Home Blog Page 2024

ਕੋਰਟ ਨੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ

0

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਫ਼ਿਰੋਜ਼ਪੁਰ ਪੁਲਿਸ ਨੇ ਸਾਬਕਾ ਵਿਧਾਇਕ ਨੂੰ ਸਵੇਰੇ ਉਸ ਦੇ ਘਰੋਂ ਚੁੱਕ ਲਿਆ।

ਜ਼ੀਰਾ ਦੀ ਗ੍ਰਿਫਤਾਰੀ ਦੀ ਹੁਣ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਤੜਕੇ ਵੱਡੀ ਗਿਣਤੀ ਫੋਰਸ ਸਾਬਕਾ ਵਿਧਾਇਕ ਦੇ ਘਰ ਆਣ ਵੜਦੀ ਹੈ। ਸਾਰੇ ਮੁਲਾਜ਼ਮ ਸਿਵਲ ਵਰਦੀ ਵਿਚ ਸਨ। ਵੀਡੀਓ ਵਿਚ ਗੱਡੀਆਂ ਦਾ ਵੱਡਾ ਕਾਫਲਾ ਆਉਂਦਾ ਨਜ਼ਰ ਆ ਰਿਹਾ ਹੈ।

ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਕੋਰਟ ਨੇ ਜ਼ੀਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।
ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਇਲਜ਼ਾਮਾਂ ਹੇਠ ਇਹ ਗ੍ਰਿਫ਼ਤਾਰੀ ਹੋਈ ਹੈ। BDPO ਦੀ ਸ਼ਿਕਾਇਤ ‘ਤੇ FIR ਦਰਜ ਹੋਈ ਸੀ।

ਬੀਤੇ ਦਿਨੀਂ ਜ਼ੀਰਾ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਦੋਸ਼ ਹਨ ਕਿ ਕੁਲਬੀਰ ਜ਼ੀਰਾ ਨੇ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਕੁਲਬੀਰ ਆਪਣੇ ਸਾਥੀਆਂ ਸਮੇਤ ਦਫ਼ਤਰ ਵਿੱਚ ਦਾਖ਼ਲ ਹੋ ਗਿਆ ਅਤੇ ਉੱਥੇ ਮੌਜੂਦ ਸਰਕਾਰੀ ਕਾਗਜ਼ਾਂ ਨਾਲ ਕਥਿਤ ਛੇੜਛਾੜ ਕੀਤੀ।

 

“ਕਰਤਾਰਪੁਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਤੇ ਕਰਮਜੀਤ ਅਨਮੋਲ

0

ਏਕਤਾ ਅਤੇ ਅਧਿਆਤਮਿਕ ਸਤਿਕਾਰ ਦੇ ਇੱਕ ਦਿਲਕਸ਼ ਪ੍ਰਦਰਸ਼ਨ ਵਿੱਚ, ਨਾਮਵਰ ਪੰਜਾਬੀ ਸਿਤਾਰੇ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਅਤੇ ਜਿੰਮੀ ਸ਼ਰਮਾ ਨੇ ਆਸ਼ੀਰਵਾਦ ਲੈਣ ਲਈ ਕਰਤਾਰਪੁਰ ਸਾਹਿਬ, ਪਾਕਿਸਤਾਨ ਦੀ ਰੂਹਾਨੀ ਯਾਤਰਾ ਸ਼ੁਰੂ ਕੀਤੀ। ਉਨ੍ਹਾਂ ਦੀ ਯਾਤਰਾ, ਸ਼ਰਧਾ ਅਤੇ ਦੋਸਤੀ ਨਾਲ ਚਿੰਨ੍ਹਿਤ, ਮਨੋਰੰਜਨ, ਪਿਆਰ ਅਤੇ ਸੰਗੀਤ ਦੀ ਸਰਹੱਦਾਂ ਤੋਂ ਪਾਰ ਦੀ ਉਦਾਹਰਨ ਹੈ।

ਸਿਤਾਰਿਆਂ ਨਾਲ ਭਰੀ ਤੀਰਥ ਯਾਤਰਾ ਨੂੰ ਦਰਸ਼ਕਾਂ ਦੁਆਰਾ ਇੱਕ ਉਤਸ਼ਾਹੀ ਅਤੇ ਨਿੱਘੇ ਸੁਆਗਤ ਨਾਲ ਮਿਲਿਆ, ਜੋ ਸਾਂਝੇ ਸੱਭਿਆਚਾਰ ਅਤੇ ਵਿਸ਼ਵਾਸ ਦੀ ਸ਼ਕਤੀ ਨੂੰ ਦਰਸਾਉਂਦਾ ਹੈ। ਖੁੱਲ੍ਹੀਆਂ ਬਾਹਾਂ ਨਾਲ ਸਵਾਗਤ ਕਰਦੇ ਹੋਏ, ਸਤਿਕਾਰਤ ਕਲਾਕਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਏਕਤਾ ਦੇ ਜਸ਼ਨ ਵਿੱਚ ਇਕੱਠੇ ਹੋਏ, ਇਸ ਵਿਚਾਰ ਨੂੰ ਰੇਖਾਂਕਿਤ ਕਰਦੇ ਹੋਏ ਕਿ ਅਧਿਆਤਮਿਕਤਾ ਕੋਈ ਸੀਮਾਵਾਂ ਨਹੀਂ ਜਾਣਦੀ।

ਇਹ ਮੁਲਾਕਾਤ ਕਲਾ ਅਤੇ ਸ਼ਰਧਾ ਦੇ ਡੂੰਘੇ ਪ੍ਰਭਾਵ ਦੇ ਪ੍ਰਮਾਣ ਵਜੋਂ ਖੜ੍ਹੀ ਹੈ, ਜੋ ਕਿ ਭੂਗੋਲਿਕ ਸੀਮਾਵਾਂ ਤੋਂ ਪਰੇ ਜਾਣ ਵਾਲੇ ਸਬੰਧਾਂ ਨੂੰ ਉਤਸ਼ਾਹਿਤ ਕਰਦੀ ਹੈ। ਅਕਸਰ ਵੰਡੀ ਹੋਈ ਦੁਨੀਆਂ ਵਿੱਚ, ਕਰਤਾਰਪੁਰ ਸਾਹਿਬ ਦੀ ਯਾਤਰਾ ਸਦਭਾਵਨਾ ਦਾ ਪ੍ਰਤੀਕ ਬਣ ਗਈ, ਇਹ ਸਾਬਤ ਕਰਦੀ ਹੈ ਕਿ ਪਿਆਰ ਅਤੇ ਸ਼ਰਧਾ ਦੀ ਭਾਸ਼ਾ ਸਾਨੂੰ ਸਾਰਿਆਂ ਨੂੰ ਇੱਕਜੁੱਟ ਕਰਦੀ ਹੈ।

ਨਿਰਮਾਤਾ ਅਮਰਦੀਪ ਗਰੇਵਾਲ ਨੇ ਕਿਹਾ, “ਸਾਡੀ ਫਿਲਮ ‘ਮੌਜਾਂ ਹੀ ਮੌਜਾਂ’ ਸਿਰਫ ਇੱਕ ਫਿਲਮ ਨਹੀਂ ਹੈ, ਇਹ ਦਰਸਾਉਂਦੀ ਹੈ ਕਿ ਮਨੋਰੰਜਨ ਤੇ ਪਿਆਰ ਦਾ ਜਸ਼ਨ ਦਾ ਮਨਾਉਣ ਦੀ ਕੋਈ ਹੱਦ ਨਹੀਂ ਹੁੰਦੀ।”

ਮੁੱਖ ਅਦਾਕਾਰ ਗਿੱਪੀ ਗਰੇਵਾਲ ਨੇ ਕਿਹਾ, “ਪਿਆਰ ਅਤੇ ਮਨੋਰੰਜਨ ਸ਼ਕਤੀਸ਼ਾਲੀ ਸ਼ਕਤੀਆਂ ਹਨ ਜੋ ਸਾਨੂੰ ਸਾਰਿਆਂ ਨੂੰ ਇੱਕਜੁੱਟ ਕਰ ਸਕਦੀਆਂ ਹਨ। ਕਰਤਾਰਪੁਰ ਸਾਹਿਬ ਦਾ ਦੌਰਾ ਕਰਨਾ ਇੱਕ ਸ਼ਾਨਦਾਰ ਅਨੁਭਵ ਸੀ, ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਕਲਾ ਅਤੇ ਪਿਆਰ ਕਿਸੇ ਵੀ ਸਰਹੱਦ ਨੂੰ ਪਾਰ ਕਰ ਸਕਦਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਸਾਡੀ ਫਿਲਮ ਦੁਨੀਆ ਭਰ ਦੇ ਦਰਸ਼ਕਾਂ ਵਿੱਚ ਖੁਸ਼ੀ ਅਤੇ ਪਿਆਰ ਫੈਲਾਏਗੀ।”

ਟਰਾਂਸਪੋਰਟ ਮੰਤਰੀ ਨੇ ਬੱਸਾਂ ਦੀ ਅਚਾਨਕ ਕੀਤੀ ਚੈਕਿੰਗ, ਕਈ ਬੱਸਾਂ ਦੇ ਕੱਟੇ ਗਏ ਚਲਾਨ

0

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ ’ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ’ਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਦੋ ਬੱਸਾਂ ਨੂੰ ਜ਼ਬਤ ਕਰਨ ਸਣੇ 21 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਲਈ ਚਲਾਨ ਕੀਤੇ ਗਏ। ਚਲਾਨ ਕੀਤੀਆਂ ਬੱਸਾਂ ’ਚ ਦੋ ਸਰਕਾਰੀ ਬੱਸਾਂ ਵੀ ਸ਼ਾਮਲ ਹਨ, ਜੋ ਅਣਅਧਿਕਾਰਤ ਰੂਟ ’ਤੇ ਚੱਲ ਰਹੀਆਂ ਸਨ।

ਕੈਬਨਿਟ ਮੰਤਰੀ ਤੇ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਦੀਆਂ ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਤੇ ਬੱਸ ਚਾਲਕਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ ’ਤੇ ਕਿਸ਼ਨਗੜ੍ਹ ਅਤੇ ਜਲੰਧਰ-ਅੰਮ੍ਰਿਤਸਰ ਰੋਡ ’ਤੇ ਕਰਤਾਰਪੁਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੁੱਲ 56 ਬੱਸਾਂ ਦੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਵਿਜੈ ਬੱਸ ਸਰਵਿਸ ਦੀ ਬੱਸ ਨੰਬਰ ਐੱਨਐੱਲ-02ਬੀ 3020 ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਚਲਾਏ ਜਾਣ ਲਈ 50,000 ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ। ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂਪੀ-31ਟੀ 3737 ’ਚ ਯਾਤਰੀਆਂ ਦੀ ਵੱਧ ਸਮਰੱਥਾ ਹੋਣ ਕਾਰਨ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀਬੀ-01ਸੀ 9726 ਨੂੰ ਪਰਮਿਟ ਨਿਯਮਾਂ ਦੀ ਉਲੰਘਣਾ ਕਾਰਨ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ।

ਇਸੇ ਤਰ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਤੇ ਅਧੂਰੇ ਦਸਤਾਵੇਜ਼ਾਂ ਕਾਰਨ 18 ਪ੍ਰਾਈਵੇਟ ਬੱਸਾਂ ਦੇ 2 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਗਏ, ਜਿਨ੍ਹਾਂ ’ਚ ਕਰਤਾਰ ਬੱਸ ਦੀਆਂ ਤਿੰਨ ਬੱਸਾਂ, ਪਟਿਆਲਾ ਐਕਸਪ੍ਰੈੱਸ ਤੇ ਪਟਿਆਲਾ ਹਾਈਵੇਜ਼ ਦੀਆਂ ਦੋ-ਦੋ ਤੇ ਨਿੱਝਰ ਮਿੰਨੀ ਬੱਸ, ਪ੍ਰਕਾਸ਼ ਬੱਸ, ਲਿਬੜਾ ਬੱਸ, ਸ਼ੇਖੂਪੁਰਾ ਬੱਸ ਸਰਵਿਸ, ਨਰਵਾਲ ਬੱਸ, ਬਾਈ ਜੀ ਟਰਾਂਸਪੋਰਟ, ਰਾਜਗੁਰੂ ਤੇ ਮੋਹਾਲੀ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ ਜਦਕਿ ਪਿਆਰ ਬੱਸ ਤੇ ਕਰਤਾਰ ਬੱਸ ਸਰਵਿਸ ਦੀਆਂ ਬਿਨਾਂ ਦਸਤਾਵੇਜ਼ਾਂ ਤੋਂ ਚਲ ਰਹੀਆਂ ਦੋ ਬੱਸਾਂ ਮੌਕੇ ’ਤੇ ਹੀ ਜ਼ਬਤ ਕੀਤੀਆਂ ਗਈਆਂ।

ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ (ਨੰਬਰ ਪੀਬੀ-08-ਈਸੀ 4529 ਤੇ ਪੀਬੀ-65-ਏਟੀ 0543) ਨੂੰ ਅਣ-ਨਿਰਧਾਰਿਤ ਰੂਟ ’ਤੇ ਚਲਦਾ ਪਾਇਆ। ਦੋਵਾਂ ਬੱਸਾਂ ਦੇ ਡਰਾਈਵਰਾਂ ਦੇ ਅਣਅਧਿਕਾਰਤ ਰੂਟਾਂ ’ਤੇ ਚੱਲਣ ਲਈ ਚਲਾਨ ਕੀਤੇ ਗਏ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਬਿਨਾਂ ਢੁਕਵੇਂ ਦਸਤਾਵੇਜ਼ਾਂ ਤੇ ਪਰਮਿਟਾਂ ਦੇ ਕਿਸੇ ਵੀ ਬੱਸ ਨੂੰ ਚਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ’ਚ ਅਚਨਚੇਤ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਤੇ ਇਨ੍ਹਾਂ ਨੂੰ ਜ਼ਬਤ ਕਰਨ।

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਗ੍ਰਿਫ਼ਤਾਰ

0

ਜ਼ੀਰਾ ਸਿਟੀ ਪੁਲਿਸ ਵੱਲੋਂ ਅੱਜ ਸਵੇਰੇ ਕਰੀਬ ਸਾਢੇ ਚਾਰ ਵਜੇ ਹਲਕਾ ਜੀਰਾ ਤੋ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕੁਲਬੀਰ ਜ਼ੀਰਾ ਮਿਥੇ ਪ੍ਰੋਗਰਾਮ ਅਨੁਸਾਰ ਤੜਕੇ ਜਦੋਂ ਆਪਣੀ ਰਿਹਾਇਸ਼ ਤੋਂ ਸਵੇਰੇ ਬਾਬਾ ਬੁੱਢਾ ਸਾਹਿਬ ਜਾਣ ਲੱਗੇ ਸਨ ਤਾਂ ਉਂਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ ਕੁਲਬੀਰ ਜੀਰਾ ਵੱਲੋਂ ਅੱਜ ਐਸਐਸਪੀ ਦਫਤਰ ਵਿਖੇ ਧਰਨਾ ਲਗਾਉਣ ਉਪਰੰਤ ਆਪਣੀ ਗ੍ਰਿਫਤਾਰੀ ਦਿੱਤੀ ਜਾਣੀ ਸੀ ਲੇਕਿਨ ਉਸ ਤੋਂ ਪਹਿਲਾਂ ਹੀ ਜ਼ੀਰਾ ਪੁਲਿਸ ਵੱਲੋਂ ਕੁਲਬੀਰ ਜੀਰਾ ਨੂੰ ਉਨਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਵੱਲੋਂ ਬੀਤੇ ਦਿਨੀ ਵੱਡੀ ਗਿਣਤੀ ਸਮਰਥਕਾਂ ਸਮੇਤ ਬੀਡੀਪੀਓ ਦਫਤਰ ਵਿਖੇ ਜਾ ਕੇ ਅਣਮਿਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਸਬੰਧੀ ਜ਼ੀਰਾ ਪੁਲਿਸ ਵੱਲੋਂ ਕੁਲਬੀਰ ਜ਼ੀਰਾ ਅਤੇ 70-80 ਸਾਥੀਆਂ ਦੇ ਖ਼ਿਲਾਫ਼ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਸਰਕਾਰੀ ਦਫਤਰ ‘ਤੇ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਸ਼ਹੀਦ ਅੰਮ੍ਰਿਤਪਾਲ ਦੇ ਘਰ ਪਹੁੰਚੇ CM ਮਾਨ, ਪਰਿਵਾਰ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਵਿੱਚ 19 ਸਾਲਾ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ। ਅਗਨੀਵੀਰ ਦੀ ਮੌਤ ਤੋਂ ਬਾਅਦ ਗਾਰਡ ਆਫ਼ ਆਨਰ ਨਾ ਦਿੱਤੇ ਜਾਣ ‘ਤੇ ਦੋ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਪਰਿਵਾਰ ਨੂੰ ਇਹ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।

ਅੰਮ੍ਰਿਤਪਾਲ ਸਿੰਘ 10 ਦਸੰਬਰ 2022 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। 11 ਅਕਤੂਬਰ ਨੂੰ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ। ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਭੈਣ ਕੈਨੇਡਾ ਵਿੱਚ ਰਹਿੰਦੀ ਹੈ। ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਆਪਣੀ ਭਤੀਜੀ ਦੇ ਵਿਆਹ ਲਈ ਛੁੱਟੀ ਲੈ ਕੇ ਗਿਆ ਸੀ। ਕੈਨੇਡਾ ਰਹਿੰਦੀ ਭੈਣ ਅਤੇ ਅੰਮ੍ਰਿਤਪਾਲ ਸਿੰਘ ਨੇ ਇਕੱਠੇ ਘਰ ਆਉਣਾ ਜਾਣਾ ਸੀ।

ਸ਼ੁੱਕਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਅੰਤਿਮ ਸੰਸਕਾਰ ਦੌਰਾਨ ਫੌਜ ਵੱਲੋਂ ਗਾਰਡ ਆਫ ਆਨਰ ਨਾ ਦਿੱਤੇ ਜਾਣ ‘ਤੇ ਦੁੱਖ ਪ੍ਰਗਟ ਕੀਤਾ ਗਿਆ। ਹਾਲਾਂਕਿ ਫੌਜ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਰਵਿਸ ਰਾਈਫਲ ਤੋਂ ਚੱਲੀ ਗੋਲੀ ਕਾਰਨ ਅੰਮ੍ਰਿਤਪਾਲ ਦੀ ਮੌਤ ਹੋ ਗਈ। ਅਜਿਹੇ ‘ਚ ਮੌਜੂਦਾ ਨੀਤੀ ਮੁਤਾਬਕ ਗਾਰਡ ਆਫ ਆਨਰ ਨਾ ਦੇਣ ਦੀ ਗੱਲ ਕਹੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ ‘ਤੇ ਕੇਂਦਰ ਕੋਲ ਸਖ਼ਤ ਇਤਰਾਜ਼ ਉਠਾਏਗੀ। ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਅੱਗੇ ਕਿਹਾ ਕਿ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਲੈ ਕੇ ਫੌਜ ਦੀ ਜੋ ਵੀ ਨੀਤੀ ਹੋਵੇ, ਉਨ੍ਹਾਂ ਦੀ ਸਰਕਾਰ ਦੀ ਨੀਤੀ ਸ਼ਹੀਦ ਲਈ ਉਹੀ ਰਹੇਗੀ ਅਤੇ ਸੂਬੇ ਦੀ ਨੀਤੀ ਅਨੁਸਾਰ 1 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇਸ਼ ਦਾ ਸ਼ਹੀਦ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਅਹਿਮ ਫੈਸਲਾ, ਡੈਸਟੀਨੇਸ਼ਨ ਮੈਰਿਜ ‘ਤੇ ਲਗਾਈ ਪਾਬੰਦੀ

0
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਪੰਜ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਗਏ ਹਨ। ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਹ ਪਹਿਲੀ ਮੀਟਿੰਗ ਸੀ। ਜਿਸ ‘ਚ ਉਨ੍ਹਾਂ ਨੇ ਅਹਿਮ ਫੈਸਲੇ ਲੈਂਦਿਆਂ ਡੈਸਟੀਨੇਸ਼ਨ ਮੈਰਿਜ ‘ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਬਠਿੰਡਾ ‘ਚ ਹੋਣ ਵਾਲੇ ਸਮਲਿੰਗੀ ਵਿਆਹ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪ੍ਰਬੰਧਕ ਕਮੇਟੀ ਨੂੰ ਕਮਿਸ਼ਨ ਕਰਾਰ ਦਿੱਤਾ ਹੈ।
ਸੰਗਤਾਂ ਵੱਲੋਂ ਪੁੱਜੀਆਂ ਸ਼ਿਕਾਇਤਾਂ ਅਨੁਸਾਰ ਕੁਝ ਵਿਅਕਤੀ ਮਰਯਾਦਾ ਦੀ ਉਲੰਘਣਾ ਕਰਦਿਆ ਸਮੁੰਦਰਾਂ ਦੇ ਕੰਢੇ ਬੀਚਾਂ/ਰਿਜ਼ੋਰਟਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਆਨੰਦ ਕਾਰਜ ਕਰਦੇ ਹਨ। ਜਿਸ ’ਤੇ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕਰਕੇ ਸਮੁੰਦਰਾਂ ਦੇ ਕੰਢੇ ਬੀਚਾਂ, ਰਿਜ਼ੋਰਟਾਂ ਆਦਿ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਆਨੰਦ ਕਾਰਜ (ਡੈਸਟੀਨੇਸ਼ਨ ਵੈਡਿੰਗ) ਕਰਨ ‘ਤੇ ਰੋਕ ਲਗਾਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੋਏ ਆਦੇਸ਼ਾਂ ‘ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਦੌਰ ਦੀ ਕਰਵਾਈ ਜਾਣ ਵਾਲੀ ਚੋਣ ਪ੍ਰਕਿਰਿਆ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਜਗਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਦੌਰ, ਮੱਧਪ੍ਰਦੇਸ਼ ਨੂੰ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜਰ ਹੋਣ ਲਈ ਬੁਲਾਇਆ ਗਿਆ ਪਰ ਹਰ ਵਾਰ ਇਹ ਆਨਾਕਾਨੀ ਕਰਕੇ ਹਾਜਰ ਨਹੀਂ ਹੋਇਆ।
ਜਿਸ ‘ਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਦੀ ਪ੍ਰਬੰਧਕ ਕਮੇਟੀ ਵਿਚੋਂ ਮੈਂਬਰਸ਼ਿਪ ਖਾਰਜ ਕੀਤੀ ਜਾਂਦੀ ਹੈ ਤੇ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਜਿਨ੍ਹੀ ਦੇਰ ਤਕ ਜਗਜੀਤ ਸਿੰਘ ਗੁਰਦੁਆਰਾ ਚੋਣ ਸਬੰਧੀ ਕੀਤੇ ਕੇਸ ਵਾਪਸ ਨਹੀਂ ਲੈਂਦਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਭੁੱਲ ਨਹੀਂ ਬਖਸ਼ਾਉਂਦਾ ਉਨ੍ਹੀ ਦੇਰ ਤਕ ਸੰਗਤਾਂ ਇਸ ਨੂੰ ਮੂੰਹ ਨਾ ਲਗਾਉਣ।
ਗੁਰਦੁਆਰਾ ਕਲਗੀਧਰ ਸਾਹਿਬ, ਕੈਨਾਲ ਕਲੋਨੀ, ਮੁਲਤਾਨੀਆਂ ਰੋਡ, ਬਠਿੰਡਾ ਵਿਖੇ ਦੋ ਲੜਕੀਆਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਾਵਾਂ ਕਰਵਾ ਕੇ ਸਮਲਿੰਗੀ ਵਿਆਹ ਕਰਵਾਉਣ ਸਬੰਧੀ ਕੇਸ ਵਿਚ ਇਹ ਫੈਸਲਾ ਹੋਇਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਾ ਲਈ ਪ੍ਰਬੰਧ ਚਲਾਉਣ ਵਿਚ ਅਯੋਗ ਕਰਾਰ ਕੀਤਾ ਜਾਂਦਾ ਹੈ, ਇਹ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਨਹੀਂ ਆਉਣਗੇ। ਸੰਗਤਾਂ ਜਲਦ ਹੀ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਅਤੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਪੰਜ ਸਾਲ ਲਈ ਬਲੈਕ ਲਿਸਟ ਕੀਤਾ ਜਾਂਦਾ ਹੈ। ਇਹ ਕਿਸੇ ਵੀ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸਮਾਗਮਾਂ ‘ਚ ਡਿਊਟੀ ਨਹੀਂ ਕਰਨਗੇ।

ਮਾਨਸਾ ਦੇ ਨੌਜਵਾਨ ਨੇ 27 ਸਾਲ ਦੀ ਉਮਰ ’ਚ ਕਾਇਮ ਕੀਤਾ ਨਿਵੇਕਲਾ ਰਿਕਾਰਡ

0

ਪੰਜਾਬ ਦੇ ਮਾਨਸਾ ਦੇ ਮਨਦੀਪ ਸਿੰਘ ਨੇ ਨਿਵੇਕਲਾ ਰਿਕਾਰਡ ਕਾਇਮ ਕਰਦਿਆਂ 27 ਸਾਲ ਦੀ ਉਮਰ ਵਿੱਚ ਪੰਜਾਬ ਸਰਕਾਰ ਵੱਲੋਂ ਛੇਵੀਂ ਨੌਕਰੀ ਹਾਸਲ ਕੀਤੀ ਹੈ। ਉਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਵੰਡੇ ਗਏ ਨਿਯੁਕਤੀ ਪੱਤਰਾਂ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਨਾਇਬ ਤਹਿਸੀਲਦਾਰ ਵਜੋਂ ਨਿਯੁਕਤੀ ਪੱਤਰ ਦਿੱਤਾ ਗਿਆ।

ਮਨਦੀਪ ਸਿੰਘ ਨੇ ਇਸ ਤੋਂ ਪਹਿਲਾ ਪਟਵਾਰੀ, ਟੈਕਨੀਕਲ ਅਸਿਸਟੈਂਟ (ਵੇਅਰ ਹਾਊਸ), ਬੈਂਕ ਮੈਨੇਜਰ (ਕੋਆਪਰੇਟਿਵ ਬੈਂਕ), ਅਸਿਸਟੈਂਟ ਕਮਾਂਡਰ (ਸੀਏਸੀਐੱਫ), ਐਕਸਾਈਜ਼ ਇੰਸਪੈਕਟਰ (ਜਲੰਧਰ) ਵਜੋਂ ਸੇਵਾਵਾਂ ਨਿਭਾਅ ਚੁੱਕਾ ਹੈ। ਮਨਦੀਪ ਸਿੰਘ ਨੇ ਸੈਂਟ ਜੇਵੀਅਰ ਸਕੂਲ ਮਾਨਸਾ ਤੋਂ ਦਸਵੀਂ, ਸੰਤ ਫਤਹਿ ਸਿੰਘ ਕਾਨਵੈਂਟ ਸਕੂਲ ਮੌੜ ਮੰਡੀ ਤੋਂ ਬਾਰ੍ਹਵੀਂ, ਖਾਲਸਾ ਕਾਲਜ ਅੰਮ੍ਰਿਤਸਰ ਤੋਂ ਬੀ.ਐੱਸ.ਸੀ. ਐਗਰੀਕਲਚਰ ਅਤੇ ਰਾਜ ਮਲਹੋਤਰਾ ਚੰਡੀਗੜ੍ਹ ਤੋਂ ਕੋਚਿੰਗ ਪ੍ਰਾਪਤ ਕੀਤੀ ਹੈ।

ਮਨਦੀਪ ਸਿੰਘ ਦੇ ਨਾਇਬ ਤਹਿਸੀਲਦਾਰ ਬਣਨ ’ਤੇ ਪਰਿਵਾਰ ’ਚ ਖੁਸ਼ੀ ਦਾ ਮਹੌਲ ਹੈ। ਉਸ ਦੀ ਇਸ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਦੇ ਸੇਵਾਮੁਕਤ ਦਾਦਾ ਨਰੋਤਮ ਸਿੰਘ, ਦਾਦੀ ਸਵਿੱਤਰੀ ਦੇਵੀ, ਅਧਿਆਪਕ ਪਿਤਾ ਕੁਲਦੀਪ ਸਿੰਘ ਤੇ ਪੰਜਾਬੀ ਲੈਕਚਰਾਰ ਮਾਤਾ ਸੁਮਨਦੀਪ ਕੌਰ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਹੋਰਨਾਂ ਲੜਕਿਆਂ ਨੂੰ ਵੀ ਉਤਸ਼ਾਹ ਮਿਲੇਗਾ।

ਇਸ ਦੇ ਨਾਲ ਹੀ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਸਰਪ੍ਰਸਤ ਡਾ. ਸੰਦੀਪ ਘੰਡ, ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਇਸ ਵੱਡੀ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਤਾਂ ਕਿ ਹੋਰ ਨੌਜਵਾਨ ਵੀ ਉਸ ਦੀ ਮਿਹਨਤ ਤੋਂ ਪ੍ਰੇਰਨਾ ਲੈ ਸਕਣ।

WhatsApp Web ‘ਚ ਜਲਦ ਹੀ ਸ਼ਾਮਲ ਹੋਵੇਗਾ ਨਵਾਂ ਫੀਚਰ

0

ਸੋਸ਼ਲ ਮੀਡੀਆ ਦੀ ਦਿੱਗਜ ਕੰਪਨੀ WhatsApp ਉਪਭੋਗਤਾ ਅਨੁਭਵ ਨੂੰ ਬਿਹਤਰ ਅਤੇ ਵਧੇਰੇ ਪਹੁੰਚਯੋਗ ਬਣਾਉਣ ਲਈ ਸਮੇਂ-ਸਮੇਂ ‘ਤੇ ਨਵੇਂ ਅਪਡੇਟਸ ‘ਤੇ ਕੰਮ ਕਰਦੀ ਰਹਿੰਦੀ ਹੈ। ਇਸ ਦੌਰਾਨ, ਕੰਪਨੀ WhatsApp ਵੈੱਬ ਉਪਭੋਗਤਾਵਾਂ ਨੂੰ ਇੱਕ ਨਵਾਂ ਫੀਚਰ ਪ੍ਰਦਾਨ ਕਰਨ ਜਾ ਰਹੀ ਹੈ। ਵਟਸਐਪ ਦੇ ਡਿਵੈਲਪਮੈਂਟ ‘ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ Wabetainfo ਦੀ ਰਿਪੋਰਟ ਮੁਤਾਬਕ ਕੰਪਨੀ ਇਕ ਕੈਲੰਡਰ ਫੀਚਰ ‘ਤੇ ਕੰਮ ਕਰ ਰਹੀ ਹੈ ਜੋ ਯੂਜ਼ਰਸ ਨੂੰ ਮੈਸੇਜ ਸਰਚ ਕਰਦੇ ਸਮੇਂ ਡੇਟ ਚੁਣਨ ਦੀ ਇਜਾਜ਼ਤ ਦੇਵੇਗੀ।

ਵਰਤਮਾਨ ਵਿੱਚ ਜਦੋਂ ਤੁਸੀਂ ਕਿਸੇ ਚੈਟ ਵਿੱਚ ਕਿਸੇ ਸੰਦੇਸ਼ ਨੂੰ ਸਰਚ ਕਰਦੇ ਹੋ, ਤਾਂ ਤੁਹਾਨੂੰ ਉਸ ਸੰਦੇਸ਼ ਨਾਲ ਸਬੰਧਤ ਸ਼ਬਦ ਲਿਖਣਾ ਪੈਂਦਾ ਹੈ, ਜਿਸ ਤੋਂ ਬਾਅਦ ਤੁਹਾਨੂੰ ਮੁੱਖ ਸੰਦੇਸ਼ ਤੱਕ ਪਹੁੰਚਣ ਲਈ ਸਾਰੇ ਸੰਦੇਸ਼ਾਂ ਵਿੱਚੋਂ ਲੰਘਣਾ ਪੈਂਦਾ ਹੈ। ਪਰ ਇਸ ਕੰਮ ਨੂੰ ਆਸਾਨ ਬਣਾਉਣ ਲਈ ਹੁਣ ਕੰਪਨੀ ਸਰਚ ਦੇ ਨਾਲ ਕੈਲੰਡਰ ਦੀ ਸਹੂਲਤ ਜੋੜਨ ਜਾ ਰਹੀ ਹੈ। ਫਿਲਹਾਲ ਇਹ ਫੀਚਰ ਵਟਸਐਪ ਵੈੱਬ ਦੇ ਬੀਟਾ ਟੈਸਟਰਾਂ ਨਾਲ ਉਪਲਬਧ ਹੈ।

ਇਸ ਫੀਚਰ ਨੂੰ ਕੁਝ ਸਮਾਂ ਪਹਿਲਾਂ iOS ਦੇ ਬੀਟਾ ਐਪ ‘ਤੇ ਵੀ ਦੇਖਿਆ ਗਿਆ ਸੀ। ਸੰਭਵ ਹੈ ਕਿ ਆਉਣ ਵਾਲੇ ਸਮੇਂ ‘ਚ ਕੰਪਨੀ ਇਸ ਫੀਚਰ ਨੂੰ ਸਾਰਿਆਂ ਲਈ ਉਪਲੱਬਧ ਕਰਵਾਏਗੀ। ਕੈਲੰਡਰ ਖੋਜ ਵਿਸ਼ੇਸ਼ਤਾ ਬਹੁਤ ਲਾਭਦਾਇਕ ਹੋਣ ਜਾ ਰਹੀ ਹੈ ਕਿਉਂਕਿ ਮਿਤੀ ਚੋਣਕਾਰ ਦੀ ਮਦਦ ਨਾਲ, ਤੁਸੀਂ ਆਸਾਨੀ ਨਾਲ ਉਸ ਮਿਤੀ ‘ਤੇ ਜਾ ਸਕੋਗੇ ਜਿਸ ਦਿਨ ਤੁਸੀਂ ਉਹ ਸੁਨੇਹਾ ਭੇਜਿਆ ਸੀ (ਜਿਸ ਨੂੰ ਤੁਸੀਂ ਅੱਜ ਲੱਭ ਰਹੇ ਹੋ)।

ਇਸ ਦਾ ਫਾਇਦਾ ਇਹ ਹੋਵੇਗਾ ਕਿ ਤੁਸੀਂ ਉਸ ਮੈਸੇਜ ਨੂੰ ਆਸਾਨੀ ਨਾਲ ਪਹੁੰਚਾ ਸਕੋਗੇ ਜਿਸ ਨੂੰ ਤੁਸੀਂ ਲੱਭ ਰਹੇ ਹੋ। ਜੇਕਰ ਤੁਸੀਂ ਵੀ WhatsApp ਦੀਆਂ ਸਾਰੀਆਂ ਨਵੀਆਂ ਵਿਸ਼ੇਸ਼ਤਾਵਾਂ ਪ੍ਰਾਪਤ ਕਰਨ ਵਾਲੇ ਪਹਿਲੇ ਵਿਅਕਤੀ ਬਣਨਾ ਚਾਹੁੰਦੇ ਹੋ, ਤਾਂ ਤੁਸੀਂ ਕੰਪਨੀ ਦੇ ਬੀਟਾ ਪ੍ਰੋਗਰਾਮ ਲਈ ਨਾਮ ਦਰਜ ਕਰਵਾ ਸਕਦੇ ਹੋ।

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਮਿਲੀ ਵੱਡੀ ਰਾਹਤ

0

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪਿਛਲੇ ਹਫ਼ਤੇ ਹੀ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਘੁਟਾਲੇ ਦੇ ਦੋਸ਼ਾਂ ਤਹਿਤ 24 ਸਤੰਬਰ ਨੂੰ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ, IPC ਅਤੇ IT ਐਕਟ ਤਹਿਤ ਮਨਪ੍ਰੀਤ ਬਾਦਲ ਖ਼ਿਲਾਫ਼ ਮਾਮਲਾ ਦਰਜ ਕੀਤੀ ਸੀ। ਇਸ ਤੋਂ ਬਾਅਦ ਲਗਤਾਰ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ ਪਰ ਮਨਪ੍ਰੀਤ ਬਾਦਲ ਵਿਜੀਲੈਂਸ ਦੇ ਹੱਥ ਨਹੀਂ ਆਏ।

ਆਸਟ੍ਰੇਲੀਆ ‘ਚ Elon Musk ਦੀ ਕੰਪਨੀ X ‘ਤੇ ਲੱਗਾ ਭਾਰੀ ਜੁਰਮਾਨਾ

0

ਆਸਟ੍ਰੇਲੀਆ ਦੇ ਈ-ਸੇਫਟੀ ਕਮਿਸ਼ਨਰ ਨੇ ਐਲੋਨ ਮਸਕ ਦੀ ਕੰਪਨੀ ‘ਤੇ 3 ਲੱਖ 86 ਹਜ਼ਾਰ ਡਾਲਰ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ਇਸ ਲਈ ਲਗਾਇਆ ਗਿਆ ਹੈ ਕਿਉਂਕਿ ਮਸਕ ਦੀ ਕੰਪਨੀ ਇਹ ਦੱਸਣ ਵਿੱਚ ਅਸਮਰੱਥ ਹੈ ਕਿ ਉਹ ਪਲੇਟਫਾਰਮ ‘ਤੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਕਿਵੇਂ ਸੰਭਾਲਦੀ ਹੈ ਅਤੇ ਇਸ ਸਮੱਗਰੀ ਨੂੰ ਪਲੇਟਫਾਰਮ ਤੋਂ ਕਿਵੇਂ ਹਟਾਇਆ ਜਾਂਦਾ ਹੈ। ਆਸਟ੍ਰੇਲੀਆ ਦੇ ਈ-ਸੇਫਟੀ ਕਮਿਸ਼ਨਰ ਵੱਲੋਂ ਇਸ ਮਾਮਲੇ ‘ਚ ਗੂਗਲ ਨੂੰ ਚੇਤਾਵਨੀ ਵੀ ਦਿੱਤੀ ਗਈ ਹੈ।

ਈ-ਸੇਫਟੀ ਕਮਿਸ਼ਨਰ ਜੂਲੀ ਇਨਮੈਨ ਗ੍ਰਾਂਟ ਨੇ ਕਿਹਾ ਕਿ ਔਨਲਾਈਨ ਬਾਲ ਜਿਨਸੀ ਸ਼ੋਸ਼ਣ ਆਸਟ੍ਰੇਲੀਆ ਸਮੇਤ ਦੁਨੀਆ ਭਰ ਵਿੱਚ ਇੱਕ ਵਧਦੀ ਸਮੱਸਿਆ ਹੈ, ਅਤੇ ਤਕਨੀਕੀ ਕੰਪਨੀਆਂ ਦੀ ਬੱਚਿਆਂ ਨੂੰ ਇਸ ਤੋਂ ਬਚਾਉਣ ਦੀ ਨੈਤਿਕ ਜ਼ਿੰਮੇਵਾਰੀ ਹੈ। ਜੂਲੀ ਇਨਮੈਨ ਗ੍ਰਾਂਟ ਨੇ ਕਿਹਾ ਕਿ ਟਵਿਟਰ ਕਹਿੰਦਾ ਰਿਹਾ ਹੈ ਕਿ ਬਾਲ ਜਿਨਸੀ ਸ਼ੋਸ਼ਣ ਕੰਪਨੀ ਦੀ ਪਹਿਲੀ ਤਰਜੀਹ ਹੈ, ਪਰ ਅਸੀਂ ਕੰਪਨੀ ਵੱਲੋਂ ਇਸ ‘ਤੇ ਕੋਈ ਕਾਰਵਾਈ ਨਹੀਂ ਦੇਖ ਰਹੇ ਹਾਂ।

ਉਨ੍ਹਾਂ ਨੇ ਟਵਿਟਰ ਨੂੰ 28 ਦਿਨਾਂ ਦੇ ਅੰਦਰ ਇਸ ਮਾਮਲੇ ‘ਚ ਠੋਸ ਜਾਣਕਾਰੀ ਪੇਸ਼ ਕਰਨ ਲਈ ਕਿਹਾ ਹੈ। ਜੇਕਰ ਕੰਪਨੀ ਜਾਣਕਾਰੀ ਨਹੀਂ ਦੇ ਸਕਦੀ ਤਾਂ ਉਸ ਨੂੰ 28 ਦਿਨਾਂ ਦੇ ਅੰਦਰ ਜੁਰਮਾਨਾ ਅਦਾ ਕਰਨਾ ਹੋਵੇਗਾ। ਜੂਲੀ ਇਨਮੈਨ ਗ੍ਰਾਂਟ ਨੇ ਕਿਹਾ ਕਿ ਸਾਡੀ ਪਹਿਲੀ ਰਿਪੋਰਟ ‘ਚ ਐਪਲ, ਮੈਟਾ, ਮਾਈਕ੍ਰੋਸਾਫਟ, ਸਕਾਈਪ, ਸਨੈਪ, ਵਟਸਐਪ ਅਤੇ ਓਮਗਲ ਵੀ ਇਸ ਮੁੱਦੇ ‘ਤੇ ਗੰਭੀਰਤਾ ਨਾਲ ਕੰਮ ਨਹੀਂ ਕਰ ਰਹੇ ਹਨ ਅਤੇ ਸਾਰੀਆਂ ਰਿਪੋਰਟਾਂ ‘ਚ ਕੁਝ ਖਾਮੀਆਂ ਪਾਈਆਂ ਗਈਆਂ ਹਨ, ਜਿਨ੍ਹਾਂ ‘ਤੇ ਕੰਪਨੀਆਂ ਨੂੰ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ।