Home Blog Page 2055

ਵਿਜੇ ਸਿੰਗਲਾ ਖਿਲਾਫ਼ FIR ਹੋਈ ਦਰਜ, ਪੁਲਿਸ ਨੇ ਸਿੰਗਲਾ ਨੂੰ ਕੀਤਾ ਗ੍ਰਿਫਤਾਰ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ‘ਚ ਬਾਹਰ ਕਰ ਦਿੱਤਾ ਹੈ। ਵਿਜੇ ਸਿੰਗਲਾ ‘ਤੇ 1% ਕਮਿਸ਼ਨ ਲੈਣ ਦੇ ਦੋਸ਼ ਲੱਗੇ ਹਨ। ਜਿਸ ਕਾਰਨ ਉਨ੍ਹਾਂ ਨੂੰ ਕੈਬਨਿਟ ‘ਚੋਂ ਬਾਹਰ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਕੈਬਨਿਟ ‘ਚੋਂ ਬਾਹਰ ਕਰ ਰਿਹਾ ਹਾਂ,ਕਿਉਂਕਿ ਉਨ੍ਹਾਂ ਨੇ ਆਪਣੇ ਵਿਭਾਗ ‘ਚ ਘਪਲੇ ਕੀਤੇ ਹਨ। ਉਨ੍ਹਾਂ ਨੇ ਆਪਣਾ ਗੁਨਾਹ ਵੀ ਕਬੂਲ ਕੀਤਾ ਹੈ।

ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਜੇ ਸਿੰਗਲਾ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਆਦੇਸ਼ ਦਿੱਤੇ। ਜਿਸਤੋਂ ਬਾਅਦ ਪੰਜਾਬ ਪੁਲਿਸ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਖਿਲਾਫ ਐੱਫ.ਆਈ.ਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ, ਸਿਹਤ ਮੰਤਰੀ ਵਿਜੇ ਸਿੰਗਲਾ ਦੀ ਕੈਬਨਿਟ ‘ਚੋਂ ਕੀਤੀ ਛੁੱਟੀ, FIR ਦੇ ਹੁਕਮ

0

ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਦੇ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ। ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ  ਕਾਰਵਾਈ ਕੀਤੀ ਗਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਕੇਸ ਦਰਜ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।

ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ‘ਤੇ ਸਖ਼ਤ ਐਕਸ਼ਨ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, 1% ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।

ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।

ਜਥੇਦਾਰ ਤੋਤਾ ਸਿੰਘ ਦਾ ਅੱਜ ਕੀਤਾ ਜਾਵੇਗਾ ਅੰਤਿਮ ਸੰਸਕਾਰ

0

ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ ਸੀ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਉਨ੍ਹਾਂ ਨੇ ਮੁਹਾਲੀ ਦੇ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਏ ਸਨ। ਜਿਸ ਤੋਂ ਬਾਅਦ ਸਾਰੇ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਮੋਗਾ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਸੰਸਕਾਰ ਮੌਕੇ ਸੁਖਬੀਰ ਬਾਦਲ ,ਬੀਬੀ ਜਗੀਰ ਕੌਰ ਤੇ ਪ੍ਰੋ.ਪ੍ਰੇਮ  ਸਿੰਘ ਚੰਦੂਮਾਜਰਾ ਤੋਂ ਇਲਾਵਾ ਕਈ ਹੋਰ ਸਿਆਸੀ ਲੀਡਰ ਵੀ ਪਹੁੰਚੇ ਹਨ।

ਅੱਜ ਕੋਰਟ ‘ਚ ਪੇਸ਼ ਹੋਵੇਗਾ ਨਵਜੋਤ ਸਿੱਧੂ ਦਾ ਡਾਇਟ ਪਲਾਨ

0

ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਨਵਜੋਤ ਸਿੱਧੂ ਦਾ ਡਾਈਟ ਪਲਾਨ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਸੋਮਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ। ਜਿਸ ‘ਚ ਉਨ੍ਹਾਂ ਦਾ ਲੀਵਰ ਜ਼ਿਆਦਾ ਚਰਬੀ ਵਾਲਾ ਨਿਕਲਿਆ ਹੈ। ਡਾਕਟਰਾਂ ਦੇ ਬੋਰਡ ਨੇ ਉਨ੍ਹਾਂ ਲਈ ਘੱਟ ਚਰਬੀ-ਹਾਈ ਫਾਈਬਰ ਵਾਲੀ ਖੁਰਾਕ ਦੀ ਸਿਫਾਰਸ਼ ਕੀਤੀ ਹੈ। ਸਿੱਧੂ ਨੂੰ ਸਖ਼ਤ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਲਿਆਂਦਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਬਲੱਡ ਟੈਸਟ ਤੋਂ ਇਲਾਵਾ ਹੋਰ ਟੈਸਟ ਕੀਤੇ ਗਏ। ਇਸ ਤੋਂ ਇਲਾਵਾ ਪੁਰਾਣੇ ਮੈਡੀਕਲ ਰਿਕਾਰਡ ਵੀ ਦੇਖੇ ਗਏ।

ਸਿੱਧੂ ਲਈ ਇਹ ਡਾਇਟ ਪਲਾਨ
ਸਿੱਧੂ ਲਈ ਸਬਜ਼ੀਆਂ ਦਾ ਸੂਪ, ਖੀਰਾ, ਚੁਕੰਦਰ ਅਤੇ ਜੂਸ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਕਣਕ ਦੀ ਥਾਂ ਬਾਜਰੇ ਦੀ ਰੋਟੀ ਵੀ ਦਿੱਤੀ ਜਾ ਸਕਦੀ ਹੈ। ਸਿੱਧੂ ਦੀ ਖੁਰਾਕ ਤੋਂ ਕਾਰਬੋਹਾਈਡਰੇਟ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ।

ਡਾਕਟਰੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਿੱਧੂ ਨੂੰ ਕਣਕ ਤੋਂ ਐਲਰਜੀ ਨਹੀਂ ਹੈ। ਹਾਲਾਂਕਿ ਭਾਰ ਘਟਾਉਣ ਲਈ ਜ਼ਰੂਰੀ ਹੈ ਕਿ ਉਹ ਕਣਕ ਦੀ ਰੋਟੀ ਨਾ ਖਾਣ। ਸਿੱਧੂ ਨੇ ਪਟੀਸ਼ਨ ਵਿੱਚ ਕਣਕ ਤੋਂ ਐਲਰਜੀ ਹੋਣ ਦਾ ਦਾਅਵਾ ਕੀਤਾ ਸੀ।

ਸਿੱਧੂ ਨਹੀਂ ਖਾ ਰਹੇ ਜੇਲ੍ਹ ਦੀ ਦਾਲ-ਰੋਟੀ
ਉਨ੍ਹਾਂ ਨੇ ਆਪਣੇ ਆਪ ਨੂੰ ਲੀਵਰ ਦੀ ਸਮੱਸਿਆ, ਖੂਨ ਦੇ ਜੰਮਣ ਅਤੇ ਕਣਕ ਦੀ ਐਲਰਜੀ ਦੱਸਿਆ। ਉਨ੍ਹਾਂ ਨੇ ਸਪੈਸ਼ਲ ਡਾਈਟ ਲਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਤੋਂ ਰਿਪੋਰਟ ਮੰਗੀ ਹੈ।

30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਛੱਡ ਸਕਦੇ ਹਨ ਕਬਜ਼ੇ, ਉਸ ਤੋਂ ਬਾਅਦ ਹੋਵੇਗੀ ਕਾਰਵਾਈ: ਕੁਲਦੀਪ ਧਾਲੀਵਾਲ

0

ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜਾਰੀ ਰਹੇਗੀ। ਪੰਜਾਬ ਭਵਨ ਵਿਖੇ 23 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਸਾਝੀਂ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਛੋਟੇ ਕਿਸਾਨਾਂ ਦੇ ਹਿੱਤ ਪੂਰੀ ਤਰਾਂ ਨਾਲ ਸੁਰੱਖਿਅਤ ਰੱਖੇ ਜਾਣਗੇ ਅਤੇ ਕਿਸੇ ਵੀ ਗਰੀਬ ਨੂੰ ਉਜਾੜਿਆ ਨਹੀਂ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਰਫ ਪੰਚਾਇਤੀ ਜ਼ਮੀਨਾਂ ਤੋਂ ਹੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਦਾ ਘਰ ਨਹੀਂ ਢਾਹਿਆ ਜਾਵੇਗਾ।

ਪੇਂਡੂ ਵਿਕਾਸ ਮੰਤਰੀ ਨੇ ਕਿਸਾਨ ਆਗੂਆਂ ਦੀ ਮੰਗ ‘ਤੇ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ਾ ਹਟਾਉਣ ਤੋਂ 15 ਦਿਨ ਪਹਿਲਾਂ ਨੋਟਿਸ ਦੇਣਾ ਯਕੀਨੀ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਨਜਾਇਜ਼ ਕਾਬਜ਼ਕਾਰ ਆਪਣੇ ਪੱਖ ਵਿਚ ਕੋਈ ਦਸਤਾਵੇਜ਼ ਪੇਸ਼ ਕਰਨਾ ਚਾਹੁੰਦਾ ਹੈ ਉਹ ਜ਼ਿਲ੍ਹਾ ਪੰਚਾਇਤ ਅਫਸਰ ਨੂੰ ਦੇ ਸਕਦਾ ਹੈ, ਜਿਸ ਨੂੰ ਘੋਖਿਆ ਜਾਵੇਗਾ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਬਾਰੇ ਕੀਤੀ ਅਪੀਲ ਦਾ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਸਾਨ ਆਗੂਆਂ ਨਾਲ ਬਣੀ ਸਹਿਮਤੀ ਤੋਂ ਬਾਅਦ ਐਲਾਨ ਕੀਤਾ ਕਿ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੀ ਕਾਰਵਾਈ ਹੋਵੇਗੀ।

ਕੁਲਦੀਪ ਧਾਲੀਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਖੇਤੀਯੋਗ ਜ਼ਮੀਨ ਤੋਂ ਜਿਹੜੇ ਕਬਜ਼ੇ ਹਟਾਏ ਜਾ ਰਹੇ ਹਨ ਉਸ ਜ਼ਮੀਨ ਨੂੰ ਲੀਜ਼ ‘ਤੇ ਦੇਣ ਦੀ ਪਹਿਲ ਕਬਜ਼ਾ ਛੱਡਣ ਵਾਲਿਆਂ ਨੂੰ ਹੀ ਦਿੱਤੀ ਜਾ ਰਹੀ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ 8000 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਚੁੱਕੀ ਹੈ।ਇਹ ਉਹ ਜ਼ਮੀਨਾਂ ਹਨ ਜਿੰਨਾਂ ਦੇ ਕੇਸ ਨਜਾਇਜ਼ ਕਾਬਜ਼ਕਾਰ ਸਾਰੀਆਂ ਅਦਾਲਤਾਂ ਵਿਚੋਂ ਹਾਰ ਚੁੱਕੇ ਹਨ।ਉਨ੍ਹਾਂ ਨਾਲ ਹੀ ਦੱਸਿਆ ਕਿ ਹੁਣ ਤੱਕ 2600 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਹ ਵੀ ਯਕੀਨ ਦੁਆਇਆ ਕਿ ਛੋਟੇ ਅਤੇ ਗਰੀਬ ਕਿਸਾਨਾਂ ਦੇ ਹਿੱਤ ਸੁਰੱਖਿਅਤ ਰੱਖੇ ਜਾਣਗੇ।ਉਨ੍ਹਾਂ ਕਿਹਾ ਕਿ ਜ਼ਮੀਨਾਂ ਨੂੰ ਅਬਾਦ ਕਰਨ ਵਾਲੇ ਕਿਸਾਨਾਂ ਦੀ ਪਹਿਚਾਣ ਕਰਨ ਲਈ ਸਰਕਾਰੀ ਅਧਿਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸਾਝੀਂ 9 ਮੈਂਬਰੀ ਕਮੇਟੀ ਬਣਾਈ ਜਾਵੇਗੀ।ਉਨਾਂ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਪੰਜਾਬ ਵਿਧਾਨ ਸਭਾ ਵਿਚ ਇਸ ਮਾਮਲੇ ਨੂੰ ਲਿਜ਼ਾ ਕੇ ਰਾਹਤ ਦਿਵਾਈ ਜਾਵੇਗੀ।

ਪੰਚਾਇਤ ਮੰਤਰੀ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਾਪਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਕਾਰਜ਼ ਨੂੰ ਨੇਪਰੇ ਚਾੜਨ ਲਈ ਕਾਗਜ਼ੀ ਕਾਰਵਾਈ ਨੂੰ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁਹਾਲੀ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਦੇ ਨਾਲ ਲਗਦੇ ਪਿੰਡਾਂ ਵਿਚ ਪੰਚਾਇਤੀ ਜ਼ਮੀਨਾ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਚਲਾਈ ਜਾਵੇਗੀ।

ਇਸ ਮੌਕੇ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਵਿਭਾਗ ਸੀਮਾ ਜੈਨ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ 23 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਪੰਜਾਬ ਸਰਕਾਰ ਨੇ ਸਿੱਖਿਆ ਨੂੰ ਲੈ ਕੇ ਕੀਤਾ ਵੱਡਾ ਐਲਾਨ, ਸੂਬੇ ‘ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ

0

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ ਦਿੱਲੀ ਦੀ ਤਰਜ਼ ‘ਤੇ 117 ਸਮਾਰਟ ਸਕੂਲ ਖੋਲ੍ਹੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਟੀਮਾਂ ਵੀ ਜੁੜ ਚੁੱਕੀਆਂ ਹਨ। ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਇਸ ਲਈ ਇੱਕ ਟੀਮ ਨਾਲ ਮਿਲ ਕੇ ਕੰਮ ਸ਼ੁਰੂ ਕਰ ਚੁੱਕੇ ਹਨ। ਇਸ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ ‘ਚ ਸਮਾਰਟ ਸਕੂਲ ਖੋਲ੍ਹੇ ਜਾਣਗੇ।

ਇਨ੍ਹਾਂ ਸਮਾਰਟ ਸਕੂਲਾਂ ‘ਚ ਡਿਜੀਟਲ ਬੋਰਡ, ਨਵੀਆਂ ਲੈਬਾਂ, ਲਾਈਬ੍ਰੇਰੀ ਅਤੇ ਤਕਨੀਕੀ ਅਧਿਆਪਕ ਹੋਣਗੇ। ਸੂਬੇ ‘ਚ ਮੁਹੱਲਾ ਕਲੀਨਿਕਾਂ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ‘ਚ ਇਹ ਸਮਾਰਟ ਸਕੂਲ ਖੋਲ੍ਹਣ ਦੀ ਤਿਆਰੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਹੁਣ ਤੱਕ ਕਰੀਬ 100 ਖੇਤਰਾਂ ਦੀ ਪਛਾਣ ਕਰ ਚੁੱਕਾ ਹੈ।

ਇਨ੍ਹਾਂ ਸਮਾਰਟ ਸਕੂਲਾਂ ਨੂੰ ਖੋਲ੍ਹੇ ਜਾਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਨੂੰ ਵੀ ਵਧਾਇਆ ਜਾਵੇਗਾ। ਇਨ੍ਹਾਂ ਸਕੂਲਾਂ ‘ਚ ਪੜ੍ਹਾਈ ਦਾ ਪੱਧਰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਨ੍ਹਾਂ ਸਮਾਰਟ ਸਕੂਲਾਂ ‘ਚ ਸਮਾਰਟ ਕਲਾਸ ਰੂਮ ਹੋਣਗੇ, ਜਿੱਥੇ ਪ੍ਰਾਜੈਕਟ ਲਗਾਏ ਜਾਣਗੇ।

ਇਸ ਦੇ ਲਈ ਸਾਰਾ ਬਜਟ ਤਿਆਰ ਕਰ ਲਿਆ ਗਿਆ ਹੈ। ਇਨ੍ਹਾਂ ਸਮਾਰਟ ਸਕੂਲਾਂ ‘ਚ ਇਨਡੋਰ-ਆਊਟਡੋਰ ਖੇਡਾਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਸਾਫ-ਸੁਥਰੇ ਕਲਾਸਰੂਮਾਂ ‘ਚ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਵਾਂ ਦਿੱਤੀਆਂ ਜਾਣਗੀਆਂ।

ਕਵਾਡ ਦੇਸ਼ਾਂ ਵਿਚਾਲੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸ਼ਾਂਤੀ ਤੇ ਸਥਿਰਤਾ ਦੀ ਸਥਾਪਨਾ ‘ਚ ਦੇ ਰਿਹਾ ਹੈ ਯੋਗਦਾਨ : PM ਮੋਦੀ

0

PM ਮੋਦੀ ਨੇ ਅੱਜ ਟੋਕੀਓ ਵਿਚ 4 ਦੇਸ਼ਾਂ ਦੇ ਸਮੂਹ ‘ਕਵਾਡ’ ਦੀ ਆਹਮੋ-ਸਾਹਮਣੇ ਦੀ ਦੂਜੀ ਸਿਖ਼ਰ ਵਾਰਤਾ ਵਿਚ ਕਿਹਾ ਕਿ ਕਵਾਡ ਦੇਸ਼ਾਂ ਵਿਚਾਲੇ ਆਪਸੀ ਵਿਸ਼ਵਾਸ ਅਤੇ ਦ੍ਰਿੜ ਸੰਕਲਪ ਨਾ ਸਿਰਫ਼ ਲੋਕਤੰਤਰੀ ਤਾਕਤਾਂ ਨੂੰ ਨਵੀਂ ਊਰਜਾ ਦੇ ਰਿਹਾ ਹੈ, ਸਗੋਂ ਇਕ ਆਜ਼ਾਦ, ਖੁੱਲ੍ਹੇ ਅਤੇ ਸਮਾਵੇਸ਼ੀ ਹਿੰਦ-ਪ੍ਰਸ਼ਾਂਤ ਖੇਤਰ ਦੀ ਸਥਾਪਨਾ ਨੂੰ ਉਤਸ਼ਾਹਿਤ ਵੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਵਾਡ ਹਿੰਦ-ਪ੍ਰਸ਼ਾਂਤ ਖੇਤਰ ਲਈ ਇਕ ਰਚਨਾਤਮਕ ਏਜੰਡੇ ਨਾਲ ਅੱਗੇ ਵੱਧ ਰਿਹਾ ਹੈ, ਜੋ ਗਲੋਬਲ ‘ਭਲਾਈ ਦੀ ਦਿਸ਼ਾ ਵਿਚ ਕੰਮ ਕਰਨ ਵਾਲੀ ਇਕ ਤਾਕਤ’ ਦੇ ਰੂਪ ਵਿਚ ਉਸ ਦੇ ਅਕਸ ਨੂੰ ਹੋਰ ਮਜ਼ਬੂਤ ਬਣਾਏਗਾ।

ਮੋਦੀ ਨੇ ਇਹ ਟਿੱਪਣੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ, ਜਾਪਾਨ ਦੇ ਪ੍ਰਧਾਨ ਮੰਤਰੀ ਫੁਮਿਓ ਕਿਸ਼ਿਦਾ ਅਤੇ ਆਸਟ੍ਰੇਲੀਆ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਸ ਦੀ ਮੌਜੂਦਗੀ ਵਿਚ ਕੀਤੀ। ਸਿਖ਼ਰ ਸੰਮੇਲਨ ਦੇ ਉਦਘਾਟਨ ਸੈਸ਼ਨ ਵਿਚ ਦਿੱਤੇ ਗਏ ਆਪਣੇ ਸੰਬੋਧਨ ਵਿਚ ਮੋਦੀ ਨੇ ਕਿਹਾ ਕਿ ਕਵਾਡ ਨੇ ਬੇਹੱਦ ਘੱਟ ਸਮੇਂ ਵਿਚ ਗਲੋਬਲ ਪੱਧਰ ‘ਤੇ ਇਕ ਮਹੱਤਵਪੂਰਨ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ, ‘ਅਸੀਂ ਵੈਕਸੀਨ ਡਿਲੀਵਰੀ, ਜਲਵਾਯੂ ਕਾਰਵਾਈ, ਸਪਲਾਈ ਚੇਨ ਨੂੰ ਲਚਕੀਲਾ ਬਣਾਉਣ, ਆਫ਼ਤ ਪ੍ਰਤੀਕਿਰਿਆ, ਆਰਥਿਕ ਸਹਿਯੋਗ ਅਤੇ ਕੋਵਿਡ-19 ਮਹਾਮਾਰੀ ਤੋਂ ਪੈਦਾ ਹੋਣ ਵਾਲੇ ਅਣਉਚਿਤ ਹਾਲਾਤਾਂ ਨਾਲ ਨਜਿੱਠਣ ਦੀ ਦਿਸ਼ਾ ਵਿਚ ਤਾਲਮੇਲ ਵਧਾਇਆ ਹੈ।’

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਵਾਡ ਦੇਸ਼ਾਂ ਦਰਮਿਆਨ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਦੀ ਸਥਾਪਨਾ ਵਿਚ ਯੋਗਦਾਨ ਦੇ ਰਿਹਾ ਹੈ। ਇਹ ਸੰਮੇਲਨ ਅਜਿਹੇ ਸਮੇਂ ਵਿਚ ਹੋ ਰਿਹਾ ਹੈ, ਜਦੋਂ ਚੀਨ ਅਤੇ ਕਵਾਡ ਦੇ ਮੈਂਬਰ ਦੇਸ਼ਾਂ ਦਰਮਿਆਨ ਸਬੰਧ ਪਿਛਲੇ ਕੁੱਝ ਸਮੇਂ ਵਿਚ ਤਣਾਅਪੂਰਨ ਹੋਏ ਹਨ। ਇਸ ਦੀ ਵਜ੍ਹਾ ਬੀਜਿੰਗ ਦਾ ਲੋਕਤੰਤਰੀ ਮੁੱਲਾਂ ਨੂੰ ਲਗਾਤਾਰ ਚੁਣੌਤੀ ਦੇਣਾ ਅਤੇ ਹਮਲਾਵਰ ਵਪਾਰਕ ਨੀਤੀਆਂ ਅਪਣਾਉਣਾ ਹੈ।

ਇਸ ਦੇ ਨਾਲ ਹੀ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਕਿਹਾ- ਇਹ ਫੈਲੋਸ਼ਿਪ ਚਾਰ ਦੇਸ਼ਾਂ ਲਈ ਇੱਕ ਪੁਲ ਵਾਂਗ ਕੰਮ ਕਰੇਗੀ। ਇਹ ਸਾਨੂੰ ਇੰਡੋ-ਪੈਸੀਫਿਕ ਖੇਤਰ ਅਤੇ ਦੁਨੀਆ ਭਰ ਵਿੱਚ ਬਹੁਤ ਸਾਰੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸ਼ਕਤੀ ਪ੍ਰਦਾਨ ਕਰੇਗਾ।

ਰਾਜ ਸਭਾ ਚੋਣਾਂ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ : ਡਾ. ਐਸ. ਕਰੁਣਾ ਰਾਜੂ

0

ਪੰਜਾਬ ਰਾਜ ਦੋ ਰਾਜ ਸਭਾ ਮੈਂਬਰਾਂ ਦੀ ਚੋਣ ਦੇ ਮੱਦੇਨਜ਼ਰ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਉਮੀਦਵਾਰ 31 ਮਈ 2022 ਤੱਕ ਨਾਮਜ਼ਦਗੀਆਂ ਭਰ ਸਕਦੇ ਹਨ।

ਪੰਜਾਬ ਤੋਂ ਚੁਣੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਦੇ 4 ਜੁਲਾਈ, 2022 ਨੂੰ ਸੇਵਾਮੁਕਤ ਹੋਣ ਕਰਕੇ , ਉਨਾਂ ਦੇ ਅਹੁਦੇ ਦੀ ਮਿਆਦ ਖ਼ਤਮ ਹੋਣ ਵਾਲੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਦੱਸਿਆ ਕਿ ਸ਼ਡਿਊਲ ਮੁਤਾਬਕ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2022 ਨੂੰ ਹੋਵੇਗੀ। । ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ, 2022 ਨਿਰਧਾਰਿਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਮਿਤੀ 10 ਜੂਨ, 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਵੀ ਇਸੇ ਦਿਨ ਸ਼ਾਮ 5 ਵਜੇ ਹੋਵੇਗੀ। । ਉਨਾਂ ਕਿਹਾ ਕਿ ਚੋਣਾਂ ਦਾ ਕੰਮ 13 ਜੂਨ, 2022 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

ਡਾ: ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਪੰਜਾਬ ਵਿਧਾਨ ਸਭਾ, ਚੰਡੀਗੜ ਦੇ ਸਕੱਤਰ, ਜੋ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਹਨ, ਕੋਲ ਜਨਤਕ ਛੁੱਟੀ ਵਾਲੇ ਦਿਨ ਨੂੰ ਛੱਡ ਕੇ 24-5-2022 ਤੋਂ 31-5-2022 ਤੱਕ ਕਿਸੇ ਵੀ ਦਿਨ ਦੁਪਹਿਰ 11:00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਦਾਇਰ ਕੀਤੇ ਜਾਣਗੇ।

ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਰਮ 2ਸੀ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਇਸ ਸਬੰਧੀ ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਉਨਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਕਿ ਫਾਰਮ ਨਿਰਧਾਰਿਤ ਫਾਰਮੈਟ ਵਿੱਚ ਟਾਈਪ ਕੀਤਾ ਹੋਵੇ।

ਰਾਜਾਂ ਦੀ ਕੌਂਸਲ ਦੇ ਮੈਂਬਰਾਂ ਲਈ ਯੋਗਤਾ ਪੂਰੀ ਕਰਨ ਲਈ, ਉਮੀਦਵਾਰ ਦਾ ਭਾਰਤ ਵਿੱਚ ਕਿਸੇ ਵੀ ਸੰਸਦੀ ਹਲਕੇ ਤੋਂ ਇੱਕ ਵੋਟਰ ਵਜੋਂ ਰਜਿਸਟਰ ਹੋਣਾ ਜਰੂਰੀ ਹੈ। ਸਬੰਧਤ ਰਿਟਰਨਿੰਗ ਅਫਸਰ ਦੀ ਸੰਤੁਸ਼ਟੀ ਲਈ, ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਵਿੱਚ ਅਪਣੇ ਨਾਂ ਨਾਲ ਸਬੰਧਤ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ।

ਉਮੀਦਵਾਰ ਨੂੰ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨੀ ਵੀ ਲੋੜੀਂਦੀ ਹੈ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।

CM ਭਗਵੰਤ ਮਾਨ ਵਲੋਂ ਹਵਾਈ ਅੱਡਿਆਂ ਨੂੰ ਲੈ ਕੇ ਦਿੱਤੇ ਬਿਆਨ ‘ਤੇ ਗੁਰਜੀਤ ਸਿੰਘ ਔਜਲਾ ਨੇ ਕੱਸਿਆ ਤੰਜ

0

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ‘ਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤੰਜ ਕੱਸਦਿਆਂ ਕਿਹਾ ਕਿ ਕੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਬਸ ਮੱਥਾ ਟੇਕਣ ਲਈ ਹੀ ਯਾਦ ਆਉਂਦੀ ਹੈ? ਜਦ ਵਿਕਾਸ ਦੀ ਵਾਰੀ ਆਉਂਦੀ ਹੈ ਤਾਂ 75 ਸਾਲ ਪੁਰਾਣੀ ਨੀਤੀ ਹੀ ਆਪਣਾ ਲੈਂਦੇ ਹੋ, ਜੋ ਕੁਝ ਦੇਣਾ ਮਾਲਵੇ ਨੂੰ ਦੇਣਾ, ਮਾਝਾ ਖਾਸ ਕਰਕੇ ਗੁਰੂ ਨਗਰੀ ਨੂੰ ਵਿਸਾਰ ਦੇਣਾ।

ਔਜਲਾ ਨੇ ਟਵੀਟ ਕਰਦਿਆਂ ਕਿਹਾ, “ਗੁਰੂ ਨਗਰੀ ਕੋਲ ਸੈਰ-ਸਪਾਟਾ ਤੋਂ ਇਲਾਵਾ ਕੋਈ ਸਨਅਤ ਨਹੀਂ ਰਹੀ, ਇਸ ਲਈ ਕੁਝ ਉਡਾਣਾਂ ਮੋਹਾਲੀ ਤੋਂ ਪਾਰ ਵੀ ਆਉਣ ਦਿਓ। ਕਿਤੇ ਤੁਸੀਂ ਵੀ ਸ਼ਿਵਾਲਿਕ ਦੀਆਂ ਪਹਾੜੀਆਂ ਵੱਲ ਰੁੱਖ ਤਾਂ ਨਹੀਂ ਕਰ ਲਿਆ। ਗੁਰੂ ਰਾਮਦਾਸ ਜੀ ਦੇ ਨਾਮ ਨੂੰ ਸਮਰਪਿਤ ਹਵਾਈ ਅੱਡੇ ਤੋਂ ਉਡਾਣਾਂ ਦੇ ਵਾਧੇ ਅਤੇ ਵਿਕਾਸ ਲਈ ਵਿਉਂਤ ਉਲੀਕੋ ਅਤੇ ਟਰਬਾਈਨ ਫਿਊਲ ‘ਤੇ ਵੈਟ ਵੀ ਮਾਫ਼ ਕਰੋ।”

ਪੰਜਾਬੀ ਗਾਇਕ ਹਰਭਜਨ ਮਾਨ ਦੀ ਫਿਲਮ PR ਦਾ ਗੀਤ ‘ਦਿਲ ਤੋੜ ਗਏ’ 24 ਮਈ ਨੂੰ ਹੋਵੇਗਾ ਰਿਲੀਜ਼

0

ਪੰਜਾਬੀ ਗਾਇਕ ਅਤੇ ਐਕਟਰ ਹਰਭਜਨ ਮਾਨ ਦੀ ਫਿਲਮ ਪੀਆਰ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ ਵਿਸ਼ਵ ਪੱਧਰ ‘ਤੇ 27 ਮਈ 2022 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ।

ਇਸੇ ਫਿਲਮ ਦਾ ਗੀਤ ‘ਦਿਲ ਤੋੜ ਗਏ’ 24 ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

ਇਸ ਤੋਂ ਇਲਾਵਾ ਤੁਸੀਂ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਜੀ ਨੂੰ ਵੀ ਅਦਾਕਾਰੀ ਪੇਸ਼ ਕਰਦੇ ਦੇਖਣ ਵਾਲੇ ਹੋ ਅਤੇ ਉਹਨਾਂ ਦੇ ਨਾਲ ਅਮਰ ਨੂਰੀ ਜੀ ਵੀ ਤੁਹਾਨੂੰ ਦਿਖਾਈ ਦੇਣ ਵਾਲੇ ਹਨ। ਇਸ ਫਿਲਮ ‘ਚ ਬੋਲ ਬੱਬੂ ਸਿੰਘ ਮਾਨ ਵਲੋਂ ਦਿੱਤੇ ਗਏ ਹਨ ਤੇ ਸੰਗੀਤ ਗੁਰਮੀਤ ਸਿੰਘ ਵਲੋਂ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਫਿਲਮ ਦੇ ਪ੍ਰੋਡਿਊਸਰ ਹਰਵਿੰਦਰ ਸਰਨ, ਦਰਸ਼ਨ ਐੱਸ ਰੰਗੀ ਤੇ ਗੁਰਵਿੰਦਰ ਸਿੰਘ ਹਨ।