Home Blog Page 1984

ਨੌਜਵਾਨਾਂ ਲਈ ਖੁਸ਼ਖਬਰੀ! ਪੰਜਾਬ ਬਿਜਲੀ ਵਿਭਾਗ ਨੇ ਕੱਢੀਆਂ 1690 ਭਰਤੀਆਂ, ਜਾਣੋ ਕਦੋਂ ਕਰ ਸਕਦੇ ਹਾਂ ਅਪਲਾਈ

0

ਬੇਰੁਜ਼ਗਾਰ ਨੌਜਵਾਨਾਂ ਲਈ ਇੱਕ ਬਹੁਤ ਹੀ ਵੱਡੀ ਖੁਸ਼ਖਬਰੀ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਅਸਿਸਟੈਂਟ ਲਾਈਨਮੈਨ (ALM) (PSPCL Recruitment 2022) ਦੀਆਂ ਅਸਾਮੀਆਂ ਨੂੰ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ (PSPCL Recruitment 2022) ਲਈ ਅਪਲਾਈ ਕਰਨਾ ਚਾਹੁੰਦੇ ਹਨ, PSPCL ਦੀ ਅਧਿਕਾਰਤ ਵੈੱਬਸਾਈਟ pspcl.in ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਪ੍ਰਕਿਰਿਆ ਦੇ ਤਹਿਤ ਅਰਜ਼ੀ ਦੀ ਪ੍ਰਕਿਰਿਆ 31 ਜੁਲਾਈ ਤੋਂ ਸ਼ੁਰੂ ਹੋਵੇਗੀ।

ਇਸ ਤੋਂ ਇਲਾਵਾ ਉਮੀਦਵਾਰ ਇਸ ਲਿੰਕ pspcl.in ‘ਤੇ ਕਲਿੱਕ ਕਰਕੇ ਇਨ੍ਹਾਂ ਅਸਾਮੀਆਂ (PSPCL recuirement 2022) ਲਈ ਸਿੱਧੇ ਤੌਰ ‘ਤੇ ਅਪਲਾਈ ਕਰ ਸਕਦੇ ਹਨ। ਨਾਲ ਹੀ ਇਸ ਲਿੰਕ ਰਾਹੀਂ PSPCL ਭਰਤੀ 2022 ਨੋਟੀਫਿਕੇਸ਼ਨ PDF, ਤੁਸੀਂ ਅਧਿਕਾਰਤ ਨੋਟੀਫਿਕੇਸ਼ਨ ਵੀ ਦੇਖ ਸਕਦੇ ਹੋ। ਇਸ ਭਰਤੀ ਪ੍ਰਕਿਰਿਆ ਤਹਿਤ ਕੁੱਲ 1690 ਅਸਾਮੀਆਂ ਭਰੀਆਂ ਜਾਣਗੀਆਂ।

PSPCL recuirement 2022 ਲਈ ਮਹੱਤਵਪੂਰਨ ਤਰੀਕਾਂ

ਆਨਲਾਈਨ ਅਪਲਾਈ ਕਰਨ ਦੀ ਸ਼ੁਰੂਆਤੀ ਮਿਤੀ – 31 ਜੁਲਾਈ 2022

ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ – 29 ਅਗਸਤ 2022

ਅਸਾਮੀਆਂ ਦੇ ਵੇਰਵੇ

ਕੁੱਲ ਅਸਾਮੀਆਂ – 1690

ਅਸਾਮੀਆਂ ਦੀ ਸ਼੍ਰੇਣੀ ਨੰ

ਜਨਰਲ – 661

EWS- 167

SC MZB-171

SC MZB-XSM-ਸਵੈ/ਵਿਭਾਗ- 34

SC MZB-SP-8

SC OT- 167

SC OT XSM ਸਵੈ/ਵਿਭਾਗ- 34

SC OT SP-9

ਬੀ ਸੀ- 168

XSM- 118

PWD- 68

ਐਸਪੀ- 34

FF-17

ਯੋਗਤਾ ਮਾਪਦੰਡ

ਉਮੀਦਵਾਰਾਂ ਨੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿੱਚ ਡਿਗਰੀ/ਡਿਪਲੋਮਾ ਦੇ ਨਾਲ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ। ਉਮੀਦਵਾਰਾਂ ਲਈ ਘੱਟੋ-ਘੱਟ ਮੈਟ੍ਰਿਕ ਜਾਂ ਇਸ ਦੇ ਬਰਾਬਰ ਦਾ ਪੰਜਾਬੀ ਪਾਸ ਹੋਣਾ ਚਾਹੀਦਾ ਹੈ।

ਅਰਜ਼ੀ ਫੀਸ

SC ਅਤੇ PWD – ਰੁਪਏ 590/-

ਹੋਰ – ਰੁਪਏ 944/-

ਉਮਰ ਸੀਮਾ

ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 37 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਤਨਖਾਹ

ਉਮੀਦਵਾਰਾਂ ਨੂੰ 6400-20200 ਰੁਪਏ + 3400 ਗ੍ਰੇਡ ਪੇ ਤਨਖਾਹ ਵਜੋਂ ਦਿੱਤੇ ਜਾਣਗੇ।

ਚੋਣ ਪ੍ਰਕਿਰਿਆ

ਉਮੀਦਵਾਰਾਂ ਦੀ ਚੋਣ ਆਨਲਾਈਨ ਪ੍ਰੀਖਿਆ ਦੇ ਆਧਾਰ ‘ਤੇ ਕੀਤੀ ਜਾਵੇਗੀ।

ਉਪ ਰਾਸ਼ਟਰਪਤੀ ਚੋਣ ਲਈ NDA ਉਮੀਦਵਾਰ ਜਗਦੀਪ ਧਨਖੜ ਨੇ ਭਰਿਆ ਨਾਮਜ਼ਦਗੀ ਪੱਤਰ  

0

ਉਪ ਰਾਸ਼ਟਰਪਤੀ ਚੋਣ ਲਈ ਅੱਜ ਭਾਜਪਾ ਦੇ ਉਮੀਦਵਾਰ ਜਗਦੀਪ ਧਨਖੜ ਨੇ ਨਾਮਜ਼ਦਗੀ ਪੱਤਰ ਭਰਿਆ ਹੈ।

ਜਗਦੀਪ ਧਨਖੜ ਨੇ PM ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਧਾਨ ਜੇਪੀ ਨੱਡਾ ਸਮੇਤ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿਚ ਨਾਮਜ਼ਦਗੀ ਪੱਤਰ ਭਰਿਆ ।

ਰਾਸ਼ਟਰਪਤੀ ਚੋਣ ਦਾ ਮਨਪ੍ਰੀਤ ਇਯਾਲੀ ਨੇ ਕੀਤਾ ਬਾਈਕਾਟ, ਆਪਣੀ ਪਾਰਟੀ ਵਲੋਂ BJP ਦੇ ਸਮਰਥਨ ‘ਤੇ ਚੁੱਕੇ ਸਵਾਲ

0

ਅਕਾਲੀ ਦਲ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਟਲੀ ਨੇ ਪਾਰਟੀ ਦੇ ਫ਼ੈਸਲੇ ਤੋਂ ਉਲਟ ਜਾਂਦਿਆਂ ਅੱਜ ਹੋ ਰਹੀ ਰਾਸ਼ਟਰਪਤੀ ਦੀ ਚੋਣ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਯਾਦ ਰਹੇ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਐਨ ਡੀ ਏ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਦਾ ਐਲਾਨ ਕੀਤਾਸੀ। ਮਨਪ੍ਰੀਤ ਇਯਾਲੀ ਨੇ ਇਕ ਵੀਡੀਓ ਸੰਦੇਸ਼ ਵਿਚ ਇਹ ਕਿਹਾ ਕਿ ਕਾਂਗਰਸ ਤੋਂ ਸਾਨੂੰ ਕੋਈ ਆਸ ਨਹੀਂ ਸੀ ਪਰ ਭਾਜਪਾ ਸਰਕਾਰ ਵੀ ਪੰਜਾਬ ਨਾਲ ਨਿਆਂ ਨਹੀਂ ਕਰ ਸਕੀ।

ਸਿੱਖ ਕੌਮ ਨੇ ਬਹੁਤ ਕੁਰਬਾਨੀਆਂ ਕੀਤੀਆਂ ਹਨ ਪਰ ਸਿੱਖਾਂ ਨਾਲ ਹਮੇਸ਼ਾ ਹੀ ਵਿਤਕਰਾ ਹੁੰਦਾ ਰਿਹਾ ਹੈ। ਸਾਨੂੰ ਪੰਜਾਬ ਤਾਂ ਦਿੱਤਾ ਗਿਆ ਪਰ ਪੰਜਾਬੀ ਬੋਲਣ ਵਾਲੇ ਇਲਾਕੇ ਨਹੀਂ ਦਿੱਤੇ ਗਏ। ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ, ਉਹ ਅੱਜ ਤੱਕ ਪੰਜਾਬ ਨੂੰ ਨਹੀਂ ਦਿੱਤਾ ਗਿਆ। ਪੰਜਾਬ ਵਿੱਚ ਪਾਣੀ ਦਾ ਮੁੱਦਾ ਹਮੇਸ਼ਾ ਹੀ ਰਿਹਾ ਹੈ। ਐਸ.ਵਾਈ.ਐਲ ਦਾ ਮੁੱਦਾ ਕੇਂਦਰ ਦੀ ਕਾਂਗਰਸ ਸਰਕਾਰ ਨੇ ਸ਼ੁਰੂ ਕੀਤਾ ਸੀ। ਭਾਰਤੀ ਜਨਤਾ ਪਾਰਟੀ ਜਿਸ ਦਾ ਅਕਾਲੀ ਦਲ ਨਾਲ ਵੀ ਗਠਜੋੜ ਰਿਹਾ ਹੈ। ਸਾਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਸਨ ਪਰ ਉਨ੍ਹਾਂ ਨੇ ਸਾਡੀਆਂ ਉਮੀਦਾਂ ਪੂਰੀਆਂ ਨਹੀਂ ਕੀਤੀਆਂ।

ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਵਿੱਚ ਸਰਕਾਰ ਆਉਣ ਤੋਂ ਬਾਅਦ ਵੀ ਸਾਡੇ ਮਸਲੇ ਹੱਲ ਨਹੀਂ ਹੋਏ, ਕਾਰਨ ਪਤਾ ਨਹੀਂ ਪਰ ਸਾਡੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਪਰ ਸਾਡੀ ਪਾਰਟੀ ਨੇ ਰਾਸ਼ਟਰਪਤੀ ਦੀ ਚੋਣ ਲਈ ਜੋ ਉਮੀਦਵਾਰ ਖੜ੍ਹਾ ਕੀਤਾ ਹੈ, ਉਸ ਦੀ ਹਮਾਇਤ ਕਰਨ ਤੋਂ ਪਹਿਲਾਂ ਮੇਰੇ ਅਤੇ ਸਿੱਖਾਂ ਤੋਂ ਕੋਈ ਰਾਏ ਨਹੀਂ ਲਈ ਗਈ। ਸਾਡੀਆਂ ਭਾਵਨਾਵਾਂ ਬਾਰੇ ਨਹੀਂ ਸੋਚਿਆ। ਕੇਂਦਰ ਨੇ ਅੱਜ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਪੀਯੂ ਦਾ ਕੇਂਦਰੀਕਰਨ ਹੋ ਰਿਹਾ ਹੈ। ਸ਼ੈਲ਼ ਦੇ ਗੀਤਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਜੋ ਸਾਡੇ ਪੰਜਾਬ ਵਾਸੀਆਂ ਨਾਲ ਧੱਕਾ ਹੈ। ਜੇਕਰ ਭਾਜਪਾ ਸਮਰਥਨ ਹਾਸਲ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਪਹਿਲ ਦੇ ਆਧਾਰ ‘ਤੇ ਪੰਜਾਬ ਦੇ ਮਸਲੇ ਹੱਲ ਕਰੇ। ਉਹਨਾਂ ਕਿਹਾ ਕਿ ਮੈਂ ਹਲਕੇ ਦੇ ਲੋਕਾਂ, ਬੁੱਧੀਜੀਵੀ ਵਰਗ ਤੇ ਅਕਾਲੀ ਦਲ ਦੇ ਆਗੂਆਂ ਨਾਲ ਵੀ ਸਲਾਹ ਮਸ਼ਵਰਾ ਕਰ ਕੇ ਇਹ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ।

ਸਿਮਰਜੀਤ ਬੈਂਸ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ‘ਚ ਭੇਜਿਆ

0

ਬਲਾਤਕਾਰ ਮਾਮਲੇ ਦੇ ਮੁਲਜ਼ਮ ਲੋਕ ਇਨਸਾਫ ਪਾਰਟੀ ਦੇ ਪ੍ਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਬਲਾਤਕਾਰ ਮਾਮਲੇ ਵਿੱਚ ਸਿਮਰਜੀਤ ਬੈਂਸ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਪਰ ਇਸ ਵਾਰ ਅਦਾਲਤ ਨੇ ਪੁਲਿਸ ਰਿਮਾਂਡ ਨਹੀਂ ਦਿੱਤਾ। ਇਸ ਵਾਰ ਅਦਾਲਤ ਵਿੱਚ ਸੁਣਵਾਈ ਦੌਰਾਨ ਲੰਬੀ ਬਹਿਸ ਤੋਂ ਬਾਅਦ ਬੈਂਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ।

ਅੰਜੁਮ ਮੌਦਗਿੱਲ ਨੇ ਵਿਸ਼ਵ ਨਿਸ਼ਾਨੇਬਾਜ਼ੀ ‘ਚ ਜਿੱਤਿਆ ਕਾਂਸੀ ਦਾ ਤਗਮਾ

0

ਭਾਰਤ ਦੀ ਅੰਜੁਮ ਮੌਦਗਿਲ ਨੇ ਅੱਜ ਇੱਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੇ ਮਹਿਲਾ 50 ਮੀਟਰ ਰਾਈਫਲ 3 ਪੁਜ਼ੀਸ਼ਨ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤਿਆ। ਉਹ ਫਾਈਨਲ ਵਿੱਚ 402.9 ਅੰਕਾਂ ਨਾਲ ਤੀਜੇ ਸਥਾਨ ’ਤੇ ਰਹੀ। ਜਰਮਨੀ ਦੀ ਐਨਾ ਜੈਨਸਨ (407.7) ਨੇ ਸੋਨ ਤਗਮਾ ਅਤੇ ਇਟਲੀ ਦੀ ਬਾਰਬਰਾ ਗਮਬਾਰੋ (403.4) ਨੇ ਚਾਂਦੀ ਦਾ ਤਗਮਾ ਜਿੱਤਿਆ।

ਅੰਜੁਮ ਨੇ 2018 ‘ਚ ਬਾਕੂ ‘ਚ ਹੋਏ ਵਿਸ਼ਵ ਕੱਪ ‘ਚ ਚਾਂਦੀ ਦਾ ਤਗਮਾ ਜਿੱਤਿਆ ਸੀ।ਭਾਰਤ ‘ਚ 4 ਗੋਲਡ, 5 ਚਾਂਦੀ ਅਤੇ 2 ਕਾਂਸੀ ਸਮੇਤ ਕੁੱਲ 11 ਤਗਮਿਆਂ ਨਾਲ ਅੰਕ ਸੂਚੀ ‘ਚ ਸਿਖਰ ‘ਤੇ ਚੱਲ ਰਿਹਾ ਹੈ।

ਦੇਸ਼ਵਾਸੀਆਂ ਨੂੰ ਮਹਿੰਗਾਈ ਦਾ ਝਟਕਾ! ਆਟਾ, ਦਹੀਂ ਸਮੇਤ ਅੱਜ ਤੋਂ ਇਹ ਚੀਜ਼ਾਂ ਹੋ ਜਾਣਗੀਆਂ ਮਹਿੰਗੀਆਂ

0

ਜੀਐੱਸਟੀ ਕੌਂਸਲ (GST Council) ਦੇ ਫ਼ੈਸਲੇ ਲਾਗੂ ਹੋਣ ਪਿੱਛੋਂ ਅੱਜ ਤੋਂ ਕਈ ਖ਼ੁਰਾਕੀ ਵਸਤਾਂ ਮਹਿੰਗੀਆਂ ਹੋ ਜਾਣਗੀਆਂ। ਇਨ੍ਹਾਂ ’ਚ ਪਹਿਲਾਂ ਤੋਂ ਪੈਕ ਤੇ ਲੇਬਲ ਵਾਲੇ ਖ਼ੁਰਾਬੀ ਪਦਾਰਥ ਜਿਵੇਂ ਆਟਾ, ਪਨੀਰ ਤੇ ਦਹੀਂ ਸ਼ਾਮਲ ਹਨ। ਇਨ੍ਹਾਂ ’ਤੇ ਪੰਜ ਫ਼ੀਸਦੀ ਜੀਐੱਸਟੀ ਦੇਣਾ ਪਵੇਗਾ। ਏਨਾ ਹੀ ਨਹੀਂ ਗਾਹਕਾਂ ਨੂੰ 5000 ਰੁਪਏ ਤੋਂ ਜ਼ਿਆਦਾ ਕਿਰਾਏ ਵਾਲੇ ਹਸਪਤਾਲ ਦੇ ਕਮਰਿਆਂ ਲਈ ਵੀ ਪੰਜ ਫ਼ੀਸਦੀ ਜੀਐੱਸਟੀ ਦਾ ਭੁਗਤਾਨ ਕਰਨਾ ਪਵੇਗਾ। ਇਸ ਤੋਂ ਇਲਾਵਾ 1000 ਰੁਪਏ ਪ੍ਰਤੀ ਦਿਨ ਤੋਂ ਘੱਟ ਕਿਰਾਏ ਵਾਲੇ ਹੋਟਲ ਦੇ ਕਮਰਿਆਂ ’ਤੇ 12 ਫ਼ੀਸਦੀ ਦੀ ਦਰ ਨਾਲ ਟੈਕਸ ਲਾਉਣ ਦੀ ਗੱਲ ਕਹੀ ਗਈ ਹੈ। ਅਜੇ ਇਸ ’ਤੇ ਕੋਈ ਟੈਕਸ ਨਹੀਂ ਲੱਗਦਾ।

ਪਿਛਲੇ ਦਿਨੀਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਜੀਐੱਸਟੀ ਕੌਂਸਲ ਨੇ ਡੱਬਾ ਜਾਂ ਪੈਕਬੰਦ ਤੇ ਲੇਬਲ ਵਾਲੇ (ਫ੍ਰੋਜ਼ਨ ਨੂੰ ਛੱਡ ਕੇ) ਮੱਛੀ, ਦਹੀਂ, ਪਨੀਰ, ਲੱਸੀ, ਸ਼ਹਿਦ, ਸੁੱਕੇ ਮਖਾਣੇ, ਸੁੱਕਾ ਸੋਇਆਬੀਨ, ਮਟਰ ਵਰਗੇ ਉਤਪਾਦ, ਕਣਕ ਤੇ ਹੋਰ ਅਨਾਜ ਅਤੇ ਮੁਰਮੁਰੇ ’ਤੇ ਪੰਜ ਫ਼ੀਸਦੀ ਜੀਐੱਸਟੀ ਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਹਾਲਾਂਕਿ ਖੁੱਲ੍ਹੇ ’ਚ ਵਿਕਣ ਵਾਲੇ ਬਿਨਾਂ ਬ੍ਰਾਂਡ ਵਾਲੇ ਉਤਪਾਦਾਂ ’ਤੇ ਜੀਐੱਸਟੀ ਛੋਟ ਜਾਰੀ ਰਹੇਗੀ।

ਏਐੱਮਆਰਜੀ ਐਂਡ ਐਸੋਸੀਏਟਸ ਦੇ ਸੀਨੀਅਰ ਪਾਰਟਨਰ ਰਤਨ ਮੋਹਨ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਦਹਾਕਿਆਂ ਤੋਂ ਟੈਕਸ ਕਾਨੂੰਨਾਂ ਤਹਿਤ ਛੋਟ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੋਧ ਦੇ ਸਬੰਧ ’ਚ ਜੋ ਸਵਾਲ ਦਿਮਾਗ ’ਚ ਆਉਂਦਾ ਹੈ ਉਹ ਇਹ ਹੈ ਕਿ ਚੂੰਕਿ ਹਸਪਤਾਲਾਂ ਵੱਲੋਂ ਕੀਤੇ ਜਾਣ ਵਾਲਾ ਇਲਾਜ ਸਮੱਗਰ ਸਪਲਾਈ ਹੈ ਇਸ ਲਈ ਇਸ ਦੇ ਲੈਣ-ਦੇਣ ਦੇ ਵੱਖ-ਵੱਖ ਹਿੱਸਿਆਂ ’ਤੇ ਨਵੀਂ ਟੈਕਸ ਦੇਣਦਾਰੀ ਲਾਉਣ ਲਈ ਇਸ ਨੂੰ ਵੰਡਿਆ ਨਹੀਂ ਜਾ ਸਕਦਾ। ਇਹ ਨੋਟੀਫਿਕੇਸ਼ਨ ਧਾਰਾ ਅੱਠ ਦੀ ਵਿਵਸਥਾ ਤੋਂ ਪਰ੍ਹੇ ਪ੍ਰਤੀਤ ਹੁੰਦਾ ਹੈ ਜੋ ਸਾਰੀ ਸਮੱਗਰ ਸਪਲਾਈ ਲੈਣ-ਦੇਣ ’ਤੇ ਇਕ ਟੈਕਸ ਨੂੰ ਲਾਜ਼ਮੀ ਕਰਦੀ ਹੈ।

ਇਨ੍ਹਾਂ ਉਤਪਾਦਾਂ ’ਤੇ ਵੀ ਚੁਕਾਉਣੀ ਪਵੇਗੀ ਵੱਧ ਕੀਮਤ

ਪ੍ਰਿਟਿੰਗ/ਡਾਇੰਗ ਇੰਕ, ਧਾਰਦਾਰ ਚਾਕੂ, ਕਾਗ਼ਜ਼ ਕੱਟਣ ਵਾਲਾ ਚਾਕੂ ਤੇ ਪੈਨਸਲ ਸ਼ਾਰਪਨਰ, ਐੱਲਈਡੀ ਲੈਂਪ, ਡਰਾਇੰਗ ਤੇ ਮਾਰਕਿੰਗ ਕਰਨ ਵਾਲੇ ਉਤਪਾਦਾਂ ’ਤੇ ਟੈਕਸ ਦੀ ਦਰ ਵਧਾ ਕੇ 18 ਫ਼ੀਸਦੀ ਕਰ ਦਿੱਤੀ ਗਈ ਹੈ।

ਸੋਲਰ ਵਾਟਰ ਹੀਟਰ ’ਤੇ ਹੁਣ 12 ਫ਼ੀਸਦੀ ਜੀਐੱਸਟੀ ਲੱਗੇਗਾ ਜਦਕਿ ਪਹਿਲਾਂ ਪੰਜ ਫ਼ੀਸਦੀ ਟੈਕਸ ਲੱਗਦਾ ਸੀ।

ਸੜਕ, ਪੁਲ਼, ਰੇਲਵੇ, ਮੈਟਰੋ, ਸੀਵਰੇਜ ਟ੍ਰੀਟਮੈਂਟ ਪਲਾਂਟ ਤੇ ਸ਼ਮਸ਼ਾਨਘਾਟ ਲਈ ਜਾਰੀ ਹੋਣ ਵਾਲੇ ਕਾਰਜ ਕਰਾਰਾਂ ’ਤੇ ਹੁਣ 18 ਫ਼ੀਸਦੀ ਜੀਐੱਸਟੀ ਲੱਗੇਗਾ ਜੋ ਪਹਿਲਾਂ 12 ਫ਼ੀਸਦੀ ਸੀ।

ਖੁੱਲ੍ਹੇ ‘ਚ ਵੇਚੇ ਜਾਣ ਵਾਲੇ ਗੈਰ-ਬ੍ਰਾਂਡਿਡ ਉਤਪਾਦਾਂ ‘ਤੇ ਛੋਟ ਜਾਰੀ ਰਹੇਗੀ

ਹਾਲ ਹੀ ‘ਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਵਿੱਚ ਜੀਐਸਟੀ ਕੌਂਸਲ ਨੇ ਡੱਬਾਬੰਦ ​​​​ਜਾਂ ਪੈਕ ਕੀਤੇ ਅਤੇ ਲੇਬਲ ਕੀਤੇ (ਫਰੋਜ਼ਨ ਨੂੰ ਛੱਡ ਕੇ) ਮੱਛੀ, ਦਹੀਂ, ਪਨੀਰ, ਲੱਸੀ, ਸ਼ਹਿਦ, ਸੁੱਕਾ ਮੱਖਣ, ਸੁੱਕਾ ਸੋਇਆਬੀਨ, ਮਟਰ, ਕਣਕ ਤੇ ਹੋਰ ਅਨਾਜ ਅਤੇ ਮੁਰਮੁਰੇ ‘ਤੇ ਪੰਜ ਫ਼ੀਸਦ ਜੀਐੱਸਟੀ ਲਗਾਉਣ ਦਾ ਫ਼ੈਸਲਾ ਕੀਤਾ ਸੀ। ਹਾਲਾਂਕਿ ਖੁੱਲ੍ਹੇ ‘ਚ ਵਿਕਣ ਵਾਲੇ ਉਤਪਾਦਾਂ ‘ਤੇ ਜੀਐੱਸਟੀ ਛੋਟ ਜਾਰੀ ਰਹੇਗੀ।

ਹਰਭਜਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

0

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ।

ਰਾਸ਼ਟਰਪਤੀ ਦੀ ਚੋਣ ਲਈ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਪਾਈ ਵੋਟ

0

ਭਾਰਤ ਦੇ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਮਤਦਾਨ ਹੋ ਰਿਹਾ ਹੈ। ਰਾਸ਼ਟਰਪਤੀ ਚੋਣ ਲਈ ਵੋਟਿੰਗ ਸੋਮਵਾਰ ਸਵੇਰੇ 10 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਵਿੱਚ ਲੋਕ ਸਭਾ-ਰਾਜ ਸਭਾ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੋਟਿੰਗ ਕਰ ਰਹੇ ਹਨ।ਇਸੇ ਦੌਰਾਨ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਲਈ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਆਪਣੀ ਵੋਟ ਪਾਈ ਹੈ।

ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਮਿਲੀ ਰਾਹਤ

0

ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ ‘ਤੇ 25 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।

ਦੱਸ ਦੇਈਏ ਕਿ ਸੰਗਤ ਸਿੰਘ ਗਿਲਜੀਆਂ ‘ਤੇ ਰਿਸ਼ਵਤ ਲੈਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਦਰਜ ਐਫਆਈਆਰ ਵਿੱਚ ਕਿਹਾ ਗਿਆ ਸੀ ਕਿ ਉਸ ਨੇ 80 ਹਜ਼ਾਰ ਟ੍ਰੀ ਗਾਰਡਾਂ ਦੀ ਖਰੀਦ ਵਿੱਚ ਘਪਲਾ ਕੀਤਾ ਸੀ। ਇਸ ਦੇ ਨਾਲ ਹੀ ਗਿਲਜੀਆਂ ਨੇ ਸਾਰੇ ਡੀ.ਐਫ.ਓਜ਼ ਨੂੰ ਟ੍ਰੀ ਗਾਰਡ ਖਰੀਦਣ ਲਈ ਕਿਹਾ ਸੀ ਕਿ ਉਹ ਕਿਸੇ ਖਾਸ ਵਿਅਕਤੀ ਤੋਂ ਟ੍ਰੀ ਗਾਰਡ ਸਪਲਾਈ ਕਰਨ। ਇਸ ਦੀ ਕੀਮਤ 2800 ਰੁਪਏ ਰੱਖੀ ਗਈ ਸੀ। ਹਾਲਾਂਕਿ ਹੁਣ ਇਸ ‘ਤੇ ਸਟੈਂਡ ਬਦਲਦੇ ਹੋਏ ਵਿਜੀਲੈਂਸ ਨੇ ਅਦਾਲਤ ‘ਚ ਕਿਹਾ ਕਿ 80 ਹਜ਼ਾਰ ‘ਚ ਟ੍ਰੀ ਗਾਰਡ ਨਹੀਂ ਖਰੀਦੇ ਗਏ ਹਨ। ਜਿਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਮੰਗੀ ਹੈ।

ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ, PM ਮੋਦੀ,ਅਮਿਤ ਸ਼ਾਹ ਤੇ CM ਯੋਗੀ ਨੇ ਪਾਈ ਵੋਟ

0

ਭਾਰਤ ਦੇ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਮਤਦਾਨ ਹੋ ਰਿਹਾ ਹੈ। ਰਾਸ਼ਟਰਪਤੀ ਚੋਣ ਲਈ ਵੋਟਿੰਗ ਸੋਮਵਾਰ ਸਵੇਰੇ 10 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਵਿੱਚ ਲੋਕ ਸਭਾ-ਰਾਜ ਸਭਾ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੋਟਿੰਗ ਕਰ ਰਹੇ ਹਨ। ਸੰਸਦ ਭਵਨ ਦੀ ਪਹਿਲੀ ਮੰਜ਼ਿਲ ‘ਤੇ ਕਮਰਾ ਨੰਬਰ 63 ‘ਚ ਵੋਟਿੰਗ ਹੋ ਰਹੀ ਹੈ। ਸੰਸਦ ਮੈਂਬਰਾਂ ਨੂੰ ਬੈਲਟ ਪੇਪਰ ‘ਤੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਂ ਵਿਰੁੱਧ ਆਪਣੀ ਤਰਜੀਹ ਦਰਜ ਕਰਨੀ ਹੋਵੇਗੀ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ ਅਤੇ ਅਗਲੇ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰਾਸ਼ਟਰਪਤੀ ਚੋਣ ਲਈ ਆਪਣੀ ਵੋਟ ਪਾ ਦਿੱਤੀ ਹੈ।ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭੋਪਾਲ ਵਿਧਾਨ ਸਭਾ ਪਹੁੰਚ ਕੇ ਆਪਣੀ ਵੋਟ ਪਾਈ। ਸ਼ਿਵਰਾਜ ਸਿੰਘ ਚੌਹਾਨ ਨੇ ਵਿਧਾਨ ਸਭਾ ਦੇ ਸਪੀਕਰ ਤੋਂ ਬਾਅਦ ਆਪਣੀ ਵੋਟ ਪਾਈ।  ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਵੀ ਗਾਂਧੀਨਗਰ ਵਿੱਚ ਆਪਣੀ ਵੋਟ ਪਾਈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ਵਿੱਚ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਈ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਤੇ PM ਮੋਦੀ ਨੇ ਵੀ ਵੋਟ ਪਾ ਦਿੱਤੀ ਹੈ। 

ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਤੋਂ ਦਰੋਪਦੀ ਮੁਰਮੂ ਅਤੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹਨ। ਦਰੋਪਦੀ ਮੁਰਮੂ ਇਸ ਤੋਂ ਪਹਿਲਾਂ ਝਾਰਖੰਡ ਦੀ ਰਾਜਪਾਲ ਰਹਿ ਚੁੱਕੀ ਹੈ। ਜੇਕਰ ਕਬਾਇਲੀ ਨੇਤਾ ਮੁਰਮੂ ਚੁਣੀ ਜਾਂਦੀ ਹਨ ਤਾਂ ਮੁਰਮੂ ਆਦਿਵਾਸੀ ਭਾਈਚਾਰੇ ਨਾਲ ਸਬੰਧਤ ਭਾਰਤ ਦੀ ਪਹਿਲੀ ਰਾਸ਼ਟਰਪਤੀ ਹੋਵੇਗੀ। ਵਿਰੋਧੀ ਪਾਰਟੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਉਮੀਦਵਾਰ ਹਨ, ਜੋ ਕਦੇ ਭਾਜਪਾ ਦੇ ਵੱਡੇ ਨੇਤਾ ਸਨ। ਸਿਨਹਾ ਨੇ 2018 ਵਿੱਚ ਭਾਜਪਾ ਨੂੰ ਛੱਡ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਭਾਜਪਾ ਵਿੱਚ ਅੰਦਰੂਨੀ ਲੋਕਤੰਤਰ ਨਹੀਂ ਹੈ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਅਜਿਹੇ ਵਿੱਚ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਕਰੀਬ 4800 ਵੋਟਰ (ਐਮਪੀ ਅਤੇ ਵਿਧਾਇਕ) ਵੋਟ ਪਾਉਣਗੇ। ਨਵੇਂ ਰਾਸ਼ਟਰਪਤੀ ਵਲੋਂ 25 ਜੁਲਾਈ ਨੂੰ ਸਹੁੰ ਚੁੱਕੀ ਜਾਵੇਗੀ।