Home Blog Page 1970

ਅਮਰਿੰਦਰ ਗਿੱਲ ਦਾ ਗੀਤ ‘ਡੂੰਘੀਆਂ ਬਾਤਾਂ’ ਹੋਇਆ ਰਿਲੀਜ਼

0

ਪੰਜਾਬੀ ਗਾਇਕ ਅਮਰਿੰਦਰ ਗਿੱਲ ਦੀ ਨਵੀਂ ਫਿਲਮ ‘ਛੱਲਾ ਮੁੜ ਕੇ ਨਹੀਂ’ ਆਇਆ ਦਾ ਇੱਕ ਹੋਰ ਗੀਤ ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਫਿਲਮ ਦਾ ਗੀਤ ‘ਡੂੰਘੀਆਂ ਬਾਤਾਂ’ ਰਿਲੀਜ਼ ਹੋ ਗਿਆ ਹੈ। ਇਸਤੋਂ ਪਹਿਲਾਂ ਇਸ ਫਿਲਮ ਦਾ ਟਾਈਟਲ ਗੀਤ ਤੇ ਬਾਗ ਗੀਤ ਵੀ ਦਰਸ਼ਕਾਂ ਨੂੰ ਬਹੁਤ ਹੀ ਪਸੰਦ ਆਇਆ ਹੈ। ਅਮਰਿੰਦਰ ਗਿੱਲ ਦੀ ਗਾਇਕੀ ਤੇ ਅਦਾਕਾਰੀ ਦੋਵਾਂ ਨੂੰ ਹੀ ਦਰਸ਼ਕਾਂ ਵਲੋਂ ਬਹੁਤ ਪਸੰਦ ਕੀਤਾ ਜਾਂਦਾ ਹੈ। ਇਸਦੇ ਨਾਲ ਹੀ ਉਨ੍ਹਾਂ ਦੀ ਨਵੀਂ ਫਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਨੂੰ ਵੀ ਦਰਸ਼ਕਾਂ ਵਲੋਂ ਖੂਬ ਪਿਆਰ ਮਿਲ ਰਿਹਾ ਹੈ।

ਸਿਨੇਮਾ ਘਰ ‘ਚ ਫਿਲਮ ਦੇਖਣ ਆਏ ਦਰਸ਼ਕਾਂ ਅਨੁਸਾਰ ਅਮਰਿੰਦਰ ਗਿੱਲ ਦੀ ਇਹ ਫਿਲਮ ਵੀ ਬਹੁਤ ਹੀ ਵਧੀਆ ਹੈ। ਇਸਤੋਂ ਇਲਾਵਾ ਇਸ ਫਿਲਮ ਦੇ ਗੀਤਾਂ ਨੂੰ ਵੀ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਫਿਲਮ ਬੀਤੇ ਦਿਨੀ ਹੀ ਸਿਨੇਮਾ ਘਰਾਂ ‘ਚ ਰਿਲੀਜ਼ ਹੋਈ ਹੈ। ਫ਼ਿਲਮ ਰਿਦਮ ਬੁਆਏਜ਼ ਦੇ ਬੈਨਰ ਹੇਠ ਰਿਲੀਜ਼ ਹੋ ਚੁੱਕੀ ਹੈ।

ਜਿਸ ਵਿੱਚ ਅਮਰਿੰਦਰ ਗਿੱਲ, ਸਰਗੁਣ ਮਹਿਤਾ, ਸਿਡਨੀ ਐਬਰਵਿਨ, ਬਿਨੂੰ ਢਿੱਲੋਂ, ਕਰਮਜੀਤ ਅਨਮੋਲ, ਰਾਜ ਕਾਕੜਾ ਤੇ ਕਈ ਹੋਰ ਕਲਾਕਾਰ ਇਸ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ, ਜਦਕਿ ਫ਼ਿਲਮ ‘ਚ ਨਿਰਦੇਸ਼ਨ ਖੁਦ ਅਮਰਿੰਦਰ ਗਿੱਲ ਦੇ ਰਹੇ ਹਨ। ਇਸ ਫ਼ਿਲਮ ‘ਚ ਆਜ਼ਾਦੀ ਤੋਂ ਪਹਿਲਾ ਦੇ ਪੰਜਾਬ ਅਤੇ ਪ੍ਰਦੇਸ਼ੀ ਹੁੰਦੇ ਪੰਜਾਬੀਆਂ ਦੇ ਹਾਲਾਤਾਂ ਨੂੰ ਬਿਆਨ ਕੀਤਾ ਹੈ।

ਦੇਸ਼ ਦੇ 9 ਰਾਜਾਂ ‘ਚ ਭਾਰੀ ਬਾਰਿਸ਼ ਦਾ ਅਲਰਟ: IMD

0

ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਨੇ ਜਾਨ-ਮਾਲ ਦਾ ਬਹੁਤ ਨੁਕਸਾਨ ਕੀਤਾ ਹੈ। ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਦੇ ਕਈ ਰਾਜਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਤਾਮਿਲਨਾਡੂ, ਕੇਰਲ, ਕਰਨਾਟਕ ਅਤੇ ਉੱਤਰੀ ਭਾਰਤ ਦੇ 6 ਰਾਜਾਂ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

ਹਿਮਾਚਲ ‘ਚ ਮੀਂਹ ਦੌਰਾਨ ਡੁੱਬਣ, ਜ਼ਮੀਨ ਖਿਸਕਣ, ਸੜਕ ਹਾਦਸੇ ਕਾਰਨ ਹੁਣ ਤੱਕ 133 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਕ ਮਹੀਨੇ ਵਿੱਚ 450 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉੱਤਰਾਖੰਡ ਦੇ ਨੈਨੀਤਾਲ ‘ਚ ਸ਼ੁੱਕਰਵਾਰ ਨੂੰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਦੇ ਨਾਲ ਹੀ ਜੰਮੂ ‘ਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਫੌਜ ਨੇ ਪੁੰਛ ਨਦੀ ‘ਚ ਫਸੇ 30 ਲੋਕਾਂ ਨੂੰ ਬਚਾਇਆ ਹੈ।

ਜੰਮੂ-ਕਸ਼ਮੀਰ ਦੇ ਅਖਨੂਰ ‘ਚ ਚਨਾਬ ਨਦੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ ਅਤੇ ਨੀਵੇਂ ਇਲਾਕਿਆਂ ‘ਚ ਹੜ੍ਹ ਆਉਣ ਦੀ ਸੰਭਾਵਨਾ ਹੈ।

ਪੁੰਛ ਜ਼ਿਲੇ ‘ਚ ਆਏ ਹੜ੍ਹ ‘ਚ 30 ਲੋਕ ਫਸ ਗਏ ਸਨ, ਜਿਸ ਤੋਂ ਬਾਅਦ ਫੌਜ ਨੇ ਬਚਾਅ ਮੁਹਿੰਮ ਸ਼ੁਰੂ ਕੀਤੀ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਪੁਲਿਸ ਦੀ ਮਦਦ ਨਾਲ ਉਨ੍ਹਾਂ ਦੀ ਜਾਨ ਬਚਾਈ ਗਈ।

ਇਸਦੇ ਨਾਲ ਹੀ ਦੱਸ ਦਈਏ ਕਿ ਹਿਮਾਚਲ ‘ਚ ਭਾਰੀ ਮੀਂਹ ਕਾਰਨ 24 ਘੰਟਿਆਂ ਵਿੱਚ 6 ਮੌਤਾਂ, 10 ਲੋਕ ਲਾਪਤਾ ਹਨ। ਮੌਸਮ ਵਿਭਾਗ ਨੇ 1 ਅਗਸਤ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। 2 ਅਗਸਤ ਤੋਂ ਬਾਅਦ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਰਿਪੋਰਟ ਮੁਤਾਬਕ ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 10 ਲੋਕ ਲਾਪਤਾ ਹੋ ਗਏ ਹਨ। ਇਸ ਤੋਂ ਇਲਾਵਾ 17 ਘਰਾਂ ਅਤੇ 8 ਗਊਸ਼ਾਲਾਵਾਂ ਨੂੰ ਨੁਕਸਾਨ ਪੁੱਜਾ ਹੈ, 11 ਕੱਚੇ ਮਕਾਨ ਮੀਂਹ ਨਾਲ ਢਹਿ ਗਏ ਹਨ, ਜਦਕਿ 2 ਪੱਕੇ ਅਤੇ 4 ਕੱਚੇ ਮਕਾਨਾਂ ਨੂੰ ਅੰਸ਼ਿਕ ਨੁਕਸਾਨ ਹੋਇਆ ਹੈ।

ਲਾਰੈਂਸ ‘ਤੇ ਸ਼ਿਕੰਜਾ, ਦਿੱਲੀ ਪੁਲਿਸ ਨੇ 10 ਸ਼ੂਟਰਾਂ ਖਿਲਾਫ ਦਾਖਲ ਕੀਤੀ ਚਾਰਜਸ਼ੀਟ

0

ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਦਿੱਲੀ ਪੁਲਿਸ ਲਗਾਤਾਰ ਐਕਸ਼ਨ ‘ਚ ਹੈ। ਦੱਸ ਦਈਏ ਕਿ ਸਭ ਤੋਂ ਵੱਧ ਚਰਚਾ ‘ਚ ਰਹੇ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ਦੇ ਗੋਲਡੀ ਬਰਾੜ, ਸਚਿਨ ਬਰਾੜ ਅਤੇ ਦੀਪਕ ਮੁੰਡੀ ਉਤੇ ਕਾਨੂੰਨੀ ਸ਼ਿਕੰਜਾ ਕੱਸਣ ਲੱਗਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪਟਿਆਲਾ ਹਾਊਸ ਕੋਰਟ ਵਿੱਚ ਬਿਸ਼ਨੋਈ ਅਤੇ ਉਸ ਦੇ ਗਿਰੋਹ ਦੇ 10 ਸ਼ੂਟਰਾਂ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ।

ਇਨ੍ਹਾਂ ਵਿੱਚੋਂ ਗੋਲਡੀ ਬਰਾੜ ਕੈਨੇਡਾ ਵਿੱਚ ਬੈਠਾ ਹੈ, ਜਦੋਂਕਿ ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਦੂਜੇ ਪਾਸੇ ਸਚਿਨ ਬਿਸ਼ਨੋਈ ਅਤੇ ਕਾਲਾ ਜਠੇੜੀ ਬਾਰੇ ਖ਼ਬਰ ਹੈ ਕਿ ਉਹ ਦੁਬਈ ਭੱਜ ਗਏ ਹਨ, ਜਦੋਂਕਿ ਮੂਸੇਵਾਲਾ ਕਤਲ ਕਾਂਡ ਵਿੱਚ ਵਾਂਟੇਡ ਲਾਰੈਂਸ ਗੈਂਗ ਦਾ ਸ਼ੂਟਰ ਦੀਪਕ ਮੁੰਡੀ ਫਰਾਰ ਹੈ।

ਪੁਲਿਸ ਨੇ ਇਹ ਚਾਰਜਸ਼ੀਟ ਦਿੱਲੀ ਦੇ ਮੋਹਨ ਗਾਰਡਨ ਇਲਾਕੇ ਦੇ ਇੱਕ ਰੀਅਲ ਅਸਟੇਟ ਕਾਰੋਬਾਰੀ ਦੀ ਹੱਤਿਆ ਦੀ ਸਾਜ਼ਿਸ਼ ਦੇ ਨਾਲ-ਨਾਲ ਉਸ ਤੋਂ 1 ਕਰੋੜ ਦੀ ਪ੍ਰੋਟੈਕਸ਼ਨ ਮਨੀ ਦੀ ਮੰਗ ਕਰਨ ਦੀਆਂ ਗੰਭੀਰ ਧਾਰਾਵਾਂ ਤਹਿਤ ਦਾਇਰ ਕੀਤੀ ਹੈ। ਸਪੈਸ਼ਲ ਸੈੱਲ ਦੇ ਏਸੀਪੀ ਲਲਿਤ ਮੋਹਨ ਨੇਗੀ ਅਤੇ ਇੰਸਪੈਕਟਰ ਰਵਿੰਦਰ ਤਿਆਗੀ ਦੇ ਅਨੁਸਾਰ ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਅਤੇ ਸਚਿਨ ਬਿਸ਼ਨੋਈ ਦੇ ਆਪਰੇਟਰਾਂ ਦੁਆਰਾ 30 ਮਾਰਚ 2021 ਨੂੰ ਮੋਹਨ ਗਾਰਡਨ ਖੇਤਰ ਵਿੱਚ ਇੱਕ ਕਾਰੋਬਾਰੀ ਦੇ ਦਫ਼ਤਰ ਵਿੱਚ ਗੋਲੀਬਾਰੀ ਕੀਤੀ ਗਈ ਸੀ। ਇਸ ਗੋਲੀਬਾਰੀ ਵਿੱਚ ਵਪਾਰੀ ਦੀਆਂ ਦੋਵੇਂ ਲੱਤਾਂ ਵਿੱਚ ਗੋਲੀ ਲੱਗੀ ਸੀ।

ਇਸ ਮਾਮਲੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਾਜਸਥਾਨ ਦੇ ਹਨੂੰਮਾਨਗੜ੍ਹ ਅਤੇ ਸ਼੍ਰੀ ਗੰਗਾਨਗਰ ਤੋਂ 5 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਸੀ, ਜਦਕਿ ਗਿਰੋਹ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਤਿਹਾੜ ਜੇਲ੍ਹ, ਗੁਰੂਗ੍ਰਾਮ ਅਤੇ ਰੋਹਤਕ ਜੇਲ੍ਹ ਵਿੱਚ ਬੰਦ ਲਾਰੈਂਸ ਗੈਂਗ ਦੇ 6 ਸ਼ੂਟਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।

ਚਾਰਜਸ਼ੀਟ ਵਿੱਚ ਖੁਲਾਸਾ ਹੋਇਆ ਹੈ ਕਿ ਕਿਵੇਂ ਲਾਰੈਂਸ ਗੈਂਗ ਜੇਲ੍ਹ ਦੇ ਅੰਦਰ ਤੋਂ ਆਪਣੇ ਗੈਂਗ ਨੂੰ ਚਲਾ ਰਿਹਾ ਹੈ। ਰੀਅਲ ਅਸਟੇਟ ਦੇ ਕਾਰੋਬਾਰੀਆਂ, ਕੇਬਲ ਕਾਰੋਬਾਰੀਆਂ, ਸ਼ਰਾਬ ਕਾਰੋਬਾਰੀਆਂ, ਸਿਆਸਤਦਾਨਾਂ, ਗਾਇਕਾਂ ਅਤੇ ਸੰਗੀਤ ਕੰਪਨੀਆਂ ਦੇ ਮਾਲਕਾਂ ਤੋਂ ਪੈਸੇ ਮੰਗੇ ਜਾ ਰਹੇ ਹਨ।

 

T-20 ਦੇ ਪਹਿਲੇ ਮੈਚ ‘ਚ’ ਭਾਰਤ ਨੇ ਵੈਸਟਇੰਡੀਜ਼ ਨੂੰ 68 ਦੌੜਾਂ ਨਾਲ ਹਰਾਇਆ

0

ਵੈਸਟਇੰਡੀਜ਼ ਖਿਲਾਫ਼ ਪੰਜ ਮੈਚਾਂ ਦੀ ਟੀ- 20 ਸੀਰੀਜ਼ ਦੇ ਪਹਿਲੇ ਮੁਕਾਬਲੇ ‘ਚ ਭਾਰਤੀ ਟੀਮ ਨੇ ਵੈਸਟਇੰਡੀਜ਼ ਨੂੰ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਦੌੜਾਂ ਦੇ ਲਿਹਾਜ ਨਾਲ ਭਾਰਤੀ ਟੀਮ ਦੀ ਵੈਸਟ ਇੰਡੀਜ਼ ’ਤੇ ਇਹ ਦੂਜੀ ਸਭ ਤੋਂ ਵੱਡੀ ਜਿੱਤ ਹੈ। ਟੀਮ ਨੇ ਇਸ ਤੋਂ ਪਹਿਲਾਂ 6 ਨਵੰਬਰ 2018 ਨੂੰ ਲਖਨਊ ’ਚ ਵੈਸਟ ਇੰਡੀਜ਼ ਨੂੰ 71 ਦੌੜਾਂ ਨਾਲ ਹਰਾਇਆ ਸੀ। ਰੋਹਿਤ ਨੇ 44 ਗੇਂਦਾਂ ਦੀ ਪਾਰੀ ’ਚ 7 ਚੌਕੇ ਅਤੇ 2 ਛੱਕੇ ਜੜ੍ਹ ਕੇ 64 ਦੌੜਾਂ ਬਣਾਈਆਂ ਉਥੇ ਹੀ ‘ਮੈਨ ਆਫ ਦਿ ਮੈਚ’ ਕਾਰਤਿਕ ਨੇ 19 ਗੇਂਦਾਂ ਦੀ ਤਾਬੜ-ਤੋੜ ਅਜੇਤੂ ਪਾਰੀ ਵਿਚ 4 ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ 41 ਦੌੜਾਂ ਬਣਾਈਆਂ।

ਭਾਰਤ ਨੇ 6 ਵਿਕਟਾਂ ’ਤੇ 190 ਦੌੜਾਂ ਦਾ ਸਕੋਰ ਖੜਾ ਕਰਨ ਤੋਂ ਬਾਅਦ ਵੈਸਟਇੰਡੀਜ਼ ਦੀ ਟੀਮ ਨੂੰ 8 ਵਿਕਟਾਂ ’ਤੇ 122 ਦੌੜਾਂ ’ਤੇ ਰੋਕ ਦਿੱਤਾ। ਭਾਰਤੀ ਗੇਂਦਬਾਜ਼ ਲਗਾਤਾਰ ਅੰਤਰਾਲ ’ਤੇ ਵਿਕਟ ਲੈਂਦੇ ਰਹੇ ਅਤੇ ਕਿਸੇ ਵੀ ਗੇਂਦਬਾਜ਼ ਨੇ 6.50 ਦੀ ਔਸਤ ਤੋਂ ਜ਼ਿਆਦਾ ਦੌੜਾਂ ਨਹੀਂ ਦਿੱਤੀਆਂ। ਅਰਸ਼ਦੀਪ ਸਿੰਘ, ਰਵੀ ਬਿਸ਼ਨੋਈ ਅਤੇ ਅਸ਼ਵਿਨ ਨੇ 2-2 ਵਿਕਟਾਂ ਲਈਆਂ। ਭੁਵਨੇਸ਼ਵਰ ਕੁਮਾਰ ਅਤੇ ਰਵਿੰਦਰ ਜਡੇਜਾ ਨੂੰ 1-1 ਸਫਲਤਾ ਮਿਲੀ।

ਟੀਮਾਂ
ਭਾਰਤ : ਰੋਹਿਤ ਸ਼ਰਮਾ (ਕਪਤਾਨ),ਰਿਸ਼ਭ ਪੰਤ (ਵਿਕਟਕੀਪਰ), ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ,ਹਾਰਦਿਕ ਪਾਂਡਿਆ,ਦਿਨੇਸ਼ ਕਾਰਤਿਕ,ਰਵਿੰਦਰ ਜਡੇਜਾ,ਰਵੀ ਬਿਸ਼ਨੋਈ, ਭੁਵਨੇਸ਼ਵਰ ਕੁਮਾਰ, ਰਵੀਚੰਦਰਨ ਅਸ਼ਵਿਨ,ਅਰਸ਼ਦੀਪ ਸਿੰਘ।

ਵੈਸਟਇੰਡੀਜ਼ : ਸ਼ਾਮਰਾਹ ਬਰੂਕਸ, ਨਿਕੋਲਸ ਪੂਰਨ (ਕਪਤਾਨ/ਵਿਕਟਕੀਪਰ), ਸ਼ਿਮਰੋਨ ਹੇਟਮਾਇਰ,ਰੋਵਮੈਨ ਪਾਵੇਲ,ਕਾਇਲ ਮੇਅਰਸ,ਜੇਸਨ ਹੋਲਡਰ, ਅਕੀਲ ਹੁਸੈਨ, ਓਡੇਨ ਸਮਿਥ, ਕੀਮੋ ਪਾਲ,ਅਲਜਾਰੀ ਜੋਸੇਫ, ਓਬੇਦ ਮੈਕੋਏ।

ਸੁਖਪਾਲ ਖਹਿਰਾ ਨੇ ਸਿਹਤ ਮੰਤਰੀ ਦੇ ਰਵੱਈਏ ਦੀ ਕੀਤੀ ਨਿੰਦਾ

0

ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਿਹਤ ਮੰਤਰੀ ਦੇ ਰਵੱਈਏ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾਕਟਰ ਰਾਜ ਬਹਾਦਰ ਵੀਸੀ ਬਾਬਾ ਫਰੀਦ ਯੂਨੀਵਰਸਿਟੀ ਨੂੰ ਜਨਤਕ ਤੌਰ ‘ਤੇ ਜ਼ਲੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਮੀ ਹੈ ਤਾਂ ਅਧਿਕਾਰੀਆਂ ਤੋਂ ਸਪੱਸ਼ਟੀਕਰਨ ਮੰਗਣ ਦਾ ਢੁਕਵਾਂ ਤਰੀਕਾ ਹੈ ਪਰ ਮੰਤਰੀ ਦੀ ਇਹ ਕਾਰਵਾਈ ਹੰਕਾਰ ਅਤੇ ਅਨਪੜ੍ਹਤਾ ਨੂੰ ਦਰਸਾਉਂਦੀ ਹੈ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੂੰ ਹੋਇਆ ਕੋਰੋਨਾ

0

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸੰਬੰਧੀ ਡਿਪਟੀ ਸਪੀਕਰ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਮੇਰੇ ਨਾਲ ਹਾਲ ਹੀ ਵਿਚ ਸੰਪਰਕ ਵਿਚ ਆਏ ਹਨ, ਉਹ ਆਪਣਾ ਕੋਵਿਡ ਟੈਸਟ ਕਰਵਾਉਣ।

ਪੰਜਾਬ ਪ੍ਰਦੇਸ਼ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਦੂਜੀ ਸੂਚੀ ਕੀਤੀ ਜਾਰੀ

0
Punjab Pradesh Congress list of block presidents has been released

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ ਅਨੁਸਾਰ ਬਲਾਕ ਪ੍ਰਧਾਨਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ। ਦੇਖੋ ਸੂਚੀ

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਨਾਲ ਤਿੰਨ ਹੋਰ ਅਧਿਕਾਰੀਆਂ ਨੇ ਦਿੱਤਾ ਅਸਤੀਫਾ

0

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਦੇ ਨਾਲ ਉਹਨਾਂ ਦੇ ਸਕੱਤਰ ਓ ਪੀ ਚੌਧਰੀ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਉੱਧਰ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਰਾਜੀਵ ਦੇਵਗਣ ਤੇ ਗੁਰੂ ਨਾਨਕ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਕੇ ਡੀ ਸਿੰਘ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।

ਦੱਸਣਯੋਗ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ ਨੇ ਲੰਘੇ ਕੱਲ੍ਹ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਦੌਰੇ ਵੇਲੇ ਡਾ. ਰਾਜ ਬਹਾਦਰ ਨੂੰ ਗੁੱਸੇ ਵਿੱਚ ਆ ਕੇ ਗੰਦੇ ਬੈੱਡ ’ਤੇ ਪਾ ਦਿੱਤਾ ਸੀ। ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ। ਦੁਰਵਿਵਹਾਰ ਕਾਰਨ ਵੀ.ਸੀ ਨੇ ਇਹ ਅਸਤੀਫਾ ਦੇਰ ਰਾਤ ਹੀ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਸਿਆਸੀ ਵਿਰੋਧੀਆਂ ਨੇ ਮੰਤਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਉਠਾਏ ਹਨ।

ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਮੰਤਰੀ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਨੇ ਪ੍ਰਚਾਰ ਲਈ ਵਾਈਸ ਚਾਂਸਲਰ (ਵੀਸੀ) ਦਾ ਜਨਤਕ ਤੌਰ ‘ਤੇ ਅਪਮਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੋਂ ਇਲਾਵਾ ਸੁਨੀਲ ਜਾਖੜ, ਡਾਕਟਰ ਧਰਮਵੀਰ ਗਾਂਧੀ ਤੀ ਅਕਾਲੀ ਦਲ ਨੇ ਵੀ ਇਤਰਾਜ਼ ਉਠਾਉਂਦਿਆਂ ਮੰਤਰੀ ਨੂੰ ਮੁਆਫੀ ਮੰਗਣ ਲਈ ਕਿਹਾ ਹੈ।

ਖੇਡ ਵਿਭਾਗ 29 ਅਗਸਤ ਤੋਂ ਕਰਵਾਏਗਾ ਪੰਜਾਬ ਖੇਡ ਮੇਲਾ : ਮੀਤ ਹੇਅਰ

0

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਅੰਡਰ 14 ਤੋਂ 60 ਸਾਲ ਵੈਟਰਨ ਗਰੁੱਪ ਤੱਕ 30 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਬਲਾਕ ਤੋਂ ਸੂਬਾ ਪੱਧਰ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦੀ ਸ਼ੁਰੂਆਤ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਹੋਵੇਗੀ ਜਿਹੜਾ ਦੋ ਤੋਂ ਤਿੰਨ ਮਹੀਨੇ ਤੱਕ ਚੱਲੇਗਾ। ਇਸ ਤੋਂ ਪਹਿਲਾ ਸਿਰਫ ਤਿੰਨ ਵਰਗਾਂ ਦੇ ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਸਨ ਅਤੇ ਹੁਣ ਪਹਿਲੀ ਵਾਰ ਛੇ ਵਰਗਾਂ ਦੇ ਬਲਾਕ ਪੱਧਰ ਤੋਂ ਮੁਕਾਬਲੇ ਹੋਣਗੇ।

ਇਹ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ ਰਾਜੇਸ਼ ਧੀਮਾਨ ਦੇ ਨਾਲ ਸਮੂਹ ਜ਼ਿਲਾ ਖੇਡ ਅਫਸਰਾਂ ਦੀ ਸੱਦੀ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਖੇਡ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਨੇ ਆਪਣੇ ਕਿਸਮ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਪ੍ਰੋਗਰਾਮ ਉਲੀਕਿਆ ਹੈ ਜਿਸ ਵਿੱਚ ਪੰਜਾਬ ਦੇ 3 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਜਿੱਥੇ ਆਪੋ-ਆਪਣੀਆਂ ਖੇਡਾਂ ਵਿੱਚ ਗਰੇਡਿੰਗ ਕਰਵਾ ਸਕਣਗੇ ਉਥੇ ਸੂਬਾ ਪੱਧਰ ਦੇ ਜੇਤੂਆਂ ਨੂੰ 5 ਕਰੋੜ ਰੁਪਏ ਦੇ ਨਗਦ ਇਨਾਮ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਇਸ ਦੀ ਸ਼ੁਰੂਆਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਵਾਲੇ ਦਿਨ ਹੋਵੇਗੀ ਜਿਸ ਦਿਨ ਸਾਡਾ ਕੌਮੀ ਖੇਡ ਦਿਵਸ ਵੀ ਹੁੰਦਾ ਹੈ। ਖੇਡ ਮੇਲੇ ਦੇ ਉਦਘਾਟਨ ਜਾਂ ਸਮਾਪਤੀ ਸਮਾਰੋਹ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕਰੇਗਾ।

ਪੰਜਾਬ ਖੇਡ ਮੇਲੇ ਵਿੱਚ ਛੇ ਉਮਰ ਵਰਗ ਸ਼ਾਮਲ ਕੀਤੇ ਗਏ ਹਨ। ਪਹਿਲਾਂ ਕਰਵਾਏ ਜਾਂਦੇ ਅੰਡਰ-14, ਅੰਡਰ-17 ਤੇ 17 ਤੋਂ 25 ਸਾਲ ਉਮਰ ਵਰਗ ਤੋਂ ਇਲਾਵਾ ਪਹਿਲੀ ਵਾਰ 25 ਤੋਂ 40 ਸਾਲ, 40 ਤੋਂ 50 ਸਾਲ ਅਤੇ 50 ਤੋਂ 60 ਸਾਲ ਉਮਰ ਵਰਗ ਦੇ ਵੀ ਮੁਕਾਬਲੇ ਹੋਣਗੇ। ਅਥਲੈਟਿਕਸ, ਵੇਟਲਿਫਟਿੰਗ, ਬੈਡਮਿੰਟਨ, ਕ੍ਰਿਕਟ, ਸਾਈਕਲਿੰਗ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਬਾਡੀ ਬਿਲਡਿੰਗ, ਤਲਵਾਰਬਾਜ਼ੀ, ਜਿਮਨਾਸਟਿਕ, ਰੋਇੰਗ, ਫੁਟਬਾਲ, ਸਾਫਟਬਾਲ, ਹਾਕੀ, ਨੈਟਬਾਲ, ਹੈਂਡਬਾਲ, ਕਿੱਕ ਬਾਕਸਿੰਗ, ਜੂਡੋ, ਸਤਰੰਜ, ਕਬੱਡੀ, ਗੱਤਕਾ, ਖੋ-ਖੋ, ਵਾਬੀਬਾਲ, ਲਾਅਨ ਟੈਨਿਸ, ਟੇਬਲ ਟੈਨਿਸ, ਮੁੱਕੇਬਾਜ਼ੀ, ਤੈਰਾਕੀ, ਕੁਸ਼ਤੀ ਤੇ ਰੱਸ਼ਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।

ਖੇਡ ਮੰਤਰੀ ਮੀਤ ਹੇਅਰ ਨੇ ਸਾਰੇ ਜ਼ਿਲਾ ਖੇਡ ਅਫਸਰਾਂ ਨਾਲ ਗੱਲਬਾਤ ਕਰਦਿਆਂ ਖੇਡ ਮੇਲੇ ਨੂੰ ਸਫਲ ਬਣਾਉਣ ਲਈ ਸੁਝਾਅ ਅਤੇ ਜ਼ਮੀਨੀ ਹਕੀਕਤਾਂ ਵੀ ਪੁੱਛੀਆਂ। ਉਨਾਂ ਇਸ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਵਿੱਚ ਆਉਣ ਵਾਲੀਆਂ ਸੰਭਵੀ ਮੁਸ਼ਕਲਾਂ ਬਾਰੇ ਵੀ ਗੱਲ ਕੀਤੀ। ਉਨਾਂ ਕਿਹਾ ਕਿ ਵੱਡੀ ਉਮਰ ਵਰਗ ਦੇ ਸ਼ਾਮਲ ਕਰਵਾਉਣ ਦਾ ਮਕਸਦ ਸੂਬੇ ਵਿੱਚ ਖੇਡਾਂ ਦਾ ਮਾਹੌਲ ਸਿਰਜਣਾ ਹੈ।

ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਖੇਡਾਂ ਵਿੱਚ ਖਿਡਾਰੀਆਂ ਤੇ ਟੀਮਾਂ ਦੀ ਹਿੱਸੇਦਾਰੀ ਨੂੰ ਦੇਖ ਕੇ ਹੀ ਕੁਝ ਖੇਡਾਂ ਦੇ ਮੁਕਾਬਲੇ ਬਲਾਕ ਪੱਧਰੀ ਹੋਣਗੇ ਜਦੋਂ ਕਿ ਕੁਝ ਸਿੱਧੇ ਜ਼ਿਲਾ ਪੱਧਰੀ ਅਤੇ ਸੂਬਾ ਪੱਧਰੀ ਹੋਣਗੇ।

ਡਾਇਰੈਕਟਰ ਰਾਜੇਸ਼ ਧੀਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਖਿਡਾਰੀਆਂ ਦੇ ਆਉਣ-ਜਾਣ ਅਤੇ ਖਾਣ-ਪੀਣ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨਾਂ ਖੇਡ ਅਫਸਰਾਂ ਨੂੰ ਇਸ ਦੀਆਂ ਤਿਆਰੀਆਂ ਹੁਣੇ ਤੋਂ ਵਿੱਢਣ ਅਤੇ ਖੇਡ ਮੈਦਾਨ ਤਿਆਰ ਕਰਨ ਲਈ ਕਿਹਾ।

ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

0

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਦੋਵਾਂ ਧਿਰਾਂ ਦੇ ਵਕੀਲਾਂ ‘ਚ ਬਹਿਸ ਹੋਈ। ਅੱਜ ਤਕਰੀਬਨ 3 ਘੰਟੇ ਬਹਿਸ ਹੋਈ।  ਦੱਸ ਦਈਏ ਕਿ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਬਿਕਰਮ ਮਜੀਠੀਆ ਡਰੱਗਜ਼ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ  ਹਨ।