Home Blog Page 1964

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ GST ਨੂੰ ਲੈ ਕੇ ਕੇਂਦਰ ਨੇ ਦਿੱਤਾ ਸਪੱਸ਼ਟੀਕਰਨ

0

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ 12 ਫੀਸਦੀ ਜੀ.ਐੱਸ.ਟੀ. ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਸੈਂਟਰਲ ਬੋਰਡ ਆਫ਼ ਇਨਡਾਇਰੈਕਟ ਟੈਕਸ ਅਤੇ ਕਸਟਮਸ (ਸੀ.ਬੀ.ਆਈ.ਐੱਸ.) ਨੇ ਇਸ ਮਾਮਲੇ ‘ਚ ਸਫ਼ਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਸਰਾਵਾਂ ‘ਤੇ ਜੀ.ਐੱਸ.ਟੀ. ਨਹੀਂ ਲਗਾਇਆ ਗਿਆ ਹੈ। ਇਸ ਨੂੰ ਭਰਨ ਲਈ ਵੀ ਕੋਈ ਨੋਟਿਸ ਨਹੀਂ ਭੇਜਿਆ ਗਿਆ।

ਇਹ ਸੰਭਵ ਹੈ ਕਿ ਉਨ੍ਹਾਂ ਨੇਖ਼ੁਦ ਹੀ ਜੀ.ਐੱਸ.ਟੀ. ਜਮ੍ਹਾ ਕਰਵਾ ਦਿੱਤਾ ਹੋਵੇ। ਸੀ.ਬੀ.ਆਈ.ਸੀ. ਨੇ ਕਿਹਾ ਕਿ ਜੀ.ਐੱਸ.ਟੀ. ਕੌਂਸਲ ਦੀ 47ਵੀਂ ਬੈਠਕ ਹੋਈ ਸੀ। ਉਸ ਦੀ ਸਿਫ਼ਾਰਿਸ਼ ਅਨੁਸਾਰ 1000 ਰੁਪਏ ਪ੍ਰਤੀਦਿਨ ਦੇ ਕਿਰਾਏ ਵਾਲੇ ਹੋਟਲ ਕਮਰਿਆਂ ਤੋਂ ਜੀ.ਐੱਸ.ਟੀ. ਛੋਟ ਵਾਪਸ ਲੈ ਲਈ ਗਈ। ਉਨ੍ਹਾਂ ‘ਤੇ 12 ਫੀਸਦੀ ਜੀ.ਐੱਸ.ਟੀ. ਲਗਾਇਆ ਗਿਆ ਹੈ। ਹਾਲਾਂਕਿ ਇਸ ‘ਚ ਇਕ ਹੋਰ ਛੋਟ ਹੈ, ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਿਕ ਟਰੱਸਟ ਵਲੋਂ ਕਮਰੇ ਕਿਰਾਏ ‘ਤੇ ਦੇਣ ਨੂੰ ਜੀ.ਐੱਸ.ਟੀ. ਤੋਂ ਛੋਟ ਦਿੰਦੀ ਹੈ। ਜਿੱਥੇ ਕਮਰੇ ਲਈ ਚਾਰਜ ਰਕਮ 1000 ਤੋਂ ਘੱਟ ਹੈ। ਇਹ ਛੋਟ ਬਿਨਾਂ ਕਿਸੇ ਤਬਦੀਲੀ ਦੇ ਲਾਗੂ ਹੈ।

ਸੀ.ਬੀ.ਆਈ.ਸੀ. ਨੇ ਦੱਸਿਆ ਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀਆਂ ਤਿੰਨ ਸਰਾਵਾਂ ਨੇ ਜੀ.ਐੱਸ.ਟੀ. ਦੇਣਾ ਸ਼ੁਰੂ ਕਰ ਦਿੱਤਾ ਹੈ। ਇਹ 3 ਸਰਾਵਾਂ ਗੁਰੂ ਗੋਬਿੰਦ ਸਿੰਘ ਐੱਨ.ਆਰ.ਆਈ. ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਹਨ। ਇਸ ਬਾਰੇ ਸਪੱਸ਼ਟ ਕੀਤਾ ਗਿਆ ਕਿ ਇਨ੍ਹਾਂ ‘ਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿੱਤਾ ਗਿਆ। ਹੋ ਸਕਦਾ ਹੈ ਕਿ ਉਨ੍ਹਾਂ ਨੇ ਖ਼ੁਦ ਹੀ ਜੀ.ਐੱਸ.ਟੀ. ਭਰਨਾ ਸ਼ੁਰੂ ਕੀਤਾ ਹੋਵੇ।

ਪੰਜਾਬ ਪੁਲਿਸ ਨੇ 7 ਜ਼ਿਲ੍ਹਿਆਂ ‘ਚ BSF ਦੇ ਸਹਿਯੋਗ ਨਾਲ ਚਲਾਇਆ ਸਰਚ ਆਪਰੇਸ਼ਨ

0

ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ‘ਤੇ ਪਾਕਿਸਤਾਨ ਦੀ ਕਿਸੇ ਵੀ ਨਾਪਾਕ ਹਰਕਤ ਨੂੰ ਰੋਕਣ ਲਈ ਵੀਰਵਾਰ ਰਾਤ ਨੂੰ ਪੰਜਾਬ ਦੇ 550 ਕਿ.ਮੀ. ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਨਾਕੇ ਲਾਏ ਗਏ। ਦੱਸ ਦਈਏ ਕਿ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦੇ ਨਾਲ-ਨਾਲ ਬੀ.ਐਸ.ਐਫ ਨੇ ਵੀ ਸਹਿਯੋਗ ਦਿੱਤਾ। ਇਹ ਸਰਚ ਆਪਰੇਸ਼ਨ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਕੁਮਾਰ ਦੀ ਨਿਗਰਾਨੀ ਹੇਠ ਇੱਕੋ ਸਮੇਂ 7 ਜ਼ਿਲ੍ਹਿਆਂ ਵਿੱਚ ਚਲਾਇਆ ਗਿਆ।

ਜਿਸ ਵਿੱਚ 2500 ਪੁਲਿਸ ਮੁਲਾਜ਼ਮਾਂ ਨੇ 100 ਨਾਕੇ ਲਗਾਏ। ਏਡੀਜੀਪੀ ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਨਾਕੇ ਹੁਣ ਰੋਜ਼ਾਨਾ ਲਗਾਏ ਜਾਣਗੇ ਤਾਂ ਜੋ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜਾਈ ਅਤੇ ਸਰਹੱਦ ‘ਤੇ ਹੋਣ ਵਾਲੀ ਕਿਸੇ ਵੀ ਹਰਕਤ ‘ਤੇ ਨਜ਼ਰ ਰੱਖੀ ਜਾ ਸਕੇ। ਰਾਤ ਦੀ ਮੁਹਿੰਮ ਵਿੱਚ ਪੰਜਾਬ ਦੇ 550 ਕਿਲੋਮੀਟਰ ਦੇ ਸਰਹੱਦੀ ਖੇਤਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ 7 ਆਈਜੀ ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ। ਜਿਨ੍ਹਾਂ ਨੇ ਸਥਾਨਕ ਐਸਐਸਪੀ ਅਧਿਕਾਰੀਆਂ ਨਾਲ ਮਿਲ ਕੇ ਰਾਤ ਸਮੇਂ ਨਾਕਿਆਂ ਦੀ ਨਿਗਰਾਨੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਵੰਡੇ ਨਿਯੁਕਤੀ ਪੱਤਰ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਨਿਯੁਕਤ ਕੀਤੇ ਜਾਣ ਲਈ ਚੁਣੇ ਗਏ 131 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਇਸ ਮੌਕੇ ਉਹਨਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਵਧਾਈ ਦਿੰਦਿਆਂ ਬੇਹਤਰੀਨ ਸੇਵਾਵਾਂ ਦੇਣ ਲਈ ਵੀ ਪ੍ਰੇਰਿਤ ਕੀਤਾ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਭ ਤੋਂ ਵੱਧ ਤਵੱਜੋ ਸਿੱਖਿਆ ਵਿਭਾਗ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।

‘ਯਾਰ ਮੇਰਾ ਤਿੱਤਲੀਆਂ ਵਰਗਾਂ’ ਫਿਲਮ ਦਾ ਗੀਤ Iko Ik Dil ਹੋਇਆ ਰਿਲੀਜ਼

0

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ ਬਹੁਤ ਜਲਦ ਦਰਸ਼ਕਾਂ ਲਈ ਲੈ ਕੇ ਆ ਰਹੇ ਹਨ। ਉਨ੍ਹਾਂ ਦੀ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਸਤੰਬਰ ‘ਚ ਰਿਲੀਜ਼ ਹੋਣ ਜਾ ਰਹੀ ਹੈ। ਉਨ੍ਹਾਂ ਦੀ ਗਾਇਕੀ ਤੇ ਅਦਾਕਾਰੀ ਦੋਵਾਂ ਨੂੰ ਹੀ ਦਰਸ਼ਕਾਂ ਵਲੋਂ ਬਹੁਤ ਪਸੰਦ ਕੀਤਾ ਜਾਂਦਾ ਹੈ।

ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ਦਾ ਗੀਤ ‘ਇੱਕੋ ਇੱਕ ਦਿਲ’ ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਆਪਣੀ ਖੂਬਸੂਰਤ ਆਵਾਜ਼ ਦੇ ਕੇ ਸ਼ਿੰਗਾਰਾ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਵਲੋਂ ਦਿੱਤੇ ਗਏ ਹਨ। ਤਨੂ ਗਰੇਵਾਲ ਦਾ ਵੀ ਇਸ ‘ਚ ਅਹਿਮ ਰੋਲ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਸੰਗੀਤ (jay k) ਵਲੋਂ ਦਿੱਤਾ ਗਿਆ ਹੈ।

ਇਹ ਫ਼ਿਲਮ ਨਰੇਸ਼ ਕਥੂਰੀਆ ਦੀ ਲਿਖੀ ਹੋਈ ਹੈ। ਗਿੱਪੀ ਗਰੇਵਾਲ ਖ਼ੁਦ ਇਸ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਗਿੱਪੀ ਗਰੇਵਾਲ ਇਸ ਫ਼ਿਲਮ ਦੇ ਲੀਡ ਕਿਰਦਾਰ ’ਚ ਨਜ਼ਰ ਆਉਣ ਵਾਲੇ ਹਨ।

ਇਸ ਫ਼ਿਲਮ ਦੇ ਡਾਇਰੈਕਟਰ ਵਿਕਾਸ ਵਸ਼ਿਸ਼ਟ ਹਨ। ਫ਼ਿਲਮ ਹੰਬਲ ਮੋਸ਼ਨ ਪਿਕਚਰਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੈ। ‘ਯਾਰ ਮੇਰਾ ਤਿੱਤਲੀਆਂ ਵਰਗਾਂ’ ਫਿਲਮ 2 ਸਤੰਬਰ 2022 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ।

ਵਿਜੀਲੈਂਸ ਬਿਊਰੋ ਵੱਲੋਂ ਜੂਨੀਅਰ ਇੰਜੀਨੀਅਰ ਮਨਰੇਗਾ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਬੀ.ਡੀ.ਪੀ.ਓ ਦਫਤਰ ਜਲਾਲਾਬਾਦ, ਫਾਜ਼ਿਲਕਾ ਵਿਖੇ ਤਾਇਨਾਤ ਸੁਵੱਰਸ਼ਾ, ਜੂਨੀਅਰ ਇੰਜੀਨੀਅਰ, ਮਹਾਤਮਾ ਗਾਂਧੀ ਨੈਸ਼ਨਲ ਪੇਂਡੂ ਰੋਜਗਾਰ ਗਾਰੰਟੀ ਕਾਨੂੰਨ (ਮਨਰੇਗਾ) ਨੂੰ 25, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ (ਜੇ.ਈ.) ਮਨਰੇਗਾ ਨੂੰ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜਾਂਵਾਲੀ (ਤੰਬੂਵਾਲਾ) ਜਲਾਲਾਬਾਦ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਵਿਖੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਨੇ ਹੋਰਾਂ ਨਾਲ ਮਿਲ ਕੇ ਆਪਣੇ ਪਿੰਡ ਚੱਕ ਰੋੜਾਂਵਾਲੀ ਵਿਖੇ ਪੰਚਾਇਤੀ ਜ਼ਮੀਨ ‘ਤੇ ਸਰਕਾਰੀ ਸਕੀਮ ਅਧੀਨ ਜੰਗਲ (ਪੌਦੇ) ਲਗਾਇਆ ਹੈ ਪਰ ਜੇਈ ਸੁਵਰਸਾ ਉਸ ਜ਼ਮੀਨ ਦੀ ਮਿਣਤੀ ਤੋਂ ਬਾਅਦ ਭੁਗਤਾਨ ਲਈ ਉਸ ਦਾ ਕੇਸ ਭੇਜਣ ਬਦਲੇ 50, 000 ਰੁਪਏ ਰਿਸ਼ਵਤ ਦੀ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਗੱਲਬਾਤ ਤੋਂ ਬਾਅਦ ਜੇਈ ਨੂੰ ਦੋ ਕਿਸ਼ਤਾਂ ਵਿੱਚ 45, 000 ਰੁਪਏ ਦੇਣ ਲਈ ਸੌਦਾ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜੇਈ ਸੁਵਰਸ਼ਾ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 25, 000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਕੱਦਮਾ ਨੰਬਰ 13 ਮਿਤੀ 04.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਪੰਜਾਬ ਸਰਕਾਰ ਨੇ 7 ਮੈਡੀਕਲ ਅਫਸਰਾਂ ਦਾ ਕੀਤਾ ਤਬਾਦਲਾ

0

ਪੰਜਾਬ ਸਰਕਾਰ ਵੱਲੋਂ 7 ਮੈਡੀਕਲ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਦੇਖੋ ਸੂਚੀ

CM ਭਗਵੰਤ ਮਾਨ ਨੇ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਦੇ ਸੈਮੀਫਾਈਨਲ ‘ਚ ਪਹੁੰਚਣ ‘ਤੇ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਦੀ ਪੁਰਸ਼ਾਂ ਦੀ ਹਾਕੀ ਟੀਮ ਵਲੋਂ ਵੇਲਸ ਦੀ ਟੀਮ ਨੂੰ ਹਰਾਕੇ ਸੈਮੀਫਾਈਨਲ ਵਿਚ ਪਹੁੰਚਣ ‘ਤੇ ਵਧਾਈ ਦਿੱਤੀ ਹੈ।

ਕੱਲ੍ਹ ਤੋਂ ਫਿਰ ਸ਼ੁਰੂ ਹੋਵੇਗਾ PGI ‘ਚ ਮੁਫਤ ਇਲਾਜ: ਹਰਪਾਲ ਚੀਮਾ

0

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੀਜੀਆਈ ਚੰਡੀਗੜ੍ਹ ‘ਚ ਜੋ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਸਕੀਮ ਤਹਿਤ ਇਲਾਜ ਬੰਦ ਹੋ ਗਿਆ ਸੀ, ਉਹ ਕੱਲ੍ਹ ਤੋਂ ਦੁਬਾਰਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜਿਸ ਰਾਸ਼ੀ ਕਾਰਨ ਇਹ ਇਲਾਜ ਬੰਦ ਹੋਇਆ ਸੀ। ਪੰਜਾਬ ਸਰਕਾਰ ਨੇ ਉਹ ਰਾਸ਼ੀ ਅਦਾ ਕਰ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ 21 ਦਸੰਬਰ 2021 ਤੋਂ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਤਹਿਤ 16 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਨਾ ਕੀਤੇ ਜਾਣ ਤੋਂ ਬਾਅਦ ਪੀਜੀਆਈ ਨੇ ਸੂਬੇ ਦੇ ਮਰੀਜ਼ਾਂ ਦਾ ਇਸ ਸਕੀਮ ਤਹਿਤ ਇਲਾਜ ਬੰਦ ਕਰ ਦਿੱਤਾ ਸੀ।

ਆਯੂਸ਼ਮਾਨ ਭਾਰਤ ਯੋਜਨਾ ਦੇ ਨੋਡਲ ਅਫਸਰ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਰਾਜ ਦੇ ਆਯੂਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀ 1 ਅਗਸਤ ਤੋਂ ਇਸ ਸਕੀਮ ਦੇ ਤਹਿਤ ਲਾਭ ਲੈਣ ਦੇ ਯੋਗ ਨਹੀਂ ਹੋਣਗੇ। ਨਵੇਂ ਦਾਖਲੇ ਦੀ ਮੰਗ ਕਰਨ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਨਿਯਮਤ ਮਰੀਜ਼ਾਂ ਵਾਂਗ ਉਪਭੋਗਤਾ ਫੀਸ ਅਦਾ ਕਰਨੀ ਪਵੇਗੀ। ਦੂਜੇ ਰਾਜਾਂ ਦੇ ਲਾਭਪਾਤਰੀ ਆਮ ਵਾਂਗ ਸੇਵਾਵਾਂ ਦਾ ਲਾਭ ਲੈਂਦੇ ਰਹਿਣਗੇ।

ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 20 ਅਗਸਤ 2019 ਨੂੰ ਸ਼ੁਰੂ ਕੀਤੀ ਗਈ ਸੀ। ਇਹ ਸਕੀਮ ਵਿੱਤੀ ਸੁਰੱਖਿਆ ਪ੍ਰਦਾਨ ਕਰ ਕੇ ਸਿਹਤ ਸੁਰੱਖਿਆ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ। ਇਹ ਇੱਕ ਹੱਕ ਅਧਾਰਤ ਸਿਹਤ ਬੀਮਾ ਕਵਰ ਹੈ ਜਿਸ ਵਿਚ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ, ਪ੍ਰਤੀ ਸਾਲ ਮੁਹਈਆ ਕਰਵਾਇਆ ਜਾਂਦਾ ਹੈ। ਇਸ ਸਕੀਮ ਤਹਿਤ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਉਪਲਬਧ ਹੈ।

ਪੰਜਾਬ ਸਰਕਾਰ ਨੇ ਮੂੰਗੀ ਦੀ ਸਰਕਾਰੀ ਖਰੀਦ ਦੀ ਤਾਰੀਖ ‘ਚ ਕੀਤਾ ਵਾਧਾ

0

ਪੰਜਾਬ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਮੂੰਗੀ ਦੀ ਸਰਕਾਰੀ ਖਰੀਦ ਦੀ ਤਾਰੀਖ ‘ਚ ਵਾਧਾ ਕਰ ਦਿੱਤਾ ਹੈ।ਇਸ ਸੰਬੰਧੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਨੇ ਲਿਖਿਆ ਹੈ ਕਿ ਕਿਸਾਨ ਭਰਾਵਾਂ ਦੀ ਮੰਗ ‘ਤੇ ਮੂੰਗੀ ਦੀ ਸਰਕਾਰੀ ਖ਼ਰੀਦ ਦੀ ਤਰੀਕ 31 ਜੁਲਾਈ ਤੋਂ ਵਧਾ ਕੇ 10 ਅਗਸਤ ਤੱਕ ਕੀਤੀ ਗਈ ਹੈ…ਕਿਸਾਨ ਵੀਰ ਮੂੰਗੀ ਦੀ ਫ਼ਸਲ ਮੰਡੀਆਂ ‘ਚ ਤੈਅ ਸਮੇਂ ਤੱਕ ਆਸਾਨੀ ਨਾਲ ਵੇਚ ਸਕਦੇ ਨੇ… ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੇਰੀ ਸਰਕਾਰ ਪੂਰੀ ਵਚਨਬੱਧ ਹੈ…

ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ, PPSC ਮੈਂਬਰਾਂ ਦੀ ਗਿਣਤੀ ‘ਚ ਕੀਤੀ ਕਟੌਤੀ

0

ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਕਰਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ ਦੇ ਦਿੱਤੀ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀ.ਪੀ.ਐਸ.ਸੀ. ਦੇ ਮੈਂਬਰਾਂ ਦੀ ਗਿਣਤੀ 10 ਹੈ, ਜਿਨ੍ਹਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭਾਂ ਨਾਲ ਸੂਬੇ ਦੇ ਖ਼ਜ਼ਾਨੇ ਉਤੇ ਨਾਜਾਇਜ਼ ਬੋਝ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਮਿਸ਼ਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਲਈ ਮੈਂਬਰਾਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਮੈਂਬਰਾਂ ਦੀ ਮੌਜੂਦਾ ਗਿਣਤੀ ਨੂੰ ਘਟਾ ਕੇ ਅੱਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਸੁਚਾਰੂ ਹੋਵੇਗਾ, ਉੱਥੇ ਦੂਜੇ ਪਾਸੇ ਕਰਦਾਤਾਵਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਨ੍ਹਾਂ ਮੈਂਬਰਾਂ ਉਤੇ ਖ਼ਰਚ ਹੋ ਰਹੀ ਵੱਡੀ ਰਾਸ਼ੀ ਬਚਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਕੁੱਝ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਮਗਰੋਂ ਜਦੋਂ ਮੈਂਬਰਾਂ ਦੀ ਗਿਣਤੀ ਪੰਜ ਰਹੀ ਗਈ ਤਾਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਵਿਵੇਕ ਨਾਲ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਬਚਾਇਆ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਡੇਰੇ ਜਨਤਕ ਹਿੱਤ ਵਿੱਚ ਅਜਿਹੇ ਹੋਰ ਵੀ ਫੈਸਲੇ ਲਏ ਜਾਣਗੇ।