Home Blog Page 2022

ਆਨੰਦ ਮਹਿੰਦਰਾ ਨੇ ‘ਅਗਨੀਵੀਰਾਂ’ ਲਈ ਕੀਤਾ ਵੱਡਾ ਐਲਾਨ, ਮਹਿੰਦਰਾ ਗਰੁੱਪ ‘ਚ ਨੌਕਰੀ ਦੀ ਕੀਤੀ ਪੇਸ਼ਕਸ਼

0

ਅਗਨੀਪਥ ਯੋਜਨਾ ਦਾ ਦੇਸ਼ ਭਰ ‘ਚ ਵਿਰੋਧ ਹੋ ਰਿਹਾ ਹੈ। ਇਸੇ ਦੌਰਾਨ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਫੌਜ ‘ਚ ਭਰਤੀ ਦੀ ਨਵੀਂ ਅਗਨੀਪੱਥ ਯੋਜਨਾ ਦੇ ਵਿਰੋਧ ‘ਤੇ ਦੁੱਖ ਜ਼ਾਹਰ ਕੀਤਾ ਹੈ ਅਤੇ ਇਸ ਦੇ ਨਾਲ ਹੀ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਵੱਡਾ ਐਲਾਨ ਕੀਤਾ ਹੈ।  ਇਸ ਯੋਜਨਾ ਤਹਿਤ ਸਿਖਲਾਈ ਪ੍ਰਾਪਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਹ ਪੇਸ਼ਕਸ਼ ਅਜਿਹੇ ਸਮੇਂ ‘ਚ ਆਈ ਹੈ ਜਦੋਂ ਸਰਕਾਰ ਅਤੇ ਵੱਖ-ਵੱਖ ਮੰਤਰਾਲਿਆਂ ਨੇ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਭਰ ‘ਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਾਰੀਆਂ ਰਿਆਇਤਾਂ ਦਾ ਐਲਾਨ ਕੀਤਾ ਹੈ। ਇਸ ਦੇ ਬਾਵਜੂਦ ਇਸ ਯੋਜਨਾ ਦੇ ਵਿਰੋਧ ‘ਚ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਆਨੰਦ ਮਹਿੰਦਰਾ ਨੇ ਸੋਮਵਾਰ ਸਵੇਰੇ ਟਵੀਟ ਕੀਤਾ ਅਤੇ ਲਿਖਿਆ ਕਿ ਮੈਂ ਅਗਨੀਪਥ ਯੋਜਨਾ ਨੂੰ ਲੈ ਕੇ ਚੱਲ ਰਹੇ ਵਿਰੋਧ ਤੋਂ ਦੁਖੀ ਹਾਂ। ਪਿਛਲੇ ਸਾਲ ਜਦੋਂ ਇਸ ਸਕੀਮ ਦਾ ਵਿਚਾਰ ਆਇਆ ਸੀ, ਮੈਂ ਜੋ ਕਿਹਾ ਸੀ, ਉਸ ਨੂੰ ਮੈਂ ਦੁਬਾਰਾ ਦੁਹਰਾਉਂਦਾ ਹਾਂ ਕਿ ਇਸ ਤਹਿਤ ਅਗਨੀਵੀਰ ਜੋ ਅਨੁਸ਼ਾਸਨ ਅਤੇ ਹੁਨਰ ਸਿੱਖੇਗਾ, ਉਹ ਉਸਨੂੰ ਰੁਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਮਹਿੰਦਰਾ ਗਰੁੱਪ ਅਜਿਹੇ ਸਿੱਖਿਅਤ, ਕਾਬਲ ਨੌਜਵਾਨਾਂ ਦੀ ਭਰਤੀ ਦਾ ਸੁਆਗਤ ਕਰਦਾ ਹੈ।

ਆਨੰਦ ਮਹਿੰਦਰਾ ਦੇ ਇਸ ਐਲਾਨ ਦਾ ਟਵਿਟਰ ‘ਤੇ ਸਾਰੇ ਲੋਕਾਂ ਨੇ ਸਵਾਗਤ ਕੀਤਾ ਹੈ। ਇਕ ਯੂਜ਼ਰ ਨੇ ਸਵਾਲ ਪੁੱਛਿਆ ਕਿ ਮਹਿੰਦਰਾ ਗਰੁੱਪ ‘ਚ ਅਗਨੀਵੀਰ ਨੂੰ ਕਿਹੜੀ ਪੋਸਟ ਦਿੱਤੀ ਜਾਵੇਗੀ? ਇਸ ਦੇ ਜਵਾਬ ਵਿੱਚ ਆਨੰਦ ਮਹਿੰਦਰਾ ਨੇ ਕਿਹਾ ਕਿ ਕਾਰਪੋਰੇਟ ਸੈਕਟਰ ਵਿੱਚ ਅਗਨੀਵੀਰਾਂ ਲਈ ਰੁਜ਼ਗਾਰ ਦੇ ਬੇਅੰਤ ਮੌਕੇ ਹਨ। ਉਨ੍ਹਾਂ ਕਿਹਾ ਕਿ ਲੀਡਰਸ਼ਿਪ, ਟੀਮ ਵਰਕ ਅਤੇ ਫਿਜ਼ੀਕਲ ਟਰੇਨਿੰਗ ਸਦਕਾ ਇੰਡਸਟਰੀ ਨੂੰ ਅਗਨੀਵੀਰ ਦੇ ਰੂਪ ਵਿੱਚ ਮਾਰਕੀਟ ਦੇ ਹਿਸਾਬ ਨਾਲ ਤਿਆਰ ਪੇਸ਼ੇਵਰ ਪ੍ਰਾਪਤ ਹੋਣਗੇ। ਸੰਚਾਲਨ ਤੋਂ ਲੈ ਕੇ ਪ੍ਰਸ਼ਾਸਨ ਅਤੇ ਸਪਲਾਈ ਚੇਨ ਪ੍ਰਬੰਧਨ ਤੱਕ ਪੂਰਾ ਬਾਜ਼ਾਰ ਉਨ੍ਹਾਂ ਲਈ ਖੁੱਲ੍ਹਾ ਹੋਵੇਗਾ।

ਸੰਗਰੂਰ ‘ਚ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਾਉਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਰਿਟਰਨਿੰਗ ਅਫ਼ਸਰ

0

ਲੋਕ ਸਭਾ ਹਲਕਾ-12 ਸੰਗਰੂਰ ਦੇ ਰਿਟਰਨਿੰਗ ਅਫਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹਲਕੇ ਵਿੱਚ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਜ਼ਿਮਨੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ-ਸੰਗਰੂਰ ਅਧੀਨ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਸਾਂਤਮਈ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਚੋਣਾਂ ਦੇ ਅਮਲ ਨੂੰ ਨੇਪਰੇ ਚਾੜਿਆ ਜਾ ਸਕੇ।

ਉਨਾਂ ਦੱਸਿਆ ਕਿ ਹਲਕੇ ਵਿੱਚ ਕੁੱਲ 15,69,240 ਵੋਟਰ ਹਨ ਜਿਨਾਂ ਵਿੱਚ 8,30,056 ਪੁਰਸ਼, 7,39,140 ਔਰਤਾਂ ਅਤੇ 44 ਟਰਾਂਸਜੈਂਡਰ ਸ਼ਾਮਲ ਹਨ। ਉਨਾਂ ਕਿਹਾ ਕਿ ਇਸ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ- 13 ਪੁਰਸ਼ ਅਤੇ 3 ਔਰਤਾਂ ਮੈਦਾਨ ਵਿੱਚ ਹਨ।

ਸੰਗਰੂਰ ਲੋਕ ਸਭਾ ਹਲਕੇ ਵਿੱਚ 23 ਜੂਨ, 2022 ਨੂੰ ਸਵੇਰੇ 8:00 ਵਜੇ ਤੋਂ ਸਾਮ 6:00 ਵਜੇ ਤੱਕ ਵੋਟਿੰਗ ਹੋਵੇਗੀ , ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ।

ਚੋਣਾਂ ਦੇ ਅਮਲ ਦੌਰਾਨ ਅਮਨ-ਕਾਨੂੰਨ ਦੀ ਬਾਕਾਇਦਗੀ ਸਬੰਧੀ ਜਾਣਕਾਰੀ ਦਿੰਦਿਆਂ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਹਲਕੇ ਭਰ ’ਚ ਤਾਇਨਾਤ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਵੰਡਕੇ ਵੋਟਾਂ ਖਰੀਦਣ ਵਰਗੀਆਂ ਗ਼ੈਰ-ਜਮਹੂਰੀ ਘਟਨਾਵਾਂ ਨੂੰ ਰੋਕਣ ਲਈ ਬੜੀ ਚੌਕਸੀ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਜਤਿੰਦਰ ਜੋਰਵਾਲ ਨੇ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸਮੂਹ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਇਤਲਾਹ ਜਾਂ ਸ਼ਿਕਾਇਤ ਮਿਲਣ ‘ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇਗੀ।

ਉਨਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 21 ਜੂਨ 2022 ਨੂੰ ਸ਼ਾਮ 6 ਵਜੇ ਤੋਂ 23 ਜੂਨ 2022 ਨੂੰ ਵੋਟਾਂ ਪੈਣ ਤੱਕ ਸੰਗਰੂਰ ਲੋਕ ਸਭਾ ਹਲਕੇ ਵਿੱਚ ਮੁਕੰਮਲ ਡਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ।

ਰਿਟਰਨਿੰਗ ਅਫਸਰ ਨੇ ਇਹ ਵੀ ਦੱਸਿਆ ਕਿ ਆਖਰੀ 48 ਘੰਟਿਆਂ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) 21 ਜੂਨ, 2022 ਸ਼ਾਮ 6 ਵਜੇ ਤੋਂ ਲਾਗੂ ਹੋ ਜਾਂਦੀ ਹੈ। ਉਨਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੇ ਮੈਨੂਅਲ ਦੇ ਉਪਬੰਧਾਂ ਅਨੁਸਾਰ ਚੋਣ ਦੇ ਸੰਬੰਧ ਵਿੱਚ ਕਿਸੇ ਵੀ ਜਨਤਕ ਮੀਟਿੰਗ/ਇਕੱਠ ਨੂੰ ਬੁਲਾਉਣ ਦੀ ਮਨਾਹੀ ਹੈ, ਇਹ ਪਾਬੰਦੀ 48 ਘੰਟਿਆਂ ਤੋਂ ਚੋਣ ਸਮਾਪਤੀ ਲਈ ਨਿਸਚਿਤ ਘੰਟੇ ਦੇ ਖਤਮ ਹੋਣ ਤੱਕ ਦੀ ਮਿਆਦ ਦੌਰਾਨ ਹੈ।

ਉਨ੍ਹਾਂ ਕਿਹਾ ਕਿ 48 ਘੰਟਿਆਂ ਦੀ ਮਨਾਹੀ ਦੀ ਮਿਆਦ ਦੌਰਾਨ ਸਿਨੇਮਾਟੋਗ੍ਰਾਫ, ਟੈਲੀਵਿਜਨ ਜਾਂ ਹੋਰ ਅਜਿਹੇ ਉਪਕਰਣ ਦੀ ਵਰਤੋਂ ਕਰਕੇ ਕਿਸੇ ਵੀ ਚੋਣ ਮਾਮਲੇ ਨੂੰ ਪ੍ਰਦਰਸ਼ਿਤ ਕਰਨ ’ਤੇ ਮਨਾਹੀ ਨੂੰ ਲਾਗੂ ਹੋਵੇਗੀ।

ਉਨਾਂ ਕਿਹਾ ਕਿ ਬਿਨਾ ਮਨਜ਼ੂਰੀ ਇਕੱਠਾਂ ‘ਤੇ ਵੀ ਪਾਬੰਦੀ ਹੋਵੇਗੀ ਅਤੇ ਸਾਈਲੈਂਸ ਪੀਰੀਅਡ ਦੌਰਾਨ ਜਨਤਕ ਮੀਟਿੰਗਾਂ ਕਰਨ ‘ਤੇ ਵੀ ਰੋਕ ਹੋਵੇਗੀ, ਜੋ ਕਿ ਜ਼ਿਮਨੀ ਚੋਣ ਨਾਲ ਸਬੰਧਤ ਖੇਤਰਾਂ/ਹਲਕਿਆਂ ਵਿੱਚ ਲਾਗੂ ਹੋਵੇਗੀ।

ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਪੰਜਾਬ ਸਰਕਾਰ ਨੇ 23 ਜੂਨ 2022 ਨੂੰ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੂਲਤ ਦਿੱਤੀ ਜਾ ਸਕੇ।

ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਸਨਅਤੀ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਸੰਸਥਾਵਾਂ ਦੇ ਕਰਮਚਾਰੀਆਂ ਨੂੰ 23 ਜੂਨ 2022 ਨੂੰ ਲੋਕ ਸਭਾ ਹਲਕਾ-ਸੰਗਰੂਰ ਵਿੱਚ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ ਹੋਵੇਗੀ।

ਪਿੰਡ ਬੰਬੀਹਾ ‘ਚ ਹੋਈ ਫਾਇਰਿੰਗ

0

ਮੋਗਾ ਦੇ ਪਿੰਡ ਬੰਬੀਹਾ ਦੇ ਵਿਚ ਇਕ ਘਰ ਤੇ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 10 ਤੋ 12 ਰਾਊਂਡ ਫਾਇਰ ਕੀਤੇ ਗਏ।

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਪਿੰਡ ਬੰਬੀਹਾ ਦੇ ਰਹਿਣ ਵਾਲੇ ਤਰਲੋਚਨ ਸਿੰਘ ਤੋਂ ਵ੍ਹੱਟਸਐਪ ਕਾਲ ‘ਤੇ ਪੰਜ ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਫਿਰੌਤੀ ਮੰਗਣ ਵਾਲੇ ਆਪਣੇ ਆਪ ਨੂੰ ਗੋਲਡੀ ਬਰਾੜ ਦੇ ਗਰੁੱਪ ਦਾ ਦੱਸ ਰਹੇ ਸਨ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ। ।

ਗ੍ਰਹਿ ਮੰਤਰਾਲੇ ਨੇ 35 ਵਟਸਐਪ ਗਰੁੱਪ ਕੀਤੇ ਬੈਨ, ਜਾਣੋ ਵਜ੍ਹਾ

0

ਦੇਸ਼ ਭਰ ‘ਚ ਅਗਨੀਪਥ ਯੋਜਨਾ ਨੂੰ ਲੈ ਕੇ ਚੱਲ ਰਹੇ ਹੰਗਾਮੇ ਦਰਮਿਆਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਅਗਨੀਪਥ ਯੋਜਨਾ ਅਤੇ ਅਗਨੀਵੀਰ ਸੰਬੰਧੀ ਫਰਜ਼ੀ ਖ਼ਬਰਾਂ ਫੈਲਾਉਣ ਵਾਲੇ 35 ਵਟਸਐਪ ਗਰੁੱਪਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੱਸ ਦਈਏ ਕਿ ਦੇਸ਼ ਭਰ ‘ਚ ਫੌਜ ‘ਚ ਭਰਤੀ ਲਈ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਅਗਨੀਪਥ ਯੋਜਨਾ ਦੇ ਖਿਲਾਫ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਨੌਜਵਾਨ ਸੜਕਾਂ ‘ਤੇ ਭੰਨਤੋੜ ਕਰ ​​ਰਹੇ ਹਨ। ਇਸ ਦੌਰਾਨ ਹੁਣ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਜਿਸ ਕਾਰਨ ਪੁਲਿਸ ਨੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ​​ਕਰ ਦਿੱਤਾ ਹੈ।

ਭਾਰਤ ਬੰਦ ਦੇ ਐਲਾਨ ਤੋਂ ਬਾਅਦ ਆਰਪੀਐਫ ਅਤੇ ਜੀਆਰਪੀ ਅਧਿਕਾਰੀਆਂ ਨੇ ਕਿਹਾ ਹੈ ਕਿ ਜੇਕਰ ਕੋਈ ਪ੍ਰਦਰਸ਼ਨਕਾਰੀ ਹਿੰਸਾ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਦੇ ਨਾਲ ਹੀ ਮੋਬਾਈਲ, ਕੈਮਰੇ, ਸੀਸੀਟੀਵੀ ਰਾਹੀਂ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਡਿਜੀਟਲ ਸਬੂਤ ਇਕੱਠੇ ਕਰਨ ਦੇ ਹੁਕਮ ਦਿੱਤੇ ਗਏ ਹਨ।

 

ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੰਜਾਬ ਸਰਕਾਰ ‘ਤੇ ਲਾਏ ਗੰਭੀਰ ਇਲਜ਼ਾਮ

0

ਸੰਗਰੂਰ ਲੋਕ ਸਭਾ ਸੀਟ ਲਈ ਉੱਪ ਚੋਣਾਂ ਨੂੰ ਲੈਕੇ ਰਾਜਨੀਤਿਕ ਪਾਰਟੀਆਂ ਵਲੋਂ ਜਿੱਥੇ ਚੋਣ ਪ੍ਰਚਾਰ ਜਾਰੀ ਹਨ, ਉੱਥੇ ਹੀ ਵਿਰੋਧੀ ਧਿਰਾਂ ਵਲੋਂ ਇੱਕ ਦੂਜੇ ‘ਤੇ ਵਿਅੰਗ ਵੀ ਕੱਸੇ ਜਾ ਰਹੇ ਹਨ। ਇਸ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਬਿਆਨਬਾਜ਼ੀਆਂ ਦਾ ਦੌਰ ਵੀ ਜਾਰੀ ਹੈ।

ਸਿਮਰਨਜੀਤ ਸਿੰਘ ਮਾਨ ਨੇ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਨੂੰ ਸਿਆਸੀ ਕਤਲ ਕਰਾਰ ਦਿੰਦਿਆਂ ਸਿੱਧੇ ਤੌਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਮੂਸੇਵਾਲੇ ਦੇ ਕਤਲ ਦੀ ਸਾਜਿਸ਼ ’ਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਰਾਹੁਲ ਗਾਂਧੀ ’ਤੇ ਤਸ਼ਦੱਦ ਬਾਰੇ ਉਨ੍ਹਾਂ ਵੱਲੋਂ ਦਿੱਤੇ ਬਿਆਨ ਤੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਕਿੰਤੂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਜਬਰ ਜ਼ੁਲਮ ਤੇ ਤਸ਼ਦੱਦ ਦੇ ਖ਼ਿਲਾਫ਼ ਆਵਾਜ਼ ਉਠਾਈ ਹੈ ਤਸ਼ੱਦਦ ਦਾ ਸ਼ਿਕਾਰ ਭਾਵੇਂ ਕੋਈ ਵੀ ਹੋਵੇ।

ਸੰਗਰੂਰ ਲੋਕ ਸਭਾ ਸੀਟ ਲਈ ਜਿਮਨੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਚੋਣ ਪ੍ਰਚਾਰ ਕਰਦੇ ਨਜ਼ਰ ਆਏ। ਇਸ ਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪੰਜਾਬ ਦੇ ਡੁੱਬ ਰਹੇ ਵਪਾਰ ਨੂੰ ਬਚਾਉਣ, ਵਿਗੜ ਰਹੀ ਆਰਥਿਕ ਦਸ਼ਾ ਨੂੰ ਸੁਧਾਰਨ ਤੇ ਆਰਥਿਕ ਪੱਖੋਂ ਕਮਜ਼ੋਰ ਹੋ ਰਹੀ ਕਿਸਾਨੀ ਨੂੰ ਪੈਰਾਂ ਸਿਰ ਕਰਨ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪਾਕਿਸਤਾਨ ਨਾਲ ਵਪਾਰਕ ਸਬੰਧਤ ਸੁਵੱਲੇ ਬਣਾਉਣ ਲਈ ਨਾਲ ਲਗਦੇ ਬਾਰਡਰ ਵਪਾਰ ਲਈ ਖੋਲ੍ਹੇ ਜਾਣ।

ਸੰਗਰੂਰ ਸੀਟ ਲਈ ਚੋਣ ਪ੍ਰਚਾਰ ‘ਚ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਉਨ੍ਹਾਂ ਦੇ ਪੁੱਤਰ ਈਮਾਨ ਸਿੰਘ ਮਾਨ ਵੱਲੋਂ ਲਗਾਤਾਰ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਈਮਾਨ ਸਿੰਘ ਮਾਨ ਵੱਲੋਂ ਐਤਵਾਰ ਨੂੰ ਮੁਲਸਿਮ ਭਾਈਚਾਰੇ ਦੇ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਆਪਣੇ ਪਿਤਾ ਲਈ ਵੋਟਾਂ ਦੀ ਮੰਗ ਕੀਤੀ ਤੇ ਭਰੋਸਾ ਦਿਵਾਇਆ ਕਿ ਸਿਮਰਨਜੀਤ ਸਿੰਘ ਮਾਨ ਹਰ ਵਰਗ ਦੇ ਲੋਕਾਂ ਅਤੇ ਘੱਟ ਗਿਣਤੀਆਂ ਦੇ ਹੱਕ ਵਿੱਚ ਆਵਾਜ਼ ਉਠਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਖੜ੍ਹਨਗੇ।

ਪੰਜਾਬ ਦੇ CM ਭਗਵੰਤ ਮਾਨ ਅੱਜ ਧੂਰੀ ਦੌਰੇ ‘ਤੇ

0
The first budget of the Punjab government will focus on health education and agriculture

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਸ਼ਹਿਰ ਧੂਰੀ ਵਿਖੇ ਪਹੁੰਚਣਗੇ। ਉਹ ਧੂਰੀ ਦੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਇਸ ਸੰਬੰਧੀ ਖੁਦ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

ਦੱਸ ਦਈਏ ਕਿ ਸੰਗਰੂਰ ਦੀ ਸੀਟ ਲਈ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੋਇਆ ਹੈ। ਸਾਰੀਆਂ ਹੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਆਪ ਦੇ ਉਮੀਦਵਾਰ ਗੁਰਮੇਲ ਸਿੰਘ ਲਈ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਵਲੋਂ ਚੋਣਾਂ ਦੇ ਸੰਬੰਧ ‘ਚ ਰੋਡ ਸ਼ੋਅ ਕੀਤੇ ਜਾ ਰਹੇ ਹਨ। ਕੁੱਝ ਦਿਨ ਪਹਿਲਾਂ ਉਨ੍ਹਾਂ ਨੇ ਗੁਰਮੇਲ ਸਿੰਘ ਦੇ ਹੱਕ ‘ਚ ਭਦੌੜ ਵਿਖੇ ਰੋਡ ਸ਼ੋਅ ਕੀਤਾ ਸੀ। ਇਸਦੇ ਨਾਲ ਹੀ ਬੀਤੇ ਦਿਨੀ ਉਨ੍ਹਾਂ ਨੇ ਮਲੇਰਕੋਟਲਾ ਵਿਖੇ ਵੀ ਰੋਡ ਸ਼ੋਅ ਕੀਤਾ ਸੀ।

‘ਅਗਨੀਪਥ’ ਦੇ ਵਿਰੋਧ ‘ਚ ਅੱਜ ਭਾਰਤ ਬੰਦ ਦਾ ਐਲਾਨ, ਸੂਬਾ ਸਰਕਾਰਾਂ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ

0

ਨੌਜਵਾਨ ਲਗਾਤਾਰ ਅਗਨੀਪਥ ਸਕੀਮ ਦਾ ਵਿਰੋਧ ਕਰ ਰਹੇ ਹਨ। ਫੌਜ ਵਿੱਚ ਭਰਤੀ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਲਿਆਉਣ ਤੋਂ ਬਾਅਦ ਲਗਾਤਾਰ ਭਾਰਤ ਵਿਚ ਵਿਰੋਧ ਚਲ ਰਿਹਾ ਹੈ। ਇਸ ਸਕੀਮ ਦਾ ਵਿਰੋਧ ਕੀਤਾ ਜਾ ਰਿਹਾ ਅਤੇ  ਸੜਕਾਂ ‘ਤੇ ਉਤਰਕੇ ਤੋੜਫੋੜ ਅਤੇ ਸਾੜ ਫੂਕ ਕੀਤੀ ਗਈ। ਦੇਸ਼ ਭਰ ਵਿੱਚ ਇਸ ਯੋਜਨਾ ਦੇ ਵਿਰੋਧ ਵਿਚ ਅੱਜ ਕਈ ਸੰਗਠਨਾਂ ਵੱਲੋਂ ਅੱਜ 20 ਜੂਨ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ। ਭਾਰਤ ਬੰਦ ਦੇ ਐਲਾਨ ਬਾਅਦ ਸੂਬਿਆਂ ਵਿਚ ਪੁਲਿਸ ਨੇ ਆਪਣੀ ਸੁਰੱਖਿਆ ਪ੍ਰਬੰਧ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਰੇਲਵੇ ਦੇ ਨੁਕਸਾਨ ਨੂੰ ਬਚਾਉਣ ਲਈ ਜੀਆਰਪੀ ਅਤੇ ਆਰਪੀਐਫ ਨੇ ਕਮਰ ਕਸ ਲਈ ਹੈ।

ਪੰਜਾਬ ਦੇ ਏਡੀਜੀਪੀ ਨੇ ਸਾਰੇ ਐਸਐਸਪੀ ਨੂੰ ਭਾਰਤ ਬੰਦ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਨੂੰ ਲੈ ਕੇ ਵਿਸ਼ੇਸ਼ ਹੁਕਮ ਦਿੱਤੇ ਹਨ। ਉਨ੍ਹਾਂ ਇਕ ਟਵੀਟ ਵਿੱਚ ਕਿਹਾ ਕਿ ਅਸੀਂ ਸੋਸ਼ਲ ਮੀਡੀਆ ਤੋਂ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਉਤੇ ਵੀ ਨਜ਼ਰ ਰੱਖੀ ਹੋਈ ਹੈ। ਅਸੀਂ ਇਸ ਗੱਲ ਦਾ ਖਾਸ ਖਿਆਲ ਰੱਖਾਂਗੇ ਕਿ ਭਾਰਤ ਬੰਦ ਦੌਰਾਨ ਕੋਈ ਇਸ ਪਲੇਟਫਾਰਮ ਦੀ ਗਲਤ ਵਰਤੋਂ ਨਾ ਕਰਨ।

ਹਰਿਆਣਾ ਰਾਜ ਦੀ ਫਰੀਦਾਬਾਦ ਪੁਲਿਸ ਨੇ ਭਾਰਤ ਬੰਦ ਦੇ ਮੱਦੇਨਜ਼ਰ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ 2,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਹਨ। ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ 12 ਪੁਲਿਸ ਨਾਕੇ ਲਗਾਏ ਗਏ ਹਨ ਅਤੇ ਵੀਡੀਓਗ੍ਰਾਫੀ ਦਾ ਪ੍ਰਬੰਧ ਕੀਤਾ ਗਿਆ ਹੈ | ਹਰਿਆਣਾ ਉਨ੍ਹਾਂ ਰਾਜਾਂ ਵਿੱਚੋਂ ਇੱਕ ਹੈ ਜਿੱਥੇ ਅਗਨੀਪਥ ਯੋਜਨਾ ਦੇ ਖਿਲਾਫ ਹਿੰਸਕ ਵਿਰੋਧ ਪ੍ਰਦਰਸ਼ਨ ਹੋਏ ਹਨ। ਕੇਰਲ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਕਿਹਾ ਹੈ ਕਿ ਸੋਮਵਾਰ ਨੂੰ ਭਾਰਤ ਬੰਦ ਦੌਰਾਨ ਹਿੰਸਾ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਪੂਰੀ ਫੋਰਸ ਡਿਊਟੀ ‘ਤੇ ਰਹੇਗੀ।

ਕੇਰਲ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਕਾਰੋਬਾਰਾਂ ਨੂੰ ਜ਼ਬਰਦਸਤੀ ਬੰਦ ਕਰਨ ਤੋਂ ਰੋਕਣ ਅਤੇ ਅਦਾਲਤਾਂ, ਰਾਜ ਬਿਜਲੀ ਬੋਰਡ (ਕੇਐਸਈਬੀ) ਅਤੇ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਕੇਐਸਆਰਟੀਸੀ) ਦੇ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਦਫ਼ਤਰਾਂ ਅਤੇ ਸੰਸਥਾਵਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਝਾਰਖੰਡ ਸਰਕਾਰ ਦੇ ਸਿੱਖਿਆ ਵਿਭਾਗ ਦੇ ਸਕੱਤਰ ਰਾਜੇਸ਼ ਸ਼ਰਮਾ ਨੇ ਕਿਹਾ ਹੈ ਕਿ ਕੁਝ ਸੰਗਠਨਾਂ ਵੱਲੋਂ ਭਾਰਤ ਬੰਦ ਦੇ ਐਲਾਨ ਦੇ ਮੱਦੇਨਜ਼ਰ ਸੋਮਵਾਰ ਨੂੰ ਸੂਬੇ ਦੇ ਸਾਰੇ ਸਕੂਲ ਬੰਦ ਰਹਿਣਗੇ। ਉੱਤਰ ਪ੍ਰਦੇਸ਼ ਦੇ ਕਈ ਵੱਡੇ ਸ਼ਹਿਰਾਂ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਤੋਂ ਅੱਜ ED ਫਿਰ ਤੋਂ ਕਰੇਗੀ ਪੁੱਛਗਿੱਛ

0
Rahul Gandhi to be questioned again by ED today in National Herald case

ਰਾਹੁਲ ਗਾਂਧੀ ਤੋਂ ED ਫਿਰ ਤੋਂ ਪੁੱਛਗਿੱਛ ਕਰੇਗੀ। ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਸੋਮਵਾਰ ਨੂੰ ਸਵੇਰੇ 11 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦਫਤਰ ਜਾਣਗੇ। ਇੱਥੇ ਉਸ ਤੋਂ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਹੁਣ ਤੱਕ ਈਡੀ ਦੀ ਟੀਮ ਰਾਹੁਲ ਤੋਂ 3 ਦਿਨਾਂ ‘ਚ 30 ਘੰਟੇ ਪੁੱਛਗਿੱਛ ਕਰ ਚੁੱਕੀ ਹੈ। ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਤੋਂ ਇਲਾਵਾ ਸੋਨੀਆ ਗਾਂਧੀ, ਸੁਮਨ ਦੂਬੇ ਅਤੇ ਸੈਮ ਪਿਤਰੋਦਾ ਵੀ ਦੋਸ਼ੀ ਹਨ।

ਰਾਹੁਲ ਗਾਂਧੀ ਤੋਂ 3 ਦਿਨਾਂ ਦੀ ਪੁੱਛਗਿੱਛ ‘ਚ ਹੁਣ ਤੱਕ ਸਿਰਫ 50 ਫੀਸਦੀ ਸਵਾਲ ਹੀ ਪੁੱਛੇ ਗਏ ਹਨ। ਸੂਤਰਾਂ ਮੁਤਾਬਕ ਈਡੀ ਅਧਿਕਾਰੀ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਜਵਾਬਾਂ ਤੋਂ ਅਸੰਤੁਸ਼ਟ ਨਜ਼ਰ ਆਏ। ਪੁੱਛ-ਗਿੱਛ ਦੌਰਾਨ ਰਾਹੁਲ ਨੇ ਯੰਗ ਇੰਡੀਆ ਲਿਮਟਿਡ ਨੂੰ ਨਾ ਲਾਭ ਨਾ ਨੁਕਸਾਨ ਵਾਲੀ ਕੰਪਨੀ ਦੱਸਿਆ। ਈਡੀ ਦੇ ਅਧਿਕਾਰੀਆਂ ਨੇ ਇਸ ਕੰਪਨੀ ਰਾਹੀਂ ਕੀਤੇ ਗਏ ਸਮਾਜਿਕ ਕੰਮਾਂ ਦੇ ਵੇਰਵੇ ਦੱਸਣ ਲਈ ਕਿਹਾ।

ਅਗਨੀਪਥ ਸਕੀਮ ਨਹੀਂ ਹੋਵੇਗੀ ਵਾਪਸ: ਭਾਰਤੀ ਫੌਜ

0

ਕੇਂਦਰ ਦੀ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਦੇ ਕਈ ਹਿੱਸਿਆਂ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਰੱਖਿਆ ਮੰਤਰਾਲੇ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਹ ਸਪੱਸ਼ਟ ਕੀਤਾ ਗਿਆ ਕਿ ਅਗਨੀਪਥ ਸਕੀਮ ਨੂੰ ਵਾਪਸ ਨਹੀਂ ਲਿਆ ਜਾਵੇਗਾ ਅਤੇ ਇਹ ਵੀ ਕਿ ਸਾਰੀਆਂ ਭਰਤੀਆਂ ਇਸ ਸਕੀਮ ਅਧੀਨ ਹੋਣਗੀਆਂ। 

ਕੇਂਦਰ ਸਰਕਾਰ ਦੀ ਯੋਜਨਾ ਅਗਨੀਪਥ ਤਹਿਤ ਫੌਜ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਇਹ ਸਹੁੰ ਚੁੱਕਣੀ ਪਵੇਗੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅੱਗਜ਼ਨੀ ਜਾਂ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਨਹੀਂ ਬਣੇ ਸਨ। ਰੱਖਿਆ ਮੰਤਰਾਲੇ ਦੇ ਵਧੀਕ ਸਕੱਤਰ ਲੈਫਟੀਨੈਂਟ ਜਨਰਲ ਅਨਿਲ ਪਾਂਡੇ ਨੇ ਕਿਹਾ, ਅਨੁਸ਼ਾਸਨ ਭਾਰਤੀ ਫੌਜ ਦੀ ਨੀਂਹ ਹੈ। ਇੱਥੇ ਸਾੜ-ਫੂਕ ਜਾਂ ਵਿਰੋਧ ਦੀ ਕੋਈ ਥਾਂ ਨਹੀਂ ਹੈ।

ਸਾਰਿਆਂ ਨੂੰ ਪ੍ਰਮਾਣ ਪੱਤਰ ਦੇਣਾ ਹੋਵੇਗਾ ਕਿ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੇ ਵਿਰੋਧ ਜਾਂ ਭੰਨ-ਤੋੜ ਵਿੱਚ ਹਿੱਸਾ ਨਹੀਂ ਲਿਆ। ਇਸ ਦੇ ਲਈ ਪੁਲਿਸ ਤੋਂ ਸੌ ਫੀਸਦੀ ਤਸਦੀਕ ਕਰਵਾਉਣੀ ਜ਼ਰੂਰੀ ਹੋਵੇਗੀ।

ਲੈਫਟੀਨੈਂਟ ਜਨਰਲ ਅਰੁਣ ਪੁਰੀ ਨੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ ਤਾਂ ਉਹ ਫੌਜ ‘ਚ ਭਰਤੀ ਨਹੀਂ ਹੋ ਸਕਦਾ। ਉਮੀਦਵਾਰਾਂ ਨੂੰ ਲਿਖਤੀ ਰੂਪ ਵਿੱਚ ਦੇਣ ਲਈ ਕਿਹਾ ਜਾਵੇਗਾ ਕਿ ਉਨ੍ਹਾਂ ਨੇ ਅੱਗਜ਼ਨੀ ਜਾਂ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲਿਆ ਹੈ। ਉਨ੍ਹਾਂ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾਵੇ।

ਅਗਨੀਪਥ ਸਕੀਮ ਦੇ ਫੌਜੀ ਮਾਮਲਿਆਂ ਬਾਰੇ ਵਧੀਕ ਸਕੱਤਰ ਲੈਫਟੀਨੈਂਟ ਜਨਰਲ ਅਰੁਣ ਪੁਰੀ ਨੇ ਕਿਹਾ ਕਿ ਤਿੰਨਾਂ ਸੇਵਾਵਾਂ ਤੋਂ ਹਰ ਸਾਲ ਲਗਭਗ 17,600 ਲੋਕ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਲੈ ਰਹੇ ਹਨ। ਕਿਸੇ ਨੇ ਵੀ ਉਨ੍ਹਾਂ ਤੋਂ ਇਹ ਪੁੱਛਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਉਹ ਸੇਵਾਮੁਕਤੀ ਤੋਂ ਬਾਅਦ ਕੀ ਕਰਨਗੇ। ਫਿਰ ਵੀ ਇਸ ਸਵਾਲ ‘ਤੇ ਰਾਜਨੀਤਿਕ ਅਤੇ ਗੈਰ-ਰਾਜਨੀਤਿਕ ਧਿਰਾਂ ਨੇ ਸੈਨਾ ਅਤੇ ਸਰਕਾਰ ਨੂੰ ਪੂਰੀ ਤਰ੍ਹਾਂ ਘੇਰਿਆ ਹੋਇਆ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਹਾਲ ਹੀ ਵਿੱਚ ਲਿਆਂਦੀ ਗਈ ‘ਅਗਨੀਪਥ’ ਯੋਜਨ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਪਟਨਾ ਜ਼ਿਲ੍ਹੇ ਵਿੱਚ ਪੈਂਦੇ ਤਾਰੇਗਾਨਾ ਰੇਲਵੇ ਸਟੇਸ਼ਨ ਤੇ ਜੀਆਰਪੀ ਦੇ ਇਕ ਵਾਹਨ ਨੂੰ ਅੱਗ ਲਗਾ ਦਿੱਤੀ ਜਦਕਿ ਜਹਾਨਾਬਾਦ ਵਿੱਚ ਹੋਏ ਪਥਰਾਅ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇੱਥੇ ਅਗਨੀਪਥ ਦੇ ਵਿਰੋਧ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ।

 

ਫਾਦਰਸ ਡੇਅ ‘ਤੇ ਇਨ੍ਹਾਂ ਬਾਲੀਵੁੱਡ ਹਸਤੀਆਂ ਨੇ ਤਸਵੀਰਾਂ ਸ਼ੇਅਰ ਕਰਕੇ ਆਪਣੇ ਪਿਤਾ ਨੂੰ ਦਿੱਤੀ ਵਧਾਈ

0

ਅੱਜ ਭਾਵ 19 ਜੂਨ ਨੂੰ ਫਾਦਰਸ ਡੇਅ ਪੂਰੀ ਦੁਨੀਆ ‘ਚ ਸੈਲੀਬਿਰੇਟ ਕੀਤਾ ਜਾ ਰਿਹਾ ਹੈ। ਇਸ ਖ਼ਾਸ ਮੌਕੇ ‘ਤੇ ਸ਼ਵੇਤਾ ਬੱਚਨ ਦੇ ਪਿਤਾ ਅਮਿਤਾਭ ਦੇ ਨਾਲ ਸੈਲਫੀ ਸਾਂਝੀ ਕਰਕੇ ਉਨ੍ਹਾਂ ਨੂੰ ਫਾਦਰਸ ਡੇਅ ਦੀ ਵਧਾਈ ਦਿੱਤੀ ਹੈ।

ਤਸਵੀਰ ‘ਚ ਸ਼ਵੇਤਾ ਗ੍ਰੇ ਟੀ-ਸ਼ਰਟ ‘ਚ ਨਜ਼ਰ ਆ ਰਹੀ ਹੈ। ਲਾਈਟ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਸ਼ਵੇਤਾ ਨੇ ਆਪਣੀ ਲੁਕ ਨੂੰ ਪੂਰਾ ਕੀਤਾ ਹੋਇਆ ਹੈ। ਉਧਰ ਅਮਿਤਾਭ ਪਰਪਲ ਕੋਰਟ ‘ਚ ਦਿਖਾਈ ਦੇ ਰਹੇ ਹਨ। ਅਮਿਤਾਭ ਨੇ ਸ਼ਵੇਤਾ ਦੇ ਮੋਢੇ ‘ਤੇ ਸਿਰ ਰੱਖਿਆ ਹੋਇਆ ਹੈ। ਦੋਵੇਂ ਪਿਓ-ਧੀ ‘ਚ ਜ਼ਬਰਦਸਤ ਬਾਂਡਿੰਗ ਦੇਖਣ ਨੂੰ ਮਿਲ ਰਹੀ ਹੈ। ਸ਼ਵੇਤਾ ਪਿਤਾ ਦੇ ਨਾਲ ਸੈਲਫੀ ਲੈਂਦੇ ਹੋਏ ਨਜ਼ਰ ਆ ਰਹੀ ਹੈ। ਤਸਵੀਰ ਸਾਂਝੀ ਕਰਦੇ ਹੋਏ ਸ਼ਵੇਤਾ ਨੇ ਲਿਖਿਆ-‘ਰਿਸ਼ਤੇ ‘ਚ ਤਾਂ ਸਿਰਫ ਮੇਰੇ…ਲੱਗਦੇ ਹਨ’। #fathersday #girldad ਪ੍ਰਸ਼ੰਸਕ ਇਸ ਤਸਵੀਰ ਨੂੰ ਖੂਬ ਪਸੰਦ ਕਰ ਰਹੇ ਹਨ।

ਅਭਿਨੇਤਰੀ ਸਾਰਾ ਅਲੀ ਖਾਨ ਨੇ ਆਪਣੇ ਪਿਤਾ ਸੈਫ ਅਲੀ ਖਾਨ ਅਤੇ ਭਰਾ ਇਬਰਾਹਿਮ ਖਾਨ ਨਾਲ ਇੱਕ ਫੋਟੋ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਹੈਪੀ ਫਾਦਰਜ਼ ਡੇ ਅੱਬਾ ਜਾਨ।’

ਫਾਦਰਜ਼ ਡੇਅ ਦੇ ਮੌਕੇ ‘ਤੇ ਕਰੀਨਾ ਨੇ ਆਪਣੇ ਪਿਤਾ ਰਣਧੀਰ ਕਪੂਰ ਨਾਲ ਥ੍ਰੋਬੈਕ ਫੋਟੋ ਸ਼ੇਅਰ ਕੀਤੀ ਹੈ। ਫੋਟੋ ਵਿੱਚ ਕਰੀਨਾ ਆਪਣੇ ਪਿਤਾ ਨਾਲ ਬਲੈਕ ਪਹਿਰਾਵੇ ਵਿੱਚ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ”ਡੈਡ”।

ਸੋਨਮ ਕਪੂਰ ਨੇ ਮਿੱਠੀ ਸ਼ੁਭਕਾਮਨਾਵਾਂ ਲਿਖ ਕੇ ਆਪਣੇ ਪਿਤਾ ਨੂੰ ਵਧਾਈ ਦਿੱਤੀ ਹੈ। ਅਭਿਨੇਤਰੀ ਨੇ ਅਨਿਲ ਕਪੂਰ ਅਤੇ ਰੀਆ ਕਪੂਰ ਨਾਲ ਥ੍ਰੋਬੈਕ ਫੋਟੋ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ”ਦੁਨੀਆਂ ਦਾ ਸਭ ਤੋਂ ਵਧੀਆ ਪਿਤਾ, ਕੋਈ ਵੀ ਤੁਹਾਡੀ ਬਰਾਬਰੀ ਨਹੀਂ ਕਰ ਸਕਦਾ।”

ਅਭਿਸ਼ੇਕ ਬੱਚਨ ਨੇ ਇਕ ਫੋਟੋ ਸ਼ੇਅਰ ਕਰਕੇ ਆਪਣੇ ਪਿਤਾ ਅਮਿਤਾਭ ਬੱਚਨ ਨੂੰ ਫਾਦਰਜ਼ ਡੇਅ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, “ਮੇਨ ਮੈਨ। ਹੈਪੀ ਫਾਦਰਜ਼ ਡੇ ਪਾ। ਲਵ ਯੂ।”