Home Blog Page 2000

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ

0

ਭ੍ਰਿਸ਼ਟਾਚਾਰ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਸਾਬਕਾ ਮੰਤਰੀ ਡਾ.ਵਿਜੇ ਸਿੰਗਲਾ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਡਾ.ਵਿਜੇ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਅੱਜ 8 ਜੁਲਾਈ ਨੂੰ ਸੁਣਵਾਈ ਦੌਰਾਨ ਇਹ ਜ਼ਮਾਨਤ ਮਿਲੀ ਹੈ।

ਮਿਲੀ ਜਾਣਕਾਰੀ ਮੁਤਾਬਕ ਹਾਈਕੋਰਟ ਵਿਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਤੋਂ ਕੋਈ ਰੁਪਇਆਂ ਦੀ ਰਿਕਵਰੀ ਨਹੀਂ ਹੋਈ ਹੈ। ਉਥੇ ਹੀ ਜਿਸ ਕਾਲ ਰਿਕਾਰਡਿੰਗ ਵਿਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ, ਉਸ ਲਈ ਸਿੰਗਲਾ ਨੇ ਆਵਾਜ਼ ਦਾ ਸੈਂਪਲ ਵੀ ਦਿੱਤਾ। ਲਿਹਾਜ਼ਾ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ, ਸਿੰਗਲਾ ਦੇ ਵਕੀਲ ਦੀ ਦਲੀਲ ਦਾ ਸਰਕਾਰ ਵਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਹਾਈ ਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਵਿਜੇ ਸਿੰਗਲਾ ਮੌਜੂਦਾ ਸਰਕਾਰ ‘ਚ ਸਿਹਤ ਮੰਤਰੀ ਸਨ ਪਰ ਉਨ੍ਹਾਂ ‘ਤੇ ਸਿਹਤ ਵਿਭਾਗ ‘ਚ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਸੀਐਮ ਮਾਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ।

ਕਾਮੇਡੀਅਨ ਕਪਿਲ ਸ਼ਰਮਾ ਨੇ CM ਭਗਵੰਤ ਮਾਨ ਨੂੰ ਵਿਆਹ ਦੀ ਦਿੱਤੀ ਵਧਾਈ

0

ਕਾਮੇਡੀਅਨ ਕਪਿਲ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦਿੱਤੀ ਹੈ। ਹਾਲਾਂਕਿ ਕਾਮੇਡੀ ਸਟਾਰ ਕਪਿਲ ਸੀਐਮ ਦੇ ਵਿਆਹ ਵਿੱਚ ਨਹੀਂ ਦੇਖੇ ਗਏ। ਪਰ ਕਾਮੇਡੀ ਸਟਾਰ ਨੇ ਆਪਣੇ ਦੋਸਤ ਨੂੰ ਖਾਸ ਤਰੀਕੇ ਨਾਲ ਵਿਆਹ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਕਪਿਲ ਸ਼ਰਮਾ ਨੇ ਸ਼ੋਸ਼ਲ ਅਕਾਊਂਟ ਟਵਿੱਟਰ ਤੇ ਟਵੀਟ ਕਰ ਸੀਐਮ ਮਾਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਲਿਖਿਆ- ਵੱਡੇ ਭਰਾ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ@ਭਗਵੰਤ ਮਾਨ ਜੀ ਅਤੇ ਗੁਰਪ੍ਰੀਤ ਕੌਰ @DrGurpreetKaur_ ਉਹਨਾਂ ਨੂੰ ਪਰਮਾਤਮਾ ਹਮੇਸ਼ਾ ਖੁਸ਼ ਰੱਖੇ

ਕਾਬਿਲੇਗੌਰ ਹੈ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਕਈ ਸਿਆਸਤਦਾਨਾਂ ਨੇ ਵੀ ਵਿਆਹ ਦੀ ਵਧਾਈ ਦਿੱਤੀ। ਹਾਲਾਂਕਿ ਉਨ੍ਹਾਂ ਦੇ ਵਿਆਹ ਵਿੱਚ ਗਿਣੇ-ਚੁਣੇ ਹੀ ਲੋਕ ਸ਼ਾਮਲ ਹੋਏ ਸਨ। ਜਿਸ ਵਿੱਚ ਸਭ ਤੋਂ ਅੱਗੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਨ। ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਵਿਆਹ ਦਾ ਹਿੱਸਾ ਬਣੇ। ਇਸ ਸ਼ੁਭ ਮੌਕੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਪਿਤਾ ਦੀਆਂ ਰਸਮਾਂ ਅਦਾ ਕੀਤੀਆਂ ਅਤੇ ਨਵ ਵਿਆਹੀ ਜੋੜੀ ਨੂੰ ਸੁਖੀ ਜੀਵਨ ਲਈ ਆਸ਼ੀਰਵਾਦ ਦਿੱਤਾ।

ਇਸ ਵਿਆਹ ਵਿੱਚ ਭਲੇ ਹੀ ਘੱਟ ਲੋਕ ਸ਼ਾਮਲ ਹੋਏ ਸਨ। ਪਰ ਇਹ ਬਹੁਤ ਹੀ ਖਾਸ ਤਰੀਕੇ ਨਾਲ ਕੀਤਾ ਗਿਆ। ਵਿਆਹ ਦੇ ਮੇਨੂ ਵਿੱਚ ਭਾਰਤੀ ਅਤੇ ਇਤਾਲਵੀ ਪਕਵਾਨ ਸ਼ਾਮਲ ਸਨ। ਇਸ ਵਿੱਚ ਕਢਾਈ ਪਨੀਰ, ਤੰਦੂਰੀ ਕੁਲਚੇ, ਦਾਲ ਮਖਨੀ, ਨਵਰਤਨ ਬਿਰਯਾਨੀ, ਮੌਸਮੀ ਸਬਜ਼ੀਆਂ, ਖੜਮਾਨੀ ਭਰਿਆ ਕੋਫਤਾ, ਲਸਾਗਨਾ ਸਿਸਿਲਿਆਨੋ ਅਤੇ ਮੂੰਗ ਦਾਲ ਹਲਵਾ, ਅੰਗੂਰੀ ਰਸਮਲਾਈ ਅਤੇ ਸੁੱਕੇ ਮੇਵੇ ਰਬੜੀ ਵੀ ਮੌਜੂਦ ਸੀ।

ਦੱਸ ਦੇਈਏ ਕਿ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ, ਜੋ ਕਿ ਉਨ੍ਹਾਂ ਅਨੁਸਾਰ ਇਹ ਮਾਨ ਦੀ ਮਾਤਾ ਜੀ ਦੀ ਇੱਛਾ ਸੀ। ਉਨ੍ਹਾਂ ਦਾ ਛੇ ਸਾਲ ਪਹਿਲਾਂ ਤਲਾਕ ਹੋ ਗਿਆ ਸੀ ਅਤੇ ਉਨ੍ਹਾਂ ਦੇ ਪਿਛਲੇ ਵਿਆਹ ਤੋਂ ਦੋ ਬੱਚੇ ਹਨ- ਬੇਟੀ ਸੀਰਤ ਕੌਰ (21) ਅਤੇ ਬੇਟਾ ਦਿਲਸ਼ਾਨ (17) ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਦਾ ਕੀਤਾ ਧੰਨਵਾਦ, ਕਿਹਾ ਜਲਦ ਪਰਤਾਂਗਾ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮੇਰੀ ਰੀੜ੍ਹ ਦੀ ਹੱਡੀ ਦੇ ਅਪਰੇਸ਼ਨ ਤੋਂ ਬਾਅਦ ਜਲਦੀ ਸਿਹਤਯਾਬੀ ਲਈ ਵੱਡੀ ਗਿਣਤੀ ਵਿਚ ਪੰਜਾਬੀਆਂ ਨੇ ਉਹਨਾਂ ਲਈ ਅਰਦਾਸ ਕੀਤੀ ਤੇ ਸ਼ੁੱਭਕਾਮਨਾਵਾਂ ਭੇਜੀਆਂ, ਜਿਸ ਲਈ ਉਹ ਸਭ ਦੇ ਦਿਲੋਂ ਧੰਨਵਾਦੀ ਹਨ।

ਉਹਨਾਂ ਕਿਹਾ ਕਿ ਮੇਰਾ ਅਪਰੇਸ਼ਨ ਦੋ ਬੜੇ ਹੀ ਹੋਣਹਾਰ ਪੰਜਾਬੀ ਸਰਜਨਾਂ, ਅਮਰਜੀਤ ਰਾਏ ਤੇ ਏਕ ਰੂਪ ਚੋਪੜਾ ਵੱਲੋਂ ਕੀਤਾ ਗਿਆ। ਮੈਂ ਮੁੜ ਪੂਰਨ ਸਿਹਤਯਾਬੀ ਵੱਲ ਵੱਧ ਰਿਹਾ ਹਾਂ ਅਤੇ ਜਲਦੀ ਹੀ ਤੁਹਾਡੇ ਵਿਚਕਾਰ ਵਾਪਸ ਆ ਜਾਵਾਂਗਾ।

ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ ਨੂੰ ਭਾਸ਼ਣ ਦੌਰਾਨ ਮਾਰੀਆਂ ਗੋਲੀਆਂ

0

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਅੱਜ ਸਵੇਰੇ ਨਾਰਾ ਸ਼ਹਿਰ ‘ਚ ਹਮਲਾ ਹੋਇਆ। ਉਨ੍ਹਾਂ ‘ਤੇ ਉਸ ਸਮੇਂ ਗੋਲੀਬਾਰੀ ਕੀਤੀ ਗਈ ਜਦੋਂ ਉਹ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਹ ਅਚਾਨਕ ਡਿੱਗ ਗਏ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਪਿੱਛੇ ਤੋਂ ਦੋ ਗੋਲੀਆਂ ਮਾਰੀਆਂ ਗਈਆਂ। ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।

ਪੁਲਿਸ ਨੇ 42 ਸਾਲਾ ਹਮਲਾਵਰ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਬੰਦੂਕ ਬਰਾਮਦ ਹੋਈ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।

ਚਸ਼ਮਦੀਦਾਂ ਮੁਤਾਬਕ ਮੌਕੇ ‘ਤੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਅਤੇ ਆਬੇ ਦੇ ਸਰੀਰ ‘ਚੋਂ ਖੂਨ ਨਿਕਲਦਾ ਦੇਖਿਆ ਗਿਆ। ਜਾਪਾਨ ‘ਚ ਐਤਵਾਰ ਨੂੰ ਉੱਚ ਸਦਨ ਦੀਆਂ ਚੋਣਾਂ ਹੋਣੀਆਂ ਹਨ। ਸ਼ਿੰਜੇ ਇਸ ਲਈ ਉੱਥੇ ਪ੍ਰਚਾਰ ਕਰ ਰਹੇ ਸਨ।

ਉੱਤਰਾਖੰਡ ‘ਚ ਵਾਪਰਿਆ ਦਰਦਨਾਕ ਹਾਦਸਾ, ਨਹਿਰ ‘ਚ ਡਿੱਗੀ ਕਾਰ, 9 ਦੀ ਹੋਈ ਮੌਤ

0

ਉੱਤਰਾਖੰਡ ‘ਚ ਨੈਨੀਤਾਲ ਜ਼ਿਲ੍ਹੇ ਦੇ ਪਿੰਡ ਰਾਮਨਗਰ ਢੇਲਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅੱਜ ਤੜਕੇ ਸਾਢੇ ਪੰਜ ਵਜੇ ਦੇ ਕਰੀਬ ਰਾਮਨਗਰ ‘ਚ ਢੇਲਾ ਨਦੀ ਦੇ ਵਹਾਅ ‘ਚ ਇਕ ਅਰਟਿਗਾ ਕਾਰ ਦੇ ਵਹਿ ਜਾਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਇਕ ਨੂੰ ਜ਼ਿੰਦਾ ਬਚਾ ਲਿਆ ਗਿਆ ਹੈ, ਜਿਸ ਨੂੰ ਜਲਦਬਾਜ਼ੀ ‘ਚ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਨਦੀ ‘ਚ ਡੁੱਬਣ ਵਾਲੀ ਕਾਰ ‘ਚੋਂ 7 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ ਦੋ ਹੋਰ ਲਾਸ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੇ ਮ੍ਰਿਤਕ ਪੰਜਾਬ ਦੇ ਦੱਸੇ ਜਾ ਰਹੇ ਹਨ।

ਸਥਾਨਕ ਲੋਕਾਂ ਅਨੁਸਾਰ ਬੀਤੀ ਰਾਤ ਕਰੀਬ 2 ਵਜੇ ਤੋਂ ਹੀ ਢੇਲਾ ਦਰਿਆ ਦੇ ਇਲਾਕੇ ‘ਚ ਮੀਂਹ ਪੈ ਰਿਹਾ ਸੀ, ਜਿਸ ਕਾਰਨ ਦਰਿਆ ਦੇ ਨਾਲਿਆਂ ‘ਚ ਪਾਣੀ ਭਰ ਗਿਆ। ਪਾਣੀ ਦੇ ਤੇਜ਼ ਵਹਾਅ ਕਾਰਨ ਕਾਰ ਨਦੀ ‘ਚ ਰੁੜ੍ਹ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਲਾਸ਼ਾਂ ਅਜੇ ਵੀ ਕਾਰ ਵਿੱਚ ਫਸੀਆਂ ਹੋਈਆਂ ਹਨ।

ਇਹ ਸਾਰੇ ਮ੍ਰਿਤਕ ਪੰਜਾਬ ਦੇ ਦੱਸੇ ਜਾ ਰਹੇ ਹਨ ਜੋ ਢੇਲਾ ਦੇ ਰਸਤੇ ਰਾਮਨਗਰ ਜਾ ਰਹੇ ਸਨ। ਫਿਲਹਾਲ ਮੌਕੇ ‘ਤੇ ਸਥਾਨਕ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ ਹੈ ਅਤੇ ਕਾਰ ਨੂੰ ਬਾਹਰ ਕੱਢਣ ਲਈ ਮਦਦ ਵੀ ਕੀਤੀ ਜਾ ਰਹੀ ਹੈ। ਟਰੈਕਟਰਾਂ ਦੀ ਮਦਦ ਨਾਲ ਕਾਰ ਨੂੰ ਪਾਣੀ ‘ਚੋਂ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਕਾਰ ਪੱਥਰਾਂ ਵਿਚਕਾਰ ਬੁਰੀ ਤਰ੍ਹਾਂ ਫਸੀ ਹੋਈ ਹੈ। ਖ਼ਬਰ ਲਿਖੇ ਜਾਣ ਤੱਕ ਸਥਾਨਕ ਲੋਕ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਬਚਾਅ ਕਾਰਜ ਕਰ ਰਹੇ ਸਨ।

 


	            

ਰਣਵੀਰ ਸਿੰਘ ਨੂੰ ਜਨਮਦਿਨ ‘ਤੇ ਮਿਲਿਆ ਅਨੋਖਾ ਤੋਹਫਾ, ਪ੍ਰਸ਼ੰਸਕ ਨੇ ਗਿਫਟ ਕੀਤੀ 100,000 ਕ੍ਰਿਸਟਲ ਦੀ ਤਸਵੀਰ

0

ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਇਕ ਪ੍ਰਸ਼ੰਸਕ ਨੇ ਖਾਸ ਸਰਪ੍ਰਾਈਜ਼ ਦਿੱਤਾ ਸੀ।ਇੱਕ ਕਲਾਕਾਰ ਆਇਸ਼ਾ ਗਾਂਧੀ ਨੇ ਲਗਭਗ 3 ਮਹੀਨਿਆਂ ਦੀ ਮਿਆਦ ਵਿੱਚ 1,00,000 ਕ੍ਰਿਸਟਲ ਨਾਲ ਰਣਵੀਰ ਦਾ ਇੱਕ ਪੋਰਟਰੇਟ ਬਣਾਇਆ ਹੈ। ਕਲਾਕਾਰ ਨੇ ਰਣਵੀਰ ਨੂੰ ਆਪਣੀ ਮਾਂ ਸ਼ਗੁਨ ਚੌਧਰੀ, ਜੋ ਕਿ ਅਭਿਨੇਤਾ ਦੀ ਬਹੁਤ ਵੱਡੀ ਪ੍ਰਸ਼ੰਸਕ ਹੈ, ਦੀ ਤਰਫੋਂ ਤੋਹਫੇ ਵਜੋਂ ਇੱਕ ਸ਼ਾਨਦਾਰ ਕਲਾਕਾਰੀ ਤਿਆਰ ਕਰਕੇ ਤੋਹਫੇ ਵਜੋਂ ਭੇਟ ਕੀਤੀ।

ਆਇਸ਼ਾ ਨੇ ਆਪਣੇ ਇੰਸਟਾਗ੍ਰਾਮ ‘ਤੇ ਰਣਵੀਰ ਦੀ ਤਸਵੀਰ ਅੱਗੇ ਸ਼ੇਅਰ ਕੀਤੀ। ਆਇਸ਼ਾ ਨੇ ਕੈਪਸ਼ਨ ‘ਚ ਲਿਿਖਆ, ”ਜੋ ਲੋਕ ਇਸ ਨੂੰ ਪੜ੍ਹਦੇ ਹਨ, ਉਨ੍ਹਾਂ ਲਈ ਮੈਂ ਇਹੀ ਕਹਿਣਾ ਹੈ ਕਿ ਮੇਰੀ ਮਾਂ ਸ਼ਗੁਨਚੌਧਰੀ ਰਣਵੀਰ ਸਿੰਘ ਦੀ ਬਹੁਤ ਵੱਡੀ ਫੈਨ ਹੈ ਅਤੇ ਉਹ ਉਨ੍ਹਾਂ ਦੀਆਂ ਸਾਰੀਆਂ ਫਿਲਮਾਂ ਦੇਖਦੀ ਹੈ। ਇਸ ਲਈ ਮੇਰੀ ਆਪਣੀ ਮਾਂ ਦੇ ਪਸੰਦੀਦਾ ਅਦਾਕਾਰ ਦੇ ਜਨਮਦਿਨ ‘ਤੇ ਉਨ੍ਹਾਂ ਲਈ ਕੁਝ ਖਾਸ ਕਰਨਾ ਦੀ ਇੱਛਾ ਸੀ। ਇਸ ਨੂੰ ਬਣਾਉਣ ਵਿੱਚ ਮੈਨੂੰ ਲਗਭਗ 3 ਮਹੀਨੇ ਲੱਗੇ।”

ਤਸਵੀਰ ਬਾਰੇ ਉਸਨੇ ਕਿਹਾ, “ਇਹ ਇੱਕ ਰਾਲ ਕ੍ਰਿਸਟਲ ਪੇਂਟਿੰਗ ਹੈ, ਲਗਭਗ 1 ਲੱਖ ਪੱਥਰਾਂ ਦੀ ਬਣੀ ਹੋਈ ਹੈ! ਮੈਂ ਬਹੁਤ ਖੁਸ਼ ਹਾਂ ਕਿ ਰਣਵੀਰ ਨੂੰ ਇਹ ਪਿਆਰਾ ਸਰਪ੍ਰਾਈਜ਼ ਪਸੰਦ ਆਇਆ ਅਤੇ ਮੈਂ ਆਪਣੀ ਮਾਂ ਲਈ ਇਹ ਤਸਵੀਰ ਕਲਿੱਕ ਕਰਨ ਲਈ ਕਾਫੀ ਉਤਸੁਕ ਹਾਂ।

 

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸਵਰਗੀ ਪ੍ਰਿੰ: ਸੁਰਿੰਦਰ ਸਿੰਘ ਅਤੇ ਸਾਬਕਾ ਮੈਂਬਰ ਸ. ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਹੋਵੇਗੀ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਸ ਤੋਂ ਇਲਾਵਾ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ ਹਨ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਗੁਰਬਾਣੀ ਆਧਾਰਤ ਐਪਸ ਵਿਚ ਗੁਰਬਾਣੀ ਦੀਆਂ ਤਰੁੱਟੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ, ਜਿਸ ਤਹਿਤ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਵਿਚ ਇਸ ਦੀ ਪੁਸ਼ਟੀ ਹੋਈ ਹੈ। ਅਜਿਹੀਆਂ ਐਪਸ ਨੂੰ ਬੰਦ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਜਲਦ ਹੀ ਸਿੰਘ ਸਾਹਿਬਾਨ ਦੀ ਨਿਗਰਾਨੀ ਹੇਠ ਨਿਤਨੇਮ, ਸੁੰਦਰ ਗੁਟਕਾ ਸਾਹਿਬ ਸਮੇਤ ਹੋਰ ਪਾਵਨ ਗੁਰਬਾਣੀ ਦਾ ਮਿਲਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਖੁਦ ਐਪ ਤਿਆਰ ਕੀਤੀ ਜਾਵੇਗੀ। ਇਸ ਵਿਚ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਦੀ ਜਾਣਕਾਰੀ ਵੀ ਹੋਵੇਗੀ। ਜੇਕਰ ਕੋਈ ਹੋਰ ਵੀ ਨਿੱਜੀ ਐਪ ਲਈ ਪ੍ਰਵਾਨਗੀ ਮੰਗੇਗਾ ਤਾਂ ਨਿਯਮਾਂ ਅਨੁਸਾਰ ਉਸ ਨੂੰ ਡਾਟਾ ਮੁਹੱਈਆ ਕਰਵਾਇਆ ਜਾਵੇਗਾ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸਿੱਖ ਇਤਿਹਾਸ ਰਿਸਰਚ ਬੋਰਡ ਰਾਹੀਂ ਪੁਰਾਤਨ ਰਵਾਇਤ ਅਨੁਸਾਰ ਸਾਲਾਨਾ ਇਤਿਹਾਸਕ ਕਾਨਫਰੰਸ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਸ ਤਹਿਤ ਪਹਿਲੀ ਕਾਨਫਰੰਸ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਤਾਬਦੀਆਂ ਸਬੰਧੀ ਵਿਸ਼ਾਲ ਗੁਰਮਤਿ ਸਮਾਗਮਾਂ ਅਤੇ ਸੈਮੀਨਾਰਾਂ ਦਾ ਵੀ ਆਯੋਜਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 220 ਪਾਵਨ ਸਰੂਪ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ਗੁਰੂ ਨਾਨਕ ਦਰਬਾਰ ਵਿਕਟੋਰੀਆ ਦੀਆਂ ਸੰਗਤਾਂ ਨੇ ਇਹ ਮੰਗ ਕੀਤੀ ਹੈ ਜਿਸ ਅਨੁਸਾਰ ਚਾਰਟਰਡ ਜਹਾਜ਼ ਰਾਹੀਂ ਸਿੱਖ ਮਰਯਾਦਾ ਅਨੁਸਾਰ ਪਾਵਨ ਸਰੂਪ ਭੇਜਣ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਰਿਆਣਾ ਦੇ ਸਢੌਰਾ ’ਚ ਪੀਰ ਬੁੱਧੂ ਸ਼ਾਹ ਦੀ ਇਤਿਹਾਸਕ ਹਵੇਲੀ ਨੂੰ ਵੀ ਸੰਭਾਲਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੇ ਫੈਸਲੇ ਦੀ ਵੀ ਸਖ਼ਤ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦੀ ਸਖ਼ਤ ਵਿਰੋਧਤਾ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਾਤਾਵਰਣ ਮੁਹਿੰਮ ਅੱਗੇ ਤੋਰੇਗੀ। ਇਸ ਤਹਿਤ ਇਤਿਹਾਸਕ ਗੁਰਦੁਆਰਿਆਂ ਵਿਚ ਜੰਗਲ ਲਗਾਏ ਜਾ ਰਹੇ ਹਨ, ਜਿਸ ਨੂੰ ਹਰ ਗੁਰਦੁਆਰਾ ਸਾਹਿਬ ਅੰਦਰ 1-1 ਏਕੜ ਦਾ ਬਾਗ ਲਗਾਉਣ ਤੱਕ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਵੀ ਨਿੰਦਾ ਕੀਤੀ ਅਤੇ ਪੰਜਾਬ ਸਰਕਾਰ ਨੂੰ ਆਪਣੀ ਮਨਸ਼ਾ ਸਾਫ ਕਰਨ ਲਈ ਆਖਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੈਨੇਡਾ ਅੰਦਰ ਨਿੱਜੀ ਸੁਰੱਖਿਆ ਗਾਰਡਾਂ ਦੀ ਡਿਊਟੀ ਲਈ ਦਾਹੜੀ ਕਟਾਉਣ ਦੇ ਹੁਕਮ ਨੂੰ ਵੀ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਭਾਵੇਂ ਕੈਨੇਡਾ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ, ਪਰੰਤੂ ਫਿਰ ਵੀ ਸ਼੍ਰੋਮਣੀ ਕਮੇਟੀ ਦੀ ਵਿਦੇਸ਼ਾਂ ਦੀ ਸਰਕਾਰਾਂ ਨੂੰ ਅਪੀਲ ਹੈ ਕਿ ਉਹ ਅੱਗੇ ਤੋਂ ਕਿਸੇ ਵੀ ਫੈਸਲੇ ਮੌਕੇ ਹਰ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਣ। ਉਨ੍ਹਾਂ ਆਸਟ੍ਰੇਲੀਆ ’ਚ ਪੰਜਾਬੀ ਨੂੰ ਪਹਿਲੀਆਂ ਛੇ ਭਾਸ਼ਾਵਾਂ ਵਿਚ ਸ਼ਾਮਲ ਕਰਨ ਦਾ ਵੀ ਸਵਾਗਤ ਕੀਤਾ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਅਫਗਾਨਿਸਤਾਨ ਦੇ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ’ਤੇ ਸ਼ੋਕ ਮਤੇ ਵੀ ਪੜ੍ਹੇ ਗਏ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਸੰਨ 2015 ਦੇ ਬੇਅਦਬੀ ਮਾਮਲੇ ’ਚ ਸਿਆਸਤ ਕਰਨ ਵਾਲੇ ਪੰਥ ਤੋਂ ਮੁਆਫ਼ੀ ਮੰਗਣ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਨ 2015 ’ਚ ਵਾਪਰੇ ਬੇਅਦਬੀ ਮਾਮਲੇ ’ਤੇ ਜਾਂਚ ਟੀਮ ਵੱਲੋਂ ਹਾਲ ਹੀ ਵਿਚ ਪੇਸ਼ ਕੀਤੀ ਰਿਪੋਰਟ ਬਾਰੇ ਗੱਲ ਕਰਦਿਆਂ ਆਖਿਆ ਕਿ ਬੇਅਦਬੀ ਮਾਮਲਿਆਂ ’ਤੇ ਬੀਤੇ ’ਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਵਿਚ ਸਾਫ ਤੌਰ ’ਤੇ ਸਾਹਮਣੇ ਆਇਆ ਹੈ ਕਿ ਇਹ ਬੇਅਦਬੀ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਲੋਕਾਂ ਵੱਲੋਂ ਕੀਤੀ ਗਈ ਸੀ, ਜਿਸ ਵਿਚ ਤਤਕਾਲੀ ਅਕਾਲੀ ਸਰਕਾਰ ਦਾ ਕੋਈ ਹੱਥ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਬੀਤੇ ਸਮੇਂ ’ਚ ਸਰਕਾਰਾਂ ਵੱਲੋਂ ਜਾਣਬੁਝ ਕੇ ਸੋਝੀ ਸਮਝੀ ਮਨਸ਼ਾ ਤਹਿਤ ਸਿਆਸੀ ਲਾਹੇ ਲਈ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਿਆ ਗਿਆ, ਜਿਸ ਲਈ ਇਹ ਲੋਕ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਵਾਪਰਦਿਆਂ ਹੀ ਸਮੇਂ ਦੀ ਅਕਾਲੀ ਸਰਕਾਰ ਨੇ ਐਫਆਈਆਰ ਦਰਜ਼ ਕਰਕੇ ਜਾਂਚ ਆਰੰਭੀ ਸੀ, ਪਰ ਸਿੱਖ ਜਥੇਬੰਦੀਆਂ ਦੀ ਮੰਗ ’ਤੇ ਸਰਕਾਰ ਵੱਲੋਂ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਇਸ ਮਗਰੋਂ ਕਾਂਗਰਸ ਦੀ ਸਰਕਾਰ 5 ਸਾਲ ਇਸ ’ਤੇ ਸਿਆਸਤ ਕਰਦੀ ਰਹੀ।

ਕਾਂਗਰਸ ਸਰਕਾਰ ਵੱਲੋਂ ਬਣਾਈ ਗਈ ਜਾਂਚ ਟੀਮ ਦੇ ਪੱਖਪਾਤੀ ਰਵੱਈਏ ਕਰਕੇ ਮਾਣਯੋਗ ਹਾਈਕੋਰਟ ਨੇ ਉਸ ਦੀ ਰਿਪੋਰਟ ਰੱਦ ਕਰ ਦਿੱਤੀ ਅਤੇ ਨਵੀਂ ਜਾਂਚ ਟੀਮ ਬਣਾਉਣ ਦਾ ਆਦੇਸ਼ ਦਿੱਤਾ ਸੀ। ਇਸ ਨਵੀਂ ਜਾਂਚ ਟੀਮ ਦੀ ਸਾਹਮਣੇ ਆਈ ਰਿਪੋਰਟ ਤੋਂ ਜ਼ਾਹਿਰ ਹੋ ਚੁੱਕਾ ਹੈ ਕਿ ਬੇਅਦਬੀ ਮਾਮਲਿਆਂ ਵਿਚ ਤਤਕਾਲੀ ਸਰਕਾਰ ਦਾ ਕੋਈ ਰੋਲ ਨਹੀਂ ਸੀ, ਸਗੋਂ ਸਰਕਾਰ ਨੇ ਤਾਂ ਐਫਆਈਆਰ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਪੰਥ ਦੀ ਅਗਵਾਈ ਕਰਨ ਵਾਲੀ ਜਮਾਤ ਅਤੇ ਪੰਥਕ ਹਿੱਤਾਂ ਦੇ ਤਰਜ਼ਮਾਨ ਸ਼੍ਰੋਮਣੀ ਅਕਾਲੀ ਦਲ ਨੂੰ ਜਾਣਬੁਝ ਕੇ ਬਦਨਾਮ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਪੰਥ ਨੂੰ ਨਿਆਂ ਮਿਲਣਾ ਚਾਹੀਦਾ ਹੈ।

ਟਵਿੱਟਰ ਨੇ ਕੇਂਦਰ ਦੇ ਹੁਕਮਾਂ ਨੂੰ ਕਰਨਾਟਕ ਹਾਈਕੋਰਟ ‘ਚ ਦਿੱਤੀ ਚੁਣੌਤੀ

0

ਟਵਿੱਟਰ ਨੇ ਕਰਨਾਟਕ ਹਾਈਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਨਵੇਂ ਆਈ. ਟੀ. ਨਿਯਮਾਂ ਤਹਿਤ ਸਮੱਗਰੀ ਹਟਾਉਣ ਦੇ ਕੇਂਦਰ ਸਰਕਾਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਕਿਹਾ ਕਿ ਇਹ ਅਧਿਕਾਰੀਆਂ ਵੱਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਦਾ ਮਾਮਲਾ ਹੈ। ਟਵਿੱਟਰ ਨੇ ਜੂਨ 2022 ’ਚ ਜਾਰੀ ਇਕ ਸਰਕਾਰੀ ਹੁਕਮ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸਮੱਗਰੀ ਨੂੰ ‘ਬਲਾਕ’ ਕਰਨ ਦਾ ਹੁਕਮ ‘ਬਹੁਤ ਵਿਆਪਕ’ ਅਤੇ ‘ਮਨਮਨਜ਼ੀ ਵਾਲਾ’ ਹੈ। ਟਵਿੱਟਰ ਰਿੱਟ ਪਟੀਸ਼ਨ ਨਾਲ ਜੁੜੇ ਸੂਤਰਾਂ ਨੇ ਕਿਹਾ ਕਿ ਸਰਕਾਰ ਦੀਆਂ ਕਈ ਬੇਨਤੀਆਂ ਕਥਿਤ ਸਿਆਸੀ ਸਮੱਗਰੀ ਵਿਰੁੱਧ ਕਾਰਵਾਈ ਲਈ ਹਨ। ਇਹ ਸਮੱਗਰੀ ਸਿਆਸੀ ਪਾਰਟੀਆਂ ਦੇ ਅਧਿਕਾਰਤ ‘ਹੈਂਡਲਾਂ’ ਰਾਹੀਂ ਪੋਸਟ ਕੀਤੀ ਗਈ ਹੈ। ਅਜਿਹੀ ਸਥਿਤੀ ’ਚ ਇਸ ਤਰ੍ਹਾਂ ਦੀ ਜਾਣਕਾਰੀ ਨੂੰ ‘ਬਲਾਕ’ ਕਰਨਾ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਹੋਵੇਗੀ, ਜੋ ਕੰਪਨੀ ਨੇ ਪਲੇਟਫਾਰਮ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਦਿੱਤੀ ਹੈ।

ਸੂਤਰਾਂ ਨੇ ਕਿਹਾ ਜਿਸ ਸਮੱਗਰੀ ਨੂੰ ‘ਬਲਾਕ’ ਕਰਨ ਦੀ ਬੇਨਤੀ ਕੀਤੀ ਗਈ ਹੈ, ਉਸ ਸਮੱਗਰੀ ਦਾ ਧਾਰਾ 69ਏ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।’’ ਇਲੈਕਟ੍ਰਾਨਿਕਸ ਮੰਤਰਾਲੇ ਨੂੰ ਈ-ਮੇਲ ਭੇਜ ਕੇ ਸਵਾਲ ਪੁੱਛੇ ਗਏ ਸਨ ਪਰ ਫਿਲਹਾਲ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਟਵਿੱਟਰ ’ਤੇ ਲਿਖਿਆ, ‘‘ਸਾਰੇ ਪਲੇਟਫਾਰਮਾਂ ਨੂੰ ਅਦਾਲਤ ਵਿਚ ਜਾਣ ਦਾ ਅਧਿਕਾਰ ਹੈ ਪਰ ਕਾਨੂੰਨ ਦੀ ਪਾਲਣਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।’’

ਸੂਤਰਾਂ ਨੇ ਕਿਹਾ ਕਿ ਟਵਿੱਟਰ ਦੀ ਪਟੀਸ਼ਨ ਦੇ ਅਨੁਸਾਰ ਧਾਰਾ 69ਏ ਦੇ ਤਹਿਤ ਸਮੱਗਰੀ ਨੂੰ ‘ਬਲਾਕ’ ਕਰਨ ਦੇ ਕਈ ਹੁਕਮ ਜਾਰੀ ਕੀਤੇ ਗਏ ਸਨ ਪਰ ਉਸ ’ਚ ਇਹ ਨਹੀਂ ਦੱਸਿਆ ਗਿਆ ਕਿ ਸਬੰਧਿਤ ਸਮੱਗਰੀ ਧਾਰਾ 69ਏ ਦੀ ਉਲੰਘਣਾ ਕਿਵੇਂ ਕਰਦੀ ਹੈ। ਉਸ ਨੇ ਕਿਹਾ, ‘‘ਟਵਿੱਟਰ ਨੇ ਅਦਾਲਤ ਨੂੰ ਸਮੱਗਰੀ ਨੂੰ ‘ਬਲਾਕ’ ਕਰਨ ਦੇ ਹੁਕਮਾਂ ਦੀ ਨਿਆਇਕ ਸਮੀਖਿਆ ਦੀ ਮੰਗ ਕਰਨ ਦੀ ਅਪੀਲ ਕੀਤੀ ਹੈ।’’

 

ਮਹਿਲਾ ਹਾਕੀ ਵਿਸ਼ਵ ਕੱਪ: ਭਾਰਤ ਦਾ ਚੀਨ ਨਾਲ ਦੂਜਾ ਮੈਚ ਵੀ 1-1 ਨਾਲ ਰਿਹਾ ਡਰਾਅ

0

ਭਾਰਤ ਨੂੰ ਚੀਨ ਨਾਲ 1-1 ਨਾਲ ਡਰਾਅ ‘ਤੇ ਰੋਕਿਆ ਗਿਆ, ਮੰਗਲਵਾਰ ਨੂੰ ਐਮਸਟਲਵੀਨ ਵਿੱਚ FIH ਮਹਿਲਾ ਹਾਕੀ ਵਿਸ਼ਵ ਕੱਪ ਵਿੱਚ ਪੂਲ ਬੀ ਵਿੱਚ ਉਸਦਾ ਲਗਾਤਾਰ ਦੂਜਾ ਸਮਾਨ ਨਤੀਜਾ ਹੈ। ਜਿਆਲੀ ਝੇਂਗ ਨੇ 26ਵੇਂ ਮਿੰਟ ‘ਚ ਚੀਨ ਨੂੰ ਬੜ੍ਹਤ ਦਿਵਾਈ ਜਦਕਿ ਵੰਦਨਾ ਕਟਾਰੀਆ ਨੇ 45ਵੇਂ ਮਿੰਟ ‘ਚ ਭਾਰਤ ਲਈ ਬਰਾਬਰੀ ਕਰ ਦਿੱਤੀ। ਭਾਰਤ ਨੇ ਆਪਣੇ ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਇੰਗਲੈਂਡ ਨਾਲ 1-1 ਨਾਲ ਡਰਾਅ ਖੇਡਿਆ। ਭਾਰਤੀਆਂ ਦੇ ਕੋਲ ਪਹਿਲੇ ਦੋ ਕੁਆਰਟਰਾਂ ਵਿੱਚ ਬਿਹਤਰ ਕਬਜ਼ਾ ਸੀ ਅਤੇ ਉਨ੍ਹਾਂ ਕੋਲ ਵਧੇਰੇ ਮੌਕੇ ਸਨ ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਗੋਲ ਵਿੱਚ ਨਹੀਂ ਨਿਕਲੀਆਂ।

ਦੂਜੇ ਪਾਸੇ ਚੀਨ ਨੇ ਭਾਰਤੀ ਰੱਖਿਆ ਨੂੰ ਤੋੜਨ ਲਈ ਜਵਾਬੀ ਹਮਲਿਆਂ ਦੀ ਉਡੀਕ ਕੀਤੀ।

ਨੌਵੇਂ ਮਿੰਟ ‘ਚ ਨਵਨੀਤ ਕੌਰ ਨੇ ਵੰਦਨਾ ਕਟਾਰੀਆ ਨਾਲ ਵਧੀਆ ਤਾਲਮੇਲ ਕਰਕੇ ਗੋਲ ‘ਤੇ ਪਹਿਲਾ ਸ਼ਾਟ ਲਗਾਇਆ ਪਰ ਉਸ ਦੀ ਕੋਸ਼ਿਸ਼ ਨੂੰ ਚੀਨੀ ਗੋਲਕੀਪਰ ਲਿਊ ਪਿੰਗ ਨੇ ਬਚਾ ਲਿਆ।

23ਵੇਂ ਮਿੰਟ ‘ਚ ਭਾਰਤ ਗੋਲ ਕਰਨ ਦੇ ਨੇੜੇ ਪਹੁੰਚ ਗਿਆ ਪਰ ਗੋਲਪੋਸਟ ਚੀਨ ਦੇ ਬਚਾਅ ‘ਚ ਆਇਆ। ਨਤੀਜੇ ਵਜੋਂ ਰਿਬਾਉਂਡ ਤੋਂ, ਜੋਤੀਕਾ ਨੇ ਜਾਲ ਲੱਭ ਲਿਆ ਸੀ ਪਰ ਰੈਫਰਲ ਤੋਂ ਬਾਅਦ ਗੋਲ ਨੂੰ ਅਸਵੀਕਾਰ ਕਰ ਦਿੱਤਾ ਗਿਆ ਸੀ।

ਇਸ ਤੋਂ ਤੁਰੰਤ ਬਾਅਦ ਭਾਰਤ ਨੇ ਆਪਣਾ ਪਹਿਲਾ ਪੈਨਲਟੀ ਕਾਰਨਰ ਹਾਸਲ ਕੀਤਾ ਪਰ ਇਸ ਦਾ ਫਾਇਦਾ ਉਠਾਉਣ ਵਿੱਚ ਅਸਫਲ ਰਿਹਾ।

ਚੀਨ ਨੇ ਜਿਆਲੀ ਝੇਂਗ ਦੁਆਰਾ ਰਨ ਆਫ ਪਲੇਅ ਦੇ ਖਿਲਾਫ ਲੀਡ ਹਾਸਲ ਕੀਤੀ ਜਿਸ ਨੇ ਜ਼ਿੰਡਾਨ ਝਾਂਗ ਤੋਂ ਪਾਸ ਪ੍ਰਾਪਤ ਕਰਨ ਤੋਂ ਬਾਅਦ ਸਵਿਤਾ ਪੂਨੀਆ ਨੂੰ ਹਰਾ ਦਿੱਤਾ।

ਦੋ ਮਿੰਟ ਬਾਅਦ ਭਾਰਤ ਨੇ ਇੱਕ ਹੋਰ ਪੈਨਲਟੀ ਕਾਰਨਰ ਹਾਸਲ ਕੀਤਾ ਪਰ ਮੋਨਿਕਾ ਦੀ ਕੋਸ਼ਿਸ਼ ਨੂੰ ਪਿੰਗ ਨੇ ਬਚਾ ਲਿਆ ਕਿਉਂਕਿ ਚੀਨ ਨੇ ਅੱਧੇ ਸਮੇਂ ਦੇ ਬ੍ਰੇਕ ਵਿੱਚ ਇੱਕ ਗੋਲ ਦੀ ਬੜ੍ਹਤ ਬਣਾ ਲਈ।

ਚੀਨ ਨੇ ਸਿਰੇ ਦੇ ਬਦਲਾਅ ਤੋਂ ਬਾਅਦ ਹਮਲਾਵਰ ਰੁਖ ਅਪਣਾਇਆ ਅਤੇ 33ਵੇਂ ਮਿੰਟ ‘ਚ ਆਪਣਾ ਪਹਿਲਾ ਪੈਨਲਟੀ ਕਾਰਨਰ ਹਾਸਲ ਕੀਤਾ ਪਰ ਬਿੰਗਫੇਂਗ ਗੂ ਦਾ ਫਲਿੱਕ ਚੌੜਾ ਹੋ ਗਿਆ। ਤੀਜੇ ਕੁਆਰਟਰ ਦੇ ਅੰਤ ਤੋਂ ਕੁਝ ਸਕਿੰਟਾਂ ਬਾਅਦ, ਵੰਦਨਾ ਨੇ ਗੁਰਜੀਤ ਦੀ ਫਲਿੱਕ ਨੂੰ ਉਲਟਾ ਦਿੱਤਾ ਕਿਉਂਕਿ ਭਾਰਤ ਨੇ ਪੈਨਲਟੀ ਕਾਰਨਰ ਤੋਂ ਬਰਾਬਰੀ ਹਾਸਲ ਕੀਤੀ।

ਚੌਥੇ ਕੁਆਰਟਰ ਵਿੱਚ ਭਾਰਤ ਦਾ ਦਬਦਬਾ ਰਿਹਾ ਕਿਉਂਕਿ ਉਹ ਜੇਤੂ ਦੀ ਭਾਲ ਵਿੱਚ ਹਮਲਾਵਰ ਸੀ ਪਰ ਨੈੱਟ ਦੀ ਪਿੱਠ ਲੱਭਣ ਵਿੱਚ ਅਸਫਲ ਰਿਹਾ।

ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਸਿੱਖਾਂ ਤੋਂ ਮੰਗੀ ਮੁਆਫ਼ੀ, ਸਿੱਖ ਸਕਿਓਰਿਟੀ ਗਾਰਡ ਹੁਣ ਦਾੜ੍ਹੀ ਰੱਖ ਕੇ ਕਰ ਸਕਣਗੇ ਕੰਮ

0

ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਆਪਣਾ ਤਾਨਾਸ਼ਾਹੀ ਵਾਲਾ ਫੈਸਲਾ ਵਾਪਸ ਲੈ ਲਿਆ ਹੈ। ਪ੍ਰਸ਼ਾਸਨ ਦੇ ਵਲੋਂ ਬੀਤੇ ਦਿਨ 100 ਦੇ ਕਰੀਬ ਸਿੱਖ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ ਅਤੇ ਕਿਹਾ ਸੀ ਕਿ ਜੇਕਰ ਉਹ ਕਲੀਨ ਸ਼ੇਵ ਹੋਣਗੇ ਤਾਂ ਹੀ ਨੌਕਰੀ ਤੇ ਰੱਖਿਆ ਜਾਵੇਗਾ।

ਹੁਣ ਤਾਜ਼ਾ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਸਿੱਖਾਂ ਕੋਲੋਂ ਇਸ ਗੱਲ ਲਈ ਮੁਆਫ਼ੀ ਮੰਗਦਿਆਂ ਹੋਇਆ ਸਿੱਖ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ ‘ਤੇ ਫਿਰ ਤੋਂ ਬਹਾਲ ਕਰ ਦਿੱਤਾ ਹੈ। ਦੱਸ ਦਈਏ ਕਿ ਸੁਰੱਖਿਆ ਗਾਰਡਾਂ ਲਈ ਕਲੀਨ-ਸ਼ੇਵ ਹੋਣਾ ਲਾਜ਼ਮੀ ਕੀਤਾ ਸੀ, ਜਿਸ ਦਾ ਵਰਲਡ ਸਿੱਖ ਆਰਗੇਨਾਈਜੇਸ਼ਨ ਨੇ ਵਿਰੋਧ ਜਤਾ ਕੇ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਸੀ।

ਵਰਲਡ ਸਿੱਖ ਆਰਗੇਨਾਈਜੇਸ਼ਨ ਦੇ ਵਿਰੋਧ ਤੋਂ ਬਾਅਦ ਟੋਰਾਂਟੋ ਸਿਟੀ ਪ੍ਰਸ਼ਾਸਨ ਦੇ ਵੱਲੋਂ ਆਪਣਾ ਤਾਨਾਸ਼ਾਹੀ ਹੁਕਮ ਵਾਪਸ ਲੈਂਦੇ ਹੋਏ 100 ਸਿੱਖਾਂ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ ਤੋਂ ਕੱਢਣ ਵਾਲਾ ਹੁਕਮ ਵਾਪਸ ਲੈਂਦਿਆਂ ਹੋਇਆ, ਉਨ੍ਹਾਂ ਨੂੰ ਨੌਕਰੀ ‘ਤੇ ਫਿਰ ਤੋਂ ਬਹਾਲ ਕਰ ਦਿੱਤਾ ਹੈ।