Home Blog Page 2045

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 2 ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

0

ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 2 ਜੂਨ ਤੋਂ 5 ਜੂਨ ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ। ਇਸ ਪਾਵਨ ਸਰੂਪ ਦੇ ਬੀਤੇ ਸਾਲ ਪਹਿਲੀ ਵਾਰ ਸੰਗਤ ਨੂੰ ਦਰਸ਼ਨ ਕਰਵਾਏ ਗਏ ਸਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕਾ ਹੈ ਅਤੇ ਹਰ ਸਾਲ ਜੂਨ ਮਹੀਨਾ ਚੜ੍ਹਦਿਆਂ ਹੀ ਸਿੱਖ ਕੌਮ ਦੇ ਇਹ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਪਾਵਨ ਸਰੂਪ ਨੂੰ ਗੋਲੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ, ਜਿਸ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪਾਵਨ ਸਰੂਪ ਨੂੰ 2 ਜੂਨ ਤੋਂ 5 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਇਨ੍ਹਾਂ 4 ਦਿਨਾਂ ਵਿਚ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ 6 ਜੂਨ ਦੇ ਸ਼ਹੀਦੀ ਸਮਾਗਮ ਨੂੰ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਦਿਹਾੜਾ ਸਿੱਖ ਕੌਮ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਦੁਖਾਂਤ ਹੈ ਅਤੇ ਇਸ ਮੌਕੇ ’ਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਸਮੇਂ ਸੰਜੀਦਗੀ, ਸੁਹਿਰਦਤਾ ਅਤੇ ਗਹਿਰ-ਗੰਭੀਰਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ 6 ਜੂਨ ਦਾ ਸ਼ਹੀਦੀ ਸਮਾਗਮ ਪੰਥਕ ਇਕਜੁਟਤਾ ਨਾਲ ਮਨਾਉਣ ਦਾ ਸੱਦਾ ਦਿੱਤਾ।

SSP ਦਾ ਵੱਡਾ ਬਿਆਨ, ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਜਲਦ ਲਿਆਂਦਾ ਜਾ ਸਕਦਾ ਹੈ ਪੰਜਾਬ

0
SSP's big statement Lawrence Bishnoi may be brought to Punjab

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ(Sidhu Moose Wala) ਦੇ ਕਤਲ ਮਾਮਲੇ ਨੂੰ ਲੈ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪੰਜਾਬ ਲਿਆਉਣ ਦੀ ਤਿਆਰੀ ਚੱਲ ਰਹੀ ਹੈ। ਇਸ ਸਬੰਧ ਵਿੱਚ ਮਾਨਸਾ ਦੇ SSP ਗੌਰਵ ਤੁਰਾ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੂਸੇਵਾਲਾ ਕਤਲਕਾਂਡ ‘ਚ ਬਿਸ਼ਨੋਈ ਤੋਂ ਪੁੱਛਗਿੱਛ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ਪੋਸਟ ਦੇ ਜ਼ਰੀਏ ਕਤਲ ਦੀ ਜਿੰਮੇਵਾਰੀ ਲਈ ਹੈ। ਕਤਲਕਾਂਡ ‘ਚ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 2 ਹੋਰ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਲਿਆਂਦਾ ਗਿਆ ਹੈ। ਹਾਲੇ ਸਿਰਫ਼ ਇੱਕ ਮੁਲਜ਼ਮ ਨੂੰ ਹੀ ਨਾਮਜ਼ਦ ਕੀਤਾ ਗਿਆ।

ਮਾਨਸਾ ਦੇ ਐਸਐਸਪੀ ਨੇ ਬੁੱਧਵਾਰ ਨੂੰ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਪਹਿਲੀ ਵਾਰ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਦੇ ਆਈਜੀਪੀ ਨੇ ਮੂਸੇਵਾਲਾ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਹੈ। ਮੂਸੇਵਾਲਾ ਦਾ ਐਤਵਾਰ ਨੂੰ ਮਾਨਸਾ ਦੇ ਪਿੰਡ ਮੂਸੇ ਵਿਖੇ ਘਰ ਤੋਂ ਕੁਝ ਦੂਰ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਤੋਂ ਕਾਂਗਰਸੀ ਆਗੂ ਬਣੇ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਝੂਠੇ ਮੁਕਾਬਲੇ ਦੇ ਡਰੋਂ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਸਨੇ ਬੁੱਧਵਾਰ ਨੂੰ ਦਿੱਲੀ ਹਾਈਕੋਰਟ ਤੋਂ ਪਟੀਸ਼ਨ ਵਾਪਸ ਲੈ ਲਈ ਹੈ। ਹੁਣ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਨਗੇ। ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਲਾਰੇਂਸ ਬਿਸ਼ਨੋਈ ਦੀ ਪਟੀਸ਼ਨ ‘ਤੇ ਸੁਣਵਾਈ ਕਰਨੀ ਸੀ।

ਆਪਣੀ ਪਟੀਸ਼ਨ ਵਿੱਚ, ਬਿਸ਼ਨੋਈ, ਸਿੱਧੂ ਮੂਸੇ ਵਾਲਾ ਦੇ ਕਤਲ ਦੇ ਮੁੱਖ ਸ਼ੱਕੀਆਂ ਵਿੱਚੋਂ ਇੱਕ ਨੇ ਤਿਹਾੜ ਜੇਲ੍ਹ ਅਥਾਰਟੀ ਅਤੇ ਦਿੱਲੀ ਪੁਲਿਸ ਨੂੰ ਕਿਸੇ ਹੋਰ ਰਾਜ ਦੀ ਪੁਲਿਸ ਨੂੰ ਉਸਦੀ ਹਿਰਾਸਤ ਦੇਣ ਤੋਂ ਪਹਿਲਾਂ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ।

ED ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਭੇਜਿਆ ਨੋਟਿਸ, 8 ਜੂਨ ਨੂੰ ਕੀਤਾ ਤਲਬ

0
ED issues notice to Sonia Gandhi and Rahul Gandhi:

ਈਡੀ ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ। ਈਡੀ ਵਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ 8 ਜੂਨ ਨੂੰ ਤਲਬ ਕੀਤਾ ਗਿਆ ਹੈ। ਨੈਸ਼ਨਲ ਹੇਰਾਲਡ ਮਾਮਲੇ ‘ਚ ਈਡੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ। ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਨੇ ਦੱਸਿਆ ਕਿ ਸਰਕਾਰ ਬਦਲੇ ਦੀ ਭਾਵਨਾ ‘ਚ ਅੰਨ੍ਹੀ ਹੋ ਗਈ ਹੈ। ਸਾਨੂੰ ਡਰਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ, ਪਰ ਅਸੀਂ ਨਾ ਡਰਾਂਗੇ ਤੇ ਨਾ ਝੁਕਾਂਗੇ। ਡਟ ਕੇ ਇਸ ਦਾ ਸਾਹਮਣਾ ਕਰਾਂਗੇ। ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਤੇ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਕਿ ਈਡੀ ਨੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਹਾਲਾਂਕਿ ਇਸ ਮਾਮਲੇ ਨੂੰ 2015 ‘ਚ ਜਾਂਚ ਏਜੰਸੀ ਨੇ ਬੰਦ ਕਰ ਦਿੱਤਾ ਸੀ।

ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਨੇ ਇਸ ਸਬੰਧੀ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹੇਰਾਲਡ ਅਖਬਾਰ 1942 ‘ਚ ਸ਼ੁਰੂ ਕੀਤਾ ਗਿਆ। ਉਸ ਵੇਲੇ ਅੰਗਰੇਜ਼ਾਂ ਨੇ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਅੱਜ ਮੋਦੀ ਸਰਕਾਰ ਵੀ ਇਹੀ ਕਰ ਰਹੀ ਹੈ ਤੇ ਇਸ ਦੇ ਲਈ ਈਡੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਇਸ ਮਾਮਲੇ ‘ਚ ਈਡੀ ਨੇ 12 ਅਪ੍ਰੈਲ ਨੂੰ ਕਾਂਗਰਸ ਦੇ ਦੋ ਵੱਡੇ ਨੇਤਾਵਾਂ ਪਵਨ ਬਾਂਸਲ ਅਤੇ ਮਲਿਕਾਰਜੁਨ ਖੜਗੇ ਨੂੰ ਜਾਂਚ ‘ਚ ਸ਼ਾਮਲ ਕੀਤਾ ਸੀ। 2014 ‘ਚ ਸੁਬਰਾਮਣੀਅਮ ਸਵਾਮੀ ਨੇ ਸੋਨੀਆ ਅਤੇ ਰਾਹੁਲ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਇਸ ‘ਚ ਸਵਾਮੀ ਨੇ ਗਾਂਧੀ ਪਰਿਵਾਰ ‘ਤੇ 55 ਕਰੋੜ ਗੜਬੜੀ ਦਾ ਦੋਸ਼ ਲਗਾਇਆ ਸੀ।

ਪੰਜਾਬ ‘ਚ ਜੰਗਲ ਰਾਜ, ਬਣਿਆ ਡਰ ਦਾ ਮਾਹੌਲ: ਕੈਪਟਨ ਅਮਰਿੰਦਰ ਸਿੰਘ

0
Jungle Raj in Punjab captain amarinder singh

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਟਵੀਟ ਕੀਤਾ ਹੈ।ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਹੈ।

ਪਿਛਲੇ 2 ਦਿਨਾਂ ਵਿਚ 9 ਕਤਲ ਹੋਏ ਹਨ। ਲੁਧਿਆਣਾ ਦੇ ਨੇੜੇ ਦਿਨ ਦਿਹਾੜੇ ਹਾਈਵੇ ਤੇ ਹਥਿਆਰਬੰਦ ਲੁਟੇਰਿਆਂ ਨੇ ਇੱਕ ਬਸ ਨੂੰ ਅਗਵਾ ਕਰਕੇ ਲੁੱਟ ਲਿਆ। ਕੈਪਟਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਿਨਾਸ਼ਨਕਾਰੀ ਸਾਬਤ ਹੋ ਰਹੀ ਹੈ। ਪੂਰੇ ਪੰਜਾਬ ਵਿੱਚ ਡਰ ਦਾ ਮਾਹੌਲ ਹੈ।

ਲਾਰੈਂਸ ਬਿਸ਼ਨੋਈ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਕਰੇਗਾ ਦਾਖਲ

0
awrence bishnoi presented in delhi patiala house court

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕਰਨ ਵਾਲੀ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਹੁਣ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਟੀਸ਼ਨ ਦਾਖਲ ਕਰੇਗਾ।

ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪਹਿਲਾਂ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ।ਅਰਜ਼ੀ ਵਿੱਚ ਕਿਹਾ ਗਿਆ ਸੀ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ/ਦੂਜੇ ਰਾਜ ਦੀ ਪੁਲਿਸ ਨੂੰ ਨਾ ਦਿੱਤੀ ਜਾਵੇ।

ਇਸ ਤੋਂ ਪਹਿਲਾਂ ਬਿਸ਼ਨੋਈ ਨੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਸੀ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਨਾਲ ਦੀ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।

ਦੱਸ ਦਈਏ ਕਿ ਪਟਿਆਲਾ ਹਾਊਸ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਗੈਂਗਸਟਰ ਨੂੰ ਜੇਲ੍ਹ ਤੋਂ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਅਦਾਲਤ ਨੇ ਲਾਰੈਂਸ ਤੋਂ ਪੁੱਛਗਿੱਛ ਕਰਨ ਲਈ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ।

ਪੁਲਿਸ ਵੱਲੋਂ ਲਾਰੈਂਸ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ ਕਿਉਂਕਿ ਹੱਤਿਆ ਤੋਂ ਬਾਅਦ ਲਾਰੈਂਸ ਦੇ ਗੈਂਗ ਮੈਂਬਰ ਨੇ ਇਸ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ।

ਪੰਜਾਬ ਸਰਕਾਰ ਨੇ ਕਾਗਜ਼ੀ ਸਟੈਂਪ ਪੇਪਰਾਂ ਦਾ ਕੀਤਾ ਖ਼ਾਤਮਾ, ਈ-ਸਟੈਂਪ ਸਹੂਲਤ ਦੀ ਕੀਤੀ ਸ਼ੁਰੂਆਤ

0
Transfer of District Revenue Officers by Punjab Govt

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਹਰੇਕ ਕੀਮਤ ਦੇ ਸਟੈਂਪ ਪੇਪਰ ਨੂੰ ਈ-ਸਟੈਂਪ ਰਾਹੀਂ ਯਾਨੀ ਕੰਪਿਊਟਰ ਤੋਂ ਪਿ੍ੰਟ-ਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ।

ਇਸ ਸਹੂਲਤ ਦੀ ਸ਼ੁਰੂਆਤ ਕਰਨ ਉਪਰੰਤ ਪੰਜਾਬ ਦੇ ਮਾਲ ਮੰਤਰੀ  ਬ੍ਰਮ ਸ਼ੰਕਰ ਜਿੰਪਾ ਨੇ ਅੱਜ ਦੱਸਿਆ ਕਿ ਪਹਿਲਾਂ ਇਹ ਸਹੂਲਤ ਕੇਵਲ 20,000/- ਰੁਪਏ ਤੋਂ ਉੱਪਰ ਦੇ ਸਟੈਂਪ ਪੇਪਰਾਂ ਉਤੇ ਉਪਲਬਧ ਸੀ। ਉਨ੍ਹਾਂ ਕਿਹਾ, “ਅਸੀਂ ਹੁਣ ਇਹ ਸਹੂਲਤ ਇੱਕ ਰੁਪਏ ਦੇ ਸਟੈਂਪ ਪੇਪਰ ਤੱਕ ਕਰ ਦਿੱਤੀ ਹੈ, ਭਾਵ ਸਾਰੇ ਸਟੈਂਪ ਪੇਪਰ ਹੁਣ ਈ-ਸਟੈਂਪ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ।”

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸਾਲਾਨਾ ਤਕਰੀਬਨ 35 ਕਰੋੜ ਰੁਪਏ ਦੀ ਬੱਚਤ ਹੋਵੇਗੀ, ਜੋ ਸਟੈਂਪ ਪੇਪਰਾਂ ਦੀ ਛਪਾਈ ‘ਤੇ ਖ਼ਰਚ ਹੁੰਦੇ ਸਨ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਬਗ਼ੈਰ ਕਿਸੇ ਮੁਸ਼ਕਲ ਦੇ ਸਟੈਂਪ ਪੇਪਰ ਉਪਲਬਧ ਹੋਣਗੇ ਕਿਉਂਕਿ ਪਹਿਲਾਂ ਕਈ ਵਾਰ ਸਟੈਂਪ ਪੇਪਰ ਲੈਣ ਸਮੇਂ ਆਮ ਲੋਕਾਂ ਨੂੰ ਦਿੱਕਤ ਆਉਂਦੀ ਸੀ ਜਾਂ ਅਸ਼ਟਾਮ ਫ਼ਰੋਸ਼ਾਂ ਕੋਲ ਸਟੈਂਪ ਪੇਪਰ ਉਪਲਬਧ ਨਹੀਂ ਹੁੰਦੇ ਸਨ ਜਾਂ ਲੋਕਾਂ ਨੂੰ ਵੱਧ ਰੇਟਾਂ ਉਤੇ ਮੁਹੱਈਆ ਕਰਵਾਏ ਜਾਂਦੇ ਸਨ।

ਉਨ੍ਹਾਂ ਦੱਸਿਆ ਕਿ ਈ-ਸਟੈਂਪ ਪ੍ਰਣਾਲੀ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਨੰ: ਈ-ਆਫਿਸ/188125-ST-2/7616 ਮਿਤੀ 27.05.2022  ਜਾਰੀ ਕੀਤਾ ਜਾ ਚੁੱਕਾ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ਟਾਮ ਫ਼ਰੋਸ਼ਾਂ ਨੂੰ ਇੱਕ ਰੁਪਏ ਤੋਂ ਲੈ ਕੇ 19,999 ਰੁਪਏ ਤੱਕ ਦੇ ਈ-ਸਟੈਂਪ ਉਤੇ 2 ਫ਼ੀਸਦੀ ਦੀ ਦਰ ਨਾਲ ਕਮਿਸ਼ਨ ਦਿੱਤਾ ਜਾਵੇਗਾ ਜਦੋਂਕਿ ਆਮ ਲੋਕਾਂ ਨੂੰ ਸਟੈਂਪ ਪੇਪਰ ਪੂਰੇ ਰੇਟ ਉਤੇ ਹੀ ਮਿਲਣਗੇ। ਉਦਾਹਰਣ ਵਜੋਂ ਉਨ੍ਹਾਂ ਨੂੰ 100 ਰੁਪਏ ਵਾਲਾ ਸਟੈਂਪ ਪੇਪਰ 100 ਰੁਪਏ ਵਿੱਚ ਹੀ ਮਿਲੇਗਾ ਅਤੇ ਉਨ੍ਹਾਂ ਨੂੰ ਇਸ ਉਤੇ ਕੋਈ ਵਾਧੂ ਕਮਿਸ਼ਨ ਨਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਸਟੈਂਪ ਪੇਪਰਾਂ ਵਿੱਚ ਹੋਣ ਵਾਲੀ ਹੇਰਾਫੇਰੀ ਦੀ ਸੰਭਾਵਨਾ ਨੂੰ ਖ਼ਤਮ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ।

ਵਿਭਾਗ ਵੱਲੋਂ ਪੰਜ ਹੋਰ ਈ-ਸਹੂਲਤਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਰਜ਼ਾ/ਹਾਈਪੌਥੀਕੇਸ਼ਨ ਐਗਰੀਮੈਂਟ, ਐਗਰੀਮੈਂਟ ਆਫ ਪਲੈੱਜ, ਹਲਫ਼ੀਆ ਬਿਆਨ ਤੇ ਹਲਫ਼ਨਾਮਾ, ਡਿਮਾਂਡ ਪ੍ਰੌਮਿਸਰੀ ਨੋਟ ਅਤੇ ਇਨਡਿਮਨਟੀ ਬਾਂਡ ਸ਼ਾਮਲ ਹਨ। ਇਹ ਦਸਤਾਵੇਜ਼ ਵੀ ਹੁਣ ਸਿੱਧੇ ਕੰਪਿਊਟਰ ਰਾਹੀਂ ਜਾਰੀ ਕੀਤੇ ਜਾ ਸਕਣਗੇ।

ਮਾਲ ਵਿਭਾਗ ਦੇ ਸਕੱਤਰ  ਮਨਵੇਸ਼ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਹੂਲਤ ਨੂੰ ਭਾਰਤ ਸਰਕਾਰ ਦੀ ਨੈਸ਼ਨਲ ਈ-ਗਵਰਨੈਂਸ ਸਰਵਿਸਿਜ਼ ਲਿਮਟਿਡ (ਐਨ.ਈ.ਐਸ.ਐਲ.) ਨਾਲ ਤਾਲਮੇਲ ਕਰਕੇ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਜਿੱਥੇ ਬੈਂਕਾਂ ਨੂੰ ਸਹੂਲਤ ਹੋਵੇਗੀ, ਉੱਥੇ ਉਪਰੋਕਤ ਸਾਰੀਆਂ ਸਹੂਲਤਾਂ ਲਈ ਆਮ ਲੋਕਾਂ ਨੂੰ ਬੈਂਕਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ ‘ਤੇ ਜਾਣ ਦੀ ਲੋੜ ਨਹੀਂ ਪਵੇਗੀ।

ਗਾਇਕ ਸਿੱਧੂ ਮੂਸੇਵਾਲਾ ਦੇ ਚੁਗੇ ਫੁੱਲ

0
Phool Picked Up Sidhu MooseWala

ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਘਰ ਤੋਂ 5 ਕਿਲੋਮੀਟਰ ਦੀ ਦੂਰੀ ‘ਤੇ ਪਿੰਡ ਜਵਾਹਰਕੇ ‘ਚ ਹਮਲਾ ਹੋਇਆ ਸੀ। ਜਿਸ ‘ਚ ਡਾਕਟਰਾਂ ਦੀ ਟੀਮ ਵਲੋਂ ਇਹ ਖੁਲਾਸਾ ਕੀਤਾ ਗਿਆ ਸੀ ਕਿ 6 ਗੋਲੀਆਂ ਮੂਸੇਵਾਲਾ ਦੇ ਸਰੀਰ ਦੇ ਆਰ-ਪਾਰ ਹੋ ਗਈਆਂ ਸਨ ਤੇ 1 ਗੋਲੀ ਉਨ੍ਹਾਂ ਦੇ ਸਰੀਰ ‘ਚੋਂ ਕੱਢੀ ਗਈ ਸੀ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਅੱਜ ਸਵੇਰੇ ਫੁੱਲ ਚੁਗੇ ਗਏ ਹਨ। ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਉਨ੍ਹਾਂ ਦੇ ਖੇਤਾਂ ਵਿਚ ਅੰਤਿਮ ਸਸਕਾਰ ਕੀਤਾ ਗਿਆ ਸੀ। ਇਸ ਦੌਰਾਨ ਮੂਸੇਵਾਲਾ ਦੇ ਪਰਿਵਾਰ ਦੇ ਮੈਂਬਰ ਤੇ ਹੋਰ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ। ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ਼੍ਰੀ ਕੀਰਤਪੁਰ ਸਾਹਿਬ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ।

ਉੱਥੇ ਮੌਜੂਦ ਹਰ ਅੱਖ ਨਮ ਸੀ। ਮਾਤਾ-ਪਿਤਾ ਇਸ ਸਮੇਂ ਬਹੁਤ ਡੂੰਘੇ ਸਦਮੇ ‘ਚ ਹਨ ਜਿਨ੍ਹਾਂ ਦਾ ਜਵਾਨ ਪੁੱਤ ਇਸ ਦੁਨੀਆਂ ਤੋਂ ਤੁਰ ਗਿਆ। ਦੱਸ ਦੇਈਏ ਕਿ ਜਿੱਥੇ ਸਿੱਧੂ ਮੂਸੇਵਾਲਾ ਦਾ ਪਰਿਵਾਰ ਸਦਮੇ ‘ਚ ਹੈ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਵੀ ਇਸ ਦੁੱਖ ਨੂੰ ਸਹਾਰ ਨਹੀਂ ਪਾ ਰਹੇ।

 

ਲਖੀਮਪੁਰ ਖੀਰੀ ਮਾਮਲੇ ਦੇ ਗਵਾਹ ਦਿਲਬਾਗ ਸਿੰਘ ‘ਤੇ ਹੋਇਆ ਹਮਲਾ

0
Lakhimpur Khiri Case Witness Dilbag Singh attacked

ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਲਖੀਮਪੁਰ ਖੀਰੀ ਮਾਮਲੇ ਦੇ ਗਵਾਹ ਦਿਲਬਾਗ ਸਿੰਘ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਪੁਲਿਸ ਅਨੁਸਾਰ ਇਹ ਹਮਲਾ ਮੰਗਲਵਾਰ ਰਾਤ ਉਸ ਸਮੇਂ ਹੋਇਆ ਜਦੋਂ ਦਿਲਬਾਗ ਸਿੰਘ ਗੋਲਾ ਕੋਤਵਾਲੀ ਇਲਾਕੇ ਦੇ ਅਲੀਗੰਜ-ਮੁਡਾ ਰੋਡ ਤੋਂ ਆਪਣੀ SUV ’ਚ ਘਰ ਪਰਤ ਰਹੇ ਸਨ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ‘ਚ ਉਹ ਬਾਲ-ਬਾਲ ਬਚ ਗਏ ਹਨ।

ਦਿਲਬਾਗ ਸਿੰਘ ਨੇ ਦੱਸਿਆ ਕਿ ਬਦਮਾਸ਼ਾਂ ਨੇ ਗੋਲੀ ਮਾਰ ਕੇ ਉਨ੍ਹਾਂ ਦੀ SUV ਦਾ ਟਾਇਰ ਪੰਕਚਰ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਗੱਡੀ ਰੋਕਣੀ ਪਈ। ਬਾਈਕ ‘ਤੇ ਸਵਾਰ ਹਮਲਾਵਰਾਂ ਨੇ SUV ਦਾ ਦਰਵਾਜ਼ਾ ਅਤੇ ਖਿੜਕੀ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਅਸਫਲ ਰਹੇ, ਤਾਂ ਉਨ੍ਹਾਂ ਨੇ ਡਰਾਈਵਰ ਦੀ ਸੀਟ ਵੱਲ ਖਿੜਕੀ ਦੇ ਪੇਨ ‘ਤੇ ਦੋ ਗੋਲੀਆਂ ਚਲਾਈਆਂ। ਦੱਸ ਦੇਈਏ ਕਿ ਦਿਲਬਾਗ ਸਿੰਘ 3 ਅਕਤੂਬਰ, 2021 ਦੀ ਤਿਕੁਨੀਆ ਹਿੰਸਾ ਦੇ ਗਵਾਹਾਂ ਵਿਚੋਂ ਇਕ ਹੈ। ਤਿਕੁਨੀਆ ਹਿੰਸਾ ’ਚ 4 ਕਿਸਾਨਾਂ, ਇਕ ਪੱਤਰਕਾਰ ਸਮੇਤ 8 ਲੋਕ ਮਾਰੇ ਗਏ ਸਨ। ਲਖੀਮਪੁਰ ਘਟਨਾ ‘ਚ ਅਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਬੇਟਾ ਆਸ਼ੀਸ਼ ਮਿਸ਼ਰਾ ਇਸ ਮਾਮਲੇ ਵਿਚ ਜੇਲ੍ਹ ’ਚ ਬੰਦ ਹੈ।

ਦਿਲਬਾਗ ਸਿੰਘ ਨੇ ਅੱਗੇ ਦੱਸਿਆ ਕਿ ਉਹ ਖੁਦ ਗੱਡੀ ਚਲਾ ਰਹੇ ਸਨ ਅਤੇ SUV ’ਚ ਇਕੱਲੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਹਮਲਾਵਰਾਂ ਦੇ ਇਰਾਦੇ ਨੂੰ ਸਮਝਦਿਆਂ, ਜਿਸ ਤੋਂ ਤੁਰੰਤ ਬਾਅਦ ਡਰਾਈਵਿੰਗ ਸੀਟ ਨੂੰ ਮੋੜ ਦਿੱਤਾ ਅਤੇ ਹੇਠਾਂ ਝੁਕ ਗਏ ਕਿਉਂਕਿ ਖਿੜਕੀਆਂ ਕਾਲੀਆਂ ਸਨ ਅਤੇ ਬਾਹਰੋਂ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਸ ਲਈ ਹਮਲਾਵਰ SUV ਵਿਚ ਉਨ੍ਹਾਂ ਦੀ ਸਥਿਤੀ ਨਹੀਂ ਦੇਖ ਸਕੇ ਅਤੇ ਆਪਣੇ ਮੋਟਰਸਾਈਕਲ ‘ਤੇ ਫਰਾਰ ਹੋ ਗਏ। ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣੇ ਗੰਨਮੈਨ ਨੂੰ ਛੁੱਟੀ ’ਤੇ ਭੇਜ ਦਿੱਤਾ ਸੀ ਕਿਉਂਕਿ ਉਸ ਦਾ ਲੜਕਾ ਅਚਾਨਕ ਬੀਮਾਰ ਪੈ ਗਿਆ ਸੀ।

ਹਮਲੇ ਤੋਂ ਤੁਰੰਤ ਬਾਅਦ ਦਿਲਬਾਗ ਸਿੰਘ ਨੇ ਗੋਲਾ ਕੋਤਵਾਲੀ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਅਤੇ ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਵਧੀਕ ਪੁਲਸ ਸੁਪਰਡੈਂਟ ਅਰੁਣ ਕੁਮਾਰ ਨੇ ਦੱਸਿਆ ਕਿ ਦਿਲਬਾਗ ਸਿੰਘ ਦੀ ਸ਼ਿਕਾਇਤ ‘ਤੇ ਆਈ. ਪੀ. ਸੀ. ਦੀਆਂ ਸਬੰਧਤ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਹੈ ਅਤੇ ਇਕ ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ CM ਭਗਵੰਤ ਮਾਨ ‘ਤੇ ਸਾਧੇ ਨਿਸ਼ਾਨੇ

0
Sukhpal Singh Khaira targets Bhagwant Mann law and order situation

ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਤੰਜ ਕੱਸਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਇੱਕ ਵੀਡਿਓ ਸ਼ੇਅਰ ਕੀਤੀ ਹੈ।

ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪਿਆਰੇ ਭਗਵੰਤ ਮਾਨ ਜੀ ਕਿਰਪਾ ਕਰਕੇ ਮਾੜੀ ਕਾਨੂੰਨ ਅਤੇ ਵਿਵਸਥਾ ਬਾਰੇ ਆਪਣੇ ਸ਼ਬਦਾਂ ਨੂੰ ਸੁਣੋ ਜੋ ਮਾੜੀ ਸਰਕਾਰ ਦੇ ਗ੍ਰਾਫ ਨੂੰ ਦਰਸਾਉਂਦਾ ਹੈ!

ਤੁਸੀਂ ਆਪਣੀ ਸਰਕਾਰ ਬਾਰੇ ਕੀ ਕਹੋਗੇ ਜਿਸ ਨੇ ਸਿਰਫ 2 ਮਹੀਨਿਆਂ ਵਿੱਚ ਹੀ ਸਿੱਧੂ ਮੂਸੇਵਾਲਾ, ਸੰਦੀਪ ਅੰਬੀਆ ਤੇ ਕਈ ਹੋਰ ਬੇਕਸੂਰ ਲੋਕਾਂ ਦੀ ਜਾਨ ਲੈ ਲਈ ਹੈ।

ਮੈਕਸੀਕੋ ‘ਚ ਤੂਫ਼ਾਨ ‘ਅਗਾਥਾ’ ਨੇ ਮਚਾਈ ਭਾਰੀ ਤਬਾਹੀ, 10 ਲੋਕਾਂ ਦੀ ਮੌਤ ਤੇ 20 ਲਾਪਤਾ

0
Agatha Storm kills 10 leaves 20 missing in Mexico

ਮੈਕਸੀਕੋ ਵਿਚ ਤੂਫ਼ਾਨ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। ਜਾਣਕਾਰੀ ਅਨੁਸਾਰ ਦੱਖਣੀ ਮੈਕਸੀਕੋ ਵਿਚ ਤੂਫ਼ਾਨ ‘ਅਗਾਥਾ ਕਾਰਨ ਆਏ ਹੜ੍ਹ ਅਤੇ ਜ਼ਮੀਨ ਖ਼ਿਸਕਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 20 ਅਜੇ ਵੀ ਲਾਪਤਾ ਹਨ। ਦੱਖਣੀ ਸ਼ਹਿਰ ਓਕਸਾਕਾ ਦੇ ਗਵਰਨਰ ਨੇ ਇਹ ਜਾਣਕਾਰੀ ਦਿੱਤੀ। ਓਕਸਾਕਾ ਦੇ ਗਵਰਨਰ ਅਲੇਜਾਂਦਰੋ ਮੂਰਾਤ ਨੇ ਦੱਸਿਆ ਕਿ ਹੜ੍ਹ ਕਾਰਨ ਕਈ ਮਕਾਨ ਰੁੜ ਗਏ, ਜਦੋਂਕਿ ਕਈ ਲੋਕ ਦਲਦਲ ਅਤੇ ਚੱਟਾਨਾਂ ਦੇ ਮਲਬੇ ਹੇਠਾਂ ਦੱਬੇ ਗਏ।

ਉਨ੍ਹਾਂ ਨੇ ਸਥਾਨਕ ਮੀਡੀਆ ਨੂੰ ਕਿਹਾ, ‘ਲੋਕਾਂ ਦੀ ਮੌਤ ਹੜ੍ਹ ਅਤੇ ਜ਼ਮੀਨ ਖ਼ਿਸਕਣ ਕਾਰਨ ਹੋਈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਜਾਨ ਗਵਾਉਣ ਵਾਲੇ ਜ਼ਿਆਦਾਤਰ ਲੋਕ ਪਹਾੜੀ ਇਲਾਕਿਆਂ ਦੇ ਕਈ ਛੋਟੇ ਸ਼ਹਿਰਾਂ ਤੋਂ ਸਨ, ਜਦੋਂਕਿ ਇੱਕ ਰਿਜ਼ੋਰਟ ਨੇੜੇ 3 ਬੱਚਿਆਂ ਦੇ ਲਾਪਤਾ ਹੋਣ ਦੀ ਖ਼ਬਰ ਵੀ ਹੈ। ‘ਅਗਾਥਾ’ ਦੇ ਪ੍ਰਭਾਵ ਦੇ ਚੱਲਦੇ 105 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਹਾਲਾਂਕਿ ਹੁਣ ਉਹ ਕਮਜ਼ੋਰ ਪੈ ਗਿਆ ਅਤੇ ਵੇਰਾਕਰੂਜ਼ ਸੂਬੇ ਵੱਲ ਵੱਧ ਗਿਆ।