Home Blog Page 1962

ਅਨੁਰਾਗ ਠਾਕੁਰ ਨਾਲ ਖੇਡ ਮੰਤਰੀ ਮੀਤ ਹੇਅਰ ਨੇ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਚਰਚਾ

0

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਖੇਡ ਮੰਤਰੀ ਮੀਤ ਹੇਅਰ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੁਲਾਕਾਤ ਦੌਰਾਨ ਖੇਡਾਂ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਕੀਤੀ ਗਈ।

ਇਸ ਦੇ ਨਾਲ ਹੀ ਕਈ ਅਹਿਮ ਮਸਲਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਪੰਜਾਬ ਨੂੰ ਮੁੜ ਤੋਂ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

CM ਭਗਵੰਤ ਮਾਨ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਹੋਏ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਚੰਡੀਗੜ੍ਹ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ‘ਚ ਪੇਸ਼ੀ ਹੋਈ। ਜਾਣਕਾਰੀ ਮੁਤਾਬਕ ਸਵੇਰੇ 10 ਵਜੇ ਦੇ ਕਰੀਬ ਮੁੱਖ ਮੰਤਰੀ ਭਗਵੰਤ ਮਾਨ ਪੁਲਸ ਸੁਰੱਖਿਆ ਹੇਠ ਜ਼ਿਲ੍ਹਾ ਅਦਾਲਤ ‘ਚ ਪੁੱਜੇ। ਇੱਥੇ ਸੀ. ਜੇ. ਐੱਮ. ਅਦਾਲਤ ‘ਚ ਮਾਮਲੇ ਦੀ ਸੁਣਵਾਈ ਹੋਈ। ਦੱਸਣਯੋਗ ਹੈ ਕਿ ਜਦੋਂ ਪੰਜਾਬ ‘ਚ ਕਾਂਗਰਸ ਦੀ ਸਰਕਾਰ ਵੇਲੇ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਸੀ ਤਾਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ।

ਇਸ ਦੌਰਾਨ ‘ਆਪ’ ਆਗੂਆਂ ਦੀ ਪੁਲਸ ਨਾਲ ਝੜਪ ਵੀ ਹੋ ਗਈ ਸੀ, ਜਿਸ ਦੌਰਾਨ ਕਈ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਸਨ। ਇਸ ਮਾਮਲੇ ਸਬੰਧੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਉਸ ਸਮੇਂ ਦੇ ਕਈ ਵਿਧਾਇਕਾਂ ਅਤੇ ਮੌਜੂਦਾ ਮੰਤਰੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਬਣਾਇਆ ਗਿਆ ਸੀ।

ਪਿਛਲੇ ਸਾਲ ਸਤੰਬਰ ਮਹੀਨੇ ਪੁਲਸ ਨੇ ਸੀ. ਜੇ. ਐੱਮ. ਅਦਾਲਤ ‘ਚ ਭਗਵੰਤ ਮਾਨ ਸਮੇਤ ਹੋਰਾਂ ਖ਼ਿਲਾਫ਼ ਚਾਰਜਸ਼ੀਟ ਵੀ ਦਾਇਰ ਕੀਤੀ ਸੀ। ਇਸੇ ਸਿਲਸਿਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਦਾਲਤ ‘ਚ ਪੇਸ਼ ਹੋਏ।

ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਜਾਰੀ, PM ਮੋਦੀ ਨੇ ਪਾਈ ਵੋਟ

0

ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਸਵੇਰੇ 10 ਵਜੇ ਵੋਟਿੰਗ ਸ਼ੁਰੂ ਹੋਈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਪਾਉਣ ਵਾਲੇ ਪਹਿਲੇ ਸੰਸਦ ਮੈਂਬਰਾਂ ਵਿੱਚੋਂ ਸਨ। ਪੋਲਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ, ਜਿਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਈ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ।

ਮਨਮੋਹਨ ਸਿੰਘ ਵ੍ਹੀਲ ਚੇਅਰ ‘ਤੇ ਸੰਸਦ ਭਵਨ ਪਹੁੰਚੇ ਅਤੇ ਉਪ ਰਾਸ਼ਟਰਪਤੀ ਚੋਣ ‘ਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਪਿਛਲੇ ਮਹੀਨੇ ਰਾਸ਼ਟਰਪਤੀ ਚੋਣ ਵਿੱਚ ਵੀ ਵ੍ਹੀਲਚੇਅਰ ‘ਤੇ ਸੰਸਦ ਭਵਨ ਪਹੁੰਚ ਕੇ ਆਪਣੀ ਵੋਟ ਪਾਈ ਸੀ। ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੇ ਉਮੀਦਵਾਰ ਅਤੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ (71) ਦਾ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ (80) ਨਾਲ ਮੁਕਾਬਲਾ ਹੈ।

ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਕੋਲ ਲੋਕ ਸਭਾ ਵਿੱਚ ਪੂਰਨ ਬਹੁਮਤ ਅਤੇ ਰਾਜ ਸਭਾ ਵਿੱਚ 91 ਮੈਂਬਰ ਹੋਣ ਨਾਲ ਸ੍ਰੀ ਧਨਖੜ ਦੀ ਵਿਰੋਧੀ ਉੱਤੇ ਸਪੱਸ਼ਟ ਜਿੱਤ ਨਜ਼ਰ ਆ ਰਹੀ ਹੈ। ਉਹ ਮੌਜੂਦਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।

 

ਰਾਸ਼ਟਰਮੰਡਲ ਖੇਡਾਂ ‘ਚ ਤਗਮੇ ਲੈ ਕੇ ਪਰਤੇ ਖਿਡਾਰੀਆਂ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹੋਇਆ ਸ਼ਾਨਦਾਰ ਸਵਾਗਤ

0

ਇੰਗਲੈਂਡ ਦੇ ਬਰਮਿੰਘਮ ‘ਚ ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਲੈ ਕੇ ਪਰਤੇ ਦੇਸ਼ ਦੇ ਵੇਟਲਿਫਟਰ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ। ਪੰਜਾਬ ਸਰਕਾਰ ਵੱਲੋਂ ਡੀਸੀ ਅੰਮ੍ਰਿਤਸਰ ਤੇ ਹੋਰ ਅਧਿਕਾਰੀ ਉਨ੍ਹਾਂ ਦਾ ਸਵਾਗਤ ਕਰਨ ਲਈ ਪੁੱਜੇ। ਹਵਾਈ ਅੱਡੇ ‘ਤੇ ਸਾਰਿਆਂ ਨੇ ਉਨ੍ਹਾਂ ਦਾ ਤਾੜੀਆਂ ਅਤੇ ਫੁੱਲਾਂ ਨਾਲ ਸਵਾਗਤ ਕੀਤਾ। ਇਸ ਤੋਂ ਬਾਅਦ ਸਾਰੇ ਖਿਡਾਰੀ ਪਟਿਆਲਾ ਲਈ ਰਵਾਨਾ ਹੋ ਗਏ, ਜਿੱਥੇ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।

ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਦੇ ਹੀ ਖਿਡਾਰੀਆਂ ਦਾ ਸਭ ਤੋਂ ਪਹਿਲਾਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਤਾੜੀਆਂ ਨਾਲ ਸਵਾਗਤ ਕੀਤਾ। ਇਸ ਤੋਂ ਬਾਅਦ ਸਾਰਿਆਂ ਨੇ ਗਰੁੱਪ ਫੋਟੋ ਕਰਵਾਈ। ਇਸ ਤੋਂ ਇਲਾਵਾ ਪੰਜਾਬ ਦੇ ਸੀਨੀਅਰ ਅਧਿਕਾਰੀ ਤੇ ਡੀਸੀ ਹਰਪ੍ਰੀਤ ਸਿੰਘ ਸੂਦਨ ਉਨ੍ਹਾਂ ਦਾ ਸਵਾਗਤ ਕਰਨ ਲਈ ਖੜ੍ਹੇ ਹੋਏ। ਸਾਰੇ ਖਿਡਾਰੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਮੀਰਾ ਬਾਈ ਚਾਨੂ ਦੇ ਨਾਲ ਅੰਮ੍ਰਿਤਸਰ ਦਾ ਕਾਂਸੀ ਤਮਗਾ ਜੇਤੂ ਵੇਟਲਿਫਟਰ ਲਵਪ੍ਰੀਤ ਸਿੰਘ ਵੀ ਅੰਮ੍ਰਿਤਸਰ ਪਹੁੰਚਿਆ। ਉਨ੍ਹਾਂ ਦਾ ਸਵਾਗਤ ਕਰਨ ਲਈ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਸਮੇਤ ਅੰਮ੍ਰਿਤਸਰ ਭਰ ਤੋਂ ਪ੍ਰਸ਼ੰਸਕ ਪਹੁੰਚੇ। ਪਰਿਵਾਰ ਨੇ ਲਵਪ੍ਰੀਤ ਦਾ ਢੋਲ ਦੀ ਤਾਪ ਤੇ ਭੰਗੜਾ ਪਾ ਕੇ ਸਵਾਗਤ ਕੀਤਾ ਤੇ ਫੁੱਲ ਸੁੱਟੇ ਗਏ।

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਹੋਏ ਕੋਰੋਨਾ ਪੌਜ਼ਟਿਵ

0

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪੌਜ਼ਟਿਵ ਪਾਏ ਗਏ ਹਨ। ਹਾਲਾਂਕਿ ਉਨ੍ਹਾਂ ‘ਚ ਕੋਰੋਨਾ ਦੇ ਕੋਈ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਉਨ੍ਹਾਂ ਨੂੰ ਇਕ-ਦੋ ਦਿਨਾਂ ਵਿਚ ਮਿਲੇ ਹਨ, ਉਹ ਆਪਣੇ ਆਪ ਨੂੰ ਆਈਸੋਲੇਟ ਕਰ ਲੈਣ ਅਤੇ ਹੋ ਸਕੇ ਤਾਂ ਆਪਣਾ ਕੋਰੋਨਾ ਟੈਸਟ ਕਰਵਾ ਲੈਣ।

ਹਰਨਾਜ਼ ਸੰਧੂ ਦੇ ਖਿਲਾਫ ਦਰਜ ਮਾਮਲੇ ਦੀ ਅੱਜ ਹੋਵੇਗੀ ਸੁਣਵਾਈ

0

ਫਿਲਮੀ ਅਦਾਕਾਰਾ ਉਪਾਸਨਾ ਸਿੰਘ ਵਲੋਂ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਦੇ ਖਿਲਾਫ ਦਰਜ ਕਰਵਾਏ ਮਾਮਲੇ ਦੀ ਅੱਜ ਸੁਣਵਾਈ ਹੋਵੇਗੀ। ਦੱਸ ਦਈਏ ਕਿ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਇਹ ਸੁਣਵਾਈ ਹੋਵੇਗੀ।

ਉਪਾਸਨਾ ਸਿੰਘ ਨੇ ਹਰਨਾਜ਼ ਕੌਰ ਸੰਧੂ ਤੇ ਦੋਸ਼ ਲਗਾਇਆ ਸੀ ਕਿ ਮਿਸ ਯੂਨੀਵਰਸ ਬਣਨ ਤੋਂ ਬਾਅਦ ਉਨ੍ਹਾਂ ਨੇ ਕਾਰੋਬਾਰੀ ਅਤੇ ਇਕਰਾਰਨਾਮੇ ਦੇ ਵਾਅਦੇ ਤੋੜ ਦਿੱਤੇ ਹਨ। ਜਿਸ ਕਾਰਨ ਫਿਲਮ ‘ਬਾਈ ਜੀ ਕੁੱਟਣਗੇ’ ਰਿਲੀਜ਼ ਨਹੀਂ ਹੋ ਸਕੀ ਹੈ।

ਅਮਰੀਕਾ ਦੇ ਇੱਕ ਘਰ ‘ਚ ਵਾਪਰਿਆ ਦਰਦਨਾਕ ਹਾਦਸਾ, 3 ਬੱਚਿਆਂ ਸਮੇਤ 10 ਲੋਕਾਂ ਦੀ ਹੋਈ ਮੌਤ

0

ਅਮਰੀਕਾ ਦੇ ਇੱਕ ਘਰ ‘ਚ ਦਰਦਨਾਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ। ਅੱਗ ਬੁਝਾਉਣ ਲਈ ਪਹੁੰਚਿਆ ਇਕ ਵਲੰਟੀਅਰ ਫਾਇਰ ਫਾਈਟਰ ਉਸ ਸਮੇਂ ਹੈਰਾਨ ਰਹਿ ਗਿਆ, ਜਦੋਂ ਉਸ ਨੂੰ ਪਤਾ ਲੱਗਾ ਕਿ ਅੱਗ ਉਸ ਦੇ ਰਿਸ਼ਤੇਦਾਰ ਦੇ ਘਰ ਲੱਗੀ ਹੈ ਅਤੇ ਮਰਨ ਵਾਲਿਆਂ ਵਿਚ ਉਸ ਦਾ ਪੁੱਤਰ, ਧੀ, ਸਹੁਰਾ, ਪਤਨੀ ਦਾ ਭਰਾ, ਭੈਣ ਅਤੇ ਹੋਰ ਰਿਸ਼ਤੇਦਾਰ ਸ਼ਾਮਲ ਹਨ।

ਪੈਨਸਿਲਵੇਨੀਆ ਪੁਲਿਸ ਅਨੁਸਾਰ ਹਾਦਸੇ ਵਿੱਚ ਮਾਰੇ ਗਏ 3 ਬੱਚੇ ਕ੍ਰਮਵਾਰ 5, 6 ਅਤੇ 7 ਸਾਲ ਦੇ ਹਨ। ਨੇਸਕੋਪੇਕ ਵਾਲੰਟੀਅਰ ਫਾਇਰ ਕੰਪਨੀ ਦੇ ਫਾਇਰ ਫਾਈਟਰ ਹੈਰੋਲਡ ਬੇਕਰ ਨੇ ਫੋਨ ‘ਤੇ ਦੱਸਿਆ ਕਿ 10 ਮ੍ਰਿਤਕਾਂ ‘ਚ ਉਨ੍ਹਾਂ ਦਾ ਬੇਟਾ, ਬੇਟੀ, ਸਹੁਰਾ, ਪਤਨੀ ਦਾ ਭਰਾ, ਭੈਣ ਅਤੇ 5 ਹੋਰ ਰਿਸ਼ਤੇਦਾਰ ਸ਼ਾਮਲ ਹਨ। ਬੇਕਰ ਨੇ ਕਿਹਾ ਕਿ ਪਹਿਲਾਂ ਉਸ ਨੂੰ ਜੋ ਪਤਾ ਦਿੱਤਾ ਗਿਆ ਸੀ, ਉਹ ਇੱਕ ਗੁਆਂਢ ਦੇ ਇਕ ਘਰ ਦਾ ਸੀ, ਪਰ ਘਟਨਾ ਵਾਲੀ ਥਾਂ ‘ਤੇ ਪਹੁੰਚਣ ‘ਤੇ ਉਸ ਨੂੰ ਪਤਾ ਲੱਗਾ ਕਿ ਇਹ ਉਸ ਦੇ ਰਿਸ਼ਤੇਦਾਰ ਦਾ ਘਰ ਹੈ।

ਨੇਸਕੋਪੇਕ ਸਥਿਤ ਇਸ ਘਰ ‘ਚ ਸ਼ੁੱਕਰਵਾਰ ਦੇਰ ਰਾਤ 2.30 ਵਜੇ ਤੋਂ ਬਾਅਦ ਅੱਗ ਲੱਗੀ। ਐਮਰਜੈਂਸੀ ਪਹੁੰਚਣ ਤੋਂ ਤੁਰੰਤ ਬਾਅਦ ਇੱਕ ਵਿਅਕਤੀ ਘਰ ਦੇ ਅੰਦਰ ਮ੍ਰਿਤਕ ਪਾਇਆ ਗਿਆ। 2 ਹੋਰਾਂ ਦੀਆਂ ਲਾਸ਼ਾਂ ਸਵੇਰੇ ਮਿਲੀਆਂ। ਰਾਜ ਪੁਲਸ ਅਤੇ ਅਪਰਾਧਿਕ ਜਾਂਚਕਰਤਾ ਮਾਮਲੇ ਦੀ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਲੋਕ ਸੜਦੇ ਘਰ ਵਿਚੋਂ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ। ਫਾਇਰ ਕੰਪਨੀ ਸੈਕਟਰੀ ਹੇਡੀ ਨੌਰ ਨੇ ਕਿਹਾ ਕਿ ਮਰਨ ਵਾਲਿਆਂ ਵਿੱਚੋਂ ਇੱਕ 19 ਸਾਲਾ ਡੇਲ ਬੇਕਰ ਫਾਇਰਫਾਈਟਰ ਸੀ, ਜੋ 16 ਸਾਲ ਦੀ ਉਮਰ ਵਿੱਚ ਕੰਪਨੀ ਵਿੱਚ ਸ਼ਾਮਲ ਹੋਇਆ ਸੀ।

ਉਨ੍ਹਾਂ ਕਿਹਾ ਕਿ ਡੇਲ ਬੇਕਰ ਦੇ ਮਾਤਾ-ਪਿਤਾ ਦੋਵੇਂ ਫਾਇਰ ਸਰਵਿਸ ਦੇ ਮੈਂਬਰ ਸਨ ਅਤੇ ਪਰਿਵਾਰ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿੰਦਾ ਹੈ। ਹਾਦਸੇ ਵਿੱਚ ਬੇਕਰ ਦੇ ਰਿਸ਼ਤੇਦਾਰਾਂ ਦੀ ਮੌਤ ਹੋਣ ਕਾਰਨ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਬੇਕਰ ਨੇ ਦੱਸਿਆ ਕਿ ਇਸ ਘਰ ਵਿੱਚ 14 ਲੋਕ ਰਹਿ ਰਹੇ ਸਨ। ਉਨ੍ਹਾਂ ਵਿੱਚੋਂ ਇੱਕ ਅਖ਼ਬਾਰ ਵੰਡਣ ਲਈ ਘਰੋਂ ਬਾਹਰ ਨਿਕਲਿਆ ਸੀ ਅਤੇ 3 ਹੋਰ ਬਚ ਗਏ। ਬੇਕਰ ਨੇ ਦੱਸਿਆ, ‘ਉੱਥੇ ਬੱਚੇ ਸਨ ਅਤੇ ਮੇਰੇ 2 ਬੱਚੇ ਆਪਣੇ ਨਾਨਾ-ਨਾਨੀ ਨੂੰ ਮਿਲਣ ਗਏ ਸਨ।’ ਪੈਨਸਿਲਵੇਨੀਆ ਪੁਲਸ ਅਧਿਕਾਰੀ ਲੈਫਟੀਨੈਂਟ ਡੇਰੇਕ ਫੇਲਡਸਮੈਨ ਨੇ ਕਿਹਾ, ‘ਇੱਕ ਗੁੰਝਲਦਾਰ ਅਪਰਾਧਿਕ ਜਾਂਚ ਚੱਲ ਰਹੀ ਹੈ। ਬਚੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।’

PGI ‘ਚ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਮੁੜ ਤੋਂ ਹੋਇਆ ਸ਼ੁਰੂ

0

ਪੀਜੀਆਈਐਮਈਆਰ ਚੰਡੀਗੜ੍ਹ ਨੇ ਤੁਰੰਤ ਪ੍ਰਭਾਵ ਨਾਲ ਪੰਜਾਬ ਦੇ ਲਾਭਪਾਤਰੀਆਂ ਲਈ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭ ਮੁੜ ਸ਼ੁਰੂ ਕਰ ਦਿੱਤੇ ਹਨ। ਇਸ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਕੁਮਾਰ ਗੌਰਵ ਧਵਨ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਅਤੇ ਅਧਿਕਾਰਤ ਬੁਲਾਰੇ ਪੀਜੀਆਈਐਮਈਆਰ ਨੇ ਕਿਹਾ ਕਿ ਸੰਸਥਾ ਨੇ ਇਹ ਫੈਸਲਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਦੇ ਦਫਤਰਾਂ ਤੋਂ ਪ੍ਰੋਗਰਾਮ ਨੂੰ ਦੁਬਾਰਾ ਸ਼ੁਰੂ ਕਰਨ ਦੇ ਨਿਰਦੇਸ਼ਾਂ ‘ਤੇ ਲਿਆ ਹੈ ਤਾਂ ਜੋ ਮਰੀਜ਼ ਪ੍ਰੇਸ਼ਾਨ ਨਾ ਹੋਣ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਿਹਤ, ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਸਾਰੇ ਬਕਾਇਆ ਬਕਾਇਆ ਕਲੀਅਰ ਕਰ ਦਿੱਤੇ ਜਾਣਗੇ।

ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਦੇ ਵਿੱਤ ਵਿਭਾਗ ਨੇ ਪੀਜੀਆਈਐਮਈਆਰ ਅਤੇ ਹੋਰ ਸਰਕਾਰੀ ਹਸਪਤਾਲਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਸੀ ਕਿ ਵਿਭਾਗ ਨੇ ਚੰਡੀਗੜ੍ਹ ਦੇ ਪੀ.ਜੀ.ਆਈ. (PGIMER) ਅਤੇ ਹੋਰ ਸਰਕਾਰੀ ਹਸਪਤਾਲਾਂ ਦੇ ਬਕਾਏ ਦੀ ਅਦਾਇਗੀ ਲਈ ਰਾਸ਼ੀ ਮਨਜ਼ੂਰ ਕਰ ਦਿੱਤੀ ਹੈ। ਪਿਛਲੀ ਸਰਕਾਰ ਦੇ ਸਿਹਤ ਮੰਤਰੀ ਨੇ ਪਿਛਲੇ ਸਾਲ ਦਸੰਬਰ ਵਿੱਚ ਬੀਮਾ ਯੋਜਨਾ ਬੰਦ ਕਰ ਦਿੱਤੀ ਸੀ। ਵਿੱਤ ਵਿਭਾਗ ਨੇ ਸਿਧਾਂਤਕ ਤੌਰ ‘ਤੇ 300 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਜੋ ਕਿ ਆਯੁਸ਼ਮਾਨ ਯੋਜਨਾ ਦੇ ਅਧੀਨ ਲੰਬਿਤ ਹਨ।

ਰਾਸ਼ਟਰਮੰਡਲ ਖੇਡਾਂ ‘ਚ ਬਜਰੰਗ ਪੂਨੀਆ ਨੇ ਜਿੱਤਿਆ ਗੋਲਡ ਮੈਡਲ, PM ਮੋਦੀ ਤੇ ਰਾਸ਼ਟਰਪਤੀ ਨੇ ਦਿੱਤੀ ਵਧਾਈ

0

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਰੰਗ ਪੂਨੀਆ ਤੇ ਅੰਸ਼ੂ ਮਲਿਕ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਕੁਸ਼ਤੀ ‘ਚ ਕ੍ਰਮਵਾਰ ਸੋਨ ਅਤੇ ਚਾਂਦੀ ਦੇ ਤਗਮੇ ਜਿੱਤਣ ‘ਤੇ ਵਧਾਈ ਦਿੱਤੀ ਹੈ। ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦੇ ਖਿਡਾਰੀ ਦੇਸ਼ ਦਾ ਨਾਂ ਰੋਸ਼ਨ ਕਰ ਰਹੇ ਹਨ। ਭਾਰਤ ਦੇ ਸਟਾਰ ਪਹਿਲਵਾਨ ਬਜਰੰਗ ਨੇ ਪੁਰਸ਼ਾਂ ਦੇ ਫ੍ਰੀਸਟਾਈਲ 65 ਕਿਲੋਗ੍ਰਾਮ ਮੁਕਾਬਲੇ ਦੇ ਫਾਈਨਲ ਵਿੱਚ ਕੈਨੇਡਾ ਦੇ ਲਚਲਾਨ ਮੈਕਨੀਲ ਨੂੰ 9-2 ਨਾਲ ਹਰਾ ਕੇ ਆਪਣਾ ਖਿਤਾਬ ਬਰਕਰਾਰ ਰੱਖਿਆ। ਅੰਸ਼ੂ ਨੂੰ ਫਾਈਨਲ ‘ਚ ਨਾਈਜੀਰੀਆ ਦੇ ਓਦੁਨਾਯੋ ਫੋਲਾਸਾਦੇ ਐਜੂਕੁਰੋਏ ਤੋਂ 3-7 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

ਰਾਸ਼ਟਰਪਤੀ ਨੇ ਬਜਰੰਗ ਪੂਨੀਆ ਲਈ ਟਵੀਟ ਕੀਤਾ, ”ਰਾਸ਼ਟਰਮੰਡਲ ਖੇਡਾਂ ‘ਚ ਕੁਸ਼ਤੀ ‘ਚ ਲਗਾਤਾਰ ਸੋਨ ਤਗਮਾ ਜਿੱਤਣ ਅਤੇ ਇਤਿਹਾਸ ਰਚਣ ਲਈ ਬਜਰੰਗ ਪੂਨੀਆ ਨੂੰ ਵਧਾਈ। ਤੁਹਾਡੀ ਇਕਸਾਰਤਾ, ਸਮਰਪਣ ਅਤੇ ਉੱਤਮਤਾ ਸਾਡੇ ਨੌਜਵਾਨਾਂ ਲਈ ਪ੍ਰੇਰਨਾ ਹੈ। ਤੁਹਾਡਾ ਸੋਨ ਤਗਮਾ ਸਰਵੋਤਮ ਬਣਨ ਦੀ ਇੱਛਾ ਅਤੇ ਨਵੇਂ ਭਾਰਤ ਦੀ ਭਾਵਨਾ ਨੂੰ ਦਰਸਾਉਂਦਾ ਹੈ।” ਉਨ੍ਹਾਂ ਅੰਸ਼ੂ ਲਈ ਲਿਖਿਆ, ”ਅੰਸ਼ੂ ਮਲਿਕ ਨੂੰ ਰਾਸ਼ਟਰਮੰਡਲ ਖੇਡਾਂ ‘ਚ ਕੁਸ਼ਤੀ ‘ਚ ਚਾਂਦੀ ਦਾ ਤਗਮਾ ਜਿੱਤਣ ‘ਤੇ ਵਧਾਈ। ਤੁਸੀਂ ਸਰਵੋਤਮ ਅੰਤਰਰਾਸ਼ਟਰੀ ਪਹਿਲਵਾਨਾਂ ‘ਚੋਂ ਇਕ ਵਜੋਂ ਆਪਣੀ ਯੋਗਤਾ ਨੂੰ ਸਾਬਤ ਕੀਤਾ ਹੈ। ਤੁਹਾਡੀਆਂ ਸਾਰੀਆਂ ਭਵਿੱਖੀ ਕੋਸ਼ਿਸ਼ਾਂ ਲਈ ਮੇਰੀਆਂ ਸ਼ੁਭਕਾਮਨਾਵਾਂ।”

ਮੋਦੀ ਨੇ ਬਜਰੰਗ ਪੂਨੀਆ ਲਈ ਲਿਖਿਆ, ”ਪ੍ਰਤਿਭਾਸ਼ਾਲੀ ਬਜਰੰਗ ਪੂਨੀਆ ਨਿਰੰਤਰਤਾ ਅਤੇ ਉੱਤਮਤਾ ਦਾ ਸਮਾਨਾਰਥੀ ਹੈ। ਉਸ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਸੀ। ਲਗਾਤਾਰ ਤੀਸਰਾ ਸੋਨ ਤਗਮਾ ਜਿੱਤਣ ਦੀ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ ਵਧਾਈ। ਉਸ ਦਾ ਜਨੂੰਨ ਅਤੇ ਆਤਮ ਵਿਸ਼ਵਾਸ ਪ੍ਰੇਰਨਾਦਾਇਕ ਹੈ। ਮੇਰੀਆਂ ਸ਼ੁੱਭਕਾਮਨਾਵਾਂ।” ਪੀ.ਐੱਮ. ਮੋਦੀ ਨੇ ਅੰਸ਼ੂ ਨੂੰ ਟੈਗ ਕੀਤਾ ਅਤੇ ਟਵਿੱਟਰ ‘ਤੇ ਲਿਖਿਆ, ”ਅੰਸ਼ੂ ਨੂੰ ਜਨਮਦਿਨ ‘ਤੇ ਕੁਸ਼ਤੀ ‘ਚ ਚਾਂਦੀ ਦਾ ਤਗਮਾ ਜਿੱਤਣ ਲਈ ਵਧਾਈ। ਭਵਿੱਖ ਵਿੱਚ ਖੇਡਾਂ ‘ਚ ਸਫਲ ਸਫ਼ਰ ਲਈ ਮੇਰੀਆਂ ਸ਼ੁਭਕਾਮਨਾਵਾਂ। ਖੇਡਾਂ ਪ੍ਰਤੀ ਉਸ ਦਾ ਜਨੂੰਨ ਭਵਿੱਖ ਦੇ ਖਿਡਾਰੀਆਂ ਨੂੰ ਪ੍ਰੇਰਿਤ ਕਰੇਗਾ।”

ਭਾਰਤ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਹੋਵੇਗੀ ਵੋਟਿੰਗ

0

ਭਾਰਤ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਹੋਵੇਗੀ। 788 ਸੰਸਦ ਮੈਂਬਰਾਂ ਵੱਲੋਂ ਵੋਟਾਂ ਪਾਈਆਂ ਜਾਣਗੀਆਂ। ਉਪ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਵਲੋਂ ਉਮੀਦਵਾਰ ਜਗਦੀਪ ਧਨਖੜ ਤੇ ਵਿਰੋਧੀ ਦਲ ਵਲੋਂ ਮਾਰਗਿਟ ਅਲਵਾ ਉਮੀਦਵਾਰ ਹਨ।

ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਧਨਖੜ ਦੇ ਆਸਾਨੀ ਨਾਲ ਚੋਣ ਜਿੱਤਣ ਦੀ ਸੰਭਾਵਨਾ ਹੈ। ਉਧਰ, ਟੀਆਰਐੱਸ ਨੇ ਮਾਰਗਰੇਟ ਅਲਵਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਪੋਲਿੰਗ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਹੋਵੇਗੀ।

ਸ਼ਨਿਚਰਵਾਰ ਦੇਰ ਸ਼ਾਮ ਨੂੰ ਰਿਟਰਨਿੰਗ ਅਫ਼ਸਰ ਵੋਟਾਂ ਦੀ ਗਿਣਤੀ ਮਗਰੋਂ ਅਗਲੇ ਉਪ ਰਾਸ਼ਟਰਪਤੀ ਦੇ ਨਾਮ ਦਾ ਐਲਾਨ ਕਰਨਗੇ। ਮੌਜੂਦਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ।