Home Blog Page 2044

ਅਮਰੀਕਾ ‘ਚ ਚਰਚ ਨੇੜੇ ਹੋਈ ਗੋਲੀਬਾਰੀ, ਹਮਲਾਵਰ ਸਮੇਤ 3 ਦੀ ਹੋਈ ਮੌਤ

0
Firing near a church in the USA kills 3

ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਟੈਕਸਾਸ ਵਿੱਚ ਹੋਏ ਕਤਲੇਆਮ ਤੋਂ ਬਾਅਦ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਅਮਰੀਕਾ ਦੇ ਆਇਓਵਾ (Iowa) ਵਿੱਚ ਇੱਕ ਚਰਚ ਦੇ ਬਾਹਰ ਇੱਕ ਵਿਅਕਤੀ ਨੇ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਬਾਅਦ ਵਿੱਚ ਪੁਲਿਸ ਨੇ ਗੋਲੀ ਚਲਾਉਣ ਵਾਲੇ ਹਮਲਾਵਰ ਨੂੰ ਵੀ ਮਾਰ ਦਿੱਤਾ। ਅਜਿਹੀਆਂ ਘਟਨਾਵਾਂ ਤੋਂ ਬਾਅਦ ਅਮਰੀਕਾ ਦੇ ਸਾਰੇ ਸ਼ਹਿਰਾਂ ‘ਚ ਪੁਲਿਸ ਅਲਰਟ ‘ਤੇ ਹੈ।

  Firing near a church in the USA kills 3ਜਾਣਕਾਰੀ ਮੁਤਾਬਕ ਅਮਰੀਕਾ ਦੇ ਆਇਓਵਾ ‘ਚ ਇਕ ਵਿਅਕਤੀ ਚਰਚ ਦੇ ਬਾਹਰ ਪਹੁੰਚਿਆ ਅਤੇ ਲੋਕਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਦੋ ਲੋਕਾਂ ਨੂੰ ਲੱਗੀ ਗੋਲੀ ਹੈ, ਜਿਸ ‘ਚ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ ਜ਼ਖਮੀਆਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਮਲਾਵਰ ਨੂੰ ਮਾਰ ਮੁਕਾਇਆ। ਪੁਲਿਸ ਨੇ ਹਮਲਾਵਰ ਨੂੰ ਆਤਮ ਸਮਰਪਣ ਕਰਨ ਦੀ ਚੇਤਾਵਨੀ ਦਿੱਤੀ, ਪਰ ਉਸ ਨੇ ਹਥਿਆਰ ਨਹੀਂ ਛੱਡੇ। ਜਿਸ ਤੋਂ ਬਾਅਦ ਉਸ ਨੂੰ ਗੋਲੀ ਮਾਰ ਦਿੱਤੀ ਗਈ।

ਅਮਰੀਕਾ ‘ਚ ਵੱਡੇ ਪੱਧਰ ‘ਤੇ ਗੋਲੀਬਾਰੀ ਲਈ ਖਤਰਨਾਕ ਹਥਿਆਰਾਂ ਦੀ ਵਰਤੋਂ ਲਗਾਤਾਰ ਹੋ ਰਹੀ ਹੈ। ਟੈਕਸਾਸ ‘ਚ 18 ਸਕੂਲੀ ਬੱਚਿਆਂ ਸਮੇਤ 21 ਲੋਕਾਂ ਦੇ ਕਤਲ ਤੋਂ ਬਾਅਦ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰਦੀਆਂ ਨਜ਼ਰ ਆ ਰਹੀਆਂ ਹਨ। ਇੱਕ ਦਿਨ ਪਹਿਲਾਂ ਅਮਰੀਕਾ ਦੇ ਓਕਲਾਹੋਮਾ ਵਿੱਚ ਵੀ ਅਜਿਹੀ ਹੀ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਜਿੱਥੇ ਸੇਂਟ ਫਰਾਂਸਿਸ ਹਸਪਤਾਲ ਕੈਂਪਸ ਦੇ ਬਾਹਰ ਇੱਕ ਹਮਲਾਵਰ ਨੇ ਚਾਰ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਉੱਥੇ ਵੀ ਹਮਲਾਵਰ ਨੂੰ ਪੁਲਿਸ ਨੇ ਮਾਰ ਦਿੱਤਾ ਸੀ।

CM ਭਗਵੰਤ ਮਾਨ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਕਤਲ ਦੇ ਦੋਸ਼ੀਆਂ ਨੂੰ ਜਲਦ ਫੜਨ ਦਾ ਦਿੱਤਾ ਭਰੋਸਾ

0
CM Bhagwant Mann assures Sidhu Moosewala family to catch the culprits soon

ਅੱਜ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਮੂਸੇਵਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਇਆ। ਮੁੱਖ ਮੰਤਰੀ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ ਕਤਲ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸੇ ਕੀਮਤ ‘ਤੇ ਦੋਸ਼ੀਆਂ ਨੂੰ ਨਹੀਂ ਬਖ਼ਸ਼ਾਂਗੇ। ਇਨਸਾਫ਼ ਹਰ ਹਾਲ ‘ਚ ਕੀਤਾ ਜਾਵੇਗਾ।

IPS ਹਰਪ੍ਰੀਤ ਸਿੰਘ ਸਿੱਧੂ ਨੂੰ ਦਿੱਤਾ ਜੇਲ੍ਹ ਮਹਿਕਮੇ ਦਾ ਵਾਧੂ ਚਾਰਜ

0
IPS Harpreet Singh Sidhu given to Additional charge of Jail Department

ਪੰਜਾਬ ਦੀਆਂ ਜੇਲ੍ਹਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਭਗਵੰਤ ਮਾਨ ਸਰਕਾਰ ਗੈਂਗਸਟਰਾਂ ਨੂੰ ਲੈ ਕੇ ਸਖਤ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ADGP ਐਸ ਟੀ ਐਫ ਹਰਪ੍ਰੀਤ ਸਿੰਘ ਸਿੱਧੂ ਨੂੰ ਜੇਲ੍ਹ ਮਹਿਕਮੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਹਰਪ੍ਰੀਤ ਸਿੰਘ ਸਿੱਧੂ ਨੂੰ ਏਡੀਜੀਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਨਸ਼ਾ ਵਿਰੋਧੀ ਐਸਟੀਐਫ ਦੀ ਕਮਾਨ ਵੀ ਹਰਪ੍ਰੀਤ ਸਿੰਘ ਸਿੱਧੂ ਦੇ ਕੋਲ ਰਹੇਗੀ।

IPS Harpreet Singh Sidhu given to Additional charge of Jail Department

 

ਸੋਨੀਆ ਗਾਂਧੀ ਤੋਂ ਬਾਅਦ ਪ੍ਰਿਯੰਕਾ ਗਾਂਧੀ ਕੋਰੋਨਾ ਸੰਕਰਮਿਤ

0
After Sonia Gandhi Priyanka Gandhi got infected with corona

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਕੋਰੋਨਾ ਹੋ ਗਿਆ ਹੈ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪ੍ਰਿਯੰਕਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਹਲਕੇ ਲੱਛਣਾਂ ਤੋਂ ਬਾਅਦ ਕੋਰੋਨਾ ਟੈਸਟ ਕੀਤਾ ਗਿਆ ਤੇ ਉਸ ਦੀ ਰਿਪੋਰਟ ਪਾਜ਼ੇਟਿਵ ਆਈ।

ਪ੍ਰਿਯੰਕਾ ਨੇ ਟਵੀਟ ਕਰਕੇ ਕਿਹਾ, ‘ਹਲਕੇ ਲੱਛਣਾਂ ਤੋਂ ਬਾਅਦ ਮੇਰਾ ਕੋਵਿਡ-19 ਲਈ ਟੈਸਟ ਕਰਵਾਇਆ ਗਿਆ। ਸਾਰੇ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ, ਮੈਂ ਆਪਣੇ ਆਪ ਨੂੰ ਘਰ ਵਿੱਚ ਕੁਆਰੰਟੀਨ ਕੀਤਾ ਹੈ। ਮੈਂ ਉਨ੍ਹਾਂ ਲੋਕਾਂ ਨੂੰ ਬੇਨਤੀ ਕਰਾਂਗੀ ਜੋ ਮੇਰੇ ਸੰਪਰਕ ਵਿੱਚ ਆਏ ਹਨ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ।

ਯੂਪੀ ਕਾਂਗਰਸ ਵੱਲੋਂ 1 ਅਤੇ 2 ਜੂਨ ਨੂੰ ਦੋ ਦਿਨਾਂ ਨਵ ਸੰਕਲਪ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ, ਪਰ ਪ੍ਰਿਯੰਕਾ ਗਾਂਧੀ ਇਸ ਵਿੱਚ ਸ਼ਾਮਲ ਨਹੀਂ ਹੋਏ। ਪਹਿਲੇ ਦਿਨ ਪ੍ਰੋਗਰਾਮ ‘ਚ ਸ਼ਿਰਕਤ ਕਰਨ ਤੋਂ ਬਾਅਦ ਉਹ ਬੁੱਧਵਾਰ ਰਾਤ ਨੂੰ ਅਚਾਨਕ ਦਿੱਲੀ ਚਲੇ ਗਏ। ਦੱਸ ਦਈਏ ਕਿ ਬੀਤੇ ਦਿਨੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ ਹੋ ਗਏ ਸਨ। ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਸੀ।

ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲੋਕ : ਬਨਵਾਰੀਲਾਲ ਪੁਰੋਹਿਤ

0
People following the teachings of Guru Arjan Dev Ji Banwarilal Purohit

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਲੋਕਾਂ ਨੂੰ ਮਹਾਨ ਗੁਰੂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਮਾਨਵਵਾਦ, ਧਰਮ ਨਿਰਪੱਖਤਾ ਅਤੇ ਮਨੁੱਖੀ ਏਕਤਾ ਦੀਆਂ ਅਮੀਰ ਕਦਰਾਂ-ਕੀਮਤਾਂ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ।

ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੀ ਰਹੇਗੀ।

ਰਾਜਪਾਲ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਆਦਿ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੀਤਾ ਗਿਆ ਮਹੱਤਵਪੂਰਨ ਸੰਕਲਨ, ਨੈਤਿਕਤਾ ਅਤੇ ਬੁੱਧੀ ਦਾ ਸਦੀਵੀ ਸਰੋਤ ਹੈ, ਜੋ ਸ਼ਾਂਤੀ ਅਤੇ ਖੁਸ਼ਹਾਲੀ ਦੇ ਸਿਧਾਂਤਾਂ ‘ਤੇ ਅਧਾਰਤ ਸਮਾਜ ਦੀ ਉਸਾਰੀ ਲਈ ਮਨੁੱਖਤਾ ਦਾ ਮਾਰਗਦਰਸ਼ਨ ਕਰਦਾ ਹੈ।

ਰਾਜਪਾਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੱਚ ਅਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ ਸੀ। ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਵਾਇਤੀ ਸਦਭਾਵਨਾ ਅਤੇ ਮਨੁੱਖੀ ਭਾਈਚਾਰੇ ਦੀ ਭਾਵਨਾ ਨੂੰ ਕਾਇਮ ਰੱਖਦੇ ਹੋਏ ਸਮਾਜ ਸੇਵਾ ਲਈ ਸਮਰਪਿਤ ਹੋਣ ਦੀ ਅਪੀਲ ਕੀਤੀ।

CM ਭਗਵੰਤ ਮਾਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ

0
CM Bhagwant Mann arrives at Sidhu Moosewala House

ਮੁੱਖ ਮੰਤਰੀ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਘਰ ਪਰਿਵਾਰ ਨਾਲ ਅਫਸੋਸ ਕਰਨ ਪਹੁੰਚ ਗਏ ਹਨ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਲੋਕਾਂ ਵਲੋਂ ‘ਆਪ’ ਵਿਧਾਇਕ ਦਾ ਵਿਰੋਧ ਵੀ ਕੀਤਾ ਗਿਆ ਸੀ। ਜਿਸਦੇ ਚੱਲਦਿਆਂ ਉਨ੍ਹਾਂ ਦੇ ਉੱਥੇ ਪਹੁੰਚਣ ‘ਚ ਕੁਝ ਦੇਰੀ ਹੋ ਗਈ। ਸਿੱਧੂ ਮੂਸੇਵਾਲਾ ਦੇ ਘਰ ਦੇ ਬਾਹਰ ਸਖਤ ਸੁਰੱਖਿਆ ਲਗਾਈ ਗਈ ਹੈ। ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਹਨ।

ਅੱਜ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਸਾਂਝੀ ਮੀਟਿੰਗ ਹੋਈ ਮੁਲਤਵੀ, ਜਲਦ ਹੋਵੇਗਾ ਨਵਾਂ ਸ਼ਡਿਊਲ ਜਾਰੀ

0
A joint meeting of the opposition parties today has been postponed

ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਵਿਰੋਧੀ ਪਾਰਟੀਆਂ ਨੇ ਸੂਬੇ ਨੂੰ ਕਦੇ ਨਾ ਖ਼ਤਮ ਹੋਣ ਵਾਲੀ ਸਥਿਤੀ ਤੋਂ ਬਚਾਉਣ ਲਈ ਇੱਕ ਸਾਂਝੀ ਰਣਨੀਤੀ ਉਲੀਕਣ ਦਾ ਫੈਸਲਾ ਕੀਤਾ ਹੈ।

ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਸੰਯੁਕਤ ਅਕਾਲੀ ਦਲ, ਸੀਪੀਆਈ, ਸੀਪੀਆਈ (ਐਮ), ਬਸਪਾ ਅਤੇ ਹੋਰਨਾਂ ਸਮੇਤ ਵਿਰੋਧੀ ਪਾਰਟੀਆਂ ਦੀ ਸਾਂਝੀ ਮੀਟਿੰਗ ਜੋ ਅੱਜ 3 ਵਜੇ ਪੰਜਾਬ ਭਵਨ ਵਿਖੇ ਹੋਣੀ ਸੀ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਖੁਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਸਾਰੀਆਂ ਧਿਰਾਂ ਨੇ ਅੱਜ ਮੀਟਿੰਗ ਕਰਕੇ ਸਰਕਾਰ ਨੂੰ ਖਾਸ ਕਰਕੇ ਕਾਨੂੰਨ ਵਿਵਸਥਾ ਨੂੰ ਲੈ ਕੇ ਜਵਾਬਦੇਹ ਬਣਾਉਣ ਲਈ ਸਹਿਮਤੀ ਜਤਾਈ ਸੀ। ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਕਤਲਾਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਇਹ ਜ਼ਰੂਰੀ ਹੋ ਗਿਆ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਫੈਲ ਗਈ ਹੈ।

CM ਭਗਵੰਤ ਮਾਨ ਦਾ ਅੱਜ ਪਿੰਡ ਮੂਸੇਵਾਲਾ ਦਾ ਦੌਰਾ ਹੋ ਸਕਦਾ ਹੈ ਰੱਦ, ‘ਆਪ’ ਵਿਧਾਇਕ ਦਾ ਹੋਇਆ ਵਿਰੋਧ

0

ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਉਹਨਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਸਕਦੇ ਹਨ। ਪਿੰਡ ਮੂਸੇਵਾਲ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਤੇ ਐਸ ਐੱਸ ਪੀ ਮਾਨਸਾ ਪਿੰਡ ਪਹੁੰਚ ਗਏ ਹਨ। ਆਮ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਪਿੰਡ ਮੂਸੇਵਾਲਾ ਪਹੁੰਚ ਗਏ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਪਹਿਲਾਂ ਹੀ ਆਪ ਵਿਧਾਇਕ ਦਾ ਕੁੱਝ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਜਿਸ ਕਾਰਨ ਭਗਵੰਤ ਮਾਨ ਦਾ ਅੱਜ ਪਿੰਡ ਮੂਸੇਵਾਲਾ ਦਾ ਦੌਰਾ ਰੱਦ ਵੀ ਹੋ ਸਕਦਾ ਹੈ।

 

ਸ੍ਰੀ ਕੀਰਤਪੁਰ ਸਾਹਿਬ ਵਿਖੇ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਕੀਤੀਆਂ ਜਲ ਪ੍ਰਵਾਹ

0

ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਉਨ੍ਹਾਂ ਦੇ ਖੇਤਾਂ ਵਿਚ ਅੰਤਿਮ ਸਸਕਾਰ ਕੀਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਅੱਜ ਸਵੇਰੇ ਫੁੱਲ ਚੁਗੇ ਗਏ ਤੇ ਜਿਸਤੋਂ ਬਾਅਦ ਸ੍ਰੀ ਕੀਰਤਪੁਰ ਸਾਹਿਬ ਵਿਖੇ ਅੱਜ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਸਮੇਤ ਹੋਰ ਪਰਿਵਾਰਿਕ ਮੈਂਬਰ ਇੱਥੇ ਅਸਥੀਆਂ ਲੈ ਕੇ ਪਹੁੰਚੇ ਸਨ।

ਇਸ ਮੌਕੇ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਦਲਜੀਤ ਸਿੰਘ ਚੀਮਾ, ਕੁਲਬੀਰ ਸਿੰਘ ਜ਼ੀਰਾ ਤੇ ਹਰਮਿੰਦਰ ਸਿੰਘ ਗਿੱਲ ਸਮੇਤ ਵੱਡੀ ਗਿਣਤੀ ‘ਚ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਮੌਜੂਦ ਸਨ।

 

ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਹੋਈ ਫਾਈਰਿੰਗ

0
Firing outside Amritsar Khalsa College

ਅੰਮ੍ਰਿਤਸਰ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਖਾਲਸਾ ਕਾਲਜ ਦੇ ਬਾਹਰ ਸ਼ਰੇਆਮ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਅਨੁਸਾਰ 2 ਗੁੱਟਾਂ ਦੇ ਵਿਚਾਲੇ ਲੜਾਈ ਹੋਣ ਕਰਕੇ ਇਹ ਗੋਲੀਆਂ ਚਲਾਈਆਂ ਗਈਆਂ ਹਨ। ਗੋਲੀ ਲੱਗਣ ਕਾਰਨ ਦ ਨੌਜਵਾਨ ਜ਼ਖ਼ਮੀ ਵੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਦੂਜੇ ਪਾਸੇ ਗੋਲੀਆਂ ਚੱਲਣ ਦੀ ਸੂਚਨਾ ਮਿਲਣ ’ਤੇ ਪੁਲਿਸ ਘਟਨਾ ਸਥਾਨ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।