Home Blog Page 1994

ਵਿਸ਼ਵ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ‘ਚ ਭਗਵਾਨੀ ਦੇਵੀ ਨੇ ਜਿੱਤਿਆ ਸੋਨ ਤਗਮਾ

0

ਜੇਕਰ ਤੁਹਾਡੇ ਅੰਦਰ ਕੁਝ ਕਰਨ ਦੀ ਇੱਛਾ ਹੈ, ਤਾਂ ਉਮਰ ਤੁਹਾਡੇ ਲਈ ਸਿਰਫ਼ ਇੱਕ ਨੰਬਰ ਹੈ, ਹੋਰ ਕੁਝ ਨਹੀਂ। 94 ਸਾਲਾ ਭਗਵਾਨੀ ਦੇਵੀ ਡਾਗਰ ਨੇ ਵੀ ਕੁਝ ਅਜਿਹਾ ਹੀ ਸਾਬਤ ਕੀਤਾ ਹੈ। ਜਿਸ ਉਮਰ ਵਿਚ ਲੋਕ ਆਮ ਤੌਰ ‘ਤੇ ਸਹੀ ਢੰਗ ਨਾਲ ਚੱਲਣ ਤੋਂ ਅਸਮਰੱਥ ਹੁੰਦੇ ਹਨ, ਭਗਵਾਨੀ ਨੇ ਉਸ ਉਮਰ ਵਿਚ ਵਿਦੇਸ਼ਾਂ ਵਿਚ ਭਾਰਤ ਦਾ ਡੰਕਾ ਵਜਾਇਆ ਹੈ। ਹਰਿਆਣਾ ਦੀ ਰਹਿਣ ਵਾਲੀ ਭਗਵਾਨੀ ਦੇਵੀ ਹੁਣ 94 ਸਾਲ ਦੀ ਉਮਰ ‘ਚ ਵਿਸ਼ਵ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ‘ਚ ਸੋਨ ਅਤੇ ਦੋ ਕਾਂਸੀ ਦੇ ਤਮਗੇ ਜਿੱਤ ਕੇ ਦੁਨੀਆ ਲਈ ਪ੍ਰੇਰਨਾ ਸਰੋਤ ਬਣ ਰਹੀ ਹੈ।

ਭਗਵਾਨੀ ਨੇ ਫਿਨਲੈਂਡ ਦੇ ਟੈਂਪੇਰੇ ਵਿੱਚ 100 ਮੀਟਰ ਸਪ੍ਰਿੰਟ ਮੁਕਾਬਲੇ ਵਿੱਚ ਸਿਰਫ਼ 24.74 ਸਕਿੰਟ ਦੇ ਸਮੇਂ ਨਾਲ ਸੋਨ ਤਗ਼ਮਾ ਜਿੱਤਿਆ। ਇਸ ਤੋਂ ਇਲਾਵਾ ਉਸ ਨੇ ਸ਼ਾਟ ਪੁਟ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ।

ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਭਗਵਾਨੀ ਦੇਵੀ ਦੀ ਤਸਵੀਰ ਪੋਸਟ ਕੀਤੀ ਹੈ।ਮੰਤਰਾਲੇ ਨੇ ਇਸ ਦੇ ਨਾਲ ਕੈਪਸ਼ਨ ‘ਚ ਲਿਖਿਆ, ‘ਭਾਰਤ ਦੀ 94 ਸਾਲਾ ਭਗਵਾਨੀ ਦੇਵੀ ਨੇ ਇਕ ਵਾਰ ਫਿਰ ਦੱਸਿਆ ਹੈ ਕਿ ਉਮਰ ਸਿਰਫ ਇਕ ਨੰਬਰ ਹੈ।ਉਸ ਨੇ ਸੋਨੇ ਅਤੇ ਕਾਂਸੀ ਦੇ ਤਗਮੇ ਜਿੱਤੇ।ਸੱਚਮੁੱਚ ਇੱਕ ਦਲੇਰ ਪ੍ਰਦਰਸ਼ਨ

ਦੱਖਣੀ ਕੋਰੀਆ ‘ਚ ਕੋਰੋਨਾ ਦਾ ਕਹਿਰ ਜਾਰੀ, 12 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਦਰਜ

0

ਦੱਖਣੀ ਕੋਰੀਆ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੱਖਣੀ ਕੋਰੀਆ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਲਾਗ ਦੇ 12,693 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 1,85,24,538 ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਰੀਆ ਰੋਗ ਨਿਯੰਤਰਣ ਅਤੇ ਰੋਕਥਾਮ ਏਜੰਸੀ (ਕੇਡੀਸੀਏ) ਦੇ ਅਨੁਸਾਰ ਕੋਰੀਆ ਵਿੱਚ ਰੋਜ਼ਾਨਾ ਐਕਟਿਵ ਕੇਸ ਐਤਵਾਰ ਨੂੰ 20410 ਤੋਂ ਘੱਟ ਸਨ ਪਰ ਇੱਕ ਹਫ਼ਤੇ ਵਿੱਚ 6249 ਮਾਮਲਿਆਂ ਵਿੱਚ ਵਾਧਾ ਹੋਇਆ।

ਪਿਛਲੇ ਇੱਕ ਹਫ਼ਤੇ ਵਿੱਚ ਰੋਜ਼ਾਨਾ ਕੇਸਾਂ ਦੀ ਕੁੱਲ ਗਿਣਤੀ 18,388 ਰਹੀ। ਸਿਹਤ ਅਧਿਕਾਰੀ ਦੇ ਅਨੁਸਾਰ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚੋਂ 180 ਵਿਦੇਸ਼ਾਂ ਤੋਂ ਸੰਕਰਮਿਤ ਯਾਤਰੀ ਸਨ, ਜਿਸ ਨਾਲ ਕੁੱਲ ਕੇਸ 37,358 ਹੋ ਗਏ ਹਨ। ਸਿਹਤ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਦੇ ਕੁੱਲ ਮਾਮਲਿਆਂ ‘ਚੋਂ 71 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ ਅਤੇ ਇਸੇ ਸਮੇਂ ਦੌਰਾਨ 18 ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 24,661 ਹੋ ਗਈ ਹੈ। ਕੁੱਲ ਮੌਤ ਦਰ 0.13 ਫੀਸਦੀ ਹੈ।

Shooting World Cup: ਅਰਜੁਨ ਬਬੂਤਾ ਨੇ 10 ਮੀਟਰ ਏਅਰ ਰਾਈਫਲ ‘ਚ ਭਾਰਤ ਲਈ ਜਿੱਤਿਆ Gold Medal

0

ਯੁਵਾ ਭਾਰਤੀ ਨਿਸ਼ਾਨੇਬਾਜ਼ ਅਰਜੁਨ ਬਬੂਤਾ ਨੇ ਸੋਮਵਾਰ ਨੂੰ ਇੱਥੇ ਆਈ. ਐੱਸ. ਐੱਸ. ਐੱਫ਼. ਵਿਸ਼ਵ ਕੱਪ ਦੀ ਪੁਰਸ਼ 10 ਮੀਟਰ ਏਅਰ ਰਾਈਫਲ ਮੁਕਾਬਲੇ ‘ਚ ਦੇਸ਼ ਲਈ ਸੋਨ ਤਮਗ਼ਾ ਜਿੱਤਿਆ ਹੈ। ਸੋਨ ਤਮਗ਼ੇ ਦੇ ਮੁਕਾਬਲੇ ‘ਚ ਅਰਜੁਨ ਨੇ ਟੋਕੀਓ ਓਲੰਪਿਕ ਦੇ ਚਾਂਦੀ ਦਾ ਤਮਗ਼ਾ ਜੇਤੂ ਲੁਕਾਸ ਕੋਜੇਂਸਕੀ ਨੂੰ 17-9 ਨਾਲ ਹਰਾਇਆ।

ਪੰਜਾਬ ਦੇ 23 ਸਾਲ ਦੇ ਅਰਜੁਨ 2016 ਤੋਂ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਰੈਂਕਿੰਗ ਮੁਕਾਬਲੇ ‘ਚ 661.1 ਅੰਕ ਦੇ ਨਾਲ ਚੋਟੀ ‘ਤੇ ਰਹਿੰਦੇ ਹੋਏ ਸੋਨ ਤਮਗ਼ੇ ਦੇ ਮੁਕਾਬਲੇ ‘ਚ ਜਗ੍ਹਾ ਬਣਾਉਣ ‘ਚ ਸਫਲ ਰਹੇ ਸਨ। ਇਹ ਅਰਜੁਨ ਦਾ ਸੀਨੀਅਰ ਟੀਮ ਦੇ ਨਾਲ ਪਹਿਲਾ ਸੋਨ ਤਮਗ਼ਾ ਹੈ।

ਉਨ੍ਹਾਂ ਨੇ ਅਜਰਬੈਜਾਨ ਦੇ ਗਬਾਲਾ ‘ਚ 2016 ਜੂਨੀਅਰ ਵਿਸ਼ਵ ਕੱਪ ‘ਚ ਸੋਨ ਤਮਗ਼ਾ ਜਿੱਤਿਆ ਸੀ। ਮੁਕਾਬਲੇ ‘ਚ ਹਿੱਸਾ ਲੈ ਰਹੇ ਇਕ ਹੋਰ ਭਾਰਤੀ ਪਾਰਥ ਮਖੀਜਾ 258.1 ਅੰਕ ਦੇ ਨਾਲ ਚੌਥੇ ਸਥਾਨ ‘ਤੇ ਰਹੇ। ਇਜ਼ਰਾਈਲ ਦੇ 33 ਸਾਲ ਦੇ ਸਰਗੇਈ ਰਿਕਟਰ 259.9 ਅੰਕ ਦੇ ਨਾਲ ਤੀਜੇ ਸਥਾਨ ‘ਤੇ ਰਹੇ।

ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ

0

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿਵਾਦਾਂ ਚ ਬੁਰੀ ਤਰ੍ਹਾਂ ਨਾਲ ਘਿਰੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪੁਲਿਸ ਵਲੋਂ ਅੰਮ੍ਰਿਤਸਰ ਤੋਂ  ‘ਚ ਟਰਾਂਜਿਟ ਰਿਮਾਂਡ ਤੇ ਲਿਆ ਕੇ ਅਦਾਲਤ ਚ ਪੇਸ਼ ਕੀਤਾ ਗਿਆ ਜਿਥੇ ਕਿ ਮਾਣਯੋਗ ਅਦਾਲਤ ਵਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ। ਲਾਰੈਂਸ ਬਿਸ਼ਨੋਈ ਨੂੰ ਹੁਸ਼ਿਆਰਪੁਰ ਅਦਾਲਤ ਚ ਪੇਸ਼ ਕਰਨ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਕਰੜੇ ਕੀਤੇ ਹੋਏ ਸਨ।

ਸਾਲ 2019 ‘ਚ ਹੁਸ਼ਿਆਰਪੁਰ ‘ਚ ਇਕ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਪੁਲਿਸ ਵਲੋਂ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਤੇ ਪੁਲਿਸ ਵਲੋ ਉਸ ਮਾਮਲੇ ‘ਚ ਹੀ ਲਾਰੈਂਸ ਬਿਸ਼ਨੋਈ ਦੀ ਗ੍ਰਿਫਤਾਰੀ ਪਾਉਣ ਲਈ ਇਥੇ ਪੇਸ਼ ਕੀਤਾ ਗਿਆ। ਲਾਰੈਂਸ ਦੇ ਵਕੀਲ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਸੀ ਤਾਂ ਉਸ ਵਕਤ ਲਾਰੈਂਸ ਭਗਤਗੜ੍ਹ ਜੇਲ੍ਹ ਚ ਮੌਜੂਦ ਸੀ ਤੇ ਉਸਦੀ ਇਸ ਮਾਮਲੇ ਚ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਐ। ਹੁਣ ਜਦੋਂ ਪੰਜਾਬ ਪੁਲਿਸ ਉਸਨੂੰ ਲੈ ਕੇ ਆਈ ਹੈ ਤਾਂ ਹੁਸ਼ਿਆਰਪੁਰ ਪੁਲਿਸ ਉਕਤ ਮਾਮਲੇ ਵਿੱਚ ਵੀ ਪੁੱਛਗਿੱਛ ਕਰਨਾ ਚਾਹੁੰਦੀ ਹੈ।

ਪੰਜਾਬ ਸਰਕਾਰ ਵਲੋਂ E-Governance ਵੱਲ ਇੱਕ ਹੋਰ ਕਦਮ, ਹੁਣ ਘਰ ਬੈਠੇ ਹੀ ਪੁਲਿਸ ਕੋਲ Online ਕਰ ਸਕਦੇ ਹੋ ਸ਼ਿਕਾਇਤ

0

ਪੰਜਾਬ ਸਰਕਾਰ ਵਲੋਂ ਇੱਕ ਨਵਾਂ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੰਜਾਬੀਆਂ ਲਈ ਵੱਡੀ ਰਾਹਤ.. ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ.. ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ.. ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ..

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਅਦਾਲਤ ਤੋਂ ਮਿਲੀ ਰਾਹਤ

0

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਉਸ ਨੂੰ ਪੁਲਿਸ ਰਾਹੀਂ 14 ਜੁਲਾਈ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣਾ ਪੈਣਾ ਸੀ। ਹੁਣ 8 ਸਤੰਬਰ ਤੱਕ ਉਨ੍ਹਾਂ ਨੂੰ ਪੇਸ਼ੀ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਹੇਠਲੀ ਅਦਾਲਤ ਨੂੰ ਕਿਹਾ ਕਿ ਜਦੋਂ ਤੱਕ ਕਿ ਇੱਥੇ ਸੁਣਵਾਈ ਨਹੀਂ ਹੁੰਦੀ, ਉਹ ਕੋਈ ਸੁਣਵਾਈ ਨਾ ਕਰੇ। ਬਠਿੰਡਾ ਦੀ ਇਕ ਬਜ਼ੁਰਗ ਔਰਤ ‘ਤੇ ਇਤਰਾਜ਼ਯੋਗ ਟਵੀਟ ਕਰਨ ਕਾਰਨ ਕੰਗਨਾ ਰਣੌਤ ‘ਤੇ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਕੰਗਨਾ ਰਣੌਤ ਨੇ ਇੱਕ ਵਿਵਾਦਿਤ ਟਵੀਟ ਕੀਤਾ ਸੀ। ਜਿਸ ਵਿੱਚ ਕੰਗਨਾ ਵੱਲੋਂ ਇੱਕ ਬਜ਼ੁਰਗ ਔਰਤ ਨੂੰ 100 ਰੁਪਏ ਲੈ ਕੇ ਧਰਨੇ ‘ਤੇ ਜਾਣ ਵਾਲੀ ਕਿਹਾ ਕੇ ਬੁਲਾਇਆ ਗਿਆ। ਇਹ ਔਰਤ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ 87 ਸਾਲਾ ਔਰਤ ਕਿਸਾਨ ਮਹਿੰਦਰ ਕੌਰ ਸੀ। ਕੰਗਨਾ ਰਣੌਤ ਦੇ ਖਿਲਾਫ ਉਸ ਨੇ ਬਠਿੰਡਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। 13 ਮਹੀਨਿਆਂ ਦੀ ਸੁਣਵਾਈ ਤੋਂ ਬਾਅਦ ਬਠਿੰਡਾ ਅਦਾਲਤ ਨੇ ਕੰਗਨਾ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।

 

ਅਦਾਲਤ ਨੇ ਸਿਮਰਜੀਤ ਬੈਂਸ ਨੂੰ 3 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

0

ਬਲਾਤਕਾਰ ਮਾਮਲੇ ਦੇ ਆਰੋਪੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਲੁਧਿਆਣਾ ਪੁਲਿਸ ਨੇ  3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।  ਲੋਕ ਇਨਸਾਫ਼ ਪਾਰਟੀ ਦੇ ਮੁਖੀ ਬੈਂਸ ਅਤੇ ਚਾਰ ਹੋਰ ਦੋਸ਼ੀਆਂ ਪਰਮਜੀਤ ਸਿੰਘ ਪੰਮਾ, ਪ੍ਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਨੇ ਸੋਮਵਾਰ ਸਵੇਰੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਅਤੇ ਅਦਾਲਤ ਨੇ ਸਾਰਿਆਂ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ।

ਪੀੜਤ ਦੇ ਵਕੀਲ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ 5 ਦਿਨ ਦਾ ਰਿਮਾਂਡ ਮੰਗਿਆ ਸੀ, ਪਰ 3 ਦਿਨ ਦਾ ਰਿਮਾਂਡ ਮਿਲਿਆ ਹੈ। ਇਸ ਦੌਰਾਨ ਮੁਲਜ਼ਮ ਕਿੱਥੇ ਲੁਕੇ ਹੋਏ ਸਨ, ਇਸ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। ਜਿਨ੍ਹਾਂ ਨੇ ਦੋਸ਼ੀਆਂ ਨੂੰ ਪਨਾਹ ਦਿੱਤੀ ਸੀ, ਉਨ੍ਹਾਂ  ‘ਤੇ ਵੀ ਸ਼ਿਕੰਜ਼ਾ ਕੱਸਿਆ ਜਾਵੇਗਾ। ਇਸ ਦੇ ਨਾਲ ਹੀ ਪੁਲੀਸ ਨੇ ਮੁਲਜ਼ਮਾਂ ਦੇ ਪਾਸਪੋਰਟ ਵੀ ਕਬਜ਼ੇ ਵਿੱਚ ਲਏ ਜਾਣਗੇ ਤਾਂ ਜੋ ਇਹ ਪਤਾ ਲੱਗ ਸਕੇ ਕਿ ਮੁਲਜ਼ਮ ਭਗੌੜਾ ਕਰਾਰ ਦੇਣ ਮਗਰੋਂ ਵਿਦੇਸ਼ ਤਾਂ ਨਹੀਂ ਗਏ ਸੀ।

ਬੈਂਸ ਦਾ ਭਰਾ ਕਰਮਜੀਤ ਸਿੰਘ ਅਤੇ ਪੀਏ ਸੁਖਚੈਨ ਸਿੰਘ ਪਹਿਲਾਂ ਹੀ ਪੁਲਿਸ ਹਿਰਾਸਤ ਵਿੱਚ ਹਨ। ਦੱਸ ਦੇਈਏ ਕਿ ਬੈਂਸ ਦੀ ਜ਼ਮਾਨਤ ਅਰਜ਼ੀ ਲੁਧਿਆਣਾ ਜ਼ਿਲ੍ਹਾ ਅਦਾਲਤ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਸੀ। ਬੈਂਸ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ । 3 ਦਿਨਾਂ ਦੇ ਸਮੇਂ ਦੌਰਾਨ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

 

ਰਾਘਵ ਚੱਢਾ ਬਣੇ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ

0

ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਨੇ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ ਹੈ। ਉਹ ਆਰਜ਼ੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ ਹਨ। ਇਹ ਕਮੇਟੀ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਸਲਾਹ ਦੇਵੇਗੀ।

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ SC ਨੇ CBI ਜਾਂਚ ਦੀ ਪਟੀਸ਼ਨ ‘ਤੇ ਸੁਣਾਇਆ ਇਹ ਫੈਸਲਾ

0
Phool Picked Up Sidhu MooseWala

ਸਿੱਧੁ ਮੂਸੇਵਲਾ ਕਤਲ ਕੇਸ ਨਾਲ ਜੁੜੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਜਪਾ ਆਗੂ ਜਗਜੀਤ ਸਿੰਘ ਵਲੋਂ ਪਾਈ ਪਟੀਸ਼ਨ ਤੇ ਅੱਜ 11 ਜੁਲਾਈ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਪਟੀਸ਼ਨ ਰੱਦ ਕਰ ਦਿੱਤੀ ਹੈ। ਭਾਜਪਾ ਆਗੂ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਅਤੇ ਸੁਪਰੀਮ ਕੋਰਟ ਵਿਚ ਪਟੀਸ਼ਨ ਪਾਈ ਸੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੜੀ ਹੀ ਬੇਰਹਮੀ ਨਾਲ 29 ਮਈ ਨੂੰ ਪਿੰਡ ਜਵਾਹਰਕੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਲਾ ਕਤਲ ਮਾਮਲੇ ‘ਚ ਹੁਣ ਤੱਕ ਦਿੱਲੀ ਦੀ ਸਪੈਸ਼ਲ ਸੈੱਲ ਵਲੋਂ ਕਈ ਸ਼ਾਰਪ ਸ਼ੂਟਰ ਵੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਨੂੰ ਵੀ ਇਸ ਮਾਮਲੇ ‘ਚ ਪੁੱਛਗਿੱਛ ਕਰਨ ਲਈ ਦਿੱਲੀ ਤੋਂ ਪੰਜਾਬ ਟ੍ਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ।ਉਸਤੋਂ ਇਸ ਮਾਮਲੇ ‘ਚ ਮਾਨਸਾ ਪੁਲਿਸ ਵਲੋਂ ਪੁੱਛਗਿੱਛ ਕੀਤੀ ਗਈ।

ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਟਰਾਂਜਿਟ ਰਿਮਾਂਡ

0

ਜੱਗੂ ਭਗਵਾਨਪੁਰੀਆ ਨੂੰ ਅੱਜ ਮਾਨਸਾ ਕੋਰਟ ‘ਚ ਪੇਸ਼ ਕੀਤਾ ਗਿਆ। ਜਿਕਰਯੋਗ ਹੈ ਕਿ 6 ਜੁਲਾਈ ਨੂੰ ਮਾਨਸਾ ਪੁਲਿਸ ਵਲੋਂ ਮੂਸੇਵਾਲਾ ਕਤਲ ਮਾਮਲੇ ’ਚ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਭੇਜ ਦਿੱਤਾ ਸੀ। ਇਸਦੇ ਨਾਲ ਹੀ ਅੱਜ 11 ਜੁਲਾਈ ਨੂੰ ਭਗਵਾਨਪੁਰੀਆ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਨਸਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਟਰਾਂਜਿਟ ਰਿਮਾਂਡ ਤੇ ਲਿਆਂਦਾ ਸੀ। ਮਾਨਸਾ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਅੱਜ ਮਾਨਸਾ ਕੋਰਟ ‘ਚ ਪੇਸ਼ੀ ਉਪਰੰਤ ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਟਰਾਂਜਿਟ ਰਿਮਾਂਡ ਮਿਲ ਗਿਆ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੜੀ ਹੀ ਬੇਰਹਮੀ ਨਾਲ 29 ਮਈ ਨੂੰ ਪਿੰਡ ਜਵਾਹਰਕੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਲਾ ਕਤਲ ਮਾਮਲੇ ‘ਚ ਹੁਣ ਤੱਕ ਦਿੱਲੀ ਦੀ ਸਪੈਸ਼ਲ ਸੈੱਲ ਵਲੋਂ ਕਈ ਸ਼ਾਰਪ ਸ਼ੂਟਰ ਵੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਨੂੰ ਵੀ ਇਸ ਮਾਮਲੇ ‘ਚ ਪੁੱਛਗਿੱਛ ਕਰਨ ਲਈ ਦਿੱਲੀ ਤੋਂ ਪੰਜਾਬ ਟ੍ਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ। ਉਸਤੋਂ ਵੀ ਇਸ ਮਾਮਲੇ ‘ਚ ਮਾਨਸਾ ਪੁਲਿਸ ਵਲੋਂ ਪੁੱਛਗਿੱਛ ਕੀਤੀ ਗਈ।