Home Blog Page 2049

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਕੀਤਾ ਜਾਵੇਗਾ ਪੋਸਟਮਾਰਟਮ

0
Sidhu Musewala Postmortem Today

ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਮੂਸੇਵਾਲਾ ਨੂੰ ਕਿਸਨੇ ਮਾਰਿਆ? ਕਤਲ ਦਾ ਕਾਰਨ ਕੀ ਸੀ? ਇਨ੍ਹਾਂ ਸਵਾਲਾਂ ਦੇ ਜਵਾਬ ਲੱਭਣ ਲਈ ਪੰਜਾਬ ਪੁਲਿਸ ਨੇ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਪਿੰਡ ਜਵਾਹਰਪੁਰ ਵਿੱਚ ਤਿੰਨ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਪੰਜਾਬੀ ਗਾਇਕ ਦਾ ਕਤਲ ਕਰ ਦਿੱਤਾ ਗਿਆ।

ਪੰਜਾਬੀ ਗਾਇਕ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਇਸ ਮਾਮਲੇ ‘ਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਘਟਨਾ ਵਿੱਚ ਸ਼ਾਮਲ ਕਾਰ ਵੀ ਪੁਲਿਸ ਨੇ ਬਰਾਮਦ ਕਰ ਲਈ ਹੈ। ਪੁਲਿਸ ਅਨੁਸਾਰ ਕਤਲ ਵਿੱਚ ਤਿੰਨ ਹਥਿਆਰ ਅਤੇ ਤਿੰਨ ਵਾਹਨ ਵਰਤੇ ਗਏ ਸਨ। ਸੋਸ਼ਲ ਮੀਡੀਆ ‘ਤੇ ਪਾਈ ਇੱਕ ਪੋਸਟ ਅਨੁਸਾਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਬਣਾਈ ਐਸ.ਆਈ.ਟੀ

ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦੇ ਗਠਨ ਨਾਲ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੂਸੇਵਾਲਾ ਦੇ ਘਰ ਦੇ ਬਾਹਰ ਵੱਡੀ ਗਿਣਤੀ ‘ਚ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਮੂਸੇਵਾਲਾ ਦੀ ਐਤਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਮੁਤਾਬਕ ਹਮਲਾਵਰ ਬੋਲੈਰੋ ਅਤੇ ਸਕਾਰਪੀਓ ਗੱਡੀ ‘ਚ ਸਵਾਰ ਸਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾਵੇਗਾ। ਮਾਨਸਾ ਸਿਵਲ ਹਸਪਤਾਲ ਦੇ ਬਾਹਰ ਸਿੱਧੂ ਦੇ ਸਮਰੱਥਕ ਭਾਰੀ ਗਿਣਤੀ ‘ਚ ਇੱਕਠੇ ਹੋਏ ਹਨ। ਉਹਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਲਸਣ ਸਿਹਤ ਲਈ ਹੁੰਦਾ ਹੈ ਫਾਇਦੇਮੰਦ, ਇਸ ਦੇ ਸੇਵਨ ਨਾਲ ਕਈ ਬਿਮਾਰੀਆਂ ਤੋਂ ਮਿਲਦਾ ਹੈ ਛੁਟਕਾਰਾ

0
Garlic Benefits for Health

ਲਸਣ ਖਾਣਾ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਲਸਣ ਖਾਣ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ ਤੇ ਕਈ ਖ਼ਤਰਨਾਕ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਲਸਣ ‘ਚ ਐਂਟੀ-ਆਕਸੀਡੈਂਟ, ਐਂਟੀ-ਫੰਗਲ, ਐਂਟੀ-ਵਾਇਰਲ ਦੇ ਨਾਲ ਔਸ਼ਧੀ ਤੱਤ ਹੁੰਦੇ ਹਨ। ਲਸਣ ਖਾਣ ਨਾਲ ਕੋਲੈਸਟ੍ਰਾਲ ਘੱਟ ਹੁੰਦਾ ਹੈ, ਜਿਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਇਹ ਸ਼ੂਗਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ। ਲਸਣ ਕਈ ਤਰ੍ਹਾਂ ਦੀਆਂ ਇਨਫੈਕਸ਼ਨਾਂ ਤੋਂ ਬਚਾਉਂਦਾ ਹੈ। ਆਓ ਜਾਣਦੇ ਹਾਂ ਲਸਣ ਦੇ ਫ਼ਾਇਦੇ…

ਬਲੱਡ ਪ੍ਰੈਸ਼ਰ ਕੰਟਰੋਲ – ਰੋਜ਼ਾਨਾ ਲਸਣ ਖਾਣ ਨਾਲ ਸ਼ੂਗਰ ਦੇ ਰੋਗ ਵੀ ਦੂਰ ਹੁੰਦੇ ਹਨ ਤੇ ਬਲੱਡ ਪ੍ਰੈਸ਼ਰ ਠੀਕ ਰਹਿੰਦਾ ਹੈ।

ਐਲਰਜੀ ਤੋਂ ਰਾਹਤ – ਲਸਣ ‘ਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਐਲਰਜੀ ਨੂੰ ਦੂਰ ਕਰਦੇ ਹਨ। ਰੋਜ਼ਾਨਾ ਲਸਣ ਖਾਣ ਨਾਲ ਐਲਰਜੀ ਦੇ ਨਿਸ਼ਾਨ ਤੇ ਧੱਫੜ ਦੂਰ ਜੋ ਜਾਂਦੇ ਹਨ।

ਸ਼ੂਗਰ ‘ਚ ਫ਼ਾਇਦਾ – ਲਸਣ ਸਰੀਰ ‘ਚ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਕੇ ਇਨਸੁਲਿਨ ਦੀ ਮਾਤਰਾ ਵਧਾਉਂਦਾ ਹੈ। ਡਾਇਬਟੀਜ਼ ਦੇ ਮਰੀਜ਼ਾਂ ਨੂੰ ਆਪਣੀ ਰੋਜ਼ਾਨਾ ਖੁਰਾਕ ‘ਚ ਲਸਣ ਖਾਣਾ ਚਾਹੀਦਾ ਹੈ।

ਦਿਲ ਦੇ ਰੋਗ – ਸਵੇਰੇ ਖਾਲੀ ਢਿੱਡ ਲਸਣ ਖਾਣ ਨਾਲ ਕੋਲੈਸਟ੍ਰਾਲ ਘੱਟ ਹੁੰਦਾ ਹੈ ਤੇ ਦਿਲ ਸਿਹਤਮੰਦ ਰਹਿੰਦਾ ਹੈ।

ਸਾਹ ਦੇ ਰੋਗੀ ਲਈ ਫਾਇਦੇਮੰਦ – ਰੋਗੀ ਨੂੰ ਲਸਣ ਦੀ ਇਕ ਕਲੀ ਨੂੰ ਹਰ ਰੋਜ਼ ਲੂਣ ਦੇ ਨਾਲ ਗਰਮ ਕਰਕੇ ਖਾਣਾ ਚਾਹੀਦਾ ਹੈ। ਤਿੰਨ ਕਲੀਆਂ ਦੁੱਧ ‘ਚ ਪਕਾ ਕੇ ਖਾਣ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ।

ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ: ਡਾ. ਐਸ. ਕਰੁਣਾ ਰਾਜੂ

0
Sangrur Election Notification Moday

ਸੰਗਰੂਰ ਲੋਕ ਸਭਾ ਹਲਕੇ-12 ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਹੋ ਜਾਵੇਗਾ ਅਤੇ ਉਮੀਦਵਾਰ 6 ਜੂਨ 2022 ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 30 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 6 ਜੂਨ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ, 2022 ਨੂੰ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 9 ਜੂਨ, 2022 ਨਿਰਧਾਰਿਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 23 ਜੂਨ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ, ਜਦਕਿ ਗਿਣਤੀ 26 ਜੂਨ, 2022 ਨੂੰ ਹੋਵੇਗੀ। ਚੋਣ 28 ਜੂਨ, 2022 ਤੋਂ ਪਹਿਲਾਂ ਮੁਕੰਮਲ ਹੋ ਜਾਵੇਗੀ।

ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 30.05.2022 ਤੋਂ 06.06.2022 ਤੱਕ ਸਰਕਾਰੀ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਜਾਣੇ ਹਨ। ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਗਰੂਰ ਸੰਸਦੀ ਹਲਕੇ-12 ਲਈ ਰਿਟਰਨਿੰਗ ਅਫ਼ਸਰ ਹਨ।
ਜਾਣਕਾਰੀ ਅਨੁਸਾਰ 3 ਜੂਨ, 2022 ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ (ਸ਼ੁੱਕਰਵਾਰ) ਹੈ ਅਤੇ 4 ਜੂਨ, 2022 ਨੂੰ ਪਹਿਲਾ ਸ਼ਨੀਵਾਰ ਹੈ, ਜੋ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਛੁੱਟੀ ਵਾਲੇ ਦਿਨ ਨਹੀਂ ਹਨ; ਇਸ ਲਈ ਇਨ੍ਹਾਂ  ਦਿਨਾਂ ਦੌਰਾਨ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਜਾ ਸਕਦਾ ਹੈ। ਹਾਲਾਂਕਿ 5 ਜੂਨ, 2022 ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੇ ਤਹਿਤ ਛੁੱਟੀ ਹੈ; ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰਾਂ ਕੋਲ ਦਾਖ਼ਲ ਨਹੀਂ ਕੀਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਸੰਗਰੂਰ ਸੰਸਦੀ ਹਲਕੇ-12 ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਰਿਟਰਨਿੰਗ ਅਫਸਰ ਕੋਲ ਖਾਲੀ ਫਾਰਮ ਉਪਲਬਧ ਹਨ। ਉਨ੍ਹਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮ ਵਿੱਚ ਹੋਣ।
 ਡਾ. ਰਾਜੂ ਨੇ ਦੱਸਿਆ ਕਿ ਸੰਸਦੀ ਹਲਕੇ (ਲੋਕ ਸਭਾ) ਦੀ ਸੀਟ ਲਈ ਯੋਗ ਹੋਣ ਵਾਸਤੇ ਉਮੀਦਵਾਰ ਕਿਸੇ ਵੀ ਸੰਸਦੀ ਹਲਕੇ ਲਈ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ `ਤੇ ਸਬੰਧਤ ਰਿਟਰਨਿੰਗ ਅਫਸਰ ਨੂੰ ਸੰਤੁਸ਼ਟ ਕਰਨ ਲਈ ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸਬੰਧਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਅੱਗੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨ ਲਈ ਇੱਕ ਸਰਟੀਫਿਕੇਟ ਦੀ ਵੀ ਲੋੜ ਹੁੰਦੀ ਹੈ। ਉਮੀਦਵਾਰ ਦੁਆਰਾ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ।
ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ (25.05.2022) ਤੋਂ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨ ਜੋਤ ਕੌਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

0
MLA Jeevan Jyot Kaur received death threats

ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨ ਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸੰਬੰਧ ਵਿਚ ਥਾਣਾ ਮਕਬੂਲਪੁਰਾ ਦੀ ਪੁਲਸ ਨੇ ਕੇਸ ਦਰਜ ਕਰਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਸੰਬੰਧ ਵਿਚ ਛੇਹਰਟਾ ਸਥਿਤ ਪੈਰਡਾਈਜ਼ ਕਲੋਨੀ ਨਿਵਾਸੀ ਸਿਕੰਦਰ ਸਿੰਘ ਖ਼ਿਲਾਫ਼ ਆਈ. ਟੀ. ਐਕਟ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਵਿਧਾਇਕਾ ਜੀਵਨ ਜੋਤ ਕੌਰ ਨੇ ਇਸ ਸੰਬੰਧ ਵਿਚ ਡੀ. ਜੀ. ਪੀ. ਵੀ. ਕੇ. ਭਾਵਰਾ ਤੇ ਸੀ. ਪੀ. ਅਰੁਣ ਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਹੈ।

ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਸਿਕੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਦਾ ਸਾਈਬਰ ਸੈੱਲ ਵੀ ਮੁਲਜ਼ਮ ਸਿਕੰਦਰ ਸਿੰਘ ਦਾ ਖਾਕਾ ਖੰਘਾਲ ਰਿਹਾ ਹੈ। ਵਿਧਾਇਕਾ ਨੇ ਪੁਲਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸਿਕੰਦਰ ਸਿੰਘ ਨਾਮ ਦੇ ਵਿਅਕਤੀ ਨੇ ਆਪਣੀ ਫੇਸਬੁੱਕ ਆਈ. ਡੀ. ਬਣਾਈ ਹੈ ਅਤੇ ਉਸ ਉਪਰ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ। ਇਸ ਦੌਰਾਨ ਉਸ ਨੇ ਵਿਧਾਇਕਾ ਦੀ ਕਾਰਜਸ਼ੈਲੀ ’ਤੇ ਵੀ ਟਿੱਪਣੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਵੀ ਧਮਕੀ ਦਿੱਤੀ ਹੈ।

ਗਾਇਕ ਕੁਲਵਿੰਦਰ ਬਿੱਲਾ ਦੀ ਫਿਲਮ ‘ਟੈਲੀਵਿਜ਼ਨ’ ਦਾ ਗੀਤ ‘Puade Television De’ ਅੱਜ ਹੋਵੇਗਾ ਰਿਲੀਜ਼

0
Puade Television De Song Releasing Today

ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਜੋ ਪੰਜਾਬੀ ਭਾਸ਼ਾ ਦੇ ਸੰਗੀਤ ਅਤੇ ਫਿਲਮਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਆਪਣੇ ਗਾਇਕੀ ਕੈਰੀਅਰ ਦੀ ਸ਼ੁਰੂਆਤ ਐਲਬਮਾਂ “ਕੋਈ ਖਾਸ” ਅਤੇ “ਪੰਜਾਬ” ਨਾਲ ਕੀਤੀ ਸੀ ਜਦੋਂ ਕਿ ਉਨ੍ਹਾਂ ਦੀ ਅਦਾਕਾਰੀ ਦੀ ਸ਼ੁਰੂਆਤ 2018 ਵਿੱਚ ਸੂਬੇਦਾਰ ਜੋਗਿੰਦਰ ਸਿੰਘ ਨਾਲ ਹੋਈ ਸੀ।

Puade Television De Song Releasing Todayਹੁਣ ਉਹ ਇੱਕ ਹੋਰ ਨਵੀਂ ਪੰਜਾਬੀ ਫਿਲਮ ਲੈ ਕੇ ਆ ਰਹੇ ਹਨ। ਪੰਜਾਬੀ ਗਾਇਕ-ਅਦਾਕਾਰ ਕੁਲਵਿੰਦਰ ਬਿੱਲਾ ਨੇ ਹਾਲ ਹੀ ਵਿੱਚ ਆਪਣੀ ਸਭ ਤੋਂ ਉਡੀਕੀ ਜਾ ਰਹੀ ਫਿਲਮ ‘ਟੈਲੀਵਿਜ਼ਨ’ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੀ ਨਵੀਂ ਪੰਜਾਬੀ ਫਿਲਮ ‘ਟੈਲੀਵਿਜ਼ਨ’ 24 ਜੂਨ 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।

Puade Television De Song Releasing Today ਇਸ ਫਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਮੈਂਡੀ ਤੱਖਰ ਵੀ ਹੋਣਗੇ। ਕੁਲਵਿੰਦਰ ਬਿੱਲਾ ਅਤੇ ਮੈਂਡੀ ਤੱਖਰ ਦੇ ਨਾਲ ਫਿਲਮ ਵਿੱਚ ਹਾਰਬੀ ਸੰਘਾ, ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲ ਜੀਤ ਸਿੰਘ ਅਤੇ ਬੀਐਨ ਸ਼ਰਮਾ ਆਦਿ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

Puade Television De Song Releasing Today ਫਿਲਮ ਦੀ ਕਹਾਣੀ ਮਨੀ ਮਨਜਿੰਦਰ ਸਿੰਘ ਨੇ ਲਿਖੀ ਹੈ ਅਤੇ ਡਾਇਲਾਗ ਰਾਜੂ ਵਰਮਾ ਨੇ ਲਿਖੇ ਹਨ। ਇਸ ਫਿਲਮ ਦੇ ਗਾਇਕ ਅਲੀ ਬਰਦਰਜ਼ ਹਨ। ਇਸ ਫਿਲਮ ਦਾ ਤਾਜ ਵਲੋਂ ਨਿਰਦੇਸ਼ਨ ਕੀਤਾ ਗਿਆ ਹੈ।

ਇਸ ਫਿਲਮ ਦੇ ਪ੍ਰੋਡਿਊਸਰ ਸੁਮੀਤ ਸਿੰਘ ਤੇ ਪੁਸ਼ਪਿੰਦਰ ਕੌਰ ਹਨ। ਇਸ ਦੇ ਨਾਲ ਹੀ ਇਸ ਫਿਲਮ ਦਾ ਗੀਤ ‘ਪੁਆੜੇ ਟੈਲੀਵਿਯਨ ਦੇ’ ਅੱਜ ਰਿਲੀਜ਼ ਹੋਣ ਜਾ ਰਿਹਾ ਹੈ।

ਕੇਂਦਰ ਸਰਕਾਰ ਨੇ ਆਧਾਰ ਕਾਰਡ ਦੀ ਦੁਰਵਰਤੋਂ ਨੂੰ ਰੋਕਣ ਲਈ ਜਾਰੀ ਕੀਤੀ ਐਡਵਾਈਜ਼ਰੀ

0

ਕੇਂਦਰ ਸਰਕਾਰ ਨੇ ਆਧਾਰ ਕਾਰਡ ਦੀ ਦੁਰਵਰਤੋਂ ਨੂੰ ਰੋਕਣ ਲਈ ਨਾਗਰਿਕਾਂ ਨੂੰ ਆਪਣੇ ਆਧਾਰ ਕਾਰਡ ਦਾ ਸਿਰਫ਼ ਮਾਸਕਡ ਵਾਲਾ ਆਧਾਰ ਸਾਂਝਾ ਕਰਨ ਲਈ ਕਿਹਾ ਹੈ। ਇੱਕ ਪ੍ਰੈਸ ਰਿਲੀਜ਼ ਵਿੱਚ ਸਰਕਾਰ ਨੇ ਕਿਹਾ, “ਆਪਣੇ ਆਧਾਰ ਦੀ ਫੋਟੋਕਾਪੀ ਨੂੰ ਕਿਸੇ ਵੀ ਸੰਸਥਾ ਨਾਲ ਸਾਂਝਾ ਨਾ ਕਰੋ ਕਿਉਂਕਿ ਇਸਦੀ ਦੁਰਵਰਤੋਂ ਹੋ ਸਕਦੀ ਹੈ। ਵਿਕਲਪਕ ਤੌਰ ‘ਤੇ ਕਿਰਪਾ ਕਰਕੇ ਇੱਕ ਮਾਸਕਡ ਵਾਲੇ ਆਧਾਰ ਦੀ ਵਰਤੋਂ ਕਰੋ ਜੋ ਤੁਹਾਡਾ ਆਧਾਰ ਨੰਬਰ ਹੈ। ਨੰਬਰ ਦੇ ਆਖਰੀ ਚਾਰ ਅੰਕ।”

ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਬਿਨਾਂ ਲਾਇਸੈਂਸ ਵਾਲੀਆਂ ਨਿੱਜੀ ਸੰਸਥਾਵਾਂ ਹੋਟਲਾਂ ਅਤੇ ਫਿਲਮ ਹਾਲਾਂ ਵਾਂਗ ਹਨ, ਜਿਨ੍ਹਾਂ ਨੂੰ ਆਧਾਰ ਕਾਰਡਾਂ ਦੀਆਂ ਕਾਪੀਆਂ ਇਕੱਠੀਆਂ ਕਰਨ ਜਾਂ ਰੱਖਣ ਦੀ ਇਜਾਜ਼ਤ ਨਹੀਂ ਹੈ।

ਸਰਕਾਰ ਨੇ ਕਿਹਾ, ‘ਸਿਰਫ਼ ਉਹ ਸੰਸਥਾਵਾਂ ਜਿਨ੍ਹਾਂ ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ ਤੋਂ ਯੂਜ਼ਰ ਲਾਇਸੈਂਸ ਪ੍ਰਾਪਤ ਕੀਤਾ ਹੈ, ਉਹ ਕਿਸੇ ਵਿਅਕਤੀ ਦੀ ਪਛਾਣ ਸਥਾਪਤ ਕਰਨ ਲਈ ਆਧਾਰ ਦੀ ਵਰਤੋਂ ਕਰ ਸਕਦੇ ਹਨ।’

ਸਰਕਾਰ ਨੇ ਨਾਗਰਿਕਾਂ ਨੂੰ ਆਪਣੇ ਆਧਾਰ ਕਾਰਡ ਸਾਂਝੇ ਕਰਨ ਤੋਂ ਪਹਿਲਾਂ ਇਹ ਪੁਸ਼ਟੀ ਕਰਨ ਲਈ ਕਿਹਾ ਕਿ ਕਿਸੇ ਸੰਸਥਾ ਕੋਲ UIDAI ਤੋਂ ਪ੍ਰਮਾਣਿਤ ਉਪਭੋਗਤਾ ਲਾਇਸੈਂਸ ਹੈ।

ਇਸ ਤੋਂ ਇਲਾਵਾ, ਸਰਕਾਰ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਆਧਾਰ ਕਾਰਡ ਡਾਊਨਲੋਡ ਕਰਨ ਲਈ ਇੰਟਰਨੈੱਟ ਕੈਫ਼ੇ ਵਿੱਚ ਜਨਤਕ ਕੰਪਿਊਟਰਾਂ ਦੀ ਵਰਤੋਂ ਨਾ ਕਰਨ।

ਸਰਕਾਰ ਨੇ ਕਿਹਾ ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਕਿਰਪਾ ਕਰਕੇ ਯਕੀਨੀ ਬਣਾਓ ਕਿ ਤੁਸੀਂ ਉਸ ਕੰਪਿਊਟਰ ਤੋਂ ਈ-ਆਧਾਰ ਦੀਆਂ ਸਾਰੀਆਂ ਡਾਊਨਲੋਡ ਕੀਤੀਆਂ ਕਾਪੀਆਂ ਨੂੰ ਪੱਕੇ ਤੌਰ ‘ਤੇ ਮਿਟਾ ਦਿਓ।

ਮਾਸਕਡ ਵਾਲਾ ਆਧਾਰ ਕਾਰਡ UIDAI ਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਸਰਕਾਰ ਨੇ ਲੋਕਾਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਹੈ ਕਿ ਹਮੇਸ਼ਾ ਦੂਜੇ ਲੋਕਾਂ ਜਾਂ ਸੰਸਥਾ ਨਾਲ ਸਿਰਫ ਮਾਸਕਡ ਆਧਾਰ ਕਾਰਡ ਹੀ ਸ਼ੇਅਰ ਕਰੋ।

ਕੀ ਹੈ ਮਾਸਕਡ ਆਧਾਰ ਕਾਰਡ-
ਦਰਅਸਲ ਮਾਸਕਡ ਆਧਾਰ ਕਾਰਡ ’ਚ ਤੁਹਾਡੇ 12 ਅੰਕਾਂ ਦੇ ਨਿਊਮੇਰਿਕ ਕੋਡ ਦੀ ਪੂਰੀ ਗਿਣਤੀ ਨਹੀਂ ਵਿਖਾਈ ਦਿੰਦੀ ਹੈ। ਮਾਸਕਡ ਆਧਾਰ ’ਚ ਸਿਰਫ ਆਧਾਰ ਗਿਣਤੀ ਦੇ ਆਖ਼ਰੀ 4 ਅੰਕ ਵਿਖਾਈ ਦਿੰਦੇ ਹਨ। ਮਾਸਕਡ ਆਧਾਰ ਕਾਰਡ ਨੂੰ ਤੁਸੀਂ ਆਸਾਨੀ ਨਾਲ ਆਨਲਾਈਨ ਡਾਊਨਲੋਡ ਕਰ ਸਕਦੇ ਹੋ।

ਇੰਝ ਡਾਊਨਲੋਡ ਕਰ ਸਕਦੇ ਹੋ ਮਾਸਕਡ ਆਧਾਰ ਕਾਰਡ
ਜੇਕਰ ਤੁਸੀਂ ਮਾਸਕਡ ਆਧਾਰ ਕਾਰਡ ਨੂੰ ਡਾਊਨਲੋਡ ਕਰਨਾ ਚਾਹੁੰਦੇ ਹੋ ਤਾਂ ਇਸ ਲਈ ਤੁਹਾਨੂੰ UIDAI ਦੀ ਅਧਿਕਾਰਤ ਵੈੱਬਸਾਈਟ https://uidai.gov.in/ ’ਤੇ ਜਾ ਕੇ ‘ਡਾਊਨਲੋਡ ਆਧਾਰ’ ਵਾਲੇ ਆਪਸ਼ਨ ਨੂੰ ਚੁਣਨਾ ਹੈ।

ਸਾਈਬਰ ਕੈਫੇ ਤੋਂ ਆਪਣਾ ਆਧਾਰ ਕਾਰਡ ਨਾ ਕਰੋ ਡਾਊਨਲੋਡ-
ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਤੁਹਾਨੂੰ ਸਾਈਬਰ ਕੈਫੇ ’ਚ ਜਾ ਕੇ ਆਪਣੇ ਆਧਾਰ ਕਾਰਡ ਨੂੰ ਕਦੇ ਨਹੀਂ ਡਾਊਨਲੋਡ ਕਰਨਾ ਚਾਹੀਦਾ। ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਹ ਯਕੀਨੀ ਕਰੋ ਕਿ ਆਧਾਰ ਦੀ ਡਾਊਨਲੋਡ ਦੀਆਂ ਸਾਰੀਆਂ ਕਾਪੀਆਂ ਨੂੰ ਪਰਮਾਨੈਂਟ ਡਿਲੀਟ ਕਰ ਦਿੱਤਾ ਹੈ।

ਨਾਈਜੀਰੀਆ ਦੀ ਚਰਚ ‘ਚ ਮਚੀ ਭਗਦੜ ਨਾਲ 31 ਲੋਕਾਂ ਦੀ ਮੌਤ, ਮ੍ਰਿਤਕਾਂ ‘ਚ ਜ਼ਿਆਦਾਤਰ ਬੱਚੇ ਸ਼ਾਮਿਲ

0
Nigeria Church Stampede kills 31

ਦੱਖਣ-ਪੂਰਬੀ ਨਾਈਜੀਰੀਆ ਦੇ ਸ਼ਹਿਰ ਪੋਰਟ ਹਾਰਕੋਰਟ ਵਿੱਚ ਇੱਕ ਚਰਚ ਦੇ ਸਮਾਗਮ ਦੌਰਾਨ ਭਗਦੜ ਮਚਣ ਕਾਰਨ ਘੱਟੋ-ਘੱਟ 31 ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ। ਸੀਐਨਐਨ ਨੇ ਪੁਲਿਸ ਅਤੇ ਸੁਰੱਖਿਆ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਸ਼ਨੀਵਾਰ ਤੜਕੇ ਸੈਂਕੜੇ ਲੋਕ ਜੋ ਚਰਚ ਵਿਚ ਭੋਜਨ ਲੈਣ ਆਏ ਸਨ, ਨੇ ਗੇਟ ਤੋੜ ਦਿੱਤਾ, ਜਿਸ ਨਾਲ ਭਗਦੜ ਮੱਚ ਗਈ। ਇਸ ਘਟਨਾ ‘ਚ ਮਰਨ ਵਾਲਿਆਂ ‘ਚ ਜ਼ਿਆਦਾਤਰ ਬੱਚੇ ਸਨ।

ਨਾਈਜੀਰੀਆ ਦੇ ਸਿਵਲ ਡਿਫੈਂਸ ਕੋਰ ਦੇ ਇੱਕ ਖੇਤਰੀ ਬੁਲਾਰੇ ਓਲੁਫੇਮੀ ਅਯੋਡੇਲ ਦੇ ਅਨੁਸਾਰ ਇਹ ਦੁਖਦਾਈ ਘਟਨਾ ਇੱਕ ਸਥਾਨਕ ਪੋਲੋ ਕਲੱਬ ਵਿੱਚ ਵਾਪਰੀ, ਜਿੱਥੇ ਨੇੜਲੇ ਕਿੰਗਜ਼ ਅਸੈਂਬਲੀ ਚਰਚ ਨੇ ਇੱਕ ਤੋਹਫ਼ਾ ਦਾਨ ਮੁਹਿੰਮ ਦਾ ਆਯੋਜਨ ਕੀਤਾ ਸੀ। ਸੀਐਨਐਨ ਨੇ ਉਨ੍ਹਾਂ ਦੇ ਹਵਾਲੇ ਨਾਲ ਕਿਹਾ, ”ਗਿਫਟ ਆਈਟਮਾਂ ਵੰਡਣ ਦੀ ਪ੍ਰਕਿਰਿਆ ਦੌਰਾਨ ਭੀੜ ਜ਼ਿਆਦਾ ਹੋਣ ਕਾਰਨ ਭਗਦੜ ਮੱਚ ਗਈ। ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਿਲ ਸਨ।”

CNN ਨੇ ਰਾਜ ਪੁਲਿਸ ਦੇ ਬੁਲਾਰੇ ਗ੍ਰੇਸ ਵੋਏਂਗਿਕਰੋ ਇਰਿੰਜ-ਕੋਕੋ ਦੇ ਹਵਾਲੇ ਨਾਲ ਕਿਹਾ ਕਿ ਭਗਦੜ ਦੇ ਸਮੇਂ ਤੋਹਫ਼ੇ ਦੇਣ ਦੀ ਪ੍ਰਕਿਰਿਆ ਸ਼ੁਰੂ ਵੀ ਨਹੀਂ ਹੋਈ ਸੀ। ਵੋਏਂਗੀਕੁਰੋ ਇਰਿੰਜ-ਕੋਕੋ ਨੇ ਕਿਹਾ ਕਿ ਗੇਟ ਬੰਦ ਹੋਣ ਦੇ ਬਾਵਜੂਦ ਭੀੜ ਜ਼ਬਰਦਸਤੀ ਸਥਾਨ ਵਿੱਚ ਦਾਖਲ ਹੋਈ, ਜਿਸ ਨਾਲ ਭਗਦੜ ਮੱਚ ਗਈ। ਵੋਏਂਗੀਕੁਰੋ ਇਰਿੰਜ-ਕੋਕੋ ਨੇ ਕਿਹਾ, ”31 ਲੋਕਾਂ ਦੇ ਮਰਨ ਦੀ ਪੁਸ਼ਟੀ ਕੀਤੀ ਗਈ ਹੈ। ਘਟਨਾ ਤੋਂ ਬਾਅਦ ਸੱਤ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਨੇਪਾਲ ‘ਚ ਯਾਤਰੀ ਜਹਾਜ਼ ਹੋਇਆ ਲਾਪਤਾ, 4 ਭਾਰਤੀਆਂ ਸਮੇਤ 22 ਲੋਕ ਸਵਾਰ

0

ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਤੋਂ ਵੱਡੀ ਖਬਰ ਆਈ ਹੈ। ਨੇਪਾਲ ਵਿੱਚ ਇੱਕ ਯਾਤਰੀ ਜਹਾਜ਼ ਲਾਪਤਾ ਹੋ ਗਿਆ ਹੈ। ਨੇਪਾਲ ‘ਚ ਇੱਕ ਯਾਤਰੀ ਜਹਾਜ਼ ਦੇ ਨਾਲੋਂ ਅਧਿਕਾਰੀਆਂ ਦਾ ਸੰਪਰਕ ਟੁੱਟ ਜਾਣ ਦੀ ਜਾਣਕਾਰੀ ਮਿਲੀ ਹੈ। ਨੇਪਾਲ ਦੇ ਪੋਖਰਾ ਤੋਂ ਜੋਮਸੋਮ ਜਾ ਰਿਹਾ ਇੱਕ ਯਾਤਰੀ ਜਹਾਜ਼ ਲਾਪਤਾ ਹੋ ਗਿਆ ਹੈ।

ਜਹਾਜ਼ ਵਿਚ ਚਾਲਕ ਦਲ ਦੇ ਮੈਂਬਰਾਂ ਸਮੇਤ 22 ਦੇ ਲੱਗਭੱਗ ਲੋਕ ਸਵਾਰ ਸਨ। ਇਨ੍ਹਾਂ ਯਾਤਰੀਆਂ ਵਿੱਚ ਚਾਰ ਭਾਰਤੀ ਵੀ ਸਵਾਰ ਸਨ। ਏਅਰਪੋਰਟ ਅਥਾਰਟੀ ਦਾ ਕਹਿਣਾ ਹੈ ਕਿ ਸਵੇਰੇ 10.35 ਵਜੇ ਤੋਂ ਜਹਾਜ਼ ਨਾਲ ਕੋਈ ਸੰਪਰਕ ਨਹੀਂ ਹੋਇਆ ਹੈ। ਜਾਣਕਾਰੀ ਅਨੁਸਾਰ ਨੇਪਾਲ ਦੀ ਤਾਰਾ ਏਅਰ ਦਾ 9NAET ਡਬਲ ਇੰਜਣ ਵਾਲਾ ਜਹਾਜ਼ ਲਾਪਤਾ ਹੋ ਗਿਆ ਹੈ।

ਨੇਪਾਲ ਦੀ ਏਅਰਪੋਰਟ ਅਥਾਰਟੀ ਮੁਤਾਬਕ ਜਹਾਜ਼ ‘ਚ 20 ਦੇ ਕਰੀਬ ਯਾਤਰੀ ਸਵਾਰ ਸਨ, ਜੋ ਸਵੇਰੇ 9:55 ‘ਤੇ ਪੋਖਰਾ ਤੋਂ ਜੋਮਸੋਮ ਲਈ ਰਵਾਨਾ ਹੋਏ। ਜਹਾਜ਼ ਦਾ ਸੰਪਰਕ ਟੁੱਟਣ ਤੋਂ ਬਾਅਦ ਇਹ ਜਾਣਕਾਰੀ ਜਨਤਕ ਕੀਤੀ ਗਈ। ਜਹਾਜ਼ ਦਾ ਪਤਾ ਲਗਾਉਣ ਲਈ ਹੈਲੀਕਾਪਟਰ ਭੇਜਣ ਦੀ ਤਿਆਰੀ ਚੱਲ ਰਹੀ ਹੈ। ਖਰਾਬ ਮੌਸਮ ਕਾਰਨ ਜੋਮਸੋਮ ‘ਚ ਹੋਣ ਦੇ ਬਾਵਜੂਦ ਇਕ ਹੈਲੀਕਾਪਟਰ ਉਡਾਣ ਨਹੀਂ ਭਰ ਸਕਿਆ। ਇਸ ਤੋਂ ਪਹਿਲਾਂ ਸਵੇਰੇ ਸਮਿਟ ਏਅਰ ਦੇ ਦੋ ਜਹਾਜ਼ ਜੋਮਸੋਮ ਪਹੁੰਚੇ ਸਨ।

ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਵਾਪਸ ਮੋੜੀ ਸੁਰੱਖਿਆ

0
Jathedar of Sri Kesgarh Sahib Returned Security

ਅਕਾਲ ਤਖਤ ਦੇ ਜਥੇਦਾਰ ਤੋਂ ਬਾਅਦ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਵੀ ਸੁਰੱਖਿਆ ਸਰਕਾਰ ਨੂੰ ਵਾਪਸ ਮੋੜ ਦਿੱਤੀ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਾਨੂੰ ਸਰਕਾਰੀ ਸੁਰੱਖਿਆ ਦੀ ਕੋਈ ਲੋੜ ਨਹੀਂ ਅਸੀਂ ਆਪਣੀ ਰੱਖਿਆ ਆਪ ਕਰਨ ਦੇ ਸਮਰੱਥ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਸਾਡੀ ਰਹਿੰਦੀ ਸਰਕਾਰੀ ਸੁਰੱਖਿਆ ਵੀ ਵਾਪਸ ਲੈ ਲਵੇ। ਉਨ੍ਹਾਂ ਕਿਹਾ ਕਿ ਅਸੀਂ ਸਾਰੀ ਸਰਕਾਰੀ ਸੁਰੱਖਿਆ ਵਾਪਸ ਕਰਾਂਗੇ। ਜ਼ਿਕਰਯੋਗ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੀਆਈਪੀ ਸੁਰੱਖਿਆ ਵਾਪਸ ਲੈਣ ਦੇ ਕੀਤੇ ਐਲਾਨ ਮਗਰੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

ਸਿੰਘ ਸਾਹਿਬ ਨੇ ਦੱਸਿਆ ਕਿ ਪਹਿਲਾਂ ਸਰਕਾਰ ਨੇ ਉਨ੍ਹਾਂ ਦੇ ਚਾਰ ਗੰਨਮੈਨ ਵਾਪਸ ਲੈ ਲਏ ਸਨ ਅਤੇ ਹੁਣ ਦੋ ਗੰਨਮੈਨ ਹੋਰ ਵਾਪਸ ਲੈ ਲਏ ਹਨ ਇਸ ਲਈ ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਅਸੀਂ ਸਰਕਾਰੀ ਸੁਰੱਖਿਆ ਨਹੀਂ ਲਵਾਂਗੇ ਤੇ ਬਾਕੀ ਦੇ ਰਹਿੰਦੇ ਗੰਨਮੈਨ ਵੀ ਸਰਕਾਰ ਨੂੰ ਵਾਪਸ ਕਰ ਦੇਵਾਂਗੇ ਅਸੀਂ ਆਪਣੀ ਰੱਖਿਆ ਖੁਦ ਕਰਾਂਗੇ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਸਾਰੇ ਸਕੂਲ ਪ੍ਰਬੰਧਕਾਂ ਲਈ ਜਾਰੀ ਕੀਤੇ ਇਹ ਹੁਕਮ

0
Transport Minister of Punjab Issued Order School Administrators

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਦੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ 5 ਅਗਸਤ ਤੱਕ ਬੱਸਾਂ ਦੇ ਪੁਰਾਣੇ ਬਕਾਇਆ ਟੈਕਸ ਭਰ ਦੇਣ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਿਰਧਾਰਤ ਮਿਤੀ ਪਿੱਛੋਂ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇੱਥੇ ਵੱਖ-ਵੱਖ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੈਕਸ ਡਿਫ਼ਾਲਟਰਾਂ ਲਈ ਐਮਨੈਸਟੀ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਟੈਕਸ ਡਿਫ਼ਾਲਟਰਾਂ ਨੂੰ 5 ਅਗਸਤ ਤੱਕ ਟੈਕਸ ਭਰਨ ਦਾ ਸਮਾਂ ਦਿੱਤਾ ਗਿਆ ਹੈ।

ਉਨ੍ਹਾਂ ਨੇ ਜਿੱਥੇ ਸਰਕਾਰ ਵੱਲੋਂ ਚਲਾਈ ਜਾ ਰਹੀ “ਸੇਫ਼ ਸਕੂਲ ਵਾਹਨ ਸਕੀਮ” ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ਸਕੂਲਾਂ ਪ੍ਰਬੰਧਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ, ਉਥੇ ਹੀ ਸਪੱਸ਼ਟ ਤੌਰ ‘ਤੇ ਕਿਹਾ, ‘ਸਕੂਲ ਵਾਹਨਾਂ ‘ਤੇ ਆਉਣ-ਜਾਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਕੂਲ ਬੱਸਾਂ ਵਿੱਚ ਨਿਯਮਾਂ ਮੁਤਾਬਕ ਰਹਿੰਦੀਆਂ ਕਮੀਆਂ ਨੂੰ 31 ਅਗਸਤ ਤਕ ਹਰ ਹੀਲੇ ਪੂਰਾ ਕਰ ਲਿਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਪੱਸ਼ਟ ਹਦਾਇਤ ਹੈ ਕਿ ਉਹ ਸਮੇਂ-ਸਮੇਂ ‘ਤੇ ਸਕੂਲ ਵਾਹਨਾਂ ਦੀ ਚੈਕਿੰਗ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ਨੂੰ ਜ਼ਬਤ ਕਰਨ।

ਭੁੱਲਰ ਨੇ ਕਿਹਾ ਕਿ ਬੱਸਾਂ ਵਿੱਚ ਨਿਯਮਾਂ ਮੁਤਾਬਕ ਲੋੜੀਂਦੇ ਸਮਾਨ ਦੀ ਘਾਟ ਕਾਰਨ ਵਾਪਰੀ ਅਣਸੁਖਾਵੀਂ ਘਟਨਾ ਦੀ ਮੁਕੰਮਲ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ ਹੋਵੇਗੀ। ਟਰਾਂਸਪੋਰਟ ਮੰਤਰੀ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਵੀ ਸਕੂਲ ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਜਿਵੇਂ ਅੱਗ ਬੁਝਾਊ ਯੰਤਰ, ਫਸਟ-ਏਡ ਬਾਕਸ, ਸਪੀਡ ਗਵਰਨਰ, ਐਮਰਜੈਂਸੀ ਖਿੜਕੀ, ਸਕੂਲ ਬੈਗ ਰੱਖਣ ਲਈ ਸਹੀ ਪ੍ਰਬੰਧ, ਪਰਮਿਟ, ਬੱਚਿਆਂ ਦੇ ਬੈਠਣ ਲਈ ਸਹੀ ਸੀਟਾਂ ਦਾ ਪ੍ਰਬੰਧ ਆਦਿ ਨਾ ਹੋਵੇ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਅਤੇ ਉਹ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਸਕੂਲ ਵਾਹਨ ਵਿੱਚ ਭੇਜਣ। ਮੰਤਰੀ ਨੇ ਕਿਹਾ ਕਿ ਬੱਸਾਂ ‘ਤੇ ਸਕੂਲ ਦਾ ਨਾਮ ਅਤੇ ਫ਼ੋਨ ਨੰਬਰ ਲਿਖਣਾ ਲਾਜ਼ਮੀ ਹੈ।