Home Blog Page 1980

ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਹੋਵੇਗੀ ਸੁਣਵਾਈ

0

ਡਰੱਗਜ਼ ਮਾਮਲੇ ‘ਚ ਫਸੇ ਬਿਕਰਮ ਸਿੰਘ ਮਜੀਠੀਆ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਸਮੇਂ ਉਹ ਪਟਿਆਲਾ ਜੇਲ੍ਹ ‘ਚ ਬੰਦ ਹਨ। ਅਜੇ ਤੱਕ ਹਾਈਕੋਰਟ ਦੇ 2 ਜੱਜ ਨਿੱਜੀ ਕਾਰਨਾਂ ਦੇ ਚੱਲਦਿਆਂ ਮਜੀਠੀਆ ਦੀ ਸੁਣਵਾਈ ਵਾਲੇ ਕੇਸ ਤੋਂ ਵੱਖ ਹੋ ਚੁੱਕੇ ਹਨ। ਮੁੱਖ ਜੱਜ ਵੱਲੋਂ ਹੁਣ ਇਹ ਕੇਸ ਨਵੀਂ ਬੈਂਚ ਨੂੰ ਭੇਜਿਆ ਗਿਆ ਹੈ।

ਦਰਅਸਲ ਪਹਿਲਾਂ ਇਸ ਕੇਸ ਨੂੰ ਲੈ ਕੇ ਅਦਾਲਤ ਵੱਲੋਂ ਬਹਿਸ ਪੂਰੀ ਕਰ ਲਈ ਗਈ ਸੀ ਅਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ ਪਰ ਜਸਟਿਸ ਮਸੀਹ ਨੇ ਫ਼ੈਸਲਾ ਸੁਣਾਉਣ ਦੀ ਬਜਾਏ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ ਅਤੇ ਕੇਸ ਦੂਜੀ ਅਦਾਲਤ ‘ਚ ਰੈਫ਼ਰ ਕੀਤੇ ਜਾਣ ਦੀ ਗੱਲ ਕਹੀ। ਇਸ ਤੋਂ ਬਾਅਦ ਚੀਫ਼ ਜਸਟਿਸ ਨੇ ਇਸ ਮਾਮਲੇ ਨੂੰ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਰਾਮਾਚੰਦਰ ਰਾਓ ਦੀ ਅਦਾਲਤ ਨੂੰ ਰੈਫ਼ਰ ਕਰ ਦਿੱਤਾ ਸੀ।

ਫਿਰ ਜਸਟਿਸ ਅਨੂਪ ਚਿਤਕਾਰਾ ਨੇ ਵੀ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਹੈ। ਇਕ ਵਾਰ ਫਿਰ ਤੋਂ ਇਹ ਮਾਮਲਾ ਚੀਫ਼ ਜਸਟਿਸ ਕੋਲ ਪੁੱਜਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਕੇਸ ਨੂੰ ਇਕ ਨਵੀਂ ਬੈਂਚ ਨੂੰ ਰੈਫ਼ਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਦੋਸ਼ੀ ਬਿਕਰਮ ਮਜੀਠੀਆ ਨੇ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।

ਦ੍ਰੋਪਦੀ ਮਰਮੂ ਨੂੰ ਰਾਸ਼ਟਰਪਤੀ ਬਣਨ ‘ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦ੍ਰੋਪਦੀ ਮਰਮੂ ਨੂੰ ਵਧਾਈ ਦਿੱਤੀ। ਦ੍ਰੋਪਦੀ ਮੁਰਮੂ ਭਾਰਤ ਦੇ 15ਵੇਂ ਰਾਸ਼ਟਰਪਤੀ ਵਜੋਂ ਚੁਣੇ ਗਏ ਹਨ। ਸਾਨੂੰ ਉਮੀਦ ਹੈ ਕਿ ਨਵਾਂ ਰਾਸ਼ਟਰਪਤੀ ਪੂਰੀ ਤਰ੍ਹਾਂ ਉਮੀਦਾਂ ‘ਤੇ ਖਰਾ ਉਤਰੇਗਾ, ਜੋ ਸਾਡੇ ਦੇਸ਼ ਵਾਸੀਆਂ, ਖਾਸ ਤੌਰ ‘ਤੇ ਘੱਟ ਗਿਣਤੀਆਂ, ਪਛੜੇ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਉਨ੍ਹਾਂ ਤੋਂ ਹਨ।

CM ਭਗਵੰਤ ਮਾਨ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਉਹਨਾਂ ਆਪਣੇ ਸੰਦੇਸ਼ ਵਿਚ ਕਿਹਾ ਹੈ ਕਿ ‘ਬਾਲਾ ਪ੍ਰੀਤਮ’ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ..ਜਿਨ੍ਹਾਂ ਸਿੱਖ ਧਰਮ ‘ਚ ਸਭ ਤੋਂ ਛੋਟੀ ਉਮਰੇ ਇਲਾਹੀ ਨੂਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਮਨੁੱਖਤਾ ਲਈ ਸੇਵਾ-ਭਾਵਨਾ ਅਤੇ ਘਾਲਣਾ ਦੀ ਮਿਸਾਲ ਪੈਦਾ ਕੀਤੀ।
ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ..!

 

ਸਿੱਧੂ ਮੂਸੇਵਾਲਾ ਕਤਲ ਮਾਮਲਾ : ਮੁਕਾਬਲੇ ਵਿਚ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਤੇ ਜਗਰੂਪ ਰੂਪਾ ਪੁਲਿਸ ਨੇ ਕੀਤੇ ਢੇਰ

0

ਅੰਮ੍ਰਿਤਸਰ ਸ਼ਹਿਰ ਤੋਂ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਿੰਡ ਭਕਨਾ ਨੇੜੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰ ਮਾਰੇ ਗਏ। ਸਿੱਧੂ ਗਾਇਕ ਮੂਸੇਵਾਲਾ ਦੇ ਕਤਲ ਮਾਮਲੇ ‘ਚ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰਾਂ ਨੂੰ ਢੇਰ ਕਰ ਦਿੱਤਾ ਹੈ। ਪੁਲਿਸ ਦੇ ਇਸ ਮੁਕਾਬਲੇ ‘ਚ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨੂ ਕੁੱਸਾ ਮਾਰੇ ਗਏ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਗੈਂਗਸਟਰਾਂ ਵੱਲੋਂ ਚਲਾਈਆਂ ਗੋਲੀਆਂ ਗਈਆਂ ਅਤੇ ਗੈਂਗਸਟਰਾਂ ਵੱਲੋਂ ਲੇਟੈਸਟ ਹਥਿਆਰ ਇਸਤੇਮਾਲ ਕੀਤੇ ਗਏ ਸਨ।

ਉਥੇ ਹੀ ਇਸ ਬਾਰੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨੂ ਕੁੱਸਾ ਮਾਰੇ ਗਏ। ਮੌਕੇ ਤੋਂ ਇੱਕ ਏਕੇ-47 ਅਤੇ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਅੰਮ੍ਰਿਤਸਰ ਐਨਕਾਉਂਟਰ ਤੋਂ ਵੱਡੀ ਖ਼ਬਰ! ਕਵਰਿੰਗ ਕਰ ਰਹੇ ਇਕ ਮੀਡੀਆ ਕਰਮੀ ਦੀ ਲੱਤ ’ਤੇ ਲੱਗੀ ਗੋਲੀ

0

ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸ਼ਾਰਪ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਘੇਰ ਲਿਆ ਹੈ। ਇਹ ਮੁਕਾਬਲਾ ਅਟਾਰੀ ਦੇ ਕੋਲ ਪਿੰਡ ਭਕਨਾ ਵਿਖੇ ਹੋ ਰਿਹਾ ਹੈ। ਪਿਛਲੇ 4 ਘੰਟੇ ਤੋਂ ਮੁਕਾਬਲਾ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇੱਕ ਗੈਂਗਸਟਰ ਨੂੰ ਮਾਰ ਦਿੱਤਾ ਹੈ। 3 ਪੁਲਸ ਕਰਮਚਾਰੀ ਵੀ ਜ਼ਖਮੀ ਹੋਏ ਹਨ।

ਗੈਂਗਸਟਰਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਜਾ ਰਹੀ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਅਜੇ ਵੀ ਜਾਰੀ ਹੈ। ਫਾਇਰਿੰਗ ਦੀ ਕਵਰੇਜ ਦੌਰਾਨ ਏਬੀਪੀ ਸਾਂਝਾ ਦੇ ਕੈਮਰਾਮੈਨ ਸਿਕੰਦਰ ਦੀ ਸੱਜੀ ਲੱਤ ‘ਚ ਗੋਲੀ ਦਾ ਛਰਾ ਵੱਜਾ ਹੈ, ਜਿਸ ‘ਚ ਉਹ ਜ਼ਖਮੀ ਹੋ ਗਿਆ ਹੈ। ਉਸਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਜਾ ਰਹੀ ਹੈ। ਇਸ ਸੰਬੰਧੀ ਮੌਕੇ ‘ਤੇ ਮੌਜੂਦ SHO ਸੁਖਬੀਰ ਸਿੰਘ ਨੇ ਦੱਸਿਆ ਕਿ ਮੁਕਾਬਲਾ ਜਾਰੀ ਹੈ।

ਪਿਆਜ਼ ਤੇ ਟਮਾਟਰ ਦੀਆਂ ਕੀਮਤਾਂ ‘ਚ ਇੱਕ ਮਹੀਨੇ ‘ਚ ਆਈ ਵੱਡੀ ਗਿਰਾਵਟ

0

ਦੇਸ਼ ‘ਚ ਜਿੱਥੇ ਲੋਕ ਮਹਿੰਗਾਈ ਤੋਂ ਪ੍ਰੇਸ਼ਾਨ ਹਨ, ਉੱਥੇ ਹੀ ਰਾਹਤ ਦੀ ਖਬਰ ਇਹ ਹੈ ਕਿ ਰੋਜ਼ਾਨਾ ਵਰਤੋਂ ”ਚ ਆਉਣ ਵਾਲੇ ਪਿਆਜ਼ ਤੇ ਟਮਾਟਰ ਦੀਆਂ ਕੀਮਤਾਂ ‘ਚ ਇੱਕ ਮਹੀਨੇ ‘ਚ ਕਾਫੀ ਗਿਰਾਵਟ ਆਈ ਹੈ। ਟਮਾਟਰ (Tomato Price) ਅਤੇ ਪਿਆਜ਼ (Onion Price) ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਵਿੱਚ ਸਰਕਾਰ ਦੀਆਂ ਕੋਸ਼ਿਸ਼ਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਇੱਕ ਮਹੀਨੇ ਦੇ ਅੰਦਰ ਟਮਾਟਰ ਦੀਆਂ ਕੀਮਤਾਂ ਵਿੱਚ 29 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ, ਜਦੋਂ ਕਿ ਪਿਆਜ਼ ਦੇ ਰੇਟ 9 ਪ੍ਰਤੀਸ਼ਤ ਤੱਕ ਡਿੱਗ ਗਏ ਹਨ।

ਖਪਤਕਾਰ ਮੰਤਰਾਲੇ ਨੇ ਕਿਹਾ ਕਿ ਟਮਾਟਰ ਦੀਆਂ ਕੀਮਤਾਂ ‘ਚ ਇਕ ਮਹੀਨੇ ‘ਚ ਇਕ ਤਿਹਾਈ ਦੀ ਗਿਰਾਵਟ ਆਈ ਹੈ, ਜਦਕਿ ਪਿਆਜ਼ ਦੀਆਂ ਕੀਮਤਾਂ ਪਿਛਲੇ ਸਾਲ ਦੇ ਮੁਕਾਬਲੇ 9 ਫੀਸਦੀ ਸਸਤੀਆਂ ਹੋ ਗਈਆਂ ਹਨ। ਮੰਗਲਵਾਰ ਨੂੰ ਦੇਸ਼ ਭਰ ‘ਚ ਟਮਾਟਰ ਦੀ ਔਸਤ ਕੀਮਤ 37.35 ਰੁਪਏ ਪ੍ਰਤੀ ਕਿਲੋ ਰਹੀ, ਜੋ ਇਕ ਮਹੀਨੇ ਪਹਿਲਾਂ 52.5 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਕੀਮਤਾਂ ‘ਚ ਇਹ ਗਿਰਾਵਟ ਮਾਨਸੂਨ ਦੇ ਮੀਂਹ ਤੋਂ ਬਾਅਦ ਨਵੀਂ ਫਸਲ ਦੀ ਤਿਆਰੀ ਕਾਰਨ ਆਈ ਹੈ।

ਮੰਤਰਾਲੇ ਨੇ ਕਿਹਾ ਕਿ ਮੰਗਲਵਾਰ ਨੂੰ ਦੇਸ਼ ਭਰ ‘ਚ ਪਿਆਜ਼ ਦੀ ਔਸਤ ਕੀਮਤ 25.78 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 9 ਫੀਸਦੀ ਘੱਟ ਹੈ।

ਮੰਤਰਾਲੇ ਦੇ ਅਨੁਸਾਰ ਇਸ ਵਾਰ ਪਿਆਜ਼ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਇੱਕ ਰਿਕਾਰਡ ਬਫਰ ਸਟਾਕ ਬਣਾਇਆ ਗਿਆ ਹੈ। ਇਸ ਸਾਲ ਲਈ ਸਰਕਾਰ ਨੇ 2.50 ਲੱਖ ਟਨ ਪਿਆਜ਼ ਦਾ ਬਫਰ ਸਟਾਕ ਤਿਆਰ ਕੀਤਾ ਹੈ, ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਹੈ। ਇਸ ਵਾਰ ਪਿਆਜ਼ ਦੀ ਸਰਕਾਰੀ ਖਰੀਦ ਵੀ ਰਿਕਾਰਡ ਪੱਧਰ ‘ਤੇ ਹੋਈ ਕਿਉਂਕਿ ਦੇਸ਼ ‘ਚ ਪਿਆਜ਼ ਦੀ ਬੰਪਰ ਪੈਦਾਵਾਰ ਹੋਈ ਹੈ।

ਖੇਤੀਬਾੜੀ ਵਿਭਾਗ ਦੀ ਰਿਪੋਰਟ ਮੁਤਾਬਕ ਇਸ ਸਾਲ ਦੇਸ਼ ਵਿੱਚ ਪਿਆਜ਼ ਦੀ ਬੰਪਰ ਪੈਦਾਵਾਰ ਹੋਈ, ਜੋ ਰਿਕਾਰਡ 317.03 ਲੱਖ ਟਨ ਤੱਕ ਪਹੁੰਚ ਗਈ। ਅਜਿਹੇ ‘ਚ ਮੰਡੀਆਂ ‘ਚ ਪਿਆਜ਼ ਦੀਆਂ ਕੀਮਤਾਂ ‘ਚ ਕਮੀ ਆਉਣ ਦੀ ਸੰਭਾਵਨਾ ਸੀ, ਜਿਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੋਣਾ ਸੀ। ਅਜਿਹੇ ‘ਚ ਸਰਕਾਰ ਨੇ ਰਿਕਾਰਡ ਖਰੀਦ ਕੇ ਕਿਸਾਨਾਂ ਨੂੰ ਨੁਕਸਾਨ ਤੋਂ ਵੀ ਬਚਾਇਆ ਅਤੇ ਵੱਡਾ ਬਫਰ ਸਟਾਕ ਵੀ ਬਣਾਇਆ। ਇਸ ਨਾਲ ਆਉਣ ਵਾਲੇ ਸਮੇਂ ‘ਚ ਪਿਆਜ਼ ਦੀਆਂ ਕੀਮਤਾਂ ‘ਤੇ ਕਾਬੂ ਪਾਉਣ ‘ਚ ਮਦਦ ਮਿਲੇਗੀ।

ਪਿਆਜ਼ ਦੇ ਬਫਰ ਸਟਾਕ ਦੀ ਅਗਸਤ ਤੋਂ ਦਸੰਬਰ ਤੱਕ ਸਭ ਤੋਂ ਵੱਧ ਲੋੜ ਹੁੰਦੀ ਹੈ, ਜਦੋਂ ਕੋਈ ਫ਼ਸਲ ਤਿਆਰ ਨਹੀਂ ਹੁੰਦੀ। ਰਾਜਾਂ ਦੀ ਮੰਗ ਅਨੁਸਾਰ ਕੇਂਦਰੀ ਏਜੰਸੀਆਂ ਬਫਰ ਸਟਾਕ ਤੋਂ ਪਿਆਜ਼ ਅਲਾਟ ਕਰਦੀਆਂ ਹਨ। ਇਹ ਪ੍ਰਚੂਨ ਬਾਜ਼ਾਰ ਵਿੱਚ ਪਿਆਜ਼ ਦੀਆਂ ਕੀਮਤਾਂ ਨੂੰ ਵਧਣ ਤੋਂ ਰੋਕਦਾ ਹੈ। ਇਸ ਦੇ ਨਾਲ ਹੀ ਖਪਤਕਾਰਾਂ ਨੂੰ ਮਹਿੰਗਾਈ ਤੋਂ ਵੀ ਰਾਹਤ ਮਿਲਦੀ ਹੈ। ਪਿਛਲੇ ਕੁਝ ਸਾਲਾਂ ‘ਚ ਇਹ ਦੇਖਿਆ ਗਿਆ ਹੈ ਕਿ ਬਫਰ ਸਟਾਕ ‘ਚ ਪਿਆਜ਼ ਦੀ ਕਮੀ ਕਾਰਨ ਪ੍ਰਚੂਨ ਬਾਜ਼ਾਰ ‘ਚ ਇਸ ਦੀ ਕੀਮਤ 150 ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੋ ਗਈ ਹੈ।

‘ਵਰਕ ਫਰਾਮ ਹੋਮ’ ਲਈ ਵਣਜ ਮੰਤਰਾਲੇ ਨੇ ਨਿਯਮਾਂ ਦਾ ਕੀਤਾ ਐਲਾਨ, ਜਾਣੋ ਪੂਰੀ ਡਿਟੇਲ

0

ਕੋਰੋਨਾ ਮਹਾਮਾਰੀ ਕਾਰਨ ਦੁਨੀਆ ਭਰ ਵਿੱਚ ਵਰਕ ਫਰਾਮ ਹੋਮ ਨੂੰ ਅਪਣਾਇਆ ਜਾ ਰਿਹਾ ਹੈ। ਭਾਰਤ ਵਿੱਚ ਹੁਣ ਵਣਜ ਮੰਤਰਾਲੇ ਨੇ ਘਰ ਤੋਂ ਕੰਮ ਕਰਨ ਲਈ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ। ਵਣਜ ਮੰਤਰਾਲੇ ਅਨੁਸਾਰ ਵੱਧ ਤੋਂ ਵੱਧ ਇਕ ਸਾਲ ਲਈ ਵਰਕ ਫਰਾਮ ਹੋਮ ਦੀ ਇਜਾਜ਼ਤ ਹੋਵੇਗੀ। ਬਿਆਨ ‘ਚ ਕਿਹਾ ਗਿਆ ਕਿ ਸਿਰਫ 50 ਫੀਸਦੀ ਕਰਮਚਾਰੀ ਹੀ ਇਸ ਦਾ ਲਾਭ ਲੈ ਸਕਦੇ ਹਨ।

ਹਾਲਾਂਕਿ ਇਹ ਸਹੂਲਤ ਸਿਰਫ਼ ਵਿਸ਼ੇਸ਼ ਆਰਥਿਕ ਜ਼ੋਨ ਯੂਨਿਟ (SEZ) ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਉਪਲਬਧ ਹੋਵੇਗੀ। ਸਮਾਚਾਰ ਏਜੰਸੀ ਪੀਟੀਆਈ ਅਨੁਸਾਰ ਵਣਜ ਵਿਭਾਗ ਨੇ ਘਰ ਤੋਂ ਕੰਮ ਕਰਨ ਲਈ ਵਿਸ਼ੇਸ਼ ਆਰਥਿਕ ਖੇਤਰ ਨਿਯਮ 43ਏ, 2006 ਨੂੰ ਨੋਟੀਫਾਈ ਕੀਤਾ ਹੈ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਉਦਯੋਗਾਂ ਵੱਲੋਂ ਘਰੋਂ ਕੰਮ ਕਰਨ ਦੀ ਵਿਵਸਥਾ ਨੂੰ ਲੈ ਕੇ ਮੰਗ ਕੀਤੀ ਗਈ ਸੀ। ਇਹ ਨੋਟੀਫਿਕੇਸ਼ਨ ਉਦਯੋਗਾਂ ਦੀ ਮੰਗ ਨੂੰ ਦੇਖਦੇ ਹੋਏ ਜਾਰੀ ਕੀਤਾ ਗਿਆ ਹੈ। ਸਰਕਾਰ ਨੇ ਕਿਹਾ ਕਿ SEZs ਲਈ ਇਕਸਾਰ WFH ਨੀਤੀ ਦੀ ਮੰਗ ਕੀਤੀ ਗਈ ਸੀ।

ਨਿਯਮਾਂ ਦੀਆਂ ਖਾਸ ਗੱਲਾਂ

SEZ ‘ਚ ਇਕ ਯੂਨਿਟ ਦੇ ਕਰਮਚਾਰੀਆਂ ਦੀ ਇਕ ਖਾਸ ਸ਼੍ਰੇਣੀ ‘ਤੇ ਹੀ ਘਰ ਤੋਂ ਕੰਮ ਕਰਨ ਦਾ ਨਵਾਂ ਨਿਯਮ ਲਾਗੂ ਹੋਵੇਗਾ।

SEZ ਯੂਨਿਟਾਂ ਦੇ IT/ITES ਕਰਮਚਾਰੀਆਂ ਨੂੰ ਇਸ ਦਾ ਫਾਇਦਾ ਮਿਲੇਗਾ।

ਇਸ ਤੋਂ ਇਲਾਵਾ ਅਸਥਾਈ ਤੌਰ ‘ਤੇ ਅਪਾਹਜ, ਜਾਂ ਫਿਰ ਜਿਹੜੇ ਯਾਤਰਾ ਕਰ ਰਹੇ ਹਨ ਅਤੇ ਦੂਰੋਂ ਕੰਮ ਕਰਨ ਵਾਲੇ ਕਰਮਚਾਰੀਆਂ ‘ਤੇ ਇਹ ਨਿਯਮ ਲਾਗੂ ਹੋਵੇਗਾ।

50 ਫੀਸਦੀ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਸਹੂਲਤ ਮਿਲੇਗੀ।

ਇਸ ਵਿੱਚ ਕੰਟਰੈਕਟ ‘ਤੇ ਕੰਮ ਕਰਨ ਵਾਲੇ ਮੁਲਾਜ਼ਮ ਵੀ ਸ਼ਾਮਲ ਹੋਣਗੇ।

 SEZ ਦੇ ਵਿਕਾਸ ਕਮਿਸ਼ਨਰ (DC) ਨੂੰ 50 ਫੀਸਦੀ ਤੋਂ ਵੱਧ ਮਨਜ਼ੂਰੀ ਦੇਣ ਦਾ ਅਧਿਕਾਰ ਹੋਵੇਗਾ। ਹਾਲਾਂਕਿ ਡੀਸੀ ਨੂੰ ਲਿਖਤੀ ਰੂਪ ‘ਚ ਦੇਣਾ ਹੋਵੇਗਾ। ਮੰਤਰਾਲੇ ਨੇ ਕਿਹਾ ਕਿ Work From Home ਲਈ ਇਕ ਸਾਲ ਦੀ ਇਜਾਜ਼ਤ ਦਿੱਤੀ ਗਈ ਹੈ। ਯੂਨਿਟਾਂ ਦੀ ਬੇਨਤੀ ‘ਤੇ ਇਸ ਨੂੰ ਡੀਸੀ ਵੱਲੋਂ ਇੱਕ ਸਮੇਂ ਵਿੱਚ ਇਕ ਸਾਲ ਦੀ ਮਿਆਦ ਲਈ ਵਧਾਇਆ ਜਾ ਸਕਦਾ ਹੈ।

 

ਐਂਟੀ ਟਾਸਕ ਫੋਰਸ ਦਾ ਵੱਡਾ ਐਕਸ਼ਨ, ਮੂਸੇਵਾਲਾ ਦੇ ਕਾਤਲਾਂ ਦਾ ਐਨਕਾਊਂਟਰ!

0

ਅੰਮ੍ਰਿਤਸਰ ਸ਼ਹਿਰ ਤੋਂ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁਲਜ਼ਮ ਗੈਂਗਸਟਰ ਜਗਰੂਪ ਰੂਪਾ ਤੇ ਮਨੂੰ ਕੁੱਸਾ ਦਾ ਪੁਲਿਸ ਨਾਲ ਮੁਕਾਬਲਾ ਹੋ ਰਿਹਾ ਹੈ। ਮੀਡੀਆ ਰਿਪੋਰਟ ਅਨੁਸਾਰ ਦੋਵਾਂ ਪਾਸਿਆਂ ਤੋਂ ਫਾਇਰਿੰਗ ਹੋ ਰਹੀ ਹੈ। ਦੋਵਾਂ ਗੈਂਗਸਟਰਾਂ ਨੂੰ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਲਈ ਤਲਾਸ਼ ਕਰ ਰਹੀ ਸੀ। ਇਹ ਮੁਕਾਬਲਾ ਅਟਾਰੀ ਦੇ ਕੋਲ ਪਿੰਡ ਭਕਨਾ ਵਿਖੇ ਹੋ ਰਿਹਾ ਹੈ। ਸੂਤਰਾਂ ਅਨੁਸਾਰ ਇੱਕ ਗੈਂਗਸਟਰ ਮਾਰਿਆ ਗਿਆ ਹੈ। ਐਂਟੀ ਟਾਸਕ ਫੋਰਸ ਵਲੋਂ ਇਨ੍ਹਾਂ ਦੋਵਾਂ ਗੈਂਗਸਟਰਾਂ ਦੀ ਲਗਾਤਾਰ ਤਲਾਸ਼ ਕੀਤੀ ਜਾ ਰਹੀ ਸੀ।

ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਅਧੀਨ ਆਉਂਦੇ ਖੇਤਰ ਭਕਨਾ ਤੋਂ ਹੁਸ਼ਿਆਰ ਨਗਰ ਲਿੰਕ ਸੜਕ ਤੇ ਸਥਿਤ ਇਕ ਬਾਹਰਵਾਰ ਡੇਰੇ ਤੇ ਪੁਲਿਸ ਨੂੰ ਗੈਂਗਸਟਰ ਜਗਰੂਪ ਰੂਪਾ ਤੇ ਮਨੂੰ ਕੁੱਸਾ ਦੇ ਲੁਕੇ ਹੋਣ ਬਾਰੇ ਸੂਚਨਾ ਪ੍ਰਾਪਤ ਹੋਈ ਸੀ ਜਿਸ ‘ਤੇ ਭਾਰੀ ਪੁਲਿਸ ਫੋਰਸ ਨੇ ਮੌਕੇ ਉੱਤੇ ਪੁੱਜ ਕੇ ਗੈਂਗਸਟਰਾਂ ਦਾ ਸਾਹਮਣਾ ਕਰਨਾ ਸ਼ੁਰੂ ਕਰ ਦਿੱਤਾ।

ਸ਼ਾਰਪਸ਼ੂਟਰ ਮੰਨੂੰ ਅਤੇ ਰੂਪਾ 21 ਜੂਨ ਨੂੰ ਮੋਗਾ ਦੇ ਸਮਾਲਸਰ ‘ਚ ਦੇਖੇ ਗਏ ਸਨ। ਇੱਥੇ ਇਹ ਦੋਵੇਂ ਚੋਰੀ ਦੇ ਬਾਈਕ ‘ਤੇ ਜਾਂਦੇ ਹੋਏ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਏ। ਇਹ ਫੁਟੇਜ 21 ਜੂਨ ਨੂੰ ਸਵੇਰੇ 6 ਵਜੇ ਦੀ ਸੀ। ਇਸਦੇ ਬਾਵਜੂਦ ਪੁਲਿਸ ਇਨ੍ਹਾਂ ਨੂੰ ਨਹੀਂ ਫੜ ਸਕੀ ਸੀ। ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ।

 

ਵਿਸ਼ਵ ਮੌਸਮ ਵਿਭਾਗ ਨੇ ਪੱਛਮੀ ਯੂਰਪ ‘ਚ ਦਿੱਤੀ ਇਹ ਚਿਤਾਵਨੀ

0

ਵਿਸ਼ਵ ਮੌਸਮ ਵਿਭਾਗ ਅਨੁਸਾਰ ਪੱਛਮੀ ਯੂਰਪ ‘ਚ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਨੂੰ ਆਪਣੇ ਘਰਾਂ ਨੂੰ ਛੱਡਣਾ ਪਿਆ ਹੈ। (ਵਿਸ਼ਵ ਮੌਸਮ ਵਿਭਾਗ (ਡਬਲਿਊ.ਐੱਮ.ਓ.) ਮੁਤਾਬਕ ਪੱਛਮੀ ਯੂਰਪ ‘ਚ ਅੱਤ ਦੀ ਗਰਮੀ ਕਾਰਨ ਫਰਾਂਸ ਅਤੇ ਸਪੇਨ ‘ਚ ਭਿਆਨਕ ਜੰਗਲੀ ਅੱਗ ਅਤੇ ਇਟਲੀ ਅਤੇ ਪੁਰਤਗਾਲ ‘ਚ ਬੇਮਿਸਾਲ ਸੋਕਾ ਪੈ ਰਿਹਾ ਹੈ।

ਫਰਾਂਸ, ਪੁਰਤਗਾਲ, ਸਪੇਨ ਅਤੇ ਗ੍ਰੀਸ ‘ਚ ਜੰਗਲ ਦੀ ਅੱਗ ਕਾਰਨ ਹਜ਼ਾਰਾਂ ਲੋਕਾਂ ਨੂੰ ਘਰ ਛੱਡਣਾ ਪਿਆ ਹੈ। ਆਪਣੇ ਘਰਾਂ ਅਤੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ। WMO ਦੇ ਅਨੁਸਾਰ ਲੰਡਨ ਦੇ ਹੀਥਰੋ ਹਵਾਈ ਅੱਡੇ ‘ਤੇ ਮੰਗਲਵਾਰ ਨੂੰ ਬ੍ਰਿਟੇਨ ਦਾ ਹੁਣ ਤਕ ਦਾ ਸਭ ਤੋਂ ਉੱਚਾ ਤਾਪਮਾਨ 40 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਅਗਲੇ ਹਫ਼ਤੇ ਦੇ ਅੱਧ ਤੱਕ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਡਬਲਯੂਐਮਓ ਨੇ ਚੇਤਾਵਨੀ ਦਿੱਤੀ ਹੈ ਕਿ 2060 ਦੇ ਦਹਾਕੇ ਤਕ ਗਰਮੀ ਦੀਆਂ ਲਹਿਰਾਂ ਹੋਰ ਵੱਧ ਜਾਣਗੀਆਂ।

ਮੌਸਮ ਏਜੰਸੀ ਨੇ ਕਿਹਾ ਕਿ ਇਹ ਮੌਸਮ ਦਾ ਪੈਟਰਨ ਗਲੋਬਲ ਵਾਰਮਿੰਗ ਨਾਲ ਜੁੜਿਆ ਹੋਇਆ ਹੈ ਜਿਸ ਦਾ ਕਾਰਨ ਮਨੁੱਖੀ ਗਤੀਵਿਧੀਆਂ ਨੂੰ ਮੰਨਿਆ ਜਾ ਸਕਦਾ ਹੈ, ਜੋ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਡਬਲਯੂਐਮਓ ਦੇ ਸਕੱਤਰ-ਜਨਰਲ ਪੈਟਰੀ ਤਲਾਸ ਨੇ ਇੱਕ ਨਿਊਜ਼ ਕਾਨਫਰੰਸ ਵਿੱਚ ਚਿਤਾਵਨੀ ਦਿੱਤੀ, “ਅਸੀਂ ਖੇਤੀਬਾੜੀ ‘ਤੇ ਵੱਡਾ ਪ੍ਰਭਾਵ ਦੇਖਣ ਦੀ ਉਮੀਦ ਕਰ ਸਕਦੇ ਹਾਂ। ਯੂਰਪ ਵਿੱਚ ਪਿਛਲੀ ਹੀਟਵੇਵ ਦੌਰਾਨ ਫ਼ਸਲ ਦੇ ਵੱਡੇ ਹਿੱਸੇ ਤਬਾਹ ਹੋ ਗਏ ਸਨ। ਅਤੇ ਮੌਜੂਦਾ ਸਥਿਤੀ ਦੇ ਤਹਿਤ – ਅਸੀਂ ਪਹਿਲਾਂ ਹੀ ਯੂਕਰੇਨ ਵਿੱਚ ਯੁੱਧ ਕਾਰਨ ਪੈਦਾ ਹੋਏ ਵਿਸ਼ਵਵਿਆਪੀ ਭੋਜਨ ਸੰਕਟ ਨਾਲ ਨਜਿੱਠ ਰਹੇ ਹਾਂ। ਇਸ ਹੀਟਵੇਵ ਦਾ ਖੇਤੀਬਾੜੀ ਗਤੀਵਿਧੀਆਂ ‘ਤੇ ਹੋਰ ਮਾੜਾ ਅਸਰ ਪੈਣ ਵਾਲਾ ਹੈ

ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

0

ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੁੱਛਿਆ ਕਿ ਦਲੇਰ ਕਿੰਨੇ ਸਮੇਂ ਤੋਂ ਜੇਲ੍ਹ ਵਿੱਚ ਹੈ? ਇਸ ‘ਤੇ ਮਹਿੰਦੀ ਦੇ ਵਕੀਲ ਨੇ ਕਿਹਾ ਕਿ ਅਜੇ ਥੋੜਾ ਸਮਾਂ ਹੀ ਹੋਇਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ।

ਦਲੇਰ ਮਹਿੰਦੀ ਪਹਿਲਾਂ ਵੀ ਸ਼ੋਅ ਕਰਨ ਲਈ ਵਿਦੇਸ਼ ਜਾਂਦੇ ਸੀ। ਇਸ ਦੌਰਾਨ ਦੋਸ਼ ਲਾਇਆ ਗਿਆ ਕਿ ਉਸ ਦੀ ਟੀਮ ਦੇ ਨਾਲ 10 ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਭੇਜਿਆ ਗਿਆ। ਜਿਸ ਦੇ ਬਦਲੇ ਵਿੱਚ ਪੈਸੇ ਲਏ ਗਏ। 2003 ਵਿੱਚ ਦਲੇਰ ਦੇ ਭਰਾ ਸ਼ਮਸ਼ੇਰ ਸਿੰਘ ਖ਼ਿਲਾਫ਼ ਕਬੂਤਰ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਦਲੇਰ ਮਹਿੰਦੀ ਦਾ ਨਾਂ ਵੀ ਸਾਹਮਣੇ ਆਇਆ ਸੀ।