Home Blog Page 2017

ਕੱਲ੍ਹ ਰਾਸ਼ਟਰਪਤੀ ਉਮੀਦਵਾਰ ਦਰੋਪਦੀ ਮੁਰਮੂ ਭਰ ਸਕਦੇ ਨੇ ਨਾਮਜ਼ਦਗੀ, ਜਾਣੋ ਕੌਣ ਹੈ ਦ੍ਰੋਪਦੀ ਮੁਰਮੂ

0

ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ 24 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਨੇਤਾ ਉਨ੍ਹਾਂ ਨਾਲ ਹੋ ਸਕਦੇ ਹਨ।ਸੂਤਰਾਂ ਅਨੁਸਾਰ ਪੀਐਮ ਮੋਦੀ, ਕਈ ਕੇਂਦਰੀ ਮੰਤਰੀਆਂ, ਮੁੱਖ ਮੰਤਰੀਆਂ ਤੇ ਸਮਰਥਨ ਦੇਣ ਵਾਲੀਆ ਪਾਰਟੀਆਂ ਦੇ ਨੇਤਾ ਨਾਮਜ਼ਦਗੀ ਭਰਨ ਸਮੇਂ ਉਨ੍ਹਾਂ ਨਾਲ ਪ੍ਰਸਤਾਵਕਾਂ ਵਜੋਂ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਕਿਸੇ ਵੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੂੰ ਨਾਮਜ਼ਦਗੀ ਭਰਨ ਮੌਕੇ 50 ਪ੍ਰਸਤਾਵਕਾ ਤੇ 50 ਅਨੁਮੋਦਕਾਂ ਦੀ ਜ਼ਰੂਰਤ ਹੁੰਦੀ ਹੈ। ਸੂਤਰਾਂ ਅਨਸਾਰ ਮੁਰਮੂ ਦੀ ਨਾਮਜ਼ਦਗੀ ਦੇ ਸਮਰਥਨ ‘ਚ 4 ਸੇੱਟ ਦਾਖਲ ਕੀਤੇ ਜਾ ਸਕਦੇ ਹਨ।ਇਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਨੇ ਇਸ ਚੋਣ ਪ੍ਰ ਕਿ ਰਿਆ ‘ਚ ਸ਼ਾਮਿਲ ਪਾਰਟੀ ਨੇਤਾਵਾਂ ਨਾਲ ਬੈਠਕ ਕੀਤੀ।

ਜਾਣੋ ਕੌਣ ਹੈ ਦ੍ਰੋਪਦੀ ਮੁਰਮੂ…

ਦ੍ਰੋਪਦੀ ਮੁਰਮੂ ਉੜੀਸਾ ਸੂਬੇ ਦੀ ਹੈ। ਉਨ੍ਹਾਂ ਦਾ ਜਨਮ 20 ਜੂਨ 1958 ਨੂੰ ਹੋਇਆ ਸੀ। ਉਸਦੇ ਪਿਤਾ ਦਾ ਨਾਮ ਬਿਰਾਂਚੀ ਨਰਾਇਣ ਟੁਡੂ ਅਤੇ ਪਤੀ ਦਾ ਨਾਮ ਸ਼ਿਆਮ ਚਰਮ ਮੁਰਮੂ ਹੈ। ਦਰੋਪਦੀ ਮੁਰਮੂ ਉੜੀਸਾ ਦੇ ਸੰਥਾਲ ਪਰਿਵਾਰ ਤੋਂ ਆਉਂਦੀ ਹੈ। ਉਹ ਮਯੂਰਭੰਜ ਜ਼ਿਲ੍ਹੇ ਦੇ ਕੁਸੁਮੀ ਬਲਾਕ ਦੇ ਉਪਰਬੇਦਾ ਪਿੰਡ ਵਿੱਚ ਇਕ ਆਦਿਵਾਸੀ ਪਰਿਵਾਰ ਵਿੱਚ ਪਾਲੀ ਗਈ ਸੀ। ਦ੍ਰੋਪਦੀ ਮੁਰਮੂ ਨੇ 1997 ਵਿੱਚ ਆਪਣਾ ਸਿਆਸੀ ਕਰੀਅਰ ਸ਼ੁਰੂ ਕੀਤਾ ਸੀ। ਦ੍ਰੋਪਦੀ ਮੁਰਮੂ ਪਹਿਲੀ ਵਾਰ ਓਡੀਸ਼ਾ ਦੇ ਰਾਜਰੰਗਪੁਰ ਜ਼ਿਲ੍ਹੇ ਵਿੱਚ ਕੌਂਸਲਰ ਚੁਣੀ ਗਈ ਹੈ।ਇਸ ਤੋਂ ਬਾਅਦ ਉਹ ਭਾਜਪਾ ਦੀ ਓਡੀਸ਼ਾ ਇਕਾਈ ਦੇ ਅਨੁਸੂਚਿਤ ਜਨਜਾਤੀ ਮੋਰਚਾ ਦੀ ਉਪ ਪ੍ਰਧਾਨ ਬਣ ਗਈ।

ਦ੍ਰੋਪਦੀ ਮੁਰਮੂ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਇਕ ਅਧਿਆਪਕਾ ਸੀ

ਦ੍ਰੋਪਦੀ ਮੁਰਮੂ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਇਕ ਅਧਿਆਪਕਾ ਸੀ। ਉਸਨੇ ਸ਼੍ਰੀ ਅਰਬਿੰਦੋ ਇੰਟੈਗਰਲ ਐਜੂਕੇਸ਼ਨ ਐਂਡ ਰਿਸਰਚ, ਰਾਇਰੰਗਪੁਰ ਵਿਖੇ ਆਨਰੇਰੀ ਸਹਾਇਕ ਅਧਿਆਪਕ ਵਜੋਂ ਸੇਵਾ ਨਿਭਾਈ। ਉਸਨੇ ਕੁਝ ਦਿਨ ਸਿੰਚਾਈ ਵਿਭਾਗ ਵਿੱਚ ਜੂਨੀਅਰ ਸਹਾਇਕ ਵਜੋਂ ਵੀ ਕੰਮ ਕੀਤਾ ਹੈ। ਦ੍ਰੋਪਦੀ ਮੁਰਮੂ ਸਾਲ 2002 ਤੋਂ 2009 ਤਕ ਮਯੂਰਭੰਜ, ਓਡੀਸ਼ਾ ਦੀ ਭਾਜਪਾ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੀ ਹੈ।

ਦੋ ਵਾਰ ਭਾਜਪਾ ਤੋਂ ਵਿਧਾਇਕ, ਨਵੀਨ ਪਟਨਾਇਕ ਸਰਕਾਰ ਵਿੱਚ ਮੰਤਰੀ ਰਹੀ

ਦ੍ਰੋਪਦੀ ਮੁਰਮੂ ਭਾਜਪਾ ਦੀ ਟਿਕਟ ‘ਤੇ ਓਡੀਸ਼ਾ ਤੋਂ ਦੋ ਵਾਰ ਵਿਧਾਇਕ ਚੁਣੀ ਗਈ ਸੀ। ਉਹ ਬੀਜੂ ਜਨਤਾ ਦਲ ਅਤੇ ਭਾਜਪਾ ਦੇ ਗਠਜੋੜ ਵਿੱਚ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੀ ਹੈ। ਦ੍ਰੋਪਦੀ ਮੁਰਮੂ ਨੂੰ ਓਡੀਸ਼ਾ ਵਿਧਾਨ ਸਭਾ ਦੁਆਰਾ ਸਰਵੋਤਮ ਵਿਧਾਇਕ ਲਈ ਨੀਲਕੰਠ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਦਰੋਪਦੀ ਮੁਰਮੂ ਝਾਰਖੰਡ ਦੀ ਪਹਿਲੀ ਮਹਿਲਾ ਰਾਜਪਾਲ ਸੀ। ਦ੍ਰੋਪਦੀ ਮੁਰਮੂ ਨੇ ਆਪਣੇ ਪਤੀ ਅਤੇ ਦੋ ਪੁੱਤਰਾਂ ਨੂੰ ਗੁਆਉਣ ਤੋਂ ਬਾਅਦ ਜ਼ਿੰਦਗੀ ਦੀ ਹਰ ਰੁਕਾਵਟ ਦਾ ਮੁਕਾਬਲਾ ਕੀਤਾ। ਦ੍ਰੋਪਦੀ ਮੁਰਮੂ ਨੂੰ ਆਦਿਵਾਸੀਆਂ ਦੇ ਉਥਾਨ ਲਈ 20 ਸਾਲਾਂ ਤੋਂ ਵੱਧ ਕੰਮ ਕਰਨ ਦਾ ਤਜਰਬਾ ਹੈ। ਉਸ ਨੂੰ ਇਸ ਸਮੇਂ ਭਾਜਪਾ ਲਈ ਸਭ ਤੋਂ ਵੱਡਾ ਕਬਾਇਲੀ ਚਿਹਰਾ ਕਿਹਾ ਜਾਂਦਾ ਹੈ।

ਸ਼ਰਧਾਲੂਆਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ, 10 ਲੋਕਾਂ ਦੀ ਮੌਤ

0

ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗਜਰੌਲਾ ਥਾਣਾ ਖੇਤਰ ਵਿੱਚ 17 ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ‘ਚ 10 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਾਰੇ ਸ਼ਰਧਾਲੂ ਹਰਿਦੁਆਰ ਤੋਂ ਗੰਗਾ ਵਿਚ ਇਸ਼ਨਾਨ ਕਰਕੇ ਘਰ ਪਰਤ ਰਹੇ ਸਨ। ਸੜਕ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਮ, ਐਸਪੀ ਜ਼ਿਲ੍ਹਾ ਹਸਪਤਾਲ ਪੁੱਜੇ।

ਪੁਲਿਸ ਦਾ ਕਹਿਣਾ ਹੈ ਕਿ ਪਿਕਅੱਪ ਦੇ ਡਰਾਈਵਰ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਸੀਐਮ ਯੋਗੀ ਅਤੇ ਸਪਾ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਹ ਹਾਦਸਾ ਗਜਰੌਲਾ ਥਾਣਾ ਖੇਤਰ ਦੇ ਮਲਮੂਦ ਨੇੜੇ ਵਾਪਰਿਆ। 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ ਪਹੁੰਚਾਇਆ। ਦੋ ਹੋਰ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ।

ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਵਲੋਂ ਅੱਜ ਸੂਬੇ ਭਰ ਦੀਆਂ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ

0

ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਮਹਿਕਮੇ ਦੇ ਕੰਟਰੈਕਟ ਵਰਕਰਾਂ ਦੀਆਂ ਤਨਖ਼ਾਹਾਂ ਦਾ ਮਸਲਾ ਜੇਕਰ ਜਲਦੀ ਹੱਲ ਨਹੀਂ ਕੀਤਾ ਗਿਆ ਤਾਂ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਜ਼ ਯੂਨੀਅਨ ਦੇ ਫੈਸਲੇ ਅਨੁਸਾਰ ਬਾਅਦ ਦੁਪਹਿਰ 12 ਵਜੇ ਪੰਜਾਬ ਰੋਡਵੇਜ਼ ਨੂੰ ਛੱਡ ਕੇ ਬਾਕੀ ਸਾਰੀਆਂ ਸਰਕਾਰੀ ਬੱਸਾਂ ਦੀਆਂ ਬਰੇਕਾਂ ਲਗਾ ਦਿੱਤੀਆ ਜਾਣਗੀਆਂ।

ਯੂਨੀਅਨ ਦੇ ਸੂਬਾ ਆਗੂ ਜੋਧ ਸਿੰਘ ਨੇ ਦੱਸਿਆ ਕਿ ਪੰਜਾਬ ਰੋਡਵੇਜ਼,ਪਨਬੱਸ ਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ‘ਚ ਦਿਨ-ਰਾਤ ਡਿਊਟੀ ਕਰਕੇ ਸਰਕਾਰ ਦਾ ਖਜ਼ਾਨਾ ਭਰਨ ਵਾਲੇ ਸੂਬੇ ਦੇ 7500 ਕੰਟਰੈਕਟ ਵਰਕਰਾਂ ਨੂੰ ਹਾਲੇ ਤੱਕ ਮਈ ਮਹੀਨੇ ਦੀ ਤਨਖਾਹਾਂ ਨਹੀਂ ਮਿਲੀਆਂ।ਜਿਸ ਕਾਰਨ ਉਹ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਤੇ ਘਰ ਦਾ ਗੁਜ਼ਾਰਾ ਚਲਾਉਣ ਲਈ ਕਰਜ਼ਾ ਚੁੱਕਣ ਨੂੰ ਮਜ਼ਬੂਰ ਹਨ।

ਉਨ੍ਹਾਂ ਨੇ ਦੱਸਿਆ ਕਿ ਸੂਬਾ ਕਮੇਟੀ ਵਲੋਂ ਸਰਕਾਰ ਨੂੰ 23 ਜੂਨ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।ਜੇਕਰ ਇਸ ਸਮੇਂ ਦੇ ਅੰਦਰ- ਅੰਦਰ ਤਨਖਾਹਾਂ ਜਾਰੀ ਕਰ ਦਿੱਤੀਆਂ ਗਈਆਂ ਤਾਂ ਠੀਕ ਹੈ ਨਹੀਂ ਤਾਂ ਨਿਰਧਾਰਿਤ ਪ੍ਰੋਗਰਾਮ ਤਹਿਤ 12 ਵਜੇ ਸੂਬੇ ਭਰ ਦੀਆਂ 2700 ਪਨਬੱਸਾਂ ਤੇ ਪੀ.ਆਰ.ਟੀ.ਸੀ ਦੀਆਂ ਸੇਵਾਵਾਂ ਠੱਪ ਕਰ ਦਿੱਤੀਆ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਅਜਿਹੇ ‘ਚ ਆਮ ਲੋਕਾਂ ਨੂੰ ਆਉਣ ਵਾਲੀ ਪ੍ਰੇਸ਼ਾਨੀ ਲਈ ਟਰਾਂਸਪੋਰਟ ਮਹਿਕਮੇ ਦੇ ਮੁਲਾਜ਼ਮ ਨਹੀਂ ਬਲਕਿ ਸੂਬਾ ਸਰਕਾਰ ਜ਼ਿੰਮੇਵਾਰ ਹੋਵੇਗੀ।

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣਾਂ ਲਈ ਵੋਟਾਂ ਪਾਉਣ ਦੀ ਕੀਤੀ ਅਪੀਲ

0

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਰਾਜਿੰਦਰ ਨਗਰ ਵਿਧਾਨ ਸਭਾ ਜ਼ਿਮਨੀ ਚੋਣ ਅਤੇ ਪੰਜਾਬ ਦੀ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਜਨਤਾ ਨੂੰ ਅਪੀਲ ਕੀਤੀ ਹੈ ਕਿ ਇਸ ਜ਼ਿਮਨੀ ਚੋਣ ਲਈ ਆਪਣੇ ਬੱਚਿਆਂ ਦੇ ਬੇਹਤਰ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਦਾ ਇਸਤੇਮਾਲ ਜ਼ਰੂਰ ਕਰਨ।

ਦੇਸ਼ ਵਿੱਚ ਅੱਜ ਤਿੰਨ ਲੋਕ ਸਭਾ ਅਤੇ ਸੱਤ ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੀਆਂ ਦੋ ਅਤੇ ਪੰਜਾਬ ਦੀ ਇੱਕ ਲੋਕ ਸਭਾ ਸੀਟਾਂ ਸ਼ਾਮਲ ਹਨ। ਇਸ ਦੇ ਨਾਲ ਹੀ ਤ੍ਰਿਪੁਰਾ ਵਿੱਚ ਚਾਰ ਵਿਧਾਨ ਸਭਾ ਸੀਟਾਂ ਅਤੇ ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਦਿੱਲੀ ਵਿੱਚ ਇੱਕ-ਇੱਕ ਵਿਧਾਨ ਸਭਾ ਸੀਟਾਂ ਸ਼ਾਮਲ ਹਨ। ਇਸ ਲਈ ਵੋਟਿੰਗ ਜਾਰੀ ਹੈ।ਇਸ ਲਈ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ।ਜ਼ਿਮਨੀ ਚੋਣਾਂ ਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ।

ਆਪ’ ਨੇ ਦਿੱਲੀ ਦੀ ਰਾਜੇਂਦਰ ਨਗਰ ਸੀਟ ਤੋਂ ਦੁਰਗੇਸ਼ ਪਾਠਕ ਨੂੰ ਮੈਦਾਨ ‘ਚ ਉਤਾਰਿਆ ਹੈ।’ਆਪ’ ਨੇ ਦਿੱਲੀ ਦੀ ਰਾਜੇਂਦਰ ਨਗਰ ਸੀਟ ਤੋਂ ਦੁਰਗੇਸ਼ ਪਾਠਕ ਨੂੰ ਮੈਦਾਨ ‘ਚ ਉਤਾਰਿਆ ਹੈ, ਜੋ ‘ਆਪ’ ਦੇ ਰਾਘਵ ਚੱਢਾ ਦੇ ਰਾਜ ਸਭਾ ਲਈ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਸੀ।

6 ਰਾਜਾਂ ‘ਚ ਉਪ ਚੋਣਾਂ, 3 ਲੋਕ ਸਭਾ ਤੇ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ

0

ਦੇਸ਼ ਵਿੱਚ ਅੱਜ ਤਿੰਨ ਲੋਕ ਸਭਾ ਅਤੇ ਸੱਤ ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੀਆਂ ਦੋ ਅਤੇ ਪੰਜਾਬ ਦੀ ਇੱਕ ਲੋਕ ਸਭਾ ਸੀਟਾਂ ਸ਼ਾਮਲ ਹਨ। ਇਸ ਦੇ ਨਾਲ ਹੀ ਤ੍ਰਿਪੁਰਾ ਵਿੱਚ ਚਾਰ ਵਿਧਾਨ ਸਭਾ ਸੀਟਾਂ ਅਤੇ ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਦਿੱਲੀ ਵਿੱਚ ਇੱਕ-ਇੱਕ ਵਿਧਾਨ ਸਭਾ ਸੀਟਾਂ ਸ਼ਾਮਲ ਹਨ।ਇਸ ਲਈ ਵੋਟਿੰਗ ਜਾਰੀ ਹੈ।ਇਸ ਲਈ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ।ਜ਼ਿਮਨੀ ਚੋਣਾਂ ਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ।

ਲੋਕ ਸਭਾ ਦੀਆਂ ਜਿਨ੍ਹਾਂ ਤਿੰਨ ਸੀਟਾਂ ‘ਤੇ ਚੋਣ ਹੋ ਰਹੀ ਹੈ, ਉਨ੍ਹਾਂ ‘ਚ ਉੱਤਰ ਪ੍ਰਦੇਸ਼ ‘ਚ ਆਜ਼ਮਗੜ੍ਹ ਅਤੇ ਰਾਮਪੁਰ ਅਤੇ ਪੰਜਾਬ ‘ਚ ਸੰਗਰੂਰ ਸ਼ਾਮਲ ਹਨ। ਇਸ ਦੇ ਨਾਲ ਹੀ ਸੱਤ ਵਿਧਾਨ ਸਭਾ ਸੀਟਾਂ ‘ਚ ਦਿੱਲੀ ਦੀ ਰਾਜੇਂਦਰ ਨਗਰ, ਝਾਰਖੰਡ ਦੀ ਮੰਡੇਰ, ਆਂਧਰਾ ਪ੍ਰਦੇਸ਼ ਦੀ ਆਤਮਕੁਰ ਅਤੇ ਤ੍ਰਿਪੁਰਾ ਦੀ ਅਗਰਤਲਾ, ਕਸਬਾ ਬਾਰਡੋਵਾਲੀ, ਸੂਰਮਾ ਅਤੇ ਜੁਬਰਾਜਗਰ ਸ਼ਾਮਲ ਹਨ।

ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ‘ਤੇ ‘ਆਪ’ ਨੇ ਗੁਰਮੇਲ ਸਿੰਘ, ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਅਤੇ ਭਾਜਪਾ ਨੇ ਕੇਵਲ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ । ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਮਲਦੀਪ ਕੌਰ ਦੇ ਖਿਲਾਫ ਆਪਣੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਮੈਦਾਨ ਵਿੱਚ ਉਤਾਰਿਆ ਹੈ।

‘ਆਪ’ ਨੇ ਦਿੱਲੀ ਦੀ ਰਾਜੇਂਦਰ ਨਗਰ ਸੀਟ ਤੋਂ ਦੁਰਗੇਸ਼ ਪਾਠਕ ਨੂੰ ਮੈਦਾਨ ‘ਚ ਉਤਾਰਿਆ ਹੈ।’ਆਪ’ ਨੇ ਦਿੱਲੀ ਦੀ ਰਾਜੇਂਦਰ ਨਗਰ ਸੀਟ ਤੋਂ ਦੁਰਗੇਸ਼ ਪਾਠਕ ਨੂੰ ਮੈਦਾਨ ‘ਚ ਉਤਾਰਿਆ ਹੈ, ਜੋ ‘ਆਪ’ ਦੇ ਰਾਘਵ ਚੱਢਾ ਦੇ ਰਾਜ ਸਭਾ ਲਈ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਸੀ। ਭਾਜਪਾ ਨੇ ਸਾਬਕਾ ਕੌਂਸਲਰ ਰਾਜੇਸ਼ ਭਾਟੀਆ ਅਤੇ ਕਾਂਗਰਸ ਨੇ ਪ੍ਰੇਮ ਲਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਬੋਰਦੋਵਾਲੀ ਟਾਊਨ ਸੀਟ ‘ਤੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਮੁਕਾਬਲਾ ਕਾਂਗਰਸ ਦੇ ਆਸ਼ੀਸ਼ ਕੁਮਾਰ ਸਾਹਾ ਨਾਲ ਹੈ। ਅਗਰਤਲਾ ਸੀਟ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਸੁਦੀਪ ਰਾਏ ਬਰਮਨ ਕਾਂਗਰਸ ਦੀ ਟਿਕਟ ‘ਤੇ ਭਾਜਪਾ ਦੇ ਡਾਕਟਰ ਅਸ਼ੋਕ ਸਿਨਹਾ ਅਤੇ ਸੀਪੀਐਮ ਦੇ ਕ੍ਰਿਸ਼ਨਾ ਮਜੂਮਦਾਰ ਦੇ ਖਿਲਾਫ ਚੋਣ ਲੜ ਰਹੇ ਹਨ।

ਯੂਪੀ ਦੀ ਆਜ਼ਮਗੜ੍ਹ ਸੀਟ ‘ਤੇ ਅਖਿਲੇਸ਼ ਦਾ ਭਰਾ ਅਤੇ ਨਿਰਹੂਆ ਆਹਮੋ-ਸਾਹਮਣੇ ਹਨ,
ਸਪਾ ਮੁਖੀ ਅਖਿਲੇਸ਼ ਯਾਦਵ ਗੁੱਡੂ ਦੁਆਰਾ ਖਾਲੀ ਕੀਤੀ ਗਈ ਸੀਟ ‘ਤੇ ਜਮਾਲੀ ਦੇ ਖਿਲਾਫ ਮੈਦਾਨ ‘ਚ ਹਨ। ਆਸਿਮ ਰਜ਼ਾ ਆਜ਼ਮ ਖਾਨ ਦੇ ਸਾਬਕਾ ਹਲਕੇ ਰਾਮਪੁਰ ‘ਚ ਭਾਜਪਾ ਦੇ ਘਨਸ਼ਿਆਮ ਲੋਧੀ ਦੇ ਖਿਲਾਫ ਹਨ। ਕਾਂਗਰਸ ਇੱਥੇ ਚੋਣ ਨਹੀਂ ਲੜ ਰਹੀ।

 

ਸੰਗਰੂਰ ਜ਼ਿਮਨੀ ਚੋਣ: ਵੋਟਿੰਗ ਜਾਰੀ, ਕਾਂਗਰਸ ਉਮੀਦਵਾਰ ਦਲਵੀਰ ਗੋਲਡੀ ਨੇ ਪਾਈ ਵੋਟ

0

ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਜਿਸ ਲਈ ਵੋਟਿੰਗ ਜਾਰੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ  ਜੋ ਸ਼ਾਮ 6 ਵਜੇ ਤੱਕ ਚੱਲੇਗੀ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਆਪਣੀ ਵੋਟ ਪਾਈ। ਗੋਲਡੀ ਨੇ ਕਿਹਾ ਕਿ ਪੰਜਾਬ ਦਾ ਪੈਸਾ ਆਮ ਆਦਮੀ ਪਾਰਟੀ ਵਲੋਂ ਪ੍ਰਚਾਰ ਲਈ ਹਿਮਾਚਲ ਤੇ ਗੁਜਰਾਤ ਵਿਚ ਖਰਚ ਕੀਤਾ ਹੈ।

ਵੋਟਾਂ ਪਾਉਣ ਲਈ ਅੱਜ ਸਵੇਰ ਤੋਂ ਹੀ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਹਲਕੇ ਵਿਚ 1766 ਪੋਲਿੰਗ ਬੂਥ ਬਣਾਏ ਗਏ ਹਨ ਜਿਹਨਾਂ ਵਿਚੋਂ 296 ਸੰਵੇਦਨਸ਼ੀਲ ਐਲਾਨ ਗਏ ਹਨ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਆਪ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਨੇ ਵੀ ਵੋਟ ਪਾ ਦਿੱਤੀ ਹੈ। ਇਸਦੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਵੋਟ ਪਾ ਦਿੱਤੀ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ SYL ਅੱਜ ਹੋਵੇਗਾ ਰਿਲੀਜ਼

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਅੱਜ ਸ਼ਾਮ 6 ਵਜੇ ਰਿਲੀਜ਼ ਹੋਵੇਗਾ। ਇਹ ਗੀਤ ਪੰਜਾਬ-ਹਰਿਆਣਾ ਦੇ ਵਿਵਾਦਿਤ SYL ਮੁੱਦੇ ‘ਤੇ ਇਸੇ ਨਾਂ ਨਾਲ ਗਾਇਆ ਗਿਆ ਹੈ। ਬੀਤੀ ਰਾਤ ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਈ ਗਈ। ਇਸ ਨੂੰ ਪੜ੍ਹ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਗੀਤ ਦੇ ਰਿਲੀਜ਼ ਹੋਣ ਦੀ ਪੋਸਟ ਨੂੰ ਪ੍ਰਸ਼ੰਸਕਾਂ ਨੇ ਵੱਖ-ਵੱਖ ਮਾਧਿਅਮਾਂ ਰਾਹੀਂ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਨੇ ਇਸ ਗੀਤ ‘ਚ ਕਈ ਅਹਿਮ ਮੁੱਦੇ ਉਠਾਏ ਹਨ। ਗੀਤ ਦੀਆਂ ਖਾਸ ਗੱਲਾਂ ਕੀ ਹਨ, ਇਹ ਤਾਂ ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।

ਪੰਜਾਬੀ ਗਾਇਕ ਗੈਰੀ ਸੰਧੂ ਦਾ ਗੀਤ ‘ਜਿਗਰ ਦਾ ਟੋਟਾ ਹੋਇਆ’ ਰਿਲੀਜ਼, ਗੀਤ `ਚ ਸਿੱਧੂ ਮੂਸੇਵਾਲਾ ਤੇ ਸੰਦੀਪ ਅੰਬੀਆ ਨੂੰ ਦਿੱਤੀ ਸ਼ਰਧਾਂਜਲੀ

0

ਪੰਜਾਬੀ ਗਾਇਕ ਗੈਰੀ ਸੰਧੂ ਦਾ ਨਵਾਂ ਗੀਤ ਜਿਗਰ ਦਾ ਟੋਟਾ ਰਿਲੀਜ਼ ਹੋ ਚੁੱਕਿਆ ਹੈ,ਜੋ ਕਿ ਇੱਕ ਬਹੁਤ ਹੀ ਭਾਵੁਕ ਕਰ ਦੇਣ ਵਾਲਾ ਗੀਤ ਹੈ। ਜਿਸ ਨੂੰ ਸੁਣ ਕੇ ਲੋਕ ਕਾਫ਼ੀ ਇਮੋਸ਼ਨਲ ਹੋੋ ਰਹੇ ਹਨ। ਸੰਧੂ ਨੇ ਇਸ ਗੀਤ `ਚ ਸਿੱਧੂ ਮੂਸੇਵਾਲਾ, ਸੰਦੀਪ ਨੰਗਲ ਅੰਬੀਆ ਤੇ ਆਪਣੇ ਮਾਪਿਆਂ ਨੂੰ ਸ਼ਰਧਾਂਜਲੀ ਦਿਤੀ ਹੈ।

ਗੈਰੀ ਸੰਧੂ ਨੇ ਗੀਤ ਦੇ ਪਹਿਲੇ ਪੈਰੇ `ਚ ਮੂਸੇਵਾਲਾ ਦਾ ਜ਼ਿਕਰ ਕਰਦਿਆਂ ਕਿਹਾ, ‘‘ਕਈਆਂ ਦੇ ਪੁੱਤ ਛੇਤੀ ਤੁਰ ਗਏ, ਚਾਅ ਉਨ੍ਹਾਂ ਦੇ ਸਾਰੇ ਖੁਰ ਗਏ। ਸੀ ਸਜਾਈ ਫਿਰਦੀ ਸਿਹਰਾ, ਸੁਪਨੇ ਮਾਂ ਦੇ ਸਾਰੇ ਭੁਰ ਗਏ। ਤਰਸ ਰੱਤਾ ਨਾ ਜਿਹਨੂੰ ਆਇਆ, ਰੱਬ ਮੇਰੇ ਲਈ ਕਾਣਾ। ਕੋਈ ਜਿਗਰ ਦਾ ਟੋਟਾ ਤੁਰ ਚੱਲਿਆ, ਇਹ ਤਾਈਓਂ ਰੋਣ ਮਕਾਣਾਂ।’’

ਗੀਤ ਦੇ ਦੂਜੇ ਪੈਰੇ `ਚ ਸੰਧੂ ਨੇ ਸੰਦੀਪ ਅੰਬੀਆ ਦਾ ਜ਼ਿਕਰ ਕਰਦਿਆਂ ਕਿਹਾ, ‘‘ਘਰ ਨੂੰ ਕਦ ਆਵੇਂਗਾ ਬਾਪੂ, ਹੈ ਨੀਂ ਹੁਣ ਉਹ ਕਿਹੜਾ ਆਖੂ। ਕਿੱਦਾਂ ਮੋੜ ਲਿਆਈਏ ਤੈਨੂੰ, ਦੂਰ ਤੇਰਾ ਸਾਡੇ ਤੋਂ ਟਾਪੂ। ਪੁੱਤ ਤੇਰੇ ਨੂੰ ਕਿੰਝ ਸਮਝਾਵਾਂ, ਇਹ ਉਮਰੋਂ ਅਜੇ ਨਿਆਣਾ। ਕੋਈ ਜਿਗਰ ਦਾ ਟੋਟਾ ਤੁਰ ਚੱਲਿਆ, ਇਹ ਤਾਈਓਂ ਰੋਣ ਮਕਾਣਾਂ।’’

ਗੀਤ ਦੇ ਆਖ਼ਰੀ ਪੈਰੇ `ਚ ਸੰਧੂ ਨੇ ਆਪਣੇ ਮਾਪਿਆਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ,”‘‘ਜਿਨ੍ਹਾਂ ਮੈਨੂੰ ਹੱਥੀਂ ਪਾਲਿਆ, ਮੈਂ ਉਨ੍ਹਾਂ ਨੂੰ ਹੱਥੀਂ ਜਾਲਿਆ। ਵੇਖ ਜਾਂਦੇ ਜੇ ਪੁੱਤਰ ਮੇਰਾ, ਇਹ ਸੋਚਾਂ ਨੇ ਸੰਧੂ ਖਾ ਲਿਆ। ਹੁਕਮ ਉਹਦੇ ਨੂੰ ਮੰਨਣਾ ਪੈਂਦਾ, ਮੰਨਣਾ ਪੈਂਦਾ ਭਾਣਾ। ਕੋਈ ਜਿਗਰ ਦਾ ਟੋਟਾ ਤੁਰ ਚੱਲਿਆ, ਇਹ ਤਾਈਓਂ ਰੋਣ ਮਕਾਣਾਂ।’’

ਗੀਤ ਨੂੰ ਸੁਣ ਕੇ ਹਰ ਕੋਈ ਇਮੋਸ਼ਨਲ ਹੋ ਰਿਹਾ ਹੈ। ਕਿਉਂਕਿ ਕੋਈ ਵੀ ਹਾਲੇ ਤੱਕ ਆਪਣੇ ਚਹੇਤੇ ਸਿਤਾਰਿਆਂ ਸਿੱਧੂ ਮੂਸੇਵਾਲਾ ਤੇ ਸੰਦੀਪ ਅੰਬੀਆ ਦੀ ਦਰਦਨਾਕ ਮੌਤ ਨੂੰ ਭੁਲਾ ਨਹੀਂ ਸਕਿਆ ਹੈ। ਇਸ ਗੀਤ ਨੂੰ ਸੁਰਾਂ ਤੇ ਸੰਗੀਤ ਨਾਲ ਗੈਰੀ ਸੰਧੂ ਨੇ ਸਜਾਇਆ ਹੈ, ਜਦਕਿ ਇਸ ਗੀਤ ਦੇ ਬੋਲ ਵੀ ਖੁਦ ਗੈਰੀ ਸੰਧੂ ਨੇ ਹੀ ਲਿਖੇ ਹਨ। ਇਸ ਗੀਤ `ਚ ਗੈਰੀ ਦੀ ਆਵਾਜ਼ `ਚ ਦਰਦ ਸਾਫ਼ ਛਲਕਦਾ ਮਹਿਸੂਸ ਹੁੰਦਾ ਹੈ।

ਗਗਨਦੀਪ ਸਿੰਘ ਚੱਢਾ ਦੇ ਦਿਹਾਂਤ ‘ਤੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਦੁੱਖ ਕੀਤਾ ਪ੍ਰਗਟ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੇ ਟਵੀਟ ਕਰਦਿਆਂ ਲਿ ਖਿਆ ਕਿ ਬੇਹੱਦ ਦੁੱਖਦਾਈ ਖਬਰ ਹੈ.. ਯਕੀਨ ਨਹੀਂ ਹੋ ਰਿਹਾ ਕਿ ਆਮ ਆਦਮੀ ਪਾਰਟੀ ਦੇ ਸਾਡੇ ਸਾਥੀ, ਜੁਝਾਰੂ ਵਲੰਟੀਅਰ, ਪੰਜਾਬ ‘ਚ ਸਾਡਾ ਸੰਗਠਨ ਬਣਾਉਣ ‘ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਸਾਡੇ ਵਿੱਚਕਾਰ ਨਹੀਂ ਰਹੇ..ਇਸ ਘੜੀ ‘ਚ ਪੂਰੀ ਪਾਰਟੀ ਪਰਿਵਾਰ ਨਾਲ ਹੈ.. ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ੇ

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਗਨਦੀਪ ਸਿੰਘ ਚੱਢਾ ਦੇ ਬੇਵਕਤੀ ਦੇਹਾਂਤ ‘ਤੇ ਬਹੁਤ ਹੀ  ਦੁਖੀ ਹਾਂ। ਪੰਜਾਬ ਵਿੱਚ ‘ਆਪ’ ਦੇ ਸੰਗਠਨ ਨੂੰ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।

ਆਪ ਪਾਰਟੀ ਦੇ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਰਮੇਲ ਸਿੰਘ ਨੇ ਲਿਖਿਆ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਪਰਿਵਾਰ ਦੇ ਨੌਜਵਾਨ ਸਾਥੀ ਗਗਨਦੀਪ ਸਿੰਘ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ, ਪਾਰਟੀ ਲਈ ਲਈ ਗਗਨਦੀਪ ਵੀਰ ਦਾ ਘਾਟਾ ਕਦੇ ਵੀ ਪੂਰਾ ਨਾ ਹੋਣ ਵਾਲਾ ਹੈ ਜੋ ਪਾਰਟੀ ਦੇ ਹਰ ਕੰਮ ਲਈ ਤਿਆਰ ਰਹਿੰਦਾ ਸੀ, ਗਗਨਦੀਪ ਵੀਰ ਦੇ ਇੰਨੀ ਛੇਤੀ ਅਕਾਲ ਚਲਾਣੇ ਦੀ ਖ਼ਬਰ ਬੇਹੱਦ ਅਹਿਸਹਿਣਯੋਗ ਹੈ,ਵਾਹਿਗੁਰੂ ਉਸਦੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ

ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, ਭਾਜਪਾ ਤੇ ਆਪ ਉਮੀਦਵਾਰ ਨੇ ਵੋਟ ਪਾਈ

0

ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਜਿਸ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਾਂ ਪਾਉਣ ਲਈ ਅੱਜ ਸਵੇਰ ਤੋਂ ਹੀ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਹਲਕੇ ਵਿਚ 1766 ਪੋਲਿੰਗ ਬੂਥ ਬਣਾਏ ਗਏ ਹਨ ਜਿਹਨਾਂ ਵਿਚੋਂ 296 ਸੰਵੇਦਨਸ਼ੀਲ ਐਲਾਨ ਗਏ ਹਨ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਆਪ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਨੇ ਵੀ ਵੋਟ ਪਾ ਦਿੱਤੀ ਹੈ। ਇਸਦੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਵੋਟ ਪਾ ਦਿੱਤੀ ਹੈ।