Home Blog Page 2012

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ, ਠੇਕਿਆਂ ਦੀ ਅਲਾਟਮੈਂਟ ‘ਤੇ ਲਗਾਈ ਰੋਕ

0

ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਠੇਕਿਆਂ ਦੀ ਅਲਾਟਮੈਂਟ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮਾਨ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2022-23 ਲਈ ਸੂਬੇ ਵਿੱਚ ਸ਼ਰਾਬ ਦੀ ਖਰੀਦ ਅਤੇ ਵਿਕਰੀ ਲਈ ਜਾਰੀ ਕੀਤੀ ਆਬਕਾਰੀ ਨੀਤੀ ਵਿਰੁੱਧ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕਰਕੇ ਇਸ ਨੀਤੀ ਨੂੰ ਚੁਣੌਤੀ ਦਿੱਤੀ ਸੀ। ਇਨ੍ਹਾਂ ਸਾਰੀਆਂ ਪਟੀਸ਼ਨਾਂ ‘ਤੇ ਮੰਗਲਵਾਰ ਨੂੰ ਜਸਟਿਸ ਮਹਾਵੀਰ ਸਿੰਧੂ ਅਤੇ ਜਸਟਿਸ ਵਿਕਾਸ ਸੂਰੀ ਦੀ ਡਿਵੀਜ਼ਨ ਬੈਂਚ ਨੇ ਸੁਣਵਾਈ ਕੀਤੀ।

ਹੁਣ ਤੱਕ ਇਸ ਨੀਤੀ ਵਿਰੁੱਧ ਹਾਈ ਕੋਰਟ ਵਿੱਚ ਚਾਰ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਹਰੇਕ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਆਬਕਾਰੀ ਨੀਤੀ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਸ਼ਰਾਬ ਲਾਇਸੈਂਸ ਐਕਟ 1956 ਦੀ ਉਲੰਘਣਾ ਹੈ ਅਤੇ ਇਸ ਤਹਿਤ ਸ਼ਰਾਬ ਦੇ ਕਾਰੋਬਾਰ ‘ਚ ਏਕਾਧਿਕਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਦਾਇਰ ਪਟੀਸ਼ਨਾਂ ਵਿੱਚ ਹਾਈਕੋਰਟ ਨੇ ਇਸ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ । ਇਸ ਦੇ ਨਾਲ ਹੀ ਗੈਰ-ਸਰਕਾਰੀ ਸੰਸਥਾ ਅਰਾਈਵ ਸੇਫ ਵੱਲੋਂ ਵੀ ਇੱਕ ਹੋਰ ਪਟੀਸ਼ਨ ਦਾਇਰ ਕਰਕੇ ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਜਿੱਥੇ ਵੀ ਨੈਸ਼ਨਲ ਹਾਈਵੇ ਦੇ ਨੇੜੇ ਸ਼ਰਾਬ ਦੇ ਠੇਕੇ ਅਲਾਟ ਕੀਤੇ ਗਏ ਹਨ, ਉੱਥੇ ਹਾਈਵੇ ਤੋਂ ਠੇਕੇ ਤੱਕ ਜਾਣ ਦੀ ਇਜਾਜ਼ਤ ਵੀ ਪਹਿਲਾਂ ਲਈ ਜਾਵੇ।

PSEB ਵਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਜਮਾਤ ਦਾ ਨਤੀਜਾ

0
PSEB announces results dates for 10th and 12th class examinations

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਬਾਅਦ ਦੁਪਹਿਰ 3 ਵਜੇ 12ਵੀਂ ਜਮਾਤ ਦੇ ਨਤੀਜੇ ਘੋਸ਼ਿਤ ਕਰੇਗਾ। ਟਰਮ 2 ਦੀਆਂ ਪ੍ਰੀਖਿਆਵਾਂ ਲਈ ਸੀਨੀਅਰ ਸੈਕੰਡਰੀ ਪ੍ਰੀਖਿਆ ਦਾ ਨਤੀਜਾ 27 ਜੂਨ ਨੂੰ ਦੁਪਹਿਰ 3 ਵਜੇ ਐਲਾਨਿਆ ਜਾਣਾ ਸੀ ਪਰ PSEB ਨੇ ਐਲਾਨ ਕੀਤਾ ਕਿ ਇਸਨੂੰ ‘ਤਕਨੀਕੀ ਕਾਰਨਾਂ’ ਕਰਕੇ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਤਾਜ਼ਾ ਮੀਡੀਆ ਰਿਪੋਰਟਾਂ ਵਿੱਚ ਇਹ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਇੰਟਰਮੀਡੀਏਟ ਦਾ ਨਤੀਜਾ ਅੱਜ ਯਾਨੀ 28 ਜੂਨ, 2022 ਨੂੰ ਐਲਾਨ ਕੀਤਾ ਜਾਵੇਗਾ। PSEB ਕਲਾਸ 12 ਦਾ ਨਤੀਜਾ pseb.ac.in ‘ਤੇ ਉਪਲਬਧ ਹੋਵੇਗਾ।

ਇਸ ਸਾਲ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 22 ਅਪ੍ਰੈਲ ਤੋਂ 23 ਮਈ, 2022 ਦੇ ਵਿਚਕਾਰ ਸਵੇਰੇ 10:30 ਵਜੇ ਤੋਂ ਦੁਪਹਿਰ 1:45 ਵਜੇ ਤੱਕ ਹੋਈਆਂ ਸਨ। ਮਿਆਦ 1 ਦੇ ਨਤੀਜੇ ਮਈ ਵਿੱਚ ਸਿੱਧੇ ਸਕੂਲਾਂ ਦੇ ਲੌਗਇਨ ਆਈਡੀ ‘ਤੇ ਭੇਜੇ ਗਏ ਸਨ ਅਤੇ ਵਿਦਿਆਰਥੀ ਸਿੱਧੇ ਨਤੀਜੇ ਨਹੀਂ ਦੇਖ ਸਕੇ।

ਪਿਛਲੇ ਸਾਲ ਕੋਵਿਡ ਦੇ ਕੇਸਾਂ ਵਿੱਚ ਵਾਧਾ ਹੋਣ ਕਾਰਨ ਪ੍ਰੀਖਿਆਵਾਂ ਰਵਾਇਤੀ ਤਰੀਕੇ ਨਾਲ ਨਹੀਂ ਕਰਵਾਈਆਂ ਗਈਆਂ ਸਨ ਅਤੇ ਇਸ ਤਰ੍ਹਾਂ ਕ੍ਰਮਵਾਰ 10ਵੀਂ, 11ਵੀਂ ਅਤੇ 12ਵੀਂ ਜਮਾਤ ਵਿੱਚ ਵਿਦਿਆਰਥੀ ਦੇ ਪ੍ਰਦਰਸ਼ਨ ਦੇ ਆਧਾਰ ‘ਤੇ 30:30:40 ਫਾਰਮੂਲੇ ਦੇ ਅਨੁਸਾਰ ਮੁਲਾਂਕਣ ਕੀਤਾ ਗਿਆ ਸੀ।

ਸਿੱਧੂ ਮੂਸੇਵਾਲਾ ਦਾ ਗੀਤ ਹੋਇਆ ਸੀ ਲੀਕ, ਪੁਲਿਸ ਨੇ ਮਾਮਲਾ ਕੀਤਾ ਦਰਜ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੂਸੇਵਾਲਾ ਦਾ ਗੀਤ SYL ਪਹਿਲਾਂ ਹੀ ਲੀਕ ਹੋ ਗਿਆ ਸੀ। ਮਾਨਸਾ ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ ਕਰ ਲਿਆ ਹੈ। ਪੰਜਾਬ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਕਿਸੇ ਵਲੋਂ ਇਸ ਗੀਤ ‘ਤੇ ਟਿਕਟੌਕ ‘ਤੇ ਵੀਡਿਓ ਬਣਾ ਕੇ ਪਾਈ ਗਈ ਸੀ। ਇਸ ਸਬੰਧੀ ਮੂਸੇਵਾਲਾ ਦੇ ਪਿਤਾ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ, ਜਿਸ ਦੇ ਆਧਾਰ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਹਾਲ ਹੀ ਵਿੱਚ ਰਿਲੀਜ਼ ਹੋਇਆ ਗੀਤ SYL ਨੂੰ ਇੱਕ ਵਿਅਕਤੀ ਵੱਲੋਂ 20 ਤਰੀਕ ਨੂੰ ਇੱਕ ਵਟਸਐਪ ਗਰੁੱਪ ਵਿੱਚ ਲੀਕ ਕੀਤਾ ਗਿਆ ਸੀ। ਜਿਸ ਸਬੰਧੀ ਮਾਨਸਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਇਸ ਦੇ ਨਾਲ ਹੀ ਪੁਲਸ ਨੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਜਾਰੀ, ਪ੍ਰਤਾਪ ਬਾਜਵਾ ਨੇ ਅਗਨੀਪੱਥ ਯੋਜਨਾ ਤੇ ਸੁਖਪਾਲ ਖਹਿਰਾ ਨੇ SYL ਗੀਤ ਦਾ ਚੁੱਕਿਆ ਮੁੱਦਾ

0

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਸਦਨ ਦੀ ਕਾਰਵਾਈ ਜਾਰੀ ਹੈ। ਕੇਂਦਰ ਸਰਕਾਰ ਵਲੋਂ ਫੌਜ ਵਿਚ ਭਰਤੀ ਲਈ ਸ਼ੁਰੂ ਕੀਤੀ ਅਗਨੀਪਥ ਯੋਜਨਾ ਦਾ ਮੁੱਦਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ। ਬਾਜਵਾ ਨੇ ਕਿਹਾ ਕਿ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਗਨੀਪਥ ਯੋਜਨਾ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਕਿ ਇਸ ਦੇ ਵਿਰੋਧ ਵਿਚ ਮਤਾ ਲਿਆਂਦਾ ਜਾਵੇਗਾ।

ਸੁਖਪਾਲ ਖਹਿਰਾ ਨੇ ਸਿੱਧੂ ਮੂਸੇ ਵਾਲਾ ਦੇ ਗੀਤ ‘ਐੱਸ. ਵਾਈ. ਐੱਲ.’ ਦੇ ਬੈਨ ਹੋਣ ਦਾ ਮੁੱਦਾ ਚੁੱਕਿਆ ਹੈ। ਸੁਖਪਾਲ ਖਹਿਰਾ ਨੇ ਕੇਂਦਰ ਸਰਕਾਰ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਿੱਧੂ ਦਾ ‘ਐੱਸ. ਵਾਈ. ਐੱਲ.’ ਗੀਤ ਕੇਂਦਰ ਸਰਕਾਰ ਨੇ ਬੈਨ ਕਰਵਾਇਆ ਹੈ।

ਇਹੀ ਨਹੀਂ, ਗੀਤ ਬੈਨ ਕਰਨ ਮਗਰੋਂ ਕੇਂਦਰ ਸਰਕਾਰ ਨੇ ਟਵਿਟਰ ’ਤੇ 100 ਤੋਂ ਵੱਧ ਟਵਿਟਰ ਹੈਂਡਲਸ ਵੀ ਬੰਦ ਕਰ ਦਿੱਤੇ ਹਨ, ਜਿਨ੍ਹਾਂ ’ਚ ਸਭ ਤੋਂ ਮਹੱਤਵਪੂਰਨ ‘ਟਰੈਕਟਰ ਟੂ ਟਵਿਟਰ’ ਤੇ ‘ਕਿਸਾਨ ਏਕਤਾ ਮੋਰਚਾ’ ਦੇ ਹਨ। ਸੁਖਪਾਲ ਖਹਿਰਾ ਨੇ ਇਨ੍ਹਾਂ ਟਵਿਟਰ ਹੈਂਡਲਸ ਦੇ ਬੈਨ ਹੋਣ ਪਿੱਛੇ ਵੀ ਬੀ. ਜੇ. ਪੀ. ਸਰਕਾਰ ਦਾ ਹੱਥ ਦੱਸਿਆ ਹੈ।

ਸੁਖਪਾਲ ਖਹਿਰਾ ਨੇ ਇਹ ਵੀ ਕਿਹਾ ਕਿ ਭਾਰਤ ਇਕ ਆਜ਼ਾਦ ਦੇਸ਼ ਹੈ ਤੇ ਇਥੇ ਹਰ ਇਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਪਰ ਇੰਝ ਗੀਤ ਤੇ ਅਕਾਊਂਟਸ ਬੈਨ ਕਰਨ ਤੋਂ ਸਾਫ ਜ਼ਾਹਿਰ ਹੈ ਕਿ ਸਰਕਾਰ ਨਹੀਂ ਚਾਹੁੰਦੀ ਕਿ ਲੋਕ ਆਪਣੀ ਆਵਾਜ਼ ਚੁੱਕ ਸਕਣ।

ਦੱਸ ਦੇਈਏ ਕਿ ਸੁਖਪਾਲ ਖਹਿਰਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਉਹ ਇਹ ਮੁੱਦਾ ਜ਼ਰੂਰ ਚੁੱਕਣਗੇ। ਉਨ੍ਹਾਂ ਕਿਹਾ ਕਿ ਜਿਹੜੀ ਮਰਜ਼ੀ ਸਰਕਾਰ ਹੋਵੇ, ਲੋਕਾਂ ਦੀ ਆਵਾਜ਼ ਬੰਦ ਕਰਨ ਦਾ ਕੋਈ ਚਾਂਸ ਨਹੀਂ ਹੈ।

ਡੇਰਾਬੱਸੀ ਦੇ ASI ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ

0

ਡੇਰਾਬੱਸੀ ਫਾਇਰਿੰਗ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀ ਡੇਰਾਬੱਸੀ ‘ਚ ASI ਬਲਵਿੰਦਰ ਸਿੰਘ ਵਲੋਂ ਇੱਕ ਵਿਅਕਤੀ ‘ਤੇ ਗੋਲੀ ਚਲਾ ਦਿੱਤੀ ਗਈ ਸੀ। ASI ਵਲੋਂ ਝਗੜੇ ਦੌਰਾਨ ਨੌਜਵਾਨ ਦੀ ਲੱਤ ‘ਤੇ ਗੋਲੀ ਮਾਰੀ ਗਈ ਸੀ।

ਜਿਸ ਸੰਬੰਧੀ ਮੁਹਾਲੀ ਦੇ SSP ਵਿਵੇਕ ਸ਼ੀਲ ਸੋਨੀ ਨੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ASI ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸਦੇ ਨਾਲ ਹੀ ਮਾਮਲੇ ‘ਚ ਅਗਲੇਰੀ ਜਾਂਚ ਦੇ ਹੁਕਮ ਵੀ ਦਿੱਤੇ ਹਨ।

ਅਮਰੀਕਾ ਦੇ ਟੈਕਸਾਸ ‘ਚ ਇੱਕ ਟਰੱਕ ‘ਚੋਂ ਮਿਲੇ 46 ਮ੍ਰਿਤਕ ਲੋਕ

0

ਅਮਰੀਕਾ ਦੇ ਟੈਕਸਾਸ ‘ਚ ਸੋਮਵਾਰ ਨੂੰ ਸੜਕ ਕਿਨਾਰੇ ਖੜ੍ਹੇ ਇਕ ਟਰੱਕ ‘ਚੋਂ 46 ਪ੍ਰਵਾਸੀਆਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ। ਟਰੱਕ ਵਿੱਚ 100 ਤੋਂ ਵੱਧ ਲੋਕ ਸਵਾਰ ਸਨ। ਜਾਣਕਾਰੀ ਮੁਤਾਬਕ 16 ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਨ੍ਹਾਂ ‘ਚ ਚਾਰ ਬੱਚੇ ਵੀ ਸ਼ਾਮਿਲ ਹਨ। ਜਦੋਂ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੂੰ ਬਾਹਰ ਕੱਢਿਆ ਤਾਂ ਉਨ੍ਹਾਂ ਦੀ ਚਮੜੀ ਗਰਮ ਸੀ।

ਦੱਸਿਆ ਜਾ ਰਿਹਾ ਹੈ ਕਿ ਅੱਤ ਦੀ ਗਰਮੀ ਕਾਰਨ ਟਰੱਕ ਦੇ ਕੰਟੇਨਰ ਦਾ ਤਾਪਮਾਨ ਵਧ ਗਿਆ ਅਤੇ ਲੋਕ ਹੀਟ ਸਟ੍ਰੋਕ ਦਾ ਸ਼ਿਕਾਰ ਹੋ ਗਏ। ਇਹ 18 ਪਹੀਆਂ ਵਾਲਾ ਟਰੱਕ ਟੈਕਸਾਸ ਦੇ ਸੈਨ ਐਂਟੋਨੀਓ ਸ਼ਹਿਰ ਤੋਂ ਮਿਲਿਆ ਹੈ। ਇਸ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕੀਤੀ ਜਾ ਰਹੀ ਸੀ। ਸੈਨ ਐਂਟੋਨੀਓ ਸ਼ਹਿਰ ਟੈਕਸਾਸ-ਮੈਕਸੀਕੋ ਸਰਹੱਦ ਤੋਂ ਲਗਭਗ 250 ਕਿਲੋਮੀਟਰ ਦੂਰ ਹੈ।

ਫਾਇਰ ਸਰਵਿਸ ਦੇ ਅਧਿਕਾਰੀ ਮੁਤਾਬਕ ਟਰੱਕ ਦੇ ਕੰਟੇਨਰ ਦੇ ਦਰਵਾਜ਼ੇ ਅੱਧੇ ਖੁੱਲ੍ਹੇ ਹੋਏ ਸਨ। ਇਸ ਦੇ ਅੰਦਰ ਹਵਾਦਾਰੀ ਲਈ ਕੋਈ ਥਾਂ ਨਹੀਂ ਸੀ। ਪਾਣੀ ਦੀ ਕੋਈ ਸਹੂਲਤ ਨਹੀਂ ਸੀ। 3 ਪੀੜਤਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਟੈਕਸਾਸ ਦੇ ਗਵਰਨਰ ਨੇ ਮੌਤਾਂ ਲਈ ਬਿਡੇਨ ਨੂੰ ਜ਼ਿੰਮੇਵਾਰ ਠਹਿਰਾਇਆ

ਟੈਕਸਾਸ ਦੇ ਗਵਰਨਰ ਗ੍ਰੇਗ ਐਬੋਟ ਨੇ ਇਨ੍ਹਾਂ ਮੌਤਾਂ ਲਈ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਐਬਟ ਨੇ ਕਿਹਾ ਕਿ ਇਹ ਮੌਤਾਂ ਮਾਰੂ ਖੁੱਲ੍ਹੀ ਸਰਹੱਦ ਨੀਤੀ ਕਾਰਨ ਹੋਈਆਂ ਹਨ। ਐਂਟੋਨੀਓ ਸ਼ਹਿਰ ਦਾ ਤਾਪਮਾਨ ਗਰਮੀਆਂ ਦੇ ਮਹੀਨਿਆਂ ਦੌਰਾਨ ਕਾਫ਼ੀ ਵੱਧ ਜਾਂਦਾ ਹੈ। ਸੋਮਵਾਰ ਨੂੰ ਇੱਥੇ ਤਾਪਮਾਨ 39.4 ਡਿਗਰੀ ਸੈਲਸੀਅਸ ਸੀ।

ਮੈਕਸੀਕੋ ਦੇ ਵਿਦੇਸ਼ ਮੰਤਰੀ ਮਾਰਸੇਲੋ ਐਬਰਾਡ ਨੇ ਕਿਹਾ ਕਿ ਪੀੜਤਾਂ ਦੀ ਨਾਗਰਿਕਤਾ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੀ ਪਛਾਣ ਕਰਨ ਲਈ ਦੂਤਘਰ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ।

ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਇਸ ਮਾਮਲੇ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ
ਸੈਨ ਐਂਟੋਨੀਓ ਪੁਲਿਸ ਵਿਭਾਗ ਦੇ ਮੁਖੀ ਵਿਲੀਅਮ ਮੈਕਮੈਨਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਨ੍ਹਾਂ ਤਿੰਨਾਂ ਲੋਕਾਂ ਵਿੱਚ ਟਰੱਕ ਡਰਾਈਵਰ ਵੀ ਸ਼ਾਮਲ ਸੀ ਜਾਂ ਨਹੀਂ।

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

0

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਸਮਾਂ ਦੁਪਹਿਰ 2:30 ਵਜੇ ਦਾ ਹੈ। ਇਸ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

 

ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਨੂੰ ਚੁਣੌਤੀ, ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

0

ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਆਬਕਾਰੀ ਨੀਤੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਅਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੀਆਂ ਦੀ ਸੁਣਵਾਈ ਅੱਜ ਹਾਈਕੋਰਟ ਦੀ ਡਬਲ ਬੈਂਚ ਦੇ ਜਸਟਿਸ ਮਹਾਵੀਰ ਸਿੰਧੂ ਅਤੇ ਜਸਟਿਸ ਵਿਕਾਸ ਸੂਰੀ ਕਰਨਗੇ।

ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਸ਼ਰਾਬ ਦੇ ਕਾਰੋਬਾਰ ‘ਚ ਏਕਾਧਿਕਾਰ ਨੂੰ ਬੜ੍ਹਾਵਾ ਦੇਣ ਦਾ ਦੋਸ਼ ਹੈ ਤੇ ਮੰਗ ਕੀਤੀ ਗਈ ਹੈ ਕਿ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 8 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

0
awrence bishnoi presented in delhi patiala house court

ਲਾਰੈਂਸ ਬਿਸ਼ਨੋਈ ਦੇ ਰਿਮਾਂਡ ‘ਚ ਵਾਧਾ ਹੋ ਗਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਸਵੇਰੇ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 6 ਜੁਲਾਈ ਤੱਕ 8 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਦੀ ਪੇਸ਼ੀ ਤੋਂ ਪਹਿਲਾਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਅੰਮ੍ਰਿਤਸਰ ਪੁਲਿਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਪੁਲਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛ-ਗਿੱਛ ਲਈ ਉਸ ਨੂੰ ਪੰਜਾਬ ਪੁਲਿਸ ਨੇ ਰਿਮਾਂਡ ’ਤੇ ਪੰਜਾਬ ਲਿਆਂਦਾ ਹੈ।

ਉਸ ਤੋਂ ਪੁੱਛ-ਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਏ ਹਨ। ਉਸ ਦਾ 6 ਦਿਨਾਂ ਰਿਮਾਂਡ ਖ਼ਤਮ ਹੋ ਗਿਆ ਸੀ ਅਤੇ ਅੰਮ੍ਰਿਤਸਰ ਪੁਲਿਸ ਨੇ ਉਸ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ, ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਅਦਾਲਤ ਨੇ 6 ਜੁਲਾਈ ਤੱਕ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਭੇਜ ਦਿੱਤਾ ਹੈ।

ਬਜਟ ‘ਚ ਪੰਜਾਬ ਦੇ ਵਿੱਤ ਮੰਤਰੀ ਨੇ ਸਰਕਾਰੀ ਸਕੂਲਾਂ ਲਈ ਕੀਤੇ ਵੱਡੇ ਐਲਾਨ

0

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿਚ ਇਹ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਰੱਖਿਆ ਗਿਆ ਹੈ। ਇਹ ਸਾਲ 2021-22 ਤੋਂ 14 ਫੀਸਦੀ ਜ਼ਿਆਦਾ ਹੈ। ਚੀਮਾ ਨੇ ਕਿਹਾ ਕਿ ਇਸ ਵਿਚ 66 ਹਜ਼ਾਰ 440 ਕਰੋੜ ਪਰਮਾਨੈਂਟ ਖਰਚਾ ਹੈ। ਜਿਸ ਵਿਚ ਤਨਖਾਹ, ਕਰਜ਼ਾ ਅਤੇ ਪੈਨਸ਼ਨ ਆਦਿ ਸ਼ਾਮਲ ਹਨ। ਇਹ ਪਿਛਲੇ ਵਿੱਤੀ ਸਾਲ ਤੋਂ 11.10 ਫੀਸਦੀ ਵੱਧ ਹੈ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਬਜਟ ਵਿਚ ਸਿਹਤ ਅਤੇ ਸਿੱਖਿਆ ਖੇਤਰ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸਿੱਖਿਆ ਲਈ 16.27 ਫੀਸਦ ਬਜਟ ਉਪਬੰਧ ਕੀਤਾ ਗਿਆ ਹੈ। ਜਦਕਿ ਤਕਨੀਕੀ ਸਿੱਖਿਆ ਦੇ ਬਜਟ ਵਿਚ 47.84 ਫੀਸਦ ਦਾ ਵਾਧਾ ਕੀਤਾ ਹੈ ਅਤੇ ਮੈਡੀਕਲ ਸਿੱਖਿਆ ਲਈ 56.60% ਬਜਟ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲ ਲਈ 123 ਕਰੋੜ ਰੁਪਏ ਰੱਖੇ ਗਏ ਹਨ। ਦੇਸ਼ ਤੇ ਬਾਹਰਲੇ ਦੇਸ਼ਾਂ ਤੋਂ ਸਕੂਲਾਂ ਦੇ ਅਧਿਆਪਕਾਂ ਦੀ ਸਿਖਲਾਈ ਲਈ 30 ਕਰੋੜ ਰੁਪਏ ਰੱਖੇ ਗਏ ਹਨ। ਸਕੂਲ ਆਫ ਐਮਨੇਸ਼ੀਆ ਤਹਿਤ 100 ਸਕੂਲਾਂ ਨੂੰ ਵਿਕਸਤ ਕੀਤਾ ਜਾਵੇਗਾ, ਜਿਨ੍ਹਾਂ ਵਿਚ ਚੰਗੀਆਂ ਸਹੂਲਤਾਂ ਹੋਣਗੀਆਂ। ਇਸ ਲਈ 200 ਕਰੋੜ ਰੁਪਏ ਰੱਖੇ ਹਨ। 500 ਸਰਕਾਰੀ ਸਕੂਲ ਡਿਜੀਟਲ ਹੋਣਗੇ ਜਿਸ ਲਈ 40 ਕਰੋੜ ਰੁਪਏ ਰੱਖੇ ਹਨ। ਇਸ ਤੋਂ ਇਲਾਵਾ ਸਕੂਲਾਂ ਦੇ ਰੱਖ ਰਖਾਅ ਲਈ ਐਸਟੇਟ ਮੈਨੇਜਰ ਨਿਯੁਕਤ ਕੀਤਾ ਜਾਵੇਗਾ, ਜਿਹੜਾ ਬੁਨਿਆਦੀ ਅਤੇ ਜ਼ਰੂਰੀ ਮੁਰੰਮਤ ਵੱਲ ਤੁਰੰਤ ਧਿਆਨ ਦੇਵੇਗਾ ਤਾਂ ਜੋ ਪ੍ਰਿੰਸੀਪਲ ਵਿੱਦਿਅਕ ਕੰਮਾਂ ’ਤੇ ਧਿਆਨ ਦੇ ਸਕਣ। ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਹੈ ਕਿ ਪੰਜਾਬ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਟਾਰਟਅਪ ਪ੍ਰੋਗਰਾਮ ਤਹਿਤ ਹਰ ਵਿਦਿਆਰਥੀ ਨੂੰ 2000 ਰੁਪਏ ਦਿੱਤੇ ਜਾਣਗੇ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਵਿੱਤ ਮੰਤਰੀ ਨੇ ਕਿਹਾ ਕਿ 17 ਲੱਖ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਮੁਹੱਈਆ ਕਰਵਾਉਣ ਲਈ 473 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ, ਜੋ ਕਿ ਬੀਤੇ ਵਰ੍ਹੇ ਤੋਂ 35 ਫੀਸਦੀ ਵੱਧ ਹੈ। ਇਸ ਤੋਂ ਇਲਾਵਾ ਓ. ਬੀ. ਸੀ. ਵਿਦਿਆਰਥੀਆਂ ਨੂੰ ਵਜ਼ੀਫਾ ਪ੍ਰਦਾਨ ਕਰਨ ਲਈ 67 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼ ਰੱਖੀ ਗਈ ਹੈ ਜਦਕਿ ਅਨੁਸੂਚਿਤ ਜਾਤੀ ਦੇ 2.40 ਲੱਖ ਵਿਦਿਆਰਥੀਆਂ ਨੂੰ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 79 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 19,176 ਸਕੂਲਾਂ ਵਿਚੋਂ 2597 ਸਕੂਲਾਂ ਵਿਚ ਸੋਲਰ ਸਿਸਟਮ ਲੱਗੇ ਹਨ। ਬਾਕੀ ਸਕੂਲਾਂ ਵਿਚ ਵੀ ਸੋਲਰ ਪੈਨਲ ਲਈ 100 ਕਰੋੜ ਰੁਪਏ ਰੱਖੇ ਗਏ ਹਨ।

ਵਿੱਤ ਮੰਤਰੀ ਦੇ ਸਿੱਖਿਆ ਦੇ ਖੇਤਰ ਵਿਚ ਕੁੱਝ ਮੁੱਖ ਐਲਾਨ
* ਉੱਚ ਸਿੱਖਿਆ ਲਈ ਸਾਰੇ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਨਵੇਂ ਕਾਲਜਾਂ ਲਈ 95 ਕਰੋੜ ਰੁਪਏ ਰੱਖੇ ਗਏ ਹਨ।
* ਹੁਨਰ ਵਿਕਾਸ ਕੇਂਦਰਾਂ ਨੂੰ ਉਤਸ਼ਾਹਿਤ ਕਰਨ ਲਈ 641 ਕਰੋੜ ਰੁਪਏ ਰੱਖੇ ਗਏ ਹਨ।
* ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ 200 ਕਰੋੜ ਦਾ ਬਜਟ ਰੱਖਿਆ ਗਿਆ ਹੈ। ਫਿਰੋਜ਼ਪੁਰ ਅਤੇ ਮਲੋਟ ਯੂਨੀਵਰਸਿਟੀ ਲਈ ਇਹ ਗ੍ਰਾਂਟ ਦੁੱਗਣੀ ਹੋਵੇਗੀ।
* ਪੰਜਾਬ ਦੇ 9 ਸਰਕਾਰੀ ਕਾਲਜਾਂ ਵਿਚ ਨਵੀਆਂ ਲਾਇਬ੍ਰੇਰੀਆਂ ਲਈ 30 ਕਰੋੜ ਰੁਪਏ ਦੀ ਤਜਵੀਜ਼।
* ਜਨਰਲ ਕੈਟਾਗਰੀ ਦੇ ਬੱਚਿਆਂ ਲਈ ਮੁੱਖ ਮੰਤਰੀ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਹੈ। ਇਸ ਲਈ 30 ਕਰੋੜ ਰੁਪਏ ਰੱਖੇ ਗਏ ਹਨ।
* ਮਿਡ-ਡੇ-ਮੀਲ ਸਕੀਮ ਲਈ 473 ਕਰੋੜ ਰੁਪਏ ਦਿੱਤੇ ਗਏ ਹਨ। ਜੋ ਕਿ ਪਿਛਲੇ ਸਾਲ ਨਾਲੋਂ 35 ਫੀਸਦ ਵੱਧ ਹੈ।
* ਸਮੱਗਰ ਸਿੱਖਿਆ ਅਭਿਆਨ ਲਈ 1351 ਕਰੋੜ ਰੁਪਏ ਰੱਖੇ ਗਏ ਹਨ।
* ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 67 ਕਰੋੜ ਰੁਪਏ ਰੱਖੇ ਗਏ ਹਨ। ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ 79 ਕਰੋੜ ਰੁਪਏ ਰੱਖੇ ਗਏ ਹਨ।
* ਸਕੂਲ ਅਤੇ ਉੱਚ ਸਿੱਖਿਆ ਲਈ ਪਿਛਲੇ ਸਾਲ ਦੇ ਮੁਕਾਬਲੇ 16% ਵੱਧ ਬਜਟ ਰੱਖਿਆ ਗਿਆ ਹੈ।
* ਤਕਨੀਕੀ ਸਿੱਖਿਆ ਵਿਚ 45% ਦਾ ਵਾਧਾ ਹੋਇਆ ਹੈ। ਮੈਡੀਕਲ ਸਿੱਖਿਆ ਵਿਚ 57% ਦਾ ਵਾਧਾ ਕੀਤਾ ਗਿਆ ਹੈ।
* ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਸਟੇਟ ਮੈਨੇਜਰ ਦੀ ਤਾਇਨਾਤੀ ਕੀਤੀ ਜਾਵੇਗੀ। ਸਕੂਲ ਦੇ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ ਪੜ੍ਹਾਈ ਕਰਵਾਉਣ ਵੱਲ ਧਿਆਨ ਦੇਣਗੇ। ਇਸ ਲਈ 123 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
* ਸਰਕਾਰੀ ਸਕੂਲਾਂ ਵਿਚ ਆਧੁਨਿਕ ਕਲਾਸਰੂਮਾਂ ਲਈ 500 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਸ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
* ਸਰਕਾਰੀ ਸਕੂਲਾਂ ਦੀ ਛੱਤ ’ਤੇ ਸੋਲਰ ਸਿਸਟਮ ਲਗਾਏ ਜਾਣਗੇ। ਇਸ ਸਮੇਂ 19176 ਸਕੂਲਾਂ ਵਿਚੋਂ 3596 ਸਕੂਲਾਂ ਵਿਚ ਲੱਗੇ ਹੋਏ ਹਨ। ਇਸ ਸਾਲ ਬਾਕੀ ਸਕੂਲਾਂ ਸੋਲਰ ਸਿਸਟਮ ਲਗਾਉਣ ਲਈ 100 ਕਰੋੜ ਦੀ ਤਜਵੀਜ਼ ਰੱਖੀ ਗਈ ਹੈ।
* ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਸਮੇਤ ਬੁਨਿਆਦੀ ਢਾਂਚੇ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸੂਬੇ ਵਿਚ 2728 ਪੇਂਡੂ ਅਤੇ 212 ਸ਼ਹਿਰੀ ਸਕੂਲ ਹਨ, ਜਿਨ੍ਹਾਂ ਵਿਚੋਂ 2310 ਪੇਂਡੂ ਅਤੇ 93 ਸ਼ਹਿਰੀ ਅਜਿਹੇ ਸਕੂਲ ਹਨ ਜਿੱਥੇ ਚਾਰਦੀਵਾਰੀ ਟੁੱਟੀ ਹੋਈ ਹੈ। ਹਰ ਜ਼ਿਲ੍ਹੇ ਵਿਚ ਅਤਿ-ਆਧੁਨਿਕ ਸਕੂਲਾਂ ਦੇ ਬੁਨਿਆਦੀ ਢਾਂਚੇ ਲਈ ਬਜਟ ਵਿਚ 424 ਕਰੋੜ ਰੁਪਏ ਰੱਖੇ ਗਏ ਹਨ।
* ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀ ਮਿਲੇਗੀ। ਇਸ ਲਈ 23 ਕਰੋੜ ਰੁਪਏ ਰੱਖੇ ਗਏ ਹਨ।