾਵਾਂ ਦਾ ਜਾਇਜ਼ਾ ਲੈਂਦੇ ਰਹੇ।

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਠੰਡ ’ਚ ਜ਼ਿਆਦਾ ਪ੍ਰਭਾਵ ਪਾਉਂਦਾ ਹੈ। ਜਦੋਂ ਭਾਰਤ ਵਿਚ ਇਹ ਵਾਇਰਸ ਸ਼ੁਰੂ ਹੋਇਆ ਤਾਂ ਪੰਜਾਬ ਦੇ ਹੁਸ਼ਿਆਰਪੁਰ ਦੇ ਵਸਨੀਕ, ਜੋ ਕਿ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਮ੍ਰਿਤਸਰ ਆਇਆ ਸੀ, ਦਾ ਪਹਿਲਾ ਪਾਜ਼ੇਟਿਵ ਕੇਸ ਆਇਆ ਸੀ ਅਤੇ ਉਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

ਦਹਿਸ਼ਤਗਰਦਾਂ ਨੇ ਮਸਜਿਦ ‘ਚ ਨਮਾਜ਼ ਪੜ੍ਹਦੇ ਪੁਲਿਸ ਅਧਿਕਾਰੀ ‘ਤੇ ਕੀਤੀ ਫਾਇਰਿੰਗ, ਅਧਿਕਾਰੀ ਦੀ ਹੋਈ ਮੌਤ

0

 

ਦੇਸ਼ ਅੰਦਰ ਦਹਿਸ਼ਤਗਰਦਾਂ ਵਲੋਂ ਲਗਾਤਾਰ ਹਮਲਿਆਂ ਦੇ ਮਾਮਲੇ ਵਧ ਰਹੇ ਹਨ। ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਐਤਵਾਰ ਨੂੰ ਇੱਕ ਸਾਬਕਾ SSP ਦੀ ਦਹਿਸ਼ਤਗਰਦਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੁਹੰਮਦ ਸ਼ਫੀ ਨੂੰ ਅੱਜ ਤੜਕੇ ਇੱਕ ਮਸਜਿਦ ਦੇ ਅੰਦਰ ਗੋਲੀ ਮਾਰ ਦਿੱਤੀ ਗਈ।

ਕਸ਼ਮੀਰ ਜ਼ੋਨ ਪੁਲਸ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ”ਦਹਿਸ਼ਤਗਰਦਾਂ ਨੇ ਸ਼ੇਰੀ ਬਾਰਾਮੂਲਾ ਦੇ ਗੈਂਟਮੁਲਾ ‘ਚ ਸੇਵਾਮੁਕਤ ਪੁਲਿਸ ਅਧਿਕਾਰੀ ਮੁਹੰਮਦ ਸ਼ਫੀ ‘ਤੇ ਉਸ ਸਮੇਂ ਗੋਲੀ ਚਲਾ ਦਿੱਤੀ, ਜਦੋਂ ਉਹ ਮਸਜਿਦ ‘ਚ ਨਮਾਜ਼ ਅਦਾ ਕਰ ਰਿਹਾ ਸੀ। ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦਾ ਭਰਾ ਨਾਲ ਹੋਇਆ ਝਗੜਾ, ਇੱਕ ਮਹਿਲਾ ਦੀ ਮੌਤ

0

(Deepak Sood Fatehgarh Sahib ) ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨਾਲ ਜੁੜੀ ਖਬਰ ਸਾਹਮਣੇ ਆਈ ਹੈ।ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮੁਕਾਰੋਂਪੁਰ ਵਿਖੇ ਮਸ਼ਹੂਰ ਕਲਾਕਾਰ ਸਤਵਿੰਦਰ ਬੁੱਗਾ ਤੇ ਦਵਿੰਦਰ ਭੋਲਾ ਦੋਵਾਂ ਭਰਾਵਾਂ ਵਿਚਕਾਰ ਝਗੜਾ ਹੋ ਗਿਆ ਹੈ।ਇਸ ਲੜਾਈ ਦੌਰਾਨ ਉਹ ਡਾਕਟਰੀ ਸਹਾਇਤਾ ਲਈ ਡਾਕਟਰ ਕੋਲ ਵੀ ਗਏ।

ਡਾਕਟਰ ਨੇ ਦੱਸਿਆ ਕਿ ਦਵਿੰਦਰ ਭੋਲਾ ਇਲਾਜ ਲਈ ਆਏ ਸਨ ਡਾਕਟਰੀ ਸਹਾਇਤਾ ਦੇ ਕੇ ਉਹਨਾਂ ਨੂੰ ਫਤਿਹਗੜ੍ਹ ਸਾਹਿਬ ਵਿਖੇ ਰੈਫਰ ਕਰ ਦਿੱਤਾ ਗਿਆ ਸੀ ਤੇ ਉਹਨਾਂ ਦੇ ਨਾਲ ਉਹਨਾਂ ਦੀ ਪਤਨੀ ਅਮਰਜੀਤ ਕੌਰ ਨੂੰ ਮੁੱਢਲੀ ਸਹਾਇਤਾ ਦੇ ਕੇ ਰੈਫਰ ਕਰ ਦਿੱਤਾ ਗਿਆ ਸੀ।

ਡੀਐਸ ਪੀ ਮੋਹਿਤ ਸਿੰਘਰਾ ਬੱਸੀ ਪਠਾਣਾ ਨੇ ਦੱਸਿਆ ਕਿ ਸਤਵਿੰਦਰ ਬੁੱਗਾ ਤੇ ਦਵਿੰਦਰ ਭੋਲਾ ਵਿਚਕਾਰ ਝਗੜਾ ਹੋਣ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਮੌਕੇ ਤੇ ਐਸਐਚ ਓ ਪਹੁੰਚੇ ਸਨ ਜਿਸ ਤੋਂ ਬਾਅਦ ਦਵਿੰਦਰ ਭੋਲਾ ਤੇ ਉਸਦੀ ਪਤਨੀ ਨੂੰ ਖੇੜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਫਤਿਹਗੜ੍ਹ ਸਾਹਿਬ ਵਿਖੇ ਰੈਫਰ ਕਰ ਦਿੱਤਾ ਸੀ ਜਿੱਥੇ ਅਮਰਜੀਤ ਕੌਰ ਦੀ ਹਾਲਤ ਖਰਾਬ ਹੋਣ ਕਾਰਨ 32 ਹਸਪਤਾਲ ਵਿੱਚ ਰੈਫਰ ਕਰ ਦਿੱਤਾ ਸੀ ਪਰੰਤੂ ਰਸਤੇ ਵਿੱਚ ਹੀ ਅਮਰਜੀਤ ਕੌਰ ਦੀ ਮੌਤ ਹੋ ਗਈ। ਡੀਐਸਪੀ ਮੋਹਿਤ ਸਿੰਘਲਾ ਨੇ ਦੱਸਿਆ ਕਿ ਪੋਸਟਮਾਰਟਮ ਹੋਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਬਜਰੰਗ ਪੂਨੀਆਂ ਤੋਂ ਬਾਅਦ ਪਹਿਲਵਾਨ ਵਰਿੰਦਰ ਯਾਦਵ ਨੇ ਵੀ ਕੀਤਾ ਪਦਮਸ਼੍ਰੀ ਮੋੜਨ ਦਾ ਐਲਾਨ

0

ਕੁਸ਼ਤੀ ਫੈਡਰੇਸ਼ਨ ‘ਚ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਕਰੀਬੀ ਸੰਜੇ ਸਿੰਘ ਨੂੰ ਪ੍ਰਧਾਨ ਬਣਾਏ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਦੇ ਬਾਹਰ ਫੁੱਟਪਾਥ ‘ਤੇ ਆਪਣਾ ਪਦਮਸ਼੍ਰੀ ਪੁਰਸਕਾਰ ਰੱਖਿਆ ਸੀ। ਬਜਰੰਗ ਤੋਂ ਬਾਅਦ ਹੁਣ ਵਰਿੰਦਰ ਯਾਦਵ ਨੇ ਵੀ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਵਰਿੰਦਰ ਸਿੰਘ ਯਾਦਵ ਨੂੰ 2021 ਵਿੱਚ ਪਦਮ ਸ਼੍ਰੀ ਪੁਰਸਕਾਰ ਮਿਲਿਆ ਸੀ।

ਪਹਿਲਵਾਨ ਵਰਿੰਦਰ ਯਾਦਵ ਨੇ ਸੋਸ਼ਲ ਮੀਡੀਆ ‘ਤੇ ਸ਼ਾਖਸੀ ਮਲਿਕ ਦੀ ਫੋਟੋ ਸਾਂਝੀ ਕਰਕੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਜੀ ਮੈਂ ਵੀ ਆਪਣੀ ਭੈਣ ਅਤੇ ਦੇਸ਼ ਦੀ ਬੇਟੀ ਲਈ ਪਦਮਸ੍ਰੀ ਵਾਪਸ ਕਰ ਦੇਵਾਂਗਾ। ਮੈਨੂੰ ਆਪਣੀ ਭੈਣ ‘ਤੇ ਮਾਣ ਹੈ।

ਹਾਈਕੋਰਟ ਵੱਲੋਂ ਇੱਕ ਜੱਜ ਬਰਖਾਸਤ ਤੇ ਇੱਕ ਮੁਅੱਤਲ

0

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਪੂਰਥਲਾ ਦੇ ਐਡੀਸ਼ਨਲ ਸ਼ੈਸ਼ਨ ਜੱਜ ਰਾਕੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਹਾਈਕੋਰਟ ਦੀ ਕਾਰਜਕਾਰੀ ਚੀਫ ਜਸਟਿਸ ਰਿਤੂ ਬਾਹਰੀ ਦੀ ਅਗਵਾਈ ਵਿੱਚ ਫੁੱਲ ਕੋਰਟ ਮੀਟਿੰਗ ਵਿੱਚ ਲਿਆ ਗਿਆ ਹੈ। ਮੁਅੱਤਲੀ ਦੌਰਾਨ ਰਾਕੇਸ਼ ਕੁਮਾਰ ਨੂੰ ਮਾਨਸਾ ਮੁੱਖ ਦਫਤਰ ਵਿੱਚ ਰਿਪੋਰਟ ਕਰਨੀ ਹੋਵੇਗੀ ਅਤੇ ਮਾਨਸਾ ਸ਼ੈਸ਼ਨ ਜੱਜ ਦੀ ਪ੍ਰਵਾਨਗੀ ਤੋਂ ਬਿਨਾਂ ਬਾਹਰ ਜਾਣ ਦੀ ਛੋਟ ਨਹੀਂ ਹੋਵੇਗੀ।

ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਰਿਤੂ ਬਾਹਰੀ ਤੇ ਹਾਈ ਕੋਰਟ ਦੇ ਹੋਰਨਾਂ ਜੱਜਾਂ ਦੀ ਮੁਕੰਮਲ ਬੈਂਚ ਦੀ ਬੈਠਕ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਦੇ ਰਾਜਪਾਲ ਨੇ ਹਾਈ ਕੋਰਟ ਦੀ ਸਿਫ਼ਾਰਸ਼ ’ਤੇ ਫ਼ਾਜ਼ਿਲਕਾ ਦੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨਲ ਪ੍ਰਦੀਪ ਸਿੰਘਲ ਨੂੰ ਬਰਖ਼ਾਸਤ ਕਰ ਦਿੱਤਾ ਹੈ। ਰਜਿਸਟਰਾਰ ਵਿਜੀਲੈਂਸ ਨੇ ਉਨ੍ਹਾਂ ਖ਼ਿਲਾਫ਼ ਜਾਂਚ ਕੀਤੀ ਸੀ ਤੇ ਜਾਂਚ ਤੋਂ ਬਾਅਦ ਮੁਕੰਮਲ ਬੈਂਚ ਨੂੰ ਆਪਣੀ ਰਿਪੋਰਟ ਸੌਂਪੀ ਸੀ। ਇਸੇ ਰਿਪੋਰਟ ਦੇ ਆਧਾਰ ’ਤੇ ਹਾਈ ਕੋਰਟ ਨੇ ਰਾਜਪਾਲ ਨੂੰ ਸਿਫ਼ਾਰਸ਼ ਸੌਂਪੀ ਸੀ।

ਹਰੀਸ਼ ਚੌਧਰੀ ਦੀ ਥਾਂ ਦੇਵੇਂਦਰ ਯਾਦਵ ਨੂੰ ਲਾਇਆ ਪੰਜਾਬ ਕਾਂਗਰਸ ਦਾ ਇੰਚਾਰਜ

0

ਕਾਂਗਰਸ ਵੱਲੋਂ ਵੱਖ ਵੱਖ ਰਾਜਾਂ ਦੇ 12 ਜਨਰਲ ਸੈਕਟਰੀਆਂ ਅਤੇ 12 ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਹਰੀਸ਼ ਚੌਧਰੀ ਦੀ ਥਾਂ ‘ਤੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਾਇਆ ਗਿਆ ਹੈ।  ਕਾਂਗਰਸ ਜਨਰਲ ਸਕੱਤਰ ਪ੍ਰਿੰਅਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਪਾਰਟੀ ਇੰਚਾਰਜ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਅਤੇ ਅਵਿਨਾਸ਼ ਪਾਂਡੇ ਨੂੰ ਇੰਚਾਰਜ ਲਾ ਦਿੱਤਾ ਹੈ।

ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਮਿਲਿਆ 3 ਦਿਨਾਂ ਦਾ ਰਿਮਾਂਡ

0

ਬੰਬੀਹਾ ਗਰੁੱਪ ਗੈਂਗਸਟਰ ਦੇ ਦੋ ਦੋਸ਼ੀਆਂ ਨੂੰ ਸੀਆਈਏ ਸਟਾਫ ਦੀ ਪੁਲਿਸ ਵਲੋਂ ਦਿੱਲੀ ਤਿਹਾੜ ਜੇਲ੍ਹ ਤੋਂ ਬਠਿੰਡਾ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ।ਇਸ ਦੌਰਾਨ ਉਨ੍ਹਾਂ ਵਲੋਂ ਬਠਿੰਡਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿਨ੍ਹਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ ਹੈ।

14 ਮਾਰਚ 2022 ਨੂੰ ਜੋ ਜਲੰਧਰ ਦੇ ਵਿੱਚ ਹੋਏ ਕਬੱਡੀ ਖਿਲਾੜੀ ਸੰਦੀਪ ਨੰਗਲ ਅੰਬੀਆਂ ਦਾ ਦਾ ਕਤਲ ਹੋਇਆ ਸੀ ਇਸ ਮਾਮਲੇ ਵਿੱਚ ਵੀ ਇਹ ਦੋਸ਼ੀ ਸਨ।

ਜਿਨਾਂ ਦੋਸ਼ੀਆਂ ਦੇ ਨਾਮ ਹਰਜੀਤ ਸਿੰਘ ਹੈਰੀ ਮੋੜ ਅਤੇ ਦੂਸਰੇ ਦੋਸ਼ੀ ਦਾ ਨਾਂ ਰਾਜਵਿੰਦਰ ਸਿੰਘ ਉਫ ਛੋਟਾ ਹੈਰੀ ਮੋੜ ਹੈ।

ਬਠਿੰਡਾ ਦੇ ਲਹਿਰਾ ਖਾਨਾ ਵਿਖੇ ਪਿਛਲੇ ਡੇਢ ਸਾਲ ਦੌਰਾਨ ਇੱਕ ਡਬਲ ਮਰਡਰ ਹੋਇਆ ਸੀ ਜੋ ਇਹਨਾਂ ਦੋਸ਼ੀਆਂ ਨੇ ਕੀਤਾ ਸੀ ਅਤੇ ਇਸ ਵਿੱਚ ਇਹ ਦੋਸ਼ੀ ਸਨ। ਇਸ ਤੋਂ ਇਲਾਵਾ ਇਹਨਾਂ ਉੱਤੇ ਹੋਰ ਕਈ ਮਾਮਲੇ ਦਰਜ ਹਨ।

ਭਾਰਤੀ ਰੇਲਵੇ ਵੱਲੋਂ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਹੋਵੇਗੀ ਸ਼ੁਰੂ

0

ਪੰਜਾਬ ਦੇ ਲੋਕਾਂ ਨੂੰ ਕੇਂਦਰ ਵੱਲੋਂ ਨਵੇਂ ਸਾਲ ਤੋਂ ਪਹਿਲਾਂ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਭਾਰਤੀ ਰੇਲਵੇ ਵੱਲੋਂ 30 ਦਸੰਬਰ ਤੋਂ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਦੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਇਸ ਦੀ ਜਾਣਕਾਰੀ BJP ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਦਿੱਤੀ ਗਈ।

ਭਾਜਪਾ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ 30 ਦਸੰਬਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ’ ਐਕਸਪ੍ਰੈਸ ਟ੍ਰੇਨ ਸ਼ੁਰੂ ਹੋਵੇਗੀ। ਇਸ ਲਈ ਉਨ੍ਹਾਂ ਨੇ ਸਮੂਹ ਅੰਮ੍ਰਿਤਸਰ ਸ਼ਹਿਰ ਵਾਸੀਆਂ ਵਲੋਂ ਰੇਲਵੇ ਮੰਤਰਾਲੇ ਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ। PM ਨਰਿੰਦਰ ਮੋਦੀ ਟ੍ਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।

ਦੱਸ ਦੇਈਏ ਕਿ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਦੇ ਚੱਲਣ ਨਾਲ ਹੁਣ ਤਕਰੀਬਨ 5 ਘੰਟਿਆਂ ਵਿਚ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਦਾ ਸਫ਼ਰ ਪੂਰਾ ਕੀਤਾ ਜਾਵੇਗਾ।

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਤੋਂ ਸਾਂਸਦ ਸੁਸ਼ੀਲ ਰਿੰਕੂ ਵੱਲੋਂ ਲੋਕ ਸਭਾ ਵਿਚ ਵੰਦੇ ਐਕਸਪ੍ਰੈਸ ਟ੍ਰੇਨ ਨੂੰ ਪੰਜਾਬ ਵਿਚ ਚਲਾਉਣ ਤੇ ਇਸਦਾ ਸਟਾਪੇਜ ਜਲੰਧਰ ਵਿਚ ਵੀ ਰੱਖਣ ਦੀ ਮੰਗ ਕੀਤੀ ਗਈ ਸੀ, ਜਿਸ ਦੇ ਮੱਦੇਨਜ਼ਰ ਹੁਣ ਵੰਦੇ ਐਕਸਪ੍ਰੈਸ ਟ੍ਰੇਨ ਜਲੰਧਰ ਵਿਚ ਵੀ ਰੁਕੇਗੀ। ਇਸ ਲਈ ਸਾਂਸਦ ਰਿੰਕੂ ਨੇ ਰੇਲ ਮੰਤਰਾਲੇ ਦਾ ਸ਼ੁਕਰੀਆ ਅਦਾ ਕੀਤਾ।

ED ਦੀ ਵੱਡੀ ਕਾਰਵਾਈ, ‘ਆਪ’ ਵਿਧਾਇਕ ਦੀ 35 ਕਰੋੜ ਦੀ ਜਾਇਦਾਦ ਕੀਤੀ ਜ਼ਬਤ

0

ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਈਡੀ ਨੇ ਉਨ੍ਹਾਂ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਬੈਂਕ ਕਰਜ਼ੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਗੱਜਣ ਮਾਜਰਾ ਦੀ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕਰ ਲਈ ਹੈ।

ਈਡੀ ਨੇ ਬਿਆਨ ਵਿੱਚ ਕਿਹਾ ਕਿ ਮਲੇਰਕੋਟਲਾ ਵਿੱਚ ਸਥਿਤ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਨਾਲ ਜੁੜੀ ਹੋਈ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਅੰਤਮ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਨੇ ਕਿਹਾ ਕਿ ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਸ਼ੈੱਲ ਕੰਪਨੀਆਂ ਨੂੰ ਟਰਾਂਸਫਰ ਕੀਤੀ ਗਈ ਸੀ ਅਤੇ ਫਿਰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇੱਕ ਹੋਰ ਸਹਾਇਕ ਕੰਪਨੀ – ਤਾਰਾ ਸੇਲਜ਼ ਲਿਮਟਿਡ ਵਿੱਚ ਭੇਜੀ ਗਈ ਸੀ।

ਏਜੰਸੀ ਨੇ ਕਿਹਾ ਕਿ ਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਸਨ, ਇਸ ਤੋਂ ਇਲਾਵਾ 33.99 ਕਰੋੜ ਰੁਪਏ ਮੈਸਰਜ਼ ਟੀਐਚਐਫਐਲ ਨੂੰ ਦਿੱਤੇ ਗਏ ਸਨ।

ਪੰਜਾਬ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਾਜਰਾ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ 40.92 ਕਰੋੜ ਰੁਪਏ ਦੀ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਜੁੜਿਆ ਹੋਇਆ ਹੈ।

 

ਵਿਵੇਕ ਬਿੰਦਰਾ ਖਿਲਾਫ FIR ਦਰਜ, ਪਤਨੀ ਨਾਲ ਕੁੱਟਮਾਰ ਕਰਨ ਦਾ ਲੱਗਾ ਦੋਸ਼

0

ਮੋਟੀਵੇਸ਼ਨਲ ਸਪੀਕਰ ਵਿਵੇਕ ਬਿੰਦਰਾ ‘ਤੇ ਉਨ੍ਹਾਂ ਦੀਦੂਜੀ ਪਤਨੀ ਨਾਲ ਮਾਰਕੁੱਟ ਕਰਨ ਦਾ ਦੋਸ਼ ਲੱਗਾ ਹੈ। ਬਿੰਦਰਾ ਖਿਲਾਫ ਨੋਇਡਾ ਵਿਚ FIR ਦਰਜ ਕੀਤੀ ਗਈ ਹੈ। ਵਿਵੇਕ ਨੇ ਕਮਰਾ ਬੰਦ ਕਰਕੇ ਪਤਨੀ ਨੂੰ ਬੇਰਹਿਮੀ ਨਾਲ ਕੁੱਟਿਆ। ਬਿੰਦਰਾ ਨੇ ਗਾਲੀ-ਗਲੋਚ ਵੀ ਕੀਤਾ ਤੇ ਪਤਨੀ ਦਾ ਮੋਬਾਈਲ ਵੀ ਤੋੜ ਦਿੱਤਾ।

6 ਦਸੰਬਰ 2023 ਨੂੰ ਵਿਵੇਕ ਬਿੰਦਾ ਦਾ ਯਾਨਿਕਾ ਨਾਲ ਵਿਆਹ ਹੋਇਆ ਸੀ ਤੇ ਮਾਰਕੁੱਟ ਦੀ ਘਟਨਾ 8 ਦਸੰਬਰ ਦੀ ਹੈ।ਇਸ ਦੇ ਬਾਅਦ ਯਾਨਿਕਾ ਨੂੰ ਦਿੱਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਯਾਨਿਕਾ ਦੇ ਭਰਾ ਵੈਭਵ ਕਵਾਤਰਾ ਨੇ ਵਿਵੇਕ ਖਿਲਾਫ 14 ਦਸੰਬਰ ਨੂੰ ਕੇਸ ਦਰਜ ਕਰਵਾਇਆ।

ਦੱਸ ਦੇਈਏ ਕਿ ਵਿਵੇਕ ਬਿੰਦਰਾ ਵੱਡੇ ਬਿਜ਼ਨੈੱਸ ਦੇ ਸੀਈਓ ਹਨ।ਇਸ ਤੋਂ ਇਲਾਵਾ ਯੂ ਟਿਊਬ ‘ਤੇ ਵਿਵੇਕ ਦੇ 2 ਕਰੋੜ ਤੋਂ ਵੱਧ ਸਬਸਕ੍ਰਾਈਬਰ ਵੀ ਹਨ। ਵਿਵੇਕ ਇਸ ਸਮੇਂ ਸੈਕਟਰ-94 ਵਿਚ ਸੁਪਰਨੋਵਾ ਵੈਸਟ ਰੈਜ਼ੀਡੈਂਸੀ ਵਿਚ ਰਹਿੰਦੇ ਹਨ 8 ਦਸੰਬਰ ਦੀ ਸਵੇਰ 3 ਵਜੇ ਵਿਵੇਕ ਆਪਣੀ ਮਾਂ ਪ੍ਰਭਾ ਨਾਲ ਬਹਿਸ ਕਰ ਰਹੇ ਸਨ।

ਯਾਨਿਕਾ ਨੇ ਬਚਾਅ ਦੀ ਕੋਸ਼ਿਸ਼ ਕੀਤੀ ਤਾਂ ਵਿਵੇਕ ਪਤਨੀ ‘ਤੇ ਭੜਕ ਗਿਆ। ਇਸ ਦੇ ਬਾਅਦ ਵਿਵੇਕ ਨੇ ਪਤਨੀ ਨਾਲ ਮਾਰਕੁੱਟ ਕੀਤੀ ਤੇ ਗਾਲ੍ਹਾਂ ਕੱਢੀਆਂ। ਕੰਨ ਦਾ ਪਰਦਾ ਵੀ ਫਟ ਗਿਆ ਹੈ ਤੇ ਸਿਰ ਵਿਚ ਵੀ ਸੱਟ ਦੇ ਨਿਸ਼ਾਨ ਹਨ। ਇਲਾਜ ਲਈ ਯਾਨਿਕਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।