Home Blog Page 2054

ਪੰਜਾਬੀ ਫਿਲਮ Lover ਦਾ ਪਹਿਲਾਂ ਗੀਤ Pyar Karda ਕੱਲ੍ਹ ਹੋਵੇਗਾ ਰਿਲੀਜ਼

0

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗੁਰੀ ਦੀ ਫਿਲਮ ਲਵਰ 1 ਜੁਲਾਈ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਗੁਰੀ ਦੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ ਆਪਣੀ ਇਸ ਫਿਲਮ ਵਿੱਚ ਗੁਰੀ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਉਂਣਗੇ।

ਇਸ ਦੇ ਨਾਲ ਹੀ ਦੱਸ ਦਈਏ ਕਿ ਫਿਲਮ ਲਵਰ ਦਾ ਪਹਿਲਾਂ ਗੀਤ ‘Pyar Karda’ ਕੱਲ੍ਹ ਰਿਲੀਜ਼ ਹੋਣ ਜਾ ਰਿਹਾ ਹੈ। ਜੱਸ ਮਾਣਕ ਦੀ ਖੂਬਸੂਰਤ ਆਵਾਜ਼ ‘ਚ ਇਹ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਗੀਤ ਕੱਲ੍ਹ ਸ਼ਾਮ 6 ਵਜੇ ਰਿਲੀਜ਼ ਕੀਤਾ ਜਾਵੇਗਾ। ਇਸ ‘ਚ ਅਦਾਕਾਰ ਤੇ ਅਦਾਕਾਰਾ ਲਾਲੀ ਤੇ ਹੀਰ ਦੇ ਰੂਪ ‘ਚ ਭੂਮਿਕਾ ਅਦਾ ਕਰ ਰਹੇ ਹਨ।

ਇਸ ‘ਚ ਬੋਲ ਬੱਬੂ ਵਲੋਂ ਦਿੱਤੇ ਗਏ ਹਨ ਤੇ ਸੰਗੀਤ ( Sharry Nexus) ਵਲੋਂ ਦਿੱਤਾ ਗਿਆ ਹੈ। ਫਿਲਮ ਦਾ ਨਿਰਦੇਸ਼ਨ ਦਿਲਸ਼ੇਰ ਸਿੰਘ ਅਤੇ ਖੁਸ਼ਪਾਲ ਸਿੰਘ ਨੇ ਕੀਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਫਿਲਮ ਵਿੱਚ ਗੁਰੀ ਦੇ ਨਾਲ ਰੌਨਕ ਜੋਸ਼ੀ, ਯਸ਼ਪਾਲ ਸ਼ਰਮਾ, ਅਵਤਾਰ ਗਿੱਲ, ਰੁਪਿੰਦਰ ਰੂਪੀ ਨਜ਼ਰ ਆਉਣਗੇ।

ਕਪਿਲ ਸਿੱਬਲ ਨੇ ਛੱਡੀ ਕਾਂਗਰਸ, ਰਾਜ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ ਤੋਂ ਭਰੀ ਨਾਮਜ਼ਦਗੀ

0

ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਆਪਣੀ ਪਾਰਟੀ ਛੱਡ ਕੇ ਸਮਾਜਵਾਦੀ ਪਾਰਟੀ ਤੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਭਰੀ ਹੈ। ਜਾਣਕਾਰੀ ਅਨੁਸਾਰ ਕਪਿਲ ਸਿੱਬਲ ਨੇ ਸਪਾ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਦੀ ਮੌਜੂਦਗੀ ‘ਚ ਨਾਮਜ਼ਦਗੀ ਦਾਖਲ ਕੀਤੀ। ਸਪਾ ਦੇ ਸਮਰਥਨ ਨਾਲ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਤੋਂ ਬਾਅਦ ਕਪਿਲ ਸਿੱਬਲ ਨੇ ਦੱਸਿਆ ਕਿ ਉਨ੍ਹਾਂ ਨੇ 16 ਮਈ ਨੂੰ ਕਾਂਗਰਸ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ।

CM ਭਗਵੰਤ ਮਾਨ ਨੇ ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ‘ਚ ਪੰਜਾਬੀ ਭਾਸ਼ਾ ਨੂੰ ਕੀਤਾ ਲਾਜ਼ਮੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ‘ਚ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕੀਤਾ ਹੈ। ਇਸ ‘ਚ ਇਹ ਵੀ ਲਿਖਿਆ ਹੈ ਕਿ ਟੈਸਟ ‘ਚ ਘੱਟੋ-ਘੱਟ 50% ਅੰਕ ਲਾਜ਼ਮੀ ਹੋਣਗੇ। ਉਨ੍ਹਾਂ ਨੇ ਕਿਹਾ ਕਿ ਮਾਂ-ਬੋਲੀ ਪੰਜਾਬੀ ਪੂਰੀ ਦੁਨੀਆ ‘ਚ ਸਾਡੀ ਪਹਿਚਾਣ ਹੈ। ਪੰਜਾਬੀ ਨੂੰ ਹਰ ਪੱਖੋਂ ਪ੍ਰਫੁੱਲਿਤ ਕਰਨਾ ਸਾਡੀ ਸਰਕਾਰ ਦਾ ਉਦੇਸ਼ ਹੈ।

ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ ਕਮੇਟੀ ਨੇ PM ਮੋਦੀ ਨੂੰ ਮਿਲਣ ਦਾ ਮੰਗਿਆ ਸਮਾਂ  

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਮੇਤ ਹੋਰਾਂ ਨੂੰ ਮਿਲਣ ਦਾ ਫ਼ੈਸਲਾ 11 ਮੈਂਬਰੀ ਕਮੇਟੀ ਦੀ ਹੋਈ ਪਲੇਠੀ ਇਕੱਤਰਤਾ ਵਿਚ ਲਿਆ ਗਿਆ ਸੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਂਝੀ ਕਮੇਟੀ ਦੇ ਫ਼ੈਸਲੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਬਸਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸਮਾਂ ਲੈਣ ਲਈ ਭੇਜੇ ਪੱਤਰ ਨਾਲ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ 15 ਦਿਨਾਂ ਦੇ ਅੰਦਰ ਸਮੇਂ ਦੀ ਮੰਗ ਕੀਤੀ ਹੈ ਜਦਕਿ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਜਲਦ ਤੋਂ ਜਲਦ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਗਿਆ ਹੈ।

ਅਮਰੀਕਾ ‘ਚ ਫਿਰ ਤੋਂ ਹੋਈ ਗੋਲੀਬਾਰੀ, ਟੈਕਸਾਸ ਦੇ ਐਲੀਮੈਂਟਰੀ ਸਕੂਲ ‘ਚ 19 ਬੱਚਿਆਂ ਸਮੇਤ 21 ਦੀ ਹੋਈ ਮੌਤ

0

ਅਮਰੀਕਾ ‘ਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਟੈਕਸਾਸ ਦੇ ਯੂਵਾਲਡੇ ਦੇ ਰੌਬ ਐਲੀਮੈਂਟਰੀ ਸਕੂਲ ਵਿੱਚ ਇੱਕ 19 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ 19 ਵਿਦਿਆਰਥੀਆਂ ਅਤੇ 3 ਅਧਿਆਪਕਾਂ ਦੀ ਮੌਤ ਹੋ ਗਈ ਸੀ। ਗੋਲੀਬਾਰੀ ‘ਚ 13 ਬੱਚੇ, ਸਕੂਲ ਸਟਾਫ਼ ਮੈਂਬਰ ਅਤੇ ਕੁਝ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਹੁਣ ਤੱਕ ਦੀ ਰਿਪੋਰਟ ਮੁਤਾਬਕ ਮਰਨ ਵਾਲੇ ਬੱਚਿਆਂ ਦੀ ਉਮਰ 7 ਤੋਂ 10 ਸਾਲ ਦੇ ਵਿਚਕਾਰ ਸੀ। ਇਹ ਸਾਰੇ ਗ੍ਰੇਡ-2, 3 ਅਤੇ 4 ਦੇ  ਵਿਦਿਆਰਥੀ ਸਨ। ਅਮਰੀਕੀ ਅਧਿਕਾਰੀਆਂ ਮੁਤਾਬਕ ਸ਼ੱਕੀ ਹਮਲਾਵਰ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਪੁਲਿਸ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਟੈਕਸਾਸ ਸਟੇਟ ਦੇ ਗਵਰਨਰ ਗਰਿਗ ਐਬਟ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਇਸ ਸਬੰਧੀ ਸੀਨੇਟਰ ਰੋਲੈਂਡ ਗੁਟਿਰੇਜ ਨੇ ਟੈਕਸਾਸ ਦੇ ਜਨਤਕ ਸੁਰੱਖਿਆ ਵਿਭਾਗ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟੈਕਸਾਸ ‘ਚ ਇਕ ਸਕੂਲ ‘ਚ ਫਾਇਰਿੰਗ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 21 ਹੋ ਗਈ ਹੈ, ਜਿਨ੍ਹਾਂ ‘ਚ 19 ਬੱਚੇ ਸ਼ਾਮਲ ਸਨ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸੈਨ ਐਂਟੋਨੀਓ ਦਾ ਰਹਿਣ ਵਾਲਾ ਸੀ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਇਡਨ ਨੂੰ ਗੋਲੀਬਾਰੀ ਦੀ ਸੂਚਨਾ ਦੇ ਦਿੱਤੀ ਗਈ ਹੈ।

ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਕਿਹਾ ਕਿ ਰਾਬ ਐਲੀਮੈਂਟਰੀ ਸਕੂਲ ਦੀ ਘਟਨਾ ਕਾਫ਼ੀ ਦੁਖ਼ਦ ਹੈ। ਰਾਬ ਐਲੀਮੈਂਟਰੀ ਸਕੂਲ ‘ਚ ਗੋਲੀਬਾਰੀ ਦੌਰਾਨ ਮਾਰੇ ਗਏ ਲੋਕਾਂ ਦੇ ਸਨਮਾਨ ‘ਚ ਸਾਰੀ ਫ਼ੌਜ ਅਤੇ ਨੌਸੇਨਾ ਦੇ ਜਹਾਜ਼ਾਂ, ਸਟੇਸ਼ਨਾਂ ਸਮੇਤ ਵਿਦੇਸ਼ਾਂ ‘ਚ ਸਾਰੀਆਂ ਅਮਰੀਕੀ ਅੰਬੈਸੀਆਂ ਅਤੇ ਹੋਰ ਦਫ਼ਤਰਾਂ ‘ਚ 28 ਮਈ ਤੱਕ ਸੂਰਜ ਛੁਪਣ ਤੱਕ ਝੰਡਾ ਅੱਧਾ ਝੁਕਿਆ ਰਹੇਗਾ।

ਰਾਸ਼ਟਰਪਤੀ ਬਾਈਡਨ ਨੇ ਕਿਹਾ ਕਿ ਮੈਂ ਇਹ ਸਭ ਦੇਖ ਕੇ ਥੱਕ ਗਿਆ ਹਾਂ। ਮੈਂ ਸਾਰੇ ਮਾਪਿਆਂ ਅਤੇ ਲੋਕਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਇਹ ਕੁਝ ਕਰਨ ਦਾ ਸਮਾਂ ਹੈ। ਅਸੀਂ ਇਸਨੂੰ ਭੁੱਲ ਨਹੀਂ ਸਕਦੇ। ਇਸ ਦੇ ਲਈ ਸਾਨੂੰ ਕੁੱਝ ਕਰਨਾ ਪਵੇਗਾ। ਇਸ ਮੌਕੇ ਬਾਈਡਨ ਨੇ ਕਿਹਾ ਕਿ ਗਨ ਮਾਰਕਿਟ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਇੱਕ ਰਾਸ਼ਟਰ ਹੋਣ ਦੇ ਨਾਤੇ, ਸਾਨੂੰ ਰੱਬ ਦੇ ਨਾਮ ਤੇ ਪੁੱਛਣਾ ਪਵੇਗਾ ਕਿ ਅਸੀਂ ਬੰਦੂਕ ਦੀ ਲਾਬੀ ਦੇ ਵਿਰੁੱਧ ਕਦੋਂ ਖੜੇ ਹੋਵਾਂਗੇ ਅਤੇ ਸਾਨੂੰ ਕੀ ਕਰਨ ਦੀ ਲੋੜ ਹੈ? ਮਾਪੇ ਆਪਣੇ ਬੱਚਿਆਂ ਨੂੰ ਦੁਬਾਰਾ ਕਦੇ ਨਹੀਂ ਦੇਖ ਸਕਣਗੇ।

ਜੋ ਬਾਈਡਨ ਨੇ ਕਿਹਾ ਕਿ ਇਹ ਸਭ ਮਾਸੂਮ ਬੱਚਿਆਂ ਨਾਲ ਹੋਇਆ ਹੈ। ਇਹ ਬੱਚੇ ਤੀਜੀ ਅਤੇ ਚੌਥੀ ਜਮਾਤ ਵਿੱਚ ਪੜ੍ਹਦੇ ਸਨ। ਇਨ੍ਹਾਂ ਵਿੱਚੋਂ ਕਈ ਬੱਚਿਆਂ ਨੇ ਆਪਣੇ ਦੋਸਤਾਂ ਨੂੰ ਮਰਦੇ ਦੇਖਿਆ ਹੈ। ਅੱਜ ਰਾਤ ਬਹੁਤ ਸਾਰੇ ਮਾਪੇ ਹਨ ਜੋ ਆਪਣੇ ਬੱਚਿਆਂ ਨੂੰ ਦੁਬਾਰਾ ਕਦੇ ਨਹੀਂ ਦੇਖਣਗੇ। ਇੱਕ ਬੱਚੇ ਨੂੰ ਗੁਆਉਣਾ ਤੁਹਾਡੇ ਸਰੀਰ ਦੇ ਇੱਕ ਹਿੱਸੇ ਨੂੰ ਕੱਟਣ ਵਾਂਗ ਹੈ।

ਖਾਣ ਵਾਲਾ ਤੇਲ ਹੋਵੇਗਾ ਸਸਤਾ! ਕੇਂਦਰ ਸਰਕਾਰ ਨੇ ਤੇਲ ਦੇ ਆਯਾਤ ‘ਤੇ ਕਸਟਮ ਡਿਊਟੀ ਖਤਮ ਕਰਨ ਦਾ ਲਿਆ ਫੈਸਲਾ

0

ਕੇਂਦਰ ਸਰਕਾਰ ਨੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ 20 ਲੱਖ ਮੀਟ੍ਰਿਕ ਟਨ ਸੋਇਆਬੀਨ ਤੇਲ ਅਤੇ ਸੂਰਜਮੁਖੀ ਤੇਲ ਦੀ ਦਰਾਮਦ ‘ਤੇ ਦੋ ਸਾਲਾਂ ਲਈ ਕਸਟਮ ਡਿਊਟੀ ਅਤੇ ਖੇਤੀਬਾੜੀ ਬੁਨਿਆਦੀ ਢਾਂਚਾ ਅਤੇ ਵਿਕਾਸ ਸੈੱਸ ਖਤਮ ਕਰਨ ਦਾ ਐਲਾਨ ਕੀਤਾ ਹੈ। ਇਹ ਸੈੱਸ ਫਿਲਹਾਲ 5 ਫੀਸਦੀ ਹੈ।

ਸਰਕਾਰ ਦੇ ਇਸ ਫੈਸਲੇ ਨਾਲ ਰਸੋਈ ਦਾ ਤੇਲ ਸਸਤਾ ਹੋਣ ਦੀ ਉਮੀਦ ਹੈ। ਤੇਲ ਦੀ ਦਰਾਮਦ ‘ਤੇ ਦਿੱਤੀ ਗਈ ਛੋਟ 31 ਮਾਰਚ 2024 ਤੱਕ ਲਾਗੂ ਰਹੇਗੀ। ਖਾਣ ਵਾਲੇ ਤੇਲ ਦੀ ਮਹਿੰਗਾਈ ਵਿੱਚ ਪ੍ਰਮੁੱਖ ਭਾਗੀਦਾਰੀ ਰਹੀ ਹੈ ਅਤੇ ਖਾਣ ਵਾਲੇ ਤੇਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਪਿਛਲੇ ਤਿੰਨ ਮਹੀਨਿਆਂ ਵਿੱਚ 15 ਫੀਸਦੀ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ।

ਵਿੱਤ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਵਿੱਤੀ ਸਾਲ 2022-23 ਅਤੇ 2023-24 ‘ਚ ਸਾਲਾਨਾ 20 ਲੱਖ ਟਨ ਕੱਚੇ ਸੋਇਆਬੀਨ ਅਤੇ ਸੂਰਜਮੁਖੀ ਦੇ ਤੇਲ ‘ਤੇ ਦਰਾਮਦ ਟੈਕਸ ਨਹੀਂ ਲਗਾਇਆ ਜਾਵੇਗਾ। ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (ਸੀਬੀਆਈਸੀ) ਨੇ ਇੱਕ ਟਵੀਟ ਵਿੱਚ ਲਿਖਿਆ, ਇਸ ਫੈਸਲੇ ਨਾਲ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ।

ਦੱਸਣਯੋਗ ਹੈ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਸਰਕਾਰ ਨੇ ਪਿਛਲੇ ਹਫਤੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਇਸ ਦੇ ਨਾਲ ਹੀ ਸਟੀਲ ਅਤੇ ਪਲਾਸਟਿਕ ਉਦਯੋਗ ‘ਚ ਵਰਤੇ ਜਾਣ ਵਾਲੇ ਕੁਝ ਕੱਚੇ ਮਾਲ ‘ਤੇ ਦਰਾਮਦ ਡਿਊਟੀ ਹਟਾਉਣ ਦਾ ਵੀ ਫੈਸਲਾ ਕੀਤਾ ਗਿਆ।

ਸਰਕਾਰ ਨੇ ਇਹ ਕਦਮ ਸਥਾਨਕ ਬਾਜ਼ਾਰ ‘ਚ ਖਾਣ ਵਾਲੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਚੁੱਕਿਆ ਹੈ।ਸਰਕਾਰ ਖੇਤੀ ਨਾਲ ਜੁੜੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ ਪੈਸੇ ਜੁਟਾਉਣ ਲਈ ਸੈੱਸ ਦੀ ਵਰਤੋਂ ਕਰਦੀ ਹੈ। ਸਰਕਾਰ ਕੋਲ ਤੇਲ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਦਰਾਮਦ ‘ਤੇ ਟੈਕਸ ਹਟਾਉਣ ਅਤੇ ਸੈੱਸ ਨੂੰ ਖਤਮ ਕਰਨ ਵਰਗੇ ਸੀਮਤ ਵਿਕਲਪ ਹਨ।

ਤਜਿੰਦਰ ਬੱਗਾ ਮਾਮਲਾ: ਦਿੱਲੀ ਹਾਈਕੋਰਟ ਪਹੁੰਚੀ ਪੰਜਾਬ ਪੁਲਿਸ, ਕਿੰਡਨੈਪਿੰਗ ਦੀ FIR ਰੱਦ ਕਰਨ ਦੀ ਕੀਤੀ ਮੰਗ

0

ਭਾਜਪਾ ਆਗੂ ਤਜਿੰਦਰ ਬੱਗਾ ਦੇ ਅਗਵਾ ਮਾਮਲੇ ‘ਚ ਫਸੀ ਪੰਜਾਬ ਪੁਲਿਸ ਦਿੱਲੀ ਹਾਈਕੋਰਟ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਐਸਪੀ ਮਨਪ੍ਰੀਤ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਕਿੰਡਨੈਪਿੰਗ ਦਾ ਮਾਮਲਾ ਗਲਤ ਹੈ। ਉਹ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਬੱਗਾ ਨੂੰ ਕਾਨੂੰਨੀ ਤੌਰ ‘ਤੇ ਗ੍ਰਿਫਤਾਰ ਕਰਨ ਲਈ ਗਏ ਸਨ। ਜਿਸ ਬਾਰੇ ਦਿੱਲੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ, ਦਿੱਲੀ ਸਰਕਾਰ ਅਤੇ ਤਜਿੰਦਰ ਬੱਗਾ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ‘ਚ 4 ਹਫ਼ਤਿਆਂ ‘ਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਪਟੀਸ਼ਨ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ।

ਪੰਜਾਬ ਪੁਲਿਸ ਵੱਲੋਂ ਤਜਿੰਦਰ ਬੱਗਾ ਖਿਲਾਫ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ‘ਚ ਕੇਜਰੀਵਾਲ ਨੂੰ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ‘ਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਸੋਸ਼ਲ ਮੀਡੀਆ ‘ਤੇ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਬੱਗਾ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਦੀ ਟੀਮ 6 ਮਈ ਨੂੰ ਦਿੱਲੀ ਪਹੁੰਚੀ ਸੀ।

ਪੰਜਾਬ ਪੁਲਿਸ ਬੱਗਾ ਨੂੰ ਗ੍ਰਿਫਤਾਰ ਕਰਕੇ ਪੰਜਾਬ ਲਿਆ ਰਹੀ ਸੀ। ਇਸ ਤੋਂ ਪਹਿਲਾਂ ਉਸ ਦੇ ਪਰਿਵਾਰ ਵਾਲਿਆਂ ਨੇ ਦਿੱਲੀ ਵਿੱਚ ਬੱਗਾ ਨੂੰ ਅਗਵਾ ਕਰਨ ਦਾ ਕੇਸ ਦਰਜ ਕਰਵਾ ਦਿੱਤਾ ਸੀ।

ਹਰਭਜਨ ਮਾਨ ਦੀ ਫਿਲਮ PRਦਾ ਗੀਤ ‘ਦਿਲ ਤੋੜ ਗਏ’ ਹੋਇਆ ਰਿਲੀਜ਼

0

ਪੰਜਾਬੀ ਗਾਇਕ ਹਰਭਜਨ ਮਾਨ ਦੀ ਨਵੀਂ ਫਿਲਮ PR ਦੇ ਰਿਲੀਜ਼ ਹੋਣ ‘ਚ 3 ਦਿਨ ਰਹਿ ਗਏ ਹਨ। ਦਰਸ਼ਕ ਬੜੀ ਬੇਸਬਰੀ ਨਾਲ ਉਨ੍ਹਾਂ ਦੀ ਫਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਹਰਭਜਨ ਮਾਨ ਦੀ ਫਿਲਮ PR 27 ਮਈ 2022 ਨੂੰ ਵਿਸ਼ਵ ਪੱਧਰ ‘ਤੇ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

ਇਸ ਫਿਲਮ ਦਾ ਗੀਤ ਵੰਗਾਂ ਸੱਤਰੰਗੀਆਂ ਜਿੱਥੇ ਕੁੱਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ। ਉੱਥੇ ਹੀ ਅੱਜ ਇਸ ਫਿਲਮ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਫਿਲਮ PR ਦਾ ਨਵਾਂ ਗੀਤ ‘ਦਿਲ ਤੋੜ ਗਏ’ ਅੱਜ ਰਿਲੀਜ਼ ਹੋ ਗਿਆ ਹੈ।

https://www.facebook.com/onair13media/videos/1240359379829869

ਦੱਸ ਦਈਏ ਕਿ ਸਰਦੂਲ ਸਿਕੰਦਰ ਦੀ ਇਹ ਆਖਰੀ ਫ਼ਿਲਮ ਹੈ। ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਉਹ ਆਪਣੀ ਅਦਾਕਾਰੀ ਵੀ ਵਿਖਾ ਚੁੱਕੇ ਹਨ ।

ਇਸ ਤੋਂ ਪਹਿਲਾਂ ਹਰਭਜਨ ਮਾਨ ਕਈ ਫ਼ਿਲਮਾਂ ‘ਚ ਦਿਖਾਈ ਦੇ ਚੁੱਕੇ ਹਨ । ਜਿਸ ‘ਚ ਜੀ ਆਇਆਂ ਨੂੰ, ਦਿਲ ਆਪਣਾ ਪੰਜਾਬੀ, ਅਸਾਂ ਨੂੰ ਮਾਣ ਵਤਨਾਂ ਦਾ ਸਣੇ ਕਈ ਫ਼ਿਲਮਾਂ ਹਨ। ਇਨ੍ਹਾਂ ਫ਼ਿਲਮਾਂ ‘ਚ ਹਰਭਜਨ ਮਾਨ ਦੀ ਅਦਾਕਾਰੀ ਨੂੰ ਬਹੁਤ ਹੀ ਜ਼ਿਆਦਾ ਸਰਾਹਿਆ ਗਿਆ ਸੀ ਅਤੇ ਲੰਮੇ ਸਮੇਂ ਬਾਅਦ ਉਹ ਇਸ ਫ਼ਿਲਮ ‘ਚ ਨਜ਼ਰ ਆਉਣਗੇ ।

ਫਿਲਮ ਪੀ.ਆਰ. ਨੂੰ ਦਿੱਗਜ ਨਿਰਦੇਸ਼ਕ ਮਨਮੋਹਨ ਸਿੰਘ ਡਾਇਰੈਕਟ ਕਰ ਰਹੇ ਹਨ। ਹਰਭਜਨ ਮਾਨ ਨਾਲ ਫਿਲਮ ‘ਚ ਖੂਬਸੂਰਤ ਅਦਾਕਾਰਾ ਦਿਲਬਰ ਆਰਿਆ ਲੀਡ ਰੋਲ ‘ਚ ਨਜ਼ਰ ਆਉਣ ਵਾਲੀ ਹੈ। ਫਿਲਮ ਨੂੰ ਸਰੰਗ ਫ਼ਿਲਮਜ਼ ਅਤੇ ਐਚ.ਐਮ.ਫ਼ਿਲਮਜ਼ ਵੱਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ।

 

ਇਸ ਤੋਂ ਇਲਾਵਾ ਤੁਸੀਂ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਜੀ ਨੂੰ ਵੀ ਅਦਾਕਾਰੀ ਪੇਸ਼ ਕਰਦੇ ਦੇਖਣ ਵਾਲੇ ਹੋ ਅਤੇ ਉਹਨਾਂ ਦੇ ਨਾਲ ਅਮਰ ਨੂਰੀ ਜੀ ਵੀ ਤੁਹਾਨੂੰ ਦਿਖਾਈ ਦੇਣ ਵਾਲੇ ਹਨ। ਇਸ ਫਿਲਮ ‘ਚ ਬੋਲ ਬੱਬੂ ਸਿੰਘ ਮਾਨ ਵਲੋਂ ਦਿੱਤੇ ਗਏ ਹਨ ਤੇ ਸੰਗੀਤ ਗੁਰਮੀਤ ਸਿੰਘ ਵਲੋਂ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਫਿਲਮ ਦੇ ਪ੍ਰੋਡਿਊਸਰ ਹਰਵਿੰਦਰ ਸਰਨ, ਦਰਸ਼ਨ ਐੱਸ ਰੰਗੀ ਤੇ ਗੁਰਵਿੰਦਰ ਸਿੰਘ ਹਨ।

ਪੰਜਾਬ ਰਾਜਪਾਲ ਨੇ 2 IPS ਅਫਸਰਾਂ ਨੂੰ ਕੀਤਾ ਪ੍ਰਮੋਟ

0

ਪੰਜਾਬ ਰਾਜਪਾਲ ਨੇ 2 IPS ਅਫਸਰਾਂ ਨੂੰ ਪ੍ਰਮੋਟ ਕੀਤਾ ਹੈ। ਜਾਰੀ ਹੋਏ ਨੋਟੀਫਿਕੇਸ਼ਨ ਅਨੁਸਾਰ IPS ਕੁਲਦੀਪ ਸਿੰਘ  ਤੇ IPS ਨਵੀਨ ਸਿੰਗਲਾ ਨੂੰ ਪ੍ਰਮੋਟ ਕੀਤਾ ਗਿਆ ਹੈ।

ਸਿੱਧੂ ਮੂਸੇਵਾਲਾ ਨੇ ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਕੱਸਿਆ ਤੰਜ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਾਹਰ ਕਰ ਦਿੱਤਾ ਹੈ। ਵਿਜੇ ਸਿੰਗਲਾ ‘ਤੇ 1% ਕਮਿਸ਼ਨ ਲੈਣ ਦੇ ਦੋਸ਼ ਲੱਗੇ ਹਨ। ਜਿਸ ਕਾਰਨ ਉਨ੍ਹਾਂ ਨੂੰ ਕੈਬਨਿਟ ‘ਚੋਂ ਬਾਹਰ ਕਰ ਦਿੱਤਾ ਹੈ। ਇਸਦੇ ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿਸਤੋਂ ਬਾਅਦ ਪੁਲਿਸ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਉਧਰ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੇ ਮਾਨਸਾ ਤੋਂ ਆਪ ਵਿਧਾਇਕ ‘ਤੇ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਤੰਜ ਕੱਸਿਆ ਹੈ।

ਕਾਂਗਰਸ ਨੇ ਹਲਕਾ ਮਾਨਸਾ ਤੋਂ ਪੰਜਾਬੀ ਗਾਇਕ ਮੂਸੇਵਾਲਾ ਨੂੰ ਉਮੀਦਵਾਰ ਬਣਾਇਆ ਸੀ ਪਰ ਮੂਸੇਵਾਲੇ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਮੰਤਰੀ ਸਿੰਗਲਾ ਦੀ ਬਰਖਾਸਤੀ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਤੰਜ ਕੱਸਿਆ ਹੈ। ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਪੋਸਟ ਕਰਦਿਆਂ ਲਿਖਿਆ- ਬਾਬਾ ਕਹਿੰਦਾ ਸੀ, ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।”