Home Blog Page 2031

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਓਲੰਪੀਅਨ ਹਰੀ ਚੰਦ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਓਲੰਪੀਅਨ ਹਰੀ ਚੰਦ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਹੁਸ਼ਿਆਰਪੁਰ ਨਾਲ ਸਬੰਧਤ ਓਲੰਪੀਅਨ ਲਈ ਵਿਸ਼ੇਸ਼ ਤੌਰ ‘ਤੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਏਸ਼ੀਆਈ ਖੇਡਾਂ ਦੇ ਦੋਹਰੇ ਸੋਨ ਤਮਗਾ ਜੇਤੂ ਅਤੇ ਓਲੰਪੀਅਨ ਹਰੀ ਚੰਦ ਦਾ ਸੋਮਵਾਰ ਸਵੇਰੇ ਹੁਸ਼ਿਆਰਪੁਰ ਵਿਖੇ 69 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਜਨਮ 1 ਅਪ੍ਰੈਲ, 1953 ਨੂੰ ਹੋਇਆ ਸੀ।

ਮੁੱਖ ਮੰਤਰੀ ਨੇ ਜਾਰੀ ਟਵੀਟ ਵਿੱਚ ਕਿਹਾ ਕਿ ਹੁਸ਼ਿਆਰਪੁਰ ਦੇ ਭਾਰਤੀ ਓਲੰਪੀਅਨ ਹਰੀ ਚੰਦ ਨੇ ਏਸ਼ੀਆਈ ਖੇਡਾਂ ਵਿੱਚ ਡਬਲ ਸੋਨ ਤਮਗਾ ਪ੍ਰਾਪਤ ਕੀਤੇ ਸਨ, ਜਿਨ੍ਹਾਂ ਦੇ ਅੱਜ ਦੇਹਾਂਤ ਦੀ ਖ਼ਬਰ ਮਿਲੀ ਹੈ। ਉਨ੍ਹਾਂ ਕਿਹਾ ਕਿ ਹਰੀ ਚੰਦ ਭਾਰਤੀ ਐਥਲੈਟਿਕਸ ਦੀ ਸ਼ਾਨ ਰਹੇ ਹਨ ਅਤੇ ਹਮੇਸ਼ਾ ਆਪਣੀ ਸ਼ਾਨਦਾਰ ਖੇਡ ਲਈ ਯਾਦ ਕੀਤੇ ਜਾਣਗੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਰੀ ਚੰਦ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪ੍ਰੇਰਤ ਕਰਨਗੇ। ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੀ ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ।

ਭਰਤ ਸਰਕਾਰ ਵੱਲੋਂ ਹਰੀ ਚੰਦ ਨੂੰ ਖੇਡਾਂ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਅਰਜੁਨ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

ਝੋਨੇ ਦੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ CM ਭਗਵੰਤ ਮਾਨ ਨੇ ਬਿਜਲੀ ਸਪਲਾਈ ਨੂੰ ਲੈ ਕੇ ਦਿੱਤਾ ਵੱਡਾ ਬਿਆਨ

0
CM Bhagwant Mann arrives at Sidhu Moosewala House

ਝੋਨੇ ਦੀ ਲਵਾਈ ਸ਼ੁਰੂ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੋਨੇ ਦੀ ਲਵਾਈ ਲਈ ਬਿਜਲੀ ਸਪਲਾਈ ਨੂੰ ਲੈ ਕੇ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਿਕ ਉਨ੍ਹਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਲਈ ਪੰਜਾਬ ਸਰਕਾਰ ਨੇ ਇੰਤਜ਼ਾਮ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਪਾਣੀ ਦਾ ਪੱਧਰ ਡਿੱਗਦਾ ਜਾ ਰਿਹਾ ਹੈ, ਇਸ ਲਈ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਪਾਣੀ ਦੀ ਵਰਤੋਂ ਲੋੜ ਅਨੁਸਾਰ ਕੀਤੀ ਜਾਵੇ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਿਕ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ.. ਤੁਹਾਡੀ ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ.. ਕਿਸਾਨ ਵੀਰਾਂ ਨੂੰ ਅਪੀਲ.. ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ..ਸੁਚੇਤ ਹੋਈਏ..ਪਾਣੀ ਤੇ ਧਰਤੀ ਬਚਾਈਏ

ਸਿਹਤ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ‘ਚ ਹੋਇਆ ਵਾਧਾ, 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ

0

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਮਨੀ ਲਾਡਰਿੰਗ ਕੇਸ ‘ਚ ਰੈਵਨਿਊ ਕੋਰਟ ਨੇ ਫਿਰ ਤੋਂ ਸਤੇਂਦਰ ਜੈਨ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸਤੇਂਦਰ ਜੈਨ ਦਾ ਅੱਜ ਰਿਮਾਂਡ ਦਾ ਆਖਰੀ ਦਿਨ ਸੀ ਪਰ ਅੱਜ ਫਿਰ ਤੋਂ ਰਿਮਾਂਡ ਵਧਾ ਦਿੱਤਾ ਗਿਆ ਹੈ।

ED ਦੇ ਦਫਤਰ ਪਹੁੰਚੇ ਰਾਹੁਲ ਗਾਂਧੀ, ਨੈਸ਼ਨਲ ਹੈਰਾਲਡ ਮਾਮਲੇ ‘ਚ ਪੁੱਛਗਿੱਛ ਜਾਰੀ

0

ਰਾਹੁਲ ਗਾਂਧੀ ED ਦੇ ਦਫਤਰ ਪਹੁੰਚ ਗਏ ਹਨ। ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਦਫ਼ਤਰ ਵਿੱਚ ਰਾਹੁਲ ਗਾਂਧੀ ਤੋਂ ਤਿੰਨ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਹੁਲ ਨਾਲ ਪੈਦਲ ਮਾਰਚ ਕਰਕੇ ਕਾਂਗਰਸ ਹੈੱਡਕੁਆਰਟਰ ਤੋਂ ਬਾਹਰ ਆਏ ਕਾਂਗਰਸੀ ਆਗੂਆਂ ਨੂੰ ਜਦੋਂ ਇਕ ਕਿਲੋਮੀਟਰ ਪਹਿਲਾਂ ਹੀ ਰੋਕ ਲਿਆ ਗਿਆ ਤਾਂ ਉਹ ਸੜਕ ’ਤੇ ਹੀ ਧਰਨੇ ’ਤੇ ਬੈਠ ਗਏ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਸੰਸਦ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਅਤੇ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਰਾਹੁਲ ਤੋਂ ਪੁੱਛਗਿੱਛ ਸ਼ੁਰੂ ਹੋਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਈਡੀ ਦਫ਼ਤਰ ਤੋਂ ਵਾਪਸ ਚਲੇ ਗਏ।

ਰਾਹੁਲ ਗਾਂਧੀ ਦੀ ਪੇਸ਼ੀ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਉਨ੍ਹਾਂ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਇੱਥੋਂ ਹੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੋਵੇਂ ਪਾਰਟੀ ਦੇ ਮੁੱਖ ਦਫਤਰ ਵਿਖੇ ਪਹੁੰਚੇ ਤੇ ਪਾਰਟੀ ਦੇ ਨੇਤਾਵਾਂ ਨਾਲ ਬੈਠਕ ਕੀਤੀ। ਬੈਠਕ ਤੋਂ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਪਾਰਟੀ ਦੇ ਸਾਂਸਦ ਤੇ ਹੋਰ ਨੇਤਾਵਾਂ ਨਾਲ ਪੈਦਲ ਹੀ ਈਡੀ ਦੇ ਦਫਤਰ ਲਈ ਨਿਕਲ ਗਏ ਸਨ। ਦੱਸ ਦਈਏ ਕਿ ਪੁਲਿਸ ਨੇ ਬੇਰੀਕੇਡ ਲਗਾ ਕੇ ਕਾਂਗਰਸ ਦੇ ਮੋਰਚੇ ਨੂੰ ਰੋਕ ਲਿਆ ਤੇ ਨੇਤਾਵਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਕਤੀ ਕਪੂਰ ਦੇ ਬੇਟੇ ਸਿਧਾਂਤ ਕਪੂਰ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

0

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਕਤੀ ਕਪੂਰ ਦੇ ਬੇਟੇ ਤੇ ਸ਼ਰਧਾ ਕਪੂਰ ਦੇ ਭਰਾ ਸਿਧਾਂਤ ਕਪੂਰ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਮੀਡੀਆ ਰਿਪੋਰਟ ਅਨੁਸਾਰ ਸਿਧਾਂਤ ‘ਤੇ ਪਾਰਟੀ ‘ਚ ਡਰੱਗਜ਼ ਲੈਣ ਦਾ ਦੋਸ਼ ਲੱਗਿਆ ਹੈ। ਬੈਂਗਲੁਰੂ ਪੁਲਿਸ ਨੇ ਐਮਜੀ ਰੋਡ ‘ਤੇ ਸਥਿਤ ਹੋਟਲ ਪਾਰਕ ਦੇ ਪੱਬ ‘ਚ ਚੱਲ ਰਹੀ ਰੇਵ ਪਾਰਟੀ ‘ਤੇ ਛਾਪਾ ਮਾਰਿਆ ਸੀ। ਪਾਰਟੀ ‘ਚ ਸਿਧਾਂਤ ਸਮੇਤ 6 ਲੋਕ ਡਰੱਗਜ਼ ਪਾਜ਼ੀਟਿਵ ਪਾਏ ਗਏ ਹਨ। ਉੱਥੇ ਹੀ ਸਿਧਾਂਤ ਦੇ ਪਿਤਾ ਸ਼ਕਤੀ ਕਪੂਰ ਨੇ ਕਿਹਾ ਕਿ ਇਹ ਸੰਭਵ ਨਹੀਂ ਹੈ।

ਬੈਂਗਲੁਰੂ ਸਿਟੀ ਈਸਟ ਡਿਵੀਜ਼ਨ ਦੇ ਡੀਸੀਪੀ ਡਾਕਟਰ ਭੀਮਾਸ਼ੰਕਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਸਾਰੇ ਡਰੱਗਜ਼ ਲੈ ਕੇ ਪਾਰਟੀ ਵਿੱਚ ਆਏ ਸਨ ਜਾਂ ਹੋਟਲ ਵਿੱਚ ਡਰੱਗਜ਼ ਲਿਆ ਗਿਆ। ਸਾਰੇ ਦੋਸ਼ੀਆਂ ਨੂੰ ਉਲਸੂਰ ਥਾਣੇ ਲਿਆਂਦਾ ਗਿਆ ਹੈ।

PM ਮੋਦੀ ਨੇ ਸਾਬਕਾ CM ਪ੍ਰਕਾਸ਼ ਬਾਦਲ ਦੇ ਜਲਦੀ ਠੀਕ ਹੋਣ ਲਈ ਕੀਤੀ ਕਾਮਨਾ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਿਮਾਰ ਚੱਲ ਰਹੇ ਹਨ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਉਨ੍ਹਾਂ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ। ਇਸ ਦੇ ਨਾਲ ਹੀ ਦੱਸ ਦੲਇੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਹੈ। ਇਸ ਲਈ ਸੁਖਬੀਰ ਬਾਦਲ ਨੇ ਇਸ ਟਵੀਟ ਦੇ ਜਵਾਬ ‘ਚ ਕਿਹਾ ਕਿ ਮੋਦੀ ਜੀ ਤੁਹਾਡੇ ਵਲੋਂ ਕੀਤੀ ਚਿੰਤਾ ਤੇ ਦੇਖਭਾਲ ਲਈ ਤੁਹਾਡਾ ਬਹੁਤ- ਬਹੁਤ ਧੰਨਵਾਦ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਉਹ ਠੀਕ-ਠਾਕ ਹਨ।

ਇਸ ਸੰਬੰਧੀ ਫੋਰਟਿਸ ਹਸਪਤਾਲ ਵਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਹਸਪਤਾਲ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਹੈ। ਜਲਦੀ ਹੀ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸਾਲ ਜਨਵਰੀ ਵਿੱਚ ਕਰੋਨਾ ਹੋਇਆ ਸੀ। ਕੋਵਿਡ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਬਿਮਾਰ ਹੋਣ ‘ਤੇ ਉਨ੍ਹਾਂ ਦੀ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸਿਹਤ ਜਾਂਚ ਕਰਵਾਈ ਗਈ ਸੀ।

ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿੱਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ।ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ।

ਸੂਬੇ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਜਲੰਧਰ ‘ਚ BJP ਕਰੇਗੀ ਰੋਸ ਪ੍ਰਦਰਸ਼ਨ

0
Rajya Sabha elections BJP wins 9 out of 16 seats

ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਨੇ ਪੰਜਾਬ ‘ਚ ਸਰਕਾਰ ਖਿਲਾਫ ਮੋਰਚਾ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਜਲੰਧਰ ਵਿੱਚ ਪਾਰਟੀ ਅਧਿਕਾਰੀ ਤੇ ਵਰਕਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਪੁਤਲਾ ਵੀ ਫੂਕਣਗੇ। ਭਾਜਪਾ ਦੇ ਜਲੰਧਰ ਸ਼ਹਿਰੀ ਦੇ ਮੀਡੀਆ ਇੰਚਾਰਜ ਅਮਿਤ ਭਾਟੀਆ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਖ਼ਤਮ ਹੋ ਚੁੱਕੀ ਹੈ। ਦਿਨ-ਦਿਹਾੜੇ ਗੋਲੀਆਂ ਚਲ ਰਹੀਆਂ ਹਨ, ਕਤਲ ਹੋ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਸੂਬੇ ‘ਚ ਅਰਾਜਕਤਾ ਦੀਆਂ ਗਤੀਵਿਧੀਆਂ ਵਧਣ ਕਾਰਨ ਦਹਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਹਰ ਦਿਨ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।ਲੋਕ ਡਰ ਦੇ ਮਾਹੌਲ ‘ਚ ਹੀ ਜੀਅ ਰਹੇ ਹਨ।

ਭਗਵੰਤ ਮਾਨ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਅੱਜ ਭਾਰਤੀ ਜਨਤਾ ਪਾਰਟੀ ਦੇ ਅਧਿਕਾਰੀ ਅਤੇ ਵਰਕਰ ਸ਼੍ਰੀ ਰਾਮ ਚੌਕ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ। ਉਹ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਸਰਕਾਰ ਦਾ ਪੁਤਲਾ ਵੀ ਫੂਕਣਗੇ, ਤਾਂ ਜੋ ਇਸ ਦਾ ਸੇਕ ਸਰਕਾਰ ਤੱਕ ਪਹੁੰਚੇ ਅਤੇ ਉਹ ਲੋਕਾਂ ਦਾ ਦਰਦ ਮਹਿਸੂਸ ਕਰਨ।

ਸਿੱਧੂ ਮੂਸੇਵਾਲਾ ਕਤਲ ਕੇਸ: ਪੂਣੇ ਪੁਲਿਸ ਨੇ ਗੁਜਰਾਤ ਤੋਂ ਦੋ ਸ਼ਾਰਪ ਸ਼ੂਟਰ ਕੀਤੇ ਗ੍ਰਿਫਤਾਰ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਣੇ ਪੁਲਿਸ ਨੇ ਲੋੜੀਂਦੇ ਸ਼ੂਟਰ ਸੰਤੋਸ਼ ਜਾਧਵ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਣੇ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਦੇ ਸ਼ੱਕੀ ਜਾਧਵ ਦੇ ਇੱਕ ਸਹਾਇਕ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤੋਸ਼ ਜਾਧਵ ਨੂੰ ਐਤਵਾਰ ਦੇਰ ਰਾਤ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਸ ਨੂੰ 20 ਜੂਨ ਤੱਕ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਧਵ ਪੁਣੇ ਨੇੜੇ ਖੇੜ ਤਹਿਸੀਲ ਦਾ ਵਸਨੀਕ ਹੈ।

ਪੁਣੇ ਪੁਲਿਸ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਜਾਧਵ ਨੂੰ 2021 ਵਿੱਚ ਦਰਜ ਕੀਤੇ ਗਏ ਇੱਕ ਕਤਲ ਕੇਸ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਇੱਕ ਸਾਲ ਤੋਂ ਭਗੌੜਾ ਸੀ। ਉਸ ਨੂੰ ਲੱਭਣ ਲਈ ਪਿਛਲੇ ਹਫ਼ਤੇ ਕਈ ਟੀਮਾਂ ਗੁਜਰਾਤ ਅਤੇ ਰਾਜਸਥਾਨ ਭੇਜੀਆਂ ਗਈਆਂ ਸਨ। ਸੰਤੋਸ਼ ਉਨ੍ਹਾਂ 8 ਸ਼ੂਟਰਾਂ ‘ਚ ਸ਼ਾਮਲ ਹੈ, ਜਿਨ੍ਹਾਂ ‘ਤੇ ਪੁਲਿਸ ਨੂੰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਇਨ੍ਹਾਂ ਵਿੱਚੋਂ 3 ਪੰਜਾਬ, 2 ਹਰਿਆਣਾ, 2 ਮਹਾਰਾਸ਼ਟਰ ਅਤੇ 1 ਰਾਜਸਥਾਨ ਦੇ ਵਸਨੀਕ ਹਨ।

ਮੂਸੇਵਾਲਾ ਕਤਲ ਕੇਸ ਵਿੱਚ ਸੰਤੋਸ਼ ਜਾਧਵ ਅਤੇ ਨਾਗਨਾਥ ਸੂਰਿਆਵੰਸ਼ੀ ਦੇ ਨਾਂ ਸਾਹਮਣੇ ਆਏ ਹਨ। ਇਸ ਦੀ ਤਲਾਸ਼ ਤੇਜ਼ ਕਰਦੇ ਹੋਏ ਪੁਣੇ ਪੁਲਿਸ ਨੇ ਕੁਝ ਦਿਨ ਪਹਿਲਾਂ ਸੰਤੋਸ਼ ਜਾਧਵ ਨੂੰ ਪਨਾਹ ਦੇਣ ਦੇ ਮੁਲਜ਼ਮ ਸਿਧੇਸ਼ ਕਾਂਬਲੇ ਉਰਫ ਮਹਾਕਾਲ ਨੂੰ ਗ੍ਰਿਫਤਾਰ ਕੀਤਾ ਸੀ। ਮਹਾਕਾਲ ਵੀ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਅਤੇ ਉਸ ਵਿਰੁੱਧ ਮੰਚਰ ਥਾਣੇ ਵਿੱਚ ਮਕੋਕਾ ਤਹਿਤ ਕੇਸ ਦਰਜ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਿਧੇਸ਼ ਕਾਂਬਲੇ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਸ ਤੋਂ ਪਹਿਲਾਂ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿੱਚ ਮਹਾਕਾਲ ਤੋਂ ਪੁੱਛਗਿੱਛ ਵੀ ਕੀਤੀ ਸੀ। ਮੁੰਬਈ ਪੁਲਿਸ ਨੇ ਸਕ੍ਰਿਪਟ ਰਾਈਟਰ ਸਲੀਮ ਖਾਨ ਅਤੇ ਉਨ੍ਹਾਂ ਦੇ ਅਭਿਨੇਤਾ-ਬੇਟੇ ਸਲਮਾਨ ਖਾਨ ਨੂੰ ਧਮਕੀ ਭਰੇ ਪੱਤਰ ਦੇ ਸਬੰਧ ਵਿੱਚ ਸਿਧੇਸ਼ ਕਾਂਬਲੇ ਤੋਂ ਵੀ ਪੁੱਛਗਿੱਛ ਕੀਤੀ ਹੈ

ਕੈਨੇਡਾ ਤੋਂ ਲਾਰੈਂਸ ਬਿਸ਼ਨੋਈ ਗੈਂਗ ਨੂੰ ਚਲਾ ਰਹੇ ਵਿਕਰਮ ਬਰਾੜ ਨੇ ਮੂਸੇਵਾਲਾ ਬਾਰੇ ਮਹਾਕਾਲ ਨਾਲ ਕਈ ਵਾਰ ਗੱਲਬਾਤ ਕੀਤੀ ਸੀ। ਪੁਲਿਸ ਅਨੁਸਾਰ ਮਹਾਕਾਲ ਮੂਸੇਵਾਲਾ ਦੇ ਕਤਲ ਦੀ ਤਰੀਕ ਭਾਵ 29 ਮਈ ਤੋਂ ਇੱਕ ਹਫ਼ਤਾ ਪਹਿਲਾਂ ਵਿਕਰਮ ਬਰਾੜ ਦੇ ਸੰਪਰਕ ਵਿੱਚ ਸੀ। ਹਾਲਾਂਕਿ, ਮਹਾਰਾਸ਼ਟਰ ਪੁਲਿਸ ਦੇ ਇੱਕ ਅਧਿਕਾਰੀ ਨੇ ਕਤਲ ਵਿੱਚ ਸਿਧੇਸ਼ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸੰਦੀਪ ਉਰਫ਼ ਕੇਕੜਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

 

ਅਗਲੇ ਕੁੱਝ ਦਿਨਾਂ ‘ਚ ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਦਸਤਕ ਦੇਵੇਗਾ ਮਾਨਸੂਨ: IMD

0

ਅੱਤ ਦੀ ਪੈ ਰਹੀ ਗਰਮੀ ਨਾਲ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ ਪਰ ਇਸੇ ਦੌਰਾਨ ਹੁਣ ਮੌਸਮ ਵਿਗਿਆਨੀਆਂ ਵਲੋਂ ਇੱਕ ਰਾਹਤ ਭਰੀ ਜਾਣਕਾਰੀ ਮਿਲੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 15-16 ਜੂਨ ਤੱਕ ਉੱਤਰੀ, ਮੱਧ ਭਾਰਤ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇੱਕ ਨਵੀਂ ਪੱਛਮੀ ਗੜਬੜੀ ਅਤੇ ਨੀਵੇਂ ਪੱਧਰ ਦੀਆਂ ਪੂਰਬੀ ਹਵਾਵਾਂ ਦੇ ਪ੍ਰਭਾਵ ਕਾਰਨ 15-16 ਜੂਨ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਵਿਆਪਕ ਮੀਂਹ ਪੈ ਸਕਦਾ ਹੈ ਅਤੇ ਤੂਫ਼ਾਨ ਦੀ ਉਮੀਦ ਹੈ।

ਮੌਸਮ ਵਿਭਾਗ ਨੇ ਮੰਗਲਵਾਰ ਤੋਂ ਉੱਤਰ ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ 16 ਜੂਨ ਤੋਂ 22 ਜੂਨ ਦਰਮਿਆਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਜਾਂ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮਾਨਸੂਨ ਦੇ ਸਬੰਧ ਵਿੱਚ ਕਿਹਾ ਕਿ ਅਗਲੇ 4 ਦਿਨਾਂ ਵਿੱਚ ਗੁਜਰਾਤ, ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ, ਉੜੀਸਾ, ਝਾਰਖੰਡ ਅਤੇ ਬਿਹਾਰ ਦੇ ਕੁਝ ਹੋਰ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਰਹਿਣਗੇ।

ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਪ੍ਰਾਇਦੀਪ ਦੇ ਤੱਟ ‘ਤੇ ਦੋ ਹੋਰ ਦਿਨਾਂ ਤੱਕ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਉੱਤਰ-ਪੂਰਬ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਬਿਹਾਰ ਅਤੇ ਉੱਤਰ ਪ੍ਰਦੇਸ਼ ‘ਚ ਚੱਕਰਵਾਤੀ ਹਵਾ ਲਗਾਤਾਰ ਸਰਗਰਮ ਹੈ। ਮਾਨਸੂਨ 13 ਜੂਨ ਤੋਂ ਬਾਅਦ ਬਿਹਾਰ ਵਿੱਚ ਦਸਤਕ ਦੇ ਸਕਦਾ ਹੈ।

ਮਾਨਸੂਨ ਦੀ ਰਫ਼ਤਾਰ ਦੇ ਹਿਸਾਬ ਨਾਲ 17 ਤੋਂ 20 ਜੂਨ ਦਰਮਿਆਨ ਮਾਨਸੂਨ ਉੱਤਰ ਪ੍ਰਦੇਸ਼ ਵਿੱਚ ਦਾਖ਼ਲ ਹੋ ਸਕਦਾ ਹੈ, ਯਾਨੀ ਇੱਕ ਹਫ਼ਤੇ ਦੇ ਅੰਦਰ ਹੀ ਯੂਪੀ ਦੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਛੁਟਕਾਰਾ ਮਿਲਣ ਵਾਲਾ ਹੈ। ਮੱਧ ਪ੍ਰਦੇਸ਼ ‘ਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਸ਼ੁਰੂ ਹੋ ਗਈ ਹੈ ਅਤੇ 15 ਜੂਨ ਨੂੰ ਸੂਬੇ ‘ਚ ਮਾਨਸੂਨ ਦਸਤਕ ਦੇਵੇਗਾ।

ਉੱਤਰ-ਪੱਛਮੀ ਭਾਰਤ ਦੇ ਕੁਝ ਇਲਾਕਿਆਂ ‘ਚ ਐਤਵਾਰ ਨੂੰ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਦੇਸ਼ ਦੇ ਮੱਧ ਅਤੇ ਨਾਲ ਲੱਗਦੇ ਪੂਰਬੀ ਹਿੱਸਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਗਰਮੀ ਦੀ ਲਹਿਰ ਦਾ ਪ੍ਰਕੋਪ ਥੋੜ੍ਹਾ ਘੱਟ ਗਿਆ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਕਿਹਾ ਕਿ ਰਾਜਸਥਾਨ, ਮੱਧ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਹੈ। ਇਨ੍ਹਾਂ ਰਾਜਾਂ ਦੇ ਘੱਟੋ-ਘੱਟ 22 ਕਸਬਿਆਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਆਈਐਮਡੀ ਦੇ ਅਨੁਸਾਰ ਮੱਧ ਅਤੇ ਨਾਲ ਲੱਗਦੇ ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਕੁਝ ਘਟੀ ਹੈ।

ਹਾਲਾਂਕਿ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਅਲੱਗ-ਥਲੱਗ ਖੇਤਰਾਂ ਵਿੱਚ ਸੋਮਵਾਰ ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਅੱਜ ED ਸਾਹਮਣੇ ਹੋਣਗੇ ਪੇਸ਼

0
Rahul Gandhi to appear before ED in National Herald case

ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਣਗੇ। ਈਡੀ ਨੇ ਉਨ੍ਹਾਂ ਨੂੰ ਹਾਲ ਹੀ ਵਿੱਚ ਨੋਟਿਸ ਜਾਰੀ ਕੀਤਾ ਸੀ। ਪੁੱਛਗਿੱਛ ਦੌਰਾਨ ਕਾਂਗਰਸੀ ਵਰਕਰ ਦਿੱਲੀ ‘ਚ ਪ੍ਰਦਰਸ਼ਨ ਨਹੀਂ ਕਰ ਸਕਣਗੇ। ਪੁਲਿਸ ਨੇ ਇਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਦੂਜੇ ਪਾਸੇ ਕਾਂਗਰਸ ਨੇਤਾਵਾਂ ਨੇ ਰਾਜਧਾਨੀ ਦਿੱਲੀ ਦੀਆਂ ਸੜਕਾਂ ‘ਤੇ ‘ਰਾਹੁਲ ਝੁਕੇਗਾ ਨਹੀਂ’ ਦੇ ਪੋਸਟਰ ਲਗਾ ਦਿੱਤੇ ਹਨ।

ਈਡੀ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ 23 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਸ ਤੋਂ ਪਹਿਲਾਂ 8 ਜੂਨ ਨੂੰ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ 1 ਜੂਨ ਨੂੰ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ। ਜਿਸ ਕਾਰਨ ਸੋਨੀਆ ਗਾਂਧੀ ਪੇਸ਼ ਨਹੀਂ ਹੋ ਸਕੇ। ਇਸ ਦੇ ਨਾਲ ਹੀ ਐਤਵਾਰ ਨੂੰ ਕੋਰੋਨਾ ਕਾਰਨ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ। ਉਨ੍ਹਾਂ ਦਾ ਦਿੱਲੀ ਦੇ ਗੰਗਾ ਰਾਮ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।