Home Blog Page 1996

ਝੋਨੇ ਦੀ ਸਿੱਧੀ ਬਿਜਾਈ ਵਾਲੇ 1500 ਰੁਪਏ ਪ੍ਰਤੀ ਏਕੜ ਦੇਣ ਲਈ ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗੇ ਪੈਸੇ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ। ਇਸ ਸੰਬੰਧੀ ਹੁਣ ਨਵੀਂ ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ ਕੇਂਦਰ ਸਰਕਾਰ ਪੰਜਾਬ ਨੂੰ 450 ਕਰੋੜ ਰੁਪਏ ਮੁਹੱਈਆ ਕਰਵਾਏ। ਦਰਅਸਲ ਝੋਨੇ ਦੀ ਸਿੱਧੀ ਬਿਜਾਈ ਦੇ ਸਰਕਾਰੀ ਐਲਾਨ ਖਿਲਾਫ ਸੰਘਰਸ਼ ਵਿੱਢਣ ਵਾਲੇ ਕਿਸਾਨਾਂ ਨੂੰ ਮਨਾਉਣ ਲਈ ਮਾਨ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ।

ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ 18 ਮਈ ਨੂੰ 450 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕਰ ਦਿੱਤੀ ਸੀ।ਕੈਬਨਿਟ ਦੇ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਪਰੋਕਤ ਮਕਸਦ ਲਈ ਪੰਜਾਬ ਨੂੰ ਰਾਸ਼ਟਰੀ ਖੇਤੀ ਵਿਕਾਸ ਯੋਜਨਾ ਤਹਿਤ 450 ਕਰੋੜ ਰੁਪਏ ਦਿੱਤੇ ਜਾਣ। ਇਸ ਪੱਤਰ ‘ਚ ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਪੰਜਾਬ ‘ਚ ਪਾਣੀ ਹੇਠਾਂ ਜਾਣ ਕਾਰਨ ਸਰਕਾਰ ਵਲੋਂ ‘ਜਲ ਬਚਾਓ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਝੋਨੇ ਹੇਠਲੇ 70 ਲੱਖ ਏਕੜ ਰਕਬੇ ‘ਚੋਂ 30 ਏਕੜ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਦੀ ਯੋਜਨਾ ਹੈ।ਇਸ ਲਈ 30 ਲੱਖ ਏਕੜ ਲਈ 1500 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਦੇਣ ਲਈ 450 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਮੁਹੱਈਆਂ ਕਰਵਾਏ ਜਾਣ। ਇਸਦੇ ਨਾਲ ਹੀ ਪੰਜਾਬ ਸਰਕਾਰ ‘ਤੇ ਇੱਥੇ ਸਵਾਲ ਖੜ੍ਹਾ ਹੁੰਦਾ ਹੈ ਕਿ ਜੇਕਰ ਪੰਜਾਬ ਸਰਕਾਰ ਵਲੋਂ ਇਹ ਵਾਅਦਾ ਕਿਸਾਨਾਂ ਨਾਲ ਕੀਤਾ ਗਿਆ ਹੈ ਤਾਂ ਪੰਜਾਬ ਸਰਕਾਰ ਨੂੰ ਖੁਦ ਇਸਦੀ ਅਦਾਇਗੀ ਕਰਨੀ ਚਾਹੀਦੀ ਹੈ।

ਭਲਕੇ ਕੱਚੇ ਬੱਸ ਕਾਮਿਆਂ ਵੱਲੋਂ ਗੇਟ ਰੈਲੀਆਂ ਕਰਨ ਦਾ ਐਲਾਨ

0

ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ (Punbus/prtc Worker Union) ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕੀਤਾ ਹੈ। ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਸਰਕਾਰ ਵੱਲੋਂ ਮੁਲਾਜ਼ਮ ਮਾਰੂ ਅਤੇ ਵਿਭਾਗਾਂ ਨੂੰ ਖਤਮ ਕਰਨ ਦੀਆਂ ਨੀਤੀਆਂ ਖਿਲਾਫ ਅਤੇ ਹੱਕੀ ਮੰਗਾਂ ਲਈ ਚਰਚਾ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਪਨਬੱਸ ਅਤੇ PRTC ਦੇ 27 ਡਿਪੂਆਂ ਦੀਆਂ ਕਮੇਟੀਆਂ ਸਮੇਤ ਪੀਆਰਟੀਸੀ ਦੇ ਆਜ਼ਾਦ ਯੂਨੀਅਨ ਦੇ ਸੰਘਰਸ਼ਾਂ ਦੋਰਾਨ ਕੱਢੇ ਮੁਲਾਜ਼ਮਾਂ ਅਤੇ ਪਨਬੱਸ ਦੇ ਰਿਪੋਰਟਾਂ ਵਾਲੇ ਮੁਲਾਜ਼ਮਾਂ ਨੇ ਭਾਗ ਲਿਆ।

ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਤੇ ਮੌਜੂਦਾ ਆਪ ਸਰਕਾਰ ਵਲੋਂ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ 12-14 ਘੰਟੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਮਹੀਨਾ ਮਹੀਨਾ ਲੇਟ ਅਤੇ ਸੰਘਰਸ਼ ਕਰਕੇ ਤਨਖ਼ਾਹ ਲੈਣੀ ਪੈਂਦੀ ਹੈ ਇਸ ਮਹੀਨੇ ਵੀ 11 ਜੁਲਾਈ ਨੂੰ ਗੇਟ ਰੈਲੀਆਂ ਅਤੇ 13 ਜੁਲਾਈ ਨੂੰ ਬੱਸ ਸਟੈਂਡ ਬੰਦ ਕਰਨ ਦਾ ਪ੍ਰੋਗਰਾਮ ਮਜਬੂਰੀ ਵਿੱਚ ਯੂਨੀਅਨ ਨੂੰ ਉਲੀਕਣਾ ਪੈ ਰਿਹਾ ਹੈ ਅਤੇ ਜੇਕਰ ਫੇਰ ਵੀ ਤਨਖਾਹਾਂ ਨਹੀਂ ਆਉਂਦੀ ਤਾਂ ਰੋਡ ਬਲੋਕ ਕਰਨ ਸਮੇਤ ਤਿੱਖੇ ਸੰਘਰਸ਼ ਕਰਨ ਤੋਂ ਯੂਨੀਅਨ ਪਿੱਛੇ ਨਹੀਂ ਹਟੇਗੀ।

ਬਲਜਿੰਦਰ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ ਪੰਨੂੰ, ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਰਕਾਰੀ ਵਿਭਾਗਾਂ ਨੂੰ ਬਚਾਉਣ ਟਰਾਸਪੋਰਟ ਮਾਫੀਆ ਖਤਮ ਕਰਨ ਘਰ-ਘਰ ਪੱਕਾ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਫੂਕ 3 ਮਹੀਨਿਆਂ ਵਿੱਚ ਹੀ ਨਿਕਲਦੀ ਨਜ਼ਰ ਆਉਂਦੀ ਹੈ ਕਿਉਂਕਿ ਪਨਬੱਸ ਵਿੱਚ ਨਵੀਂ ਭਰਤੀ ਆਊਟਸੋਰਸਿੰਗ ‘ਤੇ ਕਰਨ ਦੀ ਤਿਆਰੀ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਨੋਜੁਆਨਾਂ ਨੂੰ ਪੱਕਾ ਰੋਜ਼ਗਾਰ ਦੇਣ ਦਾ ਵਾਅਦਾ ਕੇਵਲ ਚੋਣਾਵੀ ਸਟੰਟ ਸਨ।

ਆਗੂਆਂ ਨੇ ਕਿਹਾ ਕਿ ਹੱਕੀ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ, ਸੰਘਰਸ਼ਾਂ ਦੋਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨਾ,ਅਤੇ ਬਿਨਾਂ ਸ਼ਰਤ ਡਿਊਟੀ ਪਾਇਆ ਜਾਵੇ, ਤਨਖ਼ਾਹ ਵਾਧਾ ਸਾਰੇ ਮੁਲਾਜ਼ਮਾਂ ਨੂੰ ਬਰਾਬਰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ, ਠੇਕੇਦਾਰੀ ਸਿਸਟਮ ਤੇ ਭਰਤੀ ਬੰਦ ਕਰਨ ਅਤੇ ਅਡਵਾਂਸ ਬੁੱਕਰ ਤੇ ਤਨਖਾਹ ਦਾ ਵਾਧਾ ਲਾਗੂ ਕਰਨਾ ਅਤੇ ਵਰਕਸ਼ਾਪ ਦੀ ਮੰਗ ਸਕਿਲੱਡ ਤੋਂ ਹਾਈ ਸਕਿਲੱਡ ਲਾਗੂ ਕਰਨਾ ਆਦਿ ਮੰਗਾਂ ਤੇ ਮੌਜੂਦਾ ਸਰਕਾਰ ਅਤੇ ਅਫਸਰਾਂ ਦੇ ਰਵਈਏ ਨੂੰ ਦੇਖਦਿਆਂ ਹੋਈਆਂ ਐਕਸ਼ਨ ਉਲੀਕੇ ਗਏ ਜਿਨ੍ਹਾਂ ਬਾਰੇ ਕੱਲ੍ਹ ਨੂੰ ਗੇਟ ਰੈਲੀਆਂ ਵਿੱਚ ਐਲਾਨ ਕੀਤਾ ਜਾਵੇਗਾ।

ਮੀਟਿੰਗ ਵਿਚ ਮੌਜੂਦ ਆਜ਼ਾਦ ਜੱਥੇਬੰਦੀ ਦੇ ਪ੍ਰਧਾਨ ਬੱਬੂ ਸ਼ਰਮਾ, ਜਾਨਪਾਲ ਸਿੰਘ, ਤੇ ਰਤਨ ਸ਼ਰਮਾ ਨੇ ਕਿਹਾ ਕਿ ਸੰਘਰਸ ਦੌਰਾਨ ਕੱਢੇ ਗਏ ਵਰਕਰਾਂ ਨੂੰ ਬਿਨਾ ਕਿਸੇ ਹਲਫ਼ੀਆ ਬਿਆਨ ਦੇ ਅਤੇ ਤਨਖਾਹ ਵਿੱਚ ਹੋਏ ਵਾਧੇ ਦੀ ਤਨਖਾਹ ਦੇ ਕੇ ਬਹਾਲ ਕੀਤਾ ਜਾਵੇ ਤੇ ਪੰਜਾਬ ਰੋਡਵੇਜ਼ ਤੇ ਪੀ ਆਰ ਟੀ ਸੀ ਦੇ ਵਰਕਰਾਂ ਨਾਲ ਮਿਲ ਕੇ ਮੋਢੇ ਨਾਲ ਮੋਢਾ ਲਾ ਕੇ ਉਲੀਕੇ ਪ੍ਰੋਗਰਾਮ ਵਿੱਚ ਬਰਾਬਰ ਸਾਥ ਦੇਕੇ ਸੰਘਰਸ ਕਰਨ ਲਈ ਕਿਹਾ ਤੇ ਕਿੱਲੋ ਮੀਟਰ ਸਕੀਮ ਦੀ ਬੱਸਾਂ ਦਾ ਵਿਰੋਧ ਕੀਤਾ

ENG v IND : ਭਾਰਤ ਨੇ ਦੂਜੇ ਮੈਚ ‘ਚ ਵੀ ਇੰਗਲੈਂਡ ਨੂੰ 49 ਦੌੜਾਂ ਨਾਲ ਹਰਾਇਆ

0

ਆਲਰਾਊਂਡਰ ਰਵਿੰਦਰ ਜਡੇਜਾ ਦੇ ਕਰੀਅਰ ਦੀ ਸਰਵਸ੍ਰੇਸ਼ਠ ਅਜੇਤੂ 46 ਦੌੜਾਂ ਦੀ ਪਾਰੀ ਤੋਂ ਬਾਅਦ ‘ਮੈਨ ਆਫ ਦਿ ਮੈਚ’ ਭੁਵਨੇਸ਼ਵਰ ਕੁਮਾਰ ਦੀ ਅਗਵਾਈ ਵਿਚ ਗੇਂਦਬਾਜ਼ਾਂ ਦੇ ਦਬਦਬੇ ਵਾਲੇ ਪ੍ਰਦਰਸ਼ਨ ਨਾਲ ਭਾਰਤ ਨੇ ਦੂਜੇ ਟੀ-20 ਕੌਮਾਂਤਰੀ ਵਿਚ ਇੰਗਲੈਂਡ ਨੂੰ 49 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ ਵਿਚ 2-0 ਦੀ ਅਜੇਤੂ ਬੜ੍ਹਤ ਬਣ ਹਾਸਲ ਕਰ ਲਈ। ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ਤੋਂ ਬਾਅਦ ਭਾਰਤ ਨੇ ਵਿਚਾਲੇ ਦੇ ਓਵਰਾਂ ਵਿਚ ਲੜਖੜਾਉਣ ਤੋਂ ਬਾਅਦ 8 ਵਿਕਟਾਂ ’ਤੇ 170 ਦੌੜਾਂ ਬਣਾਈਆਂ ਤੇ ਫਿਰ ਇੰਗਲੈਂਡ ਦੀ ਪਾਰੀ ਨੂੰ 17 ਓਵਰਾਂ ਵਿਚ 121 ਦੌੜਾਂ ’ਤੇ ਸਮੇਟ ਦਿੱਤਾ। ਭਾਰਤ ਲਈ ਭੁਵਨੇਸ਼ਵਰ ਕੁਮਾਰ ਨੇ 3 ਓਵਰਾਂ ਵਿਚ 15 ਦੌੜਾਂ ’ਤੇ 3, ਜਸਪ੍ਰੀਤ ਬੁਮਰਾਹ ਨੇ 3 ਓਵਰਾਂ ਵਿਚ 10 ਦੌੜਾਂ ਦੇ ਕੇ 2 ਤੇ ਯੁਜਵੇਂਦਰ ਚਾਹਲ ਨੇ 2 ਓਵਰਾਂ ਵਿਚ 12 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਨੂੰ ਭੁਵਨੇਸ਼ਵਰ ਕੁਮਾਰ ਨੇ ਪਹਿਲੀ ਹੀ ਗੇਂਦ ’ਤੇ ਜੈਸਨ ਰਾਏ ਨੂੰ ਆਊਟ ਕਰਕੇ ਵੱਡਾ ਝਟਕਾ ਦਿੱਤਾ। ਆਪਣਾ ਪਹਿਲਾ ਓਵਰ ਮੇਡਨ ਕਰਨ ਤੋਂ ਬਾਅਦ ਉਸ ਨੇ ਕਪਤਾਨ ਜੋਸ ਬਟਲਰ (4) ਨੂੰ ਰਿਸ਼ਭ ਪੰਤ ਹੱਥੋਂ ਕੈਚ ਕਰਵਾ ਕੇ ਦੂਜੀ ਸਫਲਤਾ ਹਾਸਲ ਕੀਤੀ। ਚੌਥੇ ਕ੍ਰਮ ’ਤੇ ਬੱਲੇਬਾਜ਼ੀ ਲਈ ਆਏ ਲਿਵਿੰਗਸਟੋਨ (15) ਨੇ ਲਗਾਤਾਰ ਦੋ ਚੌਕੇ ਲਾ ਕੇ ਆਪਣੇ ਹਮਲਵਾਰ ਤੇਵਰ ਦਿਖਾਏ ਪਰ ਪਾਰੀ ਦੇ ਪੰਜਵੇਂ ਓਵਰ ਵਿਚ ਜਸਪ੍ਰੀਤ ਬੁਮਰਾਹ ਨੇ ਉਸ ਨੂੰ ਬੋਲਡ ਕਰਕੇ ਟੀਮ ਨੂੰ ਵੱਡੀ ਸਫਲਤਾ ਦਿਵਾਈ।

ਰੋਹਿਤ ਨੇ ਪਾਵਰ ਪਲੇਅ ਖਤਮ ਹੋਣ ਤੋਂ ਬਾਅਦ ਗੇਂਦ ਯੁਜਵੇਂਦਰ ਚਾਹਲ ਨੂੰ ਦਿੱਤੀ ਤੇ ਇਸ ਸਪਿਨਰ ਨੇ ਹੈਰੀ ਬਰੂਕ (8) ਨੂੰ ਆਪਣੀ ਫਿਰਕੀ ਵਿਚ ਫਸਾ ਲਿਆ, ਜਿਸ ਨਾਲ 10ਵੇਂ ਓਵਰ ਵਿਚ 55 ਦੇ ਸਕੋਰ ਤਕ ਇੰਗਲੈਂਡ ਦੀ ਅੱਧੀ ਟੀਮ ਪੈਵੇਲੀਅਨ ਪਰਤ ਗਈ। ਬੁਮਰਾਹ ਨੇ ਆਪਣੇ ਦੂਜੇ ਸਪੈੱਲ ਵਿਚ ਦੂਜੀ ਗੇਂਦ ’ਤੇ ਸੈਮ ਕਿਊਰੇਨ (2) ਨੂੰ ਹਾਰਦਿਕ ਹੱਥੋਂ ਕੈਚ ਕਰਵਾ ਕੇ ਚਲਦਾ ਕੀਤਾ। ਮੋਇਨ ਅਲੀ ਨੇ 12ਵੇਂ ਤੇ 13ਵੇਂ ਵਿਚ ਚੌਕਾ ਲਾਉਣ ਤੋਂ ਬਾਅਦ 14ਵੇਂ ਓਵਰ ਵਿਚ ਜਡੇਜਾ ਤੇ 15ਵੇਂ ਓਵਰ ਵਿਚ ਹਾਰਦਿਕ ਵਿਰੁੱਧ ਛੱਕਾ ਲਾਇਆ। ਹਾਰਦਿਕ ਨੇ ਹਾਲਾਂਕਿ ਅਗਲੀ ਹੀ ਗੇਂਦ ’ਤੇ ਕਪਤਾਨ ਰੋਹਿਤ ਦੇ ਹੱਥੋਂ ਕੈਚ ਕਰਵਾ ਕੇ 21 ਗੇਂਦਾਂ ’ਤੇ 35 ਦੌੜਾਂ ਦੀ ਉਸਦੀ ਪਾਰੀ ਨੂੰ ਖਤਮ ਕਰ ਕੇ ਇੰਗਲੈਂਡ ਦੀ ਜਿੱਤ ਦੀਆਂ ਉਮੀਦਾਂ ਤੋੜ ਦਿੱਤੀਆਂ। ਅਗਲੀ ਹੀ ਗੇਂਦ ’ਤੇ ਜੌਰਡਨ (1) ਰਨ ਆਊਟ ਹੋ ਗਿਆ। ਡੇਵਿਡ ਵਿਲੀ ਨੇ ਹਾਰਦਿਕ ਦੇ ਇਸ ਓਵਰ ਵਿਚ ਚੌਕਾ ਤੇ ਛੱਕਾ ਲਾ ਕੇ ਟੀਮ ਨੂੰ ਮੈਚ ਵਿਚ ਬਰਕਰਾਰ ਰੱਖਣ ਦੀ ਕੋਸ਼ਿਸ਼ ਕੀਤੀ ਪਰ ਭੁਵਨੇਸ਼ਵਰ ਨੇ ਅਗਲੇ ਓਵਰ ਵਿਚ ਰਿਚਰਡ ਗਲੀਸਨ ਨੂੰ ਪੈਵੇਲੀਅਨ ਦਾ ਰਸਤਾ ਦਿਖਾ ਦਿੱਤਾ। ਵਿਲੀ ਨੇ ਹਰਸ਼ਲ ਵਿਰੁੱਧ 17ਵੇਂ ਓਵਰ ਦੀ ਸ਼ੁਰੂਆਤ ਦੋ ਗੇਂਦਾਂ ’ਤੇ ਛੱਕਾ ਤੇ ਚੌਕਾ ਲਾ ਕੇ ਕੀਤੀ ਪਰ ਉਸ ਨੇ ਓਵਰ ਦੀ ਆਖਰੀ ਗੇਂਦ ’ਤੇ ਮੈਟ ਪਾਰਕਿੰਸਨ ਨੂੰ ਬੋਲਡ ਕਰਕੇ ਇੰਗਲੈਂਡ ਦੀ ਪਾਰੀ ਨੂੰ ਸਮੇਟ ਦਿੱਤਾ।

ਇਸ ਤੋਂ ਪਹਿਲਾਂ ਭਾਰਤ ਲਈ ਕਪਤਾਨ ਰੋਹਿਤ ਦੇ ਨਾਲ ਵਿਕਟਕੀਪਰ ਪੰਤ ਨੇ ਪਾਰੀ ਦਾ ਆਗਾਜ਼ ਕੀਤਾ। ਪਾਰੀ ਦੇ ਪਹਿਲੇ ਓਵਰ ਵਿਚ ਡੇਵਿਡ ਵਿਲੀ ਦੀ ਚੌਥੀ ਗੇਂਦ ’ਤੇ ਡੇਵਿਡ ਮਲਾਨ ਨੇ ਰੋਹਿਤ ਦਾ ਕੈਚ ਫੜਿਆ ਤੇ ਭਾਰਤੀ ਕਪਤਾਨ ਨੇ ਓਵਰ ਦੀ ਆਖਰੀ ਗੇਂਦ ’ਤੇ ਸਵਾਗਤ ਫਿਰ ਤੋਂ ਛੱਕਾ ਲਾ ਕੇ ਕੀਤਾ ਜਦਕਿ ਪੰਤ ਨੇ ਇਸ ਓਵਰ ਵਿਚ ਦੋ ਚੌਕੇ ਲਾਏ। ਦੋਵਾਂ ਨੇ ਇਸ ਤੋਂ ਬਾਅਦ ਮੋਇਨ ਅਲੀ ਵਿਰੁੱਧ ਚੌਕੇ ਲਾਏ। ਪੰਜਵੇਂ ਓਵਰ ਵਿਚ ਗੇਂਦਬਾਜ਼ੀ ਲਈ ਆਏ ਡੈਬਿਊ ਕਰ ਰਹੇ ਗਲੀਸਨ ਦਾ ਸਵਾਗਤ ਵੀ ਰੋਹਿਤ ਨੇ ਚੌਕੇ ਨਾਲ ਕੀਤਾ ਪਰ ਇਸ ਗੇਂਦਬਾਜ਼ ਨੇ ਭਾਰਤੀ ਕਪਤਾਨ ਨੂੰ ਵਿਕਟਕੀਪਰ ਜੋਸ ਬਟਲਰ ਦੇ ਹੱਥੋਂ ਕੈਚ ਕਰਵਾ ਕੇ ਕੌਮਾਂਤਰੀ ਕਰੀਅਰ ਦੀ ਪਹਿਲੀ ਵਿਕਟ ਲਈ। ਉਸ ਨੇ ਇਸ ਤਰ੍ਹਾਂ ਰੋਹਿਤ ਤੇ ਪੰਤ ਦੀ 49 ਦੌੜਾਂ ਦੀ ਸਾਂਝੇਦਾਰੀ ਨੂੰ ਖਤਮ ਕੀਤਾ । ਪੰਤ ਨੇ ਇਸ ਤੋਂ ਬਾਅਦ ਮੋਇਨ ਵਿਰੁੱਧ 6ਵੇਂ ਓਵਰ ਵਿਚ ਛੱਕਾ ਤੇ ਚੌਕਾ ਲਾਇਅਆ, ਜਿਸ ਨਾਲ ਪਾਵਰਪਲੇਅ ਵਿਚ ਭਾਰਤ ਦਾ ਸਕੋਰ 1 ਵਿਕਟ ’ਤੇ 61 ਦੌੜਾਂ ਹੋ ਗਿਆ।

ਗਲੀਸਨ ਨੇ ਆਪਣੇ ਅਗਲੇ ਓਵਰ ਦੀ ਸ਼ੁਰੂਆਤ ਦੋ ਗੇਂਦਾਂ ’ਤੇ ਸਾਬਕਾ ਕਪਾਤਨ ਵਿਰਾਟ ਕੋਹਲੀ (1) ਤੇ ਪੰਤ ਨੂੰ ਚਲਦਾ ਕੀਤਾ। ਇਸ ਤਰ੍ਹਾਂ ਉਸ ਨੇ 4 ਗੇਂਦਾਂ ਦੇ ਅੰਦਰ 3 ਵਿਕਟਾਂ ਲਈਆਂ। ਸੂਰਯਕੁਮਾਰ ਯਾਦਵ ਤੇ ਪਿਛਲੇ ਮੈਚ ਵਿਚ ਅਰਧ ਸੈਂਕੜਾ ਲਾਉਣ ਵਾਲੇ ਆਲਰਾਊਂਡਰ ਹਾਰਦਿਕ ਪੰਡਯਾ ਤੇ ਇਸ ਤੋਂ ਬਾਅਦ ਸੰਭਲ ਕੇ ਬੱਲੇਬਾਜ਼ੀ ਕੀਤੀ ਪਰ ਦੋਵੇਂ ਕ੍ਰੀਜ਼ ’ਤੇ ਸਮਾਂ ਬਿਤਾਉਣ ਤੋਂ ਬਾਅਦ 11ਵੇਂ ਓਵਰ ਵਿਚ ਕ੍ਰਿਸ ਜੌਰਡਨ ਦੀਆਂ ਲਗਾਤਾਰ ਗੇਂਦਾਂ ’ਤੇ ਆਊਟ ਹੋ ਕੇ ਪੈਵੇਲੀਅਨ ਪਰਤੇ। ਸੂਰਯਕੁਮਾਰ ਨੇ 11 ਗੇਂਦਾਂ ਵਿਚ 15 ਜਦਕਿ ਹਾਰਦਿਕ ਨੇ 15 ਗੇਂਦਾਂ ਵਿਚ 12 ਦੌੜਾਂ ਬਣਾਈਆਂ। ਇਸ ਸਮੇਂ ਭਾਰਤ ਦਾ ਸਕੋਰ 11 ਓਵਰਾਂ ਵਿਚ 89 ਦੌੜਾਂ ’ਤੇ 5 ਵਿਕਟਾਂ ਹੋ ਗਿਆ।

ਲਗਾਤਾਰ ਦੋ ਵਿਕਟਾਂ ਡਿੱਗਣ ਤੋਂ ਬਾਅਦ ਭਾਰਤੀ ਟੀਮ ਬੈਕਫੁਟ ’ਤੇ ਸੀ ਪਰ ਰਵਿੰਦਰ ਜਡੇਜਾ ਨੇ ਵਿਚਾਲੇ-ਵਿਚਾਲੇ ਵਿਚ ਚੌਕੇ ਲਾ ਕੇ ਟੀਮ ਦੀ ਰਨ ਰੇਟ ਨੂੰ ਬਰਕਰਾਰ ਰੱਖਿਆ। ਉਸ ਨੂੰ ਦਿਨੇਸ਼ ਕਾਰਤਿਕ ਦਾ ਚੰਗਾ ਸਾਥ ਮਿਲ ਰਿਹਾ ਸੀ ਪਰ 16ਵੇਂ ਓਵਰ ਵਿਚ ਹਾਲਾਂਕਿ ਕਾਰਤਿਕ 17 ਗੇਂਦਾਂ ਵਿਚ 12 ਦੌੜਾਂ ਬਣਾ ਕੇ ਰਨ ਆਊਟ ਹੋ ਗਿਆ। ਲਿਵਿੰਗਸਟੋਨ ਦੇ ਇਸ ਓਵਰ ਵਿਚ ਹਾਲਾਂਕਿ ਜਡੇਜਾ ਤੇ ਹਰਸ਼ਲ ਪਟੇਲ ਨੇ ਇਕ-ਇਕ ਚੌਕਾ ਲਾਇਆ। ਹਰਸ਼ਲ ਨੇ 17ਵੇਂ ਓਵਰ ਵਿਚ ਜੌਰਡਨ ਵਿਰੁੱਧ ਛੱਕਾ ਲਾਇਆ ਪਰ ਅਗਲੀ ਗੇਂਦ ’ਤੇ ਉਸ ਨੇ ਗਲੀਸਨ ਨੂੰ ਕੈਚ ਦੇ ਦਿੱਤਾ। ਉਸ ਨੇ 6 ਗੇਂਦਾਂ ਵਿਚ 13 ਦੌੜਾਂ ਬਣਾਈਆਂ। ਜਡੇਜਾ ਨੇ ਇਸ ਤੋਂ ਬਾਅਦ 19ਵੇਂ ਤੇ 20ਵੇਂ ਓਵਰ ਵਿਚ ਇਕ-ਇਕ ਚੌਕਾ ਲਾ ਕੇ ਟੀਮ ਦੇ ਸਕੋਰ ਨੂੰ 170 ਤਕ ਪਹੁੰਚਾਇਆ। ਭਾਰਤ ਪਹਿਲਾ ਟੀ-20 ਮੈਚ ਜਿੱਤ ਕੇ 3 ਮੈਚਾਂ ਦੀ ਲੜੀ ਵਿਚ 1-0 ਨਾਲ ਅੱਗੇ ਹੈ।

CM ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ, ਪੁਲਿਸ ਨੇ ਅਧਿਆਪਕਾਂ ‘ਤੇ ਕੀਤਾ ਲਾਠੀਚਾਰਜ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਬਾਹਰ PTI ਬੇਰੁਜ਼ਗਾਰ ਅਧਿਆਪਕ ਰੋਸ ਪ੍ਰਦਰਸ਼ਨ ਲਈ ਪਹੁੰਚੇ। ਉਨ੍ਹਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸੰਗਰੂਰ ‘ਚ ਭਗਵੰਤ ਮਾਨ ਦੀ ਰਿਹਾਇਸ਼ ਬਾਰ 646 ਬੇਰੁਜ਼ਗਾਰ ਅਧਿਆਪਕਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇੱਕ ਪ੍ਰਦਰਸ਼ਨਕਾਰੀ ਬੇਹੋਸ਼ ਵੀ ਹੋ ਗਿਆ ਹੈ ,ਜਿਸਨੂੰ ਕਿ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਅਧਿਆਪਕਾਂ ‘ਤੇ ਲਾਠੀਚਾਰਜ ਕੀਤਾ ਗਿਆ। ਇੱਥੇ ਤੱਕ ਕਿ ਪੁਲਿਸ ਵਲੋਂ ਔਰਤ ਅਧਿਆਪਕਾਂ ਨੂੰ ਵੀ ਨਹੀਂ ਬਖ਼ਸ਼ਿਆਂ ਗਿਆ।ਇਸ ਦੌਰਾਨ ਕਈ ਅਧਿਆਪਕ ਵੀ ਜ਼ਖਮੀ ਹੋ ਗਏ ਹਨ।

ਪਾਕਿਸਤਾਨ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਹੋਈ ਮੌਤ

0

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਦੇ ਲਾਸਬੇਲਾ ਜ਼ਿਲੇ ਵਿਚ ਸ਼ੁੱਕਰਵਾਰ ਨੂੰ ਇਕ ਯਾਤਰੀ ਬੱਸ ਅਤੇ ਇਕ ਯਾਤਰੀ ਵੈਨ ਵਿਚਾਲੇ ਹੋਈ ਟੱਕਰ ਵਿਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਹਾਦਸਾ ਜ਼ਿਲ੍ਹੇ ਦੇ ਵਾਂਡਰ ਇਲਾਕੇ ਦੇ ਕੋਲ ਉਸ ਸਮੇਂ ਹੋਇਆ ਜਦੋਂ ਉਲਟ ਦਿਸ਼ਾ ਤੋਂ ਆ ਰਹੇ ਵਾਹਨ ਤੇਜ਼ ਗਤੀ ਦੇ ਕਾਰਨ ਇਕ-ਦੂਜੇ ਨਾਲ ਟਕਰਾ ਗਏ। ਬਚਾਅ ਕਰਮਚਾਰੀਆਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਜ਼ਖਮੀ ਯਾਤਰੀਆਂ ਨੂੰ ਪਹਿਲੇ ਸ਼ੁਰੂਆਤੀ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ। ਬਾਅਦ ‘ਚ ਉਨ੍ਹਾਂ ਨੇ ਅੱਗੇ ਦੇ ਇਲਾਜ ਲਈ ਦੇਸ਼ ਦੇ ਦੱਖਣੀ ਬੰਦਰਗਾਹ ਸ਼ਹਿਰ ਕਚਾਰੀ ਰੈਫਰ ਕਰ ਦਿੱਤਾ ਗਿਆ। ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਬੱਸ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਤੋਂ ਕਰਾਚੀ ਜਾ ਰਹੀ ਸੀ।

ਭਲਕੇ ਹੋਵੇਗੀ ਕੈਬਨਿਟ ਸਬ ਕਮੇਟੀ ਦੀ ਪਹਿਲੀ ਮੀਟਿੰਗ

0

ਪੰਜਾਬ ਦੇ 36000 ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ (Cabinet Sub-Committee) ਦੀ ਮੀਟਿੰਗ ਸੋਮਵਾਰ ਨੂੰ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ 30 ਜੂਨ ਨੂੰ ਹੋਈ ਕੈਬਨਿਟ ਮੀਟਿੰਗ ‘ਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਗ ਚੀਮਾ, ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਧਾਰਿਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਵਰਣਨਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਗ ਦੀ ਸਰਕਾਰ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮੁੱਦਾ ਗਰਮਾਇਆ ਰਿਹਾ। ਕੈਪਟਨ ਸਰਕਾਰ ਦੌਰਾਨ ਪਹਿਲਾਂ 3 ਮੈਂਬਰੀ ਤੇ ਫਿਰ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਇਸ ਤਰ੍ਹਾਂ ਚਰਨਜੀਤ ਸਿੰਘ ਚੰਨੀ ਦੇ ਸਮੇਂ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫਾਇਲ ਤਿਆਰ ਕਰਕੇ ਰਾਜਪਾਲ ਨੂੰ ਮਨਜ਼ੂਰੀ ਲਈ ਭੇਜੀ ਗਈ ਸੀ। ਅਕਾਲੀ ਦਲ ਸਰਕਾਰ ਤੇ ਕਾਂਗਰਸ ਸਰਕਾਰ ਵੇਲੇ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਵੋਟਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਹਾਲਾਂਕਿ ਆਪ ਸਰਕਾਰ ਬਣਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਮਹਿਨੇ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਕਈ ਕਾਨੂੰਨੀ ਬੰਦਿਸ਼ਾਂ ਇਨ੍ਹਾਂ ਮੁਲਾਜ਼ਮਾਂ ਨੂ ਪੱਕਾ ਕਰਨ ਲਈ ਰੋੜਾ ਬਣ ਰਹੀਆਂ ਹਨ। ਮੁੱਖ ਮੰਤਰੀ ਨੇ 30 ਜੂਨ ਨੂੰ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਸੀ।ਇਸਦੀ ਪਲੇਠੀ ਮੀਟਿੰਗ ਹੁਣ 11 ਜੁਲਾਈ ਨੂੰ ਦੁਪਹਿਰ 3 ਵਜੇ ਰੱਖੀ ਗਈ ਹੈ।

ਪੰਜਾਬ ਸਰਕਾਰ ਵੱਲੋਂ 64 ASP/DSPs ਦੇ ਕੀਤੇ ਗਏ ਤਬਾਦਲੇ

0

ਪੰਜਾਬ ‘ਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ 64 ASP/DSPs ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

PM ਮੋਦੀ ਤੇ ਰਾਸ਼ਟਰਪਤੀ ਨੇ ਬਕਰੀਦ ਦੀ ਦਿੱਤੀ ਮੁਬਾਰਕਬਾਦ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਲੋਕਾਂ ਨੂੰ ਈਦ-ਉਲ- ਜ਼ੁਹਾ (ਬਕਰੀਦ) ਦੀ ਵਧਾਈ ਦਿੱਤੀ। ਉਨ੍ਹਾਂ ਉਮੀਦ ਜਤਾਈ ਕਿ ਇਹ ਤਿਉਹਾਰ ਸਾਰਿਆਂ ਦੀ ਭਲਾਈ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਪ੍ਰੇਰਣਾ ਦੇਵੇ ਅਤੇ ਖ਼ੁਸ਼ਹਾਲੀ ਲਿਆਵੇ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਈਦ ਮੁਬਾਰਕ! ਈਦ-ਉਲ-ਜ਼ੁਹਾ ਦੀ ਮੁਬਾਰਕਬਾਦ। ਇਹ ਤਿਉਹਾਰ ਸਾਡੇ ਸਾਰਿਆਂ ਦੀ ਭਲਾਈ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਪ੍ਰੇਰਣਾ ਦੇਵੇ ਅਤੇ ਖ਼ੁਸ਼ਹਾਲੀ ਲਿਆਵੇ।’’

ਪ੍ਰਧਾਨ ਮੰਤਰੀ ਤੋਂ ਇਲਾਵਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਤਿਉਹਾਰ ਬਲੀਦਾਨ ਅਤੇ ਮਨੁੱਖਤਾ ਦੀ ਸੇਵਾ ਦਾ ਪ੍ਰਤੀਕ ਹੈ। ਆਓ ਇਸ ਮੌਕੇ ’ਤੇ ਮਨੁੱਖੀ ਜਾਤੀ ਦੀ ਸੇਵਾ ਲਈ ਖ਼ੁਦ ਨੂੰ ਸਮਰਪਿਤ ਕਰਨ ਅਤੇ ਦੇਸ਼ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਕੰਮ ਕਰਨ ਦਾ ਸੰਕਲਪ ਲਈਏ।

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਸਾਰਿਆਂ ਨੂੰ ਬਕਰੀਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਟਵਿੱਟਰ ’ਤੇ ਲਿਖਿਆ, ‘‘ਇਹ ਪਾਵਨ ਮੌਕਾ ਸਾਰਿਆਂ ਲਈ ਏਕਤਾ ਦੀ ਭਾਵਨਾ ਅਤੇ ਸਾਰਿਆਂ ਲਈ ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਲਿਆਵੇ।

ਮਾਨ ਸਰਕਾਰ ਦਾ ਵੱਡਾ ਐਕਸ਼ਨ! ਮੀਂਹ ‘ਚ ਸੜਕ ਬਣਾ ਰਹੇ 4 ਇੰਜੀਨੀਅਰ ਕੀਤੇ ਸਸਪੈਂਡ

0
Sub Divisional Engineer and Junior Engineer of PWD suspended

ਪੰਜਾਬ ਵਿੱਚ ਸਰਕਾਰ ਨੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਚਾਰੇ ਮੀਂਹ ‘ਚ ਹੁਸ਼ਿਆਰਪੁਰ ‘ਚ ਸੜਕ ਦੀ ਰੀਕਾਰਪੇਟਿੰਗ ਕਰ ਰਹੇ ਸਨ। ਆਮ ਆਦਮੀ ਪਾਰਟੀ ਦੇ ਇਕ ਵਰਕਰ ਨੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਮੁਅੱਤਲ ਕੀਤੇ ਇੰਜਨੀਅਰਾਂ ਵਿੱਚ ਸਬ ਡਿਵੀਜ਼ਨਲ ਤਰਸੇਮ ਸਿੰਘ,  ਜੂਨੀਅਰ ਵਿਪਨ ਕੁਮਾਰ, ਜੂਨੀਅਰ ਪ੍ਰਵੀਨ ਕੁਮਾਰ ਅਤੇ ਜੂਨੀਅਰ ਜਸਬੀਰ ਸਿੰਘ ਸ਼ਾਮਲ ਹਨ। ਇਹ ਸੜਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਬਣ ਰਹੀ ਸੀ। ਮਾਹਿਲਪੁਰ ਬਲਾਕ ਦੇ ਪਿੰਡ ਨੰਗਲ ਖਿਲਦੀਆ ਅਤੇ ਸ਼ੇਰਪੁਰ ਨੂੰ ਇਸ ਰਾਹੀਂ ਜੋੜਿਆ ਜਾ ਰਿਹਾ ਹੈ। ਇਸੇ ਦੌਰਾਨ ‘ਆਪ’ ਵਰਕਰ ਗੁਰਵਿੰਦਰ ਸਿੰਘ ਨੇ ਉਨ੍ਹਾਂ ਨੂੰ ਰੋਕਿਆ। ਉਨ੍ਹਾਂ ਮੀਂਹ ਵਿੱਚ ਸੜਕ ਨਾ ਬਣਾਉਣ ਲਈ ਕਿਹਾ। ਇਸ ਦੇ ਬਾਵਜੂਦ ਉਸ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਕੇ ਕੰਮ ਜਾਰੀ ਰੱਖਿਆ ਗਿਆ।ਇਹ ਹੁਕਮ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਜਿਸ ‘ਚ ਕਿਹਾ ਗਿਆ ਸੀ ਕਿ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਜਿਸ ਵਿੱਚ ਬਰਸਾਤ ਵਿੱਚ ਸੜਕ ਬਣਾਈ ਜਾ ਰਹੀ ਹੈ। ਇਸ ਲਈ ਇਨ੍ਹਾਂ ਚਾਰ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ।

ਬਕਰੀਦ ਮੁਬਾਰਕ! ਅੱਜ ਦੇਸ਼ ਭਰ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ‘ਬਕਰੀਦ ਦਾ ਤਿਉਹਾਰ’

0

ਅੱਜ ਦੇਸ਼ ਭਰ ‘ਚ ਬਕਰੀਦ (Bakrid) ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ (Muslim Religion) ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ। ਇਸ ਤਿਉਹਾਰ ਨੂੰ ਈਦ-ਉਲ-ਅਜ਼ਹਾ ਜਾਂ ਕੁਰਬਾਨੀ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਬਕਰੀਦ ਜਾਂ ਈਦ-ਉਲ-ਜ਼ੁਹਾ ਮੁਸਲਿਮ ਭਾਈਚਾਰੇ ਦਾ ਇੱਕ ਪਵਿੱਤਰ ਤਿਉਹਾਰ ਹੈ। ਮੁਸਲਮਾਨ ਦੋ ਪ੍ਰਕਾਰ ਦੀ ਈਦ ਮਨਾਉਂਦੇ ਹਨ। ਇੱਕ ਨੂੰ ਈਦ ਉਲ-ਫ਼ਿਤਰ ਅਤੇ ਦੂਜੀ ਨੂੰ ਈਦ-ਉਲ-ਜ਼ੁਹਾ ਕਿਹਾ ਜਾਂਦਾ ਹੈ। ਇਸ ਖਾਸ ਦਿਨ ਨੂੰ ਕੁਰਬਾਨੀ ਦੇ ਦਿਨ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਇਸਲਾਮੀ ਕੈਲੰਡਰ ਦੇ ਅਨੁਸਾਰ ਬਕਰੀਦ, ਬਲਿਦਾਨ ਦਾ ਤਿਉਹਾਰ, ਰਮਜ਼ਾਨ ਤੋਂ ਦੋ ਮਹੀਨੇ ਬਾਅਦ ਆਉਂਦਾ ਹੈ। ਇਸਲਾਮ ਵਿੱਚ ਬਕਰੀਦ ਦੇ ਦਿਨ ਆਮ ਤੌਰ ਤੇ ਬੱਕਰੇ ਦੀ ਬਲੀ ਦਿੱਤੀ ਜਾਂਦੀ ਹੈ।

ਈਦ ਉਲ ਜ਼ੁਹਾ  ਜਾਂ ਬਕਰੀਦ ਇਸਲਾਮ ਦਾ ਦੂਜਾ ਸਭ ਤੋਂ ਵੱਡਾ ਤਿਉਹਾਰ ਹੈ, ਜਿਸ ਨੂੰ ਮੁਸਲਿਮ ਭਾਈਚਾਰੇ ਦੇ ਲੋਕ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਨ। ਬਕਰੀਦ ਦਾ ਤਿਉਹਾਰ ਇਸਲਾਮੀ ਕੈਲੰਡਰ ਦੇ ਅਨੁਸਾਰ 12ਵੇਂ ਮਹੀਨੇ ਵਿੱਚ ਮਨਾਇਆ ਜਾਂਦਾ ਹੈ। ਇਹ ਰਮਜ਼ਾਨ ਦੇ ਮਹੀਨੇ ਦੇ ਅੰਤ ਤੋਂ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ। ਇਸ ਦਿਨ ਨਮਾਜ਼ ਅਦਾ ਕਰਨ ਤੋਂ ਬਾਅਦ ਕੁਰਬਾਨੀਆਂ ਕੀਤੀਆਂ ਜਾਂਦੀਆਂ ਹਨ। ਬਕਰੀਦ ਦੇ ਤਿਉਹਾਰ ਨੂੰ ਬਕਰੀਦ, ਈਦ ਕੁਰਬਾਨ, ਈਦ-ਉਲ-ਅਧਾ ਜਾਂ ਕੁਰਬਾਨ ਬੈਰਾਮੀ ਵੀ ਕਿਹਾ ਜਾਂਦਾ ਹੈ। ਇਸ ਮੌਕੇ ਦਿੱਲੀ ਦੀ ਜਾਮਾ ਮਸਜਿਦ ਵਿੱਚ ਨਮਾਜ਼ ਅਦਾ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨਮਾਜ਼ੀ ਪਹੁੰਚੇ।

ਜਾਣੋ ਬਕਰੀਦ ਦੀ ਕੀ ਮਹੱਤਤਾ ਹੈ ?

ਪੂਰੀ ਦੁਨੀਆ ਦੇ ਮੁਸਲਮਾਨ ਇਸ ਖਾਸ ਦਿਨ ਦੇ ਮੌਕੇ ਤੇ ਗਰੀਬਾਂ ਦਾ ਵਿਸ਼ੇਸ਼ ਧਿਆਨ ਰੱਖਦੇ ਹਨ। ਇਸ ਦੌਰਾਨ ਦਿੱਤੀ ਜਾਣ ਵਾਲੀਆਂ ਕੁਰਬਾਨੀਆਂ ਵਾਲੀਆਂ ਚੀਜ਼ਾਂ ਦੇ ਤਿੰਨ ਹਿੱਸੇ ਵੰਡੇ ਜਾਂਦੇ ਹਨ ਅਤੇ ਇਕ ਹਿੱਸਾ ਗਰੀਬਾਂ ਨੂੰ ਦਿੱਤਾ ਜਾਂਦਾ ਹੈ। ਦੋ ਹਿੱਸਿਆਂ ਵਿੱਚ ਇੱਕ ਆਪਣੇ ਲਈ ਰੱਖਿਆ ਜਾਂਦਾ ਹੈ ਅਤੇ ਦੂਜਾ ਹਿੱਸਾ ਦੋਸਤਾਂ ਅਤੇ ਰਿਸ਼ਤੇਦਾਰਾਂ ਲਈ ਰੱਖਿਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਨਬੀ ਇਬਰਾਹਿਮ ਦਾ ਸਖ਼ਤ ਇਮਤਿਹਾਨ ਲਿਆ ਗਿਆ ਸੀ। ਅੱਲ੍ਹਾ ਨੇ ਉਨ੍ਹਾਂ ਨੂੰ ਆਪਣੇ ਪੁੱਤਰ ਨਬੀ ਇਸਮਾਈਲ ਦੀ ਬਲੀ ਦੇਣ ਲਈ ਕਿਹਾ ਸੀ। ਇਬਰਾਹਿਮ ਹੁਕਮ ਦੀ ਪਾਲਣਾ ਕਰਨ ਲਈ ਰਾਜ਼ੀ ਹੋ ਗਏ ਪਰ ਅੱਲ੍ਹਾ ਨੇ ਉਨ੍ਹਾਂ ਦਾ ਹੱਥ ਰੋਕ ਲਿਆ ਸੀ। ਉਸ ਤੋਂ ਬਾਅਦ ਬੱਕਰਿਆਂ ਦੀ ਕੁਰਬਾਨੀ ਦਿੱਤੀ ਜਾਣ ਲੱਗੀ।