Home Blog Page 2043

ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਸੰਗਰੂਰ ਜ਼ਿਮਨੀ ਚੋਣ ਲਈ ਮੂਸੇਵਾਲਾ ਦੇ ਪਿਤਾ ਦੀ ਉਮੀਦਵਾਰੀ ਦਾ ਕੀਤਾ ਸਮਰਥਨ

0
Congress leaders support Moosewala father candidate Sangrur

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਗਾਇਕ-ਸਿਆਸਤਦਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਸੰਸਦੀ ਹਲਕੇ ਤੋਂ ‘ਸਹਿਮਤੀ ਨਾਲ ਉਮੀਦਵਾਰ’ ਵਜੋਂ ਲੋਕ ਸਭਾ ਲਈ ਬਿਨਾਂ ਵਿਰੋਧ ਚੁਣੇ ਜਾਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਇਹ ਅਪੀਲ ਖੇਤੀਬਾੜੀ ਅਰਥ ਸ਼ਾਸਤਰੀ ਡਾ: ਸਰਦਾਰਾ ਸਿੰਘ ਜੌਹਲ ਵੱਲੋਂ ਇਸ ਸਬੰਧ ਵਿੱਚ ਦਿੱਤੇ ਸੁਝਾਅ ਤੋਂ ਬਾਅਦ ਇੱਕ ਪੋਸਟ ਰਾਹੀਂ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਹੋਏ ਨੁਕਸਾਨ ਦੀ ਭਰਪਾਈ ਕੋਈ ਵੀ ਨਹੀਂ ਕਰ ਸਕਦਾ।

ਰਾਜਾ ਵੜਿੰਗ ਨੇ ਪੋਸਟ ‘ਚ ਲਿਖਿਆ ਉਮੀਦ ਹੈ ਕਿ ਹੋਰ ਸਾਰੀਆਂ ਪਾਰਟੀਆਂ ਸਹਿਮਤ ਹੋਣਗੀਆਂ, ਸਾਰਿਆਂ ਨੂੰ ਇਕ-ਦੂਜੇ ਦੀ ਰਾਜਨੀਤੀ ਨੂੰ ਪਾਸੇ ਰੱਖਣ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਕਿਹਾ ਕਿ ਉਹ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਉਮੀਦਵਾਰੀ ਦੇ ਸਮਰਥਨ ਵਿੱਚ ਹਨ।

 

ਜ਼ੈੱਡ ਸੁਰੱਖਿਆ ਮੁਹੱਈਆ ਕਰਾਉਣ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ਪ੍ਰਚਾਰ ਪ੍ਰਸਾਰ ਸਮੇਂ ਜ਼ੈੱਡ ਸੁਰੱਖਿਆ ਰੱਖਣਾ ਵਾਜਿਬ ਨਹੀਂ

0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਮੁਹੱਈਆ ਕਰਾਉਣ ਤੇ ਜਥੇਦਾਰ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਵਜੋਂ ਜੋ ਉਨ੍ਹਾਂ ਲਈ ਜ਼ੈੱਡ ਸੁਰੱਖਿਆ ਮੁਹੱਈਆ ਕਰਾਉਣ ਦਾ ਫ਼ੈਸਲਾ ਲਿਆ ਹੈ ਉਸ ਲਈ ਉਹ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ ਪਰ ਪੰਜਾਬ ਅਤੇ ਪੰਜਾਬ ਤੋਂ ਬਾਹਰ ਜਾਂ ਵਿਦੇਸ਼ਾਂ ਵਿਚ ਸੰਗਤਾਂ ਨਾਲ ਵਿਚਰਨ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਸਮੇਂ ਜੈੱਡ ਸੁਰੱਖਿਆ ਰੱਖਣਾ ਵਾਜਿਬ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੰਗਤਾਂ ਉਨ੍ਹਾਂ ਦੇ ਨਾਲ ਨੇੜਿਓਂ ਹੋ ਕੇ ਮਿਲਦੀਆਂ ਹਨ, ਜੋ ਕਿ ਜ਼ੈੱਡ ਸੁਰੱਖਿਆ ਨਾਲ ਇਸ ਤਰ੍ਹਾਂ ਹੋਣਾ ਸੰਭਵ ਨਹੀਂ ਹੈ। ਉਨ੍ਹਾਂ ਲਈ ਕੇਂਦਰ ਸਰਕਾਰ ਨੇ ਜ਼ੈੱਡ ਸੁਰੱਖਿਆ ਦਾ ਜੋ ਫ਼ੈਸਲਾ ਲਿਆ ਹੈ ਉਸ ਲਈ ਉਹ ਧੰਨਵਾਦ ਕਰਦੇ ਹਨ ਪਰ ਉਨ੍ਹਾਂ ਨੇ ਕੇਂਦਰ ਦੀ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ।

‘ਅਮਿਤ ਸ਼ਾਹ’ ਅੱਜ ‘ਚੰਡੀਗੜ੍ਹ’ ਦੌਰੇ ‘ਤੇ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਮਿਤ ਸ਼ਾਹ ਨਾਲ ਕਰ ਸਕਦੇ ਨੇ ਮੁਲਾਕਾਤ

0

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਮੁੱਖ ਦਫ਼ਤਰ ਚੰਡੀਗੜ੍ਹ ’ਚ 3 ਘੰਟੇ ਰਹਿਣਗੇ। ਭਾਜਪਾ ਸੂਬਾ ਜਨਰਲ ਜੀਵਨ ਗੁਪਤਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਦੁਪਹਿਰ 3 ਵਜੇ ਸੂਬਾ ਭਾਜਪਾ ਮੁੱਖ ਦਫ਼ਤਰ, ਸੈਕਟਰ-37ਏ ਚੰਡੀਗੜ੍ਹ ਪਹੁੰਚਣਗੇ ਅਤੇ ਸ਼ਾਮ 6 ਵਜੇ ਤੱਕ ਮੁੱਖ ਦਫ਼ਤਰ ਵਿਚ ਹੀ ਰਹਿਣਗੇ।

ਉਹ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ’ਚ ਸੂਬਾ ਭਾਜਪਾ ਅਹੁਦੇਦਾਰਾਂ, ਸੂਬਾ ਕੋਰ ਗਰੁੱਪ, ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਮੋਰਚਾ ਪ੍ਰਧਾਨਾਂ ਨਾਲ ਬੈਠਕ ਕਰਨਗੇ। ਅਮਿਤ ਸ਼ਾਹ ਜਿੱਥੇ ਇਸ ਬੈਠਕ ਵਿਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਅਹੁਦੇਦਾਰਾਂ ਨਾਲ ਸੰਖੇਪ ਚਰਚਾ ਕਰਨਗੇ, ਉੱਥੇ ਹੀ ਉਨ੍ਹਾਂ ਦਾ ਮਾਰਗ ਦਰਸ਼ਨ ਵੀ ਕਰਨਗੇ।

ਸੂਤਰਾਂ ਅਨੁਸਾਰ ਬਠਿੰਡਾ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਨਾਲ ਸਬੰਧਿਤ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਸੂਬੇ ਦੇ ਅਨੇਕਾਂ ਸੀਨੀਅਰ ਭਾਜਪਾ ਨੇਤਾਵਾਂ ਨੇ ਪਾਰਟੀ ਹਾਈਕਮਾਨ ਸਾਹਮਣੇ ਇਸ ਦਾ ਵਿਰੋਧ ਪ੍ਰਗਟਾਇਆ ਹੈ ਪਰ ਭਾਜਪਾ, ਜੋ ਕਾਂਗਰਸ-ਮੁਕਤ ਭਾਰਤ ਵੱਲ ਵਧ ਰਹੀ ਹੈ, ਇਨ੍ਹਾਂ ਸਾਬਕਾ ਮੰਤਰੀਆਂ ਤੇ ਨੇਤਾਵਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦੇ ਮਿਸ਼ਨ ’ਤੇ ਅੱਗੇ ਵਧਣਾ ਚਾਹੁੰਦੀ ਹੈ। ਅਮਿਤ ਸ਼ਾਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ ਬਣੇ ਗੁਰਮੇਲ ਸਿੰਘ

0
Gurmel Singh Becomes AAP candidate for Sangrur Lok Sabha election

ਆਮ ਆਦਮੀ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਨਾਂਅ ਐਲਾਨ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਸੰਗਰੂਰ ਜ਼ਿਮਨੀ ਚੋਣ ਲਈ ਟਿਕਟ ਦਿੱਤੀ ਗਈ ਹੈ।

ਇਸ ਸੰਬੰਧੀ ਭਗਵੰਤ ਮਾਨ ਵਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ …23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਪੰਚ ਗੁਰਮੇਲ ਸਿੰਘ ਜੀ ਨੂੰ ਵਧਾਈ ਵੀ ਦਿੱਤੀ ਹੈ।

ਆਸਟ੍ਰੇਲੀਆ ਖ਼ਿਲਾਫ ਸੀਮਤ ਓਵਰਾਂ ਦੀ ਸੀਰੀਜ਼ ਲਈ ਮਲਿੰਗਾ ਸ੍ਰੀਲੰਕਾ ਦੇ ਗੇਂਦਬਾਜ਼ੀ ਰਣਨੀਤੀ ਕੋਚ ਨਿਯੁਕਤ

0

ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਨੂੰ ਅਗਲੇ ਹਫ਼ਤੇ ਆਸਟਰੇਲੀਆ ਖ਼ਿਲਾਫ਼ ਸ਼ੁਰੂ ਹੋਣ ਵਾਲੀ ਸੀਮਤ ਓਵਰਾਂ ਦੀ ਘਰੇਲੂ ਸੀਰੀਜ਼ ਲਈ ਸ੍ਰੀਲੰਕਾ ਦਾ ਗੇਂਦਬਾਜ਼ੀ ਰਣਨੀਤੀ ਕੋਚ ਨਿਯੁਕਤ ਕੀਤਾ ਗਿਆ ਹੈ। ਦੁਨੀਆ ਦੇ ਸਰਵੋਤਮ ਟੀ-20 ਗੇਂਦਬਾਜ਼ਾਂ ‘ਚੋਂ ਇਕ 38 ਸਾਲਾ ਮਲਿੰਗਾ ਨੇ ਫਰਵਰੀ ‘ਚ ਆਸਟ੍ਰੇਲੀਆ ਦੌਰੇ ਦੌਰਾਨ ਵੀ ਇਹ ਜ਼ਿੰਮੇਵਾਰੀ ਨਿਭਾਈ ਸੀ।

ਸ੍ਰੀਲੰਕਾ ਕ੍ਰਿਕੇਟ ਨੇ ਇੱਕ ਬਿਆਨ ਵਿੱਚ ਕਿਹਾ, “ਦੌਰੇ ‘ਤੇ, ਮਲਿੰਗਾ ਸ੍ਰੀਲੰਕਾ ਦੇ ਗੇਂਦਬਾਜ਼ਾਂ ਦੀ ਮਦਦ ਕਰਨਗੇ ਅਤੇ ਮੈਦਾਨ ‘ਤੇ ਰਣਨੀਤੀ ਵਿੱਚ ਉਨ੍ਹਾਂ ਦੀ ਮਦਦ ਕਰਨਗੇ।’ ਸ੍ਰੀਲੰਕਾ ਸੀਰੀਜ਼ 4-1 ਨਾਲ ਹਾਰ ਗਈ ਸੀ ਪਰ ਗੇਂਦਬਾਜ਼ਾਂ ਨੇ ਆਸਟਰੇਲਿਆਈ ਬੱਲੇਬਾਜ਼ਾਂ ਨੂੰ ਪੂਰੀ ਸੀਰੀਜ਼ ਵਿਚ ਖੁੱਲ੍ਹ ਕੇ ਨਹੀਂ ਖੇਡਣ ਦਿੱਤਾ।

ਆਸਟਰੇਲੀਆ ਦਾ ਸਰਵੋਤਮ ਸਕੋਰ 6 ਵਿਕਟਾਂ ’ਤੇ 164 ਦੌੜਾਂ ਸੀ। ਮਲਿੰਗਾ ਨੇ 2021 ‘ਚ ਕ੍ਰਿਕਟ ਦੇ ਹਰ ਫਾਰਮੈਟ ਨੂੰ ਅਲਵਿਦਾ ਕਹਿ ਦਿੱਤਾ ਸੀ। ਉਹ ਹਾਲ ਹੀ ਦੇ ਆਈ.ਪੀ.ਐੱਲ. ਵਿੱਚ ਰਾਜਸਥਾਨ ਰਾਇਲਜ਼ ਦੇ ਤੇਜ਼ ਗੇਂਦਬਾਜ਼ੀ ਕੋਚ ਸਨ ਅਤੇ ਟੀਮ ਫਾਈਨਲ ਵਿੱਚ ਪਹੁੰਚੀ ਸੀ। ਸ਼੍ਰੀਲੰਕਾ ਦੀ ਟੀਮ 3 ਟੀ-20 ਅਤੇ 5 ਵਨਡੇ ਖੇਡੇਗੀ।

ਬਲਬੀਰ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਰਾਜ ਸਭਾ ਮੈਂਬਰ ਚੁਣੇ

0
Balbir Seechewal and Vikramjit Sahni elected Rajya Sabha members

ਪੰਜਾਬ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਸੀ ਪਰ ਆਖਰੀ ਦਿਨ ਕਿਸੇ ਨੇ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ। ਅਜਿਹੇ ‘ਚ ਆਮ ਆਦਮੀ ਪਾਰਟੀ (AAP) ਵੱਲੋਂ ਖੜੇ ਕੀਤੇ ਗਏ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ (Balbir Singh Sechewal) ਅਤੇ ਵਿਕਰਮਜੀਤ ਸਿੰਘ ਸਾਹਨੀ (Vikramjit Singh Sahni) ਰਾਜ ਸਭਾ ਮੈਂਬਰ ਚੁਣੇ ਗਏ।

ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਮੈਂਬਰ ਵੱਜੋਂ ਚੁਣੇ ਜਾਣ ਦਾ ਐਲਾਨ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵਲੋਂ ਅੱਜ ਕੀਤਾ ਗਿਆ ਹੈ। ਉਨ੍ਹਾਂ ਦੋਵਾਂ ਉਮੀਦਵਾਰਾਂ ਨੂੰ ਚੋਣ ਸਰਟੀਫਿਕੇਟ ਵੀ ਸੌਂਪੇ।

ਬਾਅਦ ਵਿੱਚ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਵੱਡੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਰਾਜ ਦੀ ਬਿਹਤਰੀ ਲਈ ਕੰਮ ਕਰਨਾ।

ਪੰਜਾਬੀ ਫਿਲਮ ‘Lover’ 1 ਜੁਲਾਈ 2022 ਨੂੰ ਹੋਵੇਗੀ ਰਿਲੀਜ਼

0
Punjabi movie 'Lover' will be released on July 1 2022

ਪੰਜਾਬੀ ਫਿਲਮ ਲਵਰ 1 ਜੁਲਾਈ 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਵਿੱਚ ਗੁਰੀ ਅਤੇ ਰੌਣਕ ਦੇ ਨਾਲ-ਨਾਲ, ਯਸ਼ਪਾਲ ਸ਼ਰਮਾ, ਅਵਤਾਰ ਗਿੱਲ, ਰੁਪਿੰਦਰ ਰੂਪੀ, ਕਰਨ ਸੰਧਾਵਾਲੀਆ, ਰਾਜ ਧਾਲੀਵਾਲ, ਰਾਹੁਲ ਜੇਤਲੀ, ਹਰਸਿਮਰਨ ਓਬਰਾਏ, ਹਰਮਨਦੀਪ, ਅਵਰ ਬਰਾੜ ਅਤੇ ਚੰਦਨ ਗਿੱਲ ਬਹੁਤ ਹੀ ਪ੍ਰਤਿਭਾਸ਼ਾਲੀ ਸਟਾਰ ਕਾਸਟ ਸ਼ਾਮਿਲ ਹਨ। ਫੈਨਜ਼ ਗੁਰੀ ਦੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ ਆਪਣੀ ਇਸ ਫਿਲਮ ਵਿੱਚ ਗੁਰੀ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਉਂਣਗੇ।

Punjabi movie 'Lover' will be released on July 1 2022ਕੁੱਝ ਦਿਨ ਪਹਿਲਾਂ ਜੱਸ ਮਾਣਕ ਦੀ ਖੂਬਸੂਰਤ ਆਵਾਜ਼ ‘ਚ ਫਿਲਮ ਦਾ ਪਹਿਲਾਂ ਗੀਤ ‘ਪਿਆਰ ਕਰਦਾ’ ਰਿਲੀਜ਼ ਕੀਤਾ ਜਾ ਚੁੱਕਾ ਹੈ। ਇਹ ਗੀਤ ਦਰਸ਼ਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਜਾ ਰਿਹਾ ਹੈ। ਇਸ ‘ਚ ਬੋਲ ਬੱਬੂ ਵਲੋਂ ਦਿੱਤੇ ਗਏ ਹਨ ਤੇ ਸੰਗੀਤ ( Sharry Nexus) ਵਲੋਂ ਦਿੱਤਾ ਗਿਆ ਹੈ। ਫਿਲਮ ਦੀ ਕਹਾਣੀ ਤਾਜ ਦੁਆਰਾ ਲਿਖੀ ਗਈ ਹੈ ਜੋ ਦਿਲਸ਼ੇਰ ਸਿੰਘ ਤੇ ਖੁਸ਼ਪਾਲ ਸਿੰਘ ਦੁਆਰਾ ਸਹਿ-ਨਿਰਦੇਸ਼ਿਤ ਕੀਤੀ ਗਈ ਹੈ। ਇਸ ਫਿਲਮ ਦੇ ਨਿਰਮਾਤਾ ਕੇਵੀ ਢਿੱਲੋਂ ਹਨ।

Punjabi movie 'Lover' will be released on July 1 2022ਇਸ ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਇੱਕ ਪਿਆਰ ਨੂੰ ਦਰਸਾਉਂਦੀ ਫਿਲਮ ਹੈ। ਇਸ ‘ਚ ਅਦਾਕਾਰ ਤੇ ਅਦਾਕਾਰਾ ਲਾਲੀ ਤੇ ਹੀਰ ਦੇ ਰੂਪ ‘ਚ ਭੂਮਿਕਾ ਅਦਾ ਕਰ ਰਹੇ ਹਨ। ਲਵਰ ਇੱਕ ਸਕੂਲ ਬੁਆਏ ਦੀ ਕਹਾਣੀ ਹੈ ਜੋ ਫਿਲਮ ‘ਚ ਲਾਲੀ ਨਾਂ ਨਾਲ ਭੂਮਿਕਾ ਨਿਭਾ ਰਿਹਾ ਹੈ। ਲਾਲੀ ਸਕੂਲ ‘ਚ ਪੜ੍ਹਨ ਵਾਲੀ ਇੱਕ ਲੜਕੀ ਹੀਰ ਦੇ ਪਿਆਰ ‘ਚ ਪੈ ਜਾਂਦਾ ਹੈ। ਕਹਾਣੀ ‘ਚ ਉਸ ਸਮੇਂ ਟਵੀਸਟ ਪੈਦਾ ਹੁੰਦਾ ਹੈ ਜਦੋਂ ਹੀਰ ਲਾਲੀ ਨਾਲੋਂ ਅਲੱਗ ਹੋ ਜਾਂਦੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਹੋਵੇਗੀ ਅਹਿਮ ਮੀਟਿੰਗ

0
Shiromani Akali Dal core committee Meeting will be held today

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ 3:30 ਵਜੇ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ। ਇਸ ਮੀਟਿੰਗ ‘ਚ ਸੂਬੇ ਦੀ ਕਾਨੂੰਨ ਵਿਵਸਥਾ ਤੇ ਸੰਗਰੂਰ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਵੀ ਐਲਾਨ ਕਰ ਸਕਦਾ ਹੈ।

ਰਾਹੁਲ ਗਾਂਧੀ ਨੂੰ ED ਨੇ ਭੇਜਿਆ ਇੱਕ ਹੋਰ ਸੰਮਨ, 13 ਜੂਨ ਨੂੰ ਕੀਤਾ ਤਲਬ

0
ED issued summoned to Rahul Gandhi

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨਵਾਂ ਸੰਮਨ ਭੇਜਿਆ ਹੈ। ਹੁਣ ਉਹ 13 ਜੂਨ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਗੇ। ਦੱਸ ਦੇਈਏ ਕਿ ਰਾਹੁਲ ਗਾਂਧੀ ਵਿਦੇਸ਼ ‘ਚ ਹੋਣ ਕਾਰਨ 2 ਜੂਨ ਨੂੰ ਹੋਣ ਵਾਲੀ ਪੁੱਛਗਿੱਛ ‘ਚ ਸ਼ਾਮਲ ਨਹੀਂ ਹੋ ਸਕੇ ਸਨ। ਇਸ ਕਾਰਨ ਉਨ੍ਹਾਂ ਨੇ ਨਵੀਂ ਤਰੀਕ ਮੰਗੀ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਵੀ ਪੁੱਛਗਿੱਛ ਕੀਤੀ ਜਾਣੀ ਹੈ। ਉਹ 8 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ।

 

ਕਰਨਾਟਕ ‘ਚ ਬੱਸ ਨੂੰ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ

0

ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ‘ਚ ਸ਼ੁੱਕਰਵਾਰ ਤੜਕੇ ਹੈਦਰਾਬਾਦ ਜਾ ਰਹੀ ਸਲੀਪਰ ਬੱਸ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ ਘੱਟੋ-ਘੱਟ 7 ਲੋਕਾਂ ਦੀ ਸੜ ਕੇ ਮੌਤ ਹੋ ਗਈ। ਸਾਰੇ ਮ੍ਰਿਤਕ ਹੈਦਰਾਬਾਦ ਦੇ ਰਹਿਣ ਵਾਲੇ ਹਨ। ਕਰੀਬ 12 ਯਾਤਰੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਕਲਬੁਰਗੀ ਦੇ ਇਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਬੀਦਰ-ਸ਼੍ਰੀਰੰਗਪਟਨਾ ਹਾਈਵੇਅ ‘ਤੇ ਕਲਬੁਰਗੀ ਜ਼ਿਲ੍ਹੇ ਦੇ ਕਮਲਾਪੁਰ ਤਾਲੁਕ ਦੇ ਬਾਹਰੀ ਇਲਾਕੇ ‘ਚ ਸਵੇਰੇ ਕਰੀਬ 6.30 ਵਜੇ ਵਾਪਰੀ। ਬੱਸ ਗੋਆ ਤੋਂ ਹੈਦਰਾਬਾਦ ਜਾ ਰਹੀ ਸੀ। ਪੁਲਿਸ ਅਨੁਸਾਰ ਬੱਸ ਅਤੇ ਟੈਂਪੂ ਟਰੈਕਸ ਵਿਚਕਾਰ ਹੋਏ ਹਾਦਸੇ ਤੋਂ ਬਾਅਦ ਅੱਗ ਲੱਗੀ ਸੀ। ਹਾਦਸੇ ਤੋਂ ਬਾਅਦ ਬੱਸ ਪੁਲ ਨਾਲ ਟਕਰਾ ਗਈ ਅਤੇ ਸੜਕ ‘ਤੇ ਪਲਟ ਗਈ। ਹਾਦਸੇ ਸਮੇਂ ਬੱਸ ‘ਚ 35 ਤੋਂ ਵੱਧ ਯਾਤਰੀ ਸਵਾਰ ਸਨ।