Home Blog Page 2033

ਕੈਨੇਡਾ ’ਚ ਹਰ ਸਿਗਰਟ ’ਤੇ ਛਪੇਗੀ ਸਿਹਤ ਸੰਬੰਧੀ ਚਿਤਾਵਨੀ

0
Health warnings will appear on every cigarette in Canada

ਕੈਨੇਡਾ ਦੁਨੀਆਂ ਦਾ ਅਜਿਹਾ ਪਹਿਲਾਂ ਦੇਸ਼ ਬਣਨ ਜਾ ਰਿਹਾ ਹੈ, ਜਿੱਥੇ ਹਰੇਕ ਸਿਗਰੇਟ ‘ਤੇ ਸਿਹਤ ਸੰਬੰਧੀ ਚਿਤਾਵਨੀ ਛਾਪਣਾ ਜ਼ਰੂਰੀ ਹੋਣ ਵਾਲਾ ਹੈ। ਦੋ ਦਹਾਕੇ ਪਹਿਲਾਂ ਕੈਨੇਡਾ ’ਚ ਤੰਬਾਕੂ ਦੇ ਪੈਕਟ ’ਤੇ ਗ੍ਰਾਫਿਕ ਤਸਵੀਰ ਵਾਲੀ ਚਿਤਾਵਨੀ ਛਾਪਣ ਦੀ ਨੀਤੀ ਅਪਣਾਈ ਗਈ ਸੀ, ਜਿਸ ਨੂੰ ਬਾਅਦ ’ਚ ਦੁਨੀਆ ਭਰ ਨੇ ਅਪਣਾਇਆ।

ਜਾਣਕਾਰੀ ਅਨੁਸਾਰ ਕੈਨੇਡਾ ਦੇ ਮੰਤਰੀ ਕੈਰੋਲਿਨ ਬੈਨੇਟ ਨੇ ਪੱਤਰਕਾਰਾਂ ਨਾਲ ਗੱਲਬਾਤ ’ਚ ਕਿਹਾ, ‘ਅਸੀਂ ਉਨ੍ਹਾਂ ਚਿੰਤਾਵਾਂ ਨੂੰ ਦੂਰ ਕਰਨਾ ਹੈ ਕਿ ਇਨ੍ਹਾਂ ਸੰਦੇਸ਼ਾਂ ਦਾ ਅਸਰ ਘੱਟ ਹੋ ਗਿਆ ਹੈ। ਹਰ ਤੰਬਾਕੂ ਉਤਪਾਦ ’ਤੇ ਸਿਹਤ ਸਬੰਧੀ ਚਿਤਾਵਨੀ ਲਿਖ ਕੇ ਯਕੀਨੀ ਬਣਾਇਆ ਜਾ ਸਕੇੇਗਾ ਕਿ ਇਹ ਜ਼ਰੂਰੀ ਸੰਦੇਸ਼ ਹਰ ਵਿਅਕਤੀ ਤਕ ਪੁੱਜੇ।

ਬੈਨੇਟ ਨੇ ਕਿਹਾ ਕਿ ਹਰ ਸਿਗਰਟ ’ਤੇ ‘ਹਰ ਕਸ਼ ’ਚ ਜ਼ਹਿਰ ਹੈ’ ਸੰਦੇਸ਼ ਲਿਖਣ ਦੀ ਤਜਵੀਜ਼ ਹੈ, ਪਰ ਇਸ ’ਚ ਬਦਲਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਗਰਟ ਦੇ ਪੈਕਟ ’ਤੇ ਵਿਸਥਾਰ ਨਾਲ ਚਿਤਾਵਨੀ ਲਿਖੀ ਜਾਵੇਗੀ, ਜਿਸ ਵਿਚ ਧੂੰਆਂਨੋਸ਼ੀ ਦੇ ਸਿਹਤ ’ਤੇ ਪੈਣ ਵਾਲੇ ਅਸਰ ਦਾ ਵੀ ਜ਼ਿਕਰ ਹੋਵੇਗਾ। ਇਨ੍ਹਾਂ ’ਚ ਪੇਟ ਦਾ ਕੈਂਸਰ, ਕੋਲੋਰੈਕਟਲ ਕੈਸਰ, ਡਾਇਬਟੀਜ਼ ਤੇ ਪੈਰੀਫਰਲ ਵਸਕੂਲਰ ਡਿਜ਼ੀਜ਼ ਸ਼ਾਮਲ ਹਨ।

ਕੈਨੇਡਾ ਸਥਿਤ ਕੈਂਸਰ ਸੁਸਾਇਟੀ ਦੇ ਸੀਨੀਅਰ ਵਿਸ਼ਲੇਸ਼ਕ ਰਾਓ ਕਨਿੰਘਮ ਨੇ ਕਿਹਾ, ‘ਸਾਨੂੰ ਉਮੀਦ ਹੈ ਕਿ ਸਿਗਰਟ ’ਤੇ ਛਪੀ ਚਿਤਾਵਨੀ, ਪੈਕਟ ’ਤੇ ਛਪਣ ਵਾਲੀ ਚਿਤਾਵਨੀ ਵਾਂਗ ਹੀ ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਹੋ ਜਾਵੇਗੀ। ਇਹ ਨੀਤੀ ਮਿਸਾਲ ਬਣੇਗੀ ਤੇ ਧੂੰਆਂਨੋਸ਼ੀ ’ਤੇ ਕਾਬੂ ਪਾਉਣ ’ਚ ਮਦਦਗਾਰ ਸਾਬਿਤ ਹੋਵੇਗੀ। ਕੈਨੇਡਾ ’ਚ ਧੂੰਆਂਨੋਸ਼ੀ ਦੀ ਦਰ ਹੌਲੀ-ਹੌਲੀ ਘੱਟ ਹੋ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਜਾਰੀ ਸਰਕਾਰੀ ਅੰਕੜੇ ਦੱਸਦੇ ਹਨ ਕਿ 10 ਫ਼ੀਸਦੀ ਕੈਨੇਡਾ ਵਾਸੀ ਨਿਯਮਿਤ ਧੂੰਆਂਨੋਸ਼ੀ ਕਰਦੇ ਹਨ, ਜਿਸ ਨੂੰ ਸਰਕਾਰ ਸਾਲ 2035 ਤਕ ਪੰਜ ਫ਼ੀਸਦੀ ’ਤੇ ਲਿਆਉਣਾ ਚਾਹੁੰਦੀ ਹੈ।

ਨੀਲ ਗਰਗ ਨੇ ਸਰਕਾਰੀ ਫਲੈਟ ਖਾਲੀ ਨਾ ਕਰਨ ਵਾਲੇ ਸਾਬਕਾ ਵਿਧਾਇਕਾਂ ‘ਤੇ ਕੱਸਿਆ ਤੰਜ

0

ਪੰਜਾਬ ਸਰਕਾਰ ਸੱਤਾ ‘ਚ ਆਉਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਐਕਸ਼ਨ ਲੈ ਰਹੀ ਹੈ। ਸਰਕਾਰ ਵੀਆਈਪੀ ਕਲਚਰ ਸਮੇਤ ਸਾਬਕਾ ਵਿਧਾਇਕਾਂ ਨੂੰ ਸਰਕਾਰੀ ਘਰ ਅਤੇ ਫਲੈਟ ਖਾਲੀ ਕਰਨ ਦੇ ਆਦੇਸ਼ ਦੇ ਰਹੀ ਹੈ। । ਹਾਲਾਂਕਿ ਹੁਣ ਖਬਰਾਂ ਆ ਰਹੀਆਂ ਹਨ ਕਿ ਬਿਕਰਮ ਸਿੰਘ ਮਜੀਠੀਆ ਸਮੇਤ 8 ਸਾਬਕਾ ਵਿਧਾਇਕਾਂ ‘ਤੇ ਸਰਕਾਰੀ ਫਲੈਟ ਖਾਲੀ ਨਾ ਕਰਨ ‘ਤੇ ਮਾਮਲਾ ਦਰਜ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਨੂੰ ਹੁਣ ਇੱਕ ਆਖਰੀ ਨੋਟਿਸ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਇਸ ‘ਤੇ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਹੁਣ ਸਰਕਾਰ ਬਦਲ ਗਈ ਹੈ। ਸਰਕਾਰੀ ਫਲੈਟ ਤਾਂ ਖਾਲੀ ਕਰਨ ਹੀ ਪੈਣੇ ਨੇ ਫੇਰ ਕਿਉਂ ਵਾਰ ਵਾਰ ਨੋਟਿਸਾਂ ਦੀ ਜਰੂਰਤ ਹੈ।

ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਅਦਾਲਤ ਨੇ ਕੀਤਾ ਤਲਬ, ਜਾਣੋ ਕੀ ਹੈ ਮਾਮਲਾ

0
Kuldeep Singh Dhaliwal accuses former Congress minister of embezzling crores of rupees

ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਅਦਾਲਤ ਨੇ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ ਮੁਹਾਲੀ ਦੇ ਮਾਜਰੀ ਬਲਾਕ ਦੇ ਪਿੰਡ ਅਲੀਪੁਰ ਵਿਚ 29 ਏਕੜ ਪੰਚਾਇਤੀ ਜ਼ਮੀਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਛੁਡਵਾਏ ਜਾਣ ਦੇ ਕੀਤੇ ਦਾਅਵੇ ਤੋਂ ਬਾਅਦ ਜ਼ਮੀਨ ਦੇ ਕਾਰਜਕਾਰੀ ਕੈਪਟਨ ਬਿਕਰਮਜੀਤ ਸਿੰਘ ਨੇ ਅਦਾਲਤ ਦਾ ਰੁੱਖ ਕਰ ਲਿਆ ਹੈ।

ਇਸ ਲਈ ਖਰੜ ਦੀ ਸਿਵਲ ਜੱਜ ਜੂਨੀਅਰ ਡਵੀਜ਼ਨ ਗੀਤਾ ਰਾਣੀ ਦੀ ਅਦਾਲਤ ਨੇ ਮੰਤਰੀ ਕੁਲਦੀਪ ਧਾਲੀਵਾਲ ਨੂੰ 25 ਜੁਲਾਈ 2022 ਨੂੰ ਸਵੇਰੇ 10 ਵਜੇ ਤਲਬ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਨੂੰ ਆਪਣਾ ਰਿਕਾਰਡ ਲੈ ਕੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਜਦੋਂ ਪੰਚਾਇਤ ਮੰਤਰੀ ਨੇ ਇਹ ਜ਼ਮੀਨ ਛੁਡਵਾਈ ਸੀ ਤਾਂ ਉਸ ਵੇਲੇ ਕੈਪਟਨ ਬਿਕਰਮਜੀਤ ਨੇ ਕਿਹਾ ਸੀ ਕਿ ਉਹਨਾਂ ਦਾ ਜ਼ਮੀਨ ਸਬੰਧੀ ਕੇਸ ਚੱਲ ਰਿਹਾ ਹੈ, ਮੰਤਰੀ ਧਾਲੀਵਾਲ ਵੱਲੋਂ ਕੀਤੀ ਕਾਰਵਾਈ ਗੈਰ ਕਾਨੂੰਨੀ ਹੈ।

8 ਸਾਬਕਾ ਵਿਧਾਇਕ ਨਹੀਂ ਛੱਡ ਰਹੇ ਸਰਕਾਰੀ ਰਿਹਾਇਸ਼, ਹੋ ਸਕਦੇ ਨੇ ਕੇਸ ਦਰਜ

0

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਾਬਕਾ ਵਿਧਾਇਕਾਂ ਨੂੰ ਫਲੈਟ ਖਾਲੀ ਕਰਨ ਲਈ ਆਦੇਸ਼ ਜਾਰੀ ਕੀਤੇ ਹਨ। 8 ਸਾਬਕਾ ਵਿਧਾਇਕਾਂ ਨੂੰ ਫਲੈਟ ਖਾਲੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਹਾਲਾਂਕਿ ਸਪੀਕਰ ਨੇ ਥੋੜ੍ਹੀ ਨਰਮੀ ਵਰਤਦੇ ਹੋਏ ਅਜਿਹੇ ਸਾਬਕਾ ਵਿਧਾਇਕਾਂ ਨੂੰ ਇੱਕ ਹੋਰ ਨੋਟਿਸ ਭੇਜਣ ਲਈ ਵੀ ਕਿਹਾ ਹੈ, ਜਿਸ ਤਹਿਤ ਉਨ੍ਹਾਂ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ 15 ਦਿਨਾਂ ਦਾ ਹੋਰ ਸਮਾਂ ਮਿਲੇਗਾ।

ਜੇਕਰ ਸਾਬਕਾ ਵਿਧਾਇਕਾਂ ਨੇ ਇਨ੍ਹਾਂ 15 ਦਿਨਾਂ ਵਿੱਚ ਸਰਕਾਰੀ ਰਿਹਾਇਸ਼ ਖਾਲੀ ਨਾ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਾਬਕਾ ਵਿਧਾਇਕਾਂ ਦੇ ਰਵੱਈਏ ’ਤੇ ਨਾਖੁਸ਼ੀ ਜ਼ਾਹਰ ਕਰਦਿਆਂ ਸਪੀਕਰ ਨੇ ਇਸ ਨੂੰ ਸਰਕਾਰੀ ਜਾਇਦਾਦ ’ਤੇ ਨਾਜਾਇਜ਼ ਕਬਜ਼ਾ ਕਰਾਰ ਦਿੰਦਿਆਂ ਇਸ ਦੋਸ਼ ਤਹਿਤ ਕੇਸ ਦਰਜ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਦੇ ਜਾਣ ਤੋਂ ਬਾਅਦ ਉਸ ਸਮੇਂ ਦੇ ਸਾਰੇ ਵਿਧਾਇਕਾਂ ਨੂੰ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਸਸਤੇ ਕਿਰਾਏ ’ਤੇ ਦਿੱਤੇ ਸਰਕਾਰੀ ਫਲੈਟ ਵਾਪਸ ਕਰਨੇ ਸਨ। ਇਸ ਲਈ ਸਪੀਕਰ ਵੱਲੋਂ ਫਲੈਟ ਖਾਲੀ ਨਾ ਕਰਨ ਵਾਲੇ ਵਿਧਾਇਕਾਂ ਨੂੰ ਨੋਟਿਸ ਵੀ ਭੇਜੇ ਗਏ ਸਨ। ਆਖਰੀ ਨੋਟਿਸ 10 ਮਾਰਚ 2022 ਨੂੰ ਭੇਜਿਆ ਗਿਆ ਸੀ, ਜਿਸ ਵਿੱਚ ਇਨ੍ਹਾਂ ਵਿਧਾਇਕਾਂ ਨੂੰ ਨੋਟਿਸ ਮਿਲਣ ਦੇ 15 ਦਿਨਾਂ ਦੇ ਅੰਦਰ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਸੀ।

ਇਨ੍ਹਾਂ ਵਿਧਾਇਕਾਂ ਨੇ ਨਹੀਂ ਛੱਡੀ ਸਰਕਾਰੀ ਰਿਹਾਇਸ਼
ਸਰਕਾਰੀ ਰਿਹਾਇਸ਼ ਨਾ ਛੱਡਣ ਵਾਲਿਆਂ ‘ਚ ਬਿਕਰਮ ਮਜੀਠੀਆ, ਕੁਲਬੀਰ ਸਿੰਘ ਜ਼ੀਰਾ, ਗੁਰਪ੍ਰਤਾਪ ਸਿੰਘ ਵਡਾਲਾ, ਗੁਰਪ੍ਰੀਤ ਸਿੰਘ ਜੀਪੀ, ਸਤਕੌਰ ਕੌਰ, ਅੰਗਦ ਸਿੰਘ, ਸੁਖਪਾਲ ਸਿੰਘ ਭੁੱਲਰ ਤੇ ਰਮਿੰਦਰ ਸਿੰਘ ਆਵਲਾ ਸ਼ਾਮਲ ਹਨ।

ਇਨ੍ਹਾਂ ਵਿੱਚੋਂ ਬਿਕਰਮ ਮਜੀਠੀਆ ਇਨ੍ਹੀਂ ਦਿਨੀਂ ਕੋਸ਼ਿਸ਼ ਕਰ ਰਹੇ ਹਨ ਕਿ ਜੋ ਫਲੈਟ ਉਨ੍ਹਾਂ ਨੂੰ ਮਿਲਿਆ ਹੈ, ਉਹ ਇਸ ਵਾਰ ਵਿਧਾਇਕ ਚੁਣੀ ਗਈ ਉਨ੍ਹਾਂ ਦੀ ਪਤਨੀ ਗਨੀਵ ਕੌਰ ਦੇ ਨਾਂ ’ਤੇ ਤਬਦੀਲ ਕਰ ਦਿੱਤਾ ਜਾਵੇ। ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਇਨ੍ਹਾਂ ਵਿਧਾਇਕਾਂ ਨੂੰ ਆਖਰੀ ਮੌਕੇ ਵਜੋਂ ਭੇਜੇ ਜਾ ਰਹੇ ਨੋਟਿਸ ਵਿੱਚ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਨ੍ਹਾਂ ਨੇ ਨਿਰਧਾਰਤ ਸਮੇਂ ਵਿੱਚ ਫਲੈਟ ਖਾਲੀ ਨਾ ਕੀਤੇ ਤਾਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣਗੇ।

ਧਰਮਸੋਤ ਤੇ ਗਿਲਜੀਆਂ ਮਗਰੋਂ ਹੁਣ ਇਸ ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ, ਟੈਂਡਰਾਂ ‘ਚ ਵੱਡੇ ਘਪਲੇ ਕਰਨ ਦੇ ਲੱਗੇ ਇਲਜ਼ਾਮ

0

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਇੱਕ ਤੋਂ ਬਾਅਦ ਇੱਕ ਐਕਸ਼ਨ ਲੈ ਰਹੀ ਹੈ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਵਿਜੀਲੈਂਸ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕਰ ਸਕਦੀ ਹੈ। ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। ਵਿਜੀਲੈਂਸ ਇਹ ਪਤਾ ਲਗਾਵੇਗੀ ਕਿ 2017-18 ਵਿੱਚ ਪੰਜਾਬ ਦੀਆਂ ਲਗਭਗ 2500 ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਦੇ ਟੈਂਡਰਾਂ ‘ਤੇ ਕਿੰਨਾ ਖਰਚ ਹੋਇਆ ਅਤੇ 2020 ਵਿੱਚ ਕਿੰਨਾ ਖਰਚ ਹੋਇਆ।

ਜਦੋਂ ਖਰਚਾ ਅਸਧਾਰਨ ਸੀ ਤਾਂ ਪੈਸਾ ਕਿਸ ਦੀ ਜੇਬ ਵਿੱਚ ਗਿਆ? ਜੇਕਰ ਦੋਸ਼ ਸਹੀ ਪਾਏ ਗਏ ਤਾਂ ਵਿਜੀਲੈਂਸ ਆਸ਼ੂ ਖਿਲਾਫ ਐਫਆਈਆਰ ਦਰਜ ਕਰੇਗੀ। ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਵਾਲੇ ਠੇਕੇਦਾਰਾਂ ਦੀ ਯੂਨੀਅਨ ਦਾ ਦੋਸ਼ ਹੈ ਕਿ 2019-2020 ਤੋਂ ਬਾਅਦ ਵਿਭਾਗ ਵਿੱਚ ਟੈਂਡਰ ਵਿੱਚ ਘਪਲਾ ਹੋਇਆ ਹੈ। ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਦੇ ਦਫ਼ਤਰ ਨੇ ਮਾਮਲੇ ਦੀ ਜਾਂਚ ਐਸਐਸਪੀ ਲੁਧਿਆਣਾ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਇਸ ਦੀ ਪੁਸ਼ਟੀ ਬਿਊਰੋ ਦੇ ਸੀਨੀਅਰ ਅਧਿਕਾਰੀ ਨੇ ਕੀਤੀ।

ਭਾਰਤ ਭੂਸ਼ਣ ਆਸ਼ੂ ਨੇ ਕਿਹਾ- ਦੋਸ਼ ਬੇਬੁਨਿਆਦ ਹਨ। ਸਰਕਾਰ ਜਾਂਚ ਕਰੇ। ਡੀਸੀ ਦੀ ਅਗਵਾਈ ਵਿੱਚ ਗਠਿਤ ਕਮੇਟੀਆਂ ਵੱਲੋਂ ਜ਼ਿਲ੍ਹਿਆਂ ਦੇ ਟੈਂਡਰ ਅਲਾਟ ਕੀਤੇ ਗਏ। ਇਸ ਸਮੇਂ ਸਾਜ਼ਿਸ਼ ਤਹਿਤ ਇਲਜ਼ਾਮ ਲਾਏ ਗਏ ਤਾਂ ਜੋ ਕੁਝ ਨਾ ਹੋਣ ‘ਤੇ ਵੀ ਵਿਜੀਲੈਂਸ ਕਾਰਵਾਈ ‘ਚ ਜੁੱਟ ਜਾਵੇ।

ਗਰਮੀ ਨਾਲ ਲੋਕ ਹੋਏ ਬੇਹਾਲ, ਪੰਜਾਬ ‘ਚ 3 ਦਿਨ ਹੋਰ ਝੱਲਣੀ ਪਵੇਗੀ ‘ਲੂ’ : IMD

0

ਅੱਤ ਦੀ ਪੈ ਰਹੀ ਗਰਮੀ ਨਾਲ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ। ਪਿਛਲੇ ਦਸ ਦਿਨਾਂ ਤੋਂ ਲਗਾਤਾਰ ਕਹਿਰ ਦੀ ਗਰਮੀ ਪੈ ਰਹੀ ਹੈ ਜਿਸ ਕਾਰਨ ਲੋਕ ਬੇਹਾਲ ਹਨ। ਸ਼ਨਿਚਰਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਲੂ ਚੱਲਣ ਨਾਲ ਪਾਰਾ ਕਾਫ਼ੀ ਜ਼ਿਆਦਾ ਰਿਹਾ। ਪਟਿਆਲਾ ’ਚ 46 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ, ਜਿਹੜਾ ਪੰਜਾਬ ’ਚ ਸਭ ਤੋਂ ਜ਼ਿਆਦਾ ਸੀ। ਉੱਥੇ ਬਠਿੰਡੇ ’ਚ ਪਾਰਾ 45.7 ਡਿਗਰੀ ਰਿਹਾ, ਜਦਕਿ ਲੁਧਿਆਣੇ ’ਚ ਤਾਪਮਾਨ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ’ਚ ਦਿਨ ਦਾ ਪਾਰਾ 44.7 ਡਿਗਰੀ, ਚੰਡੀਗੜ੍ਹ ’ਚ 44.3 ਡਿਗਰੀ ਰਿਹਾ।

ਇਸ ਦੇ ਨਾਲ ਹੀ ਦੱਸ ਦਈਏ ਕਿ ਹੋਰਨਾਂ ਜ਼ਿਲ੍ਹਿਆਂ ’ਚ ਤਾਪਮਾਨ 43 ਡਿਗਰੀ ਤੋਂ ਲੈ ਕੇ 43.8 ਡਿਗਰੀ ਸੈਲਸੀਅਸ ਤਕ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਦੀ ਮੰਨੀਏ ਤਾਂ ਐਤਵਾਰ ਤੇ ਸੋਮਵਾਰ ਨੂੰ ਪੰਜਾਬ ’ਚ ਲੂ ਚੱਲਣ ਦੀ ਸੰਭਾਵਨਾ ਹੈ ਜਿਸ ਕਾਰਨ ਕਈ ਜ਼ਿਿਲ੍ਹਆਂ ’ਚ ਦਿਨ ਦਾ ਪਾਰਾ 47 ਡਿਗਰੀ ਦੇ ਪਾਰ ਜਾ ਸਕਦਾ ਹੈ। 15 ਜੂਨ ਨੂੰ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਅੰਮ੍ਰਿਤਸਰ ’ਚ 44.7 ਡਿਗਰੀ ਸੈਲਸੀਅਸ ਤਾਪਮਾਨ ਹੋਣ ਕਾਰਨ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਹਰ ਰੋਜ਼ ਤਿੱਖੀ ਧੁੱਪ ਨਿਕਲਣ ਕਾਰਨ ਜਨਜੀਵਨ ’ਤੇ ਅਸਰ ਪੈ ਰਿਹਾ ਹੈ। ਬੀਤੇ ਕੁੱਝ ਦਿਨਾਂ ਤੋਂ ਪਾਰਾ 44 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਕਾਰਨ ਬੁਰਾ ਹਾਲ ਹੈ। ਕਈ ਥਾਈਂ ਅਸਮਾਨ ਵਿਚ ਬੱਦਲ ਛਾਏ ਹੋਏ ਸਨ ਤੇ ਸ਼ਹਿਰ ਵਿਚ ਕਿਤੇ ਕਿਤੇ ਬਾਰਸ਼ ਵੀ ਹੋਈ ਪਰ ਚੰਦ ਮਿੰਟਾਂ ਮਗਰੋਂ ਬੱਦਲ ਛਟ ਗਏ ਤੇ ਫਿਰ ਧੁੱਪ ਨਿਕਲ ਆਈ। ਮੌਸਮ ਵਿਭਾਗ ਅਨੁਸਾਰ ਸਾਰੇ ਪੰਜਾਬ ਵਿਚ ਅਜੇ ਬਾਰਸ਼ ਪੈਣ ਦੇ ਕੋਈ ਆਸਾਰ ਨਹੀਂ ਹਨ। 12 ਤੇ 13 ਜੂਨ ਨੂੰ ਗਰਮ ਹਵਾ ਚੱਲਣ ਦੀ ਸੰਭਾਵਨਾ ਹੈ।

 

ਅਸ਼ਵਨੀ ਸ਼ਰਮਾ ਅੱਜ ਲੁਧਿਆਣਾ ਦੇ ਦਰੇਸੀ ਮੈਦਾਨ ‘ਚ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ

0

ਪੀਐੱਮ ਮੋਦੀ ਦੀ ਅਗਵਾਈ ‘ਚ 8 ਸਾਲਾਂ ‘ਚ ਦੇਸ਼ ਕਿਹੜੀਆਂ ਨਵੀਆਂ ਬੁਲੰਦੀਆਂ ‘ਤੇ ਪਹੁੰਚਿਆ ਹੈ ਅਤੇ ਭਾਜਪਾ ਨੇ ਦੇਸ਼ ਹਿੱਤ ‘ਚ ਕਿਹੜੇ-ਕਿਹੜੇ ਫੈਸਲੇ ਲਏ ਹਨ, ਇਸ ਨੂੰ ਲੈ ਕੇ ਭਾਜਪਾ ਦੇ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਲੁਧਿਆਣਾ ਦੇ ਦਰੇਸੀ ਮੈਦਾਨ ‘ਚ ਅੱਜ ਸ਼ਾਮ 6.30 ਵਜੇ ਰੈਲੀ ‘ਚ ਪਹੁੰਚ ਰਹੇ ਹਨ।

ਇਸ ਦੌਰਾਨ ਸੰਗਰੂਰ ਚੋਣ ਜਿੱਤਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਅਸ਼ਵਨੀ ਕਰੀਬ 5.30 ਵਜੇ ਲੁਧਿਆਣਾ ਪਹੁੰਚਣਗੇ, ਜਿੱਥੋਂ ਉਹ ਪਹਿਲਾਂ ਜ਼ਿਲ੍ਹੇ ਵਿੱਚ ਚੱਲ ਰਹੇ ਭਾਜਪਾ ਦਾ ਕੰਮਕਾਜ ਦੇਖਣਗੇ ਅਤੇ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਘਲ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਸਿੱਧੇ ਦਰੇਸੀ ਮੈਦਾਨ ਪਹੁੰਚ ਕੇ ਰੈਲੀ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ।

ਪ੍ਰਧਾਨ ਦੀ ਲੁਧਿਆਣਾ ਫੇਰੀ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ‘ਚ ਭਾਜਪਾ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਸੀਨੀਅਰ ਲੀਡਰਸ਼ਿਪ ਵੱਲੋਂ ਆਉਣ ਵਾਲੇ ਦਿਨਾਂ ‘ਚ ਲੁਧਿਆਣਾ ‘ਚ ਰੈਲੀਆਂ ਅਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ

ਪੰਚਾਇਤੀ ਜ਼ਮੀਨ ਵੇਚਣ ਦੇ ਦੋਸ਼ ਬੇਬੁਨਿਆਦ : ਤ੍ਰਿਪਤ ਬਾਜਵਾ

0

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਾਏ ਦੋਸ਼ਾਂ ਨੂੰ ਮਨਘੜਤ, ਬੇਬੁਨਿਆਦ ਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।

ਸਾਬਕਾ ਮੰਤਰੀ ਨੇ ਪੱਤਰਕਾਰਾਂ ਅੱਗੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਦਾ ਇਹ ਕਹਿਣਾ ਸਰਾਸਰ ਗਲਤ ਹੈ ਕਿ ਪੰਚਾਇਤੀ ਜ਼ਮੀਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠਲੀ ਕਮੇਟੀ ਵੱਲੋਂ ਰੇਟ ਮਿਥਣ ਦੇ ਛੇ ਮਹੀਨਿਆਂ ਅੰਦਰ ਵਿਕਣੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਇਹ ਨਿਯਮ ਸਿਰਫ ਪੰਚਾਇਤੀ ਜ਼ਮੀਨ 33 ਸਾਲ ਲੀਜ਼ ਉੱਤੇ ਦੇਣ ਲਈ ਹੀ ਹੈ। 28 ਕਰੋੜ ਰੁਪਏ ਦੇ ਘਾਟੇ ਦਾ ਦੋਸ਼ ਬੇਬੁਨਿਆਦ ਹੈ ਕਿਉਂਕਿ ਇਹ ਜ਼ਮੀਨ ਰੇਟ ਦੇ ਹਿਸਾਬ ਨਾਲ ਇਸ ਲਈ ਨਹੀਂ ਵਿਕ ਸਕਦੀ ਕਿਉਂਕਿ ਇਹ ਰਸਤਿਆਂ ਅਤੇ ਖਾਲਿਆ ਦੀ ਜ਼ਮੀਨ ਹੈ, ਜੋ ਕਿ ਇਕ ਨਿੱਜੀ ਰਿਹਾਇਸ਼ੀ ਪ੍ਰਾਜੈਕਟ ਦੇ ਵਿਚਾਲੇ ਆ ਗਈ ਹੈ ਅਤੇ ਇਸ ਦਾ ਕੋਈ ਹੋਰ ਖ਼ਰੀਦਦਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਆਪਣੀ ਵਜ਼ਾਰਤ ਦੇ ਆਖਰੀ ਦਿਨ ਫ਼ਾਈਲ ਨੂੰ ਪ੍ਰਵਾਨਗੀ ਦੇ ਕੇ ਕੋਈ ਗੁਨਾਹ ਨਹੀਂ ਕੀਤਾ ਹੈ। ਉਨ੍ਹਾਂ ਅਜਿਹਾ ਕਰਕੇ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੀ ਸਿਫ਼ਾਰਸ਼ ’ਤੇ ਹੀ ਸਹੀ ਪਾਈ ਹੈ। ਜਲੰਧਰ ਦੇ ਡਿਪਟੀ ਡਾਇਰੈਕਟਰ ਨੇ ਖ਼ੁਦ ਇਸ ਜ਼ਮੀਨ ਦਾ ਦੌਰਾ ਕਰਕੇ ਫ਼ਾਈਲ ਉਤੇ ਇਹ ਸਿਫ਼ਾਰਸ਼ ਦਰਜ ਕੀਤੀ ਹੋਈ ਹੈ ਕਿ ਇਹ ਜ਼ਮੀਨ ਵੇਚਣਾ ਪੰਚਾਇਤ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਜਾਂਚ ਲਈ ਤਿਆਰ ਹਨ।

ਦੱਸ ਦਈਏ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਉੱਤੇ ਪਿੰਡ ਭਗਤੂਪੁਰਾ ਦੀ ਪੰਚਾਇਤੀ ਜ਼ਮੀਨ, ਜਿਸ ਵਿਚ ਰਸਤੇ ਅਤੇ ਖਾਲੇ ਸਨ, ਪਿਛਲੀ ਕਾਂਗਰਸ ਸਰਕਾਰ ਵੇਲੇ ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਾਲੋਨਾਈਜ਼ਰਾਂ ਨੂੰ ਸਸਤੇ ਭਾਅ ਵੇਚਣ ਦਾ ਦੋਸ਼ ਲਾਇਆ ਹੈ।

ਉਨ੍ਹਾਂ ਕਿਹਾ ਕਿ ਬਾਜਵਾ ਦੀ ਇਸ ਕਥਿਤ ਕਾਰਵਾਈ ਨਾਲ ਸਰਕਾਰੀ ਖ਼ਜ਼ਾਨੇ ਨੂੰ 28 ਕਰੋੜ ਰੁਪਏ ਦਾ ਚੂਨਾ ਲੱਗਾ ਹੈ। ਉਨ੍ਹਾਂ ਇਸ ਪੂਰੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ, ਜੋ ਹਫ਼ਤੇ ਅੰਦਰ ਰਿਪੋਰਟ ਸੌਂਪੇਗੀ।

ਕਾਂਗਰਸ ਨੇ ਅਜੈਬ ਸਿੰਘ ਰਟੌਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਕੀਤਾ ਬਾਹਰ

0

ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਅਨੁਸ਼ਾਸਨਹੀਣਤਾ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਜਾਰੀ ਰੱਖਦੇ ਹੋਏ ਅਜੈਬ ਸਿੰਘ ਰਟੌਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰ ਦਿੱਤਾ ਹੈ।

ਜਿਕਰਯੋਗ ਇਹ ਕਿ ਅਜੈਬ ਸਿੰਘ ਨੇ 2022 ਵਿੱਚ ਕਾਂਗਰਸ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਦਿੜ੍ਹਬਾ ਹਲਕੇ ਤੋਂ ਲੜੀ ਸੀ ਪਰ ਅਜੈਬ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਨੇ ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ ਸੀ।

 

ਗੁਰੀ ਤੇ ਰੌਣਕ ਦੀ ਫਿਲਮ ‘ਲਵਰ’ ਜਲਦ ਹੋਣ ਜਾ ਰਹੀ ਹੈ ਰਿਲੀਜ਼, ਦਰਸ਼ਕ ਬੇਸਬਰੀ ਨਾਲ ਕਰ ਰਹੇ ਇੰਤਜ਼ਾਰ

0

ਪੰਜਾਬੀ ਫਿਲਮ ‘ਲਵਰ’ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਗੁਰੀ ਅਤੇ ਰੌਣਕ ਜੋਸ਼ੀ ਦੀ ਆਉਣ ਵਾਲੀ ਫਿਲਮ ‘ਲਵਰ’ ਨੇ ਦੁਨੀਆਂ ਭਰ ਵਿੱਚ ਹਲਚਲ ਮਚਾ ਦਿੱਤੀ ਹੈ। ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗੁਰੀ ਦੀ ਫਿਲਮ ਲਵਰ 1 ਜੁਲਾਈ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਆਪਣੀ ਇਸ ਫਿਲਮ ਵਿੱਚ ਗੁਰੀ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਉਂਣਗੇ। ਫਿਲਮ ‘ਲਵਰ’ ਨੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ ‘ਚ ਆਪਣੇ ਪਿਆਰ ਦੀ ਇੱਕ ਤਸਵੀਰ ਬਣਾ ਦਿੱਤੀ ਹੈ। ਫਿਲਮ ‘ਲਵਰ’ ਗੀਤ MP3 ਦੀ ਪੇਸ਼ਕਾਰੀ ਹੈ, ਇਸ ਫਿਲਮ ਦੇ ਨਿਰਮਾਤਾ ਕੇ.ਵੀ. ਢਿੱਲੋਂ ਅਤੇ ਪਰਵਰ ਨਿਸ਼ਾਨ ਸਿੰਘ ਹਨ। ਜਿਸ ਨੂੰ ਦਿਲਸ਼ੇਰ ਸਿੰਘ ਤੇ ਖੁਸ਼ਪਾਲ ਸਿੰਘ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ। ਫਿਲਮ ਦੀ ਕਹਾਣੀ ਤਾਜ ਦੁਆਰਾ ਲਿਖੀ ਗਈ ਹੈ

ਇਸ ਪ੍ਰੇਮ ਕਹਾਣੀ ਦੇ ਮੁੱਖ ਪਾਤਰ ਲਾਲੀ ਅਤੇ ਹੀਰ, ਜਿਵੇਂ ਕਿ ਗੁਰੀ ਅਤੇ ਰੌਣਕ ਨੇ ਦੱਸਿਆ ਹੈ ਕਿ ਇੱਕ ਪ੍ਰੇਮ ਕਹਾਣੀ ਕਿੰਨੀ ਡੂੰਗੀ ਅਤੇ ਅਟੁੱਟ ਹੋ ਸਕਦੀ ਹੈ। ਜਿਵੇਂ ਕਿ ਪੋਸਟਰ ਅਤੇ ਟੀਜ਼ਰ ਵਿੱਚ ਦੇਖਿਆ ਗਿਆ ਹੈ, ਗੁਰੀ ਨੇ ਆਪਣੇ ‘ਪਿਆਰ’ਚ ਪਾਗਲ’ ਪਾਤਰ ਨਾਲ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ ਹੈ, ਇੱਕ ਪ੍ਰੇਮੀ ਜੋ ਪਿਆਰ ਵਿੱਚ ਪੂਰੀ ਤਰ੍ਹਾਂ ਗ੍ਰਸਤ ਹੈ। ਇਸ ਤੋਂ ਇਲਾਵਾ ਫਿਲਮ ‘ਚ ਦੋਵਾਂ ਦੀ ਕੈਮਿਸਟਰੀ ਨੇ ਪਹਿਲਾਂ ਹੀ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ ਹੈ। ਕਹਾਣੀ ਨਾ ਸਿਰਫ਼ ਉਨ੍ਹਾਂ ਦੀ ਪ੍ਰੇਮ ਕਹਾਣੀ ਦੇ ਆਲੇ-ਦੁਆਲੇ ਘੁੰਮਦੀ ਹੈ, ਸਗੋਂ ਉਨ੍ਹਾਂ ਦੇ ਦਿਲਾਂ ਦੀ ਸ਼ੁੱਧਤਾ ਅਤੇ ਪਵਿੱਤਰਤਾ ਨੂੰ ਵੀ ਦਰਸਾਉਂਦੀ ਹੈ।

ਫਿਲਮ ਦੇ ਪਾਤਰਾਂ ਬਾਰੇ ਗੱਲ ਕਰਦਿਆਂ ਨਿਰਦੇਸ਼ਕ ਦਿਲਸ਼ੇਰ ਸਿੰਘ ਅਤੇ ਖੁਸ਼ਪਾਲ ਸਿੰਘ ਕਹਿੰਦੇ ਹਨ, “ਪਾਤਰਾਂ ਵਿੱਚ ਭਾਵਨਾਵਾਂ ਦੀ ਡੂੰਘਾਈ ਹੀ ਕਹਾਣੀ ਦੀ ਜੜ੍ਹ ਹੈ ਜੋ ਇਸ ਕਹਾਣੀ ਨੂੰ ਇੰਨੀ ਖਾਸ ਬਣਾਉਂਦੀ ਹੈ, ਅਤੇ ਇਸ ਨੂੰ ਇੰਨੀ ਸੰਪੂਰਨਤਾ ਨਾਲ ਲਿਆਉਣਾ ਸਾਡਾ ਉਦੇਸ਼ ਸੀ। ਪਰ ਸਭ ਤੋਂ ਵੱਡਾ ਹਿੱਸਾ ਉਨ੍ਹਾਂ ਅਦਾਕਾਰਾਂ ਦਾ ਹੈ ਜਿਹਨਾਂ ਨੇ ਇਨ੍ਹਾਂ ਪਾਤਰਾਂ ਦੇ ਦਰਦ ਅਤੇ ਹਨ ਏ ਪਿਆਰ ਦੇ ਨਸ਼ੇ ਨੂੰ ਮਹਿਸੂਸ ਕੀਤਾ ਅਤੇ ਉਨ੍ਹਾਂ ਨੂੰ ਬਹੁਤ ਵਧੀਆ ਢੰਗ ਨਾਲ ਨਿਭਾਇਆ।

ਆਪਣੇ ਪ੍ਰੇਮੀ ਕਿਰਦਾਰ ਨੂੰ ਮਿਲੀ ਪ੍ਰਸ਼ੰਸਾ ਦਾ ਜਸ਼ਨ ਮਨਾਉਂਦੇ ਹੋਏ, ਗੁਰੀ ਕਹਿੰਦਾ ਹੈ, “ਸਭ ਤੋਂ ਪਹਿਲਾਂ ਮੈਂ ਫਿਲਮ ਦੇ ਨਿਰਮਾਤਾਵਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੇ ‘ਤੇ ਵਿਸ਼ਵਾਸ ਕੀਤਾ ਅਤੇ ਮੈਨੂੰ ਲਾਲੀ ਦਾ ਕਿਰਦਾਰ ਨਿਭਾਉਣ ਲਈ ਚੁਣਿਆ, ਅਤੇ ਦੂਸਰਾ, ਦਰਸ਼ਕਾਂ ਦਾ ਜਿਨ੍ਹਾਂ ਨੇ ਮੈਨੂੰ ਇੰਨਾ ਪਿਆਰ ਦਿੱਤਾ, ਜਿਵੇਂ ਕਿ ਉਨ੍ਹਾਂ ਨੇ ਹਮੇਸ਼ਾ ਮੇਰੇ ਗੀਤਾਂ ਅਤੇ ਪਿਛਲੀਆਂ ਫਿਲਮਾਂ ਦੀ ਸ਼ਲਾਘਾ ਕੀਤੀ ਹੈ, ਮੈਨੂੰ ਉਮੀਦ ਹੈ ਕਿ ਉਹ ਇਸ ਫਿਲਮ ਨੂੰ ਵੀ ਪਸੰਦ ਕਰਨਗੇ।”

ਫਿਲਮ ਦੀ ਮੁੱਖ ਅਭਿਨੇਤਰੀ ਰੌਣਕ ਜੋਸ਼ੀ ਨੇ ਵੀ ਆਪਣਾ ਧੰਨਵਾਦ ਸਾਂਝਾ ਕਰਦਿਆਂ ਕਿਹਾ “ਇਹ ਮੇਰੀ ਪਹਿਲੀ ਫਿਲਮ ਹੈ ਅਤੇ ਅਜਿਹੇ ਨਾਮੀ ਕਲਾਕਾਰਾਂ ਨਾਲ ਇਹ ਇੱਕ ਸੁਪਨਾ ਸਾਕਾਰ ਹੋਣ ਵਰਗਾ ਹੈ। ਹਰ ਕੋਈ ਮੇਰੇ ਨਾਲ ਨਿਮਰ ਸੀ, ਮੈਨੂੰ ਹਰ ਮੋੜ ਤੇ ਕੁੱਛ ਨਾ ਕੁੱਛ ਸਿਖਾਂ ਨੂੰ ਮਿਲਦਾ ਰਿਹਾ। ਮੈਨੂੰ ਉਮੀਦ ਹੈ ਕਿ ਦਰਸ਼ਕ ਫਿਲਮ ਨੂੰ ਪਸੰਦ ਕਰਨਗੇ ਅਤੇ ਮੈਨੂੰ ਆਪਣਾ ਪਿਆਰ ਵੀ ਦੇਣਗੇ।”

ਇਸ ‘ਚ ਅਦਾਕਾਰ ਤੇ ਅਦਾਕਾਰਾ ਲਾਲੀ ਤੇ ਹੀਰ ਦੇ ਰੂਪ ‘ਚ ਭੂਮਿਕਾ ਅਦਾ ਕਰ ਰਹੇ ਹਨ। ਲਵਰ ਇੱਕ ਸਕੂਲ ਬੁਆਏ ਦੀ ਕਹਾਣੀ ਹੈ ਜੋ ਫਿਲਮ ‘ਚ ਲਾਲੀ ਨਾਂ ਨਾਲ ਭੂਮਿਕਾ ਨਿਭਾ ਰਿਹਾ ਹੈ। ਲਾਲੀ ਸਕੂਲ ‘ਚ ਪੜ੍ਹਨ ਵਾਲੀ ਇੱਕ ਲੜਕੀ ਹੀਰ ਦੇ ਪਿਆਰ ‘ਚ ਪੈ ਜਾਂਦਾ ਹੈ। ਕਹਾਣੀ ‘ਚ ਉਸ ਸਮੇਂ ਟਵੀਸਟ ਪੈਦਾ ਹੁੰਦਾ ਹੈ ਜਦੋਂ ਹੀਰ ਲਾਲੀ ਨਾਲੋਂ ਅਲੱਗ ਹੋ ਜਾਂਦੀ ਹੈ।