Home Blog Page 2037

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਨੇ 8 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

0
Phool Picked Up Sidhu MooseWala

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਪੰਜਾਬ ਪੁਲਿਸ ਨੇ ਪਹਿਲੀ ਵਾਰ ਉਪਚਾਰਿਕ ਬਿਆਨ ਦਿੱਤਾ ਹੈ। ਪੁਲਿਸ ਨੇ ਕਿਹਾ ਕਿ ਇਸ ਕਤਲ ਦੀ ਸਾਜ਼ਿਸ ਜਨਵਰੀ 2022 ਤੋਂ ਹੀ ਰਚੀ ਜਾ ਰਹੀ ਹੈ। ਪੁਲਿਸ ਅਨੁਸਾਰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾਡ ਦੇ 2 ਸਾਥੀ ਜਨਵਰੀ ‘ਚ ਹੀ ਹਰਿਆਣਾ ਤੋਂ ਪੰਜਾਬ ਆ ਗਏ ਸਨ।ਇਸ ਤੋਂ ਬਾਅਦ ਤੋਂ ਹੀ ਉਹ ਸਿੱਧੂ ਮੂਸੇਵਾਲਾ ਦੀ ਰੇਕੀ ਕਰ ਰਹੇ ਸਨ।

ਪੁਲਿਸ ਨੇ ਇਹ ਵੀ ਕਿਹਾ ਕਿ ਕਤਲ ਵਾਲੇ ਦਿਨ ਕਾਲਾਂਵਾਲੀ ਸਿਰਸਾ ਦੇ ਸੰਦੀਪ ਕੇਕੜਾ ਨੇ ਪੂਰੀ ਰੇਕੀ ਕੀਤੀ। ਉਸ ਨੇ ਸ਼ਾਰਪ ਸ਼ੂਟਰਾਂ ਨੂੰ ਦੱਸਿਆ ਕਿ ਮੂਸੇਵਾਲਾ ਬਿਨਾਂ ਗੰਨਮੈਨ ਤੇ ਬਿਨਾਂ ਬੁਲੇਟ ਪਰੂਫ ਗੱਡੀ ਦੇ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਸ਼ਾਮ 5.30 ਵਜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ।

ਪੁਲਿਸ ਨੇ ਇਸ ਮਾਮਲੇ ‘ਚ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਖੰਡਾ ਚੌਕ ਨੇੜੇ ਤਲਵੰਡੀ ਸਾਬੋ ਬਠਿੰਡਾ, ਮਨਪ੍ਰੀਤ ਭਾਊ ਵਾਸੀ ਜ਼ਿਲ੍ਹਾ ਫ਼ਰੀਦਕੋਟ, ਸਰਾਜ ਮਿੰਟੂ ਵਾਸੀ ਅੰਮ੍ਰਿਤਸਰ, ਪ੍ਰਭਦੀਪ ਸਿੰਘ ਪੱਬੀ ਵਾਸੀ ਤਖ਼ਤਮਾਲ ਕਾਲਾਂਵਾਲੀ ਹਰਿਆਣਾ, ਮੋਨੂੰ ਡਾਗਰ ਵਾਸੀ ਰੇਵਾਲੀ ਜ਼ਿਲ੍ਹਾ ਸੋਨੀਪਤ ਵਾਸੀ ਹਰਿਆਣਾ, ਸੋਨੀਪਤ ਵਾਸੀ ਹਰਿਆਣਾ ਵਾਸੀ ਤਲਵੰਡੀ ਸਾਬੋ ਸ਼ਾਮਲ ਹਨ। ਪਵਨ ਬਿਸ਼ਨੋਈ ਵਾਸੀ ਫਤਿਹਾਬਾਦ ਹਰਿਆਣਾ ,ਨਸੀਬ ਵਾਸੀ ਫਤਿਹਾਬਾਦ ਹਰਿਆਣਾ ਅਤੇ ਸੰਦੀਪ ਸਿੰਘ ਉਰਫ ਕੇਕੜਾ ਵਾਸੀ ਕਾਲਾਂਵਾਲੀ ਮੰਡੀ ਜ਼ਿਲ੍ਹਾ ਸਿਰਸਾ ਹਰਿਆਣਾ ਸ਼ਾਮਲ ਹਨ।

 

Khelo India Youth Games: ਚੰਡੀਗੜ੍ਹ ਦੇ ਯਸ਼ਵੀਰ ਮਲਿਕ ਨੇ ਗ੍ਰੀਕੋ-ਰੋਮਨ ਗੋਲਡ ਮੈਡਲ ਜਿੱਤਿਆ

0

ਤਾਊ ਦੇਵੀ ਲਾਲ ਸਟੇਡੀਅਮ ਵਿੱਚ ਚੱਲ ਰਹੀਆਂ ਖੇਲੋ ਇੰਡੀਆ ਯੂਥ ਖੇਡਾਂ ਦੇ ਚੌਥੇ ਦਿਨ ਚੰਡੀਗੜ੍ਹ ਦੇ ਯਸ਼ਵੀਰ ਮਲਿਕ ਨੇ 65 ਕਿਲੋਗ੍ਰਾਮ ਗ੍ਰੀਕੋ ਰੋਮਨ ਕੁਸ਼ਤੀ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ ਹੈ। ਅੰਡਰ-15 ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਮਲਿਕ ਨੇ ਕੁਆਰਟਰ ਅਤੇ ਸੈਮੀਫਾਈਨਲ ਮੁਕਾਬਲੇ ਵਿੱਚ 10-1 ਅਤੇ 12-5 ਦੇ ਸਕੋਰ ਨਾਲ ਮੁਕਾਬਲੇ ਵਿੱਚ ਦਬਦਬਾ ਬਣਾਇਆ। ਗੋਲਡ ਮੈਡਲ ਮੈਚ ਵਿੱਚ ਹਰਿਆਣਾ ਦੇ ਨਿਸ਼ਾਂਤ ਨੂੰ 6-2 ਦੇ ਸਕੋਰ ਨਾਲ ਹਰਾ ਕੇ ਜੇਤੂ ਬਣ ਕੇ ਉਭਰਿਆ।

17 ਸਾਲਾ ਖਿਡਾਰੀ ਨੇ ਆਪਣੀ ਸਫਲਤਾ ਦਾ ਸਿਹਰਾ ਮਨੀਮਾਜਰਾ ਵਿੱਚ ਸੀਨੀਅਰ ਕੋਚ ਦਰਸ਼ਨ ਲਾਲ ਦੇ ਮਾਰਗਦਰਸ਼ਨ ਵਿੱਚ ਆਪਣੀ ਸਖ਼ਤ ਮਿਹਨਤ ਅਤੇ ਸਿਖਲਾਈ ਨੂੰ ਦਿੱਤਾ। ਉਸਨੇ ਕਿਹਾ, “ਸਾਨੂੰ ਮੌਸਮ ਦੀ ਪਰਵਾਹ ਕੀਤੇ ਬਿਨਾਂ ਸਿਖਲਾਈ ਜਾਰੀ ਰੱਖਣੀ ਚਾਹਿਦੀ ਹੈ, ਇੱਥੋਂ ਤੱਕ ਕਿ ਕੋਵਿਡ ਵੀ ਮੇਰੀ ਸਿਖਲਾਈ ਵਿੱਚ ਰੁਕਾਵਟ ਨਹੀਂ ਬਣਿਆ।”

ਸਿੱਧੂ ਮੂਸੇਵਾਲਾ ਤੋਂ ਬਾਅਦ ਇੱਕ ਹੋਰ ਮਸ਼ਹੂਰ ਰੈਪਰ Trouble ਦਾ ਹੋਇਆ ਕਤਲ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੋਂ ਬਾਅਦ ਇੱਕ ਹੋਰ ਮਸ਼ਹੂਰ ਰੈਪਰ Trouble ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਅਟਲਾਂਟਾ ਰੈਪਰ ਟ੍ਰਬਲ ਦਾ ਜਾਰਜੀਆ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਰੈਪਰ ਦੀ ਲਾਸ਼ ਉਨ੍ਹਾਂ ਦੇ ਅਪਾਰਟਮੈਂਟ ਵਿਚ ਹੀ ਮਿਲੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਰੌਕਡੇਲ ਕਾਉਂਟੀ ਸ਼ੈਰਿਫ ਦੇ ਬੁਲਾਰੇ ਜੇਡੇਦਿਆਹ ਕੈਂਟੀ ਨੇ ਕਿਹਾ ਕਿ 34 ਸਾਲਾ ਟ੍ਰਬਲ, ਅਸਲੀ ਨਾਮ ਮਾਰੀਏਲ ਸੇਮੋਂਟੇ, ਦੀ ਲਾਸ਼ ਲੇਕ ਸੇਂਟ ਜੇਮਸ ਅਪਾਰਟਮੈਂਟ ਵਿੱਚ ਤੜਕੇ 3:20 ‘ਤੇ ਜ਼ਮੀਨ ‘ਤੇ ਪਈ ਮਿਲੀ। ਉਨ੍ਹਾਂ ਦੇ ਸਰੀਰ ‘ਤੇ ਗੋਲੀ ਦਾ ਨਿਸ਼ਾਨ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।

ਉਨ੍ਹਾਂ ਦੇ ਕਤਲ ਦੇ ਸਬੰਧ ਵਿਚ ਸ਼ੱਕੀ ਜੈਮੀਚੇਲ ਜੋਨਸ ਦੀ ਗ੍ਰਿਫ਼ਤਾਰੀ ਲਈ ਵਾਰੰਟ ਪ੍ਰਾਪਤ ਕੀਤਾ ਗਿਆ ਹੈ। ਹਾਲਾਂਕਿ ਅਜੇ ਤੱਕ ਉਸ ਨੂੰ ਹਿਰਾਸਤ ‘ਚ ਨਹੀਂ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਟ੍ਰਬਲ ਅਪਾਰਟਮੈਂਟ ਕੰਪਲੈਕਸ ਵਿੱਚ ਰਹਿਣ ਰਹੀ ਆਪਣੀ ਇੱਕ ਮਹਿਲਾ ਦੋਸਤ ਨੂੰ ਮਿਲਣ ਗਏ ਸਨ। ਜਿੱਥੇ ਅਚਾਨਕ ਹਾਲਾਤ ਬਦਲ ਗਏ। ਸ਼ੱਕੀ ਜੋਨਸ ਮਹਿਲਾ ਨੂੰ ਜਾਣਦਾ ਸੀ, ਪਰ ਟ੍ਰਬਲ ਨੂੰ ਨਹੀਂ ਜਾਣਦਾ ਸੀ। ਉਨ੍ਹਾਂ ਦੇ ਦੇਹਾਂਤ ‘ਤੇ ਸੋਗ ਜ਼ਾਹਰ ਕਰਦੇ ਹੋਏ ਰਿਕਾਰਡਿੰਗ ਕੰਪਨੀ ਡੇਫ ਜੈਮ ਨੇ ਇਕ ਇੰਸਟਾਗ੍ਰਾਮ ਪੋਸਟ ਵਿਚ ਲਿਖਿਆ ਕਿ ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਟ੍ਰਬਲ ਦੇ ਬੱਚਿਆਂ, ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਉਹ ਆਪਣੇ ਸ਼ਹਿਰ ਲਈ ਇੱਕ ਸੱਚੀ ਆਵਾਜ਼ ਸਨ ਅਤੇ ਉਸ ਭਾਈਚਾਰੇ ਲਈ ਇੱਕ ਪ੍ਰੇਰਣਾ, ਜਿਸ ਦੀ ਉਨ੍ਹਾਂ ਨੇ ਮਾਣ ਨਾਲ ਨੁਮਾਇੰਦਗੀ ਕੀਤੀ ਸੀ।

ਬਰਾਤੀਆਂ ਨਾਲ ਭਰੀ SUV ਦੀ ਟਰੱਕ ਨਾਲ ਹੋਈ ਟੱਕਰ, ਦਰਦਨਾਕ ਹਾਦਸੇ ‘ਚ 8 ਦੀ ਹੋਈ ਮੌਤ

0

ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਬਰਾਤੀਆਂ ਨਾਲ ਭਰੀ ਕਾਰ ਤੇ ਟਰੱਕ ਵਿਚਾਲੇ ਟੱਕਰ ਹੋ ਗਈ। ਜਿਸ ਨਾਲ ਕਾਰ ‘ਚ ਮੌਜੂਦ 8 ਲੋਕਾਂ ਦੀ ਮੌਤ ਹੋ ਗਈ ਹੈ।

ਜਦੋਂ ਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਅਨੁਸਾਰ ਹਾਦਸਾ ਮੈਗਾ ਹਾਈਵੇਅ ’ਤੇ ਗੁਡਾਮਲਾਨੀ ਥਾਣਾ ਖੇਤਰ ’ਚ ਇੱਕ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਹੋਇਆ। ਪੁਲਿਸ ਅਨੁਸਾਰ ਇਹ ਸਾਰੇ ਮ੍ਰਿਤਕ ਇੱਕ ਹੀ ਪਰਿਵਾਰ ਦੇ ਸਨ।

ਪੁਲਿਸ ਅਧਿਕਾਰੀਆਂ ਮੁਤਾਬਕ ਕਾਰ ਸਵਾਰ ਸਾਰੇ ਲੋਕ ਇਕ ਬਰਾਤ ’ਚ ਸ਼ਾਮਲ ਹੋਣ ਗਏ ਸਨ। ਮ੍ਰਿਤਕਾਂ ਦੀ ਕਾਰ ਵਿਆਹ ਵਾਲੀ ਥਾਂ ਤੋਂ ਮਹਿਜ 8 ਕਿਲੋਮੀਟਰ ਪਹਿਲਾਂ ਤੇਜ਼ ਰਫ਼ਤਾਰ ਹੋਣ ਕਾਰਨ ਟਰੱਕ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ’ਚ 6 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਿਕ 2 ਹੋਰਨਾਂ ਨੇ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਅਧਿਕਾਰੀਆਂ ਮੁਤਾਬਕ SUV ’ਚ ਕੁੱਲ 8 ਲੋਕ ਸਵਾਰ ਸਨ। ਉਨ੍ਹਾਂ ’ਚ ਮ੍ਰਿਤਕਾਂ ਦੀ ਪਛਾਣ ਪੁਨਮਾ ਰਾਮ (45), ਪ੍ਰਕਾਸ਼ ਬਿਸ਼ਨੋਈ (28), ਮਨੀਸ਼ ਬਿਸ਼ਨੋਈ (12), ਪ੍ਰਿੰਸ ਬਿਸ਼ਨੋਈ (5), ਭਾਗੀਰਥ ਰਾਮ (38), ਪੁਨਮਾ ਰਾਮ (48), ਮਾਂਗੀਲਾਲ (38) ਅਤੇ ਬੁੱਧਰਾਮ (40) ਦੇ ਰੂਪ ’ਚ ਹੋਈ ਹੈ।

ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਐਲਾਨ, ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਨਹੀਂ ਲੜਨਗੇ ਕੇਸ

0

ਮਾਨਸਾ ਬਾਰ ਐਸੋਸੀਏਸ਼ਨ ਵਲੋਂ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮਾਨਸਾ ਦਾ ਕੋਈ ਵੀ ਵਕੀਲ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ। ਇਸ ਦੇ ਨਾਲ ਹੀ ਬਾਰ ਐਸੋਸੀਏਸ਼ਨ ਵੱਲੋਂ ਪੰਜਾਬ-ਹਰਿਆਣਾ ਦੇ ਵਕੀਲਾਂ ਨੂੰ ਵੀ ਇਹੀ ਅਪੀਲ ਕੀਤੀ ਗਈ ਹੈ। ਦੱਸ ਦਈਏ ਕਿ ਕੱਲ੍ਹ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਹੈ। ਕੱਲ੍ਹ ਭੋਗ ਵਾਲੇ ਦਿਨ ਸਾਰੇ ਵਕੀਲ ਕੰਮ ਬੰਦ ਰੱਖਣਗੇ।

 Mansa Bar Association's Sidhu moosewala killers will not fight the caseਇਸਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਦੇ ਉੱਘੇ ਗਾਇਕ ਜੋ ਕਾਂਗਰਸ ਦੇ ਮਾਨਸਾ ਤੋਂ ਉਮੀਦਵਾਰ ਸਨ, ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸਿੱਧੂ ਮੂਸੇ ਵਾਲਾ ਦਾ 29 ਮਈ ਨੁੰ ਜਵਾਹਰ ਕੇ ਪਿੰਡ ਵਿਚ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਹ ਘਟਨਾ ਪੰਜਾਬ ਸਰਕਾਰ ਵੱਲੋਂ ਉਹਨਾਂ ਤੋਂ ਸੁਰੱਖਿਆ ਵਾਪਸ ਲੈਣ ਤੋਂ ਅਗਲੇ ਦਿਨ ਵਾਪਰੀ ਸੀ।

Mansa Bar Association's Sidhu moosewala killers will not fight the case

ਰਾਘਵ ਚੱਢਾ ਨੇ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ‘ਤੇ ਦਿੱਤੀ ਇਹ ਪ੍ਰਤੀਕਿਰਿਆ

0

ਰਾਘਵ ਚੱਢਾ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ’ਤੇ ਟਵੀਟ ਕਰਕੇ ਕਿਹਾ ਹੈ ਕਿ ਇਕ ਵਾਰ ਫਿਰ ਤੋਂ ਸਾਬਤ ਹੋ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਨੁੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ ਭਾਵੇਂ ਉਹ ਆਪਣਾ ਮੰਤਰੀ ਹੋਵੇ ਜਾਂ ਫਿਰ ਸਾਬਕਾ ਮੰਤਰੀ।

ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵਲੋਂ ਅੱਜ ਸਵੇਰੇ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੀ ਟੀਮ ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ। ਦੱਸ ਦਈਏ ਕਿ ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ। ਪਿਛਲੇ ਦਿਨੀਂ ਵਿਜੀਲੈਂਸ ਨੇ ਮੋਹਾਲੀ ਦੇ ਡੀਐੱਫਓ ਨੂੰ ਗ੍ਰਿਫ਼ਤਾਰ ਕੀਤਾ ਸੀ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਪੁੱਛਗਿੱਛ ਦੌਰਾਨ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਸਾਹਮਣੇ ਆਏ ਸਨ।

ਧਰਮਸੋਤ ‘ਤੇ ਜੰਗਲਾਤ ਮੰਤਰੀ ਰਹਿੰਦਿਆਂ ਦਰੱਖਤ ਕੱਟਣ ਬਦਲੇ ਰਿਸ਼ਵਤ ਲੈਣ ਤੇ ਹਜ਼ਾਰਾਂ ਹੀ ਦਰੱਖਤਾਂ ਵੇਚਣ ਦੇ ਦੋਸ਼ ਲੱਗੇ ਹਨ। ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ  ਸੀ। ਇੱਕ ਦਰੱਖਤ ਕੱਟਣ ਦੇ ਮੰਤਰੀ ਤੱਕ 500 ਰੁਪਏ ਪਹੁੰਚਦੇ ਸੀ। ਨਵੇਂ ਬੂਟੇ ਲਗਾਉਣ ‘ਤੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਹੈ। ਇੱਕ ਸਾਲ ਚ ਕਰੀਬ 25 ਹਜ਼ਾਰ ਦਰੱਖ਼ਤ ਕੱਟੇ ਗਏ। ਪਿਛਲੀ ਕਾਂਗਰਸ ਸਰਕਾਰ ਵੇਲੇ ਧਰਮਸੋਤ ‘ਤੇ SC ਸਕਾਲਰਸ਼ਿਪ ਘੁਟਾਲੇ ਦੇ ਵੀ ਇਲਜ਼ਾਮ ਲੱਗੇ ਸਨ। ਹਾਲਾਂਕਿ ਜਾਂਚ ਦੌਰਾਨ ਧਰਮਸੋਤ ਨੂੰ ਤਤਕਾਲੀ ਸਰਕਾਰ ਨੇ ਕਲੀਨ ਚਿੱਟ ਦਿੱਤੀ ਸੀ।

 

ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਿਲੀ ਧਮਕੀ

0
Congress MP Ravneet Bittu receives threat

ਰਵਨੀਤ ਸਿੰਘ ਬਿੱਟੂ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ੀ ਫੋਨ ਨੰਬਰਾਂ ਰਾਹੀਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀ ਵਲੋਂ ਵਿਦੇਸ਼ ਤੋਂ ਗਰੁੱਪ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਰਵਨੀਤ ਸਿੰਘ ਬਿੱਟੂ ਨੇ ਇਸ ਧਮਕੀ ਭਰੀ ਫੋਨ ਕਾਲ ਬਾਰੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸੂਚਿਤ ਕੀਤਾ ਹੈ।

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਧਮਕੀਆਂ ਭਰੀਆਂ ਕਾਲਾਂ ਦੀਆਂ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਹਨ। ਇਸ ਤੋਂ ਪਹਿਲਾਂ ਕੱਲ੍ਹ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਵਿੱਚ ਲੱਗੀ ਮਾਨਸਾ ਪੁਲਿਸ ਨੂੰ ਧਮਕੀ ਮਿਲੀ ਸੀ ਕਿ ਉਹ ਕੇਸ ਦੀ ਜਾਂਚ-ਪੜਤਾਲ ਛੱਡ ਦੇਵੇ ਅਤੇ ਜ਼ਿਆਦਾ ਭੱਜ-ਨੱਠ ਨਾ ਕਰੇ। ਅਜਿਹਾ ਨਾ ਕਰਨ ‘ਤੇ ਅੰਜਾਮ ਭੁਗਤਣ ਲਈ ਕਿਹਾ ਗਿਆ ਹੈ। ਇਹ ਧਮਕੀ ਮਾਨਸਾ ਪੁਲਿਸ ਦੇ ਐਸਐਚਓ ਨੂੰ ਫੋਨ ਰਾਹੀਂ ਵਿਦੇਸ਼ ਤੋਂ ਆਈ ਫੋਨ ਕਾਲ ਰਾਹੀਂ ਦਿੱਤੀ ਗਈ ਹੈ।ਦੱਸ ਦੇਈਏ ਕਿ ਮਾਨਸਾ ਪੁਲਿਸ ਵੱਲੋਂ ਲਗਾਤਾਰ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।

27 ਜੂਨ ਨੂੰ ਪੰਜਾਬ ਦਾ ਬਜਟ ਹੋਵੇਗਾ ਪੇਸ਼

0
punjab budget will be presented 27 june

ਪੰਜਾਬ ਸਰਕਾਰ ਵਲੋਂ ਬਜਟ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਆਪਣਾ ਬਜਟ ਪੇਸ਼ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਅਜਿਹਾ ਇਤਿਹਾਸ ‘ਚ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਆਮ ਲੋਕਾਂ ਦੀ ਰਾਇ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ। ਇਹ ਬਜਟ ਸੈਸ਼ਨ 24 ਜੂਨ ਤੋਂ ਲੈ ਕੇ 30 ਜੂਨ ਤੱਕ ਚੱਲੇਗਾ। ਇਸਦੇ ਨਾਲ ਹੀ ਦੱਸ ਦਈਏ ਕਿ ਆਮ ਲੋਕਾਂ ਦਾ ਇਹ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ।

ਰਾਹੁਲ ਗਾਂਧੀ ਪਹੁੰਚੇ ਮੂਸਾ ਪਿੰਡ, ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਕਰਨਗੇ ਮੁਲਾਕਾਤ

0
Rahul Gandhi to appear before ED in National Herald case

ਰਾਹੁਲ ਗਾਂਧੀ ਪਿੰਡ ਮੂਸਾ ਪਹੁੰਚ ਗਏ ਹਨ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਗਏ ਹਨ। ਉਹ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਨਗੇ। ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹਨ।

ਇਸ ਤੋਂ ਪਹਿਲਾਂ ਚੰਡੀਗੜ੍ਹ ਹਵਾਈ ਅੱਡੇ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਰਾਹੁਲ ਗਾਂਧੀ ਨੇ ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਦੁੱਖ ਪ੍ਰਗਟ ਕੀਤਾ ਸੀ। ਉਨ੍ਹਾਂ ਕਿਹਾ ਸੀ  ਕਾਂਗਰਸ ਨੇਤਾ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਹੋ ਜਾਣ ਦੀ ਘਟਨਾ ਤੋਂ ਦੁਖੀ ਹਾਂ। ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ

ਮਸ਼ਹੂਰ ਪੰਜਾਬੀ ਗਾਇਕ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਬੀਤੇ ਦਿਨੀ ਇਸ ਦਿਨ ਨੂੰ ਲੈ ਕੇ ਨੌਜਵਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ। ਜਿਸ ਵਿੱਚ ਕਿਹਾ ਗਿਆ ਹੈ ਕਿ ਭੋਗ ‘ਤੇ ਆਉਣ ਵਾਲੇ ਨੌਜਵਾਨ ਪੱਗਾਂ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ। ਇਹ ਅਪੀਲ ਸਰਦਾਰੀਆਂ ਟਰੱਸਟ ਵੱਲੋਂ ਕੀਤੀ ਗਈ ।

ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਤਬੀਅਤ, PGI ਦਾਖਲ

0
Former cm parkash singh badals health deteriorated admitted in pgi

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵਿਗੜ ਗਈ ਹੈ। ਜਾਣਕਾਰੀ ਅਨੁਸਾਰ ਕੱਲ੍ਹ ਦੇਰ ਸ਼ਾਮ ਉਨ੍ਹਾਂ ਦੇ ਪੇਟ ਤੇ ਛਾਤੀ ‘ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਚੈੱਕਅਪ ਲਈ ਲਿਆਂਦਾ ਗਿਆ। ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਦੇ ਅਡਵਾਂਸਡ ਕਾਰਡੀਅਕ ਸੈਂਟਰ ‘ਚ ਦਾਖਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਤਬੀਅਤ ਠੀਕ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਗੈਸਟਿਕ ਦੀ ਸਮੱਸਿਆ ਦੱਸੀ ਹੈ। ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸਾਲ ਜਨਵਰੀ ਵਿੱਚ ਕਰੋਨਾ ਹੋਇਆ ਸੀ। ਕੋਵਿਡ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਬਿਮਾਰ ਹੋਣ ‘ਤੇ ਉਨ੍ਹਾਂ ਦੀ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸਿਹਤ ਜਾਂਚ ਕਰਵਾਈ ਗਈ ਸੀ।

ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿੱਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ।ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ।