Home Blog Page 1973

ਸਿੱਧੂ ਮੂਸੇਵਾਲਾ ਮਾਮਲਾ: ਗੈਂਗਸਟਰ ਪ੍ਰਿਆਵਰਤ ਫੌਜੀ ਸਮੇਤ 3 ਮੁਲਜ਼ਮਾਂ ਨੂੰ ਮੁੜ ਭੇਜਿਆ ਰਿਮਾਂਡ ‘ਤੇ

0

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਜ਼ਦ ਗੈਂਗਸਟਰ ਪ੍ਰਿਆਵਰਤ ਫੌਜੀ,ਗੈਂਗਸਟਰ ਕਸ਼ਿਸ਼ ਅਤੇ ਇਕ ਹੋਰ ਗੈਂਗਸਟਰ ਨੂੰ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਸ਼ਾਰਪਸ਼ੂਟਰ ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਟੀਨੂੰ ਨੂੰ ਪੁਲਿਸ ਨੇ ਰਿਮਾਂਡ ‘ਤੇ ਲਿਆ ਹੈ। ਤਿੰਨੋਂ ਜੇਲ੍ਹ ਵਿੱਚ ਸਨ।

ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਇਨ੍ਹਾਂ ਦਾ 29 ਜੁਲਾਈ ਤੱਕ ਦਾ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਤੋਂ ਮੂਸੇਵਾਲਾ ਦੇ ਕਤਲ ਤੋਂ ਬਾਅਦ ਆਲਟੋ ਕਾਰ ਖੋਹਣ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ। ਕਤਲ ਕਰਨ ਤੋਂ ਬਾਅਦ ਇਨ੍ਹਾਂ ਨੇ ਫਰਾਰ ਹੋਣ ਲਈ ਹਰਿਆਣਾ ਦੇ ਵਿਅਕਤੀ ਤੋਂ ਕਾਰ ਖੋਹੀ ਸੀ। ਇਸ ਦੇ ਨਾਲ ਹੀ ਉਨ੍ਹਾਂ ਤੋਂ ਫਰਾਰ ਛੇਵੇਂ ਸ਼ਾਰਪਸ਼ੂਟਰ ਦੀਪਕ ਮੁੰਡੀ ਦੇ ਠਿਕਾਣੇ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। ਅਦਾਲਤ ਨੇ ਤਿੰਨਾਂ ਨੂੰ ਮੁੜ 29 ਜੁਲਾਈ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

 

ਅੱਜ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ

0

Shiromani Akali Dal core committee meeting will be held today: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਅੱਜ 27 ਜੁਲਾਈ ਨੂੰ ਦੁਪਹਿਰ 12 ਵਜੇ ਇਹ ਮੀਟਿੰਗ ਚੰਡੀਗੜ੍ਹ ਵਿਖੇ ਸਥਿਤ ਪਾਰਟੀ ਦਫਤਰ ‘ਚ ਹੋਵੇਗੀ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਹੋਵੇਗੀ। ਇਸ ਮੀਟਿੰਗ ਵਿਚ ਝੂੰਦਾ ਕਮੇਟੀ ਦੀ ਰਿਪੋਰਟ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਚਰਚਾ ਹੋ ਸਕਦੀ ਹੈ।

ਸੋਨੀਆ ਗਾਂਧੀ ਅੱਜ ਮੁੜ ED ਕੋਲ ਹੋਣਗੇ ਪੇਸ਼

0
Sonia Gandhi will appear before the ED again today

Sonia Gandhi will appear before the ED again today: ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਅੱਜ ਬੁੱਧਵਾਰ ਨੂੰ ਤੀਜੇ ਦਿਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਗਿੱਛ ਕਰੇਗੀ। ਸੋਨੀਆ ਤੋਂ 21 ਜੁਲਾਈ ਨੂੰ 3 ਘੰਟੇ ਅਤੇ 26 ਜੁਲਾਈ ਨੂੰ 6 ਘੰਟੇ ਪੁੱਛਗਿੱਛ ਕੀਤੀ ਗਈ ਸੀ। ਸੋਨੀਆ ਦੀ ਪੁੱਛਗਿੱਛ ਨੂੰ ਲੈ ਕੇ ਕਾਂਗਰਸ ਅੱਜ ਫਿਰ ਤੋਂ ਦੇਸ਼ ਭਰ ਵਿੱਚ ਸੱਤਿਆਗ੍ਰਹਿ ਕਰੇਗੀ। ਮੀਡੀਆ ਰਿਪੋਰਟ ਅਨੁਸਾਰ ਸੋਨੀਆ ਗਾਂਧੀ ਨੇ ਪੁੱਛਗਿੱਛ ਦੌਰਾਨ ਕਿਹਾ ਕਿ ਕਾਂਗਰਸ, ਐਸੋਸੀਏਟ ਜਰਨਲ ਅਤੇ ਯੰਗ ਇੰਡੀਅਨ ਨਾਲ ਸਬੰਧਤ ਸਾਰੇ ਲੈਣ-ਦੇਣ ਸਾਬਕਾ ਖਜ਼ਾਨਚੀ ਮੋਤੀਲਾਲ ਵੋਰਾ ਦੇਖਦੇ ਸਨ।

ਇਹ ਵੀ ਪੜ੍ਹੋ: ਲੁਧਿਆਣਾ ਨਗਰ ਨਿਗਮ ਨੂੰ ਲੱਗਾ 100 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

ਸੂਤਰਾਂ ਅਨੁਸਾਰ 2 ਦਿਨਾਂ ਦੀ ਪੁੱਛਗਿੱਛ ‘ਚ ਸੋਨੀਆ ਗਾਂਧੀ ਤੋਂ 75 ਸਵਾਲ ਪੁੱਛੇ ਗਏ ਹਨ। ਪਹਿਲੇ ਦਿਨ 25 ਸਵਾਲ ਪੁੱਛੇ ਗਏ ਸਨ। ਮੰਗਲਵਾਰ ਨੂੰ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ 50 ਸੰਸਦ ਮੈਂਬਰਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਇਨ੍ਹਾਂ ਸੰਸਦ ਮੈਂਬਰਾਂ ਨੂੰ ਸੋਨੀਆ ਤੋਂ ਪੁੱਛਗਿੱਛ ਖਤਮ ਹੋਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਸੰਸਦ ਦੇ ਨੇੜੇ ਵਿਜੇ ਚੌਕ ‘ਚ ਪ੍ਰਦਰਸ਼ਨ ਦੌਰਾਨ ਸਾਰੇ ਸੰਸਦ ਮੈਂਬਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ। ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਰਾਹੁਲ ਨੇ ਕਿਹਾ ਸੀ ਕਿ ਦੇਸ਼ ਨੂੰ ਪੁਲਿਸ ਰਾਜ ਬਣਾ ਦਿੱਤਾ ਗਿਆ ਹੈ।

ਲੁਧਿਆਣਾ ਨਗਰ ਨਿਗਮ ਨੂੰ ਲੱਗਾ 100 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

0

Ludhiana Municipal Corporation fined 100 crores: ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਤਾਜਪੁਰ ਰੋਡ ਡੰਪ ਸਾਈਟ ‘ਤੇ 15 ਅਪ੍ਰੈਲ ਦੀ ਰਾਤ ਨੂੰ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗ ਗਈ ਸੀ। ਅੱਗ ਲੱਗਣ ਕਾਰਨ ਝੁੱਗੀ ਵਿੱਚ ਸੁੱਤੇ ਪਏ 7 ਲੋਕ ਜ਼ਿੰਦਾ ਸੜ ਕੇ ਮਰ ਗਏ ਸੀ। ਇਸ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਲੁਧਿਆਣਾ ਨਗਰ ਨਿਗਮ ਨੂੰ 100 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ।

NGT ਨੇ ਇਸ ਸਾਲ ਅਪ੍ਰੈਲ ਵਿੱਚ ਲੁਧਿਆਣਾ ਵਿੱਚ ਕੂੜਾ ਡੰਪ ਵਾਲੀ ਥਾਂ ‘ਤੇ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋਣ ਦੀ ਘਟਨਾ ਨਾਲ ਸਬੰਧਤ ਜ਼ਿਲ੍ਹਾ ਮੈਜਿਸਟਰੇਟ ਕੋਲ 100 ਕਰੋੜ ਰੁਪਏ ਜਮ੍ਹਾ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਨੂੰ ਨਿਰਦੇਸ਼ ਦਿੱਤੇ ਹਨ। ਜੁਰਮਾਨਾ ਭਰਨ ਲਈ 1 ਮਹੀਨੇ ਦਾ ਸਮਾਂ ਦਿੱਤਾ ਹੈ। ਟ੍ਰਿਬਿਊਨਲ ਨੇ 25 ਜੁਲਾਈ ਨੂੰ ਦਿੱਤੇ ਇੱਕ ਹੁਕਮ ਵਿੱਚ ਕਿਹਾ ਕਿ ਜੇਕਰ ਨਿਗਮ ਜੁਰਮਾਨਾ ਭਰਨ ‘ਚ ਅਸਮਰਥ ਹੈ ਤਾਂ ਫਿਰ ਸੂਬਾ ਸਰਕਾਰ ਜੁਰਮਾਨਾ ਰਾਸ਼ੀ ਭਰ ਸਕਦੀ ਹੈ। ਕਾਨੂੰਨ ਅਨੁਸਾਰ ਕੂੜੇ ਵਿੱਚ ਯੋਗਦਾਨ ਪਾਉਣ ਵਾਲਿਆਂ ਜਾਂ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿਣ ਵਾਲਿਆਂ ਤੋਂ ਰਕਮ ਵਸੂਲਣ ਲਈ ਨਿਗਮ ਲਈ ਖੁੱਲ੍ਹਾ ਹੈ।

NGT ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਅੱਗੇ ਕਿਹਾ ਕਿ ਡੰਪ ਸਾਈਟ ‘ਤੇ ਅੱਗ ਲੱਗਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ, ਨਗਰ ਨਿਗਮ ਉਨ੍ਹਾਂ ਦਾ ਮੁਆਵਜ਼ਾ ਦੇਣ ਲਈ ਜ਼ਿੰਮੇਵਾਰ ਹੈ। ਪਰਿਵਾਰ ਇੱਕ ਮਹੀਨੇ ਦੇ ਅੰਦਰ ਜ਼ਿਲ੍ਹਾ ਮੈਜਿਸਟਰੇਟ ਲੁਧਿਆਣਾ ਕੋਲ ਜਮ੍ਹਾਂ ਕਰਵਾ ਸਕਦਾ ਹੈ।

 

 

CM ਭਗਵੰਤ ਮਾਨ ਨੇ ਸਾਬਕਾ ਰਾਸ਼ਟਰਪਤੀ ਡਾ. ਅਬਦੁੱਲ ਕਲਾਮ ਦੀ ਬਰਸੀ ਮੌਕੇ ਸ਼ਰਧਾਂਜਲੀ ਕੀਤੀ ਭੇਟ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ.ਏ.ਪੀ.ਜੇ ਅਬਦੁੱਲ ਕਲਾਮ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਮਿਜ਼ਾਈਲ ਮੈਨ ਵਜੋਂ ਯਾਦ ਕੀਤੇ ਜਾਂਦੇ ਸਤਿਕਾਰਯੋਗ ਸਾਬਕਾ ਰਾਸ਼ਟਰਪਤੀ ਭਾਰਤ ਰਤਨ ਡਾ.ਏ.ਪੀ.ਜੇ ਅਬਦੁੱਲ ਕਲਾਮ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਡਾ.ਸਾਹਿਬ ਦੇ ਵਿਚਾਰ, ਹਲੀਮੀ ਅਤੇ ਸਿਆਣਪ ਸਦਾ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਦੇ ਰਹਿਣਗੇ।

ਓਲੰਪਿਕ ਤਗਮਾ ਜੇਤੂ ਮੁੱਕੇਬਾਜ਼ ਲਵਲੀਨਾ ਨੇ ਲਾਇਆ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਦਾ ਦੋਸ਼

0

ਟੋਕੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਚੋਟੀ ਦੇ ਆਯੋਜਨ ਰਾਸ਼ਟਰਮੰਡਲ ਖੇਡਾਂ ਤੋਂ ਤਿੰਨ ਦਿਨ ਪਹਿਲਾਂ ਉਸ ਨੂੰ ‘ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ’ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਸਦੀ ਕੋਚ ਨੂੰ ਖੇਡ ਪਿੰਡ ਵਿਚ ਐਂਟਰੀ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਹੈ। ਲਵਲੀਨਾ ਨੇ ਸੋਮਵਾਰ ਨੂੰ ਕਿਹਾ,‘‘ਅੱਜ ਮੈਂ ਬਹੁਤ ਦੁੱਖ ਦੇ ਨਾਲ ਕਹਿੰਦੀ ਹਾਂ ਕਿ ਮੇਰੇ ਨਾਲ ਬਹੁਤ ਧੱਕਾ ਕੀਤਾ ਜਾ ਰਿਹਾ ਹੈ। ਮੇਰੇ ਕੋਚ ਜਿਨ੍ਹਾਂ ਨੇ ਮੈਨੂੰ ਓਲੰਪਿਕ ਵਿਚ ਤਮਗਾ ਜਿੱਤਣ ਵਿਚ ਮਦਦ ਕੀਤੀ, ਉਨ੍ਹਾਂ ਨੂੰ ਹਟਾ ਕੇ ਮੇਰੀ ਟ੍ਰੇਨਿੰਗ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ।’’

ਉਸ ਨੇ ਕਿਹਾ, ‘‘ਇਨ੍ਹਾਂ ’ਚੋਂ ਇਕ ਕੋਚ ਸੰਧਿਆ ਗੁਰੂਰੰਗਜੀ ਦ੍ਰੋਣਾਚਾਰੀਆ ਨਾਲ ਸਨਮਾਨਿਤ ਹੈ। ਮੇਰੇ ਦੋਵੇਂ ਕੋਚਾਂ ਨੂੰ ਹਜ਼ਾਰ ਵਾਰ ਹੱਥ ਜੋੜਨ ਤੋਂ ਬਾਅਦ ਕੈਂਪ ਵਿਚ ਟ੍ਰੇਨਿੰਗ ਲਈ ਬਹੁਤ ਦੇਰ ਨਾਲ ਸ਼ਾਮਲ ਕੀਤਾ ਜਾਂਦਾ ਹੈ। ਮੈਨੂੰ ਇਸ ਤੋਂ ਟ੍ਰੇਨਿੰਗ ਵਿਚ ਬਹੁਤ ਪ੍ਰੇਸ਼ਾਨੀਆਂ ਚੁੱਕਣੀਆਂ ਪੈਂਦੀਆਂ ਹਨ ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨੀ ਤਾਂ ਹੁੰਦੀ ਹੀ ਹੈ।’’ ਉਸ ਨੇ ਦੋਸ਼ ਲਾਇਆ ਕਿ ਉਸਦੀ ਕੋਚ ਸੰਧਿਆ ਗੁਰੂਰੰਗਜੀ ਨੂੰ ਖੇਡ ਪਿੰਡ ਵਿਚ ਐਂਟਰੀ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਸੀ ਜਦਕਿ ਉਸ ਦੇ ਦੂਜੇ ਕੋਚ ਨੂੰ ਵਾਪਸ ਭਾਰਤ ਭੇਜ ਦਿੱਤਾ ਗਿਆ ਸੀ।

ਉਸ ਨੇ ਕਿਹਾ, ‘‘ਅਜੇ ਮੇਰੀ ਕੋਚ ਸੰਧਿਆ ਗੁਰੂਰੰਗਜੀ ਰਾਸ਼ਟਰਮੰਡਲ ਖੇਡ ਪਿੰਡ ਦੇ ਬਾਹਰ ਖੜ੍ਹੀ ਹੈ ਤੇ ਉਸ ਨੂੰ ਐਂਟਰੀ ਕਰਨ ਨਹੀਂ ਦਿੱਤੀ ਜਾ ਰਹੀ ਤੇ ਮੇਰੀ ਟ੍ਰੇਨਿੰਗ ਖੇਡਾਂ ਦੇ ਅੱਠ ਦਿਨ ਪਹਿਲਾਂ ਰੁਕ ਗਈ ਹੈ। ਮੇਰੇ ਦੂਜੇ ਕੋਚ ਨੂੰ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ। ਮੇਰੇ ਬਹੁਤ ਮਿੰਨਤਾਂ ਕਰਨ ਤੋਂ ਬਾਅਦ ਵੀ ਅਜਿਹਾ ਹੋਇਆ ਹੈ ਤੇ ਇਸ ਨਾਲ ਮੈਨੂੰ ਮਾਨਸਿਕ ਪ੍ਰੇਸ਼ਾਨੀ ਹੋਈ ਹੈ। ਮੈਨੂੰ ਸਮਝ ਨਹੀਂ ਆ ਰਿਹਾ ਹੈ ਕਿ ਮੈਂ ਖੇਡ ’ਤੇ ਕਿਵੇਂ ਧਿਆਨ ਦੇਵਾਂ।’’ਉਸ ਨੇ ਕਿਹਾ, ‘‘ਇਸ ਦੇ ਕਾਰਨ ਮੇਰੀ ਪਿਛਲੀ ਵਿਸ਼ਵ ਚੈਂਪੀਅਨਸ਼ਿਪ ਵੀ ਖਰਾਬ ਹੋਈ ਸੀ।

ਮਿਆਂਮਾਰ ‘ਚ 4 ਲੋਕਤੰਤਰ ਸਮਰਥਕਾਂ ਨੂੰ ਦਿੱਤੀ ਗਈ ਫਾਂਸੀ

0

ਮਿਆਂਮਾਰ ਦੀ ਫ਼ੌਜੀ ਸਰਕਾਰ (ਜੁੰਟਾ) ਨੇ ਅੱਤਵਾਦੀ ਸਰਗਰਮੀਆਂ ਵਿਚ ਮਦਦ ਦੇ ਦੋਸ਼ ਵਿਚ ਨੈਸ਼ਨਲ ਲੀਗ ਫਾਰ ਡੈਮੋਕ੍ਰੇਸੀ (ਐੱਨਐੱਲਡੀ) ਦੇ ਸਾਬਕਾ ਸੰਸਦ ਮੈਂਬਰ ਫਿਓ ਜੇਯਾ ਥਾਵ ਸਣੇ ਲੋਕਤੰਤਰ ਸਮਰਥਕ ਚਾਰ ਲੋਕਾਂ ਨੂੰ ਫਾਂਸੀ ’ਤੇ ਲਟਕਾ ਦਿੱਤਾ। ਦੱਖਣ-ਪੂਰਬੀ ਏਸ਼ੀਆ ਦੇਸ਼ ਵਿਚ ਪਿਛਲੇ ਕਰੀਬ ਪੰਜ ਦਹਾਕਿਆਂ ਵਿਚ ਫਾਂਸੀ ਦਿੱਤੇ ਜਾਣ ਦਾ ਇਹ ਪਹਿਲਾ ਮਾਮਲਾ ਹੈ।

ਫ਼ੌਜੀ ਪ੍ਰਸ਼ਾਸਨ ਨੇ ਸੋਮਵਾਰ ਨੂੰ ਸਰਕਾਰੀ ਸਮਾਚਾਰ ਪੱਤਰ ਜ਼ਰੀਏ ਚਾਰਾਂ ਨੂੰ ਫਾਂਸੀ ਦਿੱਤੇ ਜਾਣ ਦੀ ਸੂਚਨਾ ਜਨਤਕ ਕੀਤੀ, ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਸਜ਼ਾ ਕਦੋਂ ਦਿੱਤੀ ਗਈ। ਫ਼ੌਜੀ ਸਰਕਾਰ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਕਾਨੂੰਨੀ ਪ੍ਰਕਿਰਿਆਵਾਂ ਦੇ ਤਹਿਤ ਸਾਰਿਆਂ ਨੂੰ ਫਾਂਸੀ ਦਿੱਤੀ ਗਈ ਹੈ। ਇਸ ਦੇ ਖ਼ਿਲਾਫ਼ ਸੰਯੁਕਤ ਰਾਸ਼ਟਰ ਵੱਲੋਂ ਮਨੁੱਖੀ ਅਧਿਕਾਰ ਸਬੰਧੀ ਮਾਮਲਿਆਂ ਲਈ ਨਿਯੁਕਤ ਆਜ਼ਾਦ ਮਾਹਰ ਥਾਮਸ ਐਂਡਰਿਊ ਨੇ ਸਖ਼ਤ ਕੌਮਾਂਤਰੀ ਪ੍ਰਤੀਕਿਰਿਆ ਦਾ ਸੱਦਾ ਦਿੱਤਾ ਹੈ। ਹਿਊਮਨ ਰਾਈਟਸ ਵਾਚ ਦੀ ਕਾਰਜਕਾਰੀ ਨਿਦੇਸ਼ਕ (ਏਸ਼ੀਆ) ਐਲਨ ਪੀਅਰਸਨ ਨੇ ਇਸ ਨੂੰ ਘੋਰ ਅਨਿਆਪੂਰਨ ਅਤੇ ਸਿਆਸਤ ਤੋਂ ਪ੍ਰੇਰਿਤ ਫ਼ੌਜੀ ਕਾਰਵਾਈ ਦੱਸਿਆ।

ਸਾਬਕਾ ਸੰਸਦ ਮੈਂਬਰ ਫਿਓ ਜੇਯਾ ਥਾਵ ਉਰਫ਼ ਮਾਊਂਗ ਕਵਾਨ (41) ਗੱਦੀ ਤੋਂ ਹਟਾਈ ਗਈ ਨੇਤਾ ਆਂਗ ਸਾਨ ਸੂ ਕੀ ਦੇ ਸਹਿਯੋਗੀ ਸਨ। ਕਵਾਨ ਦੀ ਪਤਨੀ ਥਾਜਿਨ ਨਿਉਂਤ ਓਂਗ ਨੇ ਕਿਹਾ ਕਿ ਉਨ੍ਹਾਂ ਨੂੰ ਫਾਂਸੀ ਦਿੱਤੇ ਜਾਣ ਦੇ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਕਵਾਨ ਨੂੰ ਪਿਛਲੇ ਸਾਲ ਨਵੰਬਰ ਵਿਚ ਗਿ੍ਰਫ਼ਤਾਰ ਕੀਤਾ ਗਿਆ ਸੀ। ਉਹ 2007 ਵਿਚ ਜੈਨਰੇਸ਼ਨ ਵੇਵ ਸਿਆਸੀ ਅੰਦੋਲਨ ਦਾ ਮੈਂਬਰ ਬਣਨ ਤੋਂ ਪਹਿਲਾਂ ਹਿਪ-ਹਾਪ ਸੰਗੀਤਕਾਰ ਵੀ ਰਹੇ ਸਨ। ਲੋਕਤੰਤਰ ਸਮਰਥਕ ਕਿਆਵ ਮਿਨ ਯੂ ਉਰਫ਼ ਜਿੰਮੀ (53) ਨੂੰ ਪਿਛਲੇ ਸਾਲ ਅਕਤੂਬਰ ਵਿਚ ਗਿ੍ਰਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਦੇ ਇਲਾਵਾ, ਫ਼ੌਜ ਦੀ ਮੁਖਬਰ ਹੋਣ ਦੇ ਸ਼ੱਕ ਵਿਚ ਮਾਰਚ 2021 ਵਿਚ ਇਕ ਮਹਿਲਾ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਹਲਾ ਮਿਓ ਓਂਗ ਅਤੇ ਓਂਗ ਥੁਰਾ ਜਾਵ ਨੂੰ ਵੀ ਫਾਂਸੀ ਦਿੱਤੀ ਗਈ। ਇਨ੍ਹਾਂ ਸਾਰਿਆਂ ਨੂੰ ਜਨਵਰੀ ਅਤੇ ਅਪ੍ਰੈਲ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ।

ਜੇ.ਈ. ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਲਾਹੁਣ ਲਈ ਮਜ਼ਬੂਰ ਕਰਨ ਦਾ ਭਖਿਆ ਮਾਮਲਾ, ਐਡਵੋਕੇਟ ਧਾਮੀ ਨੇ ਲਿਆ ਨੋਟਿਸ

0

ਪੰਜਾਬ ਦੀ ਧਰਤੀ ’ਤੇ ਹੁੰਦੀਆਂ ਸਰਕਾਰੀ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋਣ ਲਈ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਸਰਕਾਰ ਦੀ ਸਿੱਖਾਂ ਪ੍ਰਤੀ ਬਦਨੀਤੀ ਨੂੰ ਦਰਸਾਉਣ ਵਾਲੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੇ ਮਲੋਟ ਰੋਡ ਸਥਿਤ ਰੀਜਨਲ ਪੋਲੀਟੈਕਨਿਕ ਕਾਲਜ ’ਚ ਪ੍ਰਸ਼ਾਸਨ ਵੱਲੋਂ ਜੇ.ਈ. ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਉਤਾਰਨ ਲਈ ਮਜਬੂਰ ਕਰਨ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ, ਜਿਨ੍ਹਾਂ ਨੂੰ ਸਿੱਖ ਆਪਣੇ ਸਰੀਰ ਤੋਂ ਕਦੇ ਵੀ ਅਲੱਗ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਦੇ ਦੂਜੇ ਸੂਬਿਆਂ ਤੋਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਸਨ, ਜਿਸ ਵਿਚ ਸਿੱਖ ਪ੍ਰੀਖਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕੀਤਾ ਜਾਂਦਾ ਸੀ। ਪਰ ਹੁਣ ਪੰਜਾਬ ਵਿਚ ਅਜਿਹਾ ਵਾਪਰਨਾ ਦੁਖਦਾਈ ਤਾਂ ਹੈ ਹੀ ਨਾਲ ਹੀ ਪੰਜਾਬ ਸਰਕਾਰ ਦੀ ਕਾਰਜਸ਼ੈਲੀ ’ਤੇ ਵੀ ਵੱਡਾ ਸਵਾਲ ਹੈ।

ਉਨ੍ਹਾਂ ਕਿਹਾ ਕਿ ਇਹ ਤਾਂ ਹੋ ਨਹੀਂ ਸਕਦਾ ਕਿ ਪੰਜਾਬ ਵਿਚ ਰਹਿਣ ਵਾਲਿਆਂ ਨੂੰ ਸਿੱਖ ਧਰਮ ਦੇ ਕਕਾਰਾਂ ਅਤੇ ਇਸ ਦੀ ਅਹਿਮੀਅਤ ਬਾਰੇ ਜਾਣਕਾਰੀ ਨਾ ਹੋਵੇ। ਇਨ੍ਹਾਂ ਘਟਨਾਵਾਂ ਨਾਲ ਇੰਝ ਲੱਗਦਾ ਹੈ ਕਿ ਜਿਵੇਂ ਸਿੱਖਾਂ ਨੂੰ ਚਿੜਾਉਣ ਦੇ ਯਤਨ ਹੋ ਰਹੇ ਹੋਣ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਖ ਭਾਵਨਾਵਾਂ ਨੂੰ ਆਹਤ ਕਰਨ ਵਾਲੀ ਹੈ, ਜਿਸ ਪ੍ਰਤੀ ਸੰਗਤਾਂ ਵਿਚ ਵੱਡਾ ਰੋਸ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਅਧਿਕਾਰੀਆਂ ਖਿਲਾਫ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮੁਕੱਦਮਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅੱਗੇ ਤੋਂ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਵਿਚ ਅਜਿਹੀ ਘਟਨਾ ਨਾ ਵਾਪਰੇ।

ਲੋਕ ਸਭਾ ਤੋਂ ਕਾਂਗਰਸ ਦੇ 4 ਮੈਂਬਰ ਕੀਤੇ ਮੁਅੱਤਲ

0

ਲੋਕ ਸਭਾ ’ਚ ਜੀਐਸਟੀ, ਮਹਿੰਗਾਈ ਸਮੇਤ ਹੋਰ ਵੱਖ-ਵੱਖ ਮੁੱਦਿਆਂ ’ਤੇ ਹੋਏ ਹੰਗਾਮੇ ਦੌਰਾਨ ਤਖ਼ਤੀਆਂ ਦਿਖਾ ਕੇ ਪ੍ਰਦਰਸ਼ਨ ਕਰਨ ਅਤੇ ਸਦਨ ਦੀ ਕਾਰਵਾਈ ’ਚ ਅੜਿੱਕਾ ਪਾਉਣ ਦੇ ਦੋਸ਼ ਵਿੱਚ ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਨੂੰ ਮਾਨਸੂਨ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਸਦਨ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ ਗਿਆ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ 4 ਕਾਂਗਰਸੀ ਸਾਂਸਦਾਂ ਨੂੰ ਮੁਅੱਤਲ ਕਰਨ ਲਈ ਮਤਾ ਪੇਸ਼ ਕੀਤਾ ਜਿਸ ਨੂੰ ਸਦਨ ਨੇ ਧੁਨੀ ਵੋਟ ਨਾਲ ਪਾਸ ਕਰ ਦਿੱਤਾ।

ਪ੍ਰਧਾਨਗੀ ਸਪੀਕਰ ਰਾਜੇਂਦਰ ਅਗਰਵਾਲ ਨੇ ਸਦਨ ’ਚ ਆਸਨ ਦੇ ਅਧਿਕਾਰਾਂ ਦੀ ਅਣਦੇਖੀ ਕਰਨ ਦੇ ਮਾਮਲੇ ’ਚ ਕਾਂਗਰਸ ਮੈਂਬਰਾਂ ਮਣੀਕਮ ਟੈਗੋਰ, ਟੀ.ਐੱਨ. ਪ੍ਰਤਾਪਨ, ਜੋਤੀਮਣੀ ਅਤੇ ਰਾਮਿਆ ਹਰੀਦਾਸ ਨੂੰ ਸੰਸਦ ਦੇ ਮਾਨਸੂਨ ਇਜਲਾਸ ਦੀ ਬਾਕੀ ਮਿਆਦ ਲਈ ਸਭਾ ਦੀ ਸੇਵਾ ਤੋਂ ਮੁਅੱਤਲ ਕਰਨ ਦਾ ਐਲਾਨ ਕੀਤਾ।

ਉਧਰ ਕਾਂਗਰਸ ਨੇ ਕਿਹਾ ਕਿ ਸਾਡੇ ਸਾਂਸਦਾਂ ਨੂੰ ਮੁਅੱਤਲ ਕਰਕੇ ਕੇਂਦਰ ਸਰਕਾਰ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉਹ ਉਨ੍ਹਾਂ ਮੁੱਦਿਆਂ ਨੂੰ ਉਠਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਜੋ ਲੋਕਾਂ ਲਈ ਮਾਇਨੇ ਰੱਖਦੇ ਹਨ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪ੍ਰਸਤਾਵ ਰੱਖਿਆ ਕਿ ਇਨ੍ਹਾਂ 4 ਮੈਂਬਰਾਂ ਦੇ ਸਦਨ ਦਾ ਮਾਣ ਦੇ ਪ੍ਰਤੀਕੂਲ ਆਚਰਨ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਚਾਲੂ ਇਜਲਾਸ ਦੀ ਬਾਕੀ ਮਿਆਦ ਲਈ ਕਾਰਵਾਈ ਤੋਂ ਮੁਅੱਤਲ ਕੀਤਾ ਜਾਵੇ।

ਇਸ ਤੋਂ ਪਹਿਲਾਂ ਪ੍ਰਧਾਨਗੀ ਮੰਡਲ ਦੇ ਸਪੀਕਰ ਅਗਰਵਾਲ ਨੇ ਕਿਹਾ ਕਿ ਕੁਝ ਮੈਂਬਰ ਲਗਾਤਾਰ ਤਖ਼ਤੀਆਂ ਆਸਨ ਦੇ ਸਾਹਮਣੇ ਦਿਖਾ ਰਹੇ ਹਨ, ਜੋ ਸਦਨ ਦੀ ਮਰਿਆਦਾ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਵੀ ਇਸ ਸਬੰਧ ’ਚ ਮੈਂਬਰਾਂ ਨੂੰ ਚਿਤਾਵਨੀ ਦਿੱਤੀ ਸੀ। ਅਗਰਵਾਲ ਨੇ ਕਿਹਾ ਕਿ ਆਸਨ ਕੋਲ ਇਨ੍ਹਾਂ ਮੈਂਬਰਾਂ ਦੇ ਨਾਮ ਲੈਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂਬਰ ਕ੍ਰਿਪਾ ਇਸ ਚਿਤਾਵਨੀ ਦਾ ਧਿਆਨ ਰੱਖਣ ਅਤੇ ਕਿਸੇ ਤਰ੍ਹਾਂ ਦੀ ਤਖ਼ਤੀ ਨਾ ਦਿਖਾਉਣ। ਅਗਰਵਾਲ ਨੇ ਇਸ ਤੋਂ ਬਾਅਦ ਕਾਂਗਰਸ ਦੇ ਚਾਰ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਤੋਂ ਮੁਅੱਤਲ ਕੀਤੇ ਜਾਣ ਦਾ ਐਲਾਨ ਕੀਤਾ।

 

ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਚਾਰਜਸ਼ੀਟ ਕੀਤੀ ਪੇਸ਼

0

ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਖ਼ਿਲਾਫ਼ ਚਾਰਜਸ਼ੀਟ ਪੇਸ਼ ਕਰ ਦਿੱਤੀ ਗਈ ਹੈ। ਮੁਹਾਲੀ ਪੁਲਿਸ ਨੇ ਇਹ ਚਾਰਜਸ਼ੀਟ ਦਾਖਲ ਕੀਤੀ ਹੈ। ਧਾਰਾ 7 ਅਤੇ 8 ਤਹਿਤ ਚਾਰਜਸ਼ੀਟ ਦਰਜ ਕੀਤੀ ਗਈ। ਸਿੰਗਲਾ ਨੂੰ 2 ਮਹੀਨੇ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਖਾਸਤ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਤੇਜ਼ੀ ਦਿਖਾਉਂਦੇ ਹੋਏ ਇਹ ਕਾਰਵਾਈ ਕੀਤੀ ਹੈ। ਫਿਲਹਾਲ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ ਹੈ। ਇਸ ਸਮੇਂ ਸਿੰਗਲਾ ਜ਼ਮਾਨਤ ‘ਤੇ ਬਾਹਰ ਹਨ।

ਡਾ: ਵਿਜੇ ਸਿੰਗਲਾ ‘ਤੇ ਦੋਸ਼ ਸੀ ਕਿ ਉਹ ਵਿਭਾਗ ਦੇ ਟੈਂਡਰ ਸਮੇਤ ਹਰ ਕੰਮ ‘ਚ 1 ਫੀਸਦੀ ਕਮਿਸ਼ਨ ਮੰਗ ਰਹੇ ਸਨ।ਵਿਭਾਗ ਦੇ ਇੰਜਨੀਅਰ ਨੇ ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਨੂੰ ਕੀਤੀ। ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਮੁੱਖ ਮੰਤਰੀ ਤੱਕ ਪਹੁੰਚੀ। ਸੀਐਮ ਮਾਨ ਨੇ ਦਾਅਵਾ ਕੀਤਾ ਸੀ ਕਿ ਜਦੋਂ ਉਨ੍ਹਾਂ ਸਿੰਗਲਾ ਨੂੰ ਫੋਨ ਕਰਕੇ ਪੁੱਛਿਆ ਤਾਂ ਉਨ੍ਹਾਂ ਨੇ ਗੁਨਾਹ ਕਬੂਲ ਕਰ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਗਿਆ ਅਤੇ ਭ੍ਰਿਸ਼ਟਾਚਾਰ ਵਿਰੋਧੀ ਕੇਸ ਦਾਇਰ ਕੀਤਾ ਗਿਆ। ਵਿਜੀਲੈਂਸ ਨੇ ਥੋੜ੍ਹੀ ਦੇਰ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।