Home Blog Page 2019

ਅਫਗਾਨਿਸਤਾਨ ‘ਚ 6.1 ਦੀ ਤੀਬਰਤਾ ਨਾਲ ਆਇਆ ਭੂਚਾਲ, 255 ਲੋਕਾਂ ਦੀ ਹੋਈ ਮੌਤ

0

ਭਾਰਤ ਦੇ ਗੁਆਂਢੀ ਦੇਸ਼ ਅਫਗਾਨਿਸਤਾਨ ‘ਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਫਗਾਨਿਸਤਾਨ ਵਿਚ 6.1 ਦੀ ਤੀਬਰਤਾ ਦਾ ਭੂਚਾਲ ਆਇਆ ਹੈ। ਇਸ ਨਾਲ ਘੱਟੋ-ਘੱਟ 255 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੇਸ਼ ਦੇ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਨੁਸਾਰ 6.1 ਤੀਬਰਤਾ ਦੇ ਭੂਚਾਲ ਨੇ ਦੱਖਣੀ ਅਫ਼ਗਾਨਿਸਤਾਨ ਨੂੰ ਹਿਲਾ ਦਿੱਤਾ ਹੈ, ਜਿਸ ਵਿੱਚ ਘੱਟੋ ਘੱਟ 255 ਲੋਕਾਂ ਦੀ ਮੌਤ ਹੋ ਗਈ ਹੈ।

ਯੂਐਸ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਾਜਧਾਨੀ ਕਾਬੁਲ ਦੇ ਦੱਖਣ ਵਿੱਚ ਸਥਿਤ ਕਸਬੇ ਖੋਸਟ ਤੋਂ 44 ਕਿਲੋਮੀਟਰ ਦੱਖਣ-ਪੱਛਮ ਵਿੱਚ ਬੁੱਧਵਾਰ ਸਵੇਰੇ ਸਥਾਨਕ ਸਮੇਂ ਅਨੁਸਾਰ ਭੂਚਾਲ ਆਇਆ। ਤਾਲਿਬਾਨ ਪ੍ਰਸ਼ਾਸਨ ਦੇ ਆਫ਼ਤ ਪ੍ਰਬੰਧਨ ਅਥਾਰਟੀ ਦੇ ਮੁਖੀ ਮੁਹੰਮਦ ਨਸੀਮ ਹੱਕਾਨੀ ਨੇ ਕਿਹਾ ਕਿ ਜ਼ਿਆਦਾਤਰ ਮੌਤਾਂ ਦੀ ਪੁਸ਼ਟੀ ਪਕਤਿਕਾ ਪ੍ਰਾਂਤ ਵਿੱਚ ਹੋਈ ਸੀ, ਜਿੱਥੇ ਘੱਟੋ-ਘੱਟ 255 ਲੋਕ ਮਾਰੇ ਗਏ ਅਤੇ ਇੰਨੇ ਹੀ ਜ਼ਖਮੀ ਹੋਏ ਸਨ।ਉਹਨਾਂ ਨੇ ਅੱਗੇ ਕਿਹਾ ਕਿ ਪੂਰਬੀ ਪ੍ਰਾਂਤਾਂ ਨੰਗਰਹਾਰ ਅਤੇ ਖੋਸਤ ਵਿੱਚ ਵੀ ਮੌਤਾਂ ਹੋਈਆਂ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਪਾਕਿਸਤਾਨ ਵਿਚ ਵੀ 6.1 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਕੁਝ ਹਿੱਸਿਆਂ ‘ਚ ਤੜਕੇ 6.1 ਤੀਬਰਤਾ ਦਾ ਭੂਚਾਲ ਆਇਆ। ਇਸਲਾਮਾਬਾਦ, ਮੁਲਤਾਨ, ਭਾਕਰ, ਫਲੀਆ, ਪਿਸ਼ਾਵਰ, ਮਲਕੰਦ, ਸਵਾਤ, ਮੀਆਂਵਾਲੀ, ਪਾਕਪਟਨ ਅਤੇ ਬੁਨੇਰ ਸਮੇਤ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਪੰਜਾਬ ਸਰਕਾਰ ਦਾ ਅਗਲਾ ਐਕਸ਼ਨ, ਜਲਦ ਹੀ ਕਾਂਗਰਸੀਆਂ ਤੋਂ ਮਾਰਕੀਟ ਕਮੇਟੀਆਂ ਦੀਆਂ ਚੇਅਰਮੈਨੀਆਂ ਖੁੱਸ ਜਾਣਗੀਆਂ!

0

ਪੰਜਾਬ ਸਰਕਾਰ ਇੱਕ ਤੋਂ ਬਾਅਦ ਇੱਕ ਐਕਸ਼ਨ ਲੈ ਰਹੀ ਹੈ। ਜਲਦ ਹੀ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਹੁਣ ਕਾਂਗਰਸੀਆਂ ਤੋਂ ਮਾਰਕੀਟ ਕਮੇਟੀਆਂ ਦੀਆਂ ਚੇਅਰਮੈਨੀਆਂ ਖੁੱਸ ਜਾਣਗੀਆਂ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਮਾਰਕੀਟ ਕਮੇਟੀਆਂ ਭੰਗ ਕਰਨ ਜਾ ਰਹੀ ਹੈ। ਇਸ ਵੇਲੇ ਪੰਜਾਬ ਦੀਆਂ ਕੁੱਲ 156 ਮਾਰਕੀਟ ਕਮੇਟੀਆਂ ਉੱਪਰ ਕਾਂਗਰਸੀ ਹੀ ਕਾਬਜ਼ ਹਨ। ਆਮ ਆਦਮੀ ਪਾਰਟੀ ਕਾਂਗਰਸ ਚੇਅਰਮੈਨਾਂ ਨੂੰ ਹਟਾ ਕੇ ਆਪਣੇ ਨੁਮਾਇੰਦੇ ਲਾਉਣ ਦੀ ਤਿਆਰੀ ਕਰ ਰਹੀ ਹੈ।

ਸੂਤਰਾਂ ਅਨੁਸਾਰ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਇਸ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਮੰਡੀ ਬੋਰਡ ਨੇ ਮਾਰਕੀਟ ਕਮੇਟੀਆਂ ਦੇ ਮੌਜੂਦਾ ਚੇਅਰਮੈਨਾਂ ਨੂੰ ਹਟਾਏ ਜਾਣ ਬਾਰੇ ਏਜੰਡਾ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਹੈ। ਪੰਜਾਬ ਕੈਬਨਿਟ ਵੱਲੋਂ ਇਹ ਫ਼ੈਸਲਾ ਲੈਣ ਲਈ ਸਬੰਧਤ ਐਕਟ ਵਿਚ ਸੋਧ ਕੀਤੀ ਜਾਵੇਗੀ।

ਦੱਸ ਦਈਏ ਕਿ ਜਦੋਂ ਕਾਂਗਰਸ ਸਰਕਾਰ ਸੀ ਤਾਂ ਉਦੋਂ ਪੜਾਅਵਾਰ ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਉਪ ਚੇਅਰਮੈਨ ਤੇ ਮੈਂਬਰ ਨਾਮਜ਼ਦ ਕੀਤੇ ਗਏ ਸਨ। ‘ਪੰਜਾਬੀ ਟ੍ਰਿਿਬਊਨ’ ਦੀ ਰਿਪੋਰਟ ਮੁਤਾਬਕ ਪੰਜਾਬ ਦੀਆਂ 48 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਤੇ ਉਪ ਚੇਅਰਮੈਨਾਂ ਦੀ ਮਿਆਦ 2022 ਵਿਚ ਖ਼ਤਮ ਹੋ ਰਹੀ ਹੈ ਜਦੋਂਕਿ 90 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਤੇ ਉਪ ਚੇਅਰਮੈਨਾਂ ਦੀ ਮਿਆਦ 2023 ਵਿੱਚ ਖ਼ਤਮ ਹੋਣੀ ਹੈ।

ਇਸੇ ਤਰ੍ਹਾਂ 9 ਮਾਰਕੀਟ ਕਮੇਟੀਆਂ ਅਜਿਹੀਆਂ ਵੀ ਹਨ ਜਿਨ੍ਹਾਂ ਦੇ ਚੇਅਰਮੈਨਾਂ ਤੇ ਉਪ ਚੇਅਰਮੈਨਾਂ ਦੀ ਮਿਆਦ 2024 ਵਿਚ ਖ਼ਤਮ ਹੋਣੀ ਹੈ। ਇਸ ਤੋਂ ਇਲਾਵਾ 9 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਆਦਿ ਹਾਲੇ ਨਾਮਜ਼ਦ ਨਹੀਂ ਕੀਤੇ ਗਏ। ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਟਰਮ ਤਿੰਨ ਸਾਲ ਦੀ ਹੁੰਦੀ ਹੈ। ਕਾਂਗਰਸ ਸਰਕਾਰ ਆਪਣੇ ਕਾਰਜਕਾਲ ਦੇ ਅਖੀਰ ਤੱਕ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਾਮਜ਼ਦ ਕਰਦੀ ਰਹੀ। ‘ਆਪ’ ਸਰਕਾਰ ਆਉਣ ਮਗਰੋਂ ਕਿਸੇ ਵੀ ਚੇਅਰਮੈਨ ਜਾਂ ਉਪ ਚੇਅਰਮੈਨ ਨੇ ਹਾਲੇ ਤੱਕ ਅਸਤੀਫ਼ਾ ਨਹੀਂ ਦਿੱਤਾ।

ਸੰਜੇ ਪੋਪਲੀ ਖ਼ਿਲਾਫ਼ ਆਰਮਜ਼ ਐਕਟ ਤਹਿਤ ਵੀ ਦਰਜ ਹੋਇਆ ਕੇਸ

0

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ IAS ਅਧਿਕਾਰੀ ਸੰਜੇ ਪੋਪਲੀ ਦੇ ਖ਼ਿਲਾਫ਼ ਹੁਣ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਕਿਉਂਕਿ ਉਹਨਾਂ ਦੀ ਸਰਕਾਰੀ ਰਿਹਾਇਸ਼ ਤੋਂ 73 ਅਣਚੱਲੇ ਕਾਰਤੂਸ ਬਰਾਮਦ ਹੋਏ ਹਨ। ਇਹਨਾਂ ਵਿਚੋਂ 41 ਕਾਰਤੂਸ 7.65 ਐੱਮ ਐੱਮ,32 ਬੋਰ ਅਤੇ 30 .22 ਰਾਈਫ਼ਲ ਦੇ ਹਨ। ਇਸ ਮਾਮਲੇ ਵਿਚ ਪੁਲਿਸ ਥਾਣਾ ਸੈਕਟਰ 11 ਵਿਚ ਕੇਸ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਸੰਜੀਵ ਵਤਸ ਨੂੰ ਬੀਤੇ ਦਿਨੀ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਬਚਾਅ ਪੱਖ ਅਤੇ ਸਰਕਾਰੀ ਧਿਰ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੰਜੇ ਪੋਪਲੀ ਅਤੇ ਸੰਜੀਵ ਵਤਸ ਨੂੰ ਚਾਰ ਦਿਨ ਦੇ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਪਾਉਣ ਦੇ ਟੈਂਡਰਾਂ ਨੂੰ ਮਨਜੂਰੀ ਦੇਣ ਲਈ ਕਥਿਤ ਤੌਰ ‘ਤੇ ਰਿਸ਼ਵਤ ਵਜੋਂ 1ਫੀਸਦ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਕਤ ਅਧਿਕਾਰੀ ਦੇ ਸਾਥੀ , ਜਿਸ ਦੀ ਪਛਾਣ ਸੰਦੀਪ ਵਤਸ ਵਜੋਂ ਹੋਈ , ਨੂੰ ਵੀ ਜਲੰਧਰ ਤੋਂ ਕਾਬੂ ਕੀਤਾ ਗਿਆ ਸੀ।

ਹਰਿਆਣਾ ਦੇ ਕਰਨਾਲ ਦੇ ਸ਼ਿਕਾਇਤਕਰਤਾ ਸੰਜੇ ਕੁਮਾਰ, ਜੋ ਕਿ ਦਿਖਾਦਲਾ ਕੋਆਪ੍ਰੇਟਿਵ ਸੋਸਾਇਟੀ ਲਿਮਟਡ ਨਾਮ ਦੀ ਇੱਕ ਫਰਮ ਦੇ ਨਾਲ ਇੱਕ ਸਰਕਾਰੀ ਠੇਕੇਦਾਰ ਹੈ, ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਰਾਹੀਂ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਸੰਜੇ ਪੋਪਲੀ, ਆਈ.ਏ.ਐਸ., ਜਦੋਂ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ. ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਜੋਂ ਤਾਇਨਾਤ ਸਨ, ਨੇ ਆਪਣੇ ਸਹਾਇਕ ਸਕੱਤਰ ਸੰਦੀਪ ਵਤਸ ਦੀ ਮਿਲੀਭੁਗਤ ਨਾਲ 7.30 ਕਰੋੜ ਰੁਪਏ ਦੇ ਟੈਂਡਰ ਕਲੀਅਰ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ 12 ਜਨਵਰੀ, 2022 ਵਾਲੇ ਦਿਨ ਸੰਦੀਪ ਦੇ ਵਟਸਐਪ ਤੋਂ ਉਸਨੂੰ ਕਾਲ ਆਈ, ਜਿਸ ਵਿੱਚ ਸੰਜੇ ਪੋਪਲੀ ਦੀ ਤਰਫੋਂ ਟੈਂਡਰ ਅਲਾਟਮੈਂਟ ਲਈ 7 ਲੱਖ ਰੁਪਏ (7 ਕਰੋੜ ਰੁਪਏ ਦੇ ਪ੍ਰੋਜੈਕਟ ਦਾ 1ਫੀਸਦ) ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਉਸਨੇ ਡਰ ਕੇ ਆਪਣੇ ਪੀ.ਐਨ.ਬੀ. ਖਾਤੇ ਵਿੱਚੋਂ 3.5 ਲੱਖ ਰੁਪਏ ਕਢਵਾ ਕੇ ਸੈਕਟਰ-20, ਚੰਡੀਗੜ ਵਿਖੇ ਇੱਕ ਕਾਰ ਵਿੱਚ ਸੰਦੀਪ ਵਤਸ ਨੂੰ ਦੇ ਦਿੱਤੇ। ਉਸਨੇ ਦੱਸਿਆ ਕਿ ਰਕਮ ਪ੍ਰਾਪਤ ਕਰਨ ਤੋਂ ਬਾਅਦ ਸੰਦੀਪ ਵਤਸ ਨੇ ਸੰਜੇ ਪੋਪਲੀ ਨੂੰ ਉਸਦੇ ਵਟਸਐਪ ਨੰਬਰ ‘ਤੇ ਕਾਲ ਕਰਕੇ ਪੁਸ਼ਟੀ ਵੀ ਕੀਤੀ ਅਤੇ ਆਪਣੇ ਲਈ ਵੀ 5000 ਰੁਪਏ ਲਏ ਸਨ।

ਬਠਿੰਡਾ ਜ਼ਿਲ੍ਹਾ ‘ਚ 8 ਸੌ ਕਰੋੜ ਦੀ ਪੰਚਾਇਤੀ ਜ਼ਮੀਨ ਪ੍ਰਾਈਵੇਟ ਹੱਥਾਂ ‘ਚ ਦੇਣ ਦਾ ਮਾਮਲਾ ਗਰਮਾਇਆ

0

ਬਠਿੰਡਾ ਜ਼ਿਲ੍ਹਾ ਦੇ ਅੱਧੀ ਦਰਜਨ ਪਿੰਡਾਂ ਦੀ ਕਰੀਬ 8 ਸੌ ਕਰੋੜ ਦੀ ਪੰਚਾਇਤੀ ਜ਼ਮੀਨ ਪ੍ਰਾਈਵੇਟ ਲੋਕਾਂ ਨੂੰ ਸੌਪਣ ‘ਤੇ ਹੁਣ ਸਵਾਲ ਉੱਠ ਰਹੇ ਹਨ। ਦੱਸ ਦਈਏ ਕਿ ਬਿਨਾਂ ਢੁੱਕਵੀਂ ਪ੍ਰਕਿ ਰਿਆ ਤੋਂ ਪੰਚਾਇਤੀ ਸ਼ਾਮਲਾਟ ਦੀ ਮਾਲਕੀ ਤਬਦੀਲ ਕੀਤੇ ਜਾਣ ਦੇ ਮਾਮਲੇ ‘ਚ ਕਈ ਉੱਚ ਅਧਿਕਾਰੀ ਫਸ ਸਕਦੇ ਹਨ। ਆਪ ਸਰਕਾਰ ਵਲੋਂ ਇਸ ਦੀ ਘੋਖ ਮਗਰੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ 2012 ਦੀਆ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਠਿੰਡਾ ਦੇ 6 ਪਿੰਡਾਂ ਦੇ ਪੰਚਾਇਤੀ ਰਕਬੇ ਦੀ ਮਾਲਕੀ ਪ੍ਰਾਈਵੇਟ ਲੋਕਾਂ ਦੇ ਨਾਂ ਕਰਨ ਦਾ ਫੈਸਲਾ ਲਿਆ ਸੀ। ਵੇਰਵਿਆਂ ਅਨੁਸਾਰ ਬਠਿੰਡਾ ਜ਼ਿਲ੍ਹਾ ਦੇ 6 ਪਿੰਡਾਂ ਦੀ 3701 ਏਕੜ ਪੰਚਾਇਤੀ ਜ਼ਮੀਨ ਦੀ ਮਾਲਕੀ ਪ੍ਰਾਈਵੇਟ ਲੋਕਾਂ ਦੇ ਨਾਂ ਕੀਤੀ ਗਈ।

ਜਿਨ੍ਹਾਂ ਵਿੱਚ ਇਹ ਪਿੰਡ ਸ਼ਾਮਿਲ ਹਨ। ਪਿੰਡ ਜੀਦਾ ਦਾ 155 ਏਕੜ, ਖੇਮੂਆਣਾ ਦਾ 119 ਏਕੜ, ਜੰਡਾਵਾਲਾ ਦਾ 1475 ਏਕੜ, ਗੋਨਿਆਣਾ ਖੁਰਦ ਦਾ 274 ਏਕੜ, ਹਰਰਾਏਪੁਰ ਦਾ 923 ਏਕੜ ਤੇ ਵਿਰਕ ਕਲਾਂ ਦਾ 755 ਏਕੜ ਰਕਬਾ ਸ਼ਾਮਿਲ ਹੈ। ਇਸ ਰਕਬੇ ਦੀ ਮੌਜੂਦਾ ਕੀਮਤ ਲਗਭਗ 8 ਸੌ ਕਰੋੜ ਬਣਦੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਰਿਕਾਰਡ ਦੇਖਣ ਤੋਂ ਬਾਅਦ ਇਹ ਤੱਥ ਸਾਹਮਣੇ ਆਏ ਕਿ ਮਾਲ ਵਿਭਾਗ ਨੇ ਸਿਰਫ ਕੈਬਨਿਟ ਦੇ ਫੈਸਲੇ ਦੇ ਆਧਾਰ ‘ਤੇ ਹੀ ਬਿਨਾਂ ਕੁਲੈਕਟਰ ਦੇ ਹੁਕਮਾਂ ਤੋਂ ਪਿੰਡ ਗੋਨਿਆਣਾ ਖੁਰਦ ਦਾ 274 ਏਕੜ, ਹਰਰਾਏਪੁਰ ਦਾ 923 ਏਕੜ ਤੇ ਵਿਰਕ ਕਲਾਂ ਦਾ 755 ਏਕੜ ਜ਼ਮੀਨ ਦੇ ਮਾਲਕ ਪ੍ਰਾਈਵੇਟ ਵਿਅਕਤੀਆਂ ਨੂੰ ਬਣਾ ਦਿੱਤਾ ਹੈ।

ਹਰਿਆਣਾ ਦੇ ਨਗਰ ਪਰਿਸ਼ਦ ਤੇ ਨਗਰ ਪਾਲਿਕਾਵਾਂ ਦੇ ਚੋਣ ਨਤੀਜੇ ਅੱਜ ਜਾਣਗੇ ਐਲਾਨੇ

0

ਹਰਿਆਣਾ ‘ਚ ਨਗਰ ਪਰਿਸ਼ਦ ਤੇ ਨਗਰ ਪਾਲਿਕਾਵਾਂ ਲਈ 19 ਜੂਨ ਨੂੰ ਵੋਟਿੰਗ ਹੋਈ ਸੀ। ਇਨ੍ਹਾਂ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾਣਗੇ। ਜਿਸ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਤੋਂ ਬਾਅਦ 840 ਵਾਰਡਾ ਦੇ 3097 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਜਾਵੇਗਾ। ਇਨ੍ਹਾਂ ਚੋਣ ਨਤੀਜਿਆਂ ਵਿੱਚ ਮੁੱਖ ਤੌਰ ‘ਤੇ ਸੱਤਾਧਾਰੀ ਭਾਜਪਾ ਤੇ ਜੇਜੇਪੀ ਗਠਜੋੜ ਅਤੇ ‘ਆਪ’ ‘ਚ ਟੱਕਰ ਦਿੱਖ ਰਹੀ ਹੈ।ਇਸ ਵਾਰ ਕਾਂਗਰਸ ਪਾਰਟੀ ਮੈਦਾਨ ‘ਚ ਬਾਹਰ ਦਿਖਾਈ ਦੇ ਰਹੀ ਹੈ।

ਵੋਟਾਂ ਦੀ ਗਿਣਤੀ ਲਈ ਸਾਰੀਆਂ ਸਿਆਸੀਆਂ ਪਾਰਟੀਆਂ ਨੇ ਗਿਣਤੀ ਏਜੰਟਾਂ ਨੂੰ ਤੈਨਾਤ ਕਰ ਦਿੱਤਾ ਹੈ। ਨਗਰ ਕੌਸਲ ਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਭਾਜਪਾ ਤੇ ਜੇਜੇਪੀ ਗਠਜੋੜ ਲਈ ਜਿੱਤ ਵੱਕਾਰ ਦਾ ਸਵਾਲ ਬਣੀ ਹੋਈ ਹੈ। ਇਸੇ ਕਰਕੇ ਮੁੱਖ ਮੰਤਰੀ ਖੱਟਰ, ਹਰਿਆਣਾ ਭਾਜਪਤ ਦੇ ਪ੍ਰਧਾਨ ਧਨਖੜ ਤੇ ਜੇਜੇਪੀ ਦੇ ਸੀਨੀਅਰ ਆਗੂ ਦੁਸ਼ਿਅੰਤ ਚੌਟਾਲਾ ਸਰਗਰਮ ਰਹੇ ਹਨ। ਹਰਿਆਣਾ ਦੇ 18 ਨਗਰ ਪਰਿਸ਼ਦਾਂ ਅਤੇ 28 ਨਗਰ ਪਾਲਿਕਾਵਾਂ ਦੇ ਚੋਣ ਨਤੀਜੇ ਅੱਜ 22 ਜੂਨ ਨੂੰ ਦੁਪਹਿਰ ਤੱਕ ਐਲਾਨ ਦਿੱਤੇ ਜਾਣਗੇ। ਵੋਟਾਂ ਦੀ ਗਿਣਤੀ ਲਈ ਸਖਤ ਪ੍ਰਬੰਧ ਕੀਤੇ ਗਏ ਹਨ।

NDA ਨੇ ਦ੍ਰੋਪਦੀ ਮੁਰਮੂ ਨੂੰ ਬਣਾਇਆ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

0
ਭਾਜਪਾ ਨੇ ਰਾਸ਼ਟਰਪਤੀ ਚੋਣ ਲਈ ਐਨਡੀਏ ਪੱਖ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਦ੍ਰੋਪਦੀ ਮੁਰਮੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਂ ‘ਤੇ ਵਿਚਾਰ ਕਰਨ ਲਈ ਭਾਜਪਾ ਦੇ ਸੰਸਦੀ ਬੋਰਡ ਦੀ ਬੈਠਕ ਪਾਰਟੀ ਹੈੱਡਕੁਆਰਟਰ ‘ਤੇ ਹੋਈ।

ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ.ਪੀ.ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸੰਸਦੀ ਬੋਰਡ ਦੇ ਹੋਰ ਮੈਂਬਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ 20 ਦੇ ਕਰੀਬ ਨਾਵਾਂ ’ਤੇ ਚਰਚਾ ਕੀਤੀ ਗਈ ਸੀ। ਅਸੀਂ ਵਿਰੋਧੀ ਪਾਰਟੀਆਂ ਨਾਲ ਵੀ ਸਲਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਲ ਸਿਰੇ ਨਹੀਂ ਚੜ੍ਹੀ।

ਮੀਟਿੰਗ ਤੋਂ ਬਾਅਦ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ਅੱਜ ਦੀ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਸਾਡੇ ਸਾਰਿਆਂ ਦੀ ਸਹਿਮਤੀ ਬਣੀ ਕਿ ਭਾਜਪਾ ਅਤੇ ਐਨਡੀਏ ਨੂੰ ਆਪਣੇ ਸਾਰੇ ਹਲਕਿਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਕਰਨਾ ਚਾਹੀਦਾ ਹੈ। ਦ੍ਰੋਪਦੀ ਮੁਰਮੂ ਨੂੰ ਐਨਡੀਏ ਨੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਐਲਾਨ ਤੋਂ ਬਾਅਦ ਪੀਐਮ ਮੋਦੀ ਨੇ ਟਵੀਟ ਕੀਤਾ ਅਤੇ ਕਿਹਾ, “ਲੱਖਾਂ ਲੋਕ, ਖਾਸ ਤੌਰ ‘ਤੇ ਜਿਨ੍ਹਾਂ ਨੇ ਗਰੀਬੀ ਦਾ ਅਨੁਭਵ ਕੀਤਾ ਹੈ ਅਤੇ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ, ਦ੍ਰੋਪਦੀ ਮੁਰਮੂ ਦੇ ਜੀਵਨ ਤੋਂ ਵੱਡੀ ਤਾਕਤ ਹਾਸਿਲ ਕਰਦੇ ਹਨ।  ਨੀਤੀਗਤ ਮਾਮਲਿਆਂ ਬਾਰੇ ਉਸਦੀ ਸਮਝ ਅਤੇ ਦਇਆਵਾਨ ਸੁਭਾਅ ਨਾਲ ਸਾਡੇ ਦੇਸ਼ ਨੂੰ ਬਹੁਤ ਲਾਭ ਹੋਵੇਗਾ।

ਕੌਣ ਹੈ ਦ੍ਰੋਪਦੀ ਮੁਰਮੂ ?

ਆਦਿਵਾਸੀ ਸਮਾਜ ਨਾਲ ਸਬੰਧ ਰੱਖਣ ਵਾਲੀ ਦਰੋਪਦੀ ਮੁਰਮੂ ਛੇ ਸਾਲ ਇੱਕ ਮਹੀਨੇ ਤੱਕ ਝਾਰਖੰਡ ਦੀ ਰਾਜਪਾਲ ਰਹਿ ਚੁੱਕੇ ਹਨ।  ਮੁਰਮੂ ਉੜੀਸਾ ਦੇ ਰਾਏਰੰਗਪੁਰ ਦੀ ਰਹਿਣ ਵਾਲੀ ਹੈ। ਸੂਤਰਾਂ ਨੇ ਦੱਸਿਆ ਕਿ ਦ੍ਰੋਪਦੀ ਮੁਰਮੂ 25 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਭਾਜਪਾ ਨੇ ਆਪਣੇ ਸਾਰੇ ਕੇਂਦਰੀ ਮੰਤਰੀਆਂ ਨੂੰ 24 ਅਤੇ 25 ਜੂਨ ਨੂੰ ਦਿੱਲੀ ਵਿੱਚ ਰਹਿਣ ਲਈ ਕਿਹਾ ਹੈ।

ਰਾਸ਼ਟਰਪਤੀ ਚੋਣ ਲਈ ਵਿਰੋਧੀ ਪਾਰਟੀਆਂ ਨੇ ਸਾਂਝੇ ਉਮੀਦਵਾਰ ਵਜੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਸਿਨਹਾ ਦੇ ਨਾਂ ਦੇ ਐਲਾਨ ਤੋਂ ਬਾਅਦ ਹੁਣ ਅਗਲੇ ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ।

CM ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, 45 ਵਿਅਕਤੀ ਕੀਤੇ ਗ੍ਰਿਫ਼ਤਾਰ

0
The first budget of the Punjab government will focus on health education and agriculture

ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਥੋੜ੍ਹੇ ਸਮੇਂ ਵਿੱਚ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਨੇ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵਟਸਐਪ ਆਧਾਰਤ ਇਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਸੀ। ਇਹ ਹੈਲਪਲਾਈਨ ਵਰਦਾਨ ਸਾਬਤ ਹੋਈ ਹੈ ਕਿਉਂਕਿ ਲੋਕ ਇਸ ਦੀ ਵਰਤੋਂ ਭ੍ਰਿਸ਼ਟਾਚਾਰ ਦੀ ਜੜ੍ਹ ਵੱਢਣ ਲਈ ਪ੍ਰਭਾਵਸ਼ਾਲੀ ਤਰੀਕੇ ਵਜੋਂ ਕਰ ਰਹੇ ਹਨ।

ਇਸ ਨੰਬਰ ਉਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉਤੇ ਪੰਜਾਬ ਪੁਲਿਸ ਨੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਦੋਸ਼ੀਆਂ ਖ਼ਿਲਾਫ਼ 28 ਐਫ.ਆਈ.ਆਰ. ਦਰਜ ਕੀਤੀਆਂ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਵਿਜੀਲੈਂਸ ਨੇ ਹੁਣ ਤੱਕ ਪੁਲਿਸ ਦੇ ਇਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰਾਂ, ਤਿੰਨ ਹੌਲਦਾਰਾਂ, ਇਕ ਸਿਪਾਹੀ, ਹੋਮਗਾਰਡ ਦੇ ਇਕ ਜਵਾਨ, ਦੋ ਪਟਵਾਰੀਆਂ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡੇਟਾ ਐਂਟਰੀ ਅਪਰੇਟਰ, ਸਰਕਾਰੀ ਆਈ.ਟੀ.ਆਈ. ਐਸ.ਏ.ਐਸ. ਨਗਰ ਦੇ ਇਕ ਪ੍ਰਿੰਸੀਪਲ, ਇਕ ਮੈਡੀਕਲ ਅਫ਼ਸਰ, ਇਕ ਡਿਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਮਾਈਨਿੰਗ ਕੇਸ ਵਿੱਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇਕ ਜੰਗਲਾਤ ਠੇਕੇਦਾਰ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਫੜਿਆ ਗਿਆ ਹੈ। ਪੁਲਿਸ ਨੇ 21 ਜੂਨ 2022 ਤੱਕ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੁੱਲ 45 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੋਈ ਹੈ ਅਤੇ ਭ੍ਰਿਸ਼ਟ ਅਫਸਰਾਂ ਅਤੇ ਕਰਮਚਾਰੀਆਂ ਨੂੰ ਬਾਹਰ ਦਾ ਰਾਹ ਵਿਖਾ ਕੇ ਸਮੁੱਚੇ ਸਿਸਟਮ ਨੂੰ ਸਾਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀ, ਕਾਰਗਰ ਅਤੇ ਪਾਰਦਰਸ਼ੀ ਸਰਕਾਰ ਦੇਣ ਲਈ ਸ਼ਾਸਨ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੇ ਮੋਢਿਆਂ ਉਤੇ ਬਹੁਤ ਵੱਡੀ ਜ਼ਿੰਮੇਵਾਰੀ ਪਾਈ ਹੈ, ਜਿਸ ਕਰ ਕੇ ਪਾਰਦਰਸ਼ੀ ਅਤੇ ਜੁਆਬਦੇਹ ਪ੍ਰਸ਼ਾਸਨ ਦੇ ਕੇ ਲੋਕਾਂ ਦੀਆਂ ਉਮੀਦਾਂ ਉਤੇ ਖਰ੍ਹਾ ਉਤਰਨਾ ਉਨ੍ਹਾਂ ਦਾ ਫ਼ਰਜ਼ ਬਣਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਮਿਸਾਲ ਕਾਰਵਾਈ ਇਹ ਦਰਸਾਉਂਦੀ ਹੈ ਕਿ ਸੂਬਾ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਜੰਗ ਉਸ ਵੇਲੇ ਹੀ ਖ਼ਤਮ ਹੋਵੇਗੀ, ਜਦੋਂ ਸੂਬੇ ਵਿੱਚੋਂ ਇਸ ਦਾ ਮੁਕੰਮਲ ਤੌਰ ਉਤੇ ਸਫਾਇਆ ਹੋ ਜਾਵੇਗਾ ਪਰ ਇਸ ਲਈ ਲੋਕਾਂ ਦਾ ਸਰਗਰਮ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ਲੋਕਾਂ ਨੂੰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਵਧ-ਚੜ੍ਹ ਕੇ ਸੂਬਾ ਸਰਕਾਰ ਦਾ ਸਹਿਯੋਗ ਕਰਨ ਦਾ ਸੱਦਾ ਦਿੱਤਾ।

ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ‘ਚ ਕੀਤਾ ਵਾਧਾ

0

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੰਜਾਬ ਪੁਲਿਸ ਦੇ ਵਲੋਂ ਪੁੱਛਗਿੱਛ ਜਾਰੀ ਹੈ। ਪੰਜਾਬ ਪੁਲਿਸ ਨੂੰ ਪਹਿਲਾਂ ਲਾਰੈਂਸ ਦਾ ਸੱਤ ਦਿਨਾਂ ਦਾ ਰਿਮਾਂਡ ਮਿਲਿਆ ਹੋਇਆ ਸੀ, ਜੋ ਕੱਲ੍ਹ ਪੂਰਾ ਹੋਣ ਜਾ ਰਿਹਾ ਸੀ ਤੇ ਪੁਲਿਸ ਵਲੋਂ ਉਸ ਨੂੰ ਦੇਰ ਰਾਤ ਮਾਨਸਾ ਕੋਰਟ ‘ਚ ਪੇਸ਼ ਕੀਤਾ ਗਿਆ।

ਬੀਤੇ ਦਿਨੀ ਲਾਰੈਂਸ ਦੇ ਸੱਤ ਦਿਨਾਂ ਪੁਲਿਸ ਰਿਮਾਂਡ ਪੂਰਾ ਹੋਣ ‘ਤੇ ਪੁਲਿਸ ਨੇ ਮਾਨਸਾ ਅਦਾਲਤ ਵਿੱਚ ਬਿਸ਼ਨੋਈ ਨੂੰ ਪੇਸ਼ ਕੀਤਾ। ਜਿਥੇ ਮਾਨਸਾ ਅਦਾਲਤ ਨੇ 27 ਜੂਨ 2022 ਤਕ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲਿਸ ਵਲੋਂ ਲਾਰੇਂਸ ਬਿਸ਼ਨੋਈ ਦਾ ਮੈਡੀਕਲ ਵੀ ਕਰਾਇਆ ਗਿਆ।

ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਦੇ ਹਵਾਈ ਖਰਚ ਦਾ ਪ੍ਰਬੰਧ ਕਰੇਗੀ ਸ਼੍ਰੋਮਣੀ ਕਮੇਟੀ: ਐਡਵੋਕੇਟ ਧਾਮੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮੱਦਦ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ, ਤਾਂ ਕਿ ਉਹ ਡਰ ਭਰੇ ਮਾਹੌਲ ’ਚੋਂ ਨਿਕਲ ਸਕਣ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ’ਚ ਰਹਿੰਦੇ ਸਿੱਖਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿੰਨਾ ਕੋਲ ਆਵਾਜਾਈ ਦੇ ਖਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬੀਤੇ ਕੱਲ੍ਹ ਹੀ ਦਿੱਲੀ ਵਿਖੇ ਅਫਗਾਨੀ ਸਿੱਖਾਂ ਨਾਲ ਉਨ੍ਹਾਂ ਦੀ ਗੱਲ ਹੋਈ ਹੈ, ਜਿਨ੍ਹਾਂ ਨੇ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਦੀਆਂ ਤਕਲੀਫਾਂ ਬਾਰੇ ਜਾਣੂ ਕਰਵਾਇਆ ਹੈ। ਅਫਗਾਨੀ ਸਿੱਖਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਦੇ ਚੱਲਦਿਆਂ ਭਾਰਤ ਰਹਿੰਦੇ ਅਫਗਾਨੀ ਸਿੱਖਾਂ ਸਮੇਤ ਪੂਰੀ ਸਿੱਖ ਕੌਮ ਚਿੰਤਤ ਹੈ। ਅਜਿਹੇ ਸੰਕਟਮਈ ਸਮੇਂ ਵਿਚ ਅਫਗਾਨਿਸਤਾਨ ਦੇ ਸਿੱਖਾਂ ਨਾਲ ਪੂਰੀ ਕੌਮ ਨੂੰ ਹਮਦਰਦੀ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੀ ਇਨ੍ਹਾਂ ਦਾ ਦਰਦ ਮਹਿਸੂਸ ਕਰਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਅਫਗਾਨਿਸਤਾਨ ’ਚ ਆਪਣੇ ਕਾਰੋਬਾਰਾਂ ਅਤੇ ਜਾਨ ਤੋਂ ਪਿਆਰੇ ਗੁਰੂ-ਘਰਾਂ ਨੂੰ ਛੱਡ ਕੇ ਆਉਣਾ ਸਿੱਖਾਂ ਲਈ ਬਹੁਤ ਔਖਾ ਹੈ, ਪਰ ਤਲਖ ਹਾਲਾਤਾਂ ਅੱਗੇ ਉਥੇ ਰਹਿੰਦੇ ਸਿੱਖ ਬੇਵੱਸ ਹਨ। ਇਸ ਦੇ ਚੱਲਦਿਆਂ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਫਗਾਨਿਸਤਾਨ ’ਚ ਹਰ ਸਿੱਖ ਦੀ ਸੁਰੱਖਿਆ ਲਈ ਸੰਜੀਦਾ ਯਤਨ ਕਰੇ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਨਾਗਰਿਕਤਾ ਦੇਵੇ।

ਦਿਲਜੀਤ ਦੋਸਾਂਝ ਨੇ ਆਪਣੇ ਸ਼ੋਅ ’ਚ ਦਿੱਤੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ

0

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਬੀਤੇ ਦਿਨੀਂ ਵੈਨਕੂਵਰ ਦੇ ਰੋਜਰਸ ਏਰੇਨਾ ਵਿਖੇ ਸ਼ੋਅ ਸੀ। ਗਾਇਕ ਦਿਲਜੀਤ ਦੋਸਾਂਝ ਦਾ ਇਹ ਸ਼ੋਅ ਸੋਲਡ ਆਊਟ ਰਿਹਾ ਤੇ ਆਪਣੇ ਪ੍ਰਸ਼ੰਸਕਾਂ ਨੂੰ ਦਿਲਜੀਤ ਨੇ ਗੀਤਾਂ ’ਤੇ ਨੱਚਣ ਲਈ ਮਜਬੂਰ ਕਰ ਦਿੱਤਾ।

ਇਸ ਦੌਰਾਨ ਦਿਲਜੀਤ ਦੋਸਾਂਝ ਨੇ ਦੀਪ ਸਿੱਧੂ, ਸੰਦੀਪ ਨੰਗਲ ਅੰਬੀਆਂ ਤੇ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦਿੱਤੀ। ਦਿਲਜੀਤ ਦੋਸਾਂਝ ਨੇ ਸਿੱਧੂ ਲਈ ਗੀਤ ਗਾਉਂਦਿਆਂ ਕਿਹਾ, ‘‘ਮੂਸੇ ਵਾਲਾ ਨਾਮ ਦਿਲਾਂ ਉੱਤੇ ਲਿਖਿਆ, ਖ਼ਾਸਾ ਜ਼ੋਰ ਲੱਗ ਜਾਊ ਮਿਟਾਉਣ ਵਾਸਤੇ।’’

https://www.facebook.com/onair13media/videos/1102646936983657

ਇਹੀ ਨਹੀਂ ਦਿਲਜੀਤ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਲਈ ਵੀ ਗੀਤ ਸਮਰਪਿਤ ਕੀਤਾ, ਜਿਸ ’ਚ ਉਨ੍ਹਾਂ ਕਿਹਾ, ‘‘ਬਾਪੂ ਸਿਰ ਤੋਂ ਲਾਹੀ ਨਾ, ਬੜਾ ਰੋਅਬ ਤੇਰੀ ਚਿੱਟੀ ਪੱਗ ਦਾ।’’

ਇਸ ਗੀਤ ਦੀ ਵੀਡੀਓ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ। ਇਸ ਦੀ ਕੈਪਸ਼ਨ ’ਚ ਦਿਲਜੀਤ ਦੋਸਾਂਝ ਨੇ ‘ਵਨ ਲਵ’ ਲਿਖਿਆ ਹੈ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਵੀ ਇਕ ਪੋਸਟ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਸੀ ਤੇ ਸਿੱਧੂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਸੀ।