Home Blog Page 1963

ਜ਼ੀਰਕਪੁਰ ‘ਚ ਬਾਸਕਟਬਾਲ ਖੇਡਦੇ ਸਮੇਂ ਵਿਦਿਆਰਥੀ ਦੀ ਅਚਾਨਕ ਹੋਈ ਮੌ.ਤ

0

ਜ਼ੀਰਕਪੁਰ ‘ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇ ਇੱਕ ਨਿੱਜੀ ਸਕੂਲ ਵਿੱਚ ਬਾਸਕਟਬਾਲ ਖੇਡਦੇ ਹੋਏ ਇੱਕ ਵਿਦਿਆਰਥੀ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਸ਼ੁਭਮ (14) ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਦੇ ਡਿੱਗਣ ਕਾਰਨ ਗਰਦਨ ਫਰੈਕਚਰ ਹੋਣ ਦੇ ਚਲਦਿਆਂ ਇਹ ਹਾਦਸਾ ਵਾਪਰਿਆ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀ ਸਕੂਲ ਵਿੱਚ ਅਪਣੇ ਭਰਾ ਨਾਲ ਬਾਸਕਟਬਾਲ ਖੇਡ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਸ਼ੁਭਮ ਖੇਡਦੇ ਸਮੇਂ ਅਚਾਨਕ ਬੇਹੋਸ਼ ਹੋ ਗਿਆ। ਘਟਨਾ ਮੰਗਲਵਾਰ ਸਵੇਰੇ 9 ਵਜੇ ਦੀ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਸ਼ੁਭਮ ਦੇ ਪਿਤਾ ਨਵੀਨ ਗਰਗ ਵਾਸੀ ਏ.ਕੇ.ਐੱਸ. ਕਾਲੋਨੀ, ਜ਼ੀਰਕਪੁਰ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਹੋਈ ਫਾਈ.ਰਿੰਗ, ਦਰਗਾਹ ਦੇ ਸੇਵਾਦਾਰ ਦੀ ਹੋਈ ਮੌ.ਤ

ਸ਼ੁਭਮ ਦੇ ਪਿਤਾ ਨਵੀਨ ਗਰਗ ਮੌਕੇ ‘ਤੇ ਪਹੁੰਚੇ ਅਤੇ ਸ਼ੁਭਮ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਡਾਕਟਰਾਂ ਨੇ ਉਸ ਨੂੰ ਜੀਐਮਸੀਐਚ-32 ਰੈਫਰ ਕਰ ਦਿਤਾ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਇਹ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਪੋਸਟਮਾਰਟਮ ਕਰਵਾ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

ਅੰਮ੍ਰਿਤਸਰ ‘ਚ ਹੋਈ ਫਾਈ.ਰਿੰਗ, ਦਰਗਾਹ ਦੇ ਸੇਵਾਦਾਰ ਦੀ ਹੋਈ ਮੌ.ਤ

0

ਅੰਮ੍ਰਿਤਸਰ ‘ਚ ਫਾਈਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਅੰਮ੍ਰਿਤਸਰ ਦੇ ਪੁਤਲੀਘਰ ਦੇ ਗਵਾਲ ਮੰਡੀ ਇਲਾਕੇ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਲਾਕੇ ਦੇ ਲੋਕਾਂ ਨੂੰ ਪਤਾ ਲੱਗਾ ਕਿ ਗਵਾਲ ਮੰਡੀ ਦੇ ਅੰਦਰ ਬਾਬੇ ਪੀਰ ਦੀ ਦਰਗਾਹ ਦੇ ਸੇਵਾਦਾਰ ਬਲਦੇਵ ਸਿੰਘ ਦੀ ਕਿਸੇ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।

ਇਸ ਮੌਕੇ ਤੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜੀ ਉਹਨਾਂ ਨੂੰ ਜਾਂਚ ਕੀਤੀ ਗਈ ਸ਼ੁਰੂ ਉਥੇ ਹੀ ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਬਾਬਾ ਬਲਦੇਵ ਸਿੰਘ ਪਿਛਲੇ ਪੰਜੀ 26 ਸਾਲ ਤੋਂ ਇਸ ਦਰਗਾਹ ਦੀ ਸੇਵਾ ਕਰ ਰਿਹਾ ਹੈ ਤੇ ਉਸ ਦਾ ਸਭ ਨਾਲ ਪਿਆਰ ਸੀ ਕਿਸੇ ਨਾਲ ਵੈਰ ਵਿਰੋਧ ਨਹੀਂ ਸੀ। ਸਾਰੇ ਇਲਾਕੇ ਦੇ ਲੋਕ ਬਾਬੇ ਬਲਦੇਵ ਸਿੰਘ ਦਾ ਸਤਿਕਾਰ ਕਰਦੇ ਸਨ।

ਉਹਨਾਂ ਨੇ ਕਿਹਾ ਕਿ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਹਨ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਉਸ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਬਾਬੇ ਦੀ ਹੱਤਿਆ ਕਿਸੇ ਨੇ ਕੀਤੀ ਹੈ ਉੱਥੇ ਹੀ ਬਾਬਾ ਬਲਦੇਵ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਬਾਬੇ ਬਲਦੇਵ ਸਿੰਘ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਤੇ ਅੱਜ ਸਾਨੂੰ ਪਤਾ ਲੱਗਾ ਕਿ ਬਾਬੇ ਦੀ ਕਿਸੇ ਨੇ ਹੱਤਿਆ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ ਤੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।

ਉੱਥੇ ਹੀ ਮੌਕੇ ਤੇ ਪੁੱਜੇ ਏਸੀਪੀ ਕਮਲਜੀਤ ਸਿੰਘ ਔਲਖ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਲਾਕਾ ਗਵਾਲ ਮੰਡੀ ਵਿੱਚ ਇੱਕ ਬਾਬੇ ਦੀ ਦਰਗਾਹ ਹੈ ਜਿੱਥੇ ਉਸਦੇ ਸੇਵਾਦਾਰ ਦੀ ਕਿਸੇ ਨੇ ਹੱਤਿਆ ਕਰ ਦਿੱਤੀ। ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਸ਼ੁਰੂ ਕਰ ਦਿੱਤੀ ਹੈ ਉਹਨਾਂ ਨੇ ਕਿਹਾ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਲਦੀ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਉਸ ਨੂੰ ਕਾਬੂ ਕੀਤਾ ਜਾਵੇਗਾ।

ਗੁਰਦਾਸਪੁਰ ‘ਚ ਪੁਰਾਣੇ ਬੱਸ ਸਟੈਂਡ ਨੂੰ ਨਸ਼ੇ.ੜੀਆਂ ਨੇ ਬਣਾਇਆ ਆਪਣਾ ਅੱਡਾ, ਪੁਲਿਸ ਨੇ ਲੋਕਾਂ ਨੂੰ ਨ.ਸ਼ੇ ਖਿਲਾਫ ਸਾਥ ਦੇਣ ਦੀ ਕੀਤੀ ਅਪੀਲ

0

ਗੁਰਦਾਸਪੁਰ ਨਵਾਂ ਬੱਸ ਸਟੈਂਡ ਬਣਨ ਕਰਕੇ ਪੁਰਾਣਾ ਬੱਸ ਸਟੈਂਡ ਬਿਲਕੁਲ ਖਾਲੀ ਹੋ ਗਿਆ ਹੈ ਜਿੱਥੇ ਕਿ ਆਵਾਜਾਈ ਨਾ ਹੋਣ ਕਰਕੇ ਨਸ਼ੇੜੀਆਂ ਨੂੰ ਆਪਣਾ ਟਿਕਾਣਾ ਬਣਾਉਣ ਦਾ ਮੌਕਾ ਮਿਲ ਗਿਆ। ਬਸ ਸਟੈਂਡ ਦੇ ਅੰਦਰ ਸਰਿੰਜਾਂ ਪਈਆਂ ਹੋਈਆਂ ਮਿਲੀਆਂ ਅਤੇ ਹੋਰ ਕੁਝ ਨਸ਼ੇ ਦੀ ਸਮੱਗਰੀ ਮਿਲੀ ਜਿਸ ਤੋਂ ਬਾਅਦ ਡੀਐਸਪੀ ਸੀਟੀ ਸੁਖਪਾਲ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਬੱਸ ਸਟੈਂਡ ਤੇ ਚੈਕਿੰਗ ਕੀਤੀ ਜਾਏਗੀ ਅਤੇ ਨਸ਼ੇ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ।

ਉਹਨਾਂ ਨੇ ਕਿਹਾ ਕਿ ਨਸ਼ੇ ਖਿਲਾਫ ਲੋਕਾਂ ਨੂੰ ਵੀ ਸਾਡਾ ਸਾਥ ਦੇਣ ਦੀ ਜਰੂਰਤ ਹੈ ਅਤੇ ਜੇ ਤੁਹਾਡੇ ਮਹੱਲੇ ਵਿੱਚ ਕਿਤੇ ਵੀ ਨਸ਼ਾ ਵਿਕਦਾ ਤਾਂ ਤੁਰੰਤ ਹੀ ਪੁਲਿਸ ਅਨੁਸੂਚਿਤ ਕੀਤਾ ਜਾਵੇ ਉਹਨਾਂ ਨੇ ਕਿਹਾ ਕਿ ਨਸ਼ਾ ਤਸਕਰ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਨਸ਼ਾ ਤਸਕਰਾਂ ਦੇ ਖਿਲਾਫ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਸੀਲ ਕੀਤੀ ਜਾ ਰਹੀ ਹੈ ਉਹਨਾਂ ਨੇ ਕਿਹਾ ਕਿ ਬਹੁਤ ਹੀ ਜਲਦ ਸਾਡੀ ਲੇਡੀਜ ਪੁਲਿਸ ਲੋਕਾਂ ਦੇ ਘਰਾਂ ਵਿੱਚ ਜਾਏਗੀ ਅਤੇ ਮਹਿਲਾਵਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਕਿ ਕਿਹੜੇ ਮਹੱਲੇ ਵਿੱਚ ਨਸ਼ਾ ਤਸਕਰ ਨਸ਼ਾ ਵੇਚਦੇ ਹਨ ਅਤੇ ਕਿਹੜੇ ਲੋਕ ਇਹ ਕਾਰੋਬਾਰ ਕਰ ਰਹੇ ਹਨ।

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ED ਵਲੋਂ ਭੇਜੇ ਸੰਮਨ ਦਾ ਦਿੱਤਾ ਜਵਾਬ

0

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ। ਈਡੀ ਨੂੰ ਇਸ ਨੂੰ ਵਾਪਸ ਲੈਣਾ ਚਾਹੀਦਾ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਦੱਸ ਦੇਈਏ ਕਿ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਨੂੰ ਗੱਲਬਾਤ ਲਈ ਦਫ਼ਤਰ ਬੁਲਾਇਆ ਸੀ।

ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੋਸਟ ‘ਚ ਸ਼ਰਾਬ ਨੀਤੀ ਮਾਮਲੇ ‘ਚ ਈਡੀ ਵੱਲੋਂ ਜਾਰੀ ਸੰਮਨ ਦਾ ਜਵਾਬ ਦਿੰਦੇ ਹੋਏ ਲਿਖਿਆ ਕਿ ਈਡੀ ਦਾ ਇਹ ਸੰਮਨ ਵੀ ਏਜੰਸੀ ਵੱਲੋਂ ਜਾਰੀ ਕੀਤੇ ਗਏ ਪਿਛਲੇ ਸੰਮਨਾਂ ਵਾਂਗ ਗੈਰ-ਕਾਨੂੰਨੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਇਹ ਸੰਮਨ ਵਾਪਸ ਲੈਣੇ ਚਾਹੀਦੇ ਹਨ ਕਿਉਂਕਿ ਇਹ ਰਾਜਨੀਤੀ ਤੋਂ ਪ੍ਰੇਰਿਤ ਹੈ। ਮੈਂ ਆਪਣਾ ਜੀਵਨ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਬਤੀਤ ਕੀਤਾ ਹੈ। ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਦਸੰਬਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਆਪਣੇ ਦਫ਼ਤਰ ਬੁਲਾਇਆ ਸੀ। ਇਸ ਤੋਂ ਪਹਿਲਾਂ 2 ਨਵੰਬਰ 2023 ਨੂੰ ਵੀ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਜਾਰੀ ਕੀਤਾ ਸੀ। ਪਹਿਲੇ ਸੰਮਨ ਦੌਰਾਨ ਪੇਸ਼ ਨਾ ਹੋਣ ਦਾ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪੰਜ ਰਾਜਾਂ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਣਾ ਦੱਸਿਆ ਗਿਆ ਹੈ। ਪਹਿਲੀ ਵਾਰ ਵੀ ਕੇਜਰੀਵਾਲ ਨੇ ਈਡੀ ਦੇ ਸੰਮਨ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਸੀ।

ਮੁਕਤਸਰ ‘ਚ ਹੋਈ ਫਾਈਰਿੰਗ , ਇੱਕ ਨੌਜਵਾਨ ਦੀ ਮੌਤ ਦੂਜਾ ਜ਼ਖਮੀ

0

ਮੁਕਤਸਰ ਦੇ ਕੋਟਕਪੂਰਾ ਰੋਡ ਬਾਈਪਾਸ ‘ਤੇ ਮਾਮੂਲੀ ਝਗੜੇ ਤੋਂ ਬਾਅਦ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਘਟਨਾ ਤੋਂ ਬਾਅਦ ਮੁਲਜ਼ਮ ਸਕਾਰਪੀਓ ਗੱਡੀ ‘ਚ ਫਰਾਰ ਹੋ ਗਏ। ਘਟਨਾ ਬੁੱਧਵਾਰ ਦੇਰ ਰਾਤ ਵਾਪਰੀ।

ਸੂਚਨਾ ਮਿਲਣ ‘ਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਮ੍ਰਿਤਕ ਦੀ ਪਛਾਣ ਸੁਮਿਤ ਵਾਸੀ ਰੱਤੇਵਾਲਾ ਵਜੋਂ ਹੋਈ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਚਸ਼ਮਦੀਦਾਂ ਅਨੁਸਾਰ ਬੁੱਧਵਾਰ ਰਾਤ ਕਰੀਬ ਸਾਢੇ ਨੌਂ ਵਜੇ ਕੋਟਕਪੂਰਾ ਰੋਡ ਬਾਈਪਾਸ ’ਤੇ ਸਕਾਰਪੀਓ ਕਾਰ ’ਚ ਆਏ ਕੁਝ ਨੌਜਵਾਨ ਗੱਡੀ ’ਚੋਂ ਹੇਠਾਂ ਉਤਰ ਗਏ।

ਉਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਪਿਸਤੌਲ ਫੜੀ ਹੋਈ ਸੀ। ਉਨ੍ਹਾਂ ਦਾ ਸੁਮਿਤ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ। ਇਸ ਤੋਂ ਬਾਅਦ ਮੁਲਜਮਾਂ ਨੇ ਸੁਮਿਤ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਹੋਰ ਨੌਜਵਾਨ ਵੀ ਜ਼ਖਮੀ ਹੋ ਗਿਆ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਕੋਰੋਨਾ ਦਾ ਕਹਿਰ! ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਡਵਾਈਜ਼ਰੀ ਜਾਰੀ

0

ਦੇਸ਼ ‘ਚ ਮੁੜ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਸੀ। ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਆਉਣ ਵਾਲੇ ਤਿਉਹਾਰੀ ਸੀਜ਼ਨ ਨੂੰ ਧਿਆਨ ‘ਚ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਕੁਝ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਇਸ ਲੜੀ ਵਿੱਚ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਸਿਹਤ ਵਿਭਾਗ ਨੇ ਹੁਣ ਕੋਰੋਨਾ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ ਅਤੇ ਇੱਕ ਤਰ੍ਹਾਂ ਨਾਲ ਚੰਡੀਗੜ੍ਹ ਵਿੱਚ ਮਾਸਕ ਵਾਪਸ ਆ ਗਿਆ ਹੈ।

ਦੱਸ ਦਈਏ ਕਿ ਪ੍ਰਸ਼ਾਸਨ ਨੇ ਭੀੜ ਵਾਲੇ ਇਲਾਕਿਆਂ ਵਿੱਚ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਨਾਲ ਹੀ ਕਿਹਾ ਕਿ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਹਸਪਤਾਲ ਜਾਣ ਵਾਲੇ ਮਰੀਜ਼ਾਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਜੇਕਰ ਬੁਖਾਰ, ਜ਼ੁਕਾਮ ਅਤੇ ਸਾਹ ਲੈਣ ‘ਚ ਤਕਲੀਫ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਦੀ ਸਲਾਹ ਲਓ। ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ 7 ਦਿਨਾਂ ਲਈ ਆਪਣੇ ਆਪ ਨੂੰ ਅਲੱਗ ਰੱਖਣਾ ਹੋਵੇਗਾ। ਪ੍ਰਸ਼ਾਸਨ ਨੇ ਭੀੜ ਵਾਲੇ ਇਲਾਕਿਆਂ ਵਿੱਚ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।

ਕਾਂਗਰਸ ਦੇ ਆਗੂ ਨਵਜੋਤ ਸਿੱਧੂ ਦੇ ਹੋਏ ਖਿਲਾਫ, ਪਾਰਟੀ ’ਚੋਂ ਬਾਹਰ ਕੱਢਣ ਦੀ ਉੱਠੀ ਮੰਗ

0

ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਹਾਲ ਹੀ ’ਚ ਦਿੱਤੇ ਗਏ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਂਗਰਸ ’ਚ ਨਾਰਾਜ਼ਗੀ ਹੈ। ਉਨ੍ਹਾਂ ਨੇ ਹਾਲ ਹੀ ’ਚ ਸਾਬਕਾ ਸੂਬਾ ਪ੍ਰਧਾਨ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਹੱਲਾ ਬੋਲਿਆ ਸੀ।ਕਾਂਗਰਸ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੇ ਹੁਣ ਅਨੁਸ਼ਾਸਨਹੀਣਤਾ ਨੂੰ ਲੈ ਕੇ ਸਿੱਧੂ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਮੰਗ ਕੀਤੀ ਹੈ।

ਕਾਂਗਰਸੀ ਆਗੂਆਂ ਵੱਲੋਂ ਜਾਰੀ ਸਾਂਝੇ ਬਿਆਨ ’ਚ ਕਿਹਾ ਗਿਆ ਹੈ ਕਿ ਭਾਵੇਂ ਹੀ ਸਿੱਧੂ ਸਨਮਾਨਯੋਗ ਹੋਣ ਪਰ ਉਨ੍ਹਾਂ ਦੇ ਕੰਮ ਅਕਸਰ ਹੀ ਪਾਰਟੀ ਖ਼ਿਲਾਫ਼ ਹੁੰਦੇ ਹਨ। ਸਿੱਧੂ ਹੀ ਸਨ, ਜਿਨ੍ਹਾਂ ਦੀ ਅਗਵਾਈ ’ਚ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ। ਇਨ੍ਹਾਂ ਚੋਣਾਂ ’ਚ ਕਾਂਗਰਸ 78 ’ਚੋਂ 18 ਸੀਟਾਂ ’ਤੇ ਸਿਮਟ ਕੇ ਰਹਿ ਗਈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਇਹ ਸਭ ਕੁਝ ਸਿੱਧੂ ਦੀ ਅਨੁਸ਼ਾਸਨਹੀਣਤਾ ਕਾਰਨ ਹੀ ਹੋਇਆ।

ਨਵਜੋਤ ਦਹੀਆ ਨੇ ਕਿਹਾ ਕਿ ਸਿੱਧੂ ਇਕ ਟੀਮ ਦੇ ਖਿਡਾਰੀ ਨਹੀਂ ਹਨ। ਉਹ ਜਿਸ ਟੀਮ ’ਚ ਹੁੰਦੇ ਹਨ, ਉਸੇ ਖ਼ਿਲਾਫ਼ ਖੇਡਦੇ ਹਨ। ਇੰਦਰਬੀਰ ਸਿੰਘ ਨੇ ਕਿਹਾ ਕਿ 2022 ’ਚ ਜਦੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਗਿਆ, ਉਸ ਸਮੇਂ ਸਿੱਧੂ ਉਨ੍ਹਾਂ ਦੇ ਨਾਲ ਹੀ ਬੈਠੇ ਸਨ, ਇਸ ਦੇ ਬਾਵਜੂਦ ਉਨ੍ਹਾਂ ਨੇ ਖ਼ੁਦ ਦੀ ਵਡਿਆਈ ਕਰਨ ਦਾ ਏਜੰਡਾ ਚੁਣਿਆ। ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਸਿੱਧੂ ਨੇ ਕਦੇ ਵੀ ਪਾਰਟੀ ਦੇ ਏਜੰਡੇ ਦੀ ਹਮਾਇਤ ਨਹੀਂ ਕੀਤੀ।

ਕਾਂਗਰਸ ਪ੍ਰਧਾਨ ਦੇ ਰੂਪ ’ਚ ਵੀ ਉਹ ਨਾਕਾਮ ਰਹੇ। ਸਿੱਧੂ ਨਾ ਤਾਂ ਟੀਮ ਦੇ ਕਪਤਾਨ ਦੇ ਰੂਪ ’ਚ ਪ੍ਰਦਰਸ਼ਨ ਕਰ ਸਕੇ ਤੇ ਨਾ ਹੀ ਖਿਡਾਰੀ ਦੇ ਰੂਪ ’ਚ। ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ, ਲਖਬੀਰ ਸਿੰਘ ਲੱਖਾ, ਦਵਿੰਦਰ ਸਿੰਘ ਘੁਬਾਇਆ, ਖ਼ੁਸ਼ਬਾਜ਼ ਸਿੰਘ ਜਟਾਣਾ, ਅਮਿਤ ਵਿਜ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਸਿੱਧੂ ਕਾਰਨ ਕਾਂਗਰਸ ਪਹਿਲਾਂ ਵੀ ਕਮਜ਼ੋਰ ਹੋਈ ਸੀ ਤੇ ਹੁਣ ਵੀ ਹੋ ਰਹੀ ਹੈ, ਇਸ ਲਈ ਪਾਰਟੀ ਨੂੰ ਉਨ੍ਹਾਂ ਦੀ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਕਰਨ ਦੀ ਬਜਾਏ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ।

BSF ਤੇ ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਹੈਰੋਇਨ ਸਮੇਤ ਪਾਕਿ ਡਰੋਨ ਕੀਤਾ ਬਰਾਮਦ

0

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਮੌਸਮ ਵਿਚ ਬਦਲਾਅ ਕਾਰਨ ਧੁੰਦ ਦਾ ਫਾਇਦਾ ਚੁੱਕਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਡ੍ਰੋਨ ਭੇਜੇ ਜਾ ਰਹੇ ਹਨ। ਹੁਣ ਸੰਗਰੂਰ ਦੇ ਖਾਲੜਾ ਸੈਕਟਰ ਦੇ ਪਿੰਡ ਡੱਲ ਤੋਂ ਡਰੋਨ ਬਰਾਮਦ ਹੋਇਆ ਹੈ। BSF ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ‘ਤੇ ਚਲਾਏ ਤਲਾਸ਼ੀ ਅਭਿਆਨ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਇੱਕ ਡਰੋਨ ਬਰਾਮਦ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ BSF ਦੇ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਸ਼ਾਮ ਕਰੀਬ ਸਾਢੇ ਪੰਜ ਵਜੇ ਇਲਾਕੇ ਵਿਚ ਡਰੋਨ ਦੀ ਮੌਜੂਦਗੀ ਸਬੰਧੀ ਸੂਚਨਾ ਮਿਲੀ ਸੀ। ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਦੀ ਟੀਮ ਸਮੇਤ ਪਿੰਡ ਡੱਲ ਦੇ ਬਾਹਰਵਾਰ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਦੌਰਾਨ ਇੱਕ ਡਰੋਨ ਅਤੇ ਪੀਲੀ ਟੇਪ ਨਾਲ ਲਪੇਟਿਆ ਇੱਕ ਪੈਕੇਟ ਮਿਲਿਆ ਹੈ। ਇਸ ਪੈਕੇਟ ਵਿੱਚੋਂ 2 ਕਿਲੋ 718 ਗ੍ਰਾਮ ਹੈਰੋਇਨ ਗਈ ਸੀ ਬਰਾਮਦ ਹੋਈ।

ਇਹ ਵੀ ਪੜ੍ਹੋ : ਅਗਲੇ ਸਾਲ GPA ਸੈਟੇਲਾਈਟ ਜ਼ਰੀਏ ਹੋਵੇਗਾ ਹਾਈਵੇ ਟੋਲਕਲੈਕਸ਼ਨ: ਨਿਤਿਨ ਗਡਕਰੀ

ਇਸ ਪੈਕੇਟ ਨੂੰ ਲਟਕਾਉਣ ਲਈ ਇੱਕ ਰਿੰਗ ਨਾਲ ਜੋੜਿਆ ਗਿਆ ਸੀ। ਇਹ ਬਰਾਮਦਗੀ ਪਿੰਡ ਦੇ ਨਾਲ ਲੱਗਦੇ ਖੇਤਾਂ ਚੋਂ ਹੋਈ ਹੈ। ਬਰਾਮਦ ਹੋਇਆ ਡਰੋਨ ਚੀਨ ਦਾ ਬਣਿਆ ਕਵਾਡਕਾਪਟਰ ਡੀਜੇ ਮੈਟਿਰਸ ਆਰਟੀਕੇ 300 ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦ ਹੋਈ ਸਮੱਗਰੀ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅਗਲੇ ਸਾਲ GPA ਸੈਟੇਲਾਈਟ ਜ਼ਰੀਏ ਹੋਵੇਗਾ ਹਾਈਵੇ ਟੋਲਕਲੈਕਸ਼ਨ: ਨਿਤਿਨ ਗਡਕਰੀ

0

ਕੇਂਦਰ ਵੱਲੋਂ ਰਾਜਮਾਰਗਾਂ ‘ਤੇ ਲੱਗੇ ਮੌਜੂਦਾ ਟੋਲ ਪਲਾਜ਼ਾ ਨੂੰ ਹਟਾਉਣ ਲਈ ਅਗਲੇ ਸਾਲ ਮਾਰਚ ਤੱਕ ਜੀਪੀਐੱਸ ਆਧਾਰਿਤ ਟੋਲ ਸੰਗ੍ਰਹਿ ਪ੍ਰਣਾਲੀ ਸਣੇ ਨਵੀਆਂ ਤਕਨੀਕਾਂ ਨੂੰ ਲਾਗੂ ਕੀਤਾ ਜਾਵੇਗਾ। ਇਹ ਜਾਣਕਾਰੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦਿੱਤੀ।

ਇਸ ਦਾ ਮੁੱਖ ਉਦੇਸ਼ ਆਵਾਜਾਈ ਜਾਮ ਨੂੰ ਘੱਟ ਕਰਨਾ ਤੇ ਵਾਹਨ ਚਾਲਕਾਂ ਤੋਂ ਹਾਈਵੇ ‘ਤੇ ਤੈਅ ਕੀਤੀ ਗਈ ਅਸਲੀ ਦੂਰੀ ਦੇ ਹਿਸਾਬ ਨਾਲ ਹੀ ਟੋਲ ਵਸੂਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਵਿਚ ਟੋਲ ਪਲਾਜ਼ਾ ਨੂੰ ਬਦਲਣ ਲਈ ਜੀਪੀਐੱਸ ਆਧਾਰਿਤ ਟੋਲ ਸਿਸਟਮ ਸਣੇ ਨਵੀਆਂ ਤਕਨੀਕਾਂ ‘ਤੇ ਵਿਚਾਰ ਕਰ ਰਹੀ ਹੈ… ਅਸੀਂ ਅਗਲੇ ਸਾਲ ਮਾਰਚ ਤੱਕ ਪੂਰੇ ਦੇਸ਼ ਵਿਚ ਨਵਾਂ ਜੀਪੀਐੱਸ ਸੈਟੇਲਾਈਟ ਆਧਾਰਿਤ ਟੋਲ ਸੰਗ੍ਰਹਿ ਸ਼ੁਰੂ ਕਰਾਂਗੇ।

ਗਡਕਰੀ ਨੇ ਦੱਸਿਆ ਕਿ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ ਵਾਹਨਾਂ ਨੂੰ ਬਿਨਾਂ ਰੋਕੇ ਆਟੋਮੈਟਿਕ ਟੋਲ ਵਸੂਲੀ ਨੂੰ ਸਮਰੱਥ ਬਣਾਉਣ ਲਈ ਆਟੋਮੈਟਿਕ ਨੰਬਰ ਪਲੇਟ ਪਛਾਣ ਪ੍ਰਣਾਲੀ (ਆਟੋਮੈਟਿਕ ਨੰਬਰ ਪਲੇਟ ਰੀਡਰ ਕੈਮਰਾ) ਦੇ ਦੋ ਪਾਇਲਟ ਪ੍ਰੋਜੈਕਟ ਵੀ ਚਲਾਏ ਹਨ।

2018-19 ਦੌਰਾਨ ਟੋਲ ਪਲਾਜ਼ਾ ‘ਤੇ ਵਾਹਨਾਂ ਦਾ ਔਸਤ ਵੇਟਿੰਗ ਟਾਈਮ 8 ਮਿੰਟ ਸੀ। 2020-21 ਤੇ 2021-22 ਦੌਰਾਨ FASTag ਦੇ ਆਉਣ ਨਾਲ ਵਾਹਨਾਂ ਦਾ ਔਸਤ ਵੇਟਿੰਗ ਟਾਈਮ ਘੱਟ ਕੇ 47 ਸੈਕੰਡ ਹੋ ਗਿਆ। ਹਾਲਾਂਕਿ ਕੁਝ ਥਾਵਾਂ ‘ਤੇ ਖਾਸ ਤੌਰ ‘ਤੇ ਸ਼ਹਿਰਾਂ ਕੋਲ ਤੇ ਸੰਘਣੀ ਆਬਾਦੀ ਵਾਲੇ ਕਸਬਿਆਂ ਵਿਚ ਵੇਟਿੰਗ ਟਾਈਮ ਵਿਚ ਕਾਫੀ ਸੁਧਾਰ ਹੋਇਆ ਹੈ। ਫਿਰ ਵੀ ਭੀੜ-ਭਾੜ ਸਮੇਂ ਟੋਲ ਪਲਾਜ਼ਾ ‘ਤੇ ਕੁਝ ਦੇਰੀ ਹੁੰਦੀ ਹੈ।

ਗਡਕਰੀ ਨੇ ਕਿਹਾ ਕਿ ਸਰਕਾਰ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ 1,000 ਕਿਲੋਮੀਟਰ ਤੋਂ ਘੱਟ ਲੰਬਾਈ ਵਾਲੇ ਹਾਈਵੇ ਪ੍ਰਾਜੈਕਟਾਂ ਲਈ ਬਿਲਡ ਓਪਰੇਟ ਟ੍ਰਾਂਸਫਰ (ਬੀਓਟੀ) ਮਾਡਲ ‘ਤੇ 1.5-2 ਲੱਖ ਕਰੋੜ ਰੁਪਏ ਦੇ ਸੜਕ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਚੋਣਾਂ ਲਈ ਟੈਂਡਰ ਦੇਵੇਗਾ। ਆਮ ਚੋਣਾਂ ਅਪ੍ਰੈਲ-ਮਈ 2024 ਵਿਚ ਹੋਣ ਵਾਲੀਆਂ ਹਨ।

ਉਨ੍ਹਾਂ ਕਿਹਾ ਕਿ “ਅੱਗੇ ਜਾ ਕੇ, ਅਸੀਂ ਜ਼ਿਆਦਾਤਰ ਹਾਈਵੇ ਨਿਰਮਾਣ ਲਈ ਬੁਨਿਆਦੀ ਢਾਂਚਾ ਨਿਵੇਸ਼ ਟਰੱਸਟ (InvITs) ਮਾਡਲ ਨੂੰ ਪਹਿਲ ਦੇਵਾਂਗੇ। InvITs ਉਹ ਵਾਹਨ ਹਨ ਜੋ ਨਿਵੇਸ਼ਕਾਂ ਤੋਂ ਪੈਸੇ ਇਕੱਠੇ ਕਰਨ ਅਤੇ ਇਸ ਨੂੰ ਜਾਇਦਾਦਾਂ ਵਿੱਚ ਨਿਵੇਸ਼ ਕਰਨ ਲਈ ਤਿਆਰ ਕੀਤੇ ਗਏ ਹਨ ਜੋ ਸਮੇਂ ਦੇ ਨਾਲ ਨਕਦ ਪ੍ਰਵਾਹ ਪ੍ਰਦਾਨ ਕਰਨਗੇ।

ਕੇਂਦਰੀ ਸਿਹਤ ਮੰਤਰੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਉੱਚ ਪੱਧਰੀ ਬੈਠਕ, ਸਾਰੇ ਰਾਜਾਂ ਨੂੰ ਅਲਰਟ ਜਾਰੀ

0

ਦੇਸ਼ ਵਿਚ ਵਧਦੇ ਕੋਰੋਨਾ ਮਾਮਲਿਆਂ ਦਰਮਿਆਨ ਬੁੱਧਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੀ ਅਗਵਾਈ ‘ਚ ਉੱਚ ਪੱਧਰੀ ਬੈਠਕ ਹੋਈ।

ਇਸ ਮੀਟਿੰਗ ਵਿੱਚ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੇ ਨਾਲ-ਨਾਲ ਸੂਬਾ ਸਕੱਤਰ ਵੀ ਮੌਜੂਦ ਸਨ। ਇਸ ਦੌਰਾਨ ਸਾਰੇ ਰਾਜਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।

ਸਮੀਖਿਆ ਬੈਠਕ ‘ਚ ਕੇਂਦਰੀ ਸਿਹਤ ਮੰਤਰੀ ਨੇ ਕਿਹਾ, ‘ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ। ਮੀਟਿੰਗ ਵਿੱਚ ਉਨ੍ਹਾਂ ਨੇ ਸਾਰੇ ਰਾਜਾਂ ਨੂੰ ਹਦਾਇਤ ਕੀਤੀ ਕਿ ਉਹ ਹਰ 3 ਮਹੀਨਿਆਂ ਵਿੱਚ ਇੱਕ ਵਾਰ ਸਾਰੇ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਉਣ।

ਉਨ੍ਹਾਂ ਕੇਂਦਰ ਵੱਲੋਂ ਰਾਜਾਂ ਨੂੰ ਪੂਰੀ ਮਦਦ ਦਾ ਭਰੋਸਾ ਵੀ ਦਿੱਤਾ। ਮੀਟਿੰਗ ਵਿੱਚ ਅਸਾਮ, ਅਰੁਣਾਚਲ, ਦਿੱਲੀ, ਹਰਿਆਣਾ, ਹਿਮਾਚਲ, ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਉੜੀਸਾ, ਗੋਆ, ਪੁਡੂਚੇਰੀ, ਤੇਲੰਗਾਨਾ, ਕਰਨਾਟਕ, ਮਨੀਪੁਰ, ਕੇਰਲਾ ਸਮੇਤ ਹੋਰ ਰਾਜਾਂ ਦੇ ਸਿਹਤ ਮੰਤਰੀਆਂ ਨੇ ਸ਼ਮੂਲੀਅਤ ਕੀਤੀ।

ਸਮੀਖਿਆ ਮੀਟਿੰਗ ਵਿੱਚ ਕੇਂਦਰੀ ਸਿਹਤ ਮੰਤਰੀ ਨੇ ਕਿਹਾ, ‘ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ। ਹਸਪਤਾਲਾਂ ਦੀ ਤਿਆਰੀ, ਨਿਗਰਾਨੀ ਵਧਾਉਣ ਅਤੇ ਲੋਕਾਂ ਨਾਲ ਪ੍ਰਭਾਵਸ਼ਾਲੀ ਸੰਚਾਰ, ਮੌਕ ਡਰਿੱਲ ਨਾਲ ਤਿਆਰ ਰਹਿਣਾ ਮਹੱਤਵਪੂਰਨ ਹੈ।’’ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਕੇਰਲ ਵਿੱਚ ਮੰਗਲਵਾਰ ਨੂੰ ਕੋਵਿਡ -19 ਦੇ 292 ਨਵੇਂ ਐਕਟਿਵ ਕੇਸ ਸਾਹਮਣੇ ਆਏ ਅਤੇ 3 ਸੰਕਰਮਿਤ ਹੋਏ ਲੋਕਾਂ ਦੀ ਮੌਤ ਹੋ ਗਈ।