Home Blog Page 2040

ਕਾਂਗਰਸ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਦਲਵੀਰ ਗੋਲਡੀ ਨੂੰ ਐਲਾਨਿਆ ਉਮੀਦਵਾਰ

0

ਕਾਂਗਰਸ ਪਾਰਟੀ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਾਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਦਲਵੀਰ ਗੋਲਡੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਉਹ ਕੱਲ੍ਹ ਨੂੰ ਨਾਮਜ਼ਦਗੀ ਪੱਤਰ ਭਰਨਗੇ। 6 ਜੂਨ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ। ਦਲਵੀਰ ਗੋਲਡੀ ਧੂਰੀ ਤੋਂ ਸਾਬਕਾ ਵਿਧਾਇਕ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀ ਸਾਬਕਾ ਸੀਨੀਅਰ ਕਾਂਗਰਸੀ ਲੀਡਰ ਕੇਵਲ ਸਿੰਘ ਢਿੱਲੋਂ ਭਾਜਪਾ ‘ਚ ਸ਼ਾਮਿਲ ਹੋ ਗਏ ਸਨ ਤੇ ਅੱਜ ਉਨ੍ਹਾਂ ਨੂੰ ਭਾਜਪਾ ਦੁਆਰਾ ਸੰਗਰੂਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ ‘ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਨੂੰ ਹੋਇਆ ਕਰੋਨਾ

0
Bollywood Actor Shah Rukh Khan Corona Positive

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਨੂੰ ਕਰੋਨਾ ਹੋ ਗਿਆ ਹੈ। ਪਿਛਲੇ ਇੱਕ ਹਫ਼ਤੇ ਵਿੱਚ ਅਕਸ਼ੈ ਕੁਮਾਰ, ਕਾਰਤਿਕ ਆਰੀਅਨ, ਆਦਿੱਤਿਆ ਰਾਏ ਕਪੂਰ ਅਤੇ ਕੈਟਰੀਨਾ ਕੈਫ ਦੇ ਕੋਵਿਡ-19 ਪਾਜ਼ੀਟਿਵ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹੁਣ ਕਿੰਗ ਖਾਨ ਦੇ ਸੰਕਰਮਿਤ ਹੋਣ ਨਾਲ ਅਜਿਹਾ ਲੱਗ ਰਿਹਾ ਹੈ ਕਿ ਕੋਰੋਨਾ ਨੇ ਇੱਕ ਵਾਰ ਫਿਰ ਬਾਲੀਵੁੱਡ ਵਿੱਚ ਆਪਣੇ ਪੈਰ ਪਸਾਰ ਲਏ ਹਨ। 

ਕੁੱਝ ਦਿਨ ਪਹਿਲਾਂ ਹੀ ਸਾਹਰੁਖ ਖਾਨ ਨੇ ਆਪਣੀ ਫਿਲਮ ਜਵਾਨ ਦਾ ਐਲਾਨ ਕੀਤਾ ਸੀ। ਇਸ ਫਿਲਮ ਦਾ ਨਿਰਦੇਸ਼ਨ (Atlee Kumar) ਕਰ ਰਹੇ ਹਨ। ਫਿਲਮ ਬਾਰੇ ਸ਼ਾਹਰੁਖ ਖਾਨ ਨੇ ਕਿਹਾ, “ਜਵਾਨ ਇੱਕ ਯੂਨੀਵਰਸਲ ਕਹਾਣੀ ਹੈ ਜੋ ਭਾਸ਼ਾਵਾਂ, ਭੂਗੋਲਿਆਂ ਤੋਂ ਪਰੇ ਹੈ ਅਤੇ ਸਾਰਿਆਂ ਦੇ ਆਨੰਦ ਲਈ ਹੈ। ਇਸ ਅਨੋਖੀ ਫਿਲਮ ਨੂੰ ਬਣਾਉਣ ਦਾ ਸਿਹਰਾ ਅਤਲੀ ਕੁਮਾਰ ਨੂੰ ਜਾਂਦਾ ਹੈ, ਜੋ ਮੇਰੇ ਲਈ ਵੀ ਬਹੁਤ ਵਧੀਆ ਅਨੁਭਵ ਰਿਹਾ ਹੈ। ਜਿਵੇਂ ਕਿ ਮੈਨੂੰ ਐਕਸ਼ਨ ਫਿਲਮਾਂ ਪਸੰਦ ਹਨ। ਟੀਜ਼ਰ ਸਿਰਫ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਦੀ ਝਲਕ ਦਿੰਦਾ ਹੈ।”

ਖਬਰਾਂ ਮੁਤਾਬਕ ਕੈਟਰੀਨਾ ਦੂਜੀ ਵਾਰ ਕੋਰੋਨਾ ਨਾਲ ਸੰਕਰਮਿਤ ਹੋਈ ਹੈ। ਕੈਟਰੀਨਾ ਪਿਛਲੇ ਹਫਤੇ ਦੱਖਣੀ ਸੁਪਰਸਟਾਰ ਵਿਜੇ ਸੇਤੂਪਤੀ ਨਾਲ ਨਿਰਦੇਸ਼ਕ ਸ਼੍ਰੀਰਾਮ ਰਾਘਵਨ ਦੀ ਫਿਲਮ ‘ਮੇਰੀ ਕ੍ਰਿਸਮਸ’ ਦੀ ਸ਼ੂਟਿੰਗ ਸ਼ੁਰੂ ਕਰਨ ਵਾਲੀ ਸੀ। ਕੈਟਰੀਨਾ ਦੇ ਕੋਵਿਡ ਪਾਜ਼ੇਟਿਵ ਆਉਣ ਤੋਂ ਬਾਅਦ ਹੁਣ ਫਿਲਮ ਦੀ ਸ਼ੂਟਿੰਗ ਸ਼ੈਡਿਊਲ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਕੈਟ ਆਪਣੇ ਪਤੀ ਵਿੱਕੀ ਕੌਸ਼ਲ ਨਾਲ ਆਬੂ ਧਾਬੀ ਵਿੱਚ ਆਈਫਾ ਐਵਾਰਡ ਸਮਾਰੋਹ ਵਿੱਚ ਸ਼ਾਮਲ ਨਹੀਂ ਹੋ ਸਕੀ।

ਲਾਰੇਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਕੀਤਾ ਗਿਆ ਪੇਸ਼, ਰਿਮਾਂਡ ‘ਚ ਹੋਇਆ ਵਾਧਾ

0
awrence bishnoi presented in delhi patiala house court

ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਦਿੱਲੀ ਪੁਲਿਸ ਦੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ। ਹਾਲ ਹੀ ‘ਚ ਲਾਰੈਂਸ ਬਿਸ਼ਨੋਈ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ ਲੱਗਾ ਹੈ।

ਇਸ ਦੇ ਨਾਲ ਹੀ ਲਾਰੈਂਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ। ਦਿੱਲੀ ਪੁਲਿਸ ਸਿੱਧੂ ਮੂਸੇਵਾਲਾ ਦੇ ਕਤਲ ਦੇ ਸ਼ੱਕ ‘ਚ ਲਾਰੇਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ।

ਦਿੱਲੀ ਪੁਲਿਸ ਨੇ ਆਰਮਜ਼ ਐਕਟ ਦੇ ਤਹਿਤ ਹੋਰ ਦੋਸ਼ੀਆਂ ਦਾ ਪਤਾ ਲਗਾਉਣ ਲਈ ਬਿਸ਼ਨੋਈ ਤੋਂ ਹੋਰ ਪੁੱਛਗਿੱਛ ਲਈ ਬੁਲਾਇਆ ਹੈ।

ਪੁਲੀਸ ਦੇ ਸਪੈਸ਼ਲ ਸੈੱਲ ਨੇ ਅਦਾਲਤ ਨੂੰ ਦੱਸਿਆ ਕਿ ਪੁੱਛਗਿੱਛ ਦੌਰਾਨ ਤਿੰਨ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾਣੀ ਹੈ। ਸਪੈਸ਼ਲ ਸੈੱਲ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਬਿਸ਼ਨੋਈ ਨੂੰ ਪੰਜਾਬ ਨਹੀਂ ਲਿਜਾਇਆ ਜਾ ਰਿਹਾ ਹੈ। ਉਹ ਪੰਜਾਬ ਨਾਲ ਸਬੰਧਤ ਜੋ ਵੀ ਜਾਣਕਾਰੀ ਦੇ ਰਿਹਾ ਹੈ, ਉਸਨੂੰ ਪੰਜਾਬ ਪੁਲਿਸ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਅਦਾਲਤ ਨੇ ਆਰਮਜ਼ ਐਕਟ ਮਾਮਲੇ ‘ਚ ਲਾਰੇਂਸ ਬਿਸ਼ਨੋਈ ਦੀ 5 ਦਿਨ ਦੀ ਹਿਰਾਸਤ ਦੀ ਦਿੱਲੀ ਪੁਲਸ ਦੀ ਮੰਗ ‘ਤੇ ਸਹਿਮਤੀ ਜਤਾਈ ਹੈ।

ਪੰਜਾਬੀ ਗਾਇਕ ਸੁਰਜੀਤ ਸੰਧੂ ਨੇ ਪੁਲਿਸ ‘ਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼

0
Punjabi singer Surjit Sandhu accuses for beaten by police

ਪੰਜਾਬੀ ਗਾਇਕ ਸੁਰਜੀਤ ਸੰਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਗਾਇਕ ਸੁਰਜੀਤ ਸੰਧੂ ਨਾਲ ਪੁਲਿਸ ਵਲੋਂ ਕੁੱਟਮਾਰ ਕੀਤੀ ਗਈ ਹੈ। ਗਾਇਕ ਵਲੋਂ ਦੱਸਿਆ ਗਿਆ ਕਿ ਰਾਤ ਹਰੀਕੇ ਪੁਲ ‘ਤੇ ਨਾਕੇ ਉੱਪਰ ਰੋਕ ਕੇ ਪੁਲਿਸ ਨੇ ਉਸ ਨਾਲ ਕੁੱਟਮਾਰ ਕੀਤੀ ਹੈ।

ਸੁਰਜੀਤ ਸੰਧੂ ਅਨੁਸਾਰ ਜਦੋਂ ਉਹ ਤਰਨਤਾਰਨ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਹਰੀਕੇ ਨਾਕੇ ‘ਤੇ ਪੁਲਿਸ ਵਲੋਂ ਚੈਕਿੰਗ ਲਈ ਰੋਕਿਆ ਗਿਆ।ਗਾਇਕ ਵਲੋਂ ਇਹ ਦੋਸ਼ ਲਗਾਏ ਗਏ ਹਨ ਕਿ ਉਸ ਕੋਲ ਉਸ ਸਮੇਂ ਆਪਣਾ ਲਾਇਸੈਂਸੀ ਹਥਿਆਰ ਸੀ। ਜਿਸਦੇ ਚੱਲਦਿਆਂ ਉਸ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਿਸ ਵਾਲੇ ਉਸ ਨੂੰ ਕੁੱਟਮਾਰ ਕਰਕੇ ਹਸਪਤਾਲ ਲੈ ਗਏ ਤੇ ਫਿਰ ਜ਼ਬਰਨ ਛੁੱਟੀ ਦਿਵਾ ਕੇ ਥਾਣੇ ਲੈ ਆਏ।

ਦੂਜੇ ਪਾਸੇ ਇਸ ਸੰਬੰਧੀ ਡੀ.ਐੱਸ.ਪੀ. ਪੱਟੀ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਸੁਰਜੀਤ ਸੰਧੂ ਵੱਲੋਂ ਪੁਲਿਸ ਡਿਊਟੀ ’ਚ ਵਿਘਨ ਪਾਉਂਦੇ ਹੋਏ ਜਿੱਥੇ ਉਨ੍ਹਾਂ ਨਾਲ ਹੱਥੋਪਾਈ ਕੀਤੀ ਗਈ ਉਥੇ ਸ਼ਰਾਬ ਪੀ ਕੇ ਗਾਲ੍ਹਾਂ ਕੱਢੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸੰਧੂ ਵੱਲੋਂ ਗੱਡੀ ’ਚ ਮੌਜੂਦ ਰਾਈਫ਼ਲ ਦਾ ਲਾਈਸੈਂਸ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੰਧੂ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾ ਲਿਆ ਗਿਆ ਹੈ ਜਿਸ ਤੋਂ ਬਾਅਦ ਮੋਹਤਬਰਾਂ ਦੇ ਕਹਿਣ ਉੱਪਰ ਉਸ ਨੂੰ ਛੱਡ ਦਿੱਤਾ ਗਿਆ।

ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਾਉਣ ਦਾ ਐਲਾਨ

0

ਸੂਬੇ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਕਾਰਬਨ ਨਿਕਾਸੀ ਨੂੰ ਘਟਾਉਣ ਵਾਸਤੇ ਪੰਜਾਬ ਸਰਕਾਰ ਨੇ ਅੱਜ ਆਉਂਦੇ ਜੁਲਾਈ ਮਹੀਨੇ ਤੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਿਟਕ (ਸਿੰਗਲ ਯੂਜ਼ ਪਲਾਸਟਿਕ) ‘ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।

ਵਿਸ਼ਵ ਵਾਤਾਵਰਣ ਦਿਵਸ-2022 ਨੂੰ ਮਨਾਉਣ ਲਈ ਵਰਚੁਅਲ ਤੌਰ ’ਤੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਦੇ ਸਕੱਤਰ ਰਾਹੁਲ ਤਿਵਾੜੀ ਨੇ ਸੂਬੇ ਵਿੱਚ ਵਾਤਾਵਰਣ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਅਤੇ ਸਿਹਤਮੰਦ ਬਣਾਉਣ ਲਈ ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਾਈ ਜਾਵੇਗੀ। ਰਾਹੁਲ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

ਸੂਬਾ ਭਰ ਵਿੱਚ 55 ਐਸ.ਟੀ.ਪੀਜ਼ ਸਥਾਪਤ ਕਰਨ ਦਾ ਐਲਾਨ ਕਰਦਿਆਂ ਸਕੱਤਰ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲਾਂਟ ਜਲ ਪ੍ਰਦੂਸ਼ਣ ਦੇ ਪੱਧਰ ਨੂੰ ਕੁਝ ਹੱਦ ਤੱਕ ਘਟਾਉਣ ਦੇ ਨਾਲ-ਨਾਲ ਸੋਧੇ ਹੋਏ ਪਾਣੀ ਦੀ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਲਈ ਵਰਤੋਂ ਕਰਨਗੇ। ਜੈਵਿਕ ਬਾਲਣ ਅਧਾਰਿਤ ਉਦਯੋਗਿਕ ਇਕਾਈਆਂ ਨੂੰ ਕੁਦਰਤੀ ਗੈਸ ਅਧਾਰਿਤ ਯੂਨਿਟਾਂ ਵਿੱਚ ਤਬਦੀਲ ਕਰਨ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਿਕ ਇਕਾਈਆਂ ਵਿੱਚ ਅਤਿ ਆਧੁਨਿਕ ਮੀਟਰ ਲਗਾ ਕੇ ਉਦਯੋਗਿਕ ਇਕਾਈਆਂ ਦੀ ਆਨਲਾਈਨ ਨਿਗਰਾਨੀ ਸ਼ੁਰੂ ਕੀਤੀ ਹੈ ਅਤੇ ਨਾਲ ਹੀ ਇਸ ਦੀ ਜਾਂਚ ਕਰਨ ਲਈ ਆਨਲਾਈਨ ਨਿਗਰਾਨੀ ਸਟੇਸ਼ਨ ਵੀ ਸ਼ੁਰੂ ਕੀਤੇ ਹਨ ਤਾਂ ਕਿ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਦਾ ਪੱਧਰ ਘਟਾਇਆ ਜਾ ਸਕੇ। ਰਾਹੁਲ ਤਿਵਾੜੀ ਨੇ ਦੱਸਿਆ ਕਿ ਇਸ ਸਾਲ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਤੈਅ ਕੀਤਾ ਹੈ ਅਤੇ ਕਾਰਬਨ ਨਿਕਾਸੀ ਨੂੰ ਘਟਾਉਣ ਲਈ ‘ਕਲਾਈਮੇਟ ਐਕਸ਼ਨ ਪਲਾਨ 2.0’ ਤਿਆਰ ਹੈ।

ਇਕ ਹੋਰ ਪਹਿਲਕਦਮੀ ਵਿੱਚ ਸਕੱਤਰ ਨੇ ਵਾਤਾਵਰਨ ਦੀ ਰਾਖੀ ਅਤੇ ਸੂਬੇ ਦੇ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਵਿੱਚ ਸ਼ਾਨਦਾਰ ਯੋਗਦਾਨ ਲਈ ਮੌਜੂਦਾ ਵਰ੍ਹੇ ਤੋਂ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ’ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵਿਅਕਤੀਆਂ/ਸੰਸਥਾਵਾਂ ਵੱਲੋਂ ਕੀਤੀ ਗਈ ਬੇਮਿਸਾਲ ਮਿਹਨਤ ਦਾ ਸਨਮਾਨ ਹੋਵੇਗਾ। ਰਾਹੁਲ ਤਿਵਾੜੀ ਨੇ ਕਿਹਾ ਕਿ ਇਹ ਐਵਾਰਡ ਧਰਤੀ ਦੇ ਮਹਾਨ ਸਪੁੱਤਰ ਅਤੇ ਮਹਾਨ ਸ਼ਹੀਦ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ।

ਇਸ ਮੌਕੇ ਸਕੱਤਰ ਨੇ 50 ਐਮ.ਐਲ.ਡੀ. ਦੀ ਸਮਰੱਥਾ ਵਾਲਾ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.), ਲੁਧਿਆਣਾ ਅਤੇ ਕਪੂਰਥਲਾ ਵਿਖੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਸਥਾਪਤ ਤੰਦਰੁਸਤ ਪੰਜਾਬ ਮਿਸ਼ਨ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਿਖਾਉਣ ਲਈ ਗੈਲਰੀ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਪੰਜਾਬ ਜੀਵ-ਵਿਭਿੰਨਤਾ ਬੋਰਡ ਅਤੇ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਵੱਲੋਂ ਸਾਂਝੇ ਤੌਰ ’ਤੇ ਪ੍ਰਕਾਸ਼ਿਤ ਕੌਫੀ ਟੇਬਲ ਬੁੱਕ ‘ਥ੍ਰੈਟਨਡ ਫਲੋਰਾ ਐਂਡ ਫੌਨਾ ਆਫ ਪੰਜਾਬ’ ਵੀ ਜਾਰੀ ਕੀਤੀ। ਮਿਸ਼ਨ ਤੰਦਰੁਸਤ ਪੰਜਾਬ ਦੀ ਸੁਸਾਇਟੀ ਵੱਲੋਂ ਤਿਆਰ ਵਿੱਤੀ ਸਾਲ 2022-23 ਲਈ ਮਿਸ਼ਨ ਤੰਦਰੁਸਤ ਪੰਜਾਬ ਕਾਰਜ ਯੋਜਨਾ ਅਤੇ ਵਿਦਿਆਰਥੀ ਗਤੀਵਿਧੀ ਬਾਰੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੁਆਰਾ ਜਲਵਾਯੂ ਤਬਦੀਲੀ ਸਬੰਧੀ ਤਿਆਰ ਕੀਤੀ ਪੁਸਤਕ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਤਾਵਰਨ ਐਕਟ, ਨਿਯਮਾਂ ਅਤੇ ਨਿਯਮਾਂ ਬਾਰੇ ਤਿਆਰੀ ਕੀਤੀ ਸੰਖੇਪ ਸੂਚਨਾ ਨੂੰ ਵੀ ਜਾਰੀ ਕੀਤਾ ਗਿਆ ਹੈ।

ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਡਾ. ਆਦਰਸ਼ ਪਾਲ ਵਿੱਗ ਤੇ ਮੈਂਬਰ ਸਕੱਤਰ ਇੰਜੀਨੀਅਰ ਕਰੁਨੇਸ਼ ਗਰਗ, ਵਾਤਾਵਰਨ ਅਤੇ ਜਲਵਾਯੂ ਬਦਲਾਅ ਦੇ ਡਾਇਰੈਕਟਰ ਡਾ. ਮਨੀਸ਼ ਕੁਮਾਰ, ਪੁਸ਼ਪਾ ਗੁਜਰਾਲ ਸਾਇੰਸ ਯੂਨੀਵਰਸਿਟੀ, ਕਪੂਰਥਲਾ ਦੇ ਡਾਇਰੈਕਟਰ ਜਨਰਲ ਡਾ. ਨੀਲਿਮਾ ਜੀਰਥ, ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਦੇ ਪ੍ਰਬੰਧਕੀ ਡਾਇਰੈਕਟਰ ਡਾ. ਜੇ.ਕੇ. ਅਰੋੜਾ ਅਤੇ ਮਿਸ਼ਨ ਤੰਦਰਪਸਤ ਪੰਜਾਬ ਦੇ ਨੋਡਲ ਅਫਸਰ ਗੁਰਹਰਮਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

CM ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਉਹ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ ਤੇ ਉਹ ਦਰਬਾਰ ਸਾਹਿਬ ‘ਚ ਨਤਮਸਤਾਕ ਹੋਏ ਹਨ। ਭਗਵੰਤ ਮਾਨ ਘੱਲੂਘਾਰਾ ਦਿਹਾੜੇ ਤੋਂ ਪਹਿਲਾਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜ਼ਾਇਜ਼ਾ ਵੀ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲ ਤਖਤ ਦੇ ਜਥੇਦਾਰ ਨਾਲ ਮੀਟਿੰਗ ਕੀਤੀ।

ਸੰਗਰੂਰ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਕੇਵਲ ਸਿੰਘ ਢਿੱਲੋਂ ਨੂੰ ਐਲਾਨਿਆ ਉਮੀਦਵਾਰ

0
kewal Singh Dhillon BJP's candidateSangrur election

ਬੀਤੇ ਦਿਨੀ ਸਾਬਕਾ ਸੀਨੀਅਰ ਕਾਂਗਰਸੀ ਲੀਡਰ ਕੇਵਲ ਸਿੰਘ ਢਿੱਲੋਂ ਭਾਜਪਾ ‘ਚ ਸ਼ਾਮਿਲ ਹੋ ਗਏ ਸਨ ਤੇ ਅੱਜ ਉਨ੍ਹਾਂ ਨੂੰ ਭਾਜਪਾ ਦੁਆਰਾ ਸੰਗਰੂਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।

ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ ‘ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਅੱਜ ਉਹ ਨਾਮਜ਼ਦਗੀ ਦਾਖਲ ਕਰਨਗੇ। ਭਾਜਪਾ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਸਭ ਦੀਆਂ ਨਜ਼ਰਾਂ ਕਾਂਗਰਸ ਉਮੀਦਵਾਰ ‘ਤੇ ਹਨ।

IPL 2022 ਲਈ ਹਰਭਜਨ ਸਿੰਘ ਨੇ ਆਪਣੀ ਟੀਮ ਲਈ ਦਿੱਤੇ ਇਹ ਨਾਂ

0

ਭਾਰਤ ਦੇ ਸਾਬਕਾ ਆਫ ਸਪਿਨਰ ਹਰਭਜਨ ਸਿੰਘ ਨੇ IPL 2022 ਲਈ ਆਪਣੀ ਟੀਮ ਲਈ ਇਹ ਨਾਂ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਹਾਰਦਿਕ ਪੰਡਯਾ ਟੀਮ ‘ਚ ਕਪਤਾਨ ਹੋਣਗੇ। ਇਸ ਤੋਂ ਇਲਾਵਾ ਜੋਸ ਬਟਲਰ ਅਤੇ ਕੇਐੱਲ ਰਾਹੁਲ ਨੂੰ ਸਲਾਮੀ ਬੱਲੇਬਾਜ਼ ਅਤੇ ਦਿਨੇਸ਼ ਕਾਰਤਿਕ ਨੂੰ ਵਿਕਟਕੀਪਰ ਵਜੋਂ ਰੱਖਿਆ ਹੈ। ਹੋਰ ਖਿਡਾਰੀਆਂ ਵਿੱਚ ਰਾਹੁਲ ਤ੍ਰਿਪਾਠੀ, ਲਿਆਮ ਲਿਵਿੰਗਸਟੋਨ, ​​ਆਂਦਰੇ ਰਸਲ, ਯੁਜਵੇਂਦਰ ਚਾਹਲ, ਰਾਸ਼ਿਦ ਖਾਨ, ਉਮਰਾਨ ਮਲਿਕ ਅਤੇ ਜੋਸ਼ ਹੇਜ਼ਲਵੁੱਡ ਸ਼ਾਮਲ ਹਨ।

ਬੰਗਲਾਦੇਸ਼ ਦੇ ਕੰਟੇਨਰ ਡਿਪੂ ‘ਚ ਅੱਗ ਲੱਗਣ ਕਾਰਨ 28 ਲੋਕਾਂ ਦੀ ਮੌਤ, 450 ਤੋਂ ਵੱਧ ਜ਼ਖਮੀ

0

ਦੱਖਣੀ-ਪੂਰਬੀ ਬੰਗਲਾਦੇਸ਼ ‘ਚ ਸ਼ਨੀਵਾਰ ਰਾਤ ਨੂੰ ਇਕ ਨਿੱਜੀ ਕੰਟੇਨਰ ਡਿਪੂ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ ਅਤੇ 450 ਤੋਂ ਵੱਧ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਚਟਗਾਂਵ ਦੇ ਸੀਤਾਕੁੰਡ ਉਪਜ਼ਿਲਾ ਦੇ ਕਾਦਮਰਸੂਲ ਇਲਾਕੇ ਵਿੱਚ ਸਥਿਤ ਬੀਐਮ ਕੰਟੇਨਰ ਡਿਪੂ ਵਿੱਚ ਸ਼ਨੀਵਾਰ ਰਾਤ ਨੂੰ ਅੱਗ ਲੱਗ ਗਈ ਸੀ।।

ਉੜੀਸਾ ‘ਚ ਅੱਜ ਨਵੀਂ ਕੈਬਨਿਟ ਦਾ ਹੋਵੇਗਾ ਗਠਨ, ਵੱਡਾ ਫੇਰਬਦਲ ਸੰਭਵ

0

ਉੜੀਸਾ ਦੀ ਨਵੀਨ ਪਟਨਾਇਕ ਸਰਕਾਰ ਦੇ ਸਾਰੇ 20 ਮੰਤਰੀਆਂ ਅਤੇ ਸਪੀਕਰ ਸੂਰਿਆ ਨਰਾਇਣ ਪਾਤਰਾ ਦੇ ਅਸਤੀਫੇ ਤੋਂ ਬਾਅਦ ਨਵੀਂ ਕੈਬਨਿਟ ਨੂੰ ਅੱਜ ਸਹੁੰ ਚੁਕਾਈ ਜਾਵੇਗੀ। ਸਮਾਗਮ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਨਵੀਨ ਪਟਨਾਇਕ ਸਰਕਾਰ ‘ਚ ਇਹ ਪਹਿਲੀ ਵਾਰ ਹੈ ਕਿ ਸਪੀਕਰ ਸਮੇਤ ਪੂਰੇ ਮੰਤਰੀ ਮੰਡਲ ਨੇ ਅਸਤੀਫਾ ਦਿੱਤਾ ਹੈ। ਸੱਤਾਧਾਰੀ ਬੀਜੂ ਜਨਤਾ ਦਲ (ਬੀਜੇਡੀ) ਨੇ 29 ਮਈ ਨੂੰ ਆਪਣੇ ਕਾਰਜਕਾਲ ਦੇ ਤਿੰਨ ਸਾਲ ਪੂਰੇ ਕਰ ਲਏ ਸਨ। ਉਦੋਂ ਤੋਂ ਹੀ ਮੰਤਰੀ ਮੰਡਲ ਵਿਚ ਫੇਰਬਦਲ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ ਸਨ।

ਮੰਨਿਆ ਜਾ ਰਿਹਾ ਹੈ ਕਿ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਪਟਨਾਇਕ ਸਰਕਾਰ ਨੇ ਅਜਿਹਾ ਫੈਸਲਾ ਲਿਆ ਹੈ। ਸੂਬੇ ‘ਚ 2024 ‘ਚ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਨਵੀਨ ਪਟਨਾਇਕ ਨਵੀਂ ਰਣਨੀਤੀ ਤਹਿਤ ਨੌਜਵਾਨ ਅਤੇ ਸੀਨੀਅਰ ਲੋਕਾਂ ਨੂੰ ਮੰਤਰੀ ਮੰਡਲ ‘ਚ ਜਗ੍ਹਾ ਦੇਣਾ ਚਾਹੁੰਦੇ ਹਨ।