Home Blog Page 2052

ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ

0

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ ਕੀਤਾ ਗਿਆ। ਭਾਸ਼ਾ ਵਿਭਾਗ ਪਹਿਲੀ ਜਨਵਰੀ 2023 ਨੂੰ ਆਪਣੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਇਸ ਦਿਨ ਮੁੱਖ ਦਫਤਰ ਭਾਸ਼ਾ ਭਵਨ ਪਟਿਆਲਾ ਸਾਰੇ ਜ਼ਿਲਾ ਭਾਸ਼ਾ ਦਫ਼ਤਰਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।

ਮੀਤ ਹੇਅਰ ਨੇ ਦੱਸਿਆ ਕਿ 1 ਜਨਵਰੀ 1948 ਨੂੰ ਪੰਜਾਬੀ ਸੈਕਸ਼ਨ ਦੇ ਨਾਂ ਨਾਲ ਸਥਾਪਿਤ ਹੋਇਆ ਇਹ ਵਿਭਾਗ ਸਾਲ 1949 ਵਿਚ ਮਹਿਕਮਾ ਪੰਜਾਬੀ ਅਤੇ ਫੇਰ ਸਾਲ 1956 ਤੋਂ ਭਾਸ਼ਾ ਵਿਭਾਗ, ਪੰਜਾਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਵਿਭਾਗ ਹੁਣ ਤੱਕ 1632 ਪੁਸਤਕਾਂ ਦਾ ਪ੍ਰਕਾਸ਼ਨ ਕਰ ਚੁੱਕਾ ਹੈ ਜਿਸ ਵਿਚ ਕੋਸ਼ਕਾਰੀ ਅਤੇ ਪੰਜਾਬੀ ਵਿਸ਼ਵ ਕੋਸ਼ ਜੋ ਪੰਜਾਬੀ ਭਾਸ਼ਾ ਵਿਚ ਹੋਣ ਵਾਲਾ ਪਹਿਲਾ ਕਾਰਜ ਹੈ। ਵਿਦਿਆਰਥੀਆਂ ਅਤੋ ਖੋਜਾਰਥੀਆਂ ਦੀ ਸਹੂਲਤ ਲਈ 35 ਦੇ ਕਰੀਬ ਸ਼ਬਦਾਵਲੀਆਂ ਪੰਜਾਬੀ ਭਾਸ਼ਾ ਵਿਚ ਛਾਪ ਕੇ ਇੱਕ ਵਿਲੱਖਣ ਕਾਰਜ ਕੀਤਾ ਹੈ। ਪੰਜਾਬੀ ਦੀਆਂ ਦੁਰਲੱਭ ਕਿਰਤਾਂ ਜਿਵੇਂ ਮਹਾਨ ਕੋਸ਼, ਪੰਜਾਬ ਦੀਆਂ ਲੋਕ ਕਹਾਣੀਆਂ, ਗੁਲਸਿਤਾਂ ਬੋਸਤਾਂ, ਸ਼ਹੀਦਾਨ-ਏ-ਵਫਾ ਆਦਿ ਪ੍ਰਕਾਸ਼ਿਤ ਕੀਤੀਆਂ ਗਈਆਂ।

ਭਾਸ਼ਾਵਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਸ਼ਾਵਾਂ ਦੇ ਵਿਕਾਸ ਅਤੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ।ਹਾਲ ਹੀ ਵਿੱਚ ਭਾਸ਼ਾ ਵਿਭਾਗ ਵੱਲੋਂ ਮਨਾਏ ਗਏ ਪੰਜਾਬੀ ਮਾਹ ਦੌਰਾਨ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਾਰੇ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਦਾ ਐਲਾਨ ਕੀਤਾ ਗਿਆ। ਦੂਜੀਆਂ ਭਾਸ਼ਾਵਾਂ ਦਾ ਵੀ ਸਤਿਕਾਰ ਕਰਦੇ ਹੋਏ ਬੋਰਡ ਉੱਤੇ ਪੰਜਾਬੀ ਤੋਂ ਬਾਅਦ ਹੋਰ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਭਾਸ਼ਾ ਵਿਭਾਗ ਵੱਲੋਂ ਵੀ ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਭਾਸ਼ਾਵਾਂ ਦੇ ਵਿਕਾਸ ਲਈ ਮਾਅਰਕੇ ਵਾਲਾ ਕਾਰਜ ਕੀਤਾ ਹੈ।ਭਾਸ਼ਾ ਵਿਭਾਗ ਵੱਲੋਂ ਵੱਖ ਵੱਖ ਭਾਸ਼ਾਵਾਂ ਵਿਚ 4 ਰਸਾਲੇ ਪ੍ਰਕਾਸ਼ਿਤ ਕੀਤੇ ਜਾਂਦੇ ਹਨ।

ਮੀਤ ਹੇਅਰ ਨੇ ਸਮੂਹ ਪੰਜਾਬੀਆਂ ਨੂੰ ਭਾਸ਼ਾ ਵਿਭਾਗ ਦਾ ਇਹ ਸਥਾਪਨਾ ਦਿਵਸ ਸਮੂਹਿਕ ਰੂਪ ਵਿਚ ਮਨਾਉਣ ਦਾ ਸੱਦਾ ਦਿੰਦਿਆਂ ਨਾਲ ਹੀ ਪੰਜਾਬੀਆਂ ਨੂੰ ਇਹ ਯਕੀਨ ਦਿਵਾਇਆ ਕਿ ਸੂਬਾ ਸਰਕਾਰ ਦਾ ਇਹ ਅਦਾਰਾ ਨਿਰੰਤਰ ਹੋਰ ਪੁਲਾਘਾਂ ਪੁੱਟਦਾ ਰਹੇਗਾ।

Twitter ‘ਚ ਸ਼ਾਮਲ ਹੋਵੇਗਾ ਇਹ ਖਾਸ ਫੀਚਰ

0

ਐਲੋਨ ਮਸਕ ਨਵੇਂ ਸਾਲ ਮੌਕੇ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਦੇ ਯੂਜ਼ਰਸ ਲਈ ਇਕ ਵੱਡਾ ਤੋਹਫ਼ਾ ਲੈ ਕੇ ਆ ਰਹੇ ਹਨ। ਐਲੋਨ ਮਸਕ ਵੱਲੋਂ ਲਗਾਤਾਰ ਨਵੇਂ ਬਦਲਾਅ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਜਨਵਰੀ 2023 ‘ਚ ਟਵਿੱਟਰ ਵਿਚ ਨਵੇਂ ਫੀਚਰ ਦੇਖਣ ਨੂੰ ਮਿਲ ਸਕਦੇ ਹਨ। ਪਿਛਲੇ ਦੋ ਮਹੀਨਿਆਂ ਵਿੱਚ ਟਵਿੱਟਰ ਵਿਚ ਕਈ ਨਵੇਂ ਫੀਚਰ ਆਏ ਹਨ, ਜਿਸ ਵਿੱਚ Twitter Blue Tick ਵੀ ਸ਼ਾਮਲ ਹੈ।

ਜਾਣਕਾਰੀ ਅਨੁਸਾਰ ਨਵੇਂ ਸਾਲ ‘ਚ ਟਵਿੱਟਰ ‘ਤੇ ਇਕ ਨਵਾਂ ਨੈਵੀਗੇਸ਼ਨ ਫੀਚਰ ਆ ਰਿਹਾ ਹੈ। ਇਸ ਨੈਵੀਗੇਸ਼ਨ ਫੀਚਰ ਦੀ ਮਦਦ ਨਾਲ, ਯੂਜ਼ਰਸ ਸਿਫ਼ਾਰਿਸ਼ ਕੀਤੇ ਗਏ, ਫਾਲੋ ਟਵੀਟ ਅਤੇ ਹੋਰ ਵਿਸ਼ਿਆਂ ਦੀ ਸਮੱਗਰੀ ਨੂੰ ਆਸਾਨੀ ਨਾਲ ਦੇਖ ਸਕਣਗੇ। ਇਸ ਫੀਚਰ ਸਬੰਧੀ ਜਾਣਕਾਰੀ ਐਲੋਨ ਮਸਕ ਨੇ ਇੱਕ ਟਵੀਟ ਦੇ ਜਵਾਬ ਵਿੱਚ ਦਿੱਤਾ ਸੀ। ਉਨ੍ਹਾਂ ਕਿਹਾ ਕਿ ਟਵਿੱਟਰ ਦੇ AI ਵਿੱਚ ਕਈ ਬਦਲਾਅ ਕੀਤੇ ਜਾ ਰਹੇ ਹਨ। ਜਿਸ ਤੋਂ ਬਾਅਦ ਸਿਫਾਰਸ਼ ਕੀਤੇ ਗਏ ਟਵੀਟਸ ਅਤੇ ਹੋਰ ਸਮੱਗਰੀ ਨੂੰ ਦੇਖਣਾ ਮਜ਼ੇਦਾਰ ਹੋਵੇਗਾ।

ਇਹ ਵੀ ਪੜ੍ਹੋ : ਓਮੀਕਰੋਨ ਦੇ ਨਵੇਂ ਸਬ ਵੇਰੀਐਂਟ XBB.1.5 ਨੇ ਭਾਰਤ ‘ਚ ਦਿੱਤੀ ਦਸਤਕ, ਗੁਜਰਾਤ ‘ਚ ਮਿਲਿਆ…

ਦੱਸ ਦੇਈਏ ਕਿ ਹਾਲ ਹੀ ‘ਚ ਟਵਿਟਰ ਦੇ ਕਰੀਬ 40 ਕਰੋੜ ਯੂਜ਼ਰਸ ਦਾ ਡਾਟਾ ਲੀਕ ਹੋਇਆ ਸੀ। ਡਾਟਾ ਲੀਕ ਹੋਣ ਤੋਂ ਬਾਅਦ ਇਸ ਨੂੰ ਡਾਰਕ ਵੈੱਬ ‘ਤੇ ਵਿਕਰੀ ਲਈ ਉਪਲੱਬਧ ਕਰ ਦਿੱਤਾ ਗਿਆ ਹੈ। ਚੋਰੀ ਹੋਏ ਡੇਟਾ ਵਿੱਚ ਉਪਭੋਗਤਾਵਾਂ ਦੇ ਨਾਮ, ਈਮੇਲ ਆਈਡੀ, ਫਾਲੋਅਰਜ਼ ਦੀ ਗਿਣਤੀ ਅਤੇ ਉਪਭੋਗਤਾਵਾਂ ਦੇ ਫੋਨ ਨੰਬਰ ਵੀ ਸ਼ਾਮਲ ਹਨ।

ਨਹੀਂ ਰਹੇ ਸਾਬਕਾ ਪੋਪ ਬੈਨੇਡਿਕਟ 16ਵੇਂ

0

ਸਾਬਕਾ ਕੈਥੋਲਿਕ ਪੋਪ ਐਮਰੀਟਸ ਬੇਨੇਡਿਕਟ XVI ਦਾ 95 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਵੈਟੀਕਨ ਦੇ ਬੁਲਾਰੇ ਮੈਟਿਓ ਬਰੂਨੀ ਦੇ ਇੱਕ ਬਿਆਨ ਵਿੱਚ ਕਿਹਾ: “ਮੈਂ ਦੁਖ ਨਾਲ ਸੂਚਿਤ ਕਰਦਾ ਹਾਂ ਕਿ ਪੋਪ ਐਮਰੀਟਸ ਬੇਨੇਡਿਕਟ 16ਵੇਂ ਦਾ ਅੱਜ ਵੈਟੀਕਨ ਵਿੱਚ ਮੇਟਰ ਏਕਲੇਸੀਆ ਮੱਠ ਵਿੱਚ ਦਿਹਾਂਤ ਹੋ ਗਿਆ।’

ਜਰਮਨੀ ਨਾਲ ਤਾਲੁਕ ਰੱਖਣ ਵਾਲੇ ਬੇਨੇਡਿਕਟ ਇਕ ਅਜਿਹੇ ਧਰਮਗੁਰੂ ਦੇ ਰੂਪ ਵਿਚ ਯਾਦ ਕੀਤੇ ਜਾਣਗੇ, ਜੋ ਪੋਪ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ 600 ਸਾਲਾਂ ਵਿੱਚ ਪਹਿਲੇ ਈਸਾਈ ਧਰਮਗੁਰੂ ਸਨ। ਬੇਨੇਡਿਕਟ ਨੇ 11 ਫਰਵਰੀ 2013 ਨੂੰ ਦੁਨੀਆ ਨੂੰ ਉਸ ਸਮੇਂ ਹੈਰਾਨ ਕਰ ਦਿੱਤਾ ਸੀ, ਜਦੋਂ ਉਨ੍ਹਾਂ ਨੇ ਘੋਸ਼ਣਾ ਕੀਤੀ ਕਿ ਉਹ 1.2 ਅਰਬ ਪੈਰੋਕਾਰਾਂ ਦੇ ਕੈਥੋਲਿਕ ਚਰਚ ਦੀ ਹੁਣ ਅਗਵਾਈ ਕਰਨ ਦੇ ਯੋਗ ਨਹੀਂ ਰਹੇ ਹਨ। ਉਹ 8 ਸਾਲ ਇਸ ਅਹੁਦੇ ‘ਤੇ ਰਹੇ ਅਤੇ ਇਸ ਦੌਰਾਨ ਉਨ੍ਹਾਂ ਨੂੰ ਕਈ ਵਿਵਾਦਾਂ ਦਾ ਸਾਹਮਣਾ ਕਰਨਾ ਪਿਆ।

31 ਜਨਵਰੀ 2023 ਤੱਕ ਸੇਵਾ ਕੇਂਦਰਾਂ ਦਾ ਬਦਲਿਆ ਸਮਾਂ

0

ਫਾਜਿਲਕਾ: ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆ 31 ਜਨਵਰੀ 2023 ਤੱਕ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਸੋਮਵਾਰ ਤੋਂ ਐਤਵਾਰ ਤੱਕ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਦਿਵੇਸ਼ ਮੇਹਨ ਨੇ ਏਸ਼ੀਆ ਚੈਂਪੀਅਨਸ਼ਿਪ ‘ਚ ਚਮਕਾਇਆ ਭਾਰਤ ਦਾ ਨਾਂ

0

ਜਲੰਧਰ ਦੇ ਵਿਜ ਨਗਰ ਦੇ ਵਸਨੀਕ ਦਿਵੇਸ਼ ਮੇਹਨ ਜੋ ਕਿ ਐਸ਼ ਮੇਹਨ ਦੇ ਨਾਂ ਤੋਂ ਵੀ ਜਾਣੇ ਜਾਂਦੇ ਹਨ ਨੇ ਬਹੁਤ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਦਿਵੇਸ਼ ਉਰਫ ਐਸ਼ ਨੇ 10 ਦਸੰਬਰ 2022 ਨੂੰ ਸਿੰਗਾਪੁਰ ‘ਚ ਆਯੋਜਿਤ ਹੋਈਆਂ ਮਸਲਮੇਨੀਆ ਏਸ਼ੀਆ ਚੈਂਪੀਅਨਸ਼ਿਪ ਦੀ ਮੈਨਜ਼ ਫਿਜ਼ੀਕਸ ਕੈਟੇਗਰੀ ‘ਚ ਪਹਿਲਾ ਸਥਾਨ ਹਾਸਲ ਕਰਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਮਸਲਮੇਨੀਆ ਏਸ਼ੀਆ ‘ਚ 7 ਦੇਸ਼ਾਂ ਜਾਪਾਨ, ਦੱਖਣੀ ਕੋਰੀਆ, ਇੰਡੋਨੇਸ਼ੀਆ, ਥਾਈਲੈਂਡ, ਅਫਰੀਕਾ ਤੇ ਭਾਰਤ ਤੇ ਮਲੇਸ਼ੀਆ ਦੇ ਅਥਲੀਟਾਂ ਨੇ ਹਿੱਸਾ ਲਿਆ। ਉਨ੍ਹਾਂ ਨੇ 2019 ‘ਚ ਪਹਿਲਾਂ ਮਸਲਮੇਨੀਆ ਇੰਡੀਆ ਜਿੱਤ ਕੇ 2022 ਦੇ ਮਸਲਮੇਨੀਆ ਏਸ਼ੀਆ ਲਈ ਕੁਆਲੀਫਾਈ ਕੀਤਾ ਸੀ।

ਅਦਾਲਤ ਨੇ ਅਦਾਕਾਰ ਸ਼ੀਜ਼ਾਨ ਖ਼ਾਨ ਨੂੰ 14 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ ਭੇਜਿਆ

0

ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਅਦਾਲਤ ਨੇ ਆਪਣੀ ਸਹਿ-ਅਦਾਕਾਰਾ ਤੁਨੀਸ਼ਾ ਸ਼ਰਮਾ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿਚ ਗ੍ਰਿਫਤਾਰ ਅਦਾਕਾਰ ਸ਼ੀਜ਼ਾਨ ਖਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਸ਼ੀਜ਼ਾਨ ਖਾਨ ਨੂੰ ਅੱਜ ਪੁਲਿਸ ਹਿਰਾਸਤ ਖਤਮ ਹੋਣ ਤੋਂ ਬਾਅਦ ਵਸਈ ਦੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ: ਓਮੀਕਰੋਨ ਦੇ ਨਵੇਂ ਸਬ ਵੇਰੀਐਂਟ XBB.1.5 ਨੇ ਭਾਰਤ ‘ਚ ਦਿੱਤੀ ਦਸਤਕ, ਗੁਜਰਾਤ ‘ਚ ਮਿਲਿਆ…

ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਤੁਨਿਸ਼ਾ ਦੀ ਮਾਂ ਵਲੋਂ ਲਗਾਏ ਗਏ ਨਵੇਂ ਦੋਸ਼ਾਂ ਦੀ ਜਾਂਚ ਲਈ ਹੋਰ ਸਮਾਂ ਚਾਹੀਦਾ ਹੈ। ਮਾਂ ਨੇ ਇਲਜ਼ਾਮ ਲਾਇਆ ਕਿ ਖ਼ਾਨ ਨੇ ਇਕ ਟੀ. ਵੀ. ਸ਼ੋਅ ਦੇ ਸੈੱਟ ’ਤੇ ਤੁਨਿਸ਼ਾ ਨੂੰ ਥੱਪੜ ਮਾਰਿਆ ਸੀ। 21 ਸਾਲਾ ਤੁਨਿਸ਼ਾ 25 ਦਸੰਬਰ ਨੂੰ ਵਸਈ ਨੇੜੇ ਸ਼ੋਅ ਦੇ ਸੈੱਟ ’ਤੇ ਵਾਸ਼ਰੂਮ ’ਚ ਫਾਹੇ ਨਾਲ ਲਟਕਦੀ ਮਿਲੀ ਸੀ।

New Year ਮੌਕੇ ਪੰਜਾਬ ਪੁਲਿਸ ਵੱਲੋਂ ਐਡਵਾਇਜ਼ਰੀ ਜਾਰੀ

0

ਭਾਰਤ ਵਿਚ 2023 ਦੀ ਆਮਦ ‘ਤੇ ਵੱਖ-ਵੱਖ ਸ਼ਹਿਰਾਂ ‘ਚ ਰੰਗਾਰੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਨਵੇਂ ਸਾਲ ਮੌਕੇ ਹਮਲੇ ਦੇ ਖ਼ਦਸ਼ੇ ਕਾਰਨ ਪੰਜਾਬ ਵਿੱਚ ਹਾਈ ਅਲਰਟ ਹੈ। ਇਸ ਦਰਮਿਆਨ ਪੰਜਾਬ ਸਰਕਾਰ ਨੇ ਪੁਖ਼ਤਾ ਪ੍ਰਬੰਧ ਦੇ ਨਾਲ ਐਡਵਾਇਜ਼ਰੀ ਜਾਰੀ ਕੀਤੀ। ਪੰਜਾਬ ਪੁਲਿਸ ਵੱਲੋਂ ਨਵੇਂ ਸਾਲ ਮੌਕੇ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਜਨਤਕ ਥਾਂ ਉਤੇ ਸ਼ਰਾਬ ਨਾ ਪੀਤੀ ਜਾਵੇ ਅਤੇ ਸ਼ਰਾਬ ਪੀ ਕੇ ਗੱਡੀਆਂ ਨਾ ਚਲਾਈਆਂ ਜਾਣ।

ਪੁਲਿਸ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਪਾਰਟੀ ਵਾਲੀ ਥਾਂ ਉਤੇ ਹਥਿਆਰ ਨਾ ਲੈ ਕੇ ਜਾਏ ਜਾਣ। ਨਵੇਂ ਸਾਲ ‘ਤੇ ਝੂਠੀਆਂ ਔਨਲਾਈਨ ਪੇਸ਼ਕਸ਼ਾਂ ਦੇ ਜਾਲ ਵਿੱਚ ਨਾ ਫਸੋ। ਨਾਬਾਲਗਾਂ ਨੂੰ ਵਾਹਨ ਨਾ ਚਲਾਉਣ ਦਿਓ। ਅਣਜਾਣ ਵਿਅਕਤੀਆਂ ਤੋਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਐਂਮਰਜੈਂਸੀ ਉਤੇ 112/181 ਨੰਬਰ ਉਤੇ ਕਾਲ ਕੀਤੀ ਜਾਵੇ।

ਓਮੀਕਰੋਨ ਦੇ ਨਵੇਂ ਸਬ ਵੇਰੀਐਂਟ XBB.1.5 ਨੇ ਭਾਰਤ ‘ਚ ਦਿੱਤੀ ਦਸਤਕ, ਗੁਜਰਾਤ ‘ਚ ਮਿਲਿਆ ਪਹਿਲਾ ਮਾਮਲਾ

0

ਭਾਰਤ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੀਆਂ ਤਿਆਰੀਆਂ ਦਰਮਿਆਨ ਓਮੀਕਰੋਨ ਦੇ ਨਵੇਂ ਸਬ ਵੇਰੀਐਂਟ XBB.1.5 ਨੇ ਵੀ ਦਸਤਕ ਦੇ ਦਿੱਤੀ ਹੈ। ਭਾਰਤੀ SARS-CoV-2 ਜੀਨੋਮਿਕਸ ਕੰਸੋਰਟਿਅਮ (INSACOG) ਦੇ ਅੰਕੜਿਆਂ ਅਨੁਸਾਰ ਓਮੀਕਰੋਨ ਦੇ XBB.1.5 ਉਪ-ਵਰਗ ਨੇ ਦਸੰਬਰ ਵਿੱਚ ਹੀ ਭਾਰਤ ‘ਤੇ ਹਮਲਾ ਕੀਤਾ ਸੀ। ਦੱਸਿਆ ਜਾ ਰਿਹਾ ਹੈ ਇਸ ਵੇਰੀਐਂਟ ਦਾ ਪਹਿਲਾ ਮਾਮਲਾ ਗੁਜਰਾਤ ਵਿੱਚ ਪਾਇਆ ਗਿਆ ਹੈ। ਇਸ ਵੇਰੀਐਂਟ ਦੇ ਜ਼ਿਆਦਾਤਰ ਮਾਮਲੇ ਅਮਰੀਕਾ ‘ਚ ਆ ਰਹੇ ਹਨ।

ਓਮੀਕਰੋਨ ਦਾ ਨਵਾਂ ਸਬ-ਵੇਰੀਐਂਟ ਕੋਰੋਨਾ ਦੇ ਨਵੇਂ ਵੇਰੀਐਂਟ bf.7 ਵਿਚਕਾਰ ਤਣਾਅ ਵਧਾਉਣ ਜਾ ਰਿਹਾ ਹੈ। ਦੱਸ ਦੇਈਏ XBB.1.5  ਓਮੀਕਰੋਨ ਦਾ ਇੱਕ ਉਪ-ਵਰਗ ਹੈ ਜਿਸਨੂੰ ਅੰਤਰਰਾਸ਼ਟਰੀ ਵਿਗਿਆਨੀਆਂ ਨੇ ਨਿਊਯਾਰਕ ਵਿੱਚ ਕੋਵਿਡ ਕੇਸਾਂ ਲਈ ਜ਼ਿੰਮੇਵਾਰ ਠਹਿਰਾਇਆ ਹੈ। XBB ਰੂਪ BA.2.10.1 ਅਤੇ BA.2.75 ਨਾਲ ਬਣਿਆ ਹੈ। ਭਾਰਤ ਤੋਂ ਇਲਾਵਾ ਇਹ ਦੁਨੀਆ ਦੇ 34 ਹੋਰ ਦੇਸ਼ਾਂ ਵਿੱਚ ਵੀ ਫੈਲਿਆ ਹੋਇਆ ਹੈ। ਭਾਰਤ ਵਿੱਚ, ਗੁਜਰਾਤ ਅਤੇ ਓਡੀਸ਼ਾ ਵਿੱਚ BF.7 ਦੇ ਕੇਸ ਪਾਏ ਗਏ ਹਨ। ਗੁਜਰਾਤ ਵਿੱਚ bf.7 ਤੋਂ ਪੀੜਤ ਕੋਰੋਨਾ ਮਰੀਜ਼ਾਂ ਦੇ ਨਮੂਨਿਆਂ ਦੀ ਜੀਨੋਮ ਸੀਕਵੈਂਸਿੰਗ ਤੋਂ ਬਾਅਦ, Omicron ਦੇ XBB.1.5 ਵੇਰੀਐਂਟ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ਕਸ਼ਮੀਰ ’ਚ ਮਹਿਲਾ CRPF ਸੈਨਿਕ ਹੋਣਗੇ ਤਾਇਨਾਤ

ਮਹਾਰਾਸ਼ਟਰ ਦੇ ਨਿਗਰਾਨੀ ਅਧਿਕਾਰੀ ਡਾਕਟਰ ਪ੍ਰਦੀਪ ਆਵਟੇ ਨੇ ਦੱਸਿਆ ਕਿ ਵਾਇਰਸ ਦੇ ਜੈਨੇਟਿਕ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਰਾਜ 100% ਜੀਨੋਮਿਕ ਸੀਕਵੈਂਸਿੰਗ ਕਰ ਰਿਹਾ ਹੈ, ਜਦੋਂ ਕਿ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਲੋਕਾਂ ਦੀ ਥਰਮਲ ਸਕ੍ਰੀਨਿੰਗ ਅਤੇ 2% ਬੇਤਰਤੀਬੇ ਨਮੂਨੇ ਵੀ ਸ਼ੁਰੂ ਹੋ ਗਏ ਹਨ। ਇਸ ਤੋਂ ਬਾਅਦ ਪਾਜ਼ੇਟਿਵ ਨਮੂਨੇ ਨੂੰ ਜੀਨੋਮ ਸੀਕਵੈਂਸਿੰਗ ਲਈ ਭੇਜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, “ਸਾਡੇ ਕੋਲ ਮਹਾਰਾਸ਼ਟਰ ਵਿੱਚ XBB ਸਬ-ਵੇਰੀਐਂਟ ਦੇ 275 ਤੋਂ ਵੱਧ ਮਾਮਲੇ ਹਨ

ਬ੍ਰਿਟੇਨ ‘ਚ ਭਾਰਤੀ ਮੂਲ ਦੇ ਫਾਰਮਾਸਿਸਟ ਨੂੰ ਹੋਈ 18 ਮਹੀਨਿਆਂ ਦੀ ਜੇਲ੍ਹ, ਜਾਣੋ ਵਜ੍ਹਾ

0

ਬ੍ਰਿਟੇਨ ਵਿੱਚ ਭਾਰਤੀ ਮੂਲ ਦੇ ਇੱਕ ਫਾਰਮਾਸਿਸਟ ਨੂੰ ਬਿਨਾਂ ਡਾਕਟਰ ਦੀ ਪਰਚੀ ਤੋਂ ਦਵਾਈਆਂ ਸਪਲਾਈ ਕਰਨ ਦੇ ਦੋਸ਼ ਵਿੱਚ 18 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ 2020 ਵਿੱਚ ਇੱਕ ਔਰਤ ਦੀ ਮੌਤ ਹੋ ਗਈ ਸੀ। ਜਿਸ ਦੀ ਲਾਸ਼ ਅਗਸਤ 2020 ਵਿੱਚ ਇੰਗਲੈਂਡ ਦੇ ਨੌਰਵਿਚ ਵਿੱਚ ਮਿਲੀ ਸੀ। ਦੁਸ਼ਯੰਤ ਪਟੇਲ (67) ਨੇ ਅਲੀਸ਼ਾ ਸਿੱਦੀਕੀ ਨੂੰ ਕਲਾਸ ਸੀ ਦੀਆਂ ਦਵਾਈਆਂ ਦੀ ਸਪਲਾਈ ਕੀਤੀ।

ਇਕ ਰਿਪੋਰਟ ਮੁਤਾਬਿਕ ਸਿੱਦੀਕੀ ਦੀ ਮੌਤ ਤੋਂ ਚਾਰ ਮਹੀਨੇ ਬਾਅਦ ਪੁਲਿਸ ਨੇ ਪਟੇਲ ਦੀ ਪਛਾਣ ਸ਼ੱਕੀ ਵਜੋਂ ਕੀਤੀ ਅਤੇ ਉਸ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦਾ ਦੋਸ਼ ਲਗਾਇਆ। ਸਿੱਦੀਕੀ ਦੀਆਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਉਸ ਦੇ ਫ਼ੋਨ ਰਿਕਾਰਡਾਂ ਵਿੱਚ ਜਨਵਰੀ ਅਤੇ ਅਗਸਤ 2020 ਦਰਮਿਆਨ ਪਟੇਲ ਨਾਲ ਵਾਰ-ਵਾਰ ਗੱਲਬਾਤ ਹੋਈ।

ਅਦਾਲਤ ਨੇ ਨੋਟ ਕੀਤਾ ਕਿ ਪਟੇਲ ਨੇ ਬਿਨਾਂ ਡਾਕਟਰ ਦੀ ਪਰਚੀ ਤੋਂ ਪੀੜਤ ਨੂੰ ਜ਼ੋਲਪੀਡੇਮ ਅਤੇ ਜ਼ੋਪਿਕਲੋਨ ਦਵਾਈਆਂ ਦੀ ਸਪਲਾਈ ਕੀਤੀ ਸੀ।

ਪਟੇਲ ਨੂੰ 18 ਮਹੀਨਿਆਂ ਦੀ ਹਿਰਾਸਤ ਵਿਚ ਸਜ਼ਾ ਸੁਣਾਉਂਦੇ ਹੋਏ ਜੱਜ ਐਲਿਸ ਰੌਬਿਨਸਨ ਨੇ ਕਿਹਾ ਕਿ ਇਹ ਬਚਾਓ ਪੱਖ ਦੁਆਰਾ ਭਰੋਸੇ ਦੀ ਉਲੰਘਣਾ ਹੈ, ਜੋ 40 ਸਾਲਾਂ ਤੋਂ ਵੱਧ ਸਮੇਂ ਤੋਂ ਫਾਰਮਾਸਿਸਟ ਹੈ। ਜੱਜ ਰੌਬਿਨਸਨ ਨੇ ਕਿਹਾ ਕਿ ਪਟੇਲ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੀੜਤਾ ਇਨ੍ਹਾਂ ਨਸ਼ਿਆਂ ਦੀ ਦੁਰਵਰਤੋਂ ਕਰ ਰਹੀ ਸੀ ਜਾਂ ਆਦੀ ਸੀ।

 

ਕਪੂਰਥਲਾ: ਵੇਈਂ ‘ਚੋਂ ਮਿਲੀ ਨਵ ਜਨਮੇਂ ਬੱਚੇ ਦੀ ਤੈਰਦੀ ਲਾਸ਼

0

ਕਪੂਰਥਲਾ ‘ਚ ਕਾਂਜਲੀ ਵੇਈਂ ’ਚੋਂ ਸ਼ੁੱਕਰਵਾਰ ਸ਼ਾਮ ਨਵਜੰਮੇ ਬੱਚੇ ਦੀ ਤਰਦੀ ਲਾਸ਼ ਬਰਾਮਦ ਹੋਈ। ਵੇਈਂ ਦੇ ਆਸ-ਪਾਸ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਟੀਮ ਨੇ ਬੱਚੇ ਦੀ ਲਾਸ਼ ਨੂੰ ਵੇਈਂ ’ਚੋਂ ਕੱਢ ਕੇ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੋਰਚਰੀ ਰੂਮ ’ਚ ਰੱਖਵਾ ਦਿੱਤਾ।

ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੀ ਸ਼ਾਮ ਕੁਝ ਰਾਹਗੀਰ ਕਾਂਜਲੀ ਵੇਈਂ ਦੇ ਨੇੜਿਓਂ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਵੇਈਂ ’ਚ ਨਵਜੰਮੇ ਬੱਚੇ ਦੀ ਲਾਸ਼ ਤਰਦੀ ਦੇਖੀ, ਜਿਸ ਦੀ ਸੂਚਨਾ ਉਨ੍ਹਾਂ ਕੰਟਰੋਲ ਰੂਮ ’ਚ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਐੱਸ. ਪੀ. (ਡੀ.) ਹਰਵਿੰਦਰ ਸਿੰਘ ਨੇ ਸਬੰਧਤ ਪੀ. ਸੀ. ਆਰ. ਟੀਮ ਟੈਂਗੋ-2 ਨੇ ਕਾਂਜਲੀ ਵੇਈਂ ’ਚ ਤਰ ਰਹੀ ਬੱਚੇ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਕੇ ਬੱਚੇ ਦੇ ਮਾਤਾ-ਪਿਤਾ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਥਾਣਾ ਕੋਤਵਾਲੀ ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।