Home Blog Page 1988

ਨੌਜਵਾਨਾਂ ਨੂੰ ਕੁੱਟਣ ਦੇ ਦੋਸ਼ ’ਚ 3 ਮੁਲਾਜ਼ਮ ਮੁਅੱਤਲ

0

ਗੁਰਦਾਸਪੁਰ ਪੁਲਿਸ ਵੱਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਕਾਰਨ ਤੋਂ ਕੁੱਟਣ ਤੋਂ ਬਾਅਦ ਲੋਕਾਂ ਵੱਲੋਂ ਥਾਣਾ ਸਿਟੀ ਦਾ ਘਿਰਾਓ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬਿਨਾਂ ਕਿਸੇ ਮਾਮਲੇ ਦਰਜ ਤੋਂ ਪੁਲਿਸ ਵੱਲੋਂ ਨੌਜਵਾਨਾਂ ਨੂੰ ਚੁੱਕਿਆ ਗਿਆ ਤੇ ਉਨ੍ਹਾਂ ਦੀ ਕੁੱਟਮਾਰ ਕੀਤੀ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੇ ਤਿੰਨ ਏਐਸਆਈ ਨੂੰ ਮੁਅੱਤਲ ਕਰ ਦਿੱਤਾ। ਸਥਾਨਕ ਵਪਾਰਕ ਸੰਗਠਨਾਂ ਵੱਲੋਂ ਥਾਣਾ ਦਾ ਘਿਰਾਓ ਕਰਕੇ ਮੰਗ ਕੀਤੀ ਗਈ ਕਿ ਤਿੰਨੇ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਨੌਜਵਾਨ ਮੁਕੇਸ਼ ਮਹਾਜਨ ਵਾਸੀ ਬਹਿਰਾਮਪੁਰ ਰੋਡ ਤੇ ਕੁਸ਼ਾਲ ਵਾਸੀ ਬਾਜਵਾ ਕਾਲੋਨੀ ਦਾ ਹਸਪਤਾਲ ਵਿੱਚ ਇਲਾਜ ਚੱਲ੍ਹ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁਸ਼ਾਲ ਨੇ ਨਵਾਂ ਆਈਫੋਨ ਲਿਆ ਸੀ ਤੇ ਉਹ ਆਪਣੇ ਇਕ ਹੋਰ ਦੋਸਤ ਦੇ ਘਰ ਪਿੰਡ ਹੱਲਾਂ ਵਿੱਚ ਚਾਹ ਪਾਰਟੀ ਕਰ ਰਹੇ ਸਨ।

ਕੁਝ ਸਮੇਂ ਬਾਅਦ ਉਥੇ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਤੇ ਤਿੰਨ ਹੋਰ ਏਐਸਆਈ ਕਸ਼ਮੀਰ ਸਿੰਘ, ਸਤਪਾਲ ਅਤੇ ਹਰਜੀਤ ਆ ਗਏ ਤੇ ਉਨ੍ਹਾਂ ਮਾਰਨਾ ਸ਼ੁਰੂ ਕਰ ਦਿੱਤਾ। ਉਸਦੇ ਦੋਸਤ ਤਾਂ ਉਥੋਂ ਭੱਜ ਗਏ ਪਰ ਪੁਲਿਸ ਮੁਲਾਜ਼ਮਾਂ ਨੇ ਕੁਸ਼ਾਲ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੁਕੇਸ਼ ਮਹਾਜਨ ਨੂੰ ਵੀ ਨੇੜਿਓ ਦੁਕਾਨ ਤੋਂ ਫੜ੍ਹਕੇ ਅਣਪਛਾਤੀ ਥਾਂ ਉਤੇ ਲੈ ਗਏ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਸਦੇ ਸੱਟਾਂ ਲੱਗੀਆਂ, ਜੋ ਹੁਣ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਇਸ ਸਬੰਧੀ ਡੀਐਸਪੀ ਸਿਟੀ ਨੇ ਦੱਸਿਆ ਕਿ ਏਐਸਆਈ ਕਸ਼ਮੀਰ ਸਿੰਘ, ਸਤਪਾਲ ਸਿੰਘ ਤੇ ਹਰਜੀਤ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ ਤਿੰਨਾਂ ਖਿਲਾਫ ਜਾਂਚ ਕੀਤੀ ਜਾਵੇਗੀ ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਸਿਮਰਜੀਤ ਸਿੰਘ ਬੈਂਸ ਨੂੰ ਮੁੜ 2 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

0

ਬਲਾਤਕਾਰ ਮਾਮਲੇ ‘ਚ ਅੱਜ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਕੋਰਟ ‘ਚ ਪੇਸ਼ ਕੀਤਾ ਗਿਆ। ਇਸ ਪੇਸ਼ੀ ਤੋਂ ਪਹਿਲਾਂ ਸਿਮਰਜੀਤ ਬੈਂਸ ਨੂੰ ਇੱਕ ਵਾਰੀ 3 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ ਸੀ ਤੇ ਦੂਜੀ ਵਾਰ 2 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ ਸੀ। ਅੱਜ ਮੁੜ ਪੇਸ਼ੀ ਦੌਰਾਨ ਪੁਲਿਸ ਵਲੋਂ ਹੋਰ ਰਿਮਾਂਡ ਮੰਗਿਆ ਗਿਆ। ਲੁਧਿਆਣਾ ਅਦਾਲਤ ਨੇ ਅੱਜ ਫਿਰ ਤੋਂ ਸਿਮਰਜੀਤ ਬੈਂਸ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸਦੇ ਨਾਲ ਹੀ ਬਾਕੀ ਮੁਲਜ਼ਮ ਵੀ ਜੁਡੀਸ਼ੀਅਲ ਕਸੱਟਡੀ ‘ਤੇ ਭੇਜੇ ਗਏ ਹਨ। ਇਸ ਮਾਮਲੇ ‘ਚ ਹੁਣ ਪੁਲਿਸ ਵਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਦਿੱਲੀ ਦੇ ਅਲੀਪੁਰ ‘ਚ ਨਿਰਮਾਣ ਅਧੀਨ ਗੋਦਾਮ ਦੀ ਡਿੱਗੀ ਕੰਧ, 5 ਲੋਕਾਂ ਦੀ ਹੋਈ ਮੌਤ

0

ਦਿੱਲੀ ‘ਚ ਦਰਦਨਾਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਅਲੀਪੁਰ ਇਲਾਕੇ ’ਚ ਇਕ ਨਿਰਮਾਣ ਅਧੀਨ ਗੋਦਾਮ ਦੀ ਕੰਧ ਅਚਾਨਕ ਡਿੱਗ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਦਲ ਦੀ ਟੀਮ ਮੌਕੇ ’ਤੇ ਪਹੁੰਚ ਗਈ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ’ਚ ਹੁਣ ਤਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਕੰਧ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ।

ਜਾਣਕਾਰੀ ਮੁਤਾਬਕ 25 ਤੋਂ ਜ਼ਿਆਦਾ ਮਜ਼ਦੂਰ ਮੌਕੇ ’ਤੇ ਕੰਮ ਕਰ ਰਹੇ ਸਨ। ਦਿੱਲੀ ਪੁਲਸ ਨੇ ਦੱਸਿਆ ਕਿ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ। ਮਲਬੇ ਹੇਠੋਂ ਹੁਣ ਤਕ 10 ਲੋਕਾਂ ਨੂੰ ਕੱਢਿਆ ਜਾ ਚੁੱਕਾ ਹੈ। ਜ਼ਖ਼ਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

CM ਕੇਜਰੀਵਾਲ ਦੇ ਘਰ ਬਾਹਰ ਪੰਜਾਬ ਦੇ ETT ਅਧਿਆਪਕਾਂ ਦਾ ਧਰਨਾ ਪ੍ਰਦਰਸ਼ਨ

0

ਪੰਜਾਬ ਦੇ 180 ਈਟੀਟੀ ਬੇਰੁਜ਼ਗਾਰ ਅਧਿਆਪਕ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਨੇ ਧਰਨਾ ਲਗਾ ਦਿੱਤਾ ਅਤੇ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਹੈ। ਅਧਿਆਪਕਾਂ ਨੇ ਹੱਥਾਂ ਵਿੱਚ ਵੱਡੇ-ਵੱਡੇ ਬੈਨਰ ਲੈ ਕੇ ਕੇਜਰੀਵਾਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਹੈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਇਨ੍ਹਾਂ ਅਧਿਆਪਕਾਂ ਦੀ ਮੰਗ ਹੈ ਕਿ ਇਕ ਤਾਂ ਰੈਗੂਲਰ ਕੀਤਾ ਜਾਵੇ ਅਤੇ ਦੂਜਾ ਇਨ੍ਹਾਂ ਦੀ ਤਨਖਾਹ ਵਧਾਈ ਜਾਵੇ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ ਅਧਿਆਪਕਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਇਸ ਦੇ ਨਾਲ ਹੀ ‘ਆਪ’ ਪਾਰਟੀ ਨੇ ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਇਨ੍ਹਾਂ ਅਧਿਆਪਕਾਂ ਨਾਲ ਵਾਅਦੇ ਵੀ ਕੀਤੇ ਸਨ। ਇਸ ਦੀ ਪੂਰਤੀ ਦੀ ਮੰਗ ਨੂੰ ਲੈ ਕੇ ਅਧਿਆਪਕ ਅੱਜ ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ ਦੇਣ ਪੁੱਜੇ ਹਨ।

 

ਅਮਰੀਕਾ ‘ਚ ਵਾਪਰਿਆ ਦਰਦਨਾਕ ਹਾਦਸਾ, ਵਾਹਨਾਂ ਦੀ ਆਪਸੀ ਟੱਕਰ ‘ਚ 5 ਲੋਕਾਂ ਦੀ ਹੋਈ ਮੌਤ

0

ਅਮਰੀਕਾ ਵਿਚ ਮੋਂਟਾਨਾ ਰਾਜ ਵਿਚ ਇੰਟਰਸਟੇਟ 90 ‘ਤੇ ਸ਼ੁੱਕਰਵਾਰ ਸ਼ਾਮ ਨੂੰ ਘੱਟੋ-ਘੱਟ 20 ਵਾਹਨਾਂ ਦੇ ਆਪਸ ਵਿਚ ਟਕਰਾ ਜਾਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿਚ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਵੀ ਹੋਏ ਹਨ। ਮੀਡੀਆ ਰਿਪੋਰਟ ਅਨੁਸਾਰ ਇਹ ਹਾਦਸਾ ਹਾਰਡਿਨ ਤੋਂ 5 ਕਿਲੋਮੀਟਰ ਦੂਰ ਪੱਛਮ ਵਿਚ ਵਾਪਰਿਆ।

ਗਵਰਨਰ ਗ੍ਰੇਗ ਗੀਆਫੋਰਟਡ ਨੇ ਟਵੀਟ ਕੀਤਾ, ‘ਮੈਂ ਹਾਰਡਿਨ ਦੇ ਨੇੜੇ ਵੱਡੀ ਗਿਣਤੀ ਵਿਚ ਲੋਕਾਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਨਾਲ ਬਹੁਤ ਦੁਖੀ ਹਾਂ। ਕ੍ਰਿਪਾ ਮੇਰੇ ਨਾਲ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਦੁਆ ਕਰੋ। ਅਸੀਂ ਬਚਾਅ ਕਰਮਚਾਰੀਆਂ ਦੇ ਉਨ੍ਹਾਂ ਦੀ ਸੇਵਾ ਲਈ ਧੰਨਵਾਦੀ ਹਾਂ।’

 

CM ਭਗਵੰਤ ਮਾਨ ਨੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ

0

CM ਭਗਵੰਤ ਮਾਨ ਨੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸਿੱਖੀ ਕੇਸਾਂ-ਸੁਆਸਾਂ ਸੰਗ ਨਿਭਾਉਣ ਵਾਲੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ..

ਭਾਈ ਸਾਹਿਬ ਜੀ ਜ਼ੁਲਮ ਦੀ ਈਨ ਨਾ ਮੰਨਦੇ ਹੋਏ ਸਿੱਖੀ ਸਿਦਕ ਲਈ ਆਪਣੀ ਖੋਪਰੀ ਲਹਾ ਗਏ..ਸਮੁੱਚੀ ਸਿੱਖ ਕੌਮ ਰਹਿੰਦੀ ਦੁਨੀਆ ਤੱਕ ਲਾਸਾਨੀ ਸ਼ਹਾਦਤ ਨੂੰ ਚੇਤਿਆਂ ‘ਚ ਰੱਖ ਪ੍ਰਣਾਮ ਕਰਦੀ ਰਹੇਗੀ

ਪੰਜਾਬ ਸਰਕਾਰ ਵੱਲੋਂ 64 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ

0

ਪੰਜਾਬ ਸਰਕਾਰ ਵੱਲੋਂ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਦੇਖੋ ਸੂਚੀ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲ ਅਫਸਰਾਂ ਤੇ ਤਹਿਸੀਲਦਾਰਾਂ ਦੀਆਂ ਬਦਲੀਆਂ

0
Transfer of District Revenue Officers by Punjab Govt

ਪੰਜਾਬ ‘ਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲ ਅਫਸਰਾਂ ਅਤੇ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਦੇਖੋ ਸੂਚੀ

 

 

 

ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦਿਹਾਂਤ

0

ਜਿਲ੍ਹਾ ਗੁਰਦਾਸਪੁਰ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ ਹੈ। ਨਿਰਮਲ ਸਿੰਘ ਕਾਹਲੋਂ ਪੰਜਾਬ ਵਿਧਾਨ ਸਭਾ ਵਿਚ ਸਪੀਕਰ ਵੀ ਰਹੇ ਹਨ।

ਨਿਰਮਲ ਸਿੰਘ ਕਾਹਲੋਂ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਰਹਿ ਰਹੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।

ਇਸ ਸਬੰਧੀ ਉਨ੍ਹਾਂ ਦੇ ਸਪੁੱਤਰ ਰਵੀ ਕਰਨ ਸਿੰਘ ਕਾਹਲੋਂ ਵੱਲੋਂ ਫੇਸਬੁੱਕ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮੇਰੇ ਪਿਤਾ ਜੀ ਨਿਰਮਲ ਸਿੰਘ ਕਾਹਲੋਂ ਰਾਤ 2 ਵਜੇ ਐਸਕਾਰਟ ਹਸਪਤਾਲ ਵਿਖੇ ਅਕਾਲ ਪੁਰਖ ਵੱਲ਼ੋਂ ਬਖ਼ਸ਼ੇ ਸੁਆਸ ਪੂਰੇ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 17 ਜੁਲਾਈ ਦਿਨ ਐਤਵਾਰ ਨੂੰ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।

Ammy Virk ਦੀ ਫ਼ਿਲਮ ‘ਬਾਜਰੇ ਦਾ ਸਿੱਟਾ’ ਸਿਨੇਮਾ ਘਰਾਂ ‘ਚ ਹੋਈ ਰਿਲੀਜ਼

0

ਫਿਲਮ ‘ਬਾਜਰੇ ਦਾ ਸਿੱਟਾ’ ਦਾ ਟ੍ਰੇਲਰ ਦੇਖਣ ਤੋਂ ਬਾਅਦ ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਅੱਜ ਉਨ੍ਹਾਂ ਦਾ ਇਹ ਇੰਤਜ਼ਾਰ ਖਤਮ ਹੋ ਗਿਆ ਹੈ। ਪੰਜਾਬੀ ਅਦਾਕਾਰ ਐਮੀ ਵਿਰਕ ਦੀ ਨਵੀਂ ਫਿਲਮ ‘ਬਾਜਰੇ ਦਾ ਸਿੱਟਾ’ ਅੱਜ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਗਈ ਹੈ।

https://www.facebook.com/onair13media/videos/1024449144892412

ਦੱਸ ਦਈਏ ਕਿ ਵੱਡੀ ਗਿਣਤੀ ‘ਚ ਦਰਸ਼ਕ ਇਸ ਫਿਲਮ ਨੂੰ ਦੇਖਣ ਲਈ ਸਿਨੇਮਾ ਘਰਾਂ ‘ਚ ਪਹੁੰਚੇ। ਫਿਲਮ ਦੇਖਣ ਆਏ ਦਰਸ਼ਕਾਂ ਨੂੰ ਫਿਲਮ ਦੀ ਕਹਾਣੀ ਬਹੁਤ ਹੀ ਪਸੰਦ ਆਈ। ਦਰਸ਼ਕਾਂ ਅਨੁਸਾਰ ਇਸ ਫਿਲਮ ‘ਚ ਐਮੀ ਵਿਰਕ ਤੇ ਤਾਨੀਆ ਦੀ ਭੂਮਿਕਾ ਬਹੁਤ ਹੀ ਵਧੀਆ ਸੀ।

ਐਮੀ ਵਿਰਕ ਤੇ ਤਾਨੀਆ ਦੀ ਜੋੜੀ ਨੂੰ ਫਿਲਮ ‘ਸੁਫਨਾ’ ‘ਚ ਵੀ ਬਹੁਤ ਪਸੰਦ ਕੀਤਾ ਗਿਆ ਸੀ। ਇਸਦੇ ਨਾਲ ਹੀ ਨਵੀਂ ਰਿਲੀਜ਼ ਹੋਈ ਫਿਲਮ ‘ਬਾਜਰੇ ਦਾ ਸਿੱਟਾ’ ‘ਚ ਵੀ ਦਰਸ਼ਕਾਂ ਨੂੰ ਇਨ੍ਹਾਂ ਦੋਹਾਂ ਦੀ ਜੋੜੀ ਬਹੁਤ ਪਸੰਦ ਆਈ। ਇਸਦੇ ਨਾਲ ਹੀ ਨੂਰ ਚਹਿਲ ਦੀ ਅਦਾਕਾਰੀ ਦੀ ਵੀ ਦਰਸ਼ਕਾਂ ਵਲੋਂ ਪ੍ਰਸ਼ੰਸਾ ਕੀਤੀ ਗਈ। ਦਰਸ਼ਕਾਂ ਅਨੁਸਾਰ ਇਸ ਫਿਲਮ ‘ਚ ਜਿਸ ਤਰ੍ਹਾਂ ਲੜਕੀਆਂ ਨੂੰ ਪ੍ਰੋਤਸਾਹਿਤ ਕੀਤਾ ਗਿਆ ਹੈ। ਇਸ ਪ੍ਰਕਾਰ ਭਵਿੱਖ ‘ਚ ਅਜਿਹੀਆਂ ਫਿਲਮਾਂ ਬਣਨੀਆਂ ਚਾਹੀਦੀਆਂ ਹਨ।

ਦੱਸ ਦਈਏ ਕਿ ਇਸ ਫਿਲਮ ਦੀ ਕਹਾਣੀ ਦਰਸ਼ਕਾਂ ਨੂੰ ਬਹੁਤ ਚੰਗੀ ਲੱਗੀ ਹੈ। ਇਸ ਫਿਲ਼ਮ ਦੇ ਗੀਤ ਵੀ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਹੇ ਹਨ। ‘ਬਾਜਰੇ ਦਾ ਸਿੱਟਾ’ ਟਾਈਟਲ ਸੌਗ ਤੇ ਗੀਤ Surme Dani’, ‘ਸਿਰਨਾਵਾਂ’ ਤੇ ਇਸ ਫਿਲਮ ਦਾ ਗੀਤ ‘ਵੀਣੀ ਦੇ ਵਿੱਚ ਵੰਗ’ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਹੇ ਹਨ। ਇਸ ਫ਼ਿਲਮ ‘ਚ ਗੱਗੂ ਗਿੱਲ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ ਅਤੇ ਕਈ ਹੋਰ ਨਾਮੀ ਪੰਜਾਬੀ ਕਲਾਕਾਰ ਹਨ।

ਫਿਲਮ ‘ਬਾਜਰੇ ਦਾ ਸਿੱਟਾ’ ਜੱਸ ਅਗਰਵਾਲ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਸ਼੍ਰੀ ਨਰੋਤਮ ਜੀ ਸਟੂਡੀਓਜ਼, ਟਿਪਸ ਫਿਲਮ ਲਿਮਿਟਡ, ਐਮੀ ਵਿਰਕ ਪ੍ਰੋਡਕਸ਼ਨ ਵਲੋਂ ਪੇਸ਼ਕਾਰੀ ਕੀਤੀ ਗਈ ਹੈ। ਕੋਰੀਓਗ੍ਰਾਫਰ ਨਿਰਦੇਸ਼ਨ ਟੀਮ ਪ੍ਰੋਡਕਸ਼ਨ ਅੰਕਿਤ ਵਿਜਨ, ਨਵਦੀਪ ਨਰੂਲਾ, ਗਿਰੀਸ਼ ਕੁਮਾਰ, ਨਵਨੀਤ ਵਿਰਕ, ਓਰੀਅਨ ਸਟੂਡੀਓ ਦੁਆਰਾ ਕੀਤਾ ਗਿਆ ਹੈ। ਫਿਲਮ ਦਾ ਨਿਰਮਾਣ ਕਿਰਨ ਯਾਦਵ ਨੇ ਕੀਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ੰਸਕ ਫਿਲਮ ਨੂੰ ਕਿੰਨਾ ਪਿਆਰ ਦਿੰਦੇ ਹਨ।