Home Blog Page 1986

ਸਿੱਧੂ ਮੂਸੇਵਾਲਾ ਕਤਲਕਾਂਡ: ਅਦਾਲਤ ਨੇ ਪ੍ਰਿਆਵਰਤ ਫੌਜੀ ਸਮੇਤ ਬਾਕੀ ਮੁਲਜ਼ਮਾਂ ਨੂੰ ਭੇਜਿਆ ਜੇਲ੍ਹ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁਲਜ਼ਮਾਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਪ੍ਰਿਆਵਰਤ ਫੌਜੀ,ਕਸ਼ਿਸ਼,ਕੇਸ਼ਵ ਤੇ ਦੀਪਕ ਨੂੰ ਅੱਜ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ 4 ਜੁਲਾਈ ਨੂੰ ਪੰਜਾਬ ਪੁਲਿਸ ਪ੍ਰਿਅਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਮਾਨਸਾ ਲੈ ਕੇ ਆਈ ਸੀ ਅਤੇ 5 ਜੁਲਾਈ ਨੂੰ ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।

ਜਿੱਥੇ ਅਦਾਲਤ ਵੱਲੋਂ ਉਨ੍ਹਾਂ ਨੂੰ 8 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਪੁਲਿਸ ਵੱਲੋਂ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਪੁੱਛਗਿੱਛ ਤੋਂ ਬਾਅਦ 13 ਜੁਲਾਈ ਨੂੰ ਮੁੜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਨ੍ਹਾਂ ਦੇ ਰਿਮਾਂਡ ‘ਚ ਵਾਧਾ ਹੋਇਆ ਸੀ। ਅੱਜ ਫਿਰ ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਮਾਨਸਾ ਜੇਲ੍ਹ ਭੇਜ ਦਿੱਤਾ ਹੈ।

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਰਿਮਾਂਡ ‘ਚ ਹੋਇਆ ਵਾਧਾ

0

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਬਾਬਾ ਬਕਾਲਾ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਜੱਗੂ ‘ਤੇ 2017 ‘ਚ ਗੈਂਗਸਟਰ ਸ਼ੁਭਮ ਨੂੰ ਭਜਾਉਣ ਦੇ ਦੋਸ਼ ਲੱਗੇ ਹਨ।

ਜਾਣਕਾਰੀ ਦਿੰਦੇ ਹੋਏ ਐੱਸ ਪੀ ਇਨਵੈਸਟੀਗੇਸ਼ਨ ਜੁਗਰਾਜ ਸਿੰਘ ਨੇ ਦੱਸਿਆ ਕਿ ਮਾਣਯੋਗ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ  ਅੱਜ ਜੱਗੂ ਭਗਵਾਨਪੁਰੀਆ ਨੂੰ ਪੇਸ਼ ਕੀਤਾ ਗਿਆ ਹੈ ਅਤੇ ਚਾਰ ਦਿਨ ਦਾ ਰਿਮਾਂਡ ਲਿਆ ਗਿਆ ਹੈ ਜਿਸ ਨਾਲ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ਇਹ ਰਿਮਾਂਡ 2017 ਦੇ ਇੱਕ ਕੇਸ ਦੇ ਸਬੰਧ ਵਿੱਚ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਬਿਆਸ ਪੁਲਿਸ ਨੂੰ ਇਸ ਤੋਂ ਪਹਿਲਾਂ ਜੱਗੂ ਦਾ ਪੰਜ ਦਿਨਾਂ ਦਾ ਰਿਮਾਂਡ ਮਿਲਿਆ ਸੀ ਜਿਸ ਵਿਚ ਜੱਗੂ ਭਗਵਾਨਪੁਰੀ ਦੇ ਉਪਰ 307 ਦਾ ਮੁਕੱਦਮਾ ਬਿਆਸ ਥਾਣਾ ਵਿੱਚ ਚੱਲ ਰਿਹਾ ਸੀ। ਸ਼ੁਭਮ ਨਾਂ ਦੇ ਗੈਂਗਸਟਰ ਨੂੰ ਭਜਾਉਣ ਦੇ ਵਿੱਚ ਮੱਦਦ ਤੇ ਪੁਲਿਸ ‘ਤੇ ਹਮਲੇ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਸੀ।

ਸਿੱਧੂ ਮੂਸੇਵਾਲਾ ਕਾਂਡ ਦੇ ਵਿਚ ਵੀ ਜੱਗੂ ਭਗਵਾਨਪੁਰੀਆ ਦੀ ਸ਼ਮੂਲੀਅਤ ਪਾਈ ਗਈ ਸੀ ਜੱਗੂ ਤੇ ਦੋਸ਼ ਸਨ ਕਿ ਉਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਬੰਦਿਆਂ ਨੂੰ ਸਿੱਧੂ ਮੁਸੇਵਾਲਾ ਕਤਲ  ਵਾਸਤੇ ਹਥਿਆਰ ਸਪਲਾਈ ਕਰਾਏ ਸਨ ਜਿੱਥੇ ਕਿ ਮਾਨਸਾ ਪੁਲੀਸ ਵੱਲੋਂ ਜੱਗੂ ਦਾ ਰਿਮਾਂਡ ਵੀ ਲਿਆ ਗਿਆ ਸੀ।

ਪਵਿੱਤਰ ਕਾਲੀ ਬੇਈ ਦੀ ਕਾਰ ਸੇਵਾ ਦੀ 22ਵੀਂ ਬਰਸੀ ਮੌਕੇ ਗੁਰਦੁਆਰਾ ਗੁਰੂ ਪ੍ਰਕਾਸ਼ ਸਾਹਿਬ ਪਹੁੰਚੇ CM ਭਗਵੰਤ ਮਾਨ

0

ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਪ੍ਰਕਾਸ਼ ਅਸਥਾਨ ਪਵਿੱਤਰ ਵੇਈ ਕੰਢੇ ਪਵਿੱਤਰ ਕਾਲੀ ਬੇਈ ਦੀ ਕਾਰ ਸੇਵਾ ਦੀ 22ਵੀਂ ਵਰੇਗੰਢ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਹੈਲੀਕਾਪਟਰ ਤੋਂ ਉਤਰ ਕੇ ਪਵਿੱਤਰ ਵੇਈਂ ਕੰਢੇ ਪਹੁੰਚਣ ਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਉਹਨਾਂ ਦਾ ਸਵਾਗਤ ਕਰਦਿਆਂ ਜੀ ਆਇਆ ਕਿਹਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਵੇਈਂ ਕੰਢੇ ਇੱਕ ਬੂਟਾ ਲਗਾ ਕੇ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ। ਉਪਰੰਤ ਮੁੱਖ ਮੰਤਰੀ ਪੰਜਾਬ ਗੁਰਦੁਆਰਾ ਪ੍ਰਕਾਸ਼ ਅਸਥਾਨ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪਵਿੱਤਰ ਵੇਈਂ ਦੀ 22ਵੀੰ ਵਰੇਗੰਢ ਦੇ ਸਲਾਨਾ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਤਾਂ ਮਹਾਂਪੁਰਸ਼ਾਂ, ਨਾਮਵਰ ਸਖਸ਼ੀਅਤਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਹਾਜਰੀ ਲਗਵਾਈ ਗਈ। ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੀ ਪਿਛਲੇ 22 ਸਾਲਾਂ ਤੋਂ ਕੀਤੀ ਜਾ ਰਹੀ ਕਾਰ ਸੇਵਾ ਰਾਹੀਂ ਕਾਲੀ ਵੇਈੰ ਨੂੰ ਪ੍ਰਦੂਸ਼ਣ ਮੁਕਤ ਕਰਵਾਉਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੀ ਪਵਿੱਤਰਤਾ ਨੂੰ 22 ਸਾਲਾਂ ਦੀ ਲੰਬੀ ਮਿਹਨਤ ਨਾਲ ਪਵਿੱਤਰ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਵੇਈਂ ਨੂੰ ਵੀ ਜੇਕਰ ਸਾਫ ਤੇ ਸਵੱਛ ਨਹੀਂ ਕਰ ਸਕਦੇ ਤਾਂ ਹੋਰ ਕੀ ਕਰਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਲੋੜ ਹੈ ਵਾਤਾਵਰਣ ਸੰਭਾਲਣ ਦੀ ਤਾਂ ਜੋ ਅਸੀਂ ਆਪਣਾ ਜੀਵਨ ਜੀ ਸਕੀਏ।

ਪੰਜਾਬ ਪੁਲਿਸ ‘ਚ ਪ੍ਰਸ਼ਾਸਨਿਕ ਫੇਰਬਦਲ, 33 ACP/DSPs ਦੇ ਕੀਤੇ ਤਬਾਦਲੇ

0

ਪੰਜਾਬ ‘ਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ।ਦੱਸ ਦਈਏ ਕਿ ਸਰਕਾਰ ਵਲੋਂ 33 ACP/DSPs ਦਾ ਤਬਾਦਲਾ ਕੀਤਾ ਗਿਆ ਹੈ। ਦੇਖੋ ਸੂਚੀ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਸਰਕਾਰ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਜਾਰੀ

0

ਨਵੀਂ ਦਿੱਲੀ: ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਅੱਜ ਇੱਥੇ ਸ਼ੁਰੂ ਹੋਈ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਖੇਤਰ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ। ਸਰਕਾਰ ਦੀ ਨੁਮਾਇੰਦਗੀ ਸੀਨੀਅਰ ਕੇਂਦਰੀ ਮੰਤਰੀ ਰਾਜਨਾਥ ਸਿੰਘ, ਲੋਕ ਸਭਾ ਦੇ ਉਪ ਨੇਤਾ, ਉਨ੍ਹਾਂ ਦੇ ਕੈਬਨਿਟ ਸਹਿਯੋਗੀ ਅਤੇ ਰਾਜ ਸਭਾ ਵਿੱਚ ਭਾਜਪਾ ਦੇ ਨੇਤਾ ਪੀਯੂਸ਼ ਗੋਇਲ ਅਤੇ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਕਰ ਰਹੇ ਹਨ।

ਮੀਟਿੰਗ ਵਿੱਚ ਕਾਂਗਰਸ ਦੇ ਮਲਿਕਾਰਜੁਨ ਖੜਗੇ, ਅਧੀਰ ਰੰਜਨ ਚੌਧਰੀ ਅਤੇ ਜੈਰਾਮ ਰਮੇਸ਼, ਡੀਐੱਮਕੇ ਦੇ ਟੀਆਰ ਬਾਲੂ ਅਤੇ ਤਿਰੂਚੀ ਸ਼ਿਵਾ, ਟੀਐੱਮਸੀ ਦੇ ਸੁਦੀਪ ਬੰਦੋਪਾਧਿਆਏ ਅਤੇ ਐੱਨਸੀਪੀ ਦੇ ਸ਼ਰਦ ਪਵਾਰ ਸਮੇਤ ਲਗਪਗ ਸਾਰੀਆਂ ਪਾਰਟੀਆਂ ਦੇ ਨੇਤਾ ਮੌਜੂਦ ਸਨ। ਬੈਠਕ ਵਿੱਚ ਬੀਜੇਡੀ ਦੇ ਪਿਨਾਕੀ ਮਿਸ਼ਰਾ, ਵਾਈਐੱਸਆਰਸੀਪੀ ਦੇ ਵਿਜੈਸਾਈ ਰੈੱਡੀ ਅਤੇ ਮਿਧੁਨ ਰੈੱਡੀ, ਟੀਆਰਐੱਸ ਦੇ ਕੇਸ਼ਵ ਰਾਓ ਅਤੇ ਨਮਾ ਨਾਗੇਸ਼ਵਰ ਰਾਓ, ਆਰਜੇਡੀ ਦੇ ਏਡੀ ਸਿੰਘ ਅਤੇ ਸ਼ਿਵ ਸੈਨਾ ਦੇ ਸੰਜੇ ਰਾਉਤ ਵੀ ਮੌਜੂਦ ਸਨ। ਮੁੱਦਿਆਂ ‘ਤੇ ਵਿਚਾਰ ਕਰਨ ਅਤੇ ਸਹਿਮਤੀ ਬਣਾਉਣ ਲਈ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਸਰਕਾਰ ਦੀ ਰਵਾਇਤ ਰਹੀ ਹੈ।

ਪੀਵੀ ਸਿੰਧੂ ਨੇ ਸਿੰਗਾਪੁਰ ਓਪਨ ਦਾ ਜਿੱਤਿਆ ਖਿਤਾਬ

0

ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਨੇ ਸਿੰਗਾਪੁਰ ਓਪਨ ਸੁਪਰ 500 ਸੀਰੀਜ਼ ਟੂਰਨਾਮੈਂਟ ਜਿੱਤ ਲਿਆ ਹੈ। ਉਸ ਨੇ ਚੀਨ ਦੀ ZY ਵਾਂਗ ਨੂੰ 21-9, 11-21, 21-15 ਨਾਲ ਹਰਾਇਆ। ਐਤਵਾਰ ਨੂੰ ਖੇਡੇ ਗਏ ਇਸ ਰੋਮਾਂਚਕ ਮੈਚ ‘ਚ ਦੋਵਾਂ ਖਿਡਾਰੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। ਸਿੰਧੂ ਨੇ ਫੈਸਲਾਕੁੰਨ ਤੀਜੇ ਗੇਮ ‘ਚ ਲਗਾਤਾਰ ਬੜ੍ਹਤ ਲੈ ਕੇ ਖਿਤਾਬ ਆਪਣੇ ਨਾਂ ਕੀਤਾ।

ਇੰਡੀਗੋ ਫਲਾਈਟ ਦੀ ਕਰਵਾਈ ਐਮਰਜੈਂਸੀ ਲੈਡਿੰਗ, ਜਾਣੋ ਵਜ੍ਹਾ

0

ਇੰਡੀਗੋ ਦੀ ਸ਼ਾਰਜਾਹ-ਹੈਦਰਾਬਾਦ ਫਲਾਈਟ ਨੂੰ ਤਕਨੀਕੀ ਖਰਾਬੀ ਕਾਰਨ ਪਾਕਿਸਤਾਨ ਦੇ ਕਰਾਚੀ ‘ਚ ਉਤਾਰਿਆ ਗਿਆ ਹੈ। ਜਾਣਕਾਰੀ ਮੁਤਾਬਕ ਪਾਇਲਟ ਨੇ ਜਹਾਜ਼ ‘ਚ ਇਸ ਖਰਾਬੀ ਨੂੰ ਨੋਟ ਕੀਤਾ,ਜਿਸ ਤੋਂ ਬਾਅਦ ਜਹਾਜ਼ ਨੂੰ ਕਰਾਚੀ ‘ਚ ਲੈਂਡ ਕਰਨ ਦਾ ਫੈਸਲਾ ਲਿਆ ਗਿਆ ਹੈ। ਫਿਲਹਾਲ ਹਵਾਈ ਅੱਡੇ ‘ਤੇ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਇੰਡੀਗੋ ਨੇ ਕਿਹਾ ਹੈ ਕਿ ਉਹ ਯਾਤਰੀਆਂ ਨੂੰ ਲਿਆਉਣ ਲਈ ਇਕ ਹੋਰ ਜਹਾਜ਼ ਭੇਜਣ ਦੀ ਤਿਆਰੀ ਕਰ ਰਿਹਾ ਹੈ। ਪਿਛਲੇ ਦੋ ਹਫ਼ਤਿਆਂ ਵਿੱਚ ਕਰਾਚੀ ਵਿੱਚ ਕਿਸੇ ਭਾਰਤੀ ਏਅਰਲਾਈਨ ਦੀ ਇਹ ਦੂਜੀ ਐਂਮਰਜੈਂਸੀ ਲੈਂਡਿੰਗ ਹੈ। ਇਸ ਤੋਂ ਪਹਿਲਾਂ ਸਪਾਈਸ ਜੈੱਟ ਦੇ ਜਹਾਜ਼ ਨੂੰ ਵੀ ਤਕਨੀਕੀ ਖਰਾਬੀ ਕਾਰਨ ਕਰਾਚੀ ‘ਚ ਲੈਂਡ ਕਰਨਾ ਪਿਆ ਸੀ।

CM ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਸੌਂਪੀ ਜ਼ਿੰਮੇਵਾਰੀ

0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਕੈਬਨਿਟ ਦੇ ਸਾਥੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਹਰ ਛੋਟੀ-ਵੱਡੀ ਸਮੱਸਿਆ ਦੇ ਨਿਪਟਾਰੇ ਅਤੇ ਨਾਲ ਹੀ ਹਲਕਿਆਂ ‘ਚ ਚੱਲ ਰਹੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਅਤੇ ਨਵੇਂ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਕੈਬਨਿਟ ਦੇ ਸਾਥੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ। ਪੰਜਾਬ-ਪੰਜਾਬੀਆਂ ਦੀ ਬਿਹਤਰੀ ਲਈ ਅਸੀਂ ਪੂਰੇ ਵਚਨਬੱਧ ਹਾਂ।

ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ: ਭਾਰਤ ਦੇ ਮੁਰਲੀ ਸ੍ਰੀਸ਼ੰਕਰ ਨੇ ਲੰਬੀ ਛਾਲ ਵਿੱਚ ਸੱਤਵਾਂ ਸਥਾਨ ਕੀਤਾ ਹਾਸਿਲ

0

ਮੁਰਲੀ ਸ੍ਰੀਸ਼ੰਕਰ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰਨ ਵਾਲਾ ਭਾਰਤ ਦਾ ਪਹਿਲਾ ਪੁਰਸ਼ ਲੌਂਗ ਜੰਪਰ ਬਣ ਗਿਆ ਹੈ। ਇਸੇ ਤਰ੍ਹਾਂ 3,000 ਮੀਟਰ ਸਟੀਪਲਚੇਜ਼ ਅਥਲੀਟ ਅਵਿਨਾਸ਼ ਸਾਬਲੇ ਨੇ ਵੀ ਇੱਥੇ ਮੁਕਾਬਲੇ ਦੇ ਪਹਿਲੇ ਦਿਨ ਆਸ ਮੁਤਾਬਕ ਪ੍ਰਦਰਸ਼ਨ ਕਰਦਿਆਂ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਸ੍ਰੀਸ਼ੰਕਰ ਨੇ ਪੂਰੇ ਅੱਠ ਮੀਟਰ ਦੀ ਛਾਲ ਮਾਰ ਕੇ ਗਰੁੱਪ ਬੀ ਦੇ ਕੁਆਲੀਫਿਕੇਸ਼ਨ ਗੇੜ ਵਿੱਚ ਦੂਜਾ ਅਤੇ ਕੁੱਲ ਮਿਲਾ ਕੇ ਸੱਤਵਾਂ ਸਥਾਨ ਹਾਸਲ ਕੀਤਾ।

ਅੰਜੂ ਬੌਬੀ ਜੌਰਜ ਵਿਸ਼ਵ ਚੈਂਪੀਅਨਸ਼ਿਪ ਵਿੱਚ ਲੰਬੀ ਛਾਲ ਦੇ ਫਾਈਨਲ ਲਈ ਕੁਆਲੀਫਾਈ ਕਰਨ ਅਤੇ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਸੀ। ਉਸ ਨੇ 2003 ਵਿੱਚ ਪੈਰਿਸ ’ਚ ਕਾਂਸੇ ਦਾ ਤਗਮਾ ਜਿੱਤਿਆ ਸੀ। ਇਸ ਦੌਰਾਨ ਜੇਸਵਿਨ ਐਲਡਰਿਨ 7.79 ਮੀਟਰ ਨਾਲ ਅਤੇ ਮੁਹੰਮਦ ਅਨੀਸ ਯਾਹੀਆ 7.73 ਮੀਟਰ ਨਾਲ ਫਾਈਨਲ ਰਾਊਂਡ ਲਈ ਕੁਆਲੀਫਾਈ ਕਰਨ ਵਿੱਚ ਅਸਫਲ ਰਹੇ। ਜੇਸਵਿਨ ਗਰੁੱਪ ਏ ਦੇ ਕੁਆਲੀਫਿਕੇਸ਼ਨ ਗੇੜ ਵਿੱਚ ਨੌਵੇਂ ਅਤੇ ਮੁਹੰਮਦ ਅਨੀਸ 11ਵੇਂ ਸਥਾਨ ’ਤੇ ਰਿਹਾ। ਸਟੀਪਲਚੇਜ਼ ਅਥਲੀਟ ਸਾਬਲੇ 8:18.75 ਦੇ ਸਮੇਂ ਨਾਲ ਤੀਜੇ ਸਥਾਨ ’ਤੇ ਰਿਹਾ। ਸ਼ਾਟਪੁਟਰ ਤੇਜਿੰਦਰਪਾਲ ਸਿੰਘ ਤੂਰ ਨੇ ਸੱਟ ਕਾਰਨ ਆਪਣੇ ਮੁਕਾਬਲੇ ਤੋਂ ਹਟਣ ਦਾ ਫ਼ੈਸਲਾ ਕੀਤਾ ਹੈ।

ਪਾਕਿਸਤਾਨ ਤੋਂ ਫਿਰ ਆਇਆ ਡਰੋਨ, BSF ਵਲੋਂ ਸਰਚ ਮੁਹਿੰਮ ਸ਼ੁਰੂ

0

ਪਾਕਿਸਤਾਨ ਆਪਣੀਆਂ ਨਾਪਾਕ ਕੋਸ਼ਿਸ਼ ਤੋਂ ਬਾਜ਼ ਨਹੀਂ ਆ ਰਿਹਾ ਹੈ। ਉਹ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਗੁਰਦਾਸਪੁਰ ਸੈਕਟਰ ‘ਚ ਡਰੋਨ ਨੇ ਫਿਰ ਦਸਤਕ ਦਿੱਤੀ। ਆਵਾਜ਼ ਸੁਣ ਕੇ ਬੀਐਸਐਫ ਦੇ ਚੌਕਸ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਵਾਪਸ ਚਲਾ ਗਿਆ। ਪੁਲਿਸ ਅਤੇ ਬੀਐਸਐਫ ਦੇ ਜਵਾਨ ਹੁਣ ਸਵੇਰ ਤੋਂ ਹੀ ਸਰਹੱਦੀ ਖੇਤਰ ਦੀ ਤਲਾਸ਼ੀ ਲੈ ਰਹੇ ਹਨ।

ਜਾਣਕਾਰੀ ਮੁਤਾਬਕ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਦੀਨਾਨਗਰ ਦੇ ਸਰਹੱਦੀ ਪਿੰਡ ‘ਚ ਬੀਤੀ ਰਾਤ 12 ਵਜੇ ਦੇ ਕਰੀਬ ਡਰੋਨ ਨੇ ਦਸਤਕ ਦਿੱਤੀ। ਇਹ ਡਰੋਨ ਪਾਕਿਸਤਾਨ ਵਾਲੇ ਪਾਸਿਓਂ ਆਇਆ ਸੀ। ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਡਰੋਨ ਵੱਲ ਗੋਲੀਬਾਰੀ ਸ਼ੁਰੂ ਕਰ ਦਿੱਤੀ।ਕੁੱਲ 46 ਰਾਊਂਡ ਵੀ ਕੀਤੇ ਗਏ। ਬੀਐਸਐਫ ਦੇ ਜਵਾਨਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਡਰੋਨ ਪਾਕਿਸਤਾਨ ਸਰਹੱਦ ਵੱਲ ਵਾਪਸ ਪਰਤਿਆ।

ਸਵੇਰ ਦੀ ਖੋਜ ਸ਼ੁਰੂ

ਡਰੋਨ ਵਾਪਸ ਚਲਾ ਗਿਆ ਪਰ ਚੌਕਸੀ ਲਈ ਬੀਐਸਐਫ ਦੇ ਜਵਾਨਾਂ ਅਤੇ ਪੁਲੀਸ ਨੇ ਸਵੇਰ ਤੋਂ ਹੀ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਪਰ ਪਾਕਿਸਤਾਨ ਵਿੱਚ ਬੈਠੇ ਦੁਸ਼ਮਣ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।