Home Blog Page 1965

ਡਾ. ਇੰਦਰਬੀਰ ਸਿੰਘ ਨਿੱਝਰ ਨੇ 61 ਜੂਨੀਅਰ ਨਕਸ਼ਾ-ਨਵੀਸਾਂ ਨੂੰ ਨਿਯੁਕਤੀ ਪੱਤਰ ਸੌਂਪੇ

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਜੀਤ ਸਿੰਘ ਨਿੱਝਰ ਨੇ 61 ਜੂਨੀਅਰ ਨਕਸ਼ਾ-ਨਵੀਸਾਂ ਨੂੰ ਨਿਯੁਕਤੀ-ਪੱਤਰ ਸੌਂਪੇ ਹਨ।

ਇੱਥੋਂ ਦੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਡਾ. ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।

ਭੂਮੀ ਅਤੇ ਜਲ ਸੰਭਾਲ ਅਧੀਨ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਰਫ਼ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਕਰਮਚਾਰੀਆਂ ਦੀ ਘਾਟ ਕਾਰਨ ਪ੍ਰਾਜੈਕਟਾਂ ਦੇ ਅਨੁਮਾਨਾਂ ਦੀ ਤਕਨੀਕੀ ਚੈਕਿੰਗ ਅਤੇ ਤਸਦੀਕੀਕਰਨ ਜਿਹੇ ਅਹਿਮ ਕੰਮਾਂ ਨੂੰ ਨੇਪਰੇ ਚਾੜ੍ਹਨ ਵਿਚ ਦਿੱਕਤ ਆ ਰਹੀ ਸੀ ਅਤੇ ਇਸ ਬੈਚ ਦੇ ਆਉਣ ਨਾਲ ਵਿਭਾਗ ਨੂੰ ਵੱਡੀ ਰਾਹਤ ਮਿਲੇਗੀ।

ਕੈਬਨਿਟ ਮੰਤਰੀ ਨੇ ਪੰਜਾਬ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਦੇ ਸਨਮੁਖ ਚੱਲ ਰਹੇ ਭੂਮੀ ਅਤੇ ਜਲ ਸੰਭਾਲ ਦੇ ਕੰਮਾਂ ਵਿਚ ਨਵੇਂ ਉਪਰਾਲੇ ਅਤੇ ਹੋਰ ਨਵੇਂ ਪ੍ਰੋਗਰਾਮ ਉਲੀਕਣ ਲਈ ਆਖਿਆ। ਉਨ੍ਹਾਂ ਕਿਹਾ ਕਿ ਰਾਜ ਵਿਚ, ਖ਼ਾਸ ਤੌਰ ‘ਤੇ ਖੇਤੀਬਾੜੀ ਖੇਤਰ ਵਿੱਚ ਪਾਣੀ ਸੰਭਾਲ ਦੀ ਮੁਹਿੰਮ ਵੱਡੀ ਪੱਧਰ ‘ਤੇ ਸ਼ੁਰੂ ਕਰਨ ਦੀ ਲੋੜ ਹੈ।

ਵਿਭਾਗ ਵਿੱਚ ਹੋਰਨਾਂ ਮੁਲਾਜ਼ਮਾਂ ਦੀ ਘਾਟ ਬਾਰੇ ਕੈਬਨਿਟ ਮੰਤਰੀ ਨੇ ਭਰੋਸਾ ਦੁਆਇਆ ਕਿ ਸੂਬਾ ਸਰਕਾਰ ਇਨ੍ਹਾਂ ਮੁੱਦਿਆਂ ਉਤੇ ਜੀਅ-ਜਾਨ ਨਾਲ ਕੰਮ ਕਰ ਰਹੀ ਹੈ ਅਤੇ ਖ਼ਾਲੀ ਪਈਆਂ ਆਸਾਮੀਆਂ ਨੂੰ ਪਾਰਦਰਸ਼ੀ ਢੰਗ ਨਾਲ ਭਰਨ ਦੇ ਉਪਰਾਲੇ ਨਿਰੰਤਰ ਜਾਰੀ ਹਨ।

ਵਧੀਕ ਸਕੱਤਰ (ਖੇਤੀਬਾੜੀ) ਸ੍ਰੀ ਰਾਹੁਲ ਗੁਪਤਾ ਅਤੇ ਮੁੱਖ ਭੂਮੀ ਪਾਲ ਤੇ ਵਿਭਾਗ ਮੁਖੀ ਮਹਿੰਦਰ ਸਿੰਘ ਨੇ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੇ ਆਉਣ ਨਾਲ ਵਿਭਾਗ ਦੇ ਕੰਮਾਂ ਵਿੱਚ ਮਜ਼ਬੂਤੀ ਆਵੇਗੀ।

ਕੇਂਦਰ ਸਰਕਾਰ ਨੇ 348 ਮੋਬਾਇਲ ਐਪਸ ਕੀਤੇ ਬੈਨ

0

ਕੇਂਦਰ ਸਰਕਾਰ ਨੇ ਚੀਨ ਅਤੇ ਹੋਰ ਦੇਸ਼ਾਂ ਦੁਆਰਾ ਵਿਕਸਤ 348 ਮੋਬਾਈਲ ਐਪਸ ਦੀ ਪਛਾਣ ਕੀਤੀ ਹੈ ਅਤੇ ਉਨ੍ਹਾਂ ‘ਤੇ ਪਾਬੰਦੀ ਲਗਾਈ  ਹੈ ਜੋ ਉਪਭੋਗਤਾਵਾਂ ਦੀ ਜਾਣਕਾਰੀ ਇਕੱਠੀ ਕਰ ਰਹੇ ਸਨ ਅਤੇ ਇਸਨੂੰ ਦੇਸ਼ ਤੋਂ ਬਾਹਰ ਸਥਿਤ ਸਰਵਰਾਂ ਨੂੰ ਅਣਅਧਿਕਾਰਤ ਤਰੀਕੇ ਨਾਲ ਭੇਜ ਰਹੇ ਸਨ। ਇਹ ਜਾਣਕਾਰੀ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਲੋਕ ਸਭਾ ਵਿੱਚ ਰੋਡਮਲ ਨਗਰ ਵੱਲੋਂ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ।

ਮੈਂਬਰ ਨੇ ਪੁੱਛਿਆ ਸੀ ਕਿ ਕੀ ਸਰਕਾਰ ਨੇ ਦੇਸ਼ ਤੋਂ ਬਾਹਰ ਸੂਚਨਾ ਭੇਜਣ ਵਾਲੇ ਕਿਸੇ ਐਪ ਦੀ ਪਛਾਣ ਕੀਤੀ ਹੈ ਅਤੇ ਜੇਕਰ ਅਜਿਹੀ ਕੋਈ ਐਪ ਪਾਈ ਜਾਂਦੀ ਹੈ ਤਾਂ ਕੀ ਉਨ੍ਹਾਂ ‘ਤੇ ਪਾਬੰਦੀ ਲਗਾਈ ਗਈ ਹੈ। ਜਵਾਬ ਵਿੱਚ, ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਿਹੀਆਂ 348 ਐਪਾਂ ਦੀ ਪਛਾਣ ਕੀਤੀ ਹੈ ਅਤੇ ਮੰਤਰਾਲੇ ਦੀ ਬੇਨਤੀ ‘ਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇਨ੍ਹਾਂ ਸਾਰੀਆਂ ਐਪਲੀਕੇਸ਼ਨਾਂ ਨੂੰ ਬਲਾਕ ਕਰ ਦਿੱਤਾ ਹੈ।

ਮੰਤਰੀ ਨੇ ਕਿਹਾ ਕਿ ਅਜਿਹਾ ਡਾਟਾ ਟਰਾਂਸਮਿਸ਼ਨ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਭਾਰਤ ਦੀ ਰੱਖਿਆ ਅਤੇ ਰਾਜ ਦੀ ਸੁਰੱਖਿਆ ਦੀ ਉਲੰਘਣਾ ਕਰਦਾ ਹੈ। ਚੰਦਰਸ਼ੇਖਰ ਨੇ ਕਿਹਾ ਕਿ ਇਹ ਐਪਸ ਚੀਨ ਸਮੇਤ ਵੱਖ-ਵੱਖ ਦੇਸ਼ਾਂ ਵੱਲੋਂ ਵਿਕਸਿਤ ਕੀਤੇ ਗਏ ਹਨ।

ਪਟਿਆਲਾ ’ਚ SBI ਦੀ ਮੇਨ ਬ੍ਰਾਂਚ ’ਚੋਂ ਬੱਚਾ 35 ਲੱਖ ਦਾ ਕੈਸ਼ ਲੈ ਕੇ ਹੋਇਆ ਫਰਾਰ

0

ਪਟਿਆਲਾ ’ਚ ਐਸਬੀਆਈ ਦੀ ਮੇਨ ਬ੍ਰਾਂਚ ’ਚੋਂ ਇੱਕ ਬੱਚਾ ਕੈਸ਼ ਨਾਲ ਭਰਿਆ ਬੈਗ ਲੈ ਕੇ ਫਰਾਰ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਸ਼ੇਰਾਂਵਾਲਾ ਗੇਟ ਵਿਖੇ ਸਥਿਤ ਐਸਬੀਆਈ ਬੈਂਕ ਦੀ ਮੇਨ ਬ੍ਰਾਂਚ ਦੇ ਪਾਬੰਦੀਸ਼ੁਦਾ ਏਰੀਆ ’ਚੋਂ ਇੱਕ ਬੱਚਾ ਅੱਜ 35 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਿਆ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ ਐਸਬੀਆਈ ਦੀ ਮੇਨ ਬ੍ਰਾਂਚ ਦੀ ਉਸ ਥਾਂ ’ਤੇ ਵਾਪਰੀ ਜੋ ਪਾਬੰਦੀਸ਼ੁਦਾ ਏਰੀਆ ਹੈ। ਭਾਵ ਇਥੇ ਬੈਂਕ ਦਾ ਕੈਸ਼ ਪਿਆ ਹੁੰਦਾ ਹੈ ਤੇ ਉਥੇ ਕੋਈ ਵੀ ਅੰਦਰ ਨਹੀਂ ਜਾ ਸਕਦਾ। ਪਰ ਅੱਜ ਇਸ ਥਾਂ ਤੋਂ ਇਕ ਬੱਚਾ ਇਕ ਨੋਟਾਂ ਵਾਲਾ ਬੈਗ ਚੁੱਕ ਕੇ ਫਰਾਰ ਹੋ ਗਿਆ। ਬੈਂਕ ਦੇ ਮੁਲਾਜ਼ਮਾਂ ਮੁਤਾਬਕ ਇਹ ਕੈਸ਼ ਏਟੀਐਮਾਂ ਵਿਚ ਪਾਉਣ ਲਈ ਰੱਖਿਆ ਗਿਆ ਸੀ ਤੇ ਇਸ ਵਿਚ 35 ਲੱਖ ਕੈਸ਼ ਸੀ।

ਇਸ ਘਟਨਾ ਤੋਂ ਬਾਅਦ ਬੈਂਕ ਵਿਚ ਮੁਲਾਜ਼ਮਾਂ ਨੂੰ ਭਾਜੜਾਂ ਪੈ ਗਈਆਂ। ਮੌਕੇ ’ਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਪਹੁੰਚ ਗਏ ਹਨ। ਦੱਸ ਦਈਏ ਕਿ ਬੈਂਕ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ।

ਉੱਘੇ ਸਾਹਿਤਕਾਰ ਜਗਜੀਤ ਸਿੰਘ ਪਿਆਸਾ ਦਾ ਹੋਇਆ ਦਿਹਾਂਤ

0

ਪੰਜਾਬੀ ਸਾਹਿਤ ਜਗਤ ਨਾਲ ਜੁੜੀ ਬੜੀ ਹੀ ਦੁੱਖਦਾਇਕ ਖਬਰ ਸਾਹਮਣੇ ਆਈ ਹੈ। ਉੱਘੇ ਪੰਜਾਬੀ ਸਾਹਿਤਕਾਰ ਜਗਜੀਤ ਸਿੰਘ ਪਿਆਸਾ ਇਸ ਦੁਨੀਆ ਵਿਚ ਨਹੀਂ ਰਹੇ। ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਖ਼ਬਰ ਨਾਲ ਪੂਰੇ ਸਾਹਿਤ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਉਮਰ 70 ਸਾਲ ਸੀ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਉਨ੍ਹਾਂ ਦੇ ਦਿਹਾਂਤ ਬਾਰੇ ਉਨ੍ਹਾਂ ਦੇ ਪੁੱਤਰ ਸੁਖਵਿੰਦਰਪਾਲ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਰਹੂਮ ਜਗਜੀਤ ਸਿੰਘ ਪਿਆਸਾ ਡੀਐੱਮਸੀ ਲੁਧਿਆਣਾ ‘ਚ ਜ਼ੇਰੇ ਇਲਾਜ ਸਨ ਅਤੇ ਉਨ੍ਹਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ। ਉਨ੍ਹਾਂ ਦੱਸਿਆ ਕਿ ਲੇਖਕ ਪਿਆਸਾ ਨੂੰ ਪਹਿਲਾਂ ਵੀ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਬ੍ਰੇਨ ਟਿਊਮਰ ਵੀ ਹੋ ਗਿਆ ਸੀ।

ਦੱਸ ਦੇਈਏ ਕਿ ਸਾਹਿਤਕਾਰ ਜਗਜੀਤ ਸਿੰਘ ਪਿਆਸਾ ਦੀ ਕਿਤਾਬ ‘ਤੂੰ ਬੂਹਾ ਖੋਲ੍ਹ ਕੇ ਰੱਖੀਂ’ ਕਾਫੀ ਮਸ਼ਹੂਰ ਹੈ। ਉਨ੍ਹਾਂ ਦੇ ਲਿਖੇ ਗੀਤ ਵੀ ਕਈ ਨਾਮਵਰ ਕਲਾਕਾਰਾਂ ਨੇ ਗਾਏ ਹਨ। ਉਨ੍ਹਾਂ ਦੇ ਪਰਿਵਾਰ ‘ਚ ਪਤਨੀ ਸ਼ਰਨਜੀਤ ਕੌਰ, ਦੋ ਬੇਟੇ ਤੇ ਇਕ ਬੇਟੀ ਹਨ। ਉਨ੍ਹਾਂ ਦੇ ਪੁੱਤਰ ਨੇ ਦੱਸਿਆ ਕਿ ਜਗਜੀਤ ਸਿੰਘ ਪਿਆਸਾ ਦਾ ਸਸਕਾਰ ਅੱਜ ਸ਼ਾਮ 5 ਵਜੇ ਕੋਟਕਪੂਰਾ ਦੇ ਰਾਮਵਣ ਸਿੱਖਾਂ ਵਾਲਾ ਰੋਡ ਵਿਖੇ ਕੀਤਾ ਜਾਵੇਗਾ।

 

ਹਰਿਆਣਵੀ ਗਾਇਕਾ ਰਾਕੇਸ਼ ਸ਼ਿਓਰਾਣ ਤੇ ਉਸ ਦੇ ਭਰਾ ‘ਤੇ ਹੋਈ ਫਾਇਰਿੰਗ, ਹਮਲਾਵਰ ਹੋਏ ਫਰਾਰ

0

ਹਰਿਆਣਾ ਦੇ ਚਰਖੀ ਦਾਦਰੀ ਜ਼ਿਲੇ ‘ਚ ਹਰਿਆਣਵੀ ਗਾਇਕ ਰਾਕੇਸ਼ ਸ਼ਿਓਰਾਨ ਅਤੇ ਉਸ ਦੇ ਭਰਾ ‘ਤੇ ਗੋਲੀਬਾਰੀ ਕੀਤੀ ਗਈ। ਇਸ ਹਮਲੇ ‘ਚ ਦੋਵੇਂ ਵਾਲ-ਵਾਲ ਬਚ ਗਏ। ਰਾਕੇਸ਼ ਸ਼ਿਓਰਾਨ ਦਾਦਰੀ ‘ਚ ਭਿਵਾਨੀ ਰੋਡ ‘ਤੇ ਪਾਵਰ ਹਾਊਸ ਨੇੜੇ ਰਾਤਰੀ ਜਾਗਰਣ ‘ਚ ਪ੍ਰੋਗਰਾਮ ਪੇਸ਼ ਕਰਨ ਗਏ ਸਨ। ਰਾਤ ਕਰੀਬ ਇੱਕ ਵਜੇ ਉਹ ਆਪਣੇ ਭਰਾ ਨਾਲ ਕਾਰ ਕੋਲ ਖੜ੍ਹੀ ਸੀ। ਇਸ ਦੌਰਾਨ ਦੋ ਨੌਜਵਾਨ ਪਿਸਤੌਲ ਲੈ ਕੇ ਆਏ ਅਤੇ ਉਨ੍ਹਾਂ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤੀ। ਨੌਜਵਾਨਾਂ ਨੇ ਪਿਸਤੌਲ ਤਾਣ ਕੇ ਰਾਕੇਸ਼ ਅਤੇ ਉਸ ਦੇ ਭਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਇਸ ਤੋਂ ਬਾਅਦ ਨੌਜਵਾਨਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਕਲਾਕਾਰ ਰਾਕੇਸ਼ ਅਤੇ ਉਸਦਾ ਭਰਾ ਵਾਲ-ਵਾਲ ਬਚ ਗਏ। ਗੋਲੀਬਾਰੀ ਤੋਂ ਬਾਅਦ ਰਾਤਰੀ ਜਾਗਰਣ ਵਿੱਚ ਭਗਦੜ ਮੱਚ ਗਈ। ਗੋਲੀ ਚਲਾਉਣ ਵਾਲੇ ਨੌਜਵਾਨ ਫ਼ਰਾਰ ਹੋ ਗਏ। ਮਹਿਲਾ ਕਲਾਕਾਰ ‘ਤੇ ਫਾਇਰਿੰਗ ਦੀ ਸੂਚਨਾ ‘ਤੇ ਸਦਰ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ। ਕਲਾਕਾਰ ਰਾਕੇਸ਼ ਸ਼ਿਓਰਾਣ ਦੀ ਸ਼ਿਕਾਇਤ ’ਤੇ ਪੁਲੀਸ ਨੇ ਦੋ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਗੰਨੇ ਦੀ ਬਕਾਇਆ ਰਾਸ਼ੀ ਦਾ 7 ਸਤੰਬਰ ਤੱਕ ਕੀਤਾ ਜਾਵੇਗਾ ਭੁਗਤਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਤੋਂ ਬਾਅਦ ਕਿਸਾਨਾਂ ਦਾ ਪੰਜਾਬ ‘ਚ ਸ਼ੁਰੂ ਹੋਣ ਜਾ ਰਿਹਾ ਅੰਦੋਲਨ ਫਿਲਹਾਲ ਟਲ ਗਿਆ ਹੈ। ਮੁੱਖ ਮੰਤਰੀ ਦੇ ਨਾਲ ਚੱਲੀ ਮੈਰਾਥਨ ਮੀਟਿੰਗ ਤੋਂ ਬਾਅਦ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਗੰਨੇ ਦਾ ਜੋ ਬਕਾਇਆ ਮਿੱਲਾਂ ਦੇ ਕੋਲ ਪਿਆ ਹੈ ਉਸਦੀ ਅਦਾਇਗੀ ਸਰਕਾਰ ਕਰੇਗੀ। ਗੰਨੇ ਦੇ ਭਾਅ ‘ਤੇ ਵੀ ਸਹਿਮਤੀ ਬਣੀ ਹੈ।

ਗੰਨੇ ਦੀ ਬਕਾਇਆ ਅਦਾਇਗੀ ਲਈ ਸਰਕਾਰ ਨੇ ਸੱਤ ਸਤੰਬਰ ਤੱਕ ਦਾ ਸਮਾਂ ਕਿਸਾਨਾਂ ਨੂੰ ਦਿੱਤਾ ਹੈ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਜੇਕਰ 7 ਸਤੰਬਰ ਤੱਕ ਗੰਨੇ ਦੇ ਬਕਾਏ ਦੀ ਅਦਾਇਗੀ ਹੋ ਗਈ ਅਤੇ ਗੰਨੇ ਦੇ ਮੁੱਲ ‘ਤੇ ਵੀ ਸਰਕਾਰ ਨੇ ਫੈਸਲਾ ਲੈ ਲਿਆ ਤਾਂ ਅੰਦੋਲਨ ਬੰਦ ਕਰ ਦਿੱਤਾ ਜਾਵੇਗਾ ਨਹੀਂ ਤਾਂ 7 ਸਤੰਬਰ ਤੋਂ ਬਾਅਦ ਕਿਸਾਨ ਫਿਰ ਤੋਂ ਸੜਕਾਂ ‘ਤੇ ਉਤਰ ਆਉਣਗੇ ਅਤੇ ਤੈਅ ਪ੍ਰੋਗਰਾਮ ਦੇ ਅਨੁਸਾਰ ਪੰਜਾਬ ਦੇ ਵੱਖ ਵੱਖ ਸਥਾਨਾਂ ‘ਤੇ ਸੜਕਾਂ ‘ਤੇ ਧਰਨਾ ਦੇਣਗੇ।

ਸੰਯੁਕਤ ਕਿਸਾਨ ਮੋਰਚਾ ਅਤੇ ਗੈਰ ਰਾਜਨੀਤਿਕ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਮਿੱਲਾਂ ਦੇ ਕੋਲ ਜੋ ਗੰਨੇ ਦਾ ਬਕਾਇਆ ਪਿਆ ਹੈ ਉਸ ਨੂੰ ਖੁਦ ਦੇਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਨਰਮੇ ਦੀ ਫਸਲ ਨੂੰ ਜੋ ਸਫੇਦ ਮੱਖੀ ਅਤੇ ਗੁਲਾਬੀ ਸੁੰਡੀ ਦੇ ਕਾਰਨ ਨੁਕਸਾਨਿਆ ਗਿਆ ਅਤੇ ਉਸਦੀ ਗਿਰਦਾਵਰੀ ਕਰਵਾਉਣ ਦੇ ਵੀ ਆਦੇਸ਼ ਦੇਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗੜੇਮਾਰੀ ਕਾਰਨ ਹੋ ਫਸਲਾਂ ਦਾ ਨੁਕਸਾਨ ਹੋਇਆ ਹੈ ਉਸ ‘ਚ ਕੁਝ ਤਕਨੀਕੀ ਨੁਕਸ ਆ ਰਹੀ ਸੀ ਪਰ ਫਿਰ ਵੀ ਉਨ੍ਹਾਂ ਨੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜਾ ਲੈ ਕੇ ਮੁਆਵਜ਼ਾ ਦੇਣ ਦੇ ਆਦੇਸ਼ ਦਿੱਤੇ ਹਨ।

ਰਾਸ਼ਟਰਮੰਡਲ ਖੇਡਾਂ ‘ਚ Silver Medal ਜਿੱਤਣ ‘ਤੇ ਪੰਜਾਬ ਸਰਕਾਰ ਵਿਕਾਸ ਠਾਕੁਰ ਨੂੰ ਦੇਵੇਗੀ 50 ਲੱਖ ਦਾ ਇਨਾਮ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਕਾਸ ਠਾਕੁਰ ਨੂੰ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਣ ‘ਤੇ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਲੁਧਿਆਣੇ ਦੇ ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ…ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ ₹50 ਲੱਖ ਇਨਾਮ ਵਜੋਂ ਦਿੱਤੇ ਜਾਣਗੇ…

ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਅਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ…

 ਬੀਤੇ ਦਿਨੀ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਵਲੋਂ ਕਾਂਸੀ ਦਾ ਮੈਡਲ ਜਿੱਤਣ ‘ਤੇ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।

ਸਿਮਰਤ ਖੰਗੂੜਾ ਪੰਜਾਬ ਕਾਂਗਰਸ ਦੀ ਸੂਬਾਈ ਬੁਲਾਰਾ ਨਿਯੁਕਤ

0

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦੲਰ ਸਿੰਘ ਰਾਜਾ ਵੜਿੰਗ ਵਲੋਂ ਕੇਂਦਰੀ ਕਾਂਗਰਸ ਹਾਈਕਮਾਨ ਦੀ ਸਹਿਮਤੀ ਨਾਲ ਪੰਜਾਬ ਪ੍ਰਦੇਸ਼ ਦੇ ਜਥੇਬੰਧਕ ਢਾਂਚੇ ‘ਚ ਕੀਤੀਆਂ ਨਿਯੁਕਤੀਆਂ ‘ਚ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਖੰਗੂੜਾ ਨੂੰ ਸੂਬਾਈ ਬੁਲਾਰਾ ਨਿਯੁਕਤ ਕੀਤਾ ਗਿਆ ਹੈ।

ਕਾਂਗਰਸ ਹਾਈਕਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਸਿਮਰਤ ਖੰਗੂੜਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਯਤਨ ਕਰਨਗੇ।

PGI ਨੇ ਬੰਦ ਕੀਤਾ ਪੰਜਾਬ ਵਾਸੀਆਂ ਦਾ ਮੁਫਤ ਇਲਾਜ, ਜਾਣੋ ਵਜ੍ਹਾ

0

ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਤਹਿਤ 16 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਨਾ ਕੀਤੇ ਜਾਣ ਤੋਂ ਬਾਅਦ ਪੀਜੀਆਈ ਨੇ ਸੂਬੇ ਦੇ ਮਰੀਜ਼ਾਂ ਦਾ ਇਸ ਸਕੀਮ ਤਹਿਤ ਇਲਾਜ ਬੰਦ ਕਰ ਦਿੱਤਾ ਹੈ। ਇਸ ਲਈ ਰਾਜਾ ਵੜਿੰਗ ਨੇ ਇਸਦਾ ਵਿਰੋਧ ਕੀਤਾ ਹੈ ਤੇ ਪੰਜਾਬ ਸਰਕਾਰ ‘ਤੇ ਤੰਜ ਕੱਸਿਆ ਹੈ। ਰਾਜਾ ਵੜਿੰਗ ਨੇ ਕਿਹਾ ਭਗਵੰਤ ਮਾਨ ਜੀ ਕੀ ਇਹ ਹੈਲਥ ਮਾਡਲ ਤੁਸੀਂ ਸਾਡੇ ‘ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹੋ? ਹੁਣ ਤਾਂ ਪੀਜੀਆਈ ਚੰਡੀਗੜ੍ਹ ਨੇ ਵੀ ਸਾਡੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ @AAPPunjab ਸਰਕਾਰ ਬਕਾਇਆ ਦੇਣ ਵਿੱਚ ਅਸਫਲ ਰਹੀ ਹੈ। ਜਾਂ ਜਾਣਬੁੱਝ ਕੇ ਅਜਿਹਾ ਕੀਤਾ ਜਾ ਰਿਹਾ ਹੈ ਤਾਂ ਜੋ ਮਰੀਜ਼ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਲਈ ਮਜਬੂਰ ਹੋ ਜਾਣ?

ਪੰਜਾਬ ਸਰਕਾਰ ਵੱਲੋਂ 21 ਦਸੰਬਰ 2021 ਤੋਂ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਤਹਿਤ 16 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਨਾ ਕੀਤੇ ਜਾਣ ਤੋਂ ਬਾਅਦ ਪੀਜੀਆਈ ਨੇ ਸੂਬੇ ਦੇ ਮਰੀਜ਼ਾਂ ਦਾ ਇਸ ਸਕੀਮ ਤਹਿਤ ਇਲਾਜ ਬੰਦ ਕਰ ਦਿੱਤਾ ਹੈ। ਸੂਬਾ ਸਰਕਾਰ ਦੇ ਅਫ਼ਸਰਾਂ ਦੀ ਅਣਗਹਿਲੀ ਕਰਕੇ ਹੁਣ ਇਸ ਸਕੀਮ ਤਹਿਤ ਪੰਜਾਬ ਦਾ ਕੋਈ ਵੀ ਵਾਸੀ ਚੰਡੀਗੜ੍ਹ ਦੇ ਪੀ.ਜੀ.ਆਈ ‘ਚ ਨਕਦੀ ਰਹਿਤ ਇਲਾਜ ਨਹੀਂ ਕਰ ਸਕਦਾ ਹੈ।

ਆਯੂਸ਼ਮਾਨ ਭਾਰਤ ਯੋਜਨਾ ਦੇ ਨੋਡਲ ਅਫਸਰ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਦੇ ਆਯੂਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀ 1 ਅਗਸਤ ਤੋਂ ਇਸ ਸਕੀਮ ਦੇ ਤਹਿਤ ਲਾਭ ਲੈਣ ਦੇ ਯੋਗ ਨਹੀਂ ਹੋਣਗੇ। ਨਵੇਂ ਦਾਖਲੇ ਦੀ ਮੰਗ ਕਰਨ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਨਿਯਮਤ ਮਰੀਜ਼ਾਂ ਵਾਂਗ ਉਪਭੋਗਤਾ ਫੀਸ ਅਦਾ ਕਰਨੀ ਪਵੇਗੀ। ਦੂਜੇ ਰਾਜਾਂ ਦੇ ਲਾਭਪਾਤਰੀ ਆਮ ਵਾਂਗ ਸੇਵਾਵਾਂ ਦਾ ਲਾਭ ਲੈਂਦੇ ਰਹਿਣਗੇ।

ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 20 ਅਗਸਤ 2019 ਨੂੰ ਸ਼ੁਰੂ ਕੀਤੀ ਗਈ ਸੀ। ਇਹ ਸਕੀਮ ਵਿੱਤੀ ਸੁਰੱਖਿਆ ਪ੍ਰਦਾਨ ਕਰ ਕੇ ਸਿਹਤ ਸੁਰੱਖਿਆ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ। ਇਹ ਇੱਕ ਹੱਕ ਅਧਾਰਤ ਸਿਹਤ ਬੀਮਾ ਕਵਰ ਹੈ ਜਿਸ ਵਿਚ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ, ਪ੍ਰਤੀ ਸਾਲ ਮੁਹਈਆ ਕਰਵਾਇਆ ਜਾਂਦਾ ਹੈ। ਇਸ ਸਕੀਮ ਤਹਿਤ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਉਪਲਬਧ ਹੈ।

ਇਸਤੋਂ ਪਹਿਲਾਂ ਮਾਰਚ ਦੇ ਮਹੀਨੇ ਵੀ ਚੰਡੀਗੜ੍ਹ ਸਥਿਤ ਸੈਕਟਰ 32 ਦੇ ਸਰਕਾਰੀ ਹਸਪਤਾਲ ਨੇ 2.3 ਕਰੋੜ ਰੁਪਏ ਦੇ ਬਕਾਏ ਨੂੰ ਵੇਖਦਿਆਂ ਪੰਜਾਬ ਦੇ ਮਰੀਜ਼ਾਂ ਦੇ ਨਕਦੀ ਰਹਿਤ ਇਲਾਜ ‘ਤੇ ਰੋਕ ਲਾ ਦਿੱਤੀ ਸੀ। ਪੰਜਾਬ ਸਰਕਾਰ ‘ਤੇ ਇਸ ਸਕੀਮ ਤਹਿਤ ਚੰਡੀਗੜ੍ਹ ਦੇ ਜੀਐਮਸੀਐਚ (ਸੈਕਟਰ 32), ਜੀਐਮਐਸਐਚ (ਸੈਕਟਰ 16) ਅਤੇ ਪ੍ਰਾਈਵੇਟ ਹਸਪਤਾਲਾਂ ਦਾ 3 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਹੈ।

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

0

ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਗੁਜਰਾਤ ਵਿਧਾਨ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਮੈਂਬਰਾਂ ’ਚ ਕਬਾਇਲੀ, ਪੱਛੜੀਆਂ ਸ਼੍ਰੇਣੀਆਂ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਭਾਈਚਾਰੇ ਦੇ ਲੋਕ ਸ਼ਾਮਲ ਹਨ। ਇਸ ਐਲਾਨ ਨਾਲ ਭਾਜਪਾ ਦੀ ਹਕੂਮਤ ਵਾਲੇ ਗੁਜਰਾਤ ਰਾਜ ਵਿੱਚ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਵਾਲੀ ‘ਆਪ’ ਪਹਿਲੀ ਪਾਰਟੀ ਬਣ ਗਈ ਹੈ।