Home Blog Page 2039

ਕੱਲ੍ਹ ਨੂੰ ਪਿੰਡ ਮੂਸਾ ਆਉਣਗੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ, ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕਰਨਗੇ ਦੁੱਖ ਸਾਂਝਾ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਜਿੱਥੇ ਕਈ ਰਾਜਨੀਤਕ ਲੀਡਰ ਪਹੁੰਚ ਰਹੇ ਹਨ, ਉੱਥੇ ਹੀ ਕੱਲ੍ਹ 7 ਜੂਨ ਨੂੰ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵੀ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਆ ਰਹੇ ਹਨ। ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਮੀਡੀਆ ਰਿਪੋਰਟ ਮੁਤਾਬਿਕ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਿੱਧੂ ਮੂਸੇਵਾਲਾ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਉਹ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕਰਨਗੇ ਅਤੇ ਮੰਗ ਕਰਨਗੇ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜ੍ਹ ਕੇ ਸਲਾਖ਼ਾਂ ਪਿੱਛੇ ਸੁੱਟਿਆ ਜਾਵੇ।

 

ਅਦਾਕਾਰ ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗਲੈਕਸੀ ਅਪਾਰਟਮੈਂਟਸ ਪਹੁੰਚੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ

0
Actor Salman Khan receives death threats

ਅਦਾਕਾਰ ਸਲਮਾਨ ਖਾਨ ਤੇ ਉਨ੍ਹਾਂ ਦੇ ਪਿਤਾ ਨੂੰ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮਹਾਰਾਸ਼ਟਰ ਦੇ ਗ੍ਰਹਿ ਵਿਭਾਗ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਅੱਜ ਸਲਮਾਨ ਦੇ ਘਰ ‘ਗੈਲੇਕਸੀ ਅਪਾਰਟਮੈਂਟ’ ਪਹੁੰਚੀ ਹੈ।

ਇਸ ਤੋਂ ਇਕ ਦਿਨ ਪਹਿਲਾਂ 5 ਜੂਨ ਨੂੰ ਸਲਮਾਨ ਅਤੇ ਸਲੀਮ ਖਾਨ ਨੂੰ ਧਮਕੀ ਭਰਿਆ ਪੱਤਰ ਮਿਲਿਆ ਸੀ। ਇਸ ਮਾਮਲੇ ‘ਚ ਬਾਂਦਰਾ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਇਹ ਪੱਤਰ ਸਲੀਮ ਖਾਨ ਦੇ ਗਾਰਡ ਨੂੰ ਬਾਂਦਰਾ ਦੇ ਬੈਂਡਸਟੈਂਡ ਪ੍ਰੋਮੇਨੇਡ ‘ਤੇ ਉਸ ਜਗ੍ਹਾ ‘ਤੇ ਮਿਲਿਆ ਜਿੱਥੇ ਸਲੀਮ ਸਵੇਰ ਦੀ ਸੈਰ ਤੋਂ ਬਾਅਦ ਬੈਠਦੇ ਹਨ । ਮੀਡੀਆ ਰਿਪੋਰਟਾਂ ਮੁਤਾਬਕ ਸਲਮਾਨ ਅਤੇ ਸਲੀਮ ਖਾਨ ਨੂੰ ਚਿੱਠੀ ‘ਚ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਦੀ ਹਾਲਤ ਸਿੱਧੂ ਮੂਸੇਵਾਲਾ ਵਰਗੀ ਕਰ ਦਿੱਤੀ ਜਾਵੇਗੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੰਬਈ ਪੁਲਿਸ ਨੇ ਪਿਛਲੇ ਦਿਨੀਂ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਸੀ। ਅਸਲ ‘ਚ ਮੂਸੇਵਾਲਾ ਦੇ ਕਤਲ ‘ਚ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਨਾਂ ਆਇਆ ਸੀ। ਉਸਨੇ ਕੁੱਝ ਸਾਲ ਪਹਿਲਾਂ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਦੇ ਮੱਦੇਨਜ਼ਰ ਮੁੰਬਈ ਪੁਲਿਸ ਨੇ ਸਲਮਾਨ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਸੀ।

ਹੁਣ ਸਲਮਾਨ ਦੇ ਨਾਲ ਉਨ੍ਹਾਂ ਦੇ ਨਿੱਜੀ ਸੁਰੱਖਿਆ ਗਾਰਡ ਦੇ ਨਾਲ-ਨਾਲ ਮੁੰਬਈ ਪੁਲਿਸ ਦੇ ਕੁਝ ਸਿਪਾਹੀ ਵੀ ਹੋਣਗੇ। ਮੁੰਬਈ ਪੁਲਿਸ ਦੇ ਇਕ ਅਧਿਕਾਰੀ ਨੇ ਕਿਹਾ, ”ਅਸੀਂ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਉਸ ਦੇ ਅਪਾਰਟਮੈਂਟ ਦੇ ਆਲੇ-ਦੁਆਲੇ ਮੌਜੂਦ ਰਹੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਗਰੋਹ ਕਿਸੇ ਵੀ ਤਰ੍ਹਾਂ ਦੀ ਹਰਕਤ ਵਿੱਚ ਸ਼ਾਮਲ ਨਾ ਹੋਵੇ।

ਲਾਰੇਂਸ ਬਿਸ਼ਨੋਈ ਨੇ ਕਥਿਤ ਤੌਰ ‘ਤੇ ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਬਿਸ਼ਨੋਈ ਭਾਈਚਾਰਾ ਕਾਲੇ ਹਿਰਨ ਨੂੰ ਪਵਿੱਤਰ ਮੰਨਦਾ ਹੈ, ਇਸ ਲਈ ਲਾਰੇਂਸ ਨੇ ਇਸ ਦੇ ਸ਼ਿਕਾਰ ਦੇ ਦੋਸ਼ੀ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਦਿੱਤੀ ਸੀ।

ਭਾਰਤ ਪਾਕਿਸਤਾਨ ਸਰਹੱਦ ਤੋਂ BSF ਨੇ ਇੱਕ ਪਾਕਿਸਤਾਨੀ ਨੌਜਵਾਨ ਕੀਤਾ ਗ੍ਰਿਫਤਾਰ

0
BSF arrests Pakistani youth from India-Pakistan border

ਭਾਰਤ ਪਾਕਿਸਤਾਨ ਸਰਹੱਦ ਤੋਂ ਬੀਐਸਐਫ਼ ਨੇ ਇੱਕ ਨੌਜਵਾਨ ਗ੍ਰਿਫਤਾਰ ਕੀਤਾ ਹੈ। ਬੀਐੱਸਐਫ ਵਲੋਂ ਗ੍ਰਿਫਤਾਰ ਕੀਤਾ ਨੌਜਵਾਨ ਪਾਕਿਸਤਾਨ ਦਾ ਰਹਿਣ ਵਾਲਾ ਹੈ। ਬੀਐੱਸਐਫ ਦੀ 103 ਬਟਾਲੀਅਨ ਨੇ ਬੀਓਪੀ ਕਾਲੀਆ ਤੋਂ ਇਸ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ।

BSF arrests Pakistani youth from India-Pakistan borderਮਿਲੀ ਜਾਣਕਾਰੀ ਅਨੁਸਾਰ 103 ਬਟਾਲੀਅਨ ਦੇ ਜਵਾਨਾਂ ਵਲੋਂ ਭਾਰਤੀ ਖੇਤਰ ਵਿਚ ਦਾਖ਼ਲ ਹੋ ਰਹੇ ਇਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵਲੋਂ ਹਿਰਾਸਤ ‘ਚ ਲੈਕੇ ਪੁੱਛਗਿੱਛ ਸ਼ੁਰੂ ਕੀਤੀ ਗਈ । ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਪਾਕਿਸਤਾਨੀ ਨਾਗਰਿਕ ਦੀ ਪਹਿਚਾਣ ਮੁਹੰਮਦ ਅਮਜਦ ਵਜੋਂ ਹੋਈ ਹੈ ਜਿਸਦਾ ਪਿੰਡ ਸਰਹਾਲੀ ਜ਼ਿਲਾ ਕਸੂਰ ਹੈ ਤਲਾਸ਼ੀ ਦੌਰਾਨ ਇਸ ਪਾਕਸਤਾਨੀ ਕੋਲੋ ਕੁਝ ਕੁਰਾਨ ਦੀਆਂ ਆਇਤਾਂ,ਮੋਬਾਈਲ ਫੋਨ ਦੇ ਹੈਡਫੋਨ ਬ੍ਰਾਮਦ ਹੋਏ ਹਨ। ਜਿਸ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਸਿੱਧੂ ਮੂਸੇਵਾਲਾ ਕਤਲ ਕੇਸ ‘ਚ 8 ਸ਼ਾਰਪ ਸ਼ੂਟਰਾਂ ਦੀ ਹੋਈ ਪਹਿਚਾਣ

0
8 sharpshooters identified in Sidhu Moosewala murder case

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਇਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਵਸਨੀਕ ਹਨ। ਇਹ ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਗੈਂਗ ਨਾਲ ਸਬੰਧਤ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਹੀ ਸ਼ਾਰਪ ਸ਼ੂਟਰਾਂ ਨੇ 29 ਮਈ ਨੂੰ ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਉਨ੍ਹਾਂ ਦੀ ਨਿਸ਼ਾਨਦੇਹੀ ਤੋਂ ਬਾਅਦ ਹੁਣ 4 ਰਾਜਾਂ ਦੀ ਪੁਲਿਸ ਉਨ੍ਹਾਂ ਦੇ ਪਿੱਛੇ ਲੱਗੀ ਹੋਈ ਹੈ। ਇਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਪੁਲਿਸ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਕਤਲ ਤੋਂ ਪਹਿਲਾਂ ਰੁਕਣ ਲਈ ਥਾਂ ਮੁਹੱਈਆ ਕਰਵਾਉਣ ਸਮੇਤ ਕਾਤਲਾਂ ਨੂੰ ਹਥਿਆਰ ਤੇ ਗੱਡੀਆਂ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਵੀ ਪੁਲੀਸ ਨੇ ਕਈ ਵਿਅਕਤੀਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਹੈ।

ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਸ਼ਾਰਪ ਸ਼ੂਟਰ ਵਿੱਚ ਸੁਭਾਸ਼ ਬਾਂਡਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਅਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਸ਼ਾਮਲ ਹਨ। ਇਨ੍ਹਾਂ ਵਿੱਚ ਹਰਕਮਲ, ਰੂਪਾ ਅਤੇ ਮਨਪ੍ਰੀਤ ਪੰਜਾਬ ਦੇ ਵਸਨੀਕ ਹਨ। ਪੁਲਿਸ ਅਨੁਸਾਰ ਇਹ ਸਾਰੇ ਮੂਸੇਵਾਲਾ ਦੇ ਕਤਲ ਤੋਂ ਤਿੰਨ ਦਿਨ ਪਹਿਲਾਂ ਕੋਟਕਪੂਰਾ ਹਾਈਵੇਅ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਕਿੱਥੇ ਰੁਕੇ। ਇਸ ਪਿੱਛੇ 2 ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ।

ਸੂਤਰਾਂ ਅਨੁਸਾਰ ਪੰਜਾਬ ਪੁਲਿਸ ਨੇ 10 ਸ਼ਾਰਪਸ਼ੂਟਰਾਂ ਦੀ ਹਿੱਟਲਿਸਟ ਤਿਆਰ ਕੀਤੀ ਹੈ ਤੇ ਇਨ੍ਹਾਂ ‘ਚ 8 ਸ਼ਾਰਪ ਸ਼ੂਟਰ ਦੇ ਨਾਂ ਦੱਸੇ ਗਏ ਹਨ ਤੇ 2 ਹੋਰ ਗੈਂਗਸਟਰਾਂ ਦੀ ਪਹਿਚਾਣ ਅਜੇ ਗੁਪਤ ਰੱਖੀ ਗਈ ਹੈ।

ਜੱਗੂ ਭਗਵਾਨਪੁਰੀਆ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

0
Jaggu Bhagwanpuria did not get relief High Court rejected the petition

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੋਰਟ ਤੋਂ ਰਾਹਤ ਨਹੀਂ ਮਿਲੀ। ਪੰਜਾਬ ਹਰਿਆਣਾ ਹਾਈਕੋਰਟ ਨੇ ਸੋਮਵਾਰ ਸੁਣਵਾਈ ਕਰਦੇ ਹੋਏ 2 ਗੈਂਗਸਟਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਏ ਜਾਣ ਦੀ ਦਾਖ਼ਲ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਨੇ ਉਨ੍ਹਾਂ ਨੂੰ ਟਰਾਇਲ ਕੋਰਟ ਵਿੱਚ ਅਰਜ਼ੀ ਦਾਖਲ ਕਰਨ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਪਹੁੰਚ ਕੀਤੀ ਹੈ। ਜੱਗੂ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੁਲਿਸ ਬੁਲੇਟ ਪਰੂਫ ਜੈਕਟ ਤੇ ਗੱਡੀ ਦੀ ਮੰਗ ਕੀਤੀ ਗਈ ਸੀ। ਜੱਗੂ ਦੀ ਮਾਤਾ ਨੂੰ ਡਰ ਹੈ ਕਿ ਪੁਲਿਸ ਤੇ ਐਂਟੀ ਗਰੁੱਪ ਐਨਕਾਉਂਟਰ ਕਰ ਸਕਦੇ ਹਨ। ਇਸ ਲਈ ਜੱਗੂ ਲਈ ਬੁਲੇਟ ਪਰੂਫ ਜੈਕਟ ਤੇ ਗੱਡੀ ਮੰਗੀ ਹੈ।

Jaggu Bhagwanpuria did not get relief High Court rejected the petitionਹਾਈਕੋਰਟ ਨੇ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਦੀ ਪਟੀਸ਼ਨ ‘ਤੇ ਕਿਹਾ ਕਿ ਜੱਗੂ ਤਿਹਾੜ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਨੂੰ ਉਸ ਖੇਤਰ ਵਿੱਚ ਹੀ ਪਟੀਸ਼ਨ ਦਾਖਲ ਕਰਨੀ ਚਾਹੀਦੀ ਹੈ। ਤਿਹਾੜ ਜੇਲ੍ਹ ਪੰਜਾਬ ਹਰਿਆਣਾ ਹਾਈਕੋਰਟ ਦੇ ਖੇਤਰ ਅਧੀਨ ਨਹੀਂ ਆਉਂਦੀ।

 

ਉੱਤਰਾਖੰਡ ਬੱਸ ਹਾਦਸਾ: ਮੱਧ ਪ੍ਰਦੇਸ਼ ਦੇ CM ਸ਼ਿਵਰਾਜ ਚੌਹਾਨ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ

0
Uttarakhand bus accident: Madhya Pradesh CM Shivraj Chouhan announces financial assistance to families Announced financial assistance to the families of the deceased

ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਬੀਤੀ ਸ਼ਾਮ ਇੱਕ ਬੱਸ ਖੱਡ ਵਿੱਚ ਡਿੱਗ ਗਈ। ਇਸ ਵਿੱਚ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ 28 ਸ਼ਰਧਾਲੂ ਅਤੇ ਡਰਾਈਵਰ-ਕਲੀਨਰ ਸਮੇਤ 30 ਲੋਕ ਸਵਾਰ ਸਨ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦੱਸਿਆ ਕਿ ਹਾਦਸੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਹੈ। ਸਾਰੇ ਯਾਤਰੀ ਚਾਰਧਾਮ ਯਾਤਰਾ ‘ਤੇ ਜਾ ਰਹੇ ਸਨ। ਸੋਮਵਾਰ ਸਵੇਰੇ ਪੁਸ਼ਕਰ ਸਿੰਘ ਧਾਮੀ ਅਤੇ ਮੱਧ ਪ੍ਰਦੇਸ਼ ਦੇ ਸੀਐੱਮ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ। ਇਸ ਤੋਂ ਪਹਿਲਾਂ ਜ਼ਖਮੀ ਡਰਾਈਵਰ ਨੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਦੱਸਿਆ ਕਿ ਹਾਦਸਾ ਕਿਵੇਂ ਵਾਪਰਿਆ।

ਡਰਾਈਵਰ ਹੀਰਾ ਨੇ ਦੱਸਿਆ- ਸਟੀਅਰਿੰਗ ਫੇਲ ਹੋ ਗਈ ਸੀ। ਉਸ ਨੇ ਕਾਰ ਨੂੰ ਪਹਾੜ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਪਰ ਕਾਰ ਦਰੱਖਤ ਨਾਲ ਟਕਰਾ ਕੇ ਟੋਏ ਵਿੱਚ ਜਾ ਡਿੱਗੀ। ਉਦੈ ਸਿੰਘ ਨੇ ਕਿਹਾ – ਜ਼ੋਰਦਾਰ ਧਮਾਕੇ ਦੀ ਆਵਾਜ਼ ਆਈ ਅਤੇ ਐਨੇ ਮੋੜ ਖਾ ਕੇ ਬੱਸ ਟੋਏ ਵਿੱਚ ਜਾ ਡਿੱਗੀ। ਜਦੋਂ ਮੈਨੂੰ ਹੋਸ਼ ਆਈ ਤਾਂ ਪੁਲਿਸ ਵਾਲਿਆਂ ਨੇ ਮੈਨੂੰ ਚੁੱਕਿਆ।

ਮ੍ਰਿਤਕਾਂ ਦੇ ਪਰਿਵਾਰ ਨੂੰ 5-5 ਲੱਖ ਦੀ ਮਦਦ:
ਸੀਐਮ ਸ਼ਿਵਰਾਜ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਗੰਭੀਰ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਸੀਐਮ ਨੇ ਕਿਹਾ ਕਿ ਜ਼ਖ਼ਮੀਆਂ ਦਾ ਇਲਾਜ ਮੁਫ਼ਤ ਹੋਵੇ, ਉਹ ਵੀ ਪ੍ਰਬੰਧ ਕਰਨਗੇ।

ਇਸ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਜਤਾਇਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਤੋਂ ਇਸ ਸੜਕ ਹਾਦਸੇ ਦੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

Operation Blue Star ਦੀ 38ਵੀਂ ਬਰਸੀ ਦੇ ਮੱਦੇਨਜ਼ਰ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ

0
Section 144 implemented districts of Punjab Operation Blue Star

ਅੱਜ  ਦੀ 38ਵੀਂ ਬਰਸੀ ਹੈ। ਇਸ ਨੂੰ ਆਪ੍ਰੇਸ਼ਨ ਬਲੂ ਸਟਾਰ ਵੀ ਕਿਹਾ ਜਾਂਦਾ ਹੈ। ਘੱਲੂਘਾਰਾ ਦਿਵਸ ਨੂੰ ਮੁੱਖ ਰੱਖਦਿਆਂ ਵੱਖ -ਵੱਖ ਜਥੇਬੰਦੀਆਂ ਵਲੋਂ ਵੱਖ -ਵੱਖ ਥਾਵਾਂ ‘ਤੇ ਪ੍ਰੋਗਰਾਮ ਕੀਤੇ ਜਾਣੇ ਹਨ। ਇਸ ਲਈ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਢੁੱਕਵੇਂ ਕਦਮ ਉਠਾਏ ਜਾਣੇ ਜਰੂਰੀ ਹੋ ਗਏ ਹਨ।

ਘੱਲੂਘਾਰਾ ਦਿਵਸ ਸੰਬੰਧੀ ਇਹ ਪ੍ਰੋਗਰਾਮ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੁਧਿਆਣਾ, ਮੁਹਾਲੀ, ਮੋਗਾ, ਅੰਮ੍ਰਿਤਸਰ, ਐਸ.ਐਸ.ਨਗਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਧਾਰਾ 144 ਤਹਿਤ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ, ਰੈਲੀ, ਮੀਟਿੰਗ, ਧਰਨਾ, ਨਾਅਰੇਬਾਜ਼ੀ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਾਹੀ ਹੈ।

 

ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਣ ਵਾਲੇ ਦੋਵੇਂ ਐਡਵਾਂਸ ਬੁੱਕਰ ਨੌਕਰੀ ਤੋਂ ਕੀਤੇ ਫ਼ਾਰਗ: ਲਾਲਜੀਤ ਸਿੰਘ ਭੁੱਲਰ

0
case registered against advance bookers of government buses

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਪੀ.ਆਰ.ਟੀ.ਸੀ. ਨੂੰ ਖੋਰਾ ਲਾ ਰਹੇ ਬਠਿੰਡਾ ਕਾਊਂਟਰ ਦੇ ਦੋ ਐਡਵਾਂਸ ਬੁੱਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਟਿਕਟ ਮਸ਼ੀਨਾਂ ਰਾਹੀਂ ਧੋਖਾਧੜੀ ਕਰਕੇ ਪੀ.ਆਰ.ਟੀ.ਸੀ. ਨੂੰ ਖੋਰਾ ਲਾ ਰਹੇ ਬਠਿੰਡਾ ਕਾਊਂਟਰ ਦੇ ਦੋ ਐਡਵਾਂਸ ਬੁੱਕਰਾਂ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।

ਵਿਭਾਗੀ ਜਾਂਚ ਦੌਰਾਨ ਇਕੱਲੇ ਮਈ ਮਹੀਨੇ ਦੇ ਪਹਿਲੇ ਪੰਜ ਦਿਨਾਂ ਦੀ ਪੜਤਾਲ ਵਿੱਚ ਦੋਵੇਂ ਮੁਲਾਜ਼ਮ 3 ਲੱਖ 32 ਹਜ਼ਾਰ 281 ਰੁਪਏ ਦਾ ਚੂਨਾ ਲਾਉਣ ਦੇ ਦੋਸ਼ੀ ਪਾਏ ਗਏ ਸਨ, ਜਿਨ੍ਹਾਂ ਵਿਰੁੱਧ ਬਠਿੰਡਾ ਪੁਲਿਸ ਵੱਲੋਂ ਪੀ.ਆਰ.ਟੀ.ਸੀ. ਦੀਆਂ ਟਿਕਟ ਮਸ਼ੀਨਾਂ ਦੀ ਦੁਰਵਰਤੋਂ ਕਰਨ, ਮਸ਼ੀਨਾਂ ਦੇ ਰਿਕਾਰਡ ਨਾਲ ਛੇੜਛਾੜ ਕਰਨ ਅਤੇ ਸਰਕਾਰੀ ਧਨ ਦੀ ਚੋਰੀ ਕਰਨ ਦੇ ਦੋਸ਼ ਤਹਿਤ ਭਾਰਤੀ ਦੰਡ ਵਿਧਾਨ ਦੀ ਧਾਰਾ 420 ਅਤੇ 409 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਐਡਵਾਂਸ ਬੁੱਕਰ ਰਾਮ ਸਿੰਘ ਵਾਸੀ ਪਿੰਡ ਭੈਣੀ (ਜ਼ਿਲ੍ਹਾ ਬਠਿੰਡਾ) ਅਤੇ ਸੁਖਪਾਲ ਸਿੰਘ ਵਾਸੀ ਪਿੰਡ ਪਥਰਾਲਾ (ਜ਼ਿਲ੍ਹਾ ਬਠਿੰਡਾ) ਪੀ.ਆਰ.ਟੀ.ਸੀ. ਵਿੱਚ ਕਮਿਸ਼ਨ ਆਧਾਰ ‘ਤੇ ਬੱਸਾਂ ਦੀ ਬੁਕਿੰਗ ਕਰਦੇ ਸਨ। ਉਨ੍ਹਾਂ ਦੱਸਿਆ ਕਿ ਪੰਜ ਦਿਨਾਂ ਦੇ ਚੈਕ ਕੀਤੇ ਗਏ ਰਿਕਾਰਡ ਅਨੁਸਾਰ ਕੁੱਲ 3,32,281 ਰੁਪਏ ਦੀਆਂ ਟਿਕਟਾਂ ਦੋਵਾਂ ਬੁੱਕਰਾਂ ਵੱਲੋਂ ਸਵਾਰੀਆਂ ਨੂੰ ਜਾਰੀ ਕੀਤੀਆਂ ਗਈਆਂ ਪਰ ਟਿਕਟਾਂ ਦਾ ਬਣਦਾ ਕੈਸ਼ ਬਠਿੰਡਾ ਡਿਪੂ ਵਿੱਚ ਜਮ੍ਹਾਂ ਨਹੀਂ ਕਰਵਾਇਆ ਗਿਆ।

ਮੰਤਰੀ ਨੇ ਦੱਸਿਆ ਕਿ ਦੋਵਾਂ ਐਡਵਾਂਸ ਬੁੱਕਰਾਂ ਵੱਲੋਂ ਬਠਿੰਡਾ ਡਿਪੂ ਤੋਂ ਇਲਾਵਾ ਪੀ.ਆਰ.ਟੀ.ਸੀ. ਦੇ ਹੋਰਨਾਂ ਡਿਪੂਆਂ ਦੀਆਂ ਬੱਸਾਂ ਦੀ ਬੁਕਿੰਗ ਵੀ ਕੀਤੀ ਹੋ ਸਕਦੀ ਹੈ। ਇਸ ਲਈ ਪੀ.ਆਰ.ਟੀ.ਸੀ. ਦੇ ਬਠਿੰਡਾ ਡਿਪੂ ਤੋਂ 1 ਅਪ੍ਰੈਲ, 2021 ਤੋਂ ਲੈ ਕੇ 20 ਮਈ, 2022 ਤੱਕ ਹੋਈ ਐਡਵਾਂਸ ਟਿਕਟ ਬੁਕਿੰਗ ਦੀ ਘੋਖ ਕਰਨ ਲਈ ਜਾਂਚ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ, ਜੋ ਇਹ ਵੀ ਪਤਾ ਲਗਾਉਣਗੀਆਂ ਕਿ ਇਸ ਗ਼ੈਰ-ਕਾਨੂੰਨੀ ਧੰਦੇ ਵਿੱਚ ਕਿਹੜੇ-ਕਿਹੜੇ ਮੁਲਾਜ਼ਮ ਸ਼ਾਮਲ ਹਨ। ਇਸ ਦੇ ਨਾਲ-ਨਾਲ ਸਮੂਹ ਡਿਪੂਆਂ ਤੋਂ ਵੀ 1 ਅਪ੍ਰੈਲ, 2021 ਤੋਂ 20 ਮਈ, 2022 ਤੱਕ ਦੋਸ਼ੀ ਮੁਲਾਜ਼ਮਾਂ ਦੀਆਂ ਟਿਕਟ ਮਸ਼ੀਨਾਂ ਰਾਹੀਂ ਜਾਰੀ ਕੀਤੀਆਂ ਗਈਆਂ ਟਿਕਟਾਂ ਦਾ ਰਿਕਾਰਡ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਆਦੇਸ਼ਾਂ ‘ਤੇ ਪੀ.ਆਰ.ਟੀ.ਸੀ. ਦੇ ਪਟਿਆਲਾ, ਚੰਡੀਗੜ੍ਹ, ਬਠਿੰਡਾ, ਫ਼ਰੀਦਕੋਟ, ਸੰਗਰੂਰ, ਬਰਨਾਲਾ, ਬੁਢਲਾਡਾ, ਲੁਧਿਆਣਾ ਅਤੇ ਕਪੂਰਥਲਾ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਲਿਖਿਆ ਗਿਆ ਹੈ ਕਿ ਉਹ ਐਡਵਾਂਸ ਬੁਕਿੰਗ ਏਜੰਟਾਂ ਵੱਲੋਂ ਪੀ.ਆਰ.ਟੀ.ਸੀ. ਦੀਆਂ ਬੱਸਾਂ ਦੀ ਕੀਤੀ ਜਾਂਦੀ ਐਡਵਾਂਸ ਬੁਕਿੰਗ ਦਾ ਮਿਲਾਨ ਕਰਨਾ ਯਕੀਨੀ ਬਣਾਉਣ।

ਇਸੇ ਤਰ੍ਹਾਂ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਮੁੱਖ ਦਫ਼ਤਰ ਪੱਧਰ ‘ਤੇ ਆਪਰੇਸ਼ਨ ਸਾਖਾ ਵਿਖੇ ਵੀ ਐਡਵਾਂਸ ਬੁੱਕਰਾਂ ਵੱਲੋਂ ਪੀ.ਆਰ.ਟੀ.ਸੀ. ਦੇ ਵੱਖ-ਵੱਖ ਡਿਪੂਆਂ ਦੀਆਂ ਬੱਸਾਂ ਦੀ ਕੀਤੀ ਗਈ ਬੁਕਿੰਗ ਦਾ ਮਿਲਾਨ ਹਰ ਮਹੀਨੇ ਦੀ 10 ਤਰੀਕ ਨੂੰ ਕਰਨਾ ਯਕੀਨੀ ਬਣਾਇਆ ਜਾਵੇ।

ਹਰੇਕ ਸਿੱਖ ਨੂੰ ਗਤਕਾ ਅਤੇ ਸ਼ਸਤਰ ਵਿਦਿਆ ਹਾਸਿਲ ਕਰਨ ਦੀ ਲੋੜ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

0

ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੌਕੇ ’ਤੇ ਕੌਮ ਦੇ ਨਾਮ ’ਤੇ ਸੰਦੇਸ਼ ਦਿੱਤਾ ਗਿਆ। ਜਥੇਦਾਰ ਨੇ ਇਸ ਮੌਕੇ ਆਈ ਹੋਈ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਾਰਮਿਕ ਤੌਰ ’ਤੇ ਮਜ਼ਬੂਤ ਹੋਣਾ ਪਵੇਗਾ। 1947 ਤੋਂ ਲੈ ਕੇ ਹੀ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਸ਼ੇਰਾਂ ਦੀ ਕੌਮ ਹੈ।

ਜਥੇਦਾਰ ਨੇ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਏ.ਸੀ. ਕਮਰਿਆਂ ਵਿਚੋਂ ਬਾਹਰ ਨਿਕਲ ਕੇ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦੀ ਜ਼ਰੂਰਤ ਹੈ। 6 ਜੂਨ 1984 ਨੂੰ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ‘ਤੇ ਅੱਜ ਦੇ ਦਿਨ ਹੋਏ ਹਮਲੇ ਨੂੰ ਅੱਜ ਵੀ ਲੋਕ ਯਾਦ ਕਰਕੇ ਕੰਬਦੇ ਹਨ।

ਕੌਮ ਦੇ ਨਾਂ ’ਤੇ ਸਦੇਸ਼ ਦਿੰਦੇ ਸਮੇਂ ਜਥੇਦਾਰ ਹਰਪ੍ਰੀਤ ਸਿੰਘ ਨੇ ਮੁੜ ਮਾਡਰਨ ਹਥਿਆਰਾਂ ਦੀ ਗੱਲ ਕੀਤੀ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਹਰੇਕ ਸਿੱਖ ਨੂੰ ਗਤਕਾ ਅਤੇ ਸ਼ਸਤਰ ਵਿਦਿਆ ਹਾਸਿਲ ਕਰਨ ਦੀ ਲੋੜ ਹੈ। ਸਾਰੇ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਸ਼ਸਤਰ ਵਿਦਿਆ ਜ਼ਰੂਰ ਹਾਸਲ ਕਰਨ। ਜਥੇਦਾਰ ਨੇ ਇਸ ਮੌਕੇ ਸ਼ੂਟਿੰਗ ਰੇਂਜ ਬਣਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਸ਼ਸ਼ਤਰ ਚਲਾਉਣ ਦੀ ਸਿਖਲਾਈ ਦਿੱਤੀ ਜਾਵੇਗੀ।

ਸੰਗਰੂਰ ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ

0
Today is the last day for filing nominations for Lok Sabha seat Sangrur

ਲੋਕ ਸਭਾ ਸੀਟ ਸੰਗਰੂਰ ਲਈ ਨਾਮਜ਼ਦਗੀ ਦਾ ਅੱਜ ਆਖਰੀ ਦਿਨ ਹੈ। ਕਾਂਗਰਸ ਉਮੀਦਵਾਰ ਦਲਵੀਰ ਗੋਲਡੀ, ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਅਤੇ ਭਾਜਪਾ ਦੇ ਕੇਵਲ ਢਿੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਪਹਿਲਾਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਹਨ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ। ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 27 ਜੂਨ ਨੂੰ ਹੋਵੇਗੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਨੌਜਵਾਨਾਂ ਦੇ ਰੋਹ ਦਾ ਸਾਹਮਣਾ ਕਰ ਰਹੀ ਆਮ ਆਦਮੀ ਪਾਰਟੀ ਦੀ ਭਰੋਸੇਯੋਗਤਾ ਇੱਥੇ ਦਾਅ ‘ਤੇ ਲੱਗ ਗਈ ਹੈ। ਸੰਗਰੂਰ ਲੋਕ ਸਭਾ ਸੀਟ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਹ ਇੱਥੋਂ 2 ਵਾਰ ਸੰਸਦ ਮੈਂਬਰ ਰਹੇ। ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ।