Home Blog Page 2038

ਕੋਰੋਨਾ ਦਾ ਕਹਿਰ ਜਾਰੀ, ਦੇਸ਼ ‘ਚ 24 ਘੰਟਿਆਂ ਦੌਰਾਨ 3 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

0

ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ।ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 3 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ 3,714 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੱਲ੍ਹ ਨਾਲੋਂ 17 % ਘੱਟ ਹਨ। ਇਸਦੇ ਨਾਲ ਹੀ ਇਸ ਦੌਰਾਨ 7 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਮਰਨ ਕੋਵਿਡ ਨਾਲ ਮਰਨ ਵਾਲਿਆਂ ਦੀ ਸੰਖਿਆ 5,24,708 ਹੋ ਗਈ ਹੈ।

ਦੱਸ ਦਈਏ ਕਿ ਇਸ ਦੌਰਾਨ 2513 ਲੋਕ ਡਿਸਚਾਰਜ ਹੋ ਗਏ ਹਨ। ਇਸ ਸਮੇਂ ਭਾਰਤ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 26,976 ਹੈ।ਜਾਣਕਾਰੀ ਅਨੁਸਾਰ ਕੱਲ੍ਹ ਕੋਰੋਨਾ ਦੇ 4518 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਦੌਰਾਨ 9 ਲੋਕਾਂ ਦੀ ਮੌਤ ਹੋ ਗਈ ਹੈ।

ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ

0
Important meeting of the Punjab Cabinet will be held today

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਵਜ਼ਾਰਤ ਦੀ ਮੀਟਿੰਗ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ‘ਚ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

ਇਸ ਬੈਠਕ ਦਾ ਹਾਲਾਂਕਿ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਬੈਠਕ ਵਿਚ ਨਵੀਂ ਆਬਕਾਰੀ ਨੀਤੀ ਅਤੇ ਹੋਰ ਅਹਿਮ ਮੁੱਦਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲ ਅਫਸਰਾਂ ਦਾ ਤਬਾਦਲਾ

0
Transfer of District Revenue Officers by Punjab Govt

ਪੰਜਾਬ ਸਰਕਾਰ ਵਲੋਂ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ। ਨੋਟੀਫਿਕੇਸ਼ਨ ਅਨੁਸਾਰ 21 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਰਾਹੁਲ ਗਾਂਧੀ ਚੰਡੀਗੜ੍ਹ ਪਹੁੰਚੇ ਤੇ ਪਿੰਡ ਮੂਸਾ ਲਈ ਹੋਏ ਰਵਾਨਾ

0
Rahul Gandhi reached Chandigarh

ਰਾਹੁਲ ਗਾਂਧੀ ਅੱਜ ਸਵੇਰੇ ਪੰਜਾਬ ਪਹੁੰਚ ਗਏ ਹਨ। ਰਾਹੁਲ ਗਾਂਧੀ ਚੰਡੀਗੜ੍ਹ ਏਅਰ ਪੋਰਟ ਪਹੁੰਚ ਗਏ ਤੇ ਜਿੱਥੋਂ ਉਹ ਮਾਨਸਾ ਦੇ ਮੂਸਾ ਪਿੰਡ ਲਈ ਸੜਕ ਰਸਤੇ ਰਵਾਨਾ ਹੋ ਗਏ ਹਨ। ਉਹ ਮੂਸਾ ਪਿੰਡ ਵਿਚ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕਰਨਗੇ।

ਜਾਣਕਾਰੀ ਅਨੁਸਾਰ ਹਵਾਈ ਅੱਡੇ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਬ੍ਰਹਮ ਮਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾਸਮੇਤ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ।

ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ

0

ਵਿਜੀਲੈਂਸ ਬਿਊਰੋ ਵਲੋਂ ਅੱਜ ਸਵੇਰੇ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੀ ਟੀਮ ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ। ਦੱਸ ਦਈਏ ਕਿ ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ। ਪਿਛਲੇ ਦਿਨੀਂ ਵਿਜੀਲੈਂਸ ਨੇ ਮੋਹਾਲੀ ਦੇ ਡੀਐੱਫਓ ਨੂੰ ਗ੍ਰਿਫ਼ਤਾਰ ਕੀਤਾ ਸੀ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਪੁੱਛਗਿੱਛ ਦੌਰਾਨ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਸਾਹਮਣੇ ਆਏ ਸਨ।

ਧਰਮਸੋਤ ‘ਤੇ ਜੰਗਲਾਤ ਮੰਤਰੀ ਰਹਿੰਦਿਆਂ ਦਰੱਖਤ ਕੱਟਣ ਬਦਲੇ ਰਿਸ਼ਵਤ ਲੈਣ ਤੇ ਹਜ਼ਾਰਾਂ ਹੀ ਦਰੱਖਤਾਂ ਵੇਚਣ ਦੇ ਦੋਸ਼ ਲੱਗੇ ਹਨ। ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ  ਸੀ। ਇੱਕ ਦਰੱਖਤ ਕੱਟਣ ਦੇ ਮੰਤਰੀ ਤੱਕ 500 ਰੁਪਏ ਪਹੁੰਚਦੇ ਸੀ। ਨਵੇਂ ਬੂਟੇ ਲਗਾਉਣ ‘ਤੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਹੈ। ਇੱਕ ਸਾਲ ਚ ਕਰੀਬ 25 ਹਜ਼ਾਰ ਦਰੱਖ਼ਤ ਕੱਟੇ ਗਏ। ਪਿਛਲੀ ਕਾਂਗਰਸ ਸਰਕਾਰ ਵੇਲੇ ਧਰਮਸੋਤ ‘ਤੇ SC ਸਕਾਲਰਸ਼ਿਪ ਘੁਟਾਲੇ ਦੇ ਵੀ ਇਲਜ਼ਾਮ ਲੱਗੇ ਸਨ। ਹਾਲਾਂਕਿ ਜਾਂਚ ਦੌਰਾਨ ਧਰਮਸੋਤ ਨੂੰ ਤਤਕਾਲੀ ਸਰਕਾਰ ਨੇ ਕਲੀਨਚਿੱਟ ਦਿੱਤੀ ਸੀ।

ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਦੀ ਟੀਮ ਮੁੜ ਤੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਵਿਚਲੇ ਘਰ ਪਹੁੰਚੀ ਹੈ। ਟੀਮ ਵੱਲੋਂ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ ਜਦੋਂ ਕਿ ਇਕ ਵੱਖਰੀ ਟੀਮ ਮੁਹਾਲੀ ਵਿਚ ਸਾਬਕਾ ਮੰਤਰੀ ਤੋਂ ਪੁੱਛ ਗਿੱਛ ਕਰ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਮਾਨਸਾ ਦੇ ਪਿੰਡ ਮੂਸਾ ਪਹੁੰਚਣਗੇ ਤੇ ਉਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਇਹ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਰਾਹੁਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿਆਸਤਦਾਨਾਂ ਦਾ ਆਉਣਾ ਜਾਰੀ ਹੈ।

ਕਾਜੋਲ ਸਰਗਾਰ ਨੇ ਰਚਿਆ ਇਤਿਹਾਸ, ਖੇਲੋ ਇੰਡੀਆ ਯੁਵਾ ਖੇਡਾਂ ‘ਚ ਜਿੱਤਿਆ ਪਹਿਲਾ ਸੋਨ ਤਗ਼ਮਾ

0

ਹਰਿਆਣਾ ਦੇ ਪੰਚਕੂਲਾ ਦੇ ਤਾਊ ਦੇਵੀ ਲਾਲ ਸਪੋਰਟਸ ਕੰਪਲੈਕਸ ਵਿੱਚ ਚੱਲ ਰਹੀ ‘ਖੇਲੋ ਇੰਡੀਆ ਯੁਵਾ ਖੇਡਾਂ ਦੀ ਤਗਮਾ ਸੂਚੀ ਵਿੱਚ ਹਰਿਆਣਾ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਹਰਿਆਣਾ ਦੇ ਖਾਤੇ ਵਿੱਚ 7 ​​ਗੋਲਡ ਮੈਡਲ ਹਨ। ਸੋਮਵਾਰ ਨੂੰ ਹਰਿਆਣਾ ਦੀ ਊਸ਼ਾ ਨੇ ਵੇਟਲਿਫਟਿੰਗ ਵਿੱਚ 55 ਕਿਲੋ ਭਾਰ ਵਰਗ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ। ਅੱਜ ਕਬੱਡੀ ਵਿੱਚ ਹਰਿਆਣਾ ਨੇ ਚੰਡੀਗੜ੍ਹ ਨੂੰ 62-28 ਨਾਲ ਹਰਾਇਆ। ਫੁੱਟਬਾਲ ਵਿੱਚ ਹਰਿਆਣਾ ਨੇ ਮਿਜ਼ੋਰਮ ਨੂੰ 3-0 ਨਾਲ ਹਰਾਇਆ।

ਇਸ ਤੋਂ ਪਹਿਲਾਂ ਐਤਵਾਰ ਨੂੰ ਵਰਿੰਦਾ ਯਾਦਵ ਨੇ ਸਾਈਕਲਿੰਗ ‘ਚ ਹਰਿਆਣਾ ਨੂੰ ਪਹਿਲਾ ਵਿਅਕਤੀਗਤ ਸੋਨ ਤਮਗਾ ਦਿਵਾਇਆ। ਵਰਿੰਦਾ ਯਾਦਵ ਨੇ 7.5 ਕਿਲੋਮੀਟਰ ਦੌੜ ਵਿੱਚ ਸੋਨ ਤਗ਼ਮਾ ਜਿੱਤਿਆ। ਮਹਾਰਾਸ਼ਟਰ ਅਤੇ ਚੰਡੀਗੜ੍ਹ ਦੂਜੇ ਅਤੇ ਤੀਜੇ ਸਥਾਨ ‘ਤੇ ਰਹੇ। 10 ਕਿਲੋਮੀਟਰ ਸਾਈਕਲਿੰਗ ਵਿੱਚ ਹਰਿਆਣਾ ਨੇ ਕਾਂਸੀ ਦਾ ਤਗ਼ਮਾ ਹਾਸਲ ਕੀਤਾ। ਦੂਜੇ ਪਾਸੇ ਹਰਿਆਣਾ ਦੇ ਰਵੀ ਸਿੰਘ ਨੇ ਸਕਰੈਚ ਰੇਸ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ।

ਇਸ ਦੇ ਨਾਲ ਹੀ ਹਰਿਆਣਾ ਦੇ ਪੰਚਕੂਲਾ ’ਚ ਆਯੋਜਿਤ ਖੇਲੋ ਇੰਡੀਆ ਯੂਥ ਗੇਮਜ਼ ’ਚ ਕਾਜੋਲ ਸਰਗਾਰ ਨੇ ਪਹਿਲਾ ਸੋਨ ਤਮਗਾ ਜਿੱਤਿਆ ਹੈ। 3 ਸਾਲ ਪਹਿਲਾਂ ਤੱਕ ਕਾਜੋਲ ਸਰਗਾਰ ਦਾ ਖੇਡਾਂ ਨਾਲ ਸਿਰਫ਼ ਇੰਨਾ ਰਿਸ਼ਤਾ ਸੀ ਕਿ ਉਹ ਆਪਣੇ ਭਰਾ ਸੰਕੇਤ ਨੂੰ ਵੇਟਲਿਫਟਿੰਗ ਦੀ ਸਿਖਲਾਈ ਕਰਦਿਆਂ ਦੇਖਣ ਲਈ ਇਕ ਸਥਾਨਕ ਜਿਮਨੇਜ਼ੀਅਮ ’ਚ ਜਾਂਦੀ ਸੀ। ਮਹਾਰਾਸ਼ਟਰ ਦੇ ਸਾਂਗਲੀ ਤੋਂ ਆਉਣ ਵਾਲੀ ਕਾਜੋਲ ਨੇ ਆਪਣੇ ਭਰਾ ਨੂੰ ਭਾਰਤ ਦਾ ਚੋਟੀ ਦਾ ਵੇਟਲਿਫਟਰ ਬਣਦੇ ਦੇਖਿਆ ਪਰ ਇਸ ਨਾਲ ਵੀ ਉਸ ਨੂੰ ਖੇਡਾਂ ਵੱਲ ਆਉਣ ਦੀ ਪ੍ਰੇਰਨਾ ਨਹੀਂ ਮਿਲੀ। ਫਿਰ ਇਕ ਦਿਨ 2019 ’ਚ ਜਦੋਂ ਉਸ ਨੇ ਸਾਂਗਲੀ ਤੋਂ ਹੀ ਆਉਣ ਵਾਲੀ ਰੂਪਾ ਹਾਂਗੰਡੀ ਨੂੰ ਪੁਣੇ ਦੀਆਂ ਖੇਲੋ ਇੰਡੀਆ ਯੂਥ ਗੇਮਜ਼ ’ਚ ਸੋਨਾ ਜਿੱਤਦਿਆਂ ਦੇਖਿਆ ਤਾਂ ਉਦੋਂ ਤੋਂ ਹੀ ਕਾਜੋਲ ਲਈ ਸਭ ਕੁਝ ਬਦਲ ਗਿਆ। ਕਾਜੋਲ ਸਰਗਾਰ ਨੇ ਐਤਵਾਰ ਨੂੰ ਇਥੇ ਖੇਲੋ ਇੰਡੀਆ ਯੂਥ ਗੇਮਜ਼ ’ਚ ਪਹਿਲਾ ਸੋਨ ਤਮਗਾ ਜੇਤੂ ਬਣਨ ਤੋਂ ਬਾਅਦ ਕਿਹਾ ਕਿ ਮੇਰਾ ਭਰਾ ਮੇਰੇ ਤੋਂ ਪੰਜ ਸਾਲ ਵੱਡਾ ਹੈ। ਮੈਂ ਉਸ ਨਾਲ ਪਹਿਲਾਂ ਕਦੇ ਖੇਡਾਂ ਬਾਰੇ ਗੱਲ ਨਹੀਂ ਕੀਤੀ। ਉਸ ਨੇ ਕਿਹਾ ਕਿ ਖੇਲੋ ਇੰਡੀਆ ਯੂਥ ਗੇਮਜ਼ ’ਚ ਰੂਪਾ ਹਾਂਗੰਡੀ ਦੀ ਸਫਲਤਾ ਬਾਰੇ ਜਾਣਨ ਤੋਂ ਬਾਅਦ ਹੀ ਮੈਨੂੰ ਲੱਗਾ ਕਿ ਮੈਨੂੰ ਵੀ ਵੇਟਲਿਫਟਿੰਗ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਮਯੂਰ ਸਿੰਘਾਸਨੇ ਦੇ ਅਧੀਨ ਸਿਖਲਾਈ ਲੈ ਰਹੀ ਕਾਜੋਲ ਨੇ ਮਹਿਲਾਵਾਂ ਦੇ 40 ਕਿਲੋਗ੍ਰਾਮ ਵਰਗ ’ਚ ਕੁਲ 113 ਕਿਲੋਗ੍ਰਾਮ ਭਾਰ ਚੁੱਕ ਕੇ ਮਹਾਰਾਸ਼ਟਰ ਦੀ ਤਮਗਾ ਸੂਚੀ ’ਚ ਸਿਖਰ ਵੱਲ ਵਧਣ ਲਈ ਕਦਮ ਚੁੱਕਿਆ। ਕਾਜੋਲ ਸਨੈਚ ’ਚ ਸਿਰਫ਼ 50 ਕਿਲੋਗ੍ਰਾਮ ਹੀ ਹਾਸਲ ਕਰ ਸਕੀ ਅਤੇ ਆਪਣੀ ਤੀਜੀ ਕੋਸ਼ਿਸ਼ ’ਚ ਉਹ ਆਸਾਮ ਦੀ ਰੇਖਾਮੋਨੀ ਗੋਗੋਈ ਤੋਂ ਪਿੱਛੇ ਰਹਿ ਗਈ, ਜਿਸ ਨੇ ਕਲੀਨ ਐਂਡ ਜ਼ਰਕ ’ਚ ਉਸ ਤੋਂ ਦੋ ਕਿਲੋਗ੍ਰਾਮ ਵੱਧ ਭਾਰ ਚੁੱਕਿਆ। ਇਸ ਤੋਂ ਬਾਅਦ ਰੂਪਾ ਕਲੀਨ ਐਂਡ ਜ਼ਰਕ ’ਚ 60 ਕਿਲੋਗ੍ਰਾਮ ਅਤੇ 63 ਕਿਲੋਗ੍ਰਾਮ ਭਾਰ ਚੁੱਕ ਕੇ ਪੋਡੀਅਮ ਦੇ ਸਿਖਰ ’ਤੇ ਪਹੁੰਚ ਗਈ।

ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਸ਼ਾਮਲ ਹੋਣ ਦੀ ਕੀਤੀ ਗਈ ਅਪੀਲ

0
Sidhu moosewala name should not be used for political purposes family appeals

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਨੂੰ ਲੈ ਕੇ ਨੌਜਵਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭੋਗ ‘ਤੇ ਆਉਣ ਵਾਲੇ ਨੌਜਵਾਨ ਪੱਗਾਂ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ। ਇਹ ਅਪੀਲ ਸਰਦਾਰੀਆਂ ਟਰੱਸਟ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਭੋਗ ਵਾਲੇ ਦਿਨ ਇੱਕ ਕੈਂਪ ਲਾਇਆ ਜਾ ਰਿਹਾ ਹੈ, ਜਿੱਥੇ ਨੌਜਵਾਨਾਂ ਨੂੰ ਮੁਫ਼ਤ ਵਿੱਚ ਪੱਗਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਹਰ ਪੰਜਾਬੀ ਨੂੰ ਪੱਗ ਬੰਨ੍ਹਣ ਦਾ ਸੁਨੇਹਾ ਦਿੱਤਾ ਸੀ ।

ਇਹ ਨੌਜਵਾਨਾਂ ਦੀ ਉਨ੍ਹਾਂ ਨੂੰ ਅਸਲ ਸ਼ਰਧਾਂਜਲੀ ਹੋਵੇਗੀ। ਇਹ ਵੀ ਐਲਾਨ ਕੀਤਾ ਕਿ ਇਸ ਮੌਕੇ ਸਰਦਾਰੀਆਂ ਟਰੱਸਟ ਵੱਲੋਂ ਦਸਤਾਰ ਦਾ ਲੰਗਰ ਵੀ ਲਗਾਇਆ ਜਾਵੇਗਾ।

ਨਾਈਜੀਰੀਆ ਵਿਖੇ ਚਰਚ ‘ਤੇ ਹੋਇਆ ਹਮਲਾ , 50 ਲੋਕਾਂ ਦੀ ਹੋਈ ਮੌਤ

0

ਨਾਈਜੀਰੀਆ ਦੇ ਦੱਖਣ-ਪੱਛਮ ਵਿਚ ਐਤਵਾਰ ਨੂੰ ਇਕ ਚਰਚ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ, ਜਿਸ ਵਿਚ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਕੁਝ ਹਥਿਆਰਬੰਦ ਵਿਅਕਤੀ ਓਵੋ ਸ਼ਹਿਰ ਦੇ ਸੇਂਟ ਫਰਾਂਸਿਸ ਚਰਚ ਵਿਚ ਦਾਖਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਹਮਲਾਵਰਾਂ ਨੇ ਚਰਚ ਵਿੱਚ ਧਮਾਕਾ ਵੀ ਕੀਤਾ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ ਕਈ ਬੱਚੇ ਵੀ ਸ਼ਾਮਲ ਹਨ। ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਚਰਚ ਤੋਂ ਬਾਹਰ ਕੱਢ ਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਪ੍ਰਸ਼ਾਸਨ ਵੱਲੋਂ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸਥਾਨਕ ਮੀਡੀਆ ਰਿਪੋਰਟਾਂ ਨੇ ਮਰਨ ਵਾਲਿਆਂ ਦੀ ਗਿਣਤੀ ਪੰਜਾਹ ਤੋਂ ਵੱਧ ਦੱਸੀ ਹੈ। ਇਹ ਹਮਲਾ ਕਿਸ ਨੇ ਅਤੇ ਕਿਉਂ ਕੀਤਾ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਇਹ ਘਟਨਾ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 11:30 ਵਜੇ (ਭਾਰਤੀ ਸਮੇਂ ਅਨੁਸਾਰ ਸ਼ਾਮ 4:30 ਵਜੇ) ਵਾਪਰੀ। ਘਟਨਾ ਦੇ ਸਮੇਂ ਉੱਥੇ ਪ੍ਰਾਰਥਨਾ ਚੱਲ ਰਹੀ ਸੀ। ਜਨਤਕ ਪ੍ਰਤੀਨਿਧੀ ਅਡੇਲੇਗਬੇ ਟਿਮੀਲੇਨ ਨੇ ਕਿਹਾ ਕਿ ਹਮਲਾਵਰਾਂ ਨੇ ਪ੍ਰਾਰਥਨਾ ਕਰਵਾ ਰਹੇ ਵਿਅਕਤੀ ਨੂੰ ਅਗਵਾ ਕਰ ਲਿਆ ਸੀ। ਗਵਰਨਰ ਰੋਟੀਮੀ ਅਕੇਰੇਡੋਲੂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

CM ਭਗਵੰਤ ਮਾਨ ਵੱਲੋਂ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਨੂੰ ਉਤਸ਼ਾਹਤ ਕਰਨ ਨੂੰ ਹਰੀ ਝੰਡੀ

0
CM Bhagwant Mann promote e-system in Revenue Department

ਲੋਕਾਂ ਦੀ ਸਹੂਲੀਅਤ ਲਈ ਕਈ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਕਰਨ ਸਬੰਧੀ ਅਹਿਮ ਫੈਸਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਸਬੰਧੀ ਕਈ ਸੁਧਾਰ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਫੈਸਲੇ ਮੁੱਖ ਮੰਤਰੀ ਨੇ ਆਪਣੇ ਸਰਕਾਰੀ ਗ੍ਰਹਿ ਵਿਖੇ ਸੋਮਵਾਰ ਨੂੰ ਮਾਲ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕੀਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਮਾਲ ਮਹਿਕਮੇ ਸਬੰਧੀ ਸੇਵਾਵਾਂ ਸੁਚਾਰੂ ਤਰੀਕੇ ਨਾਲ ਤੇ ਬਿਨਾਂ ਦੇਰੀ ਤੋਂ ਮਿਲਣੀਆਂ ਯਕੀਨੀ ਬਣਾਉਣ ਦੀ ਲੋੜ ਦੀ ਨਿਸ਼ਾਨਦੇਹੀ ਕੀਤੀ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਅਸੁਵਿਧਾ ਨੂੰ ਘਟਾਉਣ ਲਈ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਭਾਗ ਨੇ ਸਾਰਾ ਰਿਕਾਰਡ ਡਿਜ਼ੀਟਾਈਜ਼ ਕਰ ਕੇ ਇੰਟਰਨੈੱਟ ਉਤੇ ਪਾ ਦਿੱਤਾ ਹੈ ਤਾਂ ਕਿ ਲੋਕ ਆਪਣੀਆਂ ਜਮ੍ਹਾਂਬੰਦੀਆਂ ਦੇਖ ਸਕਣ ਅਤੇ ਆਪਣੇ ਘਰਾਂ ਵਿੱਚ ਹੀ ਫ਼ਰਦਾਂ ਮੰਗਵਾ ਸਕਣ ਜਾਂ ਈ-ਮੇਲ ਕਰਵਾ ਸਕਣ। ਇਸ ਤੋਂ ਇਲਾਵਾ ਜਮ੍ਹਾਂਬੰਦੀਆਂ ਦੀ ਕਾਪੀ ਬਿਨੈਕਾਰ ਨੂੰ ਆਨਲਾਈਨ ਅਰਜ਼ੀ ਦੇਣ ਮਗਰੋਂ ਫ਼ਰਦ ਕੇਂਦਰਾਂ/ਘਰਾਂ/ਈ-ਮੇਲ ਉਤੇ ਵੀ ਉਪਲਬਧ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਖਸਰਾ ਗਿਰਦਾਵਰੀ (ਈ-ਗਿਰਦਾਵਰੀ) ਦੀ ਆਨਲਾਈਨ ਰਿਕਾਰਡਿੰਗ ਲਈ ਵੀ ਪ੍ਰਵਾਨਗੀ ਦਿੱਤੀ, ਜਿਸ ਲਈ ਵਿਭਾਗ ਵੱਲੋਂ ਮੋਬਾਈਲ ਐਪ ਤੇ ਵੈੱਬਸਾਈਟ ਵਿਕਸਤ ਕੀਤੀ ਗਈ ਹੈ। ਇਸ ਉਤੇ ਪਟਵਾਰੀਆਂ ਵੱਲੋਂ ਖਸਰਾ ਗਿਰਦਾਵਰੀ ਦਰਜ ਕੀਤੀ ਜਾਂਦੀ ਹੈ ਅਤੇ ਮਾਲ ਅਫ਼ਸਰਾਂ ਵੱਲੋਂ ਪੰਜਾਬ ਮਾਲ ਰਿਕਾਰਡ ਨਿਯਮਾਂਵਲੀ ਦੀਆਂ ਪ੍ਰਵਾਨਤ ਤਜਵੀਜ਼ਾਂ ਮੁਤਾਬਕ ਗਿਰਦਾਵਰੀ ਦੀ ਪੜਤਾਲ ਵੀ ਇਨ੍ਹਾਂ ਐਪਲੀਕੇਸ਼ਨਾਂ ਉਤੇ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਐਪਲੀਕੇਸ਼ਨ ਰਾਹੀਂ ਹਾੜ੍ਹੀ-2022 ਦੀ ਗਿਰਦਾਵਰੀ ਮਾਰਚ ਮਹੀਨੇ ਦੌਰਾਨ ਹੀ ਦਰਜ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕ੍ਰਾਂਤੀਕਾਰੀ ਆਨਲਾਈਨ ਸਹੂਲਤ ਨਾਲ ਲੋਕ ਗਿਰਦਾਵਰੀ ਨੂੰ ਜਨਤਕ ਪਲੇਟਫਾਰਮ ਉਤੇ ਦੇਖ ਸਕਣਗੇ।

ਇਕ ਹੋਰ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਨੇ ਭੌਂ ਮਾਲਕਾਂ ਦੇ ਫੋਨ ਨੰਬਰ ਤੇ ਈ-ਮੇਲ ਨੂੰ ਜਮ੍ਹਾਂਬੰਦੀਆਂ ਨਾਲ ਜੋੜਨ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਲਕਾਂ/ਸਹਿ-ਮਾਲਕਾਂ ਦੇ ਮੋਬਾਈਲ ਨੰਬਰ ਤੇ ਈ-ਮੇਲ ਨੂੰ ਜਮ੍ਹਾਂਬੰਦੀਆਂ ਨਾਲ ਜੋੜਿਆ ਜਾਵੇਗਾ ਅਤੇ ਕੋਈ ਵੀ ਨਾਗਰਿਕ ਇਸ ਲਈ ਫ਼ਰਦ ਕੇਂਦਰਾਂ ਵਿੱਚ ਅਰਜ਼ੀ ਦੇ ਸਕਦਾ ਹੈ। ਭਗਵੰਤ ਮਾਨ ਨੇ ਆਖਿਆ ਕਿ ਸਬੰਧਤ ਸਹਾਇਕ ਸਿਸਟਮ ਮੈਨੇਜਰ ਅਰਜ਼ੀ ਵਿੱਚ ਦਰਸਾਏ ਜ਼ਮੀਨ ਮਾਲਕਾਂ/ਸਹਿ-ਮਾਲਕਾਂ, ਪਛਾਣ ਪੱਤਰ ਵਰਗੇ ਸਬੂਤਾਂ ਨੂੰ ਪੋਰਟਲ ਉਤੇ ਦਰਜ ਕਰੇਗਾ ਅਤੇ ਜ਼ਮੀਨ ਰਿਕਾਰਡ ਆਪਣੇ-ਆਪ ਸਾਹਮਣੇ ਆ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਟਵਾਰੀ ਆਪਣਾ ਯੂਜਰ ਆਈ.ਡੀ. ਅਤੇ ਪਾਸਵਰਡ ਦੀ ਵਰਤੋਂ ਕਰਕੇ ਸਾਫਟਵੇਅਰ ਵਿੱਚ ਲੌਗਇਨ ਕਰਨਗੇ ਅਤੇ ਰਿਕਾਰਡ ਦੀ ਤਸਦੀਕ ਕਰਨਗੇ। ਉਨ੍ਹਾਂ ਕਿਹਾ ਕਿ ਤਸਦੀਕ ਕਰਨ ਤੋਂ ਬਾਅਦ ਬਿਨੈਕਾਰ ਦੇ ਮੋਬਾਈਲ ਨੰਬਰ ਤੇ ਈਮੇਲ ਨੂੰ ਜ਼ਮੀਨੀ ਰਿਕਾਰਡ ਨਾਲ ਜੋੜਿਆ ਜਾਵੇਗਾ ਅਤੇ ਇਸ ਉਪਰੰਤ ਲੋੜ ਪੈਣ ‘ਤੇ ਮਾਲਕਾਂ/ਸਹਿ-ਮਾਲਕਾਂ ਨੂੰ ਐਸਐਮਐਸ ਸੰਦੇਸ਼ ਭੇਜੇ ਜਾਣਗੇ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਨ੍ਹਾਂ ਫੈਸਲਿਆਂ ਨਾਲ ਜਨਤਾ ਨੂੰ ਵੱਡੀ ਸਹੂਲਤ ਮਿਲੇਗੀ।

ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਅਤੇ ਰਾਜ ਦੇ ਮਾਲੀਏ ਦੀ ਲੁੱਟ ਨੂੰ ਰੋਕਣ ਲਈ ਇੱਕ ਹੋਰ ਸ਼ਾਨਦਾਰ ਫੈਸਲੇ ਵਿੱਚ ਮੁੱਖ ਮੰਤਰੀ ਨੇ ਦਸਤੀ ਅਸ਼ਟਾਮ ਪੇਪਰਾਂ ਨੂੰ ਖਤਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਲ ਦਾ ਅਸ਼ਟਾਮ ਹੁਣ ਕਿਸੇ ਵੀ ਅਸ਼ਟਾਮ ਵਿਕਰੇਤਾ ਜਾਂ ਰਾਜ ਸਰਕਾਰ ਦੁਆਰਾ ਅਧਿਕਾਰਤ ਬੈਂਕਾਂ ਤੋਂ ਈ-ਸਟੈਂਪ ਭਾਵ ਕੰਪਿਊਟਰਾਈਜ਼ਡ ਪ੍ਰਿੰਟ-ਆਊਟ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਅਸ਼ਟਾਮ ਪ੍ਰਾਪਤ ਕਰਨ ਵਿੱਚ ਆਮ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਘਟੇਗੀ ਅਤੇ ਅਸ਼ਟਾਮਾਂ ਨਾਲ ਸਬੰਧਤ ਧੋਖਾਧੜੀਆਂ ਨੂੰ ਠੱਲ੍ਹ ਪਾਉਣ ਵਿੱਚ ਵੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੈਸ਼ਨਲ ਈ-ਗਵਰਨੈਂਸ ਸਰਵਿਸਿਜ਼ ਲਿਮਟਿਡ (ਐਨ.ਈ.ਐਸ.ਐਲ.) ਰਾਹੀਂ ਪੰਜ ਹੋਰ ਈ-ਸਹੂਲਤਾਂ ਸਮੇਤ ਕਰਜੇ/ਗਿਰਵੀ ਐਗਰੀਮੈਂਟ, ਐਗਰੀਮੈਂਟ ਆਫ ਪਲੈਜ, ਹਲਫਨਾਮਾ ਅਤੇ ਘੋਸ਼ਣਾ ਪੱਤਰ, ਪ੍ਰਨੋਟ ਅਤੇ ਇੰਡੈਮਨੀ ਬਾਂਡ ਵੀ ਸਿੱਧੇ ਕੰਪਿਊਟਰ ਰਾਹੀਂ ਜਾਰੀ ਕੀਤੇ ਜਾ ਸਕਦੇ ਹਨ।

ਇਸ ਤੋਂ ਇਲਾਵਾ ਸੂਬੇ ਵਿੱਚ ਗੈਰ-ਕਾਨੂੰਨੀ ਕਾਲੋਨਾਈਜ਼ਰਾਂ ਦੁਆਰਾ ਠੱਗੇ ਜਾ ਰਹੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਨੇ ਪਲਾਟਾਂ/ਜ਼ਮੀਨਾਂ/ਅਪਾਰਟਮੈਂਟਾਂ ਦੇ ਸਬੰਧ ਵਿੱਚ ਸ਼ਿਕਾਇਤਾਂ ਜਮ੍ਹਾਂ ਕਰਾਉਣ ਅਤੇ ਨਿਗਰਾਨੀ ਕਰਨ ਲਈ ਤਿਆਰ ਕੀਤਾ ਗਿਆ ਇੱਕ ਪੋਰਟਲ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪੋਰਟਲ ਉੱਤੇ ਉਹ ਸ਼ਿਕਾਇਤਾਂ ਦਰਜ਼ ਕੀਤੀਆਂ ਜਾ ਸਕਦੀਆਂ ਹਨ, ਜਿੰਨ੍ਹਾਂ ਵਿੱਚ ਡਿਵੈਲਪਰਾਂ ਨੇ ਵਾਅਦਾ ਕੀਤੇ/ਅਲਾਟ ਕੀਤੇ/ਵਿਕਰੀ ਦੇ ਡੀਡ ਕੀਤੇ ਗਏ ਪਲਾਟ/ਅਪਾਰਟਮੈਂਟ ਦਾ ਕਬਜ਼ਾ ਨਹੀਂ ਸੌਂਪਿਆ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ‘ਤੇ ਦਰਜ ਕਰਵਾ ਸਕਦੇ ਹਨ ਅਤੇ ਇਸ ਅਨੁਸਾਰ ਦਰਖਾਸਤਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਨਾਗਰਿਕ ਆਪਣੇ ਰਜਿਸਟਰਡ ਮੋਬਾਈਲ ਜਾਂ ਈਮੇਲ ਆਈਡੀ ਰਾਹੀਂ ਆਪਣੀਆਂ ਅਰਜ਼ੀਆਂ ਦੀ ਸਥਿਤੀ ਦਾ ਪਤਾ ਲਗਾ ਸਕਦੇ ਹਨ।

ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

0
kewal singh dhillon filed nomination papers

ਕੇਵਲ ਢਿੱਲੋਂ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਸੁਨੀਲ ਜਾਖੜ ਵੀ ਮੌਜੂਦ ਸਨ। ਲੋਕ ਸਭਾ ਸੀਟ ਸੰਗਰੂਰ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ।

ਇਸ ਤੋਂ ਇਲਾਵਾ ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ-ਬਸਪਾ ਗਠਜੋੜ ਦੀ ਉਮੀਦਵਾਰ ਕਮਲਦੀਪ ਕੌਰ ਨੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ ਕਈ ਵਰਕਰ ਹਾਜ਼ਰ ਸਨ।

ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 27 ਜੂਨ ਨੂੰ ਹੋਵੇਗੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਨੌਜਵਾਨਾਂ ਦੇ ਰੋਹ ਦਾ ਸਾਹਮਣਾ ਕਰ ਰਹੀ ਆਮ ਆਦਮੀ ਪਾਰਟੀ ਦੀ ਭਰੋਸੇਯੋਗਤਾ ਇੱਥੇ ਦਾਅ ‘ਤੇ ਲੱਗ ਗਈ ਹੈ। ਸੰਗਰੂਰ ਲੋਕ ਸਭਾ ਸੀਟ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਹ ਇੱਥੋਂ 2 ਵਾਰ ਸੰਸਦ ਮੈਂਬਰ ਰਹੇ। ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ।