Home Blog Page 2036

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਮਾਤਾ-ਪਿਤਾ ਨੇ ਕੀ ਕਿਹਾ ਜਾਣੋ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਭਾਵੁਕ ਹੋ ਕੇ ਕਹੀਆਂ ਇਹ ਗੱਲਾਂ….

ਸਿੱਧੂ ਦੀ ਮਾਂ ਨੇ ਕਿਹਾ ਕਿ 29 ਮਈ ਸਾਡੀ ਜ਼ਿੰਦਗੀ ਦਾ ਮਨਹੂਸ ਦਿਨ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹੱਥ ਜੋੜ ਇਨਸਾਫ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੂੰ ਉਸਦੇ ਗਾਣਿਆਂ ਰਾਹੀਂ ਰੱਖਾਂਗੇ ਜ਼ਿੰਦਾ। ਇਸ ਦੇ ਨਾਲ ਹੀ ਸਿੱਧੂ ਦੀ ਮਾਂ ਨੇ ਸਾਰਿਆਂ ਨੂੰ ਰੁੱਖ ਲਾਉਣ ਦੀ ਵੀ ਗੱਲ ਕਹੀ ਹੈ।

ਸਿੱਧੂ ਦੀ ਮਾਂ ਦੇ ਨਾਲ –ਨਾਲ ਸਿੱਧੂ ਦੇ ਪਿਤਾ ਨੇ ਕਿਹਾ ਕਿ ਸ਼ੁੱਭਦੀਪ ਸਿੱਧਾ-ਸਾਦਾ ਮੁੰਡਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਸਕੂਟਰ ‘ਤੇ ਸਿੱਧੂ ਨੂੰ ਸਕੂਲ ਛੱਡਣ ਜਾਂਦਾ ਸੀ ,ਮੈਂ ਸਦਾ ਪਰਛਾਵਾਂ ਬਣ ਕੇ ਬੇਟੇ ਦੇ ਨਾਲ ਰਿਹਾ, ਪਰ ਆਖ਼ਰੀ ਵੇਲੇ ਮੈਂ ਵੀ ਖੁੰਜ ਗਿਆ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਸਰਕਾਰ ਨੂੰ ਸਮਾਂ ਦਿੱਤਾ ਹੈ, ਮੈਂ ਚੈਨ ਨਾਲ ਨਹੀਂ ਬੈਠਾਂਗਾ, ਜਦੋਂ ਤੱਕ ਮੇਰੇ ਪੁੱਤਰ ਨੂੰ ਇਨਸਾਫ ਨਹੀਂ ਮਿਲਦਾ।ਉਨ੍ਹਾਂ ਨੇ ਸਵਾਲ ਕੀਤਾ ਕਿ ਮੇਰੇ ਬੇਟੇ ਦਾ ਕੀ ਕਸੂਰ ਸੀ ? ਸਿੱਧੂ ਮੂਸੇਵਾਲਾ ਦੀ ਕਦੇ ਕਿਸੇ ਨਾਲ ਦੁਸ਼ਮਣੀ ਨਹੀਂ ਸੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਹਾ ਕਿ ਸਿੱਧੂ ਦਾ ਚੋਣ ਲੜਣ ਦਾ ਆਪਣਾ ਫੈਸਲਾ ਸੀ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਗਲਤ ਖ਼ਬਰ ਪੜ੍ਹਨ ਨਾਲ ਮਨ ਦੁੱਖਦਾ ਹੈ। ਗੁਰੂ ਸਾਹਿਬ ਦੀ ਸੇਧ ਮੁਤਾਬਿਕ ਅਸੀਂ ਅਗਲੀ ਜਿੰਦਗੀ ਜੀਵਾਂਗੇ।

CM ਭਗਵੰਤ ਮਾਨ ਵਲੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਸ਼ੋਕ ਸੰਦੇਸ਼

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਅੰਤਿਮ ਅਰਦਾਸ ਵਾਲੇ ਦਿਨ ਸਤਿਕਾਰਯੋਗ ਸਰਦਾਰ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਜੀ ਨੂੰ ਸ਼ੋਕ ਸੰਦੇਸ਼ ਦਿੱਤਾ।

ਉਨ੍ਹਾਂ ਨੇ ਲਿਖਿਆ ਹੈ ਕਿ ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ਵਿਚ ਆਪ ਜੀ ਦੇ ਹੋਣਹਾਰ ਸਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੁੱਖ ਦੀ ਇਸ ਘੜੀ ਵਿੱਚ ਮੈਂ ਆਪ ਜੀ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਸ਼ਰੀਕ ਹੁੰਦਾ ਹੋਇਆ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ।

ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਜਿੱਥੇ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਉਥੇ ਹੀ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਲਈ ਇਹ ਇਕ ਡੂੰਘਾ ਸਦਮਾ ਅਤੇ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ।

ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।

ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ।

BJP ਨੇ ਉੱਤਰ ਪ੍ਰਦੇਸ਼, ਮਹਾਰਾਸ਼ਟਰ ਤੇ ਬਿਹਾਰ ਰਾਜ ‘ਚ ਹੋਣ ਜਾ ਰਹੀਆਂ ਵਿਧਾਨ ਪ੍ਰੀਸ਼ਦ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

0
Rajya Sabha elections BJP wins 9 out of 16 seats

ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਪ੍ਰੀਸ਼ਦ ਚੋਣਾਂ ਲਈ ਭਾਜਪਾ ਨੇ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਚੌਧਰੀ ਭੂਪੇਂਦਰ ਸਿੰਘ, ਦਯਾਸ਼ੰਕਰ ਮਿਸ਼ਰਾ ਦਿਆਲੂ, ਜੇ.ਪੀ.ਐਸ. ਰਾਠੌਰ, ਨਰਿੰਦਰ ਕਸ਼ਯਪ, ਜਸਵੰਤ ਸੈਣੀ, ਦਾਨਿਸ਼ ਆਜ਼ਾਦ ਅੰਸਾਰੀ, ਬਨਵਾਰੀ ਲਾਲ ਡੋਹਰੇ ਅਤੇ ਮੁਕੇਸ਼ ਵਰਮਾ ਦਾ ਐਲਾਨ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰਕੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਐਲਾਨੇ ਗਏ ਸਾਰੇ ਉਮੀਦਵਾਰਾਂ ਨੂੰ ਹਾਰਦਿਕ ਵਧਾਈ। ਜਿੱਤ ਲਈ ਤੁਹਾਨੂੰ ਸਾਰਿਆਂ ਨੂੰ ਸ਼ੁਭਕਾਮਨਾਵਾਂ

ਇਸ ਤੋਂ ਇਲਾਵਾ ਮਹਾਰਾਸ਼ਟਰ ‘ਚ 5 ਉਮੀਦਵਾਰਾਂ ਤੇ ਬਿਹਾਰ ‘ਚ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲਾਂ ’ਚ ਦਾਖ਼ਲਿਆਂ ਦੀ ਤਾਰੀਕ ’ਚ ਕੀਤਾ ਗਿਆ ਵਾਧਾ

0
PSEB announces results dates for 10th and 12th class examinations

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ’ਚ ਰੈਗੂਲਰ ਦਾਖ਼ਲਿਆਂ ਦੀ ਤਾਰੀਕ ਵਧਾ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸੈਸ਼ਨ 2022-23 ਲਈ ਪੰਜਵੀਂ, ਅੱਠਵੀਂ ਤੇ ਬਾਰ੍ਹਵੀ ਜਮਾਤ ਲਈ ਸਕੂਲਾਂ ’ਚ ਰੈਗੂਲਰ ਦਾਖ਼ਲਿਆਂ ਦੀ ਤਾਰੀਕ ’ਚ ਵਾਧਾ ਕਰ ਦਿੱਤਾ ਹੈ। ਸਿੱਖਿਆ ਬੋਰਡ ਨੇ ਸਕੂਲਾਂ ’ਚ ਰੈਗੂਲਰ ਦਾਖ਼ਲਿਆਂ ਦੀ ਤਾਰੀਕ 31 ਜੁਲਾਈ 2022 ਤੱਕ ਵਧਾ ਦਿੱਤੀ ਹੈ।

ਬੋਰਡ ਵੱਲੋਂ ਪਹਿਲਾਂ ਦਾਖ਼ਲਿਆਂ ਲਈ ਆਖ਼ਰੀ ਮਿਤੀ 15 ਮਈ 2022 ਰੱਖੀ ਗਈ ਸੀ। 31 ਜੁਲਾਈ ਤੋਂ ਬਾਅਦ ਇਕ ਅਗਸਤ ਤੋਂ 31 ਅਗਸਤ ਤਕ ਆਨਲਾਈਨ ਪੋਰਟ ਰਾਹੀਂ ਦਾਖ਼ਲੇ ਦੀ ਪ੍ਰਵਾਨਗੀ ਦਿੱਤੀ ਜਾਵੇਗੀ।

National Herald case: ਸੋਨੀਆ ਗਾਂਧੀ ਅੱਜ ED ਸਾਹਮਣੇ ਨਹੀਂ ਹੋਣਗੇ ਪੇਸ਼, ਜਾਣੋ ਵਜ੍ਹਾ

0
Sonia Gandhi will not appear before the ED today

ਨੈਸ਼ਨਲ ਹੈਰਾਲਡ/ਐਸੋਸੀਏਟਿਡ ਜਰਨਲਜ਼ ਲਿਮਟਿਡ ਮਾਮਲੇ ‘ਚ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਸੂਤਰਾਂ ਅਨੁਸਾਰ ਕੋਰੋਨਾ ਵਾਇਰਸ ਕਾਰਨ ਈਡੀ ਨੂੰ ਹੋਰ ਤਰੀਕ ਦੇਣ ਦੀ ਬੇਨਤੀ ਕੀਤੀ ਗਈ ਹੈ।

ਦੱਸ ਦਈਏ ਕਿ 1 ਜੂਨ ਨੂੰ ਕਾਂਗਰਸ ਦੇ ਮੀਡੀਆ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਮੋਦੀ ਸਰਕਾਰ ‘ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਗਾਇਆ ਅਤੇ ਦੱਸਿਆ ਕਿ ਈਡੀ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ। ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਕਾਂਗਰਸ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਸੀ ਕਿ ਦੋਵੇਂ ਨੇਤਾ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ।

ਹਾਲਾਂਕਿ 3 ਜੂਨ ਨੂੰ ਸੋਨੀਆ ਗਾਂਧੀ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਖਬਰ ਆਈ ਸੀ।ਸੂਤਰਾਂ ਮੁਤਾਬਕ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ ਪਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਨਹੀਂ ਆਈ ਹੈ।

ਇਸ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਰਾਹੁਲ ਨੂੰ 2 ਜੂਨ ਨੂੰ ਸੰਮਨ ਮਿਿਲਆ ਸੀ ਪਰ ਵਿਦੇਸ਼ ‘ਚ ਹੋਣ ਕਾਰਨ ਰਾਹੁਲ ਗਾਂਧੀ ਨੇ ਹੋਰ ਤਰੀਕ ਮੰਗੀ ਸੀ। ਇਸ ਦੇ ਨਾਲ ਹੀ ਹੁਣ ਦੇਖਣਾ ਹੋਵੇਗਾ ਕਿ ਈਡੀ ਸੋਨੀਆ ਗਾਂਧੀ ਨੂੰ ਪੁੱਛਗਿੱਛ ਲਈ ਕਦੋਂ ਤਰੀਕ ਦਿੰਦੀ ਹੈ।

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ‘ਚ ਪਹੁੰਚੇ ਰਾਜਾ ਵੜਿੰਗ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਭੋਗ ਸਮਾਗਮ ਹੈ। ਅੱਜ ਹਰ ਇੱਕ ਦੀ ਅੱਖ ਨਮ ਹੈ। ਮਾਨਸਾ ਦੀ ਅਨਾਜ ਮੰਡੀ ‘ਚ ਉਨ੍ਹਾਂ ਦਾ ਭੋਗ ਸਮਾਗਮ ਰੱਖਿਆ ਗਿਆ ਹੈ। ਜਿਸ ‘ਚ ਭਾਰੀ ਗਿਣਤੀ ‘ਚ ਲੋਕ ਇੱਕਠੇ ਹੋ ਰਹੇ ਹਨ। ਮੂਸੇਵਾਲੇ ਦੇ ਭੋਗ ‘ਤੇ ਪੰਜਾਬੀ ਕਲਾਕਾਰ ਕੁਲਵਿੰਦਰ ਬਿੱਲਾ, ਕੌਰ ਬੀ ਅਤੇ ਮੈਂਡੀ ਤੱਖਰ, ਰੇਸ਼ਮ ਸਿੰਘ ਅਨਮੋਲ ਵੀ ਪਹੁੰਚ ਚੁੱਕੇ ਹਨ। ਪੰਜਾਬੀ ਗਾਇਕ ਰੇਸ਼ਮ ਅਨਮੋਲ ਨੇ ਕਿਹਾ ਕਿ ਪੰਜਾਬ ਨੇ ਹੀਰਾ ਗਵਾ ਦਿੱਤਾ ਹੈ ਤੇ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਤੇ ਅੱਜ ਲੋਕ ਮੂਸੇਵਾਲਾ ਨੂੰ ਦੇਸ਼ ਵਿਦੇਸ਼ ਚ ਸੁਣਦੇ ਨੇ। ਉਨ੍ਹਾਂ ਕਿਹਾ ਮੂਸੇਵਾਲਾ ਪੰਜਾਬੀ ਮਾਂ ਬੋਲੀ ਨੂੰ ਦੇਸ਼ ਵਿਦੇਸ਼ ਤੱਕ ਲੈ ਕੇ ਗਿਆ।

ਇਸ ਤੋਂ ਇਲਾਵਾ ਦੱਸ ਦਈਏ ਕਿ ਰਾਜਾ ਵੜਿੰਗ ਵੀ ਸਿੱਧੂ ਮੂਸੇਵਾਲਾ ਦੇ ਭੋਗ ਸਮਾਗਮ ‘ਚ ਪਹੁੰਚ ਚੁੱਕੇ ਹਨ। ਇਸ ਮੌਕੇ ਉਹ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਹਾਲਤ ਦੇਖ ਕੇ ਭਾਵੁਕ ਹੋ ਗਏ ਤੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਆਖਰੀ ਵਿਦਾਈ। ਉਨ੍ਹਾਂ ਨੇ ਪੋਸਟ ਸ਼ੇਅਰ ਕਰਕੇ ਕਿਹਾ ਕਿ ਮੂਸੇਵਾਲੇ ਨੂੰ ਆਖ਼ਰੀ ਵਿਦਾਈ, ਸ਼ੁਭਦੀਪ ਸਿੱਧੂ ਜੀ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਇਆ ਹਾਂ। ਦੁਨੀਆਂ ਦੀਆਂ ਨਜ਼ਰਾਂ ਵਿੱਚ ਉਹ ਬਹੁਤ ਵਧੀਆ ਗਾਇਕ ਸੀ ਪਰ ਮੇਰੇ ਲਈ ਮੇਰਾ ਸਾਥੀ ਅਤੇ ਛੋਟਾ ਭਰਾ ਸੀ। ਮੇਰੇ ਜਹਿਨ ਅਤੇ ਯਾਦਾਂ ਵਿੱਚ ਉਹ ਹਮੇਸ਼ਾ ਜਿਊਂਦਾ ਰਹੇਗਾ। ਉਸਦੇ ਮਾਂ ਪਿਓ ਲਈ ਮੈਂ ਹਮੇਸ਼ਾ ਖੜ੍ਹਾ ਮਿਲਾਂਗਾ।

 

ਗੁਰਦੁਆਰਾ ਸਾਹਿਬਾਨ ’ਚ ਸੀਮਤ ਕੀਤੀ ਜਾਵੇਗੀ ਸਿਰੋਪਾਓ ਦੀ ਵਰਤੋਂ: ਐਡਵੋਕੇਟ ਧਾਮੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਘਰਾਂ ਅੰਦਰ ਸਿਰੋਪਾਓ ਦੀ ਕੀਤੀ ਜਾ ਰਹੀ ਵਰਤੋਂ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਿਰੋਪਾਓ ਦੀ ਵਰਤੋਂ ਸੀਮਤ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰਾਂ ਵਿਚ ਪੁੱਜਦੀਆਂ ਅਹਿਮ ਸ਼ਖ਼ਸੀਅਤਾਂ, ਵੀ.ਆਈ.ਪੀਜ਼ ਲੋਕ, ਸਰਕਾਰ ਦੇ ਆਗੂ ਆਦਿ ਨੂੰ ਗੁਰੂ ਦਰਬਾਰ ’ਚ ਸਿਰੋਪਾਓ ਨਹੀਂ ਦਿੱਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਉਕਤ ਸਾਰੇ ਲੋਕਾਂ ਨੂੰ ਹੁਣ ਗੁਰੂ ਦਰਬਾਰ ਦੀ ਥਾਂ ਪ੍ਰਬੰਧਕੀ ਦਫ਼ਤਰਾਂ ਜਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਦਫ਼ਤਰ ’ਚ ਸਿਰੋਪਾਓ ਦੇ ਕੇ ਮਾਨ-ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਹੁਤਾਤ ਵਿਚ ਸਿਰੋਪਾਓ ਦੀ ਵਰਤੋਂ ਨੂੰ ਸੰਕੋਚਿਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤਹਿਤ ਭਵਿੱਖ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਦਰਬਾਰ ਵਿਚ ਸਿਰੋਪਾਓ ਲਈ ਨਿਯਮ ਬਣਾਏ ਜਾਣਗੇ, ਜਿਸ ਵਿਚ ਪੰਥਕ ਰਵਾਇਤਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ

0
Punjab Cabinet important meeting will be held today

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਕੈਬਨਿਟ ਮੀਟਿੰਗ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੱਲੋਂ ਜਾਰੀ ਪੱਤਰ ’ਚ ਸਾਰੇ ਕੈਬਨਿਟ ਮੰਤਰੀਆਂ ਅਤੇ ਕੈਬਨਿਟ ਅਧਿਕਾਰੀਆਂ ਨੂੰ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਬੀਤੇ ਦਿਨੀ ਵੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ‘ਚ ਪੰਜਾਬ ਸਰਕਾਰ ਵਲੋਂ ਬਜਟ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਆਪਣਾ ਬਜਟ ਪੇਸ਼ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਸੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਕਿ ਅਜਿਹਾ ਇਤਿਹਾਸ ‘ਚ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਆਮ ਲੋਕਾਂ ਦੀ ਰਾਇ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ। ਇਹ ਬਜਟ ਸੈਸ਼ਨ 24 ਜੂਨ ਤੋਂ ਲੈ ਕੇ 30 ਜੂਨ ਤੱਕ ਚੱਲੇਗਾ। ਇਸਦੇ ਨਾਲ ਹੀ ਦੱਸ ਦਈਏ ਕਿ ਆਮ ਲੋਕਾਂ ਦਾ ਇਹ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ।

ਇਸ ਤੋਂ ਇਲਾਵਾ 7 ਜੂਨ ਨੂੰ ਹੋਈ ਕੈਬਨਿਟ ਮੀਟਿੰਗ ‘ਚ ਇਹ ਫੈਸਲੇ ਲਏ ਗਏ ਸਨ….

ਗਰਮ ਰੁੱਤ ਦੀ ਮੂੰਗੀ ਖਰੀਦਣ ਲਈ ਗੈਪ ਫਡਿੰਗ ਵਜੋਂ ਮਾਰਕਫੈੱਡ ਲਈ 66.56 ਕਰੋੜ ਰੁਪਏ ਦੀ ਪ੍ਰਵਾਨਗੀ
ਧਰਤੀ ਹੇਠਲੇ ਪਾਣੀ ਵਰਗੇ ਬਹੁਮੱਲੇ ਕੁਦਰਤੀ ਵਸੀਲਿਆਂ ਨੂੰ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿਚ ਸੁਧਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਮਾਰਕਫੈੱਡ ਵੱਲੋਂ ਸਾਲ 2022-23 ਲਈ ਗਰਮ ਰੁੱਤ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਉਤੇ ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਰਕਫੈੱਡ ਨੂੰ ਇਹ ਫਸਲ ਖਰੀਦਣ ਲਈ ਸੂਬੇ ਦੀ ਨੋਡਲ ਏਜੰਸੀ ਬਣਾਇਆ ਗਿਆ ਹੈ।

ਇਹ ਵੀ ਫੈਸਲਾ ਕੀਤਾ ਗਿਆ ਕਿ ਗੈਪ ਫਡਿੰਗ ਵਜੋਂ 1875 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਕਫੈੱਡ ਨੂੰ ਲਗਪਗ 66.65 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਮੌਜੂਦਾ ਗਰਮ ਰੁੱਤ ਦੀ ਮੂੰਗੀ ਦੇ ਸੀਜ਼ਨ ਦੌਰਾਨ 95,000 ਏਕੜ ਰਕਬੇ ਵਿਚ ਮੂੰਗੀ ਦੀ ਬਿਜਾਈ ਹੋਈ ਹੈ ਅਤੇ ਪ੍ਰਤੀ ਏਕੜ ਪੰਜ ਕੁਇੰਟਲ ਉਤਪਾਦਨ ਹੋਣ ਦੀ ਆਸ ਹੈ। ਇਸ ਉਪਰਾਲੇ ਨਾਲ ਘੱਟ ਸਮੇਂ ਵਿਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਹੋਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10 ਤੋਂ 20 ਫੀਸਦੀ ਬੱਚਤ ਹੋਣ ਦੀ ਸੰਭਾਵਨਾ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਵਿਚ ਸਹਾਈ ਹੋਵੇਗਾ।

ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਨੂੰ ਮਨਜ਼ੂਰੀ
ਸੂਬੇ ਵਿਚ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ ਐਕਟ-1987 ਦੀ ਧਾਰਾ-7 ਵਿਚ ਸੋਧ ਕਰਕੇ ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਵਿਧਾਨ ਸਭਾ ਦੇ ਅਗਾਮੀ ਸੈਸ਼ਨ ਵਿਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਬਿੱਲ ਦੇ ਕਾਨੂੰਨੀ ਰੂਪ ਲੈਣ ਨਾਲ ਪੇਂਡੂ ਵਿਕਾਸ ਫੰਡ ਨੂੰ ਵੱਖ-ਵੱਖ ਉਦੇਸ਼ਾਂ/ਗਤੀਵਿਧੀਆਂ ਲਈ ਖਰਚ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਮੰਡੀਆਂ/ਖਰੀਦ ਕੇਂਦਰਾਂ ਤੱਕ ਪਹੁੰਚ ਸੜਕਾਂ ਦਾ ਨਿਰਮਾਣ ਜਾਂ ਮੁਰੰਮਤ ਅਤੇ ਸਟਰੀਟ ਲਾਈਟਾਂ ਲਾਉਣਾ ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਢੋਆ-ਢੁਆਈ ਦੇ ਯੋਗ ਬਣਾਇਆ ਜਾ ਸਕੇਗਾ, ਨਵੀਆਂ ਮੰਡੀਆਂ/ਖਰੀਦ ਕੇਂਦਰਾਂ ਦਾ ਨਿਰਮਾਣ/ਵਿਕਾਸ ਅਤੇ ਪੁਰਾਣੀਆਂ ਮੰਡੀਆਂ/ਕੱਚੇ ਫੜ੍ਹਾਂ/ਖਰੀਦ ਕੇਂਦਰਾਂ ਦਾ ਵਿਕਾਸ, ਪੀਣ ਵਾਲੇ ਪਾਣੀ ਦੀ ਸਪਲਾਈ ਦੀ ਵਿਵਸਥਾ ਅਤੇ ਮੰਡੀਆਂ/ਖਰੀਦ ਕੇਂਦਰਾਂ ਵਿੱਚ ਸਾਫ-ਸਫਾਈ ਵਿੱਚ ਸੁਧਾਰ ਕਰਨਾ, ਖਰੀਦ ਕਾਰਜਾਂ ਨਾਲ ਜੁੜੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਚੰਗੀਆਂ ਸਹੂਲਤਾਂ ਨਾਲ ਲੈਸ ਰੈਸਟ ਹਾਊਸ/ਰੈਣ ਬਸੇਰੇ/ਸ਼ੈੱਡ ਮੁਹੱਈਆ ਕਰਵਾਉਣਾ ਸ਼ਾਮਲ ਹੈ।

ਇਸੇ ਤਰ੍ਹਾਂ ਪੇਂਡੂ ਵਿਕਾਸ ਫੰਡ ਖਰੀਦੇ ਗਏ ਸਟਾਕ ਨੂੰ ਭੰਡਾਰ ਕਰਨ ਲਈ ਮੰਡੀਆਂ ਵਿੱਚ ਸਟੋਰੇਜ ਸਹੂਲਤਾਂ ਵਧਾਉਣ ਲਈ ਖਰਚਿਆ ਜਾਵੇਗਾ ਤਾਂ ਜੋ ਸੂਬੇ ਵਿੱਚ ਖਰੀਦ ਅਤੇ ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ, ਕਰਜ਼ੇ ਦੇ ਬੋਝ ਹੇਠ ਦੱਬੇ ਸੂਬੇ ਦੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨਾ ਤਾਂ ਜੋ ਦਬਾਅ ਹੇਠ ਵਿਕਰੀ ਦੀ ਕਿਸੇ ਵੀ ਸੰਭਾਵਨਾ ਨੂੰ ਖਤਮ ਕੀਤਾ ਜਾ ਸਕੇ। ਮੰਡੀ ਜਾਂ ਸੂਬਾ ਪੱਧਰ ਉਤੇ ਫਸਲ ਦੀ ਖਰੀਦ ਜਾਂ ਜ਼ਮੀਨੀ ਰਿਕਾਰਡ, ਫਸਲ ਦੇ ਸਰਵੇਖਣ, ਕਿਸਾਨਾਂ ਦੀ ਕੰਪਿਊਟ੍ਰੀਕਿਤ ਪਛਾਣ ਨਾਲ ਸਬੰਧਤ ਹਾਰਡਵੇਅਰ/ਸਾਫਟਵੇਅਰ ਦਾ ਵਿਕਾਸ ਕਰਨਾ ਜੋ ਪਾਰਦਰਸ਼ਤਾ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਖਰੀਦ ਗਤੀਵਿਧੀਆਂ ਨੂੰ ਵੀ ਸੁਖਾਲਾ ਬਣਾ ਸਕਦਾ ਹੈ।

ਇਸੇ ਤਰ੍ਹਾਂ ਕੰਪਿਊਟਰਾਈਜ਼ਡ ਇਲੈਕਟ੍ਰਾਨਿਕ ਕੰਡਾ, ਤੋਲ ਨਾਲ ਸਬੰਧਤ ਸਹੂਲਤਾਂ, ਗੁਣਵੱਤਾ ਜਾਂਚ ਉਪਕਰਨ, ਮੰਡੀ/ਖਰੀਦ ਕੇਂਦਰਾਂ ਵਿੱਚ ਸੁਵਿਧਾਵਾਂ ਨੂੰ ਘੋਖਣਾ ਅਤੇ ਇਸ ਦਾ ਈ-ਖਰੀਦ ਵਿਧੀ ਨਾਲ ਏਕੀਕਰਣ ਤੋਂ ਇਲਾਵਾ ਸਫਾਈ, ਛਾਂਟੀ, ਸੁਕਾਉਣ, ਅਨਾਜ ਦੀ ਗੁਣਵੱਤਾ ਦਾ ਅਧਿਐਨ, ਛੋਟੇ ਸ਼ਿਪਿੰਗ ਸਾਇਲੋਜ਼, ਬਾਰਦਾਨਾ ਅਤੇ ਸਿਲਾਈ ਦੀਆਂ ਸਹੂਲਤਾਂ ਸਮੇਤ ਮੰਡੀਆਂ ਨੂੰ ਸਵੈ-ਚਲਿਤ ਅਤੇ ਮਸ਼ੀਨੀਕਰਨ ਨਾਲ ਲੈਸ ਕਰਨਾ ਸ਼ਾਮਲ ਹੈ। ਇਸ ਕਦਮ ਨਾਲ ਮੰਡੀਆਂ/ਖਰੀਦ ਕਾਰਜਾਂ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।

ਕੈਬਨਿਟ ਵੱਲੋਂ ਰੇਹੜੀ-ਫੜ੍ਹੀ ਵਾਲਿਆਂ ਉਤੇ ਲਗਦੀ ਸਟੈਂਪ ਡਿਊਟੀ ਤੋਂ ਛੋਟ
ਕੋਵਿਡ-19 ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਰੇਹੜੀ-ਫੜ੍ਹੀ ਵਾਲਿਆਂ ਨੂੰ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਪ੍ਰਧਾਨ ਮੰਤਰੀ ਸਵੈਨਿਧੀ ਸਕੀਮ ਅਧੀਨ ਰੇਹੜੀ-ਫੜ੍ਹੀ ਵਾਲਿਆਂ ਦੇ 50 ਹਜ਼ਾਰ (ਥਰਡ ਟਰਾਂਚ ਲੋਨ) ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲੱਗਦੀ ਅਸ਼ਟਾਮ ਡਿਊਟੀ ਤੋਂ ਛੋਟ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਰੇਹੜੀ-ਫੜ੍ਹੀ ਵਾਲਿਆਂ ਦੇ ਕੰਮਕਾਜ ਨੂੰ ਕੋਵਿਡ ਮਹਾਂਮਾਰੀ ਕਾਰਨ ਵੱਡੀ ਸੱਟ ਵੱਜੀ, ਇਸ ਲਈ ਉਨ੍ਹਾਂ ਦਾ ਕੰਮਕਾਜ ਦੁਬਾਰਾ ਸ਼ੁਰੂ ਕਰਨ ਲਈ ਵਿਸ਼ੇਸ਼ ਮਦਦ ਦੀ ਲੋੜ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਰੇਹੜੀ-ਫੜ੍ਹੀ ਵਾਲਿਆਂ ਲਈ 50 ਹਜ਼ਾਰ ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲਗਦੀ 127 ਰੁਪਏ ਦੀ ਅਸ਼ਟਾਮ ਡਿਊਟੀ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।

ਇਕ ਵਿਧਾਇਕ, ਇਕ ਪੈਨਸ਼ਨ ਲਈ ‘ਦੀ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਫੈਸਿਲਟੀਜ਼ ਰੈਗੂਲੇਸ਼ਨ) ਐਕਟ-1977’ ਵਿਚ ਸੋਧ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਦੀ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਫੈਸਿਲਟੀਜ਼ ਰੈਗੂਲੇਸ਼ਨ) ਐਕਟ-1977 ਦੀ ਧਾਰਾ 3 (1) ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਇਕ ਪੈਨਸ਼ਨ (ਟਰਮਾਂ ਦੀ ਗਿਣਤੀ ਕੀਤੇ ਬਗੈਰ) ਨਵੀਂ ਦਰ ਅਨੁਸਾਰ (60,000 ਰੁਪਏ ਪ੍ਰਤੀ ਮਹੀਨਾ+ਮਹਿੰਗਾਈ ਭੱਤਾ ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਦੇ ਮੁਤਾਬਕ ਦਿੱਤੀ ਜਾਵੇਗੀ।

ਇਹ ਮੌਜੂਦਾ ਵਿਵਸਥਾ ਨੂੰ ਬਦਲ ਦੇਵੇਗੀ ਜਿਸ ਅਨੁਸਾਰ ਪਹਿਲੀ ਟਰਮ ਲਈ 15,000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਅਤੇ ਹਰੇਕ ਬਾਅਦ ਵਾਲੀ ਟਰਮ ਲਈ 10,000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਸੀ। ਇਸ ਸੋਧ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ ਲਗਪਗ 19.53 ਕਰੋੜ ਰੁਪਏ ਦੀ ਬੱਚਤ ਹੋਵੇਗੀ।

ਜੇਲ੍ਹ ਵਿਭਾਗ ਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦੀਆਂ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ
ਪੰਜਾਬ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ ਦੀਆਂ ਸਾਲ 2015-16, 2016-17 ਤੇ 2017-18 ਤੋਂ ਇਲਾਵਾ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦੀਆਂ ਸਾਲ 2016-17, 2017-18, 2018-19 ਅਤੇ 2019-20 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨ ਕਰ ਲਿਆ ਹੈ।

ਰਾਜ ਚੋਣ ਕਮਿਸ਼ਨ ਦੇ ਗਰੁੱਪ-ਏ ਸੇਵਾ ਨਿਯਮਾਂ ਵਿੱਚ ਸੋਧ ਅਤੇ ਗਰੁੱਪ-ਬੀ ਦੇ ਸਰਵਿਸ ਨਿਯਮ ਬਣਾਉਣ ਨੂੰ ਮਨਜ਼ੂਰੀ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ 2016 ਦੀ ਸਿਵਲ ਰਿੱਟ ਪਟੀਸ਼ਨ ਨੰਬਰ 20838 ਬਾਰੇ ਪਾਸ ਕੀਤੇ ਹੁਕਮਾਂ ਅਨੁਸਾਰ ਪੰਜਾਬ ਕੈਬਨਿਟ ਨੇ ਰਾਜ ਚੋਣ ਕਮਿਸ਼ਨ ਦੇ ਗਰੁੱਪ-ਏ, 2014 ਸੇਵਾ ਨਿਯਮਾਂ ਵਿੱਚ ਸੋਧ ਅਤੇ ਗਰੁੱਪ-ਬੀ ਦੇ ਸੇਵਾ ਨਿਯਮ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ ਤਾਂ ਕਿ ਸਟਾਫ਼ ਦੇ ਸੇਵਾ ਮਾਮਲਿਆਂ ਅਤੇ ਤਰੱਕੀਆਂ ਦੇ ਮਸਲਿਆਂ ਨਾਲ ਸਿੱਝਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਐਕਟ, 1994 ਦੀਆਂ ਤਜਵੀਜ਼ਾਂ ਦੀ ਰੌਸ਼ਨੀ ਵਿੱਚ ਵਿੱਤ ਵਿਭਾਗ ਦੀ ਮਨਜ਼ੂਰੀ ਅਨੁਸਾਰ ਰਾਜ ਚੋਣ ਕਮਿਸ਼ਨਰ ਤੇ ਸਟਾਫ਼ ਦੀਆਂ ਆਸਾਮੀਆਂ ਸਿਰਜੀਆਂ ਗਈਆਂ ਸਨ। ਇਸ ਦੇ ਬਾਵਜੂਦ ਰਾਜ ਚੋਣ ਕਮਿਸ਼ਨ ਦੇ ਦਫ਼ਤਰੀ ਮੁਲਾਜ਼ਮਾਂ ਲਈ ਕੋਈ ਵਿਭਾਗੀ ਸੇਵਾ ਨਿਯਮਾਂ ਦੀ ਅਣਹੋਂਦ ਕਾਰਨ ਮੁਲਾਜ਼ਮਾਂ ਦੇ ਸੇਵਾ ਤੇ ਤਰੱਕੀ ਦੇ ਮਸਲਿਆਂ ਨਾਲ ਸਿੱਝਣ ਵਿੱਚ ਮੁਸ਼ਕਲਾਂ ਆ ਰਹੀਆਂ ਸਨ।

ਸੰਗਰੂਰ ਜ਼ਿਮਨੀ ਚੋਣ ਲਈ 5 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ

0
Nomination papers of 5 candidates for Sangrur by election rejected

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 21 ਉਮੀਦਵਾਰਾਂ ਵੱਲੋਂ ਆਪਣੇ ਕਾਗ਼ਜ਼ ਦਾਖ਼ਲ ਕਰਵਾਏ ਗਏ ਸਨ ਜਿਨਾਂ ’ਚੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ ਜਦਕਿ ਵੱਖ-ਵੱਖ ਕਾਰਨਾਂ ਕਰਕੇ 5 ਉਮੀਦਵਾਰਾਂ ਦੇ ਕਾਗ਼ਜ਼ ਦਰੁਸਤ ਨਹੀਂ ਪਾਏ ਗਏ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਜਿਨਾਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ ਉਨਾਂ ’ਚ ਭਾਰਤੀਯ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਕਰਨ ਇੰਦਰ ਸਿੰਘ ਢਿੱਲੋਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸਿਮਰਤ ਕੌਰ, ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਦਲਜੀਤ ਸਿੰਘ ਘੁਮਾਣ, ਆਜ਼ਾਦ ਉਮੀਦਵਾਰ ਬਾਬੂ ਰਾਮ ਓਝਾ ਅਤੇ ਭੁਪਿੰਦਰ ਸਿੰਘ ਬੀਰਵਲ ਸ਼ਾਮਲ ਹਨ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਜਿਨਾਂ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ ਉਨਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ, ਭਾਰਤੀਯ ਜਨਤਾ ਪਾਰਟੀ ਦੇ ਕੇਵਲ ਸਿੰਘ ਢਿੱਲੋਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ, ਆਪਣੀ ਏਕਤਾ ਪਾਰਟੀ ਦੇ ਹਸਨ ਮੁਹੰਮਦ ਅਤੇ ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਦੇ ਜਗਮੋਹਨ ਸਿੰਘ ਸ਼ਾਮਲ ਹਨ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਇਨਾਂ ਪਾਰਟੀਆਂ ਦੇ ਉਮੀਦਵਾਰਾਂ ਤੋਂ ਇਲਾਵਾ ਅਜੇ ਕੁਮਾਰ, ਪੱਪੂ ਕੁਮਾਰ, ਗਗਨਦੀਪ ਸਿੰਘ, ਜਗਪਾਲ ਸਿੰਘ, ਸ਼ਕਤੀ ਕੁਮਾਰ ਗੁਪਤਾ, ਰਤਨ ਲਾਲ, ਸੁਨੈਨਾ, ਕੁਲਵੀਰ ਸਿੰਘ ਅਤੇ ਅਮਨਦੀਪ ਕੌਰ ਉੱਪਲ ਦੇ ਆਜ਼ਾਦ ਉਮੀਦਵਾਰਾਂ ਵਜੋਂ ਕਾਗ਼ਜ਼ ਸਹੀ ਪਾਏ ਗਏ ਹਨ। ਉਨਾਂ ਦੱਸਿਆ ਕਿ ਜਿਨਾਂ ਦੇ ਕਾਗ਼ਜ਼ ਸਹੀ ਪਾਏ ਗਏ ਹਨ ਤਾਂ ਉਨਾਂ ’ਚੋਂ ਚਾਹਵਾਨ ਉਮੀਦਵਾਰ ਮਿਤੀ 9 ਜੂਨ ਤੱਕ ਆਪਣੀ ਨਾਮਜ਼ਦਗੀ ਵਾਪਸ ਲੈ ਸਕਦਾ ਹੈ।

ਪੰਜਾਬ ਸਰਕਾਰ ਨੇ 424 VIPs ਦੀ ਸੁਰੱਖਿਆ ਕੀਤੀ ਬਹਾਲ

0
Punjab govt restores security of 424 VIPs

ਪੰਜਾਬ ਸਰਕਾਰ ਨੇ 424 VIP ਲੋਕਾਂ ਦੀ ਸੁਰੱਖਿਆ ਵਾਪਿਸ ਲੈ ਲਈ ਸੀ ਪਰ ਬੀਤੇ ਦਿਨੀ ਪੰਜਾਬ ਸਰਕਾਰ ਨੇ ਉਹਨਾਂ 424 ਵੀ ਆਈ ਪੀ ਲੋਕਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ ਜਿਸ ਨੂੰ ਲੈ ਕੇ ਬਹੁਤ ਹੰਗਾਮਾ ਹੋਇਆ ਸੀ ਕਿਉਂਕਿ ਇਹਨਾਂ 424 ਲੋਕਾਂ ਵਿਚ ਸਿੱਧੂ ਮੂਸੇਵਾਲਾ ਵੀ ਸੀ ਜਿਸਦੀ ਸੁਰੱਖਿਆ ਵਿਚ ਕਟੌਤੀ ਮਗਰੋਂ ਉਸਦਾ ਕਤਲ ਕਰ ਦਿੱਤਾ ਗਿਆ ਸੀ।

ਦੱਸ ਦਈਏ ਕਿ ਜਦੋਂ ਇਹ ਮਾਮਲਾ ਹਾਈਕੋਰਟ ਵਿਚ ਪੁੱਜਾ ਸੀ ਤਾਂ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ 6 ਜੂਨ ਦੇ ਮੱਦੇਨਜ਼ਰ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਹੈ ਪਰ ਉਹ 7 ਜੂਨ ਨੂੰ ਬਹਾਲ ਕਰ ਦਿੱਤੀ ਜਾਵੇਗੀ। ਲੰਘੇ ਕੱਲ੍ਹ ਇਹ ਸੁਰੱਖਿਆ ਬਹਾਲ ਕਰ ਦਿੱਤੀ ਗਈ ਹੈ। ਹੰਗਾਮੇ ਦਾ ਵੱਡਾ ਕਾਰਨ ਸੁਰੱਖਿਆ ਕਟੌਤੀ ਦੀ ਸੂਚੀ ਸੋਸ਼ਲ ਮੀਡੀਆ ‘ਤੇ ਮੀਡੀਆ ਵਿਚ ਲੀਕ ਹੋਣਾ ਸੀ।