Home Blog Page 2042

ਅਮਿਤ ਸ਼ਾਹ ਨਾਲ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਕੀਤੀ ਮੁਲਾਕਾਤ

0
Sidhu Moosewala parents meet Amit Shah

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ  ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

Sidhu Moosewala parents meet Amit Shahਮੂਸੇਵਾਲਾ ਦੇ ਪਿਤਾ ਮੁਲਾਕਾਤ ਕਰਨ ਸਮੇਂ ਬਹੁਤ ਹੀ ਭਾਵੁਕ ਹੋ ਗਏ ਸਨ। ਉਨ੍ਹਾਂ ਨੇ ਆਪਣੇ ਪੁੱਤਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਤੇ ਇਨਸਾਫ ਕਰਨ ਦੀ ਮੰਗ ਕੀਤੀ।

 

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

0
AAP candidate Gurmel Singh files nomination papers

ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰਮੇਲ ਸਿੰਘ ਨੂੰ ਆਮ ਆਦਮੀ ਪਾਰਟੀ ਦਾ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਸੀ। ਜਿਸਦੀ ਜਾਣਕਾਰੀ ਖੁਦ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਸੀ। ਦੱਸ ਦਈਏ ਕਿ ਅੱਜ ਸੰਗਰੂਰ ਜ਼ਿਮਨੀ ਚੋਣ ਦੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਸ ਮੌਕੇ ਸੀਐਮ ਭਗਵੰਤ ਮਾਨ ਵੀ ਉਨ੍ਹਾਂ ਨਾਲ ਮੌਜੂਦ ਰਹੇ।

 

ਲਾਈਵ ਸ਼ੋਅ ਦੌਰਾਨ ਨਾਈਜੀਰੀਆ ਦੇ ਮਸ਼ਹੂਰ ਰੈਪਰ ਬਰਨਾ ਬੁਆਏ ਹੋਏ ਭਾਵੁਕ, ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਬਾਅਦ ਸਿਰਫ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆ ਵਿਚ ਸੋਗ ਦੀ ਲਹਿਰ ਹੈ। ਜਿੱਥੇ ਵੱਖ-ਵੱਖ ਥਾਵਾਂ ‘ਤੇ ਲੋਕਾਂ ਵਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਚਾਹੁਣ ਵਾਲੇ ਭਾਵੁਕ ਹੋ ਰਹੇ ਹਨ। ਨਾਈਜੀਰੀਆ ਦੇ ਮਸ਼ਹੂਰ ਰੈਪਰ ਬਰਨਾ ਬੁਆਏ ਦੀ ਇਕ ਵੀਡੀਓ ਸਾਹਮਣੇ ਆਈ ਹੈ। ਲਾਈਵ ਸ਼ੋਅ ਦੌਰਾਨ ਉਹ ਸਿੱਧੂ ਮੂਸੇਵਾਲਾ ਦਾ ਨਾਂ ਲੈਂਦੇ ਹੋਏ ਭਾਵੁਕ ਹੋ ਗਏ। ਇਥੋਂ ਤੱਕ ਕਿ ਉਨ੍ਹਾਂ ਦਾ ਰੋਣਾ ਨਿਕਲ ਗਿਆ। ਇਸਦੇ ਨਾਲ ਹੀ ਉਨ੍ਹਾਂ ਨੇ ਬਾਅਦ ਵਿਚ ਮੂਸੇਵਾਲਾ ਦੇ ਸਿਗਨੇਟਰ ਸਟਾਈਲ ਯਾਨੀ ਪੱਟ ‘ਤੇ ਥਾਪੀ ਮਾਰ ਉਸ ਨੂੰ ਸ਼ਰਧਾਂਜਲੀ ਦਿੱਤੀ।

ਸਿੱਧੂ ਮੂਸੇਵਾਲਾ ਤੇ ਨਾਈਜੀਰੀਅਨ ਰੈਪਰ ਬਰਨਾ ਬੁਆਏ ਮਿਕਸਟੇਪ ਵਿਚ ਕੰਮ ਕਰ ਰਹੇ ਸਨ। ਮੂਸੇਵਾਲਾ ਦੀ ਹੱਤਿਆ ਦੇ ਬਾਅਦ ਉਨ੍ਹਾਂ ਨੂੰ ਡੂੰਘਾ ਦੁੱਖ ਪਹੁੰਚਇਆ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਪਾਈ ਸੀ ਕਿ ਹੁਣ ਸਵਰਗ ਵਿਚ ਮਿਕਸਟੇਪ ਦਾ ਸੁਪਨਾ ਪੂਰਾ ਕਰਾਂਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੂਸੇਵਾਲਾ ਨੇ ਮੈਨੂੰ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਕ ਲੀਜੈਂਡ ਦੀ ਮੌਤ ਹੋਈ ਹੈ। ਉਨ੍ਹਾਂ ਨੇ ਮੂਸੇਵਾਲਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਦੇ ਨਹੀਂ ਭੁੱਲ ਸਕਾਂਗੇ।

https://www.facebook.com/redtales2022/videos/526758708913039

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਆਪਣੇ ਪੁੱਤ ਨੂੰ ਸਿਗਨੇਚਰ ਸਟਾਈਲ ਵਿਚ ਵਿਦਾਈ ਦਿੱਤੀ ਸੀ। 30 ਮਈ ਨੂੰ ਮੂਸੇਵਾਲਾ ਦੇ ਅੰਤਿਮ ਸਸਕਾਰ ਮੌਕੇ ਪਿਤਾ ਪ੍ਰਸ਼ੰਸਕਾਂ ਦੀ ਭੀੜ ਦੇਖ ਭਾਵੁਕ ਹੋ ਗਿਆ। ਇਸ ਦੌਰਾਨ ਉਨ੍ਹਾਂ ਨੇ ਗੱਡੀ ਵਿਚ ਖੜ੍ਹੇ ਹੋ ਕੇ ਮੂਸੇਵਾਲਾ ਦੇ ਅੰਦਾਜ਼ ਵਿਚ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।

ਕਾਂਗਰਸ ਦੇ ਕਈ ਵੱਡੇ ਆਗੂਆਂ ਨੇ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ, ਭਾਜਪਾ ‘ਚ ਹੋ ਸਕਦੇ ਨੇ ਸ਼ਾਮਿਲ

0
Senior Congress leaders meet Sunil Jakhar

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀਆਂ ਨੇ ਅੱਜ ਭਾਜਪਾ ਆਗੂ ਸੁਨੀਲ ਜਾਖੜ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਕਾਂਗਰਸੀ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਸ਼ਾਮਲ ਸਨ।

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਇਹ ਆਗੂ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ। ਸੂਤਰਾਂ ਅਨੁਸਾਰ ਅਮਿਤ ਸ਼ਾਹ ਇਨ੍ਹਾਂ ਆਗੂਆਂ ਪਾਰਟੀ ‘ਚ ਸ਼ਾਮਿਲ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

ਪੰਜਾਬ ਦੀ ਬਿਜਲੀ ਸਪਲਾਈ ਠੱਪ ਕਰਨ ਦੀ ਵੱਡੀ ਕੋਸ਼ਿਸ਼, ਰਾਜਪੁਰਾ ਦੇ ਥਰਮਲ ਪਲਾਂਟ ਦਾ ਰੇਲ ਸੰਪਰਕ ਤੋੜਨ ਲਈ ਰੇਲਵੇ ਟਰੈਕ ਦੇ 1200 ਕਲਿੰਪ ਤੋੜੇ

0
Rajpura thermal plant breaks 1200 clips of railway track

ਰਾਜਪੁਰਾ ਵਿਖੇ ਸਥਿਤ ਥਰਮਲ ਪਲਾਂਟ ਦਾ ਰੇਲਵੇ ਨਾਲ ਲਿੰਕ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਸਰਾਏ ਬੰਜਾਰਾ ਤੋਂ ਰਾਜਪੁਰਾ ਥਰਮਲ ਬਿਜਲੀ ਪਲਾਂਟ ਤੱਕ ਰੇਲ ਪਟੜੀ ਤੋਂ ਘੱਟੋ-ਘੱਟ 1200 ਕਲਿੱਪਾਂ ਨੂੰ ਹਟਾ ਬਿਜਲੀ ਦੀ ਸਪਲਾਈ ਨੂੰ ਠੱਪ ਕਰਨ ਦੀ ਕੋਸ਼ਿਸ਼ ਕੀਤੀ ਗਈ।ਦੱਸ ਦਈਏ ਕਿ ਸਮਾਂ ਰਹਿੰਦਿਆਂ ਟੁੱਟੇ ਕਲਿੱਪਾਂ ਦਾ ਪਤਾ ਲੱਗਣ ‘ਤੇ ਵੱਡਾ ਹਾਦਸਾ ਹੋਣੋਂ ਟਲ ਗਿਆ ਹੈ।

ਇਸ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਰੇਲਵੇ ਟਰੈਕ ‘ਤੇ ਜਾਂਚ ਲਈ ਪੁੱਜ ਚੁੱਕੀਆਂ ਹਨ। ਸੂਤਰਾਂ ਅਨੁਸਾਰ ਪਿਛਲੇ ਮਹੀਨੇ ਵੀ ਇਸੇ ਟਰੈਕ ਤੋਂ 60 ਕਲਿੰਪ ਤੋੜੇ ਗਏ ਸਨ। ਦੂਸਰੀ ਵਾਰ ਅਜਿਹੀ ਘਟਨਾ ਵਾਪਰਨਾ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰ ਰਿਹਾ ਹੈ। ਥਰਮਲ ਪਲਾਂਟ ਦਾ ਰੇਲ ਸੰਪਰਕ ਟੁੱਟਣ ਨਾਲ ਪਾਵਰ ਸੈਕਟਰ ਤੇ ਰੇਲਵੇ ਦੋਹਾਂ ਨੂੰ ਹੀ ਵੱਡਾ ਨੁਕਸਾਨ ਪੁੱਜ ਸਕਦਾ ਸੀ।।

CM ਭਗਵੰਤ ਮਾਨ ਨੇ ਅਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਕੀਤੀ ਸਮੀਖਿਆ ਮੀਟਿੰਗ

0
CM Bhagwant Mann arrives at Sidhu Moosewala House

ਭਗਵੰਤ ਮਾਨ ਨੇ 6 ਜੂਨ ਨੂੰ ਅਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਕੀਤੀ ਸਮੀਖਿਆ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ 6 ਜੂਨ ਨੂੰ ਅਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਇਸ ਮੀਟਿੰਗ ‘ਚ ਡੀਜੀਪੀ ਪੰਜਾਬ ਤੇ ਮੁੱਖ ਸਕੱਤਰ ਵੀ ਸ਼ਾਮਿਲ ਹੋਏ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ ‘ਤੇ ਹੋਈ।

ਸੁਨਹਿਰਾ ਪੰਜਾਬ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ

0
Sunehra Punjab Party Candidate Sangrur by election

ਸੁਨਹਿਰਾ ਪੰਜਾਬ ਪਾਰਟੀ ਵਲੋਂ ਵੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨਹਿਰਾ ਪੰਜਾਬ ਪਾਰਟੀ ਦੇ ਪ੍ਰਧਾਨ ਕੇ.ਸੀ ਸਿੰਘ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪੰਜਾਬੀ ਯੂਨੀਵਰਸਿਟੀ (ਸੈਕੂਲਰ ਯੂਥ ਫੈਡ ਆਫ ਇੰਡੀਆ) ਦੇ ਪ੍ਰਧਾਨ ਯਾਦਵਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਸਹਿਮਤੀ ਨਾਲ ਉਮੀਦਵਾਰ
ਬਣਦੇ ਹਨ ਤਾਂ ਯਾਦਵਿੰਦਰ ਸਿੰਘ ਆਪਣੀ ਉਮੀਦਵਾਰੀ ਵਾਪਸ ਲੈ ਲੈਣਗੇ।

ਭਾਰਤ ‘ਚ ਮੰਕੀਪਾਕਸ ਦੀ ਦਸਤਕ, 5 ਸਾਲ ਦੀ ਬੱਚੀ ‘ਚ ਦਿਸੇ ਲੱਛਣ

0
Monkeypox knock in India

ਕੋਰੋਨਾ ਦਾ ਕਹਿਰ ਅਜੇ ਖਤਮ ਨਹੀਂ ਹੋਇਆ ਕਿ ਮੰਕੀਪਾਕਸ ਨੇ ਦੁਨੀਆ ਭਰ ’ਚ ਹਲ-ਚਲ ਮਚਾ ਦਿੱਤੀ ਹੈ। ਭਾਰਤ ’ਚ ਵੀ ਮੰਕੀਪਾਕਸ ਨੇ ਦਸਤਕ ਦੇ ਦਿੱਤੀ ਹੈ। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿਚ ਇਕ 5 ਸਾਲ ਦੀ ਬੱਚੀ ਦੇ ਸੈਂਪਲ ਲਏ ਗਏ ਹਨ। ਬੱਚੀ ਦੇ ਸਰੀਰ ‘ਤੇ ਖਾਰਸ਼ ਅਤੇ ਧੱਫੜ ਦੀ ਸ਼ਿਕਾਇਤ ਹੈ। ਗਾਜ਼ੀਆਬਾਦ ਦੇ ਮੁੱਖ ਮੈਡੀਕਲ ਅਫਸਰ ਨੇ ਕਿਹਾ ਕਿ ਇਹ ਟੈਸਟ ਸਿਰਫ ਇਕ ‘ਸਾਵਧਾਨੀ ਉਪਾਅ’ ਹੈ ਕਿਉਂਕਿ ਕੁੜੀ ਨੂੰ ਕੋਈ ਹੋਰ ਸਿਹਤ ਸਮੱਸਿਆ ਨਹੀਂ ਹੈ ਅਤੇ ਨਾ ਹੀ ਪਿਛਲੇ ਮਹੀਨੇ ਵਿਦੇਸ਼ ਯਾਤਰਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਉਸ ਦਾ ਨਜ਼ਦੀਕੀ ਸੰਪਰਕ ਹੈ।

ਦੱਸ ਦੇਈਏ ਕਿ ਵੱਖ-ਵੱਖ ਦੇਸ਼ਾਂ ’ਚ ਮੰਕੀਪਾਕਸ ਦੇ ਵੱਧਦੇ ਮਾਮਲਿਆਂ ਦੀਆਂ ਵੱਧ ਰਹੀਆਂ ਰਿਪੋਰਟਾਂ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲਾ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਦੇਸ਼ ਭਰ ਵਿਚ ਅਗਾਊਂ ਤਿਆਰੀ ਨੂੰ ਯਕੀਨੀ ਬਣਾਉਣ ਲਈ ਮੰਕੀਪਾਕਸ ਬੀਮਾਰੀ ਦੇ ਪ੍ਰਬੰਧਨ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਹਾਲ ਹੀ ’ਚ ਵਿਸ਼ਵ ਸਿਹਤ ਸੰਗਠਨ (WHO) ਨੇ ਵੀ ਇਸ ਬੀਮਾਰੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬੈਠਕ ਕੀਤੀ। WHO ਨੇ ਕਿਹਾ ਕਿ ਅਜੇ ਇਸ ਗੱਲ ਦਾ ਭਰੋਸਾ ਨਹੀਂ ਹੈ ਕਿ ਮੰਕੀਪਾਕਸ ਦੇ ਪ੍ਰਸਾਰ ਨੂੰ ਪੂਰੀ ਤਰ੍ਹਾਂ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ। ਉੱਥੇ ਹੀ ਮੰਕੀਪਾਕਸ ਨੂੰ ਲੈ ਕੇ ਭਾਰਤ ਵੀ ਚੌਕਸ ਹੋ ਗਿਆ ਹੈ। ਆਬਾਦੀ ਦੇ ਲਿਹਾਜ ਨਾਲ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਹੈ।

ਉੱਤਰ ਪ੍ਰਦੇਸ਼ ਦੇ ਸਿਹਤ ਵਿਭਾਗ ਨੇ ਪ੍ਰਦੇਸ਼ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਲਰਟ ਕੀਤਾ ਹੈ। ਮੰਕੀਪਾਕਸ ਨੂੰ ਲੈ ਕੇ ਸਿਹਤ ਵਿਭਾਗ ਦੀ ਟੀਮ ਵਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਦੇ ਸਿਹਤ ਵਿਭਾਗ ਵਲੋਂ ਜਾਰੀ ਐਡਵਾਇਜ਼ਰੀ ’ਚ ਇਸ ਬੀਮਾਰੀ ਦੇ ਲੱਛਣਾਂ ਦੇ ਸਬੰਧ ’ਚ ਜਾਣਕਾਰੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਮੰਕੀਪਾਕਸ ਦਾ ਵਾਇਰਸ ਚਮੜੀ, ਮੂੰਹ, ਅੱਖਾਂ ਅਤੇ ਨੱਕ ਰਾਹੀ ਮਨੁੱਖੀ ਸਰੀਰ ’ਚ ਪ੍ਰਵੇਸ਼ ਕਰਦਾ ਹੈ। ਮੰਕੀਪਾਕਸ ਦੇ ਮਾਮਲੇ ਜਿਨ੍ਹਾਂ ਦੇਸ਼ਾਂ ’ਚ ਤੇਜ਼ੀ ਨਾਲ ਪੈਰ ਪਸਾਰ ਰਹੇ ਹਨ, ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਲੈ ਕੇ ਖ਼ਾਸ ਸਾਵਧਾਨੀ ਵਰਤੀ ਜਾ ਰਹੀ ਹੈ। ਇਹ ਯੂਰਪ ਤੋਂ ਅਮਰੀਕਾ ਤੱਕ ਤੇਜ਼ੀ ਨਾਲ ਫੈਲ ਰਿਹਾ ਹੈ, ਇਸ ਬੀਮਾਰੀ ਦੀ ਤੇਜ਼ ਰਫ਼ਤਾਰ ਨੂੰ ਵੇਖਦੇ ਹੋਏ ਸਰਕਾਰਾਂ ਚੌਕਸ ਹੋ ਗਈਆਂ ਹਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਚਕੂਲਾ ‘ਚ ਖੇਲੋ ਇੰਡੀਆ ਯੁਵਾ ਖੇਡਾਂ ਦੀ ਕਰਨਗੇ ਸ਼ੁਰੂਆਤ

0
Amit Shah inaugurate Khelo India Youth Games in Panchkula today

ਖੇਲੋ ਇੰਡੀਆ ਯੂਥ ਗੇਮਜ਼-2022 ਦੀ ਉਡੀਕ ਦਾ ਸਮਾਂ ਹੁਣ ਖਤਮ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਲਈ ਅੱਜ ਪੰਚਕੂਲਾ ਸੈਕਟਰ-3 ਸਥਿਤ ਤਾਊ ਦੇਵੀ ਲਾਲ ਸਪੋਰਟਸ ਸਟੇਡੀਅਮ ਪਹੁੰਚਣਗੇ। ਇਸ ਸਬੰਧੀ ਪੰਚਕੂਲਾ ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਕੁਝ ਸੜਕਾਂ ਪਾਰ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਪੰਚਕੂਲਾ ਪੁਲਿਸ ਵੱਲੋਂ ਬਣਾਏ ਗਏ ਵੀ.ਵੀ.ਆਈ.ਪੀ ਰੂਟ ਵਿੱਚ ਪੁਰਾਣਾ ਪੰਚਕੂਲਾ ਤੋਂ ਜ਼ੀਰਕਪੁਰ ਹਾਈਵੇ (ਤਾਊ ਦੇਵੀ ਲਾਲ ਸਟੇਡੀਅਮ ਸੈਕਟਰ 3 ਤੋਂ ਜਾਣ ਵਾਲਾ), ਮਾਜਰੀ ਚੌਕ ਤੋਂ ਜ਼ੀਰਕਪੁਰ, ਅੰਦਰੂਨੀ ਸੜਕ, ਟਰੈਫ਼ਿਕ ਲਾਈਟ ਪੁਆਇੰਟ ਸੈਕਟਰ 3 ਤੋਂ ਤਾਊ ਦੇਵੀ ਲਾਲ ਸਟੇਡੀਅਮ ਨੂੰ ਜਾਣ ਵਾਲਾ ਰਸਤਾ ਸ਼ਾਮਲ ਹੈ।

ਖੇਲੋ ਇੰਡੀਆ ਯੁਵਕ ਖੇਡਾਂ 4 ਤੋਂ 13 ਜੂਨ ਤੱਕ ਚੱਲਣਗੀਆਂ, ਜਿਸ ਨੂੰ ਲੈ ਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮੈਦਾਨ ‘ਤੇ ਖਿਡਾਰੀਆਂ ਅਤੇ ਦਰਸ਼ਕਾਂ ਲਈ ਰੋਜ਼ਾਨਾ ਰੰਗਾਰੰਗ ਪ੍ਰੋਗਰਾਮ ਵੀ ਕਰਵਾਏ ਜਾਣਗੇ।

ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਅਤੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਸਾਂਝੇ ਤੌਰ ‘ਤੇ ‘ਖੇਲੋ ਇੰਡੀਆ ਯੂਥ ਗੇਮਜ਼-2021’ ਦੇ ਚੌਥੇ ਐਡੀਸ਼ਨ ਦਾ ਆਯੋਜਨ ਕਰ ਰਹੇ ਹਨ। ਇਸ ਤਹਿਤ ਖੇਡਾਂ ਦੇ ਆਯੋਜਨ ਲਈ 250 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਰਾਸ਼ੀ ਵਿੱਚੋਂ 139 ਕਰੋੜ ਰੁਪਏ ਨਵੇਂ ਖੇਡ ਢਾਂਚੇ ਦੇ ਨਿਰਮਾਣ ਅਤੇ ਪੁਰਾਣੇ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ ਖਰਚ ਕੀਤੇ ਗਏ ਹਨ।

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਘਰੋਂ ਹੋਏ ਰਵਾਨਾ

0

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਘਰੋਂ ਚੰਡੀਗੜ੍ਹ ਵੱਲ ਚਲ ਪਏ ਹਨ। ਇੱਕ ਭਾਜਪਾ ਨੇਤਾ ਵੀ ਉਨ੍ਹਾਂ ਦੇ ਨਾਲ ਚੰਡੀਗੜ੍ਹ ਜਾ ਰਹੇ ਹਨ। ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਭਾਜਪਾ ਆਗੂ ਗਜੇਂਦਰ ਸ਼ੇਖਾਵਤ ਰਾਹੀਂ ਵੀ ਪਹਿਲਾਂ ਵੀ ਇੱਕ ਪੱਤਰ ਭੇਜ ਕੇ ਇਸ ਕਤਲ ਕਾਂਡ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।

ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਨਹੀਂ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਤੋਂ ਇਨਕਾਰ ਕੀਤਾ ਹੈ। ਮੂਸੇਵਾਲਾ ਦੇ ਪਿਤਾ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਭੇਜਿਆ ਸੀ। ਸਰਕਾਰ ਨੂੰ ਦਿੱਤੇ ਜਵਾਬ ‘ਚ ਕਿਹਾ ਗਿਆ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਅਜਿਹੇ ਮਾਮਲੇ ‘ਚ ਕਿਸੇ ਮੌਜੂਦਾ ਜੱਜ ਨੂੰ ਜਾਂਚ ਕਰਨ ਲਈ ਕਹੇ।

ਇਸ ਦੇ ਮੱਦੇਨਜ਼ਰ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਜਾ ਰਹੇ ਹਨ। ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ। ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਨੇ 30 ਮਈ ਨੂੰ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਸੀ।

ਫਿਲਹਾਲ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ। ਜਿਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਵੱਲੋਂ ਕੀਤੀ ਜਾ ਰਹੀ ਹੈ। ਇਸ ਵਿੱਚ ਆਈਜੀ ਜਸਕਰਨ ਸਿੰਘ, ਏਆਈਜੀ ਗੁਰਮੀਤ ਚੌਹਾਨ ਸਮੇਤ ਕੁੱਲ 5 ਮੈਂਬਰ ਸ਼ਾਮਲ ਕੀਤੇ ਗਏ ਹਨ। ਹਾਲਾਂਕਿ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ ਕੋਈ ਵੱਡਾ ਖੁਲਾਸਾ ਨਹੀਂ ਕਰ ਸਕੀ ਹੈ।