Home Blog Page 2029

ਪੰਜਾਬ ਪੁਲਿਸ ਜਲਦ ਹੀ ਲਾਰੈਂਸ ਬਿਸ਼ਨੋਈ ਨੂੰ ਲਿਆ ਸਕਦੀ ਹੈ ਪੰਜਾਬ, ਪਟਿਆਲਾ ਹਾਊਸ ਕੋਰਟ ਨੇ ਦਿੱਤੀ ਇਜ਼ਾਜਤ

0
awrence bishnoi presented in delhi patiala house court

ਲਾਰੈਂਸ ਬਿਸ਼ਨੋਈ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੀ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਅੱਜ ਪੇਸ਼ੀ ਹੋਈ ਹੈ। ਅਦਾਲਤ ਨੇ ਆਪਣਾ ਫੈਸਲਾ ਪਹਿਲਾਂ ਕੁੱਝ ਸਮੇਂ ਲਈ ਸੁਰੱਖਿਅਤ ਰੱਖ ਲਿਆ ਸੀ। ਪੰਜਾਬ ਪੁਲਿਸ ਵਲੋਂ ਲਾਰੈਂਸ ਦੀ ਕਸਟੱਡੀ ਮੰਗੀ ਗਈ ਸੀ ਪਰ ਉਸਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ ਸੀ। ਦੱਸ ਦਈਏ ਕਿ ਹੁਣ ਅਦਾਲਤ ਨੇ ਇਸ ਦੀ ਇਜ਼ਾਜਤ ਦੇ ਦਿੱਤੀ ਹੈ। ਦਿੱਲੀ ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਇਜ਼ਾਜਤ ਦੇ ਦਿੱਤੀ ਹੈ।

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮੰਗਿਆ ਸੀ। ਲਾਰੈਂਸ ਦੇ ਵਕੀਲ ਨੇ ਉਸਦਾ ਫਰਜ਼ੀ ਐਨਕਾਊਂਟਰ ਹੋਣ ਦਾ ਖਦਸ਼ਾ ਜਤਾਇਆ ਹੈ। ਇਸ ਦੇ ਉਲਟ ਪੰਜਾਬ ਪੁਲਿਸ ਨੇ ਕਿਹਾ ਕਿ ਸਾਡੇ ਕੋਲ ਪੂਰੀ ਸਕਿਊਰਿਟੀ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ਕਿਹਾ ਕਿ ਸਾਡੇ ਕੋਲ ਵੀਡੀਓ ਕੈਮਰਾ, ਬੁਲਟ ਪਰੂਫ ਗੱਡੀ ਵੀ ਹੈ।

ਪੰਜਾਬ ਪੁਲਿਸ ਲਾਰੈਂਸ ਤੋਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੀ ਕਸਟੱਡੀ ਨੂੰ ਲੈ ਕੇ ਬਹਿਸ ਪੂਰੀ ਹੋ ਗਈ ਹੈ। ਪੰਜਾਬ ਪੁਲਿਸ ਉਸਦੀ ਕਸਟੱਡੀ ਲੈਣ ਲਈ ਪਹੁੰਚੀ ਹੈ। ਪੰਜਾਬ ਪੁਲਿਸ ਕਿਸੇ ਸਮੇਂ ਵੀ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆ ਸਕਦੀ ਹੈ। ਦਿੱਲੀ ਪਟਿਆਲਾ ਹਾਊਸ ਕੋਰਟ ਦੇ ਬਾਹਰ ਪੰਜਾਬ ਪੁਲਿਸ ਦੀਆਂ ਗੱਡੀਆਂ ਖੜ੍ਹੀਆਂ ਹਨ। ਪੰਜਾਬ ਪੁਲਿਸ ਲਾਰੈਂਸ ਨੂੰ ਗ੍ਰਿਫਤਾਰ ਕਰਕੇ ਪੰਜਾਬ ਲਿਆ ਸਕਦੀ ਹੈ।

ਤਰਬੂਜ਼ ਇਮਿਊਨਟੀ ਸਿਸਟਮ ਨੂੰ ਰੱਖਦਾ ਹੈ ਮਜ਼ਬੂਤ, ਜਾਣੋ ਹੋਰ ਫਾਇਦੇ

0

ਤਰਬੂਜ਼ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਤਰਬੂਜ਼ ਵਿੱਚ ਪਾਣੀ ਦੀ ਮਾਤਰਾ 92 ਫੀਸਦੀ ਹੁੰਦੀ ਹੈ, ਜੋ ਗਰਮੀ ਦੇ ਸਮੇਂ ਸਰੀਰ ਨੂੰ ਡੀਹਾਈਡਰੇਸ਼ਨ ਤੋਂ ਬਚਾਉਣ ਦਾ ਕੰਮ ਕਰਦਾ ਹੈ। ਤਰਬੂਜ਼ ਨਾ ਸਿਰਫ ਸਰੀਰ ਨੂੰ ਠੰਡਕ ਦਾ ਅਹਿਸਾਸ ਕਰਵਾਉਂਦਾ ਹੈ ਸਗੋਂ ਸਰੀਰ ਦੀਆਂ ਕਈ ਬੀਮਾਰੀਆਂ ਨਾਲ ਲੜਣ ’ਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਖਣਿਜਾਂ, ਐਂਟੀ-ਆਕਸੀਡੈਂਟਾਂ, ਵਿਟਾਮਿਨ ਬੀ, ਸੀ ਅਤੇ ਏ ਨਾਲ ਭਰਪੂਰ ਤਰਬੂਜ ਦਾ ਸੇਵਨ ਤੁਹਾਨੂੰ ਬਹੁਤ ਸਾਰੇ ਸਿਹਤ ਲਾਭ ਦਿੰਦਾ ਹੈ।

ਤਰਬੂਜ ਖਾਣ ਦੇ ਫਾਇਦੇ…

ਇਮਿਊਨਟੀ ਸਿਸਟਮ
ਵਿਟਾਮਿਨ-ਸੀ ਨਾਲ ਭਰਪੂਰ ਤਰਬੂਜ਼ ਦਾ ਸੇਵਨ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਤੁਹਾਨੂੰ ਬਹੁਤ ਸਾਰੀਆਂ ਬੀਮਾਰੀਆਂ ਨਾਲ ਲੜਨ ਵਿਚ ਸਹਾਇਤਾ ਕਰਦਾ ਹੈ।

ਖੂਨ ਦੀ ਕਮੀ
ਤਰਬੂਜ਼ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੈ। ਇਸ ਦਾ ਜੂਸ ਪੀਣ ਨਾਲ ਖੂਨ ਦੀ ਕਮੀ ਪੂਰੀ ਹੁੰਦੀ ਹੈ।

ਤਣਾਅ
ਤਰਬੂਜ਼ ਦਾ ਤਾਪਮਾਨ ਠੰਡਾ ਹੁੰਦਾ ਹੈ। ਇਸ ਲਈ ਇਸ ਦੀ ਵਰਤੋਂ ਮਨ ਨੂੰ ਸ਼ਾਂਤ ਕਰਦੀ ਹੈ ਅਤੇ ਗੁੱਸੇ ਨੂੰ ਵੀ ਨਿਯੰਤਰਿਤ ਕਰਦੀ ਹੈ, ਜੋ ਤੁਹਾਨੂੰ ਤਣਾਅ ਦੀ ਸਮੱਸਿਆ ਤੋਂ ਬਚਾਉਂਦੀ ਹੈ।

ਕਬਜ਼ ਦੀ ਸਮੱਸਿਆ
ਜੇ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤਰਬੂਜ਼ ਖਾਣਾ ਤੁਹਾਡੇ ਲਈ ਬਹੁਤ ਫਾਇਦੇਮੰਦ ਹੋਵੇਗਾ।

ਅੱਖਾਂ ਲਈ ਲਾਭਕਾਰੀ
ਵਿਟਾਮਿਨ-ਏ ਅਤੇ ਸੀ ਦੀ ਭਰਪੂਰ ਮਾਤਰਾ ਕਾਰਨ ਤਰਬੂਜ਼ ਦਾ ਸੇਵਨ ਅੱਖਾਂ ਲਈ ਲਾਭਕਾਰੀ ਹੈ। ਇਸ ਲਈ ਹਰ ਰੋਜ਼ ਤਰਬੂਜ਼ ਦਾ ਰਸ ਪੀਓ।

ਚਮੜੀ ਲਈ ਫਾਇਦੇਮੰਦ
ਇਸ ਵਿਚ ਲਾਇਕੋਪੀਨ ਹੁੰਦੀ ਹੈ, ਜੋ ਚਮੜੀ ਦੀ ਚਮਕ ਨੂੰ ਬਰਕਰਾਰ ਰੱਖਣ ਵਿਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਸ ਨੂੰ ਚਿਹਰੇ ‘ਤੇ ਮਲਣ ਨਾਲ ਬਲੈਕਹੈੱਡ ਵੀ ਦੂਰ ਹੁੰਦੇ ਹਨ।

 

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਮੰਗੀ ਕਸਟੱਡੀ, ਲਾਰੈਂਸ ਦੇ ਵਕੀਲ ਨੇ ਕੀਤਾ ਵਿਰੋਧ

0
awrence bishnoi presented in delhi patiala house court

ਲਾਰੈਂਸ ਬਿਸ਼ਨੋਈ ਦੀ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ੀ ਹੋਈ ਹੈ। ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਕੁੱਝ ਸਮੇਂ ਬਾਅਦ ਅਦਾਲਤ ਆਪਣਾ ਫੈਸਲਾ ਸੁਣਾਏਗੀ। ਪੰਜਾਬ ਪੁਲਿਸ ਵਲੋਂ ਲਾਰੈਂਸ ਦੀ ਕਸਟੱਡੀ ਮੰਗੀ ਗਈ ਹੈ ਪਰ ਉਸਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ ਹੈ।

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮੰਗਿਆ ਹੈ। ਲਾਰੈਂਸ ਦੇ ਵਕੀਲ ਨੇ ਉਸਦਾ ਫਰਜ਼ੀ ਐਨਕਾਊਂਟਰ ਹੋਣ ਦਾ ਖਦਸ਼ਾ ਜਤਾਇਆ ਹੈ। ਇਸ ਦੇ ਉਲਟ ਪੰਜਾਬ ਪੁਲਿਸ ਨੇ ਕਿਹਾ ਕਿ ਸਾਡੇ ਕੋਲ ਪੂਰੀ ਸਕਿਊਰਿਟੀ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ਕਿਹਾ ਕਿ ਸਾਡੇ ਕੋਲ ਵੀਡੀਓ ਕੈਮਰਾ, ਬੁਲਟ ਪਰੂਫ ਗੱਡੀ ਵੀ ਹੈ।

ਪੰਜਾਬ ਪੁਲਿਸ ਲਾਰੈਂਸ ਤੋਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੀ ਕਸਟੱਡੀ ਨੂੰ ਲੈ ਕੇ ਬਹਿਸ ਪੂਰੀ ਹੋ ਗਈ ਹੈ। ਪੰਜਾਬ ਪੁਲਿਸ ਉਸਦੀ ਕਸਟੱਡੀ ਲੈਣ ਲਈ ਪਹੁੰਚੀ ਹੈ। ਪੰਜਾਬ ਪੁਲਿਸ ਦੀ ਪਟੀਸ਼ਨ ‘ਤੇ ਕੋਰਟ ਨੇ ਫੈਸਲਾ ਰੱਖਵਾ ਰੱਖ ਲਿਆ ਹੈ।

ਹਰਿਆਣਾ ਬਣਿਆ ਖੇਲੋ ਇੰਡੀਆ ਯੂਥ ਖੇਡਾਂ ਦਾ ਚੈਪੀਂਅਨ

0

ਹਰਿਆਣਾ ਦੇ ਮੁੱਕੇਬਾਜ਼ਾਂ ਨੇ ਖੇਲੋ ਇੰਡੀਆ ਯੂਥ ਖੇਡਾਂ ਦੇ ਆਖਰੀ ਦਿਨ ਯਾਨੀ ਕਿ ਸੋਮਵਾਰ ਨੂੰ ਸੁਨਹਿਰਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਰਾਜ ਨੂੰ ਪ੍ਰਤੀਯੋਗਤਾ ਦਾ ਖਿਤਾਬ ਜਿੱਤਵਾ ਦਿੱਤਾ। ਮੇਜ਼ਬਾਨ ਰਾਜ ਹਰਿਆਣਾ ਤੇ ਸਾਬਕਾ ਚੈਂਪੀਅਨ ਮਹਾਰਾਸ਼ਟਰ 41-41 ਸੋਨ ਤਗਮੇ ਜਿੱਤ ਕੇ ਇੱਕ ਸਮੇਨ ਬਰਾਬਰੀ ‘ਤੇ ਸਨ ਪਰ ਹਰਿਆਣਾ ਨੇ 20 ‘ਚੋਂ 10 ਸੋਨ ਤਗਮੇ ਜਿੱਤ ਕੇ ਮਹਾਰਾਸ਼ਟਰ ਨੂੰ ਮਾਤ ਦਿੱਤੀ।

ਹਰਿਆਣਾ ਨੇ ਖੇਲੋ ਇੰਡੀਆ ਯੂਥ ਖੇਡਾਂ ‘ਚ ਕੁੱਲ 52 ਸੋਨ, 39 ਚਾਂਧੀ ਦੇ ਤੇ 46 ਕਾਂਸੀ ਦੇ ਤਗਮੇ ਜਿੱਤੇ। ਪਿਛਲਾ ਜੇਤੂ ਮਹਾਰਾਸ਼ਟਰ 45 ਸੋਨ,40 ਚਾਂਦੀ ਤੇ 40 ਕਾਂਸੀ ਤਗਮੇ ਹੀ ਜਿੱਤ ਸਕਿਆ। ਕਰਨਾਟਕ ਨੇ ਪ੍ਰਤੀਯੋਗਤਾ ‘ਚ 22 ਸੋਨ ਤਗਮਿਆਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ। ਜਿਸ ‘ਚ 19 ਤੈਰਾਕੀ ‘ਚ ਜਿੱਤੇ ਗਏ। ਮਨੀਪੁਰ ਨੇ 19 ਸੋਨ ਦੇ ਨਾਲ ਚੌਥਾ ਤੇ ਕੇਰਲ ਨੇ 18 ਸੋਨ ਤਗਮਿਆਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ।

ਹਰਿਆਣਾ ਦੀਆਂ ਲੜਕੀਆਂ ਨੇ ਹੈਂਡਬਾਲ ਫਾਈਨਲ ‘ਚ ਹਿਮਾਚਲ ਪ੍ਰਦੇਸ਼ ਨੂੰ 29-28 ਨਾਲ ਹਰਾ ਕੇ ਮੁਕਾਬਲੇ ਨੂੰ ਜਿਊਂਦਾ ਰੱਖਿਆ।ਅੰਤ ‘ਚ ਜਦੋਂ ਮੁਕਾਬਲਾ ਬਾਕਸਿੰਗ ‘ਚ ਆਇਆ ਤਾਂ ਹਰਿਆਣਾ ਨੇ ਸਾਰਿਆਂ ਨੂੰ ਪਛਾੜ ਦਿੱਤਾ। ਦੱਸ ਦਈਏ ਕਿ ਮੁੱਕੇਬਾਜ਼ੀ ‘ਚ 10 ਸੋਨ ਤੇ ਕੁਸ਼ਤੀ ‘ਚ 16 ਸੋਨ ਤਗਮੇ ਜਿੱਤ ਕੇ ਅਪਣਾ ਦਬਦਬਾ ਸਾਬਤ ਕਰਦੇ ਹੋਏ ਖੇਲੋ ਇੰਡੀਆ ਯੂਥ ਖੇਡਾਂ ਦਾ ਇਹ ਸੈਸ਼ਨ ਜਿੱਤ ਲਿਆ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ‘ਅਗਨੀਪਥ ਭਰਤੀ ਯੋਜਨਾ’ ਦਾ ਕੀਤਾ ਐਲਾਨ

0

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ‘ਅਗਨੀਪਥ ਭਰਤੀ ਯੋਜਨਾ’ ਦਾ ਐਲਾਨ ਕੀਤਾ। ਉਨ੍ਹਾਂ ਦੇ ਨਾਲ ਤਿੰਨਾਂ ਸੈਨਾਵਾਂ ਦੇ ਮੁਖੀ ਅਤੇ ਫੌਜੀ ਮਾਮਲਿਆਂ ਦੇ ਵਿਭਾਗ ਦੇ ਵਧੀਕ ਸਕੱਤਰ ਲੈਫਟੀਨੈਂਟ ਜਨਰਲ ਅਨਿਲ ਪੁਰੀ ਵੀ ਮੌਜੂਦ ਸਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਗਨੀਪਥ ਭਰਤੀ ਯੋਜਨਾ ਤਹਿਤ ਨੌਜਵਾਨਾਂ ਨੂੰ 4 ਸਾਲ ਲਈ ਫੌਜ ਵਿੱਚ ਭਰਤੀ ਕੀਤਾ ਜਾਵੇਗਾ। ਸਰਕਾਰ ਨੇ ਇਹ ਕਦਮ ਤਨਖਾਹ ਅਤੇ ਪੈਨਸ਼ਨ ਦੇ ਬਜਟ ਨੂੰ ਘਟਾਉਣ ਲਈ ਚੁੱਕਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਤਿੰਨਾਂ ਸੈਨਾਵਾਂ ਦੇ ਮੁਖੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਯੋਜਨਾ ਦਾ ਐਲਾਨ ਕੀਤਾ ਹੈ। 90 ਦਿਨਾਂ ਵਿੱਚ ਪਹਿਲੀ ਭਰਤੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਨੂੰ ਅਗਨੀਵੀਰ ਸੈਨਿਕ ਕਿਹਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਨੂੰ ਸੇਵਾ ਦੀ ਮਿਆਦ ਦੇ ਅੰਤ ‘ਤੇ ਸੇਵਾ ਫੰਡ ਪੈਕੇਜ ਮਿਲੇਗਾ।

ਇਸ ਸਕੀਮ ਤਹਿਤ ਭਰਤੀ ਕੀਤੇ ਗਏ 75 ਫੀਸਦੀ ਅਗਨੀਵੀਰ ਸਿਪਾਹੀਆਂ ਨੂੰ 4 ਸਾਲਾਂ ਬਾਅਦ ਬਰਖਾਸਤ ਕਰ ਦਿੱਤਾ ਜਾਵੇਗਾ, ਬਾਕੀ 25 ਫੀਸਦੀ ਸਭ ਤੋਂ ਵੱਧ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਫੋਰਸਾਂ ਦੁਆਰਾ ਬਰਕਰਾਰ ਰੱਖਿਆ ਜਾਵੇਗਾ। ਇਸ ਲਈ 17.5 ਸਾਲ ਤੋਂ 21 ਸਾਲ ਦੀ ਉਮਰ ਦੇ ਨੌਜਵਾਨ ਅਪਲਾਈ ਕਰ ਸਕਣਗੇ। ਉਨ੍ਹਾਂ ਦੀ ਸਿਖਲਾਈ 10 ਹਫ਼ਤਿਆਂ ਤੋਂ 6 ਮਹੀਨੇ ਤੱਕ ਹੋਵੇਗੀ। 10ਵੀਂ ਤੇ12ਵੀਂ ਦੇ ਵਿਦਿਆਰਥੀ ਅਪਲਾਈ ਕਰ ਸਕਣਗੇ। 10ਵੀਂ ਤੋਂ ਬਾਅਦ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਫੌਜ ਵੱਲੋਂ 12ਵੀਂ ਦਾ ਸਰਟੀਫਿਕੇਟ ਦੇਣ ਲਈ ਸਿਸਟਮ ਤਿਆਰ ਕੀਤਾ ਜਾਵੇਗਾ।

ਪੰਜਾਬ ਸਰਕਾਰ ਵਲੋਂ ਲਰਨਿੰਗ ਲਾਈਸੈਂਸ ਲਈ ਆਨਲਾਈਨ ਸਹੂਲਤ ਸ਼ੁਰੂ

0

ਪੰਜਾਬ ਸਰਕਾਰ ਨੇ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ। ਇਹ ਨਾ ਸਿਰਫ਼ ਈ ਗਵਰਨਸ ਵੱਲ ਵੱਡਾ ਕਦਮ ਹੈ,ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ। RTA ਦੀਆਂ ਲਾਇਨਾਂ ਤੋਂ ਬਚੋਗੇ ਅਤੇ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ।

SGPC ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਐਡਵੋਕੇਟ ਧਾਮੀ ਨੇ ਇਸ ਮੌਕੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਭਗਤ ਵਜੋਂ ਸਤਿਕਾਰੇ ਜਾਂਦੇ ਭਗਤ ਕਬੀਰ ਸਿੰਘ ਨੇ ਆਪਣੇ ਕ੍ਰਾਂਤੀਕਾਰੀ ਉਪਦੇਸ਼ਾਂ ਰਾਹੀਂ ਤਤਕਾਲੀ ਧਾਰਮਿਕ ਨਿਘਾਰ ’ਤੇ ਕਰਾਰੀ ਚੋਟ ਮਾਰੀ ਅਤੇ ਮਾਨਵਤਾ ਨੂੰ ਸੱਚ ਦਾ ਉਪਦੇਸ਼ ਦਿੱਤਾ। ਉਨ੍ਹਾਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦਾ ਰਾਹ ਦਿਖਾਇਆ, ਜੋ ਸਾਡੇ ਲਈ ਅੱਜ ਵੀ ਪ੍ਰੇਰਣਾ ਸਰੋਤ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਗੁਰਿੰਦਰਪਾਲ ਸਿੰਘ ਠਰੂ, ਸ. ਲਖਬੀਰ ਸਿੰਘ, ਸ. ਮਨਜੀਤ ਸਿੰਘ, ਐਲ.ਏ. ਸ. ਪ੍ਰੀਤਪਾਲ ਸਿੰਘ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਰਿਆੜ ਆਦਿ ਹਾਜ਼ਰ ਸਨ।

ਅਗਲੇ ਡੇਢ ਸਾਲ ‘ਚ 10 ਲੱਖ ਲੋਕਾਂ ਨੂੰ ਨੌਕਰੀਆਂ ਦੇਵੇਗੀ ਕੇਂਦਰ ਸਰਕਾਰ: PMO

0

ਅਗਲੇ ਡੇਢ ਸਾਲ ‘ਚ ਕੇਂਦਰ ਸਰਕਾਰ 10 ਲੱਖ ਲੋਕਾਂ ਨੂੰ ਨੌਕਰੀ ਦੇਣ ਜਾ ਰਹੀ ਹੈ। ਪੀਐੱਮਓ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਡੇਢ ਸਾਲਾਂ ‘ਚ ਹੀ ਕੇਂਦਰ ਸਰਕਾਰ ਦੇ ਕਈ ਵਿਭਾਗਾਂ ‘ਚ 1.5 ਲੱਖ ਪੋਸਟਾਂ ਭਰੀਆਂ ਜਾ ਸਕਦੀਆਂ ਹਨ। ਟਵੀਟ ‘ਚ ਕਿਹਾ ਗਿਆ- ਪੀਐੱਮ ਨਰਿੰਦਰ ਮੋਦੀ ਨੇ ਸਾਰੇ ਮੰਤਰਾਲਿਆਂ ਤੇ ਵਿਭਾਗਾਂ ‘ਚ ਮਨੁੱਖੀ ਵਸੀਲਿਆਂ ਦੀ ਬੇਹੱਦ ਬਾਰੀਕੀ ਨਾਲ ਸਮੀਖਿਆ ਕੀਤੀ ਹੈ। ਸਮੀਖਿਆ ਤੋਂ ਬਾਅਦ ਉਨ੍ਹਾਂ ਫ਼ੈਸਲਾ ਲਿਆ ਹੈ ਕਿ ਅਗਲੇ ਡੇਢ ਸਾਲ ‘ਚ ਇਸ ‘ਤੇ ਮਿਸ਼ਨ ਮੋਡ ‘ਚ ਕੰਮ ਕੀਤਾ ਜਾਵੇ ਤੇ 10 ਲੱਖ ਲੋਕਾਂ ਨੂੰ ਭਰਤੀ ਕੀਤਾ ਜਾਵੇ।

ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਰੁਜ਼ਗਾਰ ਦੇ ਮੁੱਦੇ ‘ਤੇ ਮੋਦੀ ਸਰਕਾਰ ‘ਤੇ ਸਭ ਤੋਂ ਵੱਧ ਹਮਲਾ ਬੋਲ ਰਹੀਆਂ ਹਨ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਲੱਖਾਂ ਲੋਕਾਂ ਦੀ ਨੌਕਰੀ ਚਲੀ ਗਈ ਹੈ। ਬੇਰੁਜ਼ਗਾਰੀ ਵਧ ਰਹੀ ਹੈ। ਪਿਛਲੇ ਕਈ ਸਾਲਾਂ ਤੋਂ ਵਿਰੋਧੀ ਧਿਰਾਂ ਨੇ ਬੇਰੁਜ਼ਗਾਰੀ ਨੂੰ ਵੀ ਚੋਣ ਮੁੱਦਾ ਬਣਾਇਆ ਹੋਇਆ ਹੈ। ਅਜਿਹੇ ‘ਚ ਮੋਦੀ ਸਰਕਾਰ ਨੇ ਇਹ ਵੱਡਾ ਮੁੱਦਾ ਚੁੱਕ ਕੇ ਵਿਰੋਧੀ ਧਿਰ ਨੂੰ ਕਰਾਰਾ ਜਵਾਬ ਦਿੱਤਾ ਹੈ।

ਕੁਲਵਿੰਦਰ ਬਿੱਲਾ ਤੇ ਮੈਂਡੀ ਤੱਖਰ ਦੀ ਨਵੀਂ ਫ਼ਿਲਮ ‘Television’ ਦਾ ਟ੍ਰੇਲਰ ਹੋਇਆ ਰਿਲੀਜ਼

0

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਤੇ ਮੈਂਡੀ ਤੱਖਰ ਦੀ ਨਵੀਂ ਫਿਲਮ ‘ਟੈਲੀਵਿਜ਼ਨ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਫਿਲਮ 24 ਜੂਨ 2002 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਕੁਲਵਿੰਦਰ ਬਿੱਲਾ ਨੇ ਖੁਦ ਪੋਸਟ ਪਾ ਕੇ ਆਪਣੀ ਫਿਲਮ ਦੇ ਟ੍ਰੇਲਰ ਦੇ ਰਿਲੀਜ਼ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਇਸ ਫਿਲਮ ਦੀ ਪੇਸ਼ਕਾਰੀ ਸਾਗਾ ਸਟੂਡੀਓ ਵਲੋਂ ਕੀਤੀ ਜਾਵੇਗੀ। ਇਸ ਫਿਲਮ ‘ਚ ਦਰਸਾਇਆ ਗਿਆ ਹੈ ਕਿ ਇੱਕ ਯੁੱਗ ਵਿੱਚ ਇੱਕ ਮਜ਼ੇਦਾਰ ਅਤੇ ਪੁਰਾਣੀ ਰਾਈਡ ਜਦੋਂ ਟੈਲੀਵਿਜ਼ਨ ‘ਤੇ ਪਹਿਲੀ ਵਾਰ ਪੇਸ਼ ਕੀਤੇ ਗਏ। ਵੱਡੀਆਂ ਸਕ੍ਰੀਨਾਂ ‘ਤੇ ਅਤੀਤ ਨੂੰ ਮੁੜ ਸੁਰਜੀਤ ਦੇਖਣ ਲਈ ਤਿਆਰ ਰਹੋ। ਸਾਰੀਆਂ ਪੀੜ੍ਹੀਆਂ ਲਈ ਇੱਕ ਨਵੀਂ ਫਿਲਮ, ਜੋ ਪੁਰਾਣੀ ਪੀੜ੍ਹੀ ਨਾਲ ਜੋੜਦੀ ਹੈ। ਉਸ ਸਮੇਂ ਦੀਆਂ ਚੁਣੌਤੀਆਂ ਨੂੰ ਵੀ ਦਰਸਾਇਆ ਗਿਆ ਹੈ। ਆਪਣੇ ਮਨਪਸੰਦ ਪੰਜਾਬੀ ਸਿਤਾਰਿਆਂ ਦੇ ਨਾਲ ਵੱਡੇ ਪਰਦੇ ‘ਤੇ ਸ਼ਾਨਦਾਰਤਾ ਦੇ ਗਵਾਹ ਬਣੋ। ਫਿਲਮ ‘ਟੈਲੀਵਿਯਨ’ ਵਿਸ਼ਵ ਪੱਧਰ ‘ਤੇ 24 ਜੂਨ 2022 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਫਿਲਮ ‘ਟੈਲੀਵਿਜ਼ਨ’ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਮੈਂਡੀ ਤੱਖਰ ਵੀ ਹੋਣਗੇ। ਕੁਲਵਿੰਦਰ ਬਿੱਲਾ ਅਤੇ ਮੈਂਡੀ ਤੱਖਰ ਦੇ ਨਾਲ ਫਿਲਮ ਵਿੱਚ ਹਾਰਬੀ ਸੰਘਾ, ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲ ਜੀਤ ਸਿੰਘ ਅਤੇ ਬੀਐਨ ਸ਼ਰਮਾ ਆਦਿ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਮੈਂਡੀ ਤੱਖਰ, ਗੁਰਪ੍ਰੀਤ ਘੁੱਗੀ, ਬੀ.ਐਨ. ਸ਼ਰਮਾ, ਬਨਿੰਦਰਜੀਤ ਸਿੰਘ, ਅਤੇ ਗੁਰਪ੍ਰੀਤ ਭੰਗੂ ਵਰਗੇ ਵੱਡੇ ਕਲਾਕਾਰ ਹਾਸਿਆਂ ਦੇ ਠਹਾਕੇ ਲਗਵਾਉਂਦੇ ਨਜ਼ਰ ਆਉਣ ਵਾਲੇ ਹਨ। ਫਿਲਮ ਦੀ ਕਹਾਣੀ ਮਨੀ ਮਨਜਿੰਦਰ ਸਿੰਘ ਨੇ ਲਿਖੀ ਹੈ ਅਤੇ ਡਾਇਲਾਗ ਰਾਜੂ ਵਰਮਾ ਨੇ ਲਿਖੇ ਹਨ। ਇਸ ਫਿਲਮ ਦੇ ਗਾਇਕ ਅਲੀ ਬਰਦਰਜ਼ ਹਨ। ਇਸ ਫਿਲਮ ਦਾ ਤਾਜ ਵਲੋਂ ਨਿਰਦੇਸ਼ਨ ਕੀਤਾ ਗਿਆ ਹੈ। ਇਸ ਫਿਲਮ ਦੇ ਪ੍ਰੋਡਿਊਸਰ ਸੁਮੀਤ ਸਿੰਘ ਤੇ ਪੁਸ਼ਪਿੰਦਰ ਕੌਰ ਹਨ।

ਸਾਬਕਾ CM ਚੰਨੀ ਦੇ ਕਰੀਬੀ ਵਿਜੇ ਕੁਮਾਰ ਟਿੰਕੂ ‘ਤੇ ਧੋਖਾਧੜੀ ਦਾ ਮਾਮਲਾ ਦਰਜ, ਜਨਰਲ ਲੜਕੀ ਨੂੰ SC ਕੋਟੇ ‘ਚ ਦਵਾਈ ਨੌਕਰੀ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਕਰੀਬੀ ‘ਤੇ ਮਾਮਲਾ ਦਰਜ ਹੋਇਆ ਹੈ। ਜਾਣਕਾਰੀ ਅਨੁਸਾਰ ਚਰਨਜੀਤ ਚੰਨੀ ਦੇ ਕਰੀਬੀ ਵਿਜੇ ਕੁਮਾਰ ਟਿੰਕੂ ‘ਤੇ ਮਾਮਲਾ ਦਰਜ ਹੋਇਆ ਹੈ। ਦੱਸ ਦਈਏ ਕਿ SC, ST ਐਕਟ ਤਹਿਤ ਇਹ ਮਾਮਲਾ ਦਰਜ ਹੋਇਆ ਹੈ। ਜਾਣਕਾਰੀ ਅਨੁਸਾਰ ਵਿਜੇ ਕੁਮਾਰ ਟਿੰਕੂ ਵਲੋਂ ਸਕੂਲ ‘ਚ SC ਕੈਂਡੀਡੇਟ ਦੀ ਥਾਂ ਜਨਰਲ ਕੈਂਡੀਡੇਟ ਨੂੰ ਨਿਯੁਕਤ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਜਨਰਲ ਕੈਟਾਗਿਰੀ ਦੀ ਲੜਕੀ ਨੂੰ ਐੱਸਸੀ ਕੋਟੇ ‘ਚ ਨੌਕਰੀ ਦਿਵਾਈ ਸੀ। ਉਨ੍ਹਾਂ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਅਨੁਸੂਚਿਤ ਜਾਤੀ ਕਮਿਸ਼ਨ ਦੇ ਆਦੇਸ਼ਾਂ ‘ਤੇ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ EO ਗੁਰਬਖਸ਼ ਸਿੰਘ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਨਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਠੇਕੇਦਾਰ ਇਕਬਾਲ ਸਿੰਘ ਸਾਲਾਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ‘ਤੇ 22 ਜਨਵਰੀ ਨੂੰ ਚਮਕੌਰ ਸਾਹਿਬ ‘ਚ ਨਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੋਇਆ ਸੀ।

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ‘ਤੇ ਵੀ ਮਨੀ ਲਾਂਡਰਿੰਗ ਦਾ ਕੇਸ ਚੱਲ ਰਿਹਾ ਹੈ। ਈ. ਡੀ. ਨੇ ਹਨੀ ਦੇ ਕੰਪਲੈਕਸ ਤੋਂ ਕਰੀਬ 7.9 ਕਰੋੜ ਰੁਪਏ ਨਕਦੀ ਅਤੇ ਉਸ ਦੇ ਇਕ ਸਹਿਯੋਗੀ ਸੰਦੀਪ ਕੁਮਾਰ ਕੋਲੋਂ 2 ਕਰੋੜ ਰੁਪਏ ਨਕਦੀ ਜ਼ਬਤ ਕੀਤੀ ਸੀ। ਇਸ ਮਾਮਲੇ ਵਿੱਚ ਦਰਜ ਐੱਫ਼. ਆਈ. ਆਰ. ਮੁਤਾਬਕ ਈ. ਡੀ. ਨੇ ਕਿਹਾ ਹੈ ਕਿ ਪੰਜਾਬ ਵਿੱਚ ਮਲਿਕਪੁਰ ਤੋਂ ਇਲਾਵਾ ਬੁਰਜਟਾਹਲ ਦਾਸ, ਬਰਸਾਲ, ਲੇਲੇਵਾਲ, ਮੰਡਲਾ ਅਤੇ ਖੋਸਾ ਵਿੱਚ ਵੀ ਗ਼ੈਰ-ਕਾਨੂੰਨੀ ਮਾਈਨਿੰਗ ਹੋ ਰਹੀ ਸੀ।