Home Blog Page 1975

ਖਾਲੀ ਪੇਟ ਸ਼ਹਿਦ ਦਾ ਸੇਵਨ ਕਰਨ ਨਾਲ ਮਿਲਦੇ ਹਨ ਇਹ ਹੈਰਾਨੀਜਨਕ ਫਾਇਦੇ

0

ਸਿਹਤਮੰਦ ਰਹਿਣ ਲਈ ਚੰਗੀ ਡਾਇਟ ਦਾ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਸਰੀਰ ਨੂੰ ਤੰਦਰੁਸਤ ਰੱਖਣ ਲਈ ਤੁਸੀਂ ਕਈ ਤਰ੍ਹਾਂ ਦੀਆਂ ਚੀਜ਼ਾਂ ਦੀ ਵਰਤੋਂ ਕਰ ਸਕਦੇ ਹੋ। ਸ਼ਹਿਦ ਵੀ ਉਨ੍ਹਾਂ ਚੀਜ਼ਾਂ ‘ਚੋਂ ਇਕ ਹੈ। ਸ਼ਹਿਦ ਦਾ ਸੇਵਨ ਸਰੀਰ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ-ਸੀ, ਵਿਟਾਮਿਨ ਬੀ6, ਕਾਰਬੋਹਾਈਡ੍ਰੇਟ, ਅਮੀਨੋ ਐਸਿਡ ਵਰਗੇ ਪੋਸ਼ਕ ਤੱਕ ਪਾਏ ਜਾਂਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਖਾਲੀ ਪੇਟ ਸ਼ਹਿਦ ਦੀ ਵਰਤੋਂ ਕਰਨੀ ਤੁਹਾਡੀ ਸਿਹਤ ਲਈ ਕਿੰਨੀ ਫ਼ਾਇਦੇਮੰਦ ਹੁੰਦੀ ਹੈ? ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਖਾਲੀ ਢਿੱਡ ਇਸ ਦਾ ਸੇਵਨ ਕਰਨ ਨਾਲ ਕੀ-ਕੀ ਫ਼ਾਇਦੇ ਹੋਣਗੇ। ਤਾਂ ਆਓ ਜਾਣਦੇ ਹਾਂ ਕਿ ਇਸ ਦੇ ਬਾਰੇ ‘ਚ…
ਖਾਲੀ ਢਿੱਡ ਸ਼ਹਿਦ ਖਾਣ ਦੇ ਫ਼ਾਇਦੇ

ਜੇਕਰ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਖਾਲੀ ਪੇਟ ਸ਼ਹਿਦ ਦੀ ਵਰਤੋਂ ਕਰੋ। ਇਹ ਤੁਹਾਡੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ‘ਚ ਅਤੇ ਸਰਦੀ-ਜ਼ੁਕਾਮ ਵਰਗੀਆਂ ਪਰੇਸ਼ਾਨੀਆਂ ਤੋਂ ਰਾਹਤ ਦਿਵਾਉਣ ‘ਚ ਮਦਦ ਕਰਦਾ ਹੈ। ਇਸ ‘ਚ ਪਾਏ ਜਾਣ ਵਾਲੇ ਐਂਟੀ-ਬੈਕਟੀਰੀਅਲ ਗੁਣ ਸਰਦੀ-ਜ਼ੁਕਾਮ ਤੋਂ ਰਾਹਤ ਪਾਉਣ ‘ਚ, ਖਰਾਸ਼ ਅਤੇ ਇੰਫੈਕਸ਼ਨ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਦਿਵਾਉਣ ‘ਚ ਮਦਦ ਕਰਦੇ ਹਨ। ਤੁਸੀਂ ਖਾਲੀ ਪੇਟ ਸ਼ਹਿਦ ਦਾ ਸੇਵਨ ਕੋਸੇ ਪਾਣੀ ਨਾਲ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਕੋਸੇ ਦੁੱਧ ਦੇ ਨਾਲ ਸ਼ਹਿਦ ਦਾ ਇਸਤੇਮਾਲ ਕਰ ਸਕਦੇ ਹੋ। ਕੋਸੇ ਦੁੱਧ ਦੇ ਨਾਲ ਸ਼ਹਿਦ ਖਾਣ ਨਾਲ ਤੁਸੀਂ ਦਿਨ ਭਰ ਰਿਲੈਕਸ ਰਹੋਗੇ। ਤੁਹਾਡਾ ਕੰਮ ‘ਚ ਵੀ ਮਨ ਲੱਗੇਗਾ।

ਗਲੇ ਦੀ ਖਰਾਸ਼ ਨੂੰ ਦੂਰ

ਮੌਸਮ ‘ਚ ਬਦਲਾਅ ਆਉਣ ਦੇ ਨਾਲ ਕਈ ਲੋਕਾਂ ਨੂੰ ਗਲੇ ‘ਚ ਖਰਾਸ਼ ਦੀ ਸਮੱਸਿਆ ਵੀ ਹੋਣ ਲੱਗਦੀ ਹੈ। ਤੁਸੀਂ ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਖਾਲੀ ਪੇਟ ਸ਼ਹਿਦ ਦਾ ਸੇਵਨ ਕਰ ਸਕਦੇ ਹਨ। ਇਕ ਚਮਚਾ ਸ਼ਹਿਦ ‘ਚ ਅਜ਼ਵਾਇਨ ਜਾਂ ਅਦਰਕ ਮਿਲਾ ਕੇ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ। ਤੁਹਾਨੂੰ ਗਲੇ ਦੀ ਖਰਾਸ਼ ਤੋਂ ਕਾਫੀ ਆਰਾਮ ਮਿਲੇਗਾ।

ਇਮਿਊਨਿਟੀ ਕਰੇ ਮਜ਼ਬੂਤ
ਬੀਮਾਰੀਆਂ ਤੋਂ ਬਚਣ ਲਈ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ ਸਭ ਕਈ ਤਰ੍ਹਾਂ ਦੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ। ਇਸ ‘ਚ ਐਂਟੀ-ਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣ ਪਾਏ ਜਾਂਦੇ ਹਨ ਜੋ ਕਿਸੇ ਵੀ ਤਰ੍ਹਾਂ ਦੀ ਇੰਫੈਕਸ਼ਨ ਦੂਰ ਕਰਨ ‘ਚ ਮਦਦ ਕਰਦੇ ਹਨ। ਖਾਲੀ ਢਿੱਡ ਤੁਸੀਂ ਸ਼ਹਿਦ ਦਾ ਸੇਵਨ ਤੁਲਸੀ ਦੇ ਪੱਤਿਆਂ ਦੇ ਨਾਲ ਕਰ ਸਕਦੇ ਹੋ। ਇਹ ਇੰਫੈਕਸ਼ਨ ਦੂਰ ਕਰਨ ‘ਚ ਸਹਾਇਤਾ ਕਰਦੇ ਹਨ।

ਖਾਂਸੀ ਦੂਰ ਕਰਨ ‘ਚ ਮਦਦਗਾਰ
ਪੁਰਾਣੀ ਤੋਂ ਪੁਰਾਣੀ ਖਾਂਸੀ ਨੂੰ ਦੂਰ ਕਰਨ ਲਈ ਵੀ ਤੁਸੀਂ ਖਾਲੀ ਢਿੱਡ ਸ਼ਹਿਦ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਐਂਟੀ-ਬੈਕਟੀਰੀਅਲ ਗੁਣ ਕਫ਼ ਨੂੰ ਖਤਮ ਕਰਨ ‘ਚ ਸਹਾਇਤਾ ਕਰਦੇ ਹਨ ਅਤੇ ਤੁਹਾਡੀ ਖਾਂਸੀ ਨੂੰ ਵੀ ਘੱਟ ਕਰ ਸਕਦੇ ਹਨ। ਤੁਸੀਂ ਸਵੇਰੇ ਗਰਮ ਪਾਣੀ ਨਾਲ ਇਸ ਦਾ ਸੇਵਨ ਕਰੋ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਗਲੇ ਨੂੰ ਕਾਫੀ ਹੱਦ ਤੱਕ ਆਰਾਮ ਮਿਲੇਗਾ।

ਭਾਰ ਘੱਟ ਕਰਨ ‘ਚ ਫ਼ਾਇਦੇਮੰਦ
ਅੱਜ ਦੇ ਬਦਲਦੇ ਲਾਈਫਸਟਾਈਲ ‘ਚ ਹਰ ਕੋਈ ਰਹਿਣਾ ਪਸੰਦ ਕਰਦਾ ਹੈ। ਜਿਸ ਦੇ ਲਈ ਕਈ ਲੋਕ ਜਿਮ ਵੀ ਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਤਰੀਕੇ ਅਪਣਾਉਂਦੇ ਹਨ ਪਰ ਤੁਸੀਂ ਭਾਰ ਘੱਟ ਕਰਨ ਲਈ ਖਾਲੀ ਪੇਟ ਸ਼ਹਿਦ ਦਾ ਸੇਵਨ ਕਰ ਸਕਦੇ ਹੋ। ਕੋਸੇ ਪਾਣੀ ਨਾਲ ਸ਼ਹਿਦ ਦਾ ਸੇਵਨ ਕਰੋ। ਇਸ ਨਾਲ ਤੁਹਾਡੇ ਸਰੀਰ ‘ਚ ਮੌਦੂਜ ਵਾਧੂ ਚਰਬੀ ਨੂੰ ਘੱਟ ਕਰਨ ‘ਚ ਮਦਦ ਮਿਲੇਗੀ। ਤੁਸੀਂ ਇਸ ‘ਚ ਨਿੰਬੂ ਅਤੇ ਜੀਰੇ ਦਾ ਪਾਊਡਰ ਵੀ ਮਿਲਾ ਸਕਦੇ ਹੋ। ਇਹ ਡਰਿੰਕ ਤੁਹਾਡੇ ਸਰੀਰ ਨੂੰ ਚੰਗੇ ਤਰ੍ਹਾਂ ਨਾਲ ਡਿਟਾਕਸ ਕਰ ਦੇਵੇਗਾ।

ਕਿੱਲ-ਮੁਹਾਸੇ ਕਰੇ ਦੂਰ
ਖਾਲੀ ਪੇਟ ਸ਼ਹਿਦ ਸਿਰਫ਼ ਸਿਹਤ ਹੀ ਨਹੀਂ ਸਗੋਂ ਤੁਹਾਡੇ ਚਿਹਰੇ ਦੇ ਕਿੱਲ-ਮੁਹਾਸੇ ਗਾਇਬ ਕਰਨ ‘ਚ ਵੀ ਬਹੁਤ ਫ਼ਾਇਦੇਮੰਦ ਹੈ। ਸ਼ਹਿਦ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤਾਂ ਦੇ ਨਾਲ ਤੁਸੀਂ ਇਸ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ। ਤੁਸੀਂ ਖਾਲੀ ਪੇਟ ਸ਼ਹਿਦ ਦਾ ਸੇਵਨ ਕਰੋ। ਇਸ ਤੋਂ ਇਲਾਵਾ ਰਾਤ ਨੂੰ ਸਕਿਨ ‘ਤੇ ਲਗਾ ਕੇ ਵੀ ਸੋ ਸਕਦੇ ਹੋ। ਇਸ ਨਾਲ ਤੁਹਾਨੂੰ ਕਿੱਲਾਂ ਤੋਂ ਜਲਦ ਛੁਟਕਾਰਾ ਮਿਲੇਗਾ।

 

ਲੁਧਿਆਣਾ ਕੋਰਟ ਕੰਪਲੈਕਸ ਬੰਬ ਬਲਾਸਟ ਮਾਮਲੇ ‘ਚ ਹੋਇਆ ਵੱਡਾ ਖੁਲਾਸਾ

0

ਪਿਛਲੇ ਕੁਝ ਮਹੀਨੇ ਪਹਿਲਾਂ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਬੰਬ ਬਲਾਸਟ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਅੰਮ੍ਰਿਤਸਰ ਐਸਟੀਐਫ ਦੀ ਪੁਲਸ ਨੇ 2 ਵਿਅਕਤੀਆਂ ਨੂੰ ਨਸ਼ਾ ਤਸਕਰੀ ਕਰਦੇ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਂਚ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 10 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਚ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ ਕਿ ਸੁਰਮੁਖ ਸਿੰਘ ਸਮੂ ਅਤੇ ਦਿਲਬਾਗ ਸਿੰਘ ਨਾਮ ਦੇ ਵਿਅਕਤੀ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਲੁਧਿਆਣਾ ਕੋਰਟ ਕੰਪਲੈਕਸ ‘ਚ ਬੰਬ ਬਲਾਸਟ ‘ਚ ਉਨ੍ਹਾਂ ਦਾ ਵੀ ਹੱਥ ਸੀ।

ਸੁਰਮੁਖ ਸਿੰਘ ਸਮੂ ਨੇ ਪਾਕਿਸਤਾਨ ਆਈ.ਐਸ.ਆਈ ਏਜੰਟ ਨਾਲ ਮਿਲ ਕੇ EID ਪਾਕਿਸਤਾਨ ਤੋਂ ਮੰਗਵਾਈ ਸੀ ਅਤੇ ਦਿਲਬਾਗ ਸਿੰਘ ਬੱਗੋ ਅਤੇ ਉਸਦਾ ਇੱਕ ਸਾਥੀ ਉਸ ਵਲੋਂ EID ਨੂੰ ਲੁਧਿਆਣਾ ਵਿਖੇ ਪਹੁੰਚਾ ਕੇ ਆਏ ਸੀ। ਲੁਧਿਆਣਾ ਬੰਬ ਕਾਂਡ ਦੀ ਤਫਤੀਸ਼ N.I.A ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਮੁਕੱਦਮੇ ਵਿਚ ਤਫਤੀਸ਼ ਦੌਰਾਨ ਹੀ ਦੋਸ਼ੀਆਂ ਤੋਂ ਪੁੱਛਗਿੱਛ ਹੋਣ ਕਰਕੇ ਲੁਧਿਆਣਾ ਬੰਬ ਕਾਂਡ ਟਰੇਸ ਹੋਇਆ ਹੈ।

ਇਸ ਦੇ ਨਾਲ ਹੀ STF ਬਾਰਡਰ ਰੇਂਜ ਅੰਮ੍ਰਿਤਸਰ ਦੇ ਅਧਿਕਾਰੀਆਂ ਨੇ ਇਹ ਵੀ ਦਾਅਵਾ ਕੀਤਾ ਕਿ ਸੁਰਮੁਖ ਸਿੰਘ ਸਮੂਹ ਜਿੱਥੇ ਹੈਰੋਇਨ ਤਸਕਰੀ ਮਾਮਲੇ ਚ ਨਾਮਜ਼ਦ ਹੋਇਆ ਹੈ ਉੱਥੇ ਹੀ ਇਹ ਆਈਐਸਆਈ ਦੇ ਏਜੰਟਾਂ ਨਾਲ ਮਿਲ ਕੇ ਪੰਜਾਬ ਦਾ ਨੈੱਟਵਰਕ ਢਹਿ ਢੇਰੀ ਕਰਨ ਚ ਵੀ ਇਸ ਦਾ ਹੱਥ ਹੈ।

ਇੱਥੇ ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਐਸਟੀਐਫ ਪੁਲਸ ਵੱਲੋਂ ਦਸ ਦੇ ਕਰੀਬ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲ ਕੁੱਲ ਪੰਜ ਕਿੱਲੋ ਹੈਰੋਇਨ ਬਰਾਮਦ ਹੋਈ ਹੈ ਦੋ ਪਾਕਿਸਤਾਨੀ ਸਿੰਮ ਬਰਾਮਦ ਹੋਏ ਹਨ ਤੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ ਅਤੇ ਇਨ੍ਹਾਂ ਦਸਾਂ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਸੁਖਵਿੰਦਰ ਸਿੰਘ ਉਰਫ ਭੋਲਾ, ਦਿਲਬਾਗ ਸਿੰਘ ਉਰਫ ਬੱਗਾ , ਸਰਬਜੀਤ ਸਿੰਘ ਉਰਫ ਸੱਬਾ, ਸੁਰਮੁੱਖ ਸਿੰਘ ਸਮੂ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ,ਰਿੰਕੂ ਕੁਮਾਰ ਉਰਫ ਲਾਡੋ, ਅਵਤਾਰ ਸਿੰਘ ,ਗੁਰਅਵਤਾਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚੋਂ ਕੀ ਸੁਰਮੁਖ ਸਿੰਘ ਸਮੂ ਅਤੇ ਦਿਲਬਾਗ ਸਿੰਘ ਬੱਗੂ ਲੁਧਿਆਣਾ ਬੰਬ ਕਾਂਡ ਮਾਮਲੇ ਵਿਚ ਵੀ ਸ਼ਾਮਿਲ ਹੈ ਹੁਣ ਪੁਲਸ ਵੱਲੋਂ ਇਨ੍ਹਾਂ ‘ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

 

ਪੰਜਾਬ ਪੁਲਿਸ ਨੇ ਹਫ਼ਤੇ ਭਰ ਵਿੱਚ 7.93 ਲੱਖ ਫਾਰਮਾ ਓਪੀਔਡਜ਼ ਅਤੇ ਨਸ਼ੀਲੇ ਟੀਕੇ ਕੀਤੇ ਬਰਾਮਦ

0

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਸੂਬੇ ਭਰ ਵਿੱਚੋਂ ਫਾਰਮਾ ਓਪੀਔਡਜ਼ ਦੀਆਂ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਗਏ ਹਨ। 7.93 ਲੱਖ ਫਾਰਮਾ ਓਪੀਔਡਜ਼ ਵਿੱਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ 8648 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸ਼ਾਮਲ ਹਨ। ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਫਾਰਮਾਸਿਊਟੀਕਲ ਡਰੱਗ ਕਾਰਟਲ ਦਾ ਪਰਦਾਫਾਸ਼ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ।

ਆਈ.ਜੀ.ਪੀ. ਨੇ ਕਿਹਾ ਕਿ ਪਿਛਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ਵਿੱਚ ਪੁਲਿਸ ਨੇ ਬੁਪ੍ਰੇਨੋਰਫਾਈਨ ਦੇ 175 ਟੀਕੇ ਅਤੇ ਐਵੀਲ ਦੀਆਂ 175 ਸ਼ੀਸ਼ੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਜਿਸ ਨਾਲ ਮੁੱਖ ਸਪਲਾਇਰ ਨੂੰ ਫੜਨ ਵਿੱਚ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਮਦਦ ਮਿਲੀ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਵੇ।ਨਸ਼ਿਆਂ ਬਾਰੇ ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਅਧੀਨ 389 ਐਫਆਈਆਰਜ਼, ਜਿਨ੍ਹਾਂ ਵਿੱਚ 40 ਵਪਾਰਕ ਨਸ਼ਾ ਤਸਕਰੀ ਨਾਲ ਸਬੰਧਤ ਹਨ, ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ 31 ਭਗੌੜਿਆਂ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਵੱਡੀ ਮਾਤਰਾ ਵਿੱਚ ਫਾਰਮਾ ਓਪੀਔਡਜ਼ ਬਰਾਮਦ ਕਰਨ ਤੋਂ ਇਲਾਵਾ, ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾ ਕੇ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 8.37 ਕਿਲੋ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂਜਾ ਅਤੇ 140 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 11.73 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਨਸ਼ਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਨਸ਼ਾ ਤਸਕਰੀ ਲਈ ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਦੀ ਵਰਤੋਂ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਨੇ ਐਤਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਪਿੰਡ ਦੱਪਰ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਐਂਬੂਲੈਂਸ ‘ਚ ਪਏ ਨਕਲੀ ਮਰੀਜ਼ ਦੇ ਸਿਰ ਦੇ ਹੇਠਾਂ ਰੱਖੇ ਸਿਰਹਾਣੇ ‘ਚ ਛੁਪਾ ਕੇ ਰੱਖੀ 8 ਕਿਲੋ ਅਫੀਮ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੱਦੇਨਜ਼ਰ, ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅਸਲ ਐਂਬੂਲੈਂਸਾਂ ਦੀ ਸੂਚੀ ਪ੍ਰਾਪਤ ਕਰਨ ਲਈ ਹਸਪਤਾਲਾਂ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਰੀਜ਼ਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ ਜਾ ਸਕੇ ਅਤੇ ਗਲਤ ਕੰਮਾਂ ਲਈ ਐਮਰਜੈਂਸੀ ਸੇਵਾ ਵਾਹਨਾਂ ਦੀ ਵਰਤੋਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ‘ਤੇ ਕੜੀ ਨਜ਼ਰ ਰੱਖੀ ਜਾ ਸਕੇ।

ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

ਛੋਟਾ ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਮਹਿਲਾ ਪਾਇਲਟ ਜ਼ਖ਼ਮੀ

0

Small training plane crashes female pilot injured: ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿਚ ਇਕ ਛੋਟਾ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹਾਦਸੇ ਵਿੱਚ ਮਹਿਲਾ ਪਾਇਲਟ ਜ਼ਖ਼ਮੀ ਹੋ ਗਈ। ਇਹ ਹਾਦਸਾ ਸਵੇਰੇ ਸਾਢੇ ਗਿਆਰਾ ਵਜੇ ਦੇ ਕਰੀਬ ਇੰਦਾਪੁਰ ਤਹਿਸੀਲ ਦੇ ਕਦਬਾਨਵਾੜੀ ਵਿੱਚ ਹੋਇਆ। ਜਹਾਜ਼, ਜੋ ਨਿੱਜੀ ਏਵੀਏਸ਼ਨ ਸਕੂਲ ਨਾਲ ਸਬੰਧਤ ਸੀ, ਨੇ ਪੁਣੇ ਦੇ ਬਾਰਾਮਤੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਜ਼ਖ਼ਮੀ ਮਹਿਲਾ ਪਾਇਲਟ ਭਾਵਨਾ ਰਾਠੌਰ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇੱਕ ਪ੍ਰਾਈਵੇਟ ਏਵੀਏਸ਼ਨ ਸਕੂਲ ਦੇ ਇਸ ਜਹਾਜ਼ ਨੇ ਪੁਣੇ ਦੇ ਬਾਰਾਮਤੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਾਇਲਟ ਭਾਵਨਾ ਰਾਠੌਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਜਹਾਜ਼ ਪੂਰੀ ਤਰ੍ਹਾਂ ਨੁਕਸਾਨਿਆ ਗਿਆ।

 

ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਮਿਲੀ ਰਾਹਤ

0

ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਉਸ ਦੀ ਗ੍ਰਿਫ਼ਤਾਰੀ ‘ਤੇ ਰੋਕ ਦੋ ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤਾ। ਦੱਸ ਦਈਏ ਕਿਪਿਛਲੀ ਸੁਣਵਾਈ ‘ਚ ਹਾਈਕੋਰਟ ਨੇ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗਦੇ ਹੋਏ 25 ਜੁਲਾਈ ਤੱਕ ਗ੍ਰਿਫਤਾਰੀ ‘ਤੇ ਰੋਕ ਲਗਾਈ ਸੀ।

ਹਾਈਕੋਰਟ ਨੇ ਉਸੇ ਦਿਨ ਸਾਬਕਾ ਮੰਤਰੀ ਨੂੰ ਅੰਤਰਿਮ ਰਾਹਤ ਦਿੱਤੀ ਸੀ। ਅੱਜ ਯਾਨੀ ਸੋਮਵਾਰ ਨੂੰ ਹੋਈ ਸੁਣਵਾਈ ਵਿੱਚ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ। ਜਿਸ ਤੋਂ ਬਾਅਦ ਹਾਈਕੋਰਟ ਨੇ 2 ਹਫਤਿਆਂ ‘ਚ ਜਵਾਬ ਦੇਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੌਰਾਨ ਹੋਏ ਜੰਗਲਾਤ ਘੁਟਾਲੇ ਵਿੱਚ ਮੋਹਾਲੀ ਵਿਖੇ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਪੰਜਾਬੀ ਗਾਇਕ ਅਮਰਿੰਦਰ ਗਿੱਲ ਦੀ ਫਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦੇ ਟ੍ਰੇਲਰਾਂ ਨੇ ਪਾਈਆਂ ਧੂਮਾਂ

0

ਪੰਜਾਬੀ ਗਾਇਕ ਅਮਰਿੰਦਰ ਗਿੱਲ ਅਜਿਹੇ ਕਲਾਕਾਰ ਜਿਨ੍ਹਾਂ ਦੀ ਗਾਇਕੀ ਨੂੰ ਸਰੋਤਿਆਂ ਵਲੋਂ ਬਹੁਤ ਹੀ ਪਸੰਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਫੈਨਜ਼ ਬਹੁਤ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਗੀਤਾਂ ਅਤੇ ਫ਼ਿਲਮਾਂ ਦੀ ਉਡੀਕ ਕਰਦੇ ਰਹਿੰਦੇ ਹਨ। ਅਮਰਿੰਦਰ ਗਿੱਲ ਦੇ ਫੈਨਸ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਲੰਬੇ ਸਮੇਂ ਤੋਂ ਇੰਤਜ਼ਾਰ ਕੀਤੀ ਜਾਣ ਵਾਲੀ ਪੰਜਾਬੀ ਫਿਲਮ ‘ਛੱਲਾ ਮੁੜਕੇ ਨਹੀਂ ਆਇਆ’ ਦਾ ਟ੍ਰੇਲਰ ਆਖਰਕਾਰ ਰਿਲੀਜ਼ ਹੋ ਗਿਆ ਹੈ। ਫਿਲਮ ਦੇ ਟ੍ਰੇਲਰ ਤੋਂ ਹੀ ਪਤਾ ਚੱਲ ਰਿਹਾ ਹੈ ਕਿ ਅਮਰਿੰਦਰ ਗਿੱਲ ਦੀ ਇਹ ਫਿਲਮ ਵੀ ਬਹੁਤ ਵਧੀਆ ਹੋਵੇਗੀ।

ਇਸ ਫਿਲਮ ਦੀ ਸਕ੍ਰਿਪਟ ਅੰਬਰਦੀਪ ਸਿੰਘ ਨੇ ਲਿਖੀ ਹੈ। ਅੰਬਰਦੀਪ ਇੰਡਸਟਰੀ ਦੇ ਸਭ ਤੋਂ ਪ੍ਰਤਿਭਾਸ਼ਾਲੀ ਲੇਖਕਾਂ ਚੋਂ ਇੱਕ ਹੈ ਤੇ ਉਨ੍ਹਾਂ ਦੀ ਕਲਮ ਨੇ ਹਮੇਸ਼ਾ ਸ਼ਾਨਦਾਰ ਕਹਾਣੀਆਂ ਲੋਕਾਂ ਸਾਹਮਣੇ ਪੇਸ਼ ਕੀਤੀਆਂ ਹਨ। ਦੱਸ ਦਈਏ ਕਿ 2 ਮਿੰਟ 42 ਸਕਿੰਟ ਦਾ ਟ੍ਰੇਲਰ ਦਰਸ਼ਕਾਂ ਨੂੰ ਵੀਡੀਓ ਦੇ ਨਾਲ ਜੋੜ ਕੇ ਰੱਖਦਾ ਹੈ। ਟ੍ਰੇਲਰ ‘ਚ ਅਮਰਿੰਦਰ ਗਿੱਲ, ਬਿੰਨੂ ਢਿੱਲੋਂ, ਸਰਗੁਣ ਮਹਿਤਾ, ਕਰਮਜੀਤ ਅਨਮੋਲ, ਰਾਜ ਕਾਕੜਾ ਅਤੇ ਕਈ ਹੋਰ ਕਲਾਕਾਰ ਨਜ਼ਰ ਆ ਰਹੇ ਹਨ। ਇਹ ਫ਼ਿਲਮ ਜੋ ਕਿ ਪੁਰਾਣੇ ਪੰਜਾਬ ਦੇ ਸਮੇਂ ਦੇ ਹਾਲਾਤਾਂ ਨੂੰ ਬਿਆਨ ਕਰਦੀ ਹੈ।

ਇਸਦੇ ਨਾਲ ਹੀ ਟ੍ਰੇਲਰ ‘ਚ ਦਿਖਾਇਆ ਗਿਆ ਹੈ ਕਿ ਅਮਰਿੰਦਰ ਗਿੱਲ ਜੋ ਕਿ ਕੱਚੇ ਘਰ ਦੀ ਛੱਤ ਅਤੇ ਆਪਣੇ ਘਰ ਦੇ ਹਾਲਾਤਾਂ ਨੂੰ ਸਹੀ ਕਰਨ ਦੇ ਲਈ ਵਿਦੇਸ਼ਾਂ ਵੱਲ ਦਾ ਰੁਖ ਕਰਦਾ ਹੈ। ਜਦੋਂ ਉਹ ਵਿਦੇਸ਼ ਪਹੁੰਚਦਾ ਹੈ ਤਾਂ ਉੱਥੇ ਦੇ ਹਾਲਾਤਾਂ ਨੂੰ ਦਿਖਾਇਆ ਹੈ ਕਿ ਕਿਵੇਂ ਉਸ ਸਮੇਂ ਵੀ ਅੰਗਰੇਜ਼ਾਂ ਵੱਲੋਂ ਪੰਜਾਬੀਆਂ ਦੇ ਨਾਲ ਧੱਕਾ ਹੁੰਦਾ ਸੀ। ਟ੍ਰੇਲਰ ਦੀ ਸ਼ੁਰੂਆਤ ਕਾਮੇਡੀ ਤੋਂ ਹੁੰਦੀ ਹੈ ਜੋ ਕਿ ਅੱਗੇ ਜਾ ਕੇ ਦਿਲ ਨੂੰ ਛੂਹ ਜਾਣ ਵਾਲੇ ਜਜ਼ਬਾਤਾਂ ‘ਚ ਬਦਲ ਜਾਂਦੀ ਹੈ।

ਜੇ ਗੱਲ ਕਰੀਏ ਫ਼ਿਲਮ ਦੇ ਡਾਇਲਾਗਸ ਦੀ ਤਾਂ ਉਹ ਕਮਾਲ ਦੇ ਨੇ ਜੋ ਕਿ ਤੁਹਾਨੂੰ ਭਾਵੁਕ ਕਰ ਦੇਣਗੇ। ਟ੍ਰੇਲਰ ‘ਚ ਪੰਜਾਬੀ ਪੇਂਡੂ ਸੱਭਿਆਚਾਰ ਵੀ ਦੇਖਣ ਨੂੰ ਮਿਲ ਰਿਹਾ ਹੈ, ਕੱਚੇ ਮਿੱਟੀ ਵਾਲੇ ਘਰ, ਸਾਦੇ ਲੋਕ, ਸਾਦੇ ਪਹਿਰਾਵੇ ਆਦਿ। ਮਨੋਰੰਜਨ ਦੇ ਨਾਲ ਭਰਿਆ ਇਹ ਟ੍ਰੇਲਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਦੱਸ ਦਈਏ ਇਸ ਫ਼ਿਲਮ ਦੇ ਨਾਲ ਅਮਰਿੰਦਰ ਗਿੱਲ ਜੋ ਕਿ ਡਾਇਰੈਕਸ਼ਨ ‘ਚ ਵੀ ਕਦਮ ਰੱਖਣ ਜਾ ਰਹੇ ਹਨ। ਅਮਰਿੰਦਰ ਗਿੱਲ ਜਿਨ੍ਹਾਂ ਨੇ ਗਾਇਕੀ ਦੇ ਨਾਲ ਆਪਣਾ ਕਰੀਅਰ ਸ਼ੁਰੂ ਕੀਤਾ ਸੀ, ਇਸ ਤੋਂ ਬਾਅਦ ਉਹ ਅਦਾਕਾਰੀ ‘ਚ ਆਏ ਤੇ ਹੁਣ ਨਿਰਦੇਸ਼ਨ ‘ਚ ਆਪਣੇ ਹੱਥ ਅਜਮਾਉਣ ਜਾ ਰਹੇ ਹਨ। ਇਹ ਫ਼ਿਲਮ 29 ਜੁਲਾਈ ਨੂੰ ਰਿਲੀਜ਼ ਹੋ ਜਾ ਰਹੀ ਹੈ।

ਸੁਖਬੀਰ ਬਾਦਲ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਕੱਸਿਆ ਤੰਜ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਾਨ ਸਰਕਾਰ ਵਲੋਂ ਸ਼ੁਰੂ ਕੀਤੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਤਿੱਖੇ ਵਿਅੰਗ ਕੱਸੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਇਮਾਰਤਾਂ ਤੇ ਸਕੀਮਾਂ ਦੇ ਨਾਂ ਬਦਲ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ ਕਰਨਾ ਬੰਦ ਕਰਨ ਅਤੇ ਉਨ੍ਹਾਂ ਮੁੱਖ ਮੰਤਰੀ ਵੱਲੋਂ ਪਿਛਲੀ ਅਕਾਲੀ ਦਲ ਸਰਕਾਰ ਵੱਲੋਂ ਬਣਾਏ 74 ਸੁਵਿਧਾ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਬਦਲ ਕੇ ਸ਼ੋਹਰਤ ਹਾਸਲ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ 300 ਯੂਨਿਟ ਮੁਫਤ ਬਿਜਲੀ ਦੀ ਸਕੀਮ ਵਿਚੋਂ 90 ਫੀਸਦੀ ਪੰਜਾਬੀਆਂ ਨੂੰ ਬਾਹਰ ਕਰਨ ਦੀ ਵੀ ਨਿਖੇਧੀ ਕੀਤੀ।

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਬੇਗੋਵਾਲ ਰਿਹਾਇਸ਼ ’ਤੇ ਪ੍ਰੋਗਰਾਮ ਵਿਚ ਭਾਗ ਲੈਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਵਿਚ 75 ਕਲੀਨਿਕ ਖੋਲ੍ਹ ਕੇ ਮੁਹੱਲਾ ਕਲੀਨਿਕ ਦੀ ਵਿਵਸਥਾ ਦਾ ਮਖੌਲ ਬਣਾ ਦਿੱਤਾ ਹੈ ਕਿਉਂਕਿ ਸੂਬੇ ਵਿਚ 13000 ਹਜ਼ਾਰ ਪਿੰਡ ਹਨ ਤੇ ਨਾਲ ਹੀ ਆਪ ਸਰਕਾਰ ਨੇ ਲੋਕਾਂ ਨੂੰ ਵਿਲੱਖਣ ਸੁਵਿਧਾ ਕੇਂਦਰਾਂ ਦੀ ਸਹੂਲਤ ਤੋਂ ਵਾਂਝਾ ਕਰ ਦਿੱਤਾ ਹੈ ਜਦੋਂ ਕਿ ਸੂਬੇ ਦੇ ਲੋਕਾਂ ਨੂੰ 78 ਜ਼ਰੂਰੀ ਸੇਵਾਵਾਂ ਦੇਣ ਵਾਸਤੇ 2 ਹਜ਼ਾਰ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਸੀ।

ਮੁੱਖ ਮੰਤਰੀ ਪਿਛਲੀ ਅਕਾਲੀ ਦਲ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਆਪਣੇ ਖਾਤੇ ਨਾ ਪਾਉਣ ਦੀ ਸਲਾਹ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ ਨੇ 10 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਤੇ ਇਸ ਕੋਲ ਵਿਖਾਉਣ ਲਈ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ 3 ਹਜ਼ਾਰ ਸਬ ਸੈਂਟਰਾਂ ਤੇ ਡਿਸਪੈਂਸਰੀਆਂ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਦਵਾਈਆਂ ਉਪਲਬਧ ਕਰਵਾਉਣ ’ਤੇ ਖਰਚਿਆ ਜਾ ਸਕਦਾ ਸੀ। ਇਸੇ ਤਰੀਕੇ ਸਰਕਾਰ ਨੂੰ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲਾਂ ਵਿਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਅਤੇ ਨਾਲ ਹੀ ਸੁਪਰ ਸਪੈਸ਼ਲਟੀ ਸਹੂਲਤਾਂ ਸ਼ੁਰੂ ਕਰਨ ਦੀ ਜ਼ਰੂਰਤ ਹੈ।

ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਹ ਵੀ ਵੇਖਣ ਕਿ ਕਿਵੇਂ ਮੁਹੱਲਾ ਕਲੀਨਿਕ ਸਕੀਮ ਦਿੱਲੀ ਵਿਚ ਕੋਰੋਨਾ ਮਹਾਮਾਰੀ ਵੇਲੇ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਸੀ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਸੁਵਿਧਾ ਕੇਂਦਰਾਂ ਦੇ ਨਾਂ ਬਦਲ ਕੇ ਸਸਤੀ ਸ਼ੋਹਰਤ ਹਾਸਲ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਇੰਨਾ ਹੇਠਾਂ ਜਾ ਕੇ ਬਿਨਾਂ ਕਿਸੇ ਪ੍ਰੋਗਰਾਮ ਦੇ ਸਸਤੀ ਸ਼ੋਹਰਤ ਹਾਸਲ ਕਰਕੇ ਆਪਣੀ ਫੇਲ੍ਹ ਸਰਕਾਰ ਦੀ ਕਿਸਮਤ ਬਦਲ ਦਾ ਯਤਨ ਕਰਨ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਮੁੱਖ ਮੰਤਰੀ ਆਪ ਹਾਈ ਕਮਾਂਡ ਦੇ ਹੁਕਮਾਂ ਮੁਤਾਬਕ ਚੱਲਣ ਦੀ ਥਾਂ ਪੰਜਾਬੀਆਂ ਦੀ ਲੋੜ ਮੁਤਾਬਕ ਵਿਕਾਸ ਕਾਰਜ ਕਰਵਾਉਂਦੇ ਕਿਉਂਕਿ ਉਹਨਾਂ ’ਤੇ ਤਾਂ ਪਹਿਲਾਂ ਹੀ ਰਬੜ ਦੀ ਮੋਹਰ ਬਣ ਜਾਣ ਦਾ ਠੱਪਾ ਲੱਗਾ ਹੋਇਆ ਹੈ।

ਕੈਨੇਡਾ ਗੈਂਗਵਾਰ ‘ਚ ਗੈਂਗਸਟਰ ਮਨਿੰਦਰ ਸਿੰਘ ਸਮੇਤ ਦੋ ਪੰਜਾਬੀਆਂ ਦੀ ਹੋਈ ਮੌਤ

0

ਕੈਨੇਡਾ ‘ਚ ਗੈਂਗਵਾਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੌਰਾਨ ਦੋ ਪੰਜਾਬੀ ਮਾਰੇ ਗਏ ਹਨ। ਬ੍ਰਦਰਜ਼ ਕੀਪਰਜ਼ ਗੈਂਗ ਦੇ ਮੈਂਬਰ ਮਨਿੰਰਦਰ ਧਾਲੀਵਾਲ (29) ਦੀ ਮੌਕੇ ‘ਤੇ ਮੌਤ ਹੋ ਗਈ। ਇਹ ਸਾਰੀ ਗੈਂਗਵਾਰ ਕੈਨੇਡਾ ਦੇ ਵਿਲੇਜ ਵ੍ਹਿਸਲ ‘ਚ ਹੋਈ ਹੈ। ਓਧਰ ਟਰੱਕ ਚਾਲਕ ਨੌਜਵਾਨ ਸਤਿੰਦਰ ਗਿੱਲ ਦੀ ਵੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸ਼ੂਟਰ ਕਾਬੂ ਕਰ ਲਏ ਹਨ।

ਜਾਣਕਾਰੀ ਅਨੁਸਾਰ ਵ੍ਹਿਸਲ ਵਿਲੇਜ ਦੇ ਇਕ ਹੋਟਲ ਨੇੜੇ ਹੋਈ ਗੋਲੀਬਾਰੀ ਦੌਰਾਨ ਬ੍ਰਦਰਜ਼ ਕੀਪਰਜ਼ ਗੈਂਗ ਦਾ ਮੈਂਬਰ 29 ਸਾਲਾ ਮਨਿੰਦਰ ਧਾਲੀਵਾਲ ਆਪਣੇ ਇਕ ਸਾਥੀ ਸਤਿੰਦਰ ਗਿੱਲ ਨਾਲ ਮੌਜੂਦ ਸੀ। ਧਾਲੀਵਾਲ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗਿੱਲ ਗੰਭੀਰ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਗਿੱਲ ਨੂੰ ਲੋਕਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਧਾਲੀਵਾਲ ਦੇ ਵੱਡੇ ਭਰਾ ਦੀ ਵੀ ਪਿਛਲੇ ਸਾਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

0

Katrina Kaif and Vicky Kaushal received death threats: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਤੋਂ ਬਾਅਦ ਹੁਣ ਇੱਕ ਹੋਰ ਮਸ਼ਹੂਰ ਅਦਾਕਾਰਾ ਨੂੰ ਧਮਕੀ ਮਿਲੀ ਹੈ। ਮਸ਼ਹੂਰ ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਉਸਦੇ ਪਤੀ ਵਿੱਕੀ ਕੌਸ਼ਲ ਨੂੰ ਧਮਕੀ ਮਿਲੀ ਹੈ। ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਨੇ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਦਾਕਾਰ ਵਿੱਕੀ ਕੌਸ਼ਲ ਨੇ ਐਤਵਾਰ ਸ਼ਾਮ ਨੂੰ ਆਪਣੇ ਮੈਨੇਜਰ ਦੇ ਜ਼ਰੀਏ ਮੁੰਬਈ ਦੇ ਸਾਂਤਾਕਰੂਜ਼ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ। ਵਿੱਕੀ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਸੋਸ਼ਲ ਮੀਡੀਆ ‘ਤੇ ਉਸਦੀ ਪਤਨੀ ਕੈਟਰੀਨਾ ਨੂੰ ਧਮਕੀ ਦੇ ਰਿਹਾ ਹੈ। ਉਸ ਨੇ ਮੈਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਵਿੱਕੀ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਧਮਕੀਆਂ ਅਤੇ ਸਟਾਕ ਦਾ ਇਹ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ। ਪੁਲਸ ਨੇ ਸ਼ਿਕਾਇਤ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

28 ਜੁਲਾਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

0

ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 28 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।