Home Blog Page 1974

ਸਵੰਬਰ ਤੋਂ ਬਾਅਦ ਪਹਿਲੀ ਵਾਰ ਆਕਾਂਕਸ਼ਾ ਨਾਲ ਦਿਖੇ ਮੀਕਾ ਸਿੰਘ ਨੂੰ ਲੋਕਾਂ ਨੇ ਕੀਤਾ ਟਰੋਲ

0

ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਸਵੰਬਰ ’ਚ ਆਈਆਂ ਕਈ ਕੁੜੀਆਂ ਨਾਲ ਮੀਕਾ ਸਿੰਘ ਦਾ ਡੂੰਘਾ ਰਿਸ਼ਤਾ ਦਿਖਿਆ ਪਰ ਲੱਗਦਾ ਹੈ ਕਿ ਉਸ ਦਾ ਦਿਲ ਤਾਂ ਸਿਰਫ ਆਕਾਂਕਸ਼ਾ ਪੁਰੀ ’ਤੇ ਹੀ ਅਟਕ ਗਈ ਹੈ। ਇਸੇ ਲਈ ਤਾਂ ਉਨ੍ਹਾਂ ਨੇ ਇੰਨੀਆਂ ਕੁੜੀਆਂ ਨੂੰ ਰਿਜੈਕਟ ਕਰਕੇ ਆਕਾਂਕਸ਼ਾ ਨੂੰ ਹਮਸਫਰ ਬਣਾਇਆ। ਸਵੰਬਰ ਖ਼ਤਮ ਹੋਣ ਤੋਂ ਬਾਅਦ ਮੀਕਾ ਸਿੰਘ ਪਹਿਲੀ ਵਾਰ ਆਪਣੀ ਦੁਲਹਨੀਆ ਆਕਾਂਕਸ਼ਾ ਪੁਰੀ ਨਾਲ ਨਜ਼ਰ ਆਏ। ਸਵੰਬਰ ਸ਼ੋਅ ’ਚ ਇਕ-ਦੂਜੇ ਦਾ ਹੱਥ ਫੜਨ ਤੋਂ ਬਾਅਦ ਮੀਕਾ ਤੇ ਆਕਾਂਕਸ਼ਾ ਪੁਰੀ ਨੂੰ ਇਕੱਠਿਆਂ ਦੇਖਣਾ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ। ਦੋਵੇਂ ਹੀ ਬੇਹੱਦ ਸਟਾਈਲਿਸ਼ ਅੰਦਾਜ਼ ’ਚ ਦਿਖੇ। ਦੋਵੇਂ ਇਕ-ਦੂਜੇ ਨੂੰ ਕੰਪਲੀਮੈਂਟ ਕਰ ਰਹੇ ਹਨ।

ਪਿੰਕ ਬੈਕਲੈੱਸ ਸ਼ਾਰਟ ਡਰੈੱਸ ’ਚ ਆਕਾਂਕਸ਼ਾ ਪੁਰੀ ਸੁਪਰ ਸਟਾਈਲਿਸ਼ ਤੇ ਗਲੈਮਰੈੱਸ ਅੰਦਾਜ਼ ’ਚ ਦਿਖੀ, ਜਦਕਿ ਮੀਕਾ ਸਿੰਘ ਵੀ ਸੂਟ ’ਚ ਕਾਫੀ ਜਚ ਰਹੇ ਹਨ। ਮੀਕਾ ਸਿੰਘ ਤੇ ਆਕਾਂਕਸ਼ਾ ਪੁਰੀ ਇਕ-ਦੂਜੇ ਨਾਲ ਮੇਡ ਫਾਰ ਈਚ ਅਦਰ ਲੱਗ ਰਹੇ ਹਨ। ਦੋਵਾਂ ਦੀ ਜੋੜੀ ਪ੍ਰਸ਼ੰਸਕਾਂ ਨੂੰ ਪਸੰਦ ਵੀ ਆ ਰਹੀ ਹੈ ਪਰ ਕਈ ਲੋਕ ਅਜਿਹੇ ਵੀ ਹਨ, ਜੋ ਮੀਕਾ ਸਿੰਘ ਨੂੰ ਟਰੋਲ ਕਰ ਰਹੇ ਹਨ। ਹੁਣ ਇਸ ਦੀ ਕੀ ਵਜ੍ਹਾ ਹੈ, ਆਓ ਤੁਹਾਨੂੰ ਦੱਸਦੇ ਹਾਂ।

ਅਸਲ ’ਚ ਮੀਕਾ ਸਿੰਘ ਤੇ ਆਕਾਂਕਸ਼ਾ ਪੁਰੀ ਬੀਤੇ 10-12 ਸਾਲਾਂ ਤੋਂ ਇਕ-ਦੂਜੇ ਦੇ ਖ਼ਾਸ ਦੋਸਤ ਹਨ। ਦੋਵਾਂ ਦੇ ਅਫੇਅਰ ਦੀਆਂ ਖ਼ਬਰਾਂ ਵੀ ਵਾਇਰਲ ਹੋ ਚੁੱਕੀਆਂ ਹਨ। ਅਜਿਹੇ ’ਚ ਆਕਾਂਕਸ਼ਾ ਪੁਰੀ ਦਾ ਮੀਕਾ ਦੇ ਸਵੰਬਰ ’ਚ ਵਾਈਲਡ ਕਾਰਡ ਐਂਟਰੀ ਕਰਨਾ ਤੇ ਸ਼ੋਅ ਦੀ ਜੇਤੂ ਬਣਨਾ ਕੁਝ ਲੋਕਾਂ ਨੂੰ ਹਜ਼ਮ ਨਹੀਂ ਹੋ ਰਿਹਾ। ਯੂਜ਼ਰਸ ਮੀਕਾ ਦੇ ਫ਼ੈਸਲੇ ਨੂੰ ਪ੍ਰੀ-ਪਲਾਨਡ ਦੱਸ ਰਹੇ ਹਨ। ਯੂਜ਼ਰਸ ਦਾ ਕਹਿਣਾ ਹੈ ਕਿ ਸ਼ੋਅ ਸਕ੍ਰਿਪਟਿਡ ਸੀ। ਕਈ ਲੋਕਾਂ ਨੂੰ ਤਾਂ ਮੀਕਾ ਤੇ ਆਕਾਂਕਸ਼ਾ ਦੀ ਜੋੜੀ ਵੀ ਮਿਸ-ਮੈਚ ਲੱਗ ਰਹੀ ਹੈ।

 

AG ਦੇ ਅਹੁਦੇ ਤੋਂ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ

0

ਅਨਮੋਲ ਰਤਨ ਸਿੱਧੂ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੇ AG ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ‘ਚ ਜ਼ਿਕਰ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਨਿਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ 19 ਜੁਲਾਈ ਨੂੰ ਹੀ ਪੰਜਾਬ ਸਰਕਾਰ ਨੂੰ ਸੌਪ ਦਿੱਤਾ ਸੀ।

ਇਸਦੇ ਨਾਲ ਹੀ ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ‘ਤੇ ਯਾਤਰਾ ਦੌਰਾਨ ਟ੍ਰੇਨ ‘ਚ ਹਮਲਾ ਵੀ ਹੋਇਆ ਸੀ ਪਰ ਇਸ ਅਸਤੀਫੇ ‘ਚ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।

ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਵਿਨੋਦ ਘਈ ਪੰਜਾਬ ਦੇ ਅਗਲੇ AG ਹੋਣਗੇ।

ਅਦਾਕਾਰ ਰਣਵੀਰ ਸਿੰਘ ਖਿਲਾਫ ਮੁੰਬਈ ਪੁਲਿਸ ਕੋਲ FIR ਹੋਈ ਦਰਜ, ਜਾਣੋ ਪੂਰਾ ਮਾਮਲਾ

0

ਮਸ਼ਹੂਰ ਅਦਾਕਾਰ ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੇ ਨਿਊਡ ਫੋਟੋਸ਼ੂਟ ਨੂੰ ਲੈ ਕੇ ਮੁਸ਼ਕਿਲਾਂ ‘ਚ ਘਿਰ ਗਏ ਹਨ। ਜਾਣਕਾਰੀ ਅਨੁਸਾਰ ਰਣਵੀਰ ਆਪਣੇ ਇੱਕ ਫੋਟੋਸ਼ੂਟ ਕਾਰਨ ਮੁਸੀਬਤ ਵਿੱਚ ਹਨ। ਰਣਵੀਰ ਖਿਲਾਫ ਮੰਗਲਵਾਰ ਨੂੰ ਮੁੰਬਈ ਕੋਲ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ। ਜਿਸ ‘ਚ ਦੋਸ਼ ਲਗਾਇਆ ਗਿਆ ਹੈ ਕਿ ਰਣਵੀਰ ਨੇ ਸੋਸ਼ਲ ਮੀਡੀਆ ‘ਤੇ ਨਿਊਡ ਫੋਟੋਆਂ ਸ਼ੇਅਰ ਕਰਕੇ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇੱਕ NGO ਅਧਿਕਾਰੀ ਨੇ ਰਣਵੀਰ ਖਿਲਾਫ ਇਹ FIR ਦਰਜ ਕਰਵਾਈ ਹੈ।

ਇਸ ਲਈ ਉਨ੍ਹਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡਿਓ ‘ਚ ਲੋਕ ਰਣਵੀਰ ਸਿੰਘ ਦੀ ਫੋਟੋ ਕੋਲ ਕੱਪੜੇ ਦਾਨ ਕਰ ਰਹੇ ਹਨ। ਰਣਵੀਰ ਦੀ ਫੋਟੋ ‘ਤੇ ਲਿਖਿਆ ਹੈ ਕਿ ਮੇਰੇ ਇੰਦੌਰ ਨੇ ਠਾਣਾ ਹੈ ਕਿ ਦੇਸ਼ ‘ਚ ਮਾਨਸਿਕ ਕਚਰਾ ਵੀ ਹਟਣਾ ਹੈ।

CM ਭਗਵੰਤ ਮਾਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਆਰਡੀਐਫ ਫੰਡ ਦੀ ਕੀਤੀ ਮੰਗ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਆਰਡੀਐਫ (ਰੂਰਲ ਡਿਵੈਲਪਮੈਂਟ ਫੰਡ) ਦੇ 1760 ਕਰੋੜ ਰੁਪਏ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਗ੍ਰਾਮੀਣ ਵਿਕਾਸ ਫੰਡ ‘ਤੇ ਰੋਕ ਲਗਾ ਦਿੱਤੀ ਸੀ। ਇਸ ਦੌਰਾਨ ਕੇਂਦਰ ਦਾ ਕਹਿਣਾ ਸੀ ਕਿ ਫੰਡ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਹੋ ਰਹੀ ਹੈ। ਜਿਸ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਵਿੱਚ ਆਰਡੀਐਫ ਸੋਧ ਬਿਲ ਨੂੰ ਪੇਸ਼ ਕੀਤਾ ਗਿਆ ਸੀ।

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੇਂਡੂ ਵਿਕਾਸ ਫੰਡ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਿੱਲ ਪਾਸ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਖ਼ੁਰਾਕ ਤੇ ਸਪਲਾਈ ਮੰਤਰੀ ਪੀਯੂਸ਼ ਗੋਇਲ ਨੂੰ ਪਿਛਲੀਆਂ ਦੋ ਫ਼ਸਲਾਂ ਦਾ 1760 ਕਰੋੜ ਰੁਪਏ ਆਰਡੀਐੱਫ ਬਕਾਇਆ ਜਾਰੀ ਕਰਨ ਲਈ ਪੱਤਰ ਲਿਖ ਦਿੱਤਾ ਹੈ।

ਪੰਜਾਬ ਸਰਕਾਰ ਨੇ ਵਿਧਾਨ ਸਭਾ ’ਚ ਬਜਟ ਸੈਸ਼ਨ ਦੌਰਾਨ 30 ਜੂਨ ਨੂੰ ਆਰਡੀਐੱਫ ਐਕਟ ’ਚ ਸੋਧ ਬਿੱਲ ਪਾਸ ਕੀਤਾ ਸੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਇਸ ਗੱਲ ’ਤੇ ਇਤਰਾਜ਼ ਪ੍ਰਗਟਾਇਆ ਸੀ ਕਿ ਆਰਡੀਐੱਫ ਦਾ ਪੈਸਾ ਕਿਸਾਨਾਂ ਦੀ ਕਰਜ਼ ਮਾਫ਼ੀ, ਪਿੰਡਾਂ ’ਚ ਸਮਾਰਟ ਸਕੂਲ ਬਣਾਉਣ, ਹਸਪਤਾਲ ਬਣਾਉਣ ਆਦਿ ’ਤੇ ਖ਼ਰਚ ਕੀਤਾ ਜਾ ਰਿਹਾ ਹੈ। ਕੇਂਦਰ ਦੇ ਇਤਰਾਜ਼ ਤੋਂ ਬਾਅਦ ਸੂਬਾ ਸਰਕਾਰ ਐਕਟ ’ਚ ਸੋਧ ਕਰ ਕੇ ਇਹ ਰਾਸ਼ੀ ਹਾਸਲ ਕਰਨ ਲਈ ਸਹਿਮਤ ਹੋ ਗਈ ਸੀ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ ਦੀ ਝੋਨੇ ਦੀ ਫ਼ਸਲ ਦਾ 1110 ਕਰੋੜ ਤੇ ਇਸ ਸਾਲ ਕਣਕ ਦੀ ਫ਼ਸਲ ਦਾ 650 ਕਰੋੜ ਰੁਪਏ ਆਰਡੀਐੱਫ ਰੋਕ ਲਿਆ ਸੀ। ਪਿਛਲੇ ਸਾਲ ਜਦੋਂ ਆਰਡੀਐੱਫ ਰੋਕਿਆ ਗਿਆ ਸੀ ਤਾਂ ਤੱਤਕਾਲੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਤੱਤਕਾਲੀ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨਾਲ ਗੱਲ ਕਰ ਕੇ ਭਰੋਸਾ ਦਿੱਤਾ ਸੀ ਕਿ ਸਰਕਾਰ ਛੇਤੀ ਹੀ ਵਿਧਾਨ ਸਭਾ ’ਚ ਸੋਧ ਬਿੱਲ ਪੇਸ਼ ਕਰੇਗੀ। ਇਸ ’ਤੇ ਕੇਂਦਰ ਸਰਕਾਰ ਨੇ ਪੈਸਾ ਜਾਰੀ ਕਰ ਦਿੱਤਾ ਪਰ ਕਾਂਗਰਸ ਸਰਕਾਰ ਨੇ ਸੋਧ ਬਿੱਲ ਪਾਸ ਨਹੀਂ ਕੀਤਾ। ਇਸ ਤੋਂ ਬਾਅਦ ਕੇਂਦਰ ਨੇ ਪਿਛਲੀਆਂ ਦੋ ਫ਼ਸਲਾਂ ਦਾ 1760 ਕਰੋੜ ਰੁਪਏ ਆਰਡੀਐੱਫ ਰੋਕ ਲਿਆ ਸੀ।

ਨੈਸ਼ਨਲ ਹੈਰਾਲਡ ਮਾਮਲੇ ‘ਚ ED ਸੋਨੀਆ ਗਾਂਧੀ ਤੋਂ ਅੱਜ ਮੁੜ ਕਰੇਗੀ ਪੁੱਛਗਿੱਛ

0

ED will question Sonia Gandhi again today in the National Herald case: ਈਡੀ ਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਗਾਂਧੀ ਤੋਂ ਮੰਗਲਵਾਰ ਨੂੰ ਦੂਜੀ ਵਾਰ ਪੁੱਛਗਿੱਛ ਕਰੇਗੀ। ਕਾਂਗਰਸ ਪ੍ਰਧਾਨ ਈਡੀ ਦਫ਼ਤਰ ਜਾ ਕੇ ਪੁੱਛਗਿੱਛ ‘ਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ 21 ਜੁਲਾਈ ਨੂੰ ਈਡੀ ਨੇ ਸੋਨੀਆ ਤੋਂ ਕਰੀਬ 3 ਘੰਟੇ ਪੁੱਛਗਿੱਛ ਕੀਤੀ ਸੀ। ਸੋਨੀਆ ਗਾਂਧੀ ਤੋਂ ਪੁੱਛ-ਗਿੱਛ ਦੇ ਵਿਰੋਧ ‘ਚ ਕਾਂਗਰਸ ਵਰਕਰ ਦੇਸ਼ ਭਰ ‘ਚ ਪ੍ਰਦਰਸ਼ਨ ਕਰਨਗੇ। ਪਾਰਟੀ ਦੇ ਸੀਨੀਅਰ ਆਗੂ ਰਾਜਘਾਟ ਜਾ ਕੇ ਮੌਨ ਧਰਨਾ ਦੇਣਗੇ।

ਸੋਮਵਾਰ ਨੂੰ ਕਾਂਗਰਸ ਹਾਈਕਮਾਂਡ ਨੇ ਸਾਰੇ ਜਨਰਲ ਸਕੱਤਰਾਂ, ਸੂਬਾ ਇੰਚਾਰਜਾਂ ਦੇ ਨਾਲ ਕਾਂਗਰਸ ਦਫਤਰ ‘ਚ ਪ੍ਰਦਰਸ਼ਨ ਨੂੰ ਲੈ ਕੇ ਰਣਨੀਤੀ ਬਣਾਈ ਸੀ। ਸੂਤਰਾਂ ਮੁਤਾਬਕ ਪਹਿਲੇ ਦਿਨ ਸੋਨੀਆ ਗਾਂਧੀ ਨੂੰ ਕਰੀਬ 25 ਸਵਾਲ ਪੁੱਛੇ ਗਏ ਸਨ। ਨੈਸ਼ਨਲ ਹੈਰਾਲਡ ਨਾਲ ਜੁੜੇ ਟਰੱਸਟ, 10 ਜਨਪਥ ‘ਤੇ ਇਸ ਦੀ ਮੀਟਿੰਗ ਵਰਗੇ ਸਵਾਲ ਵੀ ਪੁੱਛੇ ਸਨ। ਹਾਲਾਂਕਿ ਤਿੰਨ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਅਧਿਕਾਰੀਆਂ ਨੇ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਘਰ ਜਾਣ ਲਈ ਕਿਹਾ ਸੀ।

CM ਭਗਵੰਤ ਮਾਨ ਅੱਜ ਗਜੇਂਦਰ ਸ਼ੇਖ਼ਾਵਤ ਨਾਲ ਕਰਨਗੇ ਮੀਟਿੰਗ, ਇਸ ਮੁੱਦੇ ‘ਤੇ ਹੋਵੇਗੀ ਚਰਚਾ

0

CM Bhagwant Mann meeting with Gajendra Shekhawat today: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿਖੇ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਅੱਜ ਮੀਟਿੰਗ ਕਰਨਗੇ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਵਿਸਥਾਰ ਵਿੱਚ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਣਗੇ।

ਕੈਨੇਡਾ ਗੈਂਗਵਾਰ ‘ਚ ਫੱਟੜ ਹੋਏ ਦੂਜੇ ਨੌਜਵਾਨ ਦੀ ਵੀ ਹੋਈ ਮੌਤ

0

ਕੈਨੇਡਾ ਗੈਂਗਵਾਰ ਵਿਚ ਫੱਟੜ ਹੋਏ ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ ਹੈ। ਉਸ ਦੀ ਪਛਾਣ ਸੱਤ ਗਿੱਲ ਵਜੋਂ ਹੋਈ ਹੈ। ਦੱਸ ਦਈਏ ਕਿ ਬੀਤੇ ਦਿਨੀ ਇਸ ਗੈਂਗਵਾਰ ‘ਚ 29 ਸਾਲਾ ਮਨਿੰਦਰ ਧਾਲੀਵਾਲ ਦੀ ਮੌਤ ਹੋ ਗਈ ਸੀ। ਇਸ ਦੌਰਾਨ ਆਰ ਸੀ ਐੱਮ ਪੀ ਨੇ ਇਸ ਗੈਂਗਵਾਰ ਦੇ 36 ਮਿੰਟਾਂ ਦੇ ਅੰਦਰ ਹੀ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਕਮਿਸ਼ਨਰ ਵੈਨ ਮੈਕਡੋਨਾਲਡ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਤਨਵੀਰ ਖੱਖ ਤੇ ਗੁਰਸਿਮਰਨ ਸਹੋਤਾ ਸ਼ਾਮਲ ਹਨ।

ਗੈਂਗਸਟਰ ਮਨਿੰਦਰ ਧਾਲੀਵਾਲ (29) ਦੀ ਸ਼ਹਿਰ ਵਿਸਲਰ ਦੇ ਇਕ ਹੋਟਲ ਅੱਗੇ ਦਿਨ-ਦਿਹਾੜੇ ਕਰੀਬ 12:30 ਵਜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲੇ ਦੌਰਾਨ ਧਾਲੀਵਾਲ ਨੂੰ ਬਚਾਉਣ ਲਈ ਅੱਗੇ ਆਏ ਉਸ ਦੇ ਦੋਸਤ ਸੈਤ ਗਿੱਲ ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਣ ਮਗਰੋਂ ਹਸਪਤਾਲ ਲਿਜਾਂਦਿਆਂ ਮੌਤ ਹੋ ਗਈ, ਜਦਕਿ ਧਾਲੀਵਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਪੁਲੀਸ ਅਨੁਸਾਰ ਸੈਤ ਗਿੱਲ ਦਾ ਕੋਈ ਅਪਰਾਧਿਕ ਰਿਕਰਾਡ ਨਹੀਂ ਸੀ। ਸੈਤ ਗਿੱਲ ਆਪਣਾ ਜਨਮ ਦਿਨ ਮਨਾਉਣ ਵਿਸਲਰ ਗਿਆ ਸੀ, ਜਿੱਥੇ ਉਨ੍ਹਾਂ ਸੰਨਡਾਇਲ ਹੋਟਲ ਵਿੱਚ ਕਮਰੇ ਬੁੱਕ ਕਰਵਾਏ ਸੀ। ਉਸ ਨੇ ਦੋਸਤ ਵਜੋਂ ਮਨਿੰਦਰ ਧਾਲੀਵਾਲ ਨੂੰ ਵੀ ਸੱਦਿਆ ਸੀ। ਮਨਿੰਦਰ ਧਾਲੀਵਾਲ ਦੇ ਵੱਡੇ ਭਰਾ ਨੂੰ ਪਿਛਲੇ ਸਾਲ 17 ਅਪਰੈਲ ਨੂੰ ਕੋਲ ਹਾਰਬਰ ਵੈਨਕੂਵਰ ਦੇ ਬਾਹਰ ਮਾਰ ਦਿੱਤਾ ਗਿਆ ਸੀ।

CM ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਦੇ ਸ਼ਹੀਦਾਂ ਨੂੰ ਕੀਤਾ ਨਮਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਦੇ ਸ਼ਹੀਦਾਂ ਨੂੰ ਨਮਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਰਤ ਦੇ ਬਹਾਦਰ ਜਵਾਨਾਂ ਦੀ ਦਾਸਤਾਨ…ਟਾਈਗਰ ਹਿਲ ਦੀਆਂ ਚੋਟੀਆਂ ‘ਤੇ ਤਿਰੰਗਾ ਲਹਿਰਾਉਣ ਵਾਲੇ ਬਹਾਦਰ ਜਵਾਨਾਂ ਦੀ ਦਲੇਰੀ ਨੂੰ ਸਲਾਮ

ਕਾਰਗਿਲ ਵਿਜੇ ਦਿਵਸ ਮੌਕੇ ਦੇਸ਼ ਹਿਤ ‘ਚ ਕੁਰਬਾਨੀਆਂ ਦੇਣ ਵਾਲੇ ਬਹਾਦਰ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸਲਾਮ ਕਰਦਾ ਹਾਂ।

ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਮਿਲੀਆਂ 18 ਸ਼ਿਕਾਇਤਾਂ

0

Vigilance Bureau received 18 complaints against Bharat Bhushan Ashu: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਮੁਸੀਬਤ ਵਿੱਚ ਫਸ ਗਏ ਹਨ। ਉਨ੍ਹਾਂ ਦੀਆਂ ਮੁਸ਼ਕਿਲਾਂ ‘ਚ ਵਾਧਾ ਹੁੰਦਾ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੂੰ ਉਨ੍ਹਾਂ ਵਿਰੁੱਧ ਇਕ ਨਹੀਂ ਸਗੋਂ 18 ਸ਼ਿਕਾਇਤਾਂ ਮਿਲੀਆਂ ਹਨ। ਲਗਭਗ ਸਾਰੀਆਂ ਸ਼ਿਕਾਇਤਾਂ ਖੁਰਾਕ ਅਤੇ ਸਿਵਲ ਸਪਲਾਈ ਦੇ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ:ਮਹਿੰਗਾਈ ਤੇ ਵਿੱਤੀ ਹਾਲਾਤਾਂ ਨੂੰ ਕਾਬੂ ਕਰਨ ‘ਚ ਬੁਰੀ ਤਰ੍ਹਾਂ ਨਾਕਾਮ ਹੋਈ ਭਾਜਪਾ ਸਰਕਾਰ: ਰਾਘਵ ਚੱਢਾ

ਆਸ਼ੂ ਦੀ ਪਟੀਸ਼ਨ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਵਿਜੀਲੈਂਸ ਨੇ ਇਹ ਵੀ ਕਿਹਾ ਕਿ ਆਸ਼ੂ ‘ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਝੂਠੇ ਹਨ। ਵਿਜੀਲੈਂਸ ਵੱਲੋਂ ਆਈਆਂ ਸ਼ਿਕਾਇਤਾਂ ਦੀ ਹੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪੂਰਾ ਜਵਾਬ ਰਿਕਾਰਡ ‘ਤੇ ਲੈਂਦਿਆਂ ਸੁਣਵਾਈ 8 ਅਗਸਤ ਨੂੰ ਤੈਅ ਕੀਤੀ ਹੈ। ਇਸ ਦੇ ਨਾਲ ਹੀ ਵਿਜੀਲੈਂਸ ਦੀ ਜਾਂਚ ਕਾਰਨ ਪੰਜਾਬ ਕਾਂਗਰਸ ਦੇ ਕਾਰਜਕਾਰੀ ਮੁਖੀ ਹੋਣ ਦੇ ਬਾਵਜੂਦ ਸਾਬਕਾ ਮੰਤਰੀ ਆਸ਼ੂ ਨੇ ਹੁਣ ਕਈ ਜਨਤਕ ਪ੍ਰੋਗਰਾਮਾਂ ਤੋਂ ਦੂਰੀ ਬਣਾ ਲਈ ਹੈ।

ਮਹਿੰਗਾਈ ਤੇ ਵਿੱਤੀ ਹਾਲਾਤਾਂ ਨੂੰ ਕਾਬੂ ਕਰਨ ‘ਚ ਬੁਰੀ ਤਰ੍ਹਾਂ ਨਾਕਾਮ ਹੋਈ ਭਾਜਪਾ ਸਰਕਾਰ: ਰਾਘਵ ਚੱਢਾ

0

BJP government failed controlling inflation:Raghav Chadha: ਕੇਂਦਰ ਸਰਕਾਰ ‘ਤੇ ਵਧਦੀ ਮਹਿੰਗਾਈ ਨਾਲ ਨਜਿੱਠਣ ਵਿਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਇੱਕ ਟਵੀਟ ਰਾਹੀਂ ਦੱਸਿਆ ਕਿ ਪਿਛਲੇ ਇੱਕ ਸਾਲ ਵਿੱਚ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 78 ਵਾਰ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 76 ਵਾਰੀ ਵਾਧਾ ਕੀਤਾ ਗਿਆ ਹੈ |

ਰਾਜ ਸਭਾ ਮੈਂਬਰ ਚੱਢਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹਨਾਂ ਹੈਰਾਨੀਜਨਕ ਅੰਕੜਿਆਂ ਦਾ ਖ਼ੁਲਾਸਾ ਕੀਤਾ ਹੈ। ਐਨਾ ਹੀ ਨਹੀਂ ਸਗੋਂ ਇਸੇ ਮਿਆਦ (2021-2022) ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕ੍ਰਮਵਾਰ ਸਿਰਫ਼ 7 ਅਤੇ 10 ਵਾਰ ਹੀ ਕਟੌਤੀ ਕੀਤੀ ਗਈ ਹੈ।

ਕੇਂਦਰ ਸਰਕਾਰ ਨੇ ਵਿੱਤੀ ਸਾਲ 2021-22 ਵਿੱਚ 4.92 ਲੱਖ ਕਰੋੜ ਰੁਪਏ ਮਾਲੀਆ ਇਕੱਠਾ ਕੀਤਾ ਜੋ ਕਿ ਸਾਲ 2019-20 ਨਾਲੋਂ 1.5 ਲੱਖ ਕਰੋੜ ਰੁਪਏ ਜ਼ਿਆਦਾ ਹੈ, ਫਿਰ ਵੀ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ।

ਚੱਢਾ ਨੇ ਆਪਣੇ ਟਵੀਟ ਵਿੱਚ ਲਿਖਿਆ, “ਸੰਸਦ ਵਿੱਚ ਮੈਂ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਪਿਛਲੇ ਇੱਕ ਸਾਲ ਵਿੱਚ ਕਿੰਨੀ ਵਾਰ ਪੈਟਰੋਲ ਦੀਆਂ ਕੀਮਤਾਂ ਵਧੀਆਂ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਿਛਲੇ ਇੱਕ ਸਾਲ ਵਿੱਚ ਪੈਟਰੋਲ ਦੀਆਂ ਕੀਮਤਾਂ ਪੈਟਰੋਲ 78 ਵਾਰ ਅਤੇ ਡੀਜ਼ਲ ਦੀ ਕੀਮਤ 76 ਵਾਰ ਵਧਾਈ ਗਈ ਹੈ, ਇਹ ਜਨਤਾ ਦੀ ਜੇਬ ‘ਤੇ ਡਾਕਾ ਹੈ।”

ਚੱਢਾ ਨੇ ਕਿਹਾ ਕਿ ਭਾਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 2021-22 ਵਿੱਚ ਪੈਟਰੋਲੀਅਮ ਪਦਾਰਥਾਂ ਤੋਂ 4 ਲੱਖ 92 ਹਜ਼ਾਰ 303 ਕਰੋੜ ਰੁਪਏ ਦਾ ਭਾਰੀ ਮਾਲੀਆ ਇਕੱਠਾ ਕੀਤਾ ਹੈ ਪਰ ਫਿਰ ਵੀ ਸਰਕਾਰ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਨੂੰ ਵਿੱਤੀ ਸਹਾਇਤਾ ਦੇਣ ਦੀ ਬਜਾਏ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾ ਕੇ ਗਰੀਬ ਅਤੇ ਆਮ ਲੋਕਾਂ ‘ਤੇ ਵਾਧੂ ਬੋਝ ਪਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤੰਜ ਕਸਦਿਆਂ ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਨਿਰੰਤਰਤਾ, ਇਕਸਾਰਤਾ ਅਤੇ ਤਾਲਮੇਲ ਮਹਿਜ਼ ਮਹਿੰਗਾਈ ਦੇ ਮਾਮਲੇ ‘ਚ ਅਸਧਾਰਨ ਉਚਾਈਆਂ ਨੂੰ ਹਾਸਲ ਕਰਨ ਤੱਕ ਹੀ ਸੀਮਤ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਤੇਲ, ਦੁੱਧ ਅਤੇ ਆਂਡਿਆਂ ਦੀਆਂ ਕੀਮਤਾਂ ਰਿਕਾਰਡ ਤੇਜ਼ੀ ਨਾਲ ਵਧੀਆਂ ਹਨ, ਜਿਸ ਨੇ ਦੇਸ਼ ਦੇ ਆਮ ਲੋਕਾਂ ‘ਤੇ ਵਿੱਤੀ ਬੋਝ ਵਧਾ ਦਿੱਤਾ ਹੈ।

ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਗਰੀਬਾਂ ਅਤੇ ਆਮ ਲੋਕਾਂ ਦੀ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ ਅਤੇ ਉਹ ਸਿਰਫ਼ ਆਪਣੇ ਕੁਝ ਖਾਸ ‘ਦੋਸਤਾਂ’ ਨੂੰ ਖੁਸ਼ ਕਰਨ ‘ਤੇ ਲੱਗੀ ਹੈ, ਜੋ ਦਿਨੋ-ਦਿਨ ਹੋਰ ਅਮੀਰ ਹੁੰਦੇ ਜਾ ਰਹੇ ਹਨ।