Home Blog Page 2013

ਮੁੰਬਈ ‘ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠ 20 ਤੋਂ ਵੱਧ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ, ਬਚਾਅ ਕਾਰਜ ਜਾਰੀ

0

ਮੁੰਬਈ ਦੇ ਕੁਰਲਾ ਦੇ ਨਾਇਕ ਨਗਰ ਇਲਾਕੇ ‘ਚ ਸੋਮਵਾਰ ਦੇਰ ਰਾਤ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ। ਇਮਾਰਤ ਦੇ ਮਲਬੇ ਹੇਠ ਅਜੇ ਵੀ 20 ਤੋਂ 25 ਲੋਕਾਂ ਦੇ ਦਬੇ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲਸ ਦੇਰ ਰਾਤ ਤੋਂ ਬਚਾਅ ਲਈ ਮੌਜੂਦ ਹੈ। ਬੀਐਮਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 8 ਲੋਕਾਂ ਨੂੰ ਬਚਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਸਥਿਰ ਹੈ। ਬਚਾਅ ਕਾਰਜ ਅਜੇ ਵੀ ਜਾਰੀ ਹਨ।

ਮਹਾਰਾਸ਼ਟਰ ਸਰਕਾਰ ‘ਚ ਕੈਬਨਿਟ ਮੰਤਰੀ ਆਦਿੱਤਿਆ ਠਾਕਰੇ ਨੇ ਦੱਸਿਆ ਕਿ ਮਲਬੇ ‘ਚੋਂ 5 ਲੋਕਾਂ ਨੂੰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸਾਰੀਆਂ ਚਾਰ ਇਮਾਰਤਾਂ ਨੂੰ ਬੀਐਮਸੀ ਨੇ ਨੋਟਿਸ ਦਿੱਤਾ ਸੀ। ਫਿਰ ਵੀ ਕੁਝ ਲੋਕ ਉੱਥੇ ਰਹਿ ਰਹੇ ਸਨ। ਪਹਿਲੀ ਤਰਜੀਹ ਸਾਰੇ ਲੋਕਾਂ ਨੂੰ ਮਲਬੇ ‘ਚੋਂ ਕੱਢਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਬੀ.ਐਮ.ਸੀ. ਨੋਟਿਸ ਦਿੰਦੀ ਹੈ ਤਾਂ ਖਸਤਾ ਹਾਲ ਬਿਲਡਿੰਗ ਨੂੰ ਜਲਦੀ ਖਾਲੀ ਕਰਵਾਇਆ ਜਾਵੇ, ਤਾਂ ਜੋ ਅਜਿਹੀ ਘਟਨਾ ਨਾ ਵਾਪਰੇ।

 

‘ਆਪ’ ਦੀ ਹਾਰ ‘ਤੇ ਮਨਜਿੰਦਰ ਸਿਰਸਾ ਨੇ ਇੱਕ ਫੋਟੋ ਰਾਹੀਂ ਕੱਸਿਆ ਤੰਜ

0

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਇਹ ਵੱਡਾ ਝਟਕਾ ਲੱਗਿਆ ਹੈ। ਆਪ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ।

ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਨੂੰ 44428 ਵੋਟਾਂ ਮਿਲੀਆਂ।

ਉਧਰ ਪੰਜਾਬ ਵਿਚ ਵਿਰੋਧੀ ਧਿਰਾਂ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਹਾਰ ਉਤੇ ਲਗਾਤਾਰ ਤੰਜ ਕੱਸ ਰਹੀਆਂ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਇਕ ਟਵੀਟ ਵਿਚ ਸੰਗਰੂਰ ਵਿਚ ਇਕ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਦੀ ਗੱਡੀ ਦੀ ਖਿੜਕੀ ਵਿਚ ‘ਲਮਕੇ’ ਭਗਵੰਤ ਮਾਨ ਦੀ ਫੋਟੋ ਸ਼ੇਅਰ ਕਰਕੇ ਲਿਖਿਆ ਹੈ- ‘ਪੰਜਾਬ ਨੇ ਲਟਕਾ ਤਾ!’

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਹੈ ਤੇ ਕਿਹਾ- ਮੈਨੂੰ ਇਹ ਵੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੇ ਦਲੇਰ ਲੋਕਾਂ ਨੇ ਸਿੱਖੀ ਦੀ ਪ੍ਰਤੀਕ “ਕਿਰਪਾਨ” ਅਤੇ “ਝਾੜੂ” ਵਿਚਲੇ ਫਰਕ ਨੂੰ ਸਮਝ ਲਿਆ ਹੈ ਅਤੇ ਭਾਜਪਾ ਦੀ ਬੀ-ਟੀਮ ਨੂੰ ਰੱਦ ਕਰਨ ਦੇ ਰਾਹ ਪੈ ਗਏ ਹਨ।

 

ਸੰਗਰੂਰ ਦੇ ਲੋਕਾਂ ਦਾ ਫਤਵਾ ਮਨਜ਼ੂਰ, ਮਲਵਿੰਦਰ ਸਿੰਘ ਕੰਗ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ

0

ਸੰਗਰੂਰ ਉਪ ਚੋਣ ਦੇ ਨਤੀਜੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ, “ਅਸੀਂ ਸਿਰ ਝੁਕਾ ਕੇ ਲੋਕਾਂ ਦੇ ਫਤਵੇ ਨੂੰ ਮੰਨਦੇ ਹਾਂ ਅਤੇ ਇਸਦਾ ਸਤਿਕਾਰ ਕਰਦੇ ਹਾਂ।” ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ‘ਆਪ’ ਉਮੀਦਵਾਰ ਗੁਰਮੇਲ ਸਿੰਘ ਇੱਕ ਬਹੁਤ ਹੀ ਸਖ਼ਤ ਮੁਕਾਬਲੇ ਵਿੱਚ ਹਾਰ ਗਏ।

ਕੰਗ ਨੇ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ ਸਿਰਫ਼ 2% ਘਟਿਆ ਹੈ। ਜਦਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੀਆਂ ਜਮਾਨਤਾਂ ਜ਼ਬਤ ਹੋ ਗਈਆਂ।

ਇਸ ਵਾਰ ਆਮ ਆਦਮੀ ਪਾਰਟੀ ਨੂੰ 34.65 ਫੀਸਦੀ ਵੋਟਾਂ ਮਿਲੀਆਂ ਹਨ, ਜਦਕਿ ਭਾਜਪਾ ਨੂੰ 9 ਫੀਸਦੀ, ਕਾਂਗਰਸ ਨੂੰ 11 ਅਤੇ ਅਕਾਲੀ ਨੂੰ 6 ਫੀਸਦੀ ਵੋਟਾਂ ਮਿਲੀਆਂ ਹਨ। 2019 ਲੋਕ ਸਭਾ ਵਿੱਚ ਕਾਂਗਰਸ ਦੀ ਵੋਟ ਪ੍ਰਤੀਸ਼ਤਤਾ 27% ਸੀ, ਜੋ ਇਸ ਚੋਣ ਵਿੱਚ ਘਟ ਕੇ ਸਿਰਫ 11% ਰਹਿ ਗਈ ਹੈ। 2019 ਵਿੱਚ ਅਕਾਲੀ ਦਲ ਨੂੰ 24% ਵੋਟਾਂ ਮਿਲੀਆਂ ਸਨ ਜੋ ਹੁਣ ਘਟ ਕੇ ਸਿਰਫ਼ 6% ਰਹਿ ਗਈਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਜਨਤਾ ਨੇ ਰਵਾਇਤੀ ਪਾਰਟੀਆਂ ਤੋਂ ਬਿਲਕੁਲ ਹੀ ਮੂੰਹ ਮੋੜ ਲਿਆ ਹੈ।

ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿੱਤ-ਹਾਰ ਤੋਂ ਘਬਰਾਉਣ ਵਾਲੀ ਪਾਰਟੀ ਨਹੀਂ ਹੈ। ਅਸੀਂ ਆਮ ਲੋਕਾਂ ‘ਚੋਂ ਹਾਂ ਅਤੇ ਲੋਕਾਂ ਵਿਚ ਰਹਾਂਗੇ। ਪਾਰਟੀ ਨੇ ਪਹਿਲਾਂ ਵੀ ਅਜਿਹੀਆਂ ਕਈ ਹਾਰਾਂ ਅਤੇ ਜਿੱਤਾਂ ਦੇਖੀਆਂ ਹਨ।

2014 ਦੀਆਂ ਲੋਕ ਸਭਾ ਚੋਣਾਂ ‘ਚ ਦਿੱਲੀ ਵਿੱਚ ਇੱਕ ਵੀ ਸੀਟ ਨਹੀਂ ਮਿਲੀ ਸੀ, ਪਰ ਪਾਰਟੀ ਨੇ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 70 ਵਿੱਚੋਂ 67 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਸੰਗਰੂਰ ਦੇ ਰੂਪ ‘ਚ ਇੱਕੋ ਸੰਸਦ ਦੀ ਸੀਟ ਜਿੱਤੀ ਸੀ, ਪਰ 2020 ਵਿੱਚ ਮੁੜ ਦਿੱਲੀ ਵਿਧਾਨ ਸਭਾ ਚੋਣਾਂ ਅਤੇ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਇਤਿਹਾਸਿਕ ਅਤੇ ਭਾਰੀ ਬਹੁਮਤ ਨਾਲ ਸਰਕਾਰ ਬਣਾਈ।

ਕੰਗ ਨੇ ਕਿਹਾ ਕਿ ਪਾਰਟੀ ਸੰਗਰੂਰ ਉਪ ਚੋਣ ਦੇ ਨਤੀਜੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ। ਅਸੀਂ ਇਸ ਦੀ ਸਮੀਖਿਆ ਕਰਾਂਗੇ ਅਤੇ ਇਸ ‘ਤੇ ਵਿਚਾਰ ਕਰਾਂਗੇ।

ਰਾਜਿੰਦਰ ਨਗਰ ਵਿਧਾਨ ਸਭਾ ਜ਼ਿਮਨੀ ਚੋਣਾਂ ’ਚ AAP ਦੇ ਦੁਰਗੇਸ਼ ਪਾਠਕ ਜਿੱਤੇ

0

ਦਿੱਲੀ ਦੀ ਰਾਜਿੰਦਰ ਨਗਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਅੱਜ ਯਾਨੀ ਕਿ ਐਤਵਾਰ ਨੂੰ ਗਿਣਤੀ ਹੋਈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਦੁਰਗੇਸ਼ ਪਾਠਕ ਨੇ 11,555 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਦੁਰਗੇਸ਼ ਪਾਠਕ ਦਾ ਮੁਕਾਬਲਾ ਭਾਜਪਾ ਦੇ ਉਮੀਦਵਾਰ ਰਾਜੇਸ਼ ਭਾਟੀਆ ਨਾਲ ਸੀ। ਉਥੇ ਹੀ ਕਾਂਗਰਸ ਨੇ ਪ੍ਰੇਮ ਲਤਾ ਨੂੰ ਚੋਣ ਮੈਦਾਨ ’ਚ ਉਤਾਰਿਆ ਸੀ।

ਦੱਸ ਦੇਈਏ ਹਾਲ ਹੀ ’ਚ ਰਾਜਿੰਦਰ ਨਗਰ ਸੀਟ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਸੀ। ਜਿਸ ਕਾਰਨ ਇੱਥੇ ਜ਼ਿਮਨੀ ਚੋਣਾਂ ਕਰਾਉਣ ਦੀ ਜ਼ਰੂਰਤ ਪਈ। ਰਾਘਵ ਚੱਢਾ ਦੇ ਅਸਤੀਫ਼ੇ ਮਗਰੋਂ ਖਾਲੀ ਹੋਈ ਸੀਟ ’ਤੇ ‘ਆਪ’ ਉਮੀਦਵਾਰ ਦੁਰਗੇਸ਼ ਪਾਠਕ ਨੂੰ ਮੈਦਾਨ ’ਚ ਉਤਾਰਿਆ ਸੀ। ਉਨ੍ਹਾਂ ਨੇ ਇਸ ਸੀਟ ਤੋਂ ਹੁਣ ਜਿੱਤ ਹਾਸਲ ਕੀਤੀ ਹੈ।

ਦੱਸਣਯੋਗ ਹੈ ਕਿ 23 ਜੂਨ ਨੂੰ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸਿਰਫ 43.75 ਫੀਸਦੀ ਪੋਲਿੰਗ ਦਰਜ ਕੀਤੀ ਗਈ ਸੀ। ਜ਼ਿਮਨੀ ਚੋਣ ‘ਚ ਕੁੱਲ 14 ਉਮੀਦਵਾਰ ਮੈਦਾਨ ‘ਚ ਹਨ। ਹਾਲਾਂਕਿ ਮੁੱਖ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਭਾਰਤੀ ਜਨਤਾ ਪਾਰਟੀ ਵਿਚਕਾਰ ਰਿਹਾ।

‘ਆਪ’ ਉਮੀਦਵਾਰ ਦੀ ਜਿੱਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਿੰਦਰ ਨਗਰ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, “ਰਾਜਿੰਦਰ ਨਗਰ ਦੇ ਲੋਕਾਂ ਦਾ ਦਿਲੋਂ ਧੰਨਵਾਦ। ਮੈਂ ਦਿੱਲੀ ਦੇ ਲੋਕਾਂ ਦੇ ਇਸ ਅਥਾਹ ਪਿਆਰ ਲਈ ਧੰਨਵਾਦੀ ਹਾਂ। ਇਹ ਸਾਨੂੰ ਹੋਰ ਮਿਹਨਤ ਕਰਨ ਅਤੇ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਲੋਕਾਂ ਨੇ ਉਨ੍ਹਾਂ ਦੀ ਗੰਦੀ ਰਾਜਨੀਤੀ ਨੂੰ ਹਰਾਇਆ ਹੈ ਅਤੇ ਸਾਡੇ ਚੰਗੇ ਕੰਮ ਦੀ ਸ਼ਲਾਘਾ ਕੀਤੀ ਹੈ। ਧੰਨਵਾਦ ਰਾਜਿੰਦਰ ਨਗਰ, ਧੰਨਵਾਦ ਦਿੱਲੀ।

ਰਾਹੁਲ ਗਾਂਧੀ ਨੇ ਕੇਂਦਰ ‘ਤੇ ਸਾਧਿਆ ਨਿਸ਼ਾਨਾ, ਕਿਹਾ- PM ਮੋਦੀ ਧਿਆਨ ਭਟਕਾਉਣ ‘ਚ ਮਾਹਰ ਪਰ….

0

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਡਾਲਰ ਦੇ ਮੁਕਾਬਲੇ ਰੁਪਏ ਦੇ ਡਿੱਗਦੇ ਪੱਧਰ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਪ੍ਰਧਾਨ ਮੰਤਰੀ ਦੀ ‘ਧਿਆਨ ਭਟਕਾਉਣ ਦੀ ਕਲਾ’ ‘ਚ ਹਾਸਿਲ ਮੁਹਾਰਤ ਇਨ੍ਹਾਂ ਆਫ਼ਤਾਂ ਨੂੰ ਛੁਪਾ ਨਹੀਂ ਸਕਦੀ। ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 78 ‘ਤੇ, LIC ਦਾ $17 ਬਿਲੀਅਨ ਦਾ ਮੁੱਲ ਘਟਿਆ, WPI ਮਹਿੰਗਾਈ 30 ਸਾਲ ਦੇ ਉੱਚੇ ਪੱਧਰ ‘ਤੇ, ਬੇਰੋਜ਼ਗਾਰੀ ਦਰ ਸਭ ਤੋਂ ਉੱਚੇ ਪੱਧਰ ‘ਤੇ, DHFL ਦੁਆਰਾ ਹੁਣ ਤੱਕ ਦੀ ਸਭ ਤੋਂ ਵੱਡੀ   ਬੈਂਕ ਧੋਖਾਧੜੀ।

ਕਾਂਗਰਸ ਨੇਤਾ ਨੇ ਟਵੀਟ ‘ਚ ਅੱਗੇ ਲਿਖਿਆ, ”ਜਦੋਂ ਭਾਰਤੀ ਸੰਘਰਸ਼ ਕਰ ਰਹੇ ਹਨ, ਮੋਦੀ ਧਿਆਨ ਹਟਾਉਣ ਲਈ ਅਗਲੀ ਯੋਜਨਾ ਬਣਾਉਣ ‘ਚ ਲੱਗੇ ਹੋਏ ਹਨ।” ਰਾਹੁਲ ਗਾਂਧੀ ਨੇ ਅਗਨੀਪਥ ਯੋਜਨਾ ਨੂੰ ਲੈ ਕੇ ਸਰਕਾਰ ‘ਤੇ ਹਮਲਾ ਬੋਲਿਆ। ਰਾਹੁਲ ਨੇ ਆਪਣੇ ਟਵੀਟ ‘ਚ ਕਿਹਾ, ”ਭਾਰਤ ਨੂੰ ਦੋ ਮੋਰਚਿਆਂ ‘ਤੇ ਖਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਗਨੀਪਥ ਸਕੀਮ ਸਾਡੇ ਹਥਿਆਰਬੰਦ ਬਲਾਂ ਦੀ ਕਾਰਜਸ਼ੀਲਤਾ ਨੂੰ ਕਮਜ਼ੋਰ ਕਰਦੀ ਹੈ। ਭਾਜਪਾ ਸਰਕਾਰ ਨੂੰ ਸਾਡੀਆਂ ਫੌਜਾਂ ਦੀ ਸ਼ਾਨ, ਪਰੰਪਰਾਵਾਂ, ਬਹਾਦਰੀ ਅਤੇ ਅਨੁਸ਼ਾਸਨ ਨਾਲ ਸਮਝੌਤਾ ਕਰਨਾ ਬੰਦ ਕਰਨਾ ਚਾਹੀਦਾ ਹੈ।” ਕਾਂਗਰਸ ਨੇਤਾ ਅਗਨੀਪਥ ਯੋਜਨਾ ਨੂੰ ਲੈ ਕੇ ਸੋਮਵਾਰ ਨੂੰ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੇ ਹਨ। 20 ਸੀਨੀਅਰ ਕਾਂਗਰਸੀ ਆਗੂ ਅਤੇ ਬੁਲਾਰੇ 20 ਵੱਖ-ਵੱਖ ਸ਼ਹਿਰਾਂ ਵਿੱਚ ਦੁਪਹਿਰ 1 ਵਜੇ ਪ੍ਰੈਸ ਕਾਨਫਰੰਸ ਕਰਨਗੇ।

BJP ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤਣ ‘ਤੇ ਦਿੱਤੀ ਵਧਾਈ

0

ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਉਪ ਚੋਣ ਜਿੱਤਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, ”ਮੈਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਉਪ ਚੋਣ ਜਿੱਤਣ ਲਈ ਦਿਲੋਂ ਵਧਾਈ ਦਿੰਦਾ ਹਾਂ। ਪੰਜਾਬ ‘ਚ ਭਿਆਨਕ ਕਤਲੇਆਮ, ਬਿਖਰੀ ਕਾਨੂੰਨ ਵਿਵਸਥਾ ‘ਤੇ ਲੋਕਾਂ ਨੇ ਆਪਣਾ ਫੈਸਲਾ ਦਿੱਤਾ ਹੈ। ਉਨ੍ਹਾਂ ਨੇ ਲਿਖਿਆ ਕਿ ਭਗਵੰਤ ਮਾਨ ਆਪਣੀ ਲੋਕ ਸਭਾ ਸੀਟ ਤੋਂ ਹੀ ਆਮ ਆਦਮੀ ਪਾਰਟੀ ਨੂੰ ਜਿੱਤ ਨਾ ਦਿਵਾ ਸਕੇ।

ਸਿੱਧੂ ਮੂਸੇਵਾਲਾ ਦਾ ਗੀਤ SYL ਭਾਰਤ ‘ਚ ਕੀਤਾ ਬੈਨ

0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸਿੱਧੂ ਮੁਸੇਵਾਲਾ ਦੇ ਨਵੇਂ ਗਾਣੇ SYL ਨੂੰ ਭਾਰਤ ‘ਚ ਬੈਨ ਕਰ ਦਿੱਤਾ ਹੈ। ਯੂਟਿਊਬ ਨੇ ਇਸ ਗੀਤ ਨੂੰ ਆਪਣੇ ਚੈਨਲ ਤੋਂ ਹਟਾ ਦਿੱਤਾ ਹੈ। ਭਾਰਤ ‘ਚ ਹੁਣ SYL ਗੀਤ YOUTUBE ‘ਤੇ ਮੌਜੂਦ ਨਹੀਂ ਹੈ। 23 ਜੂਨ ਦੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਦੁਨੀਆ ਭਰ ਤੇ ਵੱਡੀ ਪੱਧਰ ਤੇ ਦੇਖਿਆ ਗਿਆ ਸੀ।

ਇਸ ਗੀਤ ‘ਚ ਸਿੱਧੂ ਮੂਸੇਵਾਲੇ ਨੇ ਐੱਸ ਵਾਈ ਐੱਲ ਸਮੇਂ ਪੰਜਾਬ ਦੇ ਕਈ ਭਖਦੇ ਮਸਲਿਆਂ ਨੂੰ ਪੇਸ਼ ਕੀਤਾ ਸੀ।  ਸਰਕਾਰ ਦੀ ਸ਼ਿਕਾਇਤ ਤੋਂ ਬਾਅਦ YOUTUBE ਨੇ ਐਕਸ਼ਨ ਲਿਆ ਹੈ।

 

 

ਸਿਮਰਨਜੀਤ ਸਿੰਘ ਮਾਨ ਜਿੱਤੇ ਸੰਗਰੂਰ ਜ਼ਿਮਨੀ ਚੋਣ

0

ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਮਾਨ ਨੇ ਜਿੱਤ ਦਰਜ ਕੀਤੀ ਹੈ। ਸਿਮਰਨਜੀਤ ਮਾਨ ਨੇ ਪੂਰੇ ਫਸਵੇਂ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾਇਆ।

ਬੀਜੇਪੀ ਦੇ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਜੀਤ ਕੌਰ ਅਤੇ ਕਾਂਗਰਸ ਦੇ ਦਲਵੀਰ ਗੋਲਡੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਦੌਰ ‘ਚ ਹੀ ਪਛੜ ਗਏ ਸੀ ਜੋ ਕਿ ਵੋਟਾਂ ਦੀ ਪੂਰੀ ਗਿਣਤੀ ਦੌਰਾਨ ਮੁਕਾਬਲੇ ‘ਚ ਆ ਹੀ ਨਹੀਂ ਸਕੇ। ਸਗੋਂ ਪੂਰਾ ਮੁਕਾਬਲਾ ਸਿਮਰਨਜੀਤ ਮਾਨ ਅਤੇ ਗੁਰਮੇਲ ਘਰਾਚੋਂ ਵਿਚਕਾਰ ਹੀ ਰਿਹਾ। ਕਈ ਵਾਰ ਅਜਿਹਾ ਮੌਕਾ ਆਇਆ ਜਦੋਂ ਗੁਰਮੇਲ ਘਰਾਚੋਂ ਸਿਮਰਨਜੀਤ ਮਾਨ ਤੋਂ ਅੱਗੇ ਨਿੱਕਲੇ ਪਰ ਜ਼ਿਆਦਾ ਤਰ ਮਾਨ ਹੀ ਪੂਰੀ ਗਿਣਤੀ ਦੌਰਾਨ ਲੀਡ ‘ਚ ਰਹੇ ਅਤੇ ਅਖੀਰ ਉਨ੍ਹਾਂ ਨੇ ਜਿੱਤ ਦਰਜ ਕੀਤੀ।

ਸਿਮਰਨਜੀਤ ਸਿੰਘ ਮਾਨ ਜਿੱਤ ਵੱਲ ਵਧਦੇ ਹੋਏ, ਲੀਡ ਹੋਰ ਵਧੀ

0

ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤਾਜ਼ਾ ਰਿਪੋਰਟ ਮੁਤਾਬਕ ਇਕ ਵਾਰ ਫਿਰ ਸਿਮਰਨਜੀਤ ਸਿੰਘ ਮਾਨ (Simranjeet Singh Mann) ਅੱਗੇ ਚਲ ਰਹੇ ਹਨ। ਲੱਗਭਗ 7052 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ। ਸਿਮਰਨਜੀਤ ਸਿੰਘ ਮਾਨ 2 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਹੁਣ ਤਕ 95 ਫੀਸਦੀ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।

ਦੂਜੇ ਨੰਬਰ ‘ਤੇ ਗੁਰਮੇਲ ਸਿੰਘ (Gurmail Singh) ਹਨ, ਜਦਕਿ ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਸਥਾਨ ‘ਤੇ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ ਹਨ।

ਟੀਮ ਇੰਡੀਆ ਨੂੰ ਵੱਡਾ ਝਟਕਾ, ਇੰਗਲੈਂਡ ਵਿਰੁੱਧ ਟੈਸਟ ਮੈਚ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ ਕੋਰੋਨਾ ਪਾਜ਼ੇਟਿਵ

0

ਕੋਰੋਨਾ ਦਾ ਕਹਿਰ ਜਾਰੀ ਹੈ। ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵੀ ਕੋਰੋਨਾ ਦੀ ਚਪੇਟ ‘ਚ ਆ ਗਏ ਹਨ। ਇੰਗਲੈਂਡ ਵਿਰੁੱਧ ਆਖ਼ਰੀ ਟੈਸਟ ਮੈਚ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਕਪਤਾਨ ਰੋਹਿਤ ਸ਼ਰਮਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੇ ਇੰਗਲੈਂਡ ਵਿਰੁੱਧ ਆਖ਼ਰੀ ਟੈਸਟ ਮੈਚ ‘ਚ ਨਹੀਂ ਖੇਡਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਬੀ. ਸੀ. ਸੀ. ਆਈ. ਨੇ ਟਵੀਟ ਕਰਕੇ ਉਪਰੋਕਤ ਜਾਣਕਾਰੀ ਸਾਂਝੀ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ।

ਟਵੀਟ ਵਿੱਚ ਲਿਖਿਆ ਗਿਆ ਹੈ ਕਿ ਭਾਰਤੀ ਕਪਤਾਨ ਰੋਹਿਤ ਸ਼ਰਮਾ ਸ਼ਨੀਵਾਰ ਨੂੰ ਕੀਤੇ ਗਏ ਐਂਟੀਜੇਨ ਟੈਸਟ ਵਿੱਚ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਫਿਲਹਾਲ ਹੋਟਲ ਦੇ ਕਮਰੇ ਵਿੱਚ ਇਕਾਂਤਵਾਸ ਵਿੱਚ ਹਨ ਅਤੇ ਬੀ. ਸੀ. ਸੀ. ਆਈ. ਦੀ ਮੈਡੀਕਲ ਟੀਮ ਦੀ ਨਿਗਰਾਨੀ ਵਿੱਚ ਹਨ।

ਕਪਤਾਨ ਰੋਹਿਤ ਸ਼ਰਮਾ ਫਿਲਹਾਲ ਇੰਗਲੈਂਡ ਦੇ ਖਿਲਾਫ ਫੈਸਲਾਕੁੰਨ ਟੈਸਟ ਤੋਂ ਪਹਿਲਾਂ ਲੈਸਟਰਸ਼ਾਇਰ ਖਿਲਾਫ 4 ਦਿਨਾਂ ਅਭਿਆਸ ਮੈਚ ਦਾ ਹਿੱਸਾ ਸੀ। ਉਹ ਇਸ ਮੈਚ ਦੀ ਪਹਿਲੀ ਪਾਰੀ ‘ਚ ਵੀ ਬੱਲੇਬਾਜ਼ੀ ਕੀਤੀ ਅਤੇ ਸ਼ਨੀਵਾਰ ਨੂੰ ਉਹ ਭਾਰਤ ਦੀ ਦੂਜੀ ਪਾਰੀ ‘ਚ ਬੱਲੇਬਾਜ਼ੀ ਕਰਨ ਲਈ ਨਹੀਂ ਉਤਰੇ। ਉਨ੍ਹਾਂ ਨੇ ਅਭਿਆਸ ਮੈਚ ਦੀ ਪਹਿਲੀ ਪਾਰੀ ਵਿੱਚ ਆਊਟ ਹੋਣ ਤੋਂ ਪਹਿਲਾਂ 25 ਦੌੜਾਂ ਬਣਾਈਆਂ ਸਨ।