Home Blog Page 2020

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਝਟਕਾ! ਨਹੀਂ ਮਿਲੀ ਰਾਹਤ

0

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਰਾਹਤ ਨਹੀਂ ਮਿਲੀ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਵੱਲੋਂ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ।

ਅਦਾਲਤ ਨੇ ਕਿਹਾ ਕਿ ਆਸ਼ੂ ਨੂੰ ਕੀ ਖ਼ਤਰਾ ਹੈ, ਇਸ ਦਾ ਰਿਕਾਰਡ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਅਗਲੀ ਸੁਣਵਾਈ 6 ਜੁਲਾਈ ਨੂੰ ਹੋਵੇਗੀ। ਦੱਸ ਦਈਏ ਕਿ ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੰਬਰ ਅਤੇ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ। ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ। ਹਾਲਾਂਕਿ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀ. ਸੀ. ਦੀ ਅਗਵਾਈ ਵਾਲੀਆਂ ਕਮੇਟੀਆਂ ਅਲਾਟ ਕਰਦੀਆਂ ਹਨ। ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ। ਇਸ ਦੀ ਸਹੀ ਢੰਗ ਨਾਲ ਨਿਰਪੱਖਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਮੋਹਾਲੀ ਕੋਰਟ ਨੇ IAS ਅਫਸਰ ਸੰਜੇ ਪੋਪਲੀ ਨੂੰ 4 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

0

ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਆਈਏਐਸ ਸੰਜੇ ਪੋਪਲੀ ਨੂੰ ਰਿਸ਼ਵਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹਾਂ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੋਪਲੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।

ਆਈ ਐਸ ਸੰਜੇ ਪੋਪਲੀ ਨੂੰ 25 ਜੂਨ ਨੂੰ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 7.30 ਕਰੋੜ ਰੁਪਏ ਦੇ ਸੀਵਰੇਜ ਪ੍ਰੋਡਕਟ ਲਈ ਇੱਕ ਫੀਸਦੀ ਹਿੱਸਾ ਮੰਗਣ ਦੇ ਦੋਸ਼ ਲੱਗੇ ਸਨ।

ਸੰਜੇ ਪੋਪਲੀ ਨੇ ਸੀਵਰੇਜ ਬੋਰਡ ਵਿੱਚ ਰਹਿੰਦੇ ਹੋਏ 7.3 ਕਰੋੜ ਦੇ ਸੀਵਰੇਜ ਪ੍ਰੋਜੈਕਟ ਵਿੱਚ 1 ਫੀਸਦੀ ਕਮਿਸ਼ਨ ਮੰਗਿਆ ਸੀ। ਇਸ ਦੀ ਪਹਿਲੀ ਕਿਸ਼ਤ ਅਦਾ ਕਰ ਦਿੱਤੀ ਗਈ ਸੀ। ਹਾਲਾਂਕਿ ਜਦੋਂ ਦੂਜੀ ਕਿਸ਼ਤ ਦਾ ਦਬਾਅ ਪਾਇਆ ਗਿਆ ਤਾਂ ਰਿਕਾਰਡਿੰਗ ਸਰਕਾਰ ਤੱਕ ਪਹੁੰਚ ਗਈ। ਜਿਸ ਤੋਂ ਬਾਅਦ ਸੋਮਵਾਰ ਦੇਰ ਰਾਤ ਪੋਪਲੀ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੋਪਲੀ ਇਸ ਸਮੇਂ ਪੈਨਸ਼ਨ ਡਾਇਰੈਕਟਰ ਸਨ।

ਜਦੋਂ ਸੰਜੇ ਪੋਪਲੀ ਪਿਛਲੀ ਕਾਂਗਰਸ ਸਰਕਾਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸਨ, ਕਰਨਾਲ ਦੇ ਸਰਕਾਰੀ ਠੇਕੇਦਾਰ ਸੰਜੇ ਕੁਮਾਰ ਨੇ ਸ਼ਿਕਾਇਤ ਕੀਤੀ ਸੀ ਕਿ ਨਵਾਂਸ਼ਹਿਰ ਵਿੱਚ 7 ਕਰੋੜ ਦਾ ਪ੍ਰਾਜੈਕਟ ਬਣਾਇਆ ਗਿਆ, ਜਿਸ ਵਿੱਚ ਪੋਪਲੀ ਨੇ 1% ਕਮਿਸ਼ਨ ਯਾਨੀ 7 ਲੱਖ ਦੀ ਰਿਸ਼ਵਤ ਮੰਗੀ ਸੀ। ਠੇਕੇਦਾਰ ਅਨੁਸਾਰ 13 ਜਨਵਰੀ 2022 ਨੂੰ ਉਸ ਨੂੰ ਫੋਨ ਆਇਆ ਕਿ ਪੋਪਲੀ ਰਿਸ਼ਵਤ ਮੰਗ ਰਿਹਾ ਹੈ। ਜਿਸ ਵਿੱਚ 3.50 ਲੱਖ ਰੁਪਏ ਵਿਭਾਗ ਦੇ ਆਪਣੇ ਸੁਪਰਡੈਂਟ ਇੰਜਨੀਅਰ (ਐਸ.ਈ.) ਸੰਜੀਵ ਵਤਸ ਰਾਹੀਂ ਚੰਡੀਗੜ੍ਹ ਵਿੱਚ ਦਿੱਤੇ ਗਏ ਸਨ। ਵਿਜੀਲੈਂਸ ਅਨੁਸਾਰ ਇਸ ਤੋਂ ਬਾਅਦ ਪੋਪਲੀ ਨੇ 3.50 ਲੱਖ ਰੁਪਏ ਦੇ ਬਕਾਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਠੇਕੇਦਾਰ ਨੇ ਇਸ ਦੀ ਕਾਲ ਰਿਕਾਰਡ ਕਰ ਲਈ। ਬਾਅਦ ਵਿੱਚ ਇਸ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਭੇਜਿਆ ਗਿਆ। ਜਿਸ ਤੋਂ ਬਾਅਦ ਇਸ ‘ਤੇ ਕਾਰਵਾਈ ਹੋਈ।

ਜ਼ਿਮਨੀ ਚੋਣ ਤੋਂ ਪਹਿਲਾ BJP ਦੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂ ਹੋਏ ‘ਆਪ’ ‘ਚ ਸ਼ਾਮਲ

0

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ  ਜ਼ਬਰਦਸਤ ਝਟਕਾ ਦਿੱਤਾ ਗਿਆ, ਜਦੋਂ ਭਾਜਪਾ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਵਿੱਚ ਸ਼ਾਮਲ ਹੋ ਗਏ |

ਮੁੱਖ ਮੰਤਰੀ ਮਾਨ ਨੇ ਭਾਜਪਾ ਅਤੇ ਕਾਰੋਬਾਰੀ ਜਥੇਬੰਦੀਆਂ ਦੇ ਆਗੂਆਂ ਨੂੰ  ਰਸਮੀ ਤੌਰ ‘ਤੇ ‘ਆਪ’ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਇਮਾਨਦਾਰ ਅਤੇ ਦੇਸ਼ ਨੂੰ ਸਮਰਪਿਤ ਲੋਕਾਂ ਦੀ ਪਾਰਟੀ ਹੈ | ਪੰਜਾਬ ਅਤੇ ਦਿੱਲੀ ਵਿਚਲੀਆਂ ‘ਆਪ’ ਦੀਆਂ ਸਰਕਾਰਾਂ ਨੇ ਆਮ ਲੋਕਾਂ ਦੇ ਧੀਆਂ ਪੁੱਤਾਂ ਨੂੰ  ਵਿਧਾਇਕ, ਸੰਸਦ ਮੈਂਬਰ, ਮੰਤਰੀ ਅਤੇ ਮੁੱਖ ਮੰਤਰੀ ਬਣਾਇਆ ਹੈ ਅਤੇ ਆਮ ਲੋਕਾਂ ਨੂੰ  ਸਹੂਲਤਾਂ ਦੇਣ ਦੇ ਨਾਲ ਨਾਲ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਵਿਵਸਥਾ ਕੀਤੀ ਹੈ | ਇਸ ਲਈ ਸਮਾਜ ਦੇ ਹਰੇਕ ਵਰਗ ਦੇ ਲੋਕ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ |

ਅੱਜ ਭਾਜਪਾ ਦੇ ਪੰਜਾਬ ਵਪਾਰ ਸੈਲ ਦੇ ਸੂਬਾ ਕੋਆਰਡੀਨੇਟ ਅਤੇ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਭਾਜਪਾ ਯੂਵਾ ਮੋਰਚਾ ਸੰਗਰੂਰ ਦੇ ਉਪ ਪ੍ਰਧਾਨ ਸੰਦੀਪ ਗਰਗ, ਵਪਾਰ ਮੰਡਲ ਧੂਰੀ ਦੇ ਉਪ ਪ੍ਰਧਾਨ ਸੁਮੀਤ ਗੋਇਲ, ਅਗਰਵਾਲ ਸਭਾ ਧੂਰੀ ਦੇ ਪ੍ਰਧਾਨ ਅਮਨ ਗਰਗ, ਹਾਰਡਵੇਅਰ ਅਤੇ ਪੇਂਟ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਸੰਦੀਪ ਗੋਇਲ ਅਤੇ ਹਨੂੰਮਾਨ ਮੰਦਰ ਧੂਰੀ ਦੇ ਉਪ ਪ੍ਰਧਾਨ ਰਜਨੀਸ਼ ਗਰਗ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ, ਜਿਨ੍ਹਾਂ ਨੂੰ  ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਅਤੇ ਸਨਮਾਨਿਤ ਵੀ ਕੀਤਾ |

ਨਵੇਂ ਸ਼ਾਮਿਲ ਲੀਡਰਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਭਾਜਪਾ ਨੇ ਪਹਿਲਾਂ 20 ਸਾਲ ਉਹਨਾਂ ਨੂੰ ਬਾਦਲਾਂ  ਗੋਡੇ ਘੁੱਟਣ ਲਈ ਮਜ਼ਬੂਰ ਕੀਤਾ ਅਤੇ ਹੁਣ ਭ੍ਰਿਸ਼ਟ ਕਾਂਗਰਸ ਆਗੂਆਂ ਨੂੰ ਪਾਰਟੀ ‘ਚ ਸ਼ਾਮਿਲ ਕਰਾ ਕੇ ਵੱਡੇ ਆਹੁਦੇ ਦਿੱਤੇ ਜਾ ਰਹੇ ਹਨ ਜਦਕਿ ਪੁਰਾਣੇ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਭਾਜਪਾ ਤੋਂ ਕਿਨਾਰਾ ਕਰ ਰਹੇ ਆਗੂਆਂ ਨੇ ਕਿਹਾ ਕਿ ਕੇਵਲ ਢਿੱਲੋਂ ਜੋ ਕਿ ਨਿੱਜੀ ਸਵਾਰਥਾਂ ਕਰਕੇ ਚਾਰ ਦਿਨ ਪਹਿਲਾਂ ਪਾਰਟੀ ‘ਚ ਆਏ, ਨੂੰ ਭਾਜਪਾ ਵੱਲੋਂ ਸੰਗਰੂਰ ਲੋਕ ਸਭਾ ਲਈ ਉਮੀਦਵਾਰ ਚੁਣੇ ਜਾਣ ਕਾਰਨ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਵੱਲੋਂ ਸੂਬੇ ‘ਚ ਕੀਤੇ ਵਿਕਾਸਮਈ ਕੰਮਾਂ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਤੋਂ ਪੰਜਾਬ ਭਰ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ | ਇਸੇ ਸੰਤਰਭ ‘ਚ ਸੰਗਰੂਰ, ਧੂਰੀ ਅਤੇ ਸੁਨਾਮ ਦੇ ਕਾਰੋਬਾਰੀ ਅਤੇ ਉਦਯੋਗਪਤੀ ਭਾਜਪਾ ਨੂੰ  ਛੱਡ ਕੇ ‘ਆਪ’ ਦੇ ਝੰਡੇ ਥੱਲੇ ਆ ਰਹੇ ਹਨ, ਜਿਸ ਕਾਰਨ ਸੰਗਰੂਰ ਜ਼ਿਮਨੀ ਚੋਣ ‘ਚ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਦੀ ਜਿੱਤ ਨੂੰ  ਵੱਡਾ ਬੱਲ ਮਿਲ ਰਿਹਾ ਹੈ |

ਸਿੱਪੀ ਸਿੱਧੂ ਕਤਲ ਕੇਸ: ਅਦਾਲਤ ਨੇ ਕਲਿਆਣੀ ਸਿੰਘ ਨੂੰ ਭੇਜਿਆ ਜੇਲ੍ਹ

0

ਸੱਤ ਸਾਲ ਪੁਰਾਣੇ ਮਾਮਲੇ ਵਿਚ ਸੀਬੀਆਈ ਨੇ ਕੁੱਝ ਦਿਨ ਪਹਿਲਾਂ ਹੀ ਕਾਰਵਾਈ ਕਰਦੇ ਹੋਏ ਸਿੱਪੀ ਸਿੱਧੂ ਕਤਲ ਮਾਮਲੇ ਵਿਚ ਪ੍ਰਾਈਮ ਸਸਪੈਕਟ ਕਲਿਆਣੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਨੈਸ਼ਨਲ ਸ਼ੂਟਰ ਸਿੱਪੀ ਸਿੱਧੂ ਦੇ ਕਤਲ ਮਾਮਲੇ ‘ਚ ਫੜੀ ਗਈ ਕਲਿਆਣੀ ਨੂੰ ਕੋਰਟ ਨੇ ਜੇਲ੍ਹ ਭੇਜ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੀ ਹਾਈਕੋਰਟ ਜੱਜ ਦੀ ਬੇਟੀ ਕਲਿਆਣੀ ਚੰਡੀਗੜ੍ਹ ਦੀ ਬੁੜੈਲ ਜੇਲ੍ਹ ‘ਚ ਰਹੇਗੀ।

ਕਲਿਆਣੀ ਨੂੰ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਇਸ ਵਾਰ ਸੀ.ਬੀ.ਆਈ ਨੇ ਰਿਮਾਂਡ ਨਹੀਂ ਮੰਗਿਆ। ਇਸ ਤੋਂ ਬਾਅਦ ਅਦਾਲਤ ਨੇ ਕਲਿਆਣੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਸੀਬੀਆਈ ਨੇ ਪਹਿਲਾਂ ਉਸ ਨੂੰ 4 ਦਿਨਾਂ ਦੇ ਰਿਮਾਂਡ ‘ਤੇ ਲਿਆ ਸੀ ਅਤੇ ਫਿਰ ਐਤਵਾਰ ਨੂੰ ਉਸ ਨੂੰ 2 ਦਿਨਾਂ ਦੇ ਹੋਰ ਰਿਮਾਂਡ ‘ਤੇ ਲਿਆ ਸੀ।

ਅਦਾਲਤ ਵਿੱਚ ਸੁਣਵਾਈ ਦੌਰਾਨ ਕਲਿਆਣੀ ਦੇ ਵਕੀਲ ਸਰਤੇਜ ਨਰੂਲਾ ਨੇ ਸੀਬੀਆਈ ਨੂੰ ਇਸ ਮਾਮਲੇ ਵਿੱਚ ਅਣਟਰੇਸ ਰਿਪੋਰਟ ਦਰਜ ਹੋਣ ਤੱਕ ਸਾਰੇ ਦਸਤਾਵੇਜ਼ ਦੇਣ ਦੀ ਮੰਗ ਕੀਤੀ। ਇਹ ਰਿਪੋਰਟ ਦਸੰਬਰ 2020 ਵਿੱਚ ਦਰਜ ਕੀਤੀ ਗਈ ਸੀ। ਕਿਹਾ ਜਾਂਦਾ ਹੈ ਕਿ ਇਹ ਦਸਤਾਵੇਜ਼ ਅਤੇ ਕੇਸ ਨਾਲ ਜੁੜੇ ਇਲੈਕਟ੍ਰਾਨਿਕ ਸਬੂਤ ਸਿੱਪੀ ਦੇ ਪਰਿਵਾਰ ਨੂੰ ਪੈਨ ਡਰਾਈਵ ਵਿੱਚ ਦਿੱਤੇ ਗਏ ਸਨ। ਇਸ ਦੇ ਨਾਲ ਹੀ ਇਹ ਦਸਤਾਵੇਜ਼ ਵੀ ਉਨ੍ਹਾਂ ਨੂੰ ਮੁਹੱਈਆ ਕਰਵਾਏ ਜਾਣ।

ਸੀਬੀਆਈ ਦੇ ਸਰਕਾਰੀ ਵਕੀਲ ਸੁਰੇਸ਼ ਕੁਮਾਰ ਨੇ ਇਸ ਦਾ ਵਿਰੋਧ ਕੀਤਾ। ਕਿਹਾ ਗਿਆ ਸੀ ਕਿ ਜਾਂਚ ਪੂਰੀ ਹੋਣ ਤੱਕ ਉਹ ਦਸਤਾਵੇਜ਼ ਨਹੀਂ ਸੌਂਪ ਸਕਦੇ। ਇਸ ਦੇ ਪਿੱਛੇ ਸੁਪਰੀਮ ਕੋਰਟ ਦਾ ਫੈਸਲਾ ਵੀ ਪੇਸ਼ ਕੀਤਾ ਗਿਆ। ਇਸ ‘ਤੇ ਕਲਿਆਣੀ ਦੇ ਵਕੀਲ ਨੇ ਕਿਹਾ ਕਿ ਅਜਿਹਾ ਕੋਈ ਹੁਕਮ ਨਹੀਂ ਹੈ ਕਿ ਜਾਂਚ ਪੂਰੀ ਕੀਤੇ ਬਿਨਾਂ ਹੀ ਦਸਤਾਵੇਜ਼ ਪੀੜਤ ਪਰਿਵਾਰ ਨੂੰ ਸੌਂਪੇ ਜਾਣ।

ਸੀਬੀਆਈ ਨੇ ਕਿਹਾ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਮੁਲਜ਼ਮ ਧਿਰ ਨੂੰ ਦਸਤਾਵੇਜ਼ ਸੌਂਪਣ ਨਾਲ ਮਾਮਲੇ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਕੇਸ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਹੁਕਮਾਂ ’ਤੇ ਵੀ ਬਚਾਅ ਪੱਖ ਵੱਲੋਂ ਸਿੱਪੀ ਦੇ ਪਰਿਵਾਰ ਵੱਲੋਂ ਸਬੰਧਤ ਰਿਕਾਰਡ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ। ਅਦਾਲਤ ਹੁਣ ਇਸ ਮੰਗ ‘ਤੇ ਛੇਤੀ ਹੀ ਫੈਸਲਾ ਕਰ ਸਕਦੀ ਹੈ।

ਪਨਬੱਸ ਤੇ PRTC ਮੁਲਾਜ਼ਮਾਂ ਨੇ ਪੰਜਾਬ ਦੇ ਸਮੂਹ ਬੱਸ ਅੱਡੇ ਕੀਤੇ ਬੰਦ

0

ਪੰਜਾਬ ਰੋਡਵੇਜ਼ ਪਨਬੱਸ / ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵਜੋਂ ਤਨਖਾਹ ਨਹੀ ਤਾਂ ਕੰਮ ਨਹੀਂ ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਫਿਰੋਜ਼ਪੁਰ ਕੈਂਟ ਬੱਸ ਸਟੈਂਡ ਤੇ ਧਰਨੇ ਦੌਰਾਨ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ,ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਸੰਘਰਸ਼ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਪਹਿਲਾਂ ਤੋਂ ਵੀ ਮਾੜੇ ਹਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਦਾ ਕੀਤੇ ਜਾ ਰਹੇ ਹਨ ਜਿਸ ਦੇ ਚਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੇ ਸੰਘਰਸ਼ ਦੇ ਨਾਲ ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀ ਆਰ ਟੀ ਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਪਾਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ।

ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜ਼ਲ ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਵਾਲੇ ਇਹਨਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਨੇ ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ ਕੰਡਕਟਰ ਵੀ ਮਾਨਸਿਕ ਤਣਾਅ ਵਿੱਚ ਬੱਸਾਂ ਚਲਾਉਣ ਲਈ ਮਜਬੂਰ ਹਨ। ਇਹਨਾਂ ਹਾਲਾਤ ਨੂੰ ਵੇਖਦੇ ਹੋਏ ਜਥੇਬੰਦੀ ਵੱਲੋ ਵਾਰ ਵਾਰ ਉੱਚ ਅਧਿਕਾਰੀਆਂ ਨਾਲ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਸੰਪਰਕ ਕਰਨ ਤੇ ਵੀ ਹੁਣ ਤੱਕ ਤਨਖਾਹਾਂ ਨਾ ਆਉਣ ਕਾਰਨ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਇਸ ਤੋ ਵੀ ਬਾਅਦ ਜੇਕਰ ਤਨਖਾਹ ਨਹੀਂ ਆਉਂਦੀ ਤਾਂ ਮਿਤੀ 23/6/22 ਨੂੰ ਦੁਪਹਿਰ ਤੋਂ ਸਮੂਹ ਕਰਮਚਾਰੀ ਬੱਸਾਂ ਬੰਦ ਕਰਕੇ ਪਨਬੱਸ ਤੇ ਪੀ ਆਰ ਟੀ ਸੀ ਦਾ ਚੱਕਾ ਜਾਮ ਕਰਨਗੇ।

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

0

ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਸ. ਮਿੱਠੂ ਸਿੰਘ ਕਾਹਨੇਕੇ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਗੀ ਤੋਂ ਪਹਿਲਾਂ ਜਥੇ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਤੇ ਹੋਰ ਅਧਿਕਾਰੀਆਂ ਨੇ ਰਵਾਇਤ ਅਨੁਸਾਰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਾਣਕਾਰੀ ਦਿੰਦਿਆਂ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਇਸੇ ਦੌਰਾਨ ਜਥੇ ਦੇ ਆਗੂ ਸ. ਗੁਰਮੀਤ ਸਿੰਘ ਬੂਹ ਨੇ ਕਿਹਾ ਕਿ ਗੁਰੂ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਜਥੇ ਦੇ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ, ਜਿਥੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਹੋਣਗੇ।

ਉਨ੍ਹਾਂ ਦੱਸਿਆ ਕਿ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ। ਜਥੇਦਾਰ ਬੂਹ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦੇਣ ਦੀ ਮੰਗ ਵੀ ਕੀਤੀ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਥਾ ਰਵਾਨਾ ਕਰਨ ਸਮੇਂ ਸਕੱਤਰ ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਮਲਕੀਤ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਯਾਤਰਾ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਗੁਰਿੰਦਰ ਸਿੰਘ ਠਰੂ, ਸ. ਕਾਰਜ ਸਿੰਘ, ਸ. ਗੁਲਜ਼ਾਰ ਸਿੰਘ, ਸ. ਮੇਜਰ ਸਿੰਘ ਸਮੇਤ ਹੋਰ ਮੌਜੂਦ ਸਨ।

ਐਲੋਨ ਮਸਕ ਦੀ ਟਰਾਂਸਜੈਂਡਰ ਬੇਟੀ ਪਹੁੰਚੀ ਕੋਰਟ, ਜਾਣੋ ਵਜ੍ਹਾ

0

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਟੇਸਲਾ ਦੇ ਸੀਈਓ ਐਲੋਨ ਮਸਕ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਕਾਰਨ ਹੈ ਉਨ੍ਹਾਂ ਦੀ ਟਰਾਂਸਜੈਂਡਰ ਬੇਟੀ। ਉਨ੍ਹਾਂ ਦੀ ਧੀ ਨੇ ਅਦਾਲਤ ਵਿੱਚ ਆਪਣਾ ਨਾਮ ਬਦਲ ਕੇ ਵਿਵੀਅਨ ਜੇਨਾ ਵਿਲਸਨ ਰੱਖਣ ਅਤੇ ਨਵੇਂ ਜਨਮ ਸਰਟੀਫਿਕੇਟ ‘ਤੇ ਆਪਣੀ ਨਵੀਂ ਲਿੰਗ ਪਛਾਣ ਦਿਖਾਉਣ ਲਈ ਅਰਜ਼ੀ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਉਹ ਹੁਣ ਆਪਣੇ ਬਾਇਓਲੌਜੀਕਲ ਪਿਤਾ ਨਾਲ ਨਹੀਂ ਰਹਿੰਦੀ ਅਤੇ ਉਸ ਨਾਲ ਕੋਈ ਰਿਸ਼ਤਾ ਨਹੀਂ ਰੱਖਣਾ ਚਾਹੁੰਦੀ।

ਮਸਕ ਦੀ ਧੀ ਦਾ ਪਹਿਲਾ ਨਾਮ ਜੇਵੀਅਰ ਅਲੈਗਜ਼ੈਂਡਰ ਮਸਕ ਹੈ,ਉਹ ਹਾਲ ਹੀ ਵਿੱਚ 18 ਸਾਲ ਦੀ ਹੋਈ ਹੈ। ਉਸਦੀ ਮਾਂ ਦਾ ਨਾਮ ਜਸਟਿਨ ਵਿਲਸਨ ਹੈ, ਜਿਸ ਨੇ 2008 ਵਿੱਚ ਐਲੋਨ ਮਸਕ ਨੂੰ ਤਲਾਕ ਦੇ ਦਿੱਤਾ ਸੀ। ਕੁਝ ਸਮਾਂ ਪਹਿਲਾਂ ਜ਼ੇਵੀਅਰ ਮਰਦ ਤੋਂ ਔਰਤ ਬਣ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਆਨਲਾਈਨ ਦਸਤਾਵੇਜ਼ ‘ਚ ਜ਼ੇਵੀਅਰ ਦਾ ਨਾਂ ਬਦਲਿਆ ਗਿਆ ਹੈ।

ਅਪ੍ਰੈਲ ਵਿੱਚ ਨਾਮ ਬਦਲਣ ਦੀ ਪਟੀਸ਼ਨ ਕੀਤੀ ਦਾਇਰ
ਮਸਕ ਦੀ ਧੀ ਨੇ ਅਪ੍ਰੈਲ ਵਿੱਚ ਲਾਸ ਏਂਜਲਸ ਕਾਉਂਟੀ ਸੁਪੀਰੀਅਰ ਕੋਰਟ ਵਿੱਚ ਸੈਂਟਾ ਮੋਨਿਕਾ ਵਿੱਚ ਨਾਮ ਬਦਲਣ ਅਤੇ ਉਸਦੀ ਨਵੀਂ  ਲਿੰਗ ਪਛਾਣ ਨੂੰ ਦਰਸਾਉਣ ਵਾਲੇ ਨਵੇਂ ਜਨਮ ਸਰਟੀਫਿਕੇਟ ਦੋਵਾਂ ਲਈ ਦਾਇਰ ਕੀਤੀ ਸੀ। ਇਹ ਹਾਲ ਹੀ ਵਿੱਚ ਕੁਝ ਆਨਲਾਈਨ ਮੀਡੀਆ ਰਿਪੋਰਟਾਂ ਵਿੱਚ ਸਾਹਮਣੇ ਆਇਆ ਹੈ।

ਅਦਾਲਤ ਵਿੱਚ ਬੇਟੀ ਦੇ ਨਾਮ ਅਤੇ ਲਿੰਗ ਤਬਦੀਲੀ ਦੇ ਦਸਤਾਵੇਜ਼ ਦਾਇਰ ਕੀਤੇ ਜਾਣ ਦੇ ਲਗਭਗ ਇੱਕ ਮਹੀਨੇ ਬਾਅਦ ਮਸਕ ਨੇ ਮਈ ਵਿੱਚ ਰਿਪਬਲਿਕਨ ਪਾਰਟੀ ਲਈ ਆਪਣਾ ਸਮਰਥਨ ਘੋਸ਼ਿਤ ਕੀਤਾ ਸੀ। ਇਸ ਦੇ ਚੁਣੇ ਹੋਏ ਨੁਮਾਇੰਦੇ ਦੇਸ਼ ਭਰ ਦੇ ਰਾਜਾਂ ਵਿੱਚ ਟਰਾਂਸਜੈਂਡਰ ਦੇ ਅਧਿਕਾਰਾਂ ਨੂੰ ਸੀਮਤ ਕਰਨ ਵਾਲੇ ਕਾਨੂੰਨ ਦਾ ਸਮਰਥਨ ਕਰਦੇ ਹਨ।

ਅਜੇ ਇਹ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਵਿਵੀਅਨ ਦੁਆਰਾ ਆਪਣੇ ਪਿਤਾ ਨੂੰ ਜਨਤਕ ਤੌਰ ‘ਤੇ ਅਸਵੀਕਾਰ ਕਰਨ ਦਾ ਕਾਰਨ ਕੀ ਹੈ। ਮਸਕ ਨੇ ਵੀ ਅਜੇ ਅਧਿਕਾਰਤ ਬਿਆਨ ਨਹੀਂ ਦਿੱਤਾ ਅਤੇ ਇਹ ਵੀ ਅਸਪਸ਼ਟ ਹੈ ਕਿ ਕੀ ਉਹ ਅਦਾਲਤ ਦੇ ਦਸਤਾਵੇਜ਼ ਦਾਇਰ ਕੀਤੇ ਜਾਣ ਤੋਂ ਪਹਿਲਾਂ ਵਿਵੀਅਨ ਦੀ ਯੋਜਨਾ ਤੋਂ ਜਾਣੂ ਸੀ ਜਾਂ ਨਹੀਂ।

ਭਾਰਤ-ਪਾਕਿ ਸਰਹੱਦ ‘ਤੇ ਫਿਰ ਤੋਂ ਦਿਖਾਈ ਦਿੱਤਾ ਡਰੋਨ, BSF ਵਲੋਂ ਸਰਚ ਆਪ੍ਰੇਸ਼ਨ ਜਾਰੀ

0

ਦੇਸ਼ ਅੰਦਰ ਲਗਾਤਾਰ ਡਰੋਨ ਦਿਖਾਈ ਦਿੱਤੇ ਜਾਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਦੱਸ ਦਈਏ ਇੱਕ ਵਾਰ ਫਿਰ ਤੋਂ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਅਸਲ ਵਿਚ ਭਾਰਤ-ਪਾਕਿਸਤਾਨ ਕੌਮਾਂਤਰੀ ਹੱਦ ‘ਤੇ ਸਥਿਤ ਪੁਲਿਸ ਸਟੇਸ਼ਨ ਰਮਦਾਸ ਅਧੀਨ ਪੈਂਦੀ ਬਾਰਡਰ ਆਬਜ਼ਰਵਿੰਗ ਪੋਸਟ ਕੱਸੋਵਾਲ ਨੇੜੇ ਬੀਐੱਸਐੱਫ ਦੇ ਜਵਾਨਾਂ ਨੇ ਸੋਮਵਾਰ ਅੱਧ ਰਾਤ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਡਰੋਨ ‘ਤੇ ਲਗਪਗ 39 ਰਾਉਂਡ ਫਾਇਰ ਕੀਤੇ।

ਜਾਣਕਾਰੀ ਅਨੁਸਾਰ ਕੁਝ ਦੇਰ ਤਕ ਭਾਰਤੀ ਖੇਤਰ ‘ਚ ਘੁੰਮਣ ਤੋਂ ਬਾਅਦ ਡਰੋਨ ਪਾਕਿਸਤਾਨ ਦੀ ਸਰਹੱਦ ‘ਚ ਦਾਖ਼ਲ ਹੋ ਗਿਆ। ਇਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਘਟਨਾ ਸਥਾਨ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਚਲਾਈ ਪਰ ਉਥੋਂ ਕੁਝ ਨਹੀਂ ਮਿਲਿਆ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਡਰੋਨ ਨੇ ਰਾਮਦਾਸ ਇਲਾਕੇ ਵਿੱਚ ਹੈਰੋਇਨ ਦੀ ਇਕ ਖੇਪ ਸੁੱਟੀ ਹੈ। ਫਿਲਹਾਲ ਪੁਲਿਸ ਦੇ ਨਾਲ ਬੀਐਸਐਫ ਦਾ ਸਰਚ ਆਪਰੇਸ਼ਨ ਜਾਰੀ ਹੈ।

ਪੰਜਾਬ ਸਰਕਾਰ ਦੇ ਪਹਿਲੇ ਬਜਟ ‘ਚ ਸਿਹਤ, ਸਿੱਖਿਆ ਤੇ ਖੇਤੀਬਾੜੀ ‘ਤੇ ਹੋਵੇਗਾ ਫੋਕਸ

0
The first budget of the Punjab government will focus on health education and agriculture

ਪੰਜਾਬ ਸਰਕਾਰ ਦਾ ਬਜਟ 27 ਜੂਨ ਨੂੰ ਪੇਸ਼ ਹੋਣ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਵਿਧਾਨ ਸਭਾ ਸੈਸ਼ਨ ਦੌਰਾਨ ਪੇਸ਼ ਹੋਣ ਵਾਲਾ ਬਜਟ ਹੁਣ ਤੱਕ ਦੇ ਪੇਸ਼ ਕੀਤੇ ਗਏ ਬਜਟਾਂ ਨਾਲੋਂ ਵੱਖਰਾ ਹੋਵੇਗਾ। ਇਸ ਬਜਟ ‘ਚ ਆਪ ਸਰਕਾਰ ਦਾ ਸਿੱਖਿਆ, ਸਿਹਤ ਅਤੇ ਖੇਤੀਬਾੜੀ ‘ਤੇ ਫੋਕਸ ਹੋਵੇਗਾ। ਦੱਸ ਦਈਏ ਕਿ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਰਹੇ ਵਿਧਾਨ ਸਭਾ ਸੈਸ਼ਨ ‘ਚ ਆਮ ਆਦਮੀ ਪਾਰਟੀ ਇਸ ਸਾਲ ਦਾ ਬਜਟ ਪੇਸ਼ ਕਰਨ ਜਾ ਰਹੀ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਸ ਸਮੇਂ ਬਜਟ ਤਜਵੀਜ਼ਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਮਾਨ ਸਰਕਾਰ ਦੇ ਇਸ ਬਜਟ ‘ਚ ਸਿੱਖਿਆ, ਸਿਹਤ ਅਤੇ ਖੇਤੀਬਾੜੀ ਖੇਤਰਾਂ ਲਈ ਅਲਾਟਮੈਂਟ ‘ਚ ਚੰਗਾ ਵਾਧਾ ਕੀਤਾ ਹੈ। ਅਧਿਕਾਰੀਆਂ ਨੇ ਪਿਛਲੇ ਕੁਝ ਸਾਲਾਂ ਦੇ ਮੁਕਾਬਲੇ ਇਨ੍ਹਾਂ ਸੈਕਟਰਾਂ ‘ਚ ਵੰਡ ਕਰੀਬ 15-20 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਹੈ। ਇਸ ਤੋਂ ਇਲਾਵਾ ਨਵੀਂ ਸਰਕਾਰ ਐਕਸਾਈਜ਼ ਡਿਊਟੀ ਤੋਂ ਵੱਧ ਟੈਕਸ ਇਕੱਠਾ ਕਰਨ ਅਤੇ ਖਣਿਜਾਂ ਦੀ ਵਿਕਰੀ ਤੋਂ ਮਾਲੀਆ ਜੁਟਾਉਣ ‘ਤੇ ਜ਼ੋਰ ਦੇਵੇਗੀ।

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

0

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਦੱਸ ਦਈਏ ਕਿ ਭ੍ਰਿਸ਼ਟਾਚਾਰ ਮਾਮਲੇ ਦੇ ਮੁਲਜ਼ਮ ਤੇ ਜੇਲ੍ਹ ਵਿਚ ਬੰਦ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਨੇ ਜ਼ਮਾਨਤ ਨਹੀਂ ਦਿੱਤੀ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।

ਦੱਸ ਦਈਏ ਕਿ ਸੀਐਮ ਮਾਨ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਸਿਹਤ ਮੰਤਰੀ ਅਤੇ ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਉਨ੍ਹਾਂ ਨੇ ਅਫਸਰਾਂ ਤੋਂ ਠੇਕੇ ‘ਤੇ ਇਕ ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ , ਜਿਸ ਦੀ ਸ਼ਿਕਾਇਤ ਸੀ.ਐਮ ਮਾਨ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਕੈਬਨਿਟ ‘ਚੋਂ ਬਰਖਾਸਤ ਕਰ ਦਿੱਤਾ।

ਇਸ ‘ਤੇ ਕਾਰਵਾਈ ਕਰਦਿਆਂ ਸੀ.ਐਮ ਮਾਨ ਨੇ ਕਿਹਾ ਸੀ ਕਿ ਵਿਜੇ ਸਿੰਗਲਾ ਨੇ ਵੀ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਸਰਕਾਰ ਬਣਨ ਤੋਂ ਪਹਿਲਾਂ ਹੀ ਮੈਂ ਕਿਹਾ ਸੀ ਕਿ ਅਸੀਂ 1 ਫੀਸਦੀ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ। ਲੋਕਾਂ ਨੇ ਬਹੁਤ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ਨੂੰ ਪੂਰਾ ਕਰਨਾ ਸਾਡਾ ਫਰਜ਼ ਹੈ। ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਅਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ। ਅਰਵਿੰਦ ਕੇਜਰੀਵਾਲ ਜੀ ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜ੍ਹੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, ਇੱਥੇ ਇੱਕ ਫੀਸਦੀ ਵੀ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।

ਸੀਐਮ ਮਾਨ ਨੇ ਅੱਗੇ ਕਿਹਾ ਕਿ ਮੈਂ ਦੂਜਿਆਂ ਨੂੰ ਵੀ ਚੇਤਾਵਨੀ ਦੇਣਾ ਚਾਹੁੰਦਾ ਹਾਂ ਕਿ ਉਹ ਆਪਣੇ ਆਪ ਨੂੰ ਸੁਧਾਰ ਲੈਣ ਨਹੀਂ ਤਾਂ ਆਪਣੇ ‘ਤੇ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਦੱਸ ਦੇਈਏ ਕਿ ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ।