Home Blog Page 2009

ਮੋਗਾ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਾ ਨੰਬਰਦਾਰ ਮੁਅੱਤਲ

0

ਮੋਗਾ: ਭਾਰਤ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਦਿੱਤੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੰਬਰਦਾਰ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ ਨੂੰ ਨੰਬਰਦਾਰ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ।

ਆਪਣੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਨੇ ਲਿਖਿਆ ਹੈ ਕਿ ਨੰਬਰਦਾਰ ਜਗਸੀਰ ਸਿੰਘ ਵੱਲੋਂ ਜਲੰਧਰ ਰੋਡ ਐੱਚ.ਪੀ. ਪੈਟਰੋਲ ਪੰਪ ਦੀ ਬੈਕਸਾਈਡ ਪੈਂਦੀ ਆਪਣੀ ਜ਼ਮੀਨ ਪਿੰਡ ਫਤਿਹਗੜ੍ਹ, ਕੋਰਟਾਣਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ, ਜਦੋਂ ਉਸ ਨੂੰ ਪਿੰਡ ਵਾਲਿਆਂ ਨੇ ਰੋਕਿਆ ਤਾਂ ਉਹ ਨਾ ਰੁਕਿਆ।

ਉਸ ਨੇ ਆਪਣੇ ਹੋਰ ਸਾਥੀਆਂ ਨੂੰ ਵੀ ਅੱਗ ਲਗਾਉਣ ਬਾਰੇ ਕਿਹਾ। ਉਸ ਨੇ ਕਿਹਾ ਕਿ ਉਸ ਦੇ ਹੋਰ ਸਾਥੀ ਵੀ ਆਪਣੇ ਖੇਤ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਗੇ, ਜਿਸ ’ਤੇ ਸਮੂਹ ਨਗਰ ਨਿਵਾਸੀਆਂ ਨੇ ਜਗਸੀਰ ਸਿੰਘ ਨੰਬਰਦਾਰ ਵਿਰੁੱਧ ਕਾਰਵਾਈ ਕਰਨ ਦੀ ਬੇਨਤੀ ਕੀਤੀ ਸੀ।

ਪੰਜਾਬ ‘ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ, ਕੇਂਦਰ ਬਿੰਦੂ ਰਿਹਾ ਰੂਪਨਗਰ

0

ਪੰਜਾਬ ‘ਚ ਅੱਜ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਰਾਤ 01:13 ਵਜੇ ਆਇਆ। ਇਸ ਦਾ ਕੇਂਦਰ ਰੂਪਨਗਰ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।

ਭੂਚਾਲ ਕਿਉਂ ਆਉਂਦਾ ਹੈ ਇਸ ਨੂੰ ਵਿਗਿਆਨਕ ਤੌਰ ‘ਤੇ ਸਮਝਣ ਲਈ ਸਾਨੂੰ ਧਰਤੀ ਦੀ ਬਣਤਰ ਨੂੰ ਸਮਝਣਾ ਪਵੇਗਾ। ਧਰਤੀ ਟੈਕਟੋਨਿਕ ਪਲੇਟਾਂ ‘ਤੇ ਸਥਿਤ ਹੈ। ਇਸ ਦੇ ਹੇਠਾਂ ਤਰਲ ਲਾਵਾ ਹੈ ਅਤੇ ਇਸ ‘ਤੇ ਟੈਕਟੋਨਿਕ ਪਲੇਟਾਂ ਤੈਰਦੀਆਂ ਹਨ। ਕਈ ਵਾਰ ਇਹ ਪਲੇਟਾਂ ਇੱਕ ਦੂਜੇ ਨਾਲ ਟਕਰਾ ਜਾਂਦੀਆਂ ਹਨ। ਵਾਰ-ਵਾਰ ਟਕਰਾਉਣ ਕਾਰਨ ਕਈ ਵਾਰ ਪਲੇਟਾਂ ਦੇ ਕੋਨੇ ਝੁਕ ਜਾਂਦੇ ਹਨ ਅਤੇ ਜਦੋਂ ਬਹੁਤ ਜ਼ਿਆਦਾ ਦਬਾਅ ਹੁੰਦਾ ਹੈ ਤਾਂ ਇਹ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ ਹੇਠਾਂ ਤੋਂ ਆਉਣ ਵਾਲੀ ਊਰਜਾ ਇੱਕ ਰਸਤਾ ਲੱਭਦੀ ਹੈ। ਜਦੋਂ ਇਹ ਗੜਬੜ ਪੈਦਾ ਹੁੰਦੀ ਹੈ ਤਾਂ ਭੂਚਾਲ ਆਉਂਦਾ ਹੈ।

ਤਰਨਤਾਰਨ ‘ਚ ਵੱਡੀ ਵਾਰਦਾਤ! ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਹੋਇਆ ਕ.ਤਲ

0

ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਪੱਤਣ ਇਲਾਕੇ ਅਧੀਨ ਪੈਂਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪਤੀ, ਪਤਨੀ ਅਤੇ ਭਰਜਾਈ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਭੱਟੀ ਜਸਪਾਲ ਸਿੰਘ ਢਿੱਲੋਂ ਸਮੇਤ ਥਾਣਾ ਹਰੀਕੇ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੰਗ ਦੇ ਨਿਵਾਸੀ ਇਕਬਾਲ ਸਿੰਘ, ਉਸ ਦੀ ਪਤਨੀ ਅਤੇ ਭਰਜਾਈ ਦਾ ਕਤਲ ਕਰ ਦਿੱਤਾ ਗਿਆ ਹੈ। ਤਿੰਨਾਂ ਦੀਆਂ ਲਾਸ਼ਾਂ ਵੱਖਰੇ-ਵੱਖਰੇ ਕਮਰਿਆਂ ਚੋਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਦੇ ਮੂੰਹ ਤੇ ਟੇਪਾਂ ਲਾਈਆਂ ਗਈਆਂ ਸਨ। ਇਹ ਘਟਨਾ ਦੇਰ ਰਾਤ ਲੁੱਟ ਦੀ ਨੀਅਤ ਨਾਲ ਵਾਪਰੀ ਦੱਸੀ ਜਾ ਰਹੀ ਹੈ।

ਇਸ ਦੀ ਪੁਲਸ ਵੱਲੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਇਕਬਾਲ ਸਿੰਘ ਦਾ ਪੁੱਤਰ ਵਿਦੇਸ਼ ਰਹਿੰਦਾ ਹੈ ਅਤੇ ਉਸ ਦੀਆਂ ਧੀਆਂ ਵਿਆਹੁਤਾ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੰਮਕਾਜ ਲਈ ਲੰਬੇ ਸਮੇਂ ਤੋਂ ਘਰ ਚ ਰੱਖਿਆ ਇੱਕ ਪਰਵਾਸੀ ਮੁਲਾਜ਼ਮ ਕਤਲ ਤੋਂ ਬਾਅਦ ਫ਼ਰਾਰ ਹੋ ਗਿਆ ਹੈ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

0

ਪੰਜਾਬ ਪੁਲਿਸ ਵਲੋਂ ਲਗਾਤਾਰ ਨਸ਼ਾ ਤਸਕਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ। ਆਏ ਦਿਨ ਪੁਲਿਸ ਵਲੋਂ ਨਸ਼ਾ ਤਸਕਰਾਂ ‘ਤੇ ਕਾਰਵਾਈ ਹੋ ਰਹੀ ਹੈ। ਦੱਸ ਦਈਏ ਕਿ ਹੁਣ ਨਸ਼ੇ ਵਿਰੁੱਧ ਮੁਹਿੰਮ ‘ਚ ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨਤਾਰਨ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਇੱਕ ਨਸ਼ਾ ਤਸਕਰ ਨੂੰ 3.626 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਾਬੂ ਕੀਤਾ ਗਿਆ ਨਸ਼ਾ ਤਸ਼ਕਰ ਜੋ ਡਰੋਨ ਰਾਹੀਂ ਪਾਕਿਸਤਾਨ ਪਾਸੋਂ ਹੈਰੋਇਨ ਮੰਗਵਾਉਦਾ ਸੀ ਅਤੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਸੰਪਰਕ ਰੱਖਦਾ ਸੀ।

ਬਟਾਲਾ ‘ਚ CA ਦੇ ਘਰ NIA ਨੇ ਮਾਰੀ ਰੇਡ

0

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ ‘ਚ ਛਾਪੇਮਾਰੀ ਕੀਤੀ ਹੈ। ਇੱਥੇ NIA ਦੀ ਟੀਮ ਚਾਰਟਰਡ ਅਕਾਊਂਟੈਂਟ (CA) ਰੋਹਿਤ ਗਰੋਵਰ ਉਰਫ ਬੰਟੀ ਦੇ ਘਰ ਪਹੁੰਚੀ। ਸੂਤਰਾਂ ਮੁਤਾਬਕ ਐਨਆਈਏ ਟੀਮ ਦੇ ਮੈਂਬਰ ਕੰਧਾਂ ਟੱਪ ਕੇ ਘਰ ਅੰਦਰ ਦਾਖ਼ਲ ਹੋਏ। ਹਾਲਾਂਕਿ ਰੋਹਿਤ ਮੁਹੱਲਾ ਬੋਲੀ ਇੰਦਰਜੀਤ ਸਥਿਤ ਘਰ ਨਹੀਂ ਮਿਲਿਆ। ਟੀਮ ਨੇ ਉਸ ਦੇ ਰਿਕਾਰਡ ਦੀ ਤਲਾਸ਼ੀ ਲਈ।

ਸੂਤਰਾਂ ਮੁਤਾਬਕ ਸੀਬੀਆਈ ਨੇ 5 ਮਹੀਨੇ ਪਹਿਲਾਂ ਵੀ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਹਾਲਾਂਕਿ, ਐਨਆਈਏ ਨੇ ਇਸ ਬਾਰੇ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਹੈ ਕਿ ਗਰੋਵਰ ਤੋਂ ਕਿਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਟੀਮ ਨੇ ਅੱਚਲੀ ਗੇਟ ਸਥਿਤ ਇੱਕ ਘਰ ਵਿੱਚ ਵੀ ਛਾਪਾ ਮਾਰਿਆ। ਉੱਥੇ ਹੀ ਬਜ਼ੁਰਗ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਨਸ਼ੇ ਦੇ ਕੇਸ ਵਿੱਚ ਪਿਛਲੇ 3 ਸਾਲਾਂ ਤੋਂ ਗੁਜਰਾਤ ਜੇਲ੍ਹ ਵਿੱਚ ਬੰਦ ਹੈ। ਪੁਲਿਸ ਉਸ ਨੂੰ ਥਾਈਲੈਂਡ ਤੋਂ ਲੈ ਕੇ ਆਈ ਹੈ। ਫਿਰ ਉਸ ‘ਤੇ ਨਸ਼ੇ ਦਾ ਮਾਮਲਾ ਦਰਜ ਕੀਤਾ ਗਿਆ। ਉਸ ਨੇ ਦੱਸਿਆ ਕਿ ਉਸ ਦਾ ਲੜਕਾ ਪਿਛਲੇ 3 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਅੱਜ ਦਿੱਲੀ ਤੋਂ ਇੱਕ ਟੀਮ ਆਈ ਸੀ।

ਬਟਾਲਾ ਦੇ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਟੀਮ ਕੁਝ ਘਰਾਂ ਦੀ ਤਲਾਸ਼ੀ ਲੈਣਾ ਚਾਹੁੰਦੀ ਸੀ। ਇਸੇ ਲਈ ਉਹ ਨਾਲ ਚਲਾ ਗਿਆ। ਸਾਰੀ ਕਾਰਵਾਈ ਐਨ.ਆਈ.ਏ. ਉਹ ਇਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦੇ ਸਕਦਾ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤੀਆਂ ਨਵੀਆਂ ਨਿਯੁਕਤੀਆਂ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

YPS ਮੁਹਾਲੀ ਨੇ ਅੰਡਰ-14 ਆਲ ਇੰਡੀਆ IPSC ਕ੍ਰਿਕਟ ਚੈਂਪੀਅਨਸ਼ਿਪ ’ਚ ਜਿੱਤੀ ਰਨਰਅੱਪ ਟਰਾਫੀ

0

ਹਰਜਗਤੇਸ਼ਵਰ ਖਹਿਰਾ ਬਣਿਆ ਟੂਰਨਾਮੈਂਟ ਦਾ ਬੈੱਸਟ ਵਿਕਟਕੀਪਰ

ਯਾਦਵਿੰਦਰਾ ਪਬਲਿਕ ਸਕੂਲ, ਮੁਹਾਲੀ ਨੇ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ, ਪੁਣੇ ਵਿਖੇ ਹੋਈ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ਵਿੱਚ ਰਨਰ ਅੱਪ ਟਰਾਫੀ ਜਿੱਤੀ ਲਈ ਹੈ। 20 ਓਵਰਾਂ ਦੇ ਫਾਰਮੈਟ ਵਾਲੇ ਮੁਕਾਬਲਿਆਂ ’ਚ ਪਿਛਲੇ ਸਾਲ ਦੀ ਅੰਡਰ-14 ਚੈਂਪੀਅਨ ਵਾਈ.ਪੀ.ਐਸ. ਮੁਹਾਲੀ ਨੂੰ ਫਾਈਨਲ ਵਿੱਚ ਮਾਡਰਨ ਸਕੂਲ ਬਾਰਾਖੰਬਾ ਰੋਡ, ਨਵੀਂ ਦਿੱਲੀ ਨੇ ਹਰਾ ਦਿੱਤਾ।

ਵਾਈ.ਪੀ.ਐਸ., ਮੁਹਾਲੀ ਦੇ ਡਾਇਰੈਕਟਰ, ਮੇਜਰ ਜਨਰਲ ਟੀ.ਪੀ.ਐਸ. ਵੜੈਚ ਨੇ ਟੀਮ ਅਤੇ ਕੋਚ ਪ੍ਰਵੀਨ ਸਿੰਘਾ ਨੂੰ ਵਧਾਈ ਸੰਦੇਸ਼ ਵਿੱਚ ਕਿਹਾ ਕਿ ਆਲ ਇੰਡੀਆ ਆਈ.ਪੀ.ਐਸ.ਸੀ. ਅੰਡਰ-14 ਕ੍ਰਿਕਟ ਚੈਂਪੀਅਨਸ਼ਿਪ, ਜਿਸ ਵਿੱਚ ਦੇਸ਼ ਦੇ ਚੋਟੀ ਦੇ 21 ਸਕੂਲਾਂ ਨੇ ਭਾਗ ਲਿਆ ਸੀ, ਉਸ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਬੱਚਿਆਂ ਨੇ ਪੰਜਾਬ ਅਤੇ ਵਾਈ.ਪੀ.ਐਸ. ਦੋਵਾਂ ਦਾ ਮਾਣ ਵਧਾਇਆ ਹੈ ।

ਪਹਿਲਾਂ ਟੂਰਨਾਮੈਂਟ ਦੇ ਸੈਮੀ ਫਾਈਨਲ ਮੁਕਾਬਲੇ ਵਿੱਚ ਵਾਈ.ਪੀ.ਐਸ. ਮੁਹਾਲੀ ਨੇ ਮੇਜ਼ਬਾਨ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ ਨੂੰ 87 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 19 ਓਵਰਾਂ ਵਿੱਚ ਹਰਾ ਦਿੱਤਾ। ਮੇਓ ਕਾਲਜ ਅਜਮੇਰ ਵਿਰੁੱਧ ਕੁਆਰਟਰ ਫਾਈਨਲ ਮੈਚ ਦੌਰਾਨ ਵਾਈ.ਪੀ.ਐਸ. ਮੁਹਾਲੀ ਨੇ ਨਿਰਧਾਰਤ 20 ਓਵਰਾਂ ਵਿੱਚ 121 ਦੌੜਾਂ ਦਾ ਟੀਚਾ ਰੱਖਿਆ, ਪਰ ਮੇਓ ਕਾਲਜ 19 ਓਵਰਾਂ ਵਿੱਚ ਸਿਰਫ਼ 100 ਦੌੜਾਂ ’ਤੇ ਹੀ ਢੇਰ ਹੋ ਗਈ।

ਇਸ ਤੋਂ ਪਹਿਲਾਂ ਲੀਗ ਗੇੜ ਵਿੱਚ ਭਾਗ ਲੈਣ ਵਾਲੀਆਂ 21 ਟੀਮਾਂ ਨੂੰ 5 ਪੂਲਾਂ ਵਿੱਚ ਵੰਡਿਆ ਗਿਆ ਸੀ, ਵਾਈ.ਪੀ.ਐਸ. ਮੋਹਾਲੀ ਅਜੇਤੂ ਰਹੀ, ਪਹਿਲਾ ਮੈਚ ਵਿਚ ਮੋਤੀ ਲਾਲ ਨਹਿਰੂ ਸਪੋਰਟਸ ਸਕੂਲ, ਰਾਏ, ਸੋਨੀਪਤ ਦੇ ਖਿਲਾਫ ਖੇਡਿਆ ਅਤੇ ਉਸਨੂੰ ਮਹਿਜ਼ 71 ਦੌੜਾਂ ਤੱਕ ਨਿਪਟਾ ਦਿੱਤਾ ਅਤੇ ਵਾਈਪੀਐਸ ਨੇ ਸਿਰਫ 16 ਓਵਰਾਂ ਵਿੱਚ ਹੀ ਮਿੱਥਿਆ ਟੀਚਾ ਸਰ ਕਰਕੇ, ਜਿੱਤ ਹਾਸਲ ਕੀਤੀ। ਦੂਜੇ ਲੀਗ ਮੈਚ ਵਿੱਚ ਵਾਈ.ਪੀ.ਐਸ. ਮੁਹਾਲੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ‘ਦ ਡੇਲੀ ਕਾਲਜ ਇੰਦੌਰ ਦੇ ਸਾਹਮਣੇ 170 ਦੌੜਾਂ ਦਾ ਟੀਚਾ ਰੱਖਿਆ, ਪਰ ਡੇਲੀ ਕਾਲਜ ਇੰਦੌਰ ਸਿਰਫ਼ 100 ਦੌੜਾਂ ਹੀ ਬਣਾ ਸਕੀ। ਆਖਰੀ ਲੀਗ ਮੈਚ ਵਿੱਚ ਵਾਈ.ਪੀ.ਐਸ. ਨੇ ਪਾਈਨਗਰੂਵ ਸਕੂਲ ਸੋਲਨ ਸਾਹਮਣੇ 121 ਦੌੜਾਂ ਦਾ ਟੀਚਾ ਰੱਖਿਆ ਜੋ 20 ਓਵਰਾਂ ਵਿੱਚ ਸਿਰਫ਼ 97 ਦੌੜਾਂ ਹੀ ਬਣਾ ਸਕੀ।

ਵਾਈ.ਪੀ.ਐਸ. ਮੋਹਾਲੀ ਦੇ ਕਪਤਾਨ ਹਰਜਗਤੇਸ਼ਵਰ ਸਿੰਘ ਖਹਿਰਾ ਨੂੰ ਟੂਰਨਾਮੈਂਟ ਦਾ ਬੈੱਸਟ ਵਿਕਟਕੀਪਰ ਚੁਣਿਆ ਗਿਆ।

ਖਹਿਰਾ ਨੇ 11 ਖਿਡਾਰੀਆਂ ਨੂੰ ਵਿਕਟ ਦੇ ਪਿੱਛੇ ਆਪਣਾ ਸ਼ਿਕਾਰ ਬਣਾਇਆ ਜਿਸ ਵਿਚ5 ਸਟੰਪਿੰਗ, 5 ਕਾਟ-ਬੀਹਾਈਂਡ, 1 ਰਨ ਆਊਟ ਤੋਂ ਇਲਾਵਾ 4 ਰਨ ਆਊਟ ਵਿੱਚ ਵੀ ਮਦਦ ਕੀਤੀ ।

ਤਰਨਤਾਰਨ ‘ਚ ਨੌਜਵਾਨ ਦਾ ਹੋਇਆ ਕ.ਤਲ, ਹਮਲਾਵਰਾਂ ਨੇ ਘਰ ਵੜ ਕੇ ਮਾਰੀਆਂ ਗੋਲੀਆਂ

0

ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਰਣਜੀਤ ਸਿੰਘ ਰਾਣਾ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਣਜੀਤ ਸਿੰਘ ਅੱਠ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ਤੇ ਆ ਕੇ ਉਸ ਨੇ ਪਿੰਡ ਘਰਿਆਲਾ ਵਿਖੇ ਨਵਾਂ ਜਿਮ ਪਾਇਆ ਸੀ।

ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੇਰ ਰਾਤ ਜਿਮ ਬੰਦ ਕਰ ਕੇ ਘਰ ਆ ਕੇ ਸੌਂ ਗਿਆ। ਦੇਰ ਰਾਤ 1 ਵਜੇ ਦੇ ਕਰੀਬ ਉਸ ਨੂੰ ਕੁਝ ਖੜਾਕ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਉਸ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਗਏ ਸਨ।

ਜਦ ਉਸ ਨੇ ਵੇਖਿਆ ਤਾਂ ਰਣਜੀਤ ਸਿੰਘ ਖ਼ੂਨ ਨਾਲ ਲੱਥਪੱਥ ਪਿਆ ਸੀ। ਦੋ ਗੋਲੀਆਂ ਰਣਜੀਤ ਸਿੰਘ ਦੀ ਛਾਤੀ ‘ਚ ਤੇ ਇਕ ਧੌਣ ‘ਚ ਲੱਗੀ ਹੋਈ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਸਦਰ ਪੱਟੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ।

ਉਧਰ ਮੌਕੇ ‘ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਐਸਐਚਓ ਗੁਰਤੇਜ ਸਿੰਘ ਬਰਾੜ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਕਿ ਆਖ਼ਿਰ ਕੀ ਵਜ੍ਹਾ ਹੈ ਜਿਸ ਕਾਰਨ ਦੇਰ ਰਾਤ ਨੌਜਵਾਨ ਦਾ ਕਤਲ ਕੀਤਾ ਗਿਆ। ਉਹ ਸੀਸੀਟੀਵੀ ਵੀਡੀਓ ਦੇ ਆਧਾਰ ‘ਤੇ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

ਫਿਲਪੀਨਜ਼ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

0

ਫਿਲਪੀਨਜ਼ ਗਏ ਅਟਾਰੀ ਦੇ ਨੌਜਵਾਨ ਜਸਪਿੰਦਰ ਸਿੰਘ ਦੀ ਉੱਥੇ ਪਹਾੜੀ ਤੋਂ ਡਿੱਗਣ ਕਾਰਨ ਮੌਤ ਹੋ ਗਈ।

ਉਸ ਦੇ ਪਿਤਾ ਗੁਰਦਿਆਲ ਸਿੰਘ ਨੇ ਦੱਸਿਆ ਕਿ ਜਸਪਿੰਦਰ ਫਿਲਪੀਨਜ਼ ’ਚ ਸ਼ਾਹੂਕਾਰੇ ਦਾ ਕੰਮ ਕਰਦਾ ਸੀ ਤੇ ਕਿਸੇ ਨੂੰ ਪੈਸੇ ਦੇ ਕੇ ਦੇਰ ਰਾਤ ਘਰ ਮੁੜ ਰਿਹਾ ਸੀ। ਉਸ ਦਾ ਮੋਟਰਸਾਈਕਲ ਪਹਾੜੀ ਤੋਂ ਤਿਲਕ ਗਿਆ ਜਿਸ ਦੇ ਫਲਸਰੂਪ ਉਸ ਦੀ ਮੌਤ ਹੋ ਗਈ।

ਲੱਖਾ ਸਿਧਾਣਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

0

ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਉਹ ਸਕੂਲ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਨੇ ਲੱਖਾ ਸਿਧਾਣਾ ਸਣੇ ਪ੍ਰਦਰਸ਼ਨ ਕਰ ਰਹੇ ਕਈ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਪੁਲਿਸ ਨੇ ਲੱਖੇ ਨੂੰ ਖਿੱਚ ਕੇ ਬੱਸ ‘ਚ ਬਿਠਾਇਆ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਦਰਅਸਲ ਰਾਮਪੁਰਾ ਫੂਲ ਸਕੂਲ ‘ਚ ਬੱਚਿਆਂ ਨੇ ਪੰਜਾਬੀ ਭਾਸ਼ਾ ਬੋਲਣ ਅਤੇ ਕੜਾ ਪਹਿਨਣ ‘ਤੇ ਪਾਬੰਦੀ ਲਗਾਉਣ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਨੂੰ ਲੈ ਕੇ ਬੱਚਿਆਂ ਅਤੇ ਮਾਪਿਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਦੋਸ਼ ਲੱਗ ਰਹੇ ਹਨ ਕਿ ਨਵੇਂ ਪ੍ਰਿੰਸੀਪਲ ਦੇ ਆਉਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ।