Home Blog Page 1995

ਸੁਪਰੀਮ ਕੋਰਟ ਨੇ ਵਿਜੇ ਮਾਲਿਆ ਨੂੰ ਸੁਣਾਈ ਸਜ਼ਾ, ਜਾਣੋ ਕੀ ਹੈ ਮਾਮਲਾ

0

ਭਗੌੜੇ ਕਾਰੋਬਾਰੀ ਵਿਜੇ ਮਾਲਿਆ (Vijay Mallya) ਨੂੰ ਸੁਪਰੀਮ ਕੋਰਟ (Supreme Court) ਨੇ ਮਾਣਹਾਨੀ ਦੇ ਮਾਮਲੇ ਵਿੱਚ 4 ਮਹੀਨੇ ਦੀ ਸਜ਼ਾ ਸੁਣਾਈ ਹੈ। ਅਤੇ 2000 ਰੁਪਏ ਦਾ ਜੁਰਮਾਨਾ ਲਗਾਇਆ। ਜਸਟਿਸ ਯੂ ਯੂ ਲਲਿਤ, ਜਸਟਿਸ ਐਸ ਰਵਿੰਦਰ ਭੱਟ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ। ਦੇਸ਼ ਦੀ ਚੋਟੀ ਦੀ ਅਦਾਲਤ ਨੇ ਸਿਰਫ 5 ਸਾਲ ਪਹਿਲਾਂ 9 ਮਈ 2017 ਨੂੰ ਵਿਜੇ ਮਾਲਿਆ ਨੂੰ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਸੀ। ਉਸ ਨੂੰ ਐਸਬੀਆਈ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸੰਘ ਵੱਲੋਂ ਦਾਇਰ ਇੱਕ ਕੇਸ ਵਿੱਚ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਆਪਣੇ ਬੱਚਿਆਂ ਨੂੰ 40 ਮਿਲੀਅਨ ਡਾਲਰ ਟ੍ਰਾਂਸਫਰ ਕਰਨ ਦਾ ਦੋਸ਼ੀ ਪਾਇਆ ਗਿਆ ਸੀ।

ਸੁਪਰੀਮ ਕੋਰਟ ‘ਚ ਮਾਮਲੇ ਦੀ ਸੁਣਵਾਈ ਦੌਰਾਨ ਵਿਜੇ ਮਾਲਿਆ ਪੇਸ਼ ਨਹੀਂ ਹੋਏ ਅਤੇ ਨਾ ਹੀ ਉਨ੍ਹਾਂ ਦੇ ਪੱਖ ਤੋਂ ਕੋਈ ਵਕੀਲ ਆਇਆ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੋਂ ਇਸ ਮਾਮਲੇ ਵਿੱਚ ਵਿਜੇ ਮਾਲਿਆ ਨੂੰ ਵੱਧ ਤੋਂ ਵੱਧ ਸਜ਼ਾ ਦੇਣ ਦੀ ਮੰਗ ਕੀਤੀ ਸੀ। ਕੇਂਦਰ ਨੇ ਕਿਹਾ ਸੀ ਕਿ ਮਾਲਿਆ ਨੇ ਵਿਦੇਸ਼ੀ ਖਾਤਿਆਂ ‘ਚ ਪੈਸੇ ਟਰਾਂਸਫਰ ਕਰਨ ਬਾਰੇ ਅਦਾਲਤ ਨੂੰ ਨਾ ਸਿਰਫ ਗਲਤ ਜਾਣਕਾਰੀ ਦਿੱਤੀ, ਸਗੋਂ ਪਿਛਲੇ 5 ਸਾਲਾਂ ਤੋਂ ਅਦਾਲਤ ‘ਚ ਪੇਸ਼ ਨਾ ਹੋ ਕੇ ਹੁਕਮਾਂ ਦੀ ਉਲੰਘਣਾ ਵੀ ਕੀਤੀ। ਦੋ ਹਜ਼ਾਰ ਰੁਪਏ ਜੁਰਮਾਨਾ ਅਦਾ ਨਾ ਕਰਨ ‘ਤੇ ਸਜ਼ਾ ਦੋ ਮਹੀਨੇ ਹੋਰ ਵਧਾਈ ਜਾਵੇਗੀ।

ਵਿਜੇ ਮਾਲਿਆ ਭਾਰਤੀ ਬੈਂਕਾਂ ਦੇ 9000 ਕਰੋੜ ਰੁਪਏ ਲੈ ਕੇ ਫਰਾਰ ਹੈ

ਸੁਪਰੀਮ ਕੋਰਟ ਨੇ ਕਿਹਾ ਕਿ ਵਿਜੇ ਮਾਲਿਆ ਨੇ ਅਦਾਲਤ ਦੀ ਮਾਣਹਾਨੀ ਲਈ ਕਦੇ ਵੀ ਮੁਆਫੀ ਨਹੀਂ ਮੰਗੀ। ਸਿਖਰਲੀ ਅਦਾਲਤ ਨੇ ਭਗੌੜੇ ਕਾਰੋਬਾਰੀ ਨੂੰ 4 ਹਫ਼ਤਿਆਂ ਦੇ ਅੰਦਰ ਵਿਆਜ ਸਮੇਤ 40 ਮਿਲੀਅਨ ਡਾਲਰ ਵਾਪਸ ਜਮ੍ਹਾ ਕਰਨ ਲਈ ਕਿਹਾ ਹੈ। ਅਜਿਹਾ ਨਾ ਕਰਨ ‘ਤੇ ਵਿਜੇ ਮਾਲਿਆ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣਗੀਆਂ।

CM ਭਗਵੰਤ ਮਾਨ ਨੇ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਕੀਤਾ ਐਲਾਨ

0

ਮੱਤੇਵਾੜਾ ਜੰਗਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅੱਜ 11 ਜੁਲਾਈ ਨੂੰ ਮੁੱਖ ਮੰਤਰੀ ਨੇ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਕੀਤੀ। ਕਮੇਟੀ ਮੈਂਬਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਫੈਸਲੇ ਲਈ ਧੰਨਵਾਦ ਵੀ ਕੀਤਾ ਗਿਆ ਹੈ। ਕਾਬਿਲੇਗੌਰ  ਕਿ ਮੱਤੇਵਾੜਾ ਜੰਗਲ ਨੂੰ ਹਟਾਕੇ ਇੱਥੇ ਟੈਕਸਟਾਈਲ ਇੰਡਸਟਰੀ ਲਗਾਈ ਜਾਣੀ ਸੀ। ਜਿਸ ਦਾ ਵਿਰੋਧੀ ਪਾਰਟੀਆਂ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਵਿਰੋਧ ਕੀਤਾ ਜਾ  ਰਿਹਾ ਸੀ। ਹੁਣ ਨਹੀਂ ਉੱਜੜੇਗਾ ਜੀਵ-ਜੰਤੂਆਂ ਦਾ ਆਸ਼ਿਆਨਾ, ਹੁਣ ਮੱਤੇਵਾੜਾ ਜੰਗਲ ਦੀ ਬਜਾਏ ਕਿਸੇ ਹੋਰ ਸਥਾਨ ‘ਤੇ ਟੈਕਸਟਾਈਲ ਇੰਡਸਟਰੀ ਨੂੰ ਬਣਾਇਆ ਜਾਵੇਗਾ।

ਸਿਮਰਨਜੀਤ ਸਿੰਘ ਬੈਂਸ ਨੇ ਲੁਧਿਆਣਾ ਕੋਰਟ ‘ਚ ਕੀਤਾ ਸਰੰਡਰ

0

ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਲੁਧਿਆਣਾ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਉਹਨਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਉਹਨਾਂ ’ਤੇ ਇਕ ਮਹਿਲਾ ਨਾਲ ਜਬਰ ਜਨਾਹ ਕਰਨ ਦਾ ਦੋਸ਼ ਲੱਗਾ ਸੀ।

ਉਨ੍ਹਾਂ ਵਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ ਗਈ ਹੈ, ਜਿਸ ‘ਚ ਲਿਖਿਆ ਗਿਆ ਹੈ ਕਿ ਪਹਿਲਾਂ ਵੀ ਕਿਹਾ ਸੀ ਅਤੇ ਹੁਣ ਵੀ ਕਹਿਣੇ ਹਾਂ। ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਸਰਦਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਅਤੇ ਜਿਹੜਾ ਵੀ ਸੱਚ ਹੈ ਇਹ ਬਹੁਤ ਜਲਦੀ ਸਾਰਿਆਂ ਦੇ ਸਾਮ੍ਹਣੇ ਆ ਜਾਵੇਗਾ ……. ਲੋਕ ਇਨਸਾਫ਼ ਪਾਰਟੀ

 

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦੀ ਅੱਜ SC ‘ਚ ਹੋਵੇਗੀ ਸੁਣਵਾਈ

0
Sidhu Musewala Postmortem Today

ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।ਜਾਣਕਾਰੀ ਅਨੁਸਾਰ ਇਹ ਪਟੀਸ਼ਨ ਮਾਨਸਾ ਦੇ ਇੱਕ ਭਾਜਪਾ ਆਗੂ ਵਲੋਂ ਪਾਈ ਗਈ ਸੀ। ਦੱਸ ਦਈਏ ਕਿ ਭਾਜਪਾ ਆਗੂ ਜਗਜੀਤ ਸਿੰਘ ਵਲੋਂ ਪਾਈ ਪਟੀਸ਼ਨ ਤੇ ਅੱਜ 11 ਜੁਲਾਈ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਇਸ ਪਟੀਸ਼ਨ ‘ਤੇ ਜਸਟਿਸ ਅਜੇ ਰਸਤੋਗੀ ਦੀ ਬੈਂਚ ਸੁਣਵਾਈ ਕਰੇਗੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੜੀ ਹੀ ਬੇਰਹਮੀ ਨਾਲ 29 ਮਈ ਨੂੰ ਪਿੰਡ ਜਵਾਹਰਕੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਲਾ ਕਤਲ ਮਾਮਲੇ ‘ਚ ਹੁਣ ਤੱਕ ਦਿੱਲੀ ਦੀ ਸਪੈਸ਼ਲ ਸੈੱਲ ਵਲੋਂ ਕਈ ਸ਼ਾਰਪ ਸ਼ੂਟਰ ਵੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਨੂੰ ਵੀ ਇਸ ਮਾਮਲੇ ‘ਚ ਪੁੱਛਗਿੱਛ ਕਰਨ ਲਈ ਦਿੱਲੀ ਤੋਂ ਪੰਜਾਬ ਟ੍ਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ।ਉਸਤੋਂ ਇਸ ਮਾਮਲੇ ‘ਚ ਮਾਨਸਾ ਪੁਲਿਸ ਵਲੋਂ ਪੁੱਛਗਿੱਛ ਕੀਤੀ ਗਈ।

ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੂੰ ਰਾਣਾ ਕੰਦੋਵਾਲੀਆ ਮਾਰਡਰ ਕੇਸ ‘ਚ ਪੁੱਛਗਿੱਛ ਕਰਨ ਲਈ ਰਿਮਾਂਡ ਮਿਲ ਗਿਆ ਸੀ।ਜਿਸਤੋਂ ਬਾਅਦ ਅੱਜ ਲਾਰੈਂਸ ਨੂੰ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਦਾਲਤ ‘ਚ ਅੱਜ ਫਿਰ ਤੋਂ ਅੰਮ੍ਰਿਤਸਰ ਪੁਲਿਸ ਵਲੋਂ ਰਿਮਾਂਡ ਵਧਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਜ ਹੁਸ਼ਿਆਰਪੁਰ ਪੁਲਿਸ ਨੂੰ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ ਹੈ।ਲਾਰੈਂਸ ਨੂੰ ਹੁਣ ਹੁਸ਼ਿਆਰਪੁਰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਅਮਰਨਾਥ ਯਾਤਰਾ ਅੱਜ ਤੋਂ ਮੁੜ ਹੋਈ ਸ਼ੁਰੂ, ਬੱਦਲ ਫਟਣ ਕਾਰਨ ਹੋਈ ਸੀ ਰੱਦ

0

ਅਮਰਨਾਥ ਯਾਤਰਾ ਅੱਜ ਤੋਂ ਮੁੜ ਸ਼ੁਰੂ ਹੋ ਗਈ ਹੈ। ਬੀਤੇ ਸ਼ੁੱਕਰਵਾਰ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਘਟਨਾ ਤੋਂ ਬਾਅਦ ਯਾਤਰਾ ਨੂੰ ਅੰਸ਼ਕ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਸ਼ਰਧਾਲੂਆਂ ਦਾ ਪਹਿਲਾ ਜੱਥਾ ਜੰਮੂ ਬੇਸ ਕੈਂਪ ਤੋਂ ਸਵੇਰੇ 5 ਵਜੇ ਅਮਰਨਾਥ ਲਈ ਰਵਾਨਾ ਹੋ ਗਿਆ ਹੈ। ਜੰਮੂ ਪ੍ਰਸ਼ਾਸਨ ਮੁਤਾਬਕ ਇਸ ਵਾਰ ਸ਼ਰਧਾਲੂਆਂ ਨੂੰ ਪੰਚਤਰਨੀ ਰੂਟ ਰਾਹੀਂ ਅਮਰਨਾਥ ਲਿਜਾਇਆ ਜਾ ਰਿਹਾ ਹੈ। ਇਸ ਰਸਤੇ ਰਾਹੀਂ ਸ਼ਰਧਾਲੂ ਪਵਿੱਤਰ ਗੁਫਾ ਵਿੱਚ ਬਾਬਾ ਬਰਫਾਨੀ ਦੇ ਦਰਸ਼ਨ ਕਰ ਸਕਣਗੇ।

ਸੀਆਰਪੀਐਫ ਦੇ ਕਰਮਚਾਰੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸੁਰੱਖਿਅਤ ਢੰਗ ਨਾਲ ਅੱਗੇ ਵਧਣ ਵਿੱਚ ਮਦਦ ਕਰਨਗੇ। ਸੀਆਰਪੀਐਫ ਦੇ ਡੀਜੀ ਕੁਲਦੀਪ ਸਿੰਘ ਨੇ ਕਿਹਾ ਕਿ ਫਿਲਹਾਲ ਅਸੀਂ ਇਹ ਦੇਖਣ ਲਈ ਸਾਰੇ ਸਾਵਧਾਨੀ ਵਰਤ ਰਹੇ ਹਾਂ ਕਿ ਸਾਰੇ ਲਾਪਤਾ ਲੋਕ ਮਿਲਦੇ ਹਨ ਜਾਂ ਨਹੀਂ। ਪਹਿਲਗਾਮ ਅਤੇ ਬਾਲਟਾਲ ਦੇ ਬੇਸ ਕੈਂਪਾਂ ਤੋਂ ਬਾਹਰ ਕਿਸੇ ਵੀ ਯਾਤਰੀ ਦੀ ਇਜਾਜ਼ਤ ਨਹੀਂ ਹੈ।

ਦੁਰਘਟਨਾ ਦੇ ਬਾਵਜੂਦ ਸ਼ੁੱਕਰਵਾਰ ਨੂੰ ਪਵਿੱਤਰ ਗੁਫਾ ਦੇ ਨੇੜੇ ਭੀੜ ਹੋਣ ਦੇ ਬਾਵਜੂਦ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਹੈ। ਇਸ ਤੋਂ ਪਹਿਲਾਂ ਹਾਦਸੇ ਵਾਲੀ ਰਾਤ ਹੀ ਜੰਮੂ ਬੇਸ ਕੈਂਪ ਤੋਂ ਸ਼ਰਧਾਲੂਆਂ ਦਾ ਇੱਕ ਜੱਥਾ ਕਸ਼ਮੀਰ ਦੇ ਬਾਲਟਾਲ ਅਤੇ ਪਹਿਲਗਾਮ ਬੇਸ ਕੈਂਪ ਲਈ ਰਵਾਨਾ ਹੋਇਆ ਸੀ।

ਸਥਾਨਕ ਲੋਕਾਂ ਦੇ ਇਤਰਾਜ਼ ਤੋਂ ਬਾਅਦ ਪ੍ਰਸ਼ਾਸਨ ਨੇ ਕਿਹਾ ਸੀ ਕਿ ਜੰਮੂ ਦੇ ਭਗਵਤੀਪੁਰ ਬੇਸ ਕੈਂਪ ‘ਤੇ ਸ਼ਰਧਾਲੂਆਂ ਦੀ ਗਿਣਤੀ ਵਧ ਗਈ ਹੈ, ਇਸ ਲਈ ਯਾਤਰਾ ਮੁਲਤਵੀ ਹੋਣ ਦੇ ਬਾਵਜੂਦ ਸ਼ਰਧਾਲੂਆਂ ਨੂੰ ਬਾਲਟਾਲ ਅਤੇ ਪਹਿਲਗਾਮ ਲਈ ਰਵਾਨਾ ਕੀਤਾ ਗਿਆ।

ਅਮਰਨਾਥ ‘ਚ ਬੱਦਲ ਫਟਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਸੀ। ਫੌਜ ਨੇ ਸ਼ਨੀਵਾਰ ਸਵੇਰੇ ਬਚਾਅ ਕਾਰਜ ਮੁੜ ਸ਼ੁਰੂ ਕਰ ਦਿੱਤਾ ਸੀ। 35 ਜ਼ਖਮੀਆਂ ਨੂੰ ਏਅਰਲਿਫਟ ਕੀਤਾ ਗਿਆ ਸੀ। 45 ਲੋਕ ਅਜੇ ਵੀ ਲਾਪਤਾ ਸਨ ਅਤੇ ਪਹਾੜੀ ਬਚਾਅ ਦਲ ਉਨ੍ਹਾਂ ਦੀ ਭਾਲ ਕਰ ਰਿਹਾ ਹੈ।

ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਤਿਆਰੀ ‘ਚ ਸਰਕਾਰ!

0

ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਇਸ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਚਾਰ-ਵਟਾਂਦਰਾ ਹੋਵੇਗਾ। ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਮੰਤਰੀ ਹਰਜੋਤ ਬੈਂਸ ਅਤੇ ਗੁਰਮੀਤ ਮੀਤ ਹੇਅਰ ਵੀ ਹੋਣਗੇ।

ਕੈਬਨਿਟ ਸਬ-ਕਮੇਟੀ (Cabinet Sub-Committee) ਦੀ ਮੀਟਿੰਗ ਸੋਮਵਾਰ ਨੂੰ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ 30 ਜੂਨ ਨੂੰ ਹੋਈ ਕੈਬਨਿਟ ਮੀਟਿੰਗ ‘ਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਗ ਚੀਮਾ, ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਧਾਰਿਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਵਰਣਨਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਗ ਦੀ ਸਰਕਾਰ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮੁੱਦਾ ਗਰਮਾਇਆ ਰਿਹਾ। ਕੈਪਟਨ ਸਰਕਾਰ ਦੌਰਾਨ ਪਹਿਲਾਂ 3 ਮੈਂਬਰੀ ਤੇ ਫਿਰ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਇਸ ਤਰ੍ਹਾਂ ਚਰਨਜੀਤ ਸਿੰਘ ਚੰਨੀ ਦੇ ਸਮੇਂ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫਾਇਲ ਤਿਆਰ ਕਰਕੇ ਰਾਜਪਾਲ ਨੂੰ ਮਨਜ਼ੂਰੀ ਲਈ ਭੇਜੀ ਗਈ ਸੀ। ਅਕਾਲੀ ਦਲ ਸਰਕਾਰ ਤੇ ਕਾਂਗਰਸ ਸਰਕਾਰ ਵੇਲੇ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਵੋਟਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਹਾਲਾਂਕਿ ਆਪ ਸਰਕਾਰ ਬਣਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਮਹਿਨੇ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਕਈ ਕਾਨੂੰਨੀ ਬੰਦਿਸ਼ਾਂ ਇਨ੍ਹਾਂ ਮੁਲਾਜ਼ਮਾਂ ਨੂ ਪੱਕਾ ਕਰਨ ਲਈ ਰੋੜਾ ਬਣ ਰਹੀਆਂ ਹਨ। ਮੁੱਖ ਮੰਤਰੀ ਨੇ 30 ਜੂਨ ਨੂੰ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਸੀ।ਇਸਦੀ ਪਲੇਠੀ ਮੀਟਿੰਗ ਹੁਣ ਅੱਜ ਦੁਪਹਿਰ 3 ਵਜੇ ਰੱਖੀ ਗਈ ਹੈ।

ਹੁਸ਼ਿਆਰਪੁਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮਿਲਿਆ ਟਰਾਂਜ਼ਿਟ ਰਿਮਾਂਡ

0

ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਪੁਲਿਸ ਬਿਸ਼ਨੋਈ ਤੋਂ ਰਾਣਾ ਕੰਦੋਵਾਲੀਆ ਮਾਰਡਰ ਕੇਸ ‘ਚ ਪੁੱਛਗਿੱਛ ਕਰ ਰਹੀ ਸੀ। ਇਸ ਵਾਰ ਫਿਰ ਤੋਂ ਅੰਮ੍ਰਿਤਸਰ ਪੁਲਿਸ ਵਲੋਂ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਗਈ ਪਰ ਇਸ ਵਾਰ ਹੁਸ਼ਿਆਰਪੁਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ।

ਇੱਥੇ ਹੁਸ਼ਿਆਰਪੁਰ ਪੁਲਿਸ ਦੇ ਨਾਲ ਮੁਕਤਸਰ ਪੁਲਿਸ ਅਤੇ ਅੰਮ੍ਰਿਤਸਰ ਪੁਲਿਸ ਦੀ ਟੀਮ ਮੌਜੂਦ ਸੀ। ਦਲੀਲਾਂ ਦੀ ਸੁਣਵਾਈ ਮਗਰੋਂ ਹੁਸ਼ਿਆਰਪੁਰ ਪੁਲਿਸ ਨੂੰ ਅਦਾਲਤ ਨੇ ਟਰਾਂਜ਼ਿਟ ਰਿਮਾਂਡ ਦੇ ਦਿੱਤਾ। ਹੁਣ ਹੁਸ਼ਿਆਰਪੁਰ ਲਿਜਾ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਹੁਸ਼ਿਆਰਪੁਰ ਦੇ ਮਾਡਲ ਟਾਊਨ ਇਲਾਕੇ ਵਿਚ 2019 ‘ਚ ਐਨ ਆਰ ਆਈ ’ਤੇ ਗੋਲੀਆਂ ਚਲਾਉਣ ਤੇ ਸ਼ਰਾਬ ਦੇ ਠੇਕੇਦਾਰ ਤੋਂ ਰੰਗਦਾਰੀ ਮੰਗਣ ਦੇ ਮਾਮਲੇ ‘ਚ ਹੁਸ਼ਿਆਰਪੁਰ ਪੁਲਿਸ ਉਸ ਤੋਂ ਪੁੱਛ ਗਿੱਛ ਕਰੇਗੀ।

ਸਿਹਤ ਲਈ ਫਾਇਦੇਮੰਦ ਹੁੰਦਾ ਹੈ ਭਿੱਜੇ ਹੋਏ ਛੋਲਿਆਂ ਦਾ ਪਾਣੀ, ਭਾਰ ਕੰਟਰੋਲ ਕਰਨ ਸਮੇਤ ਕਈ ਸਮੱਸਿਆਵਾਂ ਹੁੰਦੀਆਂ ਨੇ ਦੂਰ

0

ਸਿਹਤਮੰਦ ਰਹਿਣ ਲਈ ਜ਼ਰੂਰੀ ਹੈ ਕਿ ਅਸੀਂ ਆਪਣੀ ਸਿਹਤ ਦਾ ਪੂਰਾ ਖਿਆਲ ਰੱਖੀਏ। ਇਸ ਦੇ ਨਾਲ ਹੀ ਸਿਹਤਮੰਦ ਰਹਿਣ ਲਈ ਹੈਲਦੀ ਖੁਰਾਕ ਦਾ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਨਾਲ ਸਰੀਰ ਨੂੰ ਪੋਸ਼ਣ ਮਿਲਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਲਈ ਮਾਹਿਰਾਂ ਵੱਲੋਂ ਖੁਰਾਕ ’ਚ ਛੋਲਿਆਂ ਨੂੰ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਕ ਖੋਜ ਮੁਤਾਬਕ ਇਕ ਮੁੱਠੀ ਛੋਲਿਆਂ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਦੀ ਹੈ। ਨਾਲ ਹੀ ਮੌਸਮੀ ਅਤੇ ਹੋਰ ਛੋਟੀਆਂ-ਮੋਟੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ ਪਰ ਛੋਲਿਆਂ ਦੇ ਨਾਲ ਇਸ ਦਾ ਪਾਣੀ ਵੀ ਸਿਹਤ ਲਈ ਲਾਹੇਵੰਦ ਹੁੰਦਾ ਹੈ। ਜੀ ਹਾਂ ਆਮ ਤੌਰ ’ਤੇ ਲੋਕ ਛੋਲਿਆਂ ਨੂੰ ਭਿਓਂ ਕੇ ਰੱਖਣ ਤੋਂ ਬਾਅਦ ਉਸ ਦੇ ਪਾਣੀ ਨੂੰ ਬਦਲ ਲੈਂਦੇ ਹਨ ਪਰ ਇਸ ਨੂੰ ਖਾਣ ਨਾਲ ਪੋਸ਼ਣ ਤੱਤਾਂ ਦੀ ਕਮੀ ਹੋ ਜਾਂਦੀ ਹੈ। ਅਸਲ ’ਚ ਇਸ ਪਾਣੀ ਨੂੰ ਸੁੱਟਣ ਦੀ ਜਗ੍ਹਾ ਛਾਣ ਕੇ ਪੀਣ ਨਾਲ ਇਮਿਊਨਿਟੀ ਵਧਣ ਦੇ ਨਾਲ ਸ਼ੂਗਰ ਕੰਟਰੋਲ ’ਚ ਰਹਿੰਦੀ ਹੈ।

ਫਾਇਦੇ……

ਛੋਲਿਆਂ ’ਚ ਮੌਜੂਦ ਪੋਸ਼ਕ ਤੱਤ
ਛੋਲਿਆਂ ’ਚ ਕੈਲਸ਼ੀਅਮ, ਵਿਟਾਮਿਨ, ਪ੍ਰੋਟੀਨ, ਕਾਰਬੋਹਾਈਡ੍ਰੇਟ, ਫੈਟਸ, ਫਾਈਬਰ, ਆਇਰਨ, ਐਂਟੀ-ਆਕਸੀਡੈਂਟਸ ਗੁਣ ਹੁੰਦੇ ਹਨ। ਅਜਿਹੇ ’ਚ ਇਸ ਨੂੰ ਪਾਣੀ ’ਚ ਭਿਓਂ ਕੇ ਰੱਖਣ ਨਾਲ ਸਾਰੇ ਪੋਸ਼ਕ ਤੱਤ ਪਾਣੀ ’ਚ ਵੀ ਮਿਲ ਜਾਂਦੇ ਹਨ। ਅਜਿਹੇ ’ਚ ਇਸ ਪਾਣੀ ਦੀ ਵਰਤੋਂ ਕਰਨੀ ਸਿਹਤ ਲਈ ਲਾਹੇਵੰਦ ਮੰਨੀ ਜਾਂਦੀ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਹੈ ਲਾਭਕਾਰੀ
ਸ਼ੂਗਰ ਦੇ ਮਰੀਜ਼ਾਂ ਲਈ ਛੋਲਿਆਂ ਦੇ ਪਾਣੀ ਦੀ ਵਰਤੋਂ ਕਰਨੀ ਫ਼ਾਇਦੇਮੰਦ ਹੈ। ਇਸ ਨੂੰ ਸਵੇਰੇ ਖਾਲੀ ਪੇਟ ਪੀਣ ਨਾਲ ਬਲੱਡ ਸ਼ੂਗਰ  ਕੰਟਰੋਲ ’ਚ ਰਹਿਣ ’ਚ ਮਦਦ ਮਿਲਦੀ ਹੈ। ਨਾਲ ਹੀ ਵਾਰ-ਵਾਰ ਪੇਸ਼ਾਬ ਆਉਣ ਦੀ ਸਮੱਸਿਆ ਤੋਂ ਵੀ ਨਿਜ਼ਾਤ ਮਿਲਦੀ ਹੈ।

ਵਰਤੋਂ ਕਰਨ ਦਾ ਸਹੀ ਤਰੀਕਾ
ਰਾਤ ਨੂੰ 25 ਗ੍ਰਾਮ ਛੋਲਿਆਂ ਨੂੰ ਪਾਣੀ ’ਚ ਭਿਓਂ ਕੇ ਰੱਖ ਦਿਓ। ਸਵੇਰ ਇਸ ਪਾਣੀ ਨੂੰ ਛਾਣ ਕੇ ਇਸ ’ਚ ਥੋੜੇ ਜਿਹਾ ਮੇਥੀ ਦੇ ਦਾਣੇ ਮਿਲਾ ਕੇ ਪੀਓ।

ਪੇਟ ਦੀ ਸਮੱਸਿਆਵਾਂ ਹੋਣਗੀਆਂ ਦੂਰ
ਅੱਜ ਦੇ ਸਮੇਂ ’ਚ ਹਰ ਦੂਜਾ ਵਿਅਕਤੀ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੈ। ਅਜਿਹੇ ’ਚ ਜੇਕਰ ਤੁਸੀਂ ਵੀ ਪੇਟ ਦਰਦ, ਐਸੀਡਿਟੀ, ਕਬਜ਼ ਆਦਿ ਤੋਂ ਪ੍ਰੇਸ਼ਾਨ ਹੋ ਤਾਂ ਛੋਲਿਆਂ ਦਾ ਪਾਣੀ ਜ਼ਰੂਰ ਪੀਓ। ਇਸ ਦੀ ਵਰਤੋਂ ਨਾਲ ਪਾਚਨ ਤੰਤਰ ਮਜ਼ਬੂਤ ਹੋਣ ’ਚ ਮਦਦ ਮਿਲਦੀ ਹੈ। ਅਜਿਹੇ ’ਚ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਤੋਂ ਆਰਾਮ ਮਿਲਦਾ ਹੈ।

ਇੰਝ ਕਰੋ ਵਰਤੋਂ
ਰਾਤ ਨੂੰ ਭਿਓਂ ਕੇ ਰੱਖੇ ਕਾਲੇ ਛੋਲਿਆਂ ਦੇ ਪਾਣੀ ਨੂੰ ਸਵੇਰੇ ਛਾਣ ਲਓ। ਫਿਰ ਇਸ ਕੌਲੀ ’ਚ 1 ਟੁੱਕੜਾ ਅਦਰਕ, ਸੁਆਦ ਅਨੁਸਾਰ ਲੂਣ, ਥੋੜਾ ਜਿਹਾ ਜੀਰਾ ਕੁੱਟ ਲਓ। ਇਸ ਮਿਸ਼ਰਨ ਨੂੰ ਛੋਲਿਆਂ ਦੇ ਪਾਣੀ ’ਚ ਮਿਲਾ ਕੇ ਖਾਲੀ ਢਿੱਡ ਪੀ ਲਓ।
ਇਮਿਊਨਿਟੀ ਵਧਾਉਣ ’ਚ ਮਦਦਗਾਰ

ਇਮਿਊਨਿਟੀ ਕਮਜ਼ੋਰ ਹੋਣ ਨਾਲ ਵਾਰ-ਵਾਰ ਬਿਮਾਰੀਆਂ ਦੀ ਲਪੇਟ ’ਚ ਆਉਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਪੋਸ਼ਕ ਤੱਤਾਂ ਨਾਲ ਭਰਪੂਰ ਛੋਲਿਆਂ ਦੇ ਪਾਣੀ ਦੀ ਵਰਤੋਂ ਕਰਨੀ ਬਿਹਤਰ ਹੈ। ਇਸ ਨੂੰ ਪੀਣ ਨਾਲ ਇਮਿਊਨਿਟੀ ਬੂਸਟ ਹੋਣ ਦੇ ਨਾਲ ਮੌਸਮੀ ਬਿਮਾਰੀਆਂ ਦੀ ਲਪੇਟ ’ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ।

ਇੰਝ ਕਰੋ ਵਰਤੋਂ
1. ਰਾਤ ਨੂੰ ਭਿਓਂ ਕੇ ਰੱਖੇ ਹੋਏ ਛੋਲਿਆਂ ਦੇ ਪਾਣੀ ਨੂੰ ਖਾਲੀ ਢਿੱਡ ਪੀ ਲਓ।
2. ਛੋਲਿਆਂ ਨੂੰ ਸਵੇਰੇ ਉਬਾਲ ਕੇ ਤਿਆਰ ਪਾਣੀ ਦੀ ਵਰਤੋਂ ਕਰੋ।

ਭਾਰ ਕੰਟਰੋਲ ਕਰਨ ਲਈ ਲਾਹੇਵੰਦ
ਮੋਟਾਪਾ ਹਰ ਬਿਮਾਰੀ ਦੀ ਜੜ੍ਹ ਹੈ। ਅਜਿਹੇ ’ਚ ਭਾਰ ਕੰਟਰੋਲ ਕਰਕੇ ਕਿਸੇ ਵੀ ਬਿਮਾਰੀ ਦੀ ਲਪੇਟ ’ਚ ਆਉਣ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਪੋਸ਼ਕ ਤੱਤਾਂ ਨਾਲ ਭਰਪੂਰ ਛੋਲਿਆਂ ਦੇ ਪਾਣੀ ਦੀ ਵਰਤੋਂ ਕਰਨਾ ਵਧੀਆ ਆਪਸ਼ਨ ਹੈ। ਇਹ ਪੇਟ, ਕਮਰ ਆਦਿ ਦੀ ਫਾਲਤੂ ਚਰਬੀ ਘੱਟ ਕਰਕੇ ਸਰੀਰ ਨੂੰ ਸਹੀ ਸ਼ੇਪ ਦਿਵਾਉਣ ’ਚ ਮਦਦ ਕਰਦਾ ਹੈ।

ਪੰਜਾਬ ਸਰਕਾਰ ਨੇ 2 IAS ਤੇ 2 PCS ਅਧਿਕਾਰੀਆਂ ਦਾ ਕੀਤਾ ਤਬਾਦਲਾ

0

ਪੰਜਾਬ ਸਰਕਾਰ ਵਲੋਂ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਅੱਜ ਫਿਰ ਪੰਜਾਬ ਸਰਕਾਰ ਵਲੋਂ 2 IAS ਤੇ 2 PCS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦੇਖੋ ਲਿਸਟ

‘ਬਾਜਰੇ ਦਾ ਸਿੱਟਾ’ ਫਿਲਮ ਦਾ ਗੀਤ ‘ਸਿਰਨਾਵਾਂ’ ਹੋਇਆ ਰਿਲੀਜ਼

0

ਐਮੀ ਵਿਰਕ ਦੀ ਨਵੀਂ ਫਿਲਮ ‘ਬਾਜਰੇ ਦਾ ਸਿੱਟਾ’ ਦਾ ਇੱਕ ਹੋਰ ਗੀਤ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਗੀਤ ‘ਸਿਰਨਾਵਾਂ’ ਰਿਲੀਜ਼ ਹੋ ਗਿਆ ਹੈ। ਇਸ ਤੋਂ ਪਹਿਲਾਂ ‘ਬਾਜਰੇ ਦਾ ਸਿੱਟਾ’ ਟਾਈਟਲ ਸੌਗ ਤੇ ਗੀਤ Surme Dani’ ਰਿਲੀਜ਼ ਹੋਇਆ ਸੀ। ਇਸ ਫਿਲਮ ਦੇ ਇਹ ਗੀਤ ਦਰਸ਼ਕਾਂ ਵਲੋਂ ਬਹੁਤ ਪਸੰਦ ਕੀਤੇ ਜਾ ਰਹੇ ਹਨ। ਇਸ ਫਿਲਮ ‘ਚ ਐਮੀ ਵਿਰਕ ਤੇ ਤਾਨੀਆ ਦੀ ਬਹੁਤ ਹੀ ਖਾਸ ਭੂਮਿਕਾ ਹੈ।

ਇਹ ਫਿਲਮ 70-80 ਦੇ ਦਹਾਕੇ ‘ਤੇ ਆਧਾਰਿਤ ਹੈ। ਇਹ ਕਹਾਣੀ ਇੱਕ ਸੁਪਨੇ ਦੇ ਟੁੱਟਣ ਦੀ ਹੈ। ਜਦੋਂ ਕਿਸੇ ਦਾ ਸੁਪਨਾ ਟੁੱਟਦਾ ਹੈ ਤਾਂ ਬਹੁਤ ਦੁੱਖ ਹੁੰਦਾ ਹੈ। ਇਸ ਫਿਲਮ ‘ਚ ਦੋ ਭੈਣਾਂ ਤਾਨੀਆ ਅਤੇ ਨੂਰ ਚਾਹਲ ਦੀ ਕਹਾਣੀ ਨੂੰ ਦਰਸਾਇਆ ਗਿਆ ਹੈ। ਜਿਨ੍ਹਾਂ ਦੀ ਖੂਬਸੂਰਤ ਆਵਾਜ਼ ਇੱਕ ਸੰਗੀਤ ਲੇਬਲ ਦੇ ਮਾਲਕ ਨੂੰ ਆਕਰਸ਼ਿਤ ਕਰਦੀ ਹੈ। ਉਹ ਉਨ੍ਹਾਂ ਦੇ ਪਰਿਵਾਰ ਨੂੰ ਬੇਨਤੀ ਕਰਦਾ ਹੈ ਕਿ ਉਹ ਦੋਵਾਂ ਨੂੰ ਗੀਤ ਰਿਕਾਰਡ ਕਰਨ ਦੇਣ।

ਉਨ੍ਹਾਂ ਦਾ ਪਰਿਵਾਰ ਮੰਨਦਾ ਹੈ, ਪਰ ਉਸ ਸਮੇਂ ਲੋਕਾਂ ਦੀ ਸੋਚ ਇੰਨੀ ਅਗਾਂਹਵਧੂ ਨਹੀਂ ਸੀ। ਉਹ ਕੁੜੀਆਂ ਦੇ ਗੀਤਾਂ ਨੂੰ ਗਲਤ ਸਮਝਦਾ ਸੀ। ਇਸ ਤੋਂ ਬਾਅਦ ਹਰ ਕੋਈ ਉਸ ਦੇ ਪਰਿਵਾਰ ਦੀ ਆਲੋਚਨਾ ਸ਼ੁਰੂ ਕਰ ਦਿੰਦਾ ਹੈ। ਇਸ ਦੌਰਾਨ ਐਮੀ ਵਿਰਕ ਦੀ ਐਂਟਰੀ ਹੁੰਦੀ ਹੈ ਅਤੇ ਉਸ ਦਾ ਵਿਆਹ ਤਾਨੀਆ ਨਾਲ ਹੋ ਜਾਂਦਾ ਹੈ।

ਐਮੀ ਨਾਲ ਵਿਆਹ ਹੋਣ ਤੋਂ ਬਾਅਦ ਤਾਨੀਆ ਦਾ ਗਾਉਣ ਦਾ ਸੁਪਨਾ ਵੀ ਹੱਥੋਂ ਨਿਕਲ ਗਿਆ। ਐਮੀ ਫੈਸਲਾ ਕਰਦਾ ਹੈ ਕਿ ਉਸਦੀ ਪਤਨੀ ਗੀਤ ਨਹੀਂ ਗਾਉਗੀ। ਇੰਨਾ ਹੀ ਨਹੀਂ ਉਹ ਉਨ੍ਹਾਂ ਨੂੰ ਘਰ ‘ਚ ਵੀ ਗਾਉਣ ਤੋਂ ਇਨਕਾਰ ਕਰਦਾ ਹੈ। ਜੱਸ ਅਗਰਵਾਲ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਇਹ ਫਿਲਮ 15 ਜੁਲਾਈ 2022 ਨੂੰ ਰਿਲੀਜ਼ ਹੋਵੇਗੀ।