Home Blog Page 1982

ਕੈਬਨਿਟ ਸਬ ਕਮੇਟੀ ਦੀ ਮੀਟਿੰਗ ‘ਚ ਅਫਸਰਾਂ ਨੂੰ ਪਈ ਝਾੜ, ਕਮੇਟੀ ਮੈਂਬਰਾਂ ਨੂੰ ਨਹੀਂ ਦਿੱਤੇ ਕੱਚੇ ਮੁਲਾਜ਼ਮਾਂ ਦੇ ਪੂਰੇ ਅੰਕੜੇ

0

ਅੱਜ ਹੋਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ‘ਚ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਦੀ ਪੂਰੀ ਸੂਚੀ ਕੈਬਨਿਟ ਸਬ-ਕਮੇਟੀ ਨੂੰ ਨਹੀਂ ਦਿੱਤੀ। ਸਬ-ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਮੈਂਬਰ ਇਸ ਤੋਂ ਨਾਰਾਜ਼ ਹੋਏ। ਉਨ੍ਹਾਂ ਅਧਿਕਾਰੀਆਂ ਨੂੰ ਦੇਰੀ ਲਈ ਤਾੜਨਾ ਕੀਤੀ। ਹੁਣ ਅਧਿਕਾਰੀਆਂ ਨੂੰ 2 ਦਿਨ ਦਾ ਸਮਾਂ ਦਿੱਤਾ ਗਿਆ ਹੈ। ਵੀਰਵਾਰ ਨੂੰ ਫਿਰ ਸਬ-ਕਮੇਟੀ ਦੀ ਮੀਟਿੰਗ ਹੋਵੇਗੀ। ਅਧਿਕਾਰੀਆਂ ਦੇ ਇਸ ਰਵੱਈਏ ਕਾਰਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿੱਚ ਦੇਰੀ ਹੋ ਰਹੀ ਹੈ।

ਕੈਬਨਿਟ ਸਬ-ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰ ਰਹੇ ਹਨ। ਜਿਸ ਵਿੱਚ ਮੰਤਰੀ ਮੀਤ ਹੇਅਰ ਅਤੇ ਹਰਜੋਤ ਬੈਂਸ ਨੂੰ ਵੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕੋਈ ਕਾਨੂੰਨੀ ਅੜਚਣ ਨਾ ਆਵੇ, ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਸਬ-ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।

 

75ਵੇਂ ਆਜ਼ਾਦੀ ਦਿਹਾੜੇ ‘ਤੇ ਪੰਜਾਬ ਸਰਕਾਰ ਲੋਕਾਂ ਨੂੰ ਦੇਵੇਗੀ ਇਹ ਤੋਹਫਾ: CM ਭਗਵੰਤ ਮਾਨ

0

ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਪ੍ਰਬੰਧ ਮੁਹੱਈਆ ਕਰਵਾਉਣ ਦੇ ਉਦੇਸ਼ ਹਿੱਤ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ’ਤੇ ਸੂਬੇ ’ਚ 75 ‘ਆਮ ਆਦਮੀ ਕਲੀਨਿਕ’ ਲੋਕਾਂ ਦੇ ਹਵਾਲੇ ਕੀਤੇ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਸੂਬੇ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਆਦੇਸ਼ ਦਿੱਤੇ ਕਿ ‘ਆਮ ਆਦਮੀ ਕਲੀਨਿਕ’ ਦਾ ਉਸਾਰੀ ਕਾਰਜ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।

ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਇੱਕ ਪ੍ਰੇਰਕ ਵਜੋਂ ਕੰਮ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੰਤ ਅੰਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਸੰਗਰੂਰ ਦੀ ਉਸਾਰੀ ਛੇਤੀ ਸ਼ੁਰੂ ਕਰਨ ਦੀ ਹਦਾਇਤ ਦਿੱਤੀ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ।

 

ਅਗਨੀਪਥ ਯੋਜਨਾ ਖ਼ਿਲਾਫ਼ ਪਟੀਸ਼ਨਾਂ ਦਿੱਲੀ ਹਾਈਕੋਰਟ ‘ਚ ਤਬਦੀਲ ਕੀਤੀਆਂ ਜਾਣ: SC

0

ਸੁਪਰੀਮ ਕੋਰਟ ਨੇ ਫ਼ੌਜ ’ਚ ਭਰਤੀ ਲਈ ਕੇਂਦਰ ਦੀ ‘ਅਗਨੀਪਥ ਸਕੀਮ’ ਨੂੰ ਚੁਣੌਤੀ ਦੇਣ ਵਾਲੀਆਂ ਜਨਹਿੱਤ ਪਟੀਸ਼ਨਾਂ ਨੂੰ ਦਿੱਲੀ ਹਾਈਕੋਰਟ ਵਿੱਚ ਤਬਦੀਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਗਨੀਪਥ ਯੋਜਨਾ ਨੂੰ ਲੈ ਕੇ ਦਾਇਰ ਪਟੀਸ਼ਨਾਂ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।

ਇਸ ਦੌਰਾਨ ਸੁਪਰੀਮ ਕੋਰਟ ਨੇ ਅਗਨੀਪਥ ਯੋਜਨਾ ਵਿਰੁੱਧ ਦੇਸ਼ ਦੀਆਂ ਵੱਖ-ਵੱਖ ਹਾਈ ਕੋਰਟਾਂ ਵਿੱਚ ਲੰਬਿਤ ਪਟੀਸ਼ਨਾਂ ਨੂੰ ਸੁਣਵਾਈ ਲਈ ਦਿੱਲੀ ਹਾਈਕੋਰਟ ਵਿੱਚ ਤਬਦੀਲ ਕਰ ਦਿੱਤਾ ਹੈ। ਦੱਸ ਦਈਏ ਕਿ ਅਗਨੀਪਥ ਯੋਜਨਾ ਦੇ ਖਿਲਾਫ ਦਾਇਰ ਪਟੀਸ਼ਨਾਂ ਦਿੱਲੀ, ਕੇਰਲ, ਪਟਨਾ, ਪੰਜਾਬ-ਹਰਿਆਣਾ, ਉੱਤਰਾਖੰਡ, ਕੋਚੀ ਦੇ ਟ੍ਰਿਬਿਊਨਲ ‘ਚ ਪੈਂਡਿੰਗ ਹਨ।

ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮੁੱਦੇ ‘ਤੇ ਦਿੱਲੀ ਹਾਈ ਕੋਰਟ ‘ਚ ਪਹਿਲਾਂ ਹੀ ਪਟੀਸ਼ਨਾਂ ਪੈਂਡਿੰਗ ਹਨ। ਅਜਿਹੇ ‘ਚ ਉਹ ਸਾਰੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਆਪਣੇ ਕੋਲ ਲੰਬਿਤ ਤਿੰਨ ਪਟੀਸ਼ਨਾਂ ਨੂੰ ਸੁਣਵਾਈ ਲਈ ਦਿੱਲੀ ਹਾਈ ਕੋਰਟ ਵਿੱਚ ਟਰਾਂਸਫਰ ਕਰ ਦਿੱਤਾ ਹੈ।

ਦਰਅਸਲ ਸੁਣਵਾਈ ਦੌਰਾਨ ਸਾਲੀਸਿਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਮੈਂ ਬੇਨਤੀ ਕਰਦਾ ਹਾਂ ਕਿ ਸਾਰੀਆਂ ਪਟੀਸ਼ਨਾਂ ਦੀ ਸੁਣਵਾਈ ਦਿੱਲੀ ਜਾਂ ਹੋਰ ਹਾਈ ਕੋਰਟ ਵਿੱਚ ਇਕੱਠੀ ਕੀਤੀ ਜਾਵੇ। ਇਸ ‘ਤੇ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਤੁਹਾਨੂੰ ਟ੍ਰਾਂਸਫਰ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ। ਅਸੀਂ ਸਾਰੀਆਂ ਪਟੀਸ਼ਨਾਂ ਨੂੰ ਸੁਣਵਾਈ ਲਈ ਹਾਈ ਕੋਰਟ ਨੂੰ ਭੇਜਾਂਗੇ।

ਇਸ ਦੇ ਨਾਲ ਹੀ ਪਟੀਸ਼ਨਰ ਐਮਐਲ ਸ਼ਰਮਾ ਨੇ ਕਿਹਾ ਕਿ ਅਦਾਲਤ ਨੂੰ ਸਾਡੀ ਇੱਥੇ ਸੁਣਵਾਈ ਕਰਨੀ ਚਾਹੀਦੀ ਹੈ। ਇਸ ਦੀ ਸੁਣਵਾਈ ਕਰ ਰਹੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਜਿਨ੍ਹਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਅਸੀਂ ਉਨ੍ਹਾਂ ਦੀ ਸੁਣਵਾਈ ਤੋਂ ਬਾਅਦ ਹੀ ਮਾਮਲੇ ਨੂੰ ਟਰਾਂਸਫਰ ਕਰਾਂਗੇ। ਸਾਲਿਸਟਰ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਵੱਖ-ਵੱਖ ਹਾਈਕੋਰਟਾਂ ‘ਚ ਅਗਨੀਪਥ ਯੋਜਨਾ ਵਿਰੁੱਧ 6 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।

ਨਜਾਇਜ਼ ਮਾਈਨਿੰਗ ਰੋਕਣ ਗਏ DSP ਦੀ ਹੋਈ ਹੱਤਿਆ

0

ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਅਫਸਰਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਅਜਿਹੀ ਹੀ ਇੱਕ ਖਬਰ ਹਰਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਡੀਐੱਸਪੀ ਸੁਰਿੰਦਰ ਸਿੰਘ ਪਹੁੰਚੇ। ਜਾਣਕਾਰੀ ਅਨੁਸਾਰ ਹਰਿਆਣਾ ਵਿਚ ਨਜਾਇਜ਼ ਮਾਈਨਿੰਗ ਰੋਕਣ ਗਏ ਡੀਐਸਪੀ ਨੂੰ ਡੰਪਰ ਥੱਲੇ ਦੇ ਕੇ ਮਾਰ ਦਿੱਤਾ ਗਿਆ ਹੈ। ਮੌਕੇ ਉਤੇ ਪੁਲਿਸ ਅਧਿਕਾਰੀ ਪਹੁੰਚੇ ਹਨ। ਘਟਨਾ ਹਰਿਆਣਾ ਦੇ ਨੂੰਹ ਦੀ ਹੈ। ਜਿਥੇ ਡੀਐਸਪੀ ਸੁਰਿੰਦਰ ਸਿੰਘ ਉਤੇ ਮਾਫੀਆ ਨੇ ਹਮਲਾ ਕਰ ਦਿੱਤਾ।

ਡੀਐਸਪੀ ਨੂੰ ਡੰਪਰ ਥੱਲੇ ਦੇ ਕੇ ਮਾਰ ਦਿੱਤਾ ਗਿਆ। ਡੀਐਸਪੀ ਨੇ ਇਸੇ ਸਾਲ ਸੇਵਾਮੁਕਤ ਹੋਣਾ ਸੀ। ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਸੁਰਿੰਦਰ ਸਿੰਘ ਆਪਣੀ ਟੀਮ ਨਾਲ ਇਥੇ ਨਜਾਇਜ਼ ਮਾਈਨਿੰਗ ਰੋਕਣ ਗਏ ਸਨ। ਇਸੇ ਦੌਰਾਨ ਮਾਫੀਆ ਨੇ ਟੀਮ ਉਤੇ ਹਮਲਾ ਕਰ ਦਿੱਤਾ। ਇਸ ਦੌਰਾਨ ਡੀਐਸਪੀ ਉਤੇ ਡੰਪਰ ਚਾੜ੍ਹ ਦਿੱਤਾ ਗਿਆ। ਡੀਐਸਪੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਹੈ।

ਸਰਕਾਰੀ ਸਕੂਲਾਂ ‘ਚ 2 ਲੱਖ ਦਾਖਲੇ ਘਟੇ, ਹਰਜੋਤ ਬੈਂਸ ਤੇ ਪਰਗਟ ਸਿੰਘ ਨੇ ਇੱਕ ਦੂਜੇ ਨੂੰ ਠਹਿਰਾਇਆ ਜ਼ਿੰਮੇਵਾਰ

0

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 2 ਲੱਖ ਦਾਖਲੇ ਘਟੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ 2016 ਤੋਂ ਲਗਾਤਾਰ ਵੱਧ ਰਹੇ ਹਨ। ਜਿਸ ਵਿਚ ਇਸ ਸਾਲ ਕਮੀ ਆਈ ਹੈ। ਇਸ ‘ਤੇ ਮੌਜੂਦਾ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪਿਛਲੀ ਕਾਂਗਰਸ ਸਰਕਾਰ ‘ਚ ਸਿੱਖਿਆ ਮੰਤਰੀ ਰਹੇ ਪਰਗਟ ਸਿੰਘ ਵਿਚਾਲੇ ਬਹਿਸ ਸ਼ੁਰੂ ਹੋ ਗਈ ਹੈ। ਦੋਵਾਂ ਨੇ ਇਸ ਲਈ ਇਕ ਦੂਜੇ ‘ਤੇ ਦੋਸ਼ ਲਗਾਏ ਹਨ।

ਪਰਗਟ ਸਿੰਘ ਨੇ ਕਿਹਾ- ਪੰਜਾਬ ਵਿੱਚ ਦਿੱਲੀ ਦਾ ਮਾਡਲ ਹੋਇਆ ਕਰੈਸ਼
ਸਾਬਕਾ ਸਿੱਖਿਆ ਮੰਤਰੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਦਿੱਲੀ ਦਾ ਅਖੌਤੀ ਮਾਡਲ ਕਰੈਸ਼ ਹੋ ਗਿਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਪ੍ਰਚਾਰ ਦੇ ਪਹਿਲੇ ਸਾਲ ਵਿੱਚ ਹੀ 2 ਲੱਖ ਦਾਖਲੇ ਘੱਟ ਗਏ। ਸਰਕਾਰੀ ਸਕੂਲਾਂ ਵਿੱਚ ਦਾਖ਼ਲੇ 2016 ਤੋਂ ਲਗਾਤਾਰ ਵੱਧ ਰਹੇ ਹਨ। ਸਿੱਖਿਆ ਦੇ ਖੇਤਰ ਵਿੱਚ ਪਿਛਲੀ ਕਾਂਗਰਸ ਸਰਕਾਰ ਦੀ ਸਖ਼ਤ ਮਿਹਨਤ ਬਰਬਾਦ ਹੋ ਗਈ।

ਬੈਂਸ ਦਾ ਜਵਾਬ – ਤੁਹਾਡੀ ਲਾਪਰਵਾਹੀ ਕਰਕੇ ਘਟੇ
ਮੌਜੂਦਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪਰਗਟ ਸਿੰਘ ਨੂੰ ਜਵਾਬ ਦਿੱਤਾ ਕਿ ਸਿੱਖਿਆ ਮੰਤਰੀ ਹੋਣ ਦੇ ਨਾਤੇ ਆਪਣੀ ਅਸਫਲਤਾ ਦੀ ਜ਼ਿੰਮੇਵਾਰੀ ਦੂਜਿਆਂ ਦੇ ਮੋਢਿਆਂ ‘ਤੇ ਨਾ ਪਾਓ। ਹਰ ਸਾਲ 14 ਨਵੰਬਰ ਤੋਂ ਦਾਖਲੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਂਦੀ ਹੈ। ਪਿਛਲੇ ਸਾਲ ਇਹ ਡਰਾਈਵ ਕੰਮ ਨਹੀਂ ਕਰ ਸਕੀ। ਪਰਗਟ ਸਿੰਘ ਉਦੋਂ ਸਿੱਖਿਆ ਮੰਤਰੀ ਸਨ। ਇੰਨਾ ਹੀ ਨਹੀਂ ਪਰਗਟ ਸਿੰਘ ਦੀ ਲਾਪਰਵਾਹੀ ਕਾਰਨ ਇਸ ਵਾਰ ਕਿਤਾਬਾਂ ਵੀ ਸਮੇਂ ਸਿਰ ਨਹੀਂ ਛਪ ਸਕੀਆਂ।

ਦਰਅਸਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਤੋਂ 12ਵੀਂ ਜਮਾਤ ਤੱਕ ਕੁੱਲ 28.36 ਲੱਖ ਦਾਖ਼ਲੇ ਹੋਏ ਹਨ। ਜਦੋਂ ਕਿ 2021-22 ਵਿੱਚ, ਇਹ ਦਾਖਲੇ 30.40 ਲੱਖ ਸਨ। ਪਿਛਲੇ ਸਾਲ 10.53% ਦੇ ਵਾਧੇ ਦੇ ਮੁਕਾਬਲੇ ਇਸ ਵਾਰ ਦਾਖਲਿਆਂ ਵਿੱਚ ਲਗਭਗ 7% ਦੀ ਕਮੀ ਆਈ ਹੈ। ਇਸ ਤੋਂ ਪਹਿਲਾਂ ਇਹ 14% ਸੀ। 6ਵੀਂ ਤੋਂ 12ਵੀਂ ਜਮਾਤ ਤੱਕ ਪਿਛਲੀ ਵਾਰ 15.53 ਲੱਖ ਦੇ ਮੁਕਾਬਲੇ ਇਸ ਵਾਰ 1.22 ਲੱਖ ਯਾਨੀ 14.51 ਲੱਖ ਬੱਚਿਆਂ ਨੇ ਦਾਖਲਾ ਲਿਆ ਹੈ। ਇਸ ਦੇ ਨਾਲ ਹੀ ਇਸ ਵਾਰ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ 13.84 ਲੱਖ ਬੱਚਿਆਂ ਨੇ ਦਾਖਲਾ ਲਿਆ, ਪਿਛਲੀ ਵਾਰ ਇਹ ਅੰਕੜਾ 14.67 ਲੱਖ ਸੀ।

ਮੈਰਾਜ ਅਹਿਮਦ ਖਾਨ ਨੇ ਵਿਸ਼ਵ ਕੱਪ ‘ਚ ਗੋਲਡ ਮੈਡਲ ਜਿੱਤ ਕੇ ਰਚਿਆ ਇਤਿਹਾਸ

0

ਭਾਰਤੀ ਨਿਸ਼ਾਨੇਬਾਜ਼ ਮੈਰਾਜ ਅਹਿਮਦ ਖਾਨ ਨੇ ਆਈਐੱਸਐੱਸਐੱਫ ਵਿਸ਼ਵ ਕੱਪ ਵਿੱਚ ਪੁਰਸ਼ਾਂ ਦੇ ਸਕੀਟ ਮੁਕਾਬਲੇ ’ਚ ਦੇਸ਼ ਲਈ ਪਹਿਲਾ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। 40 ਸ਼ਾਟ ਦੇ ਫਾਈਨਲ ਵਿੱਚ ਉੱਤਰ ਪ੍ਰਦੇਸ਼ ਦੇ 46 ਸਾਲਾ ਮੈਰਾਜ ਨੇ 37 ਅੰਕ ਬਣਾ ਕੇ ਕੋਰੀਆ ਦੇ ਮਿਨਸੂ ਕਿਮ (36) ਅਤੇ ਬ੍ਰਿਟੇਨ ਦੇ ਬੈਨ ਲੇਵੇਲਿਨ (26) ਨੂੰ ਹਰਾਇਆ। ਦੋ ਵਾਰ ਦੇ ਓਲੰਪੀਅਨ ਮੈਰਾਜ ਨੇ 2016 ਦੇ ਰੀਓ ਡੀ ਜਨੈਰੋ ਵਿਸ਼ਵ ਕੱਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ। ਇਸ ਤੋਂ ਪਹਿਲਾਂ ਅੰਜੁਮ ਮੌਦਗਿਲ, ਆਸ਼ੀ ਚੌਕਸੀ ਅਤੇ ਸਿਫਤ ਕੌਰ ਸਮਰਾ ਨੇ ਮਹਿਲਾਵਾਂ ਦੇ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਟੀਮ ਈਵੈਂਟ ਵਿੱਚ ਕਾਂਸੇ ਦਾ ਤਗਮਾ ਜਿੱਤਿਆ। ਉਨ੍ਹਾਂ ਆਸਟਰੀਆ ਦੀ ਤਿਕੜੀ ਨੂੰ 16-6 ਨਾਲ ਹਰਾਇਆ। ਭਾਰਤ ਅਜੇ ਵੀ 13 ਤਗਮਿਆਂ (ਪੰਜ ਸੋਨ, ਪੰਜ ਚਾਂਦੀ ਅਤੇ ਤਿੰਨ ਕਾਂਸੇ) ਨਾਲ ਸੂਚੀ ਵਿੱਚ ਸਿਖਰ ’ਤੇ ਹੈ।

ਸੰਸਦ ਦਾ ਮਾਨਸੂਨ ਸੈਸ਼ਨ: ਲੋਕ ਸਭਾ ਦੁਪਹਿਰ ਤੱਕ ਹੋਈ ਮੁਲਤਵੀ, ਵਿਰੋਧੀ ਧਿਰ ਨੇ ਮਹਿੰਗਾਈ ਖ਼ਿਲਾਫ਼ ਕੀਤਾ ਜ਼ਬਰਦਸਤ ਹੰਗਾਮਾ

0

ਸੰਸਦ ‘ਚ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੇ ਦੂਜੇ ਦਿਨ ਜਿਵੇਂ ਹੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਸੰਸਦ ਕੰਪਲੈਕਸ ‘ਚ ਮਹਾਤਮਾ ਗਾਂਧੀ ਦੀ ਮੂਰਤੀ ਨੇੜੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ‘ਚ ਰਾਹੁਲ ਗਾਂਧੀ ਵੀ ਮੌਜੂਦ ਸਨ। ਵਿਰੋਧੀ ਧਿਰ ਮਹਿੰਗਾਈ ਨੂੰ ਲੈ ਕੇ ਹੰਗਾਮਾ ਕਰ ਸਕਦੀ ਹੈ, ਡੇਅਰੀ ਅਤੇ ਖਾਣ-ਪੀਣ ਦੀਆਂ ਵਸਤਾਂ ‘ਤੇ ਜੀਐੱਸਟੀ ਲਗਾਉਣ ਅਤੇ ਅਗਨੀਪਥ ਸਕੀਮ ਨੂੰ ਵਾਪਸ ਲੈਣ ‘ਤੇ ਹੰਗਾਮਾ ਕਰ ਸਕਦੀ ਹੈ।

ਮਾਨਸੂਨ ਸੈਸ਼ਨ ਇੱਕ ਦਿਨ ਪਹਿਲਾਂ ਯਾਨੀ 18 ਜੁਲਾਈ ਨੂੰ ਸ਼ੁਰੂ ਹੋਇਆ ਹੈ। ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਰਾਸ਼ਟਰਪਤੀ ਚੋਣ ਲਈ ਵੋਟਿੰਗ ਲਈ ਵਿਧਾਨ ਸਭਾ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਬਾਅਦ ਵਿੱਚ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ ਪਰ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਕਾਰਵਾਈ ਮੰਗਲਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰਨੀ ਪਈ। ਦੱਸ ਦੇਈਏ ਕਿ ਇਹ ਸੈਸ਼ਨ 12 ਅਗਸਤ ਤੱਕ ਚੱਲੇਗਾ।

ਵਿਰੋਧੀ ਧਿਰ ਸਦਨ ‘ਚ 4 ਵੱਡੇ ਮੁੱਦੇ ਉਠਾਏਗੀ
ਵਿਰੋਧੀ ਧਿਰ ਮਹਿੰਗਾਈ, ਅਗਨੀਪਥ, ED-CBI ਦੀ ਦੁਰਵਰਤੋਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ। ਵਿਰੋਧੀ ਧਿਰ ਨੇ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਵਿੱਚ ਇਨ੍ਹਾਂ ਮੁੱਦਿਆਂ ’ਤੇ ਚਰਚਾ ਦੀ ਮੰਗ ਕਰਕੇ ਇਹ ਸੰਕੇਤ ਦਿੱਤਾ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਸਦਨ ਵਿੱਚ ਗੈਰ-ਸੰਸਦੀ ਸ਼ਬਦਾਂ ਦੀ ਸੂਚੀ ਨੂੰ ਲੈ ਕੇ ਵੀ ਸਰਕਾਰ ਵਿਰੁੱਧ ਮੋਰਚਾ ਖੋਲ੍ਹੇਗੀ। ਇਨ੍ਹਾਂ ਚਾਰ ਮੁੱਦਿਆਂ ‘ਤੇ ਵਿਰੋਧੀ ਧਿਰ ਹੋਵੇਗੀ ਸਭ ਤੋਂ ਵੱਧ ਹਮਲਾਵਰ…

ਭਾਰਤ ‘ਚ ਮੰਕੀਪੌਕਸ ਦਾ ਵਧਿਆ ਖਤਰਾ! ਇੱਕ ਹੋਰ ਮਾਮਲਾ ਆਇਆ ਸਾਹਮਣੇ

0

ਦੇਸ਼ ‘ਚ ਮੰਕੀਪੌਕਸ ਦਾ ਖਤਰਾ ਵਧਦਾ ਜਾ ਰਿਹਾ ਹੈ।ਦੱਸ ਦਈਏ ਕਿ ਦੇਸ਼ ‘ਚ ਦੂਜਾ ਮਾਮਲਾ ਮੰਕੀਪੌਕਸ ਦਾ ਸਾਹਮਣਾ ਆਇਆ ਹੈ।ਇਹ ਮਾਮਲਾ ਵੀ ਕੇਰਲ ਤੋਂ ਹੀ ਸਾਹਮਣੇ ਆਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਵਿਅਕਤੀ 13 ਜੁਲਾਈ ਨੂੰ ਦੁਬਈ ਤੋਂ ਕਰਨਾਟਕ ਦੇ ਮੰਗਲੌਰ ਹਵਾਈ ਅੱਡੇ ’ਤੇ ਉਤਰਿਆ ਸੀ। ਉਸ ਵਿੱਚ ਰੋਗ ਦੇ ਲੱਛਣ ਦਿਖਾਈ ਦੇਣ ’ਤੇ ਉਸ ਨੂੰ ਤੁਰੰਤ ਹਸਪਾਤਲ ਦਾਖਲ ਕਰਵਾਇਆ ਗਿਆ। ਉਸ ਦੇ ਨਮੂਨੇ ਜਾਂਚ ਲਈ ਐੱਨਆਈਵੀ ਪੁਣੇ ਭੇਜੇ ਗਏ ਸਨ, ਜੋ ਮੰਕੀਪੌਕਸ ਲਈ ਪਾਜ਼ੇਟਿਵ ਆਏ ਹਨ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਕੇਰਲ ਦੇ ਕੋਲਮ ਜ਼ਿਲ੍ਹੇ ਵਿੱਚ ਇਸ ਰੋਗ ਦੇ ਪਹਿਲੇ ਮਰੀਜ਼ ਦੀ ਪੁਸ਼ਟੀ ਹੋਣ ਮਗਰੋਂ ਕੇਂਦਰੀ ਸਿਹਤ ਮੰਤਰਾਲੇ ਨੇ ਸੂਬੇ ਦੇ ਸਿਹਤ ਅਧਿਕਾਰੀਆਂ ਦੀ ਮਦਦ ਲਈ ਇੱਕ ਉੱਚ-ਪੱਧਰੀ ਟੀਮ ਕੇਰਲ ਭੇਜੀ ਸੀ।

ਅਨਾਜ, ਆਟੇ ਤੇ ਦਾਲਾਂ ‘ਤੇ ਕਿੰਨੇ ਫੀਸਦੀ ਲੱਗੇਗੀ GST, ਜਾਣੋ

0

ਦੇਸ਼ ‘ਚ ਪੈਕਡ ਤੇ ਲੇਬਲ ਵਾਲੇ ਖੁਰਾਕ ਪਦਾਰਥਾਂ ‘ਚ ਅਨਾਜ ਵੀ GST ਦੇ ਘੇਰੇ ਵਿੱਚ ਸ਼ਾਮਿਲ ਹੋ ਗਿਆ ਹੈ। ਪੈਕਡ ਤੇ ਲੇਬਲ ਵਾਲੇ ਖੁਰਾਕ ਪਦਾਰਥ ਜਿਵੇਂ ਆਟਾ, ਦਾਲਾਂ ਤੇ ਅਨਾਜ ਅੱਜ ਤੋਂ ਜੀਐੱਸਟੀ ਦੇ ਘੇਰੇ ਵਿੱਚ ਆ ਗਏ ਹਨ। ਇਨ੍ਹਾਂ ਦੇ 25 ਕਿਲੋ ਤੋਂ ਘੱਟ ਵਜ਼ਨ ਦੇ ਪੈਕੇਟ ’ਤੇ ਪੰਜ ਫੀਸਦ ਜੀਐੱਸਟੀ ਲਾਗੂ ਹੋ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਅਨਾਜ ਤੋਂ ਲੈ ਕੇ ਦਾਲਾਂ ਅਤੇ ਦਹੀਂ ਤੋਂ ਲੈ ਕੇ ਲੱਸੀ ਤੱਕ ਖੁਰਾਕ ਪਦਾਰਥਾਂ ’ਤੇ ਜੀਐੱਸਟੀ ਲਾਏ ਜਾਣ ਨਾਲ ਸਬੰਧਤ ਵਾਰ-ਵਾਰ ਪੁੱਛੇ ਜਾਣ ਵਾਲੇ ਸਵਾਲਾਂ ’ਤੇ ਸਪੱਸ਼ਟੀਕਰਨ ਜਾਰੀ ਕੀਤਾ ਹੈ। ਇਸ ’ਚ ਕਿਹਾ ਗਿਆ ਹੈ, ‘ਜੀਐੱਸਟੀ ਉਨ੍ਹਾਂ ਉਤਪਾਦਾਂ ’ਤੇ ਲੱਗੇਗਾ ਜਿਨ੍ਹਾਂ ਦੀ ਸਪਲਾਈ ਪੈਕੇਟ ਬੰਦ ਸਮੱਗਰੀ ਵਜੋਂ ਕੀਤੀ ਜਾ ਰਹੀ ਹੈ। ਹਾਲਾਂਕਿ ਪੈਕੇਟ ਬੰਦ ਸਾਮਾਨ ਦਾ ਵਜ਼ਨ 25 ਕਿਲੋ ਤੋਂ ਘੱਟ ਹੋਣਾ ਚਾਹੀਦਾ ਹੈ।

ਦਹੀਂ ਤੇ ਲੱਸੀ ਵਰਗੇ ਪਦਾਰਥਾਂ ਲਈ ਇਹ ਹੱਦ 25 ਲਿਟਰ ਹੈ।’ ਮੰਤਰਾਲੇ ਨੇ ਕਿਹਾ, ‘18 ਜੁਲਾਈ 2022 ਤੋਂ ਫ਼ੈਸਲਾ ਲਾਗੂ ਹੋ ਗਿਆ ਹੈ ਅਤੇ ਪਹਿਲਾਂ ਤੋਂ ਪੈਕਡ ਤੇ ਲੇਬਲ ਵਾਲੇ ਉਤਪਾਦਾਂ ’ਤੇ ਜੀਐੱਸਟੀ ਲੱਗੇਗਾ।’ ਮਿਸਾਲ ਦੇ ਤੌਰ ’ਤੇ ਚੌਲ, ਕਣਕ ਵਰਗੇ ਅਨਾਜ, ਦਾਲਾਂ ਤੇ ਆਟੇ ’ਤੇ ਪਹਿਲਾਂ ਪੰਜ ਫੀਸਦ ਜੀਐੱਸਟੀ ਉਸ ਸਮੇਂ ਲੱਗਦਾ ਸੀ ਜਦੋਂ ਇਹ ਕਿਸੇ ਬਰਾਂਡ ਦੇ ਹੁੰਦੇ ਸਨ। ਹੁਣ 18 ਜੁਲਾਈ ਤੋਂ ਜੋ ਸਾਮਾਨ ਪੈਕੇਟ ਬੰਦ ਹੈ ਤੇ ਜਿਸ ’ਤੇ ਲੇਬਲ ਲੱਗਾ ਹੈ, ਉਸ ’ਤੇ ਜੀਐੱਸਟੀ ਲੱਗੇਗਾ। ਇਸ ਤੋਂ ਇਲਾਵਾ ਦਹੀਂ, ਲੱਸੀ ਵਰਗੀਆਂ ਵਸਤਾਂ ਜੇਕਰ ਪਹਿਲਾਂ ਤੋਂ ਪੈਕਡ ਜਾਂ ਲੇਬਲ ਵਾਲੀਆਂ ਹੋਣਗੀਆਂ ਤਾਂ ਇਨ੍ਹਾਂ ’ਤੇ ਪੰਜ ਫੀਸਦ ਦੀ ਦਰ ਨਾਲ ਜੀਐੱਸਟੀ ਲੱਗੇਗਾ। ਮੰਤਰਾਲੇ ਨੇ ਕਿਹਾ ਕਿ ਪੰਜ ਫੀਸਦ ਜੀਐੱਸਟੀ ਪਹਿਲਾਂ ਤੋਂ ਪੈਕਡ ਉਨ੍ਹਾਂ ਵਸਤਾਂ ’ਤੇ ਲੱਗੇਗਾ ਜਿਨ੍ਹਾਂ ਦਾ ਵਜ਼ਨ 25 ਕਿਲੋ ਜਾਂ ਇਸ ਤੋਂ ਘੱਟ ਹੈ। ਜੇਕਰ ਪ੍ਰਚੂਨ ਵਪਾਰੀ 25 ਕਿਲੋ ਦੇ ਪੈਕੇਟ ਦਾ ਸਾਮਾਨ ਲਿਆ ਕੇ ਉਸ ਨੂੰ ਖੁੱਲ੍ਹਾ ਵੇਚਦਾ ਹੈ ਤਾਂ ਉਸ ’ਤੇ ਜੀਐੱਸਟੀ ਨਹੀਂ ਲੱਗੇਗਾ।

ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਹਾਈਕੋਰਟ ਦਾ ਕੀਤਾ ਰੁਖ, 2 ਸਾਲ ਕੈਦ ਦੀ ਸਜ਼ਾ ਵਿਰੁੱਧ ਅਪੀਲ…

0

ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ ਦੋ ਸਾਲ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਹੈ। ਦਲੇਰ ਨੇ ਹਾਈ ਕੋਰਟ ਤੋਂ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਦਲੇਰ ਮਹਿੰਦੀ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਹੈ। ਜਿੱਥੇ ਉਹ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਸਾਬਕਾ ਕ੍ਰਿਕਟਰ ਕਾਂਗਰਸੀ ਆਗੂ ਨਵਜੋਤ ਸਿੱਧੂ ਨਾਲ ਉਸੇ ਬੈਰਕ ਵਿੱਚ ਬੰਦ ਹੈ।

ਦਲੇਰ ਮਹਿੰਦੀ ਪਹਿਲਾਂ ਵੀ ਸ਼ੋਅ ਕਰਨ ਲਈ ਵਿਦੇਸ਼ ਜਾਂਦੇ ਸੀ। ਇਸ ਦੌਰਾਨ ਦੋਸ਼ ਲਾਇਆ ਗਿਆ ਕਿ ਉਸ ਦੀ ਟੀਮ ਦੇ ਨਾਲ 10 ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਭੇਜਿਆ ਗਿਆ। ਜਿਸ ਦੇ ਬਦਲੇ ਵਿੱਚ ਪੈਸੇ ਲਏ ਗਏ। 2003 ਵਿੱਚ ਦਲੇਰ ਦੇ ਭਰਾ ਸ਼ਮਸ਼ੇਰ ਸਿੰਘ ਖ਼ਿਲਾਫ਼ ਕਬੂਤਰ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਦਲੇਰ ਮਹਿੰਦੀ ਦਾ ਨਾਂ ਵੀ ਸਾਹਮਣੇ ਆਇਆ ਸੀ।