Home Blog Page 2035

ਸਿੱਧੂ ਮੂਸੇਵਾਲਾ ਦੇ ਜਨਮ ਦਿਨ ‘ਤੇ ਅਦਾਕਾਰ ਯੋਗਰਾਜ ਸਿੰਘ ਤੇ ਹੋਰਨਾਂ ਨੇ ਬੂਟੇ ਲਗਾ ਕੇ ਦਿੱਤੀ ਸ਼ਰਧਾਂਜਲੀ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਅਦਾਕਾਰ ਯੋਗਰਾਜ ਸਿੰਘ, ਅਵੰਤਿਕਾ ਤੰਵਰ ਅਤੇ ਹੋਰਨਾਂ ਨੇ ਪੰਚਕੂਲਾ ਵਿੱਚ 30 ਬੂਟੇ ਲਗਾ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸਿੱਧੂ ਮੂਸੇਵਾਲਾ ਭਾਵੇਂ ਅੱਜ ਸਾਡੇ ਵਿੱਚ ਨਹੀਂ ਹਨ ਪਰ ਲੋਕ ਉਨ੍ਹਾਂ ਦੀ ਯਾਦ ਵਿੱਚ ਬੂਟੇ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਗਾਇਕ ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਫੈਨਸ ਤੇ ਸਾਥੀ ਕਲਾਕਾਰ ਉਨ੍ਹਾਂ ਨੂੰ ਬਹੁਤ ਯਾਦ ਕਰ ਰਹੇ ਹਨ। ਅੱਜ ਮਾਨਸਾ ਵਿਖੇ ਮੂਸੇਵਾਲਾ ਦੇ ਫੈਨਜ਼ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਮੂਸਾ ਪਿੰਡ ਪਹੁੰਚ ਰਹੇ ਹਨ। ਅੱਜ ਭਾਰੀ ਗਿਣਤੀ ‘ਚ ਲੋਕ ਮੂਸੇਵਾਲਾ ਦੀ ਸਮਾਧ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹਨ।

ਰਾਜ ਸਭਾ ਚੋਣਾਂ : 16 ‘ਚੋਂ 9 ਸੀਟਾਂ ’ਤੇ ਭਾਜਪਾ ਨੇ ਜਿੱਤ ਕੀਤੀ ਦਰਜ

0
Rajya Sabha elections BJP wins 9 out of 16 seats

ਰਾਜ ਸਭਾ ਦੀਆਂ 16 ਸੀਟਾਂ ਲਈ 4 ਰਾਜਾਂ ਵਿਚ ਹੋਈਆਂ ਚੋਣਾਂ ਵਿਚ ਭਾਜਪਾ 9 ਸੀਟਾਂ ਜਿੱਤ ਗਈ ਹੈ ਜਦੋਂ ਕਿ ਕਾਂਗਰਸ ਨੇ ਰਾਜਸਥਾਨ ਵਿਚ 3 ਸੀਟਾਂ ’ਤੇ ਜਿੱਤ ਹਾਸਲ ਕੀਤੀ ਤੇ ਮਹਾਰਾਸ਼ਟਰ ਵਿਚ ਕਾਂਗਰਸ ਤੇ ਸ਼ਿਵ ਸੈਨਾ ਗੱਠਜੋੜ ਨੇ 3 ਸੀਟਾਂ ਜਿੱਤੀਆਂ ਹਨ।

ਮਹਾਰਾਸ਼ਟਰ ਵਿਚ 6 ਵਿਚੋਂ 3 ਸੀਟਾਂ ’ਤੇ ਭਾਜਪਾ ਤੇ 3 ਸੀਟਾਂ ’ਤੇ ਮਹਾ ਵਿਕਾਸ ਗੱਠਜੋੜ ਜਿੱਤਿਆ। ਰਾਜਸਥਾਨ ਵਿਚ 3 ਸੀਟਾਂ ’ਤੇ ਕਾਂਗਰਸ ਅਤੇ 1 ਸੀਟ ’ਤੇ ਭਾਜਪਾ ਜੇਤੂ ਰਹੀ। ਕਰਨਾਟਕਾ ਵਿਚ 4 ਵਿਚੋਂ 3 ਸੀਟਾਂ ’ਤੇ ਭਾਜਪਾ ਅਤੇ 1 ਸੀਟ ’ਤੇ ਕਾਂਗਰਸ ਜੇਤੂ ਰਹੀ ਜਦੋਂ ਕਿ ਹਰਿਆਣਾ ਦੀਆਂ ਦੋ ਸੀਟਾਂ ਵਿਚੋਂ ਇਕ ’ਤੇ ਭਾਜਪਾ ਅਤੇ ਇਕ ’ਤੇ ਭਾਜਪਾ ਦੀ ਹਮਾਇਤ ਪ੍ਰਾਪਤ ਆਜ਼ਾਦ ਉਮੀਦਵਾਰ ਜੇਤੂ ਰਿਹਾ।ਹਰਿਆਣਾ ‘ਚ ਭਾਜਪਾ ਦੇ ਕ੍ਰਿਸ਼ਨ ਲਾਲ ਪੰਵਾਰ ਨੇ ਜਿੱਤ ਦਰਜ ਕੀਤੀ ਹੈ।

ਸਿੱਖਿਆ ਵਿਭਾਗ ਦੇ ਦਫਤਰੀ ਕਾਮੇ 14 ਜੂਨ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

0

ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮਾਂ ਨੇ 14 ਜੂਨ ਨੂੰ ਸਿੱਖਿਆ ਮੰਤਰੀ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਵੱਲ ਮਾਰਚ ਕਰਕੇ ਕੋਠੀ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ। ਸੱਤਾ ਦੇ ਬਦਲਾਅ ਤੋਂ ਆਸ ਦੀ ਕਿਰਨ ਵਿਚ ਬੈਠੇ ਇਹ ਮੁਲਾਜ਼ਮ ਹੁਣ ਬਹੁਤ ਔਖੇ ਨਜ਼ਰ ਆ ਰਹੇ ਹਨ ਕਿਉਕਿ ਇਹਨਾਂ ਕੱਚੇ ਦਫਤਰੀ ਕਾਮਿਆ ਨੂੰ ਪੱਕਾ ਕਰਨ ਦੀ ਬਜਾਏ 5000-6000 ਤਨਖਾਹ ਕਟੌਤੀ ਕਰ ਦਿੱਤੀ ਗਈ ਹੈ ਅਤੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਇਹਨਾ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਹੀ ਹੈ।

ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ ਅਤੇ ਰਮਨ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਕਰਮਚਾਰੀਆ ਦੀ ਤਕਰੀਬਨ 5000-6000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕਟੌਤੀ ਲਾ ਦਿੱਤੀ ਹੈ ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਆਗੂਆ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਦਫਤਰਾਂ ਵਿਚ ਕੰਮ ਕਰਦੇ ਕਰਮਚਾਰੀਆ ਦੀਆ ਦੂਰ ਦੁਰਾਡੇ ਡਿਊਟੀਆ ਲਗਾਈਆ ਗਈਆ ਸਨ। ਤਨਖਾਹ ਕਟੌਤੀ, ਆਰਜ਼ੀ ਡਿਊਟੀਆ ਰੱਦ ਕਰਨ, ਰੈਗੂਲਰ ਕਰਨ ਅਤੇ ਛੇਵੇਂ ਤਨਖਾਹ ਕਮਿਸ਼ਨ ਦੀਆ ਸਿਫਾਰਿਸ਼ਾ ਲਾਗੂ ਕਰਨ ਸਬੰਧੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੁਆਰ ਤੱਕ ਪਹੁੰਚ ਕਰ ਚੁੱਕੇ ਹਨ ਪਰ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਕੋਈ ਵੀ ਰਿਸਪਾਂਸ ਨਹੀ ਦਿਖਾ ਰਹੇ ਅਤੇ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਹੇ ਹਨ ਜਿਸ ਕਰਕੇ ਮੁਲਾਜ਼ਮਾਂ ਕੋਲ ਸਘੰਰਸ਼ ਤੋਂ ਇਲਾਵਾ ਕੋਈ ਹੋਰ ਰਸਤਾ ਨਹੀ ਬਚ ਰਿਹਾ। ਇਸ ਲਈ ਮੁਲਾਜ਼ਮਾਂ ਨੇ 14 ਜੂਨ ਨੂੰ ਸਿੱਖਿਆ ਮੰਤਰੀ ਦੀ ਬਰਨਾਲਾ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ। ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਗਰੂਰ ਜਿਮਨੀ ਚੋਣਾਂ ਵਿੱਚ ਸਰਕਾਰ ਵਿਰੁੱਧ ਪ੍ਰਚਾਰ ਕਰਨ ਤੋਂ ਵੀ ਕੱਚੇ ਕਾਮੇ ਪਿੱਛੇ ਨਹੀ ਹਟਣਗੇ।

ਆਗੂਆਂ ਨੇ ਕਿਹਾ ਕਿ ਪਿਛਲੇ 10-15 ਸਾਲਾਂ ਤੋਂ ਸਮੇਂ ਸਮੇਂ ਦੀਆ ਸਰਕਾਰਾਂ ਵਿਰੁੱਧ ਸ਼ਘੰਰਸ਼ ਕਰਦੇ ਆ ਰਹੇ ਕੱਚੇ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਤੋਂ ਇਕ ਆਸ ਦੀ ਕਿਰਨ ਜਾਗੀ ਸੀ ਕਿਉਕਿ ਪਹਿਲਾਂ 10 ਸਾਲ ਅਕਾਲੀ ਭਾਜਪਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਲਾਰਿਆ ਵਿਚ ਰੱਖਿਆ ਅਤੇ ਫਿਰ 5 ਸਾਲ ਕੈਪਟਨ ਤੇ ਚੰਨੀ ਸਰਕਾਰ ਨੇ ਸਿਰਫ ਐਲਾਨਾਂ ਨਾਲ ਹੀ ਸਾਰ ਦਿੱਤਾ। ਵੋਟਾਂ ਦੋਰਾਨ ਇਹਨਾਂ ਰਾਜਨੀਤਿਕ ਪਾਰਟੀਆ ਤੋਂ ਅੱਕੇ ਕੱਚੇ ਮੁਲਾਜ਼ਮਾਂ ਦੇ ਦੁਆਰ ਤੇ ਆਮ ਆਦਮੀ ਪਾਰਟੀ ਆਈ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਤੇ ਸੂਬਾ ਆਗੂਆ ਨੇ ਕੱਚੇ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਕੇ ਵਾਅਦੇ ਕੀਤੇ ਕਿ ਸੱਤਾ ਵਿਚ ਆਉਣ ਤੇ ਕੱਚੇ ਮੁਲਾਜ਼ਮਾਂ ਨੂੰ ਪੂਰੀਆ ਤਨਖਾਹਾਂ ਤੇ ਰੈਗੂਲਰ ਕੀਤਾ ਜਾਵੇਗਾ ਅਤੇ ਕਿਸੇ ਵੀ ਕੱਚੇ ਮੁਲਾਜ਼ਮ ਦਾ ਸੋਸ਼ਣ ਨਹੀ ਕੀਤਾ ਜਾਵੇਗਾ। ਕੱਚੇ ਮੁਲਾਜ਼ਮਾਂ ਨੇ ਬਦਲਾਅ ਦੇ ਰੂਪ ਵਿਚ ਪਾਰਟੀ ਆਗੂਆ ਤੇ ਭਰੋਸਾ ਕਰਕੇ ਵੱਧ ਚੜ ਕੇ ਸਪੋਰਟ ਕੀਤੀ ਪਰ ਸੱਤਾ ਵਿਚ ਆਉਂਦੇ ਹੀ ਆਮ ਆਦਮੀ ਪਾਰਟੀ ਵੀ ਦੂਜੀਆ ਪਾਰਟੀਆ ਵਾਂਗ ਸੱਤਾ ਦੇ ਨਸ਼ੇ ਵਿਚ ਖੁਮਾਰ ਹੋ ਕੇ ਕੱਚੇ ਮੁਲਾਜ਼ਮਾਂ ਨੂੰ ਭੁੱਲ ਗਈ।

ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵਿਚ ਪਿਛਲੇ 16 ਸਾਲਾਂ ਤੋਂ ਦਫਤਰਾਂ ਵਿਚ ਕੰਮ ਕਰ ਰਹੇ ਦਫਤਰੀ ਕਰਮਚਾਰੀਆ ਨਾਲ ਤਾਂ ਜੱਗੋ ਤੇਰਵੀਂ ਹੋ ਗਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਇਹਨਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਾਂ ਕੀ ਕਾਰਵਾਈ ਕਰਨੀ ਸੀ ਉਲਟਾ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਕੁਹਾੜਾ ਚਲਾਉਣ ਦਾ ਕੰਮ ਕਰ ਦਿੱਤਾ ਜਿਸ ਕਰਕੇ ਮੁਲਾਜ਼ਮ ਵਰਗ ਵਿਚ ਬਹੁਤ ਨਿਰਾਸ਼ਤਾ ਪਾਈ ਜਾ ਰਹੀ ਹੈ।

ਫਿਲਮ ‘ਲਵਰ’ ਦਾ ਦਰਸ਼ਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ, ਜਲਦ ਹੋਣ ਜਾ ਰਹੀ ਰਿਲੀਜ਼

0

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗੁਰੀ ਦੀ ਫਿਲਮ ਲਵਰ 1 ਜੁਲਾਈ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਗੁਰੀ ਦੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ ਆਪਣੀ ਇਸ ਫਿਲਮ ਵਿੱਚ ਗੁਰੀ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਉਂਣਗੇ।

ਫਿਲਮ ਵਿੱਚ ਗੁਰੀ ਅਤੇ ਰੌਣਕ ਦੇ ਨਾਲ-ਨਾਲ, ਯਸ਼ਪਾਲ ਸ਼ਰਮਾ, ਅਵਤਾਰ ਗਿੱਲ, ਰੁਪਿੰਦਰ ਰੂਪੀ, ਕਰਨ ਸੰਧਾਵਾਲੀਆ, ਰਾਜ ਧਾਲੀਵਾਲ, ਰਾਹੁਲ ਜੇਤਲੀ, ਹਰਸਿਮਰਨ ਓਬਰਾਏ, ਹਰਮਨਦੀਪ, ਅਵਰ ਬਰਾੜ ਅਤੇ ਚੰਦਨ ਗਿੱਲ ਬਹੁਤ ਹੀ ਪ੍ਰਤਿਭਾਸ਼ਾਲੀ ਸਟਾਰ ਕਾਸਟ ਸ਼ਾਮਿਲ ਹਨ।

ਕੁੱਝ ਦਿਨ ਪਹਿਲਾਂ ਜੱਸ ਮਾਣਕ ਦੀ ਖੂਬਸੂਰਤ ਆਵਾਜ਼ ‘ਚ ਫਿਲਮ ਦਾ ਪਹਿਲਾਂ ਗੀਤ ‘ਪਿਆਰ ਕਰਦਾ’ ਰਿਲੀਜ਼ ਕੀਤਾ ਜਾ ਚੁੱਕਾ ਹੈ। ਇਹ ਗੀਤ ਦਰਸ਼ਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਜਾ ਰਿਹਾ ਹੈ। ਇਸ ‘ਚ ਬੋਲ ਬੱਬੂ ਵਲੋਂ ਦਿੱਤੇ ਗਏ ਹਨ ਤੇ ਸੰਗੀਤ ( Sharry Nexus) ਵਲੋਂ ਦਿੱਤਾ ਗਿਆ ਹੈ। ਫਿਲਮ ਦੀ ਕਹਾਣੀ ਤਾਜ ਦੁਆਰਾ ਲਿਖੀ ਗਈ ਹੈ ਜੋ ਦਿਲਸ਼ੇਰ ਸਿੰਘ ਤੇ ਖੁਸ਼ਪਾਲ ਸਿੰਘ ਦੁਆਰਾ ਸਹਿ-ਨਿਰਦੇਸ਼ਿਤ ਕੀਤੀ ਗਈ ਹੈ। ਇਸ ਫਿਲਮ ਦੇ ਨਿਰਮਾਤਾ ਕੇਵੀ ਢਿੱਲੋਂ ਹਨ।

ਇਸ ‘ਚ ਅਦਾਕਾਰ ਤੇ ਅਦਾਕਾਰਾ ਲਾਲੀ ਤੇ ਹੀਰ ਦੇ ਰੂਪ ‘ਚ ਭੂਮਿਕਾ ਅਦਾ ਕਰ ਰਹੇ ਹਨ। ਲਵਰ ਇੱਕ ਸਕੂਲ ਬੁਆਏ ਦੀ ਕਹਾਣੀ ਹੈ ਜੋ ਫਿਲਮ ‘ਚ ਲਾਲੀ ਨਾਂ ਨਾਲ ਭੂਮਿਕਾ ਨਿਭਾ ਰਿਹਾ ਹੈ। ਲਾਲੀ ਸਕੂਲ ‘ਚ ਪੜ੍ਹਨ ਵਾਲੀ ਇੱਕ ਲੜਕੀ ਹੀਰ ਦੇ ਪਿਆਰ ‘ਚ ਪੈ ਜਾਂਦਾ ਹੈ। ਕਹਾਣੀ ‘ਚ ਉਸ ਸਮੇਂ ਟਵੀਸਟ ਪੈਦਾ ਹੁੰਦਾ ਹੈ ਜਦੋਂ ਹੀਰ ਲਾਲੀ ਨਾਲੋਂ ਅਲੱਗ ਹੋ ਜਾਂਦੀ ਹੈ।

ਕ੍ਰਿਕਟਰ ਮਿਤਾਲੀ ਰਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

0

ਭਾਰਤ ਦੀ ਮਹਿਲਾ ਵਨਡੇ ਅਤੇ ਟੈਸਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇੱਕ ਬਿਆਨ ਜਾਰੀ ਕਰਕੇ ਪ੍ਰਸ਼ੰਸਕਾਂ ਨੂੰ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਮਿਤਾਲੀ ਨੇ ਲਿਖਿਆ, ”ਪਿਛਲੇ ਸਾਲਾਂ ਤੋਂ ਤੁਹਾਡੇ ਸਾਰਿਆਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦ। ਮੈਂ ਆਪਣੀ ਦੂਜੀ ਪਾਰੀ ਲਈ ਤੁਹਾਡਾ ਆਸ਼ੀਰਵਾਦ ਅਤੇ ਸਮਰਥਨ ਚਾਹੁੰਦੀ ਹਾਂ।”

ਮਿਤਾਲੀ ਰਾਜ ਨੇ ਆਪਣੇ ਸੰਦੇਸ਼ ‘ਚ ਲਿਖਿਆ ਕਿ ਮੈਂ ਜਦੋਂ ਵੀ ਮੈਦਾਨ ‘ਤੇ ਕਦਮ ਰੱਖਿਆ ਤਾਂ ਮੈਂ ਹਮੇਸ਼ਾ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਟੀਮ ਨੂੰ ਜਿੱਤ ਦਿਵਾਉਣ ‘ਤੇ ਧਿਆਨ ਦਿੱਤਾ। ਮੈਨੂੰ ਲੱਗਦਾ ਹੈ ਕਿ ਇਹ ਮੇਰੇ ਕਰੀਅਰ ਨੂੰ ਅਲਵਿਦਾ ਕਹਿਣ ਦਾ ਸਹੀ ਸਮਾਂ ਹੈ, ਜਿੱਥੇ ਭਾਰਤ ਦਾ ਭਵਿੱਖ ਨੌਜਵਾਨ ਖਿਡਾਰੀਆਂ ਦੇ ਹੱਥਾਂ ਵਿੱਚ ਹੈ। ਮੈਂ ਬੀਸੀਸੀਆਈ, ਸਕੱਤਰ ਜੈ ਸ਼ਾਹ ਅਤੇ ਹੋਰ ਸਾਰੇ ਅਧਿਕਾਰੀਆਂ ਦਾ ਧੰਨਵਾਦ ਕਰਦਾ ਹਾਂ।
ਮਿਤਾਲੀ ਰਾਜ ਨੇ ਅੱਗੇ ਕਿਹਾ ਕਿ ਕਈ ਸਾਲਾਂ ਤੱਕ ਟੀਮ ਦੀ ਕਪਤਾਨੀ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਸੀ, ਇਸ ਵਕਤ ਨੇ ਮੈਨੂੰ ਇੱਕ ਇਨਸਾਨ ਦੇ ਤੌਰ ‘ਤੇ ਬਿਹਤਰ ਬਣਾਇਆ, ਨਾਲ ਹੀ ਮਹਿਲਾ ਕ੍ਰਿਕਟ ਨੂੰ ਵੀ ਅੱਗੇ ਲਿਆਇਆ। ਭਾਵੇਂ ਇਹ ਸਫ਼ਰ ਇੱਥੇ ਖ਼ਤਮ ਹੋ ਰਿਹਾ ਹੈ ਪਰ ਮੈਂ ਕਿਸੇ ਨਾ ਕਿਸੇ ਰੂਪ ਵਿੱਚ ਕ੍ਰਿਕਟ ਨਾਲ ਜੁੜੀ ਰਹਾਂਗੀ।

 

ਪਾਕਿਸਤਾਨ ਦੇ ਬਲੋਚਿਸਤਾਨ ‘ਚ ਵਾਪਰਿਆ ਭਿਆਨਕ ਹਾਦਸਾ, 18 ਲੋਕਾਂ ਦੀ ਮੌਤ

0

ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਯਾਤਰੀਆਂ ਨਾਲ ਭਰੀ ਵੈਨ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 18 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਲਾ ਸੈਫੁੱਲਾ ਇਲਾਕੇ ‘ਚ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਰਾਹਤ ਟੀਮ ਮੌਕੇ ‘ਤੇ ਪਹੁੰਚ ਗਈ। ਰਾਹਤ ਅਤੇ ਬਚਾਅ ਕੰਮ ਅਜੇ ਵੀ ਜਾਰੀ ਹੈ।

ਜਾਣਕਾਰੀ ਅਨੁਸਾਰ ਯਾਤਰੀ ਵੈਨ ਜਾਬ ਨੈਸ਼ਨਲ ਹਾਈਵੇਅ ਤੋਂ ਲੰਘ ਰਹੀ ਸੀ ਜਦੋਂ ਡੂੰਘੀ ਖੱਡ ‘ਚ ਡਿੱਗ ਗਈ। ਡਿਪਟੀ ਕਮਿਸ਼ਨਰ ਹਾਫਿਜ਼ ਮੁਹੰਮਦ ਕਾਸਿਮ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਵੈਨ ਅਖਤਰਜ਼ਈ ਨੇੜੇ ਪਹਾੜੀ ਦੀ ਚੋਟੀ ਤੋਂ ਡਿੱਗ ਗਈ। ਇਸ ਹਾਦਸੇ ‘ਚ ਜਹਾਜ਼ ‘ਚ ਸਵਾਰ ਸਾਰੇ 18 ਯਾਤਰੀਆਂ ਦੀ ਮੌਤ ਹੋ ਗਈ। ਅਖਤਰਜ਼ਈ ਜੌਬ ਵਿੱਚ 1,572 ਮੀਟਰ ਦੀ ਉਚਾਈ ‘ਤੇ ਸਥਿਤ ਇਕ ਕਬਾਇਲੀ ਇਲਾਕਾ ਹੈ।

ਕੇਂਦਰ ਸਰਕਾਰ ਨੇ ਸਾਉਣੀ ਦੀਆਂ ਫ਼ਸਲਾਂ ਦੀ MSP ‘ਚ ਕੀਤਾ ਭਾਰੀ ਵਾਧਾ, ਦੇਖੋ ਕਿਹੜੀ ਫਸਲ ‘ਤੇ ਮਿਲੇਗੀ ਕਿੰਨੀ MSP

0

ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਾਉਣੀ ਦੀਆਂ ਫ਼ਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਵਿਚ ਭਾਰੀ ਵਾਧਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਹੋਈ ਆਰਥਕ ਮਾਮਲਿਆਂ ਦੇ ਮੰਤਰੀ ਮੰਡਲ ਕਮੇਟੀ ਦੀ ਮੀਟਿੰਗ ਵਿਚ ਸਾਉਣੀ ਦੀਆਂ ਫਸਲਾਂ ਦੀ ਐਮਐਸਪੀ ਵਿਚ ਵਾਧਾ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਕੇਂਦਰੀ ਸੂੁਚਨਾ ਅਤੇ ਪ੍ਰਸਾਰਣ ਮੰਤਰੀ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਤ ਕਰਦੇ ਹੋਏ ਇਸ ਗੱਲ ਦੀ ਜਾਣਕਾਰੀ ਦਿੱਤੀ।

ਕੈਬਨਿਟ ਮੀਟਿੰਗ ‘ਚ ਸਾਉਣੀ ਦੀਆਂ 17 ਫਸਲਾਂ ‘ਤੇ MSP ਦੀ ਮਨਜ਼ੂਰੀ ਮਿਲੀ ਹੈ। ਤਿਲ ਦੀ 523 ਰੁਪਏ MSP ਵਧੀ ਹੈ। ਝੋਨੇ ਦੀ ਫਸਲ ਦੀ ਪਿਛਲੇ ਸਾਲ 1940 ਰੁਪਏ ਪ੍ਰਤੀ ਕੁਇੰਟਲ MSP ਤੋਂ ਵਧਾ ਕੇ 2040 ਰੁਪਏ ਕਰ ਦਿੱਤੀ ਹੈ।। ਇਸ ਨਾਲ 100 ਰੁਪਏ ਦਾ ਵਾਧਾ ਹੋਇਆ ਹੈ। MSP ਦਾ ਬਜਟ ਵੱਧ ਕੇ 1 ਲੱਖ 26 ਹਜ਼ਾਰ ਹੋ ਗਿਆ ਹੈ। ਬਾਜਰੇ ਦੀ ਫਸਲ ‘ਚ ਵੀ MSP 100 ਰੁਪਏ ਵਧੀ ਹੈ। ਇਸਦੇ ਨਾਲ ਹੀ ਮੱਕੀ ਦੀ ਫਸਲ ‘ਚ 92 ਰੁਪਏ ਦੀ MSP ਵਧੀ ਹੈ। ਇਸ ਤੋਂ ਇਲਾਵਾ ਸੋਇਆਬੀਨ ਦਾ ਸਮਰਥਨ ਮੁੱਲ 3950 ਰੁਪਏ ਤੋਂ ਵਧਾ ਕੇ 4300 ਰੁਪਏ ਕਰ ਦਿੱਤਾ ਗਿਆ ਹੈ। ਇਸੇ ਪ੍ਰਕਾਰ ਹੋਰ ਫਸਲਾਂ ਦੀ ਵੀ MSP ਵਧੀ ਹੈ।

 

 

ਟਰਾਂਸਪੋਰਟ ਵਿਭਾਗ ਦੀ ਕਮਾਈ ਹੋਈ ਦੁੱਗਣੀ: ਲਾਲਜੀਤ ਸਿੰਘ ਭੁੱਲਰ

0

ਪੰਜਾਬ ਸਰਕਾਰ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਟਰਾਂਸਪੋਰਟ ਵਿਭਾਗ ਨੂੰ ਮਈ 2021 ਦੌਰਾਨ 91.69 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜਿਸ ਵਿੱਚੋਂ ਵਿਭਾਗ ਨੇ ਫੀਸ, ਕੰਪਾਊਂਡਿੰਗ ਫੀਸ, ਸੈੱਸ ਅਤੇ ਮੋਟਰ ਵਹੀਕਲ ਟੈਕਸ ਤੋਂ ਕਮਾਈ ਕੀਤੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀ ਕਮਾਈ ਵਿੱਚ ਦੁੱਗਣਾ ਵਾਧਾ ਦਰਜ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਅਨੁਸਾਰ ਇਸ ਵਰ੍ਹੇ ਵੱਖ-ਵੱਖ ਮੱਦਾਂ ਤੋਂ ਆਮਦਨ ਵਿੱਚ 31 ਮਈ, 2022 ਤੱਕ ਦੁੱਗਣਾ ਵਾਧਾ ਦਰਜ ਕੀਤਾ ਗਿਆ ਹੈ, ਜੋ 94 ਫ਼ੀਸਦੀ ਦੇ ਵਾਧੇ ਨਾਲ 178 ਕਰੋੜ ਰੁਪਏ ਬਣਦਾ ਹੈ। ਰਾਜ ਸਰਕਾਰ ਦੇ ਟਰਾਂਸਪੋਰਟ ਵਿਭਾਗ ਦੀ ਆਦਮਨ ਵਧਾਉਣ ਦੇ ਯਤਨਾਂ ਦੇ ਹਿੱਸੇ ਵਜੋਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਵੀ ਇਸ ਸਾਲ ਦੋਹਰਾ ਵਿਸਥਾਰ ਦਰਜ ਕੀਤਾ ਹੈ।

ਉਹਨਾਂ ਦੱਸਿਆ ਕਿ, ਪੀਆਰਟੀਸੀ ਨੂੰ ਪਿਛਲੇ ਸਾਲ ਮਈ ਮਹੀਨੇ ਦੌਰਾਨ 23.28 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜੋ ਇਸ ਸਾਲ ਮਈ ਮਹੀਨੇ ਵਿੱਚ ਵਧ ਕੇ ਰਿਕਾਰਡ 42.05 ਕਰੋੜ ਰੁਪਏ ਹੋ ਗਈ ਹੈ। ਪੰਜਾਬ ਰੋਡਵੇਜ਼/ਪਨਬੱਸ ਦੀ ਮਈ 2021 ਦੌਰਾਨ 26.63 ਕਰੋੜ ਰੁਪਏ ਦੀ ਆਦਮਨ ਸੀ, ਜੋ ਮਈ 2022 ਦੌਰਾਨ ਵਧ ਕੇ 57.03 ਕਰੋੜ ਰੁਪਏ ਹੋ ਗਈ ਹੈ।

ਇਹ ਅੰਤਰ ਮਈ 2021 ਦੇ ਮਹੀਨੇ ਦੀ ਕੁੱਲ ਆਦਮਨ ਦਾ 119 ਪ੍ਰਤੀਸ਼ਤ ਬਣਦਾ ਹੈ। ਮਈ 2021 ਦੌਰਾਨ ਪੀਆਰਟੀਸੀ ਦੁਆਰਾ ਔਰਤਾਂ ਨੂੰ 9.49 ਕਰੋੜ ਰੁਪਏ ਅਤੇ ਪੰਜਾਬ ਰੋਡਵੇਜ਼/ਪਨਬਸ ਵੱਲੋਂ 10.09 ਕਰੋੜ ਰੁਪਏ ਦੀ ਮੁਫ਼ਤ ਯਾਤਰਾ ਕਰਵਾਈ ਗਈ। 2022 ਦੌਰਾਨ ਇਹ ਰਕਮ 29.40 ਕਰੋੜ ਰੁਪਏ ਅਤੇ 22.90 ਕਰੋੜ ਰੁਪਏ ਸੀ।

ਲੋਕ ਨਿਰਮਾਣ ਵਿਭਾਗ ਦਾ ਉਪ ਮੰਡਲ ਇੰਜੀਨੀਅਰ ਤੇ ਜੂਨੀਅਰ ਇੰਜੀਨੀਅਰ ਮੁਅੱਤਲ

0
Sub Divisional Engineer and Junior Engineer of PWD suspended

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਲੋਕ ਨਿਰਮਾਣ ਵਿਭਾਗ ਦੇ ਉਸਾਰੀ ਮੰਡਲ ਨੰ: 3 ਬਠਿੰਡਾ ਵਿਖੇ ਤਾਇਨਾਤ ਉਪ ਮੰਡਲ ਇੰਜੀਨੀਅਰ ਸੁਖਪ੍ਰੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਨਵੀਨ ਕੁਮਾਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਬੰਧਤ ਅਧਿਕਾਰੀ ਤੇ ਕਰਮਚਾਰੀ ਦੇ ਅਧੀਨ ਚੱਲ ਰਹੇ ਉਸਾਰੀ ਕਾਰਜ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਕੁਤਾਹੀ ਸਾਹਮਣੇ ਆਈ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਉਪਰੰਤ ਸਬੰਧਤ ਅਧਿਕਾਰੀ / ਕਰਮਚਾਰੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਵੱਲੋਂ ਡਿਊਟੀ ‘ਚ ਕੁਤਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਮੁਅੱਤਲੀ ਦੌਰਾਨ ਸਬੰਧਤ ਅਧਿਕਾਰੀ / ਕਰਮਚਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫਤਰ ਪਟਿਆਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ/ ਕਰਮਚਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡਣਗੇ।

ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿੱਧੂ ਮੂਸੇਵਾਲਾ ਦੇ ਨਮਿੱਤ ਭੋਗ ਵਿਚ ਕੀਤੀ ਸ਼ਿਰਕਤ

0

ਪ੍ਰਸਿੱਧ ਗਾਇਕ ਸਵਰਗੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਗਾਇਕ ਦੇ ਤੁਰ ਜਾਣ ਨਾਲ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਗਹਿਰਾ ਸਦਮਾ ਪਹੁੰਚਿਆ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

ਸਿੱਧੂ ਮੂਸੇਵਾਲਾ ਨਮਿੱਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਦੀ ਤਰਫੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਰਿਵਾਰ ਨੂੰ ਸ਼ੋਕ ਸੰਦੇਸ਼ ਸੌਂਪਿਆ ਗਿਆ ਜਿਸ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਗਾਇਕ ਦੀ ਦਿਲ ਦਹਿਲਾਉਣ ਵਾਲੀ ਅਤੇ ਬੇਵਕਤੀ ਮੌਤ ਨੇ ਪਰਿਵਾਰ ਦੇ ਮੈਂਬਰਾਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸੂਬਾ ਸਰਕਾਰ ਸੰਗੀਤ ਜਗਤ ਦੇ ਹੀਰੇ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ ਜਿਸ ਨੇ ਸੰਗੀਤ ਅਤੇ ਮੋਨਰੰਜਨ ਦੇ ਖੇਤਰ ਵਿਚ ਆਪਣੇ ਦਮ ਉਤੇ ਮੁਕਾਮ ਹਾਸਲ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ ਅਤੇ ਉਨ੍ਹਾਂ ਦੇ ਤੁਰ ਜਾਣ ਨਾਲ ਸੰਗੀਤ ਜਗਤ ਵਿਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿਚ ਪੂਰਨਾ ਬਹੁਤ ਮੁਸ਼ਕਲ ਹੈ।

ਮੁੱਖ ਮੰਤਰੀ ਨੇ ਕਿਹਾ, “ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।”

ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੱਧੂ ਅਤੇ ਨਰਿੰਦਰ ਕੌਰ ਭਰਾਜ ਨੇ ਵੀ ਮੁੱਖ ਮੰਤਰੀ ਦੀ ਤਰਫੋਂ ਪਰਿਵਾਰ ਨਾਲ ਦੁੱਖ ਵੰਡਾਇਆ।