Home Blog Page 2001

CM ਭਗਵੰਤ ਮਾਨ ਨੇ 855 ਪਟਵਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

0

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਮਾਲ ਵਿਭਾਗ ‘ਚ ਸ਼ਾਮਲ ਹੋਏ 855 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਨਵੇਂ ਬਣੇ ਪਟਵਾਰੀਆਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਰਤੀ ਹੋਏ ਨਵੇਂ ਪਟਵਾਰੀ 3 ਮਹੀਨਿਆਂ ਬਾਅਦ ਫੀਲਡ ‘ਚ ਕੰਮ ਕਰਦੇ ਦੇਖੇ ਜਾਣਗੇ। ਉਨ੍ਹਾਂ ਨੇ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਇਕ ਹੋਰ ਨਵਾਂ ਐਲਾਨ ਕਰ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਅਜੇ 700 ਤੋਂ ਜ਼ਿਆਦਾ ਹੋਰ ਪਟਵਾਰੀ ਭਰਤੀ ਕੀਤੇ ਜਾਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੇ ਨਵੇਂ ਪਟਵਾਰੀ ਬਣਨਗੇ, ਉਨ੍ਹਾਂ ਦੀ ਟ੍ਰੇਨਿੰਗ ਦਾ ਸਮਾਂ ਡੇਢ ਸਾਲ ਤੋਂ ਘਟਾ ਕੇ ਇਕ ਸਾਲ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਜਲਦ ਹੀ ਕੰਮ ‘ਤੇ ਲੱਗ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਭਰਤੀ ਪਟਵਾਰੀ ਪੰਜਾਬ ਵਾਸਤੇ ਈਮਾਨਦਾਰੀ ਨਾਲ ਕੰਮ ਕਰਨਗੇ ਕਿਉਂਕਿ ਪਟਵਾਰੀ ਦਾ ਸਬੰਧ ਹੀ ਜ਼ਮੀਨ ਨਾਲ ਹੈ। ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ ਪਟਵਾਰੀਆਂ ਨੂੰ ਸਹੀ ਅਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਬਹੁਤ ਤਰੱਕੀ ਕਰਨਗੇ ਅਤੇ ਪੂਰੇ ਪੰਜਾਬ ਨੂੰ ਤੁਹਾਡੇ ‘ਤੇ ਮਾਣ ਹੋਵੇਗਾ।

ਰਾਜਾ ਵੜਿੰਗ ਨੇ CM ਭਗਵੰਤ ਮਾਨ ਨੂੰ ਦਿੱਤੀ ਵਧਾਈ

0

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਭਲਕੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਕਰਾਉਣ ਜਾ ਰਹੇ ਹਨ। ਮੁੱਖ ਮੰਤਰੀ ਦੇ ਵਿਆਹ ਦੀ ਖ਼ਬਰ ‘ਤੇ ਰਾਜਾ ਵੜਿੰਗ ਨੇ ਦਿਤੀ ਵਧਾਈ ਕਿਹਾ ਮੁੱਖ ਮੰਤਰੀ ਨੂੰ ਮੇਰੀਆਂ ਦਿਲੋਂ ਵਧਾਈਆਂ। ਵੜਿੰਗ ਨੇ ਕਿਹਾ ਭਗਵੰਤ ਮਾਨ ਜੀ ਜਿਵੇਂ ਕਿ ਉਹ ਕੱਲ੍ਹ ਆਪਣੀ ਜ਼ਿੰਦਗੀ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕਰਨਗੇ।  ਖੁਸ਼ਹਾਲ ਵਿਆਹੁਤਾ ਜੀਵਨ ਲਈ ਸ਼ੁੱਭ ਕਾਮਨਾਵਾਂ।

ਉਨ੍ਹਾਂ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ।

ਮੁੱਖ ਮੰਤਰੀ ਦੇ ਵਿਆਹ ਦਾ ਚੰਡੀਗੜ੍ਹ ਦੇ ਵਿੱਚ ਇਕ ਛੋਟਾ ਪ੍ਰੋਗਰਾਮ ਰੱਖਿਆ ਗਿਆ ਹੈ, ਸਮਾਗਮ ਵਿੱਚ ਪਰਿਵਾਰਕ ਮੈਂਬਰ ਹਿੱਸਾ ਲੈਣ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ।

CM ਭਗਵੰਤ ਮਾਨ ਭਲਕੇ ਕਰਾਉਣਗੇ ਵਿਆਹ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵੀਰਵਾਰ ਨੂੰ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ।

ਮੁੱਖ ਮੰਤਰੀ ਦੇ ਵਿਆਹ ਦਾ ਚੰਡੀਗੜ੍ਹ ਦੇ ਵਿੱਚ ਇਕ ਛੋਟਾ ਪ੍ਰੋਗਰਾਮ ਰੱਖਿਆ ਗਿਆ ਹੈ, ਸਮਾਗਮ ਵਿੱਚ ਪਰਿਵਾਰਕ ਮੈਂਬਰ ਹਿੱਸਾ ਲੈਣ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦਾ ਕੁਝ ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਭਗਵੰਤ ਮਾਨ ਆਪਣੀ ਪਹਿਲੀ ਪਤਨੀ ਨਾਲੋਂ ਵੱਖ ਹੋ ਚੁੱਕੇ ਹਨ। ਜਾਣਕਾਰੀ ਅਨੁਸਾਰ ਭਗਵੰਤ ਮਾਨ ਦੀ ਮਾਤਾ ਤੇ ਭੈਣ ਨੇ ਉਨ੍ਹਾਂ ਲਈ ਇਹ ਰਿਸ਼ਤਾ ਲੱਭਿਆ ਹੈ। ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ‘ਚ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ। ਉਨ੍ਹਾਂ ਜਦੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਬੱਚੇ ਵੀ ਵਿਦੇਸ਼ ਤੋਂ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ। ਮਾਨ ਦੇ ਬੱਚੇ ਅਮਰੀਕਾ ‘ਚ ਰਹਿੰਦੇ ਹਨ।

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਫੌਜਾ ਸਿੰਘ ਸਰਾਰੀ ਨੇ ਸੰਭਾਲਿਆ ਅਹੁਦਾ

0

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਦਾ ਮੂੰਹ ਮਿੱਠਾ ਕਰਵਾਇਆ ਗਿਆ।

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਵੀ ਅਹੁਦਾ ਸੰਭਾਲ ਲਿਆ ਹੈ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਅਨਮੋਲ ਗਗਨ ਮਾਨ ਦਾ ਮੂੰਹ ਮਿੱਠਾ ਕਰਵਾਇਆ ਗਿਆ

 

BJP ਆਗੂ ਤੇਜਿੰਦਰ ਬੱਗਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

0

ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਭੜਕਾਊ ਬਿਆਨ ਦੇਣ ਦੇ ਦੋਸ਼ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ‘ਤੇ 4 ਅਗਸਤ ਤੱਕ ਰੋਕ ਲਗਾ ਦਿੱਤੀ ਹੈ। ਇਸ ਤਰ੍ਹਾਂ ਤੇਜਿੰਦਰ ਬੱਗਾ ਦੀ ਗ੍ਰਿਫਤਾਰੀ ‘ਤੇ ਰੋਕ ਜਾਰੀ ਰਹੇਗੀ ਅਤੇ ਮਾਮਲੇ ਦੀ ਸੁਣਵਾਈ 4 ਅਗਸਤ ਨੂੰ ਹੋਵੇਗੀ।

ਹਾਈਕੋਰਟ ‘ਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ‘ਚ ਕੁਝ ਦਸਤਾਵੇਜ਼ ਦਿੱਤੇ, ਜਿਨ੍ਹਾਂ ‘ਚ ਪੰਜਾਬ ਪੁਲਸ ਨੇ ਫੋਟੋਆਂ ਅਤੇ ਵੀਡੀਓਜ਼ ਨੱਥੀ ਕੀਤੀਆਂ ਹਨ। ਇਸ ਵਿੱਚ ਸਰਕਾਰ ਦੀ ਤਰਫੋਂ ਇਹ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜਦੋਂ ਪੰਜਾਬ ਪੁਲਿਸ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਤੋਂ ਲਿਆ ਰਹੀ ਸੀ ਤਾਂ ਪੁਲਿਸ ਨੂੰ ਕਿਵੇਂ ਰੋਕਿਆ ਗਿਆ ਸੀ।। ਦੱਸ ਦੇਈਏ ਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ ‘ਤੇ 6 ਜੁਲਾਈ ਤੱਕ ਰੋਕ ਲਗਾ ਦਿੱਤੀ ਸੀ।

ਕੀ ਹੈ ਪੂਰਾ ਮਾਮਲਾ

ਪੁਲਿਸ ਨੇ ਬੱਗਾ ਖਿਲਾਫ ਭੜਕਾਊ ਬਿਆਨ ਦੇਣ, ਅਪਰਾਧਿਕ ਧਮਕੀ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਸੀ। ਇਹ ਕੇਸ ਮੋਹਾਲੀ ਸਥਿਤ ‘ਆਪ’ ਆਗੂ ਸੰਨੀ ਆਹਲੂਵਾਲੀਆ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ। ਪਹਿਲੀ ਅਪਰੈਲ ਨੂੰ ਦਰਜ ਕਰਵਾਈ ਗਈ ਐਫਆਈਆਰ ਮੁਤਾਬਕ ਬੱਗਾ ਨੇ 30 ਮਾਰਚ ਨੂੰ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਭਾਜਪਾ ਦੇ ਯੁਵਾ ਮੋਰਚਾ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਸੀ ਅਤੇ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਬਾਅਦ ਬੱਗਾ ਨੂੰ ਪੰਜਾਬ ਪੁਲਿਸ ਨੇ ਉਸ ਦੇ ਦਿੱਲੀ ਵਾਲੇ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ ਪਰ ਪੰਜਾਬ ਜਾਂਦੇ ਸਮੇਂ ਉਸ ਨੂੰ ਹਰਿਆਣਾ ਵਿਚ ਰੋਕ ਲਿਆ ਗਿਆ ਅਤੇ ਕੁਝ ਘੰਟਿਆਂ ਬਾਅਦ ਦਿੱਲੀ ਪੁਲਿਸ ਉਸ ਨੂੰ ਵਾਪਸ ਰਾਸ਼ਟਰੀ ਰਾਜਧਾਨੀ ਲੈ ਗਈ ਸੀ।

ਮੁਫਤ ਬਿਜਲੀ ਵਾਲਾ ਬਿੱਲ ਹੋਇਆ ਪਾਸ, ਕੈਬਨਿਟ ਨੇ ਲਗਾਈ ਮੋਹਰ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਡੇ ਵੱਲੋਂ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫੈਸਲੇ ‘ਤੇ ਮੋਹਰ ਲਾਈ ਹੈ। ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਪੰਜਾਬ ਦੇ ਲੋਕਾਂ ਨੂੰ ਮਿਲੇਗੀ। ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ।

ਵਿਜੇ ਕੁਮਾਰ ਜੰਜੂਆ ਨੇ ਸੂਬੇ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ

0

ਸੂਬੇ ਦੇ ਮੁੱਖ ਸਕੱਤਰ ਨਿਯੁਕਤ ਕੀਤੇ ਵਿਜੇ ਕੁਮਾਰ ਜੰਜੂਆ, ਆਈ.ਏ.ਐੱਸ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਅਨਿਰੁਧ ਤਿਵਾੜੀ ਦੀ ਥਾਂ ਵਿਜੇ ਕੁਮਾਰ ਜੰਜੂਆ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਜੰਜੂਆ 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ।

ਉਹਨਾਂ ਭਾਰਤ ਸਰਕਾਰ ਦੇ ਨਾਲ ਇੱਕ  ਆਈ.ਟੀ.ਐਸ. (ਭਾਰਤੀ ਦੂਰਸੰਚਾਰ ਸੇਵਾ) ਇੰਜਨੀਅਰ ਵਜੋਂ ਵੀ ਢਾਈ ਸਾਲ ਕੰਮ ਕੀਤਾ। 1988 ਵਿੱਚ ਆਈ.ਆਰ.ਐਸ (ਇਨਕਮ ਟੈਕਸ) ਲਈ ਚੁਣੇ ਗਏ ਅਤੇ ਫਿਰ 1989 ਵਿੱਚ ਆਲ ਇੰਡੀਆ 12ਵੇਂ ਰੈਂਕ ਨਾਲ ਆਈ.ਏ.ਐਸ. ਵਿੱਚ ਚੁਣੇ ਜਾਣ ਪਿੱਛੋਂ ਪੰਜਾਬ ਕੇਡਰ ਅਲਾਟ ਕੀਤਾ ਹੋਇਆ।

ਜ਼ਿਕਰਯੋਗ ਹੈ ਕਿ ਜੰਜੂਆ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਉਨ੍ਹਾਂ ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ  ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਸ੍ਰੀ ਜੰਜੂਆ ਨੇ ਐਨ.ਆਈ.ਸੀ. ਦੀ ਮਦਦ ਨਾਲ ਇੱਕ ਸਾਫਟਵੇਅਰ ਪੀ.ਆਰ.ਆਈ.ਐਸ.ਐਮ. (ਪ੍ਰੀਜ਼ਮ) ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸ਼ਨ ਸ਼ੁਰੂ ਕੀਤੀ। ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅਹੁਦਾ ਸੰਭਾਲਣ ਮੌਕੇ ਅਹੁਦਾ ਛੱਡ ਰਹੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਹਾਜ਼ਰ ਸਨ।

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਨੇ ਮਚਾਈ ਤਬਾਹੀ, ਮਣੀਕਰਨ ‘ਚ ਫਟਿਆ ਬੱਦਲ

0

ਹਿਮਾਚਲ ਪ੍ਰਦੇਸ਼ ‘ਚ ਮਾਨਸੂਨ ਦੀ ਲਗਾਤਾਰ ਹੋ ਰਹੀ ਬਾਰਿਸ਼ ਨੇ ਹੁਣ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਤੜਕੇ ਕੁੱਲੂ ਜ਼ਿਲ੍ਹੇ ਦੇ ਮਣੀਕਰਨ ਵਿੱਚ ਵਿੱਚ ਬੱਦਲ ਫਟ ਗਿਆ। ਬੁੱਧਵਾਰ ਤੜਕੇ ਪਾਰਵਤੀ ਨਦੀ ਦੀ ਸਹਾਇਕ ਨਦੀ ਚੋਜ ਵਿੱਚ ਬੱਦਲ ਫਟਣ ਨਾਲ ਇੱਕ ਕੈਪਿੰਗ ਸਾਈਟ ਨਸ਼ਟ ਹੋ ਗਈ। ਚਾਰ ਲੋਕ ਲਾਪਤਾ ਦੱਸੇ ਜਾ ਰਹੇ ਹਨ। ਪਾਰਵਤੀ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਬਾਗਾਂ ਅਤੇ ਖੇਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕੁੱਲੂ ਦੇ ਏਡੀਐਮ ਪ੍ਰਸ਼ਾਂਸ ਸਰਕੈਕ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਢਿੱਗਾਂ ਡਿੱਗਣ ਕਾਰਨ ਸ਼ਿਮਲਾ-ਕਿਨੌਰ ਨੈਸ਼ਨਲ ਹਾਈਵੇਅ ਜਾਮ ਹੋ ਗਿਆ ਹੈ।

ਜਾਣਕਾਰੀ ਮੁਤਾਬਕ ਇਸ ਦੇ ਨਾਲ ਹੀ ਕੁਝ ਘਰ ਵੀ ਪਾਣੀ ਦੀ ਮਾਰ ਹੇਠ ਆ ਗਏ ਹਨ ਅਤੇ ਪਿੰਡ ਨੂੰ ਜਾਣ ਵਾਲਾ ਪੁਲ ਵੀ ਨੁਕਸਾਨਿਆ ਗਿਆ ਹੈ। ਪਿੰਡ ਵਾਸੀਆਂ ਨੇ ਇਸ ਸਬੰਧੀ ਕੁੱਲੂ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਵੀ ਮੌਕੇ ‘ਤੇ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਰਾਤ ਤੋਂ ਕੁੱਲੂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਕਸੋਲ ਨੇੜੇ ਵੀ ਸੜਕ ’ਤੇ ਮਲਬਾ ਆ ਗਿਆ ਹੈ। ਇਸ ਦੇ ਨਾਲ ਹੀ ਮਲਾਨਾ ਵਿੱਚ ਡੈਮ ਸਾਈਟ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਦਰਅਸਲ ਹਿਮਾਚਲ ‘ਚ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਸਵੇਰੇ ਸ਼ਿਮਲਾ, ਸੋਲਨ, ਸਿਰਮੌਰ, ਬਿਲਾਸਪੁਰ ਅਤੇ ਕਾਂਗੜਾ ‘ਚ ਅਗਲੇ 3 ਘੰਟਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।ਸਾਰੇ ਜ਼ਿਲਿਆਂ ਦੇ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ-ਨਾਲਿਆਂ ਦੇ ਨੇੜੇ ਨਾ ਜਾਣ ਦੇ ਨਿਰਦੇਸ਼ ਦਿੱਤੇ ਹਨ।

 

ਕਰਮਜੀਤ ਬੈਂਸ ਨੂੰ ਮੁੜ ਅਦਾਲਤ ‘ਚ ਕੀਤਾ ਪੇਸ਼, ਦੋ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

0

ਬਲਾਤਕਾਰ ਮਾਮਲੇ ਦੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਅੱਜ ਅਦਾਲਤ ਵਿੱਚ ਮੁੜ ਪੇਸ਼ ਕਰ ਕੇ ਪੁਲਿਸ ਵੱਲੋਂ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਹਾਲੇ ਤੱਕ ਉਨ੍ਹਾਂ ਦੀ ਤਫਤੀਸ਼ ਪੂਰੀ ਨਹੀਂ ਹੋਈ ਅਤੇ ਨਾਲ ਹੀ ਉਨ੍ਹਾਂ ਦਾ ਮੋਬਾਈਲ ਰਿਕਵਰ ਕਰਨਾ ਹੈ ।

ਪੁਲਿਸ ਨੇ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ ਹੈ ਕਿ ਉਨ੍ਹਾਂ ਨੇ ਸਾਬਕਾ ਵਿਧਾਇਕ ਵੱਲੋਂ ਚੈਟ ਵਿੱਚ ਵਰਤਿਆ ਮੋਬਾਈਲ ਬਰਾਮਦ ਕਰਨਾ ਹੈ। ਇਸ ਦੇ ਨਾਲ ਹੀ ਉਥੇ ਮੌਜੂਦ ਹੋਰ ਦੋਸ਼ੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਣੀ ਹੈ। ਉਸ ਸਬੰਧੀ ਹਾਲੇ ਤੱਕ ਮੁਲਜ਼ਮ ਨੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ । ਜਿਸ ਕਰਕੇ ਸਮਾਂ ਲੱਗ ਰਿਹਾ ਹੈ। ਬਚਾਅ ਪੱਖ ਦੇ ਵਕੀਲ ਨੇ ਕਿਹਾ ਕਰਮਜੀਤ ਕੌਰ ਬੈਂਸ ਨੇ ਜੋ ਪਹਿਲਾਂ ਬਿਆਨ ਦਿੱਤਾ ਸੀ ਹੁਣ ਵੀ ਉਹ ਹੀ ਬਰਕਰਾਰ ਹੈ। ਉਨ੍ਹਾਂ ਕਿਹਾ ਸਿਰਫ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਪੀੜਤ ਪੱਖ ਦੇ ਵਕੀਲ ਕਿਹਾ ਕਿ ਅੱਜ ਕਰਮਜੀਤ ਬੈਂਸ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਹਾਲੇ ਤੱਕ ਪੁਲਿਸ ਦੀ ਤਫਤੀਸ਼ ਪੂਰੀ ਨਹੀਂ ਹੋਈ ਅਤੇ ਅਹਿਮ ਸੁਰਾਗ ਜੋ ਮੁਲਜ਼ਮ ਤੋਂ ਬਰਾਮਦ ਹੋਣੇ ਨੇ ਉਸ ਤੋਂ ਬਾਅਦ ਹੀ ਜੇਕਰ ਦੁਬਾਰਾ ਲੋੜ ਪਈ ਤਾਂ ਮੁੜ ਤੋਂ ਰਿਮਾਂਡ ਮੰਗਿਆ ਜਾਵੇਗਾ । ਉਨ੍ਹਾਂ ਕਿਹਾ ਜਦੋਂ ਤੱਕ ਪੁਲਿਸ ਦੀ ਤਫਤੀਸ਼ ਪੂਰੀ ਨਹੀਂ ਹੁੰਦੀ ਉਦੋਂ ਤੱਕ ਜੁਡੀਸ਼ੀਅਲ ਰਿਮਾਂਡ ਤੇ ਨਹੀਂ ਭੇਜਿਆ ਜਾ ਰਿਹਾ। ਉਨ੍ਹਾਂ ਕਿਹਾ ਲੋੜ ਪੈਣ ਤੇ ਉਹ ਮੁੜ ਤੋਂ ਰਿਮਾਂਡ ਦੀ ਮੰਗ ਕਰਨਗੇ ।

ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਸਿਰਫ ਕਰਮਜੀਤ ਬੈਂਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਉਹ ਜੋ ਵੀ ਸੱਚਾਈ ਹੈ ਪਹਿਲਾਂ ਹੀ ਦੱਸ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਰਮਜੀਤ ਬੈਂਸ ਤੇ ਸਿਰਫ਼ 506 ਐਕਟ ਦੇ ਅਧੀਨ ਮਾਮਲਾ ਬਣਦਾ ਹੈ।

 

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੰਮ੍ਰਿਤਸਰ ਅਦਾਲਤ ‘ਚ ਹੋਈ ਪੇਸ਼ੀ, ਰਿਮਾਂਡ ‘ਚ 5 ਦਿਨਾਂ ਦਾ ਹੋਇਆ ਵਾਧਾ

0

ਖਰੜ ਦੇ CIA ਸਟਾਫ ਦੇ ਦਫਤਰ ਤੋਂ ਬੀਤੀ ਦੇਰ ਰਾਤ ਅੰਮ੍ਰਿਤਸਰ ਲਿਆਂਦੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ 7.10 ਵਜੇ ਸੁਰੱਖਿਆ ਬੰਦੋਬਸਤ ‘ਚ ਅੰਮ੍ਰਿਤਸਰ ਅਦਾਲਤ ਲਿਆਂਦਾ ਗਿਆ। ਇੱਥੇ ਕਰੀਬ ਡੇਢ ਘੰਟੇ ਦੀ ਪੇਸ਼ੀ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੂੰ 5 ਦਿਨਾਂ ਦਾ ਰਿਮਾਂਡ ਅਦਾਲਤ ਵੱਲੋਂ ਦਿੱਤਾ ਗਿਆ। ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਜਾਂਚ ਅੱਗੇ ਵਧਾਉਣ ‘ਤੇ ਹੋਰ ਕੜੀਆਂ ਜੋੜਨ ਲਈ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ ਹੈ। ਲਾਰੈੈਂਸ ਨੂੰ ਮੁੜ 11 ਜੁਲਾਈ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਕੋਲੋਂ ਖਰੜ ‘ਚ ਹੀ ਪੁੱਛਗਿਛ ਹੋਵੇਗੀ।

ਹੁਣ ਅੰਮ੍ਰਿਤਸਰ ਪੁਲਿਸ ਉਸ ਤੋਂ ਕਈ ਰਾਜ਼ ਖੋਲ੍ਹੇਗੀ। ਪਰ ਸੁਰੱਖਿਆ ਦੇ ਮੱਦੇਨਜ਼ਰ ਉਸ ਨੂੰ ਜਲਦੀ ਹੀ ਖਰੜ CIA ਸਟਾਫ ਦੇ ਹੈੱਡਕੁਆਰਟਰ ਭੇਜ ਦਿੱਤਾ ਜਾਵੇਗਾ। ਹੁਸ਼ਿਆਰਪੁਰ, ਮੋਗਾ ਅਤੇ ਫਾਜ਼ਿਲਕਾ ਦੀ ਪੁਲਿਸ ਵੀ ਲਾਰੈਂਸ ਨੂੰ ਲੈਣ ਲਈ ਅੰਮ੍ਰਿਤਸਰ ਆਈ ਸੀ। ਤਿੰਨਾਂ ਜ਼ਿਲ੍ਹਿਆਂ ਦੀ ਪੁਲਿਸ ਨੇ ਲਾਰੈਂਸ ਦੇ ਰਿਮਾਂਡ ਲਈ ਦਲੀਲਾਂ ਪੇਸ਼ ਕੀਤੀਆਂ। ਅੰਮ੍ਰਿਤਸਰ ਦੀ ਅਦਾਲਤ ਵਿੱਚ ਕਰੀਬ ਡੇਢ ਘੰਟੇ ਤੱਕ ਰਿਮਾਂਡ ਸਬੰਧੀ ਬਹਿਸ ਚੱਲਦੀ ਰਹੀ। ਪਰ ਅੰਤ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਫਿਰ 5 ਦਿਨਾਂ ਲਈ ਲਾਰੈਂਸ ਨੂੰ ਸੌਂਪ ਦਿੱਤਾ ਗਿਆ।