Home Blog Page 1967

ਅੱਜ ਦਿੱਲੀ ‘ਚ ਹੋਵੇਗੀ I.N.D.I.A ਗਠਜੋੜ ਦੀ ਅਹਿਮ ਮੀਟਿੰਗ

0

I.N.D.I.A ਗਠਜੋੜ ਦੀ ਚੌਥੀ ਮੀਟਿੰਗ ਅੱਜ ਦਿੱਲੀ ਦੇ ਇੱਕ ਹੋਟਲ ਵਿੱਚ ਹੋਵੇਗੀ। ਇਸ ‘ਚ ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸ਼ਾਮਲ ਹੋਣਗੇ। ਮੀਟਿੰਗ ਵਿੱਚ ਸਪਾ ਆਗੂ ਅਖਿਲੇਸ਼ ਯਾਦਵ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਫਾਰੂਕ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫ਼ਤੀ ਅਤੇ ਆਰਐਲਡੀ ਦੇ ਜਯੰਤ ਚੌਧਰੀ ਮੌਜੂਦ ਰਹਿਣਗੇ।

ਇਸ ਬੈਠਕ ‘ਚ ਵਿਰੋਧੀ ਪਾਰਟੀਆਂ ਵਿਚਾਲੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਅਤੇ ਸੀਟਾਂ ਦੀ ਵੰਡ ਵਰਗੇ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜ ਰਾਜਾਂ ਦੇ ਚੋਣ ਨਤੀਜਿਆਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਕਾਂਗਰਸ ਲਈ ਸੀਟਾਂ ਦੀ ਵੰਡ ਸਭ ਤੋਂ ਵੱਡੀ ਗੱਲ ਹੋ ਸਕਦੀ ਹੈ ਕਿਉਂਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਚੋਣਾਂ ‘ਚ ਕਾਂਗਰਸ ਦੀ ਹਾਰ ਤੋਂ ਬਾਅਦ ਮਮਤਾ ਨੇ ਸ਼ੀਟ ਵੰਡ ‘ਤੇ ਸਵਾਲ ਖੜ੍ਹੇ ਕੀਤੇ ਸਨ। 18 ਦਸੰਬਰ ਨੂੰ ‘ਚ ਸੰਸਦ ‘ਚੋਂ 78 ਸੰਸਦ ਮੈਂਬਰਾਂ ਦੀ ਮੁਅੱਤਲੀ ‘ਤੇ ਵੀ ਚਰਚਾ ਹੋ ਸਕਦੀ ਹੈ।

 

ਚੀਨ ‘ਚ ਆਇਆ ਭੂਚਾਲ, 111 ਲੋਕਾਂ ਦੀ ਹੋਈ ਮੌਤ

0

ਦੇਰ ਰਾਤ ਚੀਨ ਦੇ ਗਾਂਸੂ ਅਤੇ ਕਿੰਗਹਾਈ ਸੂਬਿਆਂ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਮਾਪੀ ਗਈ ਹੈ। ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ (ਸੀ.ਈ.ਐੱਨ.ਸੀ.) ਮੁਤਾਬਕ ਭੂਚਾਲ ਉੱਤਰ-ਪੱਛਮੀ ਚੀਨ ਦੇ ਗਾਂਸੂ ਦੇ ਲਿਨਕਸੀਆ ਸ਼ਹਿਰ ‘ਚ ਰਾਤ 23:59 ‘ਤੇ ਆਇਆ।

ਮੀਡੀਆ ਮੁਤਾਬਕ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 111 ਹੋ ਗਈ ਹੈ। ਗਾਂਸੂ ਸੂਬੇ ‘ਚ 100 ਅਤੇ ਗੁਆਂਢੀ ਕਿੰਗਹਾਈ ਸੂਬੇ ‘ਚ 11 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 200 ਤੋਂ ਵੱਧ ਲੋਕ ਜ਼ਖਮੀ ਹਨ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਭੂਚਾਲ ਚੇਂਗਯੁਆਨਜ਼ੇਨ, ਗਾਨਸੂ ਤੋਂ 37 ਕਿਲੋਮੀਟਰ ਦੂਰ ਲਿਨਕਸਿਆ ਦੇ ਨੇੜੇ ਅਤੇ ਲੋਂਗਜ਼ੂ, ਗਾਂਸੂ ਤੋਂ ਲਗਭਗ 100 ਕਿਲੋਮੀਟਰ ਦੂਰ ਆਇਆ। ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਦੱਸੀ ਜਾ ਰਹੀ ਹੈ। 580 ਬਚਾਅ ਕਰਮੀ ਭੂਚਾਲ ਪ੍ਰਭਾਵਿਤ ਸ਼ਹਿਰਾਂ ਵਿੱਚ ਪਹੁੰਚ ਚੁੱਕੇ ਹਨ, ਬਚਾਅ ਕਾਰਜ ਜਾਰੀ ਹਨ।

ਦੱਖਣੀ ਅਫਰੀਕਾ ‘ਚ ਵਨਡੇ ਮੈਚ ‘ਚ 5 ਵਿਕਟਾਂ ਲੈਣ ਵਾਲੇ ਭਾਰਤ ਦੇ ਪਹਿਲੇ ਤੇਜ਼ ਗੇਂਦਬਾਜ਼ ਬਣੇ ਅਰਸ਼ਦੀਪ ਸਿੰਘ

0

ਭਾਰਤ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਦੱਖਣੀ ਅਫਰੀਕਾ ਵਿੱਚ ਇਤਿਹਾਸ ਰਚ ਦਿੱਤਾ। ਉਨ੍ਹਾਂ ਨੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਤੋਂ ਪਹਿਲਾਂ ਮੁਕਾਬਲੇ ਵਿੱਚ ਸਨਸਨੀਖੇਜ ਗੇਂਦਬਾਜ਼ੀ ਕੀਤੀ। ਜੋਹਾਨਸਬਰਗ ਵਿੱਚ ਐਤਵਾਰ ਨੂੰ ਅਰਸ਼ਦੀਪ ਨੇ 37 ਦੌੜਾਂ ਦੇ ਕੇ 5 ਵਿਕਟਾਂ ਆਪਣੇ ਨਾਮ ਕੀਤੀਆਂ। ਉਹ ਦੱਖਣੀ ਅਫਰੀਕਾ ਵਿੱਚ ਇੱਕ ਵਨਡੇ ਮੈਚ ਵਿੱਚ 5 ਵਿਕਟਾਂ ਲੈਣ ਵਾਲੇ ਭਾਰਤ ਦੇ ਪਹਿਲੇ ਤੇਜ਼ ਗੇਂਦਬਾਜ਼ ਬਣ ਗਏ। ਇਸ ਦੇ ਇਲਾਵਾ ਉਨ੍ਹਾਂ ਨੇ ਕਈ ਹੋਰ ਰਿਕਾਰਡ ਵੀ ਬਣਾਏ।

ਦੱਖਣੀ ਅਫਰੀਕਾ ਦੇ ਕਪਤਾਨ ਐਡਨ ਮਾਰਕਰਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ। ਉਨ੍ਹਾਂ ਦਾ ਇਹ ਫੈਸਲਾ ਗਲਤ ਸਾਬਿਤ ਹੋਇਆ। ਭਾਰਤੀ ਤੇਜ਼ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਅਫਰੀਕੀ ਟੀਮ ਨੂੰ 116 ਦੌੜਾਂ ‘ਤੇ ਸਮੇਟ ਦਿੱਤਾ। ਅਰਸ਼ਦੀਪ ਨੇ 5 ਵਿਕਟਾਂ ਲਈਆਂ। ਉੱਥੇ ਹੀ ਆਵੇਸ਼ ਖਾਨ ਨੂੰ 4 ਵਿਕਟਾਂ ਮਿਲੀਆਂ। ਇੱਕ ਵਿਕਟ ਕੁਲਦੀਪ ਯਾਦਵ ਦੇ ਨਾਮ ਰਹੀ। ਅਰਸ਼ਦੀਪ ਨੇ ਰੀਜਾ ਹੈਂਡਰਿਕਸ, ਟੋਨੀ ਡਿ ਜੋਰਜੀ, ਰਸੀ ਵਾਨ ਡਰ ਡੁਸੇਨ, ਹੇਨਰਿਚ ਕਲਾਸੇਨ ਤੇ ਐਨਡਿਲੇ ਫੇਹਲੁਕਵਾਯੋ ਨੂੰ ਆਊਟ ਕੀਤਾ।

ਦੱਖਣੀ ਅਫਰੀਕਾ ਅਰਸ਼ਦੀਪ ਤੇ ਆਵੇਸ਼ ਦੀ ਤੇਜ਼ ਗੇਂਦਬਾਜ਼ੀ ਜੋੜੀ ਨੇ ਕੁੱਲ 9 ਵਿਕਟਾਂ ਲਈਆਂ। ਦੱਖਣੀ ਅਫਰੀਕਾ ਦੇ ਖਿਲਾਫ਼ ਕਿਸੇ ਵਨਡੇ ਮੈਚ ਵਿੱਚ ਭਾਰਤ ਦੇ ਤੇਜ਼ ਗੇਂਦਬਾਜ਼ਾਂ ਦਾ ਇਹ ਸਰਵਉੱਚ ਪ੍ਰਦਰਸ਼ਨ ਹੈ। ਇਸ ਤੋਂ ਪਹਿਲਾਂ 1993 ਵਿੱਚ ਭਾਰਤੀ ਤੇਜ਼ ਗੇਂਦਬਾਜ਼ਾਂ ਨੇ ਮੋਹਾਲੀ ਵਿੱਚ 8 ਵਿਕਟਾਂ ਲਈਆਂ ਸਨ।

ਦੱਸ ਦੇਈਏ ਕਿ 116 ਦੌੜਾਂ ਦੱਖਣੀ ਅਫਰੀਕਾ ਦਾ ਉਸਦੇ ਘਰੇਲੂ ਮੈਦਾਨ ‘ਤੇ ਸਭ ਤੋਂ ਘੱਟ ਸਕੋਰ ਹੈ। ਇਸ ਤੋਂ ਪਹਿਲਾਂ 2018 ਵਿੱਚ ਉਸਨੇ ਸੇਂਚੁਰਿਯਨ ਵਿੱਚ 118 ਦੌੜਾਂ ਬਣਾਈਆਂ ਸਨ। ਇਹ ਮੈਚ ਵੀ ਦੱਖਣੀ ਅਫ੍ਰੀਕਾ ਭਾਰਤ ਦੇ ਖਿਲਾਫ਼ ਖੇਡ ਰਿਹਾ ਸੀ। ਓਵਰਆਲ ਗੱਲ ਕੀਤੀ ਜਾਵੇ ਤਾਂ ਭਾਰਤ ਦੇ ਖਿਲਾਫ਼ ਇਹ ਉਸਦਾ ਵਨਡੇ ਵਿੱਚ ਤੀਜਾ ਘੱਟ ਸਕੋਰ ਹੈ। ਇਸੇ ਸਾਲ ਕੋਲਕਾਤਾ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ 83 ਦੌੜਾਂ ‘ਤੇ ਆਊਟ ਕਰ ਦਿੱਤਾ ਸੀ।

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਸੁਰੱਖਿਆ ‘ਚ ਹੋਈ ਵੱਡੀ ਕੁਤਾਹੀ

0

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਐਤਵਾਰ ਨੂੰ ਇੱਕ ਕਾਰ ਜੋਅ ਬਾਈਡੇਨ ਦੇ ਕਾਫ਼ਿਲੇ ਨਾਲ ਟਕਰਾ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬਾਈਡੇਨ ਤੇ ਉਨ੍ਹਾਂ ਦੀ ਪਤਨੀ ਜਿਲ ਬਾਈਡੇਨ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਜਾ ਰਹੇ ਸਨ। ਹਾਲਾਂਕਿ ਰਾਹਤ ਵਾਲੀ ਗੱਲ ਇਹ ਹੈ ਕਿ ਦੋਵੇਂ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੇ ਬਾਅਦ ਅਫਰਾ-ਤਫੜੀ ਮਚ ਗਈ। ਬਾਈਡੇਨ ਨੇ ਲਗਭਗ 40 ਮੀਟਰ ਦੂਰ ਚੌਂਕ ਨੇੜੇ ਖੜ੍ਹੀ ਇੱਕ SUV ਨਾਲ ਇੱਕ ਸੇਡਾਨ ਦੇ ਟਕਰਾਉਣ ਦੇ ਬਾਅਦ ਸੁਰੱਖਿਆ ਕਰਮੀਆਂ ਨੇ ਰਾਸ਼ਟਰਪਤੀ ਨੂੰ ਇੱਕ ਅਲੱਗ ਕਾਰ ਵਿੱਚ ਬਿਠਾਇਆ ਤੇ ਉਨ੍ਹਾਂ ਨੂੰ ਵਿਲਮਿੰਗਟਨ ਸ਼ਹਿਰ ਦੀ ਇਮਾਰਤ ਤੋਂ ਦੂਰ ਲਿਜਾਇਆ ਗਿਆ ਇੱਕ ਬੈਂਜ਼ ਰੰਗ ਦੀ ਫੋਰਡ ਕਾਰ ਨੇ ਇੱਕ ਚੌਂਕ ‘ਤੇ ਅੱਗੇ ਵਧਣ ਦੀ ਕੋਸ਼ਿਸ਼ ਵਿੱਚ ਬਾਈਡੇਨ ਦੇ ਕਾਫ਼ਿਲੇ ਨੂੰ ਟੱਕਰ ਮਾਰੀ ਹੈ।

ਰਿਪੋਰਟਾਂ ਅਨੁਸਾਰ ਟੱਕਰ ਦੇ ਬਾਅਦ ਬਾਈਡੇਨ ਦੇ ਸੁਰੱਖਿਆ ਕਰਮੀਆਂ ਨੇ ਗੱਡੀ ਨੂੰ ਹ.ਥਿਆ.ਰਾਂ ਨਾਲ ਘੇਰ ਲਿਆ ਤੇ ਚਾਲਕ ਨੂੰ ਆਪਣੇ ਹੱਥ ਉੱਪਰ ਕਰਨ ਦਾ ਨਿਰਦੇਸ਼ ਦਿੱਤਾ। ਇਸ ਦੌਰਾਨ ਬਾਈਡੇਨ ਭੱਜ ਕੇ ਆਪਣੀ ਗੱਡੀ ਦੇ ਅੰਦਰ ਚਲੇ ਗਏ, ਜਿੱਥੇ ਉਨ੍ਹਾਂ ਦੀ ਪਤਨੀ ਜਿਲ ਬਾਈਡੇਨ ਪਹਿਲਾਂ ਤੋਂ ਹੀ ਮੌਜੂਦ ਸੀ। ਫਿਲਹਾਲ ਇਸ ਘਟਨਾ ‘ਤੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

‘ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ ਦੀ ਹੋਈ ਮੌ.ਤ

0

ਤੁਰਕੀ ‘ਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ ਸਿੱਧੂ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ ਹੈ। ਆਪਣੀ ਮਿਹਨਤ ਅਤੇ ਲਗਨ ਨਾਲ ਭਾਰਤ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਵਾਲਾ ਇਹ ਚਿਰਾਗ ਹੁਣ ਸਦਾ ਲਈ ਬੁਝ ਗਿਆ ਹੈ। ਦਰਅਸਲ ਬੀਤੀ ਰਾਤ ਮੋਗਾ ਦੀ 18 ਸਾਲਾ ਇੰਦਰਪ੍ਰੀਤ ਕੌਰ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸ ਦਾ ਦਿਹਾਂਤ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਆਪਣੀ ਹੋਣਹਾਰ ਧੀ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ। ਉਹਨਾ ਦੇ ਨਾਲ ਨਾਲ ਸਥਾਨਕ ਵਾਸੀਆਂ ਵਿੱਚ ਵੀ ਸੋਗ ਦੀ ਲਹਿਰ ਹੈ। ਇੰਦਰਪ੍ਰੀਤ ਕੌਰ ਸਿੱਧੂ ਮੋਗਾ ਦੀ ਰਹਿਣਾ ਵਾਲੀ ਸੀ। ਉਸ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਦੀ ਖਬਰ ਆਈ ਹੈ। ਉਹ ਔਰਤਾਂ ਦੇ ਹੱਕਾਂ ਲਈ ਲਗਾਤਾਰ ਆਵਾਜ਼ ਚੁੱਕਦੀ ਰਹੀ ਹੈ। ਉਹ ਸੋਸ਼ਲ ਮੀਡੀਆ ਉਤੇ ਕਾਫੀ ਸਰਗਰਮ ਸੀ।

ਦੱਸਣਯੋਗ ਹੈ ਕਿ 62 ਦੇਸ਼ਾਂ ਦੇ 117 ਨੁਮਾਇੰਦਿਆਂ ਵਿੱਚੋਂ ਪੰਜਾਬਣ ਧੀ ਇੰਦਰਪ੍ਰੀਤ ਕੌਰ ਸਿੰਧੂ ਨੇ ਭਾਰਤ ਦਾ ਨਾਂ ਰੋਸ਼ਨ ਕੀਤਾ। ਮੋਗਾ ਜ਼ਿਲ੍ਹੇ ਦੀ ਇਸ ਧੀ ਨੇ ਬਹੁਤ ਹੀ ਤਰਕ ਨਾਲ ਆਪਣੇ ਵਿਸ਼ੇ ਨੂੰ ਜੱਜਾਂ ਦੇ ਸਾਹਮਣੇ ਪੇਸ਼ ਕੀਤਾ, ਜਿਸ ਤੋਂ ਪ੍ਰਭਾਵਿਤ ਹੋ ਕੇ ਸੰਸਥਾ ਵੱਲੋਂ ਇੰਦਰਪ੍ਰਰੀਤ ਸਿੱਧੂ ਨੂੰ ਸਭ ਤੋਂ ਬੈਸਟ ਐਵਾਰਡ ਯਾਨੀ ਆਊਟ ਸਟੈਂਡਿੰਗ ਡਿਪੋਮੈਟਿਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜਿਸ ਤੋਂ ਬਾਅਦ ਉਸ ਦਾ ਪਰਿਵਾਰ ਦੇ ਨਾਲ ਨਾਲ ਪ੍ਰਸ਼ਾਸਨ ਨੇ ਵੀ ਨਿੱਘਾ ਸਵਾਗਤ ਕੀਤਾ ਸੀ।

ਇਹ ਵੀ ਪੜ੍ਹੋ : ਭੁੱਕੀ ਦੀ ਤਸਕਰੀ ਕਰਨ ਵਾਲੀ ਮਹਿਲਾ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ ‘ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ। ਪਰ ਅੱਜ ਛੋਟੀ ਜਿਹੀ ਉਮਰ ਵਿੱਚ ਹੀ ਉਸ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਤਾਂ ਘਾਟਾ ਹੈ ਹੀ ਨਾਲ ਹੀ ਉਸ ਦੇ ਆਪਣੇ ਚਾਅ ਵੀ ਅਧੂਰੇ ਰਹਿ ਗਏ ਜੋ ਉਸ ਨੇ ਆਪਣੀ ਜ਼ਿੰਦਗੀ ਵਿੱਚ ਪੂਰੇ ਕਰਨੇ ਸਨ।

ਭੁੱਕੀ ਦੀ ਤਸਕਰੀ ਕਰਨ ਵਾਲੀ ਮਹਿਲਾ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

0

ਪੰਜਾਬ-ਹਰਿਆਣਾ ਹਾਈਕੋਰਟ ਨੇ ਗਰਭ ਅਵਸਥਾ ਦੇ ਆਧਾਰ ‘ਤੇ 55 ਕਿਲੋ ਭੁੱਕੀ ਦੀ ਤਸਕਰੀ ਕਰਨ ਦੀ ਦੋਸ਼ੀ ਔਰਤ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਗਰਭਅਵਸਥਾ ਇਕ ਵਿਸ਼ੇਸ਼ ਸਥਿਤੀ ਹੈ ਅਤੇ ਇਸ ਦੇ ਆਧਾਰ ‘ਤੇ ਜ਼ਮਾਨਤ ਦੇਣ ਸਮੇਂ ਅਪਰਾਧ ਦੀ ਗੰਭੀਰਤਾ ਨੂੰ ਕੁਝ ਸਮੇਂ ਲਈ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ।

ਪਟੀਸ਼ਨ ਦਾਇਰ ਕਰਦੇ ਹੋਏ ਔਰਤ ਨੇ ਦੱਸਿਆ ਕਿ ਉਸ ਦੇ ਖਿਲਾਫ 2 ਜੂਨ ਨੂੰ ਲੁਧਿਆਣਾ ਵਿੱਚ NDPS ਐਕਟ ਤਹਿਤ FIR ਦਰਜ ਕੀਤੀ ਗਈ ਸੀ। ਇਲਜ਼ਾਮ ਅਨੁਸਾਰ ਪਟੀਸ਼ਨਰ ਨੂੰ 55 ਕਿਲੋ ਭੁੱਕੀ ਸਮੇਤ ਫੜਿਆ ਗਿਆ ਸੀ। ਪਟੀਸ਼ਨਕਰਤਾ ਵੱਲੋਂ ਪਹਿਲਾਂ ਦਾਇਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਕੁਝ ਸਮਾਂ ਪਹਿਲਾਂ ਪਟੀਸ਼ਨਰ ਨੂੰ ਪਤਾ ਲੱਗਾ ਕਿ ਉਹ ਗਰਭਵਤੀ ਹੈ ਅਤੇ ਇਸ ਲਈ ਉਹ ਨਹੀਂ ਚਾਹੁੰਦੀ ਸੀ ਕਿ ਬੱਚੇ ਦਾ ਜਨਮ ਜੇਲ੍ਹ ਵਿੱਚ ਹੋਵੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਖੁਸ਼ਖ਼ਬਰੀ! DA ‘ਚ ਕੀਤਾ ਵਾਧਾ

ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਹਿਰਾਸਤ ‘ਚ ਬੱਚੇ ਦਾ ਜਨਮ ਨਾ ਸਿਰਫ ਮਾਂ ਲਈ ਸਗੋਂ ਬੱਚੇ ਦੇ ਜਨਮ ਲਈ ਵੀ ਦੁਖਦਾਈ ਹੁੰਦਾ ਹੈ, ਕਿਉਂਕਿ ਜਦੋਂ ਵੀ ਬੱਚੇ ਤੋਂ ਉਸ ਦੇ ਜਨਮ ਬਾਰੇ ਸਵਾਲ ਕੀਤਾ ਜਾਂਦਾ ਹੈ ਤਾਂ ਉਸ ਦੀ ਮਾਨਸਿਕਤਾ ‘ਤੇ ਹਮੇਸ਼ਾ ਮਾੜਾ ਪ੍ਰਭਾਵ ਪੈਂਦਾ ਹੈ। ਇੱਕ ਔਰਤ ਦੀ ਗਰਭ ਅਵਸਥਾ ਇੱਕ ਖਾਸ ਸਥਿਤੀ ਹੈ ਜਿਸ ਵਿੱਚ ਅਪਰਾਧ ਦੀ ਗੰਭੀਰਤਾ ਨੂੰ ਕੁਝ ਸਮੇਂ ਲਈ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ।

ਹਾਈਕੋਰਟ ਨੇ ਕਿਹਾ ਕਿ ਗਰਭਵਤੀ ਔਰਤ ਦੀ ਜ਼ਮਾਨਤ ‘ਤੇ ਫੈਸਲਾ ਕਰਦੇ ਸਮੇਂ ਅਣਜੰਮੇ ਬੱਚੇ ਦੇ ਹਿੱਤ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ, ਜਿਸ ਤੋਂ ਜੇਲ੍ਹ ਵਿਚ ਜਨਮ ਲੈਣ ਦੀ ਉਮੀਦ ਨਹੀਂ ਕੀਤੀ ਜਾਵੇਗੀ। ਅਜਿਹੀ ਸਥਿਤੀ ਵਿੱਚ, ਜ਼ਮਾਨਤ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ ਹੈ ਜਦੋਂ ਤੱਕ ਇਹ ਸਪੱਸ਼ਟ ਨਹੀਂ ਹੁੰਦਾ ਕਿ ਪਟੀਸ਼ਨਕਰਤਾ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਵਿੱਚ ਗੰਭੀਰ ਜੋਖਮ ਹੈ। ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ ਪਟੀਸ਼ਨ ਨੂੰ ਮਨਜ਼ੂਰ ਕਰਦਿਆਂ ਪਟੀਸ਼ਨਰ ਨੂੰ ਜ਼ਮਾਨਤ ਦੇ ਦਿੱਤੀ ਹੈ।

ਬੱਚਿਆਂ ਦੀ ਸਿਹਤ ਤੇ ਤੰਦਰੁਸਤੀ ਲਈ ਪੰਜਾਬ ਸਰਕਾਰ ਲਗਾਤਾਰ ਕਾਰਜ਼ਸੀਲ : ਡਾ. ਬਲਜੀਤ ਕੌਰ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ।

ਸਰਕਾਰ ਵੱਲੋਂ ਕੁਪੋਸ਼ਣ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ‘ਚੋ ਕੁਪੋਸ਼ਣ ਦਾ ਖਾਤਮਾ ਕੀਤਾ ਜਾ ਸਕੇ। ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ।

ਮੰਤਰੀ ਵਲੋਂ ਵਿਭਾਗ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿੱਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਜੀ.ਆਈ ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਪੋਸ਼ਣ ਅਭਿਆਨ ਦੇ ਸਟੇਟ ਕੰਸਲਟੈਂਟ ਪ੍ਰਿਅੰਕਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਖੁਸ਼ਖ਼ਬਰੀ! DA ‘ਚ ਕੀਤਾ ਵਾਧਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਖਤਮ ਹੋ ਗਈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਈ। ਇਸ ਸਬੰਧੀ ਮੁੱਖ ਮੰਤਰੀ  ਭਗਵੰਤ ਮਾਨ ਨੇ ਖੁਦ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ । ਮੁੱਖ ਮੰਤਰੀ ਨੇ ਕਿਹਾ ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ, DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਵਰਨਣਯੋਗ ਹੈ ਕਿ ਕਿ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੱਦੇ ਉਤੇ ਮੁਲਾਜ਼ਮ 5 ਨਵੰਬਰ ਤੋਂ ਲਗਾਤਾਰ ਕਲਮਛੋੜ ਹੜਤਾਲ ਉਤੇ ਚਲ ਰਹੀ ਹੈ।

ਇਸ ਸੰਘਰਸ਼ ਦੌਰਾਨ ਕੈਬਨਿਟ ਮੰਤਰੀ ਦੀ ਸਬ ਕਮੇਟੀ ਨਾਲ ਵੀ ਯੂਨੀਅਨ ਦੀ ਮੀਟਿੰਗ ਹੋਈ ਸੀ, ਪ੍ਰੰਤੂ ਇਸ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲ ਸਕਿਆ ਸੀ। ਇਸ ਤੋਂ ਬਾਅਦ ਮੁਲਾਜ਼ਮਾਂ ਦਾ ਸੰਘਰਸ਼ ਲਗਾਤਾਰ ਜਾਰੀ ਰੱਖਿਆ। ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਸੱਦ ਮਿਲਣ ਤੋਂ ਬਾਅਦ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਸੀ।

ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚਿਆ ਨਗਰ ਕੀਰਤਨ

0

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਬਿਬਾਣਗੜ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਪੁਰ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ 12 ਕਿਲੋਮੀਟਰ ਦਾ ਪੈਡਾ ਪੈਦਲ ਸਫਰ ਤਹਿ ਕਰਕੇ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ ਗੰਜ ਸਾਹਿਬ ਵਿਖੇ ਪਹੁੰਚਿਆ।

ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਹੈਡ ਗ੍ਰੰਥੀ ਜੋਗਿੰਦਰ ਸਿੰਘ ਜੀ ਨੇ ਨਗਰ ਕੀਰਤਨ ਸੰਪੰਨ ਦੀ ਅਰਦਾਸ ਕੀਤੀ ..

ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਅਮਰਜੀਤ ਸਿੰਘ ਚਾਵਲਾ ਮੈਨੇਜਰ ਗੁਰਪ੍ਰੀਤ ਸਿੰਘ ਮੀਤ ਮੈਨੇਜਰ ਹਰਦੇਵ ਸਿੰਘ ਹੈਪੀ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਇਸ ਮੌਕੇ ਤੇ ਗੁਰਦੁਆਰਾ ਸੀਸ ਗੰਜ਼ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਨਾਲ ਹੀ ਸਕੂਲੀ ਵਿਦਿਆਰਥੀਆਂ ਦੇ ਆਪਸੀ ਧਾਰਮਿਕ ਪ੍ਰਸਨੋਤਰੀ ਮੁਕਾਬਲੇ ਵੀ ਕਰਵਾਏ ਗਏ। ਜਿਸ ਧਾਰਮਿਕ ਵਿਦਿਆ ਅਤੇ ਗੁਰੂੁ ਸਾਹਿਬਾਨਾਂ ਦੇ ਸਬੰਧ ਵਿਚ ਸਮੂਹ ਸੰਗਤ ਦੀਵਾਨ ਵਿਚ ਹਾਜਰ ਸਨ।

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਯਾਤਰੀ ਕੋਲੋਂ 2.78 ਕਰੋੜ ਦਾ ਸੋਨਾ ਕੀਤਾ ਜ਼ਬਤ

0

ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਕਸਟਮ ਵਿਭਾਗ ਨੇ ਤਾਸ਼ਕੰਦ ਤੋਂ ਇੱਕ ਯਾਤਰੀ ਕੋਲੋਂ 4,684 ਗ੍ਰਾਮ ਵਜ਼ਨ ਦੀਆਂ 12 ਸੋਨੇ ਦੀਆਂ ਚੇਨਾਂ ਜ਼ਬਤ ਕੀਤੀਆਂ ਹਨ ਜਿਨ੍ਹਾਂ ਦੀ ਕੀਮਤ 2.78 ਕਰੋੜ ਰੁਪਏ ਹੈ । ਯਾਤਰੀ ਨੂੰ ਕਸਟਮ ਐਕਟ 1962 ਦੇ ਤਹਿਤ ਗ੍ਰਿਫਤਾਰ ਕਰ ਲਿਆ ਗਏ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।