Home Blog Page 2056

‘ਆਪ’ ਦੇ ਵਿਧਾਇਕ ਬਲਬੀਰ ਸਿੰਘ ਨੂੰ ਪਤਨੀ ਤੇ ਪੁੱਤਰ ਸਮੇਤ ਹੋਈ 3 ਸਾਲ ਦੀ ਸਜ਼ਾ

0

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਡਾ. ਬਲਬੀਰ ਸਿੰਘ ਤੇ ਉਨਾਂ ਦੀ ਪਤਨੀ ਤੇ ਬੇਟੇ ਰਾਹੁਲ ਸਮੇਤ ਚਾਰ ਵਿਅਕਤੀਆਂ ਨੂੰ ਰੋਪੜ ਦੀ ਅਦਾਲਤ ਨੇ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ।

ਜਾਣਕਾਰੀ ਅਨੁਸਾਰ ਡਾਕਟਰ ਬਲਬੀਰ ਸਿੰਘ ਸਮੇਤ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਸੈਣੀ,ਲੜਕੇ ਰਾਹੁਲ ਤੇ ਇਕ ਹੋਰ ਵਿਅਕਤੀ ਪਰਮਿੰਦਰ ਸਿੰਘ ਨੂੰ ਸਜ਼ਾ ਸੁਣਾਈ ਗਈ ਹੈ।

ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਇਸ ਮਾਮਲੇ ਵਿੱਚ ਅਦਾਲਤ ਨੇ ਕਰਾਸ ਕੇਸ ਵਿੱਚ ਸ਼ਿਕਾਇਤਕਰਤਾਵਾਂ ਨੂੰ ਬਰੀ ਕਰ ਦਿੱਤਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਵੱਲੋਂ ਅਪੀਲ ਦਾਇਰ ਕੀਤੀ ਗਈ। CGM ਵੱਲੋਂ ਮੌਕੇ ‘ਤੇ ਜ਼ਮਾਨਤ ਦੇ ਦਿੱਤੀ ਗਈ ਹੈ।

30 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ

0
Punjab Cabinet next meeting will be held on June 7

ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 30 ਮਈ ਨੂੰ ਹੋਵੇਗੀ। ਪੰਜਾਬ ਸਰਕਾਰ (Punjab Government) ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਨ ਸਰਕਾਰ ਦੀ ਕੈਬਨਿਟ (Mann Cabinet Meeting) ਮੀਟਿੰਗ ਸੋਮਵਾਰ ਸਵੇਰੇ 11:30 ਵਜੇ ਹੋਵੇਗੀ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ।

ਪੰਜਾਬ ‘ਚ 1 ਜੂਨ ਤੋਂ ਥਰਮਾਮੀਟਰ, ਬੀਪੀ ਮਸ਼ੀਨਾਂ ਤੇ ਭਾਰ ਤੋਲਣ ਵਾਲੀਆਂ ਮਸ਼ੀਨਾਂ ਨਹੀਂ ਮਿਲਣਗੀਆਂ, ਜਾਣੋ ਵਜ੍ਹਾ

0

ਪੰਜਾਬ ਵਿੱਚ ਥਰਮਾਮੀਟਰ, ਬੀਪੀ ਮਸ਼ੀਨਾਂ, ਬਿਲਿੰਗ ਮਸ਼ੀਨਾਂ ਅਤੇ ਮਨੁੱਖੀ ਭਾਰ ਤੋਲਣ ਵਾਲੀਆਂ ਮਸ਼ੀਨਾਂ ਵੇਚਣ ਵਾਲੇ ਵਪਾਰੀ 1 ਜੂਨ ਤੋਂ ਹੜਤਾਲ ‘ਤੇ ਜਾ ਰਹੇ ਹਨ। ਅਜਿਹੇ ‘ਚ ਪੰਜਾਬ ‘ਚ 1 ਜੂਨ ਤੋਂ ਲੋਕਾਂ ਨੂੰ ਥਰਮਾਮੀਟਰ, ਬੀਪੀ ਮਸ਼ੀਨ, ਬਿਲਿੰਗ ਮਸ਼ੀਨ ਨਹੀਂ ਮਿਲਣੀ। ਹੜਤਾਲ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮੈਟਰੋਲੋਜੀ ਵਿਭਾਗ ਛੋਟੇ ਵਪਾਰੀਆਂ ਨੂੰ ਕੰਮ ਕਰਨ ਲਈ ਸਾਲਾਨਾ ਲਾਇਸੈਂਸ ਲੈਣ ਅਤੇ ਫੀਸ ਜਮ੍ਹਾ ਕਰਨ ਲਈ ਕਹਿ ਰਿਹਾ ਹੈ।

ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਜੀਐਸ ਚਾਵਲਾ ਨੇ ਕਿਹਾ ਕਿ ਸਰਕਾਰ ਦਾ ਮੈਟਰੋਲੋਜੀ ਵਿਭਾਗ ਛੋਟੇ ਵਪਾਰੀਆਂ ਨੂੰ ਬੇਲੋੜਾ ਪ੍ਰੇਸ਼ਾਨ ਕਰ ਰਿਹਾ ਹੈ। ਕੈਮਿਸਟਾਂ ਦੇ ਬਿਨਾਂ ਵਜ੍ਹਾ ਚਲਾਨ ਕੱਟੇ ਜਾ ਰਹੇ ਹਨ। ਜੇਕਰ ਵਿਭਾਗ ਨੇ ਸਲਾਨਾ ਫੀਸ ਲੈਣੀ ਹੈ ਤਾਂ ਥਰਮਾਮੀਟਰ, ਬੀਪੀ ਮਸ਼ੀਨ, ਬਿਲਿੰਗ ਮਸ਼ੀਨ ਆਦਿ ਬਣਾਉਣ ਵਾਲੀਆਂ ਕੰਪਨੀਆਂ ਤੋਂ ਹੀ ਲੈਣ। ਛੋਟੇ ਵਪਾਰੀ ਪਹਿਲਾਂ ਹੀ ਬਹੁਤ ਘੱਟ ਮਾਰਜਿਨ ‘ਤੇ ਕੰਮ ਕਰ ਰਹੇ ਹਨ।

ਸਰਕਾਰ ਵੱਡੇ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਛੋਟੇ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਜੇਕਰ ਕੋਈ ਕਿਸੇ ਮਸ਼ੀਨ ਜਾਂ ਸਟਾਕ ਨੂੰ ਬਦਲਣਾ ਚਾਹੁੰਦਾ ਹੈ, ਤਾਂ ਉਸ ਨੂੰ ਸਮੇਂ ਅਨੁਸਾਰ ਬਦਲਿਆ ਜਾ ਸਕਦਾ ਹੈ। ਸਰਕਾਰ ਕੋਲ ਇਹ ਫੀਸ ਜਮ੍ਹਾ ਕਰਵਾਉਣ ਜਾਂ ਲਾਇਸੈਂਸ ਬਣਾਉਣ ਲਈ ਕੋਈ ਪੋਰਟਲ ਵੀ ਨਹੀਂ ਹੈ। ਵਪਾਰੀਆਂ ਨੂੰ ਇੱਧਰ-ਉੱਧਰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਐਤਵਾਰ ਨੂੰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਹੈ, ਜਿਸ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ 1 ਜੂਨ ਤੋਂ ਪੰਜਾਬ ਵਿੱਚ ਹੜਤਾਲ ਕੀਤੀ ਜਾਵੇਗੀ।

CM ਭਗਵੰਤ ਮਾਨ ਨੇ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਦਿੱਤੀ ਵਧਾਈ

0

ਅਰਸ਼ਦੀਪ ਸਿੰਘ ਦੇ ਭਾਰਤੀ ਕ੍ਰਿਕਟ ਟੀਮ ਲਈ ਚੁਣੇ ਜਾਣ ‘ਤੇ ਜਿਥੇ ਪੰਜਾਬੀਆਂ ਨੂੰ ਖੁਸ਼ੀ ਹੋਈ ਹੈ, ਉਥੇ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਅਰਸ਼ਦੀਪ ਸਿੰਘ ਨੂੰ ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।

ਇਸ ਦੇ ਨਾਲ ਹੀ ਸੀਐਮ ਨੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਲਿਖਿਆ ਹੈ ਕਿ ਖਰੜ ਦੇ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ! ਏਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆ ਭਰ ‘ਚ ਰੌਸ਼ਨ ਕਰੋ…ਖ਼ੂਬ ਤਰੱਕੀਆਂ ਕਰੋ…ਬਹੁਤ ਸਾਰੀਆਂ ਸ਼ੁੱਭਕਾਮਨਾਵਾਂ!

 

 

SGPC ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ। ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਦੇਣ ਸਿੱਖ ਕੌਮ ਲਈ ਵੱਡੇ ਮਹੱਤਵ ਵਾਲੀ ਹੈ, ਜਿਸ ਤੋਂ ਅਗਵਾਈ ਲੈਣੀ ਹਰ ਸਿੱਖ ਦਾ ਫ਼ਰਜ਼ ਹੈ।

ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ ਤੇ ਹੋਰ ਮੌਜੂਦ ਸਨ।

ਛੇਵੇਂ ਪਾਤਸ਼ਾਹ ਜੀ ਦੇ ਗੁਰਗੱਦੀ ਦਿਵਸ ਮੌਕੇ ਅੱਜ ਵੱਡੀ ਗਿਣਤੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਪੰਜਾਬ ਸਰਕਾਰ ਨੇ 19 IPS ਤੇ 9 PPS ਅਧਿਕਾਰੀਆਂ ਦਾ ਕੀਤਾ ਤਬਾਦਲਾ

0

ਪੰਜਾਬ ‘ਚ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਜਿੱਥੇ ਅੱਜ 7 IAS, 1 IFS ਤੇ 34 PCS ਅਫਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਉਸਦੇ ਨਾਲ ਹੀ 19 IPS ਤੇ 9 PPS ਅਧਿਕਾਰੀਆਂ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।

 

ਪੰਜਾਬ ‘ਚ ਵੱਡੇ ਪੱਧਰ ‘ਤੇ ਹੋਇਆ ਪ੍ਰਸ਼ਾਸਨਿਕ ਫੇਰਬਦਲ, 42 ਉੱਚ ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ

0

ਪੰਜਾਬ ‘ਚ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ 42 ਅਫਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਅੱਜ 7 IAS, 1 IFS ਤੇ 34 PCS  ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਹਰਿਆਣਾ ਚੋਣ ਕਮਿਸ਼ਨਰ ਨੇ MC ਚੋਣਾਂ ਦਾ ਕੀਤਾ ਐਲਾਨ

0

ਚੰਡੀਗੜ੍ਹ: ਹਰਿਆਣਾ ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਮਿਉਂਸਪਲ ਕਮੇਟੀ ਤੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ 28 ਮਿਉਂਸਪਲ ਕਮੇਟੀ, 18 ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਦਿੱਤੀ ਜਾਣਕਾਰੀ ਦਿੱਤੀ।

ਇਸ ਸੰਬੰਧੀ 24 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪ੍ਰਕਿਰਿਆ 30 ਮਈ ਤੋਂ 4 ਜੂਨ ਤੱਕ ਹੋਵੇਗੀ

ਇਸ ਲਈ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਜੂਨ ਹੈ।

ਵੋਟਾਂ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।

22 ਜੂਨ ਨੂੰ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਜਿਵੇਂ ਹੀ ਵੋਟਾਂ ਦੀ ਗਿਣਤੀ ਪੂਰੀ ਹੋਵੇਗੀ, ਨਤੀਜੇ ਐਲਾਨ ਦਿੱਤੇ ਜਾਣਗੇ।

ਦਿੱਲੀ ‘ਚ ਤੇਜ਼ ਹਵਾਵਾਂ ਤੇ ਮੀਂਹ ਕਾਰਨ 100 ਤੋਂ ਵੱਧ ਡਿੱਗੇ ਦਰੱਖਤ, 20 ਉਡਾਣਾਂ ਦੀ ਬਦਲੀ ਦਿਸ਼ਾ

0

ਪ੍ਰੀ-ਮਾਨਸੂਨ ਦਾ ਅਸਰ ਪੂਰੇ ਉੱਤਰੀ ਭਾਰਤ ‘ਚ ਨਜ਼ਰ ਆਉਣ ਲੱਗਾ ਹੈ। ਦਿੱਲੀ ਵਿੱਚ 23 ਮਈ ਨੂੰ ਘੱਟੋ-ਘੱਟ ਤਾਪਮਾਨ 17.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਹ ਪਿਛਲੇ ਦਹਾਕੇ ਦੌਰਾਨ ਦਰਜ ਕੀਤਾ ਗਿਆ ਸਭ ਤੋਂ ਘੱਟ ਤਾਪਮਾਨ ਹੈ। ਇਸ ਤੋਂ ਪਹਿਲਾਂ 2 ਮਈ 1982 ਨੂੰ 15.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਕੇਦਾਰਨਾਥ ‘ਚ ਬਰਫਬਾਰੀ ਅਤੇ ਮੀਂਹ ਕਾਰਨ ਉਥੇ ਠੰਡ ਵਧ ਗਈ ਹੈ, ਇਸ ਦੇ ਬਾਵਜੂਦ ਵੱਡੀ ਗਿਣਤੀ ‘ਚ ਸ਼ਰਧਾਲੂ ਇਸ ਦੇ ਦਰਸ਼ਨਾਂ ਲਈ ਮੌਜੂਦ ਹਨ।

ਦੇਸ਼ ਵਿਆਪੀ ਮੌਸਮ ਅਪਡੇਟਸ

ਦਿੱਲੀ-ਐਨਸੀਆਰ ਵਿੱਚ ਮੌਸਮ ਵਿੱਚ ਤਬਦੀਲੀ ਕਾਰਨ ਕਈ ਉਡਾਣਾਂ ਨੂੰ ਜੈਪੁਰ ਅਤੇ ਹੋਰ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ ਹੈ।
ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਮੋਤੀਨਗਰ ਵਿੱਚ ਇੱਕ ਇਮਾਰਤ ਡਿੱਗ ਗਈ।

ਉੱਤਰਾਖੰਡ ਦੇ ਦੇਹਰਾਦੂਨ ‘ਚ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਸ਼ਹਿਰ ਦੇ ਕਈ ਹਿੱਸਿਆਂ ‘ਚ ਪਾਣੀ ਭਰ ਗਿਆ। ਹਰਿਆਣਾ ‘ਚ ਤੇਜ਼ ਹਵਾਵਾਂ ਦੇ ਨਾਲ ਹੋਈ ਬਾਰਿਸ਼ ਕਾਰਨ ਗੁਰੂਗ੍ਰਾਮ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ। ਜਿਸ ਕਾਰਨ ਟ੍ਰੈਫਿਕ ਜਾਮ ਦੀ ਸਥਿਤੀ ਵੀ ਬਣੀ ਰਹੀ। ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਰਾਜਸਥਾਨ, ਬਿਹਾਰ, ਝਾਰਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਗੜੇਮਾਰੀ ਅਤੇ ਯੂਪੀ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸੋਮਵਾਰ ਤੜਕੇ ਮੌਸਮ ਬਦਲ ਗਿਆ। ਤੇਜ਼ ਹਵਾਵਾਂ ਨਾਲ ਸ਼ੁਰੂ ਹੋਏ ਮੀਂਹ ਨੇ ਕਈ ਇਲਾਕਿਆਂ ‘ਚ ਦਰੱਖਤ ਜੜ੍ਹੋਂ ਪੁੱਟ ਦਿੱਤੇ ਅਤੇ ਕਈ ਇਲਾਕਿਆਂ ‘ਚ ਬਿਜਲੀ ਸਪਲਾਈ ‘ਚ ਵਿਘਨ ਪਿਆ। ਇਸ ਦੇ ਨਾਲ ਹੀ ਮੀਂਹ ਕਾਰਨ ਕਈ ਉਡਾਣਾਂ ਨੂੰ ਰੋਕਣਾ ਪਿਆ ਤੇ 20 ਦੇ ਕਰੀਬ ਉਡਾਣਾਂ ਦੀ ਦਿਸ਼ਾ ਬਦਲੀ ਗਈ। ਦਿੱਲੀ ਹਵਾਈ ਅੱਡੇ ਨੇ ਯਾਤਰੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੀ ਉਡਾਣ ਦੇ ਵੇਰਵਿਆਂ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ।

ਨਵਜੋਤ ਸਿੱਧੂ ਨੂੰ ਮੈਡੀਕਲ ਚੈੱਕਅਪ ਲਈ ਲਿਜਾਇਆ ਗਿਆ ਰਾਜਿੰਦਰਾ ਹਸਪਤਾਲ

0

ਰੋਡ ਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਮੈਡੀਕਲ ਚੈੱਕਅਪ ਲਈ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਹੈ। ਨਵਜੋਤ ਸਿੰਘ ਸਿੱਧੂ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਦਾ ਬੋਰਡ ਸੋਮਵਾਰ ਨੂੰ ਅਦਾਲਤ ਵਿਚ ਉਨ੍ਹਾਂ ਦਾ ਡਾਈਟ ਪਲਾਨ ਪੇਸ਼ ਕਰੇਗਾ। ਬਚਾਅ ਪੱਖ ਦੇ ਵਕੀਲ ਐੱਚਪੀਐੱਸ ਵਰਮਾ ਨੇ ਅਪੀਲ ਦਾਇਰ ਕਰਕੇ ਸਿੱਧੂ ਦੀ ਸਿਹਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਭੋਜਨ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਜੇਲ੍ਹ ਦੇ ਅਧਿਕਾਰੀਆਂ ਨੂੰ ਪੱਤਰ ਲਿਖਿਆ ਸੀ। ਜਵਾਬ ਨਾ ਮਿਲਣ ‘ਤੇ ਅਦਾਲਤ ਨੇ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੂੰ ਡਾਕਟਰਾਂ ਦੇ ਬੋਰਡ ਤੋਂ ਡਾਈਟ ਪਲਾਨ ਬਣਾ ਕੇ ਪੇਸ਼ ਕਰਨ ਲਈ ਕਿਹਾ ਸੀ। ਐੱਚਪੀਐੱਸ ਵਰਮਾ ਨੇ ਕਿਹਾ ਕਿ ਡਾਈਟ ਪਲਾਨ ਪੇਸ਼ ਹੋਣ ਤੋਂ ਬਾਅਦ ਅਦਾਲਤ ਅਗਲੀ ਕਾਰਵਾਈ ਕਰੇਗੀ।

ਦੱਸ ਦੇਈਏ ਕਿ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕਣਕ ਤੋਂ ਐਲਰਜੀ ਹੈ। ਉਸ ਨੂੰ ਜਿਗਰ ਦੀ ਸਮੱਸਿਆ ਵੀ ਹੈ। ਅਜਿਹੇ ‘ਚ ਉਹ ਦਾਲ-ਰੋਟੀ ਨਹੀਂ ਖਾ ਸਕਦੇ। ਇਸ ਸਬੰਧੀ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ ਪਰ ਉਨ੍ਹਾਂ ਵੱਲੋਂ ਕੋਈ ਹੁੰਗਾਰਾ ਨਾ ਮਿਲਣ ‘ਤੇ ਸਿੱਧੂ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ |