Home Blog Page 2025

ਅੰਮ੍ਰਿਤਸਰ ‘ਚ ਮੁੜ ਹੋਈ ਫਾਇਰਿੰਗ, 1 ਵਿਅਕਤੀ ਦੀ ਹੋਈ ਮੌਤ

0

ਅੰਮ੍ਰਿਤਸਰ ਸ਼ਹਿਰ ‘ਚ ਗੋਲੀਬਾਰੀ ਦੀਆਂ ਆਏ ਦਿਨ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੀ ਰਾਤ ਫਿਰ ਤੋਂ ਅੰਮ੍ਰਿਤਸਰ ‘ਚ ਗੋਲੀਬਾਰੀ ਹੋਈ ਹੈ।ਅੰਮ੍ਰਿਤਸਰ ‘ਚ ਬੀਤੀ ਰਾਤ ਹੋਈ ਗੋਲੀਬਾਰੀ ਵਿੱਚ ਇਕ ਨੌਜਵਾਨ ਦੀ ਮੌਤ ਹੋਣ, ਜਦੋਂਕਿ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਛਾਣ ਨਿੰਦਰ ਸਿੰਘ ਵਜੋਂ ਹੋਈ ਹੈ, ਜਦੋਂਕਿ ਜ਼ਖਮੀਆਂ ਦੀ ਪਛਾਣ ਚਰਨਜੋਤ ਸਿੰਘ, ਮਹਿੰਦਰਪਾਲ ਸਿੰਘ ਆਦਿ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਲੰਘੀ ਰਾਤ ਕਰੀਬ ਸਵਾ 11 ਵਜੇ ਦੇ ਕਰੀਬ ਡਰੀਮ ਸਿਟੀ ਦੇ ਸਾਹਮਣੇ ਵਾਪਰੀ, ਜਿਥੇ ਕੁੱਝ ਲੋਕਾਂ ਦੇ ਵਲੋਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਮਰਨ ਵਾਲੇ ਨੌਜਵਾਨ ਦੀ ਪਹਿਲਾਂ ਹਮਲਾਵਰਾਂ ਨਾਲ ਬਹਿਸਬਾਜ਼ੀ ਹੋਈ, ਜਿਸ ਤੋਂ ਬਾਅਦ ਉਕਤ ਹਮਲਾਵਰਾਂ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਇਸ ਗੋਲੀਬਾਰੀ ਵਿੱਚ ਇੱਕ ਨਿੰਦਰ ਸਿੰਘ ਨਾਮਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਜ਼ਖ਼ਮੀ ਹੋ ਗਏ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ਤੇ ਕੁੱਝ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਗੋਲੀਬਾਰੀ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੇ ਇੱਕ ਐਨ.ਆਰ.ਆਈ. ‘ਤੇ ਹਮਲਾ ਕਰਨ ਦੇ ਦੋਸ਼ ਲਗਾਏ ਹਨ, ਫਿਲਹਾਲ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ ‘ਤੇ ਲਾਏ ਗੰਭੀਰ ਦੋਸ਼

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ ‘ਤੇ ਗੰਭੀਰ ਦੋਸ਼ ਲਾਏ ਹਨ। ਐਡਵੋਕੇਟ ਵਿਸ਼ਾਲ ਚੋਪੜਾ ਨੇ ਕਿਹਾ ਕਿ ਲਾਰੈਂਸ ‘ਤੇ ਪੁੱਛ-ਗਿੱਛ ਦੌਰਾਨ ਥਰਡ ਡਿਗਰੀ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਆਨ ਕੈਮਰਾ ਪੁੱਛਗਿੱਛ ਨਹੀਂ ਕਰ ਰਹੀ।

ਵਕੀਲ ਨੇ ਦੱਸਿਆ ਕਿ ਲਾਰੈਂਸ ਨੂੰ ਪੰਜਾਬ ਤੋਂ ਮਾਨਸਾ ਲਿਜਾਣ ਮਗਰੋਂ ਪੁਲਿਸ ਨੇ ਸਵੇਰੇ 4 ਵਜੇ ਹੀ ਮੈਜਿਸਟਰੇਟ ਦੇ ਘਰ ਪੇਸ਼ ਕੀਤਾ। ਉਸ ਸਮੇਂ ਲਾਰੈਂਸ ਦੇ ਪੱਖ ਤੋਂ ਕੋਈ ਵਕੀਲ ਮੌਜੂਦ ਨਹੀਂ ਸੀ। ਉਨ੍ਹਾਂ ਕਿਹਾ ਕਿ ਸਾਡਾ ਉੱਥੇ ਹੋਣਾ ਜ਼ਰੂਰੀ ਸੀ। ਵਕੀਲ ਨੇ ਕਿਹਾ ਕਿ ਅਸੀਂ ਸਵੇਰੇ ਪੇਸ਼ ਕਰਨ ਦੀ ਤਿਆਰੀ ਕਰ ਰਹੇ ਸੀ, ਉਨ੍ਹਾਂ ਨੇ ਰਾਤ ਨੂੰ ਹੀ ਪੇਸ਼ ਕਰ ਦਿੱਤਾ। ਉਥੋਂ ਲਾਰੈਂਸ ਦਾ 7 ਦਿਨ ਦਾ ਰਿਮਾਂਡ ਲਿਆ ਗਿਆ।

ਇਸ ਦੇ ਨਾਲ ਹੀ ਵਕੀਲ ਨੇ ਕਿਹਾ ਕਿ ਮੈਂ ਇਸ ਦੇ ਖਿਲਾਫ ਅਦਾਲਤ ਵਿੱਚ ਰਿੱਟ ਦਾਇਰ ਕਰਾਂਗਾ। ਵਕੀਲ ਨੇ ਕਿਹਾ ਕਿ ਮੈਂ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਕਹਿ ਰਿਹਾ ਹਾਂ ਕਿ ਤੁਸੀਂ ਹਿੰਸਾ ਕਰ ਰਹੇ ਹੋ। ਕੱਲ੍ਹ ਅਦਾਲਤ ਵਿੱਚ ਇਸ ਦਾ ਜਵਾਬ ਦੇਣਾ ਹੋਵੇਗਾ। ਕੋਰਟ ਵੀਡੀਓ ਮੰਗੇਗੀ। ਡਾਕਟਰਾਂ ਦੀ ਟੀਮ ਬੁਲਾ ਕੇ ਮਨਮਾਨੇ ਢੰਗ ਨਾਲ ਲਾਰੈਂਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। CRPC 41(D) ਵਿੱਚ ਮੇਰੇ ਕਲਾਇੰਟ ਲਾਰੈਂਸ ਨੂੰ ਆਪਣੀ ਮਰਜ਼ੀ ਦੇ ਵਕੀਲ ਨਾਲ ਮਿਲਣ ਦਾ ਅਧਿਕਾਰ ਹੈ। ਕਿਸੇ ਨੂੰ ਵੀ ਉਸ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਪੁਲਿਸ ਲਾਰੈਂਸ ਨਾਲ ਕੀਤੇ ਜਾ ਰਹੇ ਤਸ਼ਦੱਦ ਨੂੰ ਛੁਪਾਉਣਾ ਚਾਹੁੰਦੀ ਹੈ।

ਗੁਰਦੁਆਰਾ ਕਰਤੇ ਪਰਵਾਨ ’ਚ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

0

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ।

“ਕੇਂਦਰ ਸਰਕਾਰ ਵਾਪਸ ਲਵੇ ਅਗਨੀਵੀਰ ਯੋਜਨਾ”: CM ਭਗਵੰਤ ਮਾਨ

0

ਕੇਂਦਰ ਸਰਕਾਰ ਵਲੋਂ ਅਗਨੀਵੀਰ ਯੋਜਨਾ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਲਗਾਤਾਰ ਨੌਜਵਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨੀ ਕਈ ਥਾਵਾਂ ‘ਤੇ ਵਿਰੋਧ ਕਰਦੇ ਹੋਏ ਕਈ ਟ੍ਰੇਨਾਂ ਨੂੰ ਵੀ ਅੱਗ ਲਗਾ ਦਿੱਤੀ ਗਈ। ਹਰਿਆਣਾ ਦੇ ਗੁਰੁਗ੍ਰਾਮ ‘ਚ ਇਸਦੇ ਚੱਲਦੇ ਧਾਰਾ 144 ਲਗਾ ਦਿੱਤੀ ਗਈ। ਨੌਜਵਾਨ ਇਸ ਯੋਜਨਾ ਦਾ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਨੌਜਵਾਨਾਂ ਦੇ ਹੱਕ ਦੀ ਗੱਲ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਕੇਂਦਰ ਸਰਕਾਰ ਅਗਨੀਵੀਰ ਯੋਜਨਾ ਨੂੰ ਵਾਪਸ ਲੈ ਕੇ 2 ਸਾਲ ਤੋਂ ਸਰੀਰਕ ਟੈਸਟ ਪਾਸ ਕਰ ਚੁੱਕੇ ਹਜ਼ਾਰਾਂ ਨੌਜਵਾਨਾਂ ਦਾ ਲਿਖਤੀ ਪੇਪਰ ਲੈ ਕੇ ਓਹਨਾਂ ਨੂੰ ਭਰਤੀ ਕਰਕੇ ਦੇਸ਼ ਸੇਵਾ ਦਾ ਮੌਕਾ ਦੇਵੇ।

CM ਭਗਵੰਤ ਮਾਨ ਨੇ ਕਰਤੇ ਪਰਵਾਨ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿਖੇਧੀ

0
The first budget of the Punjab government will focus on health education and agriculture

ਕਾਬੁਲ ਵਿਖੇ ਸਥਿਤ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ ਉਤੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ ਹੈ। ਅੱਜ ਸਵੇਰੇ 6 ਵਜੇ ਅਣਪਛਾਤੇ ਹਥਿਆਰਬੰਦ ਹਮਲਾਵਰ ਕਾਬੁਲ ਵਿਖੇ ਗੁਰਦੁਆਰਾ ਕਰਤੇ ਪਰਵਾਨ ਵਿੱਚ ਹਥਿਆਰਾਂ ਦੇ ਜ਼ੋਰ ਉਤੇ ਅੰਦਰ ਵੜ ਗਏ। ਇਸ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਖੇਧੀ ਕੀਤੀ ਹੈ।

ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਗੁ. ਕਰਤੇ ਪਰਵਾਨ ਸਾਹਿਬ ਕਾਬੁਲ ਵਿਖੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ..ਸ਼ਰਧਾਲੂਆਂ ‘ਤੇ ਗੋਲ਼ੀਆਂ ਚੱਲਣ ਦੀ ਖ਼ਬਰ ਸੁਣੀ..ਸਭ ਦੀ ਸੁਰੱਖਿਆ ਲਈ ਕਾਮਨਾ ਕਰਦਾ ਹਾਂ..ਪ੍ਰਧਾਨ ਮੰਤਰੀ @narendramodi ਜੀ ਅਤੇ @MEAIndia ਨੂੰ ਕਾਬੁਲ ‘ਚ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਸਹਾਇਤਾ ਲਈ ਬੇਨਤੀ ਕਰਦਾ ਹਾਂ..

ਮੁੱਖ ਮੰਤਰੀ ਨੇ ਸ਼ਨਿੱਚਰਵਾਰ ਨੂੰ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਇਹ ਇੱਕ ਅਣਮਨੁੱਖੀ ਕਾਰਵਾਈ ਹੈ ਅਤੇ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਬੁਲ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ‘ਕਰਤੇ ਪਰਵਾਨ’ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਦਹਿਸ਼ਤਗਰਦਾਂ ਦੀ ਸ਼ਰਮਨਾਕ ਅਤੇ ਕਾਇਰਤਾ ਭਰੀ ਕਾਰਵਾਈ ਹੈ, ਜਿਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਬੇਦੋਸ਼ੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਅਫਗਾਨਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਥੇ ਰਹਿੰਦੇ ਸਿੱਖਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪ੍ਰਧਾਨ ਮੰਤਰੀ ਨੂੰ ਨਿਰਣਾਇਕ ਅਤੇ ਤੇਜ਼ੀ ਨਾਲ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੱਤਵਾਦੀਆਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਅਜਿਹੀਆਂ ਵਹਿਸ਼ੀਆਨਾ ਕਾਰਵਾਈਆਂ ਕਰਨ ਲਈ ਨਹੀਂ ਬਖਸ਼ਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਮਕਸਦ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਜਿੱਥੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਰੋਜ਼ਾਨਾ ਅਰਦਾਸ ਕੀਤੀ ਜਾਂਦੀ ਹੈ, `ਤੇ ਹਮਲਾ ਕਰਨਾ ਕਲਪਨਾ ਤੋਂ ਪਰ੍ਹੇ ਹੈ। ਉਨ੍ਹਾਂ ਦੁਹਰਾਇਆ ਕਿ ਇਹ ਇੱਕ ਘਿਣਾਉਣੀ ਕਾਰਵਾਈ ਹੈ, ਜਿਸ ਦੀ ਸਾਰਿਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਕਾਬੁਲ ਵਿੱਚ ਵੱਸਦੇ ਸਮੂਹ ਸਿੱਖਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਦੀ ਅਪੀਲ ਕੀਤੀ।

ਕਾਬਲ ਦੇ ਗੁਰਦੁਆਰਾ ਸਾਹਿਬ ’ਚੋਂ 3 ਵਿਅਕਤੀ ਸੁਰੱਖਿਅਤ ਕੱਢੇ, 1 ਦੀ ਹੋਈ ਮੌਤ

0

ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਕਰਤੇ ਪਰਵਾਨ ਗੁਰਦੁਆਰਾ ਸਾਹਿਬ ’ਤੇ ਅੱਤਵਾਦੀ ਹਮਲੇ ਤੋਂ ਬਾਅਦ ਤਿੰਨ ਲੋਕ ਸੁਰੱਖਿਅਤ ਕੱਢ ਲਏ ਗਏ ਹਨ। ਜੋ ਕੱਢੇ ਗਏ ਹਨ, ਉਹਨਾਂ ਵਿਚ ਦੋ ਜਣਿਆਂ ਦਾ ਨਾਂ ਰਘੁਬੀਰ ਸਿੰਘ ਹੈ ਜਦੋਂ ਕਿ ਤੀਜੇ ਦਾ ਨਾਂ ਤਰਲੋਕ ਸਿੰਘ ਹੈ। ਦੋ ਵਿਅਕਤੀ ਜ਼ਖ਼ਮੀ ਹੋਏ ਸਨ ਜਿਸ ਵਿਚੋਂ ਚੌਕੀਦਾਰ ਦੀ ਮੌਤ ਹੋ ਗਈ ਹੈ ਤੇ 1 ਗੰਭੀਰ ਫੱਟੜ ਹੈ।

ਇਹ ਜਾਣਕਾਰੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਗੁਰਦੁਆਰਾ ਸਾਹਿਬ ‘ਚ ਮੌਜੂਦ 3 ਸਿੱਖ ਲਾਪਤਾ ਹਨ। ਉਨ੍ਹਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲ ਰਹੀ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਅਫਗਾਨ ਸਿਪਾਹੀਆਂ ਵਲੋਂ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ,ਜਿਨ੍ਹਾਂ ਦੇ ਗਰੁੱਪ ਨੇ ਗੁਰਦੁਆਰਾ ਸਾਹਿਬ ‘ਤੇ ਹਮਲਾ ਕੀਤਾ ਸੀ।ਇਸਦੇ ਨਾਲ ਹੀ 3 ਅਫਗਾਨ ਸਿਪਾਹੀਆਂ ਦੇ ਜ਼ਖਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ।

ਤਾਜ਼ਾ ਜਾਣਕਾਰੀ ਅਨੁਸਾਰ ਅਫਗਾਨ ਸਿਪਾਹੀਆਂ ਨੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਨਕਾਮ ਕਰ ਦਿੱਤਾ ਹੈ। ਹੁਣ ਗੁਰਦੁਆਰਾ ਸਾਹਿਬ ਅਫਗਾਨਿਸਤਾਨ ਪੁਲਿਸ ਦੇ ਕੰਟਰੋਲ ‘ਚ ਹੈ।

CM ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਕਰਨਗੇ ਮੀਟਿੰਗ

0
CM Bhagwant Mann arrives at Sidhu Moosewala House

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ 18 ਜੂਨ ਨੂੰ ਸੰਗਰੂਰ ਦੇ ਵਪਾਰੀਆਂ ਨਾਲ ਮੀਟਿੰਗਾਂ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਇਹ ਮੀਟਿੰਗਾਂ ਹੋਣਗੀਆਂ…

ਉਨ੍ਹਾਂ ਵਲੋਂ ਕੀਤੇ ਟਵੀਟ ਅਨੁਸਾਰ ਉਹ ਸੰਗਰੂਰ, ਬਰਨਾਲਾ ਤੇ ਸੁਨਾਮ ‘ਚ ਵਪਾਰੀਆਂ ਨਾਲ ਗੱਲਬਾਤ ਕਰਨਗੇ।

CM ਭਗਵੰਤ ਮਾਨ ਨੇ ‘ਉੱਡਣਾ ਸਿੱਖ’ ਮਿਲਖਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ

0

ਪੰਝਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਦਮਸ਼੍ਰੀ ਸਵ. ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿ ਖਿਆ ਹੈ ਕਿ ਉੱਡਣਾ ਸਿੱਖ’ ਪਦਮਸ਼੍ਰੀ ਸਵ. ਮਿਲਖਾ ਸਿੰਘ..ਜਿਨ੍ਹਾਂ ਵੰਡ ਦਾ ਸੰਤਾਪ ਆਪਣੇ ਪਰਿਵਾਰ ਸਮੇਤ ਹੰਢਾਇਆ ਅਤੇ ਮਿਹਨਤ, ਜਜ਼ਬੇ-ਜਨੂੰਨ ਨਾਲ ਜ਼ਿੰਦਗੀ ਦੀਆਂ ਰਾਹਾਂ ‘ਤੇ ਦੌੜਦੇ ਹੋਏ ਬੁਲੰਦੀਆਂ ਨੂੰ ਛੂਹਿਆ। ਪੰਜਾਬ ਸਮੇਤ ਪੂਰੇ ਭਾਰਤ ਦਾ ਅਥਲੈਟਿਕਸ ‘ਚ ਮਾਣ ਵਧਾਇਆ।

ਉਹਨਾਂ ਦੀ ਪਹਿਲੀ ਬਰਸੀ ਮੌਕੇ ਸਤਿਕਾਰ ਸਹਿਤ ਸਰਧਾਂਜਲੀ ਭੇਟ ਕਰਦਾ ਹਾਂ..

PM ਮੋਦੀ ਨੇ ਆਪਣੀ ਮਾਤਾ ਦੇ 100ਵੇਂ ਜਨਮ ਦਿਨ ‘ਤੇ ਮਾਂ ਦੇ ਪੈਰ ਧੋ ਲਿਆ ਆਸ਼ੀਰਵਾਦ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ 100ਵਾਂ ਜਨਮਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਸ਼ਨਿੱਚਰਵਾਰ ਸਵੇਰੇ ਗਾਂਧੀਨਗਰ ਸਥਿਤ ਆਪਣੇ ਛੋਟੇ ਭਰਾ ਪੰਕਜ ਮੋਦੀ ਦੇ ਘਰ ਉਨ੍ਹਾਂ ਦੀ ਮਾਂ ਹੀਰਾਬੇਨ ਨੂੰ ਮਿਲਣ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਪਹੁੰਚੇ। ਹੀਰਾਬੇਨ ਆਪਣੇ ਛੋਟੇ ਬੇਟੇ ਨਾਲ ਰਹਿੰਦੀ ਹੈ। ਹਰ ਵਾਰ 17 ਸਤੰਬਰ ਨੂੰ ਆਪਣੇ ਜਨਮ ਦਿਨ ਦੇ ਮੌਕੇ ਉਤੇ ਪੀਐਮ ਮੋਦੀ ਆਪਣੀ ਮਾਂ ਨੂੰ ਮਿਲਣ ਆਉਂਦੇ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਤਾ ਦੇ 100ਵੇਂ ਜਨਮ ਦਿਨ ‘ਤੇ ਆਸ਼ੀਰਵਾਦ ਲਿਆਪ੍ਰਧਾਨ ਮੰਤਰੀ ਦੇ ਛੋਟੇ ਭਰਾ ਪੰਕਜ ਮੋਦੀ ਨੇ ਦੱਸਿਆ ਕਿ ਹੀਰਾਬੇਨ ਦਾ ਜਨਮ 18 ਜੂਨ 1923 ਨੂੰ ਹੋਇਆ ਸੀ। ਉਹ 18 ਜੂਨ 2022 ਨੂੰ ਆਪਣੇ ਜੀਵਨ ਦੇ 100ਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੇ ਹਨ।

ਪ੍ਰਧਾਨ ਮੰਤਰੀ ਮੋਦੀ ਮਾਂ ਨੂੰ ਮਿਲਣ ਤੋਂ ਬਾਅਦ ਪਾਵਾਗੜ੍ਹ ਕਾਲਿਕਾ ਮੰਦਰ ਜਾਣਗੇ। ਉਹ ਇੱਥੇ ਝੰਡਾ ਲਹਿਰਾ ਕੇ ਮੁੜ ਉਸਾਰੇ ਹੋਏ ਮੰਦਰ ਅਤੇ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਵਡੋਦਰਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ।

ਉਨ੍ਹਾਂ ਨੇ ਆਪਣੀ ਮਾਤਾ ਦੇ ਜਨਮਦਿਨ ਮੌਕੇ ਟਵੀਟ ਕਰਕੇ ਕਿਹਾ ਕਿ ਮਾਂ ਸਿਰਫ ਇੱਕ ਸ਼ਬਦ ਨਹੀਂ ਹੈ, ਜੀਵਨ ਦੀ ਉਹ ਭਾਵਨਾ ਹੈ ਜਿਸ  ‘ਚ ਪਿਆਰ, ਧੀਰਜ, ਵਿਸ਼ਵਾਸ ਤੇ ਹੋਰ ਵੀ ਕਿੰਨਾ ਕੁੱਝ ਸਮਾਇਆ ਹੋਇਆ ਹੈ। ਉਹ 18 ਜੂਨ 2022 ਨੂੰ ਆਪਣੇ ਜੀਵਨ ਦੇ 100ਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੇ ਹਨ। ਇਸ ਮੌਕੇ ਮੈਂ ਆਪਣੀ ਖੁਸ਼ੀ ਸਾਂਝੀ ਕਰ ਰਿਹਾ ਹਾਂ।

 

 

ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ ‘ਤੇ ਦਹਿਸ਼ਤਗਰਦਾਂ ਨੇ ਕੀਤਾ ਹਮਲਾ

0

ਕਾਬੁਲ ਤੋਂ ਸਿੱਖ ਭਾਈਚਾਰੇ ਲਈ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਾਬੁਲ ਵਿਖੇ ਸਥਿਤ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ ਉਤੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ ਹੈ। ਅੱਜ ਸਵੇਰੇ 6 ਵਜੇ ਅਣਪਛਾਤੇ ਹਥਿਆਰਬੰਦ ਹਮਲਾਵਰ ਕਾਬੁਲ ਵਿਖੇ ਗੁਰਦੁਆਰਾ ਕਰਤੇ ਪਰਵਾਨ ਵਿੱਚ ਹਥਿਆਰਾਂ ਦੇ ਜ਼ੋਰ ਉਤੇ ਅੰਦਰ ਵੜ ਗਏ। ਗੁਰਦੁਆਰਾ ਸਾਹਿਬ ਵਿੱਚ ਕੀ ਹਾਲਾਤ ਹਨ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।

ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਕਾਬੁਲ, ਅਫਗਾਨਿਸਤਾਨ ਦੇ ਗੁਰਦੁਆਰਾ ਕਰਤੇ ਪਰਵਾਨ ਉਤੇ ਅੱਜ ਸਵੇਰੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਕਿਹਾ ਹਮਲੇ ਸਮੇਂ ਗੁਰਦੁਆਰਾ ਸਾਹਿਬ ‘ਚ ਮੁਸਾਫਿਰਾਂ ਸਮੇਤ 10 ਲੋਕ ਮੌਜੂਦ ਸਨ, ਜਿਨਾਂ ‘ਚ ਗ੍ਰੰਥੀ ਸਾਹਿਬ ਵੀ ਸ਼ਾਮਿਲ ਸਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਸਮੇਂ ਇਹ ਹਮਲਾ ਹੋਇਆ। ਇਸ ਸਮੇਂ ਗੁਰੂਦੁਆਰਾ ਦਹਿਸ਼ਤਗਰਦਾਂ ਦੇ ਕਜ਼ਬੇ ਵਿੱਚ ਹੈ। ਗੁਰਦੁਆਰਾ ਸਾਹਿਬ ‘ਚ ਕਈ ਧਮਾਕਿਆਂ ਦੀ ਖਬਰ ਹੈ। ਗੁਰਦੁਆਰਾ ਕਰਤੇ ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਅਫਗਾਨਿਸਤਾਨ ਵਿੱਚ ਸਿੱਖਾਂ ਲਈ ਵਿਸ਼ਵ ਪੱਧਰ ‘ਤੇ ਹਮਾਇਤ ਦੀ ਅਪੀਲ ਕੀਤੀ।