Home Blog Page 1987

ਟ੍ਰੈਫਿਕ ਨਿਯਮ ਤੋੜਨ ਵਾਲੇ ਹੋ ਜਾਣ ਸਾਵਧਾਨ ! ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਰਨਾ ਪਵੇਗਾ ਭਾਰੀ ਜੁਰਮਾਨਾ

0

ਪੰਜਾਬ ਸਰਕਾਰ ਹੁਣ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਸਖਤ ਹੋ ਗਈ ਹੈ। ਹੁਣ ਜੇਕਰ ਤੁਸੀਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਤੁਹਾਨੂੰ ਜੁਰਮਾਨੇ ਦੇ ਨਾਲ -ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਵੀ ਕਰਵਾਉਣੀ ਪੈ ਸਕਦੀ ਹੈ। ਇਸ ਤੋਂ ਇਲਾਵਾ ਹਸਪਤਾਲ ’ਚ ਸੇਵਾ ਤੇ ਖ਼ੂਨਦਾਨ ਵੀ ਕਰਨਾ ਪੈ ਸਕਦਾ ਹੈ।

ਦੱਸ ਦਈਏ ਕਿ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਮੋਟਰ ਵ੍ਹੀਕਲ ਐਕਟ ਤਹਿਤ ਹੋਣ ਵਾਲੀ ਕਾਰਵਾਈ ’ਚ ਅਜਿਹੇ ਸਮਾਜ ਸੇਵਾ ਵਾਲੇ ਕੰਮਾਂ ਨੂੰ ਵੀ ਸ਼ਾਮਲ ਕਰ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਭਾਗ ਦੀ ਇਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਸਬੰਧਤ ਅਥਾਰਟੀ ਨੂੰ ਇਸ ਦੇ ਆਧਾਰ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਕੰਮਾਂ ਲਈ ਲੋਕਾਂ ਨੂੰ ਬਦਲ ਵੀ ਦਿੱਤਾ ਜਾਵੇਗਾ। ਉਹ ਆਪਣੀ ਸਹੂਲਤ ਨਾਲ ਸੇਵਾ ਚੁਣ ਸਕਣਗੇ।

ਇਹ ਤਜਵੀਜ਼ ਰੋਡ ਸੇਫਟੀ ਕੌਂਸਲ ਦੇ ਸਾਬਕਾ ਨੋਡਲ ਅਫ਼ਸਰ ਤੇ ਸੰਗਰੂਰ ਜ਼ਿਲ੍ਹੇ ਦੇ ਮੌਜੂਦਾ ਰੀਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਰਵਿੰਦਰ ਸਿੰਘ ਗਿੱਲ ਨੇ ਕਈ ਵਾਰੀ ਅਕਾਲੀ ਦਲ ਤੇ ਕਾਂਗਰਸ ਦੀ ਸਰਕਾਰ ਨੂੰ ਭੇਜੀ ਸੀ, ਪਰ ਇਸ ’ਤੇ ਕੰਮ ਨਹੀਂ ਹੋਇਆ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਲੋਕ ਜੁਰਮਾਨੇ ਦੇ ਨਾਲ-ਨਾਲ ਸਮਾਜ ਸੇਵਾ ਦਾ ਕੰਮ ਵੀ ਕਰਨ, ਇਹ ਯਕੀਨੀ ਬਣਾਉਣ ਲਈ ਸਬੰਧਤ ਅਥਾਰਟੀ ਤੋਂ ਸਰਟੀਫਿਕੇਟ ਹਾਸਲ ਕਰਨਾ ਪਵੇਗਾ। ਯਾਨੀ ਜੇਕਰ ਕੋਈ ਖ਼ੂਨਦਾਨ ਕਰਦਾ ਹੈ, ਤਾਂ ਉਸ ਨੂੰ ਹਸਪਾਤਲ ਵੱਲੋਂ ਜਾਰੀ ਸਰਟੀਫਿਕੇਟ ਦਿਖਾਉਣ ’ਤੇ ਹੀ ਜ਼ਬਤ ਕੀਤੇ ਗਏ ਦਸਤਾਵੇਜ਼ ਵਾਪਸ ਕੀਤੇ ਜਾਣਗੇ।

ਨਿਯਮ ਤੋੜਨ ‘ਤੇ ਮਿਲੇਗੀ ਕਿਹੜੀ ਸਜ਼ਾ

ਵਾਹਨ ਤੇਜ਼ ਚਲਾਉਣ ‘ਤੇ ਸਜ਼ਾ:

ਨਿਰਧਾਰਤ ਰਫ਼ਤਾਰ ਨਾਲੋਂ ਤੇਜ਼ ਵਾਹਨ ਚਲਾਉਣ ’ਤੇ ਪਹਿਲੀ ਵਾਰੀ ਇਕ ਹਜ਼ਾਰ ਰੁਪਏ ਤੇ ਦੂਜੀ ਵਾਰੀ ਦੋ ਹਜ਼ਾਰ ਰੁਪਏ ਜੁਰਮਾਨਾ ਤਾਂ ਹੋਵੇਗਾ। ਇਸ ਤੋਂ ਇਲਾਵਾ ਨਿਯਮ ਤੋੜਨ ਵਾਲੇ ਨੂੰ ਟਰਾਂਸਪੋਰਟ ਵਿਭਾਗ ਦਾ ਇਕ ਰਿਫ੍ਰੈਸ਼ਰ ਕੋਰਸ ਕਰਨਾ ਪਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਸਕੂਲ ’ਚ ਨੌਵੀਂ ਤੋਂ ਬਾਰ੍ਹਵੀਂ ਤਕ ਦੇ 20 ਵਿਿਦਆਰਥੀਆਂ ਨੂੰ ਦੋ ਘੰਟੇ ਲਈ ਟ੍ਰੈਫਿਕ ਨਿਯਮਾਂ ਬਾਰੇ ਪੜ੍ਹਾਉਣਾ ਪਵੇਗਾ। ਇਸ ਪਿੱਛੋਂ ਨੋਡਲ ਅਫ਼ਸਰ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਜ਼ਦੀਕੀ ਹਸਪਤਾਲ ’ਚ ਡਾਕਟਰ ਦੀ ਦੇਖ-ਰੇਖ ’ਚ ਦੋ ਘੰਟਿਆਂ ਤਕ ਸੇਵਾਵਾਂ ਦੇਣੀਆਂ ਪੈਣਗੀਆਂ ਜਾਂ ਫਿਰ ਨਜ਼ਦੀਕੀ ਬਲੱਡ ਬੈਂਕ ’ਚ ਇਕ ਯੂਨਿਟ ਖ਼ੂਨਦਾਨ ਕਰਨਾ ਪਵੇਗਾ। ਦੂਜੀ ਵਾਰੀ ਇਹ ਉਲੰਘਣਾ ਕਰਨ ’ਤੇ ਜੁਰਮਾਨੇ ਦੀ ਰਾਸ਼ੀ ਦੁੱਗਣੀ ਹੋ ਜਾਵੇਗੀ, ਪਰ ਸਮਾਜਿਕ ਸੇਵਾ ਇਹੀ ਰਹੇਗੀ।

ਨਸ਼ਾ ਕਰਕੇ ਡਰਾਈਵਿੰਗ
ਨਸ਼ੇ ਦੀ ਵਰਤੋਂ ਕਰ ਕੇ ਡਰਾਈਵਿੰਗ ਕਰਨ ’ਤੇ ਪਹਿਲੀ ਵਾਰੀ ਪੰਜ ਹਜ਼ਾਰ ਰੁਪਏ ਤੇ ਦੂਜੀ ਵਾਰੀ 10 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਦੋਵੇਂ ਹਾਲਾਤ ’ਚ ਤਿੰਨ ਮਹੀਨੇ ਲਈ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਹਸਪਤਾਲ ’ਚ ਡਾਕਟਰ ਦੀ ਦੇਖ-ਰੇਖ ’ਚ ਦੋ ਘੰਟੇ ਤਕ ਸੇਵਾਵਾਂ ਦੇਣੀਆਂ ਪੈਣਗੀਆਂ ਜਾਂ ਫਿਰ ਨਜ਼ਦੀਕੀ ਬਲੱਡ ਬੈਂਕ ’ਚ ਇਕ ਯੂਨਿਟ ਖ਼ੂਨਦਾਨ ਕਰਨਾ ਪਵੇਗਾ।

ਕੇਰਲ ਤੋਂ ਬਾਅਦ ਇਸ ਤਰ੍ਹਾਂ ਕਰਨ ਵਾਲਾ ਪੰਜਾਬ ਦੂਜਾ ਸੂਬਾ

ਦੇਸ਼ ’ਚ ਪਹਿਲਾਂ ਸਿਰਫ਼ ਕੇਰਲ ’ਚ ਹੀ ਟਰਾਂਸਪੋਰਟ ਵਿਭਾਗ ’ਚ ਇਸ ਤਰ੍ਹਾਂ ਦੀ ਸਜ਼ਾ ਦੀ ਵਿਵਸਥਾ ਸੀ। ਹੁਣ ਪੰਜਾਬ ਇਸ ਤਰ੍ਹਾਂ ਕਰਨ ਵਾਲਾ ਦੂਜਾ ਸੂਬਾ ਬਣ ਗਿਆ ਹੈ। ਟਰਾਂਸਪੋਰਟ ਵਿਭਾਗ ਦਾ ਮੰਨਣਾ ਹੈ ਕਿ ਇਸ ਨਾਲ ਹੋਰ ਸੂਬੇ ਵੀ ਪ੍ਰੇਰਿਤ ਹੋਣਗੇ।

ਨਿਯਮਾਂ ਦੀ ਉਲੰਘਣਾ ’ਚ ਆਏਗੀ ਕਮੀ: ਗਿੱਲ

ਪੰਜਾਬ ਰੋਡ ਸੇਫਟੀ ਕੌਂਸਲ ਦੇ ਸਾਬਕਾ ਨੋਡਲ ਅਫ਼ਸਰ ਤੇ ਮੌਜੂਦਾ ਆਰਟੀਏ (ਸੰਗਰੂਰ) ਰਵਿੰਦਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਸਜ਼ਾ ਦੇ ਨਾਲ-ਨਾਲ ਸਮਾਜ ਸੇਵਾ ਦੀ ਵਿਵਸਥਾ ਵੀ ਲਾਗੂ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਨਾਲ ਨਿਯਮਾਂ ਦੀ ਉਲੰਘਣਾ ’ਚ ਕਾਫ਼ੀ ਕਮੀ ਆਏਗੀ। ਹੋਰ ਲੋਕ ਵੀ ਜਾਗਰੂਕ ਹੋਣਗੇ।

ਮੋਗਾ ‘ਚ ਵਾਪਰਿਆਂ ਦਰਦਨਾਕ ਹਾਦਸਾ, ਕੰਧ ਡਿੱਗਣ ਨਾਲ 2 ਬੱਚੀਆਂ ਦੀ ਮੌਤ, 8 ਲੋਕ ਮਲਬੇ ਹੇਠ ਦੱਬੇ

0

ਮੋਗਾ ‘ਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਮੋਗਾ ਦੇ ਪਿੰਡ ਸੰਧੂਆਂ ਵਾਲਾ ਰੋਡ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ‘ਚ ਝੌਂਪੜੀ ਬਣਾ ਕੇ ਰਹਿ ਰਹੇ ਇਕ ਪਰਿਵਾਰ ’ਤੇ ਬਾਰਿਸ਼ ਕਹਿਰ ਬਣ ਕੇ ਟੁੱਟੀ। ਸ਼ਨਿੱਚਰਵਾਰ ਦੇਰ ਰਾਤ ਮੀਂਹ ਤੇ ਤੇਜ਼ ਹਵਾਵਾਂ ਕਾਰਨ ਝੁੱਗੀ ‘ਤੇ ਵੱਡੀ ਕੰਧ ਡਿੱਗ ਗਈ। ਇਸ ਦੌਰਾਨ ਝੌਂਪੜੀ ਅੰਦਰ ਸੁੱਤੇ ਹੋਏ ਕਰੀਬ 8 ਵਿਅਕਤੀ ਮਲਬੇ ਹੇਠ ਦੱਬ ਗਏ, ਜਿਨ੍ਹਾਂ ‘ਚੋਂ 5 ਸਾਲ ਦੀ ਬੱਚੀ ਤੇ ਡੇਢ ਸਾਲ ਦੀ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰੌਲਾ ਸੁਣ ਕੇ ਆਸਪਾਸ ਦੇ ਲੋਕਾਂ ਨੇ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਸਹਿਯੋਗ ਦੀ ਅਪੀਲ ਕੀਤੀ ਹੈ।

ਮੀਡੀਆ ਰਿਪੋਰਟ ਅਨੁਸਾਰ ਮੋਗਾ ਦੇ ਸੰਧੂਆਂਵਾਲਾ ਰੋਡ ‘ਤੇ ਠੇਕੇ ‘ਤੇ ਸਬਜ਼ੀ ਵੇਚਣ ਵਾਲੇ ਰਾਜੇਸ਼ ਸ਼ਾਹ ਪੁੱਤਰ ਚੰਦੇਸ਼ਵਰ ਸ਼ਾਹ ਨੇ ਦੱਸਿਆ ਕਿ ਉਹ ਪਿਛਲੇ 3 ਮਹੀਨਿਆਂ ਤੋਂ ਕੁਲਦੀਪ ਸਿੰਘ ਦੀ ਮੋਟਰ ਵਾਲੀ ਜ਼ਮੀਨ ਠੇਕੇ ‘ਤੇ ਲੈ ਕੇ ਪਾਲਕ ਤੇ ਹੋਰ ਸਬਜ਼ੀਆਂ ਵੇਚਣ ਦਾ ਕੰਮ ਕਰ ਰਿਹਾ ਹੈ। ਸ਼ਨਿੱਚਰਵਾਰ ਦੀ ਰਾਤ ਨੂੰ ਉਹ ਆਪਣੇ ਪੂਰੇ ਪਰਿਵਾਰ ਤੇ ਹੋਰ ਲੋਕਾਂ ਨਾਲ ਖੇਤ ‘ਚ ਬਣੀ ਝੌਂਪੜੀ ‘ਚ ਸੌਂ ਰਿਹਾ ਸੀ ਕਿ ਰਾਤ ਕਰੀਬ 1 ਵਜੇ ਝੌਂਪੜੀ ਦੇ ਪਿੱਛੇ ਬਣੀ ਇਕ ਕੋਠੀ ਦੀ ਕੰਧ ਉਨ੍ਹਾਂ ਦੀ ਝੌਂਪੜੀ ‘ਤੇ ਡਿੱਗ ਗਈ, ਜਿਸ ਕਾਰਨ ਚੀਕ-ਚਿਹਾੜਾ ਮਚ ਗਿਆ। ਰੌਲਾ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਪਰ ਉਦੋਂ ਤਕ ਉਸ ਦੀਆਂ ਦੋਵਾਂ ਬੇਟੀਆਂ ਦੀ ਮੌਤ ਹੋ ਚੁੱਕੀ ਸੀ। ਹਾਦਸੇ ਦੌਰਾਨ ਛੇ ਹੋਰ ਲੋਕ ਵੀ ਜ਼ਖਮੀ ਹੋ ਗਏ। ਥਾਣਾ ਸਿਟੀ ਸਾਊਥ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲੜਕੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗਦੀਪ ਧਨਖੜ ਹੋਣਗੇ NDA ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ, BJP ਵੱਲੋਂ ਐਲਾਨ

0

ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ। ਸ਼ਨੀਵਾਰ ਨੂੰ ਭਾਜਪਾ ਸੰਸਦੀ ਬੋਰਡ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ। ਰਾਜਧਾਨੀ ਵਿੱਚ ਹੈੱਡਕੁਆਰਟਰ ਵਿਖੇ ਪਾਰਟੀ ਦੀ ਹੋਈ ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸੰਸਦੀ ਬੋਰਡ ਦੇ ਹੋਰ ਮੈਂਬਰ ਹਾਜ਼ਰ ਸਨ। ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ ਧਨਖੜ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ ਕਰਨ ਲਈ ਚੋਣ ਮੰਡਲ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਦੋਵੇਂ ਸਦਨਾਂ ਦੇ ਮੈਂਬਰ ਹੁੰਦੇ ਹਨ। ਸੰਸਦ ਦੀ ਮੌਜੂਦਾ ਗਿਣਤੀ 780 ਹੈ, ਜਿਸ ਵਿੱਚੋਂ ਸਿਰਫ਼ ਭਾਜਪਾ ਦੇ 394 ਸੰਸਦ ਮੈਂਬਰ ਹਨ। ਜਿੱਤਣ ਲਈ 390 ਤੋਂ ਵੱਧ ਵੋਟਾਂ ਦੀ ਲੋੜ ਹੈ। ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।

ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 19 ਜੁਲਾਈ ਹੈ ਅਤੇ 6 ਅਗਸਤ ਨੂੰ ਵੋਟਿੰਗ ਹੋਣੀ ਹੈ। ਭਾਜਪਾ ਨੇ ਕਬਾਇਲੀ ਨੇਤਾ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ। ਜੇਕਰ ਮੁਰਮੂ ਚੋਣ ਜਿੱਤ ਜਾਂਦੀ ਹੈ ਤਾਂ ਉਹ ਦੇਸ਼ ਦੀ ਪਹਿਲੀ ਕਬਾਇਲੀ ਰਾਸ਼ਟਰਪਤੀ ਹੋਵੇਗੀ। 2017 ਵਿੱਚ, ਐਨਡੀਏ ਨੇ ਉਸ ਸਮੇਂ ਦੇ ਕੇਂਦਰੀ ਮੰਤਰੀ ਨਾਇਡੂ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਸੀ। ਭਾਜਪਾ ਇਸ ਵਾਰ ਵੀ ਆਪਣੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਮਜ਼ਬੂਤ ​​ਸਥਿਤੀ ਵਿੱਚ ਹੈ।

 

SGPC ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

ਸਮਾਗਮ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਜਿਨ੍ਹਾਂ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ ਉਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਭਾਈ ਹਰਮਿੱਤਰ ਸਿੰਘ ਨੇ ਸੰਗਤ ਅਤੇ ਖ਼ਾਸਕਰ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸੇ ਦੌਰਾਨ ਵੱਖ-ਵੱਖ ਜਥਿਆਂ ਨੇ ਵੀ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵੱਡੀ ਗਿਣਤੀ ਵਿਚ ਬੱਚੇ ਵੀ ਸਮਾਗਮ ਵਿਚ ਸ਼ਾਮਲ ਹੋਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਲਖਬੀਰ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਨਾਸ਼ਪਾਤੀ ਦੇ ਸੇਵਨ ਨਾਲ ਇਮਿਊਨਿਟੀ ‘ਚ ਹੁੰਦਾ ਹੈ ਵਾਧਾ, ਮਿਲਦੇ ਹਨ ਹੋਰ ਵੀ ਹੈਰਾਨੀਜਨਕ ਫਾਇਦੇ

0

ਫਲ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹਨ। ਫਲ ਖਾਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਹਰ ਫਲ ਤੋਂ ਸਾਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ ਪਰ ਅੱਜ ਅਸੀਂ ਨਾਸ਼ਪਾਤੀ ਦੀ ਗੱਲ ਕਰ ਰਹੇ ਹਾਂ। ਨਾਸ਼ਪਾਤੀ ਇਕ ਅਜਿਹਾ ਫਲ ਹੈ ਜੋ ਖਾਣ ਵਿਚ ਬਹੁਤ ਸੁਆਦ ਹੁੰਦਾ ਹੈ। ਇਸ ਤੋਂ ਇਲਾਵਾ ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਨਾਸ਼ਪਾਤੀ ਵਿਚ ਫਾਈਬਰ, ਪੋਸ਼ਕ ਤੱਤ ਅਤੇ ਮਿਨਰਲਸ ਬਹੁਤ ਜ਼ਿਆਦਾ ਮਾਤਰਾ ਵਿਚ ਪਾਏ ਜਾਂਦੇ ਹਨ, ਜੋ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾ ਕੇ ਰੱਖਦੇ ਹਨ। ਅੱਜ ਅਸੀਂ ਤੁਹਾਨੂੰ ਨਾਸ਼ਪਾਤੀ ਨਾਲ ਜੁੜੇ ਕੁਝ ਫਾਇਦੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੇ ਬਾਰੇ ਜਾਣਨ ’ਤੇ ਤੁਸੀਂ ਇਸ ਦੀ ਵਰਤੋਂ ਕਰਨੀ ਸ਼ੁਰੂ ਕਰ ਦੇਵੋਗੇ…

ਨਾਸ਼ਪਾਤੀ ਖਾਣ ਨਾਲ ਹੋਣ ਵਾਲੇ ਫਾਇਦੇ…

ਹੱਡੀਆਂ ਕਰੇ ਮਜ਼ਬੂਤ
ਨਾਸ਼ਪਾਤੀ ਵਿਚ ਕੈਲਸ਼ੀਅਲ ਪਾਇਆ ਜਾਂਦਾ ਹੈ। ਨਾਸ਼ਪਾਤੀ ਖਾਣ ਨਾਲ ਤੁਹਾਡੀਆਂ ਹੱਡੀਆਂ ਨੂੰ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਮਿਲਦਾ ਹੈ।

ਕੋਲੈਸਟਰੋਲ ਨੂੰ ਕਰੇ ਕੰਟਰੋਲ
ਨਾਸ਼ਪਾਤੀ ਵਿਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਸੇ ਲਈ ਕੋਲੈਸਟਰੋਲ ਨੂੰ ਘੱਟ ਕਰਨ ਲਈ ਨਾਸ਼ਪਾਤੀ ਖਾਣੀਆਂ ਚਾਹੀਦੀਆਂ ਹਨ। ਇਸ ਨਾਲ ਕੋਲੈਸਟਰੋਲ ਘੱਟ ਕਰਨ ਵਿਚ ਮਦਦ ਮਿਲਦੀ ਹੈ।

ਐਲਰਜੀ ਤੋਂ ਛੁਟਕਾਰਾ
ਜੇਕਰ ਤੁਹਾਨੂੰ ਐਲਰਜੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਹਾਨੂੰ ਨਾਸ਼ਪਾਤੀ ਖਾਣੀਆਂ ਚਾਹੀਦੀਆਂ ਹਨ। ਨਾਸ਼ਪਾਤੀ ਦੀ ਵਰਤੋਂ ਨਾਲ ਤੁਸੀਂ ਐਲਰਜੀ ਤੋਂ ਛੁਟਕਾਰਾ ਪਾ ਸਕਦੇ ਹੋ।

ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ
ਫਾਈਬਰ ਨਾਲ ਭਰਪੂਰ ਨਾਸ਼ਪਾਤੀ ਸ਼ੂਗਰ ਦੇ ਰੋਗੀਆਂ ਲਈ ਬਹੁਤ ਚੰਗਾ ਫਲ ਹੈ। ਇਸ ਨਾਲ ਤੁਹਾਡੀ ਸ਼ੂਗਰ ਦੀ ਮਾਤਰਾ ਨਹੀਂ ਵਧਦੀ।

ਐਨਰਜੀ
ਜੇਕਰ ਤੁਹਾਨੂੰ ਕਦੇ ਆਲਸ ਮਹਿਸੂਸ ਹੋ ਰਿਹਾ ਹੋਵੇ ਤਾਂ ਤੁਹਾਨੂੰ ਨਾਸ਼ਪਾਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਨਾਸ਼ਪਾਤੀ ਖਾਣ ਨਾਲ ਤੁਹਾਡੇ ਸਰੀਰ ਨੂੰ ਐਨਰਜੀ ਮਿਲਦੀ ਹੈ।

ਇਮਿਊਨਿਟੀ ਵਧਾਵੇ
ਨਾਸ਼ਪਾਤੀ ਵਿਚ ਕਾਪਰ, ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਦੇ ਚੰਗੇ ਗੁਣ ਪਾਏ ਜਾਂਦੇ ਹਨ। ਇਹ ਸਾਰੇ ਗੁਣ ਇਮਿਊਨਿਟੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ।

ਕੈਂਸਰ ਦੀ ਰੋਕਥਾਮ
ਨਾਸ਼ਪਾਤੀ ਵਿਚ ਮੌਜੂਦ ਐਂਟੀਆਕਸੀਡੈਂਟ ਗੁਣ ਕੈਂਸਰ ਦੀ ਰੋਕਥਾਮ ਵਿਚ ਮਦਦਗਾਰ ਹਨ। ਅਜਿਹਾ ਇਸ ਲਈ ਕਿ ਦੂਜੇ ਫਲਾਂ ਦੀ ਤੁਲਨਾ ਵਿਚ ਇਸ ਵਿਚ ਜ਼ਿਆਦਾ ਮਾਤਰਾ ਵਿਚ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ।

51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਆਵੇਗਾ ਜ਼ੀਰੋ – CM ਮਾਨ

0

ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਜਨਤਾ ਨਾਲ ਬਿਜਲੀ ਮੁਆਫੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਐਲਾਨ ਕੀਤਾ ਸੀ ਕਿ ਪੰਜਾਬ ‘ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ।

ਜਿਸ ਨੂੰ ਸ਼੍ਰੇਣੀਆਂ ‘ਚ ਵੰਡਿਆ ਗਿਆ। ਜਿਸ ਦੌਰਾਨ ਇਸ ਫੈਸਲੇ ਦਾ ਕਈ ਲੋਕਾਂ ‘ਚ ਭਾਰੀ ਰੋਸ ਵੀ ਪਾਇਆ ਗਿਆ। ਅੱਜ ਸੀਐੱਮ ਮਾਨ ਨੇ ਟਵੀਟ ਕਰਕੇ ਕਿਹਾ ਕਿ ਬਿਜਲੀ ਗਰੰਟੀ ਸਬੰਧੀ ਬਹੁਤ ਵੱਡੀ ਖੁਸ਼ਖਬੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ। 1 ਜੁਲਾਈ ਤੋਂ ਮੁਫਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ। ਜੁਲਾਈ-ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫਤੇ ਆਵੇਗਾ। ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ। ਉਨ੍ਹਾਂ ਇਹ ਵੀ ਲਿਖਿਆ ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ।

CM ਮਾਨ ਵਲੋਂ ‘ਰਾਜ ਆਫ਼ਤ ਨਜਿੱਠਣ ਫੰਡ’ ਕਾਇਮ ਕਰਨ ਦੀ ਪ੍ਰਵਾਨਗੀ

0

ਕਿਸੇ ਵੀ ਅਣਕਿਆਸੀ ਕੁਦਰਤੀ ਆਫ਼ਤ ਮੌਕੇ ਰਾਹਤ ਕਾਰਜਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰਾਜ ਆਫ਼ਤ ਨਜਿੱਠਣ ਫੰਡ’ (ਐਸ.ਡੀ.ਐਮ.ਐਫ.) ਕਾਇਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਐਸ.ਡੀ.ਐਮ.ਐਫ. ਦਾ ਗਠਨ ਆਫ਼ਤ ਪ੍ਰਬੰਧਨ ਐਕਟ-2005 ਦੀ ਧਾਰਾ 48-1 (ਸੀ) ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਦੇ ਬਣਨ ਨਾਲ ਸੂਬੇ ਵਿੱਚ ਕੁਦਰਤੀ ਆਫਤਾਂ ਨਾਲ ਨਜਿੱਠਣ ਦੇ ਕੰਮਾਂ ਨਾਲ ਸਬੰਧਤ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਸੂਬੇ ਨੂੰ ਕੁਦਰਤੀ ਆਫ਼ਤਾਂ ਨਾਲ ਨਿਪਟਣ ਵਿੱਚ ਮਦਦ ਕਰਨਗੇ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਫੰਡਾਂ ਦਾ ਗਠਨ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2021 ਤੋਂ 2026 ਤੱਕ ਐਸ.ਡੀ.ਐਮ.ਐਫ. ਵਿੱਚ ਸੂਬੇ ਦਾ ਹਿੱਸਾ 25 ਫੀਸਦੀ ਹੋਵੇਗਾ ਜਦੋਂ ਕਿ ਕੇਂਦਰੀ ਹਿੱਸਾ 75 ਫੀਸਦੀ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਲ 2021 ਤੋਂ 2026 ਤੱਕ ਐਸ.ਡੀ.ਐਮ.ਐਫ. ਵਿੱਚ 729.60 ਕਰੋੜ ਰੁਪਏ ਦੀ ਕੁੱਲ ਰਾਸ਼ੀ ਦੀ ਵਿਵਸਥਾ ਹੋਵੋਗੀ ਅਤੇ ਇਹ ਰਾਸ਼ੀ ਕਿਸੇ ਵੀ ਕਿਸਮ ਦੀ ਕੁਦਰਤੀ ਆਫ਼ਤ ਲਈ ਸੂਬੇ ਦੀਆਂ ਤਿਆਰੀਆਂ ਨੂੰ ਹੋਰ ਪੁਖਤਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਸੁਹਿਰਦਤਾ ਨਾਲ ਸਮਝ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਕਿਆਸੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਠੋਸ ਤਿਆਰੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦਿੰਦੀ ਹੈ ਅਤੇ ਇਸ ਨੇਕ ਕਾਰਜ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਿਮਰਨਜੀਤ ਸਿੰਘ ਮਾਨ ਦੇ ਬਿਆਨ ‘ਤੇ ਗੈਵੀ ਚਾਹਲ, ਜਸਬੀਰ ਜੱਸੀ ਨੇ ਦਿੱਤੀ ਇਹ ਪ੍ਰਤੀਕਿਰਿਆ

0

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਵਾਸੀਆਂ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਬਿਆਨ ਨੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੂੰ ਵੀ ਠੇਸ ਪਹੁੰਚਾਈ ਹੈ ਜਿਸ ‘ਤੇ ਕਲਾਕਾਰਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਫਿਲ਼ਮ ਇੰਡਸਟਰੀ ਦੇ ਕਈ ਗਾਇਕਾਂ ਨੇ ਇਸ ਬਿਆਨ ਦੀ ਨਿੰਦਾ ਕੀਤੀ ਹੈ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਆਏ ਦਿਨ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਸਾਂਝਾ ਕਰਦੇ ਰਹਿੰਦੇ ਹਨ। ਹੁਣ ਹਾਲ ਹੀ ‘ਚ ਇਕ ਵਾਰ ਫਿਰ ਤੋਂ ਗਾਇਕ ਨੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ‘ਚ ਉਹ ਵ੍ਹਾਈਟ ਰੰਗ ਦੀ ਟੀ-ਸ਼ਰਟ ‘ਚ ਨਜ਼ਰ ਆ ਰਹੇ ਹਨ। ਜਿਸ ‘ਤੇ ਸਰਦਾਰ ਭਗਤ ਸਿੰਘ ਜੀ ਦੀ ਤਸਵੀਰ ਬਣੀ ਹੋਈ ਹੈ।

ਗਾਇਕ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਇਕ ਕੈਪਸ਼ਨ ਵੀ ਦਿੱਤੀ ਹੈ ਜਿਸ ‘ਚ ਲਿਖਿਆ ਹੈ-ਦੇਸ਼ ਨੂੰ ਹੋਰ ਕੋਈ ਨੇਤਾ ਨਹੀਂ, ਸਰਦਾਰ ਭਗਤ ਸਿੰਘ ਚਾਹੀਦੈ!!!!।

ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਜਸਬੀਰ ਜੱਸੀ ਦਾ ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਆਇਆ।

ਇਸੇ ਬਿਆਨ ਸੰਬੰਧੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੈਵੀ ਚਾਹਲ ਨੇ ਹਾਲ ਹੀ ‘ਚ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ‘ਚ ਬੋਲਦੇ ਹੋਏ ਗੈਵੀ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਹਾਲ ਹੀ ‘ਚ ਸਰਦਾਰ ਭਗਤ ਸਿੰਘ ਦੇ ਬਾਰੇ ਜੋ ਬਿਆਨ ਦਿੱਤਾ ਹੈ ਉਹ ਨਿੰਦਣਯੋਗ ਹੈ। ਭਾਰਤ ਦੀ ਆਜ਼ਾਦੀ ‘ਚ ਸ਼ਹੀਦ ਭਗਤ ਸਿੰਘ ਦੇ ਯੋਗਦਾਨ ਨੂੰ ਸਭ ਜਾਣਦੇ ਹਨ।

https://www.facebook.com/onair13media/videos/449776050038519

ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਜ਼ਿਕਰ ਕੀਤਾ ਹੈ ਕਿ ਕਈ ਲੋਕਾਂ ਨੂੰ ਲੱਗਦਾ ਹੈ ਕਿ ਆਪਣੀ ਕੌਮ ਨੂੰ ਸਿਰਫ਼ ਆਪਸੀ ਨਫ਼ਰਤ ਫੈਲਾ ਕੇ, ਇਕ ਦੂਜੇ ਦੇ ਨਾਲੋਂ ਤੋੜ ਕੇ ਹੀ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ, ਅਸੀਂ ਇਨ੍ਹਾਂ ਚੀਜ਼ਾਂ ਤੋਂ ਬਚਣਾ ਹੈ। ਗੈਵੀ ਨੇ ਕਿਹਾ ਕਿ ਮੇਰੀ ਸਾਰੇ ਭੈਣ-ਭਰਾਵਾਂ ਨੂੰ ਬੇਨਤੀ ਹੈ ਕਿ ਅਸੀਂ ਇਸ ‘ਤੇ ਰਿਐਕਟ ਕਿਸ ਤਰ੍ਹਾਂ ਕਰਨਾ ਹੈ। ਇਸ ਬਿਆਨ ਦੇ ਕਈ ਸਮਰਥਕ ਵੀ ਹੋਣਗੇ ਅਤੇ ਕਈ ਸਮਰਥਕ ਨਹੀਂ ਵੀ ਹੋਣਗੇ, ਹਰ ਇਕ ਦਾ ਆਪਣਾ-ਆਪਣਾ ਨਜ਼ਰੀਆ ਹੈ ਪਰ ਲੜ੍ਹਾਈ ਆਪਣੇ ਘਰ-ਪਰਿਵਾਰ ਦੇ ‘ਚ ਹੈ, ਟੁੱਟਣਾ ਆਪਣਾ ਹੀ ਪਰਿਵਾਰ ਹੈ। ਇਸ ਚੀਜ਼ ਤੋਂ ਅਸੀਂ ਬਚਣਾ ਹੈ, ਵਾਹਿਗੁਰੂ ਜੀ ਸਾਡੇ ਪੰਜਾਬ ਨੂੰ ਬੁਰੀਆਂ ਨਜ਼ਰਾਂ ਤੋਂ ਬਚਾਏ।

https://www.facebook.com/onair13media/videos/395515989256955

ਇਸ ਤੋਂ ਇਲਾਵਾ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਵੀ ਇਸ ਬਿਆਨ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਅਸੀਂ ਸਿਮਰਨਜੀਤ ਸਿੰਗ ਮਾਨ ਹੋਰਾ ਦੀ ਇੱਜ਼ਤ ਕਰਦੇ ਹਾਂ ਪਰ ਸ਼ਹੀਦ ਭਗਤ ਸਿੰਘ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਇੱਕ ਵਾਰ ਜ਼ਰੂਰ ਯਾਦ ਕਰ ਲੈਣਾ ਚਾਹੀਦਾ ਹੈ ਕਿ ਅੱਜ ਅਸੀਂ ਜੋ ਆਜ਼ਾਦੀ ਮਾਨ ਰਹੇ ਹਾਂ ਉਹ ਭਗਤ ਸਿੰਘ, ਊਧਮ ਸਿੰਘ ਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਕਰਕੇ ਹੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਅਪਣਾ ਵਿਚਾਰ ਰੱਖਣ ਤੇ ਸ਼ਹੀਦਾਂ ਬਾਰੇ ਮਰਿਯਾਦਾ ‘ਚ ਰਹਿ ਕੇ ਹੀ ਬੋਲਣ।

PM ਮੋਦੀ ਨੇ ਬੁੰਦੇਲਖੰਡ ਐਕਸਪ੍ਰੈਸ ਵੇਅ ਦਾ ਕੀਤਾ ਉਦਘਾਟਨ

0

ਉੱਤਰ ਪ੍ਰਦੇਸ਼ ਨੂੰ ਅੱਜ ਨਵਾਂ ਬੁੰਦੇਲਖੰਡ ਐਕਸਪ੍ਰੈਸ ਵੇਅ ਮਿਲ ਗਿਆ ਹੈ। ਪੀਐਮ ਮੋਦੀ ਨੇ ਅੱਜ 14,850 ਕਰੋੜ ਰੁਪਏ ਦੀ ਲਾਗਤ ਨਾਲ ਬਣੇ 296 ਕਿਲੋਮੀਟਰ ਲੰਬੇ ਬੁੰਦੇਲਖੰਡ ਐਕਸਪ੍ਰੈਸਵੇਅ ਦਾ ਉਦਘਾਟਨ ਕੀਤਾ ਅਤੇ ਇਹ ਉੱਤਰ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੈ। ਇਹ ਚਾਰ ਮਾਰਗੀ ਐਕਸਪ੍ਰੈਸਵੇਅ ਉੱਤਰ ਪ੍ਰਦੇਸ਼ ਐਕਸਪ੍ਰੈਸਵੇਅਜ਼ ਇੰਡਸਟਰੀਅਲ ਡਿਵੈਲਪਮੈਂਟ ਅਥਾਰਟੀ (ਯੂਪੀਈਡੀਏ) ਦੀ ਅਗਵਾਈ ਹੇਠ ਲਗਭਗ 14,850 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਬਾਅਦ ਵਿੱਚ ਇਸ ਨੂੰ ਛੇ ਲੇਨ ਤੱਕ ਵਧਾਏ ਜਾਣ ਦੀ ਸੰਭਾਵਨਾ ਹੈ।

ਐਕਸਪ੍ਰੈਸਵੇਅ ਚਿਤਰਕੂਟ ਜ਼ਿਲ੍ਹੇ ਵਿੱਚ ਭਰਤਕੁਪ ਨੇੜੇ ਗੋਂਡਾ ਪਿੰਡ ਵਿੱਚ NH-35 ਤੋਂ ਇਟਾਵਾ ਜ਼ਿਲ੍ਹੇ ਦੇ ਕੁਦਰੈਲ ਪਿੰਡ ਤੱਕ ਫੈਲਿਆ ਹੋਇਆ ਹੈ, ਜਿੱਥੇ ਇਹ ਆਗਰਾ-ਲਖਨਊ ਐਕਸਪ੍ਰੈਸਵੇਅ ਨਾਲ ਮਿਲ ਜਾਂਦਾ ਹੈ। ਇਹ ਐਕਸਪ੍ਰੈੱਸ ਵੇਅ ਸੱਤ ਜ਼ਿਲ੍ਹਿਆਂ ਜਿਵੇਂ ਚਿਤਰਕੂਟ, ਬਾਂਦਾ, ਮਹੋਬਾ, ਹਮੀਰਪੁਰ, ਜਾਲੌਨ, ਔਰਈਆ ਅਤੇ ਇਟਾਵਾ ਵਿੱਚੋਂ ਲੰਘਦਾ ਹੈ।

14,850 ਕਰੋੜ ਦੀ ਲਾਗਤ ਨਾਲ ਬਣਿਆ ਇਹ 296 ਕਿਲੋਮੀਟਰ ਲੰਬਾ ਐਕਸਪ੍ਰੈਸਵੇਅ ਚਿਤਰਕੂਟ, ਬਾਂਦਾ, ਮਹੋਬਾ, ਹਮੀਰਪੁਰ ਅਤੇ ਜਾਲੌਨ ਦੇ ਲੋਕਾਂ ਲਈ ਦਿੱਲੀ ਦੀ ਯਾਤਰਾ ਨੂੰ ਆਸਾਨ ਬਣਾ ਦੇਵੇਗਾ। ਹੁਣ ਬੁੰਦੇਲਖੰਡ ਐਕਸਪ੍ਰੈਸਵੇਅ ਰਾਹੀਂ ਚਿਤਰਕੂਟ ਤੋਂ ਦਿੱਲੀ ਦੀ ਦੂਰੀ ਸਿਰਫ਼ 6 ਘੰਟਿਆਂ ਵਿੱਚ ਪੂਰੀ ਹੋ ਜਾਵੇਗੀ। ਇਹ ਅਤਿ-ਆਧੁਨਿਕ ਐਕਸਪ੍ਰੈਸਵੇਅ ਉੱਤਰ ਪ੍ਰਦੇਸ਼ ਦੇ ਬੁੰਦੇਲਖੰਡ ਖੇਤਰ ਦੇ 7 ਜ਼ਿਲ੍ਹਿਆਂ- ਚਿਤਰਕੂਟ, ਬਾਂਦਾ, ਮਹੋਬਾ, ਹਮੀਰਪੁਰ, ਜਾਲੌਨ, ਔਰਈਆ ਅਤੇ ਇਟਾਵਾ ਜ਼ਿਲ੍ਹਿਆਂ ਵਿੱਚੋਂ ਲੰਘੇਗਾ। ਇਸ ਨਾਲ ਸਥਾਨਕ ਲੋਕਾਂ ਲਈ ਰਾਜਧਾਨੀ ਦਿੱਲੀ ਤੱਕ ਪਹੁੰਚਣਾ ਆਸਾਨ ਹੋ ਜਾਵੇਗਾ ਅਤੇ ਨਾਲ ਹੀ ਇਸ ਖੇਤਰ ਦੀ ਆਰਥਿਕਤਾ ਦੀ ਤਕਦੀਰ ਵੀ ਬਦਲ ਜਾਵੇਗੀ।

ਪੀਐਮ ਮੋਦੀ ਨੇ ਫਰਵਰੀ 2020 ਵਿੱਚ ਬੁੰਦੇਲਖੰਡ ਐਕਸਪ੍ਰੈਸ ਵੇ ਦਾ ਨੀਂਹ ਪੱਥਰ ਰੱਖਿਆ ਸੀ। ਕੋਰੋਨਾ ਮਹਾਮਾਰੀ ਦੌਰਾਨ ਵੀ ਇਸ ਦੇ ਨਿਰਮਾਣ ਕਾਰਜ ਵਿੱਚ ਕੋਈ ਵਿਘਨ ਨਹੀਂ ਪੈਣ ਦਿੱਤਾ ਗਿਆ ਸੀ। ਨਤੀਜੇ ਵਜੋਂ ਬੁੰਦੇਲਖੰਡ ਐਕਸਪ੍ਰੈਸਵੇਅ ਨੂੰ ਨਿਸ਼ਚਿਤ ਸਮਾਂ ਸੀਮਾ ਤੋਂ 6 ਮਹੀਨੇ ਪਹਿਲਾਂ ਆਮ ਲੋਕਾਂ ਲਈ ਖੋਲ੍ਹਿਆ ਜਾ ਰਿਹਾ ਹੈ।

Singapore Open 2022: ਪੀਵੀ ਸਿੰਧੂ ਨੇ ਸਿੰਗਾਪੁਰ ਓਪਨ ਦੇ ਫਾਈਨਲ ’ਚ ਕੀਤਾ ਪ੍ਰਵੇਸ਼

0

ਭਾਰਤੀ ਸ਼ਟਲਰ ਪੀਵੀ ਸਿੰਧੂ ਜਾਪਾਨ ਦੀ ਸਾਇਨਾ ਕਾਵਾਕਾਮੀ ਨੂੰ 21-15, 21-7 ਨਾਲ ਹਰਾ ਕੇ ਸਿੰਗਾਪੁਰ ਓਪਨ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਭਾਰਤ ਨੂੰ ਬੈਡਮਿੰਟਨ ਵਿੱਚ ਦੋਹਰਾ ਓਲੰਪਿਕ ਤਮਗਾ ਦਿਵਾਉਣ ਵਾਲੀ ਸਟਾਰ ਸ਼ਟਲਰ ਪੀਵੀ ਸਿੰਧੂ ਨੇ ਸਿੰਗਾਪੁਰ ਓਪਨ ਸੁਪਰ 500 ਸੀਰੀਜ਼ ਟੂਰਨਾਮੈਂਟ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਉਸ ਨੇ ਸੈਮੀਫਾਈਨਲ ‘ਚ ਜਾਪਾਨ ਦੀ ਸਿਨਾ ਕਾਵਾਕਾਮੀ ਨੂੰ 21-15, 21-7 ਨਾਲ ਹਰਾਇਆ। ਉਸ ਨੇ ਇਸ ਤੋਂ ਪਹਿਲਾਂ ਕੁਆਰਟਰ ਫਾਈਨਲ ਵਿੱਚ ਚੀਨੀ ਖਿਡਾਰੀ ਹਾਨ ਯੁਵੇਈ ਨੂੰ 17-21, 21-11, 21-19 ਨਾਲ ਹਰਾਇਆ ਸੀ।