Home Blog Page 2006

ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਕੁਲਤਾਰ ਸੰਧਵਾਂ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ

0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ‘ਚ ਸਤਲੁਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਪੰਜਾਬ ‘ਚ ਜੰਗਲਾਤ ਦੇ ਇਲਾਕੇ ਨੂੰ 3.67 ਫੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫੀਸਦੀ ਕਰਨ ਬਾਰੇ ਵੀ ਸਾਰਥਕ ਕਧਮ ਚੁੱਕਣ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਸਾਰੇ ਵਿਧਾਨਕਾਰ ਵਾਤਾਵਰਨ ਦੀ ਸਾਂਭ-ਸੰਭਾਲ ਸੰਭਾਲ ਸੰਬੰਧੀ ਮੁੱਦੇ ਪਿਛਲੀ ਵਿਧਾਨ ਸਭਾ ‘ਚ ਉਠਾਉਂਦੇ ਰਹੇ ਸਨ ਪਰ ਇਨ੍ਹਾਂ ਮੁੱਦਿਆਂ ‘ਤੇ ਪਿਛਲੀ ਸਰਕਾਰ ਨੇ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ। ਤਾਜ਼ਾ ਸੈਸ਼ਨ ਵਿੱਚ ਵੀ ਮੱਤੇਵਾੜਾ ਦੇ ਜੰਗਲ ਦਾ ਮੁੱਦਾ ਉੱਠਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਾ ਵੀ ਦਿਵਾਇਆ ਗਿਆ ਸੀ।

‘ਖਾਓ ਪੀਓ ਐਸ਼ ਕਰੋ’ ਫਿਲਮ ਦੀ ਦਰਸ਼ਕਾਂ ਨੇ ਕੀਤੀ ਤਾਰੀਫ, ਫਿਲਮ ਨੂੰ ਮਿਲ ਰਿਹਾ ਦਰਸ਼ਕਾਂ ਦਾ ਖੂਬ ਪਿਆਰ

0

ਪੰਜਾਬੀ ਗਾਇਕ ਤਰਸੇਮ ਜੱਸੜ ਤੇ ਰਣਜੀਤ ਬਾਵਾ ਦੀ ਨਵੀਂ ਫਿਲਮ ‘ਖਾਓ ਪੀਓ ਐਸ਼ ਕਰੋ’ 1 ਜੁਲਾਈ 2022 ਨੂੰ ਰਿਲੀਜ਼ ਹੋ ਚੁੱਕੀ ਹੈ। ਦਰਸ਼ਕ ਵੱਡੀ ਗਿਣਤੀ ‘ਚ ਇਸ ਫਿਲਮ ਨੂੰ ਦੇਖਣ ਲਈ ਸਿਨੇਮਾ ਘਰਾਂ ‘ਚ ਪਹੁੰਚ ਰਹੇ ਹਨ।ਫਿਲਮ ਦਰਸ਼ਕਾਂ ਵਲੋਂ ਬਹੁਤ ਹੀ ਪਸੰਦ ਕੀਤੀ ਜਾ ਰਹੀ ਹੈ। ਦਰਸ਼ਕਾਂ ਅਨੁਸਾਰ ਇਹ ਬਹੁਤ ਹੀ ਵਧੀਆ ਫਿਲਮ ਹੈ।

ਫਿਲਮ ‘ਚ ਤਰਸੇਮ ਜੱਸੜ ਤੇ ਰਣਜੀਤ ਬਾਵਾ ਦੀ ਅਦਾਕਾਰੀ ਦੀ ਵੀ ਦਰਸ਼ਕਾਂ ਵਲੋਂ ਖੂਬ ਤਾਰੀਫ ਕੀਤੀ ਗਈ ਹੈ। ਦਰਸ਼ਕਾਂ ਅਨੁਸਾਰ ਇਹ ਇੱਕ ਪਰਿਵਾਰਿਕ ਫਿਲਮ ਹੈ। ਸਾਰਿਆਂ ਨੂੰ ਇਹ ਫਿਲ਼ਮ ਦੇਖਣੀ ਚਾਹੀਦੀ ਹੈ। ਇਸ ਫਿਲਮ ‘ਚ ਕਾਮੇਡੀ ਵੀ ਵਧੀਆ ਕੀਤੀ ਗਈ ਹੈ। ਇਹ ਇਕ ਪਰਿਵਾਰਕ ਅਤੇ ਕਾਮੇਡੀ ਫਿਲਮ ਹੈ, ਜਿਸ ਨੂੰ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਹਰ ਵਰਗ ਦੇ ਲੋਕ ਦੇਖ ਸਕਦੇ ਹਨ, ਜੋ ਲੋਕਾਂ ਦਾ ਭਰਪੂਰ ਮਨੋਰੰਜਨ ਕਰੇਗੀ।

ਦੱਸ ਦੇਈਏ ਕਿ ਇਸ ਪੰਜਾਬੀ ਫਿਲਮ ਦਾ ਨਿਰਦੇਸ਼ਨ ਸ਼ਿਤਿਜ ਚੌਧਰੀ ਨੇ ਕੀਤਾ ਹੈ। ਇਸ ਵਿੱਚ ਅਦਾਕਾਰ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਨੇ ਮੁੱਖ ਭੂਮਿਕਾਵਾਂ ਨਿਭਾਈ ਹੈ। ਗੁਰਬਾਜ਼ ਸਿੰਘ, ਜੈਸਮੀਨ ਬਾਜਵਾ ਪ੍ਰਭ ਗਰੇਵਾਲ, ਅਦਿਤੀ ਆਰੀਆ ਅਤੇ ਹਰਦੀਪ ਗਿੱਲ ਵੀ ਨਜ਼ਰ ਆਉਣਗੇ। ਫਿਲਮ ਨੂੰ ਬ੍ਰਦਰਹੁੱਡ ਪ੍ਰੋਡਕਸ਼ਨ ਹਰਸਿਮਰਨ ਸਿੰਘ ਗੌਰਵ ਬੱਬਰ ਨੇ ਪ੍ਰੋਡਿਊਸ ਕੀਤਾ ਹੈ। ਇਸ ਦਾ ਸੰਗੀਤ ਜੈਮ ਟੂਨਸ ਪੰਜਾਬੀ ਨੇ ਦਿੱਤਾ ਹੈ।

 

ASI ਤੋਂ ਰਿਸ਼ਵਤ ਮੰਗਣ ਵਾਲੇ AAP ਆਗੂ ਨੂੰ ਪਾਰਟੀ ‘ਚੋਂ ਕੀਤਾ ਬਾਹਰ, MLA ਨੇ ਲਿਆ ਸਖ਼ਤ ਐਕਸ਼ਨ

0

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਨੇ ਅਸਿਸਟੈਂਟ ਸਬ ਇੰਸਪੈਕਟਰ (ਏਐਸਆਈ) ਦੇ ਬਦਲੇ 15 ਹਜ਼ਾਰ ਦੀ ਰਿਸ਼ਵਤ ਮੰਗੀ। ਇਸ ਦੀ ਕਾਲ ਰਿਕਾਰਡਿੰਗ ਵਾਇਰਲ ਹੋ ਗਈ। ਜਿਸ ਤੋਂ ਬਾਅਦ ਆਗੂ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ। ਮਾਮਲਾ ਬਠਿੰਡਾ ਜ਼ਿਲ੍ਹੇ ਦਾ ਹੈ। ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਦੋਸ਼ੀ ਆਗੂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।

ਕਾਲ ਰਿਕਾਰਡਿੰਗ ਵਿੱਚ ਆਮ ਆਦਮੀ ਪਾਰਟੀ ਬਠਿੰਡਾ ਦੇ ਗੋਨਿਆਣਾ ਹਲਕੇ ਦੇ ਐਸਸੀ ਵਿੰਗ ਦੇ ਕੋ-ਬਲਾਕ ਇੰਚਾਰਜ ਗੁਰਪ੍ਰੀਤ ਸਿੰਘ ਕਿਸੇ ਨਾਲ ਗੱਲ ਕਰ ਰਹੇ ਹਨ। ਸਾਹਮਣੇ ਵਾਲਾ ਵਿਅਕਤੀ ਕਹਿੰਦਾ ਹੈ ਕਿ ਏਐਸਆਈ ਕਹਿ ਰਿਹਾ ਹੈ ਕਿ ਉਸ ਕੋਲ ਪਹਿਲਾਂ ਦੇਣ ਲਈ ਕੁਝ ਨਹੀਂ ਹੈ, ਬਾਅਦ ‘ਚ ਜਿਵੇਂ ਮਰਜ਼ੀ ਕਰ ਲੈਣਾ। ‘ਆਪ’ ਆਗੂ ਨੇ ਕਿਹਾ ਕਿ ਪੀਏ ਨੂੰ ਵੀ ਕੁਝ ਦੇਣਾ ਪਵੇਗਾ। ਗੋਨਿਆਣਾ ਪੁਲੀਸ ਚੌਕੀ ਤੋਂ ਏਐਸਆਈ ਨੂੰ ਕਿੱਲੀ ਨਿਹਾਲ ਸਿੰਘ ਵਾਲਾ ਚੌਕੀ ਵਿੱਚ ਤਬਦੀਲ ਕਰਨ ਦੀ ਗੱਲ ਚੱਲ ਰਹੀ ਸੀ।

30 ਹਜ਼ਾਰ ‘ਚ ਗੱਲ ਕਰਨ ਨੂੰ ਕਿਹਾ

ਫੋਨ ‘ਤੇ ਸ਼ਖਸ਼ ਨੇ ਆਪ ਆਗੂ ਨੂੰ ਪੁੱਛਿਆ ਕਿ ਕਿੰਨੇ ਰੁਪਏ ‘ਚ ਗੱਲ ਕਰਾਂ। ਇਸ ‘ਤੇ ਆਪ ਆਗੂ ਨੇ ਕਿਹਾ ਕਿ 10-15 ਹਜ਼ਾਰ ਰੁਪਏ ਪੀਏ ਨੂੰ ਦੇਣਗੇ। ਜਿਸ ‘ਤੇ ਸ਼ਖਸ਼ ਨੇ ਕਿਹਾ ਕਿ ਉਹ 30 ਹਜ਼ਾਰ ‘ਚ ਗੱਲ ਕਰ ਲੈਂਦਾ ਹੈ। ਆਪ ਨੇਤਾ ਨੇ ਕਿਹਾ ਕਿ ਜਲਦੀ ਗੱਲ ਕਰ ਲਓ। ਮੈਨੂੰ ਵੀ ਪੈਸਿਆਂ ਦੀ ਲੋੜ ਹੈ।

ਇਸ ਮਾਮਲੇ ‘ਚ ਆਪ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਗੁਰਪ੍ਰੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਉਸਨੇ ਕਿਸੇ ਥਾਣੇਦਾਰ ਦੀ ਬਦਲੀ ਦਾ ਭਰੋਸਾ ਦਿੱਤਾ ਹੈ। ਜਿਸਦੇ ਬਦਲੇ ਰਿਸ਼ਵਤ ਮੰਗੀ ਗਈ।ਜਿਸਦੀ ਕਾਲ ਰਿਕਾਰਡਿੰਗ ਸਾਹਮਣੇ ਆਈ ਹੈ।

ਬੇਅੰਤ ਪਿਆਰ ਦੀ ਕਹਾਣੀ ‘ਲਵਰ’ ਨੂੰ ਦਰਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ

0
ਬੇਅੰਤ ਪਿਆਰ ਦੀ ਕਹਾਣੀ ‘ਲਵਰ’ 1 ਜੁਲਾਈ 2022 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਨੂੰ ਦਰਸ਼ਕਾਂ ਵਲੋਂ ਖੂਬ ਪਿਆਰ ਮਿਲ ਰਿਹਾ ਹੈ। ਦਰਸ਼ਕਾਂ ਵਲੋਂ ਇਸ ਫਿਲ਼ਮ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਵਿੱਚ ਗੁਰੀ ਅਤੇ ਰੌਣਕ ਦੀ ਅਦਾਕਾਰੀ ਦੇਖਣ ਵਾਲੀ ਹੈ। ਇਸ ‘ਚ ਅਦਾਕਾਰ ਤੇ ਅਦਾਕਾਰਾ ਨੇ ਲਾਲੀ ਤੇ ਹੀਰ ਦੇ ਰੂਪ ‘ਚ ਭੂਮਿਕਾ ਨਿਭਾਈ ਹੈ। ਲਵਰ ਇੱਕ ਸਕੂਲ ਬੁਆਏ ਦੀ ਕਹਾਣੀ ਹੈ ਜੋ ਫਿਲਮ ‘ਚ ਲਾਲੀ ਨਾਂ ਨਾਲ ਭੂਮਿਕਾ ਨਿਭਾ ਰਿਹਾ ਹੈ। ਲਾਲੀ ਸਕੂਲ ‘ਚ ਪੜ੍ਹਨ ਵਾਲੀ ਇੱਕ ਲੜਕੀ ਹੀਰ ਦੇ ਪਿਆਰ ‘ਚ ਪੈ ਜਾਂਦਾ ਹੈ। ਕਹਾਣੀ ‘ਚ ਉਸ ਸਮੇਂ ਟਵੀਸਟ ਪੈਦਾ ਹੁੰਦਾ ਹੈ ਜਦੋਂ ਹੀਰ ਲਾਲੀ ਨਾਲੋਂ ਅਲੱਗ ਹੋ ਜਾਂਦੀ ਹੈ।
ਫਿਲਮ ਦੀ ਕਹਾਣੀ ਤਾਜ ਦੁਆਰਾ ਲਿਖੀ ਗਈ ਹੈ ਜੋ ਦਿਲਸ਼ੇਰ ਸਿੰਘ ਤੇ ਖੁਸ਼ਪਾਲ ਸਿੰਘ ਦੁਆਰਾ ਸਹਿ-ਨਿਰਦੇਸ਼ਿਤ ਕੀਤੀ ਗਈ ਹੈ। ਫਿਲਮ ਨੂੰ ਕੇਵੀ ਢਿੱਲੋਂ ਅਤੇ ਪਰਵਰ ਨਿਸ਼ਾਨ ਸਿੰਘ ਦੁਆਰਾ ਨਿਰਮਾਣ ਕੀਤਾ ਗਿਆ ਹੈ। ਫਿਲਮ ਵਿੱਚ ਗੁਰੀ ਅਤੇ ਰੌਣਕ ਦੇ ਨਾਲ-ਨਾਲ, ਯਸ਼ਪਾਲ ਸ਼ਰਮਾ, ਅਵਤਾਰ ਗਿੱਲ, ਰੁਪਿੰਦਰ ਰੂਪੀ, ਕਰਨ ਸੰਧਾਵਾਲੀਆ, ਰਾਜ ਧਾਲੀਵਾਲ, ਰਾਹੁਲ ਜੇਤਲੀ, ਹਰਸਿਮਰਨ ਓਬਰਾਏ, ਹਰਮਨਦੀਪ, ਅਵਰ ਬਰਾੜ ਅਤੇ ਚੰਦਨ ਗਿੱਲ ਦੇ ਨਾਲ ਇੱਕ ਬਹੁਤ ਹੀ ਪ੍ਰਤਿਭਾਸ਼ਾਲੀ ਸਟਾਰ ਕਾਸਟ ਵੀ ਸ਼ਾਮਲ ਹੈ।

ਜੱਸ ਮਾਣਕ ਦੀ ਸੁਰੀਲੀ ਆਵਾਜ਼ ‘ਚ ਬੱਬੂ ਦੇ ਲਿਖੇ ਹੋਏ ਫਿਲਮ ਦੇ ਪਹਿਲੇ ਗੀਤ ‘ਪਿਆਰ ਕਰਦਾ’ ਨੇ ਦਰਸ਼ਕਾਂ ਨੂੰ ਮੁੜ ਪਿਆਰ ਵਿਚ ਪਾਇਆ ਹੈ। ਇਹ ਟ੍ਰੈਕ ਟਰੈਜਿਕ ਰੋਮਾਂਟਿਕ ਥੀਮ ‘ਤੇ ਆਧਾਰਤ ਹੈ ਜਿੱਥੇ ਗੁਰੀ ਦੀ ਆਕਰਸ਼ਿਤ ਦਿੱਖ ਦੀ ਦਰਸ਼ਕਾਂ ਦੁਆਰਾ ਪ੍ਰਸ਼ੰਸਾ ਕੀਤੀ ਗਈ ਹੈ। ਸ਼ੈਰੀ ਨੇਕਸਸ ਦੁਆਰਾ ‘ਪਿਆਰ ਕਰਦਾ’ ਗੀਤ ਨੂੰ ਸੁਰੀਲੀਆ ਧੁਨਾਂ ਦਿੱਤੀਆਂ ਗਈਆਂ ਹਨ।

 

ਯਾਤਰੀਆਂ ਨਾਲ ਭਰੀ ਰੇਲਗੱਡੀ ਨੂੰ ਲੱਗੀ ਅੱਗ, ਯਾਤਰੀਆਂ ਨੇ ਇੰਝ ਬਚਾਈ ਜਾਨ

0

ਬਿਹਾਰ ਦੇ ਮੋਤੀਹਾਰੀ ‘ਚ ਐਤਵਾਰ ਨੂੰ ਇਕ ਯਾਤਰੀ ਟਰੇਨ ਦੇ ਇੰਜਣ ‘ਚ ਅੱਗ ਲੱਗ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਸ ਦੌਰਾਨ ਟਰੇਨ ਦੇ ਅੰਦਰ ਯਾਤਰੀ ਮੌਜੂਦ ਸਨ। ਇਹ ਹਾਦਸਾ ਸਵੇਰੇ 6.10 ਵਜੇ ਰਕਸੌਲ ਤੋਂ ਨਰਕਟੀਆਗੰਜ ਜਾ ਰਹੀ ਟਰੇਨ ਵਿੱਚ ਵਾਪਰਿਆ। ਜਿਵੇਂ ਹੀ ਰੇਲਵੇ ਕਰਮਚਾਰੀਆਂ ਨੂੰ ਇਸ ਦਾ ਪਤਾ ਲੱਗਾ ਤਾਂ ਟਰੇਨ ਨੂੰ ਤੁਰੰਤ ਰੋਕ ਦਿੱਤਾ ਗਿਆ। ਇਸ ਦੌਰਾਨ ਯਾਤਰੀ ਵੀ ਟਰੇਨ ਤੋਂ ਛਾਲ ਮਾਰ ਕੇ ਭੱਜਣ ਲੱਗੇ।

ਟਰੇਨ ਦੇ ਕੋਲ ਮੌਜੂਦ ਸਟਾਫ ਨੇ ਵੀ ਬੋਗੀਆਂ ‘ਤੇ ਪਹੁੰਚ ਕੇ ਲੋਕਾਂ ਨੂੰ ਹੇਠਾਂ ਉਤਾਰਿਆ। ਇਸ ਤੋਂ ਬਾਅਦ ਇੰਜਣ ਨਾਲ ਜੁੜੀਆਂ ਬੋਗੀਆਂ ਨੂੰ ਵੱਖ ਕਰ ਦਿੱਤਾ ਗਿਆ। ਹੁਣ ਯਾਤਰੀ ਵੀ ਪੂਰੀ ਤਰ੍ਹਾਂ ਸੁਰੱਖਿਅਤ ਦੱਸੇ ਜਾ ਰਹੇ ਹਨ।

ਇਸ ਦੌਰਾਨ ਐਤਵਾਰ ਨੂੰ ਜਦੋਂ ਰੇਲਗੱਡੀ ਰਕਸੌਲ ਦੇ ਭੇਲਾਹੀ ਦੇ ਪੁਲ ਨੰਬਰ 39 ਨੇੜੇ ਪਹੁੰਚੀ ਤਾਂ ਅਚਾਨਕ ਉਸ ਨੂੰ ਅੱਗ ਲੱਗ ਗਈ। ਉਥੇ ਮੌਜੂਦ ਰੇਲਵੇ ਕਰਮਚਾਰੀਆਂ ਨੇ ਜਦੋਂ ਧੂੰਆਂ ਦੇਖਿਆ ਤਾਂ ਪਤਾ ਲੱਗਾ ਕਿ ਟਰੇਨ ਦੇ ਇੰਜਣ ਨੂੰ ਅੱਗ ਲੱਗੀ ਹੋਈ ਹੈ।

ਹਾਲਾਂਕਿ ਮੁਲਾਜ਼ਮਾਂ ਦੀ ਸੂਝ-ਬੂਝ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਮੁਲਾਜ਼ਮਾਂ ਨੇ ਸਮੇਂ ਸਿਰ ਰੇਲ ਗੱਡੀ ਦੇ ਇੰਜਣ ਨੂੰ ਬੋਗੀ ਤੋਂ ਵੱਖ ਕਰ ਦਿੱਤਾ, ਜਿਸ ਕਾਰਨ ਦੂਜੀ ਬੋਗੀ ਨੂੰ ਅੱਗ ਨਹੀਂ ਲੱਗ ਸਕੀ।

ਰਕਸੌਲ ਸਟੇਸ਼ਨ ਦੇ ਸੁਪਰਡੈਂਟ ਅਨਿਲ ਕੁਮਾਰ ਸਿੰਘ ਨੇ ਦੱਸਿਆ ਕਿ ਸਵੇਰੇ ਟਰੇਨ ਆਮ ਵਾਂਗ ਖੁੱਲ੍ਹੀ ਸੀ। ਇਸ ਦੌਰਾਨ ਅਚਾਨਕ ਟਰੇਨ ਦੇ ਇੰਜਣ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਸਾਰੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਟਰੇਨ ਦਾ ਇੰਜਣ ਸਮੇਂ ਸਿਰ ਵੱਖ ਕਰ ਲਿਆ ਗਿਆ।

ਹਾਲਾਂਕਿ ਕਿਸੇ ਵੀ ਯਾਤਰੀ ਅਤੇ ਡਰਾਈਵਰ ਨੂੰ ਕੁਝ ਨਹੀਂ ਹੋਇਆ। ਦੂਜਾ ਇੰਜਣ ਲਗਾ ਕੇ ਰੇਲਗੱਡੀ ਨੂੰ ਨਰਕਟੀਆਗੰਜ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾਵੇਗੀ।

ਭਗਵੰਤ ਮਾਨ ਦੀ ਨਵੀਂ ਟੀਮ ਤਿਆਰ! ਭਲਕੇ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ

0

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭਲਕੇ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਕੱਲ੍ਹ ਸਵੇਰੇ ਨਵੇਂ ਮੰਤਰੀਆਂ ਦਾ ਐਲਾਨ ਕੀਤਾ ਜਾਵੇਗਾ। 5 ਤੋਂ 6 ਨਵੇਂ ਮੰਤਰੀ ਬਣਾਏ ਜਾ ਸਕਦੇ ਹਨ। ਇਨ੍ਹਾਂ ਵਿਚ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਦਾ ਨਾਂ ਲਗਭਗ ਤੈਅ ਹੈ। ਇਸ ਤੋਂ ਇਲਾਵਾ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ.ਇੰਦਰਬੀਰ ਸਿੰਘ ਨਿੱਝਰ ਤੇ ਲੁਧਿਆਣਾ ਤੋਂ ਭੋਲਾ ਗਰੇਵਾਲ/ਨੀਨਾ ਮਿੱਤਲ ਮੰਤਰੀ ਬਣ ਸਕਦੇ ਹਨ।

ਮਾਨ ਸਰਕਾਰ ਵਿੱਚ ਸਿਰਫ਼ ਇੱਕ ਮਹਿਲਾ ਮੰਤਰੀ ਡਾ: ਬਲਜੀਤ ਕੌਰ ਹੈ। ਮੰਤਰੀ ਮੰਡਲ ਦੇ ਵਿਸਥਾਰ ਵਿੱਚ ਇੱਕ ਹੋਰ ਮਹਿਲਾ ਮੰਤਰੀ ਨੂੰ ਸ਼ਾਮਲ ਕੀਤਾ ਜਾਵੇਗਾ। ਨਵੇਂ ਨਿਯੁਕਤ ਮੰਤਰੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ। ਖਾਸ ਕਰਕੇ ਸਿਹਤ, ਸਥਾਨਕ ਸਰਕਾਰਾਂ ਵਰਗੇ ਵੱਡੇ ਵਿਭਾਗ ਇਸ ਸਮੇਂ ਮੁੱਖ ਮੰਤਰੀ ਕੋਲ ਹਨ।

ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਮਾਨ ਸਰਕਾਰ ਨੇ ਪਹਿਲਾਂ 10 ਮੰਤਰੀ ਬਣਾਏ ਸਨ। ਹਾਲਾਂਕਿ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।

“ਪਦਮਸ਼੍ਰੀ ਕੌਰ ਸਿੰਘ” ਦੇ ਟ੍ਰੇਲਰ ਨੂੰ ਦਰਸ਼ਕਾਂ ਵਲੋਂ ਮਿਲਿਆ ਖੂਬ ਪਿਆਰ, ਵਿਊਜ਼ 3 ਮਿਲੀਅਨ ਤੋਂ ਹੋਏ ਪਾਰ

0

“ਪਦਮਸ਼੍ਰੀ ਕੌਰ ਸਿੰਘ” ਦੇ ਟ੍ਰੇਲਰ ਨੂੰ ਦਰਸ਼ਕਾਂ ਵਲੋਂ ਖੂਬ ਪਿਆਰ ਮਿਲ ਰਿਹਾ ਹੈ। ਇਸ ਟ੍ਰੇਲਰ ਦੇ 3 ਮਿਲੀਅਨ ਤੋਂ ਵੱਧ ਵਿਊਜ਼ ਪਾਰ ਹੋ ਗਏ ਹਨ। ਇਸ ਫਿਲਮ ‘ਚ ਕੌਰ ਸਿੰਘ ਦੇ ਫੌਜੀ ਜੀਵਨ ਅਤੇ ਬਾਕਸਿੰਗ ਦੇ ਖੇਤਰ ਵਿੱਚ ਸੰਘਰਸ਼ ਦੇ ਦਿਨਾਂ ਨੂੰ ਵਿਖਾਇਆ ਗਿਆ ਹੈ।
ਬਹੁਤ ਸਾਰੇ ਸ਼ਾਇਦ ਇਸ ਮਹਾਨ ਬਾਕਸਰ ਦੇ ਨਾਮ ਤੋਂ ਅਣਜਾਣ ਹੋਣਗੇ ਪਰ ਇਹ ਇਕਲੌਤਾ ਪੰਜਾਬੀ ਮੁੱਕੇਬਾਜ਼ ਹੈ ਜਿਸਨੇ ਮਹਾਨ ਬਾਕਸਰ ਮੁਹੰਮਦ ਅਲੀ ਨਾਲ ਵੀ ਮੈਚ ਖੇਡਿਆ ਸੀ।

ਪਦਮਸ਼੍ਰੀ ਅਤੇ ਅਰਜੁਨ ਐਵਾਰਡ ਜਿਹੇ ਦੇਸ਼ ਦੇ ਵੱਕਾਰੀ ਪੁਰਸਕਾਰ ਹਾਸਿਲ ਕਰਨ ਵਾਲੇ ਇਸ ਬਾਕਸਰ ਵੱਲੋਂ ਜੀਵਨ ਵਿੱਚ ਘਾਲੀ ਘਾਲਣਾ ਨੂੰ ਪਰਦੇ ਤੇ ਦਿਖਾਇਆ ਜਾਵੇਗਾ। ਉਹ 1971 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਉਸ ਨੇ ਰਾਜਸਥਾਨ ਦੇ ਅਹਿਮਦਾਬਾਦ ਸੈਕਟਰ ਵਿੱਚ ਜੰਗ ਦਾ ਮੈਦਾਨ ਲਿਆ ਅਤੇ ਜਿੱਤ ਪ੍ਰਾਪਤ ਕੀਤੀ। ਫੌਜ ਵਿੱਚ ਆਪਣੀ ਬਹਾਦਰੀ ਨਾਲ ਲੜਨ ਲਈ, ਉਸਨੂੰ ਸੰਗਰਾਮ ਮੈਡਲ ਅਤੇ ਵੈਸਟ ਸਟਾਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਪਦਮਸ਼੍ਰੀ ਕੌਰ ਸਿੰਘ ਫਿਲਮ ਦਾ ਨਿਰਮਾਣ ਕਰਮ ਬਾਠ ਵੱਲੋਂ ਸਲੇਅ ਰਿਕਾਰਡਜ਼ ਨਾਲ ਮਿਲਕੇ ਕੀਤਾ ਗਿਆ ਕੀਤਾ ਗਿਆ ਹੈ। ਵਿਕਰਮ ਪ੍ਰਧਾਨ ਫਿਲਮ ਲੇਖਕ ਤੇ ਨਿਰਦੇਸ਼ਕ ਹਨ। ਫਿਲਮ ਦੇ ਮੁੱਖ ਅਦਾਕਾਰ ਕਰਮ ਬਾਠ ਇਸ ਫਿਲਮ ਰਾਹੀਂ ਆਪਣੇ ਕੈਰੀਅਰ ਦਾ ਆਗਾਜ਼ ਕਰਨ ਜਾ ਰਹੇ ਹਨ। ਫਿਲਮ ਵਿੱਚ ਪ੍ਰਭ ਗਰੇਵਾਲ, ਰਾਜ ਕਾਕੜਾ, ਬਨਿੰਦਰ ਬਨੀ, ਮਲਕੀਤ ਰੌਣੀ, ਸੁੱਖੀ ਚਾਹਲ ਸੁਖਬੀਰ ਗਿੱਲ, ਗੁਰਪ੍ਰੀਤ ਕੌਰ ਭੰਗੂ, ਸੀਮਾ ਕੌਸ਼ਲ, ਜਿਹੇ ਸਾਨਦਾਰ ਸਿਤਾਰੇ ਸ਼ਾਮਿਲ ਹਨ।

ਫਿਲਮ ਦੇ ਗੀਤ ਰਾਜ ਕਾਕੜਾ ਨੇ ਲਿਖੇ ਹਨ ਤੇ ਇਸਦਾ ਸੰਗੀਤ ਜਤਿੰਦਰ ਸ਼ਾਹ ਵੱਲੋਂ ਤਿਆਰ ਕੀਤਾ ਗਿਆ ਹੈ, ਜੀਆ ਠੱਕਰ ਫਿਲਮ ਦੇ ਸਹਿ ਲੇਖਕ ਤੇ ਸਹਿ ਨਿਰਦੇਸ਼ਕ ਹਨ। ਕਰਮ ਬਾਠ ਤੇ ਵਿੱਕੀ ਮਾਨ ਫਿਲਮ ਦੇ ਮੁੱਖ ਪ੍ਰੋਡਿਊਸਰ ਨੇ ਅਤੇ ਗੁਰਲਵ ਸਿੰਘ ਰਟੌਲ ਅਤੇ ਕੰਵਰਨਿਹਾਲ ਸਿੰਘ ਇਸਦੇ ਕੋ-ਪ੍ਰੋਡਿਊਸਰ ਹਨ । 22 ਜੁਲਾਈ ਨੂੰ ਦੁਨੀਆਂ ਭਰ ਵਿੱਚ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦੇ ਟਰੇਲਰ ਵੇਖਦਿਆਂ ਪੰਜਾਬੀ ਦਰਸ਼ਕਾਂ ਵਿੱਚ ਉਤਸੁਕਤਾ ਵੇਖੀ ਜਾ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਦੂਰ ਤੇ ਖੇਡਾਂ ਦੇ ਨੇੜੇ ਕਰਦੀ ਇਹ ਫ਼ਿਲਮ ਪੰਜਾਬੀ ਸਿਨੇਮੇ ‘ਚ ਨਵੇਂ ਝੰਡੇ ਗੱਡੇਗੀ।

ਇਸਦੇ ਨਾਲ ਹੀ ਦੱਸ ਦਈਏ “ਪਦਮਸ਼੍ਰੀ ਕੌਰ ਸਿੰਘ” ਦਾ ਪਹਿਲਾ ਗੀਤ ਜੋ ਕਿ ਰਣਜੀਤ ਬਾਵਾ ਵੱਲੋਂ ਗਾਇਆ ਗਿਆ ਹੈ, ਉਹ ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਦਾ ਨਾਂ ਮੈਦਾਨ ਫਤਿਹ ਹੈ ਜੋ ਕਿ ਅੱਜ ਸਵੇਰੇ 11 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਜਿਸ ਸੰਬੰਧੀ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਪੈਰੋਲ ‘ਤੇ ਬਾਹਰ ਆਇਆ ਰਾਮ ਰਹੀਮ ਨਕਲੀ ? ਡੇਰਾ ਸਮਰਥਕਾਂ ਨੇ ਹਾਈਕੋਰਟ ‘ਚ ਪਾਈ ਪਟੀਸ਼ਨ

0

ਜੇਲ੍ਹ ‘ਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨਕਲੀ ਹੈ। ਅਸਲੀ ਨੂੰ ਰਾਜਸਥਾਨ ਦੇ ਉਦੈਪੁਰ ਤੋਂ ਅਗਵਾ ਕੀਤਾ ਜਾ ਚੁੱਕਾ ਹੈ, ਇਹ ਦਾਅਵਾ ਚੰਡੀਗੜ੍ਹ ਦੇ ਰਹਿਣ ਵਾਲੇ ਡੇਰੇ ਦੇ ਸ਼ਰਧਾਲੂ ਅਸ਼ੋਕ ਕੁਮਾਰ ਅਤੇ ਕੁਝ ਹੋਰਾਂ ਨੇ ਕੀਤਾ ਹੈ। ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਜੇਲ ਤੋਂ ਬਾਹਰ ਆ ਕੇ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ‘ਚ ਰਹਿ ਰਹੇ ਰਾਮ ਰਹੀਮ ਦੀ ਜਾਂਚ ਦੀ ਮੰਗ ਕੀਤੀ ਹੈ।

ਜਸਟਿਸ ਕਰਮਜੀਤ ਸਿੰਘ ਭਲਕੇ ਇਸ ਮਾਮਲੇ ਦੀ ਸੁਣਵਾਈ ਕਰਨਗੇ। ਇਨ੍ਹਾਂ ਡੇਰਾ ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਸਲੀ ਡੇਰਾ ਮੁਖੀ ਨੂੰ ਅਗਵਾ ਕਰਨ ਤੋਂ ਬਾਅਦ ਨਕਲੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਹੁਣ ਇਸ ਨਕਲੀ ਨੂੰ ਅਸਲੀ ਬਣਾ ਕੇ ਡੇਰੇ ਦੀ ਗੱਦੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੇਰੇ ਦੀ ਗੱਦੀ ਲਈ ਅਸਲੀ ਡੇਰਾ ਮੁਖੀ ਮਾਰਿਆ ਗਿਆ ਹੈ ਜਾਂ ਮਾਰਿਆ ਜਾਵੇਗਾ।

ਉਨ੍ਹਾਂ ਮੰਗ ਕੀਤੀ ਕਿ ਜੇਲ੍ਹ ਵਿੱਚ ਬੰਦ ਨਕਲੀ ਰਾਮ ਰਹੀਮ ਦੀ ਜਾਂਚ ਹੋਣੀ ਚਾਹੀਦੀ ਹੈ। ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕਿਹਾ ਕਿ ਉਸ ਦੇ ਕੁਝ ਪੁਰਾਣੇ ਦੋਸਤ ਕਥਿਤ ਡੇਰਾ ਮੁਖੀ ਨੂੰ ਮਿਲੇ ਸਨ। ਜਿਨ੍ਹਾਂ ਨੂੰ ਉਹ ਪਛਾਣ ਨਹੀਂ ਸਕਿਆ। ਸਾਫ਼ ਹੈ ਕਿ ਉਹ ਨਕਲੀ ਡੇਰਾ ਮੁਖੀ ਹੈ।

ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ‘ਚ ਹੋਈ ਮੌਤ

0

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਜਾਣਕਾਰੀ ਖੁਦ ਰਾਜਾ ਵੜਿੰਗ ਨੇ ਆਪਣੇ ਫੇਸਬੁਕ ਸਫੇ ਉਤੇ ਦਿੱਤੀ ਹੈ। ਰਾਜਾ ਵੜਿੰਗ ਨੇ ਇਕ ਫੋਟੋ ਸਾਂਝੀ ਕਰਦੇ ਹੋਏ ਇਸ ਹਾਦਸੇ ਉਤੇ ਡੂੰਗਾ ਦੁੱਖਾ ਪ੍ਰਗਟ ਕੀਤਾ ਹੈ।

ਉਨ੍ਹਾਂ ਨੇ ਫੇਸਬੁਕ ਸਫੇ ਉਤੇ ਪਾਈ ਪੋਸਟ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ- ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਗਹਿਰਾ ਸਦਮਾ ਲੱਗਾ। ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ ਤੇ ਮੈਂ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਰਹਾਂਗਾ। ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਣ।