Home Blog Page 1981

ਹਿਮਾਚਲ ਪ੍ਰਦੇਸ਼ ਦੇ ਕੈਬਨਿਟ ਮੰਤਰੀ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

0

ਹਿਮਾਚਲ ਪ੍ਰਦੇਸ਼ ਦੇ ਕੈਬਨਿਟ ਮੰਤਰੀ ਅਤੇ ਉਦਯੋਗ ਮੰਤਰੀ ਵਿਕਰਮ ਠਾਕੁਰ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਭਾਵੇਂ ਚੋਰਾਂ ਨੇ ਮੰਤਰੀ ਦੇ ਘਰ ‘ਚ ਸਾਮਾਨ ਦੀ ਭੰਨਤੋੜ ਕੀਤੀ ਹੈ ਪਰ ਨਾਲ ਲੱਗਦੇ ਘਰ ‘ਚੋਂ ਸੋਨੇ ਦੇ ਗਹਿਣੇ ਚੋਰੀ ਹੋ ਗਏ ਹਨ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਨਯਾ ਨੰਗਲ ਦੇ ਸੈਕਟਰ 1 ਟਾਈਪ 2 ਦੇ ਮਕਾਨ ਨੰਬਰ 123 ਨੂੰ ਉਦਯੋਗ ਮੰਤਰੀ ਵਿਕਰਮ ਠਾਕੁਰ ਆਪਣੀ ਰਿਹਾਇਸ਼ ਨੂੰ ਆਪਣੇ ਦਫ਼ਤਰ ਵਜੋਂ ਵਰਤ ਰਹੇ ਹਨ। ਜਿੱਥੇ ਚੋਰਾਂ ਨੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਮਕਾਨ ਨੰਬਰ 122 ਨੂੰ ਵੀ ਚੋਰਾਂ ਨੇ ਨਿਸ਼ਾਨਾ ਬਣਾਇਆ। ਨਵਾਂ ਨੰਗਲ ਚੌਕੀ ਇੰਚਾਰਜ ਸਬ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਨਵਾਂ ਨੰਗਲ ਦੇ ਸੈਕਟਰ ਇਕ ਟਾਈਪ ਟੂ ਦੇ ਤਿੰਨ ਘਰਾਂ ਵਿਚ ਚੋਰੀ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਮਕਾਨ ਨੰਬਰ 123 ਅਤੇ 124 ਵਿੱਚ ਚੋਰਾਂ ਨੇ ਸਾਮਾਨ ਦੀ ਭੰਨਤੋੜ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮਕਾਨ ਨੰ: 122 ‘ਚ ਰਹਿਣ ਵਾਲੇ ਕਮਰ ਖਾਨ ਆਪਣੀ ਪਤਨੀ ਨਾਲ ਚੰਡੀਗੜ੍ਹ ਗਏ ਹੋਏ ਹਨ। ਘਰ ਵਿੱਚੋਂ ਸੋਨੇ ਦੇ ਸੈੱਟ ਅਤੇ ਕੁਝ ਚਾਂਦੀ ਦੇ ਗਹਿਣੇ ਚੋਰੀ ਕਰਨ ਦੀ ਸੂਚਨਾ ਮਿਲੀ ਹੈ। ਪੁਲਿਸ ਵੱਲੋਂ ਰੋਪੜ ਤੋਂ ਫੋਰੈਂਸਿਕ ਟੀਮ ਬੁਲਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਦੋਂ ਰੇਹੜੀ ‘ਤੇ ਕੱਪੜਾ ਵੇਚਣ ਵਾਲੇ ਨੂੰ ਮਿਲੇ 2 ਗੰਨਮੈਨ ਤਾਂ ਉਸਨੇ ਸੋਚਿਆ…..

0

ਲਖਨਊ: ਏਟਾ ਦੇ ਜੈਥਰਾ ਕਸਬੇ ‘ਚ ਇੱਕ ਰੇਹੜੀ ’ਤੇ ਕੱਪੜੇ ਵੇਚਣ ਵਾਲੇ ਮਜ਼ਦੂਰ ਨੂੰ 2 ਗੰਨਮੈਨ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਦੇ ਹੁਕਮਾਂ ‘ਤੇ 2 ਗੰਨਮੈਨ ਰੇਹੜੀ ’ਤੇ ਕੱਪੜਾ ਵੇਚਣ ਵਾਲੀ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ। ਦੱਸ ਦਈਏ ਕਿ ਦੋਵੇਂ ਗੰਨਮੈਨ ਏਕੇ 47 ਨਾਲ ਲੈਸ ਹਨ। 18 ਜੁਲਾਈ ਨੂੰ ਜਦੋਂ ਦੋਵੇਂ ਗੰਨਮੈਨ ਰੇਹੜੀ ਵਾਲੇ ਦੀ ਸੁਰੱਖਿਆ ਲਈ ਉਸ ਕੋਲ ਪਹੁੰਚੇ ਤਾਂ ਪਹਿਲਾਂ ਤਾਂ ਰੇਹੜੀ ਵਾਲੇ ਨੇ ਉਨ੍ਹਾਂ ਨੂੰ ਗਾਹਕ ਸਮਝ ਲਿਆ। ਬਾਅਦ ਵਿੱਚ ਰੇਹੜੀ ਵਾਲੇ ਨੂੰ ਪਤਾ ਲੱਗਿਆ ਕਿ ਉਹ ਦੋਵੇਂ ਉਸਦੀ ਸੁਰੱਖਿਆ ਵਿੱਚ ਤਾਇਨਾਤ ਹੋਣਗੇ।

ਮੀਡੀਆ ਰਿਪੋਰਟ ਅਨੁਸਾਰ ਇਹ ਸਾਰਾ ਮਾਮਲਾ ਸਪਾ ਨੇਤਾ ਅਤੇ ਅਲੀਗੰਜ ਦੇ ਸਾਬਕਾ ਵਿਧਾਇਕ ਰਾਮੇਸ਼ਵਰ ਸਿੰਘ ਯਾਦਵ ਅਤੇ ਉਨ੍ਹਾਂ ਦੇ ਭਰਾ ਜੁਗਿੰਦਰ ਸਿੰਘ ਯਾਦਵ ਨਾਲ ਸਬੰਧਤ ਹੈ। ਕੱਪੜਾ ਵਿਕਰੇਤਾ ਦਾ ਨਾਂ ਰਾਮੇਸ਼ਵਰ ਦਿਆਲ ਹੈ। ਰਾਮੇਸ਼ਵਰ ਦਿਆਲ ਨੇ ਸਪਾ ਨੇਤਾਵਾਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਸਪਾ ਨੇਤਾਵਾਂ ‘ਤੇ ਬੰਧਕ ਬਣਾਕੇ ਜ਼ਮੀਨ ਆਪਣੇ ਨਾਂ ਕਰਵਾਉਣ ਅਤੇ ਜਾਤੀਸੂਚਕ ਸ਼ਬਦ ਬੋਲਣ ਦੇ ਇਲਜ਼ਾਮ ਲੱਗੇ ਹਨ। ਉਥੇ ਹੀ ਇਸ ਮਾਮਲੇ ਨੂੰ ਖਾਰਜ ਕਰਨ ਲਈ ਵੀ ਸਪਾ ਨੇਤਾਵਾਂ ਵੱਲੋਂ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਪਟੀਸ਼ਨ ‘ਚ ਸਪਾ ਨੇਤਾਵਾਂ ਨੇ ਕਿਹਾ ਸੀ ਕਿ ਉਨ੍ਹਾਂ ‘ਤੇ ਝੂਠਾ ਮਾਮਲਾ ਦਰਜ ਕਰਵਾਇਆ ਗਿਆ ਹੈ।ਰੇਹੜੀ ’ਤੇ ਕੱਪੜੇ ਵੇਚਣ ਵਾਲੇ ਨੂੰ ਮਿਲੇ 2 ਗੰਨਮੈਨਰੇਹੜੀ ’ਤੇ ਕੱਪੜੇ ਵੇਚਣ ਵਾਲੇ ਨੂੰ ਮਿਲੇ 2 ਗੰਨਮੈਨਪੀੜਤ ਰਾਮੇਸ਼ਵਰ ਦਿਆਲ ਨੂੰ ਵੀ ਹਾਈ ਕੋਰਟ ਵੱਲੋਂ ਨੋਟਿਸ ਜਾਰੀ ਕਰਕੇ ਸ਼ਨੀਵਾਰ ਨੂੰ ਤਲਬ ਕੀਤਾ ਗਿਆ ਸੀ। ਸੁਣਵਾਈ ਦੌਰਾਨ ਜੱਜ ਨੇ ਪੀੜਤਾ ਨੂੰ ਦੇਖ ਕੇ ਹੈਰਾਨੀ ਪ੍ਰਗਟਾਈ ਤੇ ਕਿਹਾ ਕਿ ਪੀੜਤ ਬਿਨਾਂ ਸੁਰੱਖਿਆ ਦੇ ਇੱਥੇ ਕਿਵੇਂ ਆ ਗਿਆ। ਪੁਲਿਸ ਨੇ ਅਜੇ ਤੱਕ ਉਸ ਨੂੰ ਸੁਰੱਖਿਆ ਕਿਉਂ ਨਹੀਂ ਦਿੱਤੀ ? ਜੱਜ ਨੇ ਪੀੜਤ ਨੂੰ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਉਸ ਨੂੰ ਸੁਰੱਖਿਆ ਦਿੱਤੀ ਗਈ।

ਦੱਸ ਦਈਏ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਐਤਵਾਰ ਨੂੰ ਹੀ ਪੀੜਤ ਰਾਮੇਸ਼ਵਰ ਦਿਆਲ ਦੀ ਸੁਰੱਖਿਆ ਲਈ 2 ਹਥਿਆਰਬੰਦ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਰਾਮੇਸ਼ਵਰ ਦਿਆਲ ਦੀ ਆਰਥਿਕ ਹਾਲਤ ਚੰਗੀ ਨਹੀਂ ਹੈ, ਕੋਈ ਦੁਕਾਨ ਨਹੀਂ ਹੈ, ਇਸ ਲਈ ਉਹ ਪਰਿਵਾਰ ਦਾ ਪੇਟ ਪਾਲਣ ਲਈ ਰੇਹੜੀ ‘ਤੇ ਕੱਪੜੇ ਵੇਚਦਾ ਹੈ। ਜਦੋਂ ਵੀ ਕੋਈ ਗ੍ਰਾਹਕ ਪੀੜਤ ਰਾਮੇਸ਼ਵਰ ਦਿਆਲ ਦੇ ਠੇਲੇ ’ਤੇ ਕੱਪੜੇ ਖਰੀਦਣ ਆਉਂਦਾ ਹੈ ਤਾਂ ਉਹ ਸੁਰੱਖਿਆ ‘ਚ ਲੱਗੇ ਪੁਲਿਸ ਮੁਲਾਜ਼ਮਾਂ ਨੂੰ ਦੇਖ ਕੇ ਹੈਰਾਨ ਰਹਿ ਜਾਂਦਾ ਹੈ। ਸੁਰੱਖਿਆ ਮਿਲਣ ‘ਤੇ ਰਾਮੇਸ਼ਵਰ ਦਿਆਲ ਦਾ ਕਹਿਣਾ ਹੈ ਕਿ ਹੁਣ ਉਹ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਮਾਮਲੇ ‘ਚ ਸੀਓ ਅਲੀਗੰਜ ਰਾਜਕੁਮਾਰ ਸਿੰਘ ਨੇ ਦੱਸਿਆ ਕਿ ਹਾਈ ਕੋਰਟ ਦੇ ਜੱਜ ਦੇ ਹੁਕਮਾਂ ‘ਤੇ ਰਾਮੇਸ਼ਵਰ ਦਿਆਲ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।

Chandigarh ਦੇ Hotel Diamond Plaza ‘ਚ ਹੋਈ ਫਾਇਰਿੰਗ , ਪੰਜਾਬ ਪੁਲਿਸ ਦਾ ਇੱਕ ਜਵਾਨ ਹੋਇਆ ਜ਼ਖ਼ਮੀ

0

ਚੰਡੀਗੜ੍ਹ ‘ਚ ਅੱਜ ਸਵੇਰੇ ਸੈਕਟਰ-22 ਸਥਿਤ ਹੋਟਲ ਡਾਇਮੰਡ ਪਲਾਜ਼ਾ ‘ਚ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ।ਮੀਡੀਆ ਰਿਪੋਰਟ ਅਨੁਸਾਰ ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਸ਼ੀਸ਼ੇ ਦੇ ਅੰਦਰ ਜਾ ਕੇ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚੋਂ ਲੰਘ ਗਈ।

ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਦੇਰ ਰਾਤ ਕਰੀਬ 1 ਵਜੇ ਹੋਟਲ ਪਹੁੰਚੇ ਸਨ। ਸਵੇਰੇ ਇੱਕ ਕਰਮਚਾਰੀ ਬਾਥਰੂਮ ਗਿਆ। ਉਥੇ ਹੀ ਇਹ ਘਟਨਾ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਗਲਤੀ ਨਾਲ ਚੱਲੀ ਸੀ ਪਰ ਪੁਲਿਸ ਜਾਂਚ ‘ਚ ਜੁਟੀ ਹੋਈ ਹੈ। ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ। ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਬਲਾਕ ਦੇ ਬਾਰਿਸ਼ ਨਾਲ ਪ੍ਰਭਾਵਿਤ ਹੋਏ ਪਿੰਡਾਂ ਦਾ ਕੀਤਾ ਦੌਰਾ

0

ਪਿਛਲੇ ਦਿਨੀ ਹੋਈ ਭਾਰੀ ਬਾਰਿਸ਼ ਕਾਰਨ ਜ਼ਿਲ੍ਹਾਂ ਸ੍ਰੀ ਮੁਕਤਸਰ ਸਾਹਿਬ ਦੀਆਂ ਹਜਾਰਾਂ ਏਕੜ ਫਸਲਾਂ ਵਿਚ ਪਾਣੀ ਭਰ ਗਿਆ, ਜਿਸ ਨਾਲ ਜ਼ਿਆਦਾ ਤਰ ਹਲਕਾ ਮਲੋਟ ਅਤੇ ਹਲਕਾਂ ਲੰਬੀ ਦੇ ਪਿੰਡਾਂ ਦਾ ਨੀਵਾਂ ਰਕਬਾ ਵਾਲੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ। ਅੱਜ ਪੰਜਾਬ ਦੀ ਕੈਬਨਿਟ ਮੰਤਰੀ ਅਤੇ ਹਲਕਾਂ ਮਲੋਟ ਤੋਂ ਵਿਧਾਇਕ ਡਾਕਟਰ ਬਲਜੀਤ ਕੌਰ ਨੇ ਮਲੋਟ ਬਲਾਕ ਦੇ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ।

ਉਨ੍ਹਾਂ ਕਿਹਾ ਕਿ ਭਾਰੀ ਨੁਕਸਾਨ ਹੋਇਆ ਹੈ ਜਲਦ ਇਸ ਦੀ ਰਿਪੋਟ ਲੈ ਕੇ ਮੁੱਖ ਮੰਤਰੀ ਨਾਲ ਗੱਲ ਕਰਕੇ ਵੱਧ ਤੋਂ ਵੱਧ ਯੋਗ ਮੁਆਵਜ਼ੇ ਦੀ ਮੰਗ ਕੀਤੀ ਜਾਵੇਗੀ। ਵਿਧਾਇਕ ਡਾਕਟਰ ਬਲਜੀਤ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਹਲਕਿਆਂ ਦੇ ਨਾਲ ਨਾਲ ਮਲੋਟ ਦੇ ਪਿੰਡ ਤਮਕੋਟ, ਭੁਲੇਰੀਆਂ, ਧੀਗਾਣਾ, ਲੱਕੜਵਾਲਾ, ਤਰਖਾਣ ਵਾਲਾ, ਮਹਿਰਾਜਵਾਲਾ ਆਦਿ ਪਿੰਡਾਂ ਦੌਰਾ ਕਰਕੇ ਖ਼ਰਾਬ ਹੋਈਆਂ ਫਸਲਾ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਤ ਕਿਸਾਨਾਂ ਨਾਲ ਗੱਲਬਾਤ ਕੀਤੀ ।

ਇਸ ਮੌਕੇ ਕੈਬਨਿਟ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਪਿਛਲੇ ਦਿਨੀ ਹੋਈ ਭਾਰੀ ਬਾਰਸ਼ ਨੇ ਹਲਕੇ ਦੇ ਬਹੁਤੇ ਪਿੰਡਾਂ ਵਿਚ ਫਸਲਾਂ ਵਿਚ ਪਾਣੀ ਭਰਿਆ ਅਤੇ ਕਈ ਥਾਂਵਾਂ ਵਿਚ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਪ੍ਰਸਾਸ਼ਨ ਵਲੋਂ ਪਹਿਲਾ ਖੇਤਾਂ ਵਿਚੋਂ ਪਾਣੀ ਕਢਣ ਦੇ ਟੈਂਪਰੀਏਰੀ ਪ੍ਰਬੰਧ ਕਰਕੇ ਪਾਣੀ ਕੱਢਿਆ ਜਾ ਰਿਹਾ ਹੈ। ਅਸਲ ਖਰਾਬੇ ਦੀ ਰਿਪੋਟ ਪਾਣੀ ਸੁਕਣ ਤੋਂ ਬਾਅਦ ਪਤਾ ਲਗੇਗੀ। ਸਾਰੀ ਰਿਪੋਟ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਮੰਗ ਕੀਤੀ ਜਾਵੇਗੀ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਤਾ ਜਾਵੇ ਤਾਂ ਜੋ ਉਨ੍ਹਾਂ ਦੀ ਭਰਪਾਈ ਹੋ ਸਕੇ । ਇਹ ਪੁੱਛੇ ਜਾਣ ਉਤੇ ਕੀ ਪਾਣੀ ਦੇ ਨਿਕਾਸੀ ਲਈ ਬਣੀਆਂ ਡਰੇਨਾਂ ਉਵਰ ਫਲੋ ਹੋਣ ਕਰਕੇ ਕਿਸਾਨ ਦੀਆ ਫਸਲਾਂ ਵਿਚ ਪਾਣੀ ਭਰ ਰਿਹਾ ਹੈ ਤਾਂ ਉਣਾ ਕਿਹਾ ਕਿ ਪੁਰਾਣੇ ਸਿਸਟਮ ਨੂੰ ਦਰੁਸਤ ਕਰਨ ਲਈ ਅਜੇ ਟਾਈਮ ਲੱਗੇਗਾ ।

1225 ਕਿੱਲੋਮੀਟਰ ਲੰਬੇ ਅੰਮ੍ਰਿਤਸਰ-ਬਠਿੰਡਾ-ਜਾਮਨਗਰ ਐਕਸਪ੍ਰੈੱਸ ਵੇਅ ਵਿਚੋਂ 600 ਕਿੱਲੋਮੀਟਰ ਦਾ ਕੰਮ ਹੋਇਆ ਮੁਕੰਮਲ : ਨਿਤਿਨ ਗਡਕਰੀ

0

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੰਮ੍ਰਿਤਸਰ-ਬਠਿੰਡਾ-ਜਾਮਨਗਰ ਐਕਸੈਸ ਕੰਟਰੋਲਡ ਕਾਰੀਡੋਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਨਿਤਿਨ ਗਡਕਰੀ ਨੇ ਕਿਹਾ ਕਿ ਅੰਮ੍ਰਿਤਸਰ-ਬਠਿੰਡਾ-ਜਾਮਨਗਰ ਐਕਸੈਸ ਕੰਟਰੋਲ ਕੋਰੀਡੋਰ ਦੇ 1225 ਕਿਲੋਮੀਟਰ ਦੇ 600 ਕਿਲੋਮੀਟਰ ਹਿੱਸੇ ਦਾ ਕੰਮ ਪੂਰਾ ਹੋ ਚੁੱਕਾ ਹੈ। ਕੁੱਲ ਪ੍ਰੋਜੈਕਟ 26,730 ਕਰੋੜ ਰੁਪਏ ਦਾ ਹੈ।

ਮਸ਼ਹੂਰ ਗਾਇਕ ਜਾਨੀ ਭਿਆਨਕ ਹਾਦਸੇ ‘ਚ ਬਾਲ-ਬਾਲ ਬਚੇ, ਵਾਹਿਗੁਰੂ ਦਾ ਕੀਤਾ ਸ਼ੁਕਰ

0

ਮਸ਼ਹੂਰ ਪੰਜਾਬੀ ਗਾਇਕ ਜਾਨੀ ਬੀਤੇ ਦਿਨ ਮੋਹਾਲੀ ਵਿਖੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਜਾਨੀ ਸਮੇਤ ਕਾਰ ‘ਚ 2 ਲੋਕ ਸਵਾਰ ਸਨ, ਕਾਰ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟੀਆਂ ਖਾਂਦੀ ਉਲਟ ਗਈ। ਇਸ ਦੌਰਾਨ ਗੱਡੀ ਦੇ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਘਟਨਾ ਤੋਂ ਬਾਅਦ ਗਾਇਕ ਜਾਨੀ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਸਾਰੇ ਹਾਦਸੇ ਸਮੇਂ ਕਾਰ ‘ਚ ਮੌਜੂਦ ਸੀ ਅਤੇ ਪਰਮਾਤਮਾ ਦੀ ਕਿਰਪਾ ਨਾਲ ਅਸੀਂ ਸਾਰੇ ਠੀਕ ਹਾਂ।

ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਅਧਿਕਾਰੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਸਾਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਗਾਇਕ ਜਾਨੀ ਨੇ ਪਰਮਾਤਮਾ ਦਾ ਸ਼ੁਕਰੀਆ ਕਰਦਿਆਂ ਕਿਹਾ ਕਿ ਵਾਹਿਗੁਰੂ ਨੇ ਰੱਖ ਲਏ, ਵਾਹਿਗੁਰੂ ਦਾ ਸ਼ੁਕਰ ਹੈ।

ਦੱਸਣਯੋਗ ਹੈ ਕਿ ਜਾਨੀ ਪੰਜਾਬੀ ਇੰਡਸਟਰੀ ਦੇ ਬਹੁਤ ਮਸ਼ਹੂਰ ਗਾਇਕ ਅਤੇ ਕਲਾਕਾਰ ਹਨ। ਉਨ੍ਹਾਂ ਨੇ ਕਈ ਮਸ਼ਹੂਰ ਗਾਣੇ ਦਿੱਤੇ ਹਨ, ਜੋ ਲੋਕਾਂ ਦੀ ਪਸੰਦ ਬਣ ਚੁੱਕੇ ਹਨ ਅਤੇ ਸੁਪਰਹਿੱਟ ਸਾਬਿਤ ਹੋਏ ਹਨ।

PSEB ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟ ਸ਼ੀਟ ਜਾਰੀ

0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ 12 ਅਗਸਤ ਤੋਂ 22 ਅਗਸਤ ਤੱਕ ਅਤੇ ਅੱਠਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ 12 ਅਗਸਤ ਤੋਂ 26 ਅਗਸਤ ਤੱਕ ਕਰਵਾਈ ਜਾ ਰਹੀ ਹੈ। ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ।

ਸ੍ਰੀ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀ ਅਨੁਪੂਰਕ ਪ੍ਰੀਖਿਆ ਸੈਲਫ਼ ਪ੍ਰੀਖਿਆ ਕੇਂਦਰਾਂ (ਭਾਵ ਜਿਸ ਸਕੂਲ ਵਿਚ ਪ੍ਰੀਖਿਆਰਥੀਆਂ ਦੀ ਮਾਰਚ 2022 ਦੀ ਸਲਾਨਾ ਪ੍ਰੀਖਿਆ ਕਰਵਾਈ ਗਈ ਸੀ) ਵਿਚ ਹੀ ਹੋਵੇਗੀ ਅਤੇ ਅੱਠਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ ਸਿੱਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ।

ਕੰਟਰੋਲਰ ਪ੍ਰੀਖਿਆਵਾਂ ਨੇ ਸਕੂਲ ਮੁਖੀਆਂ ਨੂੰ ਹਦਾਇਤ ਵੀ ਕੀਤੀ ਕਿ ਉਹ ਆਪਣੇ ਸਕੂਲ ਦੇ ਪੰਜਵੀਂ ਸ਼੍ਰੇਣੀ ਦੇ ਅਨੁਪੂਰਕ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਸਬੰਧੀ ਸੂਚਿਤ ਕਰਨਾ ਯਕੀਨੀ ਬਣਾਉਣਗੇ। ਦੋਵੇਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਕੋਵਿਡ-19 ਸਬੰਧੀ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟ-ਸ਼ੀਟ ਅਤੇ ਵਧੇਰੇ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ਦੇਖੀ ਜਾ ਸਕਦੀ ਹੈ।

ਪੰਜਾਬ ‘ਚ ਇਸ ਤਾਰੀਖ ਤੋਂ ਸਾਰੇ ਯਾਤਰੀ ਸੇਵਾ ਵਾਹਨਾਂ ‘ਚ ਲੱਗੇਗਾ ਵਹੀਕਲ ਲੋਕੇਸ਼ਨ ਟਰੈਕਿੰਗ ਡਿਵਾਈਸ ਸਿਸਟਮ

0

ਜਨਤਕ ਟਰਾਂਸਪੋਰਟ ਪ੍ਰਣਾਲੀ ਦੀ ਕਾਰਜਕੁਸ਼ਲਤਾ ਵਧਾਉਣਾ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਾਰੇ ਵਾਹਨਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 1 ਅਗਸਤ, 2022 ਤੋਂ ਸਾਰੇ ਯਾਤਰੀ ਸੇਵਾ ਵਾਹਨਾਂ ਜਿਵੇਂ ਬੱਸਾਂ, ਮਿੰਨੀ ਬੱਸਾਂ ਅਤੇ ਟੈਕਸੀਆਂ ਵਿੱਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ (ਵੀ.ਐਲ.ਟੀ.ਡੀ.) ਸਿਸਟਮ ਸ਼ੁਰੂ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ‘ਇੱਕ ਬੱਸ ਇੱਕ ਪਰਮਿਟ’ ਨੂੰ ਵਾਹਨ ਪੋਰਟਲ ਨਾਲ ਜੋੜਨ ਦਾ ਫ਼ੈਸਲਾ ਵੀ ਲਿਆ ਹੈ।

ਰਿਜਨਲ ਟਰਾਂਸਪੋਰਟ ਅਥਾਰਟੀਆਂ ਦੇ ਦਫ਼ਤਰਾਂ ਦੇ ਕੰਮਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਪਰਮਿਟ ਧਾਰਕਾਂ ਨੂੰ ਵਾਹਨ ਪੋਰਟਲ ‘ਤੇ ਮੋਟਰ ਵਾਹਨ ਟੈਕਸ ਕਰਾਉਣ ਦੀ ਅਪੀਲ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਾਹਨ ਪੋਰਟਲ ‘ਤੇ ‘ਇੱਕ ਬੱਸ ਇੱਕ ਪਰਮਿਟ’ ਲਾਗੂ ਹੋਣ ਪਿੱਛੋਂ ਓ.ਟੀ.ਪੀ. ਸਿਸਟਮ ਨੂੰ ਬੰਦ ਕਰ ਦਿੱਤਾ ਜਾਵੇ ਕਿਉਂ ਜੋ ਸਾਰੇ ਪਰਮਿਟ ਧਾਰਕਾਂ ਲਈ ਵਾਹਨ ਪੋਰਟਲ ‘ਤੇ ਇੱਕ ਕਲਿੱਕ ਨਾਲ ਮੋਟਰ ਵਾਹਨ ਟੈਕਸ ਜਮ੍ਹਾਂ ਕਰਨ ਦੀ ਸਹੂਲਤ ਉਪਲਬਧ ਹੈ। ਉਨ੍ਹਾਂ ਕਿਹਾ ਕਿ ਡਿਫ਼ਾਲਟਰਾਂ ਤੋਂ ਟੈਕਸ ਵਸੂਲੀ ਦਾ ਅਮਲ ਹੋਰ ਤੇਜ਼ ਕੀਤਾ ਜਾਣਾ ਚਾਹੀਦਾ ਹੈ।

ਮੀਟਿੰਗ ਦੌਰਾਨ ਵੈੱਬ ਪੋਰਟਲ ‘ਤੇ ਸੰਯੁਕਤ ਸਮਾਂ ਸਾਰਣੀ ਅਪਲੋਡ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਤਾਂ ਜੋ ਸੂਬੇ ਦੀ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਸੜਕ ਹਾਦਸਿਆਂ ਵਿੱਚ ਮੌਤਾਂ ‘ਤੇ ਡੂੰਘੀ ਚਿੰਤਾ ਪ੍ਰਗਟਾੳਂਦਿਆਂ ਮੰਤਰੀ ਨੇ ਹਦਾਇਤ ਕੀਤੀ ਕਿ ਟਿੱਪਰ ਟਰੱਕ ਅਤੇ ਹੋਰ ਭਾਰੀ ਵਾਹਨਾਂ ਦੇ ਪਿਛਲੇ ਪਾਸੇ ਲੋਹੇ ਦੀ ਰਾਡ ਫਿੱਟ ਕਰਨੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਵਾਹਨ ਨੂੰ ਐਮ.ਵੀ.ਆਈ. ਵੱਲੋਂ ਪਾਸ ਨਾ ਕੀਤਾ ਜਾਵੇਗਾ ਜਿਸ ’ਤੇ ਲੋਹੇ ਦੀ ਰਾਡ ਫਿੱਟ ਨਾ ਹੋਵੇ। ਉਨ੍ਹਾਂ ਸਬੰਧਤ ਆਰ.ਟੀ.ਏ. ਸਕੱਤਰ ਵੱਲੋਂ ਸਾਰੇ ਅੰਤਰਰਾਜੀ ਨਾਕਿਆਂ ਦਾ ਨਿਯਮਤ ਰੂਪ ਨਾਲ ਨਿਰੀਖਣ ਕਰਨ ਦੇ ਵੀ ਆਦੇਸ਼ ਦਿੱਤੇ।

ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਸਿੱਧੂ ਅਤੇ ਸਮੂਹ ਸਕੱਤਰ ਆਰ.ਟੀ.ਏ. ਸ਼ਾਮਲ ਸਨ।

ਮਾਨਸੂਨ ‘ਚ ਇੰਝ ਰੱਖੋ ਆਪਣੇ ਬੱਚੇ ਦਾ ਖਿਆਲ, ਖੁਰਾਕ ‘ਚ ਸ਼ਾਮਿਲ ਕਰੋ ਇਹ ਚੀਜ਼ਾਂ

0

ਬੱਚਿਆਂ ਦੀ ਦੇਖਭਾਲ ਕਰਨਾ ਤੇ ਉਨ੍ਹਾਂ ਦੇ ਖਾਣੇ ਦਾ ਧਿਆਨ ਰੱਖਣਾ ਬਹੁਤ ਹੀ ਜ਼ਰੂਰੀ ਹੁੰਦਾ ਹੈ। ਬੱਚਿਆਂ ਦੀ ਦੇਖਭਾਲ ਕਰਨਾ ਅਤੇ ਉਨ੍ਹਾਂ ਦੇ ਭੋਜਨ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਜੇਕਰ ਤੁਹਾਡਾ ਬੱਚਾ ਸਵੇਰੇ ਐਕਟਿਵ ਨਹੀਂ ਹੈ ਤਾਂ ਇਹ ਇਸ ਗੱਲ ਦਾ ਸੰਕੇਤ ਹੈ ਕਿ ਤੁਹਾਡੇ ਬੱਚੇ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਹੈ। ਹਰ ਮਾਂ-ਬਾਪ ਆਪਣੇ ਬੱਚਿਆਂ ਦਾ ਖਾਸ ਖਿਆਲ ਰੱਖਦੇ ਹਨ ਪਰ ਕਈ ਵਾਰ ਅਸੀਂ ਉਨ੍ਹਾਂ ਦੀ ਖੁਰਾਕ ‘ਚ ਕੁਝ ਖਾਸ ਚੀਜ਼ਾਂ ਨੂੰ ਸ਼ਾਮਲ ਕਰਨਾ ਭੁੱਲ ਜਾਂਦੇ ਹਾਂ। ਇਸ ਮਾਨਸੂਨ ਵਿੱਚ ਸਾਨੂੰ ਆਪਣੇ ਬੱਚਿਆਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਵਿੱਚ ਕਿਸੇ ਪੋਸ਼ਕ ਤੱਤ ਦੀ ਕਮੀ ਨਾ ਹੋਵੇ। ਤਾਂ ਆਓ ਜਾਣਦੇ ਹਾਂ ਮਾਨਸੂਨ ਦੇ ਇਸ ਮੌਸਮ ਵਿੱਚ ਅਸੀਂ ਆਪਣੇ ਬੱਚਿਆਂ ਦੀ ਦੇਖਭਾਲ ਕਿਵੇਂ ਕਰ ਸਕਦੇ ਹਾਂ:

ਸੁੱਕੇ ਮੇਵੇ
ਦਿਨ ਦੀ ਸ਼ੁਰੂਆਤ ਇੱਕ ਫਲ ਜਾਂ ਭਿੱਜੇ ਹੋਏ ਬਦਾਮ ਨਾਲ ਕਰੋ। ਬੱਚਿਆਂ ਨੂੰ ਸਵੇਰੇ- ਸਵੇਰੇ ਤਾਜ਼ੇ ਫਲ ਜਾਂ ਬਦਾਮ ਦਿਓ। ਇਹ ਨਾ ਸਿਰਫ ਉਨ੍ਹਾਂ ਦੇ ਊਰਜਾ ਪੱਧਰ ਨੂੰ ਉੱਚਾ ਰੱਖਦਾ ਹੈ ਬਲਕਿ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਵੀ ਪ੍ਰਭਾਵਸ਼ਾਲੀ ਹੈ। ਬਦਾਮ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸੈੱਲਾਂ ਨੂੰ ਨੁਕਸਾਨ ਤੋਂ ਬਚਾਉਂਦੇ ਹਨ, ਅਤੇ ਸਿਹਤਮੰਦ ਇਮਿਊਨ ਸਿਸਟਮ ਫੰਕਸ਼ਨ ਲਈ ਜ਼ਰੂਰੀ ਆਇਰਨ ਅਤੇ ਪ੍ਰੋਟੀਨ ਹੁੰਦੇ ਹਨ।

ਆਂਵਲਾ: ਆਂਵਲੇ ‘ਚ ਵਿਟਾਮਿਨ ਸੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।ਇਹ ਸਿਹਤ ਲਈ ਬਹੁਤ ਹੀ ਚੰਗਾ ਹੁੰਦਾ ਹੈ।ਇਸ ਲਈ ਤੁਹਾਨੂੰ ਆਪਣੇ ਬੱਚੇ ਦੀ ਖੁਰਾਕ ‘ਚ ਆਂਵਲੇ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।

ਪਨੀਰ: ਪਨੀਰ ਸਿਹਤ ਲਈ ਬਹੁਤ ਹੀ ਚੰਗਾ ਹੁੰਦਾ ਹੈ।ਇਹ ਵਿਟਾਮਿਨ ਭਰਪੂਰ ਹੁੰਦਾ ਹੈ।ਇਸ ਲਈ ਬੱਚੇ ਦੀ ਖੁਰਾਕ ‘ਚ ਪਨੀਰ ਜ਼ਰੂਰ ਸ਼ਾਮਿਲ ਕਰੋ।

ਜੂਸ: ਇਮਿਊਨਿਟੀ ਨੂੰ ਵਧਾਉਣ ਲਈ ਬੱਚੇ ਦੀ ਖੁਰਾਕ ‘ਚ ਫਲਾਂ ਦੇ ਨਾਲ-ਨਾਲ ਫਲ ਦਾ ਜੂਸ ਜ਼ਰੂਰ ਸ਼ਾਮਿਲ ਕਰੋ। ਇਸਦੇ ਸੇਵਨ ਨਾਲ ਬੱਚਾ ਐਕਟਿਵ ਮਹਿਸੂਸ ਕਰੇਗਾ।

ਇੰਡੋਨੇਸ਼ੀਆ ‘ਚ ਵਾਪਰਿਆ ਵੱਡਾ ਹਾਦਸਾ, ਜਹਾਜ਼ ਦੇ ਡੁੱਬਣ ਨਾਲ 13 ਲੋਕ ਲਾਪਤਾ

0

ਇੰਡੋਨੇਸ਼ੀਆ ਦੇ ਉੱਤਰੀ ਮਲੂਕੂ ‘ਚ ਮੰਗਲਵਾਰ ਨੂੰ ਇਕ ਯਾਤਰੀ ਜਹਾਜ਼ ਦੇ ਡੁੱਬਣ ਨਾਲ 13 ਲੋਕ ਲਾਪਤਾ ਹੋ ਗਏ ਹਨ। ਮੀਡੀਆ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਇੰਡੋਨੇਸ਼ੀਆ ਦੇ ਉੱਤਰੀ ਮਲੂਕੂ ‘ਚ 77 ਲੋਕਾਂ ਨੂੰ ਲੈ ਕੇ ਜਾ ਰਿਹਾ ਇਕ ਯਾਤਰੀ ਜਹਾਜ਼ ਪਾਣੀ ‘ਚ ਡੁੱਬ ਗਿਆ। ਇਸ ਘਟਨਾ ਤੋਂ ਬਾਅਦ ਹੁਣ ਤੱਕ 13 ਲੋਕ ਲਾਪਤਾ ਦੱਸੇ ਜਾ ਰਹੇ ਹਨ।